ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ “ਕਰਮਚਾਰੀ ਮਾਰੂ” ਪੱਤਰ ਦੀਆਂ ਸਾੜੀਆਂ ਕਾਪੀਆਂ
7 ਅਗਸਤ ਨੂੰ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਵਿੱਢਣ ਦਾ ਐਲਾਨ
ਪਟਿਆਲਾ 18 ਜੁਲਾਈ 2026: ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਅਤੇ ਪੰਜਾਬ ਮੁਲਾਜਮ ਮੰਚ ਵੱਲੋਂ ਬਣਾਈ ਗਈ ਸਾਂਝੀ ਕੁਆਡੀਨੇਸ਼ਨ ਕਮੇਟੀ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੇ 17-7-20 ਵਾਲੇ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਤੋਂ ਬਾਅਦ ਇਕੱਠੇ ਹੋਏ ਮੁਲਾਜ਼ਮਾ ਤੇ ਪੈਨਸ਼ਨਾਂ ਰੋਸ ਪ੍ਰਦਰਸ਼ਨ ਵੀ ਕੀਤਾ ਅੱਜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੀ ਕੁਆਰਡੀਨੇਸ਼ਨ ਕਮੇਟੀ ਜਿਲਾ ਪਟਿਆਲਾ ਦੇ ਆਗੂ ਦਰਸ਼ਨ ਬੇਲੂ ਮਾਜਰਾ, ਬਚਿੱਤਰ ਸਿੰਘ, ਗੁਰਦੀਪ ਵਾਲੀਆ, ਸੁਖਵਿੰਦਰ ਸਿੰਘ ਸੈਣੀ, ਗੁਰਮੇਲ ਸਿੰਘ ਵਿਰਕ, ਕਰਿਸਨ ਦੇਵ, ਗਗਨਦੀਪ ਸਿੰਘ, ਨਿਰਮਲ ਕੁਮਾਰ ਨਾਭਾ, ਸੁਖਜਿੰਦਰ ਸਿੰਘ ਪਟਵਾਰੀ, ਜਗਤਾਰ ਸਿੰਘ ਢੀਡਸਾ, ਜਸਵੀਰ ਖੋਖਰ ਨਾਹਰ ਸਿੰਘ ਡੀ.ਐਸ.ਪੀ, ਸੰਤ ਰਾਮ ਚੀਮਾ, ਗੁਰਮੀਤ ਸਿੰਘ ਵਾਲੀਆਂ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ 17-7-20 ਦਾ ਮੁਲਾਜ਼ਮ ਮਾਰੂ ਪੱਤਰ ਰੱਦ ਕੀਤਾ ਜਾਵੇ।
ਸਾਰੇ ਮੁਲਾਜ਼ਮਾਂ ਨੂੰ ਡੀ.ਏ.ਆਈ. ਏ.ਐਸ. ਅਤੇ ਆਈ.ਪੀ.ਐਸ. ਅਫਸਰਾਂ ਦੀ ਤਰ੍ਹਾਂ 60% ਦਿੱਤਾ ਜਾਵੇ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਮੁੱਚੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਸਕੀਮ ਵਰਕਰਾਂ ਦੇ ਉਜਰਤਾ ਵਿੱਚ ਵਾਧਾ ਕੀਤਾ ਜਾਵੇ, ਵੱਖ-ਵੱਖ ਵਿਭਾਗਾਂ ਦਾ ਨਿਜੀਕਰਨ ਅਤੇ ਪੰਚਾਇਤੀ ਕਰਨ ਨੂੰ ਠੱਲ ਪਾਈ ਜਾਵੇ।
ਸੰਬੋਧਨ ਕਰਦਿਆਂ ਪਰੇਮ ਪੰਜੋਲਾ, ਲਖਵਿੰਦਰ ਖਾਨਪੁਰ, ਰਾਜਪਾਲ ਲਸੋਈ, ਜਸਵਿੰਦਰ ਸੋਜਾ ਨੇ ਕਿਹਾ ਕਿ ਨਰੇਗਾ ਮੁਲਾਜ਼ਮਾਂ ਤੇ ਲਾਠੀ ਚਾਰਜ ਕਰਕੇ ਸਰਕਾਰ ਨੇ ਮੁਗਲਾਂ ਤੇ ਅੰਗਰੇਜ਼ਾਂ ਦੀ ਯਾਦ ਤਾਜ਼ਾ ਕਰਾ ਦਿੱਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਇਹਨਾਂ ਮੁਲਾਜ਼ਮਾਂ ਦੀਆਂ ਰਹਿੰਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। ਅੰਤ ਵਿੱਚ ਸਮੁੱਚੇ ਮੁਲਾਜ਼ਮਾਂ ਤੇ ਪੈਨਸਨਰਾਂ ਨੇ ਕਿਹਾ ਕਿ 7 ਅਗਸਤ ਨੂੰ ਜਿਲੇ ਪਟਿਆਲੇ ਵਿੱਚੋਂ ਹਜ਼ਾਰਾਂ ਮੁਲਾਜ਼ਮ ਬੱਸਾਂ ਟਰੱਕਾਂ ‘ਤੇ ਸਵਾਰ ਹੋ ਕੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਵੱਲ ਵਹੀਰਾ ਘੱਤਣਗੇ ਅਤੇ ਉਸ ਦਿਨ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ ਕਰਨਗੇ।
















