ਐਤਵਾਰ, ਮਾਰਚ 29, 2026
Home Blog Page 116

ਵੱਡੀ ਖ਼ਬਰ: Punjab Cabinet ਮੀਟਿੰਗ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

 

CM ਭਗਵੰਤ ਮਾਨ ਨੇ ਸੱਦੀ Punjab Cabinet ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

Punjab Network

ਚੰਡੀਗੜ੍ਹ, 8 ਜਨਵਰੀ 2026- ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਬੁਲਾ ਲਈ ਗਈ ਹੈ। ਜਾਣਕਾਰੀ ਅਨੁਸਾਰ, ਇਹ ਮੀਟਿੰਗ ਕੱਲ੍ਹ 9 ਜਨਵਰੀ ਨੂੰ ਸ਼ਾਮ 4 ਵਜੇ ਸੀਐੱਮ ਰਿਹਾਇਸ਼ ਤੇ ਹੋਵੇਗੀ।

ਜਾਣਕਾਰੀ ਅਨੁਸਾਰ, ਇਸ ਮੀਟਿੰਗ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਂਆਂ ਸਰਕਾਰੀ ਨੀਤੀਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਸਰਕਾਰੀ ਸੂਤਰ ਦੱਸਦੇ ਹਨ ਕਿ ਸੂਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਖਾਸ ਕਰਕੇ ਮੁਲਾਜ਼ਮਾਂ ਦੇ ਲੰਬਿਤ ਮੁੱਦਿਆਂ ਅਤੇ ਭੱਤਿਆਂ ਸਬੰਧੀ ਚਰਚਾ ਹੋ ਸਕਦੀ ਹੈ।

ਮੀਟਿੰਗ ਵਿੱਚ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਕੁਝ ਅਹਿਮ ਐਲਾਨਾਂ ‘ਤੇ ਵੀ ਸਹਿਮਤੀ ਬਣ ਸਕਦੀ ਹੈ।

ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਮਾਨ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਥਕ ਅਤੇ ਪ੍ਰਸ਼ਾਸਨਿਕ ਮੁੱਦਿਆਂ ਨੂੰ ਲੈ ਕੇ ਸਰਗਰਮ ਹੈ। ਅਜਿਹੇ ਵਿੱਚ ਕੈਬਨਿਟ ਵੱਲੋਂ ਲਏ ਜਾਣ ਵਾਲੇ ਫੈਸਲੇ ਪੰਜਾਬ ਦੀ ਸਿਆਸੀ ਫਿਜ਼ਾ ‘ਤੇ ਵੱਡਾ ਅਸਰ ਪਾ ਸਕਦੇ ਹਨ।

 

ਵੱਡੀ ਖ਼ਬਰ: ਪੰਜਾਬ ‘ਚ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

ਵੱਡੀ ਖ਼ਬਰ: ਪੰਜਾਬ ਚ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਫਿਰੋਜ਼ਪੁਰ, 8 ਜਨਵਰੀ 2026 (ਅਨੁਜ):

ਵੀਰਵਾਰ ਸਵੇਰੇ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੂੰ ਸਾਵਧਾਨੀ ਵਜੋਂ ਇਮਾਰਤ ਖਾਲੀ ਕਰਵਾਉਣੀ ਪਈ।

ਸੂਤਰਾਂ ਅਨੁਸਾਰ, ਇਹ ਧਮਕੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਅਧਿਕਾਰਤ ਈਮੇਲ ਆਈਡੀ ‘ਤੇ ਈਮੇਲ ਰਾਹੀਂ ਭੇਜੀ ਗਈ ਸੀ। ਚੇਤਾਵਨੀ ਤੋਂ ਬਾਅਦ, ਅਦਾਲਤੀ ਕਾਰਵਾਈ ਰੋਕ ਦਿੱਤੀ ਗਈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਰਕਿੰਗ ਖੇਤਰਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਸਮੇਤ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ।

ਮੌਕੇ ‘ਤੇ ਭਾਰੀ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਸੁਪਰਡੈਂਟ (ਡਿਟੈਕਟਿਵ) ਮਨਜੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਲਗਭਗ 150 ਪੁਲਿਸ ਕਰਮਚਾਰੀ ਨਿਆਂਇਕ ਕੰਪਲੈਕਸ ਦੀ ਪੂਰੀ ਤਲਾਸ਼ੀ ਮੁਹਿੰਮ ਵਿੱਚ ਲੱਗੇ ਹੋਏ ਹਨ। ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਏਜੰਸੀਆਂ ਵੀ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਨਕਾਰਨ ਲਈ ਜਾਂਚ ਕਰ ਰਹੀਆਂ ਹਨ।

ਹੁਣ ਤੱਕ, ਅਧਿਕਾਰੀਆਂ ਨੇ ਈਮੇਲ ਭੇਜਣ ਵਾਲੇ ਦੀ ਪਛਾਣ ਬਾਰੇ ਵੇਰਵੇ ਦਾ ਖੁਲਾਸਾ ਨਹੀਂ ਕੀਤਾ ਹੈ। ਅਧਿਕਾਰੀਆਂ ਨੇ ਚੁੱਪੀ ਧਾਰ ਲਈ ਹੈ ਕਿਉਂਕਿ ਜਾਂਚ ਚੱਲ ਰਹੀ ਹੈ। ਇਸ ਰਿਪੋਰਟ ਦੇ ਦਰਜ ਹੋਣ ਤੱਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ, ਪਰ ਸਾਵਧਾਨੀ ਵਜੋਂ ਇਲਾਕੇ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

 

Weather Alert- ਮੌਸਮ ਵਿਭਾਗ ਨੇ ਦਿੱਤੀ ਸਖ਼ਤ ਚੇਤਾਵਨੀ!

 

 

Weather Alert- ਮੌਸਮ ਵਿਭਾਗ ਪੰਜਾਬ ਨੇ ਦਿੱਤੀ ਸਖ਼ਤ ਚੇਤਾਵਨੀ, ਅਗਲੇ 3 ਦਿਨ ਬਹੁਤ ਭਾਰੀ!

Punjab Network

Weather Alert- 8 ਜਨਵਰੀ, 2026:  ਮੌਸਮ ਵਿਭਾਗ ਪੰਜਾਬ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਹੋਇਆਂ ਸਖ਼ਤ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਪੰਜਾਬ ਵਿੱਚ ਸੰਘਣੀ ਧੁੰਦ ਦੇ ਨਾਲ ਨਾਲ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ।

ਮੌਸਮ ਵਿਭਾਗ ਨੇ ਕਿਹਾ ਕਿ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਠੰਡੀਆਂ ਹਵਾਵਾਂ ਦੇ ਨਾਲ ਨਾਲ ਸੰਘਣੀ ਧੁੰਦ ਛਾਈ ਰਹੇਗੀ, ਇਸ ਤੋਂ ਇਲਾਵਾ 10 ਜਨਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ।

ਦੂਜੇ ਪਾਸੇ ਮੌਸਮ ਵਿਭਾਗ ਨੇ ਦਿੱਲੀ ਸਮੇਤ ਪੰਜ ਰਾਜਾਂ ਵਿੱਚ ਬਹੁਤ ਸੰਘਣੀ ਧੁੰਦ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਨੌਂ ਰਾਜਾਂ ਵਿੱਚ ਠੰਢ ਦੀ ਭਵਿੱਖਬਾਣੀ ਕੀਤੀ ਗਈ ਹੈ। ਠੰਢ ਦੀ ਲਹਿਰ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਰਾਤ ਦੇ ਆਸਰਾ ਸਥਾਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਵੀਰਵਾਰ ਨੂੰ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਬਹੁਤ ਸੰਘਣੀ ਧੁੰਦ ਤੇਜ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਰਾਜਸਥਾਨ ਅਤੇ ਬਿਹਾਰ ਲਈ ਬਹੁਤ ਸੰਘਣੀ ਧੁੰਦ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰੀ ਭਾਰਤ ਇਸ ਸਮੇਂ ਠੰਢ ਦੀ ਲਪੇਟ ਵਿੱਚ ਹੈ। ਲੋਕ ਹੱਡੀਆਂ ਨੂੰ ਠੰਢਾ ਕਰਨ ਵਾਲੀ ਠੰਢ, ਧੁੰਦ ਅਤੇ ਠੰਢੀ ਲਹਿਰ ਤੋਂ ਪੀੜਤ ਹਨ। ਬੁੱਧਵਾਰ ਨੂੰ, ਦਿੱਲੀ ਵਿੱਚ ਲਗਾਤਾਰ ਦੂਜੇ ਦਿਨ ਵੀ ਸਖ਼ਤ ਠੰਢ ਦਰਜ ਕੀਤੀ ਗਈ।

ਹਵਾਈ ਅੱਡੇ ‘ਤੇ ਵੀ ਵਿਜ਼ੀਬਿਲਟੀ ਘੱਟ

ਬੁੱਧਵਾਰ ਰਾਤ 11 ਵਜੇ ਪੰਜਾਬ, ਹਰਿਆਣਾ, ਦਿੱਲੀ, ਦੱਖਣੀ ਜੰਮੂ ਅਤੇ ਕਸ਼ਮੀਰ, ਪੱਛਮੀ ਹਿਮਾਚਲ ਪ੍ਰਦੇਸ਼, ਦੱਖਣੀ ਉੱਤਰਾਖੰਡ, ਉੱਤਰ-ਪੱਛਮ ਅਤੇ ਪੂਰਬੀ ਰਾਜਸਥਾਨ, ਉੱਤਰੀ ਉੱਤਰ ਪ੍ਰਦੇਸ਼ ਅਤੇ ਉੱਤਰੀ ਬਿਹਾਰ ਵਿੱਚ ਧੁੰਦ ਅਤੇ ਬੱਦਲਵਾਈ ਦੇਖੀ ਗਈ। ਹਵਾਈ ਅੱਡੇ ‘ਤੇ ਵੀ ਘੱਟ ਦ੍ਰਿਸ਼ਟੀ ਦੇਖੀ ਗਈ।

 

Punjab Govt ਨੇ 1000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ!

 

 

Punjab Govt ਨੇ 1000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਨਾਲ ਕੀਤੀ ਮੁਲਾਕਾਤ

ਮਜ਼ਦੂਰਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ

Punjab Network

ਚੰਡੀਗੜ੍ਹ, 8 ਜਨਵਰੀ 2026: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।

ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਆਈ.ਐਸ.ਆਰ.ਐਮ.ਐਸ.) ਆਈ.ਡੀਜ਼ ਅੱਪਡੇਟ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਕਾਮਿਆਂ ਦੀ ਸਮੇਂ ਸਿਰ ਅਦਾਇਗੀ ਅਤੇ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਕੋਈ ਵਿੱਤੀ ਨੁਕਸਾਨ ਨਾ ਝੱਲਣਾ ਪਵੇ।

ਮੰਤਰੀ ਨੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਸੁਹਿਰਦਤਾ ਤੇ ਠਰੰਮੇ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਿਭਾਗ ਦੇ ਕਾਮਿਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਕਿਉਂਕਿ ਕਾਮੇ ਵਿਭਾਗ ਦਾ ਅਟੁੱਟ ਅੰਗ ਹਨ।

ਇਸ ਮੌਕੇ ’ਤੇ ਮੌਜੂਦ ਹੋਰਨਾਂ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਵਣਪਾਲ (ਮੈਦਾਨੀ ਖੇਤਰ) ਨਿਧੀ ਸ਼੍ਰੀਵਾਸਤਵ ਸ਼ਾਮਿਲ ਸਨ।

 

ਡੀਟੀਐਫ਼ ਦਾ ਵਫਦ DSE ਨੂੰ ਮਿਲਿਆ! ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ‘ਚ ਗੜਬੜੀ ਦਾ ਦੋਸ਼

 

DTF delegation meets DSE! Allegations of irregularities in teachers’ promotionsDTF delegation meets DSE! Allegations of irregularities in teachers’ promotions

ਅਧਿਆਪਕਾਂ ਦੀਆਂ ਪ੍ਰੋਮੋਸ਼ਨਾਂ ‘ਚ ਗੜਬੜੀ! ਡੀਟੀਐਫ਼ ਦਾ ਵਫਦ DSE ਨੂੰ ਮਿਲਿਆ, ਪੜ੍ਹੋ ਕੀ ਮਿਲਿਆ ਭਰੋਸਾ

ਪ੍ਰੋਮੋਸ਼ਨ ਲਿਸਟਾਂ ‘ਚ ਤਰੁੱਟੀਆਂ ਤੁਰੰਤ ਦੂਰ ਕੀਤੀਆਂ ਜਾਣ-ਡੀ. ਟੀ. ਐਫ਼.

ਐੱਸ ਈ ਐੱਸ ਨਗਰ, 8 ਜਨਵਰੀ 2026

ਬੀਤੇ ਦਿਨੀਂ ਐਚ. ਟੀ., ਸੀ ਐਚ ਟੀ ਅਧਿਆਪਕਾਂ ਤੋਂ ਮਾਸਟਰ ਕਾਡਰ ਦੀ ਪ੍ਰੋਮੋਸ਼ਨ ਲਈ ਜਾਰੀ ਹੋਈਆਂ ਲਿਸਟਾਂ ਵਿੱਚ ਭਾਰੀ ਤਰੁੱਟੀਆਂ ਹੋਣ ਕਾਰਨ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਵਫਦ ਅੱਜ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਦੀ ਅਗਵਾਈ ਵਿੱਚ ਡੀ. ਐੱਸ. ਈ. (ਸੈਕੰਡਰੀ) ਨੂੰ ਮਿਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਆਪਣੀ ਭਰਤੀ ਸਮੇਂ ਲਾਈਆਂ ਗਈਆਂ ਸ਼ਰਤਾਂ ਅਤੇ ਯੋਗਤਾਵਾਂ ਪੂਰੀਆਂ ਕਰਕੇ ਨੌਕਰੀ ਵਿੱਚ ਆਏ ਅਧਿਆਪਕ, ਜੋ ਕਿ ਪ੍ਰੋਮੋਸ਼ਨ ਤੋਂ ਬਾਅਦ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਵੀ ਬਣ ਗਏ ਹਨ, ਉਹਨਾਂ ਨੂੰ ਟੀ ਈ ਟੀ ਟੈਸਟ ਕਲੀਅਰ ਨਾ ਹੋਣ ਦੀ ਬੇਤੁਕੀ ਸ਼ਰਤ ਲਾ ਕੇ ਮਾਸਟਰ ਕਾਡਰ ਪ੍ਰੋਮੋਸ਼ਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਈ ਟੀ ਟੀ ਅਧਿਆਪਕਾਂ ਉੱਪਰ ਵੀ ਪ੍ਰੋਮੋਸ਼ਨ ਤੋਂ ਦੋ ਸਾਲ ਦੇ ਅੰਦਰ-ਅੰਦਰ ਟੀ ਈ ਟੀ ਟੈਸਟ ਪਾਸ ਕਰਨ ਦੀ ਸ਼ਰਤ ਰੱਖ ਦਿੱਤੀ ਹੈ।

ਆਗੂਆਂ ਨੇ ਕਿਹਾ ਕਿ ਜਥੇਬੰਦੀ ਸ਼ੁਰੂ ਤੋਂ ਹੀ ਅਧਿਆਪਕਾਂ ਉੱਪਰ ਅਜਿਹੇ ਬੇਲੋੜੇ ਟੈਸਟ ਥੋਪਣ ਦਾ ਵਿਰੋਧ ਕਰਦੀ ਆਈ ਹੈ। ਉਹਨਾਂ ਕਿਹਾ ਕਿ 25-25 ਸਾਲ ਦਾ ਪੜ੍ਹਾਉਣ ਦਾ ਤਜ਼ਰਬਾ ਰੱਖਣ ਵਾਲੇ ਅਧਿਆਪਕਾਂ ਦੀ ਯੋਗਤਾ ਪਰਖਣ ਦੀ ਹੁਣ ਕੀ ਲੋੜ ਹੈ?

ਇਸ ਮੌਕੇ ਡੀ ਟੀ ਐਫ਼ ਦੇ ਜੁਆਇੰਟ ਸਕੱਤਰ ਦਿਲਜੀਤ ਸਿੰਘ ਸਮਰਾਲਾ, ਗੁਰਪ੍ਰੀਤ ਖੇਮੁਆਣਾ, ਤਲਵਿੰਦਰ ਖਰੋੜ, ਹੁਸ਼ਿਆਰ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਡੀ ਐੱਸ ਈ ਨੇ ਉਹਨਾਂ ਦੇ ਇਤਰਾਜ਼ਾਂ ਨਾਲ ਸਹਿਮਤ ਹੁੰਦੇ ਹੋਏ ਇਹਨਾਂ ਪ੍ਰੋਮੋਸ਼ਨਾਂ ਉੱਪਰ ਰੋਕ ਲਗਾ ਦਿੱਤੀ ਹੈ। ਡੀ ਐੱਸ ਈ ਨੇ ਭਰੋਸਾ ਦਿੱਤਾ ਕਿ ਇਹਨਾਂ ਪ੍ਰਮੋਸ਼ਨਾਂ ਵਿੱਚ ਰਹਿ ਗਈਆਂ ਹਰ ਕਿਸਮ ਦੀਆਂ ਤਰੁੱਟੀਆਂ ਨੂੰ ਦੂਰ ਕਰਕੇ ਜਲਦੀ ਇਹ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ।

ਉਹਨਾਂ ਦੱਸਿਆ ਕਿ ਟੀ ਈ ਟੀ ਦੀ ਸ਼ਰਤ ਰੱਖਣ ਬਾਰੇ ਉਹ ਸਿੱਖਿਆ ਸਕੱਤਰ ਨਾਲ ਅੱਜ ਮੀਟਿੰਗ ਕਰ ਰਹੇ ਹਨ ਅਤੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਕੋਈ ਫ਼ੈਸਲਾ ਲੈਣਗੇ।

 

Weather Update: ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

 

 

Weather Update*- ਪੰਜਾਬ ‘ਚ ਕੜਾਕੇ ਦੀ ਠੰਡ! ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ‘ਯੈਲੋ ਅਲਰਟ’ ਜਾਰੀ

Weather Update, 7 ਜਨਵਰੀ 2026-

Weather Update- ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਸਮੇਤ ਉੱਤਰ ਭਾਰਤ ਦੇ ਸਾਰੇ ਸੂਬਿਆਂ ਵਿੱਚ ਸੰਘਣੀ ਧੁੰਦ ਅਤੇ ਠੰਡ ਨੂੰ ਲੈ ਕੇ ਯੈਲੋ ਅਤੇ ਔਰੇੰਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨ ਪੰਜਾਬ ਵਿੱਚ ਸੀਤ ਲਹਿਰ ਇਸੇ ਤਰ੍ਹਾਂ ਜਾਰੀ ਰਹੇਗੀ।

ਦੂਜੇ ਪਾਸੇ ਵੇਖਿਆ ਜਾਵੇ ਤਾਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਇਸ ਸਮੇਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ਵਿੱਚ ਹੈ। ਪਹਾੜਾਂ ਵੱਲੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਨੇ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਲਈ ਚੇਤਾਵਨੀ ਜਾਰੀ ਕੀਤੀ ਹੈ।

ਮੰਗਲਵਾਰ ਨੂੰ ਦਿੱਲੀ ਵਿੱਚ ਦਿਨ ਭਰ ਧੁੱਪ ਨਾ ਨਿਕਲਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ,  ਸਫਦਰਜੰਗ ਵਿੱਚ 15.7 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ: 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਰਿਹਾ, ਜਿਸ ਕਾਰਨ ਇੱਥੇ ‘ਕੋਲਡ ਡੇ’ (ਠੰਢਾ ਦਿਨ) ਵਰਗੀ ਸਥਿਤੀ ਬਣੀ ਰਹੀ। ਮੌਸਮ ਵਿਭਾਗ ਅਨੁਸਾਰ, ਉੱਤਰ-ਪੱਛਮ ਵੱਲੋਂ ਵਗ ਰਹੀਆਂ ਹਵਾਵਾਂ ਪਹਾੜਾਂ ਦੀ ਬਰਫ਼ਬਾਰੀ ਅਤੇ ਮਾਰੂਥਲ ਦੀ ਠੰਢਕ ਲੈ ਕੇ ਆ ਰਹੀਆਂ ਹਨ।

ਸਵੇਰੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਛਾਈ ਰਹੀ। ਬੱਦਲਵਾਈ ਕਾਰਨ ਸੂਰਜ ਦੀ ਰੌਸ਼ਨੀ ਧਰਤੀ ਤੱਕ ਨਹੀਂ ਪਹੁੰਚ ਰਹੀ, ਜਿਸ ਕਾਰਨ ਠੰਢ ਦਾ ਅਹਿਸਾਸ ਵਧੇਰੇ ਹੋ ਰਿਹਾ ਹੈ।

ਅਗਲੇ ਦੋ ਦਿਨਾਂ ਦੀ ਭਵਿੱਖਬਾਣੀ (ਯੈਲੋ ਅਲਰਟ)

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਬੁੱਧਵਾਰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 14 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਸਿਰਫ਼ ਧੁੰਦ ਲਈ ਯੈਲੋ ਅਲਰਟ ਜਾਰੀ ਰਹੇਗਾ। ਹਵਾ ਦੀ ਗਤੀ 5 ਤੋਂ 15 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।

ਠੰਢ ਅਤੇ ਘੱਟ ਹਵਾ ਦੀ ਗਤੀ ਕਾਰਨ ਦਿੱਲੀ ਦੀ ਹਵਾ ਇੱਕ ਵਾਰ ਫਿਰ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਮੰਗਲਵਾਰ ਨੂੰ AQI (ਹਵਾ ਗੁਣਵੱਤਾ ਸੂਚਕਾਂਕ) 310 ਦਰਜ ਕੀਤਾ ਗਿਆ। ਸਿਰਫ਼ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ 66 ਅੰਕਾਂ ਦਾ ਉਛਾਲ ਆਇਆ ਹੈ, ਜੋ ਸਿਹਤ ਲਈ ਚਿੰਤਾ ਦਾ ਵਿਸ਼ਾ ਹੈ।

 

Holiday Alert: ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧੀਆਂ, 14 ਨੂੰ ਖੁੱਲ੍ਹਣਗੇ ਸਕੂਲ

 

Holiday Alert: ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧੀਆਂ, 14 ਨੂੰ ਖੁੱਲ੍ਹਣਗੇ ਸਕੂਲ

Punjab News, 7 Jan 2026- 

ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧ ਗਈਆਂ ਹਨ ਅਤੇ 14 ਜਨਵਰੀ ਨੂੰ ਫਿਰ ਤੋਂ ਸਕੂਲ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਸਿੱਖਿਆ ਵਿਭਾਗ ਵੱਲੋਂ ਟੈਟ ਨਾ ਪਾਸ ਐੱਚ.ਟੀ, ਸੀ.ਐੱਚ.ਟੀ ਨੂੰ Master Cadre ਦੀ ਤਰੱਕੀ ਲਈ ਨਾ ਵਿਚਾਰਨ ਦੀ DTF ਵੱਲੋਂ ਨਿਖੇਧੀ

 

Promotion to Master Cadre- ਟੈਟ ਨਾ ਪਾਸ ਐੱਚ.ਟੀ, ਸੀ.ਐੱਚ.ਟੀ ਨੂੰ ਮਾਸਟਰ ਕਾਡਰ ਦੀ ਤਰੱਕੀ ਲਈ ਨਾ ਵਿਚਾਰਨ ਦੀ DTF ਵੱਲੋਂ ਨਿਖੇਧੀ

Promotion to Master Cadre, 6 Jan 2026- ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਮੌਕੇ ਟੈਟ (ਟੀਚਰ ਇਲਿਜੀਬਿਲਟੀ ਟੈਸਟ) ਦੀ ਸ਼ਰਤ ਲਾਉਣ ਦੀ ਨਿਖੇਧੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਜਗਪਾਲ ਸਿੰਘ ਬੰਗੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ (ਸੈਂਟਰ ਹੈਡ ਟੀਚਰ, ਹੈਡ ਟੀਚਰ ਅਤੇ ਈਟੀਟੀ ਅਧਿਆਪਕਾਂ) ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚ ਜੋ ਤਰੱਕੀਆਂ ਕੀਤੀਆਂ ਗਈਆਂ ਹਨ, ਉਹਨਾਂ ਵਿੱਚ ਵਿਭਾਗ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਉੱਪਰ ਟੈਟ ਪਾਸ ਕਰਨ ਦੀ ਸ਼ਰਤ ਥੋਪ ਕੇ ਟੈਟ ਨਾ ਪਾਸ ਵਾਲੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀ ਦੇ ਲਈ ਯੋਗ ਨਾ ਮੰਨ ਕੇ ਉਨ੍ਹਾਂ ਨੂੰ ਤਰੱਕੀਆਂ ਲਈ ਨਹੀਂ ਵਿਚਾਰਿਆ ਗਿਆ ਹੈ।

ਇਸ ਦੇ ਨਾਲ ਹੀ ਵਿਭਾਗ ਵੱਲੋਂ ਦੋਹਰੇ ਮਾਪਦੰਡ ਅਪਣਾਉਂਦਿਆਂ ਜਿਹੜੇ ਈਟੀਟੀ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ, ਉਨਾਂ ਉੱਪਰ ਇਹ ਸ਼ਰਤ ਲਗਾਈ ਗਈ ਹੈ ਕਿ ਉਹਨਾਂ ਵੱਲੋਂ ਦੋ ਸਾਲਾਂ ਦੇ ਅੰਦਰ ਅੰਦਰ ਟੈਟ ਪਾਸ ਕਰਨਾ ਲਾਜ਼ਮੀ ਹੋਵੇਗਾ।

ਆਗੂਆਂ ਨੇ ਸਿੱਖਿਆ ਅਧਿਕਾਰ ਕਾਨੂੰਨ ਤਹਿਤ 2011 ਵਿੱਚ ਸ਼ੁਰੂ ਕੀਤੇ ਗਏ ਟੈਟ ਨੂੰ ਉਸਤੋਂ ਪਹਿਲਾਂ ਦੀਆਂ ਭਰਤੀਆਂ ‘ਤੇ ਥੋਪਣ ਨੂੰ ਗੈਰ ਵਾਜਬ ਕਰਾਰ ਦਿੰਦਿਆਂ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਕਦੇ ਵੀ 2010 ਜਾਂ ਇਸਤੋਂ ਪਹਿਲਾਂ ਦੀਆਂ ਭਰਤੀਆਂ ਦੇ ਅਧਿਆਪਕਾਂ ਸਬੰਧੀ ਟੈਟ ਪਾਸ ਕਰਨ ਦੀ ਕੋਈ ਸ਼ਰਤ ਨਹੀਂ ਲਗਾਈ, ਹੁਣ ਤਰੱਕੀਆਂ ਮੌਕੇ ਇਸ ਸ਼ਰਤ ਨੂੰ ਇਕਦਮ ਲਿਆਉਣਾ ਗੈਰ ਵਾਜਬ ਹੈ।

ਜਥੇਬੰਦੀ ਵੱਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਸਲੇ ਵਿੱਚ ਦਖ਼ਲ ਅੰਦਾਜ਼ੀ ਕਰਕੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਰਹੇ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਲਵੇ ਅਤੇ ਟੈਟ ਪਾਸ ਦੀ ਸ਼ਰਤ ਤੋਂ ਪਹਿਲਾਂ ਨੌਕਰੀ ਵਿੱਚ ਆਏ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਛੋਟ ਦੇ ਕੇ ਤਰੱਕੀ ਲਈ ਵਿਚਾਰੇ ਜਾਣ ਲਈ ਹਦਾਇਤ ਜਾਰੀ ਕਰੇ।

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 ਅਫ਼ਸਰ Suspend; 14 ਕਰੋੜ ਰੁਪਏ ਦੇ ਫੰਡਾਂ ਨਾਲ ਜੁੜਿਆ ਮਾਮਲਾ (ਪੜ੍ਹੋ ਪੱਤਰ)

 

Punjab government suspend 2 officers; case related to funds worth Rs 14 crore-ਮੁਅੱਤਲੀ ਸਮੇਂ ਦੋਵੇਂ ਅਧਿਕਾਰੀਆਂ ਦਾ ਹੈੱਡ ਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ

ਪੰਜਾਬ ਨੈੱਟਵਰਕ, ਸਟੇਟ ਡੈਸਕ-

ਚੰਡੀਗੜ੍ਹ, 6 ਜਨਵਰੀ 2026- ਪੰਜਾਬ ਸਰਕਾਰ ਦੇ ਵੱਲੋਂ ਕਥਿਤ ਤੌਰ ਤੇ 14 ਕਰੋੜ ਰੁਪਏ ਦੇ ਫੰਡਾਂ ਨੂੰ ਸਹੀ ਖ਼ਾਤਿਆਂ ਵਿੱਚ ਪਾਉਣ ਦੇ ਦੋਸ਼ ਵਿੱਚ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਸਰਕਾਰ ਦੁਆਰਾ ਜਾਰੀ ਕੀਤੇ ਗਏ ਪੱਤਰ ਮੁਤਾਬਿਕ, ਤੇਅਵਾਸਪ੍ਰੀਤ ਕੌਰ (ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ) ਅਤੇ ਬੇਅੰਤ ਕੌਰ ਸੁਪਰਡੰਟ ਗਰੇਡ-2 (ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ) ਵੱਲੋਂ ਸਟੇਟ ਪੈਨਸ਼ਨ ਸਕੀਮਾਂ ਦੇ ਫੰਡ ਸਬੰਧੀ 8 ਵੱਖੋ ਵੱਖ ਬਿੱਲ, ਜਿਨ੍ਹਾਂ ਦਾ ਕੁੱਲ ਜੋੜ 14 ਕਰੋੜ 65 ਹਜ਼ਾਰ 500 ਰੁਪਏ ਹੈ, ਦੀ ਰਾਸ਼ੀ ਸਹੀ ਖਾਤਿਆਂ ਵਿੱਚ ਪਾਉਣ ਦੀ ਬਜਾਏ ਪ੍ਰਾਈਵੇਟ ਕੰਪਲੀ ਦੇ ਖ਼ਾਤੇ ਵਿੱਚ ਜਮ੍ਹਾਂ ਕਰਵਾ ਕੇ ਘੋਰ ਲਾਪਰਵਾਹੀ, ਅਨੁਸਾਸ਼ਨਹੀਣਤਾ ਅਤੇ ਸਰਕਾਰ ਦੇ ਫੰਡਾਂ ਦੀ ਦੁਰਵਰਤੋਂ ਕਰਦੇ ਹੋਏ ਸਰਕਾਰ ਦਾ ਵਿਸ਼ਵਾਸ਼ ਭੰਗ ਕੀਤਾ ਹੈ।

ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਕਤ ਸਰਕਾਰੀ ਅਧਿਕਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂਵਲੀ ਤਹਿਤ ਤੁਰੰਤ ਪ੍ਰਭਾਵ ਦੇ ਨਾਲ ਮੁਅੱਤਲ ਕੀਤਾ ਜਾਂਦਾ ਹੈ।

 

ਮੁਅੱਤਲੀ ਸਮੇਂ ਦੋਵੇਂ ਅਧਿਕਾਰੀਆਂ ਦਾ ਹੈੱਡ ਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ।

 

Holiday Demand: ਪੰਜਾਬ ਸਰਕਾਰ ਸਕੂਲਾਂ ਦੀਆਂ ਛੁੱਟੀਆਂ ‘ਚ 15 ਜਨਵਰੀ ਤੱਕ ਵਾਧਾ ਕਰੇ- ਪੰਨੂੰ, ਲਾਹੌਰੀਆ

 

Holiday Demand: ਪੰਜਾਬ ਸਰਕਾਰ ਸਕੂਲਾਂ ਦੀਆਂ ਛੁੱਟੀਆਂ ‘ਚ 15 ਜਨਵਰੀ ਤੱਕ ਵਾਧਾ ਕਰੇ- ਪੰਨੂੰ, ਲਾਹੌਰੀਆ

Punjab News, 6 ਜਨਵਰੀ 2026-

Holiday Demand: ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਵਿੱਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਮੌਸਮ ਚੱਲ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਅੱਤ ਠੰਢੇ ਮੌਸਮ ਦੇ ਚੱਲਦਿਆਂ ਪੰਜਾਬ ਸਰਕਾਰ ਸਕੂਲਾਂ ਵਿੱਚ ਚੱਲ ਰਹੀਆਂ ਸਰਦੀ ਦੀਆਂ ਛੁੱਟੀਆਂ ਵਿੱਚ 15 ਜਨਵਰੀ ਤੱਕ ਵਾਧਾ ਕਰੇ ਤਾਂ ਜੋ ਕਿਸੇ ਵੀ ਬੱਚੇ ਤੇ ਅਧਿਆਪਕ ਦਾ ਇਸ ਅੱਤ ਦੀ ਸਰਦੀ ਵਿੱਚ ਨੁਕਸਾਨ ਨਾ ਹੋਵੇ।

ਉਹਨਾਂ ਕਿਹਾ ਕਿ ਸੰਘਣੀ ਧੁੰਦ ਦੇ ਚੱਲਦਿਆਂ ਦੂਰ-ਦੁਰਾਡੇ ਤੋਂ ਆਉਂਦੇ ਅਧਿਆਪਕਾਂ ਨੂੰ ਵੀ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਸਰਕਾਰ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਬੱਚਿਆਂ ਤੇ ਅਧਿਆਪਕਾਂ ਦੀ ਜਿਆਦਾ ਠੰਢ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਣ।

ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਬੀ ਕੇ ਮਹਿਮੀ, ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ, ਨਿਰਭੈ ਸਿੰਘ ਮਾਲੋਵਾਲ, ਸੋਹਣ ਸਿੰਘ ਮੋਗਾ, ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ, ਸਤਬੀਰ ਸਿੰਘ ਬੋਪਾਰਾਏ, ਰਾਜਿੰਦਰ ਸਿੰਘ ਰਾਜਾਸਾਂਸੀ, ਖੁਸ਼ਪ੍ਰੀਤ ਸਿੰਘ ਕੰਗ, ਅਸ਼ੋਕ ਸਰਾਰੀ, ਸੁਖਦੇਵ ਸਿੰਘ ਬੈਨੀਪਾਲ, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ, ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, ਜਗਨੰਦਨ ਸਿੰਘ ਫਾਜ਼ਿਲਕਾ, ਰਵੀ ਕਾਂਤ ਪਠਾਨਕੋਟ, ਰਿਸ਼ੀ ਕੁਮਾਰ ਜਲੰਧਰ ਆਦਿ ਆਗੂ ਹਾਜ਼ਰ ਸਨ।