ਮੰਗਲਵਾਰ, ਮਾਰਚ 10, 2026
Home Blog Page 10

ਵੱਡੀ ਖ਼ਬਰ: ਚੋਣਾਂ ਤੋਂ ਪਹਿਲਾਂ ਗਵਰਨਰ ਨੇ ਦਿੱਤਾ ਅਸਤੀਫ਼ਾ!

 

ਵੱਡੀ ਖ਼ਬਰ: ਚੋਣਾਂ ਤੋਂ ਪਹਿਲਾਂ ਗਵਰਨਰ ਨੇ ਦਿੱਤਾ ਅਸਤੀਫ਼ਾ!

ਨਵੀਂ ਦਿੱਲੀ, 5 ਮਾਰਚ 2026-

ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਵੀਰਵਾਰ ਨੂੰ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ। ਸੂਬੇ ਦੇ ਗਵਰਨਰ ਸੀਵੀ ਆਨੰਦ ਬੋਸ ਨੇ ਵੀਰਵਾਰ ਸ਼ਾਮ ਨੂੰ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਦਿੱਲੀ ਵਿੱਚ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਦੇ ਇਸ ਫੈਸਲੇ ਨੇ ਰਾਜਨੀਤਿਕ ਹਲਕਿਆਂ ਵਿੱਚ ਗਰਮਾ-ਗਰਮ ਚਰਚਾ ਛੇੜ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜਪਾਲ ਦੇ ਅਸਤੀਫੇ ਨੂੰ ਹੈਰਾਨ ਕਰਨ ਵਾਲਾ ਦੱਸਿਆ।

ਜਾਣਕਾਰੀ ਅਨੁਸਾਰ, ਕੇਰਲ ਕੇਡਰ ਦੇ 1977 ਬੈਚ ਦੇ ਆਈਏਐਸ ਅਧਿਕਾਰੀ ਸੀਵੀ ਆਨੰਦ ਬੋਸ ਨੂੰ 17 ਨਵੰਬਰ, 2022 ਨੂੰ ਜਗਦੀਪ ਧਨਖੜ ਦੀ ਥਾਂ ਪੱਛਮੀ ਬੰਗਾਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਇਸ ਅਹੁਦੇ ‘ਤੇ ਲਗਭਗ ਸਾਢੇ ਤਿੰਨ ਸਾਲ ਸੇਵਾ ਨਿਭਾਈ ਹੈ। ਇਸ ਸਮੇਂ ਦੌਰਾਨ, ਉਨ੍ਹਾਂ ਦਾ ਮਮਤਾ ਬੈਨਰਜੀ ਸਰਕਾਰ ਨਾਲ ਕਈ ਤਿੱਖੇ ਟਕਰਾਅ ਹੋਏ। ਉਨ੍ਹਾਂ ਦੇ ਕਾਰਜਕਾਲ ਦੌਰਾਨ, ਰਾਜ ਸਰਕਾਰ ਅਤੇ ਰਾਜ ਭਵਨ ਵਿਚਕਾਰ ਅਕਸਰ ਝੜਪਾਂ ਹੁੰਦੀਆਂ ਰਹੀਆਂ।

ਨਿਊਜ਼ ਏਜੰਸੀ ਪੀਟੀਆਈ ਨਾਲ ਗੱਲ ਕਰਦੇ ਹੋਏ, ਸੀਵੀ ਆਨੰਦ ਬੋਸ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਹਾਂ, ਮੈਂ ਅਸਤੀਫ਼ਾ ਦੇ ਦਿੱਤਾ ਹੈ। ਮੈਂ ਸਾਢੇ ਤਿੰਨ ਸਾਲ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਈ, ਅਤੇ ਮੇਰੇ ਲਈ ਇਹ ਕਾਫ਼ੀ ਸਮਾਂ ਹੈ।” ਹਾਲਾਂਕਿ, ਉਨ੍ਹਾਂ ਨੇ ਆਪਣੇ ਅਚਾਨਕ ਫੈਸਲੇ ਦੇ ਪਿੱਛੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ।

ਸੀਵੀ ਆਨੰਦ ਬੋਸ ਦੇ ਅਸਤੀਫ਼ੇ ਦੀ ਪੁਸ਼ਟੀ ਕਰਦੇ ਹੋਏ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਤਾਮਿਲਨਾਡੂ ਦੇ ਰਾਜਪਾਲ ਅਤੇ ਸਾਬਕਾ ਡਿਪਟੀ ਐਨਐਸਏ ਆਰ.ਐਨ. ਰਵੀ ਨੂੰ ਪੱਛਮੀ ਬੰਗਾਲ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

 

ਭਗਵੰਤ ਮਾਨ ਸਰਕਾਰ ਨੇ ਚਾਰ ਸਾਲ ‘ਚ ਚੁੱਕਿਆ 1 ਲੱਖ 35 ਹਜਾਰ ਕਰੋੜ ਰੁਪਏ ਦਾ ਕਰਜ਼ਾ- ਮਜੀਠੀਆ ਨੇ ਚੁੱਕੇ ਸਵਾਲ

 

ਭਗਵੰਤ ਮਾਨ ਸਰਕਾਰ ਨੇ ਚਾਰ ਸਾਲ ‘ਚ ਚੁੱਕਿਆ 1 ਲੱਖ 35 ਹਜਾਰ ਕਰੋੜ ਰੁਪਏ ਦਾ ਕਰਜ਼ਾ- ਮਜੀਠੀਆ ਨੇ ਚੁੱਕੇ ਸਵਾਲ

ਚੰਡੀਗੜ੍ਹ 5 ਫਰਵਰੀ 2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਰਜ਼ੇ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪੰਜਾਬ ਸਿਰ ਚੜੇ ਕਰਜੇ ਸਬੰਧੀ ਵੇਰਵੇ ਸਾਂਝੇ ਕਰਦਿਆਂ ਲਿਖਿਆ ਕਿ “ਦੇਸ਼ ਦੀ ਅਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੀਆ ਵੱਖ-ਵੱਖ ਸਰਕਾਰਾਂ ਨੇ ਵਿੱਤੀ ਵਰ੍ਹੇ 2021–22 ਤੱਕ ਕੁੱਲ ਕਰਜਾ 2,81,773 ਕਰੋੜ ਲਿਆ ਸੀ।

ਜਿਸ ਨਾਲ ਪੰਜਾਬ ਦਾ ਸਮੇਂ ਸਮੇਂ ਦੀਆ ਸਰਕਾਰਾਂ ਨੇ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਅਤੇ 2007 ਤੋ 2017 ਤੱਕ ਪੰਜਾਬ ਨੇ ਸਵ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਅਤੇ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਗਿਆ ਜਿਸਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਹੁਣ 2026 ਮਾਰਚ ਮਹੀਨੇ ਤੱਕ ਇਹ ਕਰਜਾ ਵੱਧ ਕੇ ਕਰੀਬ 4 ਲੱਖ 17 ਹਜਾਰ 136 ਕਰੋੜ ਹੋਣ ਜਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਦੀ ਸਰਕਾਰ ਨੇ ਸਿਰਫ਼ ਚਾਰ ਸਾਲ ਵਿੱਚ ਹੀ ਕਰੀਬ ਇਕ ਲੱਖ 35 ਹਜਾਰ 363 ਕਰੋੜ ਰੁਪਏ ਕਰਜ਼ਾ ਲੈ ਲਿਆ ਹੈ ਜਦਕਿ ਇਕ ਸਾਲ 2025–26 ਲਈ ਹੋਰ ਕਰਜ਼ਾ ਲਿਆ ਜਾਵੇਗਾ ਜੋਂ ਅੰਦਾਜ਼ਨ ਪੰਜ ਲੱਖ ਕਰੋੜ ਤੱਕ ਪਹੁੰਚ ਜਾਵੇਗਾ ਅਤੇ ਇਸ ਕਰਜ਼ੇ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਵਿੱਚ ਕਿਸੇ ਕਿਸਮ ਦੀ ਤਰੱਕੀ ਨਹੀਂ ਲਿਆਂਦੀ।

ਉਨ੍ਹਾਂ ਕਰਜ਼ੇ ‘ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਕੁਲ ਮਿਲਾਕੇ ਕਿਹਾ ਜਾ ਸਕਦਾ ਹੈ ਭਗਵੰਤ ਮਾਨ ਸਰਕਾਰ 0+0=0 ਹੈ। ਉਨ੍ਹਾਂ ਕਿਹਾ ਕਿ ਪੰਜਾਬੀਆ ਨੂੰ ਚਾਰ ਸਾਲ ਵਿੱਚ ਸਿਰਫ਼ ਮੂੰਗੇਰੀ ਲਾਲ ਦੇ ਹਸੀਨ ਸੁਪਨੇ ਦਿਖਾਏ ਜਾਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ ਗਿਆ। ਭਗਵੰਤ ਮਾਨ ਸਰਕਾਰ ਵੱਲੋ ਲਏ ਗਏ ਕਰਜ਼ੇ ‘ਚੋ ਵਧੇਰੇ ਖ਼ਰਚਾ ਜਹਾਜ਼ਾਂ ਦੇ ਝੂਟਿਆਂ ਅਤੇ ਝੂਠੇ ਇਸ਼ਤਿਹਾਰਾਂ ‘ਤੇ ਹੋਇਆ ਹੈ।

ਉਨ੍ਹਾਂ ਕਿਹਾ ਕਿ ਮਾਇਨਿੰਗ ਆਮਦਨ ਜੋ ਸਰਕਾਰ ਬਣਨ ਤੋਂ ਪਹਿਲਾ ਭਗਵੰਤ ਮਾਨ ਅਤੇ ਉਨ੍ਹਾਂ ਦੇ ਦਿੱਲੀ ਵਾਲੇ ਆਕਾ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਹਰ ਸਾਲ ਵੀਹ ਹਜ਼ਾਰ ਕਰੋੜ ਆਉਣਗੇ ਉਹ ਹੁਣ ਦੱਸਣ ਕਿ ਪੰਜਾਬ ਦਾ ਪਿਛਲੇ ਚਾਰ ਸਾਲ ਦਾ 80 ਹਜ਼ਾਰ ਕਰੋੜ ਕਿੱਥੇ ਹੈ?

ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਸੀ ਚੋਰ ਮੋਰੀਆ ਨਾਲ ਪੰਜਾਬ ਦੇ ਮਾਲੀਏ ਨੂੰ ਲੁੱਟਿਆ ਜਾ ਰਿਹਾ ਹੈ, ਜਿਸਨੂੰ ਰੋਕ ਕੇ ਸਾਨੂੰ 34 ਹਜ਼ਾਰ ਕਰੋੜ ਰੁਪਏ ਹਰ ਸਾਲ ਮਿਲਣਗੇ ਉਹ ਕਿੱਥੇ ਗਏ? ਉਨ੍ਹਾਂ ਲਿਖਿਆ ਕਿ ਮੇਰੀ ਪੰਜਾਬੀਆ ਨੂੰ ਅਪੀਲ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜਦੋਂ ਤੁਹਾਡੇ ਵਿਚ ਵੋਟ ਮੰਗਣ ਆਉਣ ਤਾਂ ਦੋਵਾਂ ਨੂੰ ਇਹ ਸਵਾਲ ਜ਼ਰੂਰ ਪੁੱਛੋ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਦਾ ਪੈਸਾ ਫਜ਼ੂਲ ਖਰਚੀ ਵਿਚ ਕਿਉਂ ਉਡਾਇਆ ਜਾ ਰਿਹਾ ਹੈ ਜਦਕਿ ਪੰਜਾਬ ਦੀ ਹੋਈ ਇਸ ਅੰਨੀ ਲੁੱਟ ਮਾਮਲੇ ਵਿੱਚ ਮੁੱਖ ਮੰਤਰੀ ਚੁੱਪ ਹੈ?

ਇਸ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਚਾਰ ਸਾਲ ਪੰਜਾਬ ਕਾਂਗਰਸ ਦੇ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਹ ਕਹਿ ਕੇ ਚੁੱਪ ਕਰਾਉਂਦੇ ਰਹੇ ਕਿ ਉਸਦੀਆਂ ਮੰਤਰੀ ਹੋਣ ਵੇਲੇ ਪਾਈਆਂ ਬੱਸਾਂ ਦੀਆਂ ਬਾਡੀਆਂ ਦਾ ਮਾਮਲਾ ਖੋਲ ਦਿੱਤਾ ਜਾਵੇਗਾ, ਪਰ ਉਹ ਫਾਈਲ ਹੁਣ ਕਿੱਥੇ ਹੈ ਅਤੇ ਕਿਸ ਦੇ ਜਰੀਏ ਇਸ ਸਬੰਧੀ ਸਮਝੌਤਾ ਹੋਇਆ ਹੈ, ਮੁੱਖ ਮੰਤਰੀ ਇਸ ਗੱਲ ਦਾ ਜਵਾਬ ਵੀ ਪੰਜਾਬ ਦੇ ਲੋਕਾਂ ਨੂੰ ਜਰੂਰ ਦੇਣ। ਇਸ ਦੇ ਇਲਾਵਾ ਉਹਨਾਂ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਅਵਸਥਾ ਦੇ ਮਾਮਲੇ ਉੱਤੇ ਵੀ ਵੱਡੇ ਸਵਾਲ ਖੜੇ ਕੀਤੇ।

 

ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਣਾਵੇ ਕਾਨੂੰਨ!

 

ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਣਾਵੇ ਕਾਨੂੰਨ!

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬੱਜਟ ਸ਼ੈਸ਼ਨ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ

ਲਹਿਰਾ ਮੁਹੱਬਤ/ਭੁੱਚੋ ਮੰਡੀ, 05 March 2026- 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ‘ਤੇ ਰੈਲੀ ਕਰਨ ਉਪਰੰਤ ਹਲਕਾ ਵਿਧਾਇਕ ਭੁੱਚੋ ਮੰਡੀ ਮਾ. ਜਗਸੀਰ ਸਿੰਘ ਰਾਹੀਂ ਪਾਰਟੀ ਦੇ ਸਮਾਗਮ ਦੌਰਾਨ ਰਾਜ ਪੈਲੇਸ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ।

ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਹਰਦੀਪ ਸਿੰਘ ਤੱਗੜ, ਬਲਜਿੰਦਰ ਸਿੰਘ ਮਾਨ, ਨਾਇਬ ਸਿੰਘ ਅਤੇ ਗੁਰਸ਼ਰਨ ਸਿੰਘ ਆਦਿ ਨੇ ਹਲਕਾ ਵਿਧਾਇਕ ਨੂੰ ਆਪਣਾ ਦੁਖੜਾ ਸੁਣਾਉਂਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ‘ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ।

ਆਗੂਆਂ ਨੇ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੱਜਟ ਸ਼ੈਸ਼ਨ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕਾਨੂੰਨ ਬਣਾਇਆ ਜਾਵੇ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।

 

Holiday Alert: ਪੰਜਾਬ ‘ਚ ਤਿੰਨ ਸਰਕਾਰੀ ਛੁੱਟੀਆਂ, ਪੜ੍ਹੋ ਵੇਰਵਾ

 

Holiday Alert: ਪੰਜਾਬ ‘ਚ ਤਿੰਨ ਸਰਕਾਰੀ ਛੁੱਟੀਆਂ, ਪੜ੍ਹੋ ਵੇਰਵਾ

Punjab News, 5 March 2026- 

ਪੰਜਾਬ ਦੇ ਲੋਕਾਂ ਨੂੰ ਮਾਰਚ ਵਿੱਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਦਾ ਅਨੁਭਵ ਕਰਨ ਦਾ ਮੌਕਾ ਮਿਲਣ ਵਾਲਾ ਹੈ।

ਰਿਪੋਰਟਾਂ ਅਨੁਸਾਰ, 21 ਮਾਰਚ (ਸ਼ਨੀਵਾਰ) ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ-ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਸ ਤੋਂ ਬਾਅਦ, 22 ਮਾਰਚ (ਐਤਵਾਰ) ਨੂੰ ਹਫਤਾਵਾਰੀ ਛੁੱਟੀ ਹੋਵੇਗੀ। ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ 23 ਮਾਰਚ (ਸੋਮਵਾਰ) ਨੂੰ ਵੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

PunjabKesari

ਇਸ ਤਰ੍ਹਾਂ, ਪੰਜਾਬ ਵਿੱਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੂੰ ਕਾਫ਼ੀ ਰਾਹਤ ਮਿਲੇਗੀ।

ਲਗਾਤਾਰ ਛੁੱਟੀਆਂ ਲੋਕਾਂ ਨੂੰ ਆਪਣੇ ਪਰਿਵਾਰਕ ਸਮਾਗਮਾਂ ਅਤੇ ਯਾਤਰਾਵਾਂ ਦੀ ਯੋਜਨਾ ਬਣਾਉਣ ਦੀ ਵੀ ਆਗਿਆ ਦੇਣਗੀਆਂ।

 

 

ਵੱਡੀ ਖ਼ਬਰ: ਪੰਜਾਬ ਸਰਕਾਰ ਨੇ 1.9 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸਰਕਾਰੀ ਰਿਕਾਰਡ ‘ਚੋਂ ਹਟਾਇਆ, ਪੜ੍ਹੋ ਕਾਰਨ!

 

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ

ਪਿਛਲੀਆਂ ਸਰਕਾਰਾਂ ਦੁਆਰਾ ਮ੍ਰਿਤਕ ਲਾਭਪਾਤਰੀਆਂ ਨੂੰ ਟਰੈਕ ਕਰਨ ਵਿੱਚ ਅਸਫ਼ਲ ਰਹਿਣ ਅਤੇ ਜਨਤਕ ਭਲਾਈ ਪ੍ਰਣਾਲੀ ਵਿੱਚ ਵਾਪਸ ਲਿਆਉਣ ਕਾਰਨ ਬੈਂਕ ਖਾਤਿਆਂ ਵਿੱਚ ਅਣਵਰਤੀ 450 ਕਰੋੜ ਰੁਪਏ ਦੀ ਰਾਸ਼ੀ ਨੂੰ ਭਲਾਈ ਸਕੀਮਾਂ ਲਈ ਵਰਤਿਆ

ਮਿਸ਼ਨ ਜੀਵਨਜੋਤ ਤਹਿਤ ਭੀਖ ਮੰਗਣ ਅਤੇ ਸ਼ੋਸ਼ਣ ਤੋਂ 1,027 ਬੱਚਿਆਂ ਨੂੰ ਬਚਾਇਆ

ਪੰਜਾਬ ਭਰ ਵਿੱਚ ਹਰ ਮਹੀਨੇ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਨਾਲ ਔਰਤਾਂ ਨੂੰ ਬਣਾਇਆ ਸਸ਼ਕਤ; ਮਾਹਵਾਰੀ ਦੌਰਾਨ ਔਰਤਾਂ ਦੀ ਸਿਹਤ ਅਤੇ ਮਾਣ-ਸਨਮਾਨ ਲਈ 7.37 ਕਰੋੜ ਰੁਪਏ ਦੇ ਸੈਨੇਟਰੀ ਪੈਡ ਵੰਡੇ

ਚੰਡੀਗੜ੍ਹ, 5 ਮਾਰਚ 2026:

ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕੀਤੀ। ਇਸ ਪ੍ਰਕਿਰਿਆ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਇਨ੍ਹਾਂ ਕਮੀਆਂ ਨੂੰ ਦੂਰ ਕਰਦਿਆਂ ਅਤੇ ਮਜ਼ਬੂਤ ਤਸਦੀਕ ਪ੍ਰਣਾਲੀਆਂ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਜਨਤਕ ਫੰਡਾਂ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਬੱਚਤ ਨੂੰ ਯਕੀਨੀ ਬਣਾਇਆ ਹੈ।

ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ। ਇਸ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਜਿਹੇ ਮਾਮਲਿਆਂ ਨੂੰ ਟਰੈਕ ਕਰਨ ਲਈ ਸਹੀ ਪ੍ਰਣਾਲੀਆਂ ਸਥਾਪਤ ਕਰਨ ਵਿੱਚ ਅਸਫਲ ਰਹੀਆਂ। ਨਤੀਜੇ ਵਜੋਂ ਇਨ੍ਹਾਂ ਖਾਤਿਆਂ ਵਿੱਚ ਲਗਭਗ 450 ਕਰੋੜ ਰੁਪਏ ਦੀ ਰਾਸ਼ੀ ਇੱਕਤਰ ਹੋ ਗਈ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਅਤੇ ਬੈਂਕਾਂ ਵਿੱਚ ਅਣਵਰਤੇ ਫੰਡਾਂ ਦੀ ਲੋਕ ਭਲਾਈ ਪ੍ਰਣਾਲੀ ਵਿੱਚ ਵਰਤੋਂ ਕੀਤੀ।

ਰਾਜ ਵਿਆਪੀ “ਸਾਡੇ ਬਜ਼ੁਰਗ ਸਦਾ ਮਾਨ” ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਨੂੰ ਹਰ ਸੰਭਵ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਅਤੇ 20,110 ਤੋਂ ਵੱਧ ਬਜ਼ੁਰਗ ਵਿਅਕਤੀਆਂ ਨੂੰ ਰਜਿਸਟਰ ਕੀਤਾ। ਕੈਂਪਾਂ ਵਿੱਚ ਮੁਫਤ ਅੱਖਾਂ ਅਤੇ ਈਐਨਟੀ ਜਾਂਚ, ਮੋਤੀਆਬਿੰਦ ਦੀ ਜਾਂਚ, ਐਨਕਾਂ ਦੀ ਵੰਡ, ਆਰਥੋਪੀਡਿਕ ਸਲਾਹ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਮੌਕੇ ‘ਤੇ ਪੈਨਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ।

ਬਜ਼ੁਰਗਾਂ ਦੀ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਮਾਨਸਾ ਵਿਖੇ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬੈੱਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ।

ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਦੇ ਲਾਗੂ ਕਰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਵਿੱਚ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਕਾਰਜਸ਼ੀਲ ਕੀਤੇ ਗਏ ਹਨ। ਮੇਨਟੈਨੈਸ ਟ੍ਰਿਬਿਊਨਲਾਂ ਅਧੀਨ ਕੁੱਲ 1,120 ਕੇਸ ਹੱਲ ਕੀਤੇ ਗਏ ਅਤੇ ਐਪੀਲੈਂਟ ਟ੍ਰਿਬਿਊਨਲਾਂ ਅਧੀਨ 669 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਬਜ਼ੁਰਗ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਗਿਆ।

ਹੈਲਪਏਜ ਇੰਡੀਆ ਦੇ ਸਹਿਯੋਗ ਨਾਲ ਬਜ਼ੁਰਗ ਹੈਲਪਲਾਈਨ 14567 ‘ਤੇ ਵਿੱਤੀ ਸਾਲ 2025-26 ਵਿੱਚ 2,956 ਕੇਸ ਦਰਜ ਕੀਤੇ ਅਤੇ ਉਨ੍ਹਾਂ ਵਿੱਚੋਂ 2,930 ਨੂੰ ਸਫਲਤਾਪੂਰਵਕ ਹੱਲ ਕੀਤਾ ਅਤੇ ਪੈਨਸ਼ਨ, ਸਿਹਤ ਸੰਭਾਲ ਤੇ ਕਾਨੂੰਨੀ ਮਾਮਲਿਆਂ ‘ਤੇ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ।

ਔਰਤਾਂ ਦੇ ਸਫ਼ਰ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ ਮੁਫ਼ਤ ਬੱਸ ਯਾਤਰਾ ਯੋਜਨਾ ਨਾਲ ਔਰਤਾਂ ਨੂੰ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੇ ਸਮਰੱਥ ਬਣਾਇਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ‘ਤੇ 2,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਿਸ ਨਾਲ ਨੌਜਵਾਨ ਔਰਤਾਂ ਕਾਲਜ ਜਾਣ ਦੇ ਯੋਗ ਬਣੀਆਂ ਹਨ, ਕਾਮਿਆਂ ਲਈ ਜੇਬ ਵਿੱਚੋਂ ਖਰਚੇ ਘਟੇ ਹਨ ਅਤੇ ਪੰਜਾਬ ਭਰ ਵਿੱਚ ਸੁਰੱਖਿਅਤ ਤੇ ਸੁਤੰਤਰ ਸਫ਼ਰ ਨੂੰ ਯਕੀਨੀ ਬਣਾਇਆ ਗਿਆ ਹੈ।

ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।

ਬਚਪਨ ਦੇ ਸ਼ੁਰੂਆਤੀ ਵਿਕਾਸ ਨੂੰ ਆਨੰਦਮਈ ਅਤੇ ਪਹੁੰਚਯੋਗ ਬਣਾਉਣ ਲਈ, ਪਿਛਲੇ ਚਾਰ ਸਾਲਾਂ ਵਿੱਚ ਲਗਭਗ 4,400 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਗਈ ਹੈ, ਜਦੋਂ ਕਿ 6,100 ਤੋਂ ਵੱਧ ਵਾਧੂ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਭਗਵੰਤ ਮਾਨ ਸਰਕਾਰ “ਨਵੀਂ ਦਿਸ਼ਾ ਯੋਜਨਾ” ਤਹਿਤ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਸੈਨੇਟਰੀ ਨੈਪਕਿਨ ਮੁਫਤ ਪ੍ਰਦਾਨ ਕਰ ਰਹੀ ਹੈ। ਹਰੇਕ ਯੋਗ ਔਰਤ ਨੂੰ ਹਰ ਮਹੀਨੇ ਨੌਂ ਸੈਨੇਟਰੀ ਪੈਡ ਮੁਫਤ ਵੰਡੇ ਜਾਂਦੇ ਹਨ। ਹੁਣ ਤੱਕ 13.65 ਲੱਖ ਔਰਤਾਂ ਨੂੰ 7.37 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ, ਜੋ ਮਾਹਵਾਰੀ ਦੌਰਾਨ ਔਰਤਾਂ ਲਈ ਸਫਾਈ, ਸਿਹਤ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਂਦੇ ਹਨ।

ਮਾਤਰੂ ਵੰਦਨਾ ਯੋਜਨਾ ਰਾਹੀਂ, ਪਹਿਲੇ ਬੱਚੇ ਲਈ ਯੋਗ ਔਰਤਾਂ ਨੂੰ ਦੋ ਕਿਸ਼ਤਾਂ ਵਿੱਚ 5,000 ਰੁਪਏ ਅਤੇ ਦੂਜੀ ਕੁੜੀ ਪੈਦਾ ਹੋਣ ‘ਤੇ ਇੱਕੋ ਕਿਸ਼ਤ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ 2,94,288 ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਪੰਜਾਬ ਵਿੱਚ ਚਾਰ ਸਾਲਾਂ ‘ਚ 4,22,492 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ, ਜੋ ਕਿ ਨਿਰਧਾਰਤ ਟੀਚੇ ਤੋਂ ਲਗਭਗ ਦੁੱਗਣਾ ਹੈ।

ਮਾਨ ਸਰਕਾਰ “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਬੁਨਿਆਦੀ ਸਿੱਖਿਆ ਦੇ ਕੇਂਦਰਾਂ ਵਿੱਚ ਵੀ ਅਪਗ੍ਰੇਡ ਕਰ ਰਹੀ ਹੈ। 8,600 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 12,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਾਈਵੇਟ ਪਲੇਵੇਅ ਸਕੂਲਾਂ ਸਮੇਤ ਸਾਰੇ ਕੇਂਦਰਾਂ ਵਿੱਚ ਇੱਕ ਢਾਂਚਾਗਤ ਪਲੇ-ਵੇਅ ਪਾਠਕ੍ਰਮ ਲਾਗੂ ਕੀਤਾ ਜਾਵੇਗਾ, ਜਿਸਦੀ ਨਿਗਰਾਨੀ, ਮਾਨਕੀਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।

ਬੁਨਿਆਦੀ ਢਾਂਚੇ ਦੇ ਵਿਸਥਾਰ ਨੂੰ ਤਰਜੀਹ ਦਿੰਦਿਆਂ 140 ਕਰੋੜ ਰੁਪਏ ਦੀ ਲਾਗਤ ਨਾਲ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 780 ਮੁਕੰਮਲ ਹੋ ਚੁੱਕੇ ਹਨ ਅਤੇ 220 ਤਿਆਰ ਹੋਣ ਦੇ ਨੇੜੇ ਹਨ। ਇਸ ਤੋਂ ਇਲਾਵਾ 350 ਕੇਂਦਰਾਂ ਵਿੱਚੋਂ 337 ਨੂੰ ਅਪਗ੍ਰੇਡ ਕੀਤਾ ਗਿਆ ਹੈ, ਬਾਕੀ 13 ਮੁਕੰਮਲ ਹੋਣ ਦੇ ਨੇੜੇ ਹਨ। ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰਾਂ ਦਾ ਵਿਕਾਸ ਪ੍ਰਕਿਰਿਆ ਅਧੀਨ ਹੈ।

ਪ੍ਰੋਜੈਕਟ ਜੀਵਨਜੋਤ ਤਹਿਤ 1,027 ਬੱਚਿਆਂ ਨੂੰ ਬਾਲ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਇਆ ਗਿਆ ਹੈ। ਜ਼ਿਆਦਾਤਰ ਬੱਚਿਆਂ ਨੂੰ ਪਰਿਵਾਰਾਂ ਨਾਲ ਦੁਬਾਰਾ ਮਿਲਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਸੁਰੱਖਿਆ ਅਤੇ ਪੁਨਰਵਾਸ ਲਈ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ ਹੈ। ਤਸਕਰੀ ਅਤੇ ਸ਼ੋਸ਼ਣ ਨੂੰ ਰੋਕਣ ਲਈ ਮਿਸ਼ਨ ਜੀਵਨਜੋਤ-II ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਡੀਐਨਏ ਟੈਸਟਿੰਗ ਸ਼ਾਮਲ ਹੈ ਅਤੇ ਇਸ ਦੌਰਾਨ ਕਈ ਬੱਚੇ ਅਣਜਾਣ ਬਾਲਗਾਂ ਨਾਲ ਭੀਖ ਮੰਗਦੇ ਪਾਏ ਗਏ।

ਭਗਵੰਤ ਮਾਨ ਸਰਕਾਰ ਨੇ ਬਾਲ ਵਿਆਹ ਵਿਰੁੱਧ ਵੀ ਸਖ਼ਤ ਕਾਰਵਾਈ ਕਰਦਿਆਂ ਚਾਰ ਸਾਲਾਂ ਦੌਰਾਨ 165 ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚੋਂ 150 ਨੂੰ ਮੌਕੇ ‘ਤੇ ਹੀ ਰੋਕਿਆ ਅਤੇ ਬਾਕੀ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਹੀ ਸਲਾਹ ਅਤੇ ਪੁਨਰਵਾਸ ਸਹਾਇਤਾ ਵੀ ਦਿੱਤੀ।

ਇਸ ਤੋਂ ਇਲਾਵਾ 11,000 ਤੋਂ ਵੱਧ ਗਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪ੍ਰਤੀ ਮਹੀਨਾ 4,000 ਰੁਪਏ ਪ੍ਰਾਪਤ ਕੀਤੇ ਹਨ। ਸਰਕਾਰੀ ਵਿਸ਼ੇਸ਼ ਗੋਦ ਲੈਣ ਵਾਲੀਆਂ 16 ਨਵੀਆਂ ਏਜੰਸੀਆਂ ਦੀ ਸਥਾਪਨਾ ਨਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 164 ਬੱਚੇ ਸਫਲਤਾਪੂਰਵਕ ਗੋਦ ਲਏ ਗਏ ਹਨ।

ਇਹ ਪ੍ਰਾਪਤੀਆਂ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਸ਼ਾਸਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ। ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ, ਵੱਲ ਹੁਣ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ।

 

ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਪੰਜਾਬ ਦੇ 2 ਨੌਜਵਾਨਾਂ ਦੀ ਮੌਤ

 

ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ

ਮ੍ਰਿਤਕ ਆਪਸ ਵਿੱਚ ਸਨ ਮਾਸੇਰ ਭਰਾ

ਪਰਿਵਾਰਾਂ ਨੇ ਸਰਕਾਰ ਤੋਂ ਲਾਸ਼ਾਂ ਪੰਜਾਬ ਲਿਆਉਣ ਦੀ ਲਾਈ ਗੁਹਾਰ

ਤਰਨ ਤਾਰਨ 5 ਮਾਰਚ 2026:

ਰੋਜ਼ੀ-ਰੋਟੀ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਤਰਨ ਤਾਰਨ ਦੇ ਦੋ ਨੌਜਵਾਨਾਂ ਦੀ ਬ੍ਰਿਟਿਸ਼ ਕਲੰਬੀਆ ਵਿੱਚ ਇੱਕ ਟਰੱਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਤਲਵਿੰਦਰ ਸਿੰਘ ਗਿੱਲ (ਵਾਸੀ ਪਿੰਡ ਮਾੜੀ ਗੌਰ ਸਿੰਘ) ਅਤੇ ਜਗਬੀਰ ਸਿੰਘ (ਵਾਸੀ ਪਿੰਡ ਐਲੋਵਾਲ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਬ੍ਰਿਟਿਸ਼ ਕਲੰਬੀਆ ਵਿੱਚ ਇਹ ਦੋਵੇਂ ਨੌਜਵਾਨ ਆਪਣੇ ਟਰੱਕ ‘ਤੇ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਰਿਸ਼ਤੇ ਵਿੱਚ ਮਾਸੇਰ ਭਰਾ ਸਨ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿੰਡ ਮਾੜੀ ਗੌਰ ਸਿੰਘ ਵਿਖੇ ਮ੍ਰਿਤਕ ਤਲਵਿੰਦਰ ਸਿੰਘ ਦੇ ਪਿਤਾ ਨਰਿੰਦਰਜੀਤ ਸਿੰਘ ਨੇ ਭਿੱਜੀਆਂ ਅੱਖਾਂ ਨਾਲ ਦੱਸਿਆ ਕਿ ਤਲਵਿੰਦਰ ਸਿੰਘ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ।

ਤਲਵਿੰਦਰ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲਾ ਦੂਜਾ ਨੌਜਵਾਨ ਜਗਬੀਰ ਸਿੰਘ ਉਸ ਦੀ ਮਾਸੀ ਦਾ ਲੜਕਾ ਸੀ।

ਪਰਿਵਾਰਾਂ ਨੇ ਸਰਕਾਰ ਤੋਂ ਲਾਸ਼ਾਂ ਪੰਜਾਬ ਲਿਆਉਣ ਦੀ ਲਾਈ ਗੁਹਾਰ

ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਨੇ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥੀਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।

 

ਸਕੂਲ ਲੈਬ ਸਟਾਫ਼ ਦਾ ਸਬਰ ਟੁੱਟਿਆ; 73% ਵਿੱਤੀ ਘਾਟੇ ਅਤੇ ਤਰੱਕੀਆਂ ਲਈ 14 ਮਾਰਚ ਨੂੰ ਜਲੰਧਰ ‘ਚ ਜੁੜੇਗਾ ਕਾਫ਼ਲਾ

ਸਕੂਲ ਲੈਬ ਸਟਾਫ਼ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 4 ਸਾਲਾਂ ਤੋਂ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਲਾਇਆ ਦੋਸ਼

14 ਮਾਰਚ ਨੂੰ ਜਲੰਧਰ ਵਿਖੇ ਹੋਵੇਗੀ ਸੂਬਾ ਪੱਧਰੀ ਮੀਟਿੰਗ- ਮੁੱਖ ਮੰਤਰੀ ਦੀ ਕੋਠੀ ਦੇ ਘੇਰਾਓ ਦੀ ਦਿੱਤੀ ਚੇਤਾਵਨੀ

ਸਕੂਲ ਲੈਬ ਸਟਾਫ਼ ਯੂਨੀਅਨ ਦੀ 14 ਮਾਰਚ ਨੂੰ ਜਲੰਧਰ ਵਿਖੇ ਹੋਵੇਗੀ ਸੂਬਾ ਪੱਧਰੀ ਮੀਟਿੰਗ

ਬਠਿੰਡਾ, 5 ਮਾਰਚ 2026:

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਨੇ ਕਿਹਾ ਕਿ, ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਮੁੱਖ ਤੌਰ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਨੂੰ ਧਰਨੇ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਅਸੀਂ ਹਰ ਮਹੀਨੇ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਮਸਲਿਆਂ ਦਾ ਹੱਲ ਕਰਾਂਗੇ।

ਪਰ ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਇਕ ਵੀ ਮੀਟਿੰਗ ਸਾਡੀ ਜਥੇਬੰਦੀ ਨਾਲ ਨਹੀਂ ਕੀਤੀ ਗਈ। ਸਾਡੇ ਵੱਲੋਂ ਸਮੇਂ-ਸਮੇਂ ‘ਤੇ ਦਫ਼ਤਰਾਂ ਵਿਚ ਜਾ ਕੇ,ਸੋਸ਼ਲ ਮੀਡੀਆ ਰਾਹੀਂ ਅਤੇ ਡਾਕ ਰਾਹੀਂ ਮੀਟਿੰਗ ਕਰਨ ਲਈ ਮੰਗ-ਪੱਤਰ ਭੇਜ ਕੇ ਬੇਨਤੀਆਂ ਕੀਤੀਆਂ ਗਈਆਂ। ਪਰ ਇਸ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੀ ਸਾਹਮਣੇ ਆਇਆ ਹੈ।

ਕਿਉਂਕਿ ਸਾਲ 2011 ਤੋਂ ਐਸ ਐਲ ਏ ਕਰਮਚਾਰੀਆਂ ਦੀ ਪੇ-ਪੈਰਿਟੀ ਟੁੱਟੀ ਹੈ, ਜਿਸ ਕਾਰਨ ਸਮੁੱਚੇ ਐਸ ਐਲ ਏ ਕਰਮਚਾਰੀ ਆਪਣੇ ਬਰਾਬਰਤਾ ਦੇ ਕੇਡਰਾਂ ਨਾਲੋਂ ਹਰ ਮਹੀਨੇ 73% ਦੇ ਘਾਟੇ ਨਾਲ ਪਛੜ ਰਹੇ ਹਨ ਜਿਸ ਕਾਰਨ ਮਹਿਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ ਇਹ ਸਭ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਹੋ ਰਿਹਾ ਹੈ।

ਜਿਸ ਕਾਰਨ ਸਮੁੱਚੇ ਐਸ ਐਲ ਏ ਕਰਮਚਾਰੀਆਂ ਅੰਦਰ ਬਹੁਤ ਰੋਸ ਹੈ ਇਸੇ ਰੋਸ ਦੇ ਵਿਰੋਧ ਵਿਚ ਅਸੀਂ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਜਲਦੀ ਹੀ ਵੱਡਾ ਐਕਸ਼ਨ ਕਰਾਂਗੇ।

ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਿੱਖਿਆ ਵਿਭਾਗ ਨੂੰ ਪਿਛਲੇ ਚਾਰ ਸਾਲਾਂ ਤੋਂ ਅਸਾਮੀ ਦਾ ਨਾਮ ਬਦਲਣ ਦੀ ਮੰਗ ਕੀਤੀ ਗਈ ਹੈ ਜਿਸ ਦਾ ਸਰਕਾਰ ਜਾਂ ਸਿਖਿਆ ਵਿਭਾਗ ਤੇ ਕੋਈ ਵਿੱਤੀ ਬੋਝ ਵੀ ਨਹੀਂ ਪੈਂਦਾ।

ਪਰ ਚਾਰ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਮੰਗ ਪੂਰੀ ਨਹੀਂ ਹੋਈ ਜਿਸ ਤੋਂ ਮਜਬੂਰ ਹੋ ਕੇ ਅਸੀਂ ਤਿੱਖਾ ਸੰਘਰਸ਼ ਕਰਨ ਲਈ ਜਲੰਧਰ ਦੇਸ਼ ਭਗਤ ਯਾਦਗਾਰ ਹਾਲ 14 ਮਾਰਚ 2026 ਨੂੰ ਸੂਬਾ ਪੱਧਰੀ ਮੀਟਿੰਗ ਕਰਨ ਜਾ ਰਹੇ ਹਾਂ। ਇਹ ਮੀਟਿੰਗ ਹੀ ਹੁਣ ਸਾਡਾ ਭਵਿੱਖ ਤਹਿ ਕਰੇਗੀ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਿਆਂ ਤੋਂ ਐਸ ਐਲ ਏ ਕਰਮਚਾਰੀ ਆਪਣੇ ਜ਼ਿਲ੍ਹਾ ਪ੍ਰਧਾਨ ਸਹਿਬਾਨਾਂ ਦੀ ਅਗਵਾਈ ਵਿੱਚ ਹਾਜ਼ਰ ਹੋਣਗੇ ਅਤੇ ਐਸ ਐਲ ਏ ਕਰਮਚਾਰੀਆਂ ਦੇ ਵੱਖ-ਵੱਖ ਮਸਲਿਆਂ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਜਥੇਬੰਦੀ ਦੇ ਸੂਬਾਈ ਆਗੂ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਯੋਗਤਾ ਦੇ ਹਿਸਾਬ ਨਾਲ ਐਸ ਐਲ ਏ ਕਰਮਚਾਰੀਆਂ ਦੀਆਂ ਵੱਖ-ਵੱਖ ਪੋਸਟਾਂ ਤੇ ਤਰੱਕੀਆਂ ਕਰਨ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦਾ ਪ੍ਰਮੋਸ਼ਨ ਕੋਟਾ 1%ਤੋ ਵਧਾ ਕੇ 4% ਕਰਨ ਬਾਰੇ ਵੀ ਸਿਖਿਆ ਵਿਭਾਗ ਨੂੰ ਕਈ ਵਾਰ ਮੰਗ ਪੱਤਰ ਦਿੱਤਾ ਗਿਆ ਹੈ ਪਰ ਡਾਇਰੈਕਟਰ ਐਜੂਕੇਸ਼ਨ ਵੱਲੋਂ ਭਰੋਸਾ ਦੇਣ ਤੋਂ ਬਾਅਦ ਕੋਈ ਹੱਲ ਨਹੀਂ ਕੀਤਾ ਗਿਆ।

ਮੁਕਦੀ ਗੱਲ ਇਹ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਐਸ ਐਲ ਏ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਪਰ ਹੁਣ ਅਸੀਂ ਹੋਰ ਚੁੱਪ ਨਹੀਂ ਬੈਠਾਂਗੇ ਅਸੀਂ ਆਪਣੀ 14 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਕੇ ਜਲਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰਦੇ ਬਾਹਰ ਵੱਡਾ ਐਕਸ਼ਨ ਕਰਾਂਗੇ।

ਇਸ ਮੌਕੇ ਸੂਬਾ ਸ੍ਰਪਰਸਤ ਜਸਵੰਤ ਰਾਏ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਪ੍ਰੈਸ ਸਕੱਤਰ ਪਰਮਜੀਤ ਕੁਮਾਰ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮ੍ਰਿਤਸਰ, ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ , ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਆਦਿ ਹਾਜ਼ਰ ਰਹੇ।

 

Punjab News: ਸਰੀਰਕ ਸਿੱਖਿਆ ਅਧਿਆਪਕਾਂ ਦਾ ਵੱਡਾ ਫੈਸਲਾ: PSTET ਵਿਰੁੱਧ ਬਣਾਇਆ ਸਾਂਝਾ ਫਰੰਟ, 8 ਮਾਰਚ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਜ਼ੋਰਦਾਰ ਪ੍ਰਦਰਸ਼ਨ

 

ਸਰੀਰਕ ਸਿੱਖਿਆ ਅਧਿਆਪਕਾਂ ਦਾ ਵੱਡਾ ਫੈਸਲਾ: PSTET ਵਿਰੁੱਧ ਬਣਾਇਆ ਸਾਂਝਾ ਫਰੰਟ, 8 ਮਾਰਚ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ ਦੇ ਰੱਖ ਬਾਗ ਵਿੱਚ ਹੋਈ ਇਤਿਹਾਸਕ ਮੀਟਿੰਗ; ‘ਗੌਰਮਿੰਟ ਫਿਜੀਕਲ ਐਜੂਕੇਸ਼ਨ ਟੀਚਰਜ਼ ਫਰੰਟ ਪੰਜਾਬ’ ਦਾ ਕੀਤਾ ਗਠਨ

ਲੁਧਿਆਣਾ, 5 ਮਾਰਚ 2026- 

ਪੰਜਾਬ ਦੇ ਸਰੀਰਕ ਸਿੱਖਿਆ (Physical Education) ਅਧਿਆਪਕਾਂ ਨੇ ਆਪਣੇ ਵਿਸ਼ੇ ‘ਤੇ ਧੱਕੇ ਨਾਲ ਥੋਪੇ ਗਏ ਪੀ.ਐਸ.ਟੈਟ (PSTET) ਟੈਸਟ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।

ਲੁਧਿਆਣਾ ਦੇ ਰੱਖ ਬਾਗ ਵਿਖੇ ਹੋਈ ਇੱਕ ਇਤਿਹਾਸਕ ਮੀਟਿੰਗ ਵਿੱਚ ਪੰਜਾਬ ਭਰ ਦੇ ਸਰੀਰਕ ਸਿੱਖਿਆ ਅਧਿਆਪਕਾਂ ਨੇ ਇੱਕੋ ਮੰਚ ‘ਤੇ ਇਕੱਠੇ ਹੋ ਕੇ ‘ਗੌਰਮਿੰਟ ਫਿਜੀਕਲ ਐਜੂਕੇਸ਼ਨ ਟੀਚਰਜ਼ ਫਰੰਟ ਪੰਜਾਬ’ ਦਾ ਗਠਨ ਕੀਤਾ ਹੈ।

ਮੀਟਿੰਗ ਦੌਰਾਨ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਜਦੋਂ ਤੱਕ ਸਰੀਰਕ ਸਿੱਖਿਆ ਵਿਸ਼ੇ ਤੋਂ ਟੈਟ (TET) ਦੀ ਸ਼ਰਤ ਹਟਾਈ ਨਹੀਂ ਜਾਂਦੀ, ਸੰਘਰਸ਼ ਜਾਰੀ ਰਹੇਗਾ।

ਫਰੰਟ ਦੀ ਅਗਵਾਈ ਲਈ ਪੰਜ ਕਨਵੀਨਰ ਜਗਦੀਸ਼ ਕੁਮਾਰ ਜੱਗੀ (ਬਠਿੰਡਾ), ਕੇਸਵ ਕੋਹਲੀ (ਸ੍ਰੀ ਅੰਮ੍ਰਿਤਸਰ ਸਾਹਿਬ), ਦੀਪਕ ਕੁਮਾਰ (ਲੁਧਿਆਣਾ), ਦੀਪਕ ਸ਼ਰਮਾ (ਫਾਜ਼ਿਲਕਾ), ਅਮਨਦੀਪ ਜੀ (ਸ੍ਰੀ ਮੁਕਤਸਰ ਸਾਹਿਬ) ਨਿਯੁਕਤ ਕੀਤੇ ਗਏ ਹਨ।

8 ਮਾਰਚ ਨੂੰ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ

ਫਰੰਟ ਵੱਲੋਂ ਐਲਾਨ ਕੀਤਾ ਗਿਆ ਹੈ ਕਿ 8 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੀ.ਟੈਟ ਟੈਸਟ ਦੇ ਵਿਰੋਧ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀ ਨੇ ਸਮੂਹ ਅਧਿਆਪਕਾਂ, ਖ਼ਾਸ ਕਰਕੇ ਮਹਿਲਾ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

ਆਗੂਆਂ ਦਾ ਕਹਿਣਾ ਹੈ ਕਿ ਮਹਿਲਾ ਅਧਿਆਪਕਾਂ ਨੂੰ ਇਸ ਟੈਸਟ ਕਾਰਨ ਸਭ ਤੋਂ ਵੱਧ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਉਨ੍ਹਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਸਰੀਰਕ ਸਿੱਖਿਆ ਇੱਕ ਪ੍ਰੈਕਟੀਕਲ ਵਿਸ਼ਾ ਹੈ, ਇਸ ਲਈ ਇਸ ‘ਤੇ ਅਕਾਦਮਿਕ ਟੈਸਟ ਥੋਪਣਾ ਤਰਕਹੀਣ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

 

ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਗਾਇਕਾ ਅਤੇ Influencer ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ

 

ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਗਾਇਕਾ ਅਤੇ Influencer ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ

Canada, 5 March 2026- 

ਜਲੰਧਰ ਵਿੱਚ ਜਨਮੀ ਪੰਜਾਬੀ ਗਾਇਕਾ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਨੈਨਸੀ ਗਰੇਵਾਲ ਦਾ ਕੈਨੇਡਾ ਦੇ ਵਿੰਡਸਰ ਵਿੱਚ ਕਤਲ ਕਰ ਦਿੱਤਾ ਗਿਆ ਹੈ।

ਨੈਨਸੀ ਸੋਸ਼ਲ ਮੀਡੀਆ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਅਤੇ ਗਰਮਖਿਆਲੀਆਂ ਦੇ ਖਿਲਾਫ ਕਈ ਵਾਰ ਬਿਆਨ ਦੇ ਚੁੱਕੀ ਹੈ ਜਿਸ ਕਾਰਨ ਉਹ ਆਪਣੇ ਬਿਆਨਾਂ ਕਾਰਨ ਕਾਫੀ ਚਰਚਾ ’ਚ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਇੱਕ ਅਣਪਛਾਤਾ ਹਮਲਾਵਰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਗੰਭੀਰ ਜ਼ਖਮੀ ਨੈਨਸੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਨਾਲ ਭਾਰਤੀ ਭਾਈਚਾਰੇ ਵਿੱਚ ਹਲਚਲ ਮਚ ਗਈ ਹੈ।

ਕੈਨੇਡੀਅਨ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੈਨੇਡੀਅਨ ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੁਲਿਸ ਨੂੰ ਮੰਗਲਵਾਰ ਰਾਤ ਨੂੰ ਇੱਕ ਰਿਪੋਰਟ ਮਿਲੀ ਕਿ ਵਿੰਡਸਰ ਦੇ ਟੌਡ ਲੇਨ ਇਲਾਕੇ ਦੀ ਰਹਿਣ ਵਾਲੀ ਨੈਨਸੀ ਗਰੇਵਾਲ ਨੂੰ ਉਸਦੇ ਘਰ ਦੇ ਅੰਦਰ ਚਾਕੂ ਮਾਰਿਆ ਗਿਆ ਹੈ।

ਪੁਲਿਸ ਅਤੇ ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸੇਵਾ ਦੇ ਮੈਂਬਰ ਰਾਤ 9:30 ਵਜੇ ਦੇ ਕਰੀਬ ਟੌਡ ਲੇਨ ਦੇ 2400 ਬਲਾਕ ‘ਤੇ ਪਹੁੰਚੇ।

ਟੀਮ ਮੌਕੇ ‘ਤੇ ਪਹੁੰਚੀ ਅਤੇ ਗੰਭੀਰ ਜ਼ਖਮੀ ਨੈਨਸੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਬਾਅਦ ਵਿੱਚ ਉਸਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਫਿਲਹਾਲ ਬੁੱਧਵਾਰ ਸ਼ਾਮ ਨੂੰ, ਕੈਨੇਡੀਅਨ ਪੁਲਿਸ ਅਧਿਕਾਰੀ ਮਾਈਕਲ ਪੀਅਰਸ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਇੱਕ ਗੰਭੀਰ ਅਪਰਾਧਿਕ ਮਾਮਲਾ ਹੈ।

ਪੁਲਿਸ ਇਸਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਕਰਨ ਲਈ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਖ਼ਬਰ ਸ੍ਰੋਤ-ਪੀਟੀਸੀ

 

Punjab News: 245 ਕਾਮਰਸ ਲੈਕਚਰਾਰ ਨੂੰ ਰਿਵਰਟ ਕਰਨ ਵਾਲੇ ਪੱਤਰ ਦਾ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸਖ਼ਤ ਵਿਰੋਧ

 

245 ਕਾਮਰਸ ਲੈਕਚਰਾਰ ਨੂੰ ਰਿਵਰਟ ਕਰਨ ਵਾਲੇ ਪੱਤਰ ਦਾ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸਖ਼ਤ ਵਿਰੋਧ

ਚੰਡੀਗੜ੍ਹ, 5 ਮਾਰਚ 2026-

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ, ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ, ਸਕੱਤਰ ਜਨਰਲ ਰਵਿੰਦਰਪਾਲ ਸਿੰਘ ਅਤੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਲੈਕਚਰਾਰ ਕੇਡਰ ਦੀ ਦੋਸ਼ਪੂਰਣ ਸੀਨੀਅਰਤਾ ਸੂਚੀ ਦੇ ਆਧਾਰ ਤੇ ਕਈ ਸਾਲਾਂ ਤੋਂ ਪਦਉਨਤ 245 ਕਾਮਰਸ ਲੈਕਚਰਾਰ ਨੂੰ ਰਿਵਰਟ ਕਰਨ ਵਾਲੇ ਨਾਦਿਰਸ਼ਾਹੀ ਪੱਤਰ ਦੇ ਵਿਰੋਧ ਕਰਨ ਮੁੱਦੇ ਤੇ ਹੋਈ|ਜਿਸ ਵਿੱਚ ਅਮਨ ਸ਼ਰਮਾ ਅਤੇ ਬਲਰਾਜ ਬਾਜਵਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦਾ ਸੀਨੀਅਰਤਾ ਸੂਚੀ ਗਲਤੀਆਂ ਦਾ ਪੁਲਿੰਦਾ ਹੈ ਅਤੇ ਅਜਿਹਾ ਕਰਕੇ ਸਿੱਖਿਆ ਵਿਭਾਗ ਨੇ 2008 ਤੋਂ 2024 ਤੋਂ ਪ੍ਰੋਮੋਟ ਹੋਏ ਲੈਕਚਰਾਰਾਂ ਨੂੰ ਰਿਵਰਸ਼ਨ ਜ਼ੋਨ ਵਿੱਚ ਰੱਖ ਕੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰੇਸ਼ਾਨੀ ਪਾਇਆ ਸੀ।

ਹੁਣ ਵਿਭਾਗ ਵਲੋਂ ਪਿੱਛਲੇ ਪੰਜ ਸਾਲਾਂ ਤੋਂ ਯੋਗ ਪ੍ਰਣਾਲੀ ਰਾਹੀਂ ਡੀ. ਪੀ. ਸੀ ਤੋਂ ਬਾਅਦ ਪ੍ਰੋਮੋਟ ਹੋਏ 245 ਕਾਮਰਸ ਲੈਕਚਰਾਰ ਦੀ ਪਦਉਨਤੀ ਰੱਦ ਕਰਨ ਵਾਲਾ ਪੱਤਰ ਜਾਰੀ ਕਰਕੇ ਜਵਾਬ ਮੰਗਣਾ ਬਿੱਲਕੁਲ ਗਲ਼ਤ ਫੈਸਲਾ ਹੈ ਅਤੇ ਲੈਕਚਰਾਰ / ਅਧਿਆਪਕ ਵਿਰੋਧੀ ਪੱਤਰ ਹੈ ਜਿਸਦੀ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ | ਇਹਨਾਂ ਸਾਰੇ ਪਦਉਨਤ ਕਾਮਰਸ ਲੈਕਚਰਾਰ ਨੂੰ ਯੋਗ ਪ੍ਰਣਾਲੀ ਰਾਹੀਂ ਤਰੱਕੀ ਕੇਸ ਅਪਲਾਈ ਕਰਵਾ ਕੇ ਡੀ. ਪੀ. ਸੀ ਉਪਰੰਤ ਹੀ ਤਰੱਕੀ ਦਿੱਤੀ ਸੀ।

ਪਰ ਹੁਣ ਜਾਰੀ ਸੀਨੀਅਰਤਾ ਸੂਚੀ ਵਿੱਚ ਤਰੱਕੀ ਸਮੇਂ ਡੀਬਾਰ ਹੋਏ, ਬਿਨਾਂ ਐਮ. ਕਾਮ ਦੀ ਡਿਗਰੀ ਅਤੇ ਇਸਦੇ ਪਾਸਿੰਗ ਸਾਲ ਨੂੰ ਪੜ੍ਹਤਾਲ ਕੀਤੇ ਬਿਨਾਂ ਹੀ ਰਿਵਿਊ ਵਿੱਚ ਮਾਸਟਰ/ਮਿਸਟ੍ਰੈਸ ਨੂੰ ਸੀਨੀਅਰ ਵਿਖਾ ਕੇ ਇਹਨਾਂ ਯੋਗ 245 ਕਾਮਰਸ ਲੈਕਚਰਾਰ ਜੂਨੀਅਰ ਦੱਸ ਕੇ ਰਿਵਰਟ ਕਰਨਾ ਬਿੱਲਕੁਲ ਗਲ਼ਤ ਫੈਸਲਾ ਹੈ। ਬਲਰਾਜ ਸਿੰਘ ਬਾਜਵਾ, ਹਰਜੀਤ ਸਿੰਘ ਬਲਹਾੜੀ, ਰਵਿੰਦਰਪਾਲ ਸਿੰਘ,ਕੌਸ਼ਲ ਸ਼ਰਮਾ, ਕੁਲਦੀਪ ਗਰੋਵਰ ਨੇ ਕਿਹਾ ਕਿ ਸੀਨੀਅਰਤਾ ਸੂਚੀ ਵਿੱਚ ਆਪਣੇ ਚਹੇਤਿਆਂ ਨੂੰ ਅਡਜਸਟ ਤਿਆਰ ਕਰਨ ਲਈ ਵੱਡੇ ਪੱਧਰ ਤੇ ਘਪਲਾ ਹੋਇਆ ਜਾਪਦਾ ਹੈ ਜਿਸਦੀ ਉੱਚ ਪੱਧਰੀ ਜਾਂਚ ਚਾਹੀਦੀ ਹੈ।

ਇਸ ਮੌਕੇ ਹਾਜ਼ਰ ਸੂਬਾ ਆਗੂਆਂ ਨੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਕੂਲ ਸਿੱਖਿਆ ਸਕੱਤਰ ਕੋਲੋਂ 245 ਕਾਮਰਸ ਲੈਕਚਰਾਰ ਦੀ ਪਦਉਨਤੀ ਰੱਦ ਕਰਨ ਵਾਲੇ ਪੱਤਰ ਨੂੰ ਵਾਪਸ ਲੈਣ ਦੀ ਮੰਗ ਕੀਤੀ ਜ਼ੇਕਰ ਅਜਿਹਾ ਨਾ ਕੀਤਾ ਸਰਕਾਰ ਨੂੰ ਜਥੇਬੰਦੀਆਂ ਦੇ ਤਿੱਖੇ ਸੰਘਰਸ਼ ਅਤੇ ਕਾਨੂੰਨੀ ਚਾਰਾਜੋਈ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਇਹ ਕੇਵਲ 245 ਕਾਮਰਸ ਲੈਕਚਰਾਰ ਨਾਲ ਹੀ ਨਾਇਨਸਾਫੀ ਨਹੀਂ ਹੈ ਇਹਨਾਂ ਤੋਂ ਇਲਾਵਾ 2008 ਤੋਂ 2024 ਤੱਕ ਯੋਗ ਪ੍ਰਣਾਲੀ ਰਾਹੀਂ ਵਿਭਾਗੀ ਤਰੱਕੀ ਕਮੇਟੀ ਵਲੋਂ ਪ੍ਰੋਮੋਟ ਕੀਤੇ ਹਜਾਰਾਂ ਲੈਕਚਰਾਰਾਂ ਨੂੰ ਗਲ਼ਤ ਰਿਵਿਊ ਨਾਲ ਰਿਵਰਸ਼ਨ ਜੋਨ ਰੱਖ ਕੇ ਨਾਇਨਸਾਫੀ ਅਤੇ ਸ਼ੋਸ਼ਣ ਕੀਤਾ ਹੈ |ਇਸਲਈ ਜਥੇਬੰਦੀ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਅਪੀਲ ਹੈ ਕਿ ਇਸ ਸੀਨੀਅਰਤਾ ਸੂਚੀ ਨੂੰ ਜਲਦ ਪੜਤਾਲ ਕਰਵਾ ਕੇ ਸਹੀ ਰੂਪ ਦੇਣਾ ਚਾਹੀਦਾ ਹੈ ਤਾਂਕਿ ਇਹਨਾਂ ਹਜਾਰਾਂ ਤਰੱਕੀ ਪ੍ਰਾਪਤ ਲੈਕਚਰਾਰ ਨੂੰ ਇਨਸਾਫ਼ ਮਿੱਲ ਸਕੇ।

ਇਸ ਮੀਟਿੰਗ ਵਿੱਚ ਜਗਤਾਰ ਸਿੰਘ ਹੁਸ਼ਿਆਰਪੁਰ, ਜਤਿੰਦਰ ਸਿੰਘ ਮਸਾਣੀਆਂ, ਕੁਲਦੀਪ ਗਰੋਵਰ ਫਾਜ਼ਿਲਕਾ, ਤਜਿੰਦਰਪਾਲ ਸਿੰਘ ਤਰਨਤਾਰਨ, ਸੰਜੀਵ ਕੁਮਾਰ ਮੋਗਾ, ਦੀਪਕ ਸ਼ਰਮਾ, ਸੁਖਬੀਰ ਸਿੰਘ ਬਲਜੀਤ ਸਿੰਘ ਕਪੂਰਥਲਾ, ਵਿਵੇਕ ਕਪੂਰ, ਚਰਨਦਾਸ ਸ਼ਰਮਾ, ਜਤਿੰਦਰਪਾਲ ਸਿੰਘ, ਹਰਜੀਤ ਸਿੰਘ ਰਤਨ, ਅਰੁਣ ਕੁਮਾਰ, ਅਜੇ ਅਰੋੜਾ, ਰਾਕੇਸ਼ ਕੁਮਾਰ, ਕੁਲਵਿੰਦਰਪਾਲ ਸਿੰਘ, ਗੁਰਬੀਰ ਸਿੰਘ ਹਾਜ਼ਰ ਸਨ।