ਬੁੱਧਵਾਰ, ਜਨਵਰੀ 7, 2026
Home Blog Page 16

BBMB ਦਾ ਫੈਸਲਾ- ਹਰਿਆਣਾ ਨੂੰ ਮਿਲੇਗਾ 8500 ਕਿਊਸਿਕ ਪਾਣੀ

 

AAP ਕਰੇਗੀ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ; ਕਿਹਾ- ਪੰਜਾਬ ਦੇ ਹੱਕਾਂ ‘ਤੇ ਡਾਕਾ

ਚੰਡੀਗੜ੍ਹ

ਪਾਣੀਆਂ ਨੂੰ ਲੈ ਕੇ ਪੰਜਾਬ-ਹਰਿਆਣਾ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਬੀਬੀਐਮਬੀ ਦੇ ਇਸ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਨੇ ਇਸ ਫ਼ੈਸਲੇ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਐਲਾਨ ਕੀਤਾ ਕਿ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਅਮਨ ਅਰੋੜਾ ਅਤੇ ਡਾਕਟਰ ਬਲਬੀਰ ਸਿੰਘ ਦਾ ਵੀ ਇਸ ਮੁੱਦੇ ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ ‘ਤੇ ਹਮਲਾ ਕਰ ਰਹੀ ਹੈ। ਬੀਬੀਐਮਬੀ ਤੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗਾ ਹੈ। ਭਾਜਪਾ ਦੇ ਅਜਿਹੇ ਫੈਸਲੇ ਪੰਜਾਬੀਆਂ ਦੇ ਮਨੋਬਲ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨਾ ਚਾਹੀਦਾ ਹੈ। ਭਾਜਪਾ ਪੰਜਾਬ ਭਰ ਵਿੱਚ ਪੰਜਾਬ ਵਿਰੋਧੀ ਮਾਹੌਲ ਬਣਾ ਕੇ ਆਪਣੇ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਅਸੀਂ ਪੰਜਾਬ ਦੇ ਪਾਣੀਆਂ ਦੀ ਮਜ਼ਬੂਤੀ ਨਾਲ ਰਾਖੀ ਕਰਾਂਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ। ਪੰਜਾਬ ਭਾਜਪਾ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਪੰਜਾਬ ਪਹਿਲਾਂ ਹੀ ਦੁੱਖ ਝੱਲ ਚੁੱਕਾ ਹੈ। ਪੰਜਾਬ ਨੂੰ ਆਪਣੇ ਸਭ ਤੋਂ ਹਨੇਰੇ ਦੌਰ ਵਿੱਚ ਭਾਜਪਾ ਵਾਪਸ ਲੈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਕਿਸੇ ਨਾਲ ਧੱਕਾ ਕਰਦਾ ਹੈ ਅਤੇ ਨਾਲ ਹੀ ਬਰਦਾਸ਼ਤ ਕਰਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਪਾਣੀ ਲਈ ਇੱਕਜੁੱਟ ਹੋਣ ਦੀ ਲੋੜ ਹੈ। ਆਓ ਆਪਾਂ ਇੱਕਜੁੱਟ ਹੋਈਏ ਅਤੇ ਕੇਂਦਰ ਸਰਕਾਰ ਨੂੰ ਦੱਸੀਏ ਕਿ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਆਪਣਾ ਹੱਕ ਵਾਲਾ ਪਾਣੀ ਨਹੀਂ ਖੋਹਣ ਦੇਵਾਂਗੇ।

 

ਪੰਜਾਬ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਬਾਰੇ ਨਵੇਂ ਹੁਕਮ ਜਾਰੀ, 2 ਮਈ ਤੱਕ ਕੇਸ ਭੇਜਣ ਦਾ ਪੱਤਰ ਜਾਰੀ

 

ਚੰਡੀਗੜ੍ਹ

ਪੰਜਾਬ ਸਰਕਾਰ ਨੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (UPS) ਦੇ ਤਹਿਤ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟੋਰੇਟ ਵੱਲੋਂ ਸਾਰੇ ਵਿਭਾਗਾਂ ਨੂੰ 2 ਮਈ 2025 ਤੱਕ ਕਰਮਚਾਰੀਆਂ ਦੇ ਕੰਟਰੀਬਿਊਸ਼ਨ (ਯੋਗਦਾਨ) ਦੀ ਜਾਣਕਾਰੀ ਅੱਪਲੋਡ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ।


ਨਵੀਂ ਪੈਨਸ਼ਨ ਸਕੀਮ (UPS) ਬਾਰੇ ਮੁੱਖ ਜਾਣਕਾਰੀ

  1. ਲਾਗੂ ਤਾਰੀਖ: ਇਹ ਸਕੀਮ 1 ਅਪ੍ਰੈਲ 2025 ਅਤੇ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਵਿੱਚ ਰਜਿਸਟਰਡ ਕਰਮਚਾਰੀਆਂ ਨੂੰ ਕਵਰ ਕਰੇਗੀ।

  2. ਯੋਗਤਾ:

    • ਕਰਮਚਾਰੀਆਂ ਨੇ ਘੱਟੋ-ਘੱਟ 10 ਸਾਲ ਦੀ ਸੇਵਾ ਪੂਰੀ ਕੀਤੀ ਹੋਣੀ ਚਾਹੀਦੀ ਹੈ।

    • 25 ਸਾਲ ਜਾਂ ਵੱਧ ਸੇਵਾ ਵਾਲਿਆਂ ਨੂੰ ਪੂਰੀ ਪੈਨਸ਼ਨ (ਆਖਰੀ 12 ਮਹੀਨਿਆਂ ਦੀ ਔਸਤ ਤਨਖਾਹ ਦਾ 50%) ਮਿਲੇਗੀ।

  3. ਘੱਟੋ-ਘੱਟ ਪੈਨਸ਼ਨ:

    • 10-25 ਸਾਲ ਸੇਵਾ ਵਾਲਿਆਂ ਨੂੰ ਹਰ ਮਹੀਨੇ 10,000 ਰੁਪਏ ਦੀ ਗਾਰੰਟੀਸ਼ੁਦਾ ਪੈਨਸ਼ਨ ਮਿਲੇਗੀ।

  4. ਪਰਿਵਾਰਕ ਲਾਭ: ਪੈਨਸ਼ਨਰ ਦੀ ਮੌਤ ਤੋਂ ਬਾਅਦ, ਵਿਧਵਾ/ਵਿਧੂਰ ਨੂੰ 60% ਪੈਨਸ਼ਨ ਮਿਲੇਗੀ।

  5. ਮਹਿੰਗਾਈ ਰਾਹਤ: ਪੈਨਸ਼ਨ ਰਕਮ ਨੂੰ ਮਹਿੰਗਾਈ ਰਾਹਤ (DR) ਨਾਲ ਜੋੜਿਆ ਜਾਵੇਗਾ।


ਖ਼ਾਸ ਨੋਟ

  • ਇਹ ਸਕੀਮ ਕੇਂਦਰੀ ਅਤੇ ਰਾਜ ਸਰਕਾਰੀ ਕਰਮਚਾਰੀਆਂ ਲਈ ਲਾਗੂ ਹੈ, ਪਰ ਪੰਜਾਬ ਸਰਕਾਰ ਨੇ ਇਸਨੂੰ ਆਪਣੇ ਮੁਲਾਜ਼ਮਾਂ ਲਈ ਅਪਣਾਇਆ ਹੈ।

  • ਕਰਮਚਾਰੀਆਂ ਨੂੰ ਆਪਣੀ ਬੇਸਿਕ ਤਨਖਾਹ + DA ਦਾ 10% ਯੋਗਦਾਨ ਦੇਣਾ ਹੋਵੇਗਾ, ਜਿਸਦੀ ਸਰਕਾਰ ਬਰਾਬਰ ਹਿੱਸੇਦਾਰੀ ਕਰੇਗੀ।


Breaking: 33 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕੀ ਜ਼ਿੰਮੇਵਾਰੀ?

 

IAS Transfers: 

ਉੱਤਰ ਪ੍ਰਦੇਸ਼ ਸਰਕਾਰ ਨੇ ਰਾਜ ਦੇ 33 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਦੇ ਡਿਵੀਜ਼ਨਲ ਕਮਿਸ਼ਨਰ ਆਈਏਐਸ ਕੌਸ਼ਲ ਰਾਜ ਸ਼ਰਮਾ ਨੂੰ ਮੁੱਖ ਮੰਤਰੀ ਦਾ ਸਕੱਤਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ, ਡੀਐਮ ਵਾਰਾਣਸੀ ਨੂੰ ਹੁਣ ਵਾਰਾਣਸੀ ਡਿਵੀਜ਼ਨ (ਜਿਸ ਵਿੱਚ ਵਾਰਾਣਸੀ, ਭਦੋਹੀ, ਜੌਨਪੁਰ ਅਤੇ ਗਾਜ਼ੀਪੁਰ ਜ਼ਿਲ੍ਹੇ ਸ਼ਾਮਲ ਹਨ) ਦਾ ਡਿਵੀਜ਼ਨਲ ਕਮਿਸ਼ਨਰ ਬਣਾਇਆ ਗਿਆ ਹੈ।

ਆਈਏਐਸ ਸਤੇਂਦਰ ਕੁਮਾਰ ਨੂੰ ਵਾਰਾਣਸੀ ਜ਼ਿਲ੍ਹੇ ਦਾ ਨਵਾਂ ਜ਼ਿਲ੍ਹਾ ਮੈਜਿਸਟ੍ਰੇਟ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿਸ਼ਾਲ ਸਿੰਘ ਨੂੰ ਨਵਾਂ ਸੂਚਨਾ ਨਿਰਦੇਸ਼ਕ ਨਿਯੁਕਤ ਕੀਤਾ ਹੈ।

 

Punjab Holiday: ਸਕੂਲਾਂ-ਕਾਲਜਾਂ ‘ਚ ਇੱਕ ਹੋਰ ਛੁੱਟੀ ਦਾ ਐਲਾਨ!

 

ਚੰਡੀਗੜ੍ਹ

Punjab Holiday: ਪੰਜਾਬ ਸਰਕਾਰ ਵੱਲੋਂ 29 ਅਪ੍ਰੈਲ, ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਵਸ ਸਬੰਧੀ ਲਿਆ ਹੈ।

ਇਸ ਦਿਨ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿੱਚ 29 ਅਪ੍ਰੈਲ ਵੀ ਸ਼ਾਮਲ ਹੈ।

ਭਗਵਾਨ ਪਰਸ਼ੂਰਾਮ ਵੀ ਭਗਵਾਨ ਵਿਸ਼ਨੂੰ ਦੇ ਦਸ਼ਾਵਤਾਰਾਂ ਵਿੱਚੋਂ ਇੱਕ ਹਨ। ਜਿਨ੍ਹਾਂ ਦਾ ਜਨਮਦਿਨ ਵੈਸ਼ਾਖ ਮਹੀਨੇ ਦੇ ਸ਼ੁਕਲ ਪੱਖ ਦੀ ਤੀਜੀ ਤਰੀਕ ਨੂੰ ਮਨਾਇਆ ਜਾਂਦਾ ਹੈ। ਦਸ ਮਈ ਸ਼ੁਕਲ ਪੱਖ ਦੀ ਤ੍ਰਿਤੀਆ ਤਰੀਕ ਹੈ। ਪਰਸ਼ੂਰਾਮ, ਮਹਾਰਿਸ਼ੀ ਜਮਦਗਨੀ ਅਤੇ ਰੇਣੂਕਾ ਦਾ ਪੁੱਤਰ, ਭਗਵਾਨ ਵਿਸ਼ਨੂੰ ਦਾ ਛੇਵਾਂ ਅਵਤਾਰ ਸੀ।

ਇਸ ਤਾਰੀਖ ਨੂੰ ਪ੍ਰਦੋਸ਼ ਵਿਆਪਿਨੀ ਵਜੋਂ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਭਗਵਾਨ ਪਰਸ਼ੂਰਾਮ ਦੇ ਪ੍ਰਗਟ ਹੋਣ ਦਾ ਸਮਾਂ ਸਿਰਫ ਪ੍ਰਦੋਸ਼ ਕਾਲ ਹੈ। ਭਗਵਾਨ ਪਰਸ਼ੂਰਾਮ ਬਾਰੇ ਇਹ ਵੀ ਵਿਸ਼ਵਾਸ ਹੈ ਕਿ ਉਹ ਉਨ੍ਹਾਂ ਅੱਠ ਅਮਰ ਪੁਰਸ਼ਾਂ ਵਿੱਚੋਂ ਇੱਕ ਹਨ ਜੋ ਅਜੇ ਵੀ ਧਰਤੀ ‘ਤੇ ਮੌਜੂਦ ਹਨ।

ਤੁਹਾਨੂੰ ਦੱਸ ਦੇਈਏ ਕਿ ਪਰਸ਼ੂਰਾਮ ਜਯੰਤੀ ਦੇਸ਼ ਭਰ ਵਿੱਚ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ। ਇਸ ਦਿਨ ਅਕਸ਼ੈ ਤ੍ਰਿਤੀਆ ਹੋਣ ਕਰਕੇ, ਅਣਸੁਲਝੇ ਵਿਆਹ ਵੀ ਹੁੰਦੇ ਹਨ। ਅਕਸ਼ੈ ਤ੍ਰਿਤੀਆ ‘ਤੇ ਸੋਨਾ ਖਰੀਦਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ।

 

Cyclone Alert: ਮੌਸਮ ਵਿਭਾਗ ਵੱਲੋਂ ਚੱਕਰਵਤੀ ਤੂਫ਼ਾਨ ਦੀ ਚੇਤਾਵਨੀ!

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Cyclone Alert: ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਕ ਵਾਸੇ ਜਿੱਥੇ ਗਰਮੀ ਦਾ ਕਹਿਰ ਜਾਰੀ ਹੈ, ਉੱਥੇ ਹੀ ਪੱਛਮੀ ਗੜਬੜੀ ਦੇ ਕਾਰਨ ਕਈ ਰਾਜਾਂ ਵਿੱਚ ਬਾਰਿਸ਼ ਅਤੇ ਚੱਕਰਵਤੀ ਤੂਫ਼ਾਨ ਦੀ ਚੇਤਾਵਨੀ ਮੌਸਮ ਵਿਭਾਗ ਦੇ ਵੱਲੋਂ ਦਿੱਤੀ ਗਈ ਹੈ।

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹਲਕਾ ਵਾਧਾ ਹੋਇਆ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਤੋਂ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਵੇਗਾ, ਪਰ ਉਸ ਮਗਰੋਂ ਤਾਪਮਾਨ ਵਿਚ 2 ਤੋਂ 4 ਡਿਗਰੀ ਦੀ ਹੀ ਗਿਰਾਵਟ ਵੀ ਆਵੇਗੀ।

ਮੌਸਮ ਵਿਭਾਗ ਕੇਂਦਰ ਮੁਤਾਬਕ ਅੱਜ ਤੋਂ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਹੋਵੇਗਾ। ਵਿਭਾਗ ਵੱਲੋਂ 18 ਅਤੇ 19 ਅਪ੍ਰੈਲ ਨੂੰ ਪੰਜਾਬ ਵਿਚ ਮੀਂਹ-ਹਨੇਰੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤੇਜ਼ ਹਨ੍ਹੇਰੀ ਦੇ ਨਾਲ ਬਾਰਿਸ਼ ਹੋ ਸਕਦੀ ਹੈ।

 

ਪੰਜਾਬ ‘ਚ ਵੱਡੀ ਵਾਰਦਾਤ: ਸਾਬਕਾ ਸਰਪੰਚ ਨੇ ਗੋਲੀਆਂ ਮਾਰ ਕੇ ਕੀਤਾ ਵਿਅਕਤੀ ਦਾ ਕਤਲ

 

ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਸੀ ਝਗੜਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਤਰਨ ਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਸਾਬਕਾ ਸਰਪੰਚ ਦੇ ਵੱਲੋਂ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਕੁਝ ਲੋਕ ਇਸ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਵਿਅਕਤੀ ਦੀ ਪਹਿਛਾਣ ਜਰਨੈਲ ਸਿੰਘ ਵਜੋਂ ਹੋਈ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਤਰਨ ਤਾਰਨ ਦੇ ਪਿੰਡ ਰਟੌਲ ਵਿਖੇ ਅੱਜ ਪੰਚਾਇਤੀ ਜਮੀਨ ਦੀ ਬੋਲੀ ਚੱਲ ਰਹੀ ਸੀ, ਇਸੇ ਦੌਰਾਨ ਹੀ ਦੋ ਧਿਰਾਂ ਦੇ ਵਿਚਾਲੇ ਝਗੜਾ ਹੋ ਗਿਆ।

ਜਿਸ ਦੇ ਕਾਰਨ ਇਕ ਸਾਬਕਾ ਸਰਪੰਚ ਦੇ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਵਿੱਚ ਵਿਅਕਤੀ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਉਥੇ ਦੂਜੇ ਪਾਸੇ ਪੁਲਿਸ ਨੇ ਕੇਸ ਦਰਜ ਕਰਕੇ ਕਥਿਤ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਖਡੂਰ ਸਾਹਿਬ ਵਿੱਚ ਵੀ ਅੰਨ੍ਹੇਵਾਹ ਗੋਲੀਬਾਰੀ ਦਾ ਮਾਮਲਾ

ਦੱਸ ਦਈਏ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਇੱਕ ਵਪਾਰੀ ‘ਤੇ ਅੰਨ੍ਹੇਵਾਹ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮੁਗਲਾਨੀ ਪਿੰਡ ਵਿੱਚ ਵਾਪਰੀ, ਜਿੱਥੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਵਪਾਰੀ ‘ਤੇ ਗੋਲੀਆਂ ਚਲਾ ਦਿੱਤੀਆਂ।

ਇੱਕ ਗੋਲੀ ਵਪਾਰੀ ਦੀ ਲੱਤ ਵਿੱਚ ਲੱਗੀ। ਇਸ ਘਟਨਾ ਵਿੱਚ ਕਾਰੋਬਾਰੀ ਭਗਵੰਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਹਮਲਾਵਰ ਉਸ ਕੋਲੋਂ 9 ਲੱਖ ਰੁਪਏ ਲੁੱਟ ਕੇ ਭੱਜ ਗਏ। ਜ਼ਖਮੀ ਕਾਰੋਬਾਰੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਅੱਜ ਜਦੋਂ ਉਹ ਆਪਣੇ ਕਾਰੋਬਾਰ ਦੀ ਸਾਰੀ ਰਕਮ ਇਕੱਠੇ ਕਰਕੇ ਕਾਰ ਵਿੱਚ ਘਰ ਵਾਪਸ ਜਾ ਰਿਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀ ਆਏ ਅਤੇ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਹਮਲੇ ਵਿੱਚ ਭਗਵੰਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਸੀ। ਗੋਲੀ ਲੱਗਣ ਤੋਂ ਬਾਅਦ ਜਿਵੇਂ ਹੀ ਉਹ ਜ਼ਮੀਨ ‘ਤੇ ਡਿੱਗ ਪਿਆ, ਦੋਸ਼ੀ ਉਸਦਾ ਬੈਗ ਲੈ ਕੇ ਮੌਕੇ ਤੋਂ ਭੱਜ ਗਿਆ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਵੇਰੋਵਾਲ ਥਾਣੇ ਦੀ ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਪੰਜਾਬ ਸਰਕਾਰ ਦਾ ਮਜ਼ਦੂਰ ਵਰਗ ਲਈ ਵੱਡਾ ਫ਼ੈਸਲਾ..!

 

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਅੰਦਰ ਮਜ਼ਦੂਰੀ ਦਰਾਂ ਵਿੱਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।

ਭੰਡਾਰਨ ਸਮਰੱਥਾ ਦੇ ਸਬੰਧ ਵਿੱਚ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੋਈ ਮੁਸ਼ਕਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ।

ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.19 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿੱਚੋਂ 3.22 ਐਲ.ਐਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐਮ.ਐਸ.ਪੀ. ਦੇ ਸਬੰਧ ਵਿੱਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕਾ ਹੈ।

ਸੂਬਾ ਸਰਕਾਰ ਦੀਆਂ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ।

ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਹੈ, ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

ਵੱਡੀ ਖ਼ਬਰ: SGPC ਮੁਲਾਜ਼ਮਾਂ ਦੇ DA ‘ਚ 4% ਵਾਧਾ, ਰਾਜੋਆਣਾ ਦੀ ਫਾਂਸੀ ਬਾਰੇ ਵੀ ਲਿਆ ਸਖ਼ਤ ਸਟੈਂਡ

ਵੱਡੀ ਖ਼ਬਰ: SGPC ਮੁਲਾਜ਼ਮਾਂ ਦੇ DA ‘ਚ 4% ਵਾਧਾ, ਰਾਜੋਆਣਾ ਦੀ ਫਾਂਸੀ ਬਾਰੇ ਵੀ ਲਿਆ ਸਖ਼ਤ ਸਟੈਂਡ

ਅੰਮ੍ਰਿਤਸਰ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਹੋਈ।

ਮੀਟਿੰਗ ’ਚ ਜਾਣਕਾਰੀ ਅਨੁਸਾਰ ਮੀਟਿੰਗ ਦੇ ਵਿਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਧਾਮੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਸੇਵਾ ਕਾਲ ਸਬੰਧੀ ਨਿਯਮ ਬਣਾਉਣ ਲਈ ਮੰਗੇ ਗਏ ਸੁਝਾਵਾਂ ਸਬੰਧੀ ਹੋਰ ਸਮਾਂ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਕੇਂਦਰ ਸਰਕਾਰ ਆਰ- ਪਾਰ ਦਾ ਫੈਸਲਾ ਦੇਵੇ।

ਮੀਟਿੰਗ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਨਾਲ-ਨਾਲ ਭਾਈ ਸਤੀ ਦਾਸ ਜੀ ,ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਕਰਵਾਉਣ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸਮਾਗਮ 18 ਅਪ੍ਰੈਲ ਤੋਂ ਆਰੰਭ ਹੋਣਗੇ ਬਾਰੇ ਜਾਣਕਾਰੀ ਦਿੱਤੀ ਗਈ।

ਇਨ੍ਹਾਂ 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜ ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਹੈ।

 

Weather Alert: ਮੌਸਮ ਵਿਭਾਗ ਵੱਲੋਂ ਚੱਕਰਵਾਤੀ ਤੂਫ਼ਾਨ ਦਾ ਅਲਰਟ ਜਾਰੀ

 

Weather Alert: ਜਿੱਥੇ ਇੱਕ ਪਾਸੇ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ, ਉੱਥੇ ਦੂਜੇ ਪਾਸੇ ਤੂਫ਼ਾਨ ਦੇ ਨਾਲ ਮੀਂਹ ਪਵੇਗਾ। ਧੂੜ ਭਰੀ ਹਨੇਰੀ ਅਤੇ ਮੀਂਹ ਗਰਮੀ ਤੋਂ ਰਾਹਤ ਪ੍ਰਦਾਨ ਕਰਨਗੇ।ਚੱਕਰਵਾਤੀ ਸਰਕੂਲੇਸ਼ਨ ਦੇ ਨਾਲ ਪੱਛਮੀ ਗੜਬੜ ਵੀ ਸਰਗਰਮ ਹੈ।

ਇਸ ਸਬੰਧੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕੀਤਾ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਇਸ ਗੜਬੜੀ ਦਾ ਵੀ ਅਸਰ ਵੇਖਣ ਨੂੰ ਮਿਲ ਸਕਦਾ ਹੈ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਗਲੇ ਦਿਨਾਂ ਵਿੱਚ ਹੋ ਸਕਦੀ ਹੈ।

ਇੱਕ ਚੱਕਰਵਾਤੀ ਸਰਕੂਲੇਸ਼ਨ ਪੱਛਮੀ ਰਾਜਸਥਾਨ ਉੱਤੇ, ਦੂਜਾ ਦੱਖਣੀ ਮੱਧ ਪ੍ਰਦੇਸ਼ ਦੇ ਕੇਂਦਰੀ ਹਿੱਸੇ ਉੱਤੇ, ਤੀਜਾ ਮੰਨਾਰ ਦੀ ਖਾੜੀ ਉੱਤੇ, ਚੌਥਾ ਦੱਖਣ-ਪੱਛਮੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਤਾਮਿਲਨਾਡੂ ਉੱਤੇ ਅਤੇ ਪੰਜਵਾਂ ਪੱਛਮੀ ਅਸਾਮ ਉੱਤੇ ਬਣਿਆ ਹੈ।

ਇੱਕ ਟ੍ਰਫ਼ ਮੱਧ ਦੱਖਣੀ ਮੱਧ ਪ੍ਰਦੇਸ਼ ਉੱਤੇ ਚੱਕਰਵਾਤੀ ਸਰਕੂਲੇਸ਼ਨ ਤੋਂ ਦੱਖਣੀ ਗੰਗਾ ਪੱਛਮੀ ਬੰਗਾਲ ਤੱਕ ਫੈਲਿਆ ਹੋਇਆ ਹੈ, ਜਦੋਂ ਕਿ ਦੂਜਾ ਟ੍ਰਫ਼ ਮੱਧ ਦੱਖਣੀ ਮੱਧ ਪ੍ਰਦੇਸ਼ ਉੱਤੇ ਚੱਕਰਵਾਤੀ ਸਰਕੂਲੇਸ਼ਨ ਤੋਂ ਦੱਖਣੀ ਅੰਦਰੂਨੀ ਕਰਨਾਟਕ ਤੱਕ ਫੈਲਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਕਈ ਰਾਜਾਂ ਵਿੱਚ ਤੂਫਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਵੇਗੀ।

ਧੂੜ ਭਰੀ ਹਨੇਰੀ ਚੱਲੇਗੀ, ਬੱਦਲ ਵਰ੍ਹਣਗੇ

ਉੱਤਰ-ਪੂਰਬ ਅਤੇ ਪੂਰਬੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ।

ਮੱਧ ਭਾਰਤ ਅਤੇ ਮਹਾਰਾਸ਼ਟਰ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਧੂੜ ਭਰੀਆਂ ਹਨੇਰੀਆਂ ਆਉਣਗੀਆਂ। ਬਿਹਾਰ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ 17 ਅਪ੍ਰੈਲ ਨੂੰ ਅਤੇ ਅਸਾਮ ਵਿੱਚ 16-17 ਅਪ੍ਰੈਲ ਨੂੰ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈ ਸਕਦਾ ਹੈ।

ਝਾਰਖੰਡ, ਓਡੀਸ਼ਾ ਅਤੇ ਮੇਘਾਲਿਆ ਵਿੱਚ 16-18 ਅਪ੍ਰੈਲ ਦੌਰਾਨ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਵੇਗੀ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਪੱਛਮੀ ਗੜਬੜੀ ਫਿਰ ਹੋਵੇਗੀ ਸਰਗਰਮ

ਇੱਕ ਪੱਛਮੀ ਗੜਬੜੀ 16 ਤੋਂ 20 ਅਪ੍ਰੈਲ ਦੇ ਵਿਚਕਾਰ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰੇਗੀ, ਜਿਸ ਨਾਲ 18-19 ਅਪ੍ਰੈਲ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ।

18 ਤੋਂ 20 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ 16-17 ਅਪ੍ਰੈਲ ਨੂੰ ਧੂੜ ਭਰੇ ਤੂਫਾਨ ਆਉਣ ਦੀ ਸੰਭਾਵਨਾ ਹੈ।

ਉਪ-ਹਿਮਾਲੀਅਨ ਅਤੇ ਗੰਗਾ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 17-18 ਅਪ੍ਰੈਲ ਨੂੰ ਬੱਦਲਵਾਈ ਰਹੇਗੀ ਅਤੇ ਛੱਤੀਸਗੜ੍ਹ ਵਿੱਚ 16 ਅਪ੍ਰੈਲ ਨੂੰ ਬੱਦਲਵਾਈ ਰਹੇਗੀ। ਤਾਮਿਲਨਾਡੂ, ਪੁਡੂਚੇਰੀ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਵਿੱਚ ਅਗਲੇ 5 ਦਿਨਾਂ ਦੌਰਾਨ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। 17 ਅਪ੍ਰੈਲ ਨੂੰ ਕੇਰਲ ਵਿੱਚ ਮੀਂਹ ਪਵੇਗਾ।

ਆਈਐਮਡੀ ਨੇ ਗਰਮੀ ਦੀ ਲਹਿਰ ਦੀ ਜਾਰੀ ਕੀਤੀ ਚੇਤਾਵਨੀ

ਆਈਐਮਡੀ ਨੇ ਗਰਮੀ ਅਤੇ ਗਰਮੀ ਦੀ ਲਹਿਰ ਦੇ ਸੰਬੰਧ ਵਿੱਚ ਇੱਕ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਵਿੱਚ 16-18 ਅਪ੍ਰੈਲ ਦੌਰਾਨ ਗਰਮੀ ਦੀ ਲਹਿਰ ਜਾਰੀ ਰਹੇਗੀ, ਜਦੋਂ ਕਿ ਗੁਜਰਾਤ ਵਿੱਚ 15-17 ਅਪ੍ਰੈਲ ਦੌਰਾਨ ਤੇਜ਼ ਗਰਮੀ ਅਤੇ ਗਰਮੀ ਦੀ ਲਹਿਰ ਦੀ ਸਥਿਤੀ ਰਹੇਗੀ।

ਗੋਆ ਅਤੇ ਕੋਂਕਣ, ਕੇਰਲ, ਤਾਮਿਲਨਾਡੂ, ਪੁਡੂਚੇਰੀ, ਤੱਟਵਰਤੀ ਕਰਨਾਟਕ, ਮੱਧ ਮਹਾਰਾਸ਼ਟਰ ਵਿੱਚ ਗਰਮ ਹਵਾਵਾਂ ਚੱਲਣਗੀਆਂ। ਸੋਮਵਾਰ ਨੂੰ ਦੇਸ਼ ਭਰ ਵਿੱਚ ਰਾਜਸਥਾਨ ਦੇ ਬਾੜਮੇਰ ਵਿੱਚ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਹਾਰਾਸ਼ਟਰ, ਉੱਤਰੀ ਤੇਲੰਗਾਨਾ, ਅੰਦਰੂਨੀ ਓਡੀਸ਼ਾ, ਅੰਦਰੂਨੀ ਰਾਇਲਸੀਮਾ ਵਿੱਚ ਵੱਧ ਤੋਂ ਵੱਧ ਤਾਪਮਾਨ 40-44 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਦਰਜ ਕੀਤਾ ਗਿਆ।

ਜਦੋਂ ਕਿ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼, ਗੋਆ, ਉੱਤਰੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕੇਰਲ ਵਿੱਚ ਵੱਧ ਤੋਂ ਵੱਧ ਤਾਪਮਾਨ 35-39 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

ਦਿੱਲੀ ACR ਨੂੰ ਬੱਦਲਾਂ ਨਾਲ ਢੱਕਿਆ

ਦਿੱਲੀ ਐਨਸੀਆਰ ਵਿੱਚ, ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 36 ਤੋਂ 38 ਡਿਗਰੀ ਅਤੇ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। 16 ਤੋਂ 18 ਅਪ੍ਰੈਲ ਤੱਕ ਦਿੱਲੀ ਐਨਸੀਆਰ ਵਿੱਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗਾ। ਵੱਧ ਤੋਂ ਵੱਧ ਤਾਪਮਾਨ 39 ਤੋਂ 41 ਡਿਗਰੀ ਤੱਕ ਪਹੁੰਚ ਸਕਦਾ ਹੈ।

 

Punjab News: ਹੁਣ ‘ਸਾਧੂ’ ਆਵੇਗਾ ਜੇਲ੍ਹੋਂ ਬਾਹਰ!

 

Sadhu Singh Dharamsot: ਸੁਪਰੀਮ ਕੋਰਟ ਨੇ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਹੈ।

ਸੁਪਰੀਮ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਸਾਧੂ ਸਿੰਘ ਧਰਮਸੋਤ ਇਸ ਸਮੇਂ ਨਾਭਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਧਰਮਸੋਤ ਨੂੰ ਕੀਤਾ ਸੀ ਗ੍ਰਿਫ਼ਤਾਰ

ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਸਤੰਬਰ 2024 ਵਿਚ ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਉਸ ਨੂੰ ‘ਜੰਗਲ ਘਪਲੇ’ ਦਾ ਮਾਸਟਰਮਾਈਂਡ ਦੱਸਿਆ ਸੀ।

ਹਾਈ ਕੋਰਟ ਨੇ ਕਿਹਾ ਸੀ, “ਪਹਿਲੀ ਨਜ਼ਰ ਨਾਲ, ਇਹ ਸਪੱਸ਼ਟ ਹੈ ਕਿ ਪਟੀਸ਼ਨਕਰਤਾ (ਜੰਗਲਾਤ ਮੰਤਰੀ ਦੇ ਅਹੁਦੇ ‘ਤੇ ਰਹਿੰਦਿਆਂ) ਨੇ ਅਪਰਾਧ ਦੀ ਵੱਡੀ ਰਕਮ ਕਮਾਈ ਅਤੇ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਬੇਲੋੜੇ ਪੈਸੇ ਵਜੋਂ ਪੇਸ਼ ਕਰਕੇ ਧੋਖਾਧੜੀ ਕੀਤੀ। ਇਸ ਤੋਂ ਬਾਅਦ ਧਰਮਸੋਤ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।

ਧਰਮਸੋਤ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਕੀਲ ਅਮਨ ਪੰਵਾਰ ਅਤੇ ਸੁਮੇਰ ਬੋਪਾਰਾਏ ਪੇਸ਼ ਹੋਏ ਤੇ ਅੱਜ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।