ਵੀਰਵਾਰ, ਮਾਰਚ 12, 2026
Home Blog Page 18

ਵੱਡੀ ਖ਼ਬਰ: ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ

 

ਵੱਡੀ ਖ਼ਬਰ: ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ

World News, 4 March 2026- 

ਈਰਾਨ ਇਜ਼ਰਾਈਲ ਯੁੱਧ ਦੇ ਵਿਚਕਾਰ, ਈਰਾਨ ਨੂੰ ਇੱਕ ਨਵਾਂ ਸੁਪਰੀਮ ਲੀਡਰ ਮਿਲਿਆ ਹੈ। ਈਰਾਨ ਦੀ ਮਾਹਿਰਾਂ ਦੀ ਸਭਾ ਨੇ ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਨੂੰ ਦੇਸ਼ ਦਾ ਨਵਾਂ ਸੁਪਰੀਮ ਲੀਡਰ ਚੁਣਿਆ ਹੈ।

ਸੁਪਰੀਮ ਲੀਡਰ ਆਯਾਤੁੱਲਾ ਅਲੀ ਖਮੇਨੀ ਅਮਰੀਕਾ-ਇਜ਼ਰਾਈਲ ਦੇ ਸਾਂਝੇ ਹਮਲੇ ਵਿੱਚ ਮਾਰੇ ਗਏ ਸਨ। ਉਦੋਂ ਤੋਂ, ਇਸ ਅਹੁਦੇ ਨੂੰ ਭਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ, ਅਜਿਹੀਆਂ ਰਿਪੋਰਟਾਂ ਹਨ ਕਿ ਮੋਜਤਬਾ ਨੂੰ ਨਵੇਂ ਨੇਤਾ ਵਜੋਂ ਚੁਣਨ ਦਾ ਫੈਸਲਾ ਇਸਲਾਮਿਕ ਰੈਵੋਲਿਊਸ਼ਨਰੀ ਗਾਰਡਜ਼ ਕੋਰ (IRGC) ਦੇ ਦਬਾਅ ਹੇਠ ਕੀਤਾ ਗਿਆ ਸੀ।

28 ਫਰਵਰੀ ਨੂੰ, ਅਮਰੀਕਾ ਅਤੇ ਇਜ਼ਰਾਈਲ ਨੇ ਇੱਕੋ ਸਮੇਂ ਈਰਾਨ ‘ਤੇ ਹਮਲਾ ਕੀਤਾ, ਜਿਸ ਵਿੱਚ ਉਸ ਰਾਤ ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਦੀ ਮੌਤ ਹੋ ਗਈ। ਬਦਲੇ ਵਿੱਚ, ਈਰਾਨ ਨੇ ਸੱਤ ਖਾੜੀ ਦੇਸ਼ਾਂ ਵਿੱਚ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲੇ ਕੀਤੇ। ਇਸ ਨਾਲ ਪੂਰੇ ਮੱਧ ਪੂਰਬ ਵਿੱਚ ਅਸ਼ਾਂਤੀ ਦੀ ਲਹਿਰ ਫੈਲ ਗਈ।

ਇਰਾਨ ਇੰਟਰਨੈਸ਼ਨਲ ਅਤੇ ਹੋਰ ਮੀਡੀਆ ਆਉਟਲੈਟਾਂ ਵਿੱਚ ਰਿਪੋਰਟਾਂ ਦੇ ਅਨੁਸਾਰ, ਮਾਹਿਰਾਂ ਦੀ ਸਭਾ, ਜਿਸ ਵਿੱਚ 88 ਸੀਨੀਅਰ ਧਾਰਮਿਕ ਆਗੂ ਸ਼ਾਮਲ ਸਨ, ਨੇ 56 ਸਾਲਾ ਮੋਜਤਬਾ ਖਮੇਨੀ ਨੂੰ ਈਰਾਨ ਦਾ ਨਵਾਂ ਸੁਪਰੀਮ ਲੀਡਰ ਚੁਣਿਆ।

ਖ਼ਬਰ ਅਪਡੇਟ ਹੋ ਰਹੀ ਹੈ……

 

ਵੱਡੀ ਖ਼ਬਰ: ਅਮਰੀਕਾ-ਇਜ਼ਰਾਈਲੀ ਹਮਲੇ ‘ਚ ਈਰਾਨ ਦੇ ਨਵੇਂ ਰੱਖਿਆ ਮੰਤਰੀ ਦੀ ਵੀ ਮੌਤ

 

ਵੱਡੀ ਖ਼ਬਰ: ਅਮਰੀਕਾ-ਇਜ਼ਰਾਈਲੀ ਹਮਲੇ ‘ਚ ਈਰਾਨ ਦੇ ਨਵੇਂ ਰੱਖਿਆ ਮੰਤਰੀ ਦੀ ਵੀ ਮੌਤ, ਸਿਰਫ਼ 48 ਘੰਟੇ ਪਹਿਲਾਂ ਹੀ ਸੰਭਾਲੀ ਸੀ ਕਮਾਨ

World News, 4 March 2026- 

ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ, ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਈਰਾਨ ਦੇ ਨਵੇਂ ਕਾਰਜਕਾਰੀ ਰੱਖਿਆ ਮੰਤਰੀ, ਮਾਜਿਦ ਇਬਨ ਅਲ-ਰੇਜ਼ਾਈ ਦੀ ਮੌਤ ਹੋ ਗਈ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਮੌਤ ਅਮਰੀਕਾ ਅਤੇ ਇਜ਼ਰਾਈਲ ਦੁਆਰਾ ਕੀਤੇ ਗਏ ਹਵਾਈ ਹਮਲੇ ਵਿੱਚ ਹੋਈ। ਹੈਰਾਨੀ ਦੀ ਗੱਲ ਹੈ ਕਿ ਮਾਜਿਦ ਇਬਨ ਅਲ-ਰੇਜ਼ਾਈ ਨੂੰ ਸਿਰਫ 48 ਘੰਟੇ ਹੀ ਅਹੁਦੇ ‘ਤੇ ਬਿਠਾਇਆ ਗਿਆ ਸੀ।

ਇਜ਼ਰਾਈਲ ਨੇ ਕਥਿਤ ਤੌਰ ‘ਤੇ ਇੱਕ ਮੁੱਖ ਈਰਾਨੀ ਫੌਜੀ ਅੱਡੇ ਨੂੰ ਨਿਸ਼ਾਨਾ ਬਣਾਇਆ, ਜਿੱਥੇ ਮਾਜਿਦ ਇਬਨ ਅਲ-ਰੇਜ਼ਾਈ ਮੌਜੂਦ ਸੀ। ਹਮਲਾ ਇੰਨਾ ਸ਼ਕਤੀਸ਼ਾਲੀ ਸੀ ਕਿ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਮਲੇ ਵਿੱਚ ਉੱਨਤ ਮਿਜ਼ਾਈਲਾਂ ਅਤੇ ਡਰੋਨਾਂ ਦੀ ਵਰਤੋਂ ਕੀਤੀ ਗਈ।

ਸਿਰਫ਼ 2 ਦਿਨ ਦਾ ਕਾਰਜਕਾਲ

ਮਾਜਿਦ ਇਬਨ ਅਲ-ਰੇਜ਼ਾਈ ਨੂੰ ਹਾਲ ਹੀ ਵਿੱਚ ਈਰਾਨ ਦਾ ਨਵਾਂ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਈਰਾਨੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿੱਚ ਕਈ ਸੀਨੀਅਰ ਅਹੁਦਿਆਂ ‘ਤੇ ਰਹੇ ਸਨ। ਸ਼ਨੀਵਾਰ ਨੂੰ ਰੱਖਿਆ ਮੰਤਰੀ ਨਸੀਰਜ਼ਾਦੇਹ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ।

ਪਰ ਤੇਜ਼ੀ ਨਾਲ ਵਿਗੜਦੀ ਸਥਿਤੀ ਨੇ ਉਨ੍ਹਾਂ ਨੂੰ ਜ਼ਿਆਦਾ ਸਮਾਂ ਨਹੀਂ ਦਿੱਤਾ। ਮਾਜਿਦ ਨੂੰ ਈਰਾਨ ਦੇ ਚੋਟੀ ਦੇ ਫੌਜੀ ਅਧਿਕਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ। ਰੱਖਿਆ ਮੰਤਰੀ ਬਣਨ ਤੋਂ ਪਹਿਲਾਂ, ਉਹ ਈਰਾਨੀ ਫੌਜ ਵਿੱਚ ਬ੍ਰਿਗੇਡੀਅਰ ਜਨਰਲ ਵਜੋਂ ਸੇਵਾ ਨਿਭਾਉਂਦੇ ਸਨ।

ਉਨ੍ਹਾਂ ਨੂੰ ਖਾਸ ਤੌਰ ‘ਤੇ ਫੌਜੀ ਪ੍ਰਸ਼ਾਸਨ ਅਤੇ ਲੌਜਿਸਟਿਕਸ ਵਿੱਚ ਮਾਹਰ ਮੰਨਿਆ ਜਾਂਦਾ ਸੀ। ਉਸਨੇ ਈਰਾਨੀ ਹਥਿਆਰਬੰਦ ਸੈਨਾਵਾਂ ਦੇ ਸਮਾਜਿਕ ਸੁਰੱਖਿਆ ਸੰਗਠਨ (SATA) ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ, ਜੋ ਕਿ ਈਰਾਨ ਦੇ ਸਭ ਤੋਂ ਪ੍ਰਭਾਵਸ਼ਾਲੀ ਸੰਗਠਨਾਂ ਵਿੱਚੋਂ ਇੱਕ ਹੈ, ਜੋ ਫੌਜ ਦੇ ਆਰਥਿਕ ਹਿੱਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ।

ਈਰਾਨ ਦਾ ਸਖ਼ਤ ਰੁਖ਼

ਈਰਾਨੀ ਸਰਕਾਰ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਈਰਾਨੀ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਰੱਖਿਆ ਮੰਤਰੀ ਦੀ ਹੱਤਿਆ ਦਾ ਬਦਲਾ ਲਿਆ ਜਾਵੇਗਾ। ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਟਕਰਾਅ ਦਾ ਪ੍ਰਭਾਵ ਨਾਗਰਿਕਾਂ ‘ਤੇ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਕਈ ਖੇਤਰਾਂ ਵਿੱਚ ਬਿਜਲੀ ਅਤੇ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ ਹਨ। ਲੋਕ ਡਰ ਵਿੱਚ ਰਹਿ ਰਹੇ ਹਨ ਅਤੇ ਸੁਰੱਖਿਆ ਦੀ ਮੰਗ ਕਰ ਰਹੇ ਹਨ। ਹਸਪਤਾਲਾਂ ਵਿੱਚ ਜ਼ਖਮੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

 

ਭਗਵੰਤ ਮਾਨ ਸਰਕਾਰ ਨੇ ਝੂਠੀ ਇਸ਼ਤਿਹਾਰਬਾਜ਼ੀ ‘ਤੇ ਖ਼ਰਚੇ ਕਰੋੜਾਂ ਰੁਪਏ! ਅਧਿਆਪਕਾਂ ਦੀ ਤਨਖ਼ਾਹ ਲਈ ਖਜ਼ਾਨਾ ਖ਼ਾਲੀ

 

ਤਨਖਾਹਾਂ ਨਾ ਮਿਲਣ ਕਰਕੇ ਅਧਿਆਪਕਾਂ ਦੇ ਚੁੱਲ੍ਹੇ ਹੋਏ ਠੰਡੇ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਝੂਠੀਆਂ ਇਸ਼ਤਿਹਾਰਬਾਜ਼ੀਆਂ ਲਈ ਸਰਕਾਰਾਂ ਨੇ ਕਰੋੜਾਂ ਖਰਚੇ- ਜਸਵਿੰਦਰ ਸਿੰਘ ਸਮਾਣਾ ਪਰਮਜੀਤ ਸਿੰਘ ਪਟਿਆਲਾ

8 ਮਾਰਚ ਨੂੰ ਆਪਣੀਆਂ ਹੱਕੀ ਮੰਗਾਂ ਲਈ ਵਿਧਾਨ ਸਭਾ ਦਾ ਕੀਤਾ ਜਾਵੇਗਾ ਘਿਰਾਓ- ਹਿੰਮਤ ਸਿੰਘ ਖੋਖ, ਹਰਪ੍ਰੀਤ ਸਿੰਘ ਉੱਪਲ

ਪਟਿਆਲਾ 04 ਮਾਰਚ 2026:

ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੁਣ ਨੰਗਾ ਹੋ ਚੁੱਕਿਆ ਹੈ। ਪੰਜਾਬ ਦੇ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀਆਂ ਤਨਖਾਹਾਂ ਤੋਂ ਹੁਣ ਤੱਕ ਵਾਂਝੇ ਹਨ।

ਗੌਰਮਿੰਟ ਟੀਚਰ ਯੂਨੀਅਨ ਪੰਜਾਬ, ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ ਤਨਖਾਹ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੇ ਤਨਖਾਹ ਲਈ ਬਜਟ ਨਹੀਂ ਹੈ।

ਉਹਨਾਂ ਕਿਹਾ ਕਿ ਇਸ ਮਹੀਨੇ ਇਨਕਮ ਟੈਕਸ, ਹੋਮ ਲੋਨ ਦੀਆਂ ਕਿਸ਼ਤਾਂ, ਬੱਚੇ ਦੀਆਂ ਫੀਸਾਂ ਅਤੇ ਹੋਰ ਖਰਚੇ ਬਾਕੀ ਮਹੀਨਿਆਂ ਨਾਲੋਂ ਜ਼ਿਆਦਾ ਹੁੰਦੇ ਹਨ।

ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਹੁਣ ਤੱਕ ਪੂਰਾ ਕਰਨ ਵਿੱਚ ਕਾਮਯਾਬ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸਰਕਾਰ ਆਪਣੇ ਝੂਠੇ ਵਿਕਾਸ ਦੀਆਂ ਲੱਖਾਂ ਕਰੋੜਾਂ ਰੁਪਏ ਫ਼ਜ਼ੂਲ ਖਰਚ ਕੇ ਝੂਠੀ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਉੱਥੇ ਹੀ ਮੁਲਾਜ਼ਮਾਂ ਦੇ ਪੈਂਡਿੰਗ ਪਏ 16% ਡੀਏ ਦੇ ਉੱਪਰ ਡਾਕਾ ਮਾਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਭਰ ਦੇ ਮੁਲਾਜ਼ਮ ਆਪਣੀਆਂ ਹੱਕੀ ਅਤੇ ਵਿੱਤੀ ਮੰਗਾਂ ਦੇ ਲਈ ਅੱਠ ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਛੇਤੀ ਬਜਟ ਨਹੀਂ ਭੇਜਦੀ, ਤਾਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।

ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ, ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

 

Petrol-Diesel: ਕੀ ਪੈਟਰੋਲ-ਡੀਜ਼ਲ ਹੋਵੇਗਾ ਮਹਿੰਗਾ? ਜੰਗ ਦਾ ਅਸਰ ਭਾਰਤ ‘ਤੇ ਵੀ…!

 

ਵੱਡੀ ਖ਼ਬਰ: ਪੈਟਰੋਲ-ਡੀਜ਼ਲ ਹੋਵੇਗਾ ਮਹਿੰਗਾ? ਜੰਗ ਦਾ ਅਸਰ ਭਾਰਤ ‘ਤੇ ਵੀ…!

New Delhi, 3 March 2026

ਈਰਾਨ-ਇਜ਼ਰਾਇਲ ਟਕਰਾਅ ਨੇ ਹੁਣ ਐਸਾ ਰੂਪ ਧਾਰ ਲਿਆ ਹੈ ਕਿ ਇਸਦਾ ਅਸਰ ਸਿੱਧਾ ਭਾਰਤ ਵਰਗੇ ਦੇਸ਼ਾਂ ‘ਤੇ ਪੈ ਸਕਦਾ ਹੈ। ਖ਼ਾਸ ਕਰਕੇ ਉਸ ਵੇਲੇ ਜਦੋਂ ਖਾੜੀ ਵਰਗਾ ਮਹੱਤਵਪੂਰਨ ਸਮੁੰਦਰੀ ਰਸਤਾ ਬੰਦ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਰਾਹੀਂ ਦੁਨੀਆ ਦਾ ਵੱਡਾ ਹਿੱਸਾ ਕੱਚੇ ਤੇਲ ਦੀ ਸਪਲਾਈ ਕਰਦਾ ਹੈ।

ਈਰਾਨ ਦੇ ਵੱਡੇ ਨੇਤਾ ਦੀ ਮੌਤ ਤੋਂ ਬਾਅਦ ਖੇਤਰ ਵਿੱਚ ਤਣਾਅ ਚਰਮ ‘ਤੇ ਹੈ। ਇਸਦੇ ਜਵਾਬ ਵਿੱਚ ਈਰਾਨ ਵੱਲੋਂ ਹੋਰਮੁਜ਼ ਖਾੜੀ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦੀ ਖ਼ਬਰ ਨੇ ਵਿਸ਼ਵ ਬਾਜ਼ਾਰਾਂ ਵਿੱਚ ਖਲਬਲੀ ਮਚਾ ਦਿੱਤੀ ਹੈ। ਜੇ ਇਹ ਰਸਤਾ ਲੰਬੇ ਸਮੇਂ ਲਈ ਬੰਦ ਰਿਹਾ ਤਾਂ ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ।

ਭਾਰਤ ਲਈ ਇਹ ਮਾਮਲਾ ਹੋਰ ਵੀ ਸੰਵੇਦਨਸ਼ੀਲ ਹੈ, ਕਿਉਂਕਿ ਦੇਸ਼ ਆਪਣੀ ਲਗਭਗ 40 ਫੀਸਦੀ ਕੱਚੇ ਤੇਲ ਦੀ ਆਯਾਤ ਇਸੇ ਰਸਤੇ ਰਾਹੀਂ ਕਰਦਾ ਹੈ। ਅਜਿਹੇ ਹਾਲਾਤਾਂ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਦੇਸ਼ ਵਿੱਚ ਪੈਟਰੋਲ-ਡੀਜ਼ਲ ਮਹਿੰਗੇ ਹੋਣਗੇ?

ਨਿਊਜ਼18 ਨਾਲ ਗੱਲਬਾਤ ਕਰਦਿਆਂ ਹੋਇਆ ਮੋਹਾਲੀ ਪੈਟਰੋਲਿਯਮ ਸੰਸਥਾ ਦੇ ਪ੍ਰਧਾਨ ਅਸ਼ਵਿੰਦਰ ਸਿੰਘ ਮੋਂਗੀਆ ਨੇ ਕਿਹਾ ਕਿ ਭਾਰਤੀ ਕੰਪਨੀਆਂ ਕੋਲ ਲਗਭਗ 45 ਦਿਨਾਂ ਦਾ ਕੱਚੇ ਤੇਲ ਦਾ ਸਟਾਕ ਮੌਜੂਦ ਹੁੰਦਾ ਹੈ, ਜਦਕਿ ਕੁੱਲ ਸਟੋਰੇਜ ਸਮਰੱਥਾ ਕਰੀਬ 74 ਦਿਨਾਂ ਦੀ ਹੈ। ਇਸ ਕਰਕੇ ਤੁਰੰਤ ਕੀਮਤਾਂ ਵਿੱਚ ਵੱਡੇ ਉਛਾਲ ਦੀ ਸੰਭਾਵਨਾ ਘੱਟ ਹੈ।

ਹਾਲਾਂਕਿ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਜੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਰਹੀਆਂ ਜਾਂ ਕੰਪਨੀਆਂ ਸਪਲਾਈ ਸਖ਼ਤ ਕਰਦੀਆਂ ਹਨ, ਤਾਂ ਬਾਜ਼ਾਰ ਵਿੱਚ ਘਬਰਾਹਟ ਦਾ ਮਾਹੌਲ ਬਣ ਸਕਦਾ ਹੈ। ਇਸਦਾ ਸਿੱਧਾ ਅਸਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਪੈ ਸਕਦਾ ਹੈ।

ਇਤਿਹਾਸ ਵੀ ਇਹ ਦੱਸਦਾ ਹੈ ਕਿ ਜਦੋਂ ਈਰਾਨ-ਇਰਾਕ ਜੰਗ ਦੌਰਾਨ ਸਪਲਾਈ ਪ੍ਰਭਾਵਿਤ ਹੋਈ ਸੀ, ਤਦ ਵੀ ਬਾਜ਼ਾਰ ਵਿੱਚ ਪੈਨਿਕ ਦੇ ਹਾਲਾਤ ਬਣ ਗਏ ਸਨ। ਇਸ ਵਾਰ ਵੀ ਜੇ ਸਥਿਤੀ ਬੇਕਾਬੂ ਰਹੀ ਤਾਂ ਅਰਥਵਿਵਸਥਾ ‘ਤੇ ਦਬਾਅ ਵਧ ਸਕਦਾ ਹੈ, ਰੁਪਏ ਦੀ ਕਦਰ ਘਟ ਸਕਦੀ ਹੈ ਅਤੇ ਹੋਰ ਆਯਾਤੀ ਵਸਤਾਂ ਮਹਿੰਗੀਆਂ ਹੋ ਸਕਦੀਆਂ ਹਨ।

 

ਵੱਡੀ ਖ਼ਬਰ: 70 ਆਈ.ਪੀ.ਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਵੱਡੀ ਖ਼ਬਰ: 70 ਆਈਪੀਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

Punjab Network

ਨਵੀਂ ਦਿੱਲੀ, 3 ਮਾਰਚ 2026- ਦਿੱਲੀ ਪੁਲਿਸ ਵਿਭਾਗ ਦੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦਰਅਸਲ, ਦਿੱਲੀ ਦੇ ਐਲ.ਜੀ ਵੱਲੋਂ ਵੱਖ-ਵੱਖ ਅਹੁਦਿਆਂ ਤੇ ਤੈਨਾਤ 70 (IPS) ਪੁਲਿਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਹੇਠਾਂ ਪੜ੍ਹੋ ਲਿਸਟ

 

ਸਰਕਾਰੀ ਮੁਲਾਜ਼ਮਾਂ ਨੂੰ ਹੋਲੀ ‘ਤੇ ਵੱਡਾ ਤੋਹਫ਼ਾ, DA ‘ਚ ਹੋਇਆ ਵਾਧਾ! ਮੁੱਖ ਮੰਤਰੀ ਨੇ ਬਕਾਏ ਸਬੰਧੀ ਵੀ ਕੀਤਾ ਐਲਾਨ

 

ਸਰਕਾਰੀ ਮੁਲਾਜ਼ਮਾਂ ਨੂੰ ਹੋਲੀ ‘ਤੇ ਵੱਡਾ ਤੋਹਫ਼ਾ, DA ‘ਚ ਹੋਇਆ ਵਾਧਾ! ਮੁੱਖ ਮੰਤਰੀ ਨੇ ਬਕਾਏ ਸਬੰਧੀ ਵੀ ਕੀਤਾ ਐਲਾਨ

ਨਵੀਂ ਦਿੱਲੀ, 3 ਮਾਰਚ 2026 

ਸਰਕਾਰੀ ਕਰਮਚਾਰੀਆਂ ਨੂੰ ਹੋਲੀ ਦੇ ਮੌਕੇ ‘ਤੇ ਇੱਕ ਮਹੱਤਵਪੂਰਨ ਤੋਹਫ਼ਾ ਮਿਲਿਆ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਰਾਜ ਦੇ ਕਰਮਚਾਰੀਆਂ ਦੇ ਡੀਏ ਨੂੰ 3 ਪ੍ਰਤੀਸ਼ਤ ਵਧਾ ਕੇ 58 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਮੋਹਨ ਯਾਦਵ ਨੇ ਖੁਦ ਇਸਦਾ ਐਲਾਨ ਕੀਤਾ।

ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ, “ਅੱਜ, ਹੋਲੀ ਦੇ ਸ਼ੁਭ ਮੌਕੇ ‘ਤੇ, ਅਸੀਂ ਰਾਜ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ 3% ਵਧਾ ਕੇ 58 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਸਾਰੇ ਸਰਕਾਰੀ ਕਰਮਚਾਰੀਆਂ ਨੂੰ ਭਾਰਤ ਸਰਕਾਰ ਦੇ ਸਮਾਨ ਅਪ੍ਰੈਲ 2026 ਦੀ ਤਨਖਾਹ (ਮਈ ਵਿੱਚ ਅਦਾ ਕੀਤੀ ਗਈ) ਵਿੱਚ 58 ਪ੍ਰਤੀਸ਼ਤ ਮਹਿੰਗਾਈ ਭੱਤਾ ਮਿਲੇਗਾ। ਜੁਲਾਈ 2025 ਤੋਂ ਮਾਰਚ 2026 ਤੱਕ ਦੇ ਬਕਾਏ 6 ਬਰਾਬਰ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ, ਜੋ ਕਿ ਮਈ 2026 ਤੋਂ ਸ਼ੁਰੂ ਹੋਣਗੇ।”

ਸੀਐਮ ਮੋਹਨ ਯਾਦਵ ਨੇ ਕਿਹਾ, “ਪੈਨਸ਼ਨ-ਧਾਰਕਾਂ ਨੂੰ ਜਨਵਰੀ ਤੋਂ ਫਰਵਰੀ 2026 ਤੱਕ ਉਨ੍ਹਾਂ ਦੀਆਂ ਪੈਨਸ਼ਨਾਂ ‘ਤੇ 58 ਪ੍ਰਤੀਸ਼ਤ ਮਹਿੰਗਾਈ ਭੱਤਾ ਵੀ ਮਿਲੇਗਾ। ਸਾਡੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਮੋਹਨ ਯਾਦਵ ਦੇ ਇਸ ਐਲਾਨ ਨਾਲ ਮੱਧ ਪ੍ਰਦੇਸ਼ ਦੇ 7.30 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਦਾ ਇਹ ਫੈਸਲਾ ਹੋਲੀ ਤੋਂ ਪਹਿਲਾਂ ਕਰਮਚਾਰੀਆਂ ਲਈ ਇੱਕ ਵੱਡਾ ਤੋਹਫ਼ਾ ਹੈ।

ਜਾਣਕਾਰੀ ਅਨੁਸਾਰ, ਮੱਧ ਪ੍ਰਦੇਸ਼ ਸਰਕਾਰ ਨੇ ਅਪ੍ਰੈਲ 2025 ਵਿੱਚ ਸਰਕਾਰੀ ਕਰਮਚਾਰੀਆਂ ਦੇ ਡੀਏ ਵਿੱਚ 5% ਵਾਧਾ ਕੀਤਾ ਸੀ। ਇਸ ਸਮੇਂ ਦੌਰਾਨ ਕਰਮਚਾਰੀਆਂ ਨੂੰ ਬਕਾਏ ਵੀ ਦਿੱਤੇ ਗਏ ਸਨ।

ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕ ‘ਤੇ ਪੁਲਸੀਆ ਜ਼ਬਰ, DTF ਦੀ ਵੱਲੋਂ ਸਖ਼ਤ ਨਿਖੇਧੀ

 

ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕ ‘ਤੇ ਪੁਲਸੀਆ ਜ਼ਬਰ, DTF ਦੀ ਵੱਲੋਂ ਸਖ਼ਤ ਨਿਖੇਧੀ

ਭਗਵੰਤ ਮਾਨ ਦੇ ਝੂਠ ਸਾਹਮਣੇ ਆਉਣੇ ਸ਼ੁਰੂ-ਡੀ.ਟੀ.ਐਫ਼

ਮੋਹਾਲੀ, 03 ਮਾਰਚ 2026

ਪਿਛਲੇ ਸਾਲਾਂ ਵਿੱਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਫਲੈਕਸਾਂ ਲਾ-ਲਾ ਕੇ ਇਸ਼ਤਿਹਾਰਾਂ ਰਾਹੀਂ ਬੋਲੇ ਝੂਠ ਆਖਿਰ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ|ਇਸਦੀ ਸਭ ਤੋਂ ਵੱਡੀ ਉਦਹਾਰਨ ਕੱਲ ਕੱਚੇ ਅਧਿਆਪਕਾਂ ਉੱਪਰ ਮੋਹਾਲੀ ਵਿਖੇ ਹੋਏ ਪੁਲਸੀਆ ਜ਼ਬਰ ਰਾਹੀਂ ਸਾਹਮਣੇ ਆਈ ਹੈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਸਾਲ ਪਹਿਲਾਂ ਇੱਕ ਵੱਡਾ ਈਵੇੰਟ ਕਰਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਝੂਠ ਬੋਲਿਆ ਗਿਆ ਪਰ ਅੱਜ ਉਹ ਕੱਚੇ ਅਧਿਆਪਕ ਆਪਣੇ ਪੱਕੇ ਹੋਣ ਲਈ ਫੇਰ ਸੜਕਾਂ ਤੇ ਡਾਂਗਾਂ ਖਾ ਰਹੇ ਹਨ।

ਬੀਤੇ ਕੱਲ੍ਹ ਮੋਹਾਲੀ ਵਿੱਚ ਆਪਣੇ ਅਸਲ ਅਰਥਾਂ ਵਿੱਚ ਪੱਕੇ ਕਰਨ ਦੀ ਮੰਗ ਕਰਦੇ ਕੱਚੇ ਅਧਿਆਪਕਾਂ ਨੇ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਦੇ ਝੰਡੇ ਹੇਠ ਮੁਹਾਲੀ ਵਿਖੇ ਦਿੱਤੇ ਗਏ ਧਰਨੇ ਦੌਰਾਨ ਉਹਨਾਂ ਉੱਪਰ ਚੰਡੀਗੜ੍ਹ ਪੁਲਿਸ ਵੱਲੋਂ ਅੰਨ੍ਹੇਵਾਹ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕੀਤਾ ਗਿਆ ਜਿਸ ਦੀ ਲਪੇਟ ਵਿੱਚ ਆ ਕੇ ਸੂਬਾ ਆਗੂ ਦਵਿੰਦਰ ਸਿੰਘ ਮੁਕਤਸਰ ਦੇ ਗੁੱਝੀਆਂ ਸੱਟਾਂ ਵੱਜੀਆਂ ਅਤੇ ਉਹ ਲਗਭਗ ਅੱਧਾ ਘੰਟਾ ਬੇਹੋਸ਼ ਰਿਹਾ। ਦੂਜੇ ਸੂਬਾ ਆਗੂ ਹਰਪ੍ਰੀਤ ਕੌਰ ਜਲੰਧਰ ਦੇ ਬੈਰੀਕੇਡਾਂ ਦਾ ਸਰੀਆ ਬੁਰੀ ਤਰ੍ਹਾਂ ਮੋਢੇ ਵਿੱਚ ਖੁਭ ਗਿਆ।

ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜੁਝਾਰ ਸਿੰਘ ਦੇ ਕੰਨ ਵਿੱਚ ਪਾਣੀ ਦੀ ਤੇਜ਼ ਬੁਛਾੜ ਪੈਣ ਕਾਰਨ ਕੰਨ ਤੋਂ ਹਾਲੇ ਤੱਕ ਵੀ ਸੁਣ ਨਹੀਂ ਰਿਹਾ। ਹਜ਼ਾਰਾ ਸਿੰਘ ਚੀਮਾ, ਮੁੱਖ ਸੰਪਾਦਕ ਮੁਲਾਜ਼ਮ ਲਹਿਰ ਜੀ.ਟੀ.ਯੂ. ਚੰਡੀਗੜ੍ਹ ਦੀ ਬਾਂਹ ਦੀ ਹੱਡੀ ਟੁੱਟ ਗਈ। ਹੋਰ ਕਈ ਅਧਿਆਪਕ ਸਾਥੀਆਂ ਦੇ ਵੀ ਕਾਫੀ ਸੱਟਾਂ ਲੱਗੀਆਂ ਅਤੇ ਪੱਗਾਂ ਚੁੰਨੀਆ ਉੱਤਰੀਆਂ।

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਦੀ ਸ਼ਹਿ ‘ਤੇ ਹੱਕ ਮੰਗਦੇ ਲੋਕਾਂ ਉੱਪਰ ਪੁਲਸੀਆ ਜ਼ਬਰ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਇਹਨਾਂ ਅਧਿਆਪਕਾਂ ਦੇ ਹੱਕੀ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਂਦੀ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ, ਕੰਪਿਊਟਰ ਅਧਿਆਪਕਾਂ, ਐੱਨ ਐੱਸ ਕਿਉ ਐਫ਼ ਅਧਿਆਪਕਾਂ ਅਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਗ੍ਰੇਡ ਵਿੱਚ ਸਿੱਖਿਆ ਵਿਭਾਗ ਵਿੱਚ ਪੱਕਾ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਹੁਣ ਬਹੁਤੀ ਦੇਰ ਅਣਗੌਲੇ ਨਹੀਂ ਕੀਤਾ ਜਾ ਸਕਦਾ ਕਿਉਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ।

 

ਪੰਜਾਬ ‘ਚ ਅਧਿਆਪਕਾਂ ਦੇ ਤਨਖਾਹਾਂ ਬਿਨ੍ਹਾਂ ਘਰਾਂ ਦੇ ਚੁੱਲ੍ਹੇ ਠੰਡੇ… ਪਰ ਅਖੌਤੀ ਇਨਕਲਾਬੀ ਪਾਰਟੀ ਦੇ ਪ੍ਰਚਾਰ ਪੋਸਟਰ ਚਮਕੇ

 

ਪੰਜਾਬ ‘ਚ ਅਧਿਆਪਕਾਂ ਦੇ ਤਨਖਾਹਾਂ ਬਿਨ੍ਹਾਂ ਘਰਾਂ ਦੇ ਚੁੱਲ੍ਹੇ ਠੰਡੇ… ਪਰ ਅਖੌਤੀ ਇਨਕਲਾਬੀ ਪਾਰਟੀ ਦੇ ਪ੍ਰਚਾਰ ਪੋਸਟਰ ਚਮਕੇ

ਕਰਜ਼ੇ, ਕਿਸ਼ਤਾਂ ਤੇ ਜ਼ੁਰਮਾਨੇ, ਸਰਕਾਰ ਦੀ ਨਾਕਾਮੀ ਦਾ ਭਾਰ ਅਧਿਆਪਕਾਂ ‘ਤੇ – ਡੀਟੀਐੱਫ 

ਚੰਡੀਗੜ੍ਹ 3 ਮਾਰਚ 2026

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਆਪਣੀਆਂ ਤਨਖਾਹਾਂ ਨੂੰ ਉਡੀਕ ਰਹੇ ਹਨ।

ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਸਕੂਲ ਸਿੱਖਿਆ ਵਿਭਾਗ ਦੀਆਂ ਰੂਟੀਨ ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ।

ਜਦਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਡੀ ਡੀ ਓਜ਼ (ਡਰਾਇੰਗ ਐਂਡ ਡਿਸਬਰਸਿੰਗ ਔਫੀਸਰਜ਼) ਨੂੰ ਤਨਖਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿੱਚ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਕਿਉਂਕਿ ਮੁੱਖ ਦਫਤਰ ਵੱਲੋਂ ਬਜਟ ਅਲਾਟ ਨਹੀਂ ਹੋਇਆ ਅਤੇ ਜ਼ਿਲ੍ਹਾ ਅਧਿਕਾਰੀਆਂ ਕੋਲ ਹਰ ਵਾਰ ਇੱਕੋ ਜਵਾਬ ਹੁੰਦਾ ਹੈ ਕਿ “ਬਜਟ ਹੈੱਡਕੁਆਰਟਰ ਤੋਂ ਨਹੀਂ ਮਿਲਿਆ।”

ਆਗੂਆਂ ਨੇ ਕਿਹਾ ਕਿ ਤਨਖਾਹਾਂ ਵਿੱਚ ਹੋ ਰਹੀ ਇਸ ਬੇਵਜ੍ਹਾ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਵਿੱਚ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਰਕੇ ਉਨ੍ਹਾਂ ‘ਤੇ ਜ਼ੁਰਮਾਨੇ ਲੱਗ ਰਹੇ ਹਨ, ਜਿਸ ਨਾਲ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਾ ਦੇ ਸਕਣਾ ਸਰਕਾਰ ਦੀ ਵਿੱਤੀ ਕਮਜ਼ੋਰੀ ਅਤੇ ਪ੍ਰਸ਼ਾਸਨਿਕ ਅਣਗਹਿਲੀ ਨੂੰ ਬੇਨਕਾਬ ਕਰਦਾ ਹੈ। ਡੀ.ਟੀ.ਐੱਫ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਤਰਜੀਹ ਅਧਿਆਪਕਾਂ ਦੀ ਭਲਾਈ ਨਹੀਂ, ਸਗੋਂ ਸਿਰਫ਼ ਪ੍ਰਚਾਰ ਹੈ।

ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿੱਚ ਐਸੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ ਇਸ ਲਈ ਪੱਕਾ ਅਤੇ ਯੋਜਨਾਬੱਧ ਬਜਟ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਦਫਤਰੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਅਧਿਆਪਕ ਵਰਗ ਨੂੰ ਵਾਰ-ਵਾਰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 5 ਮਾਰਚ ਨੂੰ ਹੋਵੇਗੀ ਅਹਿਮ ਮੀਟਿੰਗ, ਕੀ ਮੁਲਾਜ਼ਮਾਂ ਬਾਰੇ ਹੋਵੇਗਾ ਫ਼ੈਸਲਾ?

 

ਪੰਜਾਬ ਕੈਬਨਿਟ ਦੀ 5 ਮਾਰਚ ਨੂੰ ਹੋਵੇਗੀ ਅਹਿਮ ਮੀਟਿੰਗ, ਇਹ ਮੀਟਿੰਗ ਭਗਵੰਤ ਮਾਨ ਦੀ ਅਗਵਾਈ ਵਿੱਚ ਦੁਪਹਿਰ ਡੇਢ ਵਜੇ ਸੀਐੱਮ ਹਾਊਸ ਵਿਖੇ ਹੋਵੇਗੀ

ਮੀਟਿੰਗ ਵਿੱਚ ਸੂਬੇ ਵਿੱਚ ਅਧਿਆਪਕਾਂ ਵੱਲੋਂ ਟੈਟ ਪ੍ਰੀਖਿਆ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨਾਲ ਸਬੰਧਤ ਮਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ

ਪੰਜਾਬ ਨੈੱਟਵਰਕ

ਚੰਡੀਗੜ੍ਹ, 3 ਮਾਰਚ 2026- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 5 ਮਾਰਚ ਨੂੰ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ 5 ਮਾਰਚ ਦੁਪਹਿਰ ਡੇਢ ਵਜੇ ਸੀਐੱਮ ਹਾਊਸ ਵਿਖੇ ਹੋਵੇਗੀ।

ਹਾਲਾਂਕਿ ਅਧਿਕਾਰਤ ਤੌਰ ‘ਤੇ ਏਜੰਡਾ ਅਜੇ ਸਾਂਝਾ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਆਉਣ ਵਾਲੇ ਬਜਟ ਇਜਲਾਸ ਦੀਆਂ ਤਰੀਕਾਂ ਅਤੇ ਰੂਪ-ਰੇਖਾ ਬਾਰੇ ਚਰਚਾ ਹੋ ਸਕਦੀ ਹੈ।

ਸੂਬੇ ਵਿੱਚ ਅਧਿਆਪਕਾਂ ਵੱਲੋਂ ਟੈਟ ਪ੍ਰੀਖਿਆ ਸਬੰਧੀ ਕੀਤੇ ਜਾ ਰਹੇ ਸੰਘਰਸ਼ ਅਤੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾਲ ਸਬੰਧਤ ਮਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਪੰਜਾਬ ਦੇ ਨਵੇਂ ਵਿਕਾਸ ਪ੍ਰੋਜੈਕਟਾਂ ਅਤੇ ਲੋਕ-ਭਲਾਈ ਸਕੀਮਾਂ ਨੂੰ ਹਰੀ ਝੰਡੀ ਮਿਲਣ ਦੀ ਉਮੀਦ ਹੈ।

ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਸੂਬਾ ਸਰਕਾਰ ਇਸ ਮੀਟਿੰਗ ਰਾਹੀਂ ਲੋਕਾਂ ਨੂੰ ਕੋਈ ਵੱਡੀ ਰਾਹਤ ਦੇਣ ਦਾ ਐਲਾਨ ਵੀ ਕਰ ਸਕਦੀ ਹੈ।

ਪੜ੍ਹੋ ਪਿਛਲੀ ਮੀਟਿੰਗ ਵਿੱਚ ਹੋਏ ਫ਼ੈਸਲੇ!

ਪੰਜਾਬ ਕੈਬਨਿਟ ਦੀ (23 ਫਰਵਰੀ) ਹੋਈ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਕੈਬਿਨੇਟ ਨੇ ਕਈ ਫੈਸਲਿਆਂ ਤੇ ਮੋਹਰ ਲਗਾਈ ਹੈ। ਇਸ ਦੌਰਾਨ, ਉਨ੍ਹਾਂ ਨੇ ਮੇਰੀ ਰਸੋਈ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਇਸ ਯੋਜਨਾ ਨਾਲ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਯੋਜਨਾ ਤਹਿਤ, ਸਰਕਾਰ ਇੱਕ ਭੋਜਨ ਕਿੱਟ (Food Kit) ਤਿਆਰ ਕਰੇਗੀ, ਜੋ ਕਿ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ।

ਇਸ ਕਿੱਟ ਵਿੱਚ ਕਣਕ, 2 ਕਿਲੋ ਉੜਦ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।

ਕੈਬਨਿਟ ਮੀਟਿੰਗ ਤੋਂ ਬਾਅਦ ਇੱਕ ਬ੍ਰੀਫਿੰਗ ਵਿੱਚ, ਮੁੱਖ ਮੰਤਰੀ ਭਗਵੰਤ ਨੇ ਕਿਹਾ, “ਤੁਹਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਲਈ ਬੁਲਾਇਆ ਗਿਆ ਹੈ। ਪੰਜਾਬ ਅਤੇ ਪੰਜਾਬੀ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਜਾਣੇ ਜਾਂਦੇ ਹਨ। ਜਦੋਂ ਵੀ ਦੇਸ਼ ਵਿੱਚ ਅਨਾਜ ਸੰਕਟ ਆਉਂਦਾ ਹੈ, ਤਾਂ ਪੰਜਾਬ ਸਭ ਤੋਂ ਪਹਿਲਾਂ ਅੱਗੇ ਆਉਂਦਾ ਹੈ। ਇਤਿਹਾਸ ਵਿੱਚ, ਪੰਜਾਬ ਨੇ ਹਰੀ ਕ੍ਰਾਂਤੀ ਰਾਹੀਂ ਦੇਸ਼ ਨੂੰ ਆਤਮਨਿਰਭਰ ਬਣਾਇਆ।”

ਮੁੱਖ ਮੰਤਰੀ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਬਿਜਲੀ, ਪਾਣੀ ਅਤੇ ਸਿੱਖਿਆ ਵਰਗੀਆਂ ਸਹੂਲਤਾਂ ਨੂੰ ਕਵਰ ਕਰਨ ਵਾਲੀਆਂ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਮੈਂ ਇੱਕ ਗਰੰਟੀ ਦੇ ਰਿਹਾ ਹਾਂ, ਜੋ ਲਿਖੀ ਨਹੀਂ ਗਈ, ਪਰ ਜਿਸ ਬਾਰੇ ਲੋਕਾਂ ਵਿਚ ਜਾ ਕੇ ਪਤਾ ਲੱਗੇਗਾ। ਇਹ ਯੋਜਨਾ 40 ਲੱਖ ਪਰਿਵਾਰਾਂ ਨੂੰ ਪ੍ਰਭਾਵਤ ਕਰੇਗੀ। ਇਸ ਯੋਜਨਾ “ਮੇਰੀ ਰਸੋਈ”।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਨਤਕ ਵੰਡ ਰਾਹੀਂ ਕਣਕ ਮਿਲਦੀ ਰਹੇਗੀ।” ਹੁਣ, ਅਸੀਂ ਭੋਜਨ ਨੂੰ ਹੋਰ ਪੌਸ਼ਟਿਕ ਬਣਾਉਣ ਲਈ ਇੱਕ ਯੋਜਨਾ ਸ਼ੁਰੂ ਕਰ ਰਹੇ ਹਾਂ ਤਾਂ ਜੋ ਪਰਿਵਾਰਾਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮਿਲ ਸਕੇ ਅਤੇ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ।”

ਮੁੱਖ ਮੰਤਰੀ ਨੇ ਕਿਹਾ ਕਿ 40 ਲੱਖ ਪਰਿਵਾਰਾਂ ਲਈ ਇੱਕ ਫੂਡ ਕਿੱਟ ਤਿਆਰ ਕੀਤੀ ਜਾਵੇਗੀ, ਜੋ ਕਿ ਨੀਲਾ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ। ਕਣਕ ਦੇ ਨਾਲ, ਕਿੱਟ ਵਿੱਚ 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਸਰ੍ਹੋਂ ਦੇ ਤੇਲ ਦਾ ਇੱਕ ਡੱਬਾ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ, “ਸਾਨੂੰ ਬੱਚਿਆਂ ਵਿੱਚ ਕੁਪੋਸ਼ਣ ਬਾਰੇ ਪਤਾ ਲੱਗਾ। ਇਹ ਗੱਲ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ ਦੌਰਾਨ ਸਾਹਮਣੇ ਆਈ। ਇਸ ਲਈ, ਅਸੀਂ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕਰ ਰਹੇ ਹਾਂ। ਕਿੱਟਾਂ ਹਰ 3 ਮਹੀਨਿਆਂ ਬਾਅਦ ਦਿੱਤੀਆਂ ਜਾਣਗੀਆਂ। ਪਹਿਲੀ ਵਾਰ, ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ਲਈ ਕਿੱਟਾਂ ਵੰਡੀਆਂ ਜਾਣਗੀਆਂ।”

ਸੀਐਮ ਮਾਨ ਨੇ ਕਿਹਾ, “ਇਨ੍ਹਾਂ ਅਨਾਜਾਂ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹੀ ਤੇਲ ਜੋ ਅਸੀਂ ਆਪਣੀਆਂ ਰਸੋਈਆਂ ਵਿੱਚ ਵਰਤਦੇ ਹਾਂ, ਕਿੱਟਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਜਿਵੇਂ ਐਥਲੀਟਾਂ ਦੀ ਖੁਰਾਕ ਹੁੰਦੀ ਹੈ, ਉਸੇ ਤਰ੍ਹਾਂ ਲੋਕਾਂ ਦੀ ਸਿਹਤ ਵੀ ਹੁੰਦੀ ਹੈ।”

 

ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਅੰਦੋਲਨ ਦੀ ਤਿਆਰੀ; ਸੰਵਿਧਾਨ ਅਤੇ ਲੋਕਤੰਤਰ ਬਚਾਉਣ ਵੱਡਾ ਸੱਦਾ

 

ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਅੰਦੋਲਨ ਦੀ ਤਿਆਰੀ; ਸੰਵਿਧਾਨ ਅਤੇ ਲੋਕਤੰਤਰ ਬਚਾਉਣ ਵੱਡਾ ਸੱਦਾ

ਗੁਰੂ ਨਾਨਕ ਭਵਨ ‘ਚ ਹੋਈ ਵਿਚਾਰ ਗੋਸ਼ਟੀ; ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਲਾਮਬੰਦੀ ਅਤੇ ਇਰਾਨ ‘ਤੇ ਹੋਏ ਹਮਲਿਆਂ ਦੀ ਸਖ਼ਤ ਨਿਖੇਧੀ

ਲੁਧਿਆਣਾ, 03 ਮਾਰਚ 2026 : ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਅੱਜ ਮਹਾਤਮਾ ਜੋਤੀ ਰਾਓ ਫੂਲੇ-ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਸੋਚ ਅਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ “ਸੰਵਿਧਾਨ ਬਚਾਓ-ਲੋਕਤੰਤਰ ਬਚਾਓ” ਵਿਸ਼ੇ ‘ਤੇ ਇੱਕ ਪ੍ਰਭਾਵਸ਼ਾਲੀ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਦੀ ਪ੍ਰਧਾਨਗੀ ਸਮਾਜਿਕ ਸੰਘਰਸ਼ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਨੇ ਕੀਤੀ।

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (RMPI) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ‘ਮੰਨੂਵਾਦੀ’ ਭਾਜਪਾ ਸਰਕਾਰ ਤੋਂ ਬਚਾਉਣ ਲਈ ਸਾਰੀਆਂ ਸੈਕੂਲਰ ਸ਼ਕਤੀਆਂ ਨੂੰ ਇੱਕਜੁੱਟ ਹੋ ਕੇ ਵੱਡਾ ਅੰਦੋਲਨ ਵਿੱਢਣ ਦੀ ਲੋੜ ਹੈ।

ਮੋਦੀ ਸਰਕਾਰ ਦੇਸ਼ ਵਿੱਚ ਮੁੜ ਜਾਤੀਵਾਦੀ ਪ੍ਰਬੰਧ ਲਾਗੂ ਕਰਕੇ ਦਲਿਤਾਂ, ਔਰਤਾਂ ਅਤੇ ਘੱਟ ਗਿਣਤੀਆਂ ‘ਤੇ ਜਬਰ ਤੇਜ਼ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸੰਵਿਧਾਨਿਕ ਹੱਕਾਂ ਦੀ ਰਾਖੀ ਲਈ ਸਾਰੀਆਂ ਰਾਜਨੀਤਿਕ, ਸਮਾਜਿਕ ਅਤੇ ਧਰਮ-ਨਿਰਪੱਖ ਪਾਰਟੀਆਂ ਨੂੰ ਇੱਕ ਸਾਂਝੇ ਮੰਚ ‘ਤੇ ਲਿਆਂਦਾ ਜਾਵੇਗਾ।

ਅੰਤਰਰਾਸ਼ਟਰੀ ਅਤੇ ਸਥਾਨਕ ਮੁੱਦਿਆਂ ‘ਤੇ ਮਤੇ ਪਾਸ

ਵਿਚਾਰ ਗੋਸ਼ਟੀ ਦੌਰਾਨ ਕੁਝ ਅਹਿਮ ਮਤੇ ਪਾਸ ਕਰਕੇ ਨਿਖੇਧੀ ਕੀਤੀ ਗਈ ਕਿ ਅਮਰੀਕਾ ਅਤੇ ਉਸ ਦੇ ਸਾਥੀ ਦੇਸ਼ਾਂ ਵੱਲੋਂ ਇਰਾਨ ਉੱਪਰ ਕੀਤੇ ਗਏ ਹਮਲਿਆਂ ਅਤੇ ਨਿਰਦੋਸ਼ ਲੋਕਾਂ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸਾਜ਼ਿਸ਼ੀ ਚੁੱਪ’ ‘ਤੇ ਵੀ ਸਵਾਲ ਚੁੱਕੇ। ਗੁਰਦਾਸਪੁਰ ਵਿੱਚ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ।

ਇਸ ਮੌਕੇ ਕੁਲਦੀਪ ਸਿੰਘ ਇਸਾਪੁਰੀ (ਬਹੁਜਨ ਮੁਕਤੀ ਪਾਰਟੀ), ਪ੍ਰਗਟ ਸਿੰਘ ਜਾਮਾਰਾਏ, ਕਾਮਰੇਡ ਹਰਬੰਸ ਮਾਂਗਟ, ਬਲਵਿੰਦਰ ਸਿੰਘ (ਲੋਕ ਅਧਿਕਾਰ ਲਹਿਰ) ਅਤੇ ਭਗਵੰਤ ਸਮਾਓ ਨੇ ਸੰਬੋਧਨ ਕਰਦਿਆਂ ਇਸ ਮੋਰਚੇ ਨੂੰ ਤਨੋਂ-ਮਨੋਂ ਅਤੇ ਧਨੋਂ ਸਹਿਯੋਗ ਦੇਣ ਦਾ ਐਲਾਨ ਕੀਤਾ। ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਨੇ ਨਿਭਾਈ।

ਇਸ ਇਕੱਠ ਵਿੱਚ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਪ੍ਰੋ. ਜੈਪਾਲ ਸਿੰਘ, ਹਰਨੇਕ ਸਿੰਘ ਗੁੱਜਰਵਾਲ, ਹਰਚੰਦ ਸਿੰਘ ਜਖਵਾਲੀ, ਅਜੈਬ ਸਿੰਘ ਬਠੋਈ ਸਮੇਤ ਵੱਡੀ ਗਿਣਤੀ ਵਿੱਚ ਬੁੱਧੀਜੀਵੀ ਅਤੇ ਪਾਰਟੀ ਵਰਕਰ ਹਾਜ਼ਰ ਸਨ।