ਐਤਵਾਰ, ਮਈ 3, 2026
Home Blog Page 109

Live ਦੇਖੋ: ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ

 

Live ਦੇਖੋ: ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ 

Live-


ਅਮਿਤ ਸ਼ਾਹ ਨੇ ਪੰਜਾਬ ‘ਚ ਫੂਕਿਆ ਚੋਣ ਬਿਗੁਲ: “ਭਗਵੰਤ ਮਾਨ ਕੇਜਰੀਵਾਲ ਦੇ ਪਾਇਲਟ ਬਣੇ, ਪੰਜਾਬ ਸਰਕਾਰ ‘ਆਪ’ ਦਾ ATM”

ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਕੀਤਾ ਪ੍ਰਣਾਮ; ਵਾਅਦਾ ਕੀਤਾ— “2 ਸਾਲਾਂ ‘ਚ ਨਸ਼ਾ ਖ਼ਤਮ ਕਰਾਂਗੇ ਅਤੇ ਧਰਮ ਪਰਿਵਰਤਨ ਵਿਰੁੱਧ ਲਿਆਵਾਂਗੇ ਸਖ਼ਤ ਕਾਨੂੰਨ”

ਮੋਗਾ, 14 ਮਾਰਚ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਆਪਣੇ ਸੰਬੋਧਨ ਵਿੱਚ ਸ਼ਾਹ ਨੇ ਜਿੱਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਨੂੰ ਨਤਮਸਤਕ ਕੀਤਾ, ਉੱਥੇ ਹੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।

ਅਮਿਤ ਸ਼ਾਹ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬ ਦੀ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦਿਆਂ ਕੀਤੀ। ਉਨ੍ਹਾਂ ਕਿਹਾ, “ਜੇਕਰ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਬਚਾਉਣ ਲਈ ਆਪਣਾ ਸੀਸ ਕੁਰਬਾਨ ਨਾ ਕੀਤਾ ਹੁੰਦਾ, ਤਾਂ ਅੱਜ ਭਾਰਤ ਵਿੱਚ ਇੱਕ ਵੀ ਹਿੰਦੂ ਨਾ ਬਚਦਾ।” ਉਨ੍ਹਾਂ ਬਾਬਾ ਜੀਵਨ ਸਿੰਘ, ਮਹਾਰਾਜਾ ਰਣਜੀਤ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਧਰਤੀ ਨੂੰ ਨਮਨ ਕੀਤਾ।

ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਸਿੱਧਾ ਹਮਲਾ ਬੋਲਦਿਆਂ ਕਿਹਾ, “ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਤਾਂ ਕੇਜਰੀਵਾਲ ਦੇ ‘ਪਾਇਲਟ’ ਬਣ ਕੇ ਰਹਿ ਗਏ ਹਨ, ਜੋ ਪੰਜਾਬ ਦੇ ਖ਼ਰਚੇ ‘ਤੇ ਉਨ੍ਹਾਂ ਨੂੰ ਪੂਰੇ ਭਾਰਤ ਦੀ ਸੈਰ ਕਰਵਾ ਰਹੇ ਹਨ।” ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਜਰੀਵਾਲ ਲਈ ‘ATM’ ਬਣ ਗਈ ਹੈ ਅਤੇ ਸੂਬੇ ਵਿੱਚ ਵੱਡੇ ਪੱਧਰ ‘ਤੇ ਘੁਟਾਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਵਾਦ ਤਬਾਹ ਕਰ ਰਿਹਾ ਹੈ ਅਤੇ ਥਾਣਿਆਂ ਦੇ ਅੰਦਰ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੋ ਰਹੀ ਹੈ।

ਭਾਜਪਾ ਦੀਆਂ ਗਰੰਟੀਆਂ ਅਤੇ ਵਾਅਦੇ

2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਈ ਵੱਡੇ ਵਾਅਦੇ ਕੀਤੇ। ਅਮਿਤ ਸ਼ਾਹ ਨੇ ਕਿਹਾ, “ਮੈਂ ਵਾਅਦਾ ਕਰਦਾ ਹਾਂ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ, ਤਾਂ 2 ਸਾਲਾਂ ਅੰਦਰ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜ ਕੇ ਸੁੱਟ ਦਿਆਂਗੇ।” ਉਨ੍ਹਾਂ ਦੱਸਿਆ ਕਿ ਦੇਸ਼ ਦਾ 45% ਨਸ਼ਾ ਇਕੱਲੇ ਪੰਜਾਬ ਵਿੱਚ ਹੋ ਰਿਹਾ ਹੈ। ਭਾਜਪਾ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ‘ਧਰਮ ਪਰਿਵਰਤਨ ਵਿਰੋਧੀ ਬਿੱਲ’ ਲਿਆਂਦਾ ਜਾਵੇਗਾ ਤਾਂ ਜੋ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕੇ। ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇਣ ਅਤੇ ਪੰਜਾਬ ਵਿੱਚ ‘ਪ੍ਰੀਵਰਤਣ’ ਲਿਆਉਣ ਦਾ ਭਰੋਸਾ ਦਿੱਤਾ।

ਕਿਸਾਨਾਂ ਨੂੰ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਮੋਦੀ ਸਰਕਾਰ ਨੇ ਸਭ ਤੋਂ ਵੱਧ MSP ‘ਤੇ ਫ਼ਸਲ ਖ਼ਰੀਦੀ ਹੈ ਅਤੇ ਹੁਣ ਮੱਕੀ ਦੀ ਖ਼ਰੀਦ ਵੀ MSP ‘ਤੇ ਕੀਤੀ ਜਾ ਰਹੀ ਹੈ।” ਸਿੱਧੀ ਅਦਾਇਗੀ ਬਾਰੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਦੋ ਦਿਨਾਂ ਦੇ ਅੰਦਰ ਕਿਸਾਨਾਂ ਦੇ ਖ਼ਾਤਿਆਂ ਵਿੱਚ ਪੈਸੇ ਪਹੁੰਚ ਰਹੇ ਹਨ ਅਤੇ ਸਾਲਾਨਾ 6,000 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ 2024 ਵਿੱਚ ਭਾਜਪਾ ਨੂੰ ਪੰਜਾਬ ਤੋਂ 19 ਫ਼ੀਸਦੀ ਵੋਟ ਮਿਲੀ ਹੈ। ਉਨ੍ਹਾਂ ਕਿਹਾ, “ਭਾਜਪਾ ਦਾ ਰਿਕਾਰਡ ਹੈ ਕਿ ਜਿੱਥੇ ਸਾਨੂੰ 19% ਵੋਟ ਮਿਲਦੀ ਹੈ, ਉੱਥੇ ਅਗਲੀ ਵਾਰ ਸਾਡੀ ਸਰਕਾਰ ਬਣਦੀ ਹੈ। ਹੁਣ ਪੰਜਾਬ ਦੀ ਵਾਰੀ ਹੈ।” ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਨੂੰ ‘ਹਸਾਉਣ ਵਾਲਾ’ ਨਹੀਂ, ਬਲਕਿ ‘ਅੱਛਾ ਸ਼ਾਸਨ’ ਦੇਣ ਵਾਲਾ ਮੁੱਖ ਮੰਤਰੀ ਚਾਹੀਦਾ ਹੈ।

 

Punjab ‘ਚ ਅਵਾਰਾ ਕੁੱਤਿਆਂ ਦਾ ਕਹਿਰ; ਦੁੱਧ ਲੈਣ ਜਾ ਰਹੇ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ

 

Punjab ‘ਚ ਅਵਾਰਾ ਕੁੱਤਿਆਂ ਦਾ ਕਹਿਰ; ਦੁੱਧ ਲੈਣ ਜਾ ਰਹੇ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ

ਗਰਦਨ, ਕੰਨ ਅਤੇ ਪਿੱਠ ‘ਤੇ ਕੀਤੇ ਡੂੰਘੇ ਜ਼ਖ਼ਮ; ਗੰਭੀਰ ਹਾਲਤ ਵਿੱਚ ਪਟਿਆਲਾ ਰੈਫ਼ਰ; ਇਲਾਕਾ ਨਿਵਾਸੀਆਂ ਵਿੱਚ ਭਾਰੀ ਦਹਿਸ਼ਤ

ਸਮਾਣਾ (ਪਟਿਆਲਾ), 14 ਮਾਰਚ 2026

ਸਮਾਣਾ ਦੇ ਪਿੰਡ ਬਦਨਪੁਰ ਵਿੱਚ ਅੱਜ ਸਵੇਰੇ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਇੱਕ ਖ਼ੂੰਖਾਰ ਝੁੰਡ ਨੇ 10 ਸਾਲਾ ਮਾਸੂਮ ਬੱਚੇ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ ਜਦੋਂ ਬੱਚਾ ਘਰੋਂ ਦੁੱਧ ਲੈਣ ਲਈ ਨਿਕਲਿਆ ਸੀ।

ਜ਼ਖ਼ਮੀ ਬੱਚੇ ਦੀ ਪਛਾਣ ਪ੍ਰਿਆਸ (10) ਵਜੋਂ ਹੋਈ ਹੈ। ਉਸ ਦੇ ਪਿਤਾ ਰਾਹੁਲ, ਜੋ ਉੱਤਰ ਪ੍ਰਦੇਸ਼ ਦੇ ਬਦਾਯੂੰ ਦੇ ਰਹਿਣ ਵਾਲੇ ਹਨ ਅਤੇ ਇੱਥੇ ਮਜ਼ਦੂਰੀ ਕਰਦੇ ਹਨ, ਨੇ ਦੱਸਿਆ ਕਿ ਕੁੱਤਿਆਂ ਨੇ ਬੱਚੇ ਨੂੰ ਘੇਰ ਕੇ ਉਸ ਦੀ ਗਰਦਨ, ਕੰਨ ਅਤੇ ਪਿੱਠ ‘ਤੇ ਕਈ ਥਾਵਾਂ ‘ਤੇ ਬੁਰੀ ਤਰ੍ਹਾਂ ਕੱਟਿਆ।

ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਬੱਚੇ ਦੇ ਸਰੀਰ ‘ਤੇ ਕਈ ਡੂੰਘੇ ਜ਼ਖ਼ਮ ਹਨ, ਜਿਸ ਕਾਰਨ ਮੁਢਲੀ ਸਹਾਇਤਾ (First Aid) ਦੇਣ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ।

ਕੁੱਤਿਆਂ ਦੇ ਵਧਦੇ ਕਹਿਰ ਦਾ ਕਾਰਨ

ਸਥਾਨਕ ਨਿਵਾਸੀ ਅੰਮ੍ਰਿਤਪਾਲ ਸਿੰਘ ਨੇ ਇਲਾਕੇ ਦੀ ਮਾੜੀ ਸਥਿਤੀ ਬਾਰੇ ਦੱਸਿਆ ਕਿ ਲੋਕ ਮਰੇ ਹੋਏ ਪਸ਼ੂਆਂ ਨੂੰ ਨੇੜੇ ਦੀ ਸੁੱਕੀ ਨਹਿਰ ਵਿੱਚ ਸੁੱਟ ਦਿੰਦੇ ਹਨ, ਜਿਸ ਕਾਰਨ ਉੱਥੇ ਕੁੱਤਿਆਂ ਦੇ ਵੱਡੇ ਝੁੰਡ ਇਕੱਠੇ ਹੋ ਜਾਂਦੇ ਹਨ। ਇਹ ਕੁੱਤੇ ਹੁਣ ਇੰਨੇ ਹਿੰਸਕ ਹੋ ਚੁੱਕੇ ਹਨ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਜਾਣ ਅਤੇ ਬੱਚਿਆਂ ਨੂੰ ਇਕੱਲੇ ਬਾਹਰ ਨਿਕਲਣ ਤੋਂ ਡਰ ਲੱਗਦਾ ਹੈ।

ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ, ਅਵਾਰਾ ਕੁੱਤਿਆਂ ਨੂੰ ਫੜਨ ਲਈ ਤੁਰੰਤ ਮੁਹਿੰਮ ਚਲਾਈ ਜਾਵੇ। ਨਹਿਰ ਵਿੱਚ ਮਰੇ ਹੋਏ ਜਾਨਵਰ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

ਸਿੱਖਿਆ ਮੰਤਰੀ ਦੇ ਹਲਕੇ ‘ਚ ਗਰਜੇ ਕੱਚੇ ਅਧਿਆਪਕ: ਬਹਾਲੀ ਦੀ ਮੰਗ ਨੂੰ ਲੈ ਕੇ ਹਰਜੋਤ ਬੈਂਸ ਦੀ ਕੋਠੀ ਵੱਲ ਕੀਤਾ ਰੋਸ ਮਾਰਚ

 

ਸਿੱਖਿਆ ਮੰਤਰੀ ਦੇ ਹਲਕੇ ‘ਚ ਗਰਜੇ ਕੱਚੇ ਅਧਿਆਪਕ: ਬਹਾਲੀ ਦੀ ਮੰਗ ਨੂੰ ਲੈ ਕੇ ਹਰਜੋਤ ਬੈਂਸ ਦੀ ਕੋਠੀ ਵੱਲ ਕੀਤਾ ਰੋਸ ਮਾਰਚ

ਸ੍ਰੀ ਆਨੰਦਪੁਰ ਸਾਹਿਬ-ਨੰਗਲ ਰੋਡ ‘ਤੇ ਲਾਇਆ ਜਾਮ; ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਫਾਈਲਾਂ ਲਟਕਾਉਣ ਦੇ ਲਾਏ ਇਲਜ਼ਾਮ

Punjab Network

ਸ੍ਰੀ ਆਨੰਦਪੁਰ ਸਾਹਿਬ, 14 ਮਾਰਚ 2026- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ’ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਵਾਅਦਾ-ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਕੂਚ ਕੀਤਾ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਦੀ ਬਹਾਲੀ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ।

15 ਜੂਨ 2025 ਨੂੰ ਫਿਲੌਰ ਅਕੈਡਮੀ ਵਿਖੇ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਮੰਤਰੀ ਅਤੇ ਸਕੱਤਰ ਨੂੰ ਕਮੇਟੀ ਬਣਾ ਕੇ ਬਹਾਲੀ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਮੇਟੀ ਬਣਨ ਅਤੇ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ।

ਰੋਸ ਮਾਰਚ ਅਤੇ ਚੱਕਾ ਜਾਮ

ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਫਿਰ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਦੇ ਨੇੜੇ ਟੀ-ਪੁਆਇੰਟ ‘ਤੇ ਪਹੁੰਚ ਕੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ। ਇਸ ਦੌਰਾਨ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਨੇ ਮੰਗ ਕੀਤੀ ਕਿ EGS, AIE ਅਤੇ STR ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।ਸਿੱਖਿਆ ਪ੍ਰੋਵਾਈਡਰ ਅਤੇ IEV ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਨ੍ਹਾਂ ਦੀ ਬਹਾਲੀ ਦਾ ਐਲਾਨ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।

 

Big Breaking: ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਸੋਨਮ ਵਾਂਗਚੂਕ ਹੋਣਗੇ ਰਿਹਾਅ, ਹਟਾਇਆ ਗਿਆ NSA

 

ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਸੋਨਮ ਵਾਂਗਚੂਕ ਹੋਣਗੇ ਰਿਹਾਅ, ਹਟਾਇਆ ਗਿਆ NSA

ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫ਼ੈਸਲਾ: ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਤੁਰੰਤ ਪ੍ਰਭਾਵ ਨਾਲ ਰੱਦ

NSA ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਕੇ ਲਿਆ ਗਿਆ ਫ਼ੈਸਲਾ; ਵਾਂਗਚੁਕ ਹੁਣ ਪੂਰੀ ਤਰ੍ਹਾਂ ਆਜ਼ਾਦ

ਨਵੀਂ ਦਿੱਲੀ/ਲੇਹ 14 ਮਾਰਚ 2026:

ਆਪਣੇ ਸੰਘਰਸ਼ ਜਰੀਏ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲੱਦਾਖ ਦੇ ਉੱਘੇ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ (Sonam Wangchuk Detention Revoked) ਜਲਦ ਰਿਹਾਅ ਹੋਣਗੇ।

ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਲੱਦਾਖ ਦੇ ਉੱਘੇ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਵਾਂਗਚੁਕ ਹੁਣ ਕਿਸੇ ਵੀ ਕਾਨੂੰਨੀ ਬੰਧਨ ਤੋਂ ਮੁਕਤ ਹਨ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਰਾਸ਼ਟਰੀ ਸੁਰੱਖਿਆ ਐਕਟ (National Security Act – NSA) ਤਹਿਤ ਮਿਲਣ ਵਾਲੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਕੇ ਲਿਆ ਗਿਆ ਹੈ।

ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸੋਨਮ ਵਾਂਗਚੁਕ ਹੁਣ ਪੂਰੀ ਤਰ੍ਹਾਂ ਸੁਤੰਤਰ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਅੱਗੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਗ੍ਰਿਫ਼ਤਾਰੀ ਰੱਦ ਹੋਣ ਦੇ ਹੁਕਮ ਤੁਰੰਤ ਲਾਗੂ ਕਰ ਦਿੱਤੇ ਗਏ ਹਨ। ਸੋਨਮ ਵਾਂਗਚੁਕ ਲੰਬੇ ਸਮੇਂ ਤੋਂ ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਿਲ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ।

ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਸਰਕਾਰ ਦੇ ਇਸ ਕਦਮ ਦੀ ਕਾਫ਼ੀ ਆਲੋਚਨਾ ਹੋ ਰਹੀ ਸੀ, ਜਿਸ ਤੋਂ ਬਾਅਦ ਹੁਣ ਗ੍ਰਹਿ ਮੰਤਰਾਲੇ ਨੇ ਇਹ ਨਰਮ ਰੁਖ਼ ਅਖਤਿਆਰ ਕੀਤਾ ਹੈ।

 

64 IPS ਅਧਿਕਾਰੀਆਂ ਦੇ ਤਬਾਦਲੇ, 22 ਜ਼ਿਲ੍ਹਿਆਂ ਦੇ SP ਵੀ ਬਦਲੇ

 

64 IPS ਅਧਿਕਾਰੀਆਂ ਦੇ ਤਬਾਦਲੇ, 22 ਜ਼ਿਲ੍ਹਿਆਂ ਦੇ SP ਬਦਲੇ

ਸਰਕਾਰ ਦਾ ਵੱਡਾ ਕਦਮ: ਜੈਪੁਰ ਅਤੇ ਜੋਧਪੁਰ ਕਮਿਸ਼ਨਰੇਟ ਸਮੇਤ ਕਈ ਅਹਿਮ ਜ਼ਿਲ੍ਹਿਆਂ ਵਿੱਚ ਨਵੇਂ ਅਧਿਕਾਰੀਆਂ ਦੀ ਤਾਇਨਾਤੀ

ਜੈਪੁਰ 14 ਮਾਰਚ 2026:

ਰਾਜਸਥਾਨ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਭਾਰਤੀ ਪੁਲਿਸ ਸੇਵਾ (IPS) ਦੇ 64 ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਇਸ ਸੂਚੀ ਵਿੱਚ 22 ਜ਼ਿਲ੍ਹਿਆਂ ਦੇ ਪੁਲਿਸ ਕਪਤਾਨ (SP) ਬਦਲ ਦਿੱਤੇ ਗਏ ਹਨ।

PunjabKesari

PunjabKesari

PunjabKesariਸਰਕਾਰੀ ਸੂਤਰਾਂ ਅਨੁਸਾਰ, ਇਹ ਫੇਰਬਦਲ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਵਧੇਰੇ ਚੁਸਤ-ਦਰੁਸਤ ਬਣਾਉਣ ਅਤੇ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਕੀਤਾ ਗਿਆ ਹੈ। ਕਈ ਅਜਿਹੇ ਅਧਿਕਾਰੀਆਂ ਨੂੰ ਵੀ ਬਦਲਿਆ ਗਿਆ ਹੈ ਜਿਨ੍ਹਾਂ ਵਿਰੁੱਧ ਜਨਤਕ ਨੁਮਾਇੰਦਿਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।

 

ਬਿਜਲੀ ਵਿਭਾਗ ਦੇ JE ‘ਤੇ ਰਿਸ਼ਵਤ ਮੰਗਣ ਦੇ ਇਲਜ਼ਾਮ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਫਿਰੋਜ਼ਪੁਰ ‘ਚ ਐਕਸਨ ਦਫ਼ਤਰ ਦਾ ਘਿਰਾਓ

 

ਕਿਸਾਨ ਦਾ ਟਰਾਂਸਫਾਰਮਰ ਲਗਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬਿਜਲੀ ਕਾਰਪੋਰੇਸ਼ਨ ਦੇ ਐਕਸਨ ਦਫਤਰ ਲਾਇਆ ਧਰਨਾ, ਤੁਰੰਤ ਕਿਸਾਨ ਦਾ ਟਰਾਂਸਫਾਰਮਰ ਨਾ ਲਗਾਉਣ ‘ਤੇ ਸੰਘਰਸ਼ ਕਰਾਂਗੇ ਤੇਜ਼ – ਅਵਤਾਰ ਮਹਿਮਾ

ਫਿਰੋਜ਼ਪੁਰ 14 ਮਾਰਚ 2026-

ਪਿੰਡ ਮਹਿਮਾ ਦੇ ਕਿਸਾਨ ਸਰਬਜੀਤ ਸਿੰਘ ਦੀ ਖੇਤੀ ਮੋਟਰ ਉੱਪਰ ਟਰਾਂਸਫਾਰਮਰ ਲਗਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬਿਜਲੀ ਕਾਰਪੋਰੇਸ਼ਨ ਦੇ ਸ਼ਹਿਰੀ ਐਕਸਨ ਦਫਤਰ ਅੱਗੇ ਰੋਸ ਧਰਨਾ ਦਿੱਤਾ।

ਇਸ ਧਰਨੇ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸਹਿ ਸਕੱਤਰ ਦਲਵਿੰਦਰ ਸਿੰਘ ਵੀ ਸ਼ਾਮਲ ਹੋਏ। ਇਕੱਤਰ ਹੋਏ ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਜੇਈ ਅਮਨਦੀਪ ਸਿੰਘ ਖਿਲਾਫ਼ ਜ਼ੋਰਦਾਰ ਨਾਹਰੇਬਾਜੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਪਿੰਡ ਮਹਿਮਾ ਦੇ ਕਿਸਾਨ ਸਰਬਜੀਤ ਸਿੰਘ ਦੀ ਖੇਤੀ ਮੋਟਰ ਉੱਪਰ ਲੋੜੀਂਦਾ ਬਿਜਲੀ ਲੋਡ ਨਾ ਪਹੁੰਚਣ ਕਰਕੇ ਪਿਛਲੇ ਡੇਢ ਸਾਲ ਤੋਂ ਟਰਾਂਸਫਾਰਮਰ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਪਰ ਇਸ ਦੇ ਬਦਲੇ ਇੱਕ ਜੇ.ਈ. ਵੱਲੋਂ ਕਿਸਾਨ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ ਪਰ ਕਿਸਾਨ ਵੱਲੋਂ ਰਿਸ਼ਵਤ ਨਾ ਦੇਣ ਕਰਕੇ ਕਿਸਾਨ ਦੇ ਖੇਤ ਟਰਾਂਸਫਾਰਮਰ ਲਾਉਣ ਤੋਂ ਅੜਿੱਕਾ ਲਾਇਆ ਜਾ ਰਿਹਾ ਹੈ।

ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨ ਦੀ ਫਸਲ ਬਚਾਉਣ ਲਈ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਤੁਰੰਤ ਟਰਾਂਸਫਾਰਮਰ ਲਗਾਇਆ ਜਾਵੇ ਅਤੇ ਰਿਸ਼ਵਤਖੋਰ ਜੇ.ਈ ਨੂੰ ਸਸਪੈਂਡ ਕਰਕੇ ਵਿਭਾਗੀ ਜਾਂਚ ਕੀਤੀ ਜਾਵੇ।

ਕਿਸਾਨਾਂ ਨੇ ਚੇਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫਤੇ ਅੰਦਰ ਕਿਸਾਨ ਦੇ ਖੇਤ ਵਿੱਚ ਟਰਾਂਸਫਾਰਮਰ ਨਾ ਲਗਾਇਆ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਇਸਦੀ ਜਿੰਮੇਵਾਰੀ ਸਬੰਧਤ ਬਿਜਲੀ ਅਧਿਕਾਰੀਆਂ ਦੀ ਹੋਵੇਗੀ।

ਇਸ ਮੌਕੇ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਦਲਵਿੰਦਰ ਸਿੰਘ ਸ਼ੇਰਖਾਂ, ਅਮਰੀਕ ਸਿੰਘ, ਜਗਰੂਪ ਸਿੰਘ ਭੁੱਲਰ, ਰੇਸ਼ਮ ਸਿੰਘ ਹਜਾਰਾ, ਬਲਵਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

 

ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ (ਪੜ੍ਹੋ ਆਰਡਰ ਦੀ ਕਾਪੀ)

 

ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ (ਪੜ੍ਹੋ ਆਰਡਰ ਦੀ ਕਾਪੀ)

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵੱਡੀ ਜਿੱਤ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 30 ਅਪ੍ਰੈਲ ਤੱਕ DA ਅਤੇ ਪੈਨਸ਼ਨ ਬਕਾਏ ਜਾਰੀ ਕਰਨ ਦੇ ਦਿੱਤੇ ਹੁਕਮ

2016 ਤੋਂ ਲਟਕ ਰਹੇ ਬਕਾਇਆ ਦੇ ਭੁਗਤਾਨ ਲਈ ਡੈੱਡਲਾਈਨ ਤੈਅ; ਹਾਈਕੋਰਟ ਨੇ ਕਿਹਾ— “ਸਿਰਫ਼ ਪਟੀਸ਼ਨਰਾਂ ਨੂੰ ਹੀ ਨਹੀਂ, ਸਾਰੇ ਮੁਲਾਜ਼ਮਾਂ ਨੂੰ ਦਿਓ ਲਾਭ”

Punjab Network

ਚੰਡੀਗੜ੍ਹ 14 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਸਾਲ 2016 ਤੋਂ ਲੰਬਿਤ ਪਏ ਮਹਿੰਗਾਈ ਭੱਤੇ (DA) ਅਤੇ ਸੋਧੀ ਹੋਈ ਪੈਨਸ਼ਨ ਦੇ ਬਕਾਏ 30 ਅਪ੍ਰੈਲ 2026 ਤੱਕ ਹਰ ਹਾਲ ਵਿੱਚ ਜਾਰੀ ਕਰੇ।

ਪੜ੍ਹੋ ਆਰਡਰ ਦੀ ਕਾਪੀ- https://drive.google.com/file/d/1Mk2LLOv3gWWZSccdbvtGIQgOCEw1nfRL/view?usp=sharing

ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਸੁਰਿੰਦਰ ਸਿੰਘ ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹੇਠ ਲਿਖੇ ਅਹਿਮ ਹੁਕਮ ਦਿੱਤੇ। ਇਹ ਹੁਕਮ ਸਿਰਫ਼ ਕੋਰਟ ਜਾਣ ਵਾਲੇ ਪਟੀਸ਼ਨਕਰਤਾਵਾਂ ‘ਤੇ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਲਾਗੂ ਹੋਵੇਗਾ।

ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ (Chief Secretary) ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਅਦਾਲਤ ਵਿੱਚ ਦੱਸਿਆ ਗਿਆ ਕਿ 2016 ਤੋਂ ਹੁਣ ਤੱਕ ਆਪਣੇ ਹੱਕਾਂ ਦੀ ਉਡੀਕ ਕਰਦਿਆਂ 35,000 ਤੋਂ ਵੱਧ ਪੈਨਸ਼ਨਰਾਂ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਸਰਕਾਰ ਨੇ ਸੋਧੀ ਹੋਈ ਤਨਖਾਹ ਪ੍ਰਣਾਲੀ ਲਾਗੂ ਕਰ ਦਿੱਤੀ ਹੈ, ਤਾਂ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।

ਕਿਹੜੇ ਮੁਲਾਜ਼ਮਾਂ ਨੂੰ ਮਿਲੇਗਾ ਫਾਇਦਾ?

ਪੰਜਾਬ ਸਰਕਾਰ ਦੇ ਸਾਰੇ ਨਿਯਮਤ (Regular) ਮੁਲਾਜ਼ਮ, ਸੇਵਾਮੁਕਤ ਹੋ ਚੁੱਕੇ ਲੱਖਾਂ ਪੈਨਸ਼ਨਰ, ਵੱਖ-ਵੱਖ ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕਰਮਚਾਰੀ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਆਪਣੇ ਬਕਾਏ ਲਈ ਸੰਘਰਸ਼ ਕਰ ਰਹੀਆਂ ਸਨ। ਅਦਾਲਤ ਵੱਲੋਂ 30 ਅਪ੍ਰੈਲ ਦੀ ਤਰੀਕ ਤੈਅ ਕਰਨ ਨਾਲ ਹੁਣ ਸਰਕਾਰ ‘ਤੇ ਵਿੱਤੀ ਦਬਾਅ ਵਧਣਾ ਤੈਅ ਹੈ, ਕਿਉਂਕਿ ਬਕਾਏ ਦੀ ਇਹ ਰਾਸ਼ੀ ਕਰੋੜਾਂ ਰੁਪਏ ਵਿੱਚ ਬਣਦੀ ਹੈ।

 

BREAKING: ਪੰਜਾਬ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ; ਕਿਹਾ- “ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ”

 

BREAKING: ਪੰਜਾਬ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ; ਕਿਹਾ- “ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ”

ਗ੍ਰਹਿ ਮੰਤਰੀ ਨੇ ਟਵੀਟ ਕਰਕੇ ਸੂਬੇ ਦੀ ਸਿਆਸੀ ਸਥਿਤੀ ‘ਤੇ ਸਾਧਿਆ ਨਿਸ਼ਾਨਾ; ਮੋਗਾ ਵਿਖੇ ਹੋਣ ਜਾ ਰਹੀ ਹੈ ਭਾਜਪਾ ਦੀ ਵੱਡੀ ਰੈਲੀ

ਮੋਗਾ/ਚੰਡੀਗੜ੍ਹ, 14 ਮਾਰਚ 2026:

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਟਵੀਟ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਦੇ ਮੂਡ ਬਾਰੇ ਵੱਡਾ ਦਾਅਵਾ ਕਰਦਿਆਂ ਸੱਤਾ ਤਬਦੀਲੀ ਦਾ ਸੰਕੇਤ ਦਿੱਤਾ ਹੈ।

ਮੋਗਾ ਪਹੁੰਚਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ। ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।

ਅਮਿਤ ਸ਼ਾਹ ਨੇ ਸੰਕੇਤ ਦਿੱਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਦੀ ਤਰੱਕੀ ਤੇ ਸੁਰੱਖਿਆ ਲਈ ਭਾਰਤੀ ਜਨਤਾ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ।

ਮੋਗਾ ਵਿੱਚ ਹੋਣ ਜਾ ਰਹੀ ਇਹ ਰੈਲੀ ਭਾਜਪਾ ਲਈ ਪੰਜਾਬ ਵਿੱਚ ਆਪਣੀ ਤਾਕਤ ਦਿਖਾਉਣ ਦਾ ਵੱਡਾ ਮੌਕਾ ਹੈ। ਸਿਆਸੀ ਮਾਹਿਰਾਂ ਅਨੁਸਾਰ ਅਮਿਤ ਸ਼ਾਹ ਇਸ ਰੈਲੀ ਰਾਹੀਂ 2027 ਦੀਆਂ ਚੋਣਾਂ ਲਈ ਰਸਮੀ ਤੌਰ ‘ਤੇ ਪ੍ਰਚਾਰ ਦੀ ਮੁਹਿੰਮ ਤੇਜ਼ ਕਰ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅਮਿਤ ਸ਼ਾਹ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ, ਨਸ਼ਾ ਅਤੇ ਆਰਥਿਕ ਹਾਲਤ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਨਗੇ।

ਗ੍ਰਹਿ ਮੰਤਰੀ ਦੀ ਆਮਦ ਨੂੰ ਲੈ ਕੇ ਮੋਗਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਵਾਲੀ ਥਾਂ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਵੱਡੀ ਭੀੜ ਜੁਟਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

 

Weather Alert: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

 

ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ/ ਨਵੀਂ ਦਿੱਲੀ, 14 ਮਾਰਚ 2026-

ਦੇਸ਼ ਵਿੱਚ 2025 ਦਾ ਮਾਨਸੂਨ ਸੀਜ਼ਨ ਅਸਾਧਾਰਨ ਸੀ, ਸੀਜ਼ਨ ਦੇ ਅਧਿਕਾਰਤ ਤੌਰ ‘ਤੇ ਖਤਮ ਹੋਣ ਤੋਂ ਬਾਅਦ ਵੀ ਕਈ ਰਾਜਾਂ ਵਿੱਚ ਬਾਰਿਸ਼ ਜਾਰੀ ਰਹੀ। ਇਸ ਭਰਪੂਰ ਬਾਰਿਸ਼ ਦੇ ਕਾਰਨ, 2025 ਨੂੰ ਵਰਖਾ ਦੇ ਮਾਮਲੇ ਵਿੱਚ ਇੱਕ ਸ਼ਾਨਦਾਰ ਸਾਲ ਮੰਨਿਆ ਗਿਆ। ਹੁਣ, ਭਵਿੱਖਬਾਣੀਆਂ ਸੁਝਾਅ ਦਿੰਦੀਆਂ ਹਨ ਕਿ 2026 ਵਿੱਚ ਵੀ ਚੰਗੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧਦੇ ਤਾਪਮਾਨ ਨੇ ਲੋਕਾਂ ਨੂੰ ਗਰਮੀ ਨਾਲ ਜੂਝਣ ਲਈ ਮਜਬੂਰ ਕਰ ਦਿੱਤਾ ਹੈ, ਜਦੋਂ ਕਿ ਕੁਝ ਰਾਜ ਹਾਲ ਹੀ ਵਿੱਚ ਬਾਰਿਸ਼ਾਂ ਦੇ ਲੰਬੇ ਸਮੇਂ ਦੇ ਪ੍ਰਭਾਵਾਂ ਦਾ ਅਨੁਭਵ ਕਰ ਰਹੇ ਹਨ। ਇਸੇ ਵਿਚਾਲੇ ਮੌਸਮ ਦੇ ਪੈਟਰਨ ਇੱਕ ਵਾਰ ਫਿਰ ਇੱਕ ਮਹੱਤਵਪੂਰਨ ਤਬਦੀਲੀ ਵਿੱਚੋਂ ਗੁਜ਼ਰਨ ਲਈ ਤਿਆਰ ਹਨ। ਭਾਰਤ ਮੌਸਮ ਵਿਭਾਗ (IMD) ਨੇ ਅਗਲੇ 72 ਘੰਟਿਆਂ ਵਿੱਚ ਪੰਜਾਬ ਸਮੇਤ ਹੋਰਨਾਂ ਕਈ ਰਾਜਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਹੋ ਸਕਦੀ ਹੈ। ਇਹਨਾਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜਿਲਕਾ, ਗੁਰਦਾਸਪੁਰ, ਫਰੀਦਕੋਟ, ਅਤੇ ਮੁਕਤਸਰ ਸ਼ਾਮਲ ਹਨ, ਜਿੱਥੇ ਅੱਜ ਤੇਜ਼ ਠੰਡੀਆਂ ਹਵਾਵਾਂ ਦੇ ਨਾਲ ਨਾਲ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।

ਦੂਜੇ ਪਾਸੇ ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦੇ ਹਾਲਾਤ ਬਦਲਣ ਦੀ ਉਮੀਦ ਹੈ। ਅਗਲੇ 72 ਘੰਟਿਆਂ ਦੌਰਾਨ ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਕਈ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ, ਕਈ ਹੋਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਈ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੂਰਬੀ ਅਤੇ ਮੱਧ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਦੀ ਗਤੀਵਿਧੀ ਵੀ ਉੱਚੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ 72 ਘੰਟਿਆਂ ਦੌਰਾਨ ਮੱਧ ਪ੍ਰਦੇਸ਼, ਓਡੀਸ਼ਾ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਛੱਤੀਸਗੜ੍ਹ ਅਤੇ ਵਿਦਰਭ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਦੀਆਂ ਸਥਿਤੀਆਂ ਵਿੱਚ ਅਚਾਨਕ ਤਬਦੀਲੀ ਆ ਸਕਦੀ ਹੈ।

ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਤਿੰਨ ਦਿਨਾਂ ਦੌਰਾਨ ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕਈ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਮਾਹੇ, ਪੁਡੂਚੇਰੀ, ਯਾਨਮ ਅਤੇ ਕਰਾਈਕਲ ਲਈ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਬਦਲਦੇ ਮੌਸਮ ਦੇ ਹਾਲਾਤਾਂ ਦਾ ਪ੍ਰਭਾਵ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀ ਮਹਿਸੂਸ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਅਗਲੇ 72 ਘੰਟਿਆਂ ਦੌਰਾਨ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ, ਉੱਤਰ-ਪੂਰਬੀ ਭਾਰਤੀ ਰਾਜਾਂ ਅਸਾਮ, ਮੇਘਾਲਿਆ, ਮਨੀਪੁਰ, ਮਿਜ਼ੋਰਮ, ਨਾਗਾਲੈਂਡ ਅਤੇ ਤ੍ਰਿਪੁਰਾ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਨਤੀਜੇ ਵਜੋਂ, ਕਈ ਖੇਤਰਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।

 

ਅਮਰੀਕੀ ਫ਼ੌਜ ਦਾ ਜਹਾਜ਼ ਕ੍ਰੈਸ਼, 4 ਲੋਕਾਂ ਦੀ ਮੌਤ

File Photo

 

ਅਮਰੀਕੀ ਫ਼ੌਜ ਦਾ ਜਹਾਜ਼ ਕ੍ਰੈਸ਼, 4 ਲੋਕਾਂ ਦੀ ਮੌਤ

ਅਮਰੀਕਾ, 14 ਮਾਰਚ 2026-

ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਵਿਚਾਲੇ ਇਰਾਕ ਵਿੱਚ ਇੱਕ ਹੋਰ ਜਹਾਜ਼ ਹਾਦਸਾ ਵਾਪਰਿਆ ਹੈ। ਵੀਰਵਾਰ ਨੂੰ, ਇੱਕ ਅਮਰੀਕੀ ਹਵਾਈ ਸੈਨਾ KC-135 ਹਵਾਈ ਰਿਫਿਊਲਿੰਗ ਟੈਂਕਰ ਪੱਛਮੀ ਇਰਾਕ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਜਹਾਜ਼ ਵਿੱਚ ਸਵਾਰ ਛੇ ਚਾਲਕ ਦਲ ਦੇ ਮੈਂਬਰਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਅਮਰੀਕੀ ਕੇਂਦਰੀ ਕਮਾਂਡ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਕਿ ਇਹ ਹਾਦਸਾ ਦੋ ਜਹਾਜ਼ਾਂ ਦੀ ਵਿਚਕਾਰਲੀ ਹਵਾ ਵਿੱਚ ਟੱਕਰ ਕਾਰਨ ਹੋਇਆ ਸੀ। ਇੱਕ ਜਹਾਜ਼ ਸੁਰੱਖਿਅਤ ਉਤਰ ਗਿਆ, ਜਦੋਂ ਕਿ ਦੂਜੇ ਜਹਾਜ਼ ਦੇ ਦੋ ਲਾਪਤਾ ਚਾਲਕ ਦਲ ਦੇ ਮੈਂਬਰਾਂ ਦੀ ਭਾਲ ਇਸ ਸਮੇਂ ਚੱਲ ਰਹੀ ਹੈ।

ਹਾਦਸਾ ਕਿੱਥੇ ਹੋਇਆ?

ਇਹ ਹਾਦਸਾ ਓਪਰੇਸ਼ਨ ਐਪਿਕ ਫਿਊਰੀ ਦੌਰਾਨ ਇੱਕ “ਦੋਸਤਾਨਾ ਖੇਤਰ” ਉੱਤੇ ਹੋਇਆ। CENTCOM ਨੇ ਸਪੱਸ਼ਟ ਕੀਤਾ ਕਿ ਨਾ ਤਾਂ ਦੁਸ਼ਮਣੀ ਵਾਲੀ ਗੋਲੀਬਾਰੀ ਅਤੇ ਨਾ ਹੀ ਦੋਸਤਾਨਾ ਅੱਗ ਕਾਰਨ ਸੀ, ਅਤੇ ਇਸ ਸਮੇਂ ਜਾਂਚ ਚੱਲ ਰਹੀ ਹੈ। ਇੱਕ ਈਰਾਨ-ਸਮਰਥਿਤ ਇਰਾਕੀ ਇਸਲਾਮਿਕ ਵਿਰੋਧ ਸਮੂਹ ਨੇ KC-135 ਨੂੰ ਗੋਲੀ ਮਾਰਨ ਦਾ ਦਾਅਵਾ ਕੀਤਾ ਹੈ, ਪਰ ਅਮਰੀਕੀ ਫੌਜ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਹੈਲੀਕਾਪਟਰ ਅਤੇ ਸਹਾਇਤਾ ਇਕਾਈਆਂ ਤਾਇਨਾਤ ਕੀਤੀਆਂ ਗਈਆਂ ਹਨ।

ਹਵਾਈ ਸੈਨਾ ਦਾ ਪ੍ਰਾਇਮਰੀ ਰਿਫਿਊਲਿੰਗ ਪਲੇਟਫਾਰਮ

ਇਹ ਧਿਆਨ ਦੇਣ ਯੋਗ ਹੈ ਕਿ KC-135—ਜੋ ਕਿ 1950 ਅਤੇ 60 ਦੇ ਦਹਾਕੇ ਵਿੱਚ ਬੋਇੰਗ ਦੁਆਰਾ ਨਿਰਮਿਤ ਸੀ—ਯੂ.ਐਸ. ਏਅਰ ਫੋਰਸ ਦੇ ਪ੍ਰਾਇਮਰੀ ਰਿਫਿਊਲਿੰਗ ਪਲੇਟਫਾਰਮ ਵਜੋਂ ਕੰਮ ਕਰਦਾ ਹੈ। ਇਹ ਲੰਬੀ ਦੂਰੀ ਦੀਆਂ ਉਡਾਣਾਂ ਦੌਰਾਨ ਹਵਾ ਵਿੱਚ ਲੜਾਕੂ ਜਹਾਜ਼ਾਂ ਨੂੰ ਰਿਫਿਊਲਿੰਗ ਕਰਦਾ ਹੈ। ਇਹ ਸੰਘਰਸ਼ ਦੀ ਸ਼ੁਰੂਆਤ ਤੋਂ ਬਾਅਦ ਹਾਦਸਾਗ੍ਰਸਤ ਹੋਣ ਵਾਲਾ ਚੌਥਾ ਜਹਾਜ਼ ਹੈ। ਪਿਛਲੇ ਹਫ਼ਤੇ, ਕੁਵੈਤ ਨੇ ਗਲਤੀ ਨਾਲ ਤਿੰਨ ਯੂ.ਐਸ. ਐਫ-15ਈ ਸਟ੍ਰਾਈਕ ਈਗਲਜ਼ ਨੂੰ ਗੋਲੀ ਮਾਰ ਦਿੱਤੀ, ਹਾਲਾਂਕਿ ਸਾਰੇ ਪਾਇਲਟ ਸੁਰੱਖਿਅਤ ਬਚ ਗਏ।

ਕਿੰਨੇ ਅਮਰੀਕੀ ਸੈਨਿਕ ਮਾਰੇ ਗਏ?

ਹੁਣ ਤੱਕ, ਈਰਾਨ ਨਾਲ ਸੰਘਰਸ਼ ਵਿੱਚ ਸੱਤ ਅਮਰੀਕੀ ਸੈਨਿਕਾਂ ਦੀ ਜਾਨ ਜਾ ਚੁੱਕੀ ਹੈ। ਕੁਵੈਤ ਦੇ ਇੱਕ ਨਾਗਰਿਕ ਬੰਦਰਗਾਹ ‘ਤੇ ਈਰਾਨੀ ਡਰੋਨ ਹਮਲੇ ਵਿੱਚ ਛੇ ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਸੈਨਿਕ ਸਾਊਦੀ ਅਰਬ ਦੇ ਪ੍ਰਿੰਸ ਸੁਲਤਾਨ ਏਅਰ ਬੇਸ ‘ਤੇ ਆਪਣੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੈਂਟਾਗਨ ਦੇ ਅਨੁਸਾਰ, 140 ਅਮਰੀਕੀ ਸੈਨਿਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਹੈ। ਇਹ ਘਟਨਾ ਅਮਰੀਕੀ ਕਾਰਵਾਈ ਦੀਆਂ ਪੇਚੀਦਗੀਆਂ ਨੂੰ ਉਜਾਗਰ ਕਰਦੀ ਹੈ।