ਸ਼ੁੱਕਰਵਾਰ, ਅਪ੍ਰੈਲ 24, 2026
Home Blog Page 139

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ ਕਾਨੂੰਗੋ ਦਾ ਭਰਾ 20,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਤਹਿਸੀਲਦਾਰ ਦੇ ਨਾਮ ‘ਤੇ ਮੰਗੀ ਸੀ 1,00,000 ਰੁਪਏ ਦੀ ਰਿਸ਼ਵਤ

 

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 17 ਫਰਵਰੀ 2026- 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।

ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ, ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ।

ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ। ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

 

ਸੂਬਾ ਪੱਧਰੀ ਸਾਇੰਸ ਮੇਲੇ ‘ਚ ਮਾਨਸਾ ਦੀਆਂ ਵਿਦਿਆਰਥਣਾਂ ਦਾ ਚਮਕਦਾਰ ਪ੍ਰਦਰਸ਼ਨ, ਤੀਜਾ ਸਥਾਨ ਹਾਸਲ

 

ਸੂਬਾ ਪੱਧਰੀ ਸਾਇੰਸ ਮੇਲੇ ‘ਚ ਮਾਨਸਾ ਦੀਆਂ ਵਿਦਿਆਰਥਣਾਂ ਦਾ ਚਮਕਦਾਰ ਪ੍ਰਦਰਸ਼ਨ, ਤੀਜਾ ਸਥਾਨ ਹਾਸਲ

ਮਾਨਸਾ 17 ਫਰਵਰੀ 2026-

ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਪਰਮਜੀਤ ਸਿੰਘ ਭੋਗਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸੂਬਾ ਪੱਧਰੀ ਸਾਇੰਸ ਮੇਲੇ ਵਿੱਚ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਲੇਲ ਸਿੰਘ ਵਾਲਾ ਦੀਆਂ ਵਿਦਿਆਰਥਣਾ ਨੇ ਮਾਡਲ ਪ੍ਰਦਰਸ਼ਰਨੀ ਮੁਕਾਬਲੇ ਵਿੱਚ ਭਾਗ ਲਿਆ ਅਤੇ ਸੂਬੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।

ਇਹ ਵਿਦਿਆਰਥਣਾ ਕੌਮੀ ਪੱਧਰ ਤੇ ਭਾਗ ਲੈਣਗੀਆਂ। ਇਹ ਵੀ ਜ਼ਿਕਰਯੋਗ ਹੈ ਕਿ ਦਲੇਲ ਸਿੰਘ ਵਾਲਾ ਦੇ ਇਸ ਸਕੂਲ ਦੀ ਅਗਵਾਈ ਲੰਬਾ ਸਮਾਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਪਰਮਜੀਤ ਸਿੰਘ ਭੋਗਲ ਨੇ ਕੀਤੀ ਹੈ। ਇਸ ਪ੍ਰਾਪਤੀ ਤੇ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ ਨੇ ਸਮੂਹ ਸਟਾਫ਼ ਦੀ ਪ੍ਰਸੰਸਾ ਕਰਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਅਤੇ ਗਾਈਡ ਅਧਿਆਪਕ ਸਵੀਨ ਅੱਗਰਵਾਲ ਨੇ ਦੱਸਿਆ ਕਿ ਦਿਸਕਰਨ ਕੌਰ ਜਮਾਤ ਨੌਵੀਂ ਤੇ ਹਰਵਿੰਦਰ ਕੌਰ ਜਮਾਤ ਨੌਵੀਂ ਵਲੋਂ ਤਿਆਰ ਕੀਤੇ ਇਸ ਜੇਤੂ ਮਾਡਲ ਦਾ ਥੀਮ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਸੀ।

ਇਹ ਮਾਡਲ ਪੰਜਾਬ ਦੀਆਂ ਤਿੰਨ ਮੁੱਖ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਨੀਵਾਂ ਹੋਣ ਦੀ ਸਮੱਸਿਆ, ਸ਼ਹਿਰਾਂ ਵਿੱਚ ਵੇਸਟ ਵਾਟਰ ਦੀ ਸਮੱਸਿਆ ਨੂੰ, ਪੰਜਾਬ ਦੇ ਕਈ ਖੇਤਰਾਂ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦਰਸਾਉਂਦਾ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: ਭਗਵੰਤ ਮਾਨ ਦੇ ਜ਼ਿਲ੍ਹੇ ‘ਚ ਨਹੀਂ ਲੱਗੇਗਾ ਸੀਮਿੰਟ ਪਲਾਂਟ, ਸੁਪਰੀਮ ਕੋਰਟ ਨੇ CLU ਮਨਜ਼ੂਰੀ ਕੀਤੀ ਰੱਦ

 

ਵੱਡੀ ਖ਼ਬਰ: ਭਗਵੰਤ ਮਾਨ ਦੇ ਜ਼ਿਲ੍ਹੇ ‘ਚ ਨਹੀਂ ਲੱਗੇਗਾ ਸੀਮਿੰਟ ਪਲਾਂਟ, ਸੁਪਰੀਮ ਕੋਰਟ ਨੇ CLU ਮਨਜ਼ੂਰੀ ਕੀਤੀ ਰੱਦ

ਵਾਤਾਵਰਣ ਪ੍ਰੇਮੀਆਂ ਅਤੇ ਕਿਸਾਨਾਂ ਦੀ ਵੱਡੀ ਕਾਮਯਾਬੀ: ਸੁਪਰੀਮ ਕੋਰਟ ਦੇ ਫੈਸਲੇ ਨਾਲ ਟਲਿਆ ਪ੍ਰਦੂਸ਼ਣ ਦਾ ਖਤਰਾ

“ਵਿਕਾਸ ਜ਼ਰੂਰੀ ਪਰ ਵਾਤਾਵਰਣ ਦੀ ਕੀਮਤ ‘ਤੇ ਨਹੀਂ”— ਸੁਪਰੀਮ ਕੋਰਟ ਨੇ ਸੰਗਰੂਰ ਦੇ ਲੋਕਾਂ ਦੇ ਪੱਖ ‘ਚ ਸੁਣਾਇਆ ਫੈਸਲਾ

ਸੰਗਰੂਰ/ਨਵੀਂ ਦਿੱਲੀ, 17 ਫਰਵਰੀ 2026-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਕਿਸਾਨਾਂ ਅਤੇ ਵਾਤਾਵਰਣ ਪ੍ਰੇਮੀਆਂ ਲਈ ਅੱਜ ਦਾ ਦਿਨ ਵੱਡੀ ਖੁਸ਼ਖਬਰੀ ਲੈ ਕੇ ਆਇਆ ਹੈ।

ਭਾਰਤ ਦੀ ਸਰਵਉੱਚ ਅਦਾਲਤ (Supreme Court) ਨੇ ਸੰਗਰੂਰ ਵਿੱਚ ਲੱਗਣ ਵਾਲੇ ਪ੍ਰਸਤਾਵਿਤ ਸ਼੍ਰੀ ਸੀਮਿੰਟ (Shree Cement) ਪਲਾਂਟ ਦੀ CLU (ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ) ਨੂੰ ਰੱਦ ਕਰ ਦਿੱਤਾ ਹੈ।

ਅਦਾਲਤ ਦੇ ਇਸ ਫੈਸਲੇ ਨੇ ਪਲਾਂਟ ਲਗਾਉਣ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਅਦਾਲਤ ਨੇ ਪਾਇਆ ਕਿ ਪਲਾਂਟ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਕਈ ਕਾਨੂੰਨੀ ਖਾਮੀਆਂ ਸਨ, ਜਿਸ ਕਾਰਨ CLU ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ।

ਅਦਾਲਤ ਨੇ ਸਵੀਕਾਰ ਕੀਤਾ ਕਿ ਇਸ ਪਲਾਂਟ ਨਾਲ ਖੇਤਰ ਦੇ ਵਾਤਾਵਰਣ ਅਤੇ ਭੂਮੀਗਤ ਪਾਣੀ (Ground Water) ਦੇ ਪੱਧਰ ‘ਤੇ ਮਾਰੂ ਪ੍ਰਭਾਵ ਪੈਣ ਦਾ ਗੰਭੀਰ ਖਤਰਾ ਸੀ।

ਸਥਾਨਕ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਇਸ ਪਲਾਂਟ ਵਿਰੁੱਧ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਕਿਸਾਨਾਂ ਦਾ ਤਰਕ ਸੀ ਕਿ ਉਪਜਾਊ ਜ਼ਮੀਨ ‘ਤੇ ਅਜਿਹਾ ਪ੍ਰਦੂਸ਼ਣ ਫੈਲਾਉਣ ਵਾਲਾ ਪਲਾਂਟ ਲਗਾਉਣਾ ਖੇਤੀਬਾੜੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਹੋਵੇਗਾ।

ਇਸ ਫੈਸਲੇ ਨੂੰ ਪੰਜਾਬ ਵਿੱਚ ਲੋਕ ਸ਼ਕਤੀ ਦੀ ਇੱਕ ਵੱਡੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਇਹ ਫੈਸਲਾ ਸਾਬਿਤ ਕਰਦਾ ਹੈ ਕਿ ਵਿਕਾਸ ਦੇ ਨਾਂ ‘ਤੇ ਵਾਤਾਵਰਣ ਅਤੇ ਜਨਤਕ ਸਿਹਤ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸੰਗਰੂਰ ਦੇ ਪਿੰਡਾਂ ਵਿੱਚ ਇਸ ਖ਼ਬਰ ਤੋਂ ਬਾਅਦ ਜਸ਼ਨ ਦਾ ਮਾਹੌਲ ਹੈ।

 

ਵੱਡੀ ਖ਼ਬਰ: ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ? ਹਾਈਕੋਰਟ ‘ਚ ਹੋਈ ਅਹਿਮ ਸੁਣਵਾਈ- ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

 

ਵੱਡੀ ਖ਼ਬਰ: ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ? ਹਾਈਕੋਰਟ ‘ਚ ਹੋਈ ਅਹਿਮ ਸੁਣਵਾਈ- ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 17 ਫਰਵਰੀ 2026-

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਵਿੱਚ ਅਹਿਮ ਸੁਣਵਾਈ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਮਜੀਠੀਆ ਦੀ ਜਾਨ ਨੂੰ ਖ਼ਤਰੇ ਦਾ ਮੁੜ ਮੁਲਾਂਕਣ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਮੌਜੂਦਾ ਸਮੇਂ ਮਜੀਠੀਆ ਦੀ ਸੁਰੱਖਿਆ ਲਈ 15 ਪੁਲਿਸ ਕਰਮਚਾਰੀ ਤਾਇਨਾਤ ਹਨ।

ਹਾਈਕੋਰਟ ਨੇ ਪੁੱਛਿਆ ਕਿ ਕੀ ਮਜੀਠੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਜਾਂ ਖ਼ਤਰੇ ਦਾ ਕੋਈ ਨਵਾਂ ਮੁਲਾਂਕਣ (Threat Assessment) ਕੀਤਾ ਗਿਆ ਸੀ? ਜਦੋਂ ਸਰਕਾਰ ਕੋਈ ਠੋਸ ਜਵਾਬ ਨਾ ਦੇ ਸਕੀ, ਤਾਂ ਅਦਾਲਤ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ।

ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਡੀਜੀਪੀ ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਕੇਂਦਰ ਅਤੇ ਰਾਜ ਸਰਕਾਰ ਨੂੰ ਮਜੀਠੀਆ ਦੇ ‘ਖ਼ਤਰੇ ਦੇ ਅਨੁਮਾਨ’ ਦੀ ਰਿਪੋਰਟ ਅਗਲੀ ਸੁਣਵਾਈ ‘ਤੇ ਸੀਲਬੰਦ ਲਿਫ਼ਾਫ਼ੇ ਵਿੱਚ ਜਮ੍ਹਾਂ ਕਰਵਾਉਣੀ ਹੋਵੇਗੀ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਨਵੀਂ ਰਿਪੋਰਟ ਨਹੀਂ ਆਉਂਦੀ, ਪੰਜਾਬ ਸਰਕਾਰ ਮਜੀਠੀਆ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਵਰਤੇ ਅਤੇ ਇਸ ਨੂੰ ਯਕੀਨੀ ਬਣਾਏ।

ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਮਾਰਚ 2026 ਨੂੰ ਹੋਵੇਗੀ। ਬਿਕਰਮ ਮਜੀਠੀਆ ਲਗਾਤਾਰ ਦੋਸ਼ ਲਗਾਉਂਦੇ ਰਹੇ ਹਨ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਈਕੋਰਟ ਦੇ ਇਸ ਫ਼ੈਸਲੇ ਨਾਲ ਹੁਣ ਇਹ ਤੈਅ ਹੋਵੇਗਾ ਕਿ ਕੀ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ (ਜਿਵੇਂ Z+ ਜਾਂ ਹੋਰ) ਦੀ ਲੋੜ ਹੈ ਜਾਂ ਨਹੀਂ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: ਮੋਹਾਲੀ ਦੇ ਸਕੂਲਾਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਦਹਿਸ਼ਤ ਦਾ ਮਾਹੌਲ

 

ਵੱਡੀ ਖ਼ਬਰ: ਮੋਹਾਲੀ ਦੇ ਸਕੂਲਾਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਦਹਿਸ਼ਤ ਦਾ ਮਾਹੌਲ

ਗਿਆਨ ਜੋਤੀ ਗਲੋਬਲ ਸਕੂਲ ਸਮੇਤ ਕਈ ਸੰਸਥਾਵਾਂ ਨੂੰ ਆਈ ਧਮਕੀ ਭਰੀ ਈਮੇਲ; CBSE ਗਣਿਤ ਦੀ ਪ੍ਰੀਖਿਆ ਦੌਰਾਨ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਮੋਹਾਲੀ, 17 ਫਰਵਰੀ 2026- ਮੋਹਾਲੀ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਕਾਰਨ ਹੜਕੰਪ ਮਚ ਗਿਆ ਹੈ।

ਫੇਜ਼ 2 ਸਥਿਤ ਗਿਆਨ ਜੋਤੀ ਗਲੋਬਲ ਸਕੂਲ ਨੂੰ ਅੱਜ ਸਵੇਰੇ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਨਾ ਸਿਰਫ਼ ਇਸ ਸਕੂਲ, ਸਗੋਂ ਹੋਰ ਕਈ ਸਕੂਲਾਂ ਅਤੇ ਫੋਰਟਿਸ ਹਸਪਤਾਲ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਗਿਆਨ ਜੋਤੀ ਸਕੂਲ ਅਤੇ ਈ-ਮੇਲ ਵਿੱਚ ਜ਼ਿਕਰ ਕੀਤੇ ਗਏ ਹੋਰ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਹੈ।

ਇਸ ਵਾਰ ਧਮਕੀ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਦਾ ਵੀ ਨਾਂ ਸ਼ਾਮਲ ਹੈ, ਜਿਸ ਕਾਰਨ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ।

ਅੱਜ CBSE 10ਵੀਂ/12ਵੀਂ ਦੀ ਗਣਿਤ (Mathematics) ਦੀ ਪ੍ਰੀਖਿਆ ਹੈ। ਅਜਿਹੀ ਸਥਿਤੀ ਵਿੱਚ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਬੱਚਿਆਂ ਨੂੰ ਮਾਨਸਿਕ ਤੌਰ ‘ਤੇ ਸ਼ਾਂਤ ਰੱਖਣਾ ਪੁਲਿਸ ਲਈ ਸਭ ਤੋਂ ਵੱਡੀ ਚੁਣੌਤੀ ਬਣ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਵੀ ਮੁਹਾਲੀ ਦੇ ਤਕਰੀਬਨ 16 ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜੋ ਜਾਂਚ ਤੋਂ ਬਾਅਦ ਅਫਵਾਹ (Hoax) ਸਾਬਿਤ ਹੋਈਆਂ ਸਨ। ਪਰ ਅੱਜ ਮੁੜ ਅਜਿਹੀ ਈਮੇਲ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਕੋਈ ਵੀ ਢਿੱਲ ਨਹੀਂ ਵਰਤ ਰਹੀਆਂ।

ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਦੀਆਂ ਟੀਮਾਂ ਸਕੂਲਾਂ ਅਤੇ ਹਸਪਤਾਲ ਦੀ ਤਲਾਸ਼ੀ ਲੈ ਰਹੀਆਂ ਹਨ।

ਸਾਈਬਰ ਸੈੱਲ ਈਮੇਲ ਦੇ ਆਈ.ਪੀ. ਐਡਰੈੱਸ (IP Address) ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਇਸ ਸ਼ਰਾਰਤ ਪਿੱਛੇ ਮਾਸਟਰਮਾਈਂਡ ਨੂੰ ਫੜਿਆ ਜਾ ਸਕੇ।

 

ਦਿੱਲੀ ਵਾਲੇ ਖਾ ਰਹੇ ਹਨ ਪੰਜਾਬ ਦੀ ਮਲਾਈ! ਬਘੇਲ ਦਾ AAP ‘ਤੇ ਤਿੱਖਾ ਹਮਲਾ

 

ਦਿੱਲੀ ਵਾਲੇ ਖਾ ਰਹੇ ਹਨ ਪੰਜਾਬ ਦੀ ਮਲਾਈ- ਬਘੇਲ ਦਾ AAP ‘ਤੇ ਤਿੱਖਾ ਹਮਲਾ

ਰੈਲੀਆਂ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੁੰਦਾ- ਕਾਂਗਰਸ ਨੇ ਵਿੰਨ੍ਹਿਆ ‘ਆਪ’ ‘ਤੇ ਨਿਸ਼ਾਨਾ

ਚੰਡੀਗੜ੍ਹ, 17 ਫਰਵਰੀ 2026-

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਨਸ਼ਿਆਂ ਵਿਰੁੱਧ ਮੋਗਾ ਵਿੱਚ ਕੀਤੀ ਜਾ ਰਹੀ ਰੈਲੀ ਬਾਰੇ ਬਘੇਲ ਨੇ ਕਿਹਾ ਕਿ ਨਸ਼ਾ ਖ਼ਤਮ ਕਰਨ ਦੀਆਂ ਗੱਲਾਂ ਸਿਰਫ਼ ਇੱਕ “ਦਿਖਾਵਾ” ਹਨ।

ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੁੰਦਾ; ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ਾ ਖ਼ਤਮ ਹੋਣ ਦੀ ਬਜਾਏ ਹੋਰ ਵਧ ਰਿਹਾ ਹੈ।

ਉਪ-ਮੁੱਖ ਮੰਤਰੀ (Deputy CM) ਲਗਾਉਣ ਦੀਆਂ ਚਰਚਾਵਾਂ ‘ਤੇ ਬਘੇਲ ਨੇ ਕਿਹਾ ਕਿ ਜਦੋਂ ਚੋਣਾਂ ਨੇੜੇ ਆ ਗਈਆਂ ਹਨ, ਉਦੋਂ ਇਨ੍ਹਾਂ ਨੂੰ ਡਿਪਟੀ ਸੀਐਮ ਦੀ ਯਾਦ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਦਿੱਲੀ ਵਾਲੇ ਪੰਜਾਬ ਦੀ ਸੱਤਾ ਦੀ “ਮਲਾਈ” ਖਾਂਦੇ ਰਹੇ ਹਨ।

ਦੱਸ ਦਈਏ ਕਿ ਬਘੇਲ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ।

ਬਘੇਲ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨਾਂ ਨਾਲ 2027 ਦੀਆਂ ਚੋਣਾਂ ਦੀ ਰਣਨੀਤੀ ਉਲੀਕਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਮਨਰੇਗਾ ਨੂੰ ਲੈ ਕੇ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਕਾਂਗਰਸ ਚੋਣ ਮੈਦਾਨ ਵਿੱਚ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਦੇ ਉਮੀਦਵਾਰ ਬਾਰੇ ਬਘੇਲ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਰੇ ਆਗੂ ਇੱਕਜੁੱਟ ਹਨ ਅਤੇ ਪੰਜਾਬ ਦੇ ਆਗੂਆਂ ਦੀ ਹਾਈਕਮਾਂਡ ਨਾਲ ਮੀਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ, “ਸਾਡੇ ਕੋਲ ਕਈ ਕਾਬਲ ਆਗੂ ਹਨ, ਜਦਕਿ ਬਾਕੀ ਪਾਰਟੀਆਂ ਕੋਲ ਕੁਝ ਵੀ ਨਹੀਂ ਹੈ।”

 

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਿੱਜੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; 4 ਹੋਰ ਸਕੂਲਾਂ ‘ਤੇ ਵੀ ਡਿੱਗੇਗੀ ਗਾਜ

 

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਿੱਜੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ! 4 ਹੋਰ ਸਕੂਲਾਂ ‘ਤੇ ਵੀ ਡਿੱਗੇਗੀ ਗਾਜ

ਮੰਤਰੀ ਵੱਲੋਂ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਸੌਂਪਣ ਦੇ ਨਿਰਦੇਸ਼

Punjab Network

ਚੰਡੀਗੜ੍ਹ, 17 ਫਰਵਰੀ 2026:–

ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ।

ਚਾਰ ਹੋਰ ਸਕੂਲ ਜਾਂਚ ਅਧੀਨ

ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।”

ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

ਵੱਡੀ ਖ਼ਬਰ: CA ਪਤੀ ਵਲੋਂ ਬੈਂਕ ਅਧਿਕਾਰੀ ਪਤਨੀ ਦਾ ਕਤਲ!

 

ਵੱਡੀ ਖ਼ਬਰ: CA ਪਤੀ ਵਲੋਂ ਬੈਂਕ ਅਧਿਕਾਰੀ ਪਤਨੀ ਦਾ ਕਤਲ!

ਚੰਡੀਗੜ੍ਹ, 17 ਫਰਵਰੀ 2026-

ਇੱਕ ਪਤੀ ਆਪਣੀ ਪਤਨੀ ਨਾਲ ਵੈਲੇਨਟਾਈਨ ਡੇ ਮਨਾਉਣ ਲਈ ਘਰ ਆਉਂਦਾ ਹੈ, ਉਸ ਨਾਲ ਸਮਾਂ ਬਿਤਾਉਂਦਾ ਹੈ, ਅਤੇ ਫਿਰ ਕੁਝ ਘੰਟਿਆਂ ਬਾਅਦ ਹੀ ਉਸਦਾ (ਪਤਨੀ) ਬੇਰਹਿਮੀ ਨਾਲ ਕਤਲ ਕਰ ਦਿੰਦਾ ਹੈ। ਝੱਜਰ ਪੁਲਿਸ ਨੇ ਬਹਾਦੁਰਗੜ੍ਹ, ਹਰਿਆਣਾ ਵਿੱਚ ਬੈਂਕ ਕਰਮਚਾਰੀ ਮਹਿਕ ਦੇ ਕਤਲ ਨੂੰ ਸਿਰਫ਼ 18 ਘੰਟਿਆਂ ਵਿੱਚ ਸੁਲਝਾ ਲਿਆ। ਪੁਲਿਸ ਜਿਸਨੂੰ “ਡਕੈਤੀ” ਦਾ ਮਾਮਲਾ ਮੰਨ ਰਹੀ ਸੀ, ਉਹ ਔਰਤ ਦੇ ਸੀਏ ਪਤੀ ਦੁਆਰਾ ਰਚੀ ਗਈ ਇੱਕ ਕਾਤਲਾਨਾ ਸਾਜ਼ਿਸ਼ ਨਿਕਲੀ।

ਇੱਕ ਝੂਠੀ ਕਹਾਣੀ ਅਤੇ ਇੱਕ “ਕਾਤਲਾਨਾ” ਪਤੀ

ਐਤਵਾਰ ਰਾਤ ਲਗਭਗ 11 ਵਜੇ, ਗੁਰੂਗ੍ਰਾਮ ਵਿੱਚ ਕੰਮ ਕਰਨ ਵਾਲੇ ਚਾਰਟਰਡ ਅਕਾਊਂਟੈਂਟ ਅੰਸ਼ੁਲ ਧਵਨ ਨੇ ਪੁਲਿਸ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਲੁੱਟ ਦੇ ਇਰਾਦੇ ਨਾਲ ਉਸ ‘ਤੇ ਹਮਲਾ ਕੀਤਾ ਅਤੇ ਉਸਦੀ ਪਤਨੀ ਦਾ ਗਲਾ ਵੱਢ ਦਿੱਤਾ।

ਹਾਲਾਂਕਿ, ਜਿਵੇਂ ਹੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ, ਅੰਸ਼ੁਲ ਦੀਆਂ ਕਹਾਣੀਆਂ ਵਿੱਚ ਅਸੰਗਤਤਾਵਾਂ ਦਿਖਾਈ ਦੇਣ ਲੱਗੀਆਂ। ਪੁੱਛਗਿੱਛ ਦੌਰਾਨ, ਅੰਸ਼ੁਲ ਵਾਰ-ਵਾਰ ਆਪਣੇ ਬਿਆਨ ਬਦਲਦਾ ਰਿਹਾ। ਉਹ ਹਮਲਾਵਰਾਂ ਦਾ ਵਰਣਨ ਵੀ ਨਹੀਂ ਕਰ ਸਕਿਆ, ਜਿਸ ਨਾਲ ਪੁਲਿਸ ਨੂੰ ਸ਼ੱਕ ਹੋਇਆ। ਜਦੋਂ ਪੁਲਿਸ ਨੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ, ਤਾਂ ਅੰਸ਼ੁਲ ਨੇ ਅਪਰਾਧ ਕਬੂਲ ਕਰ ਲਿਆ।

ਅੰਸ਼ੁਲ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਅਕਸਰ ਲੜਾਈਆਂ ਹੁੰਦੀਆਂ ਰਹਿੰਦੀਆਂ ਸਨ। ਇਸ ਸ਼ੱਕ ਨੇ ਉਸਨੂੰ ਇੱਕ ਕਾਤਲ ਬਣਾ ਦਿੱਤਾ। ਮਹਿਕ ਦੇ ਪਿਤਾ, ਕ੍ਰਿਸ਼ਨਾ ਕਥੂਰੀਆ, ਸ਼ੁਰੂ ਤੋਂ ਹੀ ਆਪਣੇ ਜਵਾਈ ‘ਤੇ ਸ਼ੱਕ ਕਰਦੇ ਸਨ।

ਅੰਸ਼ੁਲ ਨੇ ਪਹਿਲਾਂ ਕਿਸੇ ਵੀ ਨਿਸ਼ਾਨ ਤੋਂ ਬਚਣ ਲਈ ਦਸਤਾਨੇ ਪਹਿਨੇ। ਉਸਨੇ ਪਹਿਲਾਂ ਮਹਿਕ ਦਾ ਗਲਾ ਘੁੱਟਿਆ ਅਤੇ ਫਿਰ ਤੇਜਧਾਰ ਹਥਿਆਰ ਦੇ ਨਾਲ ਉਸਦਾ ਗਲਾ ਵੱਢ ਦਿੱਤਾ।

ਸਿਰਫ਼ 5 ਮਹੀਨਿਆਂ ਵਿੱਚ ਇੱਕ ਦੁਨੀਆ ਟੁੱਟ ਗਈ

ਹਿਸਾਰ ਦੇ ਰਹਿਣ ਵਾਲੇ ਅੰਸ਼ੁਲ ਅਤੇ ਹਾਂਸੀ ਦੀ ਰਹਿਣ ਵਾਲੀ ਮਹਿਕ ਦਾ ਵਿਆਹ 25 ਸਤੰਬਰ, 2025 ਨੂੰ ਬਹੁਤ ਉਮੀਦਾਂ ਨਾਲ ਹੋਇਆ ਸੀ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਇਹ ਪ੍ਰਬੰਧਿਤ ਵਿਆਹ ਇੰਨੇ ਦੁਖਦਾਈ ਢੰਗ ਨਾਲ ਖਤਮ ਹੋਵੇਗਾ। ਮਹਿਕ ਗੁਰੂਗ੍ਰਾਮ ਦੇ HDFC ਬੈਂਕ ਵਿੱਚ ਕੰਮ ਕਰਦੀ ਸੀ, ਜਦੋਂ ਕਿ ਅੰਸ਼ੁਲ ਇੱਕ ਸਤਿਕਾਰਤ CA ਹੈ।

 

ਪੰਜਾਬ ‘ਚ ਵੱਡੀ ਵਾਰਦਾਤ! ਔਰਤ ‘ਤੇ ਤੇਜਾਬ ਨਾਲ ਹਮਲਾ, ਗੰਭੀਰ ਜਖਮੀ

 

ਪੰਜਾਬ ‘ਚ ਵੱਡੀ ਵਾਰਦਾਤ! ਔਰਤ ‘ਤੇ ਤੇਜਾਬ ਨਾਲ ਹਮਲਾ, ਗੰਭੀਰ ਜਖਮੀ

ਲੁਧਿਆਣਾ, 17 ਫਰਵਰੀ 2026

ਪਾਬੰਦੀ ਦੇ ਬਾਵਜੂਦ ਜਿੱਥੇ ਪੰਜਾਬ ਦੇ ਅੰਦਰ ਸ਼ਰੇਆਮ ਤੇਜਾਬ ਵਿਕ ਰਿਹਾ, ਉੱਥੇ ਦੂਜੇ ਪਾਸੇ ਇਸ ਤੇਜਾਬ ਦਾ ਗਲਤ ਫਾਇਦਾ ਵੀ ਬਹੁਤ ਲੋਕ ਚੁੱਕ ਰਹੇ ਨੇ। ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਦੇ ਉੱਪਰ ਤੇਜਾਬ ਦੇ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ।

ਦਰਅਸਲ, ਲੁਧਿਆਣਾ ਦੇ ਦੁਗਰੀ ਇਲਾਕੇ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਬਾਈਕ ਸਵਾਰ ਨੇ ਦਿਨ-ਦਿਹਾੜੇ 40 ਸਾਲਾ ਮਹਿਲਾ ਮਜ਼ਦੂਰ ਸਾਵਿਤਰੀ ‘ਤੇ ਤੇਜ਼ਾਬ ਸੁੱਟ ਦਿੱਤਾ। ਇਹ ਭਿਆਨਕ ਘਟਨਾ ਗੁਰੂ ਗਿਆਨ ਵਿਹਾਰ ਵਿੱਚ ਵਾਪਰੀ, ਜਿੱਥੇ ਪੀੜਤਾ ਆਪਣੀ ਇੱਕ ਹੋਰ ਰਿਸ਼ਤੇਦਾਰ ਦੇ ਨਾਲ ਮਜ਼ਦੂਰੀ ਦਾ ਕੰਮ ਕਰ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਹੈਲਮੇਟ ਪਾ ਕੇ ਆਪਣੀ ਪਛਾਣ ਲੁਕਾਈ ਅਤੇ ਚਲਾਕੀ ਨਾਲ ਸਾਵਿਤਰੀ ਦੇ ਨੇੜੇ ਆ ਕੇ ਉਸਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦਿੱਤਾ।

ਇਸ ਘਾਤਕ ਹਮਲੇ ਵਿੱਚ ਔਰਤ ਦਾ ਚਿਹਰਾ ਅਤੇ ਅੱਖਾਂ ਬੁਰੀ ਤਰ੍ਹਾਂ ਸੜ ਗਈਆਂ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਦੁਗਰੀ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ। ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ

ਵੱਡੀ ਖ਼ਬਰ: ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣ ‘ਤੇ ਸੁਪਰੀਮ ਕੋਰਟ ਸਖ਼ਤ! ਔਰਤ ਨੂੰ ਪੁੱਛੇ ਤਿੱਖੇ ਸਵਾਲ, ਕਿਹਾ…

 

ਵੱਡੀ ਖ਼ਬਰ: ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣ ‘ਤੇ ਸੁਪਰੀਮ ਕੋਰਟ ਸਖ਼ਤ! ਔਰਤ ਨੂੰ ਪੁੱਛੇ ਤਿੱਖੇ ਸਵਾਲ, ਕਿਹਾ…

ਨਵੀਂ ਦਿੱਲੀ, 17 ਫਰਵਰੀ 2026-

ਵਿਆਹ ਤੋਂ ਪਹਿਲਾਂ ਸਰੀਰਕ ਸੰਬੰਧ ਬਣਾਉਣ ਵਾਲਿਆਂ ਲਈ ਸੁਪਰੀਮ ਕੋਰਟ ਨੇ ਇੱਕ ਸਖਤ ਟਿੱਪਣੀ ਕੀਤੀ ਹੈ। ਕੋਰਟ ਨੇ ਕਿਹਾ ਹੈ ਕਿ ਜੇਕਰ ਔਰਤਾਂ ਵਿਆਹ ਪ੍ਰਤੀ ਇੰਨੀਆਂ ਹੀ ਗੰਭੀਰ ਹਨ ਤਾਂ ਉਹਨਾਂ ਨੂੰ ਵਿਆਹ ਤੋਂ ਪਹਿਲਾਂ, ਕਿਸੇ ਵੀ ਮਰਦ ਨੂੰ ਜਾਣੇ ਪਛਾਣੇ ਬਿਨਾਂ ਸੈਕਸ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਕੋਰਟ ਨੇ ਇੱਕ ਮਾਮਲੇ ਵਿੱਚ ਸੁਣਵਾਈ ਦੌਰਾਨ ਕਿਹਾ ਹੈ ਕਿ ਪਹਿਲੀ ਨਜ਼ਰੇ ਅਜਿਹੇ ਮਾਮਲੇ ਸਹਿਮਤੀ ਜਾਪਦੇ ਹਨ ਅਤੇ ਜਦੋਂ ਦੋਵਾਂ ਵਿਚਾਲੇ (ਕੁੜੀ ਮੁੰਡੇ) ਵਿਆਹ ਬਾਰੇ ਗੱਲ ਸਿਰੇ ਨਹੀਂ ਲੱਗਦੀ ਤਾਂ ਇਸ ਨੂੰ ਬਲਾਤਕਾਰ ਦਾ ਰੂਪ ਦੇ ਦਿੱਤਾ ਜਾਂਦਾ ਹੈ।

ਦਰਅਸਲ, ਸੁਪਰੀਮ ਕੋਰਟ ਨੇ “ਵਿਆਹ ਦਾ ਝੂਠਾ ਵਾਅਦਾ ਕਰਕੇ ਬਲਾਤਕਾਰ” ਦੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਤਿੱਖੀ ਟਿੱਪਣੀ ਕੀਤੀ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਔਰਤਾਂ ਵਿਆਹ ਪ੍ਰਤੀ ਗੰਭੀਰ ਹਨ ਤਾਂ ਉਨ੍ਹਾਂ ਨੂੰ ਵਿਆਹ ਤੋਂ ਪਹਿਲਾਂ ਸੈਕਸ ਕਰਨ ਬਾਰੇ “ਬਹੁਤ ਸਾਵਧਾਨ” ਰਹਿਣਾ ਚਾਹੀਦਾ ਹੈ। ਜਸਟਿਸ ਬੀ.ਵੀ. ਨਾਗਰਥਨਾ ਅਤੇ ਉੱਜਵਲ ਭੂਯਾਨ ਦੇ ਬੈਂਚ ਨੇ ਇਸ ਮਾਮਲੇ ਵਿੱਚ ਆਪਸੀ ਸਹਿਮਤੀ ਵੱਲ ਇਸ਼ਾਰਾ ਕੀਤਾ ਅਤੇ ਪਟੀਸ਼ਨਕਰਤਾ ਨੂੰ ਕਈ ਸਖ਼ਤ ਸਵਾਲ ਪੁੱਛੇ।

ਇਹ ਮਾਮਲਾ ਇੱਕ ਜਵਾਨ ਕੁੜੀ ਅਤੇ ਆਦਮੀ ਨਾਲ ਸਬੰਧਤ ਹੈ, ਜੋ 2022 ਵਿੱਚ ਇੱਕ ਮੈਟਰੀਮੋਨੀਅਲ ਵੈੱਬਸਾਈਟ ਰਾਹੀਂ ਮਿਲੇ ਸਨ। ਕੁੜੀ ਦਾ ਦੋਸ਼ ਸੀ ਕਿ ਆਦਮੀ ਨੇ ਵਿਆਹ ਦਾ ਵਾਅਦਾ ਕੀਤਾ ਸੀ, ਅਤੇ ਉਹ ਉਸ ਨਾਲ ਦਿੱਲੀ ਅਤੇ ਫਿਰ ਦੁਬਈ ਗਈ। ਬਾਅਦ ਵਿੱਚ, ਉਸਨੂੰ (ਕੁੜੀ ਨੂੰ) ਪਤਾ ਲੱਗਾ ਕਿ ਆਦਮੀ ਪਹਿਲਾਂ ਹੀ ਵਿਆਹਿਆ ਹੋਇਆ ਸੀ। ਕੁੜੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਆਦਮੀ ਨੇ ਨਾ ਸਿਰਫ਼ ਉਸਨੂੰ ਧੋਖਾ ਦਿੱਤਾ, ਸਗੋਂ ਉਨ੍ਹਾਂ ਦੇ ਨਜ਼ਦੀਕੀ ਪਲਾਂ ਦੀਆਂ ਵੀਡੀਓ ਬਣਾ ਕੇ ਉਸਨੂੰ ਬਲੈਕਮੇਲ ਵੀ ਕੀਤਾ।

ਇਸ ਮਾਮਲੇ ਵਿੱਚ ਸੁਣਵਾਈ ਦੌਰਾਨ, ਜਸਟਿਸ ਬੀ.ਵੀ. ਨਾਗਰਥਨਾ ਨੇ ਕੁੜੀ ਦੇ ਰਵੱਈਏ ‘ਤੇ ਹੈਰਾਨੀ ਪ੍ਰਗਟ ਕੀਤੀ ਅਤੇ ਸਿੱਧੇ ਤੌਰ ‘ਤੇ ਪੁੱਛਿਆ ਕਿ ਉਸਨੂੰ ਇੱਕ ਅਜਨਬੀ ‘ਤੇ ਇੰਨਾ ਭਰੋਸਾ ਕਿਉਂ ਹੈ? ਬੈਂਚ ਨੇ ਪੁੱਛਿਆ, “ਜੇਕਰ ਤੁਸੀਂ ਕਿਸੇ ਵੈੱਬਸਾਈਟ ਰਾਹੀਂ ਮਿਲੇ ਸੀ ਅਤੇ ਅਣਜਾਣ ਸੀ, ਤਾਂ ਤੁਸੀਂ ਬਿਨਾਂ ਲੋੜੀਂਦੀ ਜਾਣਕਾਰੀ ਦੇ ਉਸ ਨਾਲ ਦਿੱਲੀ ਅਤੇ ਦੁਬਈ ਕਿਵੇਂ ਗਏ?”

ਅਦਾਲਤ ਨੇ ਕਿਹਾ ਕਿ ਜੇਕਰ ਕੋਈ ਔਰਤ ਵਿਆਹ ਪ੍ਰਤੀ ਗੰਭੀਰ ਹੈ, ਤਾਂ ਉਸਨੂੰ ਵਿਆਹ ਤੋਂ ਪਹਿਲਾਂ ਦੇ ਰਿਸ਼ਤੇ ਵਿੱਚ ਦਾਖਲ (ਸਰੀਰਕ ਸਬੰਧ) ਹੋਣ ਵਿੱਚ ਸਾਵਧਾਨੀ ਵਰਤਣੀ ਚਾਹੀਦੀ ਹੈ। ਕੋਰਟ ਨੇ ਕਿਹਾ ਕਿ, ਬਿਨਾਂ ਜਾਣੇ ਪਛਾਣੇ ਕਿਸੇ ‘ਤੇ ਵੀ ਇੰਨਾ ਅੰਨ੍ਹਾ ਭਰੋਸਾ ਸਮਝ ਤੋਂ ਪਰੇ ਹੈ।

ਸਹਿਮਤੀ ਜਾਂ ਜ਼ਬਰਦਸਤੀ?

ਅਦਾਲਤ ਨੇ ਟਿੱਪਣੀ ਕੀਤੀ ਕਿ, ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ, ਪਹਿਲੀ ਨਜ਼ਰੇ ਇਹ ਸਹਿਮਤੀ ਵਾਲਾ ਰਿਸ਼ਤਾ (ਰਿਲੇਸ਼ਨ) ਜਾਪਦਾ ਹੈ। ਜਦੋਂ ਕੁੜੀ ਦੇ ਵਕੀਲ ਨੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਾ ਜ਼ਿਕਰ ਕੀਤਾ, ਤਾਂ ਵੀ ਬੈਂਚ ਆਪਣੇ ਰੁਖ਼ ‘ਤੇ ਅੜਿਆ ਰਿਹਾ। ਅਦਾਲਤ ਨੇ ਕਿਹਾ ਕਿ ਦੋਸ਼ਾਂ ਦੀ ਗੰਭੀਰਤਾ ਦੇ ਬਾਵਜੂਦ, ਬੁਨਿਆਦੀ ਸਵਾਲ ਇਹੀ ਰਹਿੰਦਾ ਹੈ: ਇੱਕ ਅਜਨਬੀ ਨਾਲ ਅਜਿਹਾ ਰਿਸ਼ਤਾ ਕਿਉਂ ਸਥਾਪਿਤ ਕੀਤਾ ਗਿਆ?

ਇਸ ਮਾਮਲੇ ਵਿੱਚ ਲੰਬੀ ਬਹਿਸ ਤੋਂ ਬਾਅਦ, ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਨੂੰ ਆਪਸੀ ਸਮਝੌਤੇ ਦੀ ਸੰਭਾਵਨਾ ਦੀ ਪੜਚੋਲ ਕਰਨ ਦੀ ਸਲਾਹ ਦਿੱਤੀ। ਬੈਂਚ ਨੇ ਕਿਹਾ ਕਿ ਅਜਿਹੇ ਸਹਿਮਤੀ ਵਾਲੇ ਮਾਮਲਿਆਂ ਨੂੰ ਲੰਮਾ ਕਰਨਾ, ਮੁਕੱਦਮੇ ਚਲਾਉਣਾ ਅਤੇ ਸਜ਼ਾ ਤੱਕ ਪਹੁੰਚਾਉਣਾ ਸ਼ਾਇਦ ਉਚਿਤ ਨਹੀਂ ਹੋਵੇਗਾ।