ਮੰਗਲਵਾਰ, ਮਈ 26, 2026
Home Blog Page 238

Big Breaking: Sri Akal Takht Sahib ‘ਤੇ ਪੇਸ਼ ਹੋਣ ਬਾਰੇ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

 

Sri Akal Takht Sahib- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਲੋਂ CM ਮਾਨ ਨੂੰ ਨਿੱਜੀ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ

Punjab Network

ਚੰਡੀਗੜ੍ਹ, 5 ਜਨਵਰੀ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਵਲੋਂ ਤਲਬ ਕੀਤਾ ਗਿਆ। ਸੀਐੱਮ ਮਾਨ ਨੂੰ ਨਿੱਜੀ ਤੌਰ ਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਤਲਬ ਕੀਤੇ ਜਾਣ ਮਗਰੋਂ ਸੀਐੱਮ ਪੰਜਾਬ ਭਗਵੰਤ ਮਾਨ ਦਾ ਵੀ ਬਿਆਨ ਸਾਹਮਣੇ ਆਇਆ ਹੈ।

ਸੀਐੱਮ ਮਾਨ ਨੇ ਟਵੀਟ ਕਰਦਿਆਂ ਹੋਇਆ ਲਿਖਿਆ ਹੈ ਕਿ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇੇ। ਉਨ੍ਹਾਂ ਕਿਹਾ ਕਿ, ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ।

ਮਾਨ ਨੇ ਆਪਣੇ ਟਵੀਟ ਵਿੱਚ ਅੱਗੇ ਲਿਖਿਆ ਕਿ, ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ, ਉਸ ਦਿਨ ਲਈ ਮਾਫੀ ਵੀ ਮੰਗਦਾ ਹੈ, ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ, ਸੀ ਅਤੇ ਹਮੇਸ਼ਾਂ ਰਹੇਗਾ।

ਹੇਠਾਂ ਪੜ੍ਹੋ ਸਕੱਤਰੇਤ Sri Akal Takht Sahib ਵਲੋਂ ਜਾਰੀ ਫਰਮਾਨ

ਪਿਛਲੇ ਸਮੇਂ ਚੱਲ ਰਹੇ ਇੱਕ ਸੰਜੀਦਾ ਪੰਥਕ ਮਾਮਲੇ ਸਬੰਧੀ ਗੱਲ ਕਰਦਿਆਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ “ਗੁਰੂ ਕੀ ਗੋਲਕ” ਵਿਰੁੱਧ ਵਾਰ-ਵਾਰ ਬਹੁਤ ਹੀ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਇਸ ਦੇ ਨਾਲ ਹੀ ਇਹ ਕਾਰਵਾਈ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਹਮਣੇ ਆਈਆਂ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਵੀ ਕੀਤੀ ਗਈ ਹੈ, ਜਿਸ ਵਿੱਚ ਉਹ ਸਿੱਖ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਤੇ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦੇ ਨਜ਼ਰ ਆ ਰਹੇ ਹਨ।

ਇਸ ਸਬੰਧੀ ਅੱਜ ਸਕੱਤਰੇਤ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅੰਦਰ ਇੱਕ ਸੰਵਿਧਾਨਕ ਉੱਚ-ਅਹੁਦੇ ਉੱਤੇ ਬੈਠਾ ਹੈ ਅਤੇ ਉਨ੍ਹਾਂ ਵੱਲੋਂ ਸਿੱਖ ਵਿਰੋਧੀ ਪ੍ਰਗਟਾਵੇ ਉਨ੍ਹਾਂ ਦੇ ਅੰਦਰ ਦੇ ਰਾਜ ਹੈਂਕੜ ਨੂੰ ਦਰਸਾਉਂਦੇ ਹਨ। ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਮੌਜੂਦਾ ਮੁੱਖ ਮੰਤਰੀ ਪਤਿਤ ਹੈ ਅਤੇ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ ਇਸ ਲਈ ਉਨ੍ਹਾਂ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ਉੱਤੇ ਕਰਕੇ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਰੱਖਣ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਦਾ ਮਾਮਲਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਦੀ ਸਾਹਮਣੇ ਆਈ ਅਤਿ ਇਤਰਾਜ਼ਯੋਗ ਵੀਡੀਓ ਤੋਂ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਸਪੱਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਏਗਾ ਅਤੇ ਰਿਪੋਰਟ ਵਿੱਚ ਜੇਕਰ ਇਹ ਵੀਡੀਓ ਸਹੀ ਸਾਬਤ ਹੋਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਜਥੇਦਾਰ ਗੜਗੱਜ ਨੇ ਸਾਲ 2015 ਵਿੱਚ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਇਸ਼ਾਰੇ ਉੱਤੇ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 2017 ਵਿੱਚ ਕੀਤੇ ਗਏ ਮੌੜ ਅੱਤਵਾਦੀ ਧਮਾਕੇ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਵਿਅਕਤੀਆਂ ਦੀ ਜਾਨ ਗਈ ਸੀ, ਦੇ ਮਾਮਲਿਆਂ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਸਿੱਖਾਂ ਤੇ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਦਿਵਾਇਆ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਆਪਣੇ ਬਿਆਨਾਂ ਅੰਦਰ ਇਹ ਗੱਲ ਸਪੱਸ਼ਟ ਆਖੀ ਹੈ ਕਿ ਇਹ ਬੇਅਦਬੀ ਗੁਰਮੀਤ ਰਾਮ ਰਹੀਮ ਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੇ ਕਹਿਣ ਉੱਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌੜ ਬੰਬ ਧਮਾਕੇ ਮਾਮਲੇ ਦੀ ਕੜੀ ਵੀ ਗੁਰਮੀਤ ਰਾਮ ਰਹੀਮ ਦੇ ਡੇਰੇ ਨਾਲ ਜੁੜਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਉਹ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਅੰਦਰ ਕਿਉਂ ਨਹੀਂ ਲਿਆਈ? ਉਨ੍ਹਾਂ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਸ਼ਰੇਆਮ ਸਿੱਖਾਂ ਵਿਰੁੱਧ ਵੱਡੀ ਸਾਜ਼ਸ਼ ਤਹਿਤ ਗੁਰਮੀਤ ਰਾਮ ਰਹੀਮ ਵੱਲੋਂ ਬੇਅਦਬੀ ਕਰਵਾਈ ਗਈ, ਲੇਕਿਨ ਮੌਜੂਦਾ ਆਮ ਪਾਰਟੀ ਦੀ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਨੂੰ ਇਕੱਲੇ ਸਿਆਸੀ ਤੌਰ ਉੱਤੇ ਹੀ ਨਹੀਂ ਵਰਤਿਆ ਬਲਕਿ ਸਰਕਾਰ ਇੱਕ ਧਿਰ ਬਣਕੇ ਰਾਮ ਰਹੀਮ ਜਿਹੇ ਸਿੱਖ ਵਿਰੋਧੀ ਝੂਠੇ ਸਾਧ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਇਹ ਗੱਲ ਕਹਿੰਦੇ ਰਹੇ ਹਨ ਕਿ ਮੌੜ ਧਮਾਕਾ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕੀਤਾ ਗਿਆ ਸੀ ਪਰੰਤੂ ਸੱਤਾ ਆ ਕੇ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਿਉਂ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਨਿੱਕੇ ਨਿੱਕੇ ਮਾਮਲਿਆਂ ਜਿਵੇਂ ਖਿਡੌਣਾ ਰਫ਼ਲ ਨਾਲ ਫ਼ੋਟੋ ਪਾਉਣ ਉੱਤੇ ਨੌਜਵਾਨਾਂ ਉੱਤੇ ਪਰਚੇ ਕਰ ਦਿੰਦੀ ਹੈ। ਇਸ ਸਰਕਾਰ ਨੇ ਸਿੱਖ ਨੌਜਵਾਨਾਂ ਉੱਤੇ ਐੱਨਐੱਸਏ ਅਤੇ ਯੂਏਪੀਏ ਜਿਹੇ ਕਾਨੂੰਨਾਂ ਤਹਿਤ ਕਾਰਵਾਈ ਕਰਕੇ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਪਿਛਲੇ ਲੰਮੇ ਸਮੇਂ ਤੋਂ ਕੀਤਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਬਰਗਾੜੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਕਾਰਵਾਈ ਵਿੱਚ ਹੀ ਸੂਬਾ ਸਰਕਾਰ ਵੱਲੋਂ ਇਸ ਦੇ ਵਿਰੋਧ ਵਿੱਚ ਅਦਾਲਤ ਅੰਦਰ ਕੋਈ ਅਪੀਲ ਨਹੀਂ ਕੀਤੀ ਗਈ, ਬਲਕਿ ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਸ. ਹਰਵਿੰਦਰ ਸਿੰਘ ਫੂਲਕਾ ਮੁਦਈਆਂ ਦੀ ਤਰਫ਼ੋਂ ਖੁਦ ਸੁਪਰੀਮ ਕੋਰਟ ਅੰਦਰ ਮਾਮਲਿਆਂ ਦੀ ਤਬਦੀਲੀ ਦੇ ਵਿਰੁੱਧ ਕੇਸ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਜਿਸ ਤਹਿਤ ਇਹ ਕੇਸ ਤਬਦੀਲ ਕੀਤੇ ਗਏ ਜਿਸ ਵਿੱਚ ਇਹ ਟਿੱਪਣੀ ਕੀਤੀ ਗਈ ਸੀ ਕਿ ਪੰਜਾਬ ਅੰਦਰ ਮਾਹੌਲ ਠੀਕ ਨਹੀਂ ਹੈ, ਇਸ ਵਿਰੁੱਧ ਵੀ ਕੋਈ ਅਪੀਲ ਨਹੀਂ ਕੀਤੀ, ਜੋ ਕਿ ਸਰਕਾਰ ਦੀ ਲੁਕਵੀਂ ਸਿੱਖ ਵਿਰੋਧੀ ਮਨਸ਼ਾ ਤੇ ਡੇਰਾ ਸਿਰਸਾ ਦੀ ਤਰਫ਼ਦਾਰੀ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਸਲ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖਾਂ ਨੂੰ ਇਨਸਾਫ਼ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਦੇ ਆਗੂ ਬੇਅਦਬੀ ਦੇ ਮਾਮਲਿਆਂ ਵਿੱਚ ਸਿਆਸਤ ਕਰਦਿਆਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਿੰਨ ਸਾਲ ਪਹਿਲਾਂ ਸਿੱਖ ਸੰਗਤਾਂ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਲਗਾਏ ਗਏ ਮੋਰਚੇ ਉੱਤੇ ਪਹੁੰਚ ਕੇ ਸੰਗਤ ਪਾਸੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਦਿਆਂ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਇਨਸਾਫ਼ ਦਿਵਾਏਗੀ, ਲੇਕਿਨ ਹੁਣ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਹੈ ਇਸ ਸਬੰਧੀ ਸਮੁੱਚੇ ਤੱਥ ਇਕੱਤਰ ਕਰਕੇ ਸ. ਸੰਧਵਾਂ ਪਾਸੋਂ ਵੀ ਜਵਾਬਤਲਬੀ ਕੀਤੀ ਜਾ ਸਕਦੀ ਹੈ।

 

 

ਵੱਡੀ ਖ਼ਬਰ: ਪੰਜਾਬ ‘ਚ AAP ਵਿਧਾਇਕਾ ਦੇ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ

 

ਸਾਡੇ ਘਰ ਦਾ ਜੀਅ ਚਲਿਆ ਗਿਆ, ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜੋ- AAP ਵਿਧਾਇਕਾ ਨੇ ਪੁਲਿਸ ਨੂੰ ਦਿੱਤੀ ਹਦਾਇਤ

Punjab Network

ਚੰਡੀਗੜ੍ਹ, 5 ਜਨਵਰੀ 2026- ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਜਗਰਾਉਂ ਤੋਂ ਆਮ ਆਦਮੀ ਪਾਰਟੀ (AAP) ਦੇ ਐਮਐਲਏ ਸਰਬਜੀਤ ਕੌਰ ਮਾਣੂਕੇ (Sarabjit Kaur Manuke) ਦੇ ਭਤੀਜੇ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਉਸਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ।

ਪੰਜਾਬ ਨੈੱਟਵਰਕ ਕੋਲ ਪੁੱਜੀ ਜਾਣਕਾਰੀ ਅਨੁਸਾਰ, ਗਗਨਦੀਪ ਸਿੰਘ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਖੇਤਾਂ ਦੇ ਵਿੱਚ ਲਾਸ਼ ਸੁੱਟ ਦਿੱਤੀ। ਕਾਤਲਾਂ ਨੇ ਮ੍ਰਿਤਕ ਦੇ ਘਰ ਦੇ ਬਾਹਰ ਆ ਕੇ ਬੜਕਾਂ ਵੀ ਬਾਰੀਆਂ ਅਤੇ ਘਰ ਵਾਲਿਆਂ ਨੂੰ ਲਲਕਾਰਦਿਆਂ ਕਿਹਾ ਕਿ, ਜਾ ਕੇ ਮੁੰਡਾ ਚੁੱਕ ਲਓ, ਖੇਤਾਂ ਵਿੱਚ ਪਿਆ ਹੈ।

ਹਾਲਾਂਕਿ ਇਸਦੇ ਪਿੱਛੇ ਦੀ ਵਜ੍ਹਾ ਕੀ ਹੈ, ਬਹੁਤ ਸਾਰੇ ਸਵਾਲ ਨੇ ਜਿਨ੍ਹਾਂ ਦਾ ਜਵਾਬ ਮਿਲਣਾ ਹਾਲੇ ਬਾਕੀ ਹੈ। ਪਰ ਆਪਣੇ ਆਪ ਦੇ ਵਿੱਚ ਇਹ ਇੱਕ ਵੱਡੀ ਘਟਨਾ, ਵੱਡੀ ਵਾਰਦਾਤ ਹੈ। ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਆਰੰਭ ਦਿੱਤੀ ਹੈ।

ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜੋ- (AAP) ਵਿਧਾਇਕਾ ਨੇ ਪੁਲਿਸ ਨੂੰ ਦਿੱਤੀ ਹਦਾਇਤ

ਦੂਜੇ ਪਾਸੇ, ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਸਰਬਜੀਤ ਕੌਰ ਮਾਣੂਕੇ (AAP MLA Sarabjit Kaur Manuke) ਨੇ ਕਿਹਾ ਕਿ ਇੱਕ ਮਾਂ ਦਾ ਪੁੱਤ ਚਲਿਆ ਗਿਆ, ਉਹ ਮੇਰਾ ਭਤੀਜਾ ਸੀ। ਜਿਨ੍ਹਾਂ ਨੇ ਵੀ ਇਹ ਕਤਲ ਕੀਤਾ ਹੈ, ਪੁਲਿਸ ਉਨ੍ਹਾਂ ਨੂੰ ਛੱਡੇਗੀ ਨਹੀਂ। ਮੈਂ ਪੁਲਿਸ ਨੂੰ ਸਖਤ ਤੋਂ ਸਖਤ ਹਿਦਾਇਤ ਦਿੰਦੀ ਹਾਂ ਕਿ ਜਲਦੀ ਤੋਂ ਜਲਦੀ ਦੋਸ਼ੀਆਂ ‘ਤੇ ਕਾਰਵਾਈ ਕਰੋ, ਦੋਸ਼ੀਆਂ ਨੂੰ ਫੜੋ, ਇਹ ਤੁਹਾਡਾ ਫਰਜ਼ ਬਣਦਾ ਹੈ ਤਾਂ ਕਿ ਘਰਦਿਆਂ ਨੂੰ ਇਨਸਾਫ ਮਿਲ ਸਕੇ।

ਵਿਧਾਇਕਾ ਨੇ ਅੱਗੇ ਕਿਹਾ ਕਿ, ਮੈਂ ਐਸਐਸਪੀ ਸਾਹਿਬ ਨੂੰ ਸਖਤ ਤਾੜਨਾ ਕਰਕੇ ਆਵਾਂਗੀ ਕਿ, ਮੇਰੇ ਇਲਾਕੇ ਵਿੱਚ ਇਸ ਤਰ੍ਹਾਂ ਦੀ ਗੁੰਡਾਗਰਦੀ ਕਦੇ ਨਹੀਂ ਬਰਦਾਸ਼ਤ ਕੀਤੀ ਜਾਵੇਗੀ। ਤੁਸੀਂ ਘਰਾਂ ਦੀ ਚੈਕਿੰਗ ਕਰੋ ਅਤੇ ਜਾਇਜ਼ ਅਤੇ ਨਜਾਇਜ਼ ਅਸਲੇ ਦੀ ਜਾਂਚ ਕਰੋ।

 

 

Sarpanch Attacked ਵੱਡੀ ਖ਼ਬਰ: ਪੰਜਾਬ ‘ਚ ਇੱਕ ਹੋਰ ਸਰਪੰਚ ‘ਤੇ ਕਾਤਲਾਨਾ ਹਮਲਾ

 

Another Sarpanch attacked in Punjab- ਪੰਜਾਬ ਚ ਇੱਕ ਹੋਰ ਸਰਪੰਚ ਤੇ ਕਾਤਲਾਨਾ ਹਮਲਾ

ਹੁਸ਼ਿਆਰਪੁਰ, 5 ਜਨਵਰੀ 2026-

ਇਸ ਵੇਲੇ ਦੀ ਵੱਡੀ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਬੱਸੀ ਉਮਰ ਖ਼ਾਂ ਵਿੱਚ ਇੱਕ ਮੌਜੂਦਾ ਸਰਪੰਚ (Sarpanch Attacked) ‘ਤੇ ਕਾਤਲਾਨਾ ਹਮਲਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪਿੰਡ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਚੁਣੇ ਹੋਏ ਸਰਪੰਚ ਤੇ ਪਿੰਡ ਹੀ ਕੁੱਝ ਲੋਕਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ।

ਸਰਪੰਚ ਦੀ ਪਛਾਣ ਅਮਨਦੀਪ ਵਜੋਂ ਹੋਈ ਹੈ। ਹਮਲੇ ਕਾਰਨ ਅਮਨਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਪੰਚ ਅਮਨਦੀਪ ਉੱਪਰ ਹਮਲਾ ਪਿੰਡ ਦੇ ਹੀ ਲੋਕਾਂ ਵੱਲੋਂ ਕੀਤਾ ਗਿਆ। ਹਮਲਾ ਕਰਨ ਵਾਲਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਹ ਹਮਲਾ ਸਰਪੰਚ (Sarpanch Attacked) ਉੱਪਰ ਕੀਤਾ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਿਹਾ ਕਿ ਕਾਨੂੰਨ ਨੂੰ, ਕਿਸੇ ਨੂੰ ਵੀ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। (Sarpanch Attacked)

 

Education News: ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਰਜਿਸਟ੍ਰੇਸ਼ਨ ਤਰੀਕ ਐਲਾਨੀ

 

Education News: ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਰਜਿਸਟ੍ਰੇਸ਼ਨ ਤਰੀਕ ਐਲਾਨੀ

Punjab Network

Punjab News, 06 ਜਨਵਰੀ 2026- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2026–27 ਲਈ ਸਕੂਲ ਆਫ ਐਮਿਨੈਂਸ (School of Eminence) ਅਤੇ ਮੈਰੀਟੋਰੀਅਸ ਸਕੂਲਾਂ (Meritorious Schools) ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਸਾਂਝੀ ਪ੍ਰਵੇਸ਼ ਪਰੀਖਿਆ ਮਾਰਚ 2026 ਵਿੱਚ ਕਰਵਾਈ ਜਾਵੇਗੀ। ਇਸ ਪਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਰਤਮਾਨ ਸਮੇਂ ਕਲਾਸ 8ਵੀਂ ਅਤੇ 10ਵੀਂ ਵਿੱਚ ਅਧਿਐਨ ਕਰ ਰਹੇ ਵਿਦਿਆਰਥੀ ਇਸ ਪਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਸੈਸ਼ਨ 2026–27 ਵਿੱਚ 9ਵੀਂ ਅਤੇ 11ਵੀਂ ਵਿੱਚ ਦਾਖਲਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ schoolofeminence.pseb.ac.in ਰਾਹੀਂ ਕੀਤੀ ਜਾਵੇਗੀ। ਇਸਦੇ ਨਾਲ ssapunjab.org, epunjabschool.gov.in ਅਤੇ pseb.ac.in ਰਾਹੀਂ ਵੀ ਪੋਰਟਲ ਤੱਕ ਪਹੁੰਚ ਕੀਤੀ ਜਾ ਸਕਦੀ ਹੈ।

ਅਰਜ਼ੀ ਭਰਨ ਸਮੇਂ ਵਰਤਮਾਨ ਕਲਾਸ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨਾਲ ਸੰਬੰਧਤ ਵਿਦਿਆਰਥੀ ਆਨਲਾਈਨ ਰੋਲ ਨੰਬਰ ਅਤੇ ਸਟੂਡੈਂਟ ਆਈਡੀ (Student ID) ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡਾਟਾ ਆਪਣੇ-ਆਪ ਭਰ ਜਾਵੇਗਾ।

ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਭਰਨੀ ਹੋਵੇਗੀ। ਲੋੜੀਂਦੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। OTP ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।

ਸਰਕਾਰੀ ਸਕੂਲਾਂ ਦੇ ਮੁਖੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਹਾਇਤਾ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ CBSE, ICSE ਸਮੇਤ ਹੋਰ ਬੋਰਡਾਂ ਦੇ ਵਿਦਿਆਰਥੀ ਵੀ ਅਰਜ਼ੀ ਦੇ ਸਕਦੇ ਹਨ।

 

Punjab Breaking: Bhagwant Mann ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ

 

Bhagwant Mann summoned by Jathedar Akal Takht Sahib: ਭਗਵੰਤ ਮਾਨ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ

Punjab Network

Bhagwant Mann summoned by Jathedar Akal Takht Sahib- ਅੰਮ੍ਰਿਤਸਰ 5 ਜਨਵਰੀ 2026: ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ।

ਮੁੱਖ ਮੰਤਰੀ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Akal Takht Sahib Kuldeep singh) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ।

ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਜਥੇਦਾਰ ਨੇ ਭਗਵੰਤ ਮਾਨ ਦੀਆਂ ਬੀਤੇ ਦਿਨੀਂ ਸਾਹਮਣੇ ਆਈਆਂ ਕੁਝ ਵੀਡੀਓਜ਼ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਕੀਤੀਆਂ ਗਈਆਂ ਗਤੀਵਿਧੀਆਂ ‘ਤੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ।

ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ ‘ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ ‘ਰਾਜ ਹੰਕਾਰ’ ਨੂੰ ਦਰਸਾਉਂਦਾ ਹੈ।

Bhagwant Mann summoned by Jathedar Akal Takht Sahib- 15 ਜਨਵਰੀ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ ‘ਤੇ ਟਿਕੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।

 

Teacher News: ਭਗਵੰਤ ਮਾਨ ਸਰਕਾਰ ਦੇ 4 ਸਾਲ ਬੀਤਣ ‘ਤੇ ਵੀ ਅਧਿਆਪਕਾਂ ਦੇ ਮੰਗਾਂ ਮਸਲੇ ਜਿਉਂ ਦੇ ਤਿਉਂ

 

Teacher News: ਮੈਰੀਟੋਰੀਅਸ, ਕੰਪਿਊਟਰ ਅਧਿਆਪਕ, ਕੱਚੇ ਅਧਿਆਪਕ ਅਤੇ ਐੱਨ ਐੱਸ ਕਿਉ ਐਫ਼ ਅਧਿਆਪਕਾਂ ਨੂੰ ਤੁਰੰਤ ਪੱਕਾ ਕਰੇ ਸਰਕਾਰ- ਡੀ.ਟੀ.ਐਫ਼.

Punjab Network

Teacher News: ਚੰਡੀਗੜ੍ਹ, 5 ਜਨਵਰੀ 2026- ਭਗਵੰਤ ਮਾਨ ਸਰਕਾਰ ਨੂੰ ਬਣੇ ਚਾਰ ਸਾਲ ਹੋਣ ਵਾਲੇ ਹਨ, ਪਰ ਸਿੱਖਿਆ ਦੇ ਕਾਇਆ ਪਲਟ ਕਰਨ ਵਰਗੇ ਨਾਅਰੇ ਲਾ ਸੱਤਾ ‘ਚ ਆਈ, ਇਸ ਸਰਕਾਰ ਵੱਲੋਂ ਅਧਿਆਪਕਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਅਧਿਆਪਕਾਂ ਦੀਆਂ ਰੈਲੀਆਂ ‘ਚ ਜਾ ਕੇ ਇਹ ਭਰੋਸੇ ਦਿੱਤੇ ਗਏ ਸਨ ਕਿ ਸਰਕਾਰ ਬਣਨ ਦੇ ਪਹਿਲੇ ਦਿਨ ਸਾਡਾ ਹਰਾ ਪੈੱਨ ਤੁਹਾਡੇ ਹੱਕ ਵਿੱਚ ਚੱਲੇਗਾ। ਇਹ ਭਰੋਸੇ ਨਿਰਾ ਝੂਠ ਨਿਕਲੇ।

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਨਿੱਤ ਦਿਨ ਸੜਕਾਂ ‘ਤੇ ਰੁਲ ਰਹੇ ਹਨ, ਉਹਨਾਂ ਦੁਆਰਾ ਪੜ੍ਹਾਏ ਗਏ ਵਿਦਿਆਰਥੀ ਅੱਜ ਵੱਡੇ ਵੱਡੇ ਅਹੁਦਿਆਂ ‘ਤੇ ਕੰਮ ਕਰ ਰਹੇ ਹਨ ਪਰ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ।

ਇਸੇ ਤਰ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਅਨੇਕਾਂ ਵਾਰ ਭਰੋਸਾ ਦਿੱਤਾ, ਪਰ ਉਹਨਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ, ਸਿੱਟੇ ਵਜੋਂ ਉਹ ਵੀ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹਨ। ਸਭ ਤੋਂ ਵੱਧ ਚਰਚਾ ‘ਚ ਰਹੇ ਕੱਚੇ ਅਧਿਆਪਕ ਜੋ 20-20 ਸਾਲ ਤੋਂ ਨਿਗੂਣੀ ਤਨਖਾਹ ‘ਤੇ ਕੰਮ ਕਰ ਰਹੇ ਹਨ, ਉਹਨਾਂ ਨਾਲ ਤਾਂ ਬਹੁਤ ਵੱਡਾ ਝੂਠ ਬੋਲਿਆ ਗਿਆ, ਉਹਨਾਂ ਦੇ ਤਨਖਾਹ ਵਾਧੇ ਨੂੰ ਹੀ ਪੱਕਾ ਕਰਨਾ ਦੱਸਿਆ ਗਿਆ ਤੇ ਉਹ ਅੱਜ ਵੀ ਆਪਣੇ ਰੈਗੂਲਰ ਹੋਣ ਲਈ ਸੜਕਾਂ ‘ਤੇ ਹਨ। ਇਸੇ ਤਰ੍ਹਾਂ ਸਕੂਲਾਂ ਵਿੱਚ ਆਊਟ ਸੋਰਸਿੰਗ ‘ਤੇ ਰੱਖੇ ਐੱਨ ਐੱਸ ਕਿਉ ਐਫ਼ ਅਧਿਆਪਕ ਵੀ ਪੱਕੇ ਹੋਣ ਲਈ ਜੱਦੋ ਜਹਿਦ ਕਰ ਰਹੇ ਹਨ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ 16% ਪੈਂਡਿੰਗ ਡੀ ਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਪੇ ਕਮਿਸ਼ਨ ਦੇ ਬਕਾਏ ਦੇਣਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਲਾਗੂ ਕਰਨਾ, 2020 ਵਿੱਚ ਲਾਗੂ ਕੀਤੇ ਸੈਂਟਰ ਸਕੇਲ ਵਾਪਿਸ ਲੈਣਾ ਆਦਿ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ।

ਆਗੂਆਂ ਨੇ ਕਿਹਾ ਕਿ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਹੋ ਨਿੱਬੜੀ ਹੈ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਾਲ ਜਦ ਮੰਤਰੀ, ਐੱਮ ਐੱਲ ਏ ਅਧਿਆਪਕਾਂ ਦੇ ਘਰਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਅਧਿਆਪਕ ਉਹਨਾਂ ਤੋਂ ਆਪਣੀਆਂ ਇਹਨਾਂ ਜਾਇਜ਼ ਮੰਗਾਂ ਬਾਰੇ ਸਵਾਲ ਪੁੱਛਣ।

ਆਗੂਆਂ ਨੇ ਕਿਹਾ ਕਿ ਮੁਲਾਜ਼ਮ ਤੇ ਅਧਿਆਪਕ ਇਸ ਸਾਲ ਸਰਕਾਰ ਨਾਲ ਤਿੱਖੀ ਟੱਕਰ ਲੈਣ ਦੇ ਰੌਂਅ ‘ਚ ਹਨ, ਕਿਉਂਕਿ ਮੁਲਾਜ਼ਮ ਸਰਕਾਰ ਦਾ ਅੰਤਿਮ ਸਾਲ ਹੋਣ ਕਰਕੇ ਤਿੱਖਾ ਸੰਘਰਸ਼ ਕਰਨਗੇ।

 

AAP ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ! ਭਗਵੰਤ ਮਾਨ ਨੇ DGP ਨੂੰ ਦਿੱਤੇ ਸਖ਼ਤ ਹੁਕਮ

 

AAP ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ! ਭਗਵੰਤ ਮਾਨ ਨੇ DGP ਨੂੰ ਦਿੱਤੇ ਸਖ਼ਤ ਹੁਕਮ

Punjab Network

ਚੰਡੀਗੜ੍ਹ, 5 ਜਨਵਰੀ 2026- ਪੰਜਾਬ ਦੇ ਅੰਮ੍ਰਿਤਸਰ ਵਿੱਚ ਬੀਤੇ ਦਿਨ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਮੌਜੂਦਾ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਸੀਐੱਮ ਮਾਨ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਹੈ ਕਿ AAP ਆਗੂ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਤੋਂ ਫੋਨ ‘ਤੇ ਇਸ ਮਾਮਲੇ ਵਿੱਚ ਪੂਰੀ ਜਾਣਕਾਰੀ ਲਈ ਹੈ।

ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫਤਾਰ ਕਰਨ ਦੇ ਹੁਕਮ- CM ਭਗਵੰਤ ਮਾਨ

ਮੁੱਖ ਮੰਤਰੀ ਮਾਨ (Bhagwant Mann) ਨੇ ਡੀਜੀਪੀ ਨੂੰ AAP ਸਰਪੰਚ ਮਾਮਲੇ ਦੇ ਦੋਸ਼ੀਆਂ ਦੀ ਜਲਦ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਅੰਦਰ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰਾਂ ਦੁਆਰਾ ਪੈਦਾ ਕੀਤੇ ਗਏ ਗੈਂਗਸਟਰਾਂ ਦਾ ਸਾਡੀ ਸਰਕਾਰ ਸਫ਼ਾਇਆ ਕਰ ਰਹੀ ਹੈ।

 

Big Breaking: ਸੁਪਰੀਮ ਕੋਰਟ ਦਾ Umar Khalid and Sharjeel ਦੀਆਂ ਜ਼ਮਾਨਤਾਂ ਬਾਰੇ ਵੱਡਾ ਫ਼ੈਸਲਾ

 

Umar Khalid and Sharjeel: ਉਮਰ ਖਾਲਿਦ ਅਤੇ ਸ਼ਰਜੀਲ ਵਿਰੁੱਧ ਸਾਜ਼ਿਸ਼ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ

Punjab Network

ਨਵੀਂ ਦਿੱਲੀ, 5 ਜਨਵਰੀ 2025- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਦੰਗਿਆਂ ਦੇ ਕਥਿਤ ਮੁਲਜ਼ਮ ਉਮਰ ਖਾਲਿਦ ਅਤੇ ਸ਼ਰਜੀਲ (Umar Khalid and Sharjeel) ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਸੁਣਵਾਈ ਦੌਰਾਨ, ਅਦਾਲਤ ਨੇ ਕਿਹਾ ਕਿ ਦੇਸ਼ ਦੀ ਅਖੰਡਤਾ ਨਾਗਰਿਕ ਅਧਿਕਾਰਾਂ ਤੋਂ ਉੱਪਰ ਹੈ।

23 ਫਰਵਰੀ, 2020 ਦੀ ਰਾਤ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਦੰਗੇ ਭੜਕ ਗਏ ਸਨ। 53 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖਮੀ ਹੋਏ ਸਨ। ਸ਼ਰਜੀਲ ਇਮਾਮ ਅਤੇ ਉਮਰ ਖਾਲਿਦ (Umar Khalid and Sharjeel) ਦੰਗਿਆਂ ਦੇ ਕਥਿਤ ਮੁੱਖ ਦੋਸ਼ੀ ਸਨ।

ਦੋਵਾਂ ਵਿਰੁੱਧ ਸਾਜ਼ਿਸ਼ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਈ ਕੋਰਟ ਨੇ ਦੋ ਮੁੱਖ ਦੋਸ਼ੀਆਂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ, ਅਤੇ ਦੋਸ਼ੀਆਂ ਨੇ ਬਾਅਦ ਵਿੱਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ।

ਸੁਪਰੀਮ ਕੋਰਟ ਨੇ ਦੋ ਮੁੱਖ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਵੀ ਰੱਦ ਕਰ ਦਿੱਤਾ। ਹਾਲਾਂਕਿ, ਕੋਰਟ ਨੇ ਬਾਕੀ ਪੰਜ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਸਵੀਕਾਰ ਕਰ ਲਿਆ। ਅਦਾਲਤ ਨੇ ਤਰਕ ਦਿੱਤਾ ਕਿ ਉਮਰ ਖਾਲਿਦ ਅਤੇ ਸ਼ਰਜੀਲ (Umar Khalid and Sharjeel) ਦਾ ਮਾਮਲਾ ਦੂਜੇ ਦੋਸ਼ੀਆਂ ਤੋਂ ਵੱਖਰਾ ਸੀ।

ਦਿੱਲੀ ਪੁਲਿਸ ਨੇ ਕਿਹਾ ਸੀ ਕਿ ਦੰਗਿਆਂ ਪਿੱਛੇ ਇੱਕ ਡੂੰਘੀ ਸਾਜ਼ਿਸ਼ ਸੀ। ਸਾਜ਼ਿਸ਼ ਦੀ ਨੀਂਹ 2019 ਵਿੱਚ CAA ਅਤੇ NRC ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਰੱਖੀ ਗਈ ਸੀ। ਦਿੱਲੀ ਪੁਲਿਸ ਨੇ JNU ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਦੀ ਪਛਾਣ ਦਿੱਲੀ ਦੰਗਿਆਂ ਦੇ ਮਾਸਟਰਮਾਈਂਡ ਵਜੋਂ ਕੀਤੀ ਸੀ।

 

ਵੱਡੀ ਖ਼ਬਰ: ਸਾਬਕਾ ਅਕਾਲੀ ਮੰਤਰੀ ਦਾ ਦੇਹਾਂਤ

 

Former Akali minister passes away- ਸਾਬਕਾ ਅਕਾਲੀ ਮੰਤਰੀ ਦਾ ਦੇਹਾਂਤ, ਮਰਹੂਮ ਮੁੱਖ ਮੰਤਰੀ ਤੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਸਨ

ਬਲਵਿੰਦਰ ਸਿੰਘ ਧਾਲੀਵਾਲ

Former Akali minister passes away- ਕਪੂਰਥਲਾ, 5 ਜਨਵਰੀ 2025- ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਰਘਬੀਰ ਸਿੰਘ (Raghbir Singh) ਦੇ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ।

ਜਾਣਕਾਰੀ ਅਨੁਸਾਰ, ਮਰਹੂਮ ਮੁੱਖ ਮੰਤਰੀ ਤੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ (Akali minister) ਰਘਬੀਰ ਸਿੰਘ (Raghbir Singh), ਜਿਨ੍ਹਾਂ ਨੂੰ ਅਕਸਰ ਲੋਕ “ਮੰਤਰੀ ਸਾਹਿਬ” ਕਹਿ ਕੇ ਪੁਕਾਰਦੇ ਸਨ, ਉਹ ਸਦੀਵੀ ਵਿਛੋੜਾ ਦੇ ਗਏ ਹਨ।

ਥੋੜ੍ਹਾ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਬਿਆਸ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਉਹ ਨਿਹਾਇਤ ਸ਼ਰੀਫ਼ ਇਨਸਾਨ ਤੇ ਨੇਤਾ ਮੰਨੇ ਜਾਂਦੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਤਨ ਪਰਤਣ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।


Tags- Punjab News, Punjabi News, Latest News, Breaking News, India News, International News, Farmers News, Agriculture News, Rural Issues, Political News, Indian Politics, World Affairs, Economy News, Business News, Trade and Industry, Canada News, NRI News, Punjabi Diaspora, Sikh Community, Sikh History, Social Issues, Education News, Health News, Youth Issues, Border Issues, India Pakistan Relations, Editorial, Special Report, Ground Report, Analysis News, Public Issues, punjab latest news, latest punjab news, headlines, breaking news, punjab, news updates, top stories, google new s trending news

 

49 IAS and IPS officers transferred: 49 IAS ਅਤੇ IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

Big news: 49 IAS and IPS officers transferred- 49 IAS ਅਤੇ IPS ਅਫ਼ਸਰਾਂ ਦਾ ਤਬਾਦਲਾ

ਪੰਜਾਬ ਨੈੱਟਵਰਕ

ਨਵੀਂ ਦਿੱਲੀ, 4 ਜਨਵਰੀ 2026 –

49 IAS and IPS officers transferred- ਭਾਰਤ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਆਈਏਐਸ ਅਤੇ ਆਈਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 31 ਆਈਏਐਸ ਅਤੇ 18 ਆਈਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਸਰਕਾਰ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

ਹੇਠਾਂ ਪੂਰੀ ਲਿਸਟ ਪੜ੍ਹੋ