ਸ਼ਨੀਵਾਰ, ਅਪ੍ਰੈਲ 18, 2026
Home Blog Page 177

Breakup ਮਗਰੋਂ ਕੌਣ ਹੁੰਦਾ ਹੈ ਸਭ ਤੋਂ ਵੱਧ ਦੁਖੀ.. ਮੁੰਡਾ ਜਾਂ ਕੁੜੀ, ਪੜ੍ਹੋ ਪੂਰੀ ਰਿਪੋਰਟ

Behavioural And Brain Sciences ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਮੁੰਡੇ ਅਤੇ ਕੁੜੀਆਂ ਦੋਵੇਂ ਬ੍ਰੇਕਅੱਪ ਤੋਂ ਬਾਅਦ ਦੁਖੀ ਹੁੰਦੇ ਹਨ, ਪਰ ਇਸਨੂੰ ਪ੍ਰਗਟ ਕਰਨ ਦਾ ਤਰੀਕਾ ਵੱਖਰਾ ਹੁੰਦਾ ਹੈ। ਕੁੜੀਆਂ ਆਪਣਾ ਦਰਦ ਵਧੇਰੇ ਖੁੱਲ੍ਹ ਕੇ ਪ੍ਰਗਟ ਕਰਦੀਆਂ ਹਨ। ਉਹ ਰੋਂਦੀਆਂ ਹਨ, ਦੋਸਤਾਂ ਨਾਲ ਗੱਲਾਂ ਕਰਦੀਆਂ ਹਨ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਹਨ।

ਇਸ ਨਾਲ ਉਨ੍ਹਾਂ ਨੂੰ ਮਾਨਸਿਕ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਮੁੰਡੇ ਅਕਸਰ ਆਪਣੇ ਦਰਦ ਨੂੰ ਦਬਾਉਂਦੇ ਹਨ। ਉਹ ਇਸਨੂੰ ਕਮਜ਼ੋਰੀ ਦੀ ਨਿਸ਼ਾਨੀ ਸਮਝਦੇ ਹਨ ਤੇ ਇਸਨੂੰ ਪ੍ਰਗਟ ਕਰਨ ਤੋਂ ਬਚਦੇ ਹਨ। ਇਸ ਕਾਰਨ ਉਨ੍ਹਾਂ ਦਾ ਦਰਦ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਹੈ ਅਤੇ ਉਨ੍ਹਾਂ ਦਾ ਅੰਦਰੋਂ ਦਮ ਘੁੱਟਦਾ ਰਹਿੰਦਾ ਹੈ।

ਮੁੰਡਿਆਂ ਨੂੰ ਅਕਸਰ ਕਿਹਾ ਜਾਂਦਾ ਹੈ ਕਿ ਉਹ ਆਪਣੀਆਂ ਭਾਵਨਾਵਾਂ ਨੂੰ ਲੁਕਾਉਣ ਅਤੇ ਆਪਣੇ ਆਪ ‘ਤੇ ਨਿਰਭਰ ਰਹਿਣ। ਇਸ ਲਈ ਉਨ੍ਹਾਂ ਕੋਲ ਕੋਈ ਅਜਿਹਾ ਸਹਾਰਾ ਨਹੀਂ ਹੈ ਜਿੱਥੇ ਉਹ ਆਪਣੀਆਂ ਭਾਵਨਾਵਾਂ ਨੂੰ ਖੁੱਲ੍ਹ ਕੇ ਪ੍ਰਗਟ ਕਰ ਸਕਣ।

ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਮਜ਼ਬੂਤ ​​ਰਹਿਣ ਅਤੇ ਉਨ੍ਹਾਂ ਨੂੰ ਕਿਸੇ ਭਾਵਨਾਤਮਕ ਸਹਾਇਤਾ ਦੀ ਲੋੜ ਨਾ ਪਵੇ। ਇਹੀ ਕਾਰਨ ਹੈ ਕਿ ਜਦੋਂ ਉਨ੍ਹਾਂ ਦਾ ਬ੍ਰੇਕਅੱਪ ਹੁੰਦਾ ਹੈ ਤਾਂ ਉਨ੍ਹਾਂ ਨੂੰ ਇਕੱਲੇ ਹੀ ਦਰਦ ਨਾਲ ਨਜਿੱਠਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦਾ ਮਾਨਸਿਕ ਤਣਾਅ ਹੋਰ ਵੀ ਵੱਧ ਜਾਂਦਾ ਹੈ।

ਜ਼ਿਆਦਾ ਰੋਮਾਂਟਿਕ ਹੁੰਦੇ ਹਨ ਮਰਦ ਜ਼ਿਆਦਾ

ਅਧਿਐਨ ਦੇ ਅਨੁਸਾਰ ਔਰਤਾਂ ਨੂੰ ਇਹ ਮਹਿਸੂਸ ਹੋ ਸਕਦਾ ਹੈ ਕਿ ਉਨ੍ਹਾਂ ਦਾ ਪੁਰਸ਼ ਸਾਥੀ ਰੋਮਾਂਟਿਕ ਨਹੀਂ ਹੈ ਪਰ ਮਰਦ ਔਰਤਾਂ ਨਾਲੋਂ ਜ਼ਿਆਦਾ ਰੋਮਾਂਟਿਕ ਹੁੰਦੇ ਹਨ। ਮਰਦ ਆਪਣੇ ਰਿਸ਼ਤਿਆਂ ਵਿੱਚ ਔਰਤਾਂ ਨੂੰ ਪ੍ਰੇਰਣਾ ਦੇ ਸਰੋਤ ਵਜੋਂ ਦੇਖਦੇ ਹਨ ਅਤੇ ਪਹਿਲੀ ਨਜ਼ਰ ਵਿੱਚ ਪਿਆਰ ਦੀ ਧਾਰਨਾ ਮਰਦਾਂ ‘ਤੇ ਬਹੁਤ ਢੁਕਵੀਂ ਬੈਠਦੀ ਹੈ। ਮਰਦ ਔਰਤਾਂ ਨਾਲੋਂ ਜਲਦੀ ਪਿਆਰ ਵਿੱਚ ਪੈ ਜਾਂਦੇ ਹਨ ਅਤੇ ਆਪਣੇ ਰਿਸ਼ਤਿਆਂ ਨੂੰ ਆਪਣੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਮੰਨਦੇ ਹਨ।

ਔਰਤਾਂ ਰਿਸ਼ਤੇ ਤੋੜਨ ਵਿੱਚ ਅੱਗੇ

ਅਧਿਐਨ ਦੇ ਅਨੁਸਾਰ, ਰਿਸ਼ਤੇ ਵਿੱਚ ਹੋਣਾ ਮਰਦਾਂ ਲਈ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਉਨ੍ਹਾਂ ਦੇ ਤਣਾਅ ਨੂੰ ਘਟਾਉਂਦਾ ਹੈ ਅਤੇ ਉਨ੍ਹਾਂ ਦੀ ਸਮੁੱਚੀ ਸਿਹਤ ਵਿੱਚ ਸੁਧਾਰ ਕਰਦਾ ਹੈ। ਔਰਤਾਂ ਦੇ ਮੁਕਾਬਲੇ ਮਰਦ ਘੱਟ ਬ੍ਰੇਕਅੱਪ ਜਾਂ ਤਲਾਕ ਲੈਂਦੇ ਹਨ।

ਤਲਾਕ ਦੇ ਮਾਮਲਿਆਂ ਵਿੱਚ ਲਗਪਗ 70% ਮਾਮਲਿਆਂ ਵਿੱਚ ਔਰਤਾਂ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕਰਦੀਆਂ ਹਨ। ਜਦੋਂ ਕਿ ਔਰਤਾਂ ਬ੍ਰੇਕਅੱਪ ਨੂੰ ਸਵੈ-ਖੋਜ ਤੇ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਮੌਕੇ ਵਜੋਂ ਦੇਖਦੀਆਂ ਹਨ ਮਰਦ ਇਸਨੂੰ ਆਪਣੇ ਸਵੈ-ਮਾਣ ਲਈ ਇੱਕ ਚੁਣੌਤੀ ਵਜੋਂ ਦੇਖਦੇ ਹਨ।

WhatsApp Feature : ਵਟਸਐਪ ਲਿਆਇਆ ਨਵਾਂ ਫ਼ੀਚਰ! ਜਲਦ ਹੋਵੇਗਾ ਲਾਂਚ

WhatsApp ਪਰਸਨਲ ਚੈਟ ਵਿੱਚ ਜਲਦੀ ਹੀ ਆਪਣਾ ਈਵੈਂਟਸ ਫੀਚਰ ਪੇਸ਼ ਕਰ ਸਕਦਾ ਹੈ। ਮੈਟਾ ਦੇ ਮੈਸੇਜਿੰਗ ਪਲੇਟਫਾਰਮ ਨੇ ਸਭ ਤੋਂ ਪਹਿਲਾ ਮਈ 2024 ਵਿੱਚ WhatsApp ਕਮਿਊਨਿਟੀਜ਼ ਵਿੱਚ ਇਸ ਫੀਚਰਜ਼ ਨੂੰ ਪੇਸ਼ ਕੀਤਾ ਸੀ।

ਹੁਣ ਰਿਪੋਰਟਾਂ ਦੱਸਦੀਆਂ ਹਨ ਕਿ ਕੰਪਨੀ ਐਂਡਰਾਇਡ ਤੇ ਆਈਓਐਸ ਲਈ ਇੰਡਵਿਜਿਊਲ ਚੈਟ ਵਿੱਚ ਇਸ ਫੰਕਸ਼ਨੈਲਿਟੀ ਨੂੰ ਟੈਸਟ ਕਰ ਰਹੀ ਹੈ।

ਇਹ ਆਉਣ ਵਾਲੇ ਦਿਨਾਂ ਵਿੱਚ ਗਲੋਬਲ ਯੂਜ਼ਰਜ਼ ਲਈ ਰੋਲ ਆਊਟ ਹੋ ਸਕਦਾ ਹੈ। ਕੁਝ ਦਿਨ ਪਹਿਲਾਂ ਇਹ ਵੀ ਖੁਲਾਸਾ ਹੋਇਆ ਸੀ ਕਿ ਕੰਪਨੀ ਸਟੇਟਸ ਅਪਡੇਟਸ ਲਈ ਮਿਊਜਿਕ ਐਡ ਕਰਨ ਵਾਲੇ ਫੀਚਰ ਵੀ ਟੈਸਟਿੰਗ ਕਰ ਰਹੀ ਹੈ। ਇਹ ਫੀਚਰ ਇੰਸਟਾਗ੍ਰਾਮ ਵਰਗਾ ਹੀ ਹੈ।

WABetaInfo ਦੀ ਰਿਪੋਰਟ ਅਨੁਸਾਰ, WhatsApp ਇੱਕ ਅਜਿਹੇ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ, ਜੋ ਯੂਜ਼ਰਜ਼ ਨੂੰ ਇੰਡੀਵਿਜਿਊਲ ਚੈਟਸ ਵਿੱਚ ਈਵੈਂਟਸ ਬਣਾਉਣ ਤੇ ਸ਼ੇਅਰ ਕਰਨ ‘ਚ ਮਦਦ ਕਰੇਗਾ।

ਮੌਜੂਦਾ ਸਮੇਂ ਇਹ ਫੀਚਰ ਸਿਰਫ਼ ਗਰੁੱਪ ਚੈਟਸ ਤੇ ਕਮਿਊਨੀਟਿਜ਼ ਵਿੱਚ ਸਹਾਇਤਾ ਕਰੇਗਾ। ਇਸ ਫੀਚਰਜ਼ ਫਿਲਹਾਲ ਐਂਡਰਾਇਡ (ਵਰਜਨ 2.25.3.6) ਤੇ iOS (ਵਰਜਨ 25.2.10.73) ਦੋਵਾਂ ‘ਤੇ ਬੀਟਾ ਯੂਜ਼ਰਜ਼ ਨਾਲ ਟੈਸਟ ਕੀਤਾ ਜਾ ਰਿਹਾ ਹੈ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੁਝ ਬੀਟਾ ਟੈਸਟਰਸ ਨੂੰ ਪਹਿਲਾਂ ਈਵੈਂਟ ਸ਼ਡਿਊਲਿੰਗ ਫੀਚਰ ਮਿਲ ਗਿਆ ਹੈ ਤੇ ਇਹ ਹੌਲੀ-ਹੌਲੀ ਜ਼ਿਆਦਾ ਯੂਜ਼ਰਜ਼ ਲਈ ਰੋਲ ਆਊਟ ਹੋ ਰਿਹਾ ਹੈ।

ਇਹ ਆਉਣ ਵਾਲੇ ਮਹੀਨਿਆਂ ਵਿੱਚ ਰੇਗੂਲਰ ਯੂਜ਼ਰਜ਼ ਲਈ ਰੋਲ ਆਊਟ ਹੋ ਸਕਦਾ ਹੈ। ਪਹਿਲਾਂ ਯੂਜ਼ਰਜ਼ ਨੂੰ ਈਵੈਂਟ ਸ਼ਡਿਊਲ ਲਈ ਟੂ-ਪਰਸਨਲ ਗਰੁੱਪਸ ਬਣਾਉਣ ਪੈਂਦਾ ਸੀ ਪਰ ਇਸ ਅਪਡੇਟ ਨਾਲ ਉਹ ਆਪਣੀ ਪਰਸਲਨ ਚੈਟ ‘ਤੇ ਕਿਸੇ ਵੀ ਜ਼ਰੂਰੀ ਈਵੈਂਟ ਨੂੰ ਅੋਰਗਨਾਈਜ਼ ਕਰ ਸਕਣਗੇ।

ਨਵਾਂ ਫੀਚਰ WhatsApp ਯੂਜ਼ਰਜ਼ ਨੂੰ ਪ੍ਰਾਈਵੇਟ ਗੱਲਬਾਤ ਵਿੱਚ ਈਵੈਂਟਸ ਸ਼ਡਿਊਲ ਤੇ ਮੈਨੇਜ ਕਰਨ ਦੀ ਆਗਿਆ ਦਿੰਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਸਾਰੀ ਜ਼ਰੂਰੀ ਜਾਣਕਾਰੀ ਨੂੰ ਇੱਕ ਸਿੰਗਲ ਮੈਸੇਜ ਵਿੱਚ ਇਕੱਠਾ ਕਰ ਕੇ ਅੱਗੇ-ਪਿੱਛੇ ਮੈਸੇਜਿੰਗ ਭੇਜਣ ਦੀ ਜ਼ਰੂਰਤ ਨੂੰ ਘਟਾਉਂਦਾ ਹੈ।

Job Alert: 10ਵੀਂ ਪਾਸ ਨੌਜਵਾਨਾਂ ਲਈ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Job Alert: ਭਾਰਤੀ ਡਾਕ ਵੱਲੋਂ ਸਟਾਫ ਕਾਰ ਡਰਾਈਵਰ ਦੀਆਂ ਖਾਲੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਐਪਲੀਕੇਸ਼ਨ ਫਾਰਮ ਨਿਰਧਾਰਤ ਪਤੇ ‘ਤੇ ਪਹੁੰਚਣ ਦੀ ਆਖਿਰੀ ਤਰੀਕ 8 ਫਰਵਰੀ 2025 ਤੈਅ ਕੀਤੀ ਗਈ ਹੈ। ਅਜਿਹੇ ਵਿਚ ਚਾਹਵਾਨ ਅਤੇ ਯੋਗ ਉਮੀਦਵਾਰ ਜਲਦ ਤੋਂ ਜਲਦ ਅਪਲਾਈ ਪ੍ਰਕਿਰਿਆ ਪੂਰੀ ਕਰ ਲੈਣ।

ਉਮੀਦਵਾਰਾਂ ਨੂੰ ਮੁਕੰਮਲ ਫਾਰਮ ਤੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਨੂੰ ਅਟੈਚ ਕਰ ਕੇ ‘O/o The Senior Manager, Mail Motor Service, No. 37, Greams Road, Chennai- 600006’ ਦੇ ਪਤੇ ‘ਤੇ ਨਿਰਧਾਰਤ ਅੰਤਿਮ ਤਰੀਕ 8 ਫਰਵਰੀ 2025 ਸ਼ਾਮ 5 ਵਜੇ ਤਕ ਜ਼ਰੂਰ ਪਹੁੰਚ ਜਾਣਾ ਚਾਹੀਦਾ ਹੈ।

ਇਸ ਭਰਤੀ ‘ਚ ਸ਼ਾਮਲ ਹੋਣ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਉਮੀਦਵਾਰਰ ਕੋਲ ਲਾਈਟ ਤੇ ਹੈਵੀ ਮੋਟਰ ਵਾਹਨ ਦਾ ਵੈਲਿਡ ਡਰਾਈਵਿੰਗ ਲਾਇਸੈਂਸ ਤੇ ਘੱਟੋ-ਘ4ਟ ਤਿੰਨ ਸਾਲ ਦਾ ਡਰਾਈਵਿੰਗ ਦਾ ਤਜਰਬਾ ਵੀ ਹੋਣਾ ਚਾਹੀਦਾ ਹੈ।

ਉਮਰ ਹੱਦ

ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 56 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਉਮਰ ਦੀ ਗਣਨਾ ਅਪਲਾਈ ਕਰਨ ਦੀ ਆਖਰੀ ਤਰੀਕ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇਗੀ। ਯੋਗਤਾ ਤੇ ਮਾਪਦੰਡ ਨਾਲ ਜੁੜੀ ਵਧੇਰੇ ਡਿਟੇਲ ਲਈ ਉਮੀਦਵਾਰ ਇਕ ਵਾਰ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਪੜ੍ਹ ਲੈਣ।

ਭਰਤੀ ਸਬੰਧੀ ਵੇਰਵੇ

ਇਸ ਭਰਤੀ ਜ਼ਰੀਏ ਕੁੱਲ 25 ਖਾਲੀ ਅਸਾਮੀਆਂ ਭਰਨੀਆਂ ਜਾਣਗੀਆਂ। ਹੇਠਾਂ ਦਿੱਤੇ ਖੇਤਰ ਦੇ ਅਨੁਸਾਰ ਭਰਤੀ ਵੇਰਵੇ ਹਨ-

ਸੈਂਟਰਲ ਖੇਤਰ: 1 ਪੋਸਟ

MMS ਚੇਨਈ: 15 ਪੋਸਟ

ਦੱਖਣੀ ਰੀਜਨ 4 ਪੋਸਟ

ਪੱਛਮੀ ਰੀਜਨ : 5 ਪੋਸਟ

PM Kisan Yojana: ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਜਲਦ ਮਿਲਣ ਵਾਲੀ ਹੈ ਖੁਸ਼ਖ਼ਬਰੀ

ਨਵੀਂ ਦਿੱਲੀ :

ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਦੀ ਦੇਸ਼ ਭਰ ਦੇ ਕਰੋੜਾਂ ਕਿਸਾਨ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ। ਉਨ੍ਹਾਂ ਦਾ ਇੰਤਜ਼ਾਰ ਹੁਣ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਲ ਹੀ ’ਚ ਦੱਸਿਆ ਕਿ ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ 24 ਫਰਵਰੀ 2025 ਨੂੰ ਜਾਰੀ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਬਿਹਾਰ ਤੋਂ ਜਾਰੀ ਕਰਨਗੇ। ਇਹ ਰਕਮ ਸਿੱਧੇ ਲਾਭ ਟ੍ਰਾਂਸਫਰ (DBT) ਮੋਡ ਰਾਹੀਂ ਕਿਸਾਨਾਂ ਦੇ ਖਾਤੇ ਵਿਚ ਸਿੱਧੀ ਪਹੁੰਚ ਜਾਵੇਗੀ। ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਇਸ ਦਾ ਲਾਭ ਮਿਲੇਗਾ।

ਪੀਐੱਮ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇਵਾਈਸੀ ਕਰਨਾ ਜ਼ਰੂਰੀ ਹੈ। ਜਿਨ੍ਹਾਂ ਕਿਸਾਨਾਂ ਨੇ ਜਲਦੀ ਹੀ ਈ-ਕੇਵਾਈਸੀ ਨਹੀਂ ਕਰਵਾਇਆ, ਉਨ੍ਹਾਂ ਦੀ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਕਿਸਾਨ ਤਿੰਨ ਤਰੀਕਿਆਂ ਨਾਲ ਈ-ਕੇਵਾਈਸੀ ਕਰਵਾ ਸਕਦੇ ਹਨ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਕੀ ਹੈ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਦਸੰਬਰ 2018 ਨੂੰ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਦੀ ਸ਼ੁਰੂਆਤ ਕੀਤੀ। ਇਸ ਵਿਚ ਲਾਭਪਾਤਰੀ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਮਿਲਦੀ ਹੈ। ਇਹ ਰਕਮ ਹਰ ਚਾਰ ਮਹੀਨਿਆਂ ਵਿਚ ਤਿੰਨ ਕਿਸ਼ਤਾਂ ’ਚ ਪ੍ਰਾਪਤ ਹੁੰਦੀ ਹੈ। ਹਰ ਕਿਸ਼ਤ ਵਿਚ 2000 ਰੁਪਏ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਕਿਸਾਨਾਂ ਦੇ ਖਾਤੇ ਵਿਚ ਆਉਂਦੇ ਹਨ।

ਭਾਰਤ ‘ਚ ਫ਼ੈਲੀ ਇੱਕ ਹੋਰ ਭਿਆਨਕ ਬਿਮਾਰੀ! ਇਸ ਸੂਬੇ ‘ਚ ਵਧੇ ਮਾਮਲੇ- ਅਲਰਟ ਜਾਰੀ

 

ਗੁਇਲੇਨ ਬੈਰੇ ਸਿੰਡਰੋਮ (GBS) ਇੱਕ ਗੰਭੀਰ ਸਿਹਤ ਸਮੱਸਿਆ ਬਣ ਗਈ ਹੈ, ਜਿਸਦਾ ਖ਼ਤਰਾ ਹੁਣ ਕਈ ਰਾਜਾਂ ਵਿੱਚ ਵੱਧ ਰਿਹਾ ਹੈ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ ਅਤੇ ਪੁਣੇ ਇਸ ਬਿਮਾਰੀ ਦਾ ਹੌਟਸਪੌਟ ਬਣ ਗਿਆ ਹੈ, ਜਿੱਥੇ ਸਭ ਤੋਂ ਵੱਧ ਮਰੀਜ਼ ਹਨ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੁਣੇ ਵਿੱਚ GBS ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 149 ਤੱਕ ਪਹੁੰਚ ਗਈ ਹੈ। ਪੁਣੇ ਵਿੱਚ ਗੁਇਲੇਨ ਬੈਰੇ ਸਿੰਡਰੋਮ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਪੰਜ ਹੋ ਗਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ, ਮਹਾਰਾਸ਼ਟਰ ਤੋਂ ਬਾਅਦ, ਪੱਛਮੀ ਬੰਗਾਲ ਅਤੇ ਰਾਜਸਥਾਨ ਵਿੱਚ ਵੀ ਜੀਬੀਐਸ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਹੁਣ ਤੇਲੰਗਾਨਾ ਵਿੱਚ ਵੀ, ਇੱਕ ਔਰਤ ਨੂੰ ਜੀਬੀਐਸ ਦੇ ਸੰਭਾਵਿਤ ਲੱਛਣਾਂ ਤੋਂ ਬਾਅਦ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਪੁਣੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਹੁਣ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਪਾਣੀ ਦੇ ਕਲੋਰੀਨੇਸ਼ਨ ਵਿੱਚ ਕਮੀਆਂ ਗੁਇਲੇਨ-ਬੈਰੇ ਸਿੰਡਰੋਮ (ਜੀਬੀਐਸ) ਦਾ ਕਾਰਨ ਬਣ ਸਕਦੀਆਂ ਹਨ।

ਜੀਬੀਐਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਕਿਉਂਕਿ ਜੀਬੀਐਸ ਦਸਤ ਦੇ ਲੱਛਣ ਨਾਲ ਜੁੜਿਆ ਹੋਇਆ ਹੈ। ਅਧਿਕਾਰੀ ਕੈਂਪੀਲੋਬੈਕਟਰ ਜੇਜੂਨੀ ਅਤੇ ਨੋਰੋਵਾਇਰਸ ਸਮੇਤ ਬੈਕਟੀਰੀਆ ਦੀ ਲਾਗ ਲਈ ਪਾਣੀ ਅਤੇ ਮਾਸ ਦੇ ਨਮੂਨਿਆਂ ਦੀ ਜਾਂਚ ਕਰ ਰਹੇ ਹਨ। ਇਸ ਜਾਂਚ ਰਾਹੀਂ ਬਿਮਾਰੀ ਦੇ ਫੈਲਣ ਦੇ ਸਰੋਤ ਦਾ ਪਤਾ ਲਗਾਇਆ ਜਾ ਸਕਦਾ ਹੈ।

ਇੱਕ ਅਧਿਕਾਰੀ ਨੇ ਕਿਹਾ, “ਹਾਲਾਂਕਿ ਅਸੀਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਪਾਣੀ ਦੀ ਸ਼ੁੱਧੀਕਰਨ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਹੋਈ ਹੈ ਜਾਂ ਨਹੀਂ, ਜਨਤਕ ਸਿਹਤ ਮਾਹਿਰਾਂ ਨਾਲ ਚਰਚਾਵਾਂ ਤੋਂ ਪਤਾ ਚੱਲਿਆ ਹੈ ਕਿ ਕਲੋਰੀਨ ਦੇ ਪੱਧਰ ਵਿੱਚ ਅਸਥਾਈ ਗਿਰਾਵਟ ਆਈ ਹੈ।” ਪਾਣੀ ਦੇ ਸੜਨ ਨਾਲ ਬੈਕਟੀਰੀਆ ਦੂਸ਼ਿਤ ਹੋਣ ਦਾ ਕਾਰਨ ਵੀ ਬਣ ਸਕਦਾ ਹੈ।”

ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ

ਨਵੀਂ ਦਿੱਲੀ-

ਗੁਜਰਾਤ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਦੇ ਮੁਤਾਬਿਕ, ਇਹ ਹਾਦਸਾ ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿੱਚ ਅੱਜ ਸਵੇਰੇ ਵਾਪਰਿਆ।

ਨਾਸਿਕ-ਸੂਰਤ ਹਾਈਵੇਅ ‘ਤੇ ਸਪੁਤਾਰਾ ਘਾਟ ਨੇੜੇ 50 ਸ਼ਰਧਾਲੂਆਂ ਨੂੰ ਲੈ ਜਾ ਰਹੀ ਬੱਸ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜ਼ਖਮੀ ਹੋ ਗਏ ਹਨ।

ਲਗਜ਼ਰੀ ਪ੍ਰਾਈਵੇਟ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਹ ਹਾਦਸਾ ਅੱਜ ਸਵੇਰੇ ਲਗਭਗ 4.15 ਵਜੇ ਵਾਪਰਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

ਭਾਸਕਰ ਦੀ ਰਿਪੋਰਟ ਦੇ ਅਨੁਸਾਰ, ਇਹ ਹਾਦਸਾ ਡਰਾਈਵਰ ਦੇ ਬੱਸ ਤੋਂ ਕੰਟਰੋਲ ਗੁਆਉਣ ਕਾਰਨ ਹੋਇਆ। ਜ਼ਖਮੀਆਂ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਹਨ।

ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਔਰਤਾਂ ਅਤੇ 3 ਪੁਰਸ਼ ਸ਼ਾਮਲ ਸਨ। 2 ਜ਼ਖਮੀਆਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਸੁਪਰਡੈਂਟ ਐਸਜੀ ਪਾਟਿਲ ਨੇ ਹਾਦਸੇ ਦੀ ਪੁਸ਼ਟੀ ਕੀਤੀ।

ਪੰਜਾਬ ਦੇ ਵਿਦਿਆਰਥੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਭਗਵੰਤ ਮਾਨ ਸਰਕਾਰ ਹੁਣ 36 ਹੋਰ ਸਕੂਲ ਪ੍ਰਿੰਸੀਪਲਾਂ ਨੂੰ ਭੇਜੇਗੀ ਸਿੰਗਾਪੁਰ

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ

ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ

ਚੰਡੀਗੜ੍ਹ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵਿਖੇ ਇੱਕ “ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)” ਸਥਾਪਤ ਕੀਤਾ ਗਿਆ ਹੈ।

ਇਸ ਟ੍ਰੇਨਿੰਗ ਲਈ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਹਨਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਦੇ ਖਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। ਇਹਨਾਂ ਮੁਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ, ਜੋ ਵਿਦਿਅਕ ਯੋਗਤਾ, ਤਜ਼ਰਬੇ, ਏ.ਸੀ.ਆਰ. ਅਤੇ ਐਵਾਰਡਾਂ ਦੇ ਆਧਾਰ ‘ਤੇ ਹੋਵੇਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦਾ ਦੌਰਾ ਉਹਨਾਂ ਨੂੰ ਇੱਕ ਵਿਆਪਕ ਸਿਖਲਾਈ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਉਹਨਾਂ ਦੇ ਲੀਡਰਸ਼ਿਪ ਅਤੇ ਵਿਦਿਅਕ ਹੁਨਰਾਂ ਵਿੱਚ ਵਾਧਾ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੇ ਦੌਰੇ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਹਨਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਆਪਣਾਈਆਂ ਜਾਣ ਵਾਲੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ।

ਬੈਂਸ ਨੇ ਕਿਹਾ ਕਿ ਇਹ ਦੌਰਾ ਪ੍ਰਿੰਸੀਪਲਾਂ ਨੂੰ ਨਿਰੰਤਰ ਸਿੱਖਣ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਉਤਸ਼ਾਹਿਤ ਕਰੇਗਾ, ਜਿਸ ਨਾਲ ਉਹ ਆਪਣੇ ਸਕੂਲਾਂ ਵਿੱਚ ਨਵੀਨਤਾਕਾਰੀ ਵਿਧੀਆਂ ਅਤੇ ਰਣਨੀਤੀਆਂ ਨੂੰ ਅਪਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਤਜ਼ਰਬਿਆਂ ਅਤੇ ਵਿਚਾਰਾਂ ਨੂੰ ਸਾਂਝਾ ਕਰਕੇ ਉਹ ਸੂਬੇ ਦੇ ਸਕੂਲਾਂ ਵਿੱਚ ਸਿੱਖਣ ਦੇ ਇੱਕ ਸਹਿਯੋਗੀ ਮਾਹੌਲ ਨੂੰ ਸਿਰਜਣ ਵਿੱਚ ਮਦਦ ਕਰਨਗੇ। ਇਸ ਨਾਲ ਪ੍ਰਣਾਲੀਗਤ ਪ੍ਰਭਾਵ ਪਵੇਗਾ ਅਤੇ ਸਕੂਲਾਂ ਵਿੱਚ ਅੰਤਰ-ਸਿਖਲਾਈ, ਉੱਚ ਪ੍ਰੇਰਣਾ ਅਤੇ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਵਿੱਚ ਵੀ ਸੁਧਾਰ ਹੋਵੇਗਾ।

ਪੰਜਾਬ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ! ਮੰਗਲਵਾਰ ਸਾੜਨਗੇ ਯੂਪੀਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ

4 ਫਰਵਰੀ ਨੂੰ ਫੂਕਣਗੇ ਪੰਜਾਬ ਦੇ ਐਨ ਪੀ ਐਸ ਕਰਮਚਾਰੀ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ-ਮਾਨ

“ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ”

ਆਪ ਦੀ ਸੀਨੀਅਰ ਲੀਡਰਸ਼ਿਪ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੀ ਹੈ -ਆਗੂ

ਨਵਾਂ ਸ਼ਹਿਰ

ਕੇਂਦਰ ਸਰਕਾਰ ਵਲੋਂ ਏਕੀਕ੍ਰਿਿਤ ਪੈਨਸ਼ਨ ਯੋਜਨਾ (ਯੂ ਪੀ ਐਸ)ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਇਸ ਨੂੰ ਇਕ ਹੋਰ ਧੋਖਾ ਕਰਾਰ ਦਿੱਤਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਐਨ ਪੀ ਐਸ ਤੋਂ ਪੀੜਤ ਮੁਲਾਜਮਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ।

ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ।

ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਦਾ ਆਉਣ ਵਾਲੀ 4 ਫਰਵਰੀ ਨੂੰ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਵਿਰੋਧ ਦਰਜ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਮੂਹ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮ ਭਾਗ ਲੈਣਗੇ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ ।

ਮਾਨ ਨੇ ਕਿਹਾ ਕਿ ਆਪ ਦੇ ਸੀਨੀਅਰ ਨੇਤਾ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ। ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਦੇ ਮੁੱਖ ਮੰਤਰੀ ਅਨੁਸਾਰ ਉਹਨਾਂ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ।

ਇਸ ਮੌਕੇ ਜੁਝਾਰ ਸੰਹੂਗੜਾ ਜ਼ਿਲ੍ਹਾ ਪ੍ਰਧਾਨ ਬੀ ਐਡ ਫਰੰਟ,ਅੰਮਿਤ ਜਗੋਤਾ,ਗੁਰਕਿਰਪਾਲ ਸਿੰਘ,ਨਰੰਜਣਜੋਤ ਚਾਂਦਪੁਰੀ ਸੂਬਾ ਸਕੱਤਰ ਸਰਕਾਰੀ ਸਕੂਲ ਲੈਬਾਰਟਰੀ ਅਟੈਡਿੰਟ,ਸੋਮ ਨਾਥ ਸੜੋਆ ਆਦਿ ਸਾਥੀਆਂ ਨੇ ਵੀ ਸੰਬੋਧਨ ਕੀਤਾ।

ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

Rain Alert: ਕੁਝ ਰਾਜਾਂ ਵਿੱਚ ਸੀਤ ਲਹਿਰ ਵੀ ਚੱਲ ਰਹੀ ਹੈ ਅਤੇ ਕੁਝ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 5 ਫਰਵਰੀ ਤੱਕ ਪੱਛਮੀ ਹਿਮਾਲਿਆਈ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਹੋਵੇਗੀ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 5 ਫਰਵਰੀ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਉੱਤਰ ਪੱਛਮੀ ਭਾਰਤ ਦੇ ਅਧੀਨ ਆਉਂਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਰਾਜ ਹਨ।

ਇਨ੍ਹਾਂ ਰਾਜਾਂ ਵਿੱਚ ਅਗਲੇ 6 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪੂਰਬੀ ਅਫਗਾਨਿਸਤਾਨ ਉੱਤੇ ਹੈ। ਉੱਤਰ-ਪੱਛਮੀ ਭਾਰਤ ਵਿੱਚ ਦੋ ਨਵੀਆਂ ਪੱਛਮੀ ਗੜਬੜੀਆਂ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਤੱਕ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਹੋਵੇਗੀ, 3 ਤੋਂ 5 ਫਰਵਰੀ ਦੌਰਾਨ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਰੀ ਬਾਰਿਸ਼ ਹੋਵੇਗੀ। ਤਾਮਿਲਨਾਡੂ, ਪੁਡੂਚੇਰੀ, ਕੇਰਲ ਵਿੱਚ ਵੀ 31 ਜਨਵਰੀ ਤੋਂ 2 ਫਰਵਰੀ ਦੇ ਵਿਚਕਾਰ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਵੇਗਾ।

ਉੱਤਰ-ਪੂਰਬੀ ਅਸਾਮ ਉੱਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ, ਜਿਸ ਕਾਰਨ ਅਰੁਣਾਚਲ ਪ੍ਰਦੇਸ਼, ਉੱਤਰ-ਪੂਰਬੀ ਅਸਾਮ, ਸਿੱਕਮ, ਨਾਗਾਲੈਂਡ, ਉਪ-ਹਿਮਾਲਿਆਈ ਪੱਛਮੀ ਬੰਗਾਲ ਵਿੱਚ 31 ਜਨਵਰੀ ਨੂੰ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।