ਸ਼ਨੀਵਾਰ, ਮਈ 30, 2026
Home Blog Page 24

ਵੱਡੀ ਖ਼ਬਰ: ਅਕਾਲੀ ਆਗੂ ਵਿਰੁੱਧ FIR ਦਰਜ, ਨਾਬਾਲਗ ਕੁੜੀ ਨਾਲ ਜਿਣਸੀ ਸ਼ੋਸ਼ਣ ਦਾ ਦੋਸ਼

 

ਵੱਡੀ ਖ਼ਬਰ: ਅਕਾਲੀ ਆਗੂ ਵਿਰੁੱਧ POCSO ਐਕਟ ਤਹਿਤ FIR ਦਰਜ, ਨਾਬਾਲਗ ਕੁੜੀ ਨਾਲ ਜਿਣਸੀ ਸ਼ੋਸ਼ਣ ਦਾ ਦੋਸ਼

ਐਸ.ਏ.ਐਸ. ਨਗਰ (ਮੋਹਾਲੀ), 17 ਮਈ 2026: ਮੋਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਖ਼ਿਲਾਫ਼ ਇੱਕ ਸਾਢੇ 14 ਸਾਲ ਦੀ ਨਾਬਾਲਗ ਕੁੜੀ ਨਾਲ ਜਿਣਸੀ ਸ਼ੋਸ਼ਣ ਕਰਨ, ਉਸ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਆਰੋਪਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਦਰਜ ਹੋਈ ਐਫ.ਆਈ.ਆਰ. (FIR) ਮੁਤਾਬਕ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਹੁਤ ਹੀ ਗੰਭੀਰ ਅਤੇ ਦਿਲ ਕੰਬਾਊ ਦੋਸ਼ ਲਗਾਏ ਹਨ। ਪਿਤਾ ਨੇ ਦੱਸਿਆ ਕਿ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਪਹਿਲਾਂ ਉਨ੍ਹਾਂ ਦੇ ਪਰਿਵਾਰ ਦੇ ਭਰੋਸੇ ਦਾ ਨਾਜਾਇਜ਼ ਫਾਇਦਾ ਉਠਾਇਆ।

ਸ਼ਿਕਾਇਤਕਰਤਾ ਮੁਤਾਬਕ, ਮੁਲਜ਼ਮ ਨੇ ਪਹਿਲਾਂ ਉਸ ਦੀ ਪਤਨੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਸ ਨਾਲ ਨਜਾਇਜ਼ ਸੰਬੰਧ ਬਣਾ ਲਏ ਅਤੇ ਉਨ੍ਹਾਂ ਦਾ ਹੱਸਦਾ-ਖੇਡਦਾ ਘਰ ਬਰਬਾਦ ਕਰ ਦਿੱਤਾ। ਪਿਤਾ ਨੇ ਦੋਸ਼ ਲਾਇਆ ਕਿ ਇਸ ਤੋਂ ਵੀ ਮਨ ਨਾ ਭਰਨ ‘ਤੇ ਮੁਲਜ਼ਮ ਅਕਾਲੀ ਆਗੂ ਨੇ ਹੁਣ ਉਸ ਦੀ ਮਾਸੂਮ ਧੀ ਦੀ ਜ਼ਿੰਦਗੀ ਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੜਕੀ ਦਾ ਸਰੀਰਕ ਤੇ ਜਿਣਸੀ ਸ਼ੋਸ਼ਣ ਕਰਨ ਦਾ ਯਤਨ ਕੀਤਾ।

ਪੀੜਤ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਵੱਲੋਂ ਨਾਬਾਲਗ ਲੜਕੀ ਨੂੰ ਬੰਧਕ ਬਣਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਗਈ। ਇੰਨਾ ਹੀ ਨਹੀਂ, ਜਦੋਂ ਪਰਿਵਾਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਮੁਲਜ਼ਮ ਨੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿਵਾਈਆਂ ਤਾਂ ਜੋ ਪਰਿਵਾਰ ਡਰ ਕੇ ਪੁਲਿਸ ਕੋਲ ਨਾ ਜਾਵੇ।

ਮੋਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦਿਆਂ ਮੁਲਜ਼ਮ ਖ਼ਿਲਾਫ਼ ਨਵੇਂ ਕਾਨੂੰਨ ਭਾਰਤੀ ਨਿਆ ਸੰਹਿਤਾ (BNS) ਦੀਆਂ ਸੰਬੰਧਿਤ ਧਾਰਾਵਾਂ ਅਤੇ ਪੋਕਸੋ ਐਕਟ (POCSO Act) ਦੀ ਸਖ਼ਤ ਧਾਰਾ 6 (Aggravated Penetrative Sexual Assault) ਤਹਿਤ ਥਾਣਾ ਮਟੌਰ ਵਿਖੇ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ।

 

ਸਿੱਖਿਆ ਵਿਭਾਗ ਦੇ 1007 ਦਫ਼ਤਰੀ ਮੁਲਾਜ਼ਮਾਂ ਦਾ ਵੱਡਾ ਐਲਾਨ! ਤਨਖਾਹ ਕਟੌਤੀ ਦੇ ਰੋਸ ਵਜੋਂ 23 ਮਈ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣਗੇ ਆਪਣੇ ਬੱਚੇ

 

ਪਹਿਲਾਂ 31000 ਰੁਪਏ ਤਨਖਾਹ ਕਟੌਤੀ ਕੀਤੀ ਤੇ ਹੁਣ 2 ਮਹੀਨਿਆਂ ਤੋਂ ਤਨਖਾਹਾਂ ਵੀ ਰੋਕੀਆਂ

31000 ਤਨਖਾਹ ਕਟੌਤੀ ਦੇ ਰੋਸ ਵਜੋਂ 23 ਮਈ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਬੱਚੇ ਛੱਡਣ ਜਾਣਗੇ 1007 ਦਫਤਰੀ ਮੁਲਾਜ਼ਮ

1007 ਮੁਲਾਜ਼ਮਾਂ ਲਈ ਕੇਂਦਰ ਸਰਕਾਰ ਤੋਂ ਮਿਲਦੇ ਫੰਡ ਵਿਚੋਂ ਹਰ ਸਾਲ 23 ਕਰੋੜ ਦੀ ਬੱਚਤ ਕਰਕੇ ਖਜ਼ਾਨੇ ਜਮ੍ਹਾ ਕਰਵਾਉਣਾ ਚਾਹੁੰਦੀ ਸੂਬਾ ਸਰਕਾਰ

ਮੋਹਾਲੀ, 17 ਮਈ 2026- ਇੱਕ ਪਾਸੇ ਸੂਬਾ ਸਰਕਾਰ ਦੇ ਮੁੱਖੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਇਸ ਗੱਲ ‘ਤੇ ਸਰਕਾਰ ਦੀ ਤਾਰੀਫ਼ ਕਰਦੇ ਨਹੀਂ ਥੱਕਦੇ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਰ ਨਾਗਰਿਕ ਨੂੰ ਹਰ ਸਹੂਲਤ ਦਿੱਤੀ ਹੈ ਅਤੇ ਸੂਬੇ ਕੋਲ ਵਿੱਤੀ ਸੰਸਾਧਨਾਂ ਦੀ ਕੋਈ ਥੁੜ ਨਹੀਂ ਹੈ, ਪਰ ਦੂਜੇ ਪਾਸੇ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ।

ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਤੋਂ ਪੂਰੇ ਫੰਡ ਮਿਲਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ 1007 ਦਫਤਰੀ ਮੁਲਾਜ਼ਮਾਂ ਦੀਆਂ ਫਰਵਰੀ 2026 ਤੋਂ ਤਨਖਾਹਾਂ ‘ਤੇ 21000 ਤੋਂ 31000 ਤੱਕ ਦਾ ਕੱਟ ਲਗਾ ਦਿੱਤਾ ਹੈ।

ਸਿੱਖਿਆ ਵਿਭਾਗ ਵੱਲੋਂ ਪਹਿਲਾਂ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000-31000 ਦਾ ਕੱਟ ਲਗਾਇਆ ਗਿਆ ਅਤੇ ਹੁਣ ਮਾਰਚ 2026 ਤੋਂ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ, ਜਿਸ ਕਰਕੇ ਮੁਲਾਜ਼ਮ ਵਿੱਤੀ ਸੰਕਟ ਵਿਚੋਂ ਗੁਜ਼ਰਨ ਲਈ ਮਜ਼ਬੂਰ ਹੋ ਰਹੇ ਹਨ ਕਿਉਂਕਿ ਇਹਨਾਂ ਦਿਨਾਂ ਦੌਰਾਨ ਬੱਚਿਆਂ ਦੇ ਪੇਪਰ ਅਤੇ ਨਵੀਆਂ ਐਡਮਿਸ਼ਨਾਂ ਲਈ ਸਕੂਲਾਂ ਵਿਚ ਦਾਖਲੇ, ਬੱਚਿਆਂ ਲਈ ਕਿਤਾਬਾਂ, ਵਰਦੀਆਂ ਆਦਿ ਲੈਣੇ ਹੁੰਦੇ ਹਨ।

ਇਹ 1007 ਕਰਮਚਾਰੀ ਲੰਬੇ ਸਮੇਂ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ ਕਰਨ ਦੇ ਨਾਲ ਨਾਲ ਕਰਮਚਾਰੀਆਂ ਦੀ ਤਨਖਾਹ ‘ਤੇ 21000 ਤੋਂ 31000 ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ, ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ।

ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਿਸ ਦੌਰਾਨ ਕਰਮਚਾਰੀਆਂ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਸੀ।

ਮਿਤੀ 03 ਮਾਰਚ 2026, 16 ਅਪ੍ਰੈਲ 2026 ਅਤੇ 13 ਮਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਅਤੇ ਸਿਵਲ ਸਕੱਤਰੇਤ ਵਿਖੇ ਹੋਈਆਂ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮੁੜ ਭਰੋਸਾ ਦਿੱਤਾ ਗਿਆ ਸੀ ਕਿ ਤਨਖਾਹ ਕਟੌਤੀ ਨੂੰ ਰੋਕ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਪ੍ਰੰਤੂ ਮਸਲੇ ਜਿਉਂ ਦੇ ਤਿਉਂ ਹਨ, ਹੋਰ ਤਾਂ ਹੋਰ ਕਰਮਚਾਰੀਆਂ ਦੀਆਂ ਮਾਰਚ 2026 ਤੋਂ ਤਨਖਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ।

ਜਥੇਬੰਦੀ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਗੁਰਮੀਤ ਸਿੰਘ ਭੂੰਦੜ, ਜਗਮੋਹਨ ਸਿੰਘ, ਵਿਕਾਸ ਕੁਮਾਰ, ਵਰਿੰਦਰ ਸਿੰਘ ਜਵੈਲ, ਜੈਨ ਚਮਕੋਰ ਸਿੰਘ, ਜਗਸੀਰ ਸਿੰਘ, ਬਲਜਿੰਦਰ ਸਿੰਘ, ਅਮਨ ਥਾਪਰ, ਜਨਕ ਸਿੰਘ ਦਾ ਕਹਿਣਾ ਹੈ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਂ ਕੈਬਨਿਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ।

ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾਉਣ ਦੀ ਬਜ਼ਾਏ ਤਨਖਾਹਾਂ ‘ਤੇ ਕੱਟ ਲਗਾ ਕੇ ਖ਼ਜ਼ਾਨਾ ਭਰਨ ਦੀਆਂ ਵਿਉਂਤਾਂ ਘੜ ਰਹੀ ਹੈ। ਆਗੂਆਂ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੇ ਉਲਟ ਜਾ ਕੇ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮਾਂ ਦਾ ਸੋਸ਼ਣ ਕਰਨ ‘ਤੇ ਤੁਲੀ ਹੋਈ ਹੈ।

ਵਿੱਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੋ ਕਰਮਚਾਰੀ ਅੱਜ 45000 ਤੋਂ 50000 ਤਨਖਾਹ ਲੈ ਰਹੇ ਹਨ ਉਨ੍ਹਾਂ ਦੀ ਤਨਖਾਹ ਦਾ ਕੇਂਦਰ ਦੀ ਸਰਕਾਰ ਤੋਂ ਹਰ ਸਾਲ ਸਮੇਤ ਸਲਾਨਾ ਵਾਧੇ ਨਾਲ ਫੰਡ ਪ੍ਰਾਪਤ ਕਰਨਾ ਹੈ ਪਰ ਕਰਮਚਾਰੀਆਂ ਨੂੰ ਸਿਰਫ ਬੇਸਿਕ ਤਨਖਾਹ 19900 ‘ਤੇ ਕਟੌਤੀ ਉਪਰੰਤ 17700 ਦੇਣੀ ਹੈ।

ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਹਰ ਵਾਰ ਭਰੋਸਾ ਤਾਂ ਦਿੰਦੇ ਹਨ ਪਰ ਸੂਬੇ ਦੀ ਅਫਸਰਸ਼ਾਹੀ ਲੱਗਦਾ ਹੈ ਵਿੱਤ ਮੰਤਰੀ ਦੀ ਵੀ ਨਹੀਂ ਮੰਨ ਰਹੀ। ਆਗੂਆਂ ਨੇ ਕਿਹਾ ਕਿ 21000 ਤੋਂ 31000 ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 23 ਮਈ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।

 

ਚੋਣਾਂ ਤੋਂ ਪਹਿਲਾਂ AAP ਨੂੰ ਮਿਲੀ ਵੱਡੀ ਮਜ਼ਬੂਤੀ! 50 ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

 

MC ਚੋਣਾਂ ਤੋਂ ਪਹਿਲਾਂ AAP ਨੂੰ ਮਿਲੀ ਵੱਡੀ ਮਜ਼ਬੂਤੀ; 50 ਪਰਿਵਾਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ 2026- ਆਉਣ ਵਾਲੀਆਂ MC ਚੋਣਾਂ ਤੋਂ ਪਹਿਲਾਂ ਹਲਕਾ ਧੂਰੀ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਬਹੁਤ ਵੱਡੀ ਮਜ਼ਬੂਤੀ ਮਿਲੀ, ਜਦੋਂ ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. (OSD) ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਿੱਘਾ ਸਵਾਗਤ ਕੀਤਾ ਅਤੇ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਨਵੇਂ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਓਐਸਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਸਦਕਾ ਅੱਜ ਪੰਜਾਬ ਦਾ ਹਰ ਵਰਗ ਖੁਸ਼ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਲੋਕ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਕਾਫ਼ਲੇ ਨਾਲ ਜੁੜ ਰਹੇ ਹਨ।

ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਮਿਲਜੁਲ ਕੇ ਹਲਕਾ ਧੂਰੀ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੱਤੀ ਜਾਵੇਗੀ ਅਤੇ ਧੂਰੀ ਸ਼ਹਿਰ ਨੂੰ ਪੂਰੇ ਪੰਜਾਬ ਵਿੱਚ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਲਿਆ ਅਹਿਦ

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਉੱਘੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਦਰਜਨਾਂ ਸਾਥੀਆਂ ਅਤੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।

ਅਖੀਰ ਵਿੱਚ ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣਾਂ ਦੇ ਇਸ ਮਾਹੌਲ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਸ਼ਾਮਲ ਹੋਣਾ ਵਿਰੋਧੀਆਂ ਲਈ ਵੱਡਾ ਝਟਕਾ ਹੈ।

 

 

BREAKING: ਕੀ MLA ਜੌੜਾਮਾਜਰਾ ਛੱਡਣਗੇ AAP? ਪਾਰਟੀ ਬਦਲਣ ਦੀਆਂ ਅਟਕਲਾਂ ‘ਤੇ ਸਾਬਕਾ ਮੰਤਰੀ ਨੇ ਤੋੜੀ ਚੁੱਪ

 

BREAKING: ਕੀ ਚੇਤਨ ਸਿੰਘ ਜੌੜਾਮਾਜਰਾ ਛੱਡਣਗੇ AAP? ਪਾਰਟੀ ਬਦਲਣ ਦੀਆਂ ਅਟਕਲਾਂ ‘ਤੇ ਸਾਬਕਾ ਮੰਤਰੀ ਨੇ ਤੋੜੀ ਚੁੱਪ

ਪਾਰਟੀ ਛੱਡਣ ਦੀਆਂ ਖ਼ਬਰਾਂ ਨੂੰ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਸਿਰਫ਼ ਅਫ਼ਵਾਹ

“ਮੈਂ ਅੱਜ ਵੀ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹਾਂ ਅਤੇ ਹਮੇਸ਼ਾਂ ਵਫ਼ਾਦਾਰ ਰਹਾਂਗਾ” – ਜੌੜਾਮਾਜਰਾ

ਸਾਬਕਾ ਮੰਤਰੀ ਨੇ ਵਿਰੋਧੀਆਂ ਅਤੇ ਸ਼ਰਾਰਤੀ ਅੰਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਚੰਡੀਗੜ੍ਹ/ਪਟਿਆਲਾ, 17 May 2026-

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਪਾਰਟੀ ਛੱਡਣ ਅਤੇ ਕਿਸੇ ਦੂਜੇ ਸਿਆਸੀ ਦਲ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ੀ ਨਾਲ ਚੱਲ ਰਹੀਆਂ ਸਨ।

ਇਨ੍ਹਾਂ ਸਿਆਸੀ ਚਰਚਾਵਾਂ ਅਤੇ ਅਫ਼ਵਾਹਾਂ ‘ਤੇ ਹੁਣ ਖੁਦ ਚੇਤਨ ਸਿੰਘ ਜੌੜਾਮਾਜਰਾ ਨੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਪਾਰਟੀ ਛੱਡਣ ਦੀਆਂ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਆਪਣੀ ਸਿਆਸੀ ਸਥਿਤੀ ਸਪੱਸ਼ਟ ਕਰਦਿਆਂ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ, “ਮੈਂ, ਚੇਤਨ ਸਿੰਘ ਜੌੜਾਮਾਜਰਾ, ਅੱਜ ਵੀ ਆਮ ਆਦਮੀ ਪਾਰਟੀ (AAP) ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹਾਂ। ਮੈਂ ਅਤੀਤ ਵਿੱਚ ਵੀ ਪਾਰਟੀ ਲਈ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਹਮੇਸ਼ਾਂ ਪਾਰਟੀ ਦਾ ਇੱਕ ਵਫ਼ਾਦਾਰ ਸਿਪਾਹੀ ਬਣ ਕੇ ਰਹਾਂਗਾ।”

ਜੌੜਾਮਾਜਰਾ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ

ਸੋਸ਼ਲ ਮੀਡੀਆ ਅਤੇ ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਖ਼ਬਰਾਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਨਿੱਜੀ ਹਿੱਤਾਂ ਜਾਂ ਸਿਆਸੀ ਲਾਹੇ ਲਈ ਜਾਣਬੁੱਝ ਕੇ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਜਨਤਾ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਬੇਬੁਨਿਆਦ ਗੱਲਾਂ ਤੋਂ ਸਾਵਧਾਨ ਰਹਿਣ।

ਜੌੜਾਮਾਜਰਾ ਨੇ ਅੱਗੇ ਕਿਹਾ, “ਮੇਰਾ ਵਿਸ਼ਵਾਸ ਸਿਰਫ਼ ਤੇ ਸਿਰਫ਼ ਲੋਕਾਂ ਦੀ ਨਿਰਪੱਖ ਸੇਵਾ ਕਰਨ ਅਤੇ ਪਾਰਟੀ ਦੀ ਲੋਕ-ਪੱਖੀ ਸੋਚ ਨੂੰ ਅੱਗੇ ਵਧਾਉਣ ਵਿੱਚ ਹੈ। ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ।”

ਦੱਸਣਯੋਗ ਹੈ ਕਿ ਚੇਤਨ ਸਿੰਘ ਜੌੜਾਮਾਜਰਾ ਦੇ ਇਸ ਸਪੱਸ਼ਟ ਬਿਆਨ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਵਿਰੋਧੀਆਂ ਦੇ ਦਾਅਵਿਆਂ ਨੂੰ ਝਟਕਾ ਲੱਗਾ ਹੈ, ਉੱਥੇ ਹੀ ‘ਆਪ’ ਖੇਮੇ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

 

Punjab School Summer Vacations: ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ, ਪੜ੍ਹੋ ਵੇਰਵਾ

 

Punjab School Summer Vacations: ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ, ਪੜ੍ਹੋ ਵੇਰਵਾ

ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ 1 ਜੂਨ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਹੋਣ ਦੇ ਆਸਾਰ

ਪੰਜਾਬ ਦੇ ਸਕੂਲਾਂ ਵਿੱਚ ਮਈ 2026 ਦੇ ਆਖਰੀ ਹਫ਼ਤੇ ਤੋਂ ਗਰਮੀਆਂ ਦੀਆਂ ਛੁੱਟੀਆਂ ਮਿਲ ਸਕਦੀਆਂ ਹਨ, ਹਾਲਾਂਕਿ ਅਧਿਕਾਰਤ ਤਾਰੀਖਾਂ ਦੀ ਅਜੇ ਉਡੀਕ

ਚੰਡੀਗੜ੍ਹ, 17 ਮਈ 2026:

Punjab School Summer Vacations: ਪੰਜਾਬ ਵਿੱਚ ਹੁਣ ਸੂਰਜ ਦੇ ਤੇਵਰ ਤਿੱਖੇ ਹੋਣ ਲੱਗੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਵਿੱਚ ਗਰਮੀ ਦਾ ਕਹਿਰ ਵਧਣ ਦੀ ਚੇਤਾਵਨੀ ਦਿੰਦਿਆਂ ਸੂਬੇ ਦੇ ਕਈ ਜ਼ਿਲ੍ਹਿਆਂ ਲਈ 21 ਮਈ ਤੱਕ ‘ਹੀਟਵੇਵ’ (Heatwave Alert) ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।

ਇਸ ਵਧਦੀ ਹੋਈ ਗਰਮੀ ਦੇ ਦੌਰਾਨ ਹੁਣ ਸਕੂਲੀ ਬੱਚਿਆਂ ਅਤੇ ਮਾਪਿਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਸੂਬੇ ਵਿੱਚ ਲਗਾਤਾਰ ਵਧ ਰਹੇ ਪਾਰੇ ਅਤੇ ਤੇਜ਼ ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਸੂਤਰਾਂ ਮੁਤਾਬਕ, ਉੱਤਰੀ ਭਾਰਤ ਵਿੱਚ ਵਧਦੀ ਗਰਮੀ ਦੀ ਲਹਿਰ ਦੇ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਪੰਜਾਬ 2026 ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਈ 2026 ਦੇ ਆਖਰੀ ਹਫ਼ਤੇ ਤੋਂ ਗਰਮੀਆਂ ਦੀਆਂ ਛੁੱਟੀਆਂ ਮਿਲ ਸਕਦੀਆਂ ਹਨ, ਹਾਲਾਂਕਿ ਅਧਿਕਾਰਤ ਤਾਰੀਖਾਂ ਦੀ ਅਜੇ ਉਡੀਕ ਹੈ।

ਜੇਕਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਉਮੀਦ ਤੋਂ ਜ਼ਿਆਦਾ ਵਧਦਾ ਹੈ, ਤਾਂ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਛੁੱਟੀਆਂ ਨੂੰ ਸਮੇਂ ਤੋਂ ਪਹਿਲਾਂ ਵੀ ਐਲਾਨਿਆ ਜਾ ਸਕਦਾ ਹੈ।

ਮੌਸਮ ਵਿਭਾਗ ਵੱਲੋਂ 21 ਮਈ ਤੱਕ ‘ਹੀਟਵੇਵ’ ਦਾ ਅਲਰਟ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਕੁਝ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਰਹੇਗਾ।

ਉਨ੍ਹਾਂ ਮੁਤਾਬਕ, ਅਗਲੇ ਹਫ਼ਤੇ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦਾ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ, ਜਿਸ ਕਾਰਨ ਦਿਨ ਵੇਲੇ ਹਾਲਾਤ ਹੋਰ ਵੀ ਭਾਰੇ ਹੋ ਜਾਣਗੇ।

ਮੌਸਮ ਵਿਭਾਗ ਨੇ ਖ਼ਾਸ ਤੌਰ ‘ਤੇ 20 ਮਈ ਤੱਕ ਪੰਜਾਬ ਦੇ ਮਾਲਵਾ ਖੇਤਰ ਦੇ 7 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਤੀਬਰ ‘ਹੀਟਵੇਵ’ ਚੱਲਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਸ਼ਾਮਲ ਹਨ।

ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਗਈ ਹੈ।

 

ਵੱਡੀ ਖ਼ਬਰ: Punjab Vigilance ਵੱਲੋਂ ਰਿਸ਼ਵਤ ਲੈਂਦੇ 2 ਅਧਿਕਾਰੀਆਂ ਸਮੇਤ ਤਿੰਨ ਮੁਲਾਜ਼ਮ ਗ੍ਰਿਫ਼ਤਾਰ

 

ਵੱਡੀ ਖ਼ਬਰ: Punjab Vigilance ਵੱਲੋਂ ਰਿਸ਼ਵਤ ਲੈਂਦੇ 2 ਅਧਿਕਾਰੀਆਂ ਸਮੇਤ ਤਿੰਨ ਮੁਲਾਜ਼ਮ ਗ੍ਰਿਫ਼ਤਾਰ

ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab Network

ਚੰਡੀਗੜ੍ਹ, 17 ਮਈ, 2026: ਪੰਜਾਬ ਵਿਜੀਲੈਂਸ ਬਿਊਰੋ (Punjab Vigilance) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ (PSPCL) ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ (Punjab Vigilance) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ ‘ਤੇ 02 ਸੋਲਰ ਸਿਸਟਮ ਲਗਾਏ ਸਨ।

PSPCL ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ ‘ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Weather Update: ਪੰਜਾਬ ‘ਚ ਗਰਮੀ ਦਾ ਕਹਿਰ! ਮੌਸਮ ਵਿਭਾਗ ਵੱਲੋਂ 21 ਮਈ ਤੱਕ ‘ਹੀਟਵੇਵ’ ਦਾ ਅਲਰਟ; ਜਾਣੋ ਕਦੋਂ ਤੋਂ ਹੋਣਗੀਆਂ ਸਕੂਲਾਂ ‘ਚ ਛੁੱਟੀਆਂ

 

Weather Update: ਪੰਜਾਬ ‘ਚ ਗਰਮੀ ਦਾ ਕਹਿਰ! ਮੌਸਮ ਵਿਭਾਗ ਵੱਲੋਂ 21 ਮਈ ਤੱਕ ‘ਹੀਟਵੇਵ’ ਦਾ ਅਲਰਟ; ਜਾਣੋ ਕਦੋਂ ਤੋਂ ਹੋਣਗੀਆਂ ਸਕੂਲਾਂ ‘ਚ ਛੁੱਟੀਆਂ

ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਹੋਰ ਵਾਧਾ ਹੋਣ ਦੀ ਸੰਭਾਵਨਾ; ਮੌਸਮ ਰਹੇਗਾ ਪੂਰੀ ਤਰ੍ਹਾਂ ਖੁਸ਼ਕ

ਮਾਲਵਾ ਦੇ 7 ਜ਼ਿਲ੍ਹਿਆਂ ਵਿੱਚ 16 ਤੋਂ 20 ਮਈ ਤੱਕ ਲੂ (Heatwave) ਚੱਲਣ ਦਾ ‘ਯੈਲੋ ਅਲਰਟ’

ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਹੋਣ ਦੇ ਆਸਾਰ

ਚੰਡੀਗੜ੍ਹ, 17 ਮਈ 2026:

ਪੰਜਾਬ ਵਿੱਚ ਹੁਣ ਸੂਰਜ ਦੇ ਤੇਵਰ ਤਿੱਖੇ ਹੋਣ ਲੱਗੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਵਿੱਚ ਗਰਮੀ ਦਾ ਕਹਿਰ ਵਧਣ ਦੀ ਚੇਤਾਵਨੀ ਦਿੰਦਿਆਂ ਸੂਬੇ ਦੇ ਕਈ ਜ਼ਿਲ੍ਹਿਆਂ ਲਈ 21 ਮਈ ਤੱਕ ‘ਹੀਟਵੇਵ’ (Heatwave Alert) ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਕੁਝ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਰਹੇਗਾ।

ਉਨ੍ਹਾਂ ਮੁਤਾਬਕ, ਅਗਲੇ ਹਫ਼ਤੇ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦਾ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ, ਜਿਸ ਕਾਰਨ ਦਿਨ ਵੇਲੇ ਹਾਲਾਤ ਹੋਰ ਵੀ ਭਾਰੇ ਹੋ ਜਾਣਗੇ।

ਮੌਸਮ ਵਿਭਾਗ ਨੇ ਖ਼ਾਸ ਤੌਰ ‘ਤੇ 16 ਮਈ ਤੋਂ 20 ਮਈ ਤੱਕ ਪੰਜਾਬ ਦੇ ਮਾਲਵਾ ਖੇਤਰ ਦੇ 7 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਤੀਬਰ ‘ਹੀਟਵੇਵ’ ਚੱਲਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਸ਼ਾਮਲ ਹਨ।

ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਸਕੂਲੀ ਛੁੱਟੀਆਂ ਬਾਰੇ ਵੱਡੀ ਅਪਡੇਟ (School Summer Vacations)

ਇਸ ਵਧਦੀ ਹੋਈ ਗਰਮੀ ਦੇ ਦੌਰਾਨ ਹੁਣ ਸਕੂਲੀ ਬੱਚਿਆਂ ਅਤੇ ਮਾਪਿਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਵਧ ਰਹੇ ਪਾਰੇ ਅਤੇ ਤੇਜ਼ ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਸੂਤਰਾਂ ਮੁਤਾਬਕ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 1 ਜਾਂ 2 ਜੂਨ ਤੋਂ ਸ਼ੁਰੂ ਹੋ ਸਕਦੀਆਂ ਹਨ, ਜੋ ਕਿ 30 ਜੂਨ ਤੱਕ ਜਾਰੀ ਰਹਿਣਗੀਆਂ। ਜੇਕਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਉਮੀਦ ਤੋਂ ਜ਼ਿਆਦਾ ਵਧਦਾ ਹੈ, ਤਾਂ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਛੁੱਟੀਆਂ ਨੂੰ ਸਮੇਂ ਤੋਂ ਪਹਿਲਾਂ ਵੀ ਐਲਾਨਿਆ ਜਾ ਸਕਦਾ ਹੈ।

 

Punjab Holiday Alert: ਪੰਜਾਬ ‘ਚ 27 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

 

Punjab Holiday Alert: ਪੰਜਾਬ ‘ਚ 27 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ; 26 ਮਈ ਨੂੰ ਵੀ ਛੁੱਟੀ ਦੀ ਉੱਠੀ ਮੰਗ

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲੀ ਬੱਚਿਆਂ ਅਤੇ ਮੁਲਾਜ਼ਮਾਂ ਲਈ ਰਾਹਤ ਦੀ ਖ਼ਬਰ

27 ਮਈ ਬੁੱਧਵਾਰ ਨੂੰ ‘ਈਦ-ਉੱਲ-ਜੂਹਾ’ (ਬਕਰੀਦ) ਦੇ ਸਬੰਧ ਵਿੱਚ ਸੂਬੇ ਭਰ ‘ਚ ਰਹੇਗੀ ਛੁੱਟੀ

Punjab Holiday Alert- ਚੰਡੀਗੜ੍ਹ/ਮੋਹਾਲੀ, 17 ਮਈ 2026- ਕਹਿਰ ਦੀ ਗਰਮੀ ਦੇ ਇਸ ਮੌਸਮ ਵਿੱਚ ਜਿੱਥੇ ਸਕੂਲੀ ਬੱਚੇ ਅਤੇ ਮਾਪੇ ਗਰਮੀਆਂ ਦੀਆਂ ਛੁੱਟੀਆਂ (Summer Vacations) ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉੱਥੇ ਹੀ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਵਿੱਚ ਮਈ ਮਹੀਨੇ ਦੇ ਅਖੀਰ ਵਿੱਚ ਇੱਕ ਸਰਕਾਰੀ ਛੁੱਟੀ ਆ ਰਹੀ ਹੈ, ਜਿਸ ਕਾਰਨ ਲਗਾਤਾਰ ਆ ਰਹੇ ਵਰਕਿੰਗ ਦਿਨਾਂ ਦੌਰਾਨ ਲੋਕਾਂ ਨੂੰ ਇੱਕ ਦਿਨ ਦਾ ਆਰਾਮ ਮਿਲੇਗਾ।

ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਕੈਲੰਡਰ ਮੁਤਾਬਕ, ਆਉਣ ਵਾਲੇ ਬੁੱਧਵਾਰ ਯਾਨੀ 27 ਮਈ 2026 ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉੱਲ-ਜੂਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਹੋਣ ਕਾਰਨ ਪੰਜਾਬ ਦੇ ਸਮੂਹ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਜੂਨ ਮਹੀਨੇ ਤੋਂ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਪੱਕੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਤੋਂ ਠੀਕ ਪਹਿਲਾਂ ਇਹ ਛੁੱਟੀ ਬੱਚਿਆਂ ਲਈ ਵੱਡੀ ਰਾਹਤ ਲੈ ਕੇ ਆਵੇਗੀ।

26 ਮਈ ਨੂੰ ਮੋਹਾਲੀ ਚੋਣਾਂ ਕਾਰਨ ਲਾਜ਼ਮੀ ਛੁੱਟੀ ਦੀ ਮੰਗ

ਦੂਜੇ ਪਾਸੇ, ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਇੱਕ ਅਹਿਮ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਮਈ ਨੂੰ ਮੋਹਾਲੀ ਵਿੱਚ ਮਿਊਂਸੀਪਲ (ਨਗਰ ਨਿਗਮ) ਚੋਣਾਂ ਹੋਣ ਜਾ ਰਹੀਆਂ ਹਨ, ਜੋ ਕਿ ਲੋਕਤੰਤਰ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ।

ਇਹ ਚੋਣਾਂ ਸਥਾਨਕ ਸਰਕਾਰ ਅਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਦੀਆਂ ਹਨ, ਜਿਸ ਵਿੱਚ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵਰਮਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ 26 ਮਈ ਨੂੰ ਮੰਗਲਵਾਰ ਹੈ, ਜੋ ਕਿ ਇੱਕ ਆਮ ਵਰਕਿੰਗ ਦਿਨ ਹੈ।

ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਇੰਸਟੀਚਿਊਸ਼ਨ, ਆਈ.ਟੀ. ਕੰਪਨੀਆਂ, ਫੈਕਟਰੀਆਂ ਅਤੇ ਨਿੱਜੀ ਹਸਪਤਾਲ ਹਨ, ਜਿੱਥੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਕਈ ਲੋਕ ਆਪਣੇ ਵੋਟ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਤੁਰੰਤ ਹੁਕਮ ਜਾਰੀ ਕਰੇ ਤਾਂ ਜੋ 26 ਮਈ ਨੂੰ ਵੋਟਿੰਗ ਵਾਲੇ ਦਿਨ ਮੋਹਾਲੀ ਦੇ ਸਮੂਹ ਨਿੱਜੀ ਅਦਾਰਿਆਂ, ਕੰਪਨੀਆਂ ਅਤੇ ਹਸਪਤਾਲਾਂ ਦੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ‘ਤੇ (Paid Holiday) ਛੁੱਟੀ ਦਿੱਤੀ ਜਾਵੇ ਤਾਂ ਜੋ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਸਭ ਦੀ ਭਾਗੀਦਾਰੀ ਯਕੀਨੀ ਬਣ ਸਕੇ।

 

 

SBI Recruitment: SBI ਵੱਲੋਂ ਕੰਕਰੈਂਟ ਆਡੀਟਰ ਦੇ ਅਹੁਦਿਆਂ ‘ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ; 11 ਜੂਨ ਤੱਕ ਕਰੋ ਅਪਲਾਈ

 

SBI Recruitment: ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਕੰਕਰੈਂਟ ਆਡੀਟਰ ਦੇ ਅਹੁਦਿਆਂ ‘ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ; 11 ਜੂਨ ਤੱਕ ਕਰੋ ਅਪਲਾਈ

ਕੰਕਰੈਂਟ ਆਡੀਟਰ ਦੇ ਅਹੁਦਿਆਂ ‘ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ- MMGS-III ਤੋਂ TEGS-VI ਗ੍ਰੇਡ ਤੱਕ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ

80,000 ਰੁਪਏ ਪ੍ਰਤੀ ਮਹੀਨਾ ਤੱਕ ਮਿਲੇਗੀ ਸੈਲਰੀ- ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 63 ਸਾਲ ਨਿਰਧਾਰਿਤ

ਨਵੀਂ ਦਿੱਲੀ/ਚੰਡੀਗੜ੍ਹ, 17 ਮਈ 2026-

SBI Recruitment: ਸਟੇਟ ਬੈਂਕ ਆਫ਼ ਇੰਡੀਆ (SBI) ਵਿੱਚ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਇੱਕ ਸੁਨਹਿਰੀ ਮੌਕਾ ਸਾਹਮਣੇ ਆਇਆ ਹੈ।

ਐਸ.ਬੀ.ਆਈ. (SBI) ਵੱਲੋਂ ਕੰਕਰੈਂਟ ਆਡੀਟਰ (Concurrent Auditor – ਸਮਵਰਤੀ ਲੇਖਾ ਪ੍ਰੀਖਿਅਕ) ਦੇ ਅਹੁਦਿਆਂ ‘ਤੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਨ੍ਹਾਂ ਅਹੁਦਿਆਂ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਯੋਗ ਅਤੇ ਇੱਛੁਕ ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ 11 ਜੂਨ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 63 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।

ਉਮਰ ਦੀ ਗਣਨਾ 14 ਮਈ 2026 ਨੂੰ ਆਧਾਰ ਮੰਨ ਕੇ ਕੀਤੀ ਜਾਵੇਗੀ। ਇਸ ਭਰਤੀ ਦੇ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਕੋਈ ਵਾਧੂ ਛੋਟ ਪ੍ਰਦਾਨ ਨਹੀਂ ਕੀਤੀ ਜਾਵੇਗੀ।

ਕਿੰਨੀ ਮਿਲੇਗੀ ਸੈਲਰੀ (Salary Structure)- ਚੁਣੇ ਗਏ ਉਮੀਦਵਾਰਾਂ ਨੂੰ ਪੋਸਟ ਅਤੇ ਗ੍ਰੇਡ ਦੇ ਹਿਸਾਬ ਨਾਲ ਵੱਖ-ਵੱਖ ਮਹੀਨਾਵਾਰ ਸੈਲਰੀ ਦਿੱਤੀ ਜਾਵੇਗੀ…

MMGS-III ਗ੍ਰੇਡ: 45,000 ਰੁਪਏ ਪ੍ਰਤੀ ਮਹੀਨਾ

SMGS-IV ਗ੍ਰੇਡ: 50,000 ਰੁਪਏ ਪ੍ਰਤੀ ਮਹੀਨਾ

SMGS-V ਗ੍ਰੇਡ: 65,000 ਰੁਪਏ ਪ੍ਰਤੀ ਮਹੀਨਾ

TEGS-VI ਗ੍ਰੇਡ: 80,000 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ (Selection Process)-

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਸਿੱਧੀ ਚੋਣ ਸ਼ਾਰਟਲਿਸਟਿੰਗ, ਇੰਟਰਵਿਊ ਅਤੇ ਮੈਰਿਟ ਲਿਸਟ ਦੇ ਆਧਾਰ ‘ਤੇ ਕੀਤੀ ਜਾਵੇਗੀ।

ਇਨ੍ਹਾਂ ਸਟੈਪਸ ਰਾਹੀਂ ਤੁਰੰਤ ਕਰੋ ਅਪਲਾਈ (How to Apply)- ਉਮੀਦਵਾਰਾਂ ਦੀ ਸਹੂਲਤ ਲਈ ਰਜਿਸਟ੍ਰੇਸ਼ਨ ਕਰਨ ਦੇ ਆਸਾਨ ਸਟੈਪਸ ਹੇਠਾਂ ਦਿੱਤੇ ਗਏ ਹਨ….

ਸਭ ਤੋਂ ਪਹਿਲਾਂ ਐਸ.ਬੀ.ਆਈ. (SBI) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ।

ਵੈੱਬਸਾਈਟ ਦੇ ਹੋਮਪੇਜ ‘ਤੇ ਦਿੱਤੇ ਗਏ ‘Online Registration’ ਲਿੰਕ ‘ਤੇ ਕਲਿੱਕ ਕਰੋ।

ਲਿੰਕ ਖੁੱਲ੍ਹਣ ਤੋਂ ਬਾਅਦ ਮੰਗੀ ਗਈ ਸਾਰੀ ਲੋੜੀਂਦੀ ਜਾਣਕਾਰੀ (Details) ਦਰਜ ਕਰੋ।

ਇਸ ਤੋਂ ਬਾਅਦ ਆਪਣੇ ਜ਼ਰੂਰੀ ਦਸਤਾਵੇਜ਼ਾਂ (Documents) ਦੀ ਸਕੈਨ ਕਾਪੀ ਅਪਲੋਡ ਕਰੋ।

ਫਾਰਮ ਨੂੰ ਅੰਤਿਮ ਰੂਪ ਵਿੱਚ ਜਮ੍ਹਾਂ (Submit) ਕਰਨ ਤੋਂ ਬਾਅਦ ਭਵਿੱਖ ਲਈ ਇਸ ਦਾ ਪ੍ਰਿੰਟ ਆਊਟ ਜ਼ਰੂਰ ਕੱਢ ਕੇ ਰੱਖ ਲਓ। jagran

 

SBI Recruitment: ਸਟੇਟ ਬੈਂਕ ਆਫ਼ ਇੰਡੀਆ ਨੇ ਕੱਢੀਆਂ ਨੌਕਰੀਆਂ, 11 ਜੂਨ ਤੱਕ ਕਰੋ ਅਪਲਾਈ

 

SBI Recruitment: ਸਟੇਟ ਬੈਂਕ ਆਫ਼ ਇੰਡੀਆ ਨੇ ਕੱਢੀਆਂ ਨੌਕਰੀਆਂ, 11 ਜੂਨ ਤੱਕ ਕਰੋ ਅਪਲਾਈ

ਕੰਕਰੈਂਟ ਆਡੀਟਰ ਦੇ ਅਹੁਦਿਆਂ ‘ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ- MMGS-III ਤੋਂ TEGS-VI ਗ੍ਰੇਡ ਤੱਕ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ

80,000 ਰੁਪਏ ਪ੍ਰਤੀ ਮਹੀਨਾ ਤੱਕ ਮਿਲੇਗੀ ਸੈਲਰੀ- ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 63 ਸਾਲ ਨਿਰਧਾਰਿਤ

ਨਵੀਂ ਦਿੱਲੀ/ਚੰਡੀਗੜ੍ਹ, 17 ਮਈ 2026-

SBI Recruitment: ਸਟੇਟ ਬੈਂਕ ਆਫ਼ ਇੰਡੀਆ (SBI) ਵਿੱਚ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਇੱਕ ਸੁਨਹਿਰੀ ਮੌਕਾ ਸਾਹਮਣੇ ਆਇਆ ਹੈ।

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਐਸ.ਬੀ.ਆਈ. (SBI) ਵੱਲੋਂ ਕੰਕਰੈਂਟ ਆਡੀਟਰ (Concurrent Auditor – ਸਮਵਰਤੀ ਲੇਖਾ ਪ੍ਰੀਖਿਅਕ) ਦੇ ਅਹੁਦਿਆਂ ‘ਤੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਨ੍ਹਾਂ ਅਹੁਦਿਆਂ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਯੋਗ ਅਤੇ ਇੱਛੁਕ ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ 11 ਜੂਨ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 63 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।

ਉਮਰ ਦੀ ਗਣਨਾ 14 ਮਈ 2026 ਨੂੰ ਆਧਾਰ ਮੰਨ ਕੇ ਕੀਤੀ ਜਾਵੇਗੀ। ਇਸ ਭਰਤੀ ਦੇ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਕੋਈ ਵਾਧੂ ਛੋਟ ਪ੍ਰਦਾਨ ਨਹੀਂ ਕੀਤੀ ਜਾਵੇਗੀ।

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਕਿੰਨੀ ਮਿਲੇਗੀ ਸੈਲਰੀ (Salary Structure)- ਚੁਣੇ ਗਏ ਉਮੀਦਵਾਰਾਂ ਨੂੰ ਪੋਸਟ ਅਤੇ ਗ੍ਰੇਡ ਦੇ ਹਿਸਾਬ ਨਾਲ ਵੱਖ-ਵੱਖ ਮਹੀਨਾਵਾਰ ਸੈਲਰੀ ਦਿੱਤੀ ਜਾਵੇਗੀ…

MMGS-III ਗ੍ਰੇਡ: 45,000 ਰੁਪਏ ਪ੍ਰਤੀ ਮਹੀਨਾ

SMGS-IV ਗ੍ਰੇਡ: 50,000 ਰੁਪਏ ਪ੍ਰਤੀ ਮਹੀਨਾ

SMGS-V ਗ੍ਰੇਡ: 65,000 ਰੁਪਏ ਪ੍ਰਤੀ ਮਹੀਨਾ

TEGS-VI ਗ੍ਰੇਡ: 80,000 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ (Selection Process)-

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਸਿੱਧੀ ਚੋਣ ਸ਼ਾਰਟਲਿਸਟਿੰਗ, ਇੰਟਰਵਿਊ ਅਤੇ ਮੈਰਿਟ ਲਿਸਟ ਦੇ ਆਧਾਰ ‘ਤੇ ਕੀਤੀ ਜਾਵੇਗੀ।

ਇਨ੍ਹਾਂ ਸਟੈਪਸ ਰਾਹੀਂ ਤੁਰੰਤ ਕਰੋ ਅਪਲਾਈ (How to Apply)- ਉਮੀਦਵਾਰਾਂ ਦੀ ਸਹੂਲਤ ਲਈ ਰਜਿਸਟ੍ਰੇਸ਼ਨ ਕਰਨ ਦੇ ਆਸਾਨ ਸਟੈਪਸ ਹੇਠਾਂ ਦਿੱਤੇ ਗਏ ਹਨ….

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਸਭ ਤੋਂ ਪਹਿਲਾਂ ਐਸ.ਬੀ.ਆਈ. (SBI) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ।

ਵੈੱਬਸਾਈਟ ਦੇ ਹੋਮਪੇਜ ‘ਤੇ ਦਿੱਤੇ ਗਏ ‘Online Registration’ ਲਿੰਕ ‘ਤੇ ਕਲਿੱਕ ਕਰੋ।

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਲਿੰਕ ਖੁੱਲ੍ਹਣ ਤੋਂ ਬਾਅਦ ਮੰਗੀ ਗਈ ਸਾਰੀ ਲੋੜੀਂਦੀ ਜਾਣਕਾਰੀ (Details) ਦਰਜ ਕਰੋ।

ਇਸ ਤੋਂ ਬਾਅਦ ਆਪਣੇ ਜ਼ਰੂਰੀ ਦਸਤਾਵੇਜ਼ਾਂ (Documents) ਦੀ ਸਕੈਨ ਕਾਪੀ ਅਪਲੋਡ ਕਰੋ।

ਫਾਰਮ ਨੂੰ ਅੰਤਿਮ ਰੂਪ ਵਿੱਚ ਜਮ੍ਹਾਂ (Submit) ਕਰਨ ਤੋਂ ਬਾਅਦ ਭਵਿੱਖ ਲਈ ਇਸ ਦਾ ਪ੍ਰਿੰਟ ਆਊਟ ਜ਼ਰੂਰ ਕੱਢ ਕੇ ਰੱਖ ਲਓ। jagran

ਨੌਕਰੀ ਲਈ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਕਲਿੱਕ ਕਰਕੇ ਕਰੋ ਅਪਲਾਈ