ਸ਼ਨੀਵਾਰ, ਮਈ 2, 2026
Home Blog Page 122

ਸਿੱਖਿਆ ਮੰਤਰੀ ਨੇ ਮੈਰੀਟੋਰੀਅਸ ਅਧਿਆਪਕਾਂ ਨੂੰ ਦਿੱਤੇ ਸਿਰਫ਼ 50 ਸੈਕਿੰਡ- ਯੂਨੀਅਨ ਨੇ ਕੀਤਾ 8 ਮਾਰਚ ਨੂੰ ਚੰਡੀਗੜ੍ਹ ਵਿਖੇ ਸੰਘਰਸ਼ ਦਾ ਐਲਾਨ

 

ਸਿੱਖਿਆ ਮੰਤਰੀ ਨੇ ਮੈਰੀਟੋਰੀਅਸ ਅਧਿਆਪਕਾਂ ਨੂੰ ਦਿੱਤੇ ਸਿਰਫ਼ 50 ਸੈਕਿੰਡ- ਯੂਨੀਅਨ ਨੇ ਕੀਤਾ 08 ਮਾਰਚ 2026 ਨੂੰ ਚੰਡੀਗੜ੍ਹ ਵਿਖੇ ਸੰਘਰਸ਼ ਦਾ ਐਲਾਨ

– “ਵਾਰ-ਵਾਰ ਮੀਟਿੰਗਾਂ ਦੇ ਵਾਅਦੇ ਕਰਕੇ ਮੁਕਰ ਰਹੀ ਪੰਜਾਬ ਸਰਕਾਰ”- ਪ੍ਰਧਾਨ ਡਾ. ਟੀਨਾ

– ਮੈਰੀਟੋਰੀਅਸ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਸਿੱਖਿਆ ਮੰਤਰੀ ਕੋਲ ਸਮਾਂ ਨਹੀਂ”- ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ

ਚੰਡੀਗੜ੍ਹ, 6 ਮਾਰਚ 2026- ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਸੀ। ਯੂਨੀਅਨ ਦੇ ਨੁਮਾਇੰਦਿਆਂ ਨੂੰ ਉਮੀਦ ਸੀ ਕਿ ਮੰਤਰੀ ਸਾਹਿਬ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਗੇ, ਪਰ ਮੀਟਿੰਗ ਦੌਰਾਨ ਮੰਤਰੀ ਵੱਲੋਂ ਯੂਨੀਅਨ ਨੂੰ ਕੇਵਲ 50 ਸੈਕਿੰਡ ਦਾ ਸਮਾਂ ਦਿੱਤਾ ਗਿਆ ਅਤੇ ਇਹ ਕਹਿ ਦਿੱਤਾ ਗਿਆ ਕਿ ਉਹ ਬਹੁਤ ਵਿਅਸਤ ਹਨ।

ਯੂਨੀਅਨ ਆਗੂਆਂ ਨੇ ਇਸ ਨੂੰ ਅਧਿਆਪਕ ਵਰਗ ਦੀ ਖੁੱਲ੍ਹੀ ਬੇਇੱਜ਼ਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਵਾਅਦੇ ਕਰਕੇ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ।

ਯੂਨੀਅਨ ਆਗੂਆਂ ਨੇ ਇਹ ਵੀ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਦੇ 130 ਵਿਦਿਆਰਥੀਆਂ ਨੇ ਹਾਲ ਹੀ ਵਿੱਚ JEE Mains ਦੀ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਇਹਨਾਂ ਸਕੂਲਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਫਿਰ ਵੀ ਇਹਨਾਂ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਨਜ਼ਰਅੰਦਾਜ਼ ਕਰਨਾ ਬਹੁਤ ਦੁੱਖਦਾਈ ਹੈ।

ਸਰਕਾਰ ਦੇ ਇਸ ਅਪਮਾਨਜਨਕ ਰਵੱਈਏ ਦੇ ਵਿਰੋਧ ਵਿੱਚ 8 ਮਾਰਚ (ਮਹਿਲਾ ਦਿਵਸ) ਨੂੰ ਮੈਰੀਟੋਰੀਅਸ ਸਕੂਲਾਂ ਦੀਆਂ ਮਹਿਲਾ ਅਧਿਆਪਕਾਵਾਂ (ਮੋਹਾਲੀ ਅਤੇ ਪਟਿਆਲਾ ਇਕਾਈ) ਵੱਲੋਂ ਪੋਸਟਰ ਪ੍ਰਦਰਸ਼ਨ ਕੀਤਾ ਜਾਵੇਗਾ।

ਯੂਨੀਅਨ ਆਗੂ ਡਾ.ਟੀਨਾ ਨੇ ਕਿਹਾ ਕਿ ਇਹ ਪ੍ਰਦਰਸ਼ਨ ਇੱਕ ਚੇਤਾਵਨੀ ਹੈ ਕੀ ਜੇਕਰ ਸਰਕਾਰ ਨੇ ਜਲਦੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਵਿਰੁੱਧ ਵੱਡੇ ਪੱਧਰ ‘ਤੇ ਸੰਘਰਸ਼ ਅਤੇ ਪ੍ਰਦਰਸ਼ਨ ਕੀਤੇ ਜਾਣਗੇ।

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਦੱਸਿਆ ਕਿ ਇਸ ਪੋਸਟਰ ਪ੍ਰਦਰਸ਼ਨ ਵਿੱਚ ਪਟਿਆਲਾ ਅਤੇ ਮੋਹਾਲੀ ਇਕਾਈ ਦੀਆਂ ਮਹਿਲਾ ਅਧਿਆਪਕਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੀਆਂ।

 

ਪੰਜਾਬ ਸਰਕਾਰ ਵੱਲੋਂ 3 IPS/PPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਸਰਕਾਰ ਵੱਲੋਂ 3 IPS/PPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 6 ਮਾਰਚ 2026- ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਸਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਪੰਜਾਬ ਦੇ ਤਿੰਨ ਆਈਪੀਐਸ ਅਤੇ ਪੀਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਇਹ ਤਿੰਨੋਂ ਅਫ਼ਸਰ ਵਿਜੀਲੈਂਸ ਬਿਊਰੋ ਵਿੱਚ ਤੈਨਾਤ ਸਨ।

ਹੇਠਾਂ ਪੜ੍ਹੋ ਬਾਕੀ ਦਾ ਵੇਰਵਾ

 

BREAKING- ਪੰਜਾਬ ‘ਚ ਬਿਜਲੀ ਹੋਈ ਸਸਤੀ; ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

 

BREAKING- ਪੰਜਾਬ ‘ਚ ਬਿਜਲੀ ਹੋਈ ਸਸਤੀ; ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

EV ਚਾਰਜਿੰਗ ਸਟੇਸ਼ਨਾਂ ਅਤੇ ਉਦਯੋਗਾਂ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 6 ਮਾਰਚ 2026- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸੂਬੇ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕਰਨ ਦਾ ਵੱਡਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਉਦੇਸ਼ ਆਮ ਜਨਤਾ ਨੂੰ ਆਰਥਿਕ ਰਾਹਤ ਦੇਣਾ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ, ਪੰਜਾਬ ਦੇ ਘਰਾਂ ਨੂੰ ਸਰਕਾਰ ਦੀ ਮੌਜੂਦਾ ਸਕੀਮ ਤਹਿਤ 300 ਯੂਨਿਟ ਮੁਫ਼ਤ ਬਿਜਲੀ ਮਿਲਦੀ ਰਹੇਗੀ।

ਘਰੇਲੂ ਬਿਜਲੀ ਦਰਾਂ ਵਿੱਚ 70 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਬਿਜਲੀ ਬਿੱਲਾਂ ‘ਤੇ ਲੱਗਣ ਵਾਲੇ ਫਿਕਸਡ ਚਾਰਜਿਜ਼ ਵਿੱਚ ਵੀ 5 ਤੋਂ 10 ਰੁਪਏ ਪ੍ਰਤੀ ਕਿਲੋਵਾਟ ਪ੍ਰਤੀ ਮਹੀਨਾ ਦੀ ਕਮੀ ਕੀਤੀ ਗਈ ਹੈ।

ਵਪਾਰਕ ਅਤੇ ਉਦਯੋਗਿਕ ਖੇਤਰ ਲਈ ਰਾਹਤ

ਵਪਾਰਕ ਅਦਾਰਿਆਂ ਲਈ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ, ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 65 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਲੋਡ ਦੇ ਹਿਸਾਬ ਨਾਲ ਇਹ ਕਟੌਤੀ 65 ਪੈਸੇ ਤੋਂ 79 ਪੈਸੇ ਪ੍ਰਤੀ ਯੂਨਿਟ ਤੱਕ ਹੋ ਸਕਦੀ ਹੈ।

100 ਕਿਲੋਵਾਟ (KW) ਤੱਕ ਦੇ ਲੋਡ ਵਾਲੇ ਉਦਯੋਗਾਂ ਲਈ ਫਿਕਸਡ ਚਾਰਜਿਜ਼ ਘਟਾ ਦਿੱਤੇ ਗਏ ਹਨ। ਵਿੱਤੀ ਸਾਲ 2026-27 ਲਈ ਉਦਯੋਗਿਕ ਖਪਤਕਾਰਾਂ ‘ਤੇ ਲੱਗਣ ਵਾਲਾ ਸਾਲਾਨਾ 3 ਫੀਸਦੀ ਦਾ ਵਾਧਾ ਇਸ ਵਾਰ ਨਹੀਂ ਲਗਾਇਆ ਜਾਵੇਗਾ।

ਇਲੈਕਟ੍ਰਿਕ ਵਾਹਨਾਂ (EV) ਲਈ ਵਿਸ਼ੇਸ਼ ਤੋਹਫ਼ਾ

ਸੂਬੇ ਵਿੱਚ ਸਾਫ਼-ਸੁਥਰੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ EV ਚਾਰਜਿੰਗ ਸਟੇਸ਼ਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮੰਤਰੀ ਨੇ ਕਿਹਾ ਕਿ ਜਿੱਥੇ ਵੀ ਈਵੀ ਚਾਰਜਿੰਗ ਸਟੇਸ਼ਨ ਸਥਾਪਤ ਕੀਤਾ ਜਾਵੇਗਾ।

ਉੱਥੇ ਫਿਕਸਡ ਚਾਰਜ ਸਿਰਫ਼ 5 ਰੁਪਏ ਪ੍ਰਤੀ ਯੂਨਿਟ ਹੋਵੇਗਾ, ਜੋ ਕਿ ਸਾਰੀਆਂ ਸ਼੍ਰੇਣੀਆਂ ਵਿੱਚੋਂ ਸਭ ਤੋਂ ਘੱਟ ਹੈ।

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਸਾਲ 2026-27 ਲਈ ਐਲਾਨੀਆਂ ਗਈਆਂ ਇਹ ਨਵੀਆਂ ਦਰਾਂ ਖਪਤਕਾਰਾਂ ਦੇ ਜੇਬ ਦੇ ਬੋਝ ਨੂੰ ਘਟਾਉਣ ਵਿੱਚ ਸਹਾਈ ਸਿੱਧ ਹੋਣਗੀਆਂ।

 

ਵੱਡੀ ਖ਼ਬਰ: ਪੰਜਾਬ ‘ਚ ਇੱਕ ਹੋਰ ਸਰਪੰਚ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ!

 

ਵੱਡੀ ਖ਼ਬਰ: ਪੰਜਾਬ ‘ਚ ਇੱਕ ਹੋਰ ਸਰਪੰਚ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ!

ਬਾਘਾਪੁਰਾਣਾ ਵਿਖੇ ਫਾਰਚੂਨਰ ਸਵਾਰ ਹਮਲਾਵਰਾਂ ਨੇ ਸਰਪੰਚ ਹਰਵਿੰਦਰ ਹੈਪੀ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ; ਇਲਾਜ ਦੌਰਾਨ ਤੋੜਿਆ ਦਮ

ਮੋਗਾ/ਬਾਘਾਪੁਰਾਣਾ: 6 ਮਾਰਚ 2026 – ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਡਗਮਗਾ ਰਹੀ ਹੈ। ਅਜੇ ‘ਆਪ’ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੀ ਸਿਆਹੀ ਵੀ ਨਹੀਂ ਸੀ ਸੁੱਕੀ ਕਿ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਇਲਾਕੇ ਵਿੱਚ ਇੱਕ ਹੋਰ ਖ਼ੂਨੀ ਵਾਰਦਾਤ ਵਾਪਰ ਗਈ ਹੈ। ਪਿੰਡ ਪੱਤੋਂ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਬੇਖ਼ੌਫ਼ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਸਰਪੰਚ ਹਰਵਿੰਦਰ ਸਿੰਘ ਹੈਪੀ ਬਾਘਾਪੁਰਾਣਾ ਵਿਖੇ ਕੋਟਕਪੂਰਾ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ਦੇ ਕੋਲ ਮੌਜੂਦ ਸੀ। ਇਸੇ ਦੌਰਾਨ ਇੱਕ ਸਫੈਦ ਰੰਗ ਦੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਆਏ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ।

ਹਮਲਾਵਰਾਂ ਨੇ ਸਰਪੰਚ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਉੱਥੇ ਹੀ ਗਿਰ ਪਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਉੱਚ-ਪੱਧਰੀ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸੀਸੀਟੀਵੀ (CCTV) ਫੁਟੇਜ ਖੰਗਾਲੀ ਜਾ ਰਹੀ ਹੈ ਤਾਂ, ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਦਿਨ-ਦਹਾੜੇ ਵਾਪਰੀ ਇਸ ਵਾਰਦਾਤ ਕਾਰਨ ਬਾਘਾਪੁਰਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

 

ਅਧਿਆਪਕਾਂ ਦਾ ਸਬਰ ਟੁੱਟਿਆ; ਪਰਿਵਾਰਾਂ ਸਮੇਤ ਵਿਧਾਨ ਸਭਾ ਵੱਲ ਕੂਚ ਕਰਨਗੇ ਸਪੈਸ਼ਲ ਬੀ.ਐੱਡ. ਪਾਸ ਅਤੇ ਕੱਚੇ ਅਧਿਆਪਕ

File Photo (AI)

 

ਅਧਿਆਪਕਾਂ ਦਾ ਸਬਰ ਟੁੱਟਿਆ; ਪਰਿਵਾਰਾਂ ਸਮੇਤ ਵਿਧਾਨ ਸਭਾ ਵੱਲ ਕੂਚ ਕਰਨਗੇ ਸਪੈਸ਼ਲ ਬੀ.ਐੱਡ. ਪਾਸ ਅਤੇ ਕੱਚੇ ਅਧਿਆਪਕ

ਮਾਨ ਸਰਕਾਰ ਲਈ ‘ਮਹਿਲਾ ਦਿਵਸ’ ਬਣੇਗਾ ਚੁਣੌਤੀ; ਹਜ਼ਾਰਾਂ ਅਧਿਆਪਕ ਪਰਿਵਾਰਾਂ ਸਮੇਤ ਘੇਰਨਗੇ ਵਿਧਾਨ ਸਭਾ

“6000 ਰੁਪਏ ‘ਚ ਕਿਵੇਂ ਚੱਲੇਗਾ ਚੁੱਲ੍ਹਾ?” – ਸਪੈਸ਼ਲ ਬੀ.ਐੱਡ. ਅਧਿਆਪਕਾਂ ਨੇ ਸਰਕਾਰ ਦੇ ‘ਲਾਰਿਆਂ’ ਵਿਰੁੱਧ ਖੋਲ੍ਹਿਆ ਮੋਰਚਾ

8 ਮਾਰਚ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਗੂੰਜੇਗੀ ਅਧਿਆਪਕਾਂ ਦੀ ਆਵਾਜ਼; ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਨ ਦੀ ਮੰਗ

ਮਹਿਲਾ ਦਿਵਸ ਮੌਕੇ ਸਰਕਾਰ ਵਿਰੁੱਧ ਖੋਲ੍ਹਿਆ ਜਾਵੇਗਾ ਮੋਰਚਾ; 6000 ਰੁਪਏ ਨਿਗੂਣੀ ਤਨਖਾਹ ‘ਤੇ ਕੰਮ ਕਰਨ ਲਈ ਮਜਬੂਰ ਅਧਿਆਪਕਾਂ ਨੇ ਦਿੱਤੀ ਖ਼ੁਦਕੁਸ਼ੀ ਦੀ ਚੇਤਾਵਨੀ

ਮੋਹਾਲੀ/ਚੰਡੀਗੜ੍ਹ 6 ਮਾਰਚ 2026: ਪੰਜਾਬ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।

‘ਸਪੈਸ਼ਲ ਬੀ.ਐੱਡ. ਪਾਸ ਅਧਿਆਪਕ ਯੂਨੀਅਨ’ ਅਤੇ ‘107 ਕੱਚੇ ਅਧਿਆਪਕ ਯੂਨੀਅਨ’ (ਜਿਨ੍ਹਾਂ ਦੀ 10 ਸਾਲ ਦੀ ਸੇਵਾ ਪੂਰੀ ਹੋ ਚੁੱਕੀ ਹੈ) ਨੇ 8 ਮਾਰਚ (ਐਤਵਾਰ) ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਪਣੇ ਪਰਿਵਾਰਾਂ ਸਮੇਤ ਵਿਧਾਨ ਸਭਾ ਚੰਡੀਗੜ੍ਹ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਕੇਸ ਨੰਬਰ 132 ਅਨੁਸਾਰ ਸਪੈਸ਼ਲ ਬੀ.ਐੱਡ. ਪਾਸ ਅਧਿਆਪਕਾਂ ਨੂੰ ‘ਸਪੈਸ਼ਲ ਐਜੂਕੇਟਰ’ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ। ਅਧਿਆਪਕ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਵੀ ਮਹਿਜ਼ 3500 ਤੋਂ 6000 ਰੁਪਏ ਮਹੀਨਾਵਾਰ ਤਨਖਾਹ ‘ਤੇ ਕੰਮ ਕਰਨ ਲਈ ਮਜਬੂਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਸਾਲ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ ਵੀ ਅਧਿਆਪਕ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ, ਪਰ ਅੱਜ ਤੱਕ ਇੱਕ ਵੀ ਅਹਿਮ ਮੀਟਿੰਗ ਕਰਕੇ ਰੈਗੂਲਰ ਆਰਡਰ ਜਾਰੀ ਨਹੀਂ ਕੀਤੇ ਗਏ।

ਅਧਿਆਪਕ ਆਗੂਆਂ ਨੇ ਭਰੇ ਮਨ ਨਾਲ ਕਿਹਾ ਕਿ ਖ਼ਾਸ ਕਰਕੇ ਮਹਿਲਾ ਅਧਿਆਪਕ ਮਾਨਸਿਕ ਤੌਰ ‘ਤੇ ਇੰਨੀਆਂ ਪਰੇਸ਼ਾਨ ਹੋ ਚੁੱਕੀਆਂ ਹਨ ਕਿ ਉਹ ਆਤਮ-ਹੱਤਿਆ ਵਰਗੇ ਕਦਮ ਚੁੱਕਣ ਲਈ ਮਜਬੂਰ ਹਨ। ਜੇਕਰ ਸੰਘਰਸ਼ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਸਪੈਸ਼ਲ ਬੀ.ਐੱਡ. ਪਾਸ ਅਧਿਆਪਕ ਜਥੇਬੰਦੀ ਨੇ ਸਮੂਹ ਸਾਥੀਆਂ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਸਵੇਰੇ 11:00 ਵਜੇ ਪਹੁੰਚਣ।

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ; ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 8 ਮਾਰਚ ਨੂੰ ਵਿਧਾਨ ਸਭਾ ਵੱਲ ਹੋਵੇਗਾ ਵਿਸ਼ਾਲ ਮਾਰਚ

 

ਪੁਰਾਣੀ ਪੈਨਸ਼ਨ ਲਈ 8 ਮਾਰਚ ਨੂੰ ਵਿਧਾਨ ਸਭਾ ਵੱਲ ਹੋਵੇਗਾ ਮਾਰਚ

– ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ-ਡੀ. ਟੀ. ਐਫ਼

ਐੱਸ ਏ ਐੱਸ ਨਗਰ, 06 ਮਾਰਚ 2026- ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ ਪੀ ਐਫ਼ ਕਰਮਚਾਰੀ ਯੂਨੀਅਨ ਅਤੇ ਟਰੇਡ ਯੂਨੀਅਨ ਸੈਂਟਰਾਂ ਵੱਲੋਂ 08 ਮਾਰਚ ਨੂੰ ਬਜ਼ਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖਤਾ ਕਦਮ ਨਹੀਂ ਪੁੱਟਿਆ।

ਸਗੋਂ ਐੱਨ ਪੀ ਐੱਸ ਦੇ ਅੰਡਰ ਮੁਲਾਜ਼ਮਾਂ ਅਤੇ ਖਜ਼ਾਨੇ ਦੇ ਕਰੋੜਾਂ-ਅਰਬਾਂ ਰੁਪਏ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ ਵਿੱਚ ਲਾਉਣ ਲਈ ਦਿੱਤੇ ਜਾ ਰਹੇ ਹਨ ਅਤੇ ਮੁਲਾਜ਼ਮ ਪੰਜ-ਪੰਜ ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ।

ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਨਿਰਾ ਝੂਠ ਸਾਬਿਤ ਹੋਇਆ।

ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 2 ਲੱਖ ਮੁਲਾਜ਼ਮ ਐੱਨ ਪੀ ਐੱਸ ਦੇ ਅੰਡਰ ਹਨ, ਜੋ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹ ਜੀ ਪੀ ਐਫ਼ ਖਾਤੇ ਖੋਲ੍ਹੇ।

ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।

 

ਮਾਨਸਾ: ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ; ਅਹਿਮਦਪੁਰ ਸਕੂਲ ‘ਚ 50 ਬੱਚਿਆਂ ਦਾ ਹੋਇਆ ਦਾਖਲਾ

 

ਮਾਨਸਾ: ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ; ਅਹਿਮਦਪੁਰ ਸਕੂਲ ‘ਚ 50 ਬੱਚਿਆਂ ਦਾ ਹੋਇਆ ਦਾਖਲਾ

ਮਾਨਸਾ ਜ਼ਿਲ੍ਹੇ ‘ਚ ਦਾਖਲਾ ਮੁਹਿੰਮ ਤੇਜ਼- 50 ਦੇ ਕਰੀਬ ਸਕੂਲ ਆਫ਼ ਹੈਪੀਨੈੱਸ ਅਹਿਮਦਪੁਰ ਵਿਖੇ ਬੱਚੇ ਦਾਖਲ

ਮਾਨਸਾ, 6 March 2026- 

ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਮਾਨਸਾ ਮੰਜੂ ਬਾਲਾ ਅਤੇ ਬਲਾਕ ਸਿੱਖਿਆ ਅਫਸਰ ਸਤਪਾਲ ਸ਼ਰਮਾ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਦਾਖਲਾ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਗੱਲਬਾਤ ਕਰਦਿਆਂ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ ਇਸ ਵਾਰ ਪ੍ਰਾਇਮਰੀ ਸਕੂਲ ਵਿੱਚ 50 ਦੇ ਕਰੀਬ ਬੱਚਿਆਂ ਦਾ ਆਰਜ਼ੀ ਦਾਖਲਾ ਕੀਤਾ ਜਾ ਚੁੱਕਾ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਵੱਲੋਂ ਇਸ ਸਾਲ ਪਹਿਲਾਂ ਹੀ ਦਾਖਲਾ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਤਾਂ ਜੋ ਸਹੀ ਸਮੇਂ ‘ਤੇ ਬੱਚਿਆਂ ਦੇ ਦਾਖਲੇ ਹੋ ਸਕਣ।

ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ ਭੱਠਿਆਂ, ਫੈਕਟਰੀਆਂ, ਢਾਬਿਆਂ ਵਿੱਚ ਕੰਮ ਕਰਦੇ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।

ਉਹਨਾਂ ਅੱਜ ਅਹਿਮਦਪੁਰ ਵਿਖੇ ਗੱਤਾ ਫੈਕਟਰੀ ਵਿੱਚੋਂ ਤਿੰਨ ਨਵੇਂ ਵਿਦਿਆਰਥੀਆਂ ਦਾ ਦਾਖਲਾ ਕੀਤਾ।

ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ, ਮੁਫਤ ਵਜ਼ੀਫਾ, ਦੁਪਹਿਰ ਦਾ ਵਧੀਆ ਭੋਜਨ, ਮੁਫਤ ਕਿਤਾਬਾਂ ਅਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਹਨਾਂ ਮਾਪਿਆਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ।

 

Big Breaking: ਚੰਡੀਗੜ੍ਹ ‘ਚ ਹਾਕੀ ਖਿਡਾਰਨ ਦਾ ਬੇਰਹਿਮੀ ਨਾਲ ਕਤਲ

 

Big Breaking: ਚੰਡੀਗੜ੍ਹ ‘ਚ ਹਾਕੀ ਖਿਡਾਰਨ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 6 March 2026- 

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਸਟੇਟ ਪੱਧਰੀ ਹਾਕੀ ਖਿਡਾਰਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਦੇ ਮੁਤਾਬਕ, ਚੰਡੀਗੜ੍ਹ ਦੇ ਸੈਕਟਰ 38 ਵਿੱਚ ਇੱਕ 21 ਸਾਲਾ ਰਾਜ ਪੱਧਰੀ ਹਾਕੀ ਖਿਡਾਰਨ ਦੀ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਤਾਨੀਆ ਵਜੋਂ ਹੋਈ ਹੈ।

ਪੁਲਿਸ ਦੇ ਅਨੁਸਾਰ, ਇਹ ਘਟਨਾ ਇੱਕੋ ਘਰ ਵਿੱਚ ਰਹਿਣ ਵਾਲੇ ਦੋ ਪਰਿਵਾਰਾਂ ਵਿਚਕਾਰ ਜਾਇਦਾਦ ਦੀ ਮਾਲਕੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ ਝਗੜੇ ਤੋਂ ਬਾਅਦ ਵਾਪਰੀ।

ਆਪਣੀ ਸ਼ਿਕਾਇਤ ਵਿੱਚ, ਤਾਨੀਆ ਦੇ ਪਿਤਾ ਰਵੀ, ਜੋ ਕਿ ਇੱਕ ਆਟੋ-ਰਿਕਸ਼ਾ ਚਾਲਕ ਹੈ, ਨੇ ਕਿਹਾ ਕਿ ਉਸਦੀ ਭੈਣ ਅਤੇ ਉਸਦਾ ਪਰਿਵਾਰ ਘਰ ਦੀ ਪਹਿਲੀ ਮੰਜ਼ਿਲ ‘ਤੇ ਰਹਿੰਦੇ ਸਨ ਅਤੇ ਜਾਇਦਾਦ ਦੀ ਮਾਲਕੀ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿਚਕਾਰ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਸੀ।

ਰਵੀ ਨੇ ਦੋਸ਼ ਲਗਾਇਆ ਕਿ ਉਸਦਾ ਭਤੀਜਾ ਕ੍ਰਿਸ਼ਨਾ ਅਕਸਰ ਇਸ ਮੁੱਦੇ ‘ਤੇ ਉਸ ਨਾਲ ਬਹਿਸ ਕਰਦਾ ਸੀ। ਵੀਰਵਾਰ ਦੁਪਹਿਰ ਨੂੰ, ਪਰਿਵਾਰਾਂ ਵਿਚਕਾਰ ਇੱਕ ਹੋਰ ਝਗੜਾ ਹੋ ਗਿਆ।

ਰਵੀ ਨੇ ਕਿਹਾ ਕਿ ਉਹ ਆਪਣੀ ਭੈਣ ਦੇ ਪਰਿਵਾਰ ਨੂੰ ਸ਼ਾਂਤ ਕਰਨ ਲਈ ਉੱਪਰ ਗਿਆ ਸੀ ਅਤੇ ਵਾਪਸ ਆ ਰਿਹਾ ਸੀ ਜਦੋਂ ਤਾਨੀਆ ਉੱਪਰ ਗਈ।

ਉਸਨੇ ਦਾਅਵਾ ਕੀਤਾ ਕਿ ਬਹਿਸ ਦੌਰਾਨ, ਕ੍ਰਿਸ਼ਨਾ ਨੇ ਰਵੀ, ਗੰਗਨ, ਅਨਿਕੇਤ, ਨਵੀਨ ਅਤੇ ਟੀਨਾ ਨਾਲ ਮਿਲ ਕੇ ਤਾਨੀਆ ‘ਤੇ ਹਮਲਾ ਕਰ ਦਿੱਤਾ।

ਹਮਲੇ ਦੌਰਾਨ ਕ੍ਰਿਸ਼ਨਾ ਨੇ ਕਥਿਤ ਤੌਰ ‘ਤੇ ਉਸਦੀ ਕਮਰ ਦੇ ਨੇੜੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਤਾਨੀਆ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਣ ਤੋਂ ਬਾਅਦ, ਸੈਕਟਰ 39 ਪੁਲਿਸ ਸਟੇਸ਼ਨ ਦੀ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਸਦੇ ਪਿਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ। ਪੁਲਿਸ ਨੇ ਕਿਹਾ ਕਿ ਦੋਸ਼ੀ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੀੜਤਾ ਦੇ ਪਿਤਾ ਨੇ ਕਿਹਾ ਕਿ ਤਾਨੀਆ ਨੇ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਲਈ ਹੈ ਅਤੇ ਇੱਕ ਹਾਕੀ ਖਿਡਾਰਨ ਸੀ। ਉਹ ਸ਼ੁੱਕਰਵਾਰ ਨੂੰ ਇੱਕ ਰਾਜ ਪੱਧਰੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਣ ਵਾਲੀ ਸੀ। ਖਬਰ ਸਰੋਤ- ptc

 

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਵੇਖੋ ਲਾਈਵ- ਸੁਣੋ ਗਵਰਨਰ ਦਾ ਧਾਕੜ ਭਾਸ਼ਣ

 

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਵੇਖੋ ਲਾਈਵ- ਗਵਰਨਰ ਕਰ ਰਹੇ ਨੇ ਸੰਬੋਧਨ

 

Punjab Budget Session 2026 Live : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।

ਇਹ ਬਜਟ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਇਸਤੋਂ ਪਹਿਲਾਂ ਅੱਜ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮਟਿੰਗ ਵੀ ਕੀਤੀ, ਜਿਸ ਵਿੱਚ ਸਭ ਤੋਂ ਵੱਡੇ ਮੁੱਦੇ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਨੂੰ ਲੈ ਕੇ ਚਰਚਾ ਕੀਤੀ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ 8 ਮਾਰਚ ਨੂੰ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ, ਜਿਸ ਵਿੱਚ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ (ਗਾਰੰਟੀ) ਦਿੱਤੀ ਗਈ ਸੀ, ਪਰੰਤੂ ਅਜੇ ਤੱਕ ਸਰਕਾਰ ਦੇ 4 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਇਹ ਐਲਾਨ ਨਹੀਂ ਹੋਇਆ ਹੈ।

ਬੈਂਡ ਲੈ ਕੇ ਪਹੁੰਚੇ ਮੰਤਰੀ ਈਟੀਓ

ਵਿਧਾਨ ਸਭਾ ਦੇ ਬਾਹਰ ਬੈਂਡ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈਟੀਓ ‘ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਨਿਸ਼ਾਨਾ ਵਿੰਨਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ‘ਚ ਚੰਡੀਗੜ੍ਹ ਪੁਲਿਸ ਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਖਹਿਰਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਨੂੰ ਵੀ ਸਰਕਸ ਬਣਾ ਕੇ ਰੱਖ ਦਿੱਤਾ ਹੈ, ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਐਨਕਾਊਂਟਰ ਵੱਧਦੇ ਜਾ ਰਹੇ ਹਨ ਅਤੇ ਪੰਜਾਬੀਆਂ ਨੂੰ ਬਜਟ ਤੋਂ ਵੀ ਜ਼ੀਰੋ ਉਮੀਦਾਂ ਹਨ।

ਕਾਨੂੰਨ ਵਿਵਸਥਾ ਦਾ ਜਲੂਸ ਨਿਕਲਿਆ : ਪ੍ਰਗਟ ਸਿੰਘ

ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ, “ਮੈਨੂੰ ਬਾਕੀਆਂ ਬਾਰੇ ਨਹੀਂ ਪਤਾ। ਸਰਕਾਰ ਪਹਿਲਾਂ ਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਟੈਂਡ ਲੈ ਚੁੱਕੀ ਹੈ। ਗੁਰਦਾਸਪੁਰ ਦੀ ਸਥਿਤੀ ਦੱਸਦੀ ਹੈ ਕਿ ਪੁਲਿਸ ਅਤੇ ਲੀਡਰਸ਼ਿਪ ਦੋਵੇਂ ਅਸਫਲ ਹੋ ਗਏ ਹਨ। ਕੋਈ ਵੀ ਅੱਗੇ ਵਧਣ ਅਤੇ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹੈ।”

ਉਨ੍ਹਾਂ ਕਿਹਾ, “ਮੈਂ ਸੁਣਿਆ ਹੈ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਗੱਲ ਹੋ ਰਹੀ ਹੈ। ਹਾਲਾਂਕਿ, ਅਕਤੂਬਰ ਤੋਂ ਦਸੰਬਰ ਤੱਕ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਉਨ੍ਹਾਂ ਦੀ ਨਿਯਮਤ ਪੈਨਸ਼ਨ ਵੀ ਨਹੀਂ ਦਿੱਤੀ ਗਈ ਸੀ। ਬਿਹਤਰ ਹੁੰਦਾ ਜੇਕਰ ਉਨ੍ਹਾਂ ਨੂੰ ਪਹਿਲਾਂ ਪੈਨਸ਼ਨ ਦਿੱਤੀ ਜਾਂਦੀ।”

ਕਾਂਗਰਸ ਨੇ ਵਿਧਾਨ ਸਭਾ ਦੀ ਮੰਗੀ ਸੁਰੱਖਿਆ

ਬਜਟ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਰਾਜਨੀਤਿਕ ਪਾਰਾ ਗਰਮ ਹੋ ਗਿਆ ਹੈ। ਪੰਜਾਬ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਨੇ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਅਤੇ ਵਿਧਾਇਕਾਂ ‘ਤੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਪੰਜਾਬ ਕਾਂਗਰਸ ਨੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

 

ਵੱਡੀ ਖ਼ਬਰ: ਭਾਰਤੀ ਹਵਾਈ ਸੈਨਾ ਦਾ ਜਹਾਜ਼ ਕ੍ਰੈਸ਼

 

ਵੱਡੀ ਖ਼ਬਰ: ਭਾਰਤੀ ਹਵਾਈ ਸੈਨਾ ਦਾ ਜਹਾਜ਼ ਕ੍ਰੈਸ਼

ਨਵੀਂ ਦਿੱਲੀ, 6 ਮਾਰਚ 2026-

ਵੀਰਵਾਰ ਨੂੰ ਅਸਾਮ ਦੇ ਕਾਰਬੀ ਐਂਗਲੌਂਗ ਖੇਤਰ ਵਿੱਚ ਹਵਾਈ ਸੈਨਾ ਦਾ ਇੱਕ ਸੁਖੋਈ-30 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਵਾਈ ਸੈਨਾ ਦੇ ਬੁਲਾਰੇ ਨੇ ਸ਼ੁੱਕਰਵਾਰ ਸਵੇਰੇ ਹਾਦਸੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਹਾਦਸਾ ਜੋਰਹਾਟ ਤੋਂ 60 ਕਿਲੋਮੀਟਰ ਦੂਰ ਹੋਇਆ। ਪਾਇਲਟ ਬਾਰੇ ਤੁਰੰਤ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਹਵਾਈ ਸੈਨਾ ਇੱਕ ਵਿਸ਼ਾਲ ਬਚਾਅ ਕਾਰਜ ਚਲਾ ਰਹੀ ਹੈ।

ਇਸ ਤੋਂ ਪਹਿਲਾਂ, ਹਵਾਈ ਸੈਨਾ ਨੇ ਵੀਰਵਾਰ ਦੇਰ ਰਾਤ ਐਲਾਨ ਕੀਤਾ ਸੀ ਕਿ ਇੱਕ ਸੁਖੋਈ ਲੜਾਕੂ ਜਹਾਜ਼ ਦੇ ਨਿਰਧਾਰਤ ਸਮੇਂ ਅਨੁਸਾਰ ਵਾਪਸ ਨਾ ਆਉਣ ਤੋਂ ਬਾਅਦ ਇੱਕ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇੱਕ ਸੁਖੋਈ ਲੜਾਕੂ ਜਹਾਜ਼ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ ਸੀ। ਜਹਾਜ਼ ਨੇ ਅਸਾਮ ਦੇ ਜੋਰਹਾਟ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਆਖਰੀ ਵਾਰ ਵੀਰਵਾਰ ਸ਼ਾਮ 7:42 ਵਜੇ ਸੰਪਰਕ ਕੀਤਾ ਗਿਆ ਸੀ।

ਦੱਸ ਦਈਏ ਕਿ, Su-30MKI ਇੱਕ ਦੋ-ਸੀਟ ਵਾਲਾ, ਮਲਟੀਰੋਲ, ਲੰਬੀ ਦੂਰੀ ਦਾ ਲੜਾਕੂ ਜਹਾਜ਼ ਹੈ ਜੋ ਰੂਸੀ ਏਰੋਸਪੇਸ ਕੰਪਨੀ ਸੁਖੋਈ ਦੁਆਰਾ ਵਿਕਸਤ ਕੀਤਾ ਗਿਆ ਹੈ। ਭਾਰਤ ਵਿੱਚ, ਇਹ ਭਾਰਤੀ ਹਵਾਈ ਸੈਨਾ ਲਈ HAL (ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ) ਦੁਆਰਾ ਲਾਇਸੈਂਸ ਅਧੀਨ ਤਿਆਰ ਕੀਤਾ ਜਾਂਦਾ ਹੈ।

ਇੱਕ ਸਥਾਨਕ ਵਿਅਕਤੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ “ਅਸੀਂ ਵੀਰਵਾਰ ਸ਼ਾਮ ਨੂੰ ਇੱਕ ਲੜਾਕੂ ਜਹਾਜ਼ ਨੂੰ ਹੇਠਾਂ ਆਉਂਦੇ ਦੇਖਿਆ। ਫਿਰ ਇੱਕ ਜ਼ੋਰਦਾਰ ਆਵਾਜ਼ ਅਤੇ ਧਮਾਕਾ ਹੋਇਆ। ਚੌਕੀਵਾਲਾ ਪੁਲਿਸ ਸਟੇਸ਼ਨ ਦੀ ਪੁਲਿਸ ਇੱਥੇ ਮੌਜੂਦ ਹੈ। ਉਹ ਹੈਲੀਕਾਪਟਰਾਂ ਨਾਲ ਭਾਲ ਕਰ ਰਹੇ ਹਨ। ਪਾਇਲਟ ਅਜੇ ਤੱਕ ਨਹੀਂ ਮਿਲਿਆ ਹੈ।”

ਮੀਡੀਆ ਰਿਪੋਰਟਾਂ ਦੇ ਮੁਤਾਬਿਕ ਭਾਰਤੀ ਹਵਾਈ ਸੈਨਾ ਕੋਲ 260 ਤੋਂ ਵੱਧ ਐਸਯੂ-30ਐਮਕੇਆਈ ਜਹਾਜ਼ ਹਨ। ਜੂਨ 2024 ਵਿੱਚ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਸੁਖੋਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਜਨਵਰੀ 2023 ਵਿੱਚ ਗਵਾਲੀਅਰ ਏਅਰਬੇਸ ਤੋਂ ਉਡਾਣ ਭਰਨ ਤੋਂ ਬਾਅਦ ਇੱਕ ਹੋਰ ਐਸਯੂ-30 ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ।