ਐਤਵਾਰ, ਮਈ 3, 2026
Home Blog Page 110

ਪੰਜਾਬ ਤੋਂ ਸ਼ੁਰੂ ਹੋਵੇਗੀ ਨੈਸ਼ਨਲ ਮੈਰਾਥਨ, CM Mann ਦਾ ਐਲਾਨ

 

ਪੰਜਾਬ ਤੋਂ ਸ਼ੁਰੂ ਹੋਵੇਗੀ ਨੈਸ਼ਨਲ ਮੈਰਾਥਨ, CM Mann ਦਾ ਐਲਾਨ

ਚੰਡੀਗੜ੍ਹ, 13 ਮਾਰਚ 2026- 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ।

ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।

ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ। ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

 

ਪੰਜਾਬ-ਹਰਿਆਣਾ ਹਾਈਕੋਰਟ ਦਾ ਮੁਲਾਜ਼ਮਾਂ ਦੇ DA ਬਾਰੇ ਵੱਡਾ ਫ਼ੈਸਲਾ! ਸਰਕਾਰ ਨੂੰ 30 ਅਪ੍ਰੈਲ ਤੱਕ ਡੀ.ਏ ਅਤੇ ਬਕਾਏ ਜਾਰੀ ਕਰਨ ਦੇ ਹੁਕਮ

 

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵੱਡੀ ਜਿੱਤ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 30 ਅਪ੍ਰੈਲ ਤੱਕ DA ਅਤੇ ਪੈਨਸ਼ਨ ਬਕਾਏ ਜਾਰੀ ਕਰਨ ਦੇ ਦਿੱਤੇ ਹੁਕਮ

2016 ਤੋਂ ਲਟਕ ਰਹੇ ਬਕਾਇਆ ਦੇ ਭੁਗਤਾਨ ਲਈ ਡੈੱਡਲਾਈਨ ਤੈਅ; ਹਾਈਕੋਰਟ ਨੇ ਕਿਹਾ— “ਸਿਰਫ਼ ਪਟੀਸ਼ਨਰਾਂ ਨੂੰ ਹੀ ਨਹੀਂ, ਸਾਰੇ ਮੁਲਾਜ਼ਮਾਂ ਨੂੰ ਦਿਓ ਲਾਭ”

ਚੰਡੀਗੜ੍ਹ 13 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਸਾਲ 2016 ਤੋਂ ਲੰਬਿਤ ਪਏ ਮਹਿੰਗਾਈ ਭੱਤੇ (DA) ਅਤੇ ਸੋਧੀ ਹੋਈ ਪੈਨਸ਼ਨ ਦੇ ਬਕਾਏ 30 ਅਪ੍ਰੈਲ 2026 ਤੱਕ ਹਰ ਹਾਲ ਵਿੱਚ ਜਾਰੀ ਕਰੇ।

ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਸੁਰਿੰਦਰ ਸਿੰਘ ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹੇਠ ਲਿਖੇ ਅਹਿਮ ਹੁਕਮ ਦਿੱਤੇ। ਇਹ ਹੁਕਮ ਸਿਰਫ਼ ਕੋਰਟ ਜਾਣ ਵਾਲੇ ਪਟੀਸ਼ਨਕਰਤਾਵਾਂ ‘ਤੇ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਲਾਗੂ ਹੋਵੇਗਾ।

ਪੜ੍ਹੋ ਆਰਡਰ ਦੀ ਕਾਪੀ- https://drive.google.com/file/d/1Mk2LLOv3gWWZSccdbvtGIQgOCEw1nfRL/view?usp=sharing

ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ (Chief Secretary) ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਅਦਾਲਤ ਵਿੱਚ ਦੱਸਿਆ ਗਿਆ ਕਿ 2016 ਤੋਂ ਹੁਣ ਤੱਕ ਆਪਣੇ ਹੱਕਾਂ ਦੀ ਉਡੀਕ ਕਰਦਿਆਂ 35,000 ਤੋਂ ਵੱਧ ਪੈਨਸ਼ਨਰਾਂ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਸਰਕਾਰ ਨੇ ਸੋਧੀ ਹੋਈ ਤਨਖਾਹ ਪ੍ਰਣਾਲੀ ਲਾਗੂ ਕਰ ਦਿੱਤੀ ਹੈ, ਤਾਂ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।

ਕਿਹੜੇ ਮੁਲਾਜ਼ਮਾਂ ਨੂੰ ਮਿਲੇਗਾ ਫਾਇਦਾ?

ਪੰਜਾਬ ਸਰਕਾਰ ਦੇ ਸਾਰੇ ਨਿਯਮਤ (Regular) ਮੁਲਾਜ਼ਮ, ਸੇਵਾਮੁਕਤ ਹੋ ਚੁੱਕੇ ਲੱਖਾਂ ਪੈਨਸ਼ਨਰ, ਵੱਖ-ਵੱਖ ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕਰਮਚਾਰੀ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਆਪਣੇ ਬਕਾਏ ਲਈ ਸੰਘਰਸ਼ ਕਰ ਰਹੀਆਂ ਸਨ। ਅਦਾਲਤ ਵੱਲੋਂ 30 ਅਪ੍ਰੈਲ ਦੀ ਤਰੀਕ ਤੈਅ ਕਰਨ ਨਾਲ ਹੁਣ ਸਰਕਾਰ ‘ਤੇ ਵਿੱਤੀ ਦਬਾਅ ਵਧਣਾ ਤੈਅ ਹੈ, ਕਿਉਂਕਿ ਬਕਾਏ ਦੀ ਇਹ ਰਾਸ਼ੀ ਕਰੋੜਾਂ ਰੁਪਏ ਵਿੱਚ ਬਣਦੀ ਹੈ।

 

ਪੰਜਾਬ ਸਰਕਾਰ ਵੱਲੋਂ 35 ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਸਰਕਾਰ ਵੱਲੋਂ 35 ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 13 ਮਾਰਚ 2026- ਪੰਜਾਬ ਸਰਕਾਰ ਵੱਲੋਂ 35 ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਲਿਸਟ

 

Punjab News: ਅਕਾਲੀ ਦਲ ਵੱਲੋਂ ਵੱਡੇ ਪੱਧਰ ‘ਤੇ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਅਕਾਲੀ ਦਲ ਵੱਲੋਂ ਵੱਡੇ ਪੱਧਰ ‘ਤੇ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Punjab News, 13 March 2026- 

ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਮਜਬੂਤ ਕਰਨ ਦੇ ਮਨੋਰਥ ਨਾਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ।

ਇਨ੍ਹਾਂ ਅਹਿਮ ਨਿਯੁਕਤੀਆਂ ਵਿੱਚ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਨੂੰ ਐਸ.ਸੀ ਵਿੰਗ ਹਲਕਾ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ, ਮਨਜੀਤ ਸਿੰਘ ਮਾਨ ਖਾਨਪੁਰ ਨੂੰ ਵਾਈਸ ਪ੍ਰਧਾਨ, ਇਸੇ ਤਰ੍ਹਾਂ ਬੀ.ਸੀ ਵਿੰਗ ਦੇ ਹਲਕਾ ਫਤਿਹਗੜ੍ਹ ਸਾਹਿਬ ਦਾ ਜਰਨੈਲ ਸਿੰਘ ਖਾਲਸਾ ਸਾਨੀਪੁਰ ਨੂੰ ਪ੍ਰਧਾਨ ਤੇ ਹਰਨੇਕ ਸਿੰਘ ਹੰਸਾਲੀ ਨੂੰ ਵਾਈਸ ਪ੍ਰਧਾਨ ਨਿਯੁਕਤ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਬੋਲਦੇ ਹੋਏ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਹੀ ਪਾਰਟੀ ਵਿੱਚ ਹੈ ਜਿਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।

ਇਸ ਮੌਕੇ ਬੋਲਦਿਆਂ ਨਵ ਨਿਯੁਕਤ ਹਲਕਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਆਪਣੀ ਜਿੰਮੇਵਾਰੀ ਨੂੰ ਮਿਹਨਤ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ।

 

ਪੰਜਾਬ ‘ਚ ਵੱਡੀ ਵਾਰਦਾਤ; ਨੂੰਹ ਨੇ ਆਸ਼ਕ ਨਾਲ ਮਿਲ ਕੇ ਸੱਸ ਮਾਰ’ਤੀ!

 

ਪੰਜਾਬ ‘ਚ ਵੱਡੀ ਵਾਰਦਾਤ; ਨੂੰਹ ਨੇ ਆਸ਼ਕ ਨਾਲ ਮਿਲ ਕੇ ਸੱਸ ਮਾਰ’ਤੀ!

Punjab News, 13 March 2026- 

ਬੀਤੇ ਦਿਨੀ ਫਰੀਦਕੋਟ ਦੇ ਪਿੰਡ ਰੁਮਾਣਾ ਅਜੀਤ ਸਿੰਘ ਵਿਖੇ ਇੱਕ ਔਰਤ ਮਨਪ੍ਰੀਤ ਕੌਰ ਦੀ ਮੌਤ ਹੋ ਜਾਂਦੀ ਹੈ, ਜਿਸ ਤੋਂ ਬਾਅਦ ਉਸ ਦੀ ਨੂੰਹ ਵੱਲੋਂ ਇਸ ਨੂੰ ਦਿਲ ਦਾ ਦੌਰਾ ਪੈਣ ਦਾ ਕਾਰਨ ਨਾਲ ਹੋਈ ਮੌਤ ਦੱਸਿਆ, ਪਰ ਮ੍ਰਿਤਕ ਔਰਤ ਦੇ ਭਰਾਵਾਂ ਵੱਲੋਂ ਇਸ ਮੌਤ ’ਤੇ ਸ਼ੰਕਾ ਜਾਹਿਰ ਕੀਤੀ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ’ਤੇ ਹੱਥ ਪਹਿਲਾਂ ਕੁਝ ਵੀ ਨਹੀਂ ਲੱਗਾ, ਪਰ ਜਿਵੇਂ-ਜਿਵੇਂ ਜਾਂਚ ਅੱਗੇ ਵਧੀ ਤਾਂ ਸਿੱਧਾ ਸ਼ੱਕ ਮ੍ਰਿਤਕ ਦੀ ਨੂੰਹ ’ਤੇ ਗਿਆ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੀ ਨੂੰਹ ਲਵਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ। ਜਿਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਭੇਦ ਖੁੱਲਦੇ ਗਏ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮਨਪ੍ਰੀਤ ਕੌਰ ਦੀ ਨੂੰਹ ਲਵਪ੍ਰੀਤ ਕੌਰ ਦੇ ਉਸੇ ਹੀ ਪਿੰਡ ਦੇ ਲਖਬੀਰ ਸਿੰਘ ਉਰਫ ਹੈਪੀ ਨਾਮ ਦੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ ਅਤੇ ਜਦ ਇਸ ਦਾ ਪਤਾ ਲਵਪ੍ਰੀਤ ਕੌਰ ਦੀ ਸੱਸ ਨੂੰ ਲੱਗਾ ਤਾਂ ਉਨ੍ਹਾਂ ਦੋਨਾਂ ਵਿੱਚ ਤਕਰਾਰ ਰਹਿਣ ਲੱਗੀ।

ਜਿਸ ਤੋਂ ਬਾਅਦ ਲਵਪ੍ਰੀਤ ਕੌਰ ਵੱਲੋਂ ਆਪਣੀ ਸੱਸ ਨੂੰ ਰਸਤੇ ਤੋਂ ਹਟਾਉਣ ਅਤੇ ਆਪਣੇ ਪ੍ਰੇਮ ਸੰਬੰਧਾਂ ਵਿੱਚ ਬਣ ਰਹੇ ਅੜਿੱਕੇ ਨੂੰ ਖ਼ਤਮ ਕਰਨ ਦੀ ਸਾਜਿਸ਼ ਤਹਿਤ ਆਪਣੇ ਪ੍ਰੇਮੀ ਲਖਬੀਰ ਸਿੰਘ ਨਾਲ ਮਿਲ ਕੇ ਆਪਣੀ ਸੱਸ ਨੂੰ ਮਾਰਨ ਦੀਆਂ ਸਾਜਿਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਤੋਂ ਬਾਅਦ ਲਖਬੀਰ ਸਿੰਘ ਦੇ ਇੱਕ ਹੋਰ ਸਾਥੀ ਗਗਨਦੀਪ ਸਿੰਘ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੰਦੇ ਹੋਏ ਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਜਿਸ ਨੂੰ ਬਾਅਦ ਵਿੱਚ ਇਹ ਦਰਸਾਇਆ ਗਿਆ ਕਿ ਮਨਪ੍ਰੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਸਾਰੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਲਖਬੀਰ ਸਿੰਘ ਅਤੇ ਗਗਨਦੀਪ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪਤਾ ਲੱਗਿਆ ਕਿ ਦੋਨੋਂ ਕਾਤਲ ਰਾਜਸਥਾਨ ਦੇ ਚੂਰੂ ਇਲਾਕੇ ਵਿੱਚ ਲੁਕੇ ਹੋਏ ਹਨ। ਜਿੱਥੇ ਉਨ੍ਹਾਂ ਨੂੰ ਪੁਲਿਸ ਵੱਲੋਂ ਛਾਪੇਮਾਰੀ ਕਰ ਕਾਬੂ ਕਰ ਫਰੀਦਕੋਟ ਲਿਆਂਦਾ ਗਿਆ। ਫਿਲਹਾਲ ਤਿੰਨਾਂ ਦੋਸ਼ੀਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖ਼ਬਰ ਸ੍ਰੋਤ-ਪੀਟੀਸੀ

 

Punjab Breaking: ਅਮਿਤ ਸ਼ਾਹ ਦੀ ਪੰਜਾਬ ਰੈਲੀ ਕੱਲ੍ਹ! ਮੰਤਰੀ ਹਰਪਾਲ ਚੀਮਾ ਨੇ ਚੁੱਕੇ ਵੱਡੇ ਸਵਾਲ; ਪੜ੍ਹੋ ਕੀ ਕੁੱਝ ਪੁੱਛਿਆ?

 

ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਾਜਪਾ ਆਗੂਆਂ ਨੂੰ ਪੁੱਛਿਆ: ਕੀ ਤੁਸੀਂ ਪੰਜਾਬ ਦੇ ਹੱਕਾਂ ਦੀ ਮੰਗ ਕਰੋਗੇ ਜਾਂ ਚੁੱਪ ਰਹੋਗੇ?

ਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵਾਰ-ਵਾਰ ਮੰਗਾਂ ਦੇ ਬਾਵਜੂਦ ਆਰਡੀਐਫ, ਐਨਐਚਐਮ, ਪੀਐਮਏਵਾਈ ਅਤੇ ਪੀਐਮਜੀਜੀਐਸਵਾਈ ਤਹਿਤ ਪੰਜਾਬ ਦੇ ਹੱਕਾਂ ਦੇ ਹਜ਼ਾਰਾਂ ਕਰੋੜ ਰੁਪਏ ਰੋਕੇ ਹੋਏ ਹਨ: ਹਰਪਾਲ ਸਿੰਘ ਚੀਮਾ

ਪੰਜਾਬ ਆਪਣੇ ਪਾਣੀ ਦੇ ਹੱਕੀ ਹਿੱਸੇ ‘ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ ਅਤੇ ਆਪਣੇ ਹੱਕਾਂ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਜ਼ੋਰਦਾਰ ਵਿਰੋਧ ਕਰੇਗਾ: ਹਰਪਾਲ ਸਿੰਘ ਚੀਮਾ

ਭਾਜਪਾ ਲੀਡਰਸ਼ਿਪ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਭਾਰਤ-ਅਮਰੀਕਾ ਖੇਤੀਬਾੜੀ ਵਪਾਰ ਸਮਝੌਤੇ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣਗੇ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਕਾਰਨ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ, ਪ੍ਰਧਾਨ ਮੰਤਰੀ ਨੇ ਸਿਰਫ਼ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਦਾ ਐਲਾਨ ਕੀਤਾ, ਮੋਗਾ ਵਿੱਚ ਭਾਸ਼ਣ ਦੇਣ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਹੜ੍ਹ ਰਾਹਤ ਫੰਡ ਜਾਰੀ ਕਰਨੇ ਚਾਹਿਦੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ 2026- 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਸਿਆਸੀ ਰੈਲੀ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਈ ਤਿੱਖੇ ਸਵਾਲ ਕੀਤੇ ਅਤੇ ਪੰਜਾਬ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਦੌਰਾਨ ਅਮਿਤ ਸ਼ਾਹ ਤੋਂ ਸਪੱਸ਼ਟ ਜਵਾਬ ਮੰਗਣ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਿਛਲੇ ਕਈ ਸਾਲਾਂ ਤੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਅਤੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਚਾਰ ਸਾਲ ਹੋਣ ਦੇ ਬਾਵਜੂਦ ਕੇਂਦਰ ਨੇ ਵਾਰ-ਵਾਰ ਜਾਇਜ਼ ਫੰਡ ਰੋਕੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।

ਮੰਤਰੀ ਚੀਮਾ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਦਾ ਢਿੱਡ ਭਰਨ ਤੱਕ ਪੰਜਾਬ ਹਮੇਸ਼ਾ ਦੇਸ਼ ਦੇ ਨਾਲ ਚਟਾਨ ਵਾਂਗ ਖੜ੍ਹਾ ਰਿਹਾ ਹੈ। ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਹਰੀ ਕ੍ਰਾਂਤੀ ਤੋਂ ਬਾਅਦ ਦੇਸ਼ ਦੀ ਅੰਨ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ। ਪਰ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਨੂੰ ਪਾਸੇ ਕਰ ਰਹੀ ਹੈ।

ਪੰਜਾਬ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਵਿੱਚ ਹੋਏ ਵੱਡੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਮਗਰੋਂ ਭਾਜਪਾ ਲੀਡਰਸ਼ਿਪ ਦੇ ਮਨ ਵਿੱਚ ਪੰਜਾਬ ਪ੍ਰਤੀ ਰੰਜਿਸ਼ ਪੈਦਾ ਹੋ ਗਈ ਹੈ ਅਤੇ ਉਦੋਂ ਤੋਂ ਹੀ ਉਹ ਸੂਬੇ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਦਿਹਾਤੀ ਵਿਕਾਸ ਫੰਡ (ਆਰਡੀਐਫ) ਸਮੇਤ ਕਈ ਸਕੀਮਾਂ ਤਹਿਤ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਰੋਕੇ ਹੋਏ ਹਨ।

ਉਨ੍ਹਾਂ ਯਾਦ ਦਿਵਾਇਆ ਕਿ 2022 ਵਿੱਚ ਕੇਂਦਰ ਸਰਕਾਰ ਨੇ ਇਤਰਾਜ਼ ਉਠਾਇਆ ਸੀ ਕਿ ਆਰਡੀਐਫ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਤੁਰੰਤ ਕਾਨੂੰਨ ਵਿੱਚ ਸੋਧ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਰਡੀਐਫ ਫੰਡਾਂ ਦੀ ਵਰਤੋਂ ਸਿਰਫ਼ ਖੇਤੀਬਾੜੀ ਨਾਲ ਜੁੜੀਆਂ ਪੇਂਡੂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਲਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਬਕਾਏ ਰੋਕ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੀਟਿੰਗਾਂ ਦੌਰਾਨ ਵਾਰ-ਵਾਰ ਇਹ ਚਿੰਤਾਵਾਂ ਉਠਾਈਆਂ ਹਨ ਅਤੇ ਦਿਹਾਤੀ ਵਿਕਾਸ ਫੰਡ, ਨੈਸ਼ਨਲ ਹੈਲਥ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ ਪੈਂਡਿੰਗ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਕੇਂਦਰ ਨੇ ਕਿਸੇ ਨਾ ਕਿਸੇ ਬਹਾਨੇ ਭੁਗਤਾਨ ਵਿੱਚ ਲਗਾਤਾਰ ਦੇਰੀ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਾਣੀ ਦੇ ਸਰੋਤਾਂ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਐਸਵਾਈਐਲ ਨਹਿਰ ਦੇ ਮੁੱਦੇ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨਾਲ ਸਬੰਧਤ ਵਿਵਾਦਾਂ ਦਾ ਹਵਾਲਾ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਵਾਰ-ਵਾਰ ਪਾਣੀ ਵਿੱਚ ਪੰਜਾਬ ਦੇ ਹੱਕੀ ਹਿੱਸੇ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹਰਿਆਣਾ ਸਮੇਤ ਗੁਆਂਢੀ ਰਾਜਾਂ ਪ੍ਰਤੀ ਆਪਣੀਆਂ ਵਚਨਬੱਧਤਾਵਾਂ ਪੂਰੀਆਂ ਕੀਤੀਆਂ ਹਨ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਜਿਹੇ ਫੈਸਲੇ ਲੈ ਰਹੀ ਹੈ ਜੋ ਪੰਜਾਬ ਦੇ ਹੱਕਾਂ ਲਈ ਖਤਰਾ ਹਨ। ਪੰਜਾਬ ਆਪਣੇ ਜਾਇਜ਼ ਦਾਵਿਆਂ ‘ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ।

ਇੱਕ ਹੋਰ ਚਿੰਤਾ ਜ਼ਾਹਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਕੀ ਖੇਤੀਬਾੜੀ ਵਿੱਚ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਭਾਰਤੀ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣਗੇ? ਅਮਰੀਕੀ ਖੇਤੀਬਾੜੀ ਸਕੱਤਰ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਸੁਝਾਅ ਦਿੱਤਾ ਗਿਆ ਸੀ ਕਿ ਭਾਰਤੀ ਬਾਜ਼ਾਰ ਤੱਕ ਪਹੁੰਚ ਨਾਲ ਅਮਰੀਕੀ ਕਿਸਾਨਾਂ ਨੂੰ ਫਾਇਦਾ ਹੋਵੇਗਾ, ਉਨ੍ਹਾਂ ਕਿਹਾ ਕਿ ਜੇਕਰ ਅਮਰੀਕੀ ਕਿਸਾਨ ਭਾਰਤ ਦੇ ਬਾਜ਼ਾਰ ਤੱਕ ਪਹੁੰਚ ਪ੍ਰਾਪਤ ਕਰਕੇ ਖੁਸ਼ਹਾਲ ਹੁੰਦੇ ਹਨ, ਤਾਂ ਕੀ ਇਸਦਾ ਮਤਲਬ ਇਹ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ? ਇਸ ਦੇਸ਼ ਦੇ ਲੋਕ ਜਵਾਬ ਦੇ ਹੱਕਦਾਰ ਹਨ।

ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਬਾਹਰੀ ਦਬਾਅ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਆਰਥਿਕ ਫੈਸਲੇ ਲੈਣ ਦੀ ਇਜਾਜ਼ਤ ਦਿੰਦੀ ਜਾਪਦੀ ਹੈ, ਜੋ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਨੂੰ ਖਤਰੇ ਵਿੱਚ ਪਾ ਸਕਦਾ ਹੈ।

ਉਨ੍ਹਾਂ ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ ਅਤੇ ਅਸ਼ਵਨੀ ਸ਼ਰਮਾ ਸਮੇਤ ਪੰਜਾਬ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਿੰਮਤ ਦਿਖਾਉਣ ਅਤੇ ਰੈਲੀ ਦੌਰਾਨ ਪੰਜਾਬ ਦੀਆਂ ਚਿੰਤਾਵਾਂ ਸਿੱਧੇ ਅਮਿਤ ਸ਼ਾਹ ਕੋਲ ਉਠਾਉਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੀ ਪਰਵਾਹ ਕਰਦੇ ਹਨ, ਤਾਂ ਉਨ੍ਹਾਂ ਨੂੰ ਅਮਿਤ ਸ਼ਾਹ ਤੋਂ ਸਾਰੇ ਪੈਂਡਿੰਗ ਫੰਡ, ਆਰਡੀਐਫ ਬਕਾਏ, ਨੈਸ਼ਨਲ ਹੈਲਥ ਮਿਸ਼ਨ ਫੰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਪੈਸੇ ਦੇ ਨਾਲ-ਨਾਲ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਹੋਏ ਵਿੱਤੀ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੇਂਦਰ ਪੰਜਾਬ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨਿਆ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਜਾਰੀ ਕਰੇ ਅਤੇ ਭਿਆਨਕ ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਂਕੇ ਗਏ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੁਆਵਜ਼ੇ ਦੀ ਸਮਾਂ ਸੀਮਾ ਸਪੱਸ਼ਟ ਕਰੇ।

ਹਰਪਾਲ ਸਿੰਘ ਚੀਮਾ ਨੇ ਅੱਗੇ ਸਵਾਲ ਕੀਤਾ ਕਿ ਕੇਂਦਰ ਨੇ ਪਾਕਿਸਤਾਨ ਨਾਲ ਪੰਜਾਬ ਦੀ 550 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਨੂੰ ਮਜ਼ਬੂਤ ​​ਕਰਨ ਲਈ ਲੋੜੀਂਦੀ ਵਿੱਤੀ ਸਹਾਇਤਾ ਕਿਉਂ ਨਹੀਂ ਦਿੱਤੀ, ਜੋ ਕਿ ਨਸ਼ਿਆਂ ਦੀ ਸਰਹੱਦ ਪਾਰ ਸਮਗਲਿੰਗ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਬਹੁਤ ਮਹੱਤਵਪੂਰਨ ਹੈ।

ਮੰਤਰੀ ਨੇ ਪੇਂਡੂ ਰੁਜ਼ਗਾਰ ਸਕੀਮਾਂ ਵਿੱਚ ਕੀਤੀਆਂ ਤਬਦੀਲੀਆਂ ਦੀ ਵੀ ਆਲੋਚਨਾ ਕੀਤੀ ਜਿਸ ਨਾਲ ਗਰੀਬ ਅਤੇ ਦਲਿਤ ਪਰਿਵਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਲਗਭਗ 70 ਫੀਸਦੀ ਕਾਮੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਮੰਗ ਕੀਤੀ ਕਿ ਇਸ ਸਕੀਮ ਦਾ ਅਸਲ ਢਾਂਚਾ ਬਹਾਲ ਕੀਤਾ ਜਾਵੇ ਤਾਂ ਜੋ ਕਮਜ਼ੋਰ ਪਰਿਵਾਰ ਆਪਣੀ ਰੋਜ਼ੀ-ਰੋਟੀ ਨਾ ਗੁਆਉਣ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਬੜੀ ਬਾਰੀਕੀ ਨਾਲ ਦੇਖ ਰਹੇ ਹਨ। ਕੱਲ੍ਹ ਦੀ ਰੈਲੀ ਨਾਅਰਿਆਂ ਜਾਂ ਸਿਆਸੀ ਨਾਟਕਬਾਜ਼ੀ ਬਾਰੇ ਨਹੀਂ ਹੋਣੀ ਚਾਹੀਦੀ। ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਜਾਇਜ਼ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਅਤੇ ਸੂਬੇ ਦੇ ਹੱਕੀ ਫੰਡਾਂ ਦੀ ਤੁਰੰਤ ਰਿਹਾਈ ਯਕੀਨੀ ਬਣਾਉਣੀ ਚਾਹੀਦੀ ਹੈ।

 

ਕੀ ਪੰਜਾਬ ‘ਚ LPG ਗੈਸ ਦਾ ਸੰਕਟ? ਸੀਐੱਮ ਮਾਨ ਨੇ DCs ਨੂੰ ਜਾਰੀ ਕੀਤੇ ਸਖ਼ਤ ਹੁਕਮ

 

ਕੀ ਪੰਜਾਬ ‘ਚ LPG ਗੈਸ ਦਾ ਸੰਕਟ? ਸੀਐੱਮ ਮਾਨ ਨੇ ਡੀਸੀਜ਼ ਨੂੰ ਜਾਰੀ ਕੀਤੇ ਸਖ਼ਤ ਹੁਕਮ

ਸਾਰੇ ਡਿਪਟੀ ਕਮਿਸ਼ਨਰਾਂ ਨੂੰ ਐਲਪੀਜੀ ਦੀ ਕਮੀ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਭਾਰਤ ਵਿੱਚ ਐਲਪੀਜੀ ਦੀ ਕਮੀ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਕੋਈ ਵੀ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਵੱਧ ਕੀਮਤ ਵਸੂਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 13 ਮਾਰਚ 2026- 

ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ।

CM ਮਾਨ ਨੇ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਆਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”

ਸਥਿਤੀ ਦਾ ਫਾਇਦਾ ਉਠਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਜਾਂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਜੇਕਰ ਕੋਈ ਵੀ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕਰਕੇ ਜਾਂ ਕਮੀ ਬਾਰੇ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਕਿਹਾ ਕਿ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਵੱਧ ਕੀਮਤ ਵਸੂਲਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਾਜ਼ਾਰ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ, “ਜੇਕਰ ਕੋਈ ਵੀ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਜਾਂ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਵਸੂਲਣ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਐਲਪੀਜੀ ਸਿਲੰਡਰਾਂ ਦੀ ਢੁਕਵੀਂ ਸਪਲਾਈ ਬਰਕਰਾਰ ਰੱਖਣ ਸਬੰਧੀ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਜ਼ਰੂਰੀ ਵਸਤਾਂ ਜਨਤਾ ਲਈ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਟੈੱਟ (PSTET) ਦੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ: ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 163 ਲਾਗੂ

 

ਟੈੱਟ (PSTET) ਦੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ: ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 163 ਲਾਗੂ

ਟੈੱਟ ਦੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪਾਬੰਦੀ

ਰੂਪਨਗਰ, 13 ਮਾਰਚ 2026:

ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਅਵਿਕੇਸ਼ ਗੁਪਤਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) 15 ਮਾਰਚ 2026 ਨੂੰ ਪੇਪਰ ਨੰਬਰ 01 ਸਵੇਰੇ 09:30 ਵਜੇ ਤੋਂ ਦੁਪਹਿਰ 12 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ (ਰੂਪਨਗਰ) ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪੜੇ ਚਾੜਨ ਲਈ ਨੱਥੀ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਧਾਰਾ 163 ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਉਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ।

ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਤਿਆਰੀਆ ਮੁਕੰਮਲ- Dy DEO

ਨਵਾਂਸ਼ਹਿਰ- 

ਜ਼ਿਲੇ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਨੀਤਾ ਸਰਮਾ ਦੀ ਅਗਵਾਈ ਵਿੱਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 1 ਅਤੇ 2 ਜੋ ਕਿ ਭਲਕੇ ਮਿਤੀ 15 ਮਾਰਚ ਦਿਨ ਐਤਵਾਰ ਹੋ ਰਿਹਾ ਹੈ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਨੇ ਦੱਸਿਆ ਕਿ ਜ਼ਿਲੇ ਵਿੱਚ 19 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਪੇਪਰ -1 ਵਿੱਚ 2551 ਉਮੀਦਵਾਰ ਅਤੇ ਪੇਪਰ -2 ਦੀ ਪ੍ਰੀਖਿਆ ਵਿੱਚ 6848 ਉਮੀਦਵਾਰਾਂ ਇਹ ਪ੍ਰੀਖਿਆ ਦੇਣਗੇ।

ਇਸ ਪ੍ਰੀਖਿਆ ਲਈ ਜਿਲ੍ਹੇ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਲੋੜੀਂਦੇ ਅਧਿਆਪਕਾਂ ਦੀਆ ਡਿਊਟੀਆਂ ਲਗਾ ਦਿੱਤੀਆਂ ਗਈ ਅਤੇ ਪ੍ਰੀਖਿਆ ਬਿਨਾਂ ਕਿਸੇ ਭੇਦਭਾਵ ਤੇ ਨਕਲ ਰਹਿਤ ਕਰਵਾਉਣ ਲਈ ਵਿਭਾਗ ਦੀਆਂ ਹਦਾਇਤਾਂ ਅਨਸੁਾਰ ਕਰਵਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਇਸ ਸਬੰਧੀ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਨੇ ਸੁਪਰਡੈਂਟਾਂ, ਡਿਪਟੀ ਸੁਪਰਡੈਂਟਾਂ, ਸੁਪਰਵਾਈਜਰਾਂ ਅਤੇ ਹੋਰ ਸਟਾਫ ਨਾਲ ਮੀਟਿੰਗ ਕਰਕੇ ਪੇਪਰਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ।

ਉਹਨਾਂ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਦੀਆ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ ਅਤੇ ਨਕਲ ਰਹਿਤ ਪ੍ਰੀਖਿਆ ਕਰਵਾਈ ਜਾਵੇ। ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮਰਜੈਂਸੀ ਲਈ ਰਿਜਰਵ ਸਟਾਫ ਵੀ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੈਂਟਰ ਆਬਜਰਵਰ ਅਤੇ ਫਲਾਇੰਗ ਸੁਕੈਅਡ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਪ੍ਰਿੰਸੀਪਲ ਰਜਨੀਸ ਕੁਮਾਰ ਨੋਡਲ ਅਫਸਰ ਪ੍ਰੀਖਿਆ, ਜਸਵਿੰਦਰ ਸਿੰਘ ਸੁਪਰਡੈਂਟ, ਲੈਕ. ਭੁਪਿੰਦਰ ਸਿੰਘ, ਪ੍ਰਮੋਦ ਕੁਮਾਰ ਸਰਮਾ, ਸੁਖਵਿੰਦਰ ਸਿੰਘ ਵੀ ਹਾਜਰ ਸਨ।

 

ਕਿਸਾਨ ਆਗੂ ਅਵਤਾਰ ਮਹਿਮਾ ‘ਤੇ ਝੂਠਾ ਪਰਚਾ ਦਰਜ ਕਰਨ ਦਾ ਇਲਜ਼ਾਮ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਅੰਦੋਲਨ ਦੀ ਚੇਤਾਵਨੀ

 

ਕਿਸਾਨ ਆਗੂ ਅਵਤਾਰ ਮਹਿਮਾ ‘ਤੇ ਝੂਠਾ ਪਰਚਾ ਦਰਜ ਕਰਨ ਦਾ ਇਲਜ਼ਾਮ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਅੰਦੋਲਨ ਦੀ ਚੇਤਾਵਨੀ

ਫਿਰੋਜ਼ਪੁਰ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਅਤੇ DGP ਨੂੰ ਭੇਜਿਆ ਮੰਗ ਪੱਤਰ; ਪੁਲਿਸ ‘ਤੇ ਪਰਿਵਾਰਕ ਮੈਂਬਰਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼

ਫਿਰੋਜ਼ਪੁਰ 13 ਮਾਰਚ 2026 –

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਫਾਜ਼ਿਲਕਾ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅੱਜ ਜਥੇਬੰਦੀ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਨਾਂ ਮੰਗ ਪੱਤਰ ਭੇਜ ਕੇ ਇਸ ਪਰਚੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਘਟਨਾ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਦਈ ਸੁਖਚੈਨ ਸਿੰਘ ਅਤੇ ਅਵਤਾਰ ਸਿੰਘ ਮਹਿਮਾਂ ਦੇ ਰਿਸ਼ਤੇਦਾਰ ਸ਼ੁਬੇਗ ਸਿੰਘ ਵਿਚਕਾਰ ਪੈਸਿਆਂ ਦਾ ਮਸਲਾ ਸੀ। ਸੁਖਚੈਨ ਸਿੰਘ ਦੇ ਲੜਕੇ ਨਵਜੋਤ ਸਿੰਘ ਨੇ ਸ਼ੁਬੇਗ ਸਿੰਘ ਦੇ ਘਰੋਂ ਜ਼ਬਰਦਸਤੀ ਮੋਟਰਸਾਈਕਲ ਚੁੱਕਿਆ, ਜਿਸ ‘ਤੇ ਫਿਰੋਜ਼ਪੁਰ ਪੁਲਿਸ ਨੇ ਨਵਜੋਤ ‘ਤੇ ਪਰਚਾ ਦਰਜ ਕੀਤਾ।

ਇਸ ਤੋਂ ਬਾਅਦ ਸੁਖਚੈਨ ਸਿੰਘ ਨੇ ਬਦਲਾਖੋਰੀ ਤਹਿਤ ਐਸ.ਐਸ.ਪੀ. ਫਾਜ਼ਿਲਕਾ ਨੂੰ ਦਰਖ਼ਾਸਤ ਦਿੱਤੀ। ਹਾਲਾਂਕਿ ਡੀ.ਐਸ.ਪੀ. ਜਲਾਲਾਬਾਦ ਕੋਲ ਪੜਤਾਲ ਦੌਰਾਨ ਸੁਖਚੈਨ ਨੇ ਮੰਨਿਆ ਸੀ ਕਿ ਉਸ ਦਾ ਮਸਲਾ ਸਿਰਫ਼ ਸ਼ੁਬੇਗ ਸਿੰਘ ਨਾਲ ਹੈ।

ਪੁਲਿਸ ਕਾਰਵਾਈ ‘ਤੇ ਸਵਾਲ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਫਾਜ਼ਿਲਕਾ ਪੁਲਿਸ (ਥਾਣਾ ਅਮੀਰ ਖ਼ਾਸ) ਨੇ ਜਾਣਬੁੱਝ ਕੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ, ਘਰ ਦੀਆਂ ਔਰਤਾਂ ਅਤੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਉਂਦਿਆਂ ਝੂਠਾ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਪਰੂਫ਼ ਅਤੇ ਤੱਥ ਪੇਸ਼ ਕਰ ਦਿੱਤੇ ਗਏ ਸਨ, ਤਾਂ ਪੁਲਿਸ ਨੇ ਫਿਰ ਵੀ ਗਲਤ ਕਾਰਵਾਈ ਕੀਤੀ।

ਜਥੇਬੰਦੀ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ, ਜੇਕਰ ਅਵਤਾਰ ਸਿੰਘ ਮਹਿਮਾਂ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਦਰਜ ਨਾਜਾਇਜ਼ ਪਰਚਾ ਰੱਦ ਨਾ ਹੋਇਆ, ਤਾਂ ਜਥੇਬੰਦੀ ਸੰਘਰਸ਼ ਦੇ ਰਾਹ ਪਵੇਗੀ। ਇਸ ਮਾਮਲੇ ਵਿੱਚ ਕਿਸਾਨਾਂ ਦੇ ਨਾਲ-ਨਾਲ ਨੌਜਵਾਨ ਅਤੇ ਸਰਪੰਚ ਯੂਨੀਅਨ ਵੀ ਸਾਥ ਦੇਵੇਗੀ।

ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਲਵਿੰਦਰ ਸਿੰਘ ਸ਼ੇਰਖਾਂ, ਦਿਲਬਾਗ ਸਿੰਘ ਸੁਰਸਿੰਘਵਾਲਾ, ਗੁਰਚਰਨ ਸਿੰਘ ਮਲਸੀਆਂ, ਕਿਸਾਨ ਸਟੂਡੈਂਟ ਯੂਨੀਅਨ ਦੇ ਜਗਰੂਪ ਸਿੰਘ ਭੁੱਲਰ, ਸਰਪੰਚ ਯੂਨੀਅਨ ਦੇ ਸਾਰਜ ਸਿੰਘ ਝੋਕ, ਬੀਕੇਯੂ ਬੰਬ ਦੇ ਪ੍ਰਧਾਨ ਸਾਰਜ ਸਿੰਘ ਬੰਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਨੌਜਵਾਨ ਹਾਜਰ ਸਨ|

 

ਔਰਤਾਂ ਬਾਰੇ ‘ਭੱਦੀ’ ਸ਼ਬਦਾਵਲੀ ਅਤੇ 48 ਹਜ਼ਾਰ ਦੇ ਬਕਾਏ ਨੂੰ ਲੈ ਕੇ ਫੂਕਿਆ ਭਗਵੰਤ ਮਾਨ ਦਾ ਪੁਤਲਾ

 

ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਮਹਿਲਾ ਦਿਵਸ ਉੱਤੇ ਭਗਵੰਤ ਮਾਨ ਵੱਲੋਂ ਵਰਤੀ ਔਰਤਾਂ ਬਾਰੇ ਵਰਤੀ ਭੱਦੀ ਸ਼ਬਦਾਵਲੀ ਤੇ ਪਿਛਲੇ 4 ਸਾਲਾਂ ਦਾ ਕਰੀਬ 48000 ਰ. ਨਾ ਦੇਣ ਤੋਂ ਨਾਰਾਜ਼ ਬੀਬੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

ਘਨੌਰ 13 ਮਾਰਚ 2026

ਅੱਜ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਦਾ ਕੜਾ ਵਿਰੋਧ ਕੀਤਾ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬੀਬੀ ਪਰਮਿੰਦਰ ਕੌਰ ਝਿੰਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਦੇ ਮੌਕੇ ਔਰਤਾਂ ਬਾਰੇ ਵਰਤੀ ਗਈ ਭਾਸ਼ਾ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਸੀ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।

ਬੀਬੀ ਝਿੰਜਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਪਰ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਵੋਟਾਂ ਦਾ ਲਾਹਾ ਲੈਣ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਸ਼ਰਤਾਂ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦੇ ਕਰੀਬ 48 ਹਜ਼ਾਰ ਰੁਪਏ ਮਹਿਲਾਵਾਂ ਨੂੰ ਦੇਣੇ ਚਾਹੀਦੇ ਹਨ।

ਬੀਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਮਹਿਲਾਵਾਂ ਦੇ ਸਨਮਾਨ, ਕਿਸਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਲੋਕਾਂ ਦਾ ਭਰੋਸਾ ਅੱਜ ਵੀ ਅਕਾਲੀ ਦਲ ‘ਤੇ ਕਾਇਮ ਹੈ।

ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੌਜੂਦਾ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਅਧਿਕਾਰਾਂ ਲਈ ਇਕੱਠੀਆਂ ਹੋ ਚੁੱਕੀਆਂ ਹਨ। ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਵਿੱਚ ਨਹੀਂ ਆਉਣਗੇ। ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਲੋਕ ਇਸ ਸਰਕਾਰ ਨੂੰ ਕਰਾਰਾ ਜਵਾਬ ਦੇ ਕੇ ਇਨ੍ਹਾਂ ਦਾ ਬਿਸਤਰਾ ਗੋਲ ਕਰਨਗੇ।

ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਘਨੌਰ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਤੋਂ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਦੇ ਮਾਣ-ਸਤਿਕਾਰ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਵਿਸ਼ੇਸ਼ ਤੌਰ ਉੱਤੇ ਜਥੇਦਾਰ ਜਸਮੇਰ ਸਿੰਘ ਲਾਛੜੂ, ਇਸਤਰੀ ਵਿੰਗ ਅਕਾਲੀ ਦਲ ਹਲਕਾ ਘਨੌਰ ਦੀ ਆਗੂ ਬੀਬੀ ਜਸਪਾਲ ਕੌਰ ਬਾਰਨ, ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਅਤੇ ਕਈ ਹੋਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਰਹੀਆਂ।