ਸਕੱਤਰ ਕ੍ਰਿਸ਼ਨ ਕੁਮਾਰ ਦੀ ਪੋਸਟ ਹੋਈ ਵਾਇਰਲ, ਅਧਿਆਪਕਾਂ ਤੇ ਪ੍ਰਿੰਸੀਪਲਾਂ ਬਾਰੇ ਲਿਖੀਆਂ ਅਜਿਹੀਆਂ ਗੱਲਾਂ, ਪੜ੍ਹੋ ਪੂਰੀ ਖ਼ਬਰ

5115

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਸਕੱਤਰ ਰਹੇ ਕ੍ਰਿਸ਼ਨ ਕੁਮਾਰ ਦੀ ਇੱਕ ਪੋਸਟ ਸੋਸ਼ਲ ਮੀਡੀਆ ਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕ੍ਰਿਸ਼ਨ ਕੁਮਾਰ ਦੁਆਰਾ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਤਰੀਫ਼ਾਂ ਕਰਦੇ ਹੋਏ ਵਿਖਾਈ ਦੇ ਰਹੇ ਹਨ।

ਦੱਸ ਦਈਏ ਕਿ, ਕ੍ਰਿਸ਼ਨ ਕੁਮਾਰ ਵੱਲੋਂ ਪੋਸਟ ਵਿੱਚ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਜਿਹੜਾ ਯੋਗਦਾਨ ਪਾਇਆ, ਉਹਦੇ ਲਈ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਕ੍ਰਿਸ਼ਨ ਕੁਮਾਰ ਪ੍ਰਮੁੱਖ ਸਕੱਤਰ, ਜਲ ਸਰੋਤ, ਮਾਈਨਿੰਗ ਅਤੇ ਜਿਓਲੋਜੀ ਵਿਭਾਗ ਪੰਜਾਬ ਹਨ, ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਹ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਤਾਰੀਫ਼ਾਂ ਦੇ ਪੁੱਲ ਬੰਨਦੇ ਹੋਏ ਨਜ਼ਰੀ ਆ ਰਹੇ ਹਨ। ਹੇਠਾਂ ਪੜ੍ਹੋ ਕ੍ਰਿਸ਼ਨ ਕੁਮਾਰ ਵੱਲੋਂ ਲਿਖੀ ਗਈ ਪੋਸਟ

ਸਤਿ ਸ੍ਰੀ ਅਕਾਲ ਜੀ

ਤੁਹਾਡੇ ਸਭ ਨਾਲ਼ ਮੈਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਬਹੁਤ ਜ਼ਿਆਦਾ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਕੂਲ ਸਿੱਖਿਆ ਦੀ ਗੁਣਵੱਤਾ ਨਾਲ਼ ਸਬੰਧਤ ਨੈਸ਼ਨਲ ਅਚੀਵਮੈਂਟ ਸਰਵੇ 2021 ਦੀ ਭਾਰਤ ਸਰਕਾਰ ਵੱਲੋਂ ਜੋ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਹੈ, ਉਸ ਵਿੱਚ ਪੰਜਾਬ ਨੇ ਪੂਰੇ ਦੇਸ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

ਮੈਨੂੰ ਬੇਹੱਦ ਖੁਸ਼ੀ ਇਸ ਗੱਲ ਦੀ ਹੈ ਕਿ ਪੰਜਾਬ ਨੂੰ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਸਾਡੇ ਪੰਜਾਬ ਦੇ ਸਮੂਹ ਅਧਿਆਪਕਾਂ, ਕਰਮਚਾਰੀਆਂ, ਮੁੱਖ ਅਧਿਆਪਕਾਂ, ਸੀ.ਐੱਚ.ਟੀ, ਬੀ.ਪੀ.ਈ.ਓਜ਼, ਪ੍ਰਿੰਸੀਪਲਾਂ, ਡਾਇਟ ਪ੍ਰਿੰਸੀਪਲਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸਾਹਿਬਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜੋ ਦਿਲ ਲਗਾ ਕੇ, ਪੂਰੇ ਜਜ਼ਬੇ ਨਾਲ਼ ਮਿਹਨਤ ਕੀਤੀ ਗਈ ਸੀ, ਉਸਦੇ ਨਤੀਜੇ ਵਜੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਇਹ ਮਿਸਾਲ ਕਾਇਮ ਕੀਤੀ ਹੈ।

ਤੁਹਾਨੂੰ ਸਭ ਨੂੰ ਤਹਿ ਦਿਲ ਤੋਂ ਮੁਬਾਰਕਾਂ!!

ਮੈਨੂੰ ਪੂਰੀ ਉਮੀਦ ਹੈ ਕਿ ਤੁਹਾਡੀ ਸਭ ਦੀ ਕਾਬਲੀਅਤ ਅਤੇ ਮਿਹਨਤ ਆਉਣ ਵਾਲ਼ੇ ਸਮੇਂ ਵਿੱਚ ਵੱਖਰੇ ਮੁਕਾਮ ਸਿਰਜੇਗੀ।

ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਅਧਿਕਾਰੀਆਂ, ਸਕੂਲ ਮੁਖੀਆਂ,ਅਧਿਆਪਕਾਂ, ਕਰਮਚਾਰੀਆਂ ਦੇ ਨਾਲ਼-ਨਾਲ਼ ਪੰਜਾਬ ਦੇ ਲੱਖਾਂ ਸਕੂਲੀ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਸਿੱਖਿਆ ਨੂੰ ਬੇਹਤਰ ਬਣਾਉਣ ਲਈ ਯੋਗਦਾਨ ਦੇਣ ਵਾਲ਼ੇ ਪਤਵੰਤੇ ਸੱਜਣਾਂ ਨੂੰ ਵੀ ਬਹੁਤ ਬਹੁਤ ਮੁਬਾਰਕਾਂ ਅਤੇ ਧੰਨਵਾਦ!!

ਸਭ ਨੂੰ ਹੋਰ ਬੇਹਤਰ ਕਾਰਗੁਜ਼ਾਰੀ ਲਈ ਸ਼ੁਭ ਇੱਛਾਵਾਂ!!!

ਕ੍ਰਿਸ਼ਨ ਕੁਮਾਰ
ਪ੍ਰਮੁੱਖ ਸਕੱਤਰ, ਜਲ ਸਰੋਤ,
ਮਾਈਨਿੰਗ ਅਤੇ ਜਿਓਲੋਜੀ ਵਿਭਾਗ, ਪੰਜਾਬ