ਮੰਗਲਵਾਰ, ਜਨਵਰੀ 27, 2026
Home Blog Page 22

ਭਾਰਤ ‘ਚ ਫ਼ੈਲੀ ਇੱਕ ਹੋਰ ਭਿਆਨਕ ਬਿਮਾਰੀ! ਇਸ ਸੂਬੇ ‘ਚ ਵਧੇ ਮਾਮਲੇ- ਅਲਰਟ ਜਾਰੀ

 

ਗੁਇਲੇਨ ਬੈਰੇ ਸਿੰਡਰੋਮ (GBS) ਇੱਕ ਗੰਭੀਰ ਸਿਹਤ ਸਮੱਸਿਆ ਬਣ ਗਈ ਹੈ, ਜਿਸਦਾ ਖ਼ਤਰਾ ਹੁਣ ਕਈ ਰਾਜਾਂ ਵਿੱਚ ਵੱਧ ਰਿਹਾ ਹੈ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ ਅਤੇ ਪੁਣੇ ਇਸ ਬਿਮਾਰੀ ਦਾ ਹੌਟਸਪੌਟ ਬਣ ਗਿਆ ਹੈ, ਜਿੱਥੇ ਸਭ ਤੋਂ ਵੱਧ ਮਰੀਜ਼ ਹਨ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੁਣੇ ਵਿੱਚ GBS ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 149 ਤੱਕ ਪਹੁੰਚ ਗਈ ਹੈ। ਪੁਣੇ ਵਿੱਚ ਗੁਇਲੇਨ ਬੈਰੇ ਸਿੰਡਰੋਮ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਪੰਜ ਹੋ ਗਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ, ਮਹਾਰਾਸ਼ਟਰ ਤੋਂ ਬਾਅਦ, ਪੱਛਮੀ ਬੰਗਾਲ ਅਤੇ ਰਾਜਸਥਾਨ ਵਿੱਚ ਵੀ ਜੀਬੀਐਸ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਹੁਣ ਤੇਲੰਗਾਨਾ ਵਿੱਚ ਵੀ, ਇੱਕ ਔਰਤ ਨੂੰ ਜੀਬੀਐਸ ਦੇ ਸੰਭਾਵਿਤ ਲੱਛਣਾਂ ਤੋਂ ਬਾਅਦ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਪੁਣੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਹੁਣ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਪਾਣੀ ਦੇ ਕਲੋਰੀਨੇਸ਼ਨ ਵਿੱਚ ਕਮੀਆਂ ਗੁਇਲੇਨ-ਬੈਰੇ ਸਿੰਡਰੋਮ (ਜੀਬੀਐਸ) ਦਾ ਕਾਰਨ ਬਣ ਸਕਦੀਆਂ ਹਨ।

ਜੀਬੀਐਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਕਿਉਂਕਿ ਜੀਬੀਐਸ ਦਸਤ ਦੇ ਲੱਛਣ ਨਾਲ ਜੁੜਿਆ ਹੋਇਆ ਹੈ। ਅਧਿਕਾਰੀ ਕੈਂਪੀਲੋਬੈਕਟਰ ਜੇਜੂਨੀ ਅਤੇ ਨੋਰੋਵਾਇਰਸ ਸਮੇਤ ਬੈਕਟੀਰੀਆ ਦੀ ਲਾਗ ਲਈ ਪਾਣੀ ਅਤੇ ਮਾਸ ਦੇ ਨਮੂਨਿਆਂ ਦੀ ਜਾਂਚ ਕਰ ਰਹੇ ਹਨ। ਇਸ ਜਾਂਚ ਰਾਹੀਂ ਬਿਮਾਰੀ ਦੇ ਫੈਲਣ ਦੇ ਸਰੋਤ ਦਾ ਪਤਾ ਲਗਾਇਆ ਜਾ ਸਕਦਾ ਹੈ।

ਇੱਕ ਅਧਿਕਾਰੀ ਨੇ ਕਿਹਾ, “ਹਾਲਾਂਕਿ ਅਸੀਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਪਾਣੀ ਦੀ ਸ਼ੁੱਧੀਕਰਨ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਹੋਈ ਹੈ ਜਾਂ ਨਹੀਂ, ਜਨਤਕ ਸਿਹਤ ਮਾਹਿਰਾਂ ਨਾਲ ਚਰਚਾਵਾਂ ਤੋਂ ਪਤਾ ਚੱਲਿਆ ਹੈ ਕਿ ਕਲੋਰੀਨ ਦੇ ਪੱਧਰ ਵਿੱਚ ਅਸਥਾਈ ਗਿਰਾਵਟ ਆਈ ਹੈ।” ਪਾਣੀ ਦੇ ਸੜਨ ਨਾਲ ਬੈਕਟੀਰੀਆ ਦੂਸ਼ਿਤ ਹੋਣ ਦਾ ਕਾਰਨ ਵੀ ਬਣ ਸਕਦਾ ਹੈ।”

ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ

ਨਵੀਂ ਦਿੱਲੀ-

ਗੁਜਰਾਤ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਦੇ ਮੁਤਾਬਿਕ, ਇਹ ਹਾਦਸਾ ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿੱਚ ਅੱਜ ਸਵੇਰੇ ਵਾਪਰਿਆ।

ਨਾਸਿਕ-ਸੂਰਤ ਹਾਈਵੇਅ ‘ਤੇ ਸਪੁਤਾਰਾ ਘਾਟ ਨੇੜੇ 50 ਸ਼ਰਧਾਲੂਆਂ ਨੂੰ ਲੈ ਜਾ ਰਹੀ ਬੱਸ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜ਼ਖਮੀ ਹੋ ਗਏ ਹਨ।

ਲਗਜ਼ਰੀ ਪ੍ਰਾਈਵੇਟ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਹ ਹਾਦਸਾ ਅੱਜ ਸਵੇਰੇ ਲਗਭਗ 4.15 ਵਜੇ ਵਾਪਰਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

ਭਾਸਕਰ ਦੀ ਰਿਪੋਰਟ ਦੇ ਅਨੁਸਾਰ, ਇਹ ਹਾਦਸਾ ਡਰਾਈਵਰ ਦੇ ਬੱਸ ਤੋਂ ਕੰਟਰੋਲ ਗੁਆਉਣ ਕਾਰਨ ਹੋਇਆ। ਜ਼ਖਮੀਆਂ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਹਨ।

ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਔਰਤਾਂ ਅਤੇ 3 ਪੁਰਸ਼ ਸ਼ਾਮਲ ਸਨ। 2 ਜ਼ਖਮੀਆਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਸੁਪਰਡੈਂਟ ਐਸਜੀ ਪਾਟਿਲ ਨੇ ਹਾਦਸੇ ਦੀ ਪੁਸ਼ਟੀ ਕੀਤੀ।

ਪੰਜਾਬ ਦੇ ਵਿਦਿਆਰਥੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਭਗਵੰਤ ਮਾਨ ਸਰਕਾਰ ਹੁਣ 36 ਹੋਰ ਸਕੂਲ ਪ੍ਰਿੰਸੀਪਲਾਂ ਨੂੰ ਭੇਜੇਗੀ ਸਿੰਗਾਪੁਰ

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ

ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ

ਚੰਡੀਗੜ੍ਹ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵਿਖੇ ਇੱਕ “ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)” ਸਥਾਪਤ ਕੀਤਾ ਗਿਆ ਹੈ।

ਇਸ ਟ੍ਰੇਨਿੰਗ ਲਈ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਹਨਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਦੇ ਖਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। ਇਹਨਾਂ ਮੁਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ, ਜੋ ਵਿਦਿਅਕ ਯੋਗਤਾ, ਤਜ਼ਰਬੇ, ਏ.ਸੀ.ਆਰ. ਅਤੇ ਐਵਾਰਡਾਂ ਦੇ ਆਧਾਰ ‘ਤੇ ਹੋਵੇਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦਾ ਦੌਰਾ ਉਹਨਾਂ ਨੂੰ ਇੱਕ ਵਿਆਪਕ ਸਿਖਲਾਈ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਉਹਨਾਂ ਦੇ ਲੀਡਰਸ਼ਿਪ ਅਤੇ ਵਿਦਿਅਕ ਹੁਨਰਾਂ ਵਿੱਚ ਵਾਧਾ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੇ ਦੌਰੇ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਹਨਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਆਪਣਾਈਆਂ ਜਾਣ ਵਾਲੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ।

ਬੈਂਸ ਨੇ ਕਿਹਾ ਕਿ ਇਹ ਦੌਰਾ ਪ੍ਰਿੰਸੀਪਲਾਂ ਨੂੰ ਨਿਰੰਤਰ ਸਿੱਖਣ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਉਤਸ਼ਾਹਿਤ ਕਰੇਗਾ, ਜਿਸ ਨਾਲ ਉਹ ਆਪਣੇ ਸਕੂਲਾਂ ਵਿੱਚ ਨਵੀਨਤਾਕਾਰੀ ਵਿਧੀਆਂ ਅਤੇ ਰਣਨੀਤੀਆਂ ਨੂੰ ਅਪਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਤਜ਼ਰਬਿਆਂ ਅਤੇ ਵਿਚਾਰਾਂ ਨੂੰ ਸਾਂਝਾ ਕਰਕੇ ਉਹ ਸੂਬੇ ਦੇ ਸਕੂਲਾਂ ਵਿੱਚ ਸਿੱਖਣ ਦੇ ਇੱਕ ਸਹਿਯੋਗੀ ਮਾਹੌਲ ਨੂੰ ਸਿਰਜਣ ਵਿੱਚ ਮਦਦ ਕਰਨਗੇ। ਇਸ ਨਾਲ ਪ੍ਰਣਾਲੀਗਤ ਪ੍ਰਭਾਵ ਪਵੇਗਾ ਅਤੇ ਸਕੂਲਾਂ ਵਿੱਚ ਅੰਤਰ-ਸਿਖਲਾਈ, ਉੱਚ ਪ੍ਰੇਰਣਾ ਅਤੇ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਵਿੱਚ ਵੀ ਸੁਧਾਰ ਹੋਵੇਗਾ।

ਪੰਜਾਬ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ! ਮੰਗਲਵਾਰ ਸਾੜਨਗੇ ਯੂਪੀਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ

4 ਫਰਵਰੀ ਨੂੰ ਫੂਕਣਗੇ ਪੰਜਾਬ ਦੇ ਐਨ ਪੀ ਐਸ ਕਰਮਚਾਰੀ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ-ਮਾਨ

“ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ”

ਆਪ ਦੀ ਸੀਨੀਅਰ ਲੀਡਰਸ਼ਿਪ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੀ ਹੈ -ਆਗੂ

ਨਵਾਂ ਸ਼ਹਿਰ

ਕੇਂਦਰ ਸਰਕਾਰ ਵਲੋਂ ਏਕੀਕ੍ਰਿਿਤ ਪੈਨਸ਼ਨ ਯੋਜਨਾ (ਯੂ ਪੀ ਐਸ)ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਇਸ ਨੂੰ ਇਕ ਹੋਰ ਧੋਖਾ ਕਰਾਰ ਦਿੱਤਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਐਨ ਪੀ ਐਸ ਤੋਂ ਪੀੜਤ ਮੁਲਾਜਮਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ।

ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ।

ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਦਾ ਆਉਣ ਵਾਲੀ 4 ਫਰਵਰੀ ਨੂੰ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਵਿਰੋਧ ਦਰਜ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਮੂਹ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮ ਭਾਗ ਲੈਣਗੇ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ ।

ਮਾਨ ਨੇ ਕਿਹਾ ਕਿ ਆਪ ਦੇ ਸੀਨੀਅਰ ਨੇਤਾ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ। ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਦੇ ਮੁੱਖ ਮੰਤਰੀ ਅਨੁਸਾਰ ਉਹਨਾਂ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ।

ਇਸ ਮੌਕੇ ਜੁਝਾਰ ਸੰਹੂਗੜਾ ਜ਼ਿਲ੍ਹਾ ਪ੍ਰਧਾਨ ਬੀ ਐਡ ਫਰੰਟ,ਅੰਮਿਤ ਜਗੋਤਾ,ਗੁਰਕਿਰਪਾਲ ਸਿੰਘ,ਨਰੰਜਣਜੋਤ ਚਾਂਦਪੁਰੀ ਸੂਬਾ ਸਕੱਤਰ ਸਰਕਾਰੀ ਸਕੂਲ ਲੈਬਾਰਟਰੀ ਅਟੈਡਿੰਟ,ਸੋਮ ਨਾਥ ਸੜੋਆ ਆਦਿ ਸਾਥੀਆਂ ਨੇ ਵੀ ਸੰਬੋਧਨ ਕੀਤਾ।

ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

Rain Alert: ਕੁਝ ਰਾਜਾਂ ਵਿੱਚ ਸੀਤ ਲਹਿਰ ਵੀ ਚੱਲ ਰਹੀ ਹੈ ਅਤੇ ਕੁਝ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 5 ਫਰਵਰੀ ਤੱਕ ਪੱਛਮੀ ਹਿਮਾਲਿਆਈ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਹੋਵੇਗੀ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 5 ਫਰਵਰੀ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਉੱਤਰ ਪੱਛਮੀ ਭਾਰਤ ਦੇ ਅਧੀਨ ਆਉਂਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਰਾਜ ਹਨ।

ਇਨ੍ਹਾਂ ਰਾਜਾਂ ਵਿੱਚ ਅਗਲੇ 6 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪੂਰਬੀ ਅਫਗਾਨਿਸਤਾਨ ਉੱਤੇ ਹੈ। ਉੱਤਰ-ਪੱਛਮੀ ਭਾਰਤ ਵਿੱਚ ਦੋ ਨਵੀਆਂ ਪੱਛਮੀ ਗੜਬੜੀਆਂ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਤੱਕ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਹੋਵੇਗੀ, 3 ਤੋਂ 5 ਫਰਵਰੀ ਦੌਰਾਨ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਰੀ ਬਾਰਿਸ਼ ਹੋਵੇਗੀ। ਤਾਮਿਲਨਾਡੂ, ਪੁਡੂਚੇਰੀ, ਕੇਰਲ ਵਿੱਚ ਵੀ 31 ਜਨਵਰੀ ਤੋਂ 2 ਫਰਵਰੀ ਦੇ ਵਿਚਕਾਰ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਵੇਗਾ।

ਉੱਤਰ-ਪੂਰਬੀ ਅਸਾਮ ਉੱਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ, ਜਿਸ ਕਾਰਨ ਅਰੁਣਾਚਲ ਪ੍ਰਦੇਸ਼, ਉੱਤਰ-ਪੂਰਬੀ ਅਸਾਮ, ਸਿੱਕਮ, ਨਾਗਾਲੈਂਡ, ਉਪ-ਹਿਮਾਲਿਆਈ ਪੱਛਮੀ ਬੰਗਾਲ ਵਿੱਚ 31 ਜਨਵਰੀ ਨੂੰ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।