ਮੰਗਲਵਾਰ, ਮਈ 26, 2026
Home Blog Page 239

Holiday Demand: ਪੰਜਾਬ ਸਰਕਾਰ 5 ਜਨਵਰੀ ਦੀ ਛੁੱਟੀ ਐਲਾਨੇ- DC ਦਫ਼ਤਰ ਯੂਨੀਅਨ ਦੀ ਮੰਗ

 

Holiday Demand: ਪੰਜਾਬ ਸਰਕਾਰ 5 ਜਨਵਰੀ ਦੀ ਛੁੱਟੀ ਐਲਾਨੇ- ਡੀਸੀ ਦਫ਼ਤਰ ਯੂਨੀਅਨ ਦੀ ਮੰਗ

ਪੰਜਾਬ ਨੈੱਟਵਰਕ

ਚੰਡੀਗੜ੍ਹ, 4 ਜਨਵਰੀ 2025- ਦ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਯੂਨੀਅਨ ਵੱਲੋਂ ਸੂਬਾ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਜਾਰੀ ਕਰਦਿਆਂ ਹੋਇਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਗਜ਼ਟਿਡ ਛੁੱਟੀ ਐਲਾਨਣ ਦੀ ਮੰਗ (Holiday Demand) ਕੀਤੀ ਹੈ।

ਜਾਰੀ ਇੱਕ ਮੰਗ ਪੱਤਰ ਵਿੱਚ ਜਥੇਬੰਦੀ ਵੱਲੋਂ ਕਿਹਾ ਗਿਆ ਹੈ ਕਿ ਪਰਸੋਨਲ ਵਿਭਾਗ ਪੰਜਾਬ ਨੇ ਜਿਹੜੀ ਗਜ਼ਟਿਡ ਛੁੱਟੀਆਂ 2026 ਦੀ ਲਿਸਟ ਜਾਰੀ ਕੀਤੀ ਹੈ, ਉਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਛੁੱਟੀ (Holiday Demand) ਦੀ ਤਰੀਕ ਬਾਅਦ ਵਿੱਚ ਐਲਾਨੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।

ਜਥੇਬੰਦੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ 2026 ਨੂੰ ਮਨਾਇਆ ਜਾ ਰਿਹਾ ਹੈ, ਇਸ ਲਈ ਸਮੂਹ ਮੁਲਾਜ਼ਮ ਜਥੇਬੰਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਅਪੀਲ ਕਰਦੀਆਂ ਹਨ ਕਿ 5 ਜਨਵਰੀ 2026 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗਜ਼ਟਿਡ ਛੁੱਟੀ (Holiday Demand) ਕਰਨ ਦੀ ਕਿਰਪਾਲਤਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਮੀਡੀਆ ਸਲਾਹਕਾਰ ਬਹਾਦਰ ਸਿੰਘ, ਕਾਨੂੰਨੀ ਸਲਾਹਕਾਰ ਸੁਖਪਾਲ ਸਿੰਘ ਪੰਧੇਰ, ਪ੍ਰਬੰਧਕ ਸਕੱਤਰ ਬਲਵਿੰਦਰ ਅੱਤਰੀ, ਪ੍ਰੈਸ ਸਕੱਤਰ ਜਸਵੰਤ ਸਿੰਘ ਅਤੇ ਹੋਰ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

 

Teacher Protest Breaking- ‘ਬਦਲਾਅ’ ਦੇ ਦਾਅਵਿਆਂ ਦੀ ਨਿਕਲੀ ਫੂਕ; ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ! ਛੇੜਨਗੇ ਜਨ ਅੰਦੋਲਨ

 

Teacher Protest Breaking- ‘ਬਦਲਾਅ’ ਦੇ ਦਾਅਵਿਆਂ ਦੀ ਨਿਕਲੀ ਫੂਕ; ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਛੇੜਨਗੇ ਜਨ ਅੰਦੋਲਨ

Punjab Network

Teacher Protest Breaking, 04 ਜਨਵਰੀ 2026- ਪਿਛਲੇ ਕਈ ਸਾਲਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕੰਪਿਊਟਰ ਅਧਿਆਪਕਾਂ ਨੇ ਹੁਣ ਆਰ-ਪਾਰ ਦੀ ਜੰਗ ਦਾ ਐਲਾਨ ਕਰ ਦਿੱਤਾ ਹੈ।

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਉਲੀਕੀ ਗਈ ਸੂਬਾ ਪੱਧਰੀ ਰਣਨੀਤੀ ਦੇ ਚਲਦੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਸੱਤਾ ਵਿੱਚ ਆਉਣ ਲਈ ਉਨ੍ਹਾਂ ਦੇ ਮੋਢਿਆਂ ਦਾ ਸਹਾਰਾ ਲਿਆ, ਅੱਜ ਉਹੀ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੇ ਹਨ।

ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਿੰਦਰ ਸਿੰਘ ਫਿਰੋਜ਼ਪੁਰ, ਜਸਪਾਲ ਫਤਿਹਗੜ੍ਹ ਸਾਹਿਬ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਿਆ ਸੀ।

ਉਨ੍ਹਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਾਰੇ ਮਸਲੇ ਹੱਲ ਹੋਣਗੇ, ਪਰ 4 ਸਾਲ ਬੀਤ ਜਾਣ ਮਗਰੋਂ ਵੀ ਅਧਿਆਪਕਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ ਹੈ।

Teacher Protest Breaking- ਸੜਕਾਂ ‘ਤੇ ਗੁਜ਼ਾਰੀ ਰਾਤ, ਫਿਰ ਵੀ ਮੁੱਖ ਮੰਤਰੀ ਕੋਲ ਮਿਲਣ ਦਾ ਸਮਾਂ ਨਹੀਂ

ਰੋਸ ਪ੍ਰਗਟ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਅੱਤ ਦੀ ਗਰਮੀ, ਮੀਂਹ ਅਤੇ ਕੜਾਕੇ ਦੀ ਠੰਢ ਵਿੱਚ 6 ਮਹੀਨੇ ਤੋਂ ਵੱਧ ਸਮਾਂ ਸੜਕਾਂ ‘ਤੇ ਗੁਜ਼ਾਰਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਲੰਬੇ ਸੰਘਰਸ਼ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੱਕ ਇੱਕ ਵਾਰ ਵੀ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਜ਼ਰੂਰਤ ਨਹੀਂ ਸਮਝੀ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਜਨਤਕ ਮੰਚਾਂ ‘ਤੇ ਮੰਗਾਂ ਮੰਨਣ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਕਰਨ ਦੇ ਖਿਲਾਫ ਕੇਸ ਲੜ ਰਹੀ ਹੈ, ਜੋ ਸਰਕਾਰ ਦੀ ਦੋਗਲੀ ਨੀਤੀ ਨੂੰ ਸਾਫ਼ ਦਰਸਾਉਂਦਾ ਹੈ।

ਕੀ ਹਨ ਮੁੱਖ ਮੰਗਾਂ?

ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ਕਿ, ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਰੈਗੂਲਰ ਆਰਡਰਾਂ ਅਨੁਸਾਰ 6ਵੇਂ ਪੇ-ਕਮਿਸ਼ਨ ਸਮੇਤ ਸਾਰੇ ਲਾਭ ਦਿੱਤੇ ਜਾਣ। ਬਿਨਾਂ ਕਿਸੇ ਦੇਰੀ ਅਤੇ ਸ਼ਰਤ ਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਪਿਛਲੇ ਸਮੇਂ ਦੌਰਾਨ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਅਧਿਆਪਕਾਂ ਨੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਇੱਕ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਲਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

 

ਵੱਡੀ ਖ਼ਬਰ: Akali Dal ਵਾਰਿਸ ਪੰਜਾਬ ਵੱਲੋਂ 13 ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਲਿਸਟ

 

Akali Dal Waris Punjab announces 13 office bearers! ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਮੁੱਖ ਬੁਲਾਰਿਆਂ ਐਲਾਨ ਕੀਤਾ ਗਿਆ

ਬਾਬਾ ਬਕਾਲਾ ਸਾਹਿਬ, 4 ਜਨਵਰੀ 2025-

ਖਡੂਰ ਸਾਹਿਬ ਤੋਂ ਐਮ.ਪੀ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਪਾਰਟੀ ਅਕਾਲੀ ਦਲ (Akali Dal) ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਮੁੱਖ ਬੁਲਾਰਿਆਂ ਐਲਾਨ ਕੀਤਾ ਗਿਆ ਹੈ।

ਅਕਾਲੀ ਦਲ (Akali Dal) ਵਾਰਿਸ ਪੰਜਾਬ ਦੇ ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਦੀ ਨੀਤੀਆਂ, ਸੰਘਰਸ਼ਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਜਨਤਾ ਤੱਕ ਪਹੁੰਚਾਉਣ ਲਈ ਪਾਰਟੀ ਦੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਨਿਯੁਕਤੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੀਡੀਆ ਤੇ ਜਨਤਕ ਮੰਚਾਂ ‘ਤੇ ਪਾਰਟੀ ਦਾ ਪੱਖ ਸਪਸ਼ਟਤਾ ਨਾਲ ਰੱਖਣ ਲਈ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਨਿਯੁਕਤ ਬੁਲਾਰੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ, ਪੰਥਕ ਮਸਲਿਆਂ, ਲੋਕਤੰਤਰਕ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਨਿਡਰਤਾ ਨਾਲ ਪੇਸ਼ ਕਰਨਗੇ।

ਇਹ ਬੁਲਾਰੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਸਹੀ ਅਤੇ ਜ਼ਿੰਮੇਵਾਰ ਢੰਗ ਨਾਲ ਜਨਤਾ ਸਾਹਮਣੇ ਰੱਖਣਗੇ।

ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਬੁਲਾਰਿਆਂ ਵਿੱਚ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੰਦੀਪ ਸਿੰਘ ਰੁਪਾਲੋਂ, ਬੀਬੀ ਸਤਨਾਮ ਕੌਰ ਜੀ, ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਭਾਈ ਜਸਕਰਨ ਸਿੰਘ ਰਿਆੜ ਸ਼ਾਮਿਲ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਬੁਲਾਰੇ ਪਾਰਟੀ ਦੀ ਲੜਾਈ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ ਅਤੇ ਪੰਜਾਬ ਦੀ ਅਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਨਗੇ।

 

Punjab Breaking- 328 ਪਾਵਨ ਸਰੂਪਾਂ ਦਾ ਮਾਮਲਾ; SIT ਵੱਲੋਂ 2 ਵਿਅਕਤੀ ਗ੍ਰਿਫ਼ਤਾਰ

 

Punjab Breaking- 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਡਿਵਾਈਸਾਂ, ਟੈਬਲੇਟ, ਕੰਪਿਊਟਰਾਂ ਸਮੇਤ ਸਟੋਰੇਜ ਡਿਵਾਈਸਾਂ ਕੀਤੀਆਂ ਜ਼ਬਤ

ਸਿਆਸੀ ਆਗੂਆਂ ਸਮੇਤ ਕਈ ਵਿਅਕਤੀਆਂ ਨਾਲ ਸਬੰਧ ਕੰਪਨੀਆ ਵੱਲੋਂ ਕੀਤੇ ਭੁਗਤਾਨ ਸਬੰਧੀ ਦਸਤਾਵੇਜ਼ ਅਤੇ ਦੋਸ਼ਪੂਰਨ ਵਿੱਤੀ ਰਿਕਾਰਡਾਂ ਕੀਤੀ ਜਾ ਰਹੀ ਹੈ ਘੋਖ

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ 2026:

Punjab Breaking- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਥਿਤ ਤੌਰ ‘ਤੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

SIT ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋਂ ਕੰਮ ਕਰ ਰਿਹਾ ਸੀ ਅਤੇ ਪਵਿੱਤਰ ਸਰੂਪਾਂ ਦੀ ਸਾਂਭ-ਸੰਭਾਲ, ਮਰਿਆਦਾ , ਅਣ-ਅਧਿਕਾਰਤ ਛਪਾਈ ਦੌਰਾਨ ਹੋਈਆਂ ਗੰਭੀਰ ਕੁਤਾਹੀਆਂ ਅਤੇ ਊਣਤਾਈਆਂ ਵਿੱਚ ਉਸਦੀ ਸਿੱਧੀ ਭੂਮਿਕਾ ਸੀ।

ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁੱਲ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ , ਜਿਸ ਵਿੱਚ ਚੰਡੀਗੜ੍ਹ ਵਿੱਚ 2 ਥਾਵਾਂ, ਅੰਮ੍ਰਿਤਸਰ ਸ਼ਹਿਰ ਵਿੱਚ 8 ਥਾਵਾਂ ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ 1-1 ਥਾਂ ‘ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ, 7 ਮੋਬਾਈਲ ਫ਼ੋਨ, 3 ਟੈਬਲੇਟ, 2 ਲੈਪਟਾਪ, 1 ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਜ਼ਬਤ ਕੀਤੇ ਗਏ ਇਲੈਕਟਰਾਨਿਕ ਯੰਤਰਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ ਅਤੇ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ–ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਭੁਗਤਾਨ ਕਰਨ ਵਾਲੀਆਂ ਕੰਪਨੀਆਂ ਦੀਆਂ ਕੜੀਆਂ ਸਿਆਸਤਦਾਨਾਂ ਸਮੇਤ ਕਈ ਰਸੂਖ਼ਦਾਰ ਵਿਅਕਤੀਆਂ ਨਾਲ ਜੁੜੀਆਂ ਹਨ।

ਐਸ.ਆਈ.ਟੀ. ਇਸ ਗੰਭੀਰ ਮਸਲੇ ਦੀ ਯੋਜਨਾਬੱਧ ਢੰਗ ਅਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁਖ਼ਤਾ ਸਬੂਤ ਜੁਟਾਏ ਜਾ ਰਹੇ ਹਨ। ਇਸ ਸਬੰਧੀ ਹੋਰ ਥਾਈਂ ਛਾਪੇ ਮਾਰੇ ਜਾਣ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Chandigarh: Journalists ਵਿਰੁੱਧ ਦਰਜ FIR ਰੱਦ ਕਰਵਾਉਣ ਲਈ ਵੱਡਾ ਮੁਜ਼ਾਹਰਾ! ਸੁਖਬੀਰ ਬਾਦਲ ਅਤੇ ਗਾਂਧੀ ਸਮੇਤ ਪਹੁੰਚੇ ਕਈ ਸੀਨੀਅਰ ਲੀਡਰ

 

Chandigarh: Journalists ਵਿਰੁੱਧ ਦਰਜ FIR ਰੱਦ ਕਰਵਾਉਣ ਲਈ ਵੱਡਾ ਮੁਜ਼ਾਹਰਾ! ਸੁਖਬੀਰ ਬਾਦਲ ਅਤੇ ਗਾਂਧੀ ਸਮੇਤ ਪਹੁੰਚੇ ਕਈ ਸੀਨੀਅਰ ਲੀਡਰ

Punjab Network

ਚੰਡੀਗੜ੍ਹ 4 ਜਨਵਰੀ 2026- ਮੁੱਖ ਮੰਤਰੀ ਦੇ ਹੈਲੀਕਾਪਟਰ ਤੇ ਸਵਾਲ ਚੁੱਕਣ ਦੇ ਦੋਸ਼ ਵਿੱਚ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰਟੀਆਈ ਕਾਰਕੁੰਨ ਮਾਨਿਕ ਗੋਇਲ ਸਮੇਤ 10 ਪੱਤਰਕਾਰਾਂ (Journalists) ਵਿਰੁੱਧ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਵਾਉਣ ਵਾਸਤੇ ਅੱਜ ਚੰਡੀਗੜ੍ਹ ਦੇ ਸੈਕਟਰ 17 ਵਿਖੇ ਜਨਤਕ ਇਕੱਠ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਸਿਆਸੀ ਧਿਰਾਂ ਦੇ ਵੱਡੇ ਲੀਡਰ, ਜਨਤਕ ਜਥੇਬੰਦੀਆਂ ਦੇ ਨੇਤਾ, ਸਮਾਜਿਕ ਕਾਰਕੁਨ, ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਨੇਤਾ ਅਤੇ ਪ੍ਰੈਸ ਕਲੱਬਾਂ ਦੇ ਸੀਨੀਅਰ ਪੱਤਰਕਾਰ ਵੀ ਸ਼ਾਮਿਲ ਹੋਏ।

ਇਕੱਠ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਨਿਤ ਜੋਸ਼ੀ, ਵਿਨਰਜੀਤ ਸਿੰਘ ਗੋਲਡੀ, ਚੰਡੀਗੜ੍ਹ ਪ੍ਰੈੱਸ ਕਲੱਬ ਦੇ ਪ੍ਰਧਾਨ ਸੌਰਵ ਦੁੱਗਲ, ਭਾਜਪਾ ਤਰਫੋਂ ਵਿਨੀਤ ਜੋਸ਼ੀ, ਅਨਿਲ ਸਰੀਨ, ਐਡਵੋਕੇਟ ਹਰਮੀਤ ਬਰਾੜ, ਅਮਨਦੀਪ ਜਮਹੂਰੀ ਅਧਿਕਾਰ ਸਭਾ, ਗੁਰਪ੍ਰੀਤ ਸਿੰਘ ਝੱਬਰ, ਪ੍ਰੋਫ਼ੈਸਰ ਮਨਜੀਤ ਸਿੰਘ, ਮਾਲਵਿੰਦਰ ਸਿੰਘ ਮਾਲੀ, ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ, ਅਵਤਾਰ ਸਿੰਘ ਮਹਿਮਾ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਬਲਜੀਤ ਪਰਮਾਰ ਅਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।

ਇਹਨਾਂ ਸਾਰੇ ਆਗੂਆਂ ਨੇ ਜਿੱਥੇ ਪੰਜਾਬ ਸਰਕਾਰ ਦੇ ਸਿਸਟਮ ‘ਤੇ ਸਵਾਲ ਚੁੱਕੇ, ਉੱਥੇ ਦੂਜੇ ਪਾਸੇ ਕਿਹਾ ਕਿ ਪੰਜਾਬ ਦੇ ਅੰਦਰ ਪ੍ਰੈਸ (Press) ਦਾ ਲਗਾਤਾਰ ਕਤਲ ਕੀਤਾ ਜਾ ਰਿਹਾ ਹੈ। ਪੁਲਿਸ ਸਰਕਾਰੀ ਸ਼ਹਿ ‘ਤੇ ਇਮਾਨਦਾਰ ਅਤੇ ਸੱਚ ਬੋਲਣ ਵਾਲੇ ਪੱਤਰਕਾਰਾਂ  (Journalists) ਖਿਲਾਫ ਮਾਮਲੇ ਦਰਜ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਦੇ ਵਿਰੁੱਧ ਮੁਕਦਮਾ ਦਰਜ ਕਰਕੇ ਪ੍ਰੈਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕੀਤਾ ਹੈ। ਸਮੂਹ ਆਗੂਆਂ ਨੇ ਇੱਕ ਆਵਾਜ਼ ਵਿੱਚ ਸਰਕਾਰ ਦੁਆਰਾ ਕੀਤੇ ਜਾ ਰਹੇ ਪ੍ਰੈਸ ‘ਤੇ ਹਮਲੇ ਦੀ ਨਿਖੇਧੀ ਕੀਤੀ, ਨਾਲ ਹੀ ਪੰਜਾਬ ਸਰਕਾਰ ਦੀਆਂ ਸੂਬਾ ਵਿਰੋਧੀ ਚਾਲਾਂ ਖਿਲਾਫ ਵੀ ਮੋਰਚਾ ਖੋਲਿਆ।

ਕਾਂਗਰਸ ਦੇ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਜਿੱਥੇ ਮਤਾ ਲੈ ਕੇ ਆਏ, ਉੱਥੇ ਹੀ ਪ੍ਰੈਸ ਦੀ ਆਜ਼ਾਦੀ ‘ਤੇ ਮੌਜੂਦਾ ਆਪ ਸਰਕਾਰ ਵੱਲੋਂ ਕੀਤੇ ਗਏ ਹਮਲੇ ਅਤੇ ਪੱਤਰਕਾਰਾਂ (Journalists) ਵਿਰੁੱਧ ਦਰਜ ਕੀਤੇ ਗਏ ਮਾਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਪੱਤਰਕਾਰਾਂ ਦੁਆਰਾ ਜੋ ਵੀ ਅਗਲਾ ਸੰਘਰਸ਼ ਉਲੀਕਿਆ ਜਾਵੇਗਾ, ਉਸ ਵਿੱਚ ਉਹ ਵੱਡੇ ਪੱਧਰ ‘ਤੇ ਸ਼ਾਮਿਲ ਹੋਣਗੇ।

ਮੁਜ਼ਾਹਰੇ ਵਿੱਚ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਸੱਤਾ ਦੇ ਵਿੱਚ ਸਾਡੀ ਸਰਕਾਰ ਸੀ, ਅਸੀਂ ਕਿਸੇ ਪੱਤਰਕਾਰ ਵਿਰੁੱਧ ਕੋਈ ਮੁਕਦਮਾ ਦਰਜ ਨਹੀਂ ਕੀਤਾ। ਸੁਖਬੀਰ ਨੇ ਦਾਅਵਾ ਕੀਤਾ ਕਿ ਮੈਂ ਅਤੇ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੇ ਹਮੇਸ਼ਾ ਹੀ ਪ੍ਰੈੱਸ ਦਾ ਸਤਿਕਾਰ ਕੀਤਾ ਹੈ। ਬਾਦਲ ਨੇ ਕਿਹਾ ਕਿ ਪੱਤਰਕਾਰਾਂ ਦਾ ਕੰਮ ਹੁੰਦਾ ਹੈ ਕਿ ਸੱਚ ਨੂੰ ਉਜਾਗਰ ਕਰਨਾ।

ਉਹਨਾਂ ਨੇ ਕਿਹਾ ਕਿ ਜੇਕਰ ਹੁਣ ਪੱਤਰਕਾਰਾਂ ਨੇ ਸੱਚ ਬੋਲ ਕੇ ਮੌਜੂਦਾ ਸਰਕਾਰ ਦੇ ਵਿਰੁੱਧ ਖ਼ਬਰਾਂ ਚਲਾਈਆਂ ਹਨ ਤਾਂ, ਇਹ ਸਰਕਾਰ ਨੂੰ ਬੜੀ ਤਕਲੀਫ਼ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਦੀ ਲੜਾਈ ਲੋਕਾਂ ਦੀ ਆਜ਼ਾਦੀ ਦੀ ਲੜਾਈ ਹੈ। ਪੱਤਰਕਾਰਾਂ ਦੇ ਚੱਲਦੇ ਮੁਜ਼ਾਹਰੇ ਦੇ ਅੰਦਰ ਪੰਜਾਬੀ ਨਜ਼ਰੀਆ ਚੈਨਲ ਦੇ ਪੱਤਰਕਾਰ ਮੋਹਨ ਸਿੰਘ ਔਲਖ ਨੂੰ ਨਸ਼ਿਆਂ ਸਬੰਧੀ ਬਣਾਈ ਵੀਡੀਓ ਡਿਲੀਟ ਕਰਨ ਲਈ ਪੁਲਿਸ ਵੱਲੋਂ ਪਾਏ ਜਾ ਰਹੇ ਦਬਾਅ ਦੀ ਵੀ ਨਿੰਦਾ ਕੀਤੀ ਗਈ।

ਇਸ ਮੌਕੇ ਹੋਰਨਾਂ ਆਗੂਆਂ ਨੇ ਕਿਹਾ ਕਿ ਹੱਕ ਸੱਚ ਦੀ ਆਵਾਜ਼ ਕਦੇ ਵੀ ਬੰਦ ਨਹੀਂ ਕੀਤੀ ਜਾ ਸਕਦੀ। ਉਹਨਾਂ ਨੇ ਕਿਹਾ ਕਿ ਸਰਕਾਰ ਦੇ ਇਸ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਮੈਦਾਨ ਵਿੱਚ ਹਨ। ਉਹਨਾਂ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਪੱਤਰਕਾਰ ਮਨਿੰਦਰਜੀਤ ਸਿੱਧੂ ਨੇ ਸਟੇਜ਼ ਤੋਂ ਬੋਲਦਿਆਂ ਹੋਇਆ ਕਿਹਾ ਕਿ, 7 ਜਨਵਰੀ ਨੂੰ ਬਠਿੰਡਾ ਟੀਚਰ ਹੋਮ ਵਿਖੇ ਅਗਲੇ ਸੰਘਰਸ਼ ਮੀਟਿੰਗ ਕੀਤੀ ਜਾਵੇਗੀ।

 

Government School Teachers Union! ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਨਵੇਂ ਸਾਲ-2026 ਦਾ ਕੈਲੰਡਰ ਜਾਰੀ

 

Government School Teachers Union- ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕੀਤਾ ਜਾਵੇ! 

Punjab Network

ਲੁਧਿਆਣਾ, 04 ਜਨਵਰੀ 2025- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ (Government School Teachers Union) ਪੰਜਾਬ ਜ਼ਿਲ੍ਹਾ ਲੁਧਿਆਣਾ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਵੱਲੋਂ ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਨਵੇਂ ਸਾਲ 2026 ਦਾ ਕੈਲੰਡਰ ਜਾਰੀ ਕੀਤਾ ਗਿਆ।

ਇਹ ਕੈਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਪਰਮਿੰਦਰ ਪਾਲ ਸਿੰਘ ਕਾਲੀਆ ਜਿਲਾ ਲੁਧਿਆਣਾ ਪ੍ਰਧਾਨ, ਸੰਜੀਵ ਕੁਮਾਰ ਸੂਬਾ ਮੀਤ ਪ੍ਰਧਾਨ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।

ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਮਨੀਸ਼ ਸ਼ਰਮਾ, ਬਲਬੀਰ ਸਿੰਘ ਕੰਗ ਆਗੂਆਂ ਨੇ ਕਿਹਾ ਕਿ ਜਥੇਬੰਦੀ ਪਿਛਲੇ 18 ਸਾਲਾਂ ਤੋਂ ਲਗਾਤਾਰ ਕੈਲੰਡਰ ਜਾਰੀ ਕਰ ਰਹੀ ਹੈ ਅਤੇ ਕੈਲੰਡਰ ਵਿੱਚ ਜਥੇਬੰਦੀ ਦੇ ਲਿਖੇ ਉਦੇਸ਼ਾਂ ਵਿੱਚ ਹੁਕਮਰਾਨ ਸਰਕਾਰਾਂ ਤੋਂ ਮੰਗ ਕੀਤੀ ਗਈ ਹੈ ਕਿ ਨਵੀਂ ਸਿੱਖਿਆ ਨੀਤੀ 2020 ਤੁਰੰਤ ਰੱਦ ਕਰਕੇ ਕੋਠਾਰੀ ਸਿੱਖਿਆ ਕਮਿਸ਼ਨ (1964-66) ਵੱਲੋਂ ਤਜਵੀਜ਼ਤ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕੀਤਾ ਜਾਵੇ।

ਇਸ ਤੋਂ ਇਲਾਵਾ ਹੋਰ ਉਦੇਸ਼ਾਂ ਵਿੱਚ ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਾ, ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਵਾਉਣਾ, ਸਕੂਲ ਆਫ ਐਮੀਨੈਂਸ ਅਤੇ ਪੀ ਐਮ ਸ੍ਰੀ ਸਕੂਲਾਂ ਦੀ ਬਜਾਏ ਸਾਰਿਆਂ ਲਈ ਇਕਸਾਰ ਗੁਣਾਤਮਕ ਸਿੱਖਿਆ ਵਾਸਤੇ ਯਤਨ ਕਰਨੇ ਅਤੇ 10+2 ਜਮਾਤ ਤੱਕ ਮੁਫਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਵਾਉਣਾ, ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਤੇ ਭੱਤਿਆਂ ਨੂੰ ਲਾਗੂ ਕਰਵਾਉਣਾ, ਐਨ ਐਸ ਕਿਊ ਐਫ, ਕੰਪਿਊਟਰ ਅਧਿਆਪਕਾਂ, ਐਸੋਸੀਏਟ ਅਧਿਆਪਕਾਂ ਅਤੇ ਹੋਰ ਵਲੰਟੀਅਰਾਂ, ਕੱਚੇ ਅਤੇ ਠੇਕਾ ਅਧਾਰਤ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਿੱਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਵਾਉਣਾ, ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਲਈ ਬਣਦੇ ਸਹੀ ਤੇ ਸਾਰਥਿਕ ਤਨਖਾਹ ਸਕੇਲਾਂ ਦੀ ਪ੍ਰਾਪਤੀ ਕਰਨਾ, ਕੇਂਦਰੀ ਪੈਟਰਨ ‘ਤੇ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਵਾਉਣਾ, ਜਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਸੰਘਰਸ਼ ਕਰਨਾ ਆਦਿ ਮੁੱਖ ਉਦੇਸ਼ ਸ਼ਾਮਲ ਕੀਤੇ ਗਏ ਹਨ।

ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 16 ਜਨਵਰੀ ਨੂੰ ਜ਼ਿਲਾ ਪੱਧਰ ‘ਤੇ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਅਤੇ 18 ਜਨਵਰੀ ਨੂੰ ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਵੱਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਚਰਨ ਸਿੰਘ ਤਾਜਪੁਰੀ, ਨਰਿੰਦਰ ਪਾਲ ਸਿੰਘ ਬੁਰਜ ਲਿੱਟਾਂ, ਪਰਮਜੀਤ ਸਿੰਘ ਸਵੱਦੀ, ਸਤਵਿੰਦਰ ਪਾਲ ਸਿੰਘ ਦੋਰਾਹਾ, ਜੁਗਲ ਸ਼ਰਮਾ, ਕੁਲਦੀਪ ਸਿੰਘ ਪੱਖੋਵਾਲ ਪ੍ਰਧਾਨ, ਗਗਨਦੀਪ ਸਿੰਘ ਬੱਸੀਆਂ, ਦਰਸ਼ਨ ਸਿੰਘ ਮੋਹੀ ਆਦਿ ਆਗੂ ਹਾਜ਼ਰ ਸਨ।

 

ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਅਤੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

 

Punjab News- ਆਮ ਆਦਮੀ ਪਾਰਟੀ (AAP) ਦੇ ਨਾਲ ਜੁੜੇ ਇੱਕ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

Punjab Network

Punjab News- ਅੰਮ੍ਰਿਤਸਰ, 4 ਜਨਵਰੀ 2026- ਪੰਜਾਬ ਦੇ ਅੰਦਰ ਗੋਲੀਬਾਰੀ ਦੀਆਂ ਨਿੱਤ ਦਿਨ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਦੇ ਕਾਰਨ ਜਿੱਥੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਉੱਠ ਰਹੇ ਹਨ, ਉੱਥੇ ਸੂਬੇ ਦੀ ਕਾਨੂੰਨ ਵਿਵਸਥਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ।

ਤਾਜ਼ਾ ਜਾਣਕਾਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ (AAP) ਦੇ ਨਾਲ ਜੁੜੇ ਇੱਕ ਸੀਨੀਅਰ ਆਗੂ ਅਤੇ ਪਿੰਡ ਵਲਟੋਹਾ ਤੋਂ ਮੌਜੂਦਾ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਜਰਮਲ ਸਿੰਘ ਵਜੋਂ ਹੋਈ ਹੈ ਜੋ ਮੌਜੂਦਾ ਸਰਪੰਚ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਰਮਲ ਸਿੰਘ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਵਾਸਤੇ ਆਇਆ ਸੀ, ਜਿੱਥੇ ਮੌਜੂਦ ਅਣਪਛਾਤੇ ਹਮਲਾਵਰਾਂ ਨੇ ਜਰਮਲ ਸਿੰਘ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਦੀ ਗੂੰਜ ਦੇ ਨਾਲ ਪੂਰਾ ਰਿਜ਼ੋਰਟ ਗੂੰਜਣ ਲੱਗ ਗਿਆ, ਉੱਥੇ ਹੀ ਜ਼ਖਮੀ ਹਾਲਤ ਵਿੱਚ ਜਰਮਲ ਸਿੰਘ ਨੂੰ ਜਦੋਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤਾਂ ਉੱਥੇ ਇਲਾਜ ਦੌਰਾਨ ਜਰਮਲ ਸਿੰਘ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ AAP ਆਗੂ ਜਰਮਲ ਸਿੰਘ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਿਲ ਹੋਣ ਵਾਸਤੇ ਅੰਮ੍ਰਿਤਸਰ ਆਇਆ ਹੋਇਆ ਸੀ।

 

 

Punjab News: ਹੋਟਲ ਅਤੇ ਮਕਾਨ ਮਾਲਕਾਂ ਨੂੰ ਸਖ਼ਤ ਹੁਕਮ ਜਾਰੀ!

 

Punjab News: ਹੋਟਲ ਮਾਲਕ ਕਮਰੇ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦਾ ਆਈ.ਡੀ. ਪਰੂਫ ਜਰੂਰ ਲੈਣ, ਮਕਾਨ ਮਾਲਕਾਂ ਵੱਲੋਂ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਜਰੂਰੀ

Punjab Network

Punjab News: ਮੋਗਾ, 04 ਜਨਵਰੀ 2025- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।

ਉਹਨਾਂ ਕਿਹਾ ਕਿ ਹੋਟਲ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦੀ ਸ਼ਨਾਖਤ ਲਈ ਆਈ.ਡੀ. ਪਰੂਫ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜਰੂਰ ਲਿਆ ਜਾਵੇ। ਜੇਕਰ ਇੱਕ ਤੋਂ ਵੱਧ ਵਿਅਕਤੀਆਂ ਵੱਲੋਂ ਇੱਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ ਵਿੱਚ ਠਹਿਰਣ ਵਾਲੇ ਹਰ ਇੱਕ ਵਿਅਕਤੀ ਦਾ ਆਈ.ਡੀ. ਪਰੂਫ ਲਿਆ ਜਾਵੇ।

ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ ਵਿੱਚ ਠਹਿਰਣ ਵਾਲੇ ਵਿਅਕਤੀਆਂ ਵੱਲੋਂ ਜੋ ਮੋਬਾਇਲ ਨੰਬਰ ਦਿੱਤਾ ਜਾਂਦਾ ਹੈ ਉਹ ਉਹਨਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿੱਚ ਹੋਵੇ। ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਇਲ ਨੰਬਰ ਤੇ ਕਾਲ ਕਰਕੇ ਪਤਾ ਲਗਾਇਆ ਜਾ ਸਕਦਾ ਹੈ। ਹੋਟਲਾਂ ਵਿੱਚ ਠਹਿਰਣ ਵਾਲਿਆਂ ਦੀ ਸੂਚਨਾ ਸਮੇਂ ਸਮੇਂ ਸਿਰ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਵਾਈ ਜਾਵੇ।

ਜੇਕਰ ਹੋਟਲ ਮਾਲਕਾਂ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹਨਾਂ ਦੇ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ ਵਿੱਚ ਠਹਿਰਣ ਵਾਲੇ ਵਿਅਕਤੀ/ਵਿਅਕਤੀਆਂ ਵੱਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ ਵੱਲੋਂ ਇਸ ਬਾਰੇ ਨਜਦੀਕੀ ਥਾਣੇ ਵਿੱਚ ਸੂਚਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਹੋਟਲਾਂ ਵਿੱਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਜਰੂਰ ਕਰਵਾਉਣ ਅਤੇ ਉਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ।

ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ ਉਹਨਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ।

ਮਕਾਨ ਮਾਲਕਾਂ ਲਈ ਇਹ ਜਰੂਰੀ ਹੈ ਕਿ ਉਹਨਾਂ ਦੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਸਬੰਧਤ ਥਾਣੇ ਨੂੰ ਦਿੱਤਾ ਜਾਵੇ ਅਤੇ ਇਹਨਾਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾਵੇ। ਉਹਨਾਂ ਕਿਹਾ ਕਿ ਉਕਤ ਦੋਨੋਂ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।

 

Transfer News: ਪੰਜਾਬ ਸਰਕਾਰ ਵੱਲੋਂ 5 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

Transfer News: ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਦੀ ਲਿਸਟ ਵਿੱਚ ਪੰਜ ਤਹਿਸੀਲਾਂ ਦਾ ਜ਼ਿਕਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Transfer News, 4 ਜਨਵਰੀ 2026- ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਹੋਇਆਂ ਪੰਜ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਇਹਨਾਂ ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਦੀ ਲਿਸਟ ਵਿੱਚ, ਪੰਜ ਤਹਿਸੀਲਾਂ ਦਾ ਜ਼ਿਕਰ ਕੀਤਾ ਗਿਆ ਹੈ।

ਜਿਸ ਵਿੱਚ ਲੁਧਿਆਣਾ ਉੱਤਰੀ, ਗਿੱਦੜਬਾਹਾ, ਸੁਨਾਮ, ਪਾਤੜਾਂ ਅਤੇ ਹੁਸ਼ਿਆਰਪੁਰ ਦੀ ਹਰਿਆਣਾ ਤਹਿਸੀਲ ਸ਼ਾਮਿਲ ਹਨ।

ਪੰਜਾਬ ਨੈੱਟਵਰਕ ਕੋਲ ਮੌਜੂਦ ਸਰਕਾਰੀ ਪੱਤਰ ਦੇ ਮੁਤਾਬਕ, (1) ਰਮਨਦੀਪ ਸਿੰਘ ਨੂੰ ਲੁਧਿਆਣਾ ਉੱਤਰੀ ਦਾ ਨਾਇਬ ਤਹਿਸੀਲਦਾਰ ਲਾਇਆ ਗਿਆ ਹੈ।

ਇਸੇ ਤਰ੍ਹਾਂ (2) ਮੰਗੂ ਬਾਂਸਲ ਨੂੰ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਦਾ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ।

(3) ਰਿਤੂ ਕਪੂਰ ਸੁਨਾਮ ਦੇ ਨਾਇਬ ਤਹਿਸੀਲਦਾਰ ਹੋਣਗੇ।

ਇਸੇ ਤਰ੍ਹਾਂ ਹੀ (4) ਜੈ ਅਮਨਦੀਪ ਗੋਇਲ ਨੂੰ ਪਾਤੜਾਂ, ਪਟਿਆਲਾ ਦਾ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੱਤਰ ਮੁਤਾਬਕ (5) ਰਾਜ ਕੁਮਾਰ ਨੂੰ ਹਰਿਆਣਾ (ਹੁਸ਼ਿਆਰਪੁਰ) ਦਾ ਨਾਇਬ ਤਹਿਸੀਲਦਾਰ ਲਾਇਆ ਗਿਆ ਹੈ।

ਸਰਕਾਰ ਨੇ ਆਪਣੇ ਪੱਤਰ ਵਿੱਚ ਇਹ ਕਿਹਾ ਹੈ ਕਿ ਇਹਨਾਂ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਂਦਾ ਹੈ ਅਤੇ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਆਪਣੀ ਨਵੀਂ ਜਗ੍ਹਾ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।

 

Punjab News: ਪੰਜਾਬ ‘ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ! ਲੁਟੇਰਿਆਂ ਨੇ ਘਰ ‘ਚ ਵੜ੍ਹ ਕੇ ਕੀਤਾ ਨੌਜਵਾਨ ਦਾ ਕਤਲ

 

Punjab News: ਪੰਜਾਬ ‘ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ! ਲੁਟੇਰਿਆਂ ਨੇ ਘਰ ‘ਚ ਵੜ੍ਹ ਕੇ ਕੀਤਾ ਨੌਜਵਾਨ ਦਾ ਕਤਲ

ਲਹਿਰਾਗਾਗਾ 4 ਜਨਵਰੀ 2026 :

Punjab News/ Crime News: ਪੰਜਾਬ ਦੇ ਅੰਦਰ ਇੱਕ ਵਾਰ ਫਿਰ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ। ਲਹਿਰਾਗਾਗਾ ਵਿੱਚ ਲੰਘੀ ਰਾਤ ਤਿਨ ਲੁਟੇਰਿਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਉੱਥੇ ਹੀ ਨੌਜਵਾਨ ਦੀ ਮਾਂ ਬੰਧਕ ਬਣਾ ਕੇ ਘਰ ਵਿੱਚੋਂ ਕੀਮਤੀ ਸਮਾਨ ਲੁੱਟ ਲਿਆ।

ਇਸ ਸਬੰਧੀ ਲਹਿਰਾ ਪੁਲਿਸ ਦੇ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਾਗਰਣ ਦੀ ਖ਼ਬਰ ਅਨੁਸਾਰ, ਸਵਿੱਤਰੀ ਦੇਵੀ ਨੇ ਦੱਸਿਆ ਕਿ ਰਾਤ 10 ਵਜੇ ਘਰ ਅੰਦਰ 3 ਨੌਜਵਾਨਾਂ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਤੇ ਲੋਈਆਂ ਦੀ ਬੁੱਕਲ ਮਾਰੀ ਹੋਈ ਸੀ।

ਲੁਟੇਰਿਆਂ ਨੇ ਪਹਿਲਾਂ ਮੇਰਾ ਮੂੰਹ ਬੰਨ੍ਹਿਆ, ਮੇਰੇ ਮੂੰਹ ਉੱਤੇ ਰਜ਼ਾਈ ਦੇ ਕੇ ਮੈਨੂੰ ਦੱਬ ਲਿਆ ਤੇ ਫਿਰ ਮੇਰੇ ਬੇਟੇ ਕ੍ਰਿਸ਼ਨ ਕੁਮਾਰ ਨੂੰ ਵੀ ਬੰਨ੍ਹ ਲਿਆ। ਉਸਨੇ ਦੱਸਿਆ ਕਿ ਮੈਂ ਮੌਕਾ ਤਾੜ ਕੇ ਆਪਣੇ ਹੱਥ-ਪੈਰ ਖੋਲ੍ਹ ਕੇ ਬਾਹਰ ਆ ਕੇ ਗੁਆਂਢੀਆਂ ਨੂੰ ਜਗਾਇਆ। ਜਦੋਂ ਗੁਆਂਢੀਆਂ ਨੇ ਆ ਕੇ ਦੇਖਿਆ ਤਾਂ ਕ੍ਰਿਸ਼ਨ ਕੁਮਾਰ ਉਰਫ ਨੀਟਾ ਦੀ ਮੌਤ ਹੋ ਚੁੱਕੀ ਸੀ।

ਲੁਟੇਰੇ ਘਰ ਦੀਆਂ ਅਲਮਾਰੀਆਂ ਦੀ ਫਰੋਲਾ-ਫਰਾਲੀ ਕਰ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਚੁੱਕੇ ਸਨ। ਘਰ ਵਿਚ ਹੋਏ ਨੁਕਸਾਨ ਸਬੰਧੀ ਜਦੋਂ ਮ੍ਰਿਤਕ ਦੀ ਮਾਤਾ ਤੋਂ ਪੁੱਛਿਆ ਤਾਂ ਉਸਨੇ ਅਣਜਾਣਤਾ ਪ੍ਰਗਟਾਉਂਦਿਆਂ ਕਿਹਾ ਕਿ ਕਬੀਲਦਾਰੀ ਦਾ ਕ੍ਰਿਸ਼ਨ ਕੁਮਾਰ ਨੂੰ ਹੀ ਪਤਾ ਸੀ। ਉਸਨੂੰ ਘਰ ਵਿਚ ਹੋਏ ਨੁਕਸਾਨ ਬਾਰੇ ਕੁਝ ਵੀ ਪਤਾ ਨਹੀਂ ਹੈ, ਪ੍ਰੰਤੂ ਉਸਦੇ ਪੁੱਤਰ ਦੇ ਹੱਥ ਵਿਚ ਛਾਪਾਂ ਸਨ ਜੋ ਇਸ ਸਮੇਂ ਨਹੀਂ ਹਨ।

Punjab News/Crime News: ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ- ਡੀਐੱਸਪੀ 

ਇਸ ਘਟਨਾ ਉਪਰੰਤ ਥਾਣਾ ਲਹਿਰਾ ਦੀ ਪੁਲਿਸ ਘਟਨਾ ਸਥਾਨ ’ਤੇ ਪੁੱਜੀ ਤੇ ਮੌਕੇ ਦਾ ਜਾਇਜ਼ਾ ਲਿਆ। ਡੀਐੱਸਪੀ ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਖੰਗਾਲ ਰਹੀ ਹੈ। ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਜਲਦੀ ਹੀ ਲੁਟੇਰੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇਗਾ।