ਪੰਜਾਬ ਸਰਕਾਰ ਵੱਲੋਂ 8 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ
ਚੰਡੀਗੜ੍ਹ, 20 ਜਨਵਰੀ 2026- ਪੰਜਾਬ ਸਰਕਾਰ ਵੱਲੋਂ 8 ਆਈਪੀਐਸ (8 IPS) ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ 8 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ
ਚੰਡੀਗੜ੍ਹ, 20 ਜਨਵਰੀ 2026- ਪੰਜਾਬ ਸਰਕਾਰ ਵੱਲੋਂ 8 ਆਈਪੀਐਸ (8 IPS) ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਲਿਸਟ

Punjab News: ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ ਗਈ
ਲਹਿਰਾ ਮੁਹੱਬਤ, 20 ਜਨਵਰੀ 2026
Punjab News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਪਲਾਂਟ ਦੇ ਮੁੱਖ ਗੇਟ ‘ਤੇ ਰੋਸ ਰੈਲੀ ਕਰਨ ਉਪਰੰਤ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਇਸ ਸਮੇਂ ਹਾਜ਼ਿਰ “ਮੋਰਚੇ” ਦੇ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਹਰਦੀਪ ਸਿੰਘ ਤੱਗੜ ਅਤੇ ਅਵਤਾਰ ਸਿੰਘ ਬਠਿੰਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ‘ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਸਬ-ਕਮੇਟੀ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਇਸ ਦੇ ਨਾਲ ਹੀ ਠੇਕਾ ਮੁਲਾਜ਼ਮਾਂ ਵੱਲੋਂ ਐਲਾਨ ਕੀਤਾ ਗਿਆ ਕਿ, “24 ਜਨਵਰੀ 2026” ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ।
ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ਅਤੇ ਬਿਜਲੀ ਸੋਧ ਬਿੱਲ 2025, ਨਵੇਂ ਬੀਜ ਕਾਨੂੰਨ, ਨਵੇਂ ਕਿਰਤ ਕਾਨੂੰਨ, ਨਵੇਂ ਜੀ ਰਾਮ ਜੀ ਆਦਿ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ।
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ‘ਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਨਹੀਂ ਲਿਆ ਕੋਈ ਫ਼ੈਸਲਾ!
Punjab Network
Chandigarh, 20 Jan 2026-
Punjab Cabinet Meeting: ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਨੇ ਇੱਕ ਵੀ ਮੁਲਾਜ਼ਮ ਪੱਖੀ ਫ਼ੈਸਲਾ ਨਹੀਂ ਲਿਆ ਹੈ। ਮੁਲਾਜ਼ਮ ਜਿੱਥੇ ਡੀਏ ਦੀਆਂ ਕਿਸ਼ਤਾਂ ਨੂੰ ਤਰਸ ਰਹੇ ਹਨ, ਉੱਥੇ ਹੀ ਅਧਿਆਪਕਾਂ ਦੇ ਮਸਲੇ ਵੀ ਉਸੇ ਤਰ੍ਹਾਂ ਹੀ ਲਟਕੇ ਹੋਏ ਹਨ, ਜਿਸ ਕਾਰਨ ਮੁਲਾਜ਼ਮ ਵਰਗ ਪ੍ਰੇਸ਼ਾਨ ਹਨ।
ਹੁਣ ਕਰਮਚਾਰੀਆਂ ਦੀ ਸਭ ਤੋਂ ਵੱਡੀ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿੱਚ ਮੁਲਾਜ਼ਮ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ।
ਮੀਟਿੰਗ ਉਪਰੰਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ।
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਸਾਲ 2025 ਦੌਰਾਨ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਰਹੀ ਹੈ। ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਡੀ.ਏ. ਦੀਆਂ 5 ਕਿਸਤਾਂ (ਕੁੱਲ 16 ਫੀਸਦੀ) ਰੋਕੀ ਬੈਠੀ ਹੈ।
ਵਿੱਤ ਮੰਤਰੀ ਅਤੇ ਸਬ-ਕਮੇਟੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਸਰਕਾਰ ਨੇ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਆਗੂਆਂ ਨੇ ਅੱਗੇ ਕਿਹਾ ਕਿ ਡੀ.ਏ. ਤੋਂ ਇਲਾਵਾ ਸਤੰਬਰ 2021 ਤੋਂ ‘ਰੈਸ਼ਨੇਲਾਈਜ਼ੇਸ਼ਨ’ ਦੇ ਨਾਮ ‘ਤੇ ਰੋਕੇ ਗਏ ਭੱਤਿਆਂ ਨੂੰ ਬਹਾਲ ਕਰਨਾ, ਏ.ਸੀ.ਪੀ. ਸਕੀਮ (4, 9, 14 ਸਾਲਾ) ਦੀ ਬਹਾਲੀ, ਕੇਂਦਰੀ ਸਕੇਲਾਂ ਦੀ ਥਾਂ ਪੰਜਾਬ ਸਕੇਲ ਲਾਗੂ ਕਰਨਾ ਅਤੇ ‘ਬਰਾਬਰ ਕੰਮ-ਬਰਾਬਰ ਤਨਖਾਹ’ ਦੇ ਅਦਾਲਤੀ ਫੈਸਲੇ ਲਾਗੂ ਕਰਨਾ ਅਜੇ ਵੀ ਲਟਕ ਰਹੇ ਹਨ। ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਵੀ ਜਿਉਂ ਦੀਆਂ ਤਿਉਂ ਬਰਕਰਾਰ ਹਨ।
Holiday Alert: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ
ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ
ਬਰਨਾਲਾ, 18 ਜਨਵਰੀ 2026:
ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੂੱਟੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਬਰਨਾਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਜਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।
ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।
BREAKING: AAP ਪੰਜਾਬ ਵੱਡਾ ਝਟਕਾ! MLA ਡਾ. ਸੁੱਖੀ ਨੇ ਕੈਬਨਿਟ ਰੈਂਕ ਅਤੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ
Punjab Network
ਬੰਗਾ/ਚੰਡੀਗੜ੍ਹ 18 ਜਨਵਰੀ 2026: ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਕੈਬਨਿਟ (AAP) ਮੰਤਰੀ ਦੇ ਰੈਂਕ ਅਤੇ ਕੋਨਵੇਅਰ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਇਹ ਫੈਸਲਾ ਧਾਰਮਿਕ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਹੋਈ ਠੇਸ ਦੇ ਹਵਾਲੇ ਨਾਲ ਲਿਆ ਹੈ। ਡਾ. ਸੁੱਖੀ ਨੇ ਵੀਡੀਓ ਵਿੱਚ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਰਾਜਾ ਸਾਹਿਬ ਦੇ ਅਸਥਾਨ ‘ਤੇ ਨਤਮਸਤਕ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਰਿਆਦਾ ਅਨੁਸਾਰ ਨਾ ਪਾਏ ਜਾਣ ਕਾਰਨ ਰਾਜਾ ਸਾਹਿਬ ਦੀ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਡਾ. ਸੁੱਖੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਅਸਥਾਨ ਸਿਆਸਤ ਦਾ ਘਰ ਨਹੀਂ ਬਲਕਿ ਰੱਬ ਦਾ ਘਰ ਹੈ। ਉਨ੍ਹਾਂ ਹੋਰਨਾਂ ਸਿਆਸਤਦਾਨਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਥੇ ਆ ਕੇ ਸਿਆਸਤ ਨਹੀਂ ਕਰਨੀ ਚਾਹੀਦੀ।
ਡਾ. ਸੁੱਖੀ ਦਾ ਬਿਆਨ
“ਮੈਂ ਰਾਜੇ ਦਾ ਹਾਂ ਅਤੇ ਰਾਜੇ ਦੀ ਸੰਗਤ ਦਾ ਹਾਂ। ਮੈਂ ਅੱਜ ਇਹ ਐਲਾਨ ਕਰਦਾ ਹਾਂ ਕਿ ਜੋ ਪੰਜਾਬ ਸਰਕਾਰ ਨੇ ਮੈਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਸਟੇਟਸ ਦਿੱਤਾ ਸੀ, ਮੈਂ ਉਸ ਤੋਂ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।”
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਉਹ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਿਲ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਰੈਂਕ ਦਿੱਤਾ ਗਿਆ ਸੀ।
Sunil Jakhar ਦੀ ਸਿਹਤ ਵਿਗੜੀ, ਹਪਸਤਾਲ ਦਾਖ਼ਲ
Punjab Network
ਮੋਹਾਲੀ, 18 ਜਨਵਰੀ 2026- ਪੰਜਾਬ ਭਾਜਪਾ (Punjab BJP) ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਸਿਹਤ ਵਿਗੜ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੀਟੀਸੀ ਦੀ ਰਿਪੋਰਟ ਅਨੁਸਾਰ, ਸੁਨੀਲ ਜਾਖੜ (Sunil Jakhar) ਨੂੰ ਛਾਤੀ ਵਿੱਚ ਦਰਦ ਦੀ ਸਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਬਰਾਹਟ ਮਹਿਸੂਸ ਹੋਈ।
ਉਹਦੇ ਬਾਅਦ, ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਤੁਰੰਤ ਜਾਖੜ ਨੂੰ ਉਨ੍ਹਾਂ ਦੇ ਕਰੀਬੀਆਂ ਵੱਲੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਹਾਲਾਂਕਿ ਡਾਕਟਰਾਂ ਨੇ ਇਸ ਬਾਰੇ ਕੋਈ ਵੀ ਬੁਲੇਟਿਨ ਜਾਂ ਫਿਰ ਸੂਚਨਾ ਬਾਹਰ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕਾਫੀ ਸਮਾਂ ਪਹਿਲਾਂ ਵੀ ਜਾਖੜ ਸਟੇਟ ਤੋਂ ਸੰਬੋਧਨ ਕਰਦੇ ਸਮੇਂ ਬੇਹੋਸ਼ ਹੋ ਗਏ ਸਨ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸ਼ਾਇਦ ਉਸ ਵੇਲੇ ਵੀ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਇਆ ਸੀ।
ਕੌਣ ਹਨ ਸੁਨੀਲ ਜਾਖੜ
ਸੁਨੀਲ ਜਾਖੜ (Sunil Jakhar) ਭਾਰਤੀ ਸਿਆਸਤਦਾਨ ਹਨ ਅਤੇ ਮੌਜੂਦਾ ਸਮੇਂ ਵਿੱਚ ਉਹ ਭਾਰਤੀ ਜਨਤਾ ਪਾਰਟੀ, ਪੰਜਾਬ ਇਕਾਈ ਦਾ ਪ੍ਰਧਾਨ ਹਨ। ਇਸ ਤੋਂ ਪਹਿਲਾਂ, ਜਾਖੜ 2017 ਤੋਂ 2021 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।
ਅਬੋਹਰ, ਪੰਜਾਬ ਹਲਕੇ (2002-2017) ਤੋਂ ਲਗਾਤਾਰ ਤਿੰਨ ਵਾਰ ਚੁਣੇ ਗਏ, ਉਹ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।
2022 ਤੱਕ ਪੰਜ ਦਹਾਕਿਆਂ ਤੱਕ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ ਮੈਂਬਰ ਰਹੇ। ਮਈ 2022 ਵਿੱਚ, ਉਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋ ਗਿਆ, ਇਹ ਦਾਅਵਾ ਕਰਦੇ ਹੋਏ ਕਿ ਉਹ “ਪੰਜਾਬ ਵਿੱਚ ਰਾਸ਼ਟਰਵਾਦ, ਏਕਤਾ ਅਤੇ ਭਾਈਚਾਰਾ” ਦਾ ਸਮਰਥਨ ਕਰਨਾ ਚਾਹੁੰਦਾ ਹਾਂ।
ਖ਼ਬਰ ਅਪਡੇਟ ਹੋ ਰਹੀ ਹੈ…….
Sarpanch and Panch Elecations: ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ
Punjab Network
ਚੰਡੀਗੜ੍ਹ, 17 ਜਨਵਰੀ 2025: ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ (Sarpanch and Panch) ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:
ਜ਼ਿਲ੍ਹਾ ਗੁਰਦਾਸਪੁਰ:-
1) ਕਲਾਨੌਰ ਮੋਜੋਵਾਲ
2) ਕਲਾਨੌਰ ਪੁਰਾਣੀ
3) ਕਲਾਨੌਰ ਪੀ.ਏ.ਪੀ
4 ਕਲਾਨੌਰ ਚੱਕਰੀ
5) ਕਲਾਨੌਰ ਢੱਕੀ ਅਤੇ
6) ਕਲਾਨੌਰ ਜ਼ੈਲਦਾਰਾ
ਜ਼ਿਲ੍ਹਾ ਤਰਨਤਾਰਨ:-
1)ਕਾਜ਼ੀ ਕੋਟ (70) (ਨਾਲਾਗੜ੍ਹ-69)
2)ਕੱਕਾ ਕੰਡਿਆਲਾ (63)
3) ਪੰਡੋਰੀ ਗੋਲਾ (79)
4) ਮਾੜੀ ਕੰਬੋਕੇ (68)
ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।
ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ (19.1.2026 )ਤੱਕ ਲਾਗੂ ਰਹੇਗਾ ।
ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਜਨਵਰੀ 2026 ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਅਤੇ ਕਾਜ਼ੀਕੋਟ ਵਿੱਚ ਸਰਪੰਚਾਂ/ਪੰਚਾਇਤਾਂ ਲਈ ਆਮ ਚੋਣਾਂ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਅਤੇ ਚੋਣ ਨਤੀਜਿਆਂ ਦਾ ਐਲਾਨ ਵੀ ਉਸੇ ਸ਼ਾਮ ਨੂੰ ਉਨ੍ਹਾਂ ਪੋਲਿੰਗ ਸਟੇਸ਼ਨਾਂ/ਬੂਥਾਂ ‘ਤੇ ਕੀਤਾ ਜਾਵੇਗਾ। ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਦੇ ਵਾਰਡ ਨੰਬਰ 03 ਦਾ ਬੂਥ ਨੰਬਰ 39 ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ (ਸੱਜੇ ਪਾਸੇ) ਅਤੇ ਪਿੰਡ ਕਾਜ਼ੀਕੋਟ ਦੇ ਵਾਰਡ ਨੰਬਰ 05 ਦਾ ਬੂਥ ਨੰਬਰ 51 ਸਰਕਾਰੀ ਐਲੀਮੈਂਟਰੀ ਸਕੂਲ ਕਾਜ਼ੀਕੋਟ (ਖੱਬੇ ਪਾਸੇ) ਹੋਵੇਗਾ।
ਇਨ੍ਹਾਂ ਚੋਣਾਂ ਦੌਰਾਨ/ਲੋਕਾਂ ਦੇ ਹਿੱਤ ਵਿੱਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਅਤੇ ਚੋਣਾਂ ਦੇ ਸੁਚਾਰੂ/ਸ਼ਾਂਤਮਈ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਰਾਜ ਚੋਣ ਕਮਿਸ਼ਨ, ਪੰਜਾਬ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ, ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਰਾਹੁਲ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਨੇ, ਭਾਰਤੀ ਸਿਵਲ ਸੇਵਾਵਾਂ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਉਪਰੋਕਤ ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਅੰਦਰ ਹੇਠ ਲਿਖੀਆਂ ਪਾਬੰਦੀਆਂ ਲਗਾਈਆਂ ਹਨ। 16 ਜਨਵਰੀ, 2026 ਨੂੰ ਸ਼ਾਮ 4:00 ਵਜੇ ਤੋਂ 18 ਜਨਵਰੀ, 2026 (ਚੋਣ ਪ੍ਰਕਿਰਿਆ ਪੂਰੀ ਹੋਣ ਤੱਕ)।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਪੰਜ ਜਾਂ ਵੱਧ ਲੋਕਾਂ (ਕਤਾਰ ਵਿੱਚ ਖੜ੍ਹੇ ਵੋਟਰਾਂ ਤੋਂ ਇਲਾਵਾ)/ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਚੋਣ ਪ੍ਰਚਾਰ ਜਾਂ ਅਪੀਲ ਕਰਨ ਦੀ ਮਨਾਹੀ ਹੋਵੇਗੀ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਆਪਣਾ ਬੂਥ/ਟੈਂਟ ਨਹੀਂ ਲਗਾਏਗਾ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਦੇ ਚੋਣ ਨਾਲ ਸਬੰਧਤ ਪੋਸਟਰ/ਬੈਨਰ ਨਹੀਂ ਲਗਾਏ ਜਾਣਗੇ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ ਆਦਿ ਦੀ ਵਰਤੋਂ ਦੀ ਮਨਾਹੀ ਹੋਵੇਗੀ।
ਚੋਣ ਨਿਗਰਾਨ, ਪੁਲਿਸ ਅਧਿਕਾਰੀ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਅਤੇ ਪੋਲਿੰਗ ਕਰਮਚਾਰੀਆਂ ਨੂੰ ਇਸ ਪਾਬੰਦੀ ਤੋਂ ਛੋਟ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਛੱਡ ਕੇ, ਕਿਸੇ ਵੀ ਵਿਅਕਤੀ ਨੂੰ ਅਧਿਕਾਰਤ ਪ੍ਰਤੀਨਿਧੀ ਤੋਂ ਬਿਨਾਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਆਪਣਾ ਨਿੱਜੀ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਵੀ ਗਤੀਵਿਧੀ ਸਖ਼ਤੀ ਨਾਲ ਮਨਾਹੀ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਸਟੇਅ ਆਰਡਰਾਂ ਵਿੱਚ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਭਾਰਤੀ ਦੰਡਾਵਲੀ, 2023 ਦੀ ਧਾਰਾ 223 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇਹ ਹੁਕਮ ਇਕਪਾਸੜ ਤੌਰ ‘ਤੇ ਜਾਰੀ ਕੀਤੇ ਗਏ ਹਨ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤੇ ਗਏ ਹਨ, ਅਤੇ 18 ਜਨਵਰੀ, 2026 (ਚੋਣ ਪ੍ਰਕਿਰਿਆ ਪੂਰੀ ਹੋਣ ਤੱਕ) ਤੱਕ ਲਾਗੂ ਰਹਿਣਗੇ।
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ; ਸਰਕਾਰ ਵਧਾਉਣ ਜਾ ਰਹੀ DA… ਪੜ੍ਹੋ ਵੇਰਵਾ
Punjab Network
Good News, 17 Jan 2026-
ਲੱਖਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਤਨਖਾਹ ਵਾਧੇ ਸੰਬੰਧੀ ਵੱਡੀ ਖ਼ਬਰ ਆ ਰਹੀ ਹੈ। ਤਾਜ਼ਾ ਆਰਥਿਕ ਅਨੁਮਾਨਾਂ ਅਤੇ ਮਾਹਰਾਂ ਦੇ ਅਨੁਸਾਰ, 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਪਹਿਲਾਂ ਮਹਿੰਗਾਈ ਭੱਤੇ (DA) ਵਿੱਚ ਇੱਕ ਮਹੱਤਵਪੂਰਨ ਵਾਧਾ ਦੇਖਿਆ ਜਾ ਸਕਦਾ ਹੈ।
ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਵੇਂ ਤਨਖਾਹ ਢਾਂਚੇ ਦੇ ਲਾਗੂ ਹੋਣ ਤੱਕ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 70 ਪ੍ਰਤੀਸ਼ਤ ਤੋਂ ਵੱਧ ਹੋ ਸਕਦਾ ਹੈ। ਵਰਤਮਾਨ ਵਿੱਚ, ਜਨਵਰੀ 2026 ਤੱਕ DA ਦੇ ਲਗਭਗ 60 ਪ੍ਰਤੀਸ਼ਤ ਤੱਕ ਪਹੁੰਚਣ ਦੀ ਉਮੀਦ ਹੈ, ਸਮੇਂ-ਸਮੇਂ ‘ਤੇ ਵਾਧੇ ਨਾਲ ਇਹ ਹੋਰ ਵੀ ਵੱਧ ਜਾਵੇਗਾ।
ਇਸ ਪੂਰੀ ਪ੍ਰਕਿਰਿਆ ਦਾ ਕਰਮਚਾਰੀਆਂ ਦੀਆਂ ਜੇਬਾਂ ‘ਤੇ ਸਿੱਧਾ ਪ੍ਰਭਾਵ ਪਵੇਗਾ। ਵਰਤਮਾਨ ਵਿੱਚ, ਜੁਲਾਈ 2025 ਵਿੱਚ DA 58 ਪ੍ਰਤੀਸ਼ਤ ਸੀ, ਅਤੇ ਹੁਣ ਜਨਵਰੀ 2026 ਦੇ ਅੱਧੇ ਸਾਲ ਲਈ ਇਸ ਵਿੱਚ 3 ਤੋਂ 5 ਪ੍ਰਤੀਸ਼ਤ ਤੱਕ ਵਾਧਾ ਹੋਣ ਦੀ ਉਮੀਦ ਹੈ।
ਕਿਉਂਕਿ ਅੱਠਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ 2027 ਦੇ ਅੱਧ ਤੱਕ ਦਾ ਸਮਾਂ ਲੱਗ ਸਕਦਾ ਹੈ, ਇਸ ਲਈ ਉਦੋਂ ਤੱਕ ਦੋ ਜਾਂ ਤਿੰਨ ਵਾਧੂ ਵਾਧੇ ਮਹਿੰਗਾਈ ਭੱਤੇ ਨੂੰ 70 ਪ੍ਰਤੀਸ਼ਤ ਤੱਕ ਲੈ ਜਾਣਗੇ।
ਜਨਵਰੀ 2026 ਦੇ ਵਾਧੇ ਦਾ ਅਧਿਕਾਰਤ ਐਲਾਨ ਹੋਲੀ ਦੇ ਆਸਪਾਸ ਹੋਣ ਦੀ ਉਮੀਦ ਹੈ, ਪਰ ਇਸਨੂੰ 1 ਜਨਵਰੀ ਤੋਂ ਲਾਗੂ ਮੰਨਿਆ ਜਾਵੇਗਾ, ਅਤੇ ਬਕਾਏ ਦਾ ਭੁਗਤਾਨ ਵੀ ਕੀਤਾ ਜਾਵੇਗਾ।
ਇਸ ਵੱਡੇ ਤਨਖਾਹ ਬਦਲਾਅ ਵਿੱਚ ਰਲੇਵੇਂ ਅਤੇ ਫਿਟਮੈਂਟ ਕਾਰਕ ਮੁੱਖ ਭੂਮਿਕਾ ਨਿਭਾਉਣਗੇ। ਜਦੋਂ ਮਹਿੰਗਾਈ ਭੱਤਾ 50 ਪ੍ਰਤੀਸ਼ਤ ਤੋਂ ਵੱਧ ਜਾਂਦਾ ਹੈ, ਤਾਂ ਅਕਸਰ ਇਸਨੂੰ ਮੂਲ ਤਨਖਾਹ ਵਿੱਚ ਜੋੜਨ ਦੀ ਮੰਗ ਕੀਤੀ ਜਾਂਦੀ ਹੈ।
ਜੇਕਰ ਅਜਿਹਾ ਹੁੰਦਾ ਹੈ, ਤਾਂ ਘਰ ਦਾ ਕਿਰਾਇਆ ਭੱਤਾ (HRA) ਸਮੇਤ ਹੋਰ ਭੱਤੇ ਵੀ ਆਪਣੇ ਆਪ ਵਧ ਜਾਣਗੇ, ਕਿਉਂਕਿ ਉਹ ਸਿੱਧੇ ਮੂਲ ਤਨਖਾਹ ਨਾਲ ਜੁੜੇ ਹੋਏ ਹਨ।
ਸਭ ਤੋਂ ਵੱਡੀ ਰਾਹਤ ਘੱਟੋ-ਘੱਟ ਉਜਰਤ ਦੇ ਸੰਬੰਧ ਵਿੱਚ ਆ ਸਕਦੀ ਹੈ; ਮਾਹਿਰਾਂ ਦਾ ਮੰਨਣਾ ਹੈ ਕਿ ਨਵੇਂ ਤਨਖਾਹ ਕਮਿਸ਼ਨ ਦੇ ਤਹਿਤ, ਫਿਟਮੈਂਟ ਕਾਰਕ ਦੇ ਆਧਾਰ ‘ਤੇ ਘੱਟੋ-ਘੱਟ ਤਨਖਾਹ ₹18,000 ਤੋਂ ₹34,000 ਅਤੇ ₹41,000 ਦੇ ਵਿਚਕਾਰ ਹੋ ਸਕਦੀ ਹੈ। ਇਹ ਬਦਲਾਅ ਮੱਧ-ਸ਼੍ਰੇਣੀ ਦੇ ਸਰਕਾਰੀ ਕਰਮਚਾਰੀਆਂ ਦੇ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਕਰ ਸਕਦਾ ਹੈ।
Big Breaking: ਸੈਸ਼ਨ ਕੋਰਟ (Court) ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ (government employees) ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਮੋਹਾਲੀ Court ਦਾ ਵੱਡਾ ਫ਼ੈਸਲਾ; ਦੋ ਮੁਲਾਜ਼ਮਾਂ ਨੂੰ ਸੁਣਾਈ ਚਾਰ ਸਾਲ ਕੈਦ ਦੀ ਸਜ਼ਾ
Punjab Network
ਚੰਡੀਗੜ੍ਹ, 16 ਜਨਵਰੀ 2026-
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ (government employees) ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।
ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ (Court) ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ।
ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਪਰਵੀਨ ਕੁਮਾਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਵੱਡੀ ਖ਼ਬਰ: ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਪੜ੍ਹੋ ਪੂਰਾ ਮਾਮਲਾ
Punjab Network
ਚੰਡੀਗੜ੍ਹ, 16 ਜਨਵਰੀ 2026
ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਵਿੱਚ ਭਾਜਪਾ ਦਾ ਪ੍ਰਦਰਸ਼ਨ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਭਾਜਪਾ ਆਗੂਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।
ਵਿਰੋਧ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਤੇਜ਼ ਹੋ ਗਈ, ਜਿਸ ਕਾਰਨ ਪੁਲਿਸ ਕਾਰਵਾਈ ਕਰਨ ਲੱਗੀ ਅਤੇ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਆਗੂਆਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ।
ਪ੍ਰਦਰਸ਼ਨਕਾਰੀ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਅਤੇ ਅਪਰਾਧਿਕ ਨੈੱਟਵਰਕ ਮਜ਼ਬੂਤ ਹੋ ਰਿਹਾ ਹੈ।
ਪ੍ਰਦਰਸ਼ਨ ਦੌਰਾਨ, ਭਾਜਪਾ ਆਗੂਆਂ ਨੇ ਕਿਹਾ ਕਿ ਉਹ ਸ਼ਾਂਤੀਪੂਰਵਕ ਆਪਣੇ ਵਿਚਾਰ ਪ੍ਰਗਟ ਕਰਨ ਆਏ ਸਨ ਪਰ ਉਨ੍ਹਾਂ ਨੂੰ ਜ਼ਬਰਦਸਤੀ ਰੋਕਿਆ ਗਿਆ।
ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਕਿ ਸਰਕਾਰ ਬਾਹਰੀ ਦਖਲਅੰਦਾਜ਼ੀ ਦੀ ਮਦਦ ਨਾਲ ਰਾਜ ਚਲਾ ਰਹੀ ਹੈ, ਜਦੋਂ ਕਿ ਭਾਜਪਾ ਵਰਕਰ ਪੰਜਾਬ ਦੇ ਹਿੱਤ ਵਿੱਚ ਹਰ ਪੱਧਰ ‘ਤੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਅਸਹਿਮਤੀ ਨੂੰ ਦਬਾਉਣ ਲਈ ਪੁਲਿਸ ਬਲ ਦੀ ਵਰਤੋਂ ਕਰ ਰਹੀ ਹੈ। ਭਾਜਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਹੋਣਗੇ।