ਸ਼ੁੱਕਰਵਾਰ, ਮਾਰਚ 13, 2026
Home Blog Page 26

Punjab News: ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੀ ਰੁਕੀਂ ਹੋਈ ਸਕਾਲਰਸ਼ਿਪ ਜਾਰੀ ਕਰਵਾਉਣ ਲਈ PSU ਵੱਲੋਂ ਪ੍ਰਦਰਸ਼ਨ

 

Punjab News: ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੀ ਰੁਕੀਂ ਹੋਈ ਸਕਾਲਰਸ਼ਿਪ ਜਾਰੀ ਕਰਵਾਉਣ ਲਈ PSU ਵੱਲੋਂ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਰੋਕਣ ਦਾ ਮੁੱਖ ਮਕਸਦ ਦਲਿਤ ਵਿਦਿਆਰਥੀਆਂ ਨੂੰ ਪੜਾਈ ਤੋਂ ਵਾਂਝੇ ਕਰਨਾ :ਧੀਰਜ ਫਾਜ਼ਿਲਕਾ

ਫਾਜ਼ਿਲਕਾ

ਵਿਦਿਆਰਥੀਆਂ ਦੇ ਖਾਤੇ ਵਿੱਚ ਸਕਾਲਰਸ਼ਿਪ ਰਾਸ਼ੀ ਨਾ ਆਉਣ ਦੇ ਵਿਰੋਧ ਵਿੱਚ ਐਮ ਆਰ ਸਰਕਾਰੀ ਕਾਲਜ ਫਾਜ਼ਿਲਕਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਜ਼ਿਲ੍ਹਾ ਆਗੂ ਆਦਿਤਿਆ ਫਾਜ਼ਿਲਕਾ ਅਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ, ਅਤੇ ਵਿਦਿਆਰਥੀ ਆਗੂ ਧਰਮਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਲਾਗੂ ਕਰਕੇ ਸਿੱਖਿਆ ਦੇ ਖੇਤਰ ਵਿੱਚ ਕਾਰਪੋਰੇਟ ਘਰਾਣਿਆਂ ਦੀ ਦਖਲ ਨੂੰ ਵਧਾਉਣ ਲੱਗੀ ਹੋਈ ਹੈ।

ਜਿਸਦੇ ਤਹਿਤ ਕੇਂਦਰ ਸਰਕਾਰ ਦੀਆਂ ਰਾਹਾਂ ਤੇ ਚੱਲਦੀ ਹੋਈ ਪੰਜਾਬ ਸਰਕਾਰ ਵੀ ਨਵੀਂ ਸਿੱਖਿਆ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰ ਰਹੀਂ ਹੈ ਅਤੇ ਸਰਕਾਰੀ ਕਾਲਜਾਂ ਦਾ ਭੋਗ ਪਾਉਣ ਦੀ ਤਿਆਰੀ ਕਰ ਰਹੀ ਹੈ। ਇਹ ਨੀਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਾੜਨ ਦੀ ਨੀਤੀ ਹੈ ਅਤੇ ਜਿਸ ਦੇ ਤਹਿਤ ਹੀ ਪ੍ਰਾਈਵੇਟ ਕਾਲਜਾ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਸੰਸਥਾਵਾਂ ਨੂੰ ਖ਼ਤਮ ਕਰਨ ਲਈ ਸਰਕਾਰੀ ਕਾਲਜਾਂ ਦੀ ਸਕਾਲਰਸ਼ਿਪ ਰੋਕ ਰੱਖੀ ਹੈ ਤੇ ਪ੍ਰਾਈਵੇਟ ਕਾਲਜਾਂ ਦੀ ਸਕਾਲਰਸ਼ਿਪ ਜਾਰੀ ਕਰ ਦਿੱਤੀ ਗਈ ਹੈ।

ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਰੁਕੀ ਹੋਣ ਕਰਕੇ ਵਿਦਿਆਰਥੀ ਕਾਲਜਾਂ ਵਿੱਚ ਆਪਣੀ ਪ੍ਰੀਖਿਆ ਫੀਸ ਭਰਨ ਤੋਂ ਅਸਮਰੱਥ ਹਨ ਤੇ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਹੋ ਰਹੇ ਹਨ।

ਇਸ ਦੇ ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਮੰਨਣ ਤੋਂ ਇੰਨਕਾਰ ਕਰ ਦਿੱਤਾ ਹੈ ਤੇ ਵਿਦਿਆਰਥੀਆਂ ਤੋਂ ਮੋਟੀ ਫ਼ੀਸ ਵਸੂਲ ਰਹੀ ਹੈ।

ਇਸ ਮੌਕੇ ਵਿਦਿਆਰਥੀ ਆਗੂ ਅਰਸ਼ਦੀਪ ਸਿੰਘ, ਸੂਰਜ ਸਿੰਘ, ਅਮਨਦੀਪ ਕੌਰ ਅਤੇ ਰੇਣੂ ਨੇ ਕਿਹਾ ਕਿ ਐਮ ਆਰ ਸਰਕਾਰੀ ਕਾਲਜ ਫਾਜ਼ਿਲਕਾ ਦੇ ਵਿੱਚ 85 ਪ੍ਰਤੀਸ਼ਤ ਵਿਦਿਆਰਥੀ ਐੱਸ ਸੀ ਕੈਟਾਗਰੀ ਨਾਲ ਸੰਬਧਿਤ ਹਨ, ਜੋ ਸਿਰਫ ਸਕਾਲਰਸ਼ਿਪ ਦੇ ਸਹਾਰੇ ਪੜ੍ਹਦੇ ਹਨ।

ਪਰ ਸਰਕਾਰ ਵੱਲੋਂ ਇਹ ਸਕੀਮ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀਂ ਹੈ ਜਿਸਦਾ ਸਿੱਧਾ ਸਿੱਧਾ ਮਕਸਦ ਵਿਦਿਆਰਥੀਆਂ ਨੂੰ ਪੜਾਈ ਤੋਂ ਵਾਂਝੇ ਕਰਨਾ ਹੈ।

ਆਗੂਆ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਕੋਲੋਂ ਫੀਸ ਦੀ ਮੰਗ ਕੀਤੀ ਜਾ ਰਹੀ ਹੈ ਪਰ ਵਿਦਿਆਰਥੀਆਂ ਦੇ ਘਰਾਂ ਦੀ ਹਾਲਤ ਆਰਥਿਕ ਪੱਖੋ ਮਜ਼ਬੂਤ ਨਾ ਹੋਣ ਕਾਰਣ ਵਿਦਿਆਰਥੀ ਫੀਸਾਂ ਭਰਨ ਤੋਂ ਅਸਮਰਥ ਹਨ।

ਜਿਕਰਯੋਗ ਹੈ ਕਿ ਇਸ ਇਲਾਕੇ ਵਿੱਚ ਪੜ੍ਹਦੇ ਵਿਦਿਆਰਥੀਆ ਅਤੇ ਓਹਨਾ ਦੇ ਮਾਪਿਆ ਨੂੰ ਪਿੱਛਲੇ ਦਿਨੀਂ ਹੜ੍ਹਾਂ ਦੀ ਭਿਆਨਕ ਮਾਰ ਝੱਲਣਾ ਪਿਆ ਹੈ। ਜਿਸ ਦਾ ਵੀ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ।

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਦੀ ਰੁਕੀ ਹੋਈ ਸਕਾਲਰਸ਼ਿਪ ਰਾਸ਼ੀ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਾਲਜ ਦੇ ਵਿਦਿਆਰਥੀਆਂ ਇਸ ਖਿਆਫ਼ ਤਿੱਖਾ ਸੰਘਰਸ਼ ਵਿੱਢਣਗੇ।

ਇਸ ਮੌਕੇ ਸਾਜਨ, ਕਮਲਜੀਤ, ਸੁਖਚੈਨ, ਪ੍ਰਿੰਸ, ਸੁਨੀਲ,  ਸਾਜਨ, ਆਕਾਸ਼, ਮੋਹਿਤ, ਅਮਨਦੀਪ, ਰੌਬਿਨ, ਗੁਰਪ੍ਰੀਤ, ਰਾਹੁਲ, ਕਰਨ, ਸ਼ਿਸ਼ੂ, ਗੁਰਵਿੰਦਰ, ਸਾਕਸ਼ੀ, ਸੰਤੋਸ਼, ਜਸਵੀਰ, ਰਣਜੋਤ, ਰਿਤੂ, ਰਜਨੀ, ਕੋਮਲ, ਮਨਜੀਤ, ਤਾਨਿਆ, ਕਾਜਲ, ਮਨਜੀਤ, ਮਮਤਾ, ਖੁਸ਼ੀ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

 

ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

 

ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab Network

ਬਠਿੰਡਾ, 27 ਫਰਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਸਿੱਖਿਆ ਮੰਤਰੀ ਦੇ ਦਫ਼ਤਰੀ ਮੁਲਾਜ਼ਮਾਂ ‘ਤੇ ਲਾਠੀਚਾਰਜ ਦੀ ਚੌਤਰਫਾ ਨਿਖੇਧੀ; DTF ਮਾਨ ਸਰਕਾਰ ਵਿਰੁੱਧ ਡਟਿਆ

 

ਸਿੱਖਿਆ ਮੰਤਰੀ ਦੇ ਦਫ਼ਤਰੀ ਮੁਲਾਜ਼ਮਾਂ ‘ਤੇ ਲਾਠੀਚਾਰਜ ਦੀ ਚੌਤਰਫਾ ਨਿਖੇਧੀ; DTF ਮਾਨ ਸਰਕਾਰ ਵਿਰੁੱਧ ਡਟਿਆ

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਦਫ਼ਤਰੀ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਦੀ ਨਿਖੇਧੀ

ਬਠਿੰਡਾ, 27 ਫਰਵਰੀ 2026:

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ 20-20 ਸਾਲਾਂ ਤੋਂ ਕੰਮ ਕਰਦੇ ਸਮਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਨੂੰ ਮਿਲਦੀ 50-50 ਹਜ਼ਾਰ ਤਨਖਾਹ ਨੂੰ ਘਟਾ ਕੇ 19 ਹਜ਼ਾਰ ‘ਤੇ ਪੱਕੇ ਕਰਨ ਦਾ ਵਿਰੋਧ ਕਰਦੇ ਕਰਮਚਾਰੀਆਂ ‘ਤੇ ਪੁਲਿਸ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ 20 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀ ਇਹਨਾਂ ਉੱਪਰ 3 ਸਾਲ ਦਾ ਪਰਖ ਕਾਲ ਪੂਰਾ ਕਰਨ ਦੀ ਸ਼ਰਤ ਮੜ੍ਹ ਦਿੱਤੀ ਹੈ ਜੋ ਕਿ ਇਹਨਾਂ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ।

ਉਹਨਾਂ ਕਿਹਾ ਕਿ ਬੀ.ਪੀ.ਈ.ਓ. ਦਫਤਰਾਂ ਅਤੇ ਡੀ.ਈ.ਓ. ਦਫਤਰਾਂ ਵਿੱਚ ਕੰਮ ਕਰਦੇ ਇਹ ਮੁਲਾਜ਼ਮ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਵਿੱਚ ਇੱਕ ਕੜੀ ਵਜੋਂ ਕੰਮ ਕਰਦੇ ਹਨ ਅਤੇ ਨਿੱਤ ਦਿਨ ਸਕੂਲਾਂ ਦੇ ਗ੍ਰਾਂਟਾਂ, ਮਿਡ ਡੇ ਮੀਲ ਅਤੇ ਹੋਰ ਅੰਕੜੇ ਇਕੱਠੇ ਕਰਕੇ ਵਿਭਾਗ ਨੂੰ ਭੇਜਦੇ ਹਨ।

ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ 15-01-2015 ਦਾ ਮੁਲਾਜ਼ਮ ਮਾਰੂ ਪੱਤਰ ਪਿਛਲੇ ਦਸ ਸਾਲ ਤੋਂ ਨਵੇਂ ਭਰਤੀ ਹੋਣ ਵਾਲੇ ਠੇਕੇ ਤੋਂ ਪੱਕੇ ਹੋਣ ਵਾਲੇ ਮੁਲਾਜ਼ਮਾਂ ਦਾ ਸੋਸ਼ਣ ਕਰ ਰਿਹਾ ਹੈ। ਸਿਤਮਜ਼ਰੀਫੀ ਇਹ ਹੈ ਕਿ ਹਾਈਕੋਰਟ ਤੇ ਸੁਪਰੀਮ ਕੋਰਟ ਨੇ ਵੀ ਪ੍ਰੋਬੇਸ਼ਨ ਪੀਰੀਅਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਫ਼ੈਸਲਾ ਦਿੱਤਾ ਹੋਇਆ ਹੈ।

ਹਾਸੋਹੀਣੀ ਗੱਲ ਇਹ ਹੈ ਕਿ ਗੱਲ-ਗੱਲ ‘ਤੇ ਬਾਦਲ ਸਰਕਾਰ ਨੂੰ ਕੋਸਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਦਲ ਸਰਕਾਰ ਦੇ ਫੈਸਲਿਆਂ ਨੂੰ ਸੁਪਰੀਮ ਕੋਰਟ ‘ਚ ਡਿਫੈਂਡ ਕਰ ਰਹੀ ਹੈ। ਅਧਿਆਪਕ ਆਗੂਆਂ ਨੇ ਦਫਤਰੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।

 

ਕੰਪਿਊਟਰ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, 8 ਮਾਰਚ ਨੂੰ ਵਿਧਾਨ ਸਭਾ ਘੇਰਨ ਦਾ ਐਲਾਨ

 

ਕੰਪਿਊਟਰ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, 8 ਮਾਰਚ ਨੂੰ ਵਿਧਾਨ ਸਭਾ ਘੇਰਨ ਦਾ ਐਲਾਨ

Punjab Network

ਬਠਿੰਡਾ, 27 ਫਰਵਰੀ 2026: ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਬਠਿੰਡਾ ਇਕਾਈ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ।

ਇਸ ਮੀਟਿੰਗ ਵਿੱਚ ਵੱਖ-ਵੱਖ ਆਗੂਆਂ ਵੱਲੋਂ ਦੱਸਿਆ ਗਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਲਗਭਗ ਚਾਰ ਸਾਲ ਬੀਤ ਜਾਣ ਬਾਅਦ ਵੀ ਅਧੂਰਾ ਹੈ।

ਉਨ੍ਹਾਂ ਕਿਹਾ ਕਿ ਇਸ ਕਰਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਤੇ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਪੱਕੇ ਹੱਲ ਕਰਵਾਉਣ ਲਈ ਕਾਲੇ ਝੰਡਿਆਂ ਨਾਲ ਵਿਧਾਨ ਸਭਾ ਦੇ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ।

ਕਿਉਂਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ ਤੇ ਛੇਵਾਂ ਪੇਅ ਕਮੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਜੋਨੀ ਸਿੰਗਲਾ ਅਤੇ ਗੁਰਬਖ਼ਸ਼ ਲਾਲ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।

ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਖਿਲਾਫ ਇਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ।

ਕਿਉਂਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹੈ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਬਹੁਤ ਰੋਸ ਹੈ।

ਇਸ ਮੌਕੇ ‘ਤੇ ਸੈਫੀ ਗੋਇਲ, ਸੁਮਿਤ ਗੋਇਲ, ਗੁਰਪ੍ਰੀਤ ਸਿੰਘ ਤਰੂਆਣਾ, ਕਮਲਜੀਤ ਸਿੰਘ, ਨਵਪ੍ਰੀਤ ਸਿੰਘ, ਹਰਜੀਵਨ ਸਿੰਘ, ਅੰਸ਼ੂਮਨ ਕਾਂਸਲ, ਸੁਮਨਜੀਤ ਬਰਾੜ, ਰਾਜਿੰਦਰ ਕੁਮਾਰ, ਓਮੇਸ਼ ਬਾਂਸਲ ਆਦਿ ਹਾਜ਼ਰ ਸਨ।

 

ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ੋਰਦਾਰ ਝਟਕੇ, ਲੋਕ ਘਰਾਂ ਤੋਂ ਬਾਹਰ ਨਿਕਲੇ

 

ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ੋਰਦਾਰ ਝਟਕੇ

ਕੋਲਕਾਤਾ ਸਮੇਤ ਕਈ ਇਲਾਕਿਆਂ ‘ਚ ਕੰਬੀ ਧਰਤੀ

ਰਿਕਟਰ ਪੈਮਾਨੇ ‘ਤੇ 5.0 ਮਾਪੀ ਗਈ ਭੂਚਾਲ ਦੀ ਤੀਬਰਤਾ

ਦਹਿਸ਼ਤ ‘ਚ ਆਏ ਲੋਕ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲੇ

Punjab Network

ਕੋਲਕਾਤਾ 27 ਫਰਵਰੀ 2026: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ (ਸ਼ੁੱਕਰਵਾਰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ੋਰਦਾਰ ਸਨ ਕਿ ਲੋਕਾਂ ਵਿੱਚ ਭਾਜੜ ਮਚ ਗਈ। ਭੂਚਾਲ ਮਹਿਸੂਸ ਹੁੰਦੇ ਹੀ ਲੋਕਾਂ ਵਿੱਚ ਘਬਰਾਹਟ ਫੈਲ ਗਈ।

ਕੋਲਕਾਤਾ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਲੋਕ ਆਪਣੀ ਜਾਨ ਬਚਾਉਣ ਲਈ ਤੁਰੰਤ ਆਪਣੇ ਘਰਾਂ, ਉੱਚੀਆਂ ਇਮਾਰਤਾਂ, ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜੇ। ਕਈ ਥਾਵਾਂ ‘ਤੇ ਲੋਕ ਸੜਕਾਂ ‘ਤੇ ਇਕੱਠੇ ਹੋ ਗਏ।

ਨੁਕਸਾਨ ਦੀ ਕੋਈ ਖ਼ਬਰ ਨਹੀਂ

ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਵਿਗਿਆਨੀਆਂ ਅਨੁਸਾਰ ਭੂਚਾਲ ਦੀ ਤੀਬਰਤਾ ਦਰਮਿਆਨੀ ਸੀ, ਪਰ ਘਨੀ ਆਬਾਦੀ ਵਾਲੇ ਇਲਾਕਿਆਂ ਵਿੱਚ ਇਸ ਦਾ ਅਸਰ ਕਾਫੀ ਜ਼ਿਆਦਾ ਮਹਿਸੂਸ ਕੀਤਾ ਗਿਆ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Arvind Kejriwal Video: ’ਮੈਂ’ਤੁਸੀਂ ਭ੍ਰਿਸ਼ਟ ਨਹੀਂ ਹਾਂ…! ਸ਼ਰਾਬ ਘੁਟਾਲੇ ‘ਚੋਂ ਬਰੀ ਹੋਣ ਮਗਰੋਂ ਰੋ ਪਏ ਕੇਜਰੀਵਾਲ (ਵੇਖੋ ਵੀਡੀਓ)

 

Arvind Kejriwal Video: ’ਮੈਂ’ਤੁਸੀਂ ਭ੍ਰਿਸ਼ਟ ਨਹੀਂ ਹਾਂ…’ ਬਰੀ ਹੋਣ ਤੋਂ ਬਾਅਦ ਰੋ ਪਏ ਕੇਜਰੀਵਾਲ

Arvind Kejriwal Video: ਅਦਾਲਤ ਦੇ ਫੈਸਲੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਰੋ ਪਏ

ਨਵੀਂ ਦਿੱਲੀ, 27 ਫਰਵਰੀ 2026-

Arvind Kejriwal Video: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘੁਟਾਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ।

ਅਦਾਲਤ ਦੇ ਫੈਸਲੇ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਹੰਝੂਆਂ ਵਿੱਚ ਰੋ ਪਏ, ਕਿਹਾ- “ਮੈਂ ਭ੍ਰਿਸ਼ਟ ਨਹੀਂ ਹਾਂ…” ਇਹ ਧਿਆਨ ਦੇਣ ਯੋਗ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਬਰੀ ਕਰ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਕੀ ਕਿਹਾ?

ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਸੀ ਕਿ ਸੱਚ ਦੀ ਜਿੱਤ ਹੋਵੇਗੀ, ਸੱਚ ਹਮੇਸ਼ਾ ਜਿੱਤਦਾ ਹੈ, ਅਤੇ ਸੱਚ ਦੀ ਜਿੱਤ ਹੁੰਦੀ ਹੈ। ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿੱਚ ਪੂਰਾ ਵਿਸ਼ਵਾਸ ਸੀ ਕਿ ਇਨਸਾਫ਼ ਮਿਲੇਗਾ।

ਕੇਜਰੀਵਾਲ ਨੇ ਕਿਹਾ, ਅਮਿਤ ਸ਼ਾਹ ਅਤੇ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ। ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਝੂਠੇ ਦੋਸ਼ਾਂ ਵਿੱਚ ਪਾਰਟੀ ਦੇ ਪੰਜ ਸੀਨੀਅਰ ਨੇਤਾਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਸੱਤਾ ਵਿੱਚ ਬੈਠੇ ਮੁੱਖ ਮੰਤਰੀ ਨੂੰ ਘਰੋਂ ਘਸੀਟ ਕੇ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ। ਕੇਜਰੀਵਾਲ ਭ੍ਰਿਸ਼ਟ ਨਹੀਂ ਹੈ। ਮੈਂ ਆਪਣੀ ਜ਼ਿੰਦਗੀ ਵਿੱਚ ਇਮਾਨਦਾਰੀ ਤੋਂ ਇਲਾਵਾ ਕੁਝ ਨਹੀਂ ਕਮਾਇਆ।

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਵਿੱਚ ਬਰੀ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਸੀਬੀਆਈ ਨੇ ਇਹ ਵੀ ਟਿੱਪਣੀ ਕੀਤੀ ਕਿ ਦੋਸ਼ ਬਿਨਾਂ ਕਿਸੇ ਠੋਸ ਸਬੂਤ ਦੇ ਲਗਾਏ ਗਏ ਸਨ।

ਚਾਰਜਸ਼ੀਟ ਵਿੱਚ ਕਈ ਖਾਮੀਆਂ ਵੀ ਸਨ। ਕੋਈ ਵੀ ਗਵਾਹ ਜਾਂ ਬਿਆਨ ਦੋਸ਼ਾਂ ਨੂੰ ਸਾਬਤ ਨਹੀਂ ਕਰਦੇ ਸਨ। ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ। ਨਿਰਪੱਖ ਮੁਕੱਦਮੇ ਲਈ ਨਿਰਪੱਖ ਜਾਂਚ ਜ਼ਰੂਰੀ ਹੈ।

ਸੀਬੀਆਈ ਦੁਆਰਾ ਲਗਾਏ ਗਏ ਦੋਸ਼ ਬਿਨਾਂ ਯੋਗਤਾ ਦੇ ਸਨ। ਕੋਈ ਅਪਰਾਧਿਕ ਸਾਜ਼ਿਸ਼ ਨਹੀਂ ਮਿਲੀ। ਇਸਤਗਾਸਾ ਪੱਖ ਆਪਣਾ ਕੇਸ ਸਾਬਤ ਕਰਨ ਵਿੱਚ ਅਸਫਲ ਰਿਹਾ। ਇਸ ਲਈ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤਾ ਜਾਂਦਾ ਹੈ।

 

Punjab News: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਜ਼ਾਰੀ

 

Punjab News: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਜ਼ਾਰੀ

Punjab Network

ਨਵਾਂਸ਼ਹਿਰ 27 ਫ਼ਰਵਰੀ 2026- 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਵੱਲੋਂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜ਼ਾਰੀ ਰਹੀ।

ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆਂ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ।

ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਾਂ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ।

ਪ੍ਰੰਤੂ 5 ਮਹੀਨੇ ਬੀਤਣ ‘ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੈਣ ਦੀ ਫਾਈਲ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ‘ਤੇ ਹੀ ਘੁੰਮ ਰਹੀ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੇ ਕਲਮ ਛੋੜ ਹੜਤਾਲ ਦੇ ਨਾਲ ਨਾਲ ਮੋਹਾਲੀ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਅੱਜ ਦੂਜੇ ਦਿਨ ਵੀ ਜ਼ਾਰੀ ਰਿਹਾ।

ਆਗੂਆਂ ਨੇ ਕਿਹਾ ਕਿ ਕੱਲ੍ਹ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਤਨਖਾਹ ਕਟੌਤੀ ਦਾ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।

ਇਸ ਮੌਕੇ ਰਣਜੀਤ ਸਿੰਘ, ਚੇਤਨ ਕੁਮਾਰ, ਰਵਿੰਦਰ ਕੁਮਾਰ, ਰੇਨੂੰ ਭਨੋਟ, ਕੋਮਲ ਮੇਨਕਾ, ਰੀਨਾ ਰਾਣੀ, ਸੰਦੀਪ ਸਿੰਘ, ਅੰਜੂ, ਰੁਪਾਲੀ ਅਰਮਾਨੀ, ਵਿਪਿਨ ਮੂਮ ਅਤੇ ਹੋਰ ਸਾਥੀ ਮੌਜੂਦ ਸਨ।

 

PSEB Students: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

 

PSEB Students: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਵਧੇਰੇ ਜਾਣਕਾਰੀ ਲਈ ਖੋਲ੍ਹੋ ਸਿੱਖਿਆ ਬੋਰਡ ਦੀ ਵੈੱਬਸਾਈਟ- www.pseb.ac.in

ਮੋਹਾਲੀ, 27 Feb 2026-

PSEB Students: ਪੰਜਾਬ ਸਕੂਲ ਸਿੱਖਿਆ ਬੋਰਡ ਨੇ 2026-27 ਅਕਾਦਮਿਕ ਸਾਲ ਤੋਂ ਸ਼ੁਰੂ ਹੋ ਰਹੇ ਸਾਰੇ ਮਾਨਤਾ ਪ੍ਰਾਪਤ ਅਤੇ ਸਹਿਯੋਗੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਵੱਡਾ ਫੈਸਲਾ ਲਿਆ ਹੈ।

ਹੁਣ, ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਪਾਠ-ਪੁਸਤਕਾਂ ਬੋਰਡ ਵੱਲੋਂ ਸਕੂਲਾਂ ਰਾਹੀਂ ਸਿੱਧੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ‘ਤੇ ਵਿੱਤੀ ਬੋਝ ਨੂੰ ਘਟਾਉਣਾ ਹੈ। ਹੁਣ, 15% ਛੋਟ ਦਾ ਲਾਭ ਸਿੱਧੇ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ, ਜਿਸ ਨਾਲ ਕਿਤਾਬਾਂ ਘੱਟ ਕੀਮਤ ‘ਤੇ ਉਪਲਬਧ ਹੋਣਗੀਆਂ।

ਇੱਕ ਔਨਲਾਈਨ ਫਾਰਮ ਭਰ ਕੇ ਜਮ੍ਹਾਂ ਕਰਵਾਉਣੀਆਂ ਪੈਣਗੀਆਂ ਮੰਗਾਂ

ਸਕੂਲਾਂ ਨੂੰ ਪਹਿਲਾਂ ਬੋਰਡ ਨੂੰ ਲੋੜੀਂਦੀਆਂ ਕਿਤਾਬਾਂ ਬਾਰੇ ਜਾਣਕਾਰੀ ਭੇਜਣੀ ਹੋਵੇਗੀ। ਇਹ ਪ੍ਰਕਿਰਿਆ ਔਨਲਾਈਨ ਵੀ ਕੀਤੀ ਜਾਵੇਗੀ। ਬੋਰਡ ਦੀ ਵੈੱਬਸਾਈਟ (www.pseb.ac.in) ‘ਤੇ ਸਕੂਲਾਂ ਲਈ ਇੱਕ ਵੈੱਬ ਪੋਰਟਲ ਬਣਾਇਆ ਗਿਆ ਹੈ।

ਸਕੂਲ ਆਪਣੀ ਲੌਗਇਨ ਆਈਡੀ ਦੀ ਵਰਤੋਂ ਕਰਕੇ “Book Demand” ਪੇਜ਼ ‘ਤੇ ਜਾ ਸਕਦੇ ਹਨ ਅਤੇ 15 ਮਾਰਚ, 2026 ਤੱਕ ਆਪਣੀਆਂ ਕਲਾਸ-ਵਾਰ ਅਤੇ ਵਿਸ਼ਾ-ਵਾਰ ਕਿਤਾਬਾਂ ਦੀਆਂ ਮੰਗਾਂ ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਇਹ ਸੈਸ਼ਨ ਅਪ੍ਰੈਲ ਵਿੱਚ ਸ਼ੁਰੂ ਹੋਵੇਗਾ

ਬੋਰਡ ਨੇ ਸਾਰੇ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਨੂੰ ਕਿਹਾ ਹੈ ਕਿ ਉਹ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੇ ਸਕੂਲ ਲੌਗਇਨ ਤੱਕ ਪਹੁੰਚ ਕਰਕੇ ਕਿਤਾਬ ਦੀ ਮੰਗ ਪ੍ਰੋਫਾਰਮਾ ਨੂੰ ਪੂਰਾ ਕਰਨ, ਤਾਂ ਜੋ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਜ਼ਰੂਰੀ ਪ੍ਰਬੰਧ ਕੀਤੇ ਜਾ ਸਕਣ।

ਇਸ ਫੈਸਲੇ ਨਾਲ ਪ੍ਰਾਈਵੇਟ ਸਕੂਲਾਂ ਦੁਆਰਾ ਕੀਤੇ ਜਾ ਰਹੇ ਸ਼ੋਸ਼ਣ ਨੂੰ ਰੋਕਿਆ ਜਾ ਸਕੇ। ਬੋਰਡ ਨੂੰ ਵੀ ਫਾਇਦਾ ਹੋਵੇਗਾ। ਹਾਲਾਂਕਿ, ਬੋਰਡ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਮੁਫਤ ਪ੍ਰਦਾਨ ਕਰਦਾ ਹੈ। ਸੈਸ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ। news18

 

 

Big News! ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਫ਼ਸਰਾਂ ਅਤੇ SSPs ਨੂੰ ਸਖ਼ਤ ਹੁਕਮ ਜਾਰੀ, ਅਸ਼ਲੀਲ ਸਮੱਗਰੀ ਦੇ ਮਾਮਲਿਆਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼

 

ਸਾਵਧਾਨ! ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਫ਼ਸਰਾਂ ਅਤੇ SSPs ਨੂੰ ਸਖ਼ਤ ਹੁਕਮ ਜਾਰੀ, ਅਸ਼ਲੀਲ ਸਮੱਗਰੀ ਦੇ ਮਾਮਲਿਆਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼

ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਦੀ ਰਾਖੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ 2026:

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ।

ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਔਰਤਾਂ ਦੀ ਇੱਜ਼ਤ, ਸਨਮਾਨ ਅਤੇ ਸੁਰੱਖਿਆ ਦੀ ਰਾਖੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਦੀ ਕਿਸੇ ਵੀ ਉਲੰਘਣਾ ’ਤੇ ਨਿਰਧਾਰਤ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਪਲੇਟਫਾਰਮਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਸਾਰੇ ਟੀਵੀ ਚੈਨਲਾਂ, ਵੈੱਬਸਾਈਟਾਂ, ਵੈੱਬ-ਅਧਾਰਿਤ ਐਪਲੀਕੇਸ਼ਨਾਂ, ਅਖ਼ਬਾਰਾਂ ਅਤੇ ਹੋਰ ਆਡੀਓ-ਵਿਜ਼ੂਅਲ ਮੀਡੀਆ ਪਲੇਟਫਾਰਮਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਦਰਸਾਉਂਦੀ ਕੋਈ ਵੀ ਸਮੱਗਰੀ ਜਾਂ ਇਸ਼ਤਿਹਾਰ ਪ੍ਰਸਾਰਿਤ, ਪ੍ਰਕਾਸ਼ਿਤ ਜਾਂ ਛਾਪਿਆ ਨਾ ਜਾਵੇ। ਅਜਿਹੀ ਸਮੱਗਰੀ ਦਾ ਪ੍ਰਸਾਰਣ ਕਾਨੂੰਨ ਦੀ ਉਲੰਘਣਾ ਹੈ ਅਤੇ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੰਗਠਨ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’’

ਮੰਤਰੀ ਨੇ ਸੂਬੇ ਭਰ ਵਿੱਚ ਸਖ਼ਤ ਪ੍ਰਸ਼ਾਸਕੀ ਨਿਗਰਾਨੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਅਜਿਹੇ ਮਾਮਲਿਆਂ ਦਾ ਖੁਦ ਨੋਟਿਸ ਲੈਣ ਅਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ’ਤੇ ਸਬੰਧਿਤ ਕਾਨੂੰਨੀ ਉਪਬੰਧਾਂ ਦੇ ਅਨੁਸਾਰ ਤੁਰੰਤ ਕਾਰਵਾਈ ਯਕੀਨੀ ਬਣਾਉਣ।’’ ਉਨ੍ਹਾਂ ਅੱਗੇ ਕਿਹਾ, ‘‘ਅਜਿਹੇ ਮਾਮਲਿਆਂ ਦੀ ਪੰਜਾਬ ਅਤੇ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਵੱਲੋਂ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ।’’

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਕਾਨੂੰਨ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਜਾਗਰੂਕਤਾ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।’’

ਇਸ ਪਹਿਲਕਦਮੀ ਨੂੰ ਇੱਕ ਫੈਸਲਾਕੁੰਨ ਦੱਸਦਿਆਂ, ਉਨ੍ਹਾਂ ਕਿਹਾ, ‘‘ਪੰਜਾਬ ਸਰਕਾਰ ਦਾ ਇਹ ਉਪਰਾਲਾ ਇੱਕ ਸੁਰੱਖਿਅਤ, ਸਤਿਕਾਰਯੋਗ ਅਤੇ ਮਾਣਮੱਤੇ ਸਮਾਜ ਦੀ ਸਿਰਜਣਾ ਵੱਲ ਇੱਕ ਅਹਿਮ ਕਦਮ ਹੈ।’’

 

ਪੰਜਾਬ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਦੋ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਦੋ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

ਮਾਨਸਾ ਦੇ ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕਾਕਾ ਸਿੰਘ ਅਤੇ ਉਸ ਦੇ ਨੌਕਰ ਨੂੰ ਬਣਾਇਆ ਨਿਸ਼ਾਨਾ; ਪੁਲਿਸ ਜਾਂਚ ‘ਚ ਜੁੱਟੀ

Punjab Network

ਮਾਨਸਾ/ਸਰਦੂਲਗੜ੍ਹ 27 ਫਰਵਰੀ 2026: ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਮਾਨਸਾ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਘਟਨਾ ਵਾਪਰੀ ਹੈ।

ਸਰਦੂਲਗੜ੍ਹ ਵਿਖੇ ਅੱਜ ਸਵੇਰੇ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਕਰੀਬ 10 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਯੋਜਨਾਬੱਧ ਤਰੀਕੇ ਨਾਲ ਕਾਕਾ ਸਿੰਘ ਅਤੇ ਉਸ ਦੇ ਨੌਕਰ ਨੂੰ ਨਿਸ਼ਾਨਾ ਬਣਾਇਆ।

ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਮਾਨਸਾ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਦੋਹਰੇ ਕਤਲ ਕਾਂਡ ਪਿੱਛੇ ਕੀ ਕਾਰਨ ਸਨ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਜਾਂ ਕੋਈ ਹੋਰ ਕਾਰਨ।