Join WhatsApp

Join Now

ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸੀਆ ਤਸ਼ੱਦਦ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖਤ ਨਿਖੇਧੀ

On: ਜੂਨ 5, 2026 6:59 ਬਾਃ ਦੁਃ

 

 

ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸੀਆ ਤਸ਼ੱਦਦ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖਤ ਨਿਖੇਧੀ- ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ‘ਤੇ ਤੁਰੰਤ ਕੀਤੇ ਜਾਣ ਪਰਚੇ ਦਰਜ – ਡਾ.ਦਰਸ਼ਨਪਾਲ

ਪੰਜਾਬ ਪੁਲਿਸ ਨੇ ਅੱਜ ਜਨਰਲ ਡਾਇਰ ਦਾ ਰੂਪ ਧਾਰਨ ਕਰ ਲਿਆ- ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨਾਲ ਅਜਿਹਾ ਵਤੀਰਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਇਹ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਬੇਨਕਾਬ ਕਰਦਾ ਹੈ- ਅਵਤਾਰ ਮਹਿਮਾ

ਫ਼ਿਰੋਜ਼ਪੁਰ, 5 ਜੂਨ 2026- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਡਾ. ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਲੋਕਾਂ ਦੇ ਸੰਘਰਸ਼ਾਂ ਵਿੱਚੋਂ ਨਿਕਲੀ ਮੌਜੂਦਾ ਪੰਜਾਬ ਸਰਕਾਰ ਅੱਜ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਪੁਲਿਸ ਜਬਰ ਰਾਹੀਂ ਦਬਾਉਣ ਦੇ ਰਾਹ ‘ਤੇ ਚੱਲ ਰਹੀ ਹੈ।

ਆਗੂਆਂ ਨੇ ਕਿਹਾ ਕਿ ਪਟਿਆਲਾ ਵਿਖੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨਮੈਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਬਿਨਾਂ ਕਿਸੇ ਗੱਲਬਾਤ ਦੇ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਕਈ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਪੰਜਾਬ ਪੁਲਿਸ ਨੇ ਜਨਰਲ ਡਾਇਰ ਦਾ ਰੂਪ ਧਾਰਨ ਕਰ ਲਿਆ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨਾਲ ਅਜਿਹਾ ਵਤੀਰਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਇਹ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਬੇਨਕਾਬ ਕਰਦਾ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਠੇਕਾ ਕਰਮਚਾਰੀ, ਬੇਰੁਜ਼ਗਾਰ ਨੌਜਵਾਨ, ਕਿਸਾਨ ਅਤੇ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ਰੀਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਰੁਝਾਨ ਲੋਕਤੰਤਰ ਲਈ ਖ਼ਤਰਨਾਕ ਹੈ ਅਤੇ ਇਸ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਪਰਚੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਹੋਏ ਨੌਜਵਾਨਾਂ ਦਾ ਸਰਕਾਰੀ ਖ਼ਰਚੇ ‘ਤੇ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਕੀਤੇ ਗਏ ਜਬਰ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਅਤੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਹੋਰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ।

 

More

LPG Subsidy New Rule: 1 ਅਕਤੂਬਰ 2026 ਤੋਂ ਬਦਲ ਰਹੇ ਹਨ ਰਸੋਈ ਗੈਸ ਦੇ ਨਿਯਮ; ਸਬਸਿਡੀ ਲੈਣੀ ਹੈ ਤਾਂ ਤੁਰੰਤ ਕਰੋ ਇਹ ਕੰਮ

ਬਲਾਤਕਾਰ ਦੀ ਘਟਨਾ; ਅਕਾਲੀ ਆਗੂ ਵਿਰੁੱਧ ਦਰਜ FIR ਮਾਮਲੇ ‘ਚ ਇਯਾਲੀ ਨੇ ਮੰਗਿਆ SGPC ਪ੍ਰਧਾਨ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਦਾ ਮੰਗ

ਕਿਸਾਨ ਮੰਡੀਆਂ ‘ਚ ਰੁਲਣ ਲਈ ਮਜ਼ਬੂਰ! ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਮਾਨ ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ

ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ! CM ਮਾਨ ਦੇ ਸ਼ਹਿਰ ‘ਚ ਕੱਲ੍ਹ ਤੋਂ ਲਾਉਣਗੇ ਪੱਕਾ ਮੋਰਚਾ

ਸਾਵਧਾਨ! ਪੰਜਾਬ ‘ਚ 22 ਸਤੰਬਰ ਤੋਂ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ; ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਦੇ ਰਾਸ਼ਨ ਦਾ ਨਿੱਜੀਕਰਨ; ਪ੍ਰਾਈਵੇਟ ਕੰਪਨੀਆਂ ਨੂੰ ਸੌਂਪਿਆ ਰਾਸ਼ਨ ਦਾ ਜਿੰਮਾ

Leave a Comment