ਮੰਗਲਵਾਰ, ਜਨਵਰੀ 27, 2026
Home Blog Page 19

ਚਾਇਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਰਵਾਈ

 

ਕੂੜੇ ਨੂੰ ਅੱਗ ਲਾਉਣ ਵਾਲਿਆਂ ਦੇ ਕੀਤੇ ਜਾਣ ਚਾਲਾਨ

ਜਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 3 ਦਸੰਬਰ 2025 (Punjab Network) —

ਜੇਕਰ ਵਾਤਾਵਰਣ ਸੁਰੱਖਿਅਤ ਨਹੀਂ ਹੈ ਤਾਂ ਅਸੀਂ ਵੀ ਸੁਰੱਖਿਅਤ ਨਹੀਂ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਕੇ ਜਾਵਾਂਗੇ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਖੁਦ ਅੱਗੇ ਆਈਏ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ਼ ਪਾਣੀ, ਸਾਫ਼ ਹਵਾ ਅਤੇ ਸਾਫ਼ ਵਾਤਾਵਰਣ ਮੁਹੱਈਆ ਹੋ ਸਕੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਵਾਤਾਵਰਣ ਯੋਜਨਾ ਕਮੇਟੀ ਦੀ ਮੀਟਿੰਗ ਕਰਦਿਆਂ ਕੀਤਾ। ਉਨਾਂ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨੂੰ ਸਵੱਛ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਚਾਹੀਦਾ ਹੈ।

ਉਨਾਂ ਜਿਲ੍ਹੇ ਅੰਦਰ ਸਾਲਿਡ ਵੇਸਟ ਮੈਨੇਜਮੈਂਟ, ਲਿਕਵਡ ਵੇਸਟ ਮੈਨੇਜਮੈਂਟ ਅਤੇ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮਾਂ ਦਾ ਰੀਵਿਊ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਥਾਂਈ ਇਕੱਠਾ ਹੋਣਾ ਚਾਹੀਦਾ ਹੈ ਅਤੇ 100 ਫੀਸਦੀ ਕੂੜੇ ਦੀ ਡੋਰ ਟੂ ਡੋਰ ਕਲੈਕਸ਼ਨ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜਿਥੇ ਕਿੱਥੇ ਵੀ ਕੂੜੇ ਦੇ ਡੰਪ ਹਨ ਉਥੇ ਕੂੜੇ ਦੀ ਰੈਮੀਡੇਸ਼ਨ ਨਾਲੋਂ ਨਾਲ ਹੀ ਕੀਤੀ ਜਾਵੇ ਤਾਂ ਜੋ ਕੂੜੇ ਦੇ ਪਹਾੜ ਨਾ ਲੱਗ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਚਾਈਨਾਂ ਡੋਰ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਰੋਜਾਨਾ ਅਚਨਚੇਤ ਚੈਕਿੰਗ ਅਭਿਆਨ ਚਲਾਇਆ ਜਾਵੇ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਕੁਝ ਲੋਕ ਕੂੜੇ ਨੂੰ ਅੱਗੇ ਲਗਾ ਰਹੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੂੜੇ ਨੂੰ ਅੱਗੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਅਤੇ ਚਲਾਨ ਕੀਤੇ ਜਾਣ ਅਤੇ ਨਾਲ ਇਹ ਵੀ ਹਦਾਇਤ ਕੀਤੀ ਕਿ ਪਲਾਸਟਿਕ ਦੇ ਲਿਫਾਫੇ ਵੇਚਣ ਵਾਲਿਆਂ ਵਿਰੁੱਧ ਵੀ ਕਾਰਵਾਈ ਆਰੰਭੀ ਜਾਵੇ ਅਤੇ ਰੋਜਾਨਾਂ ਇਹ ਅਭਿਆਨ ਵੀ ਜਾਰੀ ਰੱਖਿਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਮਜੀਠਾ, ਜੰਡਿਆਲਾ, ਰਈਆ , ਰਾਜਾਸਾਂਸੀ ਅਤੇ ਰਮਦਾਸ ਨਗਰ ਪੰਚਾਇਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਇਕੱਠਾ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਐਸ:ਡੀ:ਓ ਪ੍ਰਦੂਸ਼ਣ ਬੋਰਡ ਸ੍ਰ ਸੁਖਮਨੀ ਸਿੰਘ, ਮੈਡਮ ਸ਼ਿਵਾਨੀ ਕੰਵਰ, ਸਿਹਤ ਅਫਸਰ ਨਗਰ ਨਿਗਮ ਡਾ: ਕਿਰਨ ਕੁਮਾਰ, ਡਾ ਮੰਨਤ ਕੌਰ, ਡੀ:ਐਸ:ਪੀ ਸਰਤਾਜ ਸਿੰਘ, ਮੈਡਮ ਨਵਦੀਪ ਕੌਰ, ਬਲਵਿੰਦਰ ਸਿੰਘ ਤੋਂ ਇਲਾਵਾ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਈ.ਓ. ਵੀ ਹਾਜ਼ਰ ਸਨ।

 

ਪੰਜਾਬ ਕੈਬਨਿਟ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

 

ਚੰਡੀਗੜ੍ਹ

ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤੇ 76-100 ਫੀਸਦੀ ਤੱਕ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਘਰਾਂ ਨੂੰ ਅੰਸ਼ਕ ਤੌਰ ਉਤੇ ਹੋਏ ਨੁਕਸਾਨ ਲਈ ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ ਜਦਕਿ ਪਹਿਲਾਂ ਇਹ ਰਾਸ਼ੀ ਸਿਰਫ 6500 ਰੁਪਏ ਪ੍ਰਤੀ ਏਕੜ ਸੀ। ਭਾਰਤ ਸਰਕਾਰ ਵੱਲੋਂ ਐਸ.ਡੀ.ਆਰ.ਐਫ. ਵਿੱਚੋਂ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਇਸ ਕਰਕੇ ਮੁਆਵਜ਼ੇ ਦੀ ਵਾਧੂ ਰਾਸ਼ੀ ਸੂਬਾ ਸਰਕਾਰ ਵੱਲੋਂ ਆਪਣੇ ਖਜ਼ਾਨੇ ਵਿੱਚੋਂ ਅਦਾ ਕੀਤੀ ਜਾਵੇਗੀ।

ਪੰਜਾਬ ਮਾਈਨਰ ਮਿਨਰਲ ਰੂਲਜ਼-2013 ਵਿੱਚ ਸੋਧ ਨੂੰ ਪ੍ਰਵਾਨਗੀ

ਅੰਤਰਰਾਜੀ ਚੈੱਕਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਕੈਬਨਿਟ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਵਿੱਚ ਦਾਖਲ ਹੋਣ ਸਮੇਂ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜ ਪਦਾਰਥ (ਮਾਈਨਰ ਮਿਨਰਲਜ਼) ਲਿਜਾਣ ਵਾਲੇ ਵਾਹਨਾਂ ‘ਤੇ ਫੀਸ ਲਾਈ ਜਾ ਸਕੇਗੀ। ਇਸ ਨਾਲ ਵਿਭਾਗ ਦੁਆਰਾ ਅੰਤਰਰਾਜੀ ਚੈੱਕਪੋਸਟਾਂ ‘ਤੇ ਕੀਤੀ ਜਾ ਰਹੀ ਸੰਚਾਲਨ ਲਾਗਤ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਨ੍ਹਾਂ ਚੈੱਕਪੋਸਟਾਂ ਦੇ ਸਿਸਟਮ ਨੂੰ ਹੋਰ ਮਜ਼ਬੂਤ ਤੇ ਅਸਰਦਾਰ ਬਣਾਉਣ ਵਿੱਚ ਵੀ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਰੱਖ-ਰਖਾਅ ਵਿੱਚ ਮਦਦ ਮਿਲੇਗੀ।

ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ

ਵਿਕਾਸ ਅਥਾਰਟੀਆਂ ਦੀਆਂ ਵੱਖ-ਵੱਖ ਥਾਵਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਪੰਜਾਬ ਕੈਬਨਿਟ ਨੇ ਪਲਾਟਾਂ ਦੀ ਰਾਖਵੀਂ ਕੀਮਤ ਤੈਅ ਕਰਨ ਲਈ ਨੀਤੀ ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ। ਪ੍ਰਚਲਿਤ ਈ-ਨਿਲਾਮੀ ਨੀਤੀ ਵਿੱਚ ਸੋਧ ਦੇ ਅਨੁਸਾਰ ਸਾਈਟ ਦੀ ਰਾਖਵੀਂ ਕੀਮਤ ਕੌਮੀ ਬੈਂਕਾਂ ਵਿੱਚ ਸੂਚੀਬੱਧ ਤਿੰਨ ਸੁਤੰਤਰ ਮੁੱਲਕਾਰਾਂ (ਵੈਲੂਅਰਜ਼) ਦੇ ਮੁਲਾਂਕਣ ਦੇ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ। ਇਕ ਵਾਰ ਨਿਲਾਮੀ ਲਈ ਨਿਰਧਾਰਤ ਕੀਤੀ ਗਈ ਰਾਖਵੀਂ ਕੀਮਤ ਕੈਲੰਡਰ ਸਾਲ ਲਈ ਯੋਗ ਰਹੇਗੀ।

ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ

ਪੰਜਾਬ ਕੈਬਨਿਟ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਿਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਿਫਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਜ਼ਮੀਨ ਦੀ ਅਲਾਟਮੈਂਟ ਲਈ ਪਾਰਦਰਸ਼ੀ, ਨਿਰਪੱਖ ਅਤੇ ਢਾਂਚਾਗਤ ਢਾਂਚਾ ਪਹੁੰਚ ਪ੍ਰਦਾਨ ਕਰਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਯੋਜਨਾਬੰਦੀ ਟੀਚਿਆਂ ਦੇ ਅਨੁਸਾਰ ਸਮੇਂ-ਸਿਰ ਉਸਾਰੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਨੀਤੀ ਨੂੰ ਮਨਜ਼ੂਰੀ

ਪ੍ਰਮੋਟਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਕੈਬਨਿਟ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਜੈਕਟ ਦੇ ਵਿਕਾਸ ਸਬੰਧੀ ਲਾਗੂਕਰਨ ਦੀ ਮਿਆਦ ਅਤੇ ਪਹਿਲਾਂ ਤੋਂ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਮਿਤੀ 31 ਦਸੰਬਰ, 2025 ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਮਿਆਦ ਲਈ ਪ੍ਰਮੋਟਰ ਦੀ ਬੇਨਤੀ ‘ਤੇ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੇ ਹਿਸਾਬ ਨਾਲ ਸਿਰਫ਼ ਇਕ ਵਾਰ ਵਾਧੇ ਦੀ ਆਗਿਆ ਦਿੱਤੀ ਜਾਵੇਗੀ। ਲਾਗੂਕਰਨ ਦੀ ਮਿਆਦ ‘ਚ ਵਾਧੇ ਲਈ ਦਿੱਤੀ ਗਈ ਮਨਜ਼ੂਰੀ ਸਬੰਧੀ ਭੁਗਤਾਨ ਪਹਿਲਾਂ ਹੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਇਸ ਤੋਂ ਬਾਅਦ ਲਾਗੂਕਰਨ ਦੀ ਮਿਆਦ ਵਿੱਚ ਕਿਸੇ ਵੀ ਵਾਧੇ ਦੀ ਇਜਾਜ਼ਤ ਨਹੀਂ ਹੋਵੇਗੀ।

ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓਐਸਡੀ (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓ.ਐਸ.ਡੀ. (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 13 ਅਸਥਾਈ ਅਸਾਮੀਆਂ ਸਿਰਜੀਆਂ  ਗਈਆਂ ਹਨ ਅਤੇ ਸਾਲ 2020 ਵਿੱਚ ਉਨ੍ਹਾਂ ਦੀ ਰਿਟੇਨਰਸ਼ਿਪ ਫੀਸ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਸੀ। ਹੁਣ ਓ.ਐਸ.ਡੀ. (ਲਿਟੀਗੇਸ਼ਨ) ਦੀ ਨਿਸ਼ਚਤ ਤਨਖਾਹ/ਰਿਟੇਨਰਸ਼ਿਪ ਫੀਸ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ।

ਕੈਬਨਿਟ ਸਬ ਕਮੇਟੀ ਦੇ ਗਠਨ ਲਈ ਕਾਰਜ-ਬਾਅਦ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ.ਐਨ.ਜੀ. ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

ਲੀਕਮਿਊਨੀਕੇਸ਼ਨਜ਼ ਰੂਲਜ਼ ਨੂੰ ਲਾਗੂ ਕਰਨ ਦੀ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸੂਬੇ ਵਿੱਚ ਟੈਲੀਕਮਿਊਨੀਕੇਸ਼ਨਜ਼ (ਰਾਈਟ ਆਫ ਵੇਅ) ਰੂਲਜ਼-2024 ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਜੇਲ੍ਹਾਂ ਵਿੱਚ ਚੌਕਸੀ ਵਧਾਉਣ ਦੇ ਫੈਸਲੇ ਨੂੰ ਪ੍ਰਵਾਨਗੀ

ਅਪਰਾਧਿਕ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਮੁਲਾਕਾਤੀਆਂ ਦੀ ਤਲਾਸ਼ੀ ਦਾ ਪੱਧਰ ਵਧਾਉਣ ਅਤੇ ਜੇਲ੍ਹਾਂ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਕੈਬਨਿਟ ਨੇ ਪੰਜਾਬ ਟਰਾਂਸਪੇਰੈਂਸੀ ਇਨ ਪ੍ਰੌਕਿਊਰਮੈਂਟ ਐਕਟ, 2019 ਦੀ ਧਾਰਾ 63(1) ਦੇ ਤਹਿਤ ਸਨਿਫਰ ਕੁੱਤੇ ਖਰੀਦਣ ਲਈ ਛੋਟ ਦਿੱਤੀ ਹੈ। ਜੇਲ੍ਹਾਂ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਾਸਤੇ ਜੇਲ੍ਹਾਂ ਦੀਆਂ ਸੁਰੱਖਿਆ ਜ਼ਰੂਰਤਾਂ ਲਈ ਬੀ.ਐਸ.ਐਫ./ਸੀ.ਆਰ.ਪੀ.ਐਫ. ਤੋਂ ਛੇ ਸਨਿਫਰ ਕੁੱਤੇ ਖਰੀਦੇ ਜਾਣਗੇ। ਇਹ ਕਦਮ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਜੇਲ੍ਹਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ।

 

ਵੱਡੀ ਖ਼ਬਰ: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ, ਖੋਲ੍ਹੇਗੀ ਪੁਲਿਸ ਦੀਆਂ ਪੋਲਾਂ?

 

ਬਠਿੰਡਾ

17.71 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਲੇਡੀ ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਜਿਲ੍ਹਾ ਅਦਾਲਤ ਬਠਿੰਡਾ ਨੇ ਜਮਾਨਤ ਦੇ ਦਿੱਤੀ ਹੈ। ਅਮਨਦੀਪ ਕੌਰ ਦਾ 29 ਦਿਨ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲਾਂਕਿ ਅਮਨਦੀਪ ਕੌਰ ਨੂੰ ਜਮਾਨਤ ਮਿਲਣ ਸਬੰਧੀ ਚਰਚਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਜੋ ਅੱਜ ਸੱਚ ਹੋ ਗਈ ਹੈ।

ਅਮਨਦੀਪ ਕੌਰ ਦਾ ਮਾਨਸਾ ਜਿਲ੍ਹੇ ਨਾਲ ਸਬੰਧ ਹੈ ਜੋ ਪਿਛਲੇ ਕਾਫੀ ਸਮੇਂ ਤੋਂ ਬਠਿੰਡਾ ਪੁਲਿਸ ਲਾਈਨ ’ਚ ਤਾਇਨਾਤ ਸੀ। ਗ੍ਰਿਫਤਾਰ ਹੋਣ ਤੋਂ ਬਾਅਦ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਮਹਿਲਾ ਪੁਲਿਸ ਮੁਲਾਜਮ ਨੂੰ ਬਠਿੰਡਾ ਪੁਲਿਸ ਅਤੇ ਐਂਟੀ ਨਾਰਕੋਟਿਕਸ ਬਿਊਰੋ ਦੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਬਾਦਲ ਰੋਡ ’ਤੇ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਸੀ।

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਡਿਫੈਂਸ ਐਡਵੋਕੇਟ ਪੰਕਜ ਸੋਨੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਅਸੀਂ ਆਪਣੇ ਪੱਖ ਰੱਖੇ ਅਤੇ ਮਾਨਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਅਮਨਦੀਪ ਕੌਰ ਨੂੰ ਜਮਾਨਤ ਦੇ ਦਿੱਤੀ। ਜਿਸ ਤੋਂ ਬਾਅਦ ਹੁਣ ਪੁਲਿਸ ਆਪਣਾ ਚਲਾਨ ਪੇਸ਼ ਕਰੇਗੀ ਤੇ ਹੁਣ ਮਾਮਲੇ ਦੀ ਜਾਂਚ ਪੜਤਾਲ ਚਲੇਗੀ।

ਪੁਲਿਸ ਨੇ ਅਦਾਲਤ ਤੋਂ ਪਹਿਲਾਂ ਕਰੀਬ ਇੱਕ ਹਫ਼ਤੇ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਪਰ ਪੁਲਿਸ ਨੇ ਜਾਂਚ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਅਮਨਦੀਪ ਕੌਰ ਨੂੰ ਵਿਭਾਗ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਤੇ ਜੇਲ੍ਹ ਭੇਜ ਦਿੱਤਾ ਗਿਆ।

ਇਸ ਦੌਰਾਨ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਉਰਫ ਸੋਨੂ ਦਾ ਨਾਂ ਵੀ ਨਾਮਜਦ ਕੀਤਾ ਗਿਆ। ਜਿਸ ਨੂੰ ਬੀਤੇ ਦਿਨੀ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਭੇਜਿਆ ਗਿਆ ਸੀ, ਪਰ ਅੱਜ ਬਠਿੰਡਾ ਕੋਰਟ ਦੇ ਵਿੱਚ ਲਗਾਈ ਗਈ ਜਮਾਨਤ ਦੀ ਅਰਜ਼ੀ ਕੋਰਟ ਵੱਲੋਂ ਮਨਜ਼ੂਰ ਕਰਕੇ ਅਮਨਦੀਪ ਕੌਰ ਨੂੰ ਜਮਾਨਤ ਦੇ ਦਿੱਤੀ।

 

Big News: ਪੰਜਾਬ ਸਰਕਾਰ ਦਾ ਗ਼ਰੀਬ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ, 242 ਕਰੋੜ ਜਾਰੀ

 

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜਿਕ ਬਰਾਬਰੀ ਅਤੇ ਸਾਰਿਆਂ ਲਈ ਸਿੱਖਿਆ ਪ੍ਰਤੀ ਵਚਨਬੱਧਤਾ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਵਿਦਿਅਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇੱਕ ਕੁਸ਼ਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿੱਤੀ ਰੁਕਾਵਟਾਂ ਤੋਂ ਬਿਨਾਂ ਉੱਚ ਸਿੱਖਿਆ ਪ੍ਰਾਪਤ ਕਰ ਸਕਣ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਜ਼ਿਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਸੰਖਿਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਰਾਜ ਦਾ ਹਿੱਸਾ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ ‘ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿੱਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

 

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

 

ਸਮੂਹ ਕਿਰਤੀ ਲੋਕਾਂ ਨੂੰ ਜਥੇਬੰਦ ਹੋਕੇ ਇੱਕ ਸਾਂਝਾ ਥੜਾ ਉਸਾਰਨ ਦੀ ਲੋੜ :- ਆਗੂ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਪਲਾਂਟ ਦੇ ਮੁੱਖ ਗੇਟ ਤੇ ਜਥੇਬੰਦੀ ਦਾ ਝੰਡਾ ਬੁਲੰਦ ਕਰਨ ਉਪਰੰਤ ਰੈਲੀ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਇਸ ਸਮੇਂ ਹਾਜ਼ਿਰ ਪ੍ਰਧਾਨ ਜਗਰੂਪ ਸਿੰਘ,ਜ਼ਰਨਲ ਸਕੱਤਰ ਜਗਸੀਰ ਸਿੰਘ ਭੰਗੂ,ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਅਤੇ ਨਾਇਬ ਸਿੰਘ ਨੇ ਕਿਹਾ ਕਿ ਅੱਠ ਘੰਟੇ ਕੰਮ-ਦਿਹਾੜੀ ਦੀ ਮੰਗ ਨੂੰ ਲੈਕੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਮਜ਼ਦੂਰਾਂ ਵੱਲੋਂ ਸੰਘਰਸ਼ ਵਿੱਚ ਦਿੱਤੀਆਂ ਅਨੇਕਾਂ ਸ਼ਹੀਦੀਆਂ ਅਤੇ ਕੁਰਬਾਨੀਆਂ ਸਦਕਾ ਪੂਰੇ ਵਿਸ਼ਵ ਵਿੱਚ ਕੰਮ ਦੇ ਅੱਠ ਘੰਟੇ-ਦਿਹਾੜੀ ਦਾ ਕਾਨੂੰਨ ਬਣਿਆ ਅਤੇ ਬਾਅਦ ਵਿੱਚ ਲਗਾਤਾਰ ਸੰਘਰਸ਼ਾਂ ਸਦਕਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਹਕੂਮਤ ਦੇ ਸਮੇਂ ਅਨੇਕਾਂ ਮਜ਼ਦੂਰ ਪੱਖੀ ਕਾਨੂੰਨ ਬਣਵਾਏ ਗਏ।

ਪਰ ਅੱਜ ਸਦੀਆਂ ਤੋਂ ਬਾਅਦ ਭਾਰਤ ਦੇਸ਼ ਦੇ ਹੁਕਮਰਾਨ ਵਿਸ਼ਵ ਵਪਾਰ ਸੰਸਥਾ ਅਤੇ ਕਾਰਪੋਰੇਟ ਘਰਾਣਿਆਂ ਦੀ ਸ਼ਹਿ ਤੇ 44 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 04 ਲੇਬਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਹੈ,ਇਨ੍ਹਾਂ ਨਵੇਂ ਲੇਬਰ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰ ਅੱਠ-ਘੰਟੇ ਕੰਮ ਦਿਹਾੜੀ ਅਤੇ ਯੂਨੀਅਨ ਬਣਾਉਣ ਦੇ ਹੱਕ ਤੋਂ ਵਾਂਝੇ ਹੋ ਜਾਣਗੇ,ਜਿਸ ਨਾਲ ਕਿਰਤੀ ਵਰਗ ਦੀ ਹਾਲਤ ਹੋਰ ਵੀ ਤਰਸਯੋਗ ਹੋ ਗਈ ਹੈ।

ਅੱਜ ਕੇਂਦਰ ਦੀ ਭਾਜਪਾ ਹਕੂਮਤ ਦੀਆਂ ਕਿਸਾਨ-ਮਜ਼ਦੂਰ-ਮੁਲਾਜ਼ਮ ਅਤੇ ਪੁੰਜੀਵਾਦ ਪੱਖੀ ਨੀਤੀਆਂ ਕਾਰਨ ਅੱਜ ਦੇ ਸਮੇਂ ਵਿੱਚ ਆਮ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜ਼ਾ ਰਹੀਆਂ ਹਨ,ਦੇਸ ਦੇ ਹੁਕਮਰਾਨਾਂ ਵੱਲੋਂ ਪਬਲਿਕ ਸੈਕਟਰ ਵਿੱਚ ਅੰਨ੍ਹੇਵਾਹ ਨਿੱਜੀਕਰਨ ਕਰਨ ਕਰਕੇ ਅੱਜ ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ ਹਨ ਅੱਜ ਦੇਸ਼ ਦੀ ਆਬਾਦੀ ਦਾ ਲਗਭਗ ਅੱਧ ਤੋਂ ਵੱਧ ਹਿੱਸਾ ਗਰੀਬੀ ਰੇਖਾਂ ਤੋਂ ਹੇਠਾਂ ਜੀਵਨ ਬਤੀਤ ਕਰਨ ਲਈ ਮਜਬੂਰ ਹੈ।

ਜਦੋਂ ਕਿ ਇਸਦੇ ਉਲਟ ਇਸ ਸਮੇਂ ਕਾਰਪੋਰੇਟ ਪੂੰਜੀਪਤੀਆਂ ਦੀਆਂ ਜਾਇਦਾਦਾਂ ਵਿੱਚ ਕਈ ਗੁਣਾ ਜ਼ਿਆਦਾ ਵਾਧਾ ਹੋਇਆ ਹੈ ਅਤੇ ਗਰੀਬੀ-ਅਮੀਰੀ ਦਾ ਇਹ ਪਾੜਾ ਦੇਸ਼ ਨੂੰ ਹੋਰ ਕੰਗਾਲੀ ਅਤੇ ਬਰਬਾਦੀ ਵੱਲ ਲੈਕੇ ਜਾ ਰਿਹਾ ਹੈ ਅਤੇ ਦੇਸ ਦੀ ਭਾਜਪਾ ਹਕੂਮਤ ਭਾਰਤੀ ਲੋਕਾਂ ਨੂੰ ਜਾਤਾਂ-ਧਰਮਾਂ-ਨਸਲਾਂ ਵਿੱਚ ਵੰਡਕੇ ਦੇਸ ਦੇ ਪੈਦਾਵਾਰੀ ਵਸੀਲਿਆਂ ਅਤੇ ਲੋਕ ਸੇਵਾ ਦੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵੱਲ ਤੁਰੀ ਹੋਈ ਹੈ,ਜਿਸਦੇ ਵਿਰੋਧ ਵਿੱਚ ਦੇਸ ਦੇ ਸਮੁੱਚੇ ਕਿਰਤੀਆਂ ਲੋਕਾਂ ਨੂੰ ਆਪਣੇ ਹੱਕਾਂ ਦੀ ਰਾਖੀ,ਪੈਦਾਵਾਰੀ ਵਸੀਲਿਆਂ ਅਤੇ ਲੋਕ ਸੇਵਾ ਦੇ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਜਥੇਬੰਦ ਹੋਕੇ ਇੱਕ ਸਾਂਝਾ ਥੜਾ ਉਸਾਰਨ ਦੀ ਲੋੜ ਹੈ।

ਇਸ ਸਮੇਂ ਹਾਜ਼ਿਰ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਕਿਰਤ ਵਿਰੋਧੀ ਚਾਰ ਲੇਬਰ ਕੋਡਾਂ ਨੂੰ ਤੁਰੰਤ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪਹਿਲ ਅਤੇ ਤਰਜ਼ਬੇ ਆਧਾਰ ਤੇ ਪੱਕਾ ਕੀਤਾ ਜਾਵੇ,ਪੰਦਰ੍ਹਵੀਂ ਲੇਬਰ ਕਾਨਫਰੰਸ਼ ਦੇ ਫਾਰਮੂਲੇ ਅਤੇ ਮਹਿੰਗਾਈ ਦਰ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਸਮੂਹ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਮੁਲਾਜ਼ਮਾਂ,ਵਿਦਿਆਰਥੀਆਂ,ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

 

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਕਿਹਾ- ਪਾਣੀ ਲਈ ਸਿਰ ਕਲਮ ਕਰਵਾ ਦਿਆਂਗੇ

 

  • ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ ਭਾਵੇਂ ਸਿਰ ਕਲਮ ਕਰਵਾਉਣਾ ਪਵੇ: ਹਰਜੋਤ ਸਿੰਘ
  • ਭਾਜਪਾ ਦੀ ਕੇਂਦਰ ਸਰਕਾਰ ਦਾ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਪੰਜਾਬੀਆਂ ਨਾਲ ਧੋਖਾ
  • ਪੰਜਾਬ ਦਾ 90 ਫ਼ੀਸਦ ਖੇਤਰ ਡਾਰਕ ਜ਼ੋਨ ਘੋਸ਼ਿਤ, ਪੌਂਗ ਡੈਮ ਵਿਚ 32 ਫੁੱਟ, ਭਾਖੜਾ ਡੈਮ ਵਿਚ 12 ਫੁੱਟ ਅਤੇ ਰਣਜੀਤ ਸਾਗਰ ਡੈਮ ਵਿੱਚ 14 ਫੁੱਟ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਹੇਠਾਂ ਆ ਚੁੱਕਾ
  • ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਵਚਨਬੱਧਤਾ
  • ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ

ਰੂਪਨਗਰ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰ ਵੱਲੋਂ ਪੰਜਾਬੀਆਂ ਦੇ ਪਾਣੀ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਸਾਜਿਸ਼ ਦਾ ਪਰਦਾਫਾਸ਼ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ ਭਾਵੇਂ ਸਿਰ ਕਲਮ ਕਰਵਾਉਣਾ ਪਵੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦਾ 90 ਫੀਸਦ ਖੇਤਰ ਦਾ ਜ਼ਮੀਨੀ ਪਾਣੀ ਡੂੰਘਾ ਹੋਣ ਸਦਕਾ ਡਾਰਕ ਜ਼ੋਨ ਘੋਸ਼ਿਤ ਹੋ ਚੁੱਕਾ ਹੈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਬੀ ਬੀ ਐਮ ਬੀ ਰਾਹੀਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਸਿੱਧੇ ਤੌਰ ਉੱਤੇ ਪੰਜਾਬੀਆਂ ਨਾਲ ਧੋਖਾ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਜ਼ਮੀਨੀ ਪਾਣੀ ਦੇ ਗੰਭੀਰ ਹਾਲਤਾਂ ਨੂੰ ਦੇਖਦੇ ਹੋਏ ਵੱਡੇ ਪੱਧਰ ਉਤੇ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ, ਕੇਵਲ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਵਿਚ ਹੀ 100 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਾਂ ਨਾਲ ਨਹਿਰੀ ਪਾਣੀ ਨਾਲ 10,000 ਹਜ਼ਾਰ ਦੇ ਕਰੀਬ ਬੰਜਰ ਜਮੀਨ ਨੂੰ ਸੁਰਜੀਤ ਕਰਨ ਦੀ ਰੂਪ ਰੇਖਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਹਰਜੋਤ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਪੰਜਾਬ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ, ਪੰਜਾਬ ਦੇ ਕੋਟੇ ਵਾਲੇ ਅਧਿਕਾਰੀਆਂ ਨੂੰ ਬਦਲ ਰਹੀ ਹੈ ਜਦਕਿ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਵਚਨਬੱਧਤਾ ਹੈ ਜਦਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਪੰਜਾਬ ਪਾਸੋਂ ਆਪਣੀ ਅਸਲ ਲੋੜ ਤੋਂ ਢਾਈ ਗੁਣਾ ਵੱਧ ਪਾਣੀ ਦੀ ਮੰਗ ਕੀਤੀ ਹੈ ਜੋ ਪੂਰੀ ਤਰ੍ਹਾਂ ਤਰਕਹੀਣ ਹੈ। ਕੁਝ ਦਿਨ ਪਹਿਲਾਂ ਹਰਿਆਣਾ ਸਰਕਾਰ ਨੇ ਕਿਹਾ ਕਿ ਪੰਜਾਬ ਵੱਲੋਂ ਮਿਲ ਰਹੇ ਪਾਣੀ ਨਾਲ ਗੁਜ਼ਾਰਾ ਨਹੀਂ ਹੁੰਦਾ, ਜਿਸ ਕਰਕੇ ਸੂਬੇ ਨੂੰ ਰੋਜ਼ਾਨਾ 8500 ਕਿਊਸਿਕ ਪਾਣੀ ਦੀ ਹੋਰ ਲੋੜ ਹੈ ਜੋ ਪੂਰੀ ਤਰ੍ਹਾ ਪਾਣੀ ਨੂੰ ਹੜਪਣ ਦੀ ਕੋਸ਼ਿਸ਼ ਕਰ ਰਹੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਪਾਣੀ ਦੀ ਇਹ ਸਮੱਸਿਆ ਵੀ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ ਜਦਕਿ ਇਸ ਦੇ ਬਾਵਜੂਦ ਪੰਜਾਬ ਅਪ੍ਰੈਲ ਮਹੀਨੇ ਤੋਂ ਰੋਜ਼ਾਨਾ ਇਹ ਪਾਣੀ ਦਿੰਦਾ ਆ ਰਿਹਾ ਹੈ।

ਹਰਜੋਤ ਬੈਂਸ ਨੇ ਖੁਲਾਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਵਾਧੂ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਲਈ ਨਹੀਂ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਹਰੇਕ ਸਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦਰਮਿਆਨ ਪਾਣੀ ਦੀ ਵੰਡ ਕਰਦਾ ਹੈ ਜੋ ਮੌਜੂਦਾ 21 ਮਈ ਤੋਂ ਅਗਲੇ ਸਾਲ ਦੀ 20 ਤੱਕ ਲਾਗੂ ਰਹਿੰਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਸ ਕੋਲ ਲੋਕਾਂ ਲਈ ਪਾਣੀ ਵਾਲਾ ਪਾਣੀ ਵੀ ਨਹੀਂ ਹੈ। ਮਾਨਵਤਾ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਫਰਾਖਦਿਲੀ ਦਿਖਾਉਂਦਿਆਂ 6 ਮਾਰਚ, 2025 ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਦੇਣਾ ਸ਼ੁਰੂ ਕਰ ਦਿੱਤਾ। ਭਾਵੇਂ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਜਿਸ ਦੇ ਮੁਤਾਬਕ ਇਸ ਸੂਬੇ ਦੇ ਲੋਕਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 1700 ਕਿਊਸਿਕ ਕਾਫੀ ਹੈ ਪਰ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦਾ ਪਾਣੀ ਖੋਹਣ ਦੀ ਨਾਪਾਕ ਸਾਜਿਸ਼ ਰਚ ਰਹੀ ਹੈ। ਜਿਸ ਨੂੰ ਕਿਸੀ ਵੀ ਸੂਰਤ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਖੇਤਾਂ ਦੀ ਸਿੰਚਾਈ ਲਈ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਅਤੇ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਹੇਠਾਂ ਆ ਚੁੱਕਾ ਹੈ।

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹਾ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੂਵਮੇਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਯੁੱਧ ਨਸ਼ਿਆਂ ਵਿਰੁਧ ਦੇ ਹਲਕਾ ਕਾਰਡੀਨੇਟਰ ਅਵਤਾਰ ਕੂੰਨਰ, ਸਟੇਟ ਜੋਇੰਟ ਸੈਕਰੇਟਰੀ ਚੇਤਨ ਕਾਲੀਆ, ਆਪ ਆਗੂ ਕਮਿੱਕਰ ਸਿੰਘ ਢਾਡੀ, ਸਿੱਖਿਆ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਜਸਪਾਲ ਸਿੰਘ ਢਾਹਾਂ, ਜੁਝਾਰ ਸਿੰਘ ਆਸਪੁਰ, ਸੰਦੀਪ ਜੋਸ਼ੀ ਅਤੇ ਹੋਰ ਵਰਕਰ ਹਾਜ਼ਰ ਸਨ।

 

ਪੰਜਾਬ ਸਰਕਾਰ ਵੱਲੋਂ 4 ਸੀਨੀਅਰ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ 4 ਸੀਨੀਟਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਲਿਸਟ

BBMB ਦਾ ਫੈਸਲਾ- ਹਰਿਆਣਾ ਨੂੰ ਮਿਲੇਗਾ 8500 ਕਿਊਸਿਕ ਪਾਣੀ

 

AAP ਕਰੇਗੀ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ; ਕਿਹਾ- ਪੰਜਾਬ ਦੇ ਹੱਕਾਂ ‘ਤੇ ਡਾਕਾ

ਚੰਡੀਗੜ੍ਹ

ਪਾਣੀਆਂ ਨੂੰ ਲੈ ਕੇ ਪੰਜਾਬ-ਹਰਿਆਣਾ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਬੀਬੀਐਮਬੀ ਦੇ ਇਸ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਨੇ ਇਸ ਫ਼ੈਸਲੇ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਐਲਾਨ ਕੀਤਾ ਕਿ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਅਮਨ ਅਰੋੜਾ ਅਤੇ ਡਾਕਟਰ ਬਲਬੀਰ ਸਿੰਘ ਦਾ ਵੀ ਇਸ ਮੁੱਦੇ ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ ‘ਤੇ ਹਮਲਾ ਕਰ ਰਹੀ ਹੈ। ਬੀਬੀਐਮਬੀ ਤੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗਾ ਹੈ। ਭਾਜਪਾ ਦੇ ਅਜਿਹੇ ਫੈਸਲੇ ਪੰਜਾਬੀਆਂ ਦੇ ਮਨੋਬਲ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨਾ ਚਾਹੀਦਾ ਹੈ। ਭਾਜਪਾ ਪੰਜਾਬ ਭਰ ਵਿੱਚ ਪੰਜਾਬ ਵਿਰੋਧੀ ਮਾਹੌਲ ਬਣਾ ਕੇ ਆਪਣੇ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਅਸੀਂ ਪੰਜਾਬ ਦੇ ਪਾਣੀਆਂ ਦੀ ਮਜ਼ਬੂਤੀ ਨਾਲ ਰਾਖੀ ਕਰਾਂਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ। ਪੰਜਾਬ ਭਾਜਪਾ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਪੰਜਾਬ ਪਹਿਲਾਂ ਹੀ ਦੁੱਖ ਝੱਲ ਚੁੱਕਾ ਹੈ। ਪੰਜਾਬ ਨੂੰ ਆਪਣੇ ਸਭ ਤੋਂ ਹਨੇਰੇ ਦੌਰ ਵਿੱਚ ਭਾਜਪਾ ਵਾਪਸ ਲੈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਕਿਸੇ ਨਾਲ ਧੱਕਾ ਕਰਦਾ ਹੈ ਅਤੇ ਨਾਲ ਹੀ ਬਰਦਾਸ਼ਤ ਕਰਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਪਾਣੀ ਲਈ ਇੱਕਜੁੱਟ ਹੋਣ ਦੀ ਲੋੜ ਹੈ। ਆਓ ਆਪਾਂ ਇੱਕਜੁੱਟ ਹੋਈਏ ਅਤੇ ਕੇਂਦਰ ਸਰਕਾਰ ਨੂੰ ਦੱਸੀਏ ਕਿ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਆਪਣਾ ਹੱਕ ਵਾਲਾ ਪਾਣੀ ਨਹੀਂ ਖੋਹਣ ਦੇਵਾਂਗੇ।

 

ਪੰਜਾਬ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਬਾਰੇ ਨਵੇਂ ਹੁਕਮ ਜਾਰੀ, 2 ਮਈ ਤੱਕ ਕੇਸ ਭੇਜਣ ਦਾ ਪੱਤਰ ਜਾਰੀ

 

ਚੰਡੀਗੜ੍ਹ

ਪੰਜਾਬ ਸਰਕਾਰ ਨੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (UPS) ਦੇ ਤਹਿਤ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟੋਰੇਟ ਵੱਲੋਂ ਸਾਰੇ ਵਿਭਾਗਾਂ ਨੂੰ 2 ਮਈ 2025 ਤੱਕ ਕਰਮਚਾਰੀਆਂ ਦੇ ਕੰਟਰੀਬਿਊਸ਼ਨ (ਯੋਗਦਾਨ) ਦੀ ਜਾਣਕਾਰੀ ਅੱਪਲੋਡ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ।


ਨਵੀਂ ਪੈਨਸ਼ਨ ਸਕੀਮ (UPS) ਬਾਰੇ ਮੁੱਖ ਜਾਣਕਾਰੀ

  1. ਲਾਗੂ ਤਾਰੀਖ: ਇਹ ਸਕੀਮ 1 ਅਪ੍ਰੈਲ 2025 ਅਤੇ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਵਿੱਚ ਰਜਿਸਟਰਡ ਕਰਮਚਾਰੀਆਂ ਨੂੰ ਕਵਰ ਕਰੇਗੀ।

  2. ਯੋਗਤਾ:

    • ਕਰਮਚਾਰੀਆਂ ਨੇ ਘੱਟੋ-ਘੱਟ 10 ਸਾਲ ਦੀ ਸੇਵਾ ਪੂਰੀ ਕੀਤੀ ਹੋਣੀ ਚਾਹੀਦੀ ਹੈ।

    • 25 ਸਾਲ ਜਾਂ ਵੱਧ ਸੇਵਾ ਵਾਲਿਆਂ ਨੂੰ ਪੂਰੀ ਪੈਨਸ਼ਨ (ਆਖਰੀ 12 ਮਹੀਨਿਆਂ ਦੀ ਔਸਤ ਤਨਖਾਹ ਦਾ 50%) ਮਿਲੇਗੀ।

  3. ਘੱਟੋ-ਘੱਟ ਪੈਨਸ਼ਨ:

    • 10-25 ਸਾਲ ਸੇਵਾ ਵਾਲਿਆਂ ਨੂੰ ਹਰ ਮਹੀਨੇ 10,000 ਰੁਪਏ ਦੀ ਗਾਰੰਟੀਸ਼ੁਦਾ ਪੈਨਸ਼ਨ ਮਿਲੇਗੀ।

  4. ਪਰਿਵਾਰਕ ਲਾਭ: ਪੈਨਸ਼ਨਰ ਦੀ ਮੌਤ ਤੋਂ ਬਾਅਦ, ਵਿਧਵਾ/ਵਿਧੂਰ ਨੂੰ 60% ਪੈਨਸ਼ਨ ਮਿਲੇਗੀ।

  5. ਮਹਿੰਗਾਈ ਰਾਹਤ: ਪੈਨਸ਼ਨ ਰਕਮ ਨੂੰ ਮਹਿੰਗਾਈ ਰਾਹਤ (DR) ਨਾਲ ਜੋੜਿਆ ਜਾਵੇਗਾ।


ਖ਼ਾਸ ਨੋਟ

  • ਇਹ ਸਕੀਮ ਕੇਂਦਰੀ ਅਤੇ ਰਾਜ ਸਰਕਾਰੀ ਕਰਮਚਾਰੀਆਂ ਲਈ ਲਾਗੂ ਹੈ, ਪਰ ਪੰਜਾਬ ਸਰਕਾਰ ਨੇ ਇਸਨੂੰ ਆਪਣੇ ਮੁਲਾਜ਼ਮਾਂ ਲਈ ਅਪਣਾਇਆ ਹੈ।

  • ਕਰਮਚਾਰੀਆਂ ਨੂੰ ਆਪਣੀ ਬੇਸਿਕ ਤਨਖਾਹ + DA ਦਾ 10% ਯੋਗਦਾਨ ਦੇਣਾ ਹੋਵੇਗਾ, ਜਿਸਦੀ ਸਰਕਾਰ ਬਰਾਬਰ ਹਿੱਸੇਦਾਰੀ ਕਰੇਗੀ।


Breaking: 33 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕੀ ਜ਼ਿੰਮੇਵਾਰੀ?

 

IAS Transfers: 

ਉੱਤਰ ਪ੍ਰਦੇਸ਼ ਸਰਕਾਰ ਨੇ ਰਾਜ ਦੇ 33 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਦੇ ਡਿਵੀਜ਼ਨਲ ਕਮਿਸ਼ਨਰ ਆਈਏਐਸ ਕੌਸ਼ਲ ਰਾਜ ਸ਼ਰਮਾ ਨੂੰ ਮੁੱਖ ਮੰਤਰੀ ਦਾ ਸਕੱਤਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ, ਡੀਐਮ ਵਾਰਾਣਸੀ ਨੂੰ ਹੁਣ ਵਾਰਾਣਸੀ ਡਿਵੀਜ਼ਨ (ਜਿਸ ਵਿੱਚ ਵਾਰਾਣਸੀ, ਭਦੋਹੀ, ਜੌਨਪੁਰ ਅਤੇ ਗਾਜ਼ੀਪੁਰ ਜ਼ਿਲ੍ਹੇ ਸ਼ਾਮਲ ਹਨ) ਦਾ ਡਿਵੀਜ਼ਨਲ ਕਮਿਸ਼ਨਰ ਬਣਾਇਆ ਗਿਆ ਹੈ।

ਆਈਏਐਸ ਸਤੇਂਦਰ ਕੁਮਾਰ ਨੂੰ ਵਾਰਾਣਸੀ ਜ਼ਿਲ੍ਹੇ ਦਾ ਨਵਾਂ ਜ਼ਿਲ੍ਹਾ ਮੈਜਿਸਟ੍ਰੇਟ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿਸ਼ਾਲ ਸਿੰਘ ਨੂੰ ਨਵਾਂ ਸੂਚਨਾ ਨਿਰਦੇਸ਼ਕ ਨਿਯੁਕਤ ਕੀਤਾ ਹੈ।