SYL ਨੂੰ ਲੈ ਕੇ ਸੁਪਰੀਮ ਕੋਰਟ ਦੇ ਆਦੇਸ਼ਾਂ/ NewsClick ਦੇ ਪੱਤਰਕਾਰਾਂ ‘ਤੇ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਵਿਰੁੱਧ KKU ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ

310

 

SYL /NewsClick- 

  • ਸਤਲੁਜ ਯਮਨਾ ਲਿੰਕ ਨਹਿਰ ਦੀ ਉਸਾਰੀ ਨਹੀ ਹੋਣ ਦੇਵਾਂਗੇ: ਨਿਰਭੈ ਸਿੰਘ ਢੁੱਡੀਕੇ
  • ਸੁਪਰੀਮ ਕੋਰਟ ਦਾ ਆਦੇਸ਼ ਪੰਜਾਬ ਵਿਰੋਧੀ; ਸਰਵੇ ਟੀਮ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ: ਕੇਕੇਯੂ
  • ਪੱਤਰਕਾਰਾਂ ਦੀ ਗ੍ਰਿਫਤਾਰੀ ਮੋਦੀ ਸਰਕਾਰ ਦੀ ਅਣ-ਐਲਾਨੀ ਐਮਰਜੈਂਸੀ

ਦਲਜੀਤ ਕੌਰ, ਚੰਡੀਗੜ੍ਹ/ਪਟਿਆਲਾ

SYL /NewsClick ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਲੋਕਾਂ ਨੂੰ 9 ਅਕਤੂਬਰ ਨੂੰ SYL ਨੂੰ ਲੈਕੇ ਸੁਪਰੀਮ ਕੋਰਟ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ ਅਤੇ ਨਿਊਜ਼ਕਲਿੱਕ ਦੇ ਪੱਤਰਕਾਰਾਂ ਵਿਰੁੱਧ ਛਾਪੇਮਾਰੀ ਤੇ ਕੇਸ ਦਰਜ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਸਾਫ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਫਾਲਤੂ ਨਹੀ। ਯੂਨੀਅਨ ਸਤਲੁਜ ਯਮਨਾ ਲਿੰਕ ਨਹਿਰ ਦੀ ਉਸਾਰੀ ਨਹੀ ਹੋਣ ਦੇਵੇਗੀ। ਜੇਕਰ ਸਰਵੇ ਟੀਮ ਨੇ ਪੰਜਾਬ ਚ ਪੈਰ ਧਰਿਆ ਤਾਂ ਇਸ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ।

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਸਵਾਲ ਤੇ ਰਾਇਪੇਰੀਅਨ ਸਿਧਾਂਤ ਨੂੰ ਅਣਗੌਲਿਆਂ ਕਰਕੇ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ। ਪੰਜਾਬ ਵਿੱਚ ਸਮੇਂ ਸਮੇਂ ਤੇ ਰਹੀਆਂ ਸਰਕਾਰਾਂ ਨੇ ਵੀ ਇਸ ਮਸਲੇ ਤੇ ਚੋਣ ਰਾਜਨੀਤੀ ਹੀ ਕੀਤੀ ਹੈ।

ਅੱਜ ਜਦੋਂ ਪੰਜਾਬ ਪਾਣੀ ਦੇ ਇੱਕ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਉਦੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਖੋਹਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਕਦਮ ਪੁੱਟੇ ਜਾ ਰਹੇ ਹਨ। ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਵੇ ਟੀਮ ਨੇ ਪੰਜਾਬ ਦੀ ਧਰਤੀ ਤੇ ਪੈਰ ਧਰਿਆ ਤਾਂ ਉਸ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਪਾਣੀ ਸੂਬਿਆਂ ਦਾ ਵਿਸ਼ਾ ਹੈ ਇਸ ਲਈ ਕੇਂਦਰ ਸਰਕਾਰ ਇਸ ਬਾਰੇ ਕੋਈ ਕਾਰਜਕਾਰੀ ਹੁਕਮ ਜਾਰੀ ਨਹੀ ਕਰ ਸਕਦੀ।ਪਹਿਲਾ ਹੀ ਪੰਜਾਬ ਪੁਨਰਗਠਨ ਐਕਟ ਵਿੱਚ 78,79 ਅਤੇ 80 ਧਰਾਵਾਂ ਰਾਹੀ ਕੇਂਦਰੀ ਦਖ਼ਲਅੰਦਾਜ਼ੀ ਦਾ ਰਾਹ ਪੱਧਰਾ ਕਰਕੇ ਪੰਜਾਬ ਦੇ ਹੱਕਾਂ ਤੇ ਡਾਕਾਂ ਮਾਰਿਆ ਗਿਆ ਸੀ।

ਉਨ੍ਹਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਰਾਇਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਰਾਜਸਥਾਨ ਤੋਂ ਪੰਜਾਬ ਦੇ ਪਾਣੀ ਦੀ ਰਾਇਲਟੀ ਮੰਗਣ ਲਈ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੂੰ ਰਾਜਸਥਾਨ ਅਤੇ ਹਰਿਆਣਾ ਵਿੱਚ ਸਿਆਸੀ ਲਾਹੇ ਲਈ ਕਿਸੇ ਵੀ ਕਿਸਮ ਦੇ ਪੰਜਾਬ ਵਿਰੋਧੀ ਸਮਝੌਤਾਵਾਦੀ ਸਟੈਂਡ ਲੈਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲੀਸ ਵੱਲੋਂ ਨਿਊਜ਼ਕਲਿੱਕ ਨਾਲ ਜੁੜੇ ਪੱਤਰਕਾਰਾਂ ਉੱਪਰ ਛਾਪੇਮਾਰੀ ਕਰਨ ਅਤੇ ਯੂਏਪੀਏ ਤਹਿਤ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਪੱਤਰਕਾਰਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਅਤੇ ਕਿਸਾਨ ਘੋਲ ਦੀ ਕੀਤੀ ਰਿਪੋਰਟਿੰਗ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜੀ-20 ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਪ੍ਰਤੀਬੱਧਤਾ ਦੇ ਐਲਾਨਨਾਮੇ ਉੱਪਰ ਮੋਦੀ ਸਰਕਾਰ ਦੇ ਦਸਤਖ਼ਤ ਦੀ ਹਾਲੇ ਸਿਆਹੀ ਵੀ ਨਹੀਂ ਸੁੱਕੀ ਸੀ ਕਿ ਇਸ ਨੇ ਸਰਕਾਰ ਵਿਰੋਧੀ ਅਵਾਜ਼ਾਂ ਨੂੰ ਦਬਾਉਣ ਲਈ ਐਨ ਆਈ ਏ, ਈਡੀ ਅਤੇ ਸੀਬੀਆਈ ਦੀਆਂ ਲਗਾਮਾਂ ਢਿੱਲੀਆਂ ਛੱਡ ਦਿੱਤੀਆਂ ਹਨ।

ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿਤਾ ਹੈ ਕਿ 9 ਅਕਤੂਬਰ ਨੂੰ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ਤੇ ਰੋਸ਼ ਪ੍ਰਦਰਸਨ ਕਰਕੇ ਆਪਣਾ ਵਿਰੋਧ ਦਰਜ਼ ਕਰਵਾਉਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)