ਸ਼ਨੀਵਾਰ, ਮਈ 30, 2026
Home Blog Page 12

Punjab ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ; ਮੁਲਾਜ਼ਮ ਮੰਗਾਂ ਨੂੰ ਲੈ ਕੇ CM ਹਾਊਸ ਵੱਲ ਕਰਨਗੇ ਕੂਚ

 

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ

ਮੁਲਾਜ਼ਮ ਮੰਗਾਂ ਨੂੰ ਲੈ ਕੇ 31 ਮਈ ਨੂੰ ਮੋਹਾਲੀ ‘ਚ ਹੋਵੇਗੀ ਵੱਡੀ ਰੈਲੀ- ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ

ਨਵਾਂ ਸ਼ਹਿਰ, 24 ਮਈ 2026- 31 ਮਈ ਨੂੰ ਮੋਹਾਲੀ (ਗੁਰੂਦੁਆਰਾ ਅੰਬ ਸਾਹਿਬ ਦੇ ਸਾਹਮਣੇ) ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁੱਖ ਮੰਤਰੀ Punjab ਨਿਵਾਸ ਚੰਡੀਗੜ੍ਹ ਵੱਲ ਮਾਰਚ ਦੀ ਤਿਆਰੀ ਨੂੰ ਲੈ ਕੇ ਖਾਲਸਾ ਸਕੂਲ ਨਵਾਂ ਸ਼ਹਿਰ ਵਿਖੇ ਪੁਰਾਣੇ ਸਕੇਲ, ਪੂਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਜਿਲ੍ਹਾ ਨਵਾਂ ਸ਼ਹਿਰ ਨਾਲ ਸਬੰਧਿਤ ਆਗੂਆਂ ਦੀ ਵਿਸਤਾਰੀ ਮੀਟਿੰਗ ਕੀਤੀ ਗਈ।

ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸ ਜਾਰੀ 

ਇਸ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ਕਨਵੀਨਰਜ਼ ਗੁਰਦੀਪ ਸਿੰਘ ਬਾਸੀ (ਸੂਬਾ ਪ੍ਰਧਾਨ ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ), ਵਿਕਰਮ ਦੇਵ ਸਿੰਘ (ਸੂਬਾ ਪ੍ਰਧਾਨ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ), ਸੰਦੀਪ ਸਿੰਘ ਗਿੱਲ (ਸੂਬਾ ਪ੍ਰਧਾਨ, 4161 ਅਧਿਆਪਕ ਯੂਨੀਅਨ), ਹੁਸ਼ਿਆਰਪੁਰ ਤੋਂ ਡੀਟੀਐੱਫ ਦੇ ਆਗੂ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਜਸਵਿੰਦਰ ਸਿੰਘ ਔਜਲਾ (ਜਿਲ੍ਹਾ ਪ੍ਰਧਾਨ, ਡੀਟੀਐੱਫ ਨਵਾਂ ਸ਼ਹਿਰ), ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨਵਾਂ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਗੁਰਿੰਦਰ ਪਾਲ ਸਿੰਘ, ਐੱਸਐੱਸਏ/ਐੱਮਡੀਐੱਮ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਢਿੱਲੋਂ, 6635 ਈਟੀਟੀ ਯੂਨੀਅਨ ਤੋਂ ਗੁਰਪ੍ਰੀਤ ਕੰਬੋਜ, 4161 ਮਾਸਟਰ ਕਾਡਰ ਯੂਨੀਅਨ ਤੋਂ ਅਮੋਲਕ ਸਿੰਘ, ਡੀਟੀਐਫ ਦੇ ਮੀਤ ਪ੍ਰਧਾਨ ਅਜੇ ਚਾਹੜ ਮਜਾਰਾ, ਸਾਬਕਾ ਮੁਲਾਜ਼ਮ ਆਗੂ ਬਲਵੀਰ ਕੁਮਾਰ ਅਤੇ ਮੁਲਖ ਰਾਜ ਸ਼ਰਮਾ ਨੇ ਵੀ ਸੰਬੋਧਨ ਕੀਤਾ ਅਤੇ ਮੁਲਾਜਮਾਂ ਦੀਆਂ ਮੰਗਾਂ ਦੇ ਲਟਕਣ ਲਈ ਜਿੰਮੇਵਾਰ ਮੁਲਾਜ਼ਮ ਵਿਰੋਧੀ ਨੀਤੀਆਂ ‘ਤੇ ਚਰਚਾ ਕੀਤੀ ਅਤੇ ਨਵੇਂ ਕੇਂਦਰੀ ਸਕੇਲ ਆਧਾਰਿਤ 17-07- 2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ 15 ਫੀਸਦੀ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਾਉਣ।

ਸਮੱਗਰਾ ਸਿੱਖਿਆ ਅਭਿਆਨ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ ਕਰਮਚਾਰੀਆਂ ਨੂੰ ਸਾਲ 2018 ਤੋਂ ਸਾਰੇ ਲਾਭ ਬਹਾਲ ਕਰਾਉਣ, ਇੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਾਉਣ ਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ ਸਕੀਮ ਦਾ ਲਾਭ ਅਤੇ ਬਕਾਇਆ।

18 ਫੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਤੋਂ ਇਲਾਵਾ ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸ ਰੱਦ ਕਰਵਾ ਕੇ ਅਧਿਆਪਕਾਂ ਦਾ ਭਵਿੱਖ ਸੁਰੱਖਿਤ ਕਰਾਉਣ ਅਤੇ ਕੰਪਿਊਟਰ ਅਧਿਆਪਕ ਤੇ ਐਸੋਸੀਏਟ ਟੀਚਰਜ਼ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਵਿਭਾਗਾਂ ਵਿੱਚ ਪੱਕੇ ਕਰਵਾਉਣ ਲਈ 31 ਮਈ ਦੇ ਸੁਬਾਈ ਐਕਸ਼ਨ ਲਈ ਜਿਲ੍ਹੇ ਵਿੱਚ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਸਤਾਰੀ ਮੀਟਿੰਗ ਚਲਾਉਣ ਦੀ ਜਿੰਮੇਵਾਰੀ ਸਾਥੀ ਮਨੋਹਰ ਲਾਲ ਵੱਲੋਂ ਨਿਭਾਈ ਗਈ।

 

Heatwave Alert: ਪੰਜਾਬ ‘ਚ ਗਰਮੀ ਦਾ ਕਹਿਰ! ਸਰਕਾਰ ਵੱਲੋਂ ਸਾਰੇ ਹਸਪਤਾਲਾਂ ‘ਚ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ’ ਕਾਰਜਸ਼ੀਲ ਕਰਨ ਦੇ ਹੁਕਮ

 

Heatwave Alert: ਪੰਜਾਬ ‘ਚ ਗਰਮੀ ਦਾ ਕਹਿਰ! ਸਰਕਾਰ ਵੱਲੋਂ ਸਾਰੇ ਹਸਪਤਾਲਾਂ ‘ਚ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ’ ਕਾਰਜਸ਼ੀਲ ਕਰਨ ਦੇ ਹੁਕਮ

Punjab Network

ਚੰਡੀਗੜ੍ਹ, 24 ਮਈ, 2026: ਸੂਬੇ ਭਰ ਵਿੱਚ ਪੈ ਰਹੀ ਅਤਿ ਦੀ ਗਰਮੀ ਅਤੇ ਲੂ (Heatwave) ਕਾਰਨ ਬਣ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਨੂੰ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਭਾਰੀ ਗਰਮੀ ਦੇ ਮਾਰੂ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਮਰੀਜ਼ਾਂ ਦੇ ਸੁਚੱਜੇ ਪ੍ਰਬੰਧਨ ਲਈ ਵਿਭਾਗ ਵੱਲੋਂ ਸਰਗਰਮ ਕਦਮ ਚੁੱਕੇ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ (ਲੂ ਲੱਗਣਾ) ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ, ਜਿਸ ਨਾਲ ਦਿਲ ਅਤੇ ਸਾਹ ਸਬੰਧੀ ਬਿਮਾਰੀਆਂ ਦੇ ਮਰੀਜ਼ਾਂ ਦੀਆਂ ਦਿੱਕਤਾਂ ਵੀ ਵਧਦੀਆਂ ਹਨ।

ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਅਹਿਮ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ (CHCs) ਵਿੱਚ ਵਿਸ਼ੇਸ਼ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ’ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਇਹ ਵਾਰਡ ਐਕਟਿਵ ਕੂਲਿੰਗ ਉਪਾਵਾਂ, ਜਿਵੇਂ ਕਿ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਨਾਲ ਲੈਸ ਹਨ।

ਹਰੇਕ ਹਸਪਤਾਲ ਵਿੱਚ ਓ.ਆਰ.ਐਸ. (ORS) ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ। ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਸਤੇ ਵਿੱਚ ਹੀ ਠੰਢਕ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿੱਚ ਲੋੜੀਂਦੇ ਕੂਲਿੰਗ ਪ੍ਰਬੰਧ ਕੀਤੇ ਗਏ ਹਨ।

ਗਰਮੀ ਸਬੰਧੀ ਬਿਮਾਰੀਆਂ (HRI) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ‘ਆਈ.ਐਚ.ਆਈ.ਪੀ.’ (IHIP) ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਟਰਾਂਸਪੋਰਟ ਵਿਭਾਗ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਚੌਕਸ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੁਰੱਖਿਆ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਹੀਟਵੇਵ ਸੇਫਟੀ ਐਡਵਾਈਜ਼ਰੀ (ਗਰਮੀ ਤੋਂ ਬਚਾਅ ਦੇ ਨਿਯਮ)- ਐਮਰਜੈਂਸੀ ਹੈਲਪਲਾਈਨ ਨੰਬਰ: 104, 108, ਜਾਂ 112

ਕੀ ਕਰੀਏ (ਸੁਰੱਖਿਆ ਦੇ ਉਪਾਅ)

ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਘਰ ਵਿੱਚ ਬਣੀ ਲੱਸੀ, ਨਿੰਬੂ ਪਾਣੀ ਅਤੇ ਓ.ਆਰ.ਐਸ. (ORS) ਦੇ ਘੋਲ ਦੀ ਵਰਤੋਂ ਕਰੋ। ਹਲਕੇ ਰੰਗ ਦੇ, ਢਿੱਲੇ ਅਤੇ ਸੂਤੀ (कॉटन) ਕੱਪੜੇ ਪਾਓ। ਬਾਹਰ ਨਿਕਲਣ ਸਮੇਂ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ ਜਾਂ ਤੌਲੀਏ ਦੀ ਵਰਤੋਂ ਕਰੋ।

ਕੋਸ਼ਿਸ਼ ਕਰੋ ਕਿ ਬਾਹਰਲੇ ਸਾਰੇ ਜ਼ਰੂਰੀ ਕੰਮ ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਹੀ ਨਿਪਟਾਏ ਜਾਣ। ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਦਾ ਸੇਵਨ ਕਰੋ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ। ਘਰ ਦੇ ਅੰਦਰ ਪਰਦੇ ਲਗਾ ਕੇ ਰੱਖੋ, ਪੱਖਿਆਂ/ਕੂਲਰਾਂ ਦੀ ਵਰਤੋਂ ਕਰੋ ਅਤੇ ਸੁਚੱਜੀ ਹਵਾਦਾਰੀ (Ventilation) ਯਕੀਨੀ ਬਣਾਓ।

ਮਾਲਕਾਂ ਨੂੰ ਹਦਾਇਤ ਹੈ ਕਿ ਉਹ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸਾਫ਼ ਪਾਣੀ ਲਾਜ਼ਮੀ ਮੁਹੱਈਆ ਕਰਵਾਉਣ।

ਕੀ ਨਾ ਕਰੀਏ (ਇਨ੍ਹਾਂ ਗੱਲਾਂ ਤੋਂ ਬਚੋ)

ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਉਦੋਂ ਤੱਕ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ। ਚਾਹ, ਕੌਫੀ, ਅਲਕੋਹਲ (ਸ਼ਰਾਬ) ਅਤੇ ਕਾਰਬੋਨੇਟਿਡ ਮਿੱਠੇ ਕੋਲਡ ਡ੍ਰਿੰਕਸ ਦੀ ਵਰਤੋਂ ਬਿਲਕੁਲ ਨਾ ਕਰੋ, ਕਿਉਂਕਿ ਇਹ ਸਰੀਰ ਵਿੱਚ ਪਾਣੀ ਦੀ ਕਮੀ ਕਰਦੇ ਹਨ। ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ, ਇਹ ਪਾਚਨ ਕਿਰਿਆ ਨੂੰ ਹੌਲੀ ਕਰਦੇ ਹਨ। ਗਰਮੀਆਂ ਦੇ ਸਿਖਰ ਦੇ ਘੰਟਿਆਂ ਦੌਰਾਨ ਭਾਰੀ ਸਰੀਰਕ ਕੰਮਾਂ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਬੰਦ ਜਾਂ ਪਾਰਕ ਕੀਤੇ ਵਾਹਨਾਂ ਦੇ ਅੰਦਰ ਇਕੱਲਾ ਨਾ ਛੱਡੋ।

ਇਨ੍ਹਾਂ ਲੱਛਣਾਂ ਦੇ ਦਿਖਣ ‘ਤੇ ਤੁਰੰਤ ਡਾਕਟਰੀ ਸਹਾਇਤਾ ਲਓ…!

ਜੇਕਰ ਕਿਸੇ ਵਿਅਕਤੀ ਵਿੱਚ ਸਰੀਰ ਦਾ ਤਾਪਮਾਨ ਬਹੁਤ ਜ਼ਿਆਦਾ ਵਧਣਾ (40°C ਜਾਂ ਇਸ ਤੋਂ ਵੱਧ ਹੋਣਾ), ਮਾਨਸਿਕ ਸੰਤੁਲਨ ਵਿਗੜਨਾ, ਬੇਚੈਨੀ, ਬੇਹੋਸ਼ੀ ਜਾਂ ਦੌਰੇ ਪੈਣਾ, ਚਮੜੀ ਦਾ ਬਹੁਤ ਜ਼ਿਆਦਾ ਗਰਮ, ਲਾਲ ਅਤੇ ਖੁਸ਼ਕ ਹੋਣਾ, ਗੰਭੀਰ ਸਿਰ ਦਰਦ, ਉਲਟੀ/ਮਤਲੀ ਆਉਣਾ ਜਾਂ ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ, ਤਾਂ ਬਿਨਾਂ ਦੇਰੀ ਕੀਤੇ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰੋ।

 

Breaking: ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; 2 ਜੂਨ ਨੂੰ ਘੇਰਨਗੇ ਸਾਰੇ DC ਦਫ਼ਤਰ

 

Breaking: ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; 2 ਜੂਨ ਨੂੰ ਘੇਰਨਗੇ ਸਾਰੇ DC ਦਫ਼ਤਰ

ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਅਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਵਾਪਸ ਲੈਣ ਦੀ ਕੀਤੀ ਜਾਵੇਗੀ ਮੰਗ

ਬੈਂਕਾਂ ਵਲੋਂ ਨਗਦੀ ਦੇਣ ਤੇ ਰੁਕਾਵਟਾਂ ਹਟਾਈਆ ਜਾਣ

ਬੀਬੀਐਮਬੀ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਬਹਾਲ ਕੀਤਾ ਜਾਵੇ: ਐੱਸਕੇਐੱਮ

ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐਮਐਸਪੀ ਵਿੱਚ ਕੀਤਾ ਗਿਆ ਵਾਧਾ ਨਿਗੂਣਾ: ਐੱਸਕੇਐੱਮ

ਪੰਜਾਬ ਸਰਕਾਰ ਨਵਾਂ ਹੱਦ ਕਰਜ਼ਾ ਤੁਰੰਤ ਬਹਾਲ ਕਰੇ: ਐਸਕੇਐਮ

ਦਲਜੀਤ ਕੌਰ

ਲੁਧਿਆਣਾ/ਚੰਡੀਗੜ੍ਹ, 24 ਮਈ, 2026: ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਰਮਿੰਦਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ ਭਦੌੜ ਅਤੇ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਕੀਤੀ।

ਮੀਟਿੰਗ ਵਿੱਚ 15 ਮਈ ਨੂੰ ਨੇਚਰ ਪਾਰਕ ਫੇਸ ਅੱਠ ਮੋਹਾਲੀ ਤੋਂ ਗਵਰਨਰ ਹਾਊਸ ਵੱਲ ਕੀਤੇ ਗਏ ਮਾਰਚ ਦਾ ਰਿਵਿਊ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਇਸ ਮਾਰਚ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਜਥੇਬੰਦੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਮਾਰਚ ਨੂੰ ਸਫਲ ਕਰਾਰ ਦਿੱਤਾ।

ਮੀਟਿੰਗ ਵਿੱਚ ਹੋਰ ਮੁੱਦਿਆਂ ਤੋਂ ਇਲਾਵਾ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ, ਯੂਰੀਆ ਅਤੇ ਡੀਏਪੀ ਖਾਦ ਦੀ ਕਿੱਲਤ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ, ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐੱਮਐੱਸਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ, ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਅਤੇ ਬੈਂਕਾਂ ਵਲੋਂ ਨਗਦੀ ਦੇਣ ਲਈ ਖੜੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਹਟਾਈਆ ਜਾਣ ਆਦਿ ਮੰਗਾਂ ਤੇ ਵਿਚਾਰ ਚਰਚਾ ਹੋਈ। ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਹਨਾਂ ਅਤੇ ਹੋਰ ਮੰਗਾਂ ਸਬੰਧੀ 2 ਜੂਨ 2026 ਨੂੰ ਸਾਰੇ ਡੀਸੀ ਦਫਤਰਾਂ ਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2+50% ਅਨੁਸਾਰ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਏ-2+ ਪਰਿਵਾਰਕ ਲੇਬਰ ਫਾਰਮੂਲੇ ਨਾਲ ਐਮਐਸਪੀ ਐਲਾਨ ਦਿੱਤੀ ਜਾਂਦੀ ਹੈ। ਇਸ ਅਨੁਸਾਰ ਵੀ ਫਸਲਾਂ ਦੀ ਖਰੀਦ ਨਹੀਂ ਕੀਤੀ ਜਾਂਦੀ। ਐਸਕੇਐਮ ਵੱਲੋਂ ਸਰਬ ਸੰਮਤੀ ਨਾਲ ਇਸ ਵਾਧੇ ਨੂੰ ਰੱਦ ਕਰਦਿਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ।

ਐੱਸਕੇਐੱਮ ਨੇ ਕਿਹਾ ਕਿ ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।

ਐੱਸਕੇਐੱਮ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਪਿਛਲੇ ਸਮੇਂ ਵਿੱਚ ਜਾਰੀ ਕੀਤੇ ਗਏ ਡਿਮਾਂਡ ਨੋਟਿਸਾਂ ਦੀ ਮਿਆਦ ਵਧਾ ਕੇ ਮੋਟਰ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਗਈ।

ਮੀਟਿੰਗ ਨੇ ਮਿਲਕਫੈਡ ਅਤੇ ਕੈਟਲਫੀਡ ਵਰਕਰਾਂ ਵੱਲੋਂ ਪੱਕੇ ਹੋਣ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਮਜ਼ਦੂਰਾਂ ਮੁਲਾਜ਼ਮਾਂ ਵੱਲੋਂ ਲੜੇ ਜਾ ਰਹੇ ਹੋਰ ਸੰਘਰਸ਼ਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਕੱਚੀਆਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਹੜਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।

ਮੀਟਿੰਗ ਨੇ 15 ਮਈ ਨੂੰ ਕਿਸਾਨਾਂ ਤੇ ਹੋਏ ਜਬਰ ਸਮੇਂ ਚੰਡੀਗੜ੍ਹ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਪਾਣੀ ਪਿਆਉਣ ਅਤੇ ਝੰਡੇ ਲਹਿਰਾ ਕੇ ਕਿਸਾਨ ਘੋਲ ਦੀ ਸੰਕੇਤਕ ਹਮਾਇਤ ਬਦਲੇ ਚੰਡੀਗੜ੍ਹ ਦੇ ਲੋਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਮੁਕੇਸ਼ ਚੰਦਰ ਸ਼ਰਮਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਭਜਨ ਸਿੰਘ ਬੁੱਟਰ, ਕੰਵਲਪ੍ਰੀਤ ਸਿੰਘ ਪੰਨੂ, ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਭਿੱਖੀ ਵਿੰਡ, ਲਖਨਪਾਲ ਸ਼ਰਮਾ, ਗੁਰਵਿੰਦਰ ਸਿੰਘ, ਵੀਰ ਸਿੰਘ ਬੜਵਾ, ਬਲਵਿੰਦਰ ਸਿੰਘ ਰਾਜੂ, ਗੁਰਤੇਜ ਸਿੰਘ ਬੱਲ੍ਹੋਂ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਗੁਰਨਾਮ ਸਿੰਘ ਭੀਖੀ, ਝੰਡਾ ਸਿੰਘ ਜੇਠੂ ਕੇ, ਰਘਬੀਰ ਸਿੰਘ ਬੈਨੀਪਾਲ, ਬਲਕਰਨ ਸਿੰਘ ਬਰਾੜ, ਬਲਦੇਵ ਸਿੰਘ ਲਤਾਲਾ ਅਤੇ ਗੁਰਮੀਤ ਸਿੰਘ ਮਹਿਮਾ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

 

Punjab News: ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ

 

Punjab News: ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ

ਚੰਡੀਗੜ੍ਹ, 24 ਮਈ 2026-

Punjab News- ਸ਼ਨੀਵਾਰ ਰਾਤ ਨੂੰ ਪੰਜਾਬ ਦੀ ਕਪੂਰਥਲਾ ਜੇਲ੍ਹ ਵਿੱਚ ਦੋ ਗੁੱਟਾਂ ਵਿਚਕਾਰ ਹਿੰਸਕ ਝੜਪ ਹੋ ਗਈ। ਇਸ ਘਟਨਾ ਨੇ ਪੂਰੇ ਜੇਲ੍ਹ ਕੰਪਲੈਕਸ ਵਿੱਚ ਹੜਕੰਪ ਮਚਾ ਦਿੱਤਾ। ਕਥਿਤ ਤੌਰ ‘ਤੇ ਕੈਦੀਆਂ ਨੇ ਬੈਰਕਾਂ ਦੀ ਭੰਨਤੋੜ ਕੀਤੀ ਅਤੇ ਜੇਲ੍ਹ ਦੇ ਇੱਕ ਹਿੱਸੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਜੇਲ੍ਹ ਅਧਿਕਾਰੀਆਂ ਵਿੱਚ ਦਹਿਸ਼ਤ ਫੈਲ ਗਈ।

ਕਥਿਤ ਤੌਰ ‘ਤੇ ਇਹ ਹੰਗਾਮਾ ਇੱਕ ਕੈਦੀ ਨਾਲ ਹੋਏ ਝਗੜੇ ਨਾਲ ਸ਼ੁਰੂ ਹੋਇਆ ਸੀ, ਜੋ ਬਾਅਦ ਵਿੱਚ ਹਿੰਸਕ ਝੜਪ ਵਿੱਚ ਬਦਲ ਗਿਆ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਝੜਪ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਵਿਚਕਾਰ ਹੋਈ, ਜਿਸ ਦੌਰਾਨ ਜੇਲ੍ਹ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਅਤੇ ਬੈਰਕ ਨੰਬਰ 4 ਦੀਆਂ ਅੰਦਰੂਨੀ ਕੰਧਾਂ ਟੁੱਟ ਗਈਆਂ। ਹਫੜਾ-ਦਫੜੀ ਦੌਰਾਨ ਪੁਲਿਸ ਕਰਮਚਾਰੀਆਂ ‘ਤੇ ਵੀ ਹਮਲਾ ਹੋਣ ਦੀ ਖ਼ਬਰ ਹੈ।

ਘਟਨਾ ਸਥਾਨ ਤੋਂ ਪ੍ਰਾਪਤ ਵੀਡੀਓ ਵਿੱਚ ਕੈਦੀ ਪ੍ਰਸ਼ਾਸਨ ‘ਤੇ ਤਾਕਤ ਦੀ ਵਰਤੋਂ ਕਰਨ ਅਤੇ ਗੋਲੀਆਂ ਚਲਾਉਣ ਦਾ ਦੋਸ਼ ਲਗਾਉਂਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਇਹ ਵੀ ਦੋਸ਼ ਹੈ ਕਿ ਇੱਕ ਕੈਦੀ ਨੂੰ ਗੋਲੀ ਮਾਰੀ ਗਈ ਸੀ।

ਕਪੂਰਥਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਜਲੰਧਰ ਰੇਂਜ ਦੇ ਡੀਆਈਜੀ ਦੇ ਅਨੁਸਾਰ, ਸਥਿਤੀ ਹੁਣ ਕਾਬੂ ਵਿੱਚ ਹੈ। ਘਟਨਾ ਸਥਾਨ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।

 

ਆਂਗਣਵਾੜੀ ਸੈਂਟਰਾਂ ‘ਚ ਮੁੜ ਸ਼ੁਰੂ ਹੋਵੇਗਾ ਗਰਮ ਪੱਕਿਆ ਖਾਣਾ, ਸਰਕਾਰ ਵੱਲੋਂ ਬਜਟ ਅਤੇ ਮੀਨੂ ਜਾਰੀ: ਮੈਡਮ ਛੀਨਾ

 

ਆਂਗਣਵਾੜੀ ਸੈਂਟਰਾਂ ‘ਚ ਮੁੜ ਸ਼ੁਰੂ ਹੋਵੇਗਾ ਗਰਮ ਪੱਕਿਆ ਖਾਣਾ, ਸਰਕਾਰ ਵੱਲੋਂ ਬਜਟ ਅਤੇ ਮੀਨੂ ਜਾਰੀ: ਮੈਡਮ ਛੀਨਾ

ਚੰਡੀਗੜ੍ਹ, 23 ਮਈ 2026-

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨ (ਪੂਰਕ ਖੁਰਾਕ) ਸਬੰਧੀ ਸਰਕਾਰ ਅਤੇ ਵਿਭਾਗ ਕੋਲ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਹਾਲ ਹੀ ਵਿੱਚ ਮੀਟਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ, ਡਾਇਰੈਕਟਰ ਸ਼੍ਰੀਮਤੀ ਸ਼ੇਨਾ ਅਗਰਵਾਲ, ਸੈਕਟਰੀ ਗੁਰਕਿਰਤਕਿਰਪਾਲ ਸਿੰਘ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ, ਮੈਡਮ ਸੁਮਨਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੋਈ। ਮੀਟਿੰਗ ਤੋਂ ਬਾਅਦ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਪੱਤਰ ਅਤੇ ਮੀਨੂ ਜਾਰੀ ਕਰ ਦਿੱਤਾ ਗਿਆ ਹੈ।

ਮੈਡਮ ਛੀਨਾ ਨੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ 3 ਤੋਂ 6 ਸਾਲ ਤੱਕ ਦੇ ਪ੍ਰੀ-ਸਕੂਲ ਬੱਚਿਆਂ ਲਈ ਹੁਣ ਸੈਂਟਰਾਂ ਵਿੱਚ ਹੀ ਗਰਮ ਪੱਕਿਆ ਹੋਇਆ ਖਾਣਾ (HCM) ਤਿਆਰ ਕੀਤਾ ਜਾਵੇਗਾ। ਬੱਚਿਆਂ ਨੂੰ ਹੁਣ ਖੀਰ, ਮਿੱਠਾ ਤੇ ਨਮਕੀਨ ਦਲੀਆ, ਖਿਚੜੀ ਅਤੇ ਹਲਵਾ ਵਰਗਾ ਪੌਸ਼ਟਿਕ ਖਾਣਾ ਦਿੱਤਾ ਜਾਵੇਗਾ।

ਵਿਭਾਗ ਵੱਲੋਂ ਇਸ ਖਾਣੇ ਲਈ 8 ਰੁਪਏ ਪ੍ਰਤੀ ਬੱਚਾ ਦਾ ਬਜਟ ਤੈਅ ਕੀਤਾ ਗਿਆ ਹੈ। ਇਹ ਮੀਨੂ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਕੈਲੋਰੀ ਅਤੇ ਫੈਟਸ ਦੀ ਲੋੜੀਂਦੀ ਮਾਤਰਾ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।

ਯੂਨੀਅਨ ਵੱਲੋਂ ਸਰਕਾਰ ਅਤੇ ਵਿਭਾਗ ਕੋਲ ਇਹ ਮੰਗ ਵੀ ਸਖ਼ਤੀ ਨਾਲ ਚੁੱਕੀ ਗਈ ਹੈ ਕਿ ਲਾਭਪਾਤਰੀਆਂ (ਗਰਭਵਤੀ ਔਰਤਾਂ, ਦੁੱਧ ਚੁੰਘਾਉਂਦੀਆਂ ਮਾਵਾਂ, 11 ਤੋਂ 18 ਸਾਲ ਦੀਆਂ ਕਿਸ਼ੋਰੀਆਂ ਅਤੇ 0 ਤੋਂ 6 ਸਾਲ ਤੱਕ ਦੇ ਬੱਚਿਆਂ) ਨੂੰ ਪਹਿਲਾਂ ਵਾਂਗ ਹੀ ਦੇਸੀ ਘਿਓ ਦੀ ਬਣੀ ਹੋਈ ਪੰਜੀਰੀ ਦਿੱਤੀ ਜਾਵੇ, ਕਿਉਂਕਿ ਲਾਭਪਾਤਰੀ ਇਸ ਨੂੰ ਬਹੁਤ ਪਸੰਦ ਕਰਦੇ ਹਨ। ਵਿਭਾਗ ਵੱਲੋਂ ਵੱਖ-ਵੱਖ ਲਾਭਪਾਤਰੀਆਂ ਲਈ ਰੋਜ਼ਾਨਾ ਖੁਰਾਕ ਦੀ ਮਾਤਰਾ (ਗ੍ਰਾਮਾਂ ਦੇ ਹਿਸਾਬ ਨਾਲ) ਵੀ ਤੈਅ ਕਰ ਦਿੱਤੀ ਗਈ ਹੈ। ਮੈਡਮ ਛੀਨਾ ਨੇ ਕਿਹਾ ਕਿ, ਸਾਡੀ ਜਥੇਬੰਦੀ ਮੰਗ ਕਰਦੀ ਹੈ ਕਿ ਘਰਾਂ ਵਿੱਚ ਦਿੱਤਾ ਜਾਣ ਵਾਲਾ THR Take Home ਰਾਸ਼ਨ ਵੀ ਇਸ ਤਰਜ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾਵੇ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ (DPOs) ਨੂੰ ਇਸ ਸਬੰਧੀ ਬਜਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਰਾਸ਼ਨ CDPO ਦਫ਼ਤਰਾਂ ਰਾਹੀਂ ਆਂਗਣਵਾੜੀ ਸੈਂਟਰਾਂ ਤੱਕ ਪਹੁੰਚ ਜਾਵੇਗਾ। ਫਿਲਹਾਲ ਵਿਭਾਗ ਵੱਲੋਂ ‘ਹੌਟ ਕੁੱਕਡ ਮੀਲ’ (ਗਰਮ ਪੱਕੇ ਖਾਣੇ) ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਨਾਲ ਲਾਭਪਾਤਰੀਆਂ ਅਤੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਹੈ।

 

Punjab News: ਜਵਾਨ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

 

Punjab News: ਜਵਾਨ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਨੈੱਟਵਰਕ 

ਗੁਰਦਾਸਪੁਰ, 23 ਮਈ 2026 – 

ਗੁਰਦਾਸਪੁਰ ਦੇ ਬੇਰੀਆ ਮੁਹੱਲਾ ਇਲਾਕੇ ਵਿੱਚ ਸਥਿਤ ਇੱਕ ਘਰ ਵਿੱਚ ਇੱਕ 15 ਸਾਲਾ ਨਾਬਾਲਗ ਲੜਕੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

ਲੜਕੀ ਦੀ ਗਰਦਨ ‘ਤੇ ਵੀ ਨਿਸ਼ਾਨ ਦਿਖਾਈ ਦੇ ਰਹੇ ਸਨ, ਜਿਸਦੀ ਪਛਾਣ ਸਿਮਰਨ ਪੁੱਤਰੀ ਰਾਜੂ ਵਜੋਂ ਹੋਈ ਹੈ। ਪਰਿਵਾਰ ਦਾ ਦਾਅਵਾ ਹੈ ਕਿ ਲੜਕੀ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਲੈ ਲਈ।

ਲੜਕੀ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਉਸਦਾ ਕਮਰਾ ਬੰਦ ਸੀ; ਜਦੋਂ ਉਸਨੇ ਜਾਂਚ ਕਰਨ ਲਈ ਅੰਦਰ ਦਾਖਲ ਹੋਇਆ ਤਾਂ ਉਸਨੇ ਉਸਨੂੰ ਪੱਖੇ ਨਾਲ ਲਟਕਦੀ ਹੋਈ ਪਾਈ।

ਦੱਸਿਆ ਗਿਆ ਹੈ ਕਿ ਬੇਰੀਆ ਮੁਹੱਲੇ ਦੇ ਇੱਕ ਘਰ ਵਿੱਚ ਦੋ ਪ੍ਰਵਾਸੀ ਪਰਿਵਾਰ ਕਿਰਾਏਦਾਰ ਵਜੋਂ ਰਹਿੰਦੇ ਹਨ। ਦੇਰ ਰਾਤ, ਇਨ੍ਹਾਂ ਪਰਿਵਾਰਾਂ ਵਿੱਚੋਂ ਇੱਕ ਦੇ ਕਮਰੇ ਵਿੱਚੋਂ ਹੰਗਾਮਾ ਹੁੰਦਾ ਸੁਣਾਈ ਦਿੱਤਾ।

ਰੌਲਾ ਸੁਣ ਕੇ, ਗੁਆਂਢੀ ਘਰ ਪਹੁੰਚੇ ਅਤੇ ਦੇਖਿਆ ਕਿ ਪ੍ਰਵਾਸੀ ਪਰਿਵਾਰ ਦੀ ਲੜਕੀ ਮ੍ਰਿਤਕ ਪਈ ਸੀ। ਗੁਆਂਢੀਆਂ ਦੀ ਸਲਾਹ ‘ਤੇ ਕਾਰਵਾਈ ਕਰਦੇ ਹੋਏ, ਪਰਿਵਾਰ ਨੇ 112 ‘ਤੇ ਫ਼ੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ।

ਸਿਟੀ ਗੁਰਦਾਸਪੁਰ ਪੁਲਿਸ ਸਟੇਸ਼ਨ ਦੇ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ (ਸਿਟੀ) ਸ਼ਾਹਬਾਜ਼ ਨੇ ਦੱਸਿਆ ਕਿ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

 

ਵੱਡੀ ਖ਼ਬਰ: ਪੰਜਾਬ ‘ਚ ਪਹਿਲੀ ਵਾਰ ਸੈਂਕੜੇ ‘ਬੇਰੁਜ਼ਗਾਰ ਲਗਾਉਣਗੇ ਸੱਥ’; CM ਮਾਨ ਨੂੰ ਹੋਣਗੇ ਸਿੱਧੇ ਸਵਾਲ! ਮੁੱਖ ਮੰਤਰੀ ਨੂੰ ਬਹਿਸ ਲਈ ਖੁੱਲ੍ਹਾ ਚੈਲੇਂਜ

 

ਵੱਡੀ ਖ਼ਬਰ: ਪੰਜਾਬ ਦੇ ਸੈਂਕੜੇ ‘ਬੇਰੁਜ਼ਗਾਰ ਲਗਾਉਣਗੇ ਸੱਥ’; CM ਮਾਨ ਨੂੰ ਹੋਣਗੇ ਸਿੱਧੇ ਸਵਾਲ! ਮੁੱਖ ਮੰਤਰੀ ਨੂੰ ਬਹਿਸ ਲਈ ਖੁੱਲ੍ਹਾ ਚੈਲੇਂਜ

ਮੋਰਚੇ ਦੇ ਆਗੂਆਂ ਨੇ ਪੰਜਾਬ ਭਰ ਦੇ ਸਮੂਹ ਬੇਰੁਜ਼ਗਾਰਾਂ ਨੂੰ ਕੀਤੀ ਅਪੀਲ- 24 ਮਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੰਗਰੂਰ DC ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ‘ਚ ਕਰਨ ਸ਼ਮੂਲੀਅਤ

25 ਦਸੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਡਟੇ ਹੋਏ ਹਨ ਬੇਰੁਜ਼ਗਾਰ; ਸਰਕਾਰ ‘ਤੇ ਲਗਾਏ ਵਾਅਦਾਖ਼ਿਲਾਫ਼ੀ ਦੇ ਦੋਸ਼

“ਸਿੱਖਿਆ ਤੇ ਸਿਹਤ ਕ੍ਰਾਂਤੀ ਮਹਿਜ਼ ਪ੍ਰਚਾਰ ਤੱਕ ਸੀਮਤ, ਸਵਾ ਚਾਰ ਸਾਲਾਂ ‘ਚ ਨਹੀਂ ਕੱਢੀ ਇੱਕ ਵੀ ਨਵੀਂ ਅਸਾਮੀ” – ਬੇਰੁਜ਼ਗਾਰ ਆਗੂ

ਮਾਸਟਰ ਕੇਡਰ ‘ਚੋਂ 55 ਫੀਸਦੀ ਦੀ ਸ਼ਰਤ ਰੱਦ ਕਰਨ ਅਤੇ ਉਮਰ ਹੱਦ ‘ਚ ਛੋਟ ਸਣੇ ਕਈ ਮੰਗਾਂ ਨੂੰ ਲੈ ਕੇ ਖੋਲ੍ਹਣਗੇ ਮੋਰਚਾ

ਦਲਜੀਤ ਕੌਰ

ਸੰਗਰੂਰ, 23 ਮਈ, 2026: ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੇ ਬੇਰੁਜ਼ਗਾਰਾਂ ਦੇ ਪੱਕੇ ਮੋਰਚੇ ਨੂੰ ਪੂਰੇ ਪੰਜ ਮਹੀਨੇ (25 ਦਸੰਬਰ 2025 ਤੋਂ) ਹੋ ਚੁੱਕੇ ਹਨ।

ਪਰੰਤੂ ਬੇਰੁਜ਼ਗਾਰਾਂ ਨੂੰ ਅਜੇ ਤੱਕ ਰੁਜ਼ਗਾਰ ਪ੍ਰਾਪਤ ਨਹੀਂ ਹੋਇਆ। ਸਰਕਾਰ ਦੇ ਇਸ ਵਤੀਰੇ ਤੋਂ ਖ਼ਫ਼ਾ ਹੋਏ ਬੇਰੁਜ਼ਗਾਰਾਂ ਨੇ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੱਦੇ ‘ਤੇ 24 ਮਈ ਨੂੰ ਸਥਾਨਕ ਸ਼ਹਿਰ ਅੰਦਰ ਆਪਣੀ “ਬੇਰੁਜ਼ਗਾਰਾਂ ਦੀ ਸੱਥ” ਲਗਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੁਜ਼ਗਾਰ ਦੇ ਮੁੱਦੇ ‘ਤੇ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਜਾਵੇਗਾ।

ਉਕਤ ਜਾਣਕਾਰੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਸਾਂਝੇ ਰੂਪ ਵਿੱਚ ਪ੍ਰੈਸ ਨੋਟ ਰਾਹੀਂ ਦਿੱਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਰੁਜ਼ਗਾਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਸ ਸਿੱਖਿਆ ਅਤੇ ਸਿਹਤ ਕ੍ਰਾਂਤੀ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਉਹ ਮਹਿਜ਼ ਪ੍ਰਚਾਰ ਤੱਕ ਹੀ ਸੀਮਤ ਹੈ।

ਜ਼ਮੀਨੀ ਪੱਧਰ ਉੱਤੇ ‘ਆਪ’ ਸਰਕਾਰ ਨੇ ਆਪਣੇ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਨਵੀਂ ਅਸਾਮੀ (ਪੋਸਟ) ਨਹੀਂ ਕੱਢੀ, ਜਿਸ ਕਾਰਨ ਪੜ੍ਹੇ-ਲਿਖੇ ਨੌਜਵਾਨ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ।

ਮੁੱਖ ਮੰਗਾਂ ਜਿਨ੍ਹਾਂ ‘ਤੇ ਹੋਵੇਗੀ CM ਨਾਲ ਸਿੱਧੀ ਗੱਲਬਾਤ

ਸਿੱਖਿਆ ਵਿਭਾਗ ਵਿੱਚ ਲੈਕਚਰਾਰ ਅਤੇ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਤੁਰੰਤ ਜਾਰੀ ਕੀਤੀਆਂ ਜਾਣ।

ਮਾਸਟਰ ਕੇਡਰ ਭਰਤੀ ਵਿੱਚ ਥੋਪੀ ਗਈ ਬੇਤੁਕੀ ’55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ’ ਨੂੰ ਤੁਰੰਤ ਰੱਦ ਕੀਤਾ ਜਾਵੇ। ਬੇਰੁਜ਼ਗਾਰਾਂ ਨੂੰ ਉਮਰ ਹੱਦ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇ।

ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ ਹੋਈਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਜਲਦ ਕਰਵਾਈ ਜਾਵੇ। ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਤੁਰੰਤ ਬਹਾਲ ਕੀਤੀਆਂ ਜਾਣ।

“ਸਵਾ ਚਾਰ ਸਾਲਾਂ ‘ਚ ਮੁੱਖ ਮੰਤਰੀ ਕੋਲ ਬੇਰੁਜ਼ਗਾਰਾਂ ਲਈ ਸਮਾਂ ਨਹੀਂ”

ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਵਾ ਚਾਰ ਸਾਲਾਂ ਵਿੱਚ ਬੇਰੁਜ਼ਗਾਰਾਂ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ।

ਉਲਟਾ ਜੇਕਰ ਮੁੱਖ ਮੰਤਰੀ ਦੀ ਆਮਦ ਮੌਕੇ ਬੇਰੁਜ਼ਗਾਰ ਆਪਣਾ ਮੰਗ-ਪੱਤਰ ਦੇਣ ਜਾਂ ਮਿਲਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਪੁਲਿਸ ਪ੍ਰਸ਼ਾਸਨ ਲੋਕਤੰਤਰ ਦਾ ਘਾਣ ਕਰਦਿਆਂ ਉਨ੍ਹਾਂ ਨੂੰ ਪਹਿਲਾਂ ਹੀ ਜੇਲ੍ਹਾਂ ਵਿੱਚ ਤੁੰਨ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਦੀ ਸੱਥ ਦਾ ਇਹ ਬਹਿਸ ਲਈ ਸੱਦਾ ਕਬੂਲ ਨਾ ਕੀਤਾ, ਤਾਂ ਤਿੱਖਾ ਸੰਘਰਸ਼ ਉੱਲੂਕਿਆ ਜਾਵੇਗਾ।

ਮੋਰਚੇ ਦੇ ਆਗੂਆਂ ਨੇ ਪੰਜਾਬ ਭਰ ਦੇ ਸਮੂਹ ਬੇਰੁਜ਼ਗਾਰਾਂ ਨੂੰ ਅਪੀਲ ਕੀਤੀ ਕਿ ਉਹ 24 ਮਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਜਖੇਪਲ, ਗੁਲਾਬ ਸਿੰਘ, ਰਵਿੰਦਰ ਸਿੰਘ ਦੁੱਗਾਂ, ਲੱਖਾ ਬੀਹਲਾ ਆਦਿ ਆਗੂ ਵੀ ਹਾਜ਼ਰ ਸਨ।

 

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ! ਖਸਤਾ ਹਾਲ ਕਮਰੇ ਤੁਰੰਤ ਢਾਹੁਣ ਦੀ ਹਦਾਇਤ (ਪੜ੍ਹੋ ਪੱਤਰ)

 

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ! ਖਸਤਾ ਹਾਲ ਕਮਰੇ ਤੁਰੰਤ ਢਾਹੁਣ ਦੀ ਹਦਾਇਤ (ਪੜ੍ਹੋ ਪੱਤਰ)

ਪੰਜਾਬ ਨੈੱਟਵਰਕ

ਚੰਡੀਗੜ੍ਹ, 23 ਮਈ 2026- ਪੰਜਾਬ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ (Aided) ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਇੱਕ ਬੇਹੱਦ ਅਹਿਮ ਫੈਸਲਾ ਲਿਆ ਗਿਆ ਹੈ।

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (National Human Rights Commission – NHRC) ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ (ਸੈ.ਸਿ.), ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (DEOs) ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਸਕੂਲੀ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਗਏ ਹਨ। ਸਾਰੇ ਸਕੂਲਾਂ ਦੀਆਂ ਇਮਾਰਤਾਂ ਦੀ ਬਾਰੀਕੀ ਨਾਲ ਜਾਂਚ (Assessment) ਕੀਤੀ ਜਾਵੇਗੀ। ਜੋ ਵੀ ਹਿੱਸਾ ਖਸਤਾ ਹਾਲਤ ਵਿੱਚ ਪਾਇਆ ਜਾਵੇਗਾ, ਉਸ ਦਾ “National Safety Code” ਅਤੇ “Disaster Management guidelines” ਅਨੁਸਾਰ ਤੁਰੰਤ Safety Audit ਕਰਵਾਇਆ ਜਾਵੇਗਾ।

ਅਸੁਰੱਖਿਅਤ ਇਮਾਰਤਾਂ ਨੂੰ ਢਾਹੁਣ (Demolish) ਦੇ ਹੁਕਮ

ਜੇਕਰ ਚੈਕਿੰਗ ਦੌਰਾਨ ਸਕੂਲ ਦੀ ਇਮਾਰਤ ਦਾ ਕੋਈ ਵੀ ਹਿੱਸਾ ਜਾਂ ਕਮਰਾ ਅਸੁਰੱਖਿਅਤ ਪਾਇਆ ਜਾਂਦਾ ਹੈ, ਤਾਂ ਉਸ ਨੂੰ ਵਿਭਾਗੀ ਨਿਯਮਾਂ ਤਹਿਤ ਤੁਰੰਤ ਢਾਹੁਣ (Demolish) ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਹੈ ਕਿ ਕਿਸੇ ਵੀ ਬੱਚੇ ਜਾਂ ਸਟਾਫ਼ ਮੈਂਬਰ ਨੂੰ ਅਸੁਰੱਖਿਅਤ ਕਮਰਿਆਂ ਵਿੱਚ ਨਾ ਬਿਠਾਇਆ ਜਾਵੇ।

ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਆਫ਼ਤ ਨਾਲ ਨਜਿੱਠਣ ਲਈ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਸਥਾਨਕ ਪ੍ਰਸ਼ਾਸਨ, NDMA, ਫਾਇਰ ਬ੍ਰਿਗੇਡ, ਪੁਲਿਸ ਅਤੇ ਮੈਡੀਕਲ ਟੀਮਾਂ ਦੇ ਸਹਿਯੋਗ ਨਾਲ ਸਮੇਂ-ਸਮੇਂ ‘ਤੇ Evacuation Drills ਅਤੇ ਫਸਟ-ਏਡ ਪ੍ਰੋਟੋਕੋਲ ਦੀ ਟ੍ਰੇਨਿੰਗ ਕਰਵਾਈ ਜਾਵੇਗੀ।

ਬੱਚਿਆਂ ਦੀ ਸਰੀਰਕ ਸੁਰੱਖਿਆ (Physical Safety) ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਸਿਹਤ (Mental Health) ਅਤੇ ਭਾਵਨਾਤਮਕ ਤੰਦਰੁਸਤੀ (Emotional Well-being) ਲਈ ਕਾਊਂਸਲਿੰਗ ਸੇਵਾਵਾਂ ਅਤੇ ਕਮਿਊਨਿਟੀ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਥਾਨਕ ਅਥਾਰਟੀਆਂ ਵੱਲੋਂ ਸਕੂਲਾਂ ਦਾ ਸਮੇਂ-ਸਮੇਂ ‘ਤੇ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਵੀ ਇਮਾਰਤ ਖ਼ਤਰਨਾਕ ਪਾਈ ਜਾਂਦੀ ਹੈ, ਤਾਂ ਉਸ ਦੀ ਰਿਪੋਰਟ ਤੁਰੰਤ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ।

ਇਸ ਸਬੰਧੀ ਸਕੂਲ ਮੈਨੇਜਮੈਂਟ ਕਮੇਟੀਆਂ (SMCs) ਅਤੇ ਮਾਪਿਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨਾ ਕਰਨ ਵਾਲੇ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

 

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਅਲਰਟ!

 

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਅਲਰਟ!

ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ 9 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਚੇਤਾਵਨੀ

ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਖ਼ਰਾਬ ਮੌਸਮ ਦੇ ਚਲਦਿਆਂ ਪ੍ਰਸ਼ਾਸਨ ਨੇ ਲਏ ਵੱਡੇ ਫੈਸਲੇ; ਚੰਡੀਗੜ੍ਹ ਵਿੱਚ ਸਕੂਲਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 23 May 2026 (Weather Update/ Rain Alert)

ਪੰਜਾਬ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਝੱਖੜ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਦੇ ਇਸ ਬਦਲਾਅ ਅਤੇ ਖ਼ਰਾਬ ਹਾਲਾਤ ਨੂੰ ਦੇਖਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਸਕੂਲ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਲੁਧਿਆਣਾ, ਪਟਿਆਲਾ, ਬਰਨਾਲਾ, ਸੰਗਰੂਰ, ਮਾਨਸਾ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ (ਰੋਪੜ) ਜ਼ਿਲ੍ਹਿਆਂ ਵਿੱਚ ਮੌਸਮ ਵਿਗੜਨ ਦੀ ਪੂਰੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ-ਨਾਲ ਆਸਮਾਨੀ ਬਿਜਲੀ ਚਮਕਣ ਅਤੇ ਤੇਜ਼ ਗਤੀ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ, ਚੰਡੀਗੜ੍ਹ ‘ਚ ਛੁੱਟੀ

ਮੌਸਮ ਦੀ ਇਸ ਅਪਡੇਟ ਦੇ ਮੱਦੇਨਜ਼ਰ ਬੱਚਿਆਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੀ ਟਾਈਮਿੰਗ (ਸਮਾਂ) ਬਦਲ ਦਿੱਤੀ ਗਈ ਹੈ ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਖ਼ਰਾਬ ਮੌਸਮ ਦੌਰਾਨ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਦਰੱਖਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਨੇੜੇ ਵਾਹਨ ਖੜ੍ਹੇ ਕਰਨ ਤੋਂ ਪਰਹੇਜ਼ ਕੀਤਾ ਜਾਵੇ।

May be an image of map and text

Punjab News: ਆਈਈਏਟੀ ਅਧਿਆਪਕਾਂ ਦਾ ਵੱਡਾ ਐਲਾਨ; 27 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦਾ ਕਰਨਗੇ ਘੇਰਾਓ

 

Punjab News: ਆਈਈਏਟੀ ਅਧਿਆਪਕਾਂ ਦਾ ਵੱਡਾ ਐਲਾਨ; 27 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦਾ ਕਰਨਗੇ ਘੇਰਾਓ

ਸਿੱਖਿਆ ਵਿਭਾਗ ਦੇ ਲਾਰਿਆਂ ਤੋਂ ਤੰਗ ਆਏ ਆਈਈਏਟੀ ਅਧਿਆਪਕ ਕਰਨਗੇ ਜ਼ੋਰਦਾਰ ਰੋਸ ਪ੍ਰਦਰਸ਼ਨ

ਮੋਹਾਲੀ, 23 ਮਈ 2026- ਆਈਈਏਟੀ ਅਧਿਆਪਕ ਜਥੇਬੰਦੀ, ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 27 ਮਈ 2026 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ, ਕਿਉਂਕਿ ਸਾਡੇ ਨਾਲ ਬਹੁਤ ਵਾਰੀ ਵਾਅਦੇ ਕਰਕੇ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਦੋਂ ਸਾਰਿਆਂ ਨਾਲ ਇੱਕ ਸਮਾਨ ਵਿਵਹਾਰ ਕੀਤਾ ਜਾ ਰਿਹਾ ਹੈ, ਫਿਰ ਸਾਡੇ ਨਾਲ ਵਿਤਕਰਾ ਕਿਉਂ?

ਅਸੀਂ ਪੰਜਾਬ ਦੇ ਸਮੂਹ ਆਈਈਏਟੀ ਅਧਿਆਪਕ ਪਿਛਲੇ 16 17 ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਤੱਕ ਸਮਾਵੇਸ਼ੀ ਸਿੱਖਿਆ ਦੇ ਅਧੀਨ ਪੜ੍ਹਾ ਰਹੇ ਹਾਂ, ਅਸੀਂ ਐਮਏ ਬੀਐਡ ਟੈਟ ਕਲੀਅਰ ਇਸ ਤੋਂ ਇਲਾਵਾ ਸਾਡੇ ਕੋਲ ਸਪੈਸ਼ਲ ਡਿਗਰੀਆਂ ਅਤੇ ਜਨਰਲ ਡਿਪਲੋਮੇ ਹਨ ਜਿਵੇਂ ਕਿ ਈਟੀਟੀ ਅਤੇ ਐਂਨਟੀਟੀ।

ਇਹਨਾਂ ਸਾਰੀਆਂ ਪ੍ਰੋਫੈਸ਼ਨਲ ਡਿਗਰੀਆਂ ਅਤੇ ਡਿਪਲੋਮੇ ਹੋਣ ਦੇ ਬਾਵਜੂਦ ਵੀ ਸਾਨੂੰ ਸਾਡੇ ਮਹਿਕਮੇ ਨੇ ਸਿਰਫ ਪਲੱਸ ਟੂ ਹੀ ਸ਼ੋਅ ਕੀਤਾ ਹੈ, ਸਾਡੀ ਭਰਤੀ ਨੂੰ ਪਲਸ ਟੂ ਬੇਸ ਭਰਤੀ ਦੱਸਿਆ ਜਾ ਰਿਹਾ ਹੈ, ਜੇਕਰ ਸਾਡੀ ਭਰਤੀ ਪਲੱਸ ਟੂ ਬੇਸ ਸੀ, ਪਰ ਹੁਣ ਤਾਂ ਸਰਕਾਰ ਨਵੀਂ ਆਈ ਸੀ ਉਸ ਨੇ ਨਵੀਂ ਪੋਲਸੀ ਬਣਾਈ ਸੀ ਅਤੇ ਸਰਕਾਰ ਨੇ ਸਾਰੀਆਂ ਜਥੇਬੰਦੀਆਂ ਦੇ ਕਰਮਚਾਰੀਆਂ ਤੋਂ ਉਹਨਾਂ ਦੀ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਮੰਗੀਆਂ ਸਨ ਜੋ ਕਿ ਉਹਨਾਂ ਦੀਆਂ ਕੰਸੀਡਰ ਵੀ ਕੀਤੀਆਂ ਗਈਆਂ, ਅਤੇ ਉਹਨਾਂ ਨੂੰ ਟਰੈਂਡ ਕੇਡਰ ਬਣਾ ਕੇ ਗਰੁੱਪ ਸੀ” ਵਿੱਚ ਪਾਇਆ ਗਿਆ ਪਰ ਸਾਡੀਆਂ ਸਾਰੀਆਂ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਆਖੋਂ ਉਹਲੇ ਕਰ ਦਿੱਤੀਆਂ ਗਈਆਂ।

ਅਸੀਂ ਸਿੱਖਿਆ ਵਿਭਾਗ ਖਾਸ ਤੌਰ ਤੇ ਡੀਪੀਆਈ ਐਲੀਮੈਂਟਰੀ ਅਤੇ ਮਾਨਯੋਗ ਮੈਡਮ ਸਿੱਖਿਆ ਸਕੱਤਰ ਦੇ ਧਿਆਨ ਵਿੱਚ ਇਹ ਗੱਲ ਬਹੁਤ ਵਾਰੀ ਲਿਆ ਚੁੱਕੇ ਹਾਂ ਕਿ ਅਸੀਂ ਨਾ ਤਾਂ ਜੋਆਇਨਿੰਗ ਵੇਲੇ ਪਲਸ ਟੂ ਸੀ ਅਤੇ ਨਾ ਹੀ ਅੱਜ ਪਲਸ ਟੂ ਹਾਂ, ਸਾਡੇ ਕੋਲ ਛੋਟੇ ਡਿਪਲੋਮੇ ਤੋਂ ਲੈ ਕੇ ਉੱਚ ਡਿਗਰੀਆਂ ਪਈਆਂ ਹਨ। ਅਸੀਂ ਡੀਪੀਆਈ ਐਲੀਮੈਂਟਰੀ ਤੇ ਸਿੱਖਿਆ ਸਕੱਤਰ ਨੂੰ ਇਹ ਵੀ ਦੱਸਿਆ ਸੀ ਕਿ ਸਾਡੇ ਨਾਲ ਬੇਇਨਸਾਫੀ ਹੋਈ ਹੈ ਅਤੇ ਸਾਡੇ ਨਾਲ ਇਨਸਾਫ ਕੀਤਾ ਜਾਵੇ ਅਤੇ ਉਹਨਾਂ ਨੇ ਵਾਅਦਾ ਵੀ ਕੀਤਾ ਸੀ ਪਰ ਬਹੁਤ ਮਹੀਨੇ ਲੰਘ ਚੁੱਕੇ ਹਨ ਸਾਡਾ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਪਰ ਜੇਕਰ ਸਿੱਖਿਆ ਵਿਭਾਗ ਇਹ ਗੱਲ ਸੋਚਦਾ ਹੈ ਕਿ ਅਸੀਂ ਇਹਨਾਂ ਨੂੰ ਟਾਲ ਮਟੋਲ ਕਰਕੇ ਸਾਰ ਦੇਵਾਂਗੇ ਇਹ ਗੱਲ ਨਹੀਂ ਹੋ ਸਕਦੀ ਅਸੀਂ ਵੀ ਸਿੱਖਿਆ ਵਿਭਾਗ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅਸੀਂ ਉਦੋਂ ਤੱਕ ਪਿੱਛੇ ਨਹੀਂ ਮੁੜਦੇ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੁਣ ਅਸੀਂ ਆਰ ਪਾਰ ਦੀ ਲੜਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ। ਅਸੀਂ ਕਈ ਪ੍ਰਕਾਰ ਦੇ ਗੁਪਤ ਐਕਸ਼ਨ ਵੀ ਕਰਾਂਗੇ ਅਤੇ ਅਜਿਹੇ ਸਟੈਪ ਚੱਕਾਂਗੇ, ਜਿਸ ਦੇ ਨਾਲ ਜੇਕਰ ਸਾਡਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸਦਾ ਜਿੰਮੇਵਾਰ ਡੀਪੀਆਈ ਐਲੀਮੈਂਟਰੀ, ਮੈਡਮ ਸਿੱਖਿਆ ਸਕੱਤਰ ਅਤੇ ਮੌਕੇ ਦਾ ਜਿਲਾ ਪ੍ਰਸ਼ਾਸਨ ਹੋਵੇਗਾ, ਕਿਉਂਕਿ ਅਸੀਂ ਬਹੁਤ ਹੀ ਤੰਗ ਆ ਚੁੱਕੇ ਹਾਂ, ਅਸੀਂ ਲਗਾਤਾਰ ਮੀਟਿੰਗਾਂ ਕਰ ਕਰਕੇ ਅੱਕ ਚੁੱਕੇ ਹਾਂ ਸਾਡੇ ਸਬਰ ਦਾ ਬੰਨ ਟੁੱਟ ਚੁੱਕਿਆ ਹੈ ਅਸੀਂ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੇ, ਅਸੀਂ ਹੁਣ ਇਸ ਰੈਲੀ ਦੇ ਵਿੱਚ ਗੱਲ ਨੂੰ ਆਰ ਜਾਂ ਪਾਰ ਲਾ ਕੇ ਹੀ ਮੁੜਾਂਗੇ।

ਜਥੇਬੰਦੀ ਦੀ ਸਟੇਟ ਪ੍ਰੈਜੀਡੈਂਟ ਮੈਡਮ ਪਰਮਜੀਤ ਕੌਰ ਪੱਖੋਵਾਲ ਅਤੇ ਹੋਰਨਾਂ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 16-17 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ” ਸਾਡੇ ਸਾਥੀ ਆਈਈਏਟੀ ਅਧਿਆਪਕ” ਬਹੁਤ ਹੀ ਨਿਗੁਣੀਆ ਤਨਖਾਹਾਂ /ਮਾਨਭੱਤਿਆ ‘ਤੇ ਕੰਮ ਕਰ ਰਹੇ ਸਨ, ਜਿੰਨਾ ਨੂੰ ਸਰਕਾਰ ਨੇ ਸੱਤਾ ਵਿੱਚ ਆ ਕੇ ਰੈਗੂਲਰ ਪੋਲਸੀ ਬਣਾਕੇ ਪੰਜੋ ਕੈਟਾਗਰੀਆਂ ਦੇ ਵਲੰਟੀਅਰਜ਼ ਨੂੰ ਵੈਲਫੇਅਰ ਪਾਲਸੀ 2022 ਦੇ ਵਿੱਚ ਲਿਆ ਕੇ 28/07/2023 ਨੂੰ ਰੀਜੁਆਇਨ ਆਰਡਰ ਦਿੱਤੇ, ਪੰਜੋ ਕੈਟਾਗਰੀਆਂ ਦੀ ਪਿਛਲੀ ਅਤੇ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾ ਮੰਗੀ ਗਈ।

ਜਿਸ ਦੇ ਅਨੁਸਾਰ ਟਰੇਂਡ ਅਤੇ ਅਨ- ਟਰੇਨਡ ਕੇਡਰ ਛਾਂਟਿਆ ਗਿਆ, ਜੋ ਅਨਟਰੇਡ ਕੇਡਰ ਸੀ ਜਿਸ ਕੋਲ ਕੋਈ ਪ੍ਰੋਫੈਸ਼ਨਲ ਡਿਗਰੀ ਡਿਪਲੋਮਾ ਨਹੀਂ ਸੀ ਅਤੇ ਜੋ ਸਿਰਫ ਪਲਸ ਟੂ ਸੀ ਉਸ ਨੂੰ 15 ਹਜਾਰ ਸਭ ਤੋਂ ਹੇਠਲਾ ਸਕੇਲ ਦਿੱਤਾ ਗਿਆ। ਅਤੇ ਜੋ ਸਭ ਤੋਂ ਉੱਚ ਵਿਦਅਕ ਅਤੇ ਪ੍ਰੋਫੈਸ਼ਨਲ ਯੋਗਤਾ ਵਾਲੇ ਸਨ ਉਹਨਾਂ ਨੂੰ ਸਭ ਤੋਂ ਉੱਚ ਸਕੇਲ ਦਿੱਤਾ ਗਿਆ।

ਇੱਥੇ ਇਹ ਜ਼ਿਕਰਯੋਗ ਹੈ ਕਿ 28 ਜੁਲਾਈ 2023 ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਪੇ-ਸਕੇਲ ਵਿੱਚ ਸਭ ਤੋਂ ਨਿਚਲਾ ਪੇ ਸਕੇਲ 15000/- ਸੀ ਅਤੇ ਸਭ ਤੋਂ ਉੱਚਤਮ ਪੇ ਸਕੇਲ 23500/- ਸੀ। ਜਿੱਥੇ ਟਰੇਂਡ ਅਤੇ ਅਨ ਟਰੇਂਡ ਕੇਡਰ ਵਿੱਚ ਤਨਖਾਹ ਦਾ ਫਰਕ ਪਾਇਆ ਗਿਆ ਉੱਥੇ ਹੀ ਗਰੁੱਪ ਸੀ ਅਤੇ ਗਰੁੱਪ ਡੀ ਵੀ ਬਣਾਏ ਗਏ, ਅਨ ਟਰੇਡ ਕੇਡਰ ਜੋ 15000 ਵਾਲਾ ਸੀ ਉਸ ਨੂੰ ਗਰੁੱਪ ਡੀ ਵਿੱਚ ਪਾ ਦਿੱਤਾ ਗਿਆ ਅਤੇ ਜੋ ਟ੍ਰੇਡ ਕੇਡਰ ਸੀ ਜਿੰਨਾ ਕੋਲ ਪ੍ਰੋਫੈਸ਼ਨਲ ਡਿਗਰੀਆਂ ਡਿਪਲੋਮੇ ਸਨ ਅਤੇ ਉਹਨਾਂ ਨੂੰ ਗਰੁੱਪ ਸੀ ਵਿੱਚ ਪਾ ਦਿੱਤਾ ਗਿਆ।

ਪਰ ਸਾਨੂੰ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਗਰੁੱਪ ਡੀ ਵਿੱਚ ਪਾ ਦਿੱਤਾ ਗਿਆ, ਜਦ ਕਿ ਇਹ ਸਾਡੀਆਂ ਲਗਾਤਾਰ ਜ਼ਿਲਾ ਪੱਧਰ ਤੇ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਦੀਆਂ ਵੈਰੀਫਿਕੇਸ਼ਨਾਂ ਕੀਤੀਆਂ ਗਈਆਂ ਸਨ, ਪਰ ਸਟੇਟ ਵਿੱਚ ਸਾਡੇ ਲੱਗੇ ਹੋਏ ਡਿਗਰੀਆਂ ਡਿਪਲੋਮਿਆਂ ਦੇ ਸਰਟੀਫਿਕੇਟ ਕਿੱਧਰ ਕੱਢ ਕੇ ਰੱਖ ਦਿੱਤੇ ਗਏ ਇਸ ਗੱਲ ਦਾ ਸਪਸ਼ਟੀਕਰਨ ਸਾਨੂੰ ਸਿੱਖਿਆ ਵਿਭਾਗ ਸਹੀ ਤਰੀਕੇ ਨਾਲ ਨਹੀਂ ਦੇ ਪਾ ਰਿਹਾ। ਵੈਸੇ ਵੀ ਕਿਹੜੇ ਦੇਸ਼ ਦੇ ਕਿਹੜੇ ਸੰਵਿਧਾਨ ਵਿੱਚ ਇਹ ਗੱਲ ਲਿਖੀ ਹੋਈ ਹੈ ਕਿ ਕਿਸੇ ਕੋਲ ਪ੍ਰਵਾਨਗੀ ਲੈ ਕੇ ਕੀਤੀ ਹੋਈ ਸੇਵਾਕਾਲ ਦੇ ਦੌਰਾਨ ਉੱਚਤਮ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਅਨੁਸਾਰ ਤਰੱਕੀ ਨਾ ਦਿੱਤੀ ਜਾਵੇ।

ਸਾਡੇ ਨਾਲ ਬਹੁਤ ਹੀ ਨਜਾਇਜ਼ ਧੱਕਾ ਕੀਤਾ ਜਾ ਰਿਹਾ ਹੈ ਇੱਕ ਤਾਂ ਸਾਡੇ ਕੋਲੋਂ 16 17 ਸਾਲ ਬਿਲਕੁਲ ਹੀ ਨਹੀਂ ਨਿਗੁਣੀਆਂ ਤਨਖਾਹਾਂ ਤੇ ਚੁਣੌਤੀਗ੍ਰਸਤ ਬੱਚਿਆਂ ਨੂੰ ਪੜਾਉਣ ਦਾ ਕੰਮ ਲਿਆ ਜਾ ਰਿਹਾ ਹੈ ਜਿਨਾਂ ਨੂੰ ਅਸੀਂ ਪਲਸ ਟੂ ਤੱਕ ਦੀਆਂ ਜਮਾਤਾਂ ਤੱਕ ਪੜ੍ਹਾ ਰਹੇ ਹਾਂ, ਸਾਡਾ ਇੱਥੇ ਸਿੱਖਿਆ ਵਿਭਾਗ ਨੂੰ ਇਹ ਸਵਾਲ ਹੈ ਕਿ ਜੇਕਰ ਅਸੀਂ ਖੁਦ ਹੀ ਪਲੱਸ ਟੂ ਸੀ ਜਾਂ ਅੱਜ ਵੀ ਹਾਂ ਫਿਰ ਅਸੀਂ ਪਲਸ ਟੂ ਤੱਕ ਦੀਆਂ ਜਮਾਤਾਂ ਨੂੰ ਕਿਵੇਂ ਪੜਾ ਰਹੇ ਸੀ ਅਤੇ ਅੱਜ ਵੀ ਪੜ੍ਹਾ ਰਹੇ ਹਾਂ??

28 ਜੁਲਾਈ 2023 ਨੂੰ ਸਾਡੇ ਨਾਲ ਦੇ ਵਲੰਟੀਅਰਜ ਦੀਆਂ ਮੌਜੂਦਾ ਵਿਦਿਅਕ ਯੋਗਤਾਵਾਂ ਚੱਕੀਆਂ ਗਈਆਂ, ਅਤੇ ਮੌਜੂਦਾ ਵਿੱਦਿਅਕ ਯੋਗਤਾਵਾਂ ਦੇ ਅਨੁਸਾਰ ਹੀ ਬਣਦੀ ਤਨਖਾਹ ਦਿੱਤੀ ਗਈ ਅਤੇ ਉਹਨਾਂ ਨੂੰ ਪਿਛਲੀ ਸਰਵਿਸ ਦੇ 10 ਨੰਬਰ ਤਜਰਬੇ ਦੇ ਵੀ ਦਿੱਤੇ ਗਏ , ਜਦ ਕਿ ਸਾਡੇ ਨਾਲ ਹਰ ਪੱਖੋਂ ਹੀ ਅਨਿਆਂ ਕੀਤਾ ਗਿਆ ਹੈ। ਸਾਡਾ ਪਿਛਲਾ ਤਜਰਬਾ ਖਤਮ ਕਰ ਦਿੱਤਾ ਗਿਆ ਅਤੇ ਸਾਡੀ ਸਾਰੀ ਉੱਚ ਵਿੱਦਿਅਕ ਯੋਗਤਾ ਮਹਿਕਮੇ ਨੇ ਲਕੋ ਲਈ , ਫਿਰ ਸਾਡੀ ਤਰੱਕੀ ਦਾ ਰਸਤਾ ਕੀ ਰਹਿ ਗਿਆ ਹੈ? ਅਸੀਂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਾਰਾ ਮਹਿਕਮੇ ਨੂੰ ਦੇ ਦਿੱਤਾ, ਜਿਸ ਦੀ ਸਾਡੀ ਆਹ ਕਦਰ ਪਾਈ ਗਈ।

ਮਾਨ ਸਰਕਾਰ ਵੱਲੋਂ ਪੰਜੋ ਕੈਟਾਗਰੀਆਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਜੋ ਪੋਲਿਸੀ 2022 ਵਿੱਚ ਬਣਾਈ ਗਈ ਸੀ ਉਸ ਪੋਲਸੀ ਦੇ ਵਿੱਚ ਇਹ ਗੱਲ ਸਪਸ਼ਟ ਲਿਖੀ ਗਈ ਹੈ ਕਿ ਇਹਨਾਂ ਕਰਮਚਾਰੀਆਂ ਦੀ ਨੌਕਰੀ 58 ਸਾਲ ਤੱਕ ਸੁਰੱਖਿਤ ਰਹੇਗੀ ਅਤੇ ਇਹਨਾਂ ਨੇ ਜੋ ਇਨਾ ਲੰਬਾ ਸਮਾਂ ਸਰਕਾਰੀ ਸਕੂਲਾਂ ਦੇ ਵਿੱਚ ਸੇਵਾ ਦੇ ਵਿੱਚ ਲਗਾਇਆ ਹੈ ਉਸ ਦੇ ਬਦਲੇ ਇਹਨਾਂ ਉੱਤੇ ਨਵੀਂ ਭਰਤੀ ਜੇਕਰ ਕੀਤੀ ਜਾਂਦੀ ਹੈ ਤਾਂ ਇਹਨਾਂ ਨਾਲ ਬਹੁਤ ਵੱਡਾ ਅਨਿਆ ਹੋਵੇਗਾ,

ਪਰ ਇਹ ਅਨਿਆ ਸਾਡੇ ਨਾਲ ਸ਼ਰੇਆਮਆਮ ਕੀਤਾ ਜਾ ਰਿਹਾ ਹੈ, ਸਾਡੇ ਹੁੰਦਿਆਂ ਸਾਡੇ ਉੱਪਰ ਓਪਨ ਨਵੀਂ ਭਰਤੀ ਤੇ ਬੱਚੇ ਲਿਆ ਕੇ ਬਿਠਾਏ ਜਾ ਰਹੇ ਹਨ, ਜਦਕਿ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਸੀਂ ਬਹੁਤ ਹੀ ਮਿਹਨਤ ਕਰਕੇ ਸਮੇਂ ਸਮੇਂ ਤੇ ਸਰਵੇ ਕਰਕੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਏ ਹਨ, ਸਾਡੀ ਕੀਤੀ ਹੋਈ ਮਿਹਨਤ ਦਾ ਫਲ ਕਿਸੇ ਹੋਰ ਨੂੰ ਦਿੱਤਾ ਜਾ ਰਿਹਾ ਹੈ ਅਤੇ ਸਾਡੇ ਨਾਲ ਬਹੁਤ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ, ਸਾਡਾ ਸਰਕਾਰੀ ਸਕੂਲਾਂ ਦੇ ਵਿੱਚ 17 ਸਾਲ ਦਾ ਕੰਮ ਕਰਨ ਦਾ ਤਜਰਬਾ ਅਤੇ ਸਾਡੀਆਂ ਉੱਚ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਰੋਲ ਕੇ ਰੱਖ ਦਿੱਤੀਆਂ ਗਈਆਂ ਹਨ।

ਅਸੀਂ ਜੁਲਾਈ 2023 ਜਦੋਂ ਤੋਂ ਸਾਡੀ ਸਕੂਲਾਂ ਵਿੱਚ ਦੁਬਾਰਾ ਜੁਆਇਨਿੰਗ ਹੋਈ ਹੈ ਉਦੋਂ ਤੋਂ ਅਸੀਂ ਲਗਾਤਾਰ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਕੋਲ ਜਾ ਕੇ ਆਪਣਾ ਦੁੱਖ ਰੋ ਰਹੇ ਹਾਂ , ਪਰ ਮੰਤਰੀ ਕਹਿ ਦਿੰਦੇ ਹਨ ਕਿ ਅਸੀਂ ਤੁਹਾਡੇ “ਆਈਈਡੀ ਕੰਪੋਨੈਂਟ “ਦੇ ਅਮਲੇ ਨਾਲ ਗੱਲਬਾਤ ਕਰਕੇ ਤੁਹਾਡਾ ਮਸਲਾ ਹੱਲ ਕਰਾਂਗੇ। ਪਰ ਅਸੀਂ ਦੋ ਸਾਲ ਤੋਂ ਲਗਾਤਾਰ ਖੱਜਲ ਖੁਆਰ ਹੋ ਰਹੇ ਹਾਂ, ਜਿਸ ਮਹਿਕਮੇ ਵਿੱਚ ਅਸੀਂ ਕੰਮ ਕਰਦੇ ਹਾਂ ਉਸ ਦਾ ਅਮਲਾ ਹੀ ਸਾਡੇ ਪੈਰ ਨਹੀਂ ਲੱਗਣ ਦੇ ਰਿਹਾ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਾਅਦੇ ਕੀਤੇ ਸਨ, ਪਰੰਤੂ ਸਾਨੂੰ “ਆਈਈਏਟੀ ਅਧਿਆਪਕਾਂ” ਨੂੰ ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ,ਕਿ ਜੋ ਸੀਐਮ ਭਗਵੰਤ ਮਾਨ ਕਹਿੰਦੇ ਸਨ, ਕਿ ਮੈਂ ਪੜੇ ਲਿਖੇ ਵਰਗ ਨੂੰ ਚਪੜਾਸੀ ਦੀ ਪੋਸਟ ‘ਤੇ ਨਹੀਂ ਲੱਗਣ ਦੇਵਾਂਗਾ। ਪਰ ਸਾਨੂੰ ਸਾਡੇ ਮਹਿਕਮੇ ਵੱਲੋਂ ਸਕੂਲਾਂ ਵਿੱਚ ਚਪੜਾਸੀ ਬਣਾ ਦਿੱਤਾ ਗਿਆ ਹੈ, ਸਾਡੀਆਂ ਸਾਰੀਆਂ ਉੱਚ ਪ੍ਰੋਫੈਸ਼ਨਲ ਡਿਗਰੀਆਂ ਕੂੜੇ ਦੇ ਢੇਰ ਵਿੱਚ ਬਦਲ ਦਿੱਤੀਆਂ ਗਈਆਂ ਹਨ, ਜਿਲਾ ਲੈਵਲ ‘ਤੇ ਬਣੀਆਂ ਕਮੇਟੀਆਂ ਨੇ ਵੈਰੀਫਿਕੇਸ਼ਨ ਕਰਨ ਸਮੇਂ ਸਾਡੀਆਂ ਸਾਰੀਆਂ ਡਿਗਰੀਆਂ ਕੱਢ ਕੇ ਸਾਈਡ ਤੇ ਰੱਖ ਦਿੱਤੀਆ, ਸਿੱਖਿਆ ਵਿਭਾਗ ਸਾਡੇ ਭਵਿੱਖ ਨਾਲ ਇੱਕ ਤਰ੍ਹਾਂ ਦਾ ਖਿਲਵਾੜ ਕਰ ਰਿਹਾ ਹੈ।

ਇਸ ਪ੍ਰਕਾਰ ਸਾਨੂੰ ਪਿਛਲੇ ਤਿੰਨ ਸਾਲਾਂ ਤੋਂ ਲਾਰੇ ਲੱਪੇ ਲਾਏ ਜਾ ਰਹੇ ਹਨ ਅਤੇ ਸਾਡੇ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾ ਰਿਹਾ, ਸਾਡੇ ਨਾਲ ਜੋ ਇਹ 3 ਸਾਲਾਂ ਤੋਂ ਬੇਇਨਸਾਫੀ ਹੋ ਰਹੀ ਹੈ। ਇਹ ਸਹਿਣਯੋਗ ਨਹੀਂ ਹੈ। ਸਾਡਾ ਸਪੈਸ਼ਲ ਬੱਚਿਆਂ ਦਾ ਮਹਿਕਮਾ ਆਪਦੇ ਸਪੈਸ਼ਲ ਕੰਪੋਨੈਂਟ ਨੂੰ ਚਲਾਉਣ ਲਈ “ਆਈ ਈ ਵੀ ਅਧਿਆਪਕਾਂ” ਦੀਆਂ ਜਨਰਲ ਪ੍ਰੋਫੈਸ਼ਨਲ ਡਿਗਰੀਆਂ ਐਡ ਨਹੀਂ ਹੋਣ ਦੇ ਰਿਹਾ, ਅਤੇ ਨਾ ਹੀ ਸਾਡੇ 2364 ਪੇਪਰ ਦੇ ਚੁੱਕੇ ਸਾਥੀਆਂ ਨੂੰ 10 ਨੰਬਰ ਤਜਰਬੇ ਦੇ ਦਿੱਤੇ ਜਾ ਰਹੇ ਹਨ ਅਤੇ ਨਾ ਹੀ 89 ਸਪੈਸ਼ਲ ਡਿਗਰੀਆਂ ਵਾਲੇ ਸਾਥੀਆਂ ਨੂੰ 3600 ਆ ਰਹੀ ਨਵੀਂ ਸਪੈਸ਼ਲ ਭਰਤੀ ਦੇ ਵਿੱਚ ਵਿਚਾਰਿਆ ਜਾ ਰਿਹਾ ਹੈ।

ਸਾਡੇ 06 ਦੇ ਕਰੀਬ ਆਈਈਵੀ ਅਧਿਆਪਕ 5500 ਤਨਖਾਹ ਤੇ ਆਪਣੀ ਨੌਕਰੀ ਕਰ ਰਹੇ ਹਨ, ਜਿਨਾਂ ਦੇ 28 ਜੁਲਾਈ 2023 ਨੂੰ ਆਰਡਰ ਮਿਲਣ ਸਮੇਂ ਸਿਰਫ ਕੁਝ ਕੁਝ ਦਿਨਾਂ ਦਾ ਹੀ ਗੈਪ ਸੀ ਜੋ ਕਿ ਅੱਜ ਆਪਣੇ ਸਰਵਿਸ ਗੈਪ ਨੂੰ ਦੋ ਸਾਲ ਪਹਿਲਾਂ ਪੂਰਾ ਕਰ ਚੁੱਕੇ ਹਨ, ਇਹਨਾਂ ਨੂੰ ਵੀ ਮੁੜ ਕੇ ਸਰਕਾਰ ਨੇ ਆਰਡਰ ਨਹੀਂ ਦਿੱਤੇ ਹਨ। ਸਾਡੇ ਆਈ ਈ ਵੀ ਅਧਿਆਪਕ ਬਦਲੀਆਂ ਤੋਂ ਵੀ ਵਾਂਝੇ ਹਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਗਿਣਤੀ ਦੀਆਂ ਸ਼ਰਤਾਂ ਥੋਪ ਕੇ ਸਾਡੇ ਅਧਿਆਪਕਾਂ ਨੂੰ ਬਦਲੀ ਦੇ ਮੌਕੇ ਵੀ ਨਹੀਂ ਦਿੱਤੇ ਜਾ ਰਹੇ ਜੋ ਕਿ ਬਹੁਤ ਅਧਿਆਪਕ ਰੋਜ਼ਾਨਾ 50 ਤੋਂ 60 ਕਿਲੋਮੀਟਰ ਦੀ ਦੂਰੀ ਆਪਣੇ ਘਰ ਤੋਂ ਤੈਅ ਕਰਦੇ ਹਨ।

ਸਾਡੇ ਨਾਲ ਸਾਡਾ ਸਪੈਸ਼ਲ ਕੰਪੋਨੈਂਟ ਹੀ ਨਜਾਇਜ਼ ਧੱਕਾ ਕਰ ਰਿਹਾ ਹੈ। ਬੇਸ਼ੱਕ ਅਸੀਂ ਡੀਪੀਆਈ ਐਲੀਮੈਂਟਰੀ ਦੇ ਅਧੀਨ ਆਉਂਦੇ ਹਾਂ ਪਰ ਸਾਡੇ ਤੋਂ ਕੰਮ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਹੀ ਲਿਆ ਜਾ ਰਿਹਾ ਹੈ। ਇਸ ਸਬੰਧ ਚ ਅਸੀਂ ਕਈ ਵਾਰੀ ਮੀਟਿੰਗਾਂ ਡੀਪੀਆਈ ਐਲੀਮੈਂਟਰੀ ਨਾਲ ਅਤੇ ਮਾਨਯੋਗ ਮੈਡਮ ਸਿੱਖਿਆ ਸਕੱਤਰ ਜੀ ਨਾਲ ਵੀ ਕਰ ਚੁੱਕੇ ਹਾਂ। ਅਸੀਂ ਲਗਾਤਾਰ ਆਪਣੀਆਂ ਸਮੱਸਿਆਵਾਂ ਤੋਂ ਡੀਪੀਆਈ ਐਲੀਮੈਂਟਰੀ, ਆਈਡੀ ਡਿਪਾਰਟਮੈਂਟ ਦੇ ਪੂਰੇ ਅਮਲੇ ਨੂੰ ਅਤੇ ਮਾਨਯੋਗ ਮੈਡਮ ਸਿੱਖਿਆ ਸਕੱਤਰ ਜੀ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ।

ਜਿਸਦੇ ਰੋਸ ਵਜੋਂ ਅਸੀਂ 27 ਮਈ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਂ ਰੈਲੀ ਕਰਕੇ ਆਪਣਾ ਰੋਸ ਜਾਹਿਰ ਕਰਾਂਗੇ ਅਤੇ ਮੌਕੇ ਤੇ ਵੱਡੇ ਐਕਸ਼ਨ ਵੀ ਉਲੀਕਾਂਗੇ। ਇਸ ਸਮੇਂ ਦੌਰਾਨ ਜੇਕਰ ਸਾਡਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਮੌਕੇ ਦਾ ਪ੍ਰਸ਼ਾਸਨ ਹੋਵੇਗਾ

ਇਸ ਮੌਕੇ ਤੇ ਜਥੇਬੰਦੀ ਦੀ ਸਟੇਟ ਕਮੇਟੀ ਆਗੂ ਸਾਹਿਬਾਨ ਅਤੇ ਜ਼ਿਲਾ ਪ੍ਰਧਾਨ ਸ਼ਾਮਿਲ ਸਨ, ਸਟੇਟ ਵਾਈਸ ਪ੍ਰਧਾਨ ਗੁਰਦੇਵ ਸਿੰਘ ਅੰਮ੍ਰਿਤਸਰ, ਕੁਲਦੀਪ ਕੌਰ ਪਟਿਆਲਾ, ਸਟੇਟ ਸਕੱਤਰ ਗੁਰਪ੍ਰੀਤ ਸਿੰਘ ਬੀਲ੍ਹਾ ਬਰਨਾਲਾ, ਸਟੇਟ ਕਮੇਟੀ ਆਗੂ, ਬੂਟਾ ਸਿੰਘ ਮਾਨਸਾ, ਗੁਰਤੇਜ ਸਿੰਘ ਲੁਧਿਆਣਾ, ਕੁਲਦੀਪ ਸਿੰਘ ਅਤੇ ਜਗਸੀਰ ਸਿੰਘ ਬਰਨਾਲਾ, ਧਿਆਨ ਸਿੰਘ, ਮੈਡਮ ਮਮਤਾ ਫਿਰੋਜ਼ਪੁਰ, ਕੁਲਦੀਪ ਸਿੰਘ ਸਿੱਧੂ ਅਤੇ ਹੈਪੀ ਸਿੰਘ ਬਠਿੰਡਾ, ਬੇਅੰਤ ਸਿੰਘ ਅਤੇ ਧਰਵਿੰਦਰ ਸਿੰਘ ਭੰਗੂ ਪਟਿਆਲਾ, ਮੈਡਮ ਸੁਮਿਤਰਾ ਕੰਬੋਜ ਤੇ ਮੈਡਮ ਮਨਦੀਪ ਕੌਰ ਫਾਜਿਲਕਾ, ਕੁਲਵਿੰਦਰ ਸਿੰਘ ਨਾੜੂ , ਜਸਵੰਤ ਸਿੰਘ ਪੰਨੂ ,ਸੁਭਾਸ਼ ਗਨੋਟਾ ਸੰਗਰੂਰ, ਸੋਹਣ ਸਿੰਘ, ਮੈਡਮ ਰਜਿੰਦਰ ਕੌਰ ਰੋਪੜ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਭੁਪਿੰਦਰ ਕੌਰ ਜਲੰਧਰ, ਸ਼ਮਾ ਪਾਹਵਾ ਅਤੇ ਪ੍ਰਭਜਿੰਦਰ ਸਿੰਘ ਬਾਠ ਤਰਨ ਤਾਰਨ, ਨਰਿੰਦਰ ਕੌਰ ਅਤੇ ਹਰਦੇਵ ਸਿੰਘ ਸੰਘਲਾ ਮੋਗਾ , ਕੁਲਵਿੰਦਰ ਸਿੰਘ ਦੋਧਾ ਮੁਕਤਸਰ, ਗੁਰਪ੍ਰੀਤ ਸਿੰਘ ਰਾਠੀ ਮੋਹਾਲੀ , ਦੀਪਕ ਕੁਮਾਰ ਨਵਾਂ ਸ਼ਹਿਰ, ਸੰਸਾਰ ਸਿੰਘ, ਸਰਬਜੀਤ ਕੌਰ ਅਤੇ ਹਰਮਨਜੋਤ ਕੌਰ ਫਰੀਦਕੋਟ, ਡਾ.ਪ੍ਰਗਟ ਸਿੰਘ ਅਤੇ ਅੰਮ੍ਰਿਤਪਾਲ ਕੌਰ ਮਲੇਰਕੋਟਲਾ, ਕਪਿਲ ਜੋਸ਼ੀ, ਸਾਹਿਲ ਬਾਵਾ ਗੁਰਦਾਸਪੁਰ, ਮੈਡਮ ਇੰਦਰਜੀਤ ਕੌਰ ਪਠਾਨਕੋਟ , ਮੈਡਮ ਪਰਨੀਤ ਕੌਰ ਕਪੂਰਥਲਾ ਆਦਿ ਸਾਥੀ ਮੌਕੇ ਤੇ ਹਾਜ਼ਰ ਸਨ।