ਵੀਰਵਾਰ, ਮਾਰਚ 12, 2026
Home Blog Page 21

Big Breaking: ਭਗਵੰਤ ਮਾਨ ਵੱਲੋਂ Whatsapp ਨੰਬਰ ਅਤੇ ਹੈਲਪਲਾਈਨ ਨੰਬਰ ਜਾਰੀ; ਕਿਹਾ- ਸੰਕਟ ਦੀ ਘੜੀ ‘ਚ…!

 

 

ਭਗਵੰਤ ਮਾਨ ਵੱਲੋਂ ਵਟਸਐਪ ਨੰਬਰ ਅਤੇ ਹੈਲਪਲਾਈਨ ਨੰਬਰ ਜਾਰੀ; ਕਿਹਾ- “ਸੰਕਟ ਦੀ ਘੜੀ ‘ਚ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 ‘ਤੇ ਕਾਲ ਕਰਨ ਲਈ ਕਿਹਾ

ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਅਪੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਫਸੇ ਹੋਏ ਪੰਜਾਬੀਆਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਇਸ ਮੁਸੀਬਤ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਕਾਲ ਕਰ ਸਕਦੇ ਹਨ।”

ਉਨ੍ਹਾਂ ਨੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਿਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ।

ਉਨ੍ਹਾਂ ਅੱਗੇ ਕਿਹਾ, “ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ +91 94787 79112 ‘ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।”

ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

 

ਵੱਡੀ ਖ਼ਬਰ: ਸਿੱਖਿਆ ਮੰਤਰੀ ਬੈਂਸ ਖ਼ਿਲਾਫ਼ ਗਰਜੇ ਅਧਿਆਪਕ, TET ਸਬੰਧੀ ਮੀਟਿੰਗ ਦਾ ਸਮਾਂ ਦੇ ਕੇ ਮੁੱਕਰਿਆ ਮੰਤਰੀ

 

ਵੱਡੀ ਖ਼ਬਰ: ਸਿੱਖਿਆ ਮੰਤਰੀ ਬੈਂਸ ਖ਼ਿਲਾਫ਼ ਗਰਜੇ ਅਧਿਆਪਕ, TET ਸਬੰਧੀ ਮੀਟਿੰਗ ਦਾ ਸਮਾਂ ਦੇ ਕੇ ਮੁੱਕਰਿਆ ਮੰਤਰੀ

ਚੰਡੀਗੜ੍ਹ, 2 ਮਾਰਚ 2026

ਪੰਜਾਬ ਵਿੱਚ ਅਧਿਆਪਕਾਂ ਅਤੇ ਸਰਕਾਰ ਵਿਚਾਲੇ TET (ਅਧਿਆਪਕ ਯੋਗਤਾ ਪ੍ਰੀਖਿਆ) ਨੂੰ ਲੈ ਕੇ ਚੱਲ ਰਿਹਾ ਟਕਰਾਅ ਤੇਜ਼ ਹੋ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 27 ਫਰਵਰੀ ਦੀ ਮੀਟਿੰਗ ਤੋਂ ਕਥਿਤ ਤੌਰ ‘ਤੇ ਮੁਕਰਨ ਤੋਂ ਬਾਅਦ, ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਦਿੱਤੇ ਗਏ ਸੱਦੇ ਤਹਿਤ ਅੱਜ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸੇ ਲੜੀ ਤਹਿਤ ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਦੇ ਅਧਿਆਪਕਾਂ ਨੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਘੇਰੀਆਂ ।

ਅਧਿਆਪਕ ਆਗੂਆਂ ਅਨੁਸਾਰ, ਸਰਕਾਰ ਸੁਪਰੀਮ ਕੋਰਟ ਦੇ ਇੱਕ ਫੈਸਲੇ ਦਾ ਹਵਾਲਾ ਦੇ ਕੇ ਪੁਰਾਣੇ ਸੇਵਾਮੁਕਤ ਹੋਣ ਵਾਲੇ ਜਾਂ ਲੰਬੇ ਸਮੇਂ ਤੋਂ ਕੰਮ ਕਰ ਰਹੇ ਅਧਿਆਪਕਾਂ ‘ਤੇ ਜ਼ਬਰੀ TET ਥੋਪ ਰਹੀ ਹੈ। ਜਥੇਬੰਦੀਆਂ ਦਾ ਇਤਰਾਜ਼ ਹੈ ਕਿ ਜੋ ਅਧਿਆਪਕ 2011 ਤੋਂ ਪਹਿਲਾਂ ਭਰਤੀ ਹੋਏ ਸਨ, ਉਨ੍ਹਾਂ ‘ਤੇ ਹੁਣ ਤਰੱਕੀ (Promotion) ਲਈ TET ਦੀ ਸ਼ਰਤ ਲਾਉਣਾ ਗੈਰ-ਵਾਜਬ ਹੈ।

ਅਧਿਆਪਕਾਂ ਦਾ ਕਹਿਣਾ ਹੈ ਕਿ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਵਿਸ਼ਾਲ ਰੈਲੀ ਤੋਂ ਬਾਅਦ ਮੰਤਰੀ ਨੇ ਮੀਟਿੰਗ ਦਾ ਸਮਾਂ ਦਿੱਤਾ ਸੀ, ਪਰ ਕੋਈ ਹੱਲ ਨਹੀਂ ਕੱਢਿਆ ਗਿਆ। ਅੱਜ ਦੇ ਪ੍ਰਦਰਸ਼ਨ ਵਿੱਚ DTF, GTU, ਅਤੇ ਹੋਰ ਕਈ ਸਾਂਝੇ ਫਰੰਟ ਸ਼ਾਮਲ ਹਨ।

ਅਧਿਆਪਕ ਆਗੂਆਂ ਨੇ ਕਿਹਾ ਕਿ, ਅਸੀਂ ਆਪਣੀਆਂ ਨੌਕਰੀਆਂ ਬਚਾਉਣ ਅਤੇ ਨਿੱਤ-ਨਿੱਤ ਦੇ ਟੈਸਟਾਂ ਤੋਂ ਛੁਟਕਾਰਾ ਪਾਉਣ ਲਈ ਇਹ ਸੰਘਰਸ਼ ਲੜ ਰਹੇ ਹਾਂ। ਜਦੋਂ ਤੱਕ ਸਰਕਾਰ TET ਦੀ ਸ਼ਰਤ ਵਾਪਸ ਨਹੀਂ ਲੈਂਦੀ, ਇਹ ਰੋਸ ਜਾਰੀ ਰਹੇਗਾ।”

 

World Breaking: ਈਰਾਨ-ਇਜ਼ਰਾਈਲ ਜੰਗ ‘ਚ ਹਿਜ਼ਬੁੱਲ੍ਹਾ ਦੀ ਐਂਟਰੀ, ਚੋਟੀ ਦੇ ਕਮਾਂਡਰ ਸਮੇਤ 31 ਲੋਕਾਂ ਦੀ ਮੌਤ

 

ਈਰਾਨ-ਇਜ਼ਰਾਈਲ ਜੰਗ ‘ਚ ਹਿਜ਼ਬੁੱਲ੍ਹਾ ਦੀ ਐਂਟਰੀ, ਚੋਟੀ ਦੇ ਕਮਾਂਡਰ ਸਮੇਤ 31 ਹਲਾਕ

ਇਜ਼ਰਾਈਲ-ਹਿਜ਼ਬੁੱਲ੍ਹਾ ਤਣਾਅ: ਜੰਗ ਵਿੱਚ ਕੂਦਿਆ ਹਿਜ਼ਬੁੱਲ੍ਹਾ; ਇਜ਼ਰਾਈਲੀ ਹਮਲੇ ਵਿੱਚ ਚੋਟੀ ਦੇ ਕਮਾਂਡਰ ਸਮੇਤ 31 ਹਲਾਕ

ਈਰਾਨ ਦੇ ਸਮਰਥਨ ਵਿੱਚ ਹਿਜ਼ਬੁੱਲ੍ਹਾ ਨੇ ਇਜ਼ਰਾਈਲ ‘ਤੇ ਦਾਗੇ ਰੌਕਟ; ਜਵਾਬੀ ਕਾਰਵਾਈ ਵਿੱਚ ਲੇਬਨਾਨ ਵਿੱਚ ਭਾਰੀ ਤਬਾਹੀ

ਯੇਰੂਸ਼ਲਮ/ਬੇਰੂਤ, 2 ਮਾਰਚ 2026- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਲੇਬਨਾਨ ਦਾ ਹਿਜ਼ਬੁੱਲ੍ਹਾ ਸੰਗਠਨ ਵੀ ਸ਼ਾਮਲ ਹੋ ਗਿਆ ਹੈ। ਈਰਾਨ ਦੇ ਸਮਰਥਨ ਵਿੱਚ ਜਦੋਂ ਹਿਜ਼ਬੁੱਲ੍ਹਾ ਨੇ ਇਜ਼ਰਾਈਲ ‘ਤੇ ਹਮਲਾ ਕੀਤਾ, ਤਾਂ ਇਜ਼ਰਾਈਲ ਨੇ ਜਵਾਬੀ ਕਾਰਵਾਈ ਕਰਦਿਆਂ ਹਿਜ਼ਬੁੱਲ੍ਹਾ ਦੇ ਚੋਟੀ ਦੇ ਕਮਾਂਡਰ ਨੂੰ ਮਾਰ ਮੁਕਾਇਆ।

ਇਜ਼ਰਾਈਲੀ ਫੌਜ ਨੇ ਲੇਬਨਾਨ ਵਿੱਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ ‘ਤੇ ਭਿਆਨਕ ਹਮਲੇ ਕੀਤੇ ਹਨ, ਜਿਸ ਵਿੱਚ ਹੁਣ ਤੱਕ 31 ਲੋਕ ਮਾਰੇ ਗਏ ਹਨ ਅਤੇ 149 ਜ਼ਖਮੀ ਹੋਏ ਹਨ। ਮਰਨ ਵਾਲਿਆਂ ਵਿੱਚ ਹਿਜ਼ਬੁੱਲ੍ਹਾ ਦੀ ਸੰਸਦੀ ਸ਼ਾਖਾ ਦੇ ਮੁਖੀ ਮੁਹੰਮਦ ਰਾਦ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ।

ਹਿਜ਼ਬੁੱਲ੍ਹਾ ਵੱਲੋਂ ਡਰੋਨ ਅਤੇ ਰੌਕਟਾਂ ਨਾਲ ਹਮਲਾ

ਅਮਰੀਕਾ ਅਤੇ ਇਜ਼ਰਾਈਲ ਦੇ ਹਮਲੇ ਝੱਲ ਰਹੇ ਈਰਾਨ ਦੀ ਮਦਦ ਲਈ ਹਿਜ਼ਬੁੱਲ੍ਹਾ ਅੱਗੇ ਆਇਆ ਹੈ। ਹਿਜ਼ਬੁੱਲ੍ਹਾ ਨੇ ਇਜ਼ਰਾਈਲ ‘ਤੇ ਕਈ ਰੌਕਟ ਅਤੇ ਡਰੋਨ ਦਾਗੇ। ਸੰਗਠਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਹਮਲਾ ਅਲੀ ਖ਼ਾਮੇਨੇਈ ਦੀ ਮੌਤ ਦਾ ਬਦਲਾ ਲੈਣ, ਲੇਬਨਾਨ ਦੀ ਰੱਖਿਆ ਕਰਨ ਅਤੇ ਆਪਣੇ ਦੋਸਤ ਈਰਾਨ ਦੀ ਮਦਦ ਲਈ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਜ਼ਰਾਈਲ ਨਾ ਰੁਕਿਆ ਤਾਂ ਅਜਿਹੇ ਹੋਰ ਵੀ ਹਮਲੇ ਕੀਤੇ ਜਾਣਗੇ।

ਇਜ਼ਰਾਈਲ ਨੇ ਉਡਾਏ ਹਿਜ਼ਬੁੱਲ੍ਹਾ ਦੇ ਟਿਕਾਣੇ

ਇਜ਼ਰਾਈਲ ਨੇ ਜਵਾਬੀ ਕਾਰਵਾਈ ਕਰਦਿਆਂ ਲੇਬਨਾਨ ‘ਤੇ ਮਿਜ਼ਾਈਲਾਂ ਦਾਗੀਆਂ। ਸੋਮਵਾਰ ਸਵੇਰੇ ਹੋਏ ਇਹਨਾਂ ਹਮਲਿਆਂ ਨੇ ਲੇਬਨਾਨ ਵਿੱਚ ਭਾਰੀ ਤਬਾਹੀ ਮਚਾਈ। IDF (ਇਜ਼ਰਾਈਲ ਡਿਫੈਂਸ ਫੋਰਸਿਜ਼) ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਬੇਰੂਤ ਅਤੇ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲ੍ਹਾ ਦੇ ਲੜਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ, ਲੇਬਨਾਨ ਦੇ ਰਾਸ਼ਟਰਪਤੀ ਜੋਸੇਫ ਆਊਨ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਿਜ਼ਬੁੱਲ੍ਹਾ ਇੱਕ ਵਾਰ ਫਿਰ ਲੇਬਨਾਨ ਨੂੰ ‘ਪ੍ਰੌਕਸੀ ਵਾਰ’ (Proxy War) ਲਈ ਇਸਤੇਮਾਲ ਕਰ ਰਿਹਾ ਹੈ, ਜੋ ਦੇਸ਼ ਲਈ ਵੱਡਾ ਖ਼ਤਰਾ ਹੈ।

ਇਜ਼ਰਾਈਲੀ ਫੌਜ (IDF) ਦਾ ਬਿਆਨ

ਹਮਲਿਆਂ ਤੋਂ ਬਾਅਦ ਇਜ਼ਰਾਈਲੀ ਹਵਾਈ ਫੌਜ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਅਸੀਂ ਲੇਬਨਾਨ ਵਿੱਚ ਅੱਤਵਾਦੀ ਸੰਗਠਨ ਹਿਜ਼ਬੁੱਲ੍ਹਾ ਦੇ ਟਿਕਾਣਿਆਂ ‘ਤੇ ਹਮਲਾ ਕਰ ਰਹੇ ਹਾਂ। ਇਹ ਕਾਰਵਾਈ ਇਜ਼ਰਾਈਲ ‘ਤੇ ਹੋਈ ਗੋਲੀਬਾਰੀ ਦੇ ਜਵਾਬ ਵਿੱਚ ਕੀਤੀ ਗਈ ਹੈ। ਈਰਾਨ ਦੀ ਸਰਪ੍ਰਸਤੀ ਹੇਠ ਕੰਮ ਕਰਨ ਵਾਲਾ ਇਹ ਸੰਗਠਨ ਸਾਡੇ ਨਾਗਰਿਕਾਂ ਲਈ ਖ਼ਤਰਾ ਹੈ। ਈਰਾਨ ਦਾ ਸਾਥ ਦੇਣ ਵਾਲਿਆਂ ਵਿਰੁੱਧ ਇਜ਼ਰਾਈਲ ਸਖ਼ਤ ਕਾਰਵਾਈ ਕਰੇਗਾ ਅਤੇ ਕਿਸੇ ਵੀ ਅੱਤਵਾਦੀ ਸੰਗਠਨ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

 

ਵੱਡੀ ਖ਼ਬਰ: ਈਰਾਨ ਨੇ ਅਮਰੀਕੀ ਲੜਾਕੂ ਜਹਾਜ਼ ਕੀਤਾ ਤਬਾਅ (ਵੇਖੋ ਵੀਡੀਓ)

 

ਵੱਡੀ ਖ਼ਬਰ: ਈਰਾਨ ਨੇ ਅਮਰੀਕੀ ਲੜਾਕੂ ਜਹਾਜ਼ ਕੀਤਾ ਤਬਾਅ

World News, 2 March 2026- 

ਇਰਾਨ-ਇਜ਼ਰਾਈਲ ਯੁੱਧ ਦੇ ਵਿਚਕਾਰ, ਕੁਵੈਤ ਤੋਂ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਈਰਾਨ ਨੇ ਦਾਅਵਾ ਕੀਤਾ ਹੈ ਕਿ ਉਸਨੇ ਇੱਕ ਅਮਰੀਕੀ ਐਫ-15 ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਕਰੈਸ਼ ਕਰ ਦਿੱਤਾ ਹੈ। ਈਰਾਨ ਨੇ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਨਿਸ਼ਾਨਾ ਬਣਾਇਆ ਗਿਆ ਸੀ।

ਸੂਤਰ ਦੱਸਦੇ ਹਨ ਕਿ ਹਾਦਸੇ ਤੋਂ ਬਾਅਦ ਪਾਇਲਟ ਸੁਰੱਖਿਅਤ ਹੈ, ਪਰ ਲੜਾਕੂ ਜਹਾਜ਼ ਕਰੈਸ਼ ਹੋ ਗਿਆ। ਪਾਇਲਟ ਆਪਣੇ ਆਪ ਨੂੰ ਬਚਾਉਣ ਲਈ ਪੈਰਾਸ਼ੂਟ ਨਾਲ ਬਾਹਰ ਨਿਕਲ ਗਿਆ। ਹਮਲਾ ਕਿਸਨੇ ਕੀਤਾ ਜਾਂ ਇਹ ਅਚਾਨਕ ਕਿਵੇਂ ਹੋਇਆ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Iran-Israel War: कुवैत में बीच हवा में जलने लगा अमेरिका का फाइटर जेट F-15, ईरान का दावा- हमने गिराया

ਅੱਜ ਸਵੇਰੇ ਹਾਦਸਾ ਕਿਸਨੇ ਕੀਤਾ?

ਕੁਵੈਤ ਦੇ ਸਥਾਨਕ ਸੂਤਰਾਂ ਅਨੁਸਾਰ, ਅੱਜ ਸਵੇਰੇ ਅਮਰੀਕੀ ਐਫ-15 ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਨਿਸ਼ਾਨਾ ਬਣਾਇਆ ਗਿਆ ਸੀ। ਹਾਲਾਂਕਿ ਹਮਲਾਵਰ ਦੀ ਪਛਾਣ ਅਣਜਾਣ ਹੈ, ਈਰਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸਨੇ ਇਸਨੂੰ ਡੇਗ ਦਿੱਤਾ। ਐਫ-15 ਚਲਾਉਣ ਵਾਲਾ ਪਾਇਲਟ ਬਚ ਗਿਆ। ਇਹ ਰਾਹਤ ਦੀ ਗੱਲ ਹੈ ਕਿ ਪਾਇਲਟ ਐਫ-15 ਜਹਾਜ਼ ਨੂੰ ਪਾਇਲਟ ਕਰ ਕੇ ਬਚ ਗਿਆ। ਉਸਨੇ ਹਾਦਸੇ ਦੌਰਾਨ ਪੈਰਾਸ਼ੂਟ ਨਾਲ ਆਪਣੀ ਜਾਨ ਬਚਾਈ ਅਤੇ ਸੁਰੱਖਿਅਤ ਉਤਰ ਗਿਆ।

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਵੀਡੀਓਜ਼ ਵਿੱਚ ਇੱਕ F-15 ਲੜਾਕੂ ਜਹਾਜ਼ ਹੌਲੀ ਗਤੀ ਵਿੱਚ ਡਿੱਗਦਾ ਦਿਖਾਈ ਦੇ ਰਿਹਾ ਹੈ, ਜਿਸਦੀ ਪੂਛ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਜਹਾਜ਼ ਅਮਰੀਕੀ ਹਵਾਈ ਸੈਨਾ ਦਾ ਸੀ ਜਾਂ ਇਜ਼ਰਾਈਲ ਦਾ।

ਕੀ ਹਾਦਸਾ ਇੱਕ ਹਾਦਸਾ ਸੀ?

ਲੜਾਕੂ ਜਹਾਜ਼ ਕੁਵੈਤੀ ਹਵਾਈ ਖੇਤਰ ਵਿੱਚ ਉਡਾਣ ਭਰ ਰਿਹਾ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੈੱਟ ਦੇ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ। ਕੁਝ ਅਸਪਸ਼ਟ ਰਿਪੋਰਟਾਂ ਇਹ ਵੀ ਦੱਸਦੀਆਂ ਹਨ ਕਿ ਇਹ ਘਟਨਾ ਕਿਸੇ ਹੋਰ ਜੈੱਟ ਤੋਂ ਗਲਤੀ ਨਾਲ ਗੋਲੀਬਾਰੀ ਕਾਰਨ ਹੋਈ ਹੋ ਸਕਦੀ ਹੈ। ਇਸ ਦੌਰਾਨ, AFP ਨਿਊਜ਼ ਏਜੰਸੀ ਨੇ ਕੁਵੈਤ ਵਿੱਚ ਅਮਰੀਕੀ ਦੂਤਾਵਾਸ ਤੋਂ ਧੂੰਆਂ ਉੱਠਣ ਦੀ ਰਿਪੋਰਟ ਦਿੱਤੀ, ਜਿਸ ਨਾਲ ਤਣਾਅ ਹੋਰ ਵਧ ਗਿਆ। ndtv

 

 

Punjab News: ਸਪੈਸ਼ਲ ਕਾਡਰ ਅਧਿਆਪਕਾਂ ‘ਤੇ ਪੁਲਿਸ ਦਾ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ

 

Punjab News: ਸਪੈਸ਼ਲ ਕਾਡਰ ਅਧਿਆਪਕਾਂ ‘ਤੇ ਪੁਲਿਸ ਦਾ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ

Punjab Network

ਚੰਡੀਗੜ੍ਹ, 2 ਮਾਰਚ 2026- ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋਂ ਅੱਜ ਮੋਹਾਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਉਸ ਸਮੇਂ ਹਿੰਸਕ ਰੂਪ ਧਾਰਨ ਕਰ ਗਿਆ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਨੇ ਸਖ਼ਤ ਰੁਖ਼ ਅਪਣਾਇਆ।

ਚੰਡੀਗੜ੍ਹ ਬਾਰਡਰ ‘ਤੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਅਧਿਆਪਕਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਅਧਿਆਪਕਾਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਪੁਲਿਸ ਨੇ ਹਲਕੇ ਬਲ ਦਾ ਇਸਤੇਮਾਲ ਕਰਦਿਆਂ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ।

ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਤਿੱਖੀ ਖਿੱਚ-ਧੂ ਹੋਈ ਅਤੇ ਕਈ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕਾਂ ਨੇ ਵੀ ਹਿੱਸਾ ਲਿਆ, ਜਿਨ੍ਹਾਂ ਨਾਲ ਪੁਲਿਸ ਦੀ ਖਿੱਚ-ਧੂ ਹੋਣ ਦੀਆਂ ਖ਼ਬਰਾਂ ਹਨ।

ਅਧਿਆਪਕਾਂ ਦੀਆਂ ਮੁੱਖ ਮੰਗਾਂ

ਯੂਨੀਅਨ ਆਗੂ ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ, ਵੀਰਪਾਲ ਕੌਰ ਸਿਧਾਣਾ ਅਤੇ ਹਰਪ੍ਰੀਤ ਕੌਰ ਜਲੰਧਰ ਨੇ ਦੱਸਿਆ ਕਿ 12,710 ਸਪੈਸ਼ਲ ਕਾਡਰ ਅਧਿਆਪਕਾਂ ‘ਤੇ ਤੁਰੰਤ ਪੂਰਾ ‘ਪੇ-ਸਕੇਲ’ (Pay Scale) ਲਾਗੂ ਕੀਤਾ ਜਾਵੇ।

ਆਗੂਆਂ ਅਨੁਸਾਰ, 28 ਜੁਲਾਈ 2023 ਨੂੰ ਨਿਯੁਕਤੀ ਪੱਤਰ ਦੇਣ ਵੇਲੇ ਸਰਕਾਰ ਨੇ ਇੱਕ ਸਾਲ ਵਿੱਚ ਸਾਰੇ ਲਾਭ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਵਫ਼ਾ ਨਹੀਂ ਹੋਇਆ। ਅਧਿਆਪਕਾਂ ਵਿੱਚ ਇਸ ਗੱਲ ਦਾ ਰੋਸ ਹੈ ਕਿ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ‘ਤੇ ਰੱਦ ਕਰ ਦਿੱਤਾ ਜਾਂਦਾ ਹੈ।

ਬਾਰਡਰ ‘ਤੇ ਭਾਰੀ ਬੈਰੀਕੇਡਿੰਗ ਕਾਰਨ ਅਧਿਆਪਕਾਂ ਨੇ ਉੱਥੇ ਹੀ ਧਰਨਾ ਮਾਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਕਰਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

 

 

ਡਾ. ਵਿਜੈ ਗਰਗ ਦਾ ਸਾਹਿਤਕ ਖੇਤਰ ‘ਚ ਵਧਿਆ ਮਾਣ; ਮਿਲਿਆ ‘ਸੁਰਜੀਤ ਪਾਤਰ ਪੁਰਸਕਾਰ’

 

ਡਾ. ਵਿਜੈ ਗਰਗ ਦਾ ਸਾਹਿਤਕ ਖੇਤਰ ‘ਚ ਵਧਿਆ ਮਾਣ; ਮਿਲਿਆ ‘ਸੁਰਜੀਤ ਪਾਤਰ ਪੁਰਸਕਾਰ’

ਲੁਧਿਆਣਾ: ਡਾ. ਵਿਜੈ ਗਰਗ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨਿਤ

ਇਡੀਅਟ ਕਲੱਬ ਪੰਜਾਬ ਵੱਲੋਂ ਕਰਵਾਏ ਗਏ ਜੱਸਪਾਲ ਭੱਟੀ ਅਵਾਰਡ ਸਮਾਰੋਹ ਵਿੱਚ ਮਿਲਿਆ ਮਾਣ; 10 ਵੱਖ-ਵੱਖ ਕਲਾਕਾਰਾਂ ਨੂੰ ਦਿੱਤੇ ਗਏ ਪੁਰਸਕਾਰ

ਪੰਜਾਬ ਨੈੱਟਵਰਕ

ਲੁਧਿਆਣਾ 2 ਮਾਰਚ 2026: ਸਾਹਿਤਕ ਅਤੇ ਕਲਾਤਮਕ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਲਿਖਾਰੀ ਡਾ. ਵਿਜੈ ਗਰਗ ਨੂੰ ਲੁਧਿਆਣਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਕਾਰੀ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ਇਡੀਅਟ ਕਲੱਬ ਪੰਜਾਬ (ਜੱਸਪਾਲ ਭੱਟੀ ਅਵਾਰਡ) ਵੱਲੋਂ ਕਰਵਾਇਆ ਗਿਆ ਸੀ।

‘ਸੁਰਜੀਤ ਪਾਤਰ ਪੁਰਸਕਾਰ’ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਸਖ਼ਸ਼ੀਅਤਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੇਖਣੀ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੋਵੇ। ਡਾ. ਵਿਜੈ ਗਰਗ ਨੂੰ ਇਹ ਪੁਰਸਕਾਰ ਉਨ੍ਹਾਂ ਦੀਆਂ ਸ਼ਾਨਦਾਰ ਸਾਹਿਤਕ ਰਚਨਾਵਾਂ ਲਈ ਦਿੱਤਾ ਗਿਆ ਹੈ।

ਇਸ ਸਮਾਗਮ ਦੌਰਾਨ ਡਾ. ਗਰਗ ਸਮੇਤ ਵੱਖ-ਵੱਖ ਕਲਾਵਾਂ ਨਾਲ ਜੁੜੇ 10 ਪ੍ਰਮੁੱਖ ਕਲਾਕਾਰਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਅਵਾਰਡ ਦੇ ਕੇ ਨਿਵਾਜਿਆ ਗਿਆ।

ਸਨਮਾਨ ਹਾਸਲ ਕਰਨ ਤੋਂ ਬਾਅਦ ਡਾ. ਵਿਜੈ ਗਰਗ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਰਜੀਤ ਪਾਤਰ ਜੀ ਵਰਗੇ ਮਹਾਨ ਸ਼ਾਇਰ ਦੇ ਨਾਂ ‘ਤੇ ਅਵਾਰਡ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਸਵਰਗੀ ਜਸਪਾਲ ਭੱਟੀ ਦੀ ਯਾਦ ਵਿੱਚ ਸਰਗਰਮ ‘ਇਡੀਅਟ ਕਲੱਬ ਪੰਜਾਬ’ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਸਮਾਜ ਨੂੰ ਸੇਧ ਦੇਣ ਵਾਲੇ ਕਲਾਕਾਰਾਂ ਅਤੇ ਲਿਖਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਸਮਾਗਮ ਉਲੀਕਦਾ ਹੈ। ਇਸ ਵਾਰ ਵੀ ਇਹ ਸਮਾਗਮ ਕਲਾ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਰਿਹਾ।

 

 

ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਤੇ ਆਰਥਿਕ ਸੰਕਟ ਦੇ ਬੱਦਲ, ‘ਬਚਾਓ ਮੋਰਚਾ’ ਵੱਲੋਂ ਸਰਕਾਰ ਨੂੰ ਅਲਟੀਮੇਟਮ

 

ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਤੇ ਆਰਥਿਕ ਸੰਕਟ ਦੇ ਬੱਦਲ, ‘ਬਚਾਓ ਮੋਰਚਾ’ ਵੱਲੋਂ ਸਰਕਾਰ ਨੂੰ ਅਲਟੀਮੇਟਮ

ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ; ਬਜਟ ‘ਚ 10% ਗਰਾਂਟ ਵਧਾਉਣ ਅਤੇ ਮੁਕੰਮਲ ਕਰਜ਼ਾ ਮੁਆਫ਼ੀ ਦੀ ਮੰਗ

ਪਟਿਆਲਾ 2 ਮਾਰਚ 2026: ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਤੀਨਿਧ ਸੰਸਥਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਦਲਦਲ ਵਿੱਚੋਂ ਕੱਢਣ ਲਈ ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ’ ਨੇ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ।

ਮੋਰਚੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇੱਕ ਵਿਸਤ੍ਰਿਤ ਮੰਗ ਪੱਤਰ ਭੇਜ ਕੇ ਬਜਟ ਸੈਸ਼ਨ 2026 ਦੌਰਾਨ ਯੂਨੀਵਰਸਿਟੀ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਗਈ ਹੈ।

ਮੋਰਚੇ ਨੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਵਿੱਚ ਘੱਟੋ-ਘੱਟ 10 ਪ੍ਰਤੀਸ਼ਤ ਦਾ ਤੁਰੰਤ ਵਾਧਾ ਕੀਤਾ ਜਾਵੇ। ਯੂਨੀਵਰਸਿਟੀ ਸਿਰ ਚੜ੍ਹੇ ਭਾਰੀ ਕਰਜ਼ੇ ਨੂੰ ਮੁਕੰਮਲ ਤੌਰ ‘ਤੇ ਮੁਆਫ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ।

ਮੋਰਚੇ ਦੇ ਆਗੂਆਂ ਡਾ. ਰਾਜਦੀਪ ਸਿੰਘ ਅਤੇ ਡਾ. ਅਮਨਦੀਪ ਸਿੰਘ ਖਿਓਵਾਲੀ ਨੇ ਦੱਸਿਆ ਕਿ ਵਿੱਤੀ ਘਾਟੇ ਕਾਰਨ ਅਧਿਆਪਕਾਂ ਤੇ ਕਰਮਚਾਰੀਆਂ ਦੀ ਭਰਤੀ, ਖੋਜ ਕਾਰਜ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ।

ਸਰਕਾਰ ‘ਤੇ ਵਾਅਦਾ-ਖ਼ਿਲਾਫ਼ੀ ਦਾ ਦੋਸ਼

ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਵਾਰ-ਵਾਰ ਕਰਜ਼ਾ ਮੁਆਫ਼ੀ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਹੋਇਆ। ਉਨ੍ਹਾਂ ਚਿੰਤਾ ਜਤਾਈ ਕਿ ਜੇਕਰ ਸਰਕਾਰ ਨੇ ਹੁਣ ਵੀ ਦੂਰਦਰਸ਼ੀ ਫੈਸਲੇ ਨਾ ਲਏ ਤਾਂ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰਨ ਵਾਲੀ ਇਸ ਇਤਿਹਾਸਕ ਸੰਸਥਾ ਦਾ ਭਵਿੱਖ ਦਾਅ ‘ਤੇ ਲੱਗ ਜਾਵੇਗਾ।

ਮੋਰਚੇ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਣ ਵਾਲੇ ਬਜਟ ਵਿੱਚ ਯੂਨੀਵਰਸਿਟੀ ਦੇ ਹੱਕ ਵਿੱਚ ਸਕਾਰਾਤਮਕ ਫੈਸਲਾ ਨਾ ਲਿਆ ਗਿਆ, ਤਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਸ ਸੰਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਇੱਕ ਵੱਡਾ ਲੋਕ ਸੰਘਰਸ਼ ਵਿੱਢਿਆ ਜਾਵੇਗਾ।


ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ

ਗਰਾਂਟ ਵਿੱਚ 10% ਵਾਧੇ ਅਤੇ ਮੁਕੰਮਲ ਕਰਜ਼ਾ ਮੁਆਫ਼ੀ ਦੀ ਤੁਰੰਤ ਮੰਗ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਕ ਵਿਸਥਾਰਪੂਰਕ ਮੰਗ ਪੱਤਰ ਭੇਜਿਆ ਗਿਆ ਹੈ।

ਮੋਰਚੇ ਨੇ ਆਪਣੇ ਮੰਗ ਪੱਤਰ ਰਾਹੀਂ ਆਉਣ ਵਾਲੇ ਬਜਟ ਸੈਸ਼ਨ 2026 ਦੌਰਾਨ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਵਿੱਚ ਘੱਟੋ-ਘੱਟ 10 ਪ੍ਰਤੀਸ਼ਤ ਵਾਧਾ ਕਰਨ ਅਤੇ ਯੂਨੀਵਰਸਿਟੀ ਉੱਤੇ ਚੜ੍ਹੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਕਰਨ ਦੀ ਮੰਗ ਕੀਤੀ ਹੈ।

ਮੋਰਚੇ ਦੇ ਆਗੂ ਡਾ. ਰਾਜਦੀਪ ਸਿੰਘ ਅਤੇ ਡਾ. ਅਮਨਦੀਪ ਸਿੰਘ ਖਿਉਵਾਲੀ ਨੇ ਕਿਹਾ ਕਿ ਗਰਾਂਟ ਵਿੱਚ 10% ਵਾਧਾ ਅਤੇ ਪੂਰੀ ਕਰਜ਼ਾ ਮੁਆਫ਼ੀ ਹੀ ਯੂਨੀਵਰਸਿਟੀ ਨੂੰ ਮੌਜੂਦਾ ਆਰਥਿਕ ਸੰਕਟ ਵਿੱਚੋਂ ਬਚਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਲੰਮੇ ਸਮੇਂ ਤੋਂ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀ ਹੈ, ਜਿਸ ਕਾਰਨ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਜ ਪ੍ਰਭਾਵਿਤ ਹੋ ਰਹੇ ਹਨ। ਅਧਿਆਪਕਾਂ ਅਤੇ ਕਰਮਚਾਰੀਆਂ ਦੀ ਭਰਤੀ, ਖੋਜ ਗਤੀਵਿਧੀਆਂ, ਢਾਂਚਾਗਤ ਵਿਕਾਸ ਅਤੇ ਵਿਦਿਆਰਥੀ ਸਹੂਲਤਾਂ ਉੱਤੇ ਇਸ ਸੰਕਟ ਦਾ ਸਿੱਧਾ ਅਸਰ ਪੈ ਰਿਹਾ ਹੈ।

ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਯੂਨੀਵਰਸਿਟੀ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ, ਜਿਸ ਨਾਲ ਯੂਨੀਵਰਸਿਟੀ ਪ੍ਰਬੰਧਨ ਅਤੇ ਸਟਾਫ਼ ਵਿੱਚ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰਕ ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਸਥਾਪਿਤ ਇਸ ਵਿਸ਼ੇਸ਼ ਯੂਨੀਵਰਸਿਟੀ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ। ਜੇਕਰ ਸਮੇਂ ਸਿਰ ਢੁੱਕਵੇਂ ਅਤੇ ਦੂਰਦਰਸ਼ੀ ਫ਼ੈਸਲੇ ਨਾ ਲਏ ਗਏ ਤਾਂ ਇਹ ਸੰਕਟ ਹੋਰ ਗੰਭੀਰ ਰੂਪ ਧਾਰ ਸਕਦਾ ਹੈ।

ਮੋਰਚੇ ਨੇ ਸਪਸ਼ਟ ਕੀਤਾ ਕਿ ਜੇ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਹੱਕ ਵਿੱਚ ਠੋਸ ਅਤੇ ਸਕਾਰਾਤਮਕ ਫੈਸਲੇ ਨਹੀਂ ਕੀਤੇ ਗਏ ਤਾਂ ਮੋਰਚੇ ਵੱਲੋਂ ਵਿਆਪਕ ਲੋਕ ਸੰਘਰਸ਼ ਦੀ ਰਣਨੀਤੀ ਤਿਆਰ ਕਰਕੇ ਅਤੇ ਇਸ ਸੰਸਥਾ ਨਾਲ਼ ਜੁੜੀਆਂ ਸਾਰੀਆਂ ਧਿਰਾਂ ਰੋਹ ਭਰਪੂਰ ਅਪਣਾਈ ਜਾਵੇਗੀ।

ਵੱਲੋਂ: ਡਾ. ਰਾਜਦੀਪ ਸਿੰਘ – 94171 61858, ਡਾ. ਅਮਨਦੀਪ ਸਿੰਘ ਖਿਓਵਾਲੀ

 

ਦੁਬਈ: ਜੰਗ ਵਿਚਾਲੇ ਗੁਰਦੁਆਰਾ ‘ਗੁਰੂ ਨਾਨਕ ਦਰਬਾਰ’ 3 ਮਾਰਚ ਤੱਕ ਬੰਦ ਰੱਖਣ ਦੇ ਹੁਕਮ

 

ਦੁਬਈ: ਜੰਗ ਵਿਚਾਲੇ ਗੁਰਦੁਆਰਾ ‘ਗੁਰੂ ਨਾਨਕ ਦਰਬਾਰ’ 3 ਮਾਰਚ ਤੱਕ ਬੰਦ ਰੱਖਣ ਦੇ ਹੁਕਮ

ਯੂ.ਏ.ਈ. ਸਰਕਾਰ ਦੀਆਂ ਹਦਾਇਤਾਂ ਅਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪ੍ਰਬੰਧਕਾਂ ਨੇ ਲਿਆ ਫੈਸਲਾ; ਸੰਗਤ ਨੂੰ ਸਹਿਯੋਗ ਦੀ ਅਪੀਲ

ਦੁਬਈ/ਯੂ.ਏ.ਈ 2 ਮਾਰਚ 2026: ਮੱਧ-ਪੂਰਬ ਵਿੱਚ ਬਣੇ ਮੌਜੂਦਾ ਹਾਲਾਤ ਅਤੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਦੁਬਈ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਬੰਦ ਰੱਖਣ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਹੈ।

ਤਾਜ਼ਾ ਨੋਟਿਸ ਅਨੁਸਾਰ ਹੁਣ ਗੁਰਦੁਆਰਾ ਸਾਹਿਬ 3 ਮਾਰਚ ਤੱਕ ਸੰਗਤ ਲਈ ਬੰਦ ਰਹੇਗਾ। ਇਹ ਫੈਸਲਾ ਯੂ.ਏ.ਈ. ਦੇ ਮਨੁੱਖੀ ਸਰੋਤ ਅਤੇ ਐਮੀਰਟਾਈਜ਼ੇਸ਼ਨ ਮੰਤਰਾਲੇ (Ministry of Human Resources and Emiratisation) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਲਿਆ ਗਿਆ ਹੈ।

ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਇਹ ਫੈਸਲਾ ਯੂ.ਏ.ਈ. ਸਰਕਾਰ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਲਿਆ ਗਿਆ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਨੂੰ ਇਸ ਔਖੀ ਘੜੀ ਵਿੱਚ ਸਮਝਦਾਰੀ ਦਿਖਾਉਣ ਅਤੇ ਸਹਿਯੋਗ ਦੇਣ ਦੀ ਬੇਨਤੀ ਕੀਤੀ ਹੈ। ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਅਰਦਾਸ ਕਰਨ।

 

 

ਪੰਜਾਬ ‘ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦਾ ਬੇਰਹਿਮੀ ਨਾਲ ਕਤਲ

 

ਪੰਜਾਬ ‘ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦਾ ਬੇਰਹਿਮੀ ਨਾਲ ਕਤਲ

ਜਲੰਧਰ, 2 ਮਾਰਚ 2026

ਪੰਜਾਬ ਦੇ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਇਹ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਵਪਾਰੀ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਮ੍ਰਿਤਕ ਦੀ ਲਾਸ਼ ਰਾਮਪੁਰ ਵਿੱਚ ਇੱਕ ਕੱਚੀ ਸੜਕ ‘ਤੇ ਇੱਕ ਨਿਰਮਾਣ ਅਧੀਨ ਪੁਲ ਦੇ ਕੋਲ ਮਿਲੀ।

ਸ਼ੱਕ ਹੈ ਕਿ ਉਸਦੀ ਹੱਤਿਆ ਤੇਜ਼ਧਾਰ ਹਥਿਆਰ ਨਾਲ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਬਬਲੂ ਵਜੋਂ ਹੋਈ ਹੈ, ਜੋ ਕਿ ਨੂਰਮਹਿਲ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਣਵਿਆਹਿਆ ਸੀ ਅਤੇ ਨਕੋਦਰ ਵਿੱਚ ਬਬਲੂ ਗਾਰਮੈਂਟਸ ਨਾਮ ਦੀ ਦੁਕਾਨ ਚਲਾਉਂਦਾ ਸੀ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ਼ਾਹਕੋਟ ਭੇਜ ਦਿੱਤਾ। ਅਣਪਛਾਤੇ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਅਤੇ ਜਲਦੀ ਹੀ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਦੱਸ ਦਈਏ ਕਿ ਪੰਜਾਬ ਦੇ ਅੰਦਰ ਨਿਤ ਦਿਨ ਹੀ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

 

ਵੱਡੀ ਖ਼ਬਰ: ਪੰਜਾਬ ‘ਚ IVF ਸੈਂਟਰ ‘ਤੇ ਫਾਇਰਿੰਗ, ਦੋ ਪੁਲਿਸ ਅਧਿਕਾਰੀ ਮੁਅੱਤਲ

 

ਵੱਡੀ ਖ਼ਬਰ: ਪੰਜਾਬ ‘ਚ IVF ਸੈਂਟਰ ‘ਤੇ ਫਾਇਰਿੰਗ, ਦੋ ਪੁਲਿਸ ਅਧਿਕਾਰੀ ਮੁਅੱਤਲ

ਜਲੰਧਰ, 2 ਮਾਰਚ 2026:

ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮੋਤਾ ਸਿੰਘ ਨਗਰ ਦੇ ਆਈਵੀਐਫ ਸੈਂਟਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਏਸੀਪੀ ਮਾਡਲ ਟਾਊਨ ਪਰਮਿੰਦਰ ਸਿੰਘ ਮੰਡ ਅਤੇ ਥਾਣਾ 6 ਦੇ ਐਸਐਚਓ ਰਵਿੰਦਰ ਗੌਰੀ ਨੂੰ ਮੁਅੱਤਲ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।

ਹਾਲਾਂਕਿ, ਉਸ ਦਿਨ ਸਵੇਰੇ ਸੰਤੋਖਪੁਰਾ ਇਲਾਕੇ ਵਿੱਚ ਇੱਕ ਡਾਕਟਰ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਕਾਰਨ ਪੁਲਿਸ ਕਾਰਵਾਈ ਵਿੱਚ ਦੋਹਰੇ ਮਾਪਦੰਡਾਂ ਦੇ ਦੋਸ਼ ਲੱਗੇ ਹਨ।

ਇੱਕੋ ਦਿਨ ਹੋਈਆਂ ਦੋ ਗੋਲੀਬਾਰੀ ਦੀਆਂ ਘਟਨਾਵਾਂ ਦੇ ਉਲਟ ਪ੍ਰਤੀਕਿਰਿਆਵਾਂ ਨੇ ਲੋਕਾਂ ਨੂੰ ਗੁੱਸਾ ਦਿਵਾਇਆ ਹੈ। ਇਹ ਦੇਖਣਾ ਬਾਕੀ ਹੈ ਕਿ ਪੁਲਿਸ ਪ੍ਰਸ਼ਾਸਨ ਉੱਤਰੀ ਖੇਤਰ ਵਿੱਚ ਹੋਈ ਗੋਲੀਬਾਰੀ ਬਾਰੇ ਅੱਗੇ ਕੀ ਕਾਰਵਾਈ ਕਰਦਾ ਹੈ ਅਤੇ ਕੀ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।