ਐਤਵਾਰ, ਮਈ 3, 2026
Home Blog Page 112

Punjab News: ਸਰਵੇਖਣ ਕਰ ਰਹੀ ਮਹਿਲਾ BLO ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨੋਚਿਆ

 

ਸਰਵੇਖਣ ਕਰ ਰਹੀ ਮਹਿਲਾ BLO ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨੋਚਿਆ

ਸਰਕਾਰੀ ਡਿਊਟੀ ਦੌਰਾਨ ਵਾਪਰਿਆ ਹਾਦਸਾ; ਗੰਭੀਰ ਜ਼ਖ਼ਮੀ ਕਰਮਚਾਰੀ ਹਸਪਤਾਲ ਦਾਖ਼ਲ; ਪਰਿਵਾਰ ਨੇ ਸਰਕਾਰ ਤੋਂ ਮੰਗੀ ਸੁਰੱਖਿਆ ਦੀ ਗਾਰੰਟੀ

ਮੁਕੇਰੀਆਂ/ਨੰਗਲ ਬਿਹਾਲਾਂ, 13 ਮਾਰਚ 2026

ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ‘ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਮੁਕੇਰੀਆਂ ਦੇ ਨੰਗਲ ਬਿਹਾਲਾਂ ਪਿੰਡ ਵਿੱਚ ਡਿਊਟੀ ਨਿਭਾ ਰਹੀ ਇੱਕ ਮਹਿਲਾ ਬੂਥ ਲੈਵਲ ਅਫ਼ਸਰ (BLO) ‘ਤੇ ਇੱਕ ਪਾਲਤੂ ਕੁੱਤੇ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪੀੜਤ ਮਹਿਲਾ ਦੀ ਪਛਾਣ ਵਿਜੇ ਲਕਸ਼ਮੀ (ਪਤਨੀ ਗੁਰਦੇਵ ਸ਼ਰਮਾ) ਵਜੋਂ ਹੋਈ ਹੈ, ਜੋ ਨੰਗਲ ਬਿਹਾਲਾਂ ਦੇ ਬੂਥ ਨੰਬਰ 244 ‘ਤੇ BLO ਵਜੋਂ ਤਾਇਨਾਤ ਹੈ।

ਜਾਣਕਾਰੀ ਅਨੁਸਾਰ ਵਿਜੇ ਲਕਸ਼ਮੀ ਸਰਕਾਰੀ ਸਰਵੇਖਣ ਤਹਿਤ ਘਰ-ਘਰ ਜਾ ਕੇ ਡਾਟਾ ਇਕੱਠਾ ਕਰ ਰਹੀ ਸੀ। ਜਿਵੇਂ ਹੀ ਉਹ ਇੱਕ ਘਰ ਵਿੱਚ ਦਾਖ਼ਲ ਹੋਈ, ਉੱਥੇ ਮੌਜੂਦ ਪਾਲਤੂ ਕੁੱਤੇ ਨੇ ਅਚਾਨਕ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਵੱਢ ਲਿਆ। ਉਨ੍ਹਾਂ ਨੂੰ ਤੁਰੰਤ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪਰਿਵਾਰ ਦਾ ਗੁੱਸਾ ਅਤੇ ਪ੍ਰਸ਼ਾਸਨ ਨੂੰ ਅਪੀਲ

ਜ਼ਖ਼ਮੀ ਕਰਮਚਾਰੀ ਦੇ ਸਹੁਰੇ ਸੁਖਦੇਵ ਮਿੱਤਰਾ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਕਰਮਚਾਰੀ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਸਰਕਾਰੀ ਕੰਮ ਕਰਦੇ ਹਨ।

ਫੀਲਡ ਵਿੱਚ ਕੰਮ ਕਰਦੇ ਸਮੇਂ BLOs ਨੂੰ ਕਈ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਲਈ ਸਰਕਾਰ ਨੂੰ ਢੁਕਵੇਂ ਸੁਰੱਖਿਆ ਉਪਾਅ ਕਰਨੇ ਚਾਹੀਦੇ ਹਨ।

ਫੀਲਡ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਸਰਵੇਖਣ ਕਰ ਰਹੇ ਹੋਰ ਕਰਮਚਾਰੀਆਂ ਵਿੱਚ ਵੀ ਡਰ ਦਾ ਮਾਹੌਲ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਆਪਣੇ ਪਾਲਤੂ ਕੁੱਤਿਆਂ ਨੂੰ ਖੁੱਲ੍ਹਾ ਛੱਡ ਦਿੰਦੇ ਹਨ, ਜੋ ਅਣਜਾਣ ਕਰਮਚਾਰੀਆਂ ਲਈ ਖ਼ਤਰਾ ਬਣ ਜਾਂਦੇ ਹਨ।

 

ਪੰਜਾਬ ‘ਚ ਹੋਇਆ ਕਰੋੜਾਂ ਰੁਪਏ ਦਾ ਪੰਜੀਰੀ ਘੁਟਾਲਾ! ਮਜੀਠੀਆ ਦਾ ਦੋਸ਼, ਕਿਹਾ- CBI ਕਰੇ ਜਾਂਚ

 

ਪੰਜਾਬ ‘ਚ ਹੋਇਆ ਕਰੋੜਾਂ ਰੁਪਏ ਦਾ ਪੰਜੀਰੀ ਘੁਟਾਲਾ! ਮਜੀਠੀਆ ਦਾ ਦੋਸ਼, ਕਿਹਾ- CBI ਕਰੇ ਜਾਂਚ

Punjab News, 13 March 2026- 

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਵਾਸਤੇ ਸਪਲਾਈ ਕੀਤੇ ਜਾਣ ਵਾਲੀ ਪੰਜੀਰੀ ਤੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋਏ ਕਥਿਤ ਤੌਰ ਉੱਤੇ 1000 ਤੋਂ 1500 ਕਰੋੜ ਰੁਪਏ ਦੇ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਰਾਸ਼ਨ ਖਾਸ ਤੌਰ ’ਤੇ ਪੰਜੀਰੀ ਦੀ ਸਪਲਾਈ ਦਾ ਕੰਮ ਬਲੈਕ ਲਿਸਟ ਕੀਤੀਆਂ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੀ ਨਿਗਰਾਨੀ ਕੀਤੀ ਹੈ। ਇਹ ਪੰਜੀਰੀ ਕੇਂਦਰ ਸਰਕਾਰ ਦੇ ਇੰਟੀਗ੍ਰੇਟਡ ਚਾਈਲਡ ਹੈਲਥਕੇਅਰ (ਆਈ ਸੀ ਐਚ) ਪ੍ਰੋਗਰਾਮ ਤਹਿਤ ਪ੍ਰਦਾਨ ਕੀਤੀ ਜਾਂਦੀ ਹੈ।

ਘੁਟਾਲੇ ਵਿਚ ਵਰਤੇ ਤੌਰ ਤਰੀਕਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਮਜੀਠੀਆ ਨੇ ਦੱਸਿਆ ਕਿ ਸਰਕਾਰ ਨੇ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਨੂੰ ਵੰਡਣ ਲਈ ਪੰਜੀਰੀ ਤਿਆਰ ਕਰਦੇ ਵੇਰਕਾ ਦੇ ਪੰਜ ਪਲਾਂਟ ਬੰਦ ਕਰ ਦਿੱਤੇ।

ਉਹਨਾਂ ਕਿਹਾ ਕਿ ਫਿਰ ਇਹ ਖੁਰਾਕ ਦੇ ਪੈਕੇਟ ਦੇਣ ਦੀ ਜ਼ਿੰਮੇਵਾਰੀ ਮਾਰਕਫੈਡ ਨੂੰ ਦੇ ਦਿੱਤੀ ਗਈ ਤੇ ਮਾਰਕਫੈਡ ਨੇ ਇਸਦੇ ਟੈਂਡਰ ਚਾਰ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ। ਇਕ ਹੀ ਘੰਟੇ ਵਿਚ ਇਹਨਾਂ ਚਾਰੋਂ ਕੰਪਨੀਆਂ ਨੂੰ ਟੈਂਡਰ ਦਿੱਤੇ ਗਏ ਤੇ ਚਾਰਾਂ ਦਾ ਪਤਾ ਵੀ ਇਕ ਹੀ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ 2022 ਤੋਂ ਇਹੀ ਹਾਲਾਤ ਬਣੇ ਹੋਏ ਹਨ ਅਤੇ ਸਾਲਾਨਾ 500 ਕਰੋੜ ਰੁਪਿਆ ਇਸ ਕੰਮ ’ਤੇ ਖਰਚ ਹੋ ਰਿਹਾ ਹੈ ਤੇ ਇਹਨਾਂ ਕੰਪਨੀਆਂ ਦੇ ਟੈਂਡਰ ਹਰ ਸਾਲ ਨਵਿਆਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਗੱਲ ਇਕ ਸੀ ਡੀ ਪੀ ਓ ਸਮੇਤ ਵਿਭਾਗੀ ਸਟਾਫ ਨੇ ਦੱਸੀ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਦੱਸਣ ਕਿ ਉਹਨਾਂ ਇਹਨਾਂ ਬਲੈਕ ਲਿਸਟ ਕੀਤੀਆਂ ਕੰਪਨੀਆਂ ਨੂੰ ਠੇਕਾ ਕਿਉਂ ਦਿੱਤਾ ਜੋ ਘਟੀਆ ਮਿਆਰ ਦੀ ਅਤੇ ਉੱਲੀ ਲੱਗੀ ਪੰਜੀਰੀ ਸਪਲਾਈ ਕਰ ਰਹੀਆਂ ਹਨ।

ਮਜੀਠੀਆ ਨੇ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਦੀ ਘੁਟਾਲੇ ਦੀਆਂ ਪਰਤਾਂ ਖੋਲ੍ਹ ਸਕਦੀ ਹੈ ਤੇ ਇਸ ਮਾਮਲੇ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਬੇਨਕਾਬ ਕਰ ਸਕਦੀ ਹੈ ਤਾਂ ਜੋ ਉਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ।

 

ਜਲ੍ਹਿਆਂਵਾਲਾ ਬਾਗ਼ ਦੀਆਂ ਗੈਲਰੀਆਂ ‘ਚ ਇਤਿਹਾਸ ਦੀ ਸੰਭਾਲ ਯਕੀਨੀ ਬਣਾਉਣ ਦੀ ਮੰਗ

 

ਜਲ੍ਹਿਆਂਵਾਲਾ ਬਾਗ਼ ਦੀਆਂ ਗੈਲਰੀਆਂ ‘ਚ ਇਤਿਹਾਸ ਦੀ ਸੰਭਾਲ ਯਕੀਨੀ ਬਣਾਉਣ ਦੀ ਮੰਗ

ਜਲੰਧਰ 12 ਮਾਰਚ 2026:

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੀਤ ਪ੍ਰਧਾਨ ਡਾ. ਪਰਮਿੰਦਰ ਸਿੰਘ ਅੰਮ੍ਰਿਤਸਰ ਵੱਲੋਂ ਪ੍ਰਾਪਤ ਪ੍ਰਮਾਣਿਕ ਜਾਣਕਾਰੀ ਦੇ ਆਧਾਰ ‘ਤੇ ਉਹਨਾ ਸਮੇਤ ਅੱਜ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਲ੍ਹਿਆਂਵਾਲਾ ਬਾਗ਼ ਦੀ ਗੈਲਰੀ ਵਿੱਚ ਪਹਿਲਾਂ ਲੱਗੀਆਂ ਪਰਿਵਾਰਾਂ ਵੱਲੋਂ ਦਿੱਤੀਆਂ ਸ਼ਹੀਦਾਂ ਦੀਆਂ ਤਸਵੀਰਾਂ ਹਟਾ ਲੈਣਾ, ਸ਼ਹੀਦਾਂ ਦੀਆਂ ਜੇਬਾਂ ਵਿਚੋਂ ਜੋ ਕਰੰਸੀ ਸਿੱਕੇ ਪ੍ਰਾਪਤ ਹੋਏ ਸਨ ਉਹ ਵੀ ਗੈਲਰੀ ਵਿਚੋਂ ਗਾਇਬ ਹੋ ਜਾਣਾ, ਮਾਈਕਲ ਓਡਵਾਇਰ ਖਿਲਾਫ਼ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰਨ ਵਾਲੇ ਵਕੀਲ ਚੇਤੂਰ ਸ਼ੰਕਰਨ ਨਾਇਰ ਦੇ ਨਾਮ ਦੀ ਤਖ਼ਤੀ ਅਤੇ ਤਸਵੀਰ ਜੋ ਪਹਿਲਾਂ ਗੈਲਰੀ ਨੰ. 1 ਵਿੱਚ ਸਥਾਪਤ ਸੀ ਹੁਣ ਗਾਇਬ ਹੋ ਜਾਣਾ ਬੇਹੱਦ ਅਫ਼ਸੋਸਨਾਕ ਅਤੇ ਨਿੰਦਣਯੋਗ ਹੈ। ਕਮੇਟੀ ਨੇ ਜਲ੍ਹਿਆਂਵਾਲਾ ਬਾਗ਼ ਦੇ ਚੇਅਰਮੈਨ/ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਗੈਲਰੀਆਂ ਵਿੱਚ ਇਤਿਹਾਸਕ ਵਸਤਾਂ/ਹਵਾਲਿਆਂ ਦੀ ਸਾਂਭ ਸੰਭਾਲ ਅਤੇ ਗੈਲਰੀਆਂ ਵਿੱਚ ਮੁੜ ਰੱਖਣ ਦੀ ਜਾਮਨੀ ਕੀਤੀ ਜਾਏ।

ਕਮੇਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਕੌਮੀ ਯਾਦਗਾਰੀ ਇਬਾਦਤ ਗਾਹ ਜਲ੍ਹਿਆਂਵਾਲਾ ਬਾਗ਼ ਨੂੰ ਕਿਸੇ ਕਿਸਮ ਦੀਆਂ ਵੀ ਨਿੱਜੀ ਕੰਪਨੀਆਂ ਦੇ ਅਧਿਕਾਰ ਖੇਤਰ ਵਿੱਚ ਲਿਆਉਣ ਦੀ ਬਜਾਏ ਜਾਣੇ-ਪਹਿਚਾਣੇ ਇਤਿਹਾਸਕਾਰਾਂ ਅਤੇ ਟਰੱਸਟ ਦੀ ਨਿਗਰਾਨੀ ਹੇਠ ਇਤਿਹਾਸ ਨੂੰ ਸਲਾਮਤ ਰੱਖਣਾ ਯਕੀਨੀ ਬਣਾਇਆ ਜਾਏ।

ਪ੍ਰੈਸ ਨੋਟ ‘ਚ ਕਿਹਾ ਗਿਆ ਹੈ ਕਿ ਜਲ੍ਹਿਆਂਵਾਲਾ ਬਾਗ਼ ਦੀ ਇਤਿਹਾਸਕ ਵਿਰਾਸਤ ਨੂੰ ਸਹਿਜੇ ਸਹਿਜੇ ਸੈਰਗਾਹ ‘ਚ ਤਬਦੀਲ ਕੀਤੇ ਜਾਣ ਦੇ ਜੋ ਦੇਸ਼ ਭਗਤ ਯਾਦਗਾਰ ਕਮੇਟੀ ਅਤੇ ਸਹਿਯੋਗੀ ਸੰਸਥਾਵਾਂ ਨੇ ਕਈ ਵਰ੍ਹੇ ਪਹਿਲਾਂ ਹੀ ਖਦਸ਼ੇ ਪ੍ਰਗਟਾਏ ਸਨ ਹੁਣ ਉਹਨਾਂ ਦੀ ਹੀ ਪੁਸ਼ਟੀ ਹੋ ਰਹੀ ਹੈ। ਕਮੇਟੀ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਬਾਗ਼ ਦੀ ਇਤਿਹਾਸਕ ਵਿਰਾਸਤ ਨੂੰ ਪ੍ਰਮਾਣਿਕ ਰੂਪ ਵਿੱਚ ਸੰਭਾਲਣ ਦੀ ਜਾਮਨੀ ਕੀਤੀ ਜਾਏ।

 

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Modi ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

 

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Modi ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਅਰੋੜਾ ਨੇ ਵਿਦੇਸ਼ੀ ਤੇ ਘਰੇਲੂ ਫਰੰਟ ‘ਤੇ ‘ਦੋਹਰੀ ਅਸਫਲਤਾ’ ਦਾ ਕੀਤਾ ਪਰਦਾਫਾਸ਼; ਅਮਰੀਕੀ ਰਿਫਾਇਨਰੀ ਸੌਦੇ ਦੀ ਤੁਲਨਾ ਭਾਰਤ ਦੇ ਐਲਪੀਜੀ ਸੰਕਟ ਨਾਲ ਕੀਤੀ

ਉਤਪਾਦਨ ਵਿੱਚ ਗਿਰਾਵਟ, ਖਪਤ ਅਤੇ ਆਯਾਤ ਵਧਣ ਨਾਲ ‘ਆਤਮਨਿਰਭਰ’ ਭੁਲੇਖੇ ਦਾ ਹੋਇਆ ਪਰਦਾਫਾਸ਼: ਅਮਨ ਅਰੋੜਾ

ਚੰਡੀਗੜ੍ਹ, 12 ਮਾਰਚ 2026-

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ “ਬਿਲਕੁਲ ਫੇਲ੍ਹ” ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ‘ਵਿਸ਼ਵ ਗੁਰੂ’ ਅਤੇ ‘ਆਤਮਨਿਰਭਰ’ ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ।

ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, “ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ।

ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ਦੀ ‘ਤੁਹਾਡਾ ਘਰ ਸਾਡੀ ਪਹਿਲੀ ਤਰਜੀਹ’ ਦੇ ਬੈਨਰ ਹੇਠ ਇੱਕ ਪੂਰੇ ਪੰਨੇ ਦਾ ਇਸ਼ਤਿਹਾਰ ਲੱਗਿਆ ਹੋਇਆ ਸੀ ਜੋ ਮਹਿਜ਼ ਲੋਕਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਜਾਪਦਾ ਸੀ। ਅਸਲੀਅਤ ਇਹ ਹੈ ਕਿ ਉਹ ਇਸ਼ਤਿਹਾਰ ਜਾਰੀ ਕਰਕੇ, ਉਨ੍ਹਾਂ ਨੇ ਸਵੀਕਾਰ ਕੀਤਾ ਹੈ ਕਿ ਸਥਿਤੀ ਗੰਭੀਰ ਹੈ ਅਤੇ ਦਿਨੋ-ਦਿਨ ਹੋਰ ਗੰਭੀਰ ਹੁੰਦੀ ਜਾ ਰਹੀ ਹੈ।”

ਉਨ੍ਹਾਂ ਨੇ ਸਦਨ ਨੂੰ 2014 ਤੋਂ ਪਹਿਲਾਂ ਦੇ ਪ੍ਰਧਾਨ ਮੰਤਰੀ ਮੋਦੀ ਦੇ ਚੋਣ ਭਾਸ਼ਣਾਂ ਦੀ ਯਾਦ ਦਿਵਾਈ, ਜਿੱਥੇ ਉਹ ਦੁਨੀਆ ਦੀ ਅਗਵਾਈ ਕਰਨ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਦੇ ਜ਼ੁਮਲੇ ਦੇ ਰਹੇ ਸਨ। ਉਨ੍ਹਾਂ ਕਿਹਾ, “ਚੌਦਾਂ ਸਾਲ ਪਹਿਲਾਂ, ਉਹ ਐਲਾਨ ਕਰਦੇ ਸਨ ਕਿ 140 ਕਰੋੜ ਭਾਰਤੀ ਦੁਨੀਆ ਦੀ ਅਗਵਾਈ ਕਰਨਗੇ ਅਤੇ ਕਦੇ ਵੀ ਦਰਾਮਦ ਦੀ ਲੋੜ ਨਹੀਂ ਪਵੇਗੀ। ਅੱਜ, ਦੇਖੋ ਕਿ ਅਸੀਂ ਕਿੱਥੇ ਖੜ੍ਹੇ ਹਾਂ। ਉਹ ਵਿਸ਼ਵ ਗੁਰੂ ਬਣਨ ਜਾਂ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ।”

ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਜੇ ਵੀ ਦੋਸਤਾਂ ਅਤੇ ਵਿਰੋਧੀਆਂ ਵਿੱਚ ਫ਼ਰਕ ਨਹੀਂ ਕਰ ਸਕੀ। ਇੱਕ-ਇੱਕ ਕਰਕੇ, ਹਰ ਗੁਆਂਢੀ ਦੇਸ਼ ਸਾਡੇ ਤੋਂ ਦੂਰ ਹੋ ਗਿਆ ਹੈ ਅਤੇ ਚੀਨ ਨਾਲ ਨੇੜਤਾ ਵਧਾ ਰਿਹਾ ਹੈ। ਇਹ ਉਨ੍ਹਾਂ ਦੀ ਵਿਦੇਸ਼ ਨੀਤੀ ਦੀ ਕੋਝੀ ਮਹਾਨਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਇਜ਼ਰਾਈਲੀ ਦੌਰੇ ‘ਤੇ ਸਵਾਲ ਉਠਾਉਂਦਿਆਂ ਕਿਹਾ, “ਉਹ ਇਜ਼ਰਾਈਲ ਜਾਂਦੇ ਹਨ, ਨੇਤਨਯਾਹੂ ਨੂੰ ਜੱਫੀ ਪਾ ਕੇ ਮਿਲਦੇ ਹਨ ਅਤੇ ਅਗਲੇ ਹੀ ਦਿਨ ਅਮਰੀਕਾ ਅਤੇ ਇਜ਼ਰਾਈਲ ਈਰਾਨ ਦੀ ਚੋਟੀ ਦੀ ਸਿਆਸੀ ਅਤੇ ਪ੍ਰਸ਼ਾਸਨਿਕ ਲੀਡਰਸ਼ਿਪ ਨੂੰ ਖਤਮ ਕਰ ਦਿੰਦੇ ਹਨ।”

ਉਨ੍ਹਾਂ ਨੇ ਸਦਨ ਨੂੰ ਅਮਰੀਕਾ-ਇਜ਼ਰਾਈਲ ਵੱਲੋਂ ਸਕੂਲ ‘ਤੇ ਕੀਤੇ ਉਸ ਭਿਆਨਕ ਹਮਲੇ ਬਾਰੇ ਵੀ ਯਾਦ ਦਿਵਾਇਆ ਜਿਸ ਵਿੱਚ ਸੈਂਕੜੇ ਤੋਂ ਵੱਧ ਬੱਚੇ ਮਾਰੇ ਗਏ ਸਨ ਪਰ ਪ੍ਰਧਾਨ ਮੰਤਰੀ ਦੇ ਮੂੰਹੋਂ ਉਨ੍ਹਾਂ ਮਾਸੂਮ ਬੱਚਿਆਂ ਲਈ ਇੱਕ ਵੀ ਸ਼ਬਦ ਨਹੀਂ ਨਿਕਲਿਆ।

ਕੇਂਦਰ ਸਰਕਾਰ ਦੇ 12 ਸਾਲਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੁਦਰਤੀ ਗੈਸ ਦਾ ਉਤਪਾਦਨ 2012 ਵਿੱਚ 40.68 ਬੀਸੀਐਮ ਤੋਂ ਘਟ ਕੇ 2024 ਵਿੱਚ 35 ਬੀਸੀਐਮ ਹੋ ਗਿਆ ਹੈ, ਜਦੋਂ ਕਿ ਇਸੇ ਸਮੇਂ ਦੌਰਾਨ ਖਪਤ 47 ਬੀਸੀਐਮ ਤੋਂ ਵੱਧ ਕੇ 69 ਬੀਸੀਐਮ ਹੋ ਗਈ ਹੈ। ਕੱਚੇ ਤੇਲ ਦਾ ਘਰੇਲੂ ਉਤਪਾਦਨ 2013-14 ਵਿੱਚ 37 ਮਿਲੀਅਨ ਮੀਟ੍ਰਿਕ ਟਨ ਤੋਂ ਘਟ ਕੇ 2023-24 ਵਿੱਚ 29 ਮਿਲੀਅਨ ਮੀਟ੍ਰਿਕ ਟਨ ਹੋ ਗਿਆ ਜਦਕਿ ਖਪਤ 158 ਮਿਲੀਅਨ ਮੀਟ੍ਰਿਕ ਟਨ ਤੋਂ ਵੱਧ ਕੇ 233 ਮਿਲੀਅਨ ਮੀਟ੍ਰਿਕ ਟਨ ਹੋ ਗਈ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਐਲਪੀਜੀ ਆਯਾਤ ਨਿਰਭਰਤਾ 2014 ਵਿੱਚ 45 ਫੀਸਦ ਤੋਂ ਵੱਧ ਕੇ 2025 ਵਿੱਚ 66 ਫੀਸਦ ਹੋ ਗਈ ਹੈ। ਉਨ੍ਹਾਂ ਕਿਹਾ, “ਇਹ ਉਨ੍ਹਾਂ ਦਾ ‘ਆਤਮਨਿਰਭਰ ਭਾਰਤ’ ਹੈ! ਅਸੀਂ ਅੱਜ ਆਪਣੀ ਰਸੋਈ ਗੈਸ ਦਾ ਦੋ ਤਿਹਾਈ ਹਿੱਸਾ ਆਯਾਤ ਕਰਦੇ ਹਾਂ। ਉਤਪਾਦਨ ਘਟ ਰਿਹਾ ਹੈ, ਖਪਤ ਅਸਮਾਨ ਛੂਹ ਰਹੀ ਹੈ ਅਤੇ ਉਹ ਆਤਮਨਿਰਭਰ ਦੀ ਗੱਲ ਕਰਦੇ ਹਨ। ਇਹ ਆਤਮਨਿਰਭਰ ਨਹੀਂ ਹੈ ਸਗੋਂ ਇਹ ਨਿਰਭਰਤਾ ਦਿਨੋ-ਦਿਨ ਵੱਧਦੀ ਜਾ ਰਹੀ ਹੈ।”

ਅਮਨ ਅਰੋੜਾ ਨੇ ਅਮਰੀਕਾ ਵਿੱਚ ਇੱਕ ਵੱਡੇ ਰਿਫਾਇਨਰੀ ਸਮਝੌਤੇ ਬਾਰੇ ਖ਼ਬਰ ਦਾ ਹਵਾਲਾ ਦਿੱਤਾ, ਜਿਸ ਨੂੰ ਭਾਰਤ ਦੀ ਸਭ ਤੋਂ ਵੱਡੀ ਨਿੱਜੀ ਊਰਜਾ ਕੰਪਨੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸਮਰਥਿਤ ਕੀਤਾ ਗਿਆ ਹੈ। ਫਿਰ ਉਨ੍ਹਾਂ ਨੇ ਡੋਨਾਲਡ ਟਰੰਪ ਦੇ ਟਵੀਟ ਦਾ ਹਵਾਲਾ ਦਿੱਤਾ ਜਿਸ ਵਿੱਚ ਭਾਰਤ ਅਤੇ ਰਿਲਾਇੰਸ ਦੇ “ਜ਼ਬਰਦਸਤ ਨਿਵੇਸ਼” ਲਈ ਧੰਨਵਾਦ ਕੀਤਾ ਗਿਆ ਸੀ ਜੋ “ਵਿਸ਼ਵਵਿਆਪੀ ਨਿਰਯਾਤ ਨੂੰ ਮਜ਼ਬੂਤੀ” ਦੇਵੇਗਾ ਅਤੇ ਅਮਰੀਕਾ ਵਿੱਚ “ਈਂਧਨ ਅਤੇ ਨੌਕਰੀਆਂ” ਦੇ ਮੌਕੇ ਪੈਦਾ ਕਰੇਗਾ।

ਮੰਤਰੀ ਨੇ ਕਿਹਾ, “ਇੱਕ ਪਾਸੇ, ਦੇਸ਼ ਦੇ 140 ਕਰੋੜ ਲੋਕ ਐਲਪੀਜੀ ਸਿਲੰਡਰਾਂ ਲਈ ਲਾਈਨਾਂ ਵਿੱਚ ਖੜ੍ਹੇ ਹਨ। ਦੂਜੇ ਪਾਸੇ, ਉਨ੍ਹਾਂ ਦਾ ‘ਸਭ ਤੋਂ ਚੰਗਾ ਦੋਸਤ’ ਅਮਰੀਕਾ ਨਾਲ ਅਰਬਾਂ ਡਾਲਰ ਦਾ ਰਿਫਾਇਨਰੀ ਸਮਝੌਤਾ ਕਰ ਰਿਹਾ ਹੈ। ਇੱਕ ਪਾਸੇ, ਸਾਡੀਆਂ ਮਾਵਾਂ ਰੋਟੀ ਨਹੀਂ ਪਕਾ ਸਕਦੀਆਂ। ਦੂਜੇ ਪਾਸੇ, ਭਾਰਤੀ ਪੈਸੇ ਨਾਲ ਦੁਨੀਆ ਨੂੰ ਤੇਲ ਦੇਣ ਲਈ ਰਿਫਾਇਨਰੀਆਂ ਬਣਾਈਆਂ ਜਾ ਰਹੀਆਂ ਹਨ। ਕੀ ਦੇਸ਼ ਲਈ ਇਸ ਤੋਂ ਵੱਧ ਕੋਈ ਅਪਮਾਨਜਨਕ ਸਥਿਤੀ ਹੋ ਸਕਦੀ ਹੈ?”

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗੀ। ਤੇਲ ਅਤੇ ਐਲਪੀਜੀ ਸੈਕਟਰ ‘ਤੇ ਕੇਂਦਰ ਦੇ ਕੰਟਰੋਲ ਦੇ ਬਾਵਜੂਦ, ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰੇਗੀ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਪਵੇ।”

 

ਅਧਿਆਪਕਾਂ ‘ਤੇ ਜ਼ਬਰੀ ਥੋਪੇ TET ਖਿਲਾਫ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ! ਪੁਲਿਸ ਨੇ ਕੀਤਾ ਲਾਠੀਚਾਰਜ, ਕਈਆਂ ਦੀਆਂ ਲੱਥੀਆਂ ਪੱਗਾਂ

 

ਸਾਂਝੇ ਅਧਿਆਪਕ ਮੋਰਚੇ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਜਬਰੀ ਥੋਪੇ ਟੈੱਟ ਖਿਲਾਫ ਵਿਧਾਨ ਸਭਾ ਵੱਲ ਰੋਸ ਮਾਰਚ

ਰੋਸ ਮਾਰਚ ਦੌਰਾਨ ਅਧਿਆਪਕਾਂ ਤੇ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ ਅਤੇ ਅਥਰੂ ਗੈਸ ਦੀ ਵਰਤੋਂ

ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੀ ਕੀਤੀ ਮੰਗ

ਬਿੱਲ ਨਾ ਲਿਆਉਣ ਦੀ ਸੂਰਤ ਵਿੱਚ 17 ਮਾਰਚ ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਫੈਸਲਾ

ਚੰਡੀਗੜ੍ਹ 12 ਮਾਰਚ 2026-

ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਭ ਅਧਿਆਪਕਾਂ ਲਈ ਜਰੂਰੀ ਹੋਣ ਸਬੰਧੀ 01.09.2025 ਨੂੰ ਆਏ ਫੈਸਲੇ ਵਿਰੁੱਧ ਅੱਜ ਚੰਡੀਗੜ੍ਹ ਦੇ 25 ਸੈਕਟਰ ਦੀ ਰੈਲੀ ਗਰਾਉਂਡ ਵਿੱਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਸੁਰਿੰਦਰ ਕੰਬੋਜ, ਵਿਕਰਮ ਦੇਵ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਭਜਨ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ ਦੀ ਅਗਵਾਈ ਵਿੱਚ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ।

ਰੋਸ ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਦਿਆਂ ਮਾਰਚ ਰੋਕ ਕੇ ਮੁੱਖ ਮੰਤਰੀ ਦੇ ਓ ਐਸ ਡੀ ਵਲੋਂ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ, ਪਰ ਅਧਿਆਪਕ ਆਗੂ ਪੰਜਾਬ ਵਿਧਾਨ ਸਭਾ ਵਿੱਚ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦਾ ਭਰੋਸਾ ਲੈਣ ਤੇ ਅੜੇ ਰਹੇ।

ਪਰ ਪ੍ਰਸਾਸ਼ਨ ਠੋਸ ਭਰੋਸਾ ਦੇਣ ਵਿੱਚ ਅਸਫਲ ਰਿਹਾ। ਅੱਗੇ ਵਧ ਰਹੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਵਲੋ ਬੈਰੀਕੇਡ ਲਗਾ ਕੇ ਰੋਕਿਆ ਗਿਆ। ਅਧਿਆਪਕਾਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ, ਅਥਰੂ ਗੈਸ ਦੇ ਗੋਲੇ ਦਾਗਦਿਆਂ ਵਹਿਸ਼ੀ ਲਾਠੀਚਾਰਜ ਕੀਤਾ ਗਿਆ। ਜਿਸ ਨਾਲ ਅਨੇਕਾਂ ਅਧਿਆਪਕ ਜਖਮੀ ਹੋਏ ਅਤੇ ਪੱਗਾਂ ਉਤਾਰੀਆਂ ਗਈਆਂ। ਮਹਿਲਾ ਅਧਿਆਪਕਾਂਵਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਪਾਣੀ ਨਾਲ ਭਿੱਜੇ ਅਤੇ ਜਖਮੀ ਅਧਿਆਪਕਾਂ ਵਲੋਂ ਲੰਬਾ ਸਮਾਂ ਆਵਾਜਾਈ ਠੱਪ ਕਰਕੇ ਧਰਨਾ ਮਾਰਿਆ ਗਿਆ।

ਸਾਂਝੇ ਅਧਿਆਪਕ ਮੋਰਚੇ ਅਤੇ ਅਧਿਆਪਕ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਵਲੋਂ 16 ਮਾਰਚ ਤੱਕ ਵਿਧਾਨ ਸਭਾ ਵਿੱਚ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਪਾਸ ਨਾ ਕੀਤਾ ਗਿਆ ਤਾਂ 17 ਮਾਰਚ ਨੂੰ ਜਿਲ੍ਹਾ /ਤਹਿਸੀਲ ਪੱਧਰ ‘ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।

ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਬਿੰਦਰ ਸਿੰਘ ਸਸਕੌਰ, ਹਰਜੰਟ ਸਿੰਘ ਬੋਡੇ, ਜਿੰਦਰ ਪਾਇਲਟ, ਰੇਸ਼ਮ ਸਿੰਘ ਖੇਮੂਆਣਾ, ਨਵਪ੍ਰੀਤ ਬੱਲੀ, ਮਹਿੰਦਰ ਸਿੰਘ ਕੋੜਿਆਂਵਾਲੀ, ਐਨ ਡੀ ਤਿਵਾੜੀ, ਲਛਮਣ ਸਿੰਘ ਨਬੀਪੁਰ, ਗੁਰਪਿਆਰ ਕੋਟਲੀ, ਰਵਿੰਦਰਜੀਤ ਸਿੰਘ ਪੰਨੂ, ਅਜੀਤਪਾਲ ਸਿੰਘ ਜੱਸੋਵਾਲ, ਜਗਜੀਤ ਸਿੰਘ, ਜਸਵਿੰਦਰ ਬਠਿੰਡਾ, ਪਰਮਜੀਤ ਸਿੰਘ ਫਿਰੋਜ਼ਪੁਰ, ਮਨਪ੍ਰੀਤ ਸਿੰਘ ਕਾਹਲੋਂ, ਪ੍ਰਮਿੰਦਰਪਾਲ ਸਿੰਘ, ਨਵਕਿਰਨਪ੍ਰੀਤ ਸਿੰਘ, ਨਵਚਰਨ ਫਰੀਦਕੋਟ, ਕੰਵਲਜੀਤ ਕੌਰ, ਆਦਿ ਅਧਿਆਪਕ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਐਨਸੀਟੀਈ ਦੇ ਨੋਟੀਫਿਕੇਸ਼ਨਾਂ ਦੀ ਅਣਦੇਖੀ ਕਰਕੇ ਭਾਰਤੀ ਸੰਵਿਧਾਨ ਰਾਹੀਂ ਅਨੁਛੇਦ 142 ਤਹਿਤ ਮਿਲੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਦਿਆਂ ਟੈੱਟ ਲਾਗੂ ਹੋਣ ਤੋਂ ਪਹਿਲਾਂ ਭਰਤੀ ਨਿਯਮਾਂ ਅਨੁਸਾਰ ਨਿਯੁਕਤ ਸਮੁੱਚੇ ਅਧਿਆਪਕਾਂ ‘ਤੇ ਟੈੱਟ ਜਰੂਰੀ ਹੋਣ ਦਾ ਫੈਸਲਾ ਦੇ ਕੇ ਦੇਸ਼ ਭਰ ਦੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰੀ ਹੈ।

ਸਿਰਫ ਜਿਨ੍ਹਾਂ ਦਾ ਸੇਵਾ ਮੁਕਤੀ ਵਿੱਚ ਪੰਜ ਸਾਲ ਤੋਂ ਘੱਟ ਸਮਾਂ ਰਹਿੰਦਾ ਹੈ, ਉਨ੍ਹਾਂ ਨੂੰ ਹੀ ਛੋਟ ਦਿੱਤੀ ਗਈ ਹੈ, ਪਰ ਉਹ ਪਦਉਨਤ ਨਹੀਂ ਹੋ ਸਕਣਗੇ। ਬਾਕੀ ਸਭ ਅਧਿਆਪਕਾਂ ਨੂੰ ਦੋ ਸਾਲ ਦੇ ਸਮੇਂ ਵਿੱਚ ਟੈੱਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦੋ ਸਾਲ ਦੇ ਸਮੇਂ ਬਾਅਦ ਬਿਨਾਂ ਟੈਟ ਪਾਸ ਅਧਿਆਪਕਾਂ ਨੂੰ ਨੌਕਰੀ ਤੋਂ ਜਬਰੀ ਹਟਾ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਵਉਦਾਰਵਾਦੀ ਨੀਤੀਆਂ ਦੇ ਤਹਿਤ ਸਰਕਾਰੀ ਸਿੱਖਿਆ ਖੇਤਰ ਨੂੰ ਖਤਮ ਕਰਨ ਵਾਲੇ ਫੈਸਲਿਆਂ ਨੂੰ ਹੀ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਦੇਸ਼ ਦੀ ਸੰਸਦ ਵਿੱਚ ਵਿਰੋਧੀ ਧਿਰਾਂ ਵੱਲੋਂ ਇਸ ਫੈਸਲੇ ਦਾ ਸਖਤ ਵਿਰੋਧ ਕਰਨ ਅਤੇ ਦੇਸ਼ ਭਰ ਵਿੱਚ ਅਧਿਆਪਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਇਸ ਦੇ ਹੱਲ ਦਾ ਕੋਈ ਉਪਰਾਲਾ ਨਾ ਕਰਨਾ ਲੋਕਤੰਤਰ ਵਿੱਚ ਲੋਕਾਂ ਨਾਲ ਮਜ਼ਾਕ ਸਿੱਧ ਹੋ ਰਿਹਾ ਹੈ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 14.09.2017 ਨੂੰ ਸੀ ਐਂਡ ਵੀ, ਟੀਚਿੰਗ ਫੈਲੋਜ਼ ਅਤੇ ਜਿਲਾ ਪ੍ਰੀਸ਼ਦ ਤੋਂ ਵਿਭਾਗ ਵਿੱਚ ਆਏ ਅਧਿਆਪਕਾਂ ਨੂੰ ਪਦਉਨਤੀ ਲਈ ਟੈੱਟ ਤੋਂ ਛੋਟ ਦੇਣ ਦਾ ਪੱਤਰ ਜਾਰੀ ਕੀਤਾ ਗਿਆ ਸੀ। ਪਰ ਸੁਪਰੀਮ ਕੋਰਟ ਦੇ ਇਸ ਫੈਸਲੇ ਉਪਰੰਤ ਹੋਈਆਂ ਪਦਉਨਤੀਆਂ ‘ਤੇ ਰੋਕ ਲਗਾ ਕੇ 07.02.2026 ਨੂੰ ਉਹ ਪੱਤਰ ਵੀ ਵਾਪਸ ਲੈ ਲਿਆ ਗਿਆ। ਵੱਖ-ਵੱਖ ਰਾਜਾਂ ਵੱਲੋਂ ਇਸ ਜਬਰੀ ਥੋਪੇ ਟੈੱਟ ਦੇ ਫੈਸਲੇ ਵਿਰੁੱਧ ਰਿਵਿਊ ਪਟੀਸ਼ਨਾਂ ਪਾਈਆਂ ਗਈਆਂ ਹਨ।

ਪਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਸੇਵਾ ਸੁਰੱਖਿਤ ਕਰਨ ਲਈ ਹੁਣ ਤੱਕ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਸਿਰਫ ਬਿਆਨ ਦੇਣ ਦੀ ਰਸਮ ਪੂਰੀ ਕੀਤੀ ਗਈ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲ ਦੇ ਸਮੇਂ ਵਿੱਚ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਸਮੇਤ ਕੋਈ ਵੀ ਵਿਭਾਗੀ ਮਸਲਾ ਹੱਲ ਨਹੀਂ ਕੀਤਾ ਗਿਆ। ਜਿਸ ਦਾ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਸ ਜਬਰੀ ਥੋਪੇ ਟੈੱਟ ਵਿਰੁੱਧ ਬਿੱਲ ਪਾਸ ਕਰਕੇ ਗੈਰਸੰਵਿਧਾਨਿਕ ਫੈਸਲੇ ਨੂੰ ਰੱਦ ਕਰਨ, ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕਰਨ, ਸਰੀਰਕ ਸਿੱਖਿਆ, ਆਰਟ ਐਂਡ ਕਰਾਫਟ ਅਤੇ ਹੋਮ ਸਾਇੰਸ ਆਦਿ ਟੀਚਰਾਂ ਨੂੰ ਐਨਸੀਟੀਈ ਦੇ 29 ਜੁਲਾਈ 2011 ਦੇ ਨੋਟੀਫਿਕੇਸ਼ਨ ਦੇ ਪੈਰ੍ਹਾ 5.(b) ਅਨੁਸਾਰ ਟੈੱਟ ਦੀ ਸ਼ਰਤ ਤੋਂ ਬਾਹਰ ਰੱਖਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਅਤੇ ਟੈੱਟ ਲਾਗੂ ਹੋਣ ਤੋਂ ਬਾਅਦ ਨਿਯੁਕਤ ਅਧਿਆਪਕਾਂ ਦੀਆਂ ਪਦਉਨਤੀਆਂ ਸੀਨੀਆਰਤਾ ਅਨੁਸਾਰ ਤੁਰੰਤ ਕਰਨ ਅਤੇ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ 15 ਮਾਰਚ ਦਾ ਟੈੱਟ ਸੇਵਾ ਨਿਭਾ ਰਹੇ ਅਧਿਆਪਕਾਂ ਤੇ ਨਾ ਥੋਪਣ ਦੀ ਮੰਗ ਕੀਤੀ।

 

Good News: ਭਗਵੰਤ ਮਾਨ ਨੇ 800 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨੌਕਰੀ ਦੇ ਨਿਯੁਕਤੀ ਪੱਤਰ, ਜਲਦ ਕਰਨਗੇ ਜੁਆਇਨ

 

Good News: CM ਮਾਨ ਨੇ 800 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨੌਕਰੀ ਦੇ ਨਿਯੁਕਤੀ ਪੱਤਰ, ਜਲਦ ਕਰਨਗੇ ਜੁਆਇਨ

ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ ਨੌਕਰੀਆਂ ਮਿਲ ਰਹੀਆਂ ਹਨ, ਉਨ੍ਹਾਂ ਨੂੰ ਹੁਣ ਵਿਦੇਸ਼ ਜਾਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਪਿਛਲੀਆਂ ਸਰਕਾਰਾਂ ਪੰਜਾਬ ਪ੍ਰਤੀ ਵਫ਼ਾਦਾਰ ਰਹਿੰਦੀਆਂ ਤਾਂ ਸਾਨੂੰ ਰੋਜ਼ਗਾਰ, ਇਲਾਜ ਜਾਂ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪੈਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਨੌਜਵਾਨ ਨੌਕਰੀਆਂ ਉਡੀਕ ਰਹੇ ਸਨ ਤਾਂ ਰਵਾਇਤੀ ਪਾਰਟੀਆਂ ਕੁਰਸੀ ਦੀ ਖੇਡ ਵਿੱਚ ਮਸਤ ਸਨ, ‘ਆਪ` ਸਰਕਾਰ ਮਿਸ਼ਨ ਰੋਜ਼ਗਾਰ ਰਾਹੀਂ ਨੌਕਰੀਆਂ ਮੁਹੱਈਆ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 12 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ।

ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਸਰਕਾਰ ਵੱਲੋਂ ਲਗਾਤਾਰ ਰੋਜ਼ਗਾਰ ਪੈਦਾ ਕਰਨ `ਤੇ ਧਿਆਨ ਦੇਣ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਇਸ ਵੇਲੇ 1,750 ਹੋਰ ਉਮੀਦਵਾਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਇਹ ਵੀ ਪੂਰੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਕਾਰਨ ਕਈ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਨੌਕਰੀਆਂ ਪ੍ਰਾਪਤ ਕੀਤੀਆਂ ਹਨ।

ਸਾਲ 2022 ਤੋਂ ਪਹਿਲਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰਾਂ ਦੁਆਰਾ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਲਗਪਗ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਇਨ੍ਹਾਂ ਨੇ ਸਾਡੀਆਂ ਪੀੜ੍ਹੀਆਂ ਦਾ ਭਵਿੱਖ ਤਬਾਹ ਕਰ ਦਿੱਤਾ, ਜਿਸ ਕਾਰਨ ਉਹ ਕਿਸੇ ਵੀ ਤਰ੍ਹਾਂ ਰਹਿਮ ਦੇ ਹੱਕਦਾਰ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਲਈ ਮਿਸ਼ਨ ਰੋਜ਼ਗਾਰ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤੋਂ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਦੁਬਾਰਾ ‘ਰੰਗਲਾ ਪੰਜਾਬ` ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਹੌਸਲਾ ਅਫ਼ਜ਼ਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਅੰਦਰ ਕਈ ਕਿੱਸੇ ਸਮੋਈ ਰੱਖਦੀ ਹੈ, ਜਦੋਂ ਕਿ ਅਸਫ਼ਲਤਾ ਦੀ ਕੋਈ ਬਾਤ ਨਹੀਂ ਪਾਉਂਦਾ ਅਤੇ ਸਖ਼ਤ ਮਿਹਨਤ, ਵਚਨਬੱਧਤਾ ਤੇ ਲਗਨ ਹਰੇਕ ਵਿਅਕਤੀ ਲਈ ਸਫ਼ਲਤਾ ਦੀਆਂ ਕੁੰਜੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਵਿੱਚ ਹਰ ਰੋਜ਼ ਸਰਕਾਰੀ ਨੌਕਰੀਆਂ ਲਈ ਕੋਈ ਨਾ ਕੋਈ ਪ੍ਰੀਖਿਆ ਲਈ ਜਾ ਰਹੀ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ।” ਉਨ੍ਹਾਂ ਕਿਹਾ ਕਿ ਹਰ ਸਰਕਾਰੀ ਅਧਿਕਾਰੀ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨਾ ਕੋਈ ਅਹਿਸਾਨ ਨਹੀਂ ਹੈ, ਸਗੋਂ ਉਨ੍ਹਾਂ ਦੀ ਪ੍ਰਤਿਭਾ ਅਤੇ ਯੋਗਤਾ ਦੇ ਆਧਾਰ `ਤੇ ਸਹੀ ਮੌਕਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਨੌਕਰੀਆਂ ਮਿਲੀਆਂ ਹਨ।” ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਅਨਿੱਖੜਵੇਂ ਮੈਂਬਰ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦ ਅਤੇ ਪਛੜੇ ਵਰਗਾਂ ਦੀ ਸਹਾਇਤਾ ਲਈ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼਼ਤਾ ਅਤੇ ਸਖ਼ਤ ਮੁਕਾਬਲੇਬਾਜ਼ੀ ਰਾਹੀਂ ਕੀਤੀ ਗਈ ਸੀ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਈ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਸੌਂਪੀਆਂ ਜਾ ਰਹੀਆਂ ਸਨ ਤਾਂ ਉਦੋਂ ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ `ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਸਕੀਮ’ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ, ਖਾਸ ਕਰ ਕੇ ਗਰੀਬਾਂ ਲਈ 1,000-1,500 ਰੁਪਏ ਮਹੱਤਵਪੂਰਨ ਹਨ।” ਉਨ੍ਹਾਂ ਇਸ ਸਹਾਇਤਾ ਨੂੰ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਦੱਸਿਆ।

ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜੋ ਲੋਕ ਇਸ ਯੋਜਨਾ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਨਾਗਰਿਕਾਂ ਲਈ 1,000 ਰੁਪਏ ਦੀ ਅਹਿਮੀਅਤ ਨੂੰ ਸਮਝਣ ਵਿੱਚ ਨਾਕਾਮ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵਾਰ ਦੇ ਖਾਣੇ `ਤੇ 5,000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਉਹ 1,000 ਰੁਪਏ ਦੀ ਕੀਮਤ ਨੂੰ ਨਹੀਂ ਸਮਝ ਸਕਦੇ, ਜੋ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ, ਜਿਨ੍ਹਾਂ ਨੂੰ ਤਿਉਹਾਰਾਂ `ਤੇ ਵੀ ਕੰਮ ਕਰਨ ਜਾਣਾ ਪੈਂਦਾ ਹੈ।” ਉਨ੍ਹਾਂ ਕਿਹਾ ਕਿ ਅਜਿਹੇ ਅਮੀਰ ਆਗੂ ਅਤੇ ਉਨ੍ਹਾਂ ਦੇ ਪਰਿਵਾਰ ਆਮ ਘਰਾਂ ਲਈ ਇਸ ਸਹਾਇਤਾ ਦੀ ਮਹੱਤਤਾ ਦੀ ਕਦਰ ਨਹੀਂ ਕਰ ਸਕਦੇ।

ਸਮਾਗਮ ਵਾਲੀ ਥਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਨੂੰ ਵਿਕਾਸ ਭਵਨ ਕਿਹਾ ਜਾਂਦਾ ਹੈ ਪਰ ਇੱਥੋਂ ਵੱਡੀ ਗਿਣਤੀ ਵਿੱਚ ਨੌਕਰੀਆਂ ਮਿਲਣ ਕਾਰਨ ਇਸ ਦਾ ਨਾਮ ‘ਅਪਾਇੰਟਮੈਂਟ ਲੈਟਰ ਭਵਨ` ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 65,000 ਤੋਂ ਵੱਧ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਪੰਜਾਬ ਲਈ ਸਕਾਰਾਤਮਕ ਸੰਕੇਤ ਹੈ, ਹੁਣ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਦੇਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਟਿੱਪਣੀ ਕੀਤੀ ਕਿ ਰਵਾਇਤੀ ਪਾਰਟੀਆਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਤੋਂ ਅਸਹਿਜ ਮਹਿਸੂਸ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀਆਂ ਸੱਤਾ ਲਈ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਵਾਰੀ ਬੰਨ੍ਹੀ ਰੱਖਦੀਆਂ ਸਨ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤੀ ਉਦੋਂ ਬੰਦ ਹੋਈ, ਜਦੋਂ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ, ਜਿਸ ਨਾਲ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਸ਼ੁਰੂ ਹੋਈ।

*ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ; ਮੈਰਿਟ ਆਧਾਰਤ ਚੋਣ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਕੀਤਾ ਧੰਨਵਾਦ*

ਇਸ ਦੌਰਾਨ ਕਈ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਨਾਭਾ ਤੋਂ ਜਗਜੀਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵੱਈਏ ਕਾਰਨ ਉਨ੍ਹਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਉਮੀਦ ਖ਼ਤਮ ਹੋ ਗਈ ਸੀ ਪਰ ‘ਆਪ` ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ

ਉਮੀਦ ਬੱਝੀ। ਫਿਰੋਜ਼ਪੁਰ ਤੋਂ ਤਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਨੌਕਰੀ ਸਬੰਧੀ ਫੋਨ ਆਇਆ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਡਰ ਸੀ ਕਿ ਉਨ੍ਹਾਂ ਨੂੰ ਰਿਸ਼ਵਤ ਦੇਣੀ ਪਵੇਗੀ ਪਰ ਉਸ ਨੇ ਇਕ ਵੀ ਪੈਸਾ ਖਰਚੇ ਬਿਨਾਂ ਨੌਕਰੀ ਪ੍ਰਾਪਤ ਕੀਤੀ।

ਮਲੇਰਕੋਟਲਾ ਦੀ ਗੁਰਪ੍ਰੀਤ ਕੌਰ, ਜੋ ਇਸ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੰਮ ਕਰ ਰਹੀ ਹੈ, ਨੇ ਕਿਹਾ ਕਿ ਉਸ ਨੇ ਹੁਣ ਮੈਰਿਟ ਆਧਾਰ `ਤੇ ਸਹਿਕਾਰੀ ਇੰਸਪੈਕਟਰ ਵਜੋਂ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਜਲੰਧਰ ਦੇ ਦਿਨੇਸ਼ ਬੱਤਰਾ ਨੇ ਕਿਹਾ ਕਿ ਉਸ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਪੀ.ਐਸ.ਪੀ.ਸੀ.ਐਲ. ਵਿੱਚ ਏ.ਜੇ.ਐਸ. ਮਕੈਨੀਕਲ ਵਜੋਂ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।

ਤਲਵਾੜਾ ਦੇ ਇਸ਼ਾਨ ਚੌਧਰੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਤੀਜੀ ਪੀੜ੍ਹੀ ਦਾ ਮੈਂਬਰ ਹੈ, ਜਿਸ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਟਿਆਲਾ ਤੋਂ ਸੁਖਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਇਕ ਮਹੀਨੇ ਬਾਅਦ ਕੈਨੇਡਾ ਤੋਂ ਵਾਪਸ ਆ ਗਿਆ ਸੀ ਅਤੇ ਹੁਣ ਉਸ ਨੇ ਪੀ.ਐਸ.ਪੀ.ਸੀ.ਐਲ. ਵਿੱਚ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।

ਪਟਿਆਲਾ ਦੇ ਪਿੰਡ ਭੂਤਗੜ੍ਹ ਦੇ ਧਰਮਿੰਦਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਟਾਂ ਦੇ ਭੱਠੇ `ਤੇ ਮਜ਼ਦੂਰ ਵਜੋਂ ਕੰਮ ਕਰਦਾ ਸੀ ਪਰ ਹੁਣ ਇਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਡਾ. ਨਵਜੋਤ ਸਿੰਘ ਮਾਨ ਨੇ ਖੁਲਾਸਾ ਕੀਤਾ ਕਿ ਦੰਦਾਂ ਦੇ ਡਾਕਟਰਾਂ ਨੂੰ 36 ਸਾਲਾਂ ਦੇ ਵਕਫ਼ੇ ਤੋਂ ਬਾਅਦ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਦੰਦਾਂ ਦੇ ਡਾਕਟਰਾਂ ਦਾ ਆਖਰੀ ਬੈਚ 1990 ਵਿੱਚ ਭਰਤੀ ਕੀਤਾ ਗਿਆ ਸੀ। ਉਮੀਦਵਾਰਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਹ ਸਿਰਫ਼ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

 

Weather Update: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

Weather Update: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ!

ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਅਤੇ ਗੜੇਮਾਰੀ

ਗਰਮੀ ਤੋਂ ਮਿਲੀ ਰਾਹਤ, ਤਾਪਮਾਨ ‘ਚ ਆਈ ਗਿਰਾਵਟ; 14 ਮਾਰਚ ਤੋਂ ਪੰਜਾਬ ਭਰ ‘ਚ ਮੁੜ ਪੈ ਸਕਦਾ ਹੈ ਭਾਰੀ ਮੀਂਹ

ਅੰਮ੍ਰਿਤਸਰ: 12 ਮਾਰਚ 2026

ਪੱਛਮੀ ਡਿਸਟਰਬੈਂਸ (Western Disturbance) ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਅਚਾਨਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਵੀਰਵਾਰ ਤੜਕੇ ਮਾਝਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਕਾਊ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਅੰਮ੍ਰਿਤਸਰ ਸ਼ਹਿਰ ਵਿੱਚ ਸਵੇਰੇ ਕਰੀਬ 5 ਵਜੇ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਅਤੇ ਮੀਂਹ ਦੀਆਂ ਫੁਹਾਰਾਂ ਨੇ ਪੂਰੇ ਸ਼ਹਿਰ ਦੇ ਵਾਤਾਵਰਣ ਨੂੰ ਠੰਢਾ ਅਤੇ ਖ਼ੁਸ਼ਗਵਾਰ ਬਣਾ ਦਿੱਤਾ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ ਸਵੇਰੇ 7.6 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਹੈ।

ਅਜਨਾਲਾ ‘ਚ ਗੜੇਮਾਰੀ, ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ

ਮਾਝਾ ਖੇਤਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਮੌਸਮ ਦਾ ਇਹੀ ਮਿਜ਼ਾਜ ਦੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਹਾਲਾਂਕਿ, ਅਜੇ ਤੱਕ ਗੜੇਮਾਰੀ ਕਾਰਨ ਫ਼ਸਲਾਂ ਦੇ ਕਿਸੇ ਵੱਡੇ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ ਹੈ, ਪਰ ਕਿਸਾਨਾਂ ਵਿੱਚ ਚਿੰਤਾ ਜ਼ਰੂਰ ਪਾਈ ਜਾ ਰਹੀ ਹੈ।

ਦੱਸਦੇ ਚੱਲੀਏ ਕਿ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਗੁਆਂਢੀ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀਆਂ ਖ਼ਬਰਾਂ ਹਨ। ਗੁਰਦਾਸਪੁਰ ਵਿੱਚ 3 ਮਿਲੀਮੀਟਰ ਬਾਰਿਸ਼, ਪਠਾਨਕੋਟ ਵਿੱਚ 1.5 ਮਿਲੀਮੀਟਰ ਬਾਰਿਸ਼, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ।

ਅਗਲੇ ਦਿਨਾਂ ਲਈ ਭਵਿੱਖਬਾਣੀ

ਮੌਸਮ ਮਾਹਰਾਂ ਅਨੁਸਾਰ, ਇਹ ਤਾਂ ਮਹਿਜ਼ ਸ਼ੁਰੂਆਤ ਹੈ। ਪੱਛਮੀ ਡਿਸਟਰਬੈਂਸ ਦਾ ਅਸਲੀ ਅਸਰ 14 ਮਾਰਚ ਤੋਂ ਪੰਜਾਬ ਵਿੱਚ ਵਧੇਰੇ ਦਿਖਾਈ ਦੇਵੇਗਾ। 14 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਦੀ ਸੰਭਾਵਨਾ ਹੈ। 15 ਮਾਰਚ ਨੂੰ ਰਾਜ ਦੇ ਵੱਡੇ ਹਿੱਸੇ ਵਿੱਚ ਵਰਖਾ ਹੋ ਸਕਦੀ ਹੈ, ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹੇ ਸ਼ਾਮਲ ਹਨ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਵਿੱਚ ਉਤਾਰ-ਚੜ੍ਹਾਅ ਬਣਿਆ ਰਹੇਗਾ। ਫਿਲਹਾਲ, ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਹੈ।

 

ਮਾਨ ਸਰਕਾਰ ਦਾ ਖ਼ਜਾਨਾ ਵੀ ਨਿਕਲਿਆ ਪੀਪਾ; ਹਜ਼ਾਰਾਂ ਮੁਲਾਜ਼ਮਾਂ ਨੂੰ ਨਹੀਂ ਜਾਰੀ ਹੋਈਆਂ ਤਨਖਾਹਾਂ: ਡੀ.ਟੀ.ਐਫ

 

ਪੰਜਾਬ ਸਰਕਾਰ ਦੇ ਵਿੱਤ ਦਾ ਨਿਕਲਿਆ ਦਿਵਾਲਾ, ਹਜ਼ਾਰਾਂ ਮੁਲਾਜ਼ਮਾਂ ਨੂੰ ਨਹੀਂ ਜਾਰੀ ਹੋਈਆਂ ਤਨਖਾਹਾਂ-ਡੀ.ਟੀ.ਐਫ

ਪੰਜਾਬ ਸਰਕਾਰ ਦੇ ਵੱਧ ਮਾਲੀਆ ਇੱਕਤਰ ਕਰਨ ਵਾਲੇ ਬਿਆਨ ਦੀ ਨਿਕਲੀ ਫੂਕ, ਤਨਖਾਹਾਂ ਲਈ ਨਹੀਂ ਜਾਰੀ ਕਰ ਸਕੇ ਬੱਜਟ – ਡੀ.ਟੀ.ਐਫ

ਬਾਰਾਂ ਦਿਨ ਬੀਤਣ ਉਪਰੰਤ ਵੀ ਸੂਬੇ ਦੇ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਸੀਬ ਨਹੀਂ ਹੋਈ, ਪੰਜਾਬ ਸਰਕਾਰ ਦਾ ਨਿਕਲਿਆ ਦਿਵਾਲਾ

ਅੰਮ੍ਰਿਤਸਰ, 12 ਮਾਰਚ, 2026:

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਅੱਜ ਲਗਭਗ 12 ਦਿਨ ਲੰਘ ਜਾਣ ਉਪਰੰਤ ਵੀ ਬੱਜਟ ਦੀ ਘਾਟ ਕਾਰਨ ਨਸੀਬ ਨਹੀਂ ਹੋ ਸਕੀ।

ਇਸ ਬਾਬਤ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਡੀ.ਟੀ.ਐਫ ਪੰਜਾਬ ਦੇ ਸੁਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਤੇ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਕਿਹਾ ਕਿ ਜਿਥੇ ਇੱਕ ਪਾਸੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੈਸ਼ਨ 2026-27 ਦੇ ਚੱਲਦੇ ਬਜਟ ਸੈਸ਼ਨ ਵਿੱਚ ਬਿਆਨ ਦਿੱਤੇ ਹਨ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਸਿਧਾਂਤਾਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੈਸੇ ਦੀ ਚੋਰੀ ਪ੍ਰਤੀ ਸਿਫਰ ਸਹਿਣਸ਼ੀਲਤਾ ਦੀ ਨੀਤੀ ਸਦਕਾ ਸੂਬੇ ਦੀ ਆਮਦਨ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ ਜਿਸ ਵਿੱਚ ਆਬਕਾਰੀ ਮਾਲੀਆ 20000 ਤੋਂ 53000 ਕਰੋੜ, ਜੀ.ਐਸ.ਟੀ 61000 ਤੋਂ 121000 ਕਰੋੜ, ਸਟੰਪ ਰਜਿਸਟ੍ਰੇਸ਼ਨ 12000 ਤੋਂ 30000 ਕਰੋੜ ਆਦਿ ਸ਼ਾਮਿਲ ਹੈ, ਉੱਥੇ ਦੂੱਜੇ ਪਾਸੇ ਸਰਕਾਰ ਕੋਲ ਤਨਖਾਹਾਂ ਦੇਣ ਲਈ ਬੱਜਟ ਵੀ ਉਪਲੱਬਧ ਨਹੀਂ। ਹਰ ਮਹੀਨੇ ਕਰਜਾ ਚੁੱਕ ਕੇ ਰਾਜ ਚਲਾਉਣ ਵਾਲੀ ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਵਧਦੇ ਕਰਜ਼ਿਆਂ ਬਾਰੇ ਵੀ ਚਾਨਣਾ ਪਾਉਣਾ ਚਾਹੀਦਾ ਹੈ।

ਆਗੂਆਂ ਜਰਮਨਜੀਤ ਸਿੰਘ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ, ਚਰਨਜੀਤ ਸਿੰਘ ਰਜਧਾਨ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਕੰਵਰਜੀਤ ਸਿੰਘ ਜੰਡਿਆਲਾ, ਕੰਵਲਨੀਤ ਸਿੰਘ ਫਤਿਹਪੁਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਕਿਹਾ ਮਾਰਚ 2022 ਵਿੱਚ ਸੂਬੇ ਸਿਰ ਕੁੱਲ ਕਰਜ਼ਾ 2,81,773 ਕਰੋੜ ਸੀ ਜੋ ਅੱਜ ਆਪ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਸਿਧਾਂਤਾਂ ਉਪਰੰਤ ਵੱਧ ਕੇ ਮਾਰਚ 2026 ਦੇ ਅੰਤ ਤੱਕ 4,17,000 ਕਰੋੜ ਹੋ ਜਾਵੇਗਾ।

ਵੱਡੇ-ਵੱਡੇ ਦਾਅਵਿਆਂ ਵਾਲੀ ਸੂਬਾ ਸਰਕਾਰ ਵੱਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਦੀਆਂ ਤਨਖਾਵਾਂ ਜਾਰੀ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਡੀ.ਡੀ.ਓਜ਼ (ਡਰਾਇੰਗ ਐਂਡ ਡਿਸਬਰਸਿੰਗ ਔਫੀਸਰਜ਼) ਨੂੰ ਤਨਖਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿੱਚ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਕਿਉਂਕਿ ਮੁੱਖ ਦਫਤਰ ਵੱਲੋਂ ਬਜਟ ਅਲਾਟ ਨਹੀਂ ਹੋਇਆ ਅਤੇ ਜ਼ਿਲ੍ਹਾ ਅਧਿਕਾਰੀਆਂ ਕੋਲ ਹਰ ਵਾਰ ਇੱਕੋ ਜਵਾਬ ਹੁੰਦਾ ਹੈ ਕਿ “ਬਜਟ ਹੈੱਡਕੁਆਰਟਰ ਤੋਂ ਨਹੀਂ ਮਿਲਿਆ।” ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਝੂਠੇ ਦਾਵਿਆਂ ਤੇ ਲਾਰਿਆਂ ਤੋਂ ਬਾਹਰ ਆ ਕੇ ਮੁਲਾਜ਼ਮਾਂ ਦੀਆਂ ਤਨਖਾਵਾਂ ਸਮੇਂ ਸਿਰ ਜਾਰੀ ਕਰਨ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਨਾਲ ਪੁਰਾਣੀ ਪੈਨਸ਼ਨ ਬਹਾਲੀ, ਪੁਰਾਣੇ ਪੰਜਾਬ ਪੇ ਸਕੇਲ ਅਤੇ ਰੇਸ਼ਨਲਾਈਜੇਸ਼ਨ ਦੇ ਨਾਂ ਹੇਠ ਰੋਕੇ ਭੱਤੇ ਫੌਰੀ ਬਹਾਲ ਕੀਤੇ ਜਾਣ ਨਹੀਂ ਤਾਂ ਭਵਿੱਖ ਵਿੱਚ ਇਸ ਦੇ ਨਤੀਜੇ ਭੁਗਤਣੇ ਪੈਣਗੇ।

ਅੱਜ ਸਾਂਝਾ ਅਧਿਆਪਕ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਡੀ.ਟੀ.ਐਫ ਪੰਜਾਬ ਦੇ ਸਾਂਝੇ ਝੰਡੇ ਹੇਠ ਚੰਡੀਗੜ੍ਹ ਵਿਖੇ PSTET ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵਿਰੁੱਧ ਸਖਤੀ ਦਾ ਰੁੱਖ ਇਖਤਿਆਰ ਕਰਦਿਆਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਲਾਠੀਚਾਰਜ ਅਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਦੀ ਜਥੇਬੰਦੀ ਵੱਲੋਂ ਘੋਰ ਨਿਖੇਦੀ ਕੀਤੀ ਗਈ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ PSTET ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਦੇ ਅਸ਼ਵਾਸਨ ਤਹਿਤ ਮਤਾ ਨਾਂ ਲਿਆਉਣ ਦੀ ਹਾਲਤ ਵਿੱਚ ਸਰਕਾਰ ਵਿਰੁੱਧ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

 

ਅਧਿਆਪਕਾਂ ‘ਤੇ ਪੁਲਿਸ ਜਬਰ ਖ਼ਿਲਾਫ਼ ਉੱਠੀ ਆਵਾਜ਼; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਨੂੰ ਤਿੱਖੀ ਚਿਤਾਵਨੀ

 

ਅਧਿਆਪਕਾਂ ‘ਤੇ ਪੁਲਿਸ ਜਬਰ ਖ਼ਿਲਾਫ਼ ਉੱਠੀ ਆਵਾਜ਼; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਨੂੰ ਤਿੱਖੀ ਚਿਤਾਵਨੀ

“ਧੱਕੇਸ਼ਾਹੀ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰੇ ਮਾਨ ਸਰਕਾਰ” – ਅਵਤਾਰ ਮਹਿਮਾ; ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ‘ਤੇ ਕਿਸਾਨ ਆਗੂਆਂ ਨੇ ਚੁੱਕੇ ਸਵਾਲ

ਫਿਰੋਜ਼ਪੁਰ 12 ਮਾਰਚ 2026-

ਚੰਡੀਗੜ੍ਹ ਦੀਆਂ ਸੜਕਾਂ ‘ਤੇ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਹੋਏ ਪੁਲਿਸ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਗੂੰਜ ਹੁਣ ਪੂਰੇ ਪੰਜਾਬ ਵਿੱਚ ਸੁਣਾਈ ਦੇ ਰਹੀ ਹੈ। ਇਸ ਸਰਕਾਰੀ ਜਬਰ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਧਿਆਪਕਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

‘ਸਿੱਖਿਆ ਕ੍ਰਾਂਤੀ’ ਦੇ ਦਮਗਜੇ ਮਾਰਨ ਵਾਲਿਆਂ ਦਾ ਅਸਲ ਚਿਹਰਾ ਨੰਗਾ

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ, ਸਿੱਖਿਆ ਵਿੱਚ ਸੁਧਾਰ ਦੇ ਦਾਅਵੇ ਕਰਨ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਅਸਲ ਵਿੱਚ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਤਜਰਬੇਕਾਰ ਅਧਿਆਪਕਾਂ ਦੀ ਛਾਂਟੀ ਕਰਨ ਦੇ ਰਾਹ ਤੁਰ ਪਈ ਹੈ। ਪਹਿਲਾਂ ਤੋਂ ਭਰਤੀ ਹੋਏ ਅਧਿਆਪਕਾਂ ‘ਤੇ ਟੈੱਟ (TET) ਪਾਸ ਕਰਨ ਦੀ ਸ਼ਰਤ ਥੋਪਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਕਈ ਵਾਰ ਅਧਿਆਪਕ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਚੁੱਕੇ ਹਨ। ਸਰਕਾਰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਬਜਾਏ ‘ਸਮਾਜ ਦੇ ਸਿਰਜਕਾਂ’ ‘ਤੇ ਤਸ਼ੱਦਦ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸੰਘਰਸ਼ ਕਰਨ ਦਾ ਹੱਕ ਸਭ ਕੋਲ ਹੈ, ਪਰ ਸਰਕਾਰ ਦਮਨਕਾਰੀ ਨੀਤੀਆਂ ਨਾਲ ਆਵਾਜ਼ ਦਬਾਉਣਾ ਚਾਹੁੰਦੀ ਹੈ।

ਸਰਕਾਰ ਨੂੰ ਆਖ਼ਰੀ ਚੇਤਾਵਨੀ: “ਸਿੱਟੇ ਗੰਭੀਰ ਭੁਗਤਣੇ ਪੈਣਗੇ”

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ, ਅਧਿਆਪਕਾਂ ‘ਤੇ ਲਾਠੀਚਾਰਜ ਕਰਨਾ ਬੰਦ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦਿੱਤਾ ਜਾਵੇ। ਸਰਕਾਰ ਅਧਿਆਪਕਾਂ ਨੂੰ ਮੇਜ਼ ‘ਤੇ ਬੁਲਾ ਕੇ ਇਸ ਗੁੰਝਲਦਾਰ ਮਸਲੇ ਦਾ ਤਰਕਪੂਰਨ ਹੱਲ ਕੱਢੇ। ਜੇਕਰ ਸਰਕਾਰ ਨੇ ਅਧਿਆਪਕਾਂ ਵਿਰੁੱਧ ਧੱਕੇਸ਼ਾਹੀ ਜਾਰੀ ਰੱਖੀ, ਤਾਂ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦੇਣ ਲਈ ਮਜਬੂਰ ਹੋਣਗੀਆਂ, ਜਿਸ ਦੇ ਸਿੱਟੇ ਸਰਕਾਰ ਲਈ ਗੰਭੀਰ ਹੋਣਗੇ।

 

ਅਹਿਮ ਖ਼ਬਰ: ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ

 

ਅਹਿਮ ਖ਼ਬਰ: ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦੇ ਦਫ਼ਤਰ

ਪ੍ਰਾਪਰਟੀ ਟੈਕਸ, ਕਿਰਾਇਆ ਅਤੇ ਵਾਟਰ ਸਪਲਾਈ ਸ਼ਾਖਾਵਾਂ ਸ਼ਨੀਵਾਰ-ਐਤਵਾਰ ਨੂੰ ਵੀ ਨਿਭਾਉਣਗੀਆਂ ਸੇਵਾਵਾਂ; ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜੁਰਮਾਨੇ ਤੋਂ ਬਚਣ ਲਈ ਕੀਤੀ ਅਪੀਲ

ਹੁਸ਼ਿਆਰਪੁਰ: 12 ਮਾਰਚ 2026 – 

ਨਗਰ ਨਿਗਮ ਹੁਸ਼ਿਆਰਪੁਰ ਨੇ ਵਿੱਤੀ ਵਰ੍ਹੇ ਦੇ ਅੰਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇੱਕ ਵੱਡਾ ਫ਼ੈਸਲਾ ਲਿਆ ਹੈ। ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੈਕਸ ਅਤੇ ਬਿੱਲ ਜਮ੍ਹਾ ਕਰਵਾਉਣ ਵਾਲੀਆਂ ਪ੍ਰਮੁੱਖ ਸ਼ਾਖਾਵਾਂ ਹੁਣ 31 ਮਾਰਚ 2026 ਤੱਕ ਬਿਨਾਂ ਕਿਸੇ ਛੁੱਟੀ ਦੇ ਲਗਾਤਾਰ ਕੰਮ ਕਰਨਗੀਆਂ।

ਛੁੱਟੀਆਂ ਵਾਲੇ ਦਿਨ ਵੀ ਹੋਵੇਗਾ ਕੰਮ

ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਬਕਾਏ ਨਿਪਟਾਉਣ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਪ੍ਰਾਪਰਟੀ ਟੈਕਸ, ਕਿਰਾਇਆ ਅਤੇ ਵਾਟਰ ਸਪਲਾਈ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਸ਼ਾਖਾਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਆਉਣ ਵਾਲੇ ਸਾਰੇ ਸ਼ਨੀਵਾਰ, ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ ਦੌਰਾਨ ਵੀ ਇਹ ਦਫ਼ਤਰ ਖੁੱਲ੍ਹੇ ਰਹਿਣਗੇ।

ਜੁਰਮਾਨੇ ਤੋਂ ਬਚਣ ਦਾ ਸੁਨਹਿਰੀ ਮੌਕਾ

ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ, ਸੀਵਰੇਜ ਬਿੱਲ ਜਾਂ ਕਿਰਾਇਆ ਬਕਾਇਆ ਖੜ੍ਹੇ ਹਨ, ਉਹ 31 ਮਾਰਚ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਦਾ ਭੁਗਤਾਨ ਕਰ ਦੇਣ। ਨਿਰਧਾਰਤ ਸਮੇਂ ਅੰਦਰ ਬਿੱਲ ਜਮ੍ਹਾ ਕਰਵਾਉਣ ਨਾਲ ਖਪਤਕਾਰ ਬਾਅਦ ਵਿੱਚ ਲੱਗਣ ਵਾਲੇ ਭਾਰੀ ਜੁਰਮਾਨੇ ਅਤੇ ਵਾਧੂ ਖਰਚਿਆਂ ਤੋਂ ਬਚ ਸਕਣਗੇ।

ਸੁਵਿਧਾ ਦਾ ਮੁੱਖ ਉਦੇਸ਼

ਇਸ ਕਦਮ ਦਾ ਮੁੱਖ ਮਕਸਦ ਉਨ੍ਹਾਂ ਨੌਕਰੀਪੇਸ਼ਾ ਲੋਕਾਂ ਨੂੰ ਰਾਹਤ ਦੇਣਾ ਹੈ ਜੋ ਆਮ ਕੰਮਕਾਜੀ ਦਿਨਾਂ ਵਿੱਚ ਦਫ਼ਤਰ ਨਹੀਂ ਆ ਸਕਦੇ। ਹੁਣ ਉਹ ਛੁੱਟੀ ਵਾਲੇ ਦਿਨ ਵੀ ਆਸਾਨੀ ਨਾਲ ਆਪਣੇ ਟੈਕਸ ਅਤੇ ਬਿੱਲ ਜਮ੍ਹਾ ਕਰਵਾ ਸਕਦੇ ਹਨ।