ਸ਼ਨੀਵਾਰ, ਮਈ 30, 2026
Home Blog Page 26

ਵੱਡੀ ਖ਼ਬਰ: ਪੰਜਾਬ ‘ਚ Tournament ਦੌਰਾਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

ਵੱਡੀ ਖ਼ਬਰ: ਪੰਜਾਬ ‘ਚ ਟੂਰਨਾਮੈਂਟ (Tournament) ਦੌਰਾਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮ੍ਰਿਤਕ ਦੀ ਪਛਾਣ 29 ਸਾਲਾ ਗੁਰਪ੍ਰੀਤ ਸਿੰਘ ਗੋਰਾ (ਝੁੱਗੀਆਂ ਕਾਲੂ) ਵਜੋਂ ਹੋਈ

4 ਮਹੀਨੇ ਪਹਿਲਾਂ ਹੀ ਜ਼ਮਾਨਤ ‘ਤੇ ਆਇਆ ਸੀ ਬਾਹਰ; ਪੁਰਾਣੀ ਰੰਜਿਸ਼ ਦਾ ਖ਼ਦਸ਼ਾ

ਭਾਰੀ ਪੁਲਿਸ ਫੋਰਸ ਮੌਕੇ ‘ਤੇ ਤਾਇਨਾਤ, CCTV ਫੁਟੇਜ ਖੰਗਾਲ ਰਹੀ ਹੈ ਪੁਲਿਸ

ਪੱਟੀ/ਤਰਨਤਾਰਨ, 16 ਮਈ 2026 (Tournament): ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਰਾਮ ਖਾਰਾ ਵਿੱਚ ਅੱਜ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ 29 ਸਾਲਾ ਗੁਰਪ੍ਰੀਤ ਸਿੰਘ ਗੋਰਾ, ਨਿਵਾਸੀ ਪਿੰਡ ਝੁੱਗੀਆਂ ਕਾਲੂ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮ ਖਾਰਾ ਵਿਖੇ ਇੱਕ ਕਬੂਤਰਬਾਜ਼ੀ ਟੂਰਨਾਮੈਂਟ ਚੱਲ ਰਿਹਾ ਸੀ, ਜਿੱਥੇ ਆਸ-ਪਾਸ ਦੇ ਪਿੰਡਾਂ ਤੋਂ ਨੌਜਵਾਨ ਇਕੱਠੇ ਹੋਏ ਸਨ। ਗੁਰਪ੍ਰੀਤ ਸਿੰਘ ਗੋਰਾ ਵੀ ਇਸ ਟੂਰਨਾਮੈਂਟ ਵਿੱਚ ਆਪਣੇ ਕਬੂਤਰ ਉਡਾਉਣ ਲਈ ਆਇਆ ਹੋਇਆ ਸੀ।

ਇਸੇ ਦੌਰਾਨ ਅਚਾਨਕ ਆਏ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਸਿੱਧੀਆਂ ਗੁਰਪ੍ਰੀਤ ਦੇ ਸਰੀਰ ਵਿੱਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਗੋਰਾ ਖ਼ੁਦ ਇੱਕ ਪੁਰਾਣੇ ਕਤਲ ਕੇਸ ਵਿੱਚ ਨਾਮਜ਼ਦ ਸੀ ਅਤੇ ਕਰੀਬ ਚਾਰ ਮਹੀਨੇ ਪਹਿਲਾਂ ਹੀ ਮਾਨਯੋਗ ਅਦਾਲਤ ਵੱਲੋਂ ਜ਼ਮਾਨਤ ‘ਤੇ ਬਾਹਰ ਆਇਆ ਸੀ।

ਅਜਿਹੇ ਵਿੱਚ ਪੁਲਿਸ ਇਸ ਵਾਰਦਾਤ ਨੂੰ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਦੇ ਕੋਣ ਤੋਂ ਦੇਖ ਰਹੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਦਲਾ ਲੈਣ ਦੀ ਨੀਅਤ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਇਨ੍ਹਾਂ ਵਿੱਚ ਐਸ.ਪੀ.ਡੀ. ਸੁਖਨਿੰਦਰ ਸਿੰਘ, ਡੀ.ਐਸ.ਪੀ.ਡੀ. ਸਿਵਦਰਸ਼ਨ ਸਿੰਘ, ਥਾਣਾ ਸਦਰ ਪੱਟੀ ਦੇ ਐਸ.ਐਚ.ਓ. ਗੁਰਚਰਨ ਸਿੰਘ ਅਤੇ ਚੌਂਕੀ ਇੰਚਾਰਜ ਘਰਿਆਲਾ ਏ.ਐਸ.ਆਈ. ਪਰਮਜੀਤ ਸਿੰਘ ਸ਼ਾਮਲ ਸਨ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਵੱਡੀ ਖ਼ਬਰ: NEET ਪੇਪਰ ਲੀਕ ਮਾਮਲੇ ‘ਚ ਅਧਿਆਪਕਾ ਗ੍ਰਿਫਤਾਰ

 

ਵੱਡੀ ਖ਼ਬਰ: NEET ਪੇਪਰ ਲੀਕ ਮਾਮਲੇ ‘ਚ ਅਧਿਆਪਕਾ ਗ੍ਰਿਫਤਾਰ

NTA ਵੱਲੋਂ ਬਤੌਰ ਵਿਸ਼ਾ ਮਾਹਿਰ ਨਿਯੁਕਤ ਅਧਿਆਪਕਾ ਮਨੀਸ਼ਾ ਮੰਧਾਰੇ ਦਿੱਲੀ ਤੋਂ ਕਾਬੂ

ਪ੍ਰੀਖਿਆ ਤੋਂ ਪਹਿਲਾਂ ਚੋਣਵੇਂ ਵਿਦਿਆਰਥੀਆਂ ਨੂੰ ਘਰ ਬੁਲਾ ਕੇ ਹੱਲ ਕਰਵਾਏ ਸਨ ਅਸਲ ਪ੍ਰਸ਼ਨ

ਦੇਸ਼ ਭਰ ਵਿੱਚ 6 ਥਾਵਾਂ ‘ਤੇ ਛਾਪੇਮਾਰੀ; ਮਾਮਲੇ ਵਿੱਚ ਹੁਣ ਤੱਕ ਕੁੱਲ 9 ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ/ਪੂਣੇ, 16 ਮਈ 2026: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2026 ਪ੍ਰੀਖਿਆ ਦੇ ਬਾਇਓਲੋਜੀ (Biology) ਵਿਸ਼ੇ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਸੀਬੀਆਈ ਨੇ ਇਸ ਪੂਰੇ ਘੁਟਾਲੇ ਦੀ ਮੁੱਖ ਸੂਤਰਧਾਰ ਅਤੇ ਮਾਸਟਰਮਾਈਂਡ ਦੀ ਪਛਾਣ ਕਰਦਿਆਂ ਮਹਾਰਾਸ਼ਟਰ ਦੇ ਪੂਣੇ ਦੀ ਇੱਕ ਸੀਨੀਅਰ ਮਹਿਲਾ ਅਧਿਆਪਕਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੀ ਗਈ ਮਹਿਲਾ ਮੁਲਜ਼ਮ ਦੀ ਪਛਾਣ ਮਨੀਸ਼ਾ ਗੁਰੂਨਾਥ ਮੰਧਾਰੇ ਵਜੋਂ ਹੋਈ ਹੈ, ਜੋ ਪੂਣੇ ਵਿੱਚ ਬੌਟਨੀ (Botany) ਦੀ ਸੀਨੀਅਰ ਅਧਿਆਪਕਾ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਉਸ ਨੂੰ NEET-UG 2026 ਦੀ ਪ੍ਰੀਖਿਆ ਪ੍ਰਕਿਰਿਆ ਲਈ ਬਤੌਰ ਵਿਸ਼ਾ ਮਾਹਿਰ ਨਿਯੁਕਤ ਕੀਤਾ ਗਿਆ ਸੀ।

ਇਸ ਅਹੁਦੇ ਕਾਰਨ ਉਸ ਦੀ ਬੌਟਨੀ ਅਤੇ ਜ਼ੂਲੋਜੀ (Zoology) ਦੇ ਅਸਲ ਪ੍ਰਸ਼ਨ ਪੱਤਰਾਂ ਤੱਕ ਸਿੱਧੀ ਪਹੁੰਚ ਸੀ, ਜਿਸ ਦਾ ਉਸ ਨੇ ਨਾਜਾਇਜ਼ ਫਾਇਦਾ ਚੁੱਕਿਆ।

ਸੀਬੀਆਈ ਅਨੁਸਾਰ, ਅਪ੍ਰੈਲ 2026 ਦੌਰਾਨ ਮਨੀਸ਼ਾ ਮੰਧਾਰੇ ਨੇ ਪੂਣੇ ਦੀ ਹੀ ਇੱਕ ਹੋਰ ਮਹਿਲਾ ਮਨੀਸ਼ਾ ਵਾਘਮਾਰੇ (ਜਿਸ ਨੂੰ 14 ਮਈ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ) ਰਾਹੀਂ ਮੋਟੀਆਂ ਰਕਮਾਂ ਬਦਲੇ ਸੰਭਾਵਿਤ ਵਿਦਿਆਰਥੀਆਂ ਨਾਲ ਸੰਪਰਕ ਸਾਧਿਆ।

ਇਸ ਤੋਂ ਬਾਅਦ ਉਸ ਨੇ ਪੂਣੇ ਸਥਿਤ ਆਪਣੀ ਰਿਹਾਇਸ਼ ‘ਤੇ ਇਨ੍ਹਾਂ ਚੋਣਵੇਂ ਵਿਦਿਆਰਥੀਆਂ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਲਗਾਈਆਂ।

ਇਨ੍ਹਾਂ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਉਹ ਸਾਰੇ ਪ੍ਰਸ਼ਨ ਹੱਲ ਕਰਵਾਏ ਗਏ ਅਤੇ ਉਨ੍ਹਾਂ ਦੀਆਂ ਨੋਟਬੁੱਕਾਂ ‘ਤੇ ਨਿਸ਼ਾਨ ਲਗਵਾਏ ਗਏ, ਜੋ 3 ਮਈ 2026 ਨੂੰ ਹੋਈ ਅਸਲ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿੱਚ ਹੂ-ਬ-ਹੂ ਮੇਲ ਖਾਂਦੇ ਸਨ।

ਪਿਛਲੇ 24 ਘੰਟਿਆਂ ਦੌਰਾਨ ਸੀਬੀਆਈ ਨੇ ਦੇਸ਼ ਭਰ ਵਿੱਚ 6 ਵੱਖ-ਵੱਖ ਥਾਵਾਂ ‘ਤੇ ਵੱਡੀ ਛਾਪੇਮਾਰੀ ਕਰਕੇ ਕਈ ਇਤਰਾਜ਼ਯੋਗ ਦਸਤਾਵੇਜ਼, ਲੈਪਟਾਪ, ਬੈਂਕ ਸਟੇਟਮੈਂਟਾਂ ਅਤੇ ਮੋਬਾਈਲ ਫੋਨ ਜ਼ਬਤ ਕੀਤੇ ਹਨ।

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰਾਲੇ ਦੀ ਲਿਖਤੀ ਸ਼ਿਕਾਇਤ ‘ਤੇ ਸੀਬੀਆਈ ਨੇ 12 ਮਈ 2026 ਨੂੰ ਇਹ ਕੇਸ ਦਰਜ ਕੀਤਾ ਸੀ।

ਇਸ ਮਾਮਲੇ ਵਿੱਚ ਹੁਣ ਤੱਕ ਦਿੱਲੀ, ਜੈਪੁਰ, ਗੁਰੂਗ੍ਰਾਮ, ਨਾਸਿਕ, ਪੂਣੇ ਅਤੇ ਅਹਿਲਿਆਨਗਰ ਤੋਂ ਕੁੱਲ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ।

ਕੱਲ੍ਹ ਗ੍ਰਿਫ਼ਤਾਰ ਕੀਤੇ ਗਏ 2 ਹੋਰ ਮੁਲਜ਼ਮਾਂ ਨੂੰ ਟ੍ਰਾਂਜ਼ਿਟ ਰਿਮਾਂਡ ਰਾਹੀਂ ਲਿਆ ਕੇ ਅੱਜ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

 

Census Duty: ਭਿਆਨਕ ਗਰਮੀ ‘ਚ ਜਨਗਣਨਾ ਕਰਨੀ ਔਖੀ! ਅਧਿਆਪਕਾਂ ਦਾ ਹੋਇਆ ਬੁਰਾ-ਹਾਲ; ਸਕੂਲੀ ਡਿਊਟੀਆਂ ਤੋਂ ਛੋਟ ਦੇਣ ਦੀ ਮੰਗ

 

Census Duty: ਭਿਆਨਕ ਗਰਮੀ ‘ਚ ਜਨਗਣਨਾ ਕਰਨੀ ਔਖੀ! ਅਧਿਆਪਕਾਂ ਦਾ ਹੋਇਆ ਬੁਰਾ-ਹਾਲ; ਸਕੂਲੀ ਡਿਊਟੀਆਂ ਤੋਂ ਛੋਟ ਦੇਣ ਦੀ ਮੰਗ

ਅਧਿਆਪਕ ਜਥੇਬੰਦੀ ਨੇ ਅਧਿਕਾਰੀਆਂ ਕੋਲ ਚੁੱਕਿਆ ਮੁਸ਼ਕਲਾਂ ਦਾ ਮੁੱਦਾ- ਦੁਪਹਿਰ ਦੀ ਤਪਦੀ ਲੂ ਦੌਰਾਨ ਘਰ-ਘਰ ਜਾ ਕੇ ਵੇਰਵੇ ਇਕੱਠੇ ਕਰਨ ਵਿੱਚ ਆ ਰਹੀਆਂ ਹਨ ਵੱਡੀਆਂ ਦਿੱਕਤਾਂ

ਜਨਗਣਨਾ ਦਾ ਕੰਮ ਸਵੇਰ ਦੇ ਸਮੇਂ ਕਰਵਾਉਣ ਅਤੇ ਸਕੂਲੀ ਡਿਊਟੀ ਤੋਂ ਛੋਟ ਦੇਣ ਦੀ ਮੰਗ

ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਵਿੱਚ ਵਫ਼ਦ ਨੇ ਅੰਕੜਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Punjab News, 16 ਮਈ 2026:

Census Duty: ਸੂਬੇ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ‘ਲੂ’ ਦੇ ਕਹਿਰ ਦਰਮਿਆਨ ਜਨਗਣਨਾ (Census Duty) ਡਿਊਟੀ ਨਿਭਾ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਇਸੇ ਗੰਭੀਰ ਮਸਲੇ ਨੂੰ ਲੈ ਕੇ ‘ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ’ ਵੱਲੋਂ ਅੰਕੜਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਤੋਂ ਜਾਣੂ ਕਰਵਾਇਆ ਗਿਆ।

ਜਥੇਬੰਦੀ ਦੇ ਆਗੂਆਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਦੁਪਹਿਰ ਸਮੇਂ ਤਪਦੀ ਧੁੱਪ ਅਤੇ ਲੂ ਦੇ ਕਾਰਨ ਫੀਲਡ ਵਿੱਚ ਜਾ ਕੇ ਕੰਮ ਕਰਨਾ ਬਹੁਤ ਮੁਸ਼ਕਲ ਹੋ ਚੁੱਕਾ ਹੈ।

ਇਸ ਭਿਆਨਕ ਗਰਮੀ ਕਾਰਨ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਦੀ ਸਿਹਤ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ।

ਆਗੂਆਂ ਨੇ ਇੱਕ ਹੋਰ ਵਿਹਾਰਕ ਸਮੱਸਿਆ ਸਾਂਝੀ ਕਰਦਿਆਂ ਦੱਸਿਆ ਕਿ ਦੁਪਹਿਰ ਦੀ ਛੁੱਟੀ ਤੋਂ ਬਾਅਦ ਜ਼ਿਆਦਾਤਰ ਲੋਕ ਆਪਣੇ ਘਰਾਂ ਦੇ ਅੰਦਰ ਆਰਾਮ ਕਰ ਰਹੇ ਹੁੰਦੇ ਹਨ, ਜਿਸ ਕਾਰਨ ਘਰ-ਘਰ ਜਾ ਕੇ ਪਰਿਵਾਰਾਂ ਦੇ ਸਹੀ ਵੇਰਵੇ ਅਤੇ ਅੰਕੜੇ ਇਕੱਠੇ ਕਰਨ ਵਿੱਚ ਭਾਰੀ ਪਰੇਸ਼ਾਨੀ ਆ ਰਹੀ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਜਨਗਣਨਾ ਦਾ ਕੰਮ ਕੋਈ ਸਾਧਾਰਨ ਕੰਮ ਨਹੀਂ ਹੈ, ਇਹ ਕਾਫ਼ੀ ਸਮਾਂ ਮੰਗਦਾ ਹੈ।

ਇਸ ਪ੍ਰਕਿਰਿਆ ਦੇ ਤਹਿਤ ਨਕਸ਼ੇ ਤਿਆਰ ਕਰਨੇ, ਘਰਾਂ ਦੀ ਸਹੀ ਲੋਕੇਸ਼ਨ ਟਰੇਸ ਕਰਨੀ ਅਤੇ ਬਾਰੀਕੀ ਨਾਲ ਵੇਰਵੇ ਇਕੱਠੇ ਕਰਨੇ ਪੈਂਦੇ ਹਨ।”

ਜਥੇਬੰਦੀ ਵੱਲੋਂ ਮੁੱਖ ਤੌਰ ‘ਤੇ ਮੰਗਾਂ ਸਰਕਾਰ ਅਤੇ ਵਿਭਾਗ ਅੱਗੇ ਰੱਖੀਆਂ ਕਿ, ਜਨਗਣਨਾ ਦਾ ਇਹ ਅਹਿਮ ਕੰਮ ਦੁਪਹਿਰ ਦੀ ਬਜਾਏ ਸਵੇਰ ਦੇ ਸਮੇਂ ਕਰਵਾਇਆ ਜਾਵੇ।

ਸਵੇਰ ਸਮੇਂ ਜਨਗਣਨਾ ਡਿਊਟੀ (Census Duty) ਕਰਨ ਵਾਲੇ ਅਧਿਆਪਕਾਂ ਨੂੰ ਸਕੂਲ ਦੀਆਂ ਰਵਾਇਤੀ ਡਿਊਟੀਆਂ ਤੋਂ ਯੋਗ ਛੋਟ ਦਿੱਤੀ ਜਾਵੇ। ਅਧਿਆਪਕਾਂ ਨੂੰ ਸਕੂਲ ਦੇ ਸਮੇਂ ਦੌਰਾਨ ਹੀ ਇਹ ਕੰਮ ਮੁਕੰਮਲ ਕਰਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣ।

ਇਸ ਮੁਲਾਕਾਤ ਦੌਰਾਨ ਅੰਕੜਾ ਵਿਭਾਗ ਦੇ ਅਧਿਕਾਰੀਆਂ ਨੇ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮੌਜੂਦਾ ਮੌਸਮ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੰਗਾਂ ‘ਤੇ ਹਾਂ-ਪੱਖੀ ਵਿਚਾਰ ਕੀਤਾ ਜਾਵੇਗਾ।

ਇਸ ਮੌਕੇ ਰਾਕੇਸ਼ ਗੋਇਲ ਬਰੇਟਾ ਸਮੇਤ ਜਥੇਬੰਦੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

 

Punjabi Language Issue: ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਨੁੱਕਰੇ ਲਾ ਕੇ ਸੰਸਕ੍ਰਿਤ ਦੀ ਲਾਜ਼ਮੀ ਪੜ੍ਹਾਈ ਸ਼ੁਰੂ ਕਰਨਾ ਪੰਜਾਬੀਆਂ ਨਾਲ ਸ਼ਰੇਆਮ ਧੱਕਾ

 

Punjabi Language Issue: ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਨੁੱਕਰੇ ਲਾ ਕੇ ਸੰਸਕ੍ਰਿਤ ਦੀ ਲਾਜ਼ਮੀ ਪੜ੍ਹਾਈ ਸ਼ੁਰੂ ਕਰਨਾ ਪੰਜਾਬੀਆਂ ਨਾਲ ਸ਼ਰੇਆਮ ਧੱਕਾ

ਫ਼ਿਰੋਜ਼ਪੁਰ 16 ਮਈ 2026 : Punjabi Language Issue: ਪੰਜਾਬ ਵਿੱਚ ਕੰਮ ਕਰ ਰਹੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਨੁੱਕਰੇ ਲਾ ਕੇ ਸੰਸਕ੍ਰਿਤ ਦੀ ਲਾਜ਼ਮੀਂ ਪੜ੍ਹਾਈ ਸ਼ੁਰੂ ਕਰ ਦਿੱਤੀ ਗਈ ਹੈ। ਹਰ ਭਾਸ਼ਾ ਗਿਆਨ ਦੇ ਸੰਸਾਰ ਵੱਲ ਨਵੀਂ ਖੁੱਲਦੀ ਖਿੜਕੀ ਹੁੰਦੀ ਹੈ, ਪਰ ਮਾਂ ਬੋਲੀ ਦੀ ਕੀਮਤ ਤੇ ਕੀਤਾ ਜਾ ਰਿਹਾ ਇਹ ਧੱਕਾ ਕਿਸੇ ਵੀ ਪੱਧਰ ਤੇ ਪ੍ਰਵਾਨ ਨਹੀਂ ਕੀਤਾ ਜਾਵੇਗਾ।

ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਇੱਕ ਐਲਾਨਨਾਮੇ ਉਤੇ ਦਸਤਖ਼ਤ ਕਰਵਾ ਕੇ ਸਹਿਮਤੀ ਲਈ ਜਾ ਰਹੀ ਹੈ ਕਿ ਉਹਨਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਨ ਲਈ ਤਿਆਰ ਹਨ।

ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਇਸ ਧੱਕੇਸ਼ਾਹੀ ਵਾਲੇ ਫ਼ੈਸਲੇ ਖ਼ਿਲਾਫ਼ ਸ਼ਬਦ ਸੱਭਿਆਚਾਰ ਲਈ ਨਿਰੰਤਰ ਯਤਨਸ਼ੀਲ ਸੰਸਥਾ ਕਲਾਪੀਠ ਫ਼ਿਰੋਜ਼ਪੁਰ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ।

ਕਲਾਪੀਠ ਨੇ ਇਸ ਨੂੰ ਨਾ ਸਿਰਫ਼ ਪੰਜਾਬੀ ਭਾਸ਼ਾ (Punjabi Language Issue) ਅਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਕਰਾਰ ਦਿੱਤਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਢਾਂਚੇ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਦੱਸਿਆ ਹੈ।

ਕਲਾਪੀਠ ਦੇ ਪ੍ਰਧਾਨ ਪ੍ਰੋ. ਜਸਪਾਲ ਘਈ ਜਨਰਲ ਸਕੱਤਰ ਸੁਖਜਿੰਦਰ, ਪ੍ਰੋ. ਗੁਰਤੇਜ ਕੋਹਾਰਵਾਲਾ, ਪ੍ਰੋ. ਕੁਲਦੀਪ, ਰਾਜੀਵ ਖ਼ਿਆਲ, ਸੁਰਿੰਦਰ ਕੰਬੋਜ ਸੁਖਦੇਵ ਭੱਟੀ ਅਤੇ ਹਰਮੀਤ ਵਿਦਿਆਰਥੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਸ਼ਾ ਕਾਨੂੰਨ The Punjab Learning of Punjabi and other Languages (Amendment)Act -2008 ਅਨੁਸਾਰ ਪੰਜਾਬ ਦੇ ਹਰ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ (AWES) ਵੱਲੋਂ ਜਾਰੀ ਕੀਤੇ ਪੱਤਰ ਵਿੱਚ ਪੰਜਾਬੀ ਨੂੰ ਵਾਧੂ ਵਿਸ਼ੇ (Additional) ਵਜੋਂ ਰੱਖ ਕੇ ਸੰਸਕ੍ਰਿਤ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਉਣਾ ਬੱਚਿਆਂ ਦੇ ਸਿੱਖਣ ਦੇ ਅਧਿਕਾਰਾਂ, ਮਨੋਵਿਗਿਆਨਕ ਆਜ਼ਾਦੀ ਅਤੇ ਉਨ੍ਹਾਂ ਦੀ ਭਾਸ਼ਾਈ ਪਸੰਦ ਨਾਲ ਸਿੱਧਾ ਵਿਰੋਧ ਹੈ।

ਉਨ੍ਹਾਂ ਕਿਹਾ ਕਿ NEP-2020 ਅਤੇ NCF ਦੋਵੇਂ ਹੀ ਬੱਚਿਆਂ ਲਈ ਲਚਕੀਲੇ ਪਾਠਕ੍ਰਮ ,ਮਾਤ ਭਾਸ਼ਾ ਅਧਾਰਿਤ ਸਿੱਖਿਆ ਅਤੇ “R3” ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਦੇ ਹਨ, ਜਿਸ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਸਥਾਨਕ ਭਾਸ਼ਾਈ ਪਿਛੋਕੜ ਦੇ ਅਨੁਸਾਰ ਵਿਸ਼ਿਆਂ ਦੀ ਚੋਣ ਦੀ ਆਜ਼ਾਦੀ ਹੈ ਪਰ ਆਰਮੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਿੱਖਿਆ ਨੀਤੀ ਦੀ ਭਾਵਨਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਮਾਪਿਆਂ ਵੱਲੋਂ ਵੀ ਇਸ ਮਾਮਲੇ ’ਤੇ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਚੌਥੇ ਬਦਲ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ। ਅਜਿਹੇ ਹਾਲਾਤ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਘਰ ਬੈਠ ਕੇ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ।

ਇਹ ਨੀਤੀ ਸਪੱਸ਼ਟ ਤੌਰ ’ਤੇ ਵਿਦਿਆਰਥੀਆਂ ਦੀ ਭਾਸ਼ਾਈ ਵਿਕਲਪ ਸਿੱਖਿਆ ਨੀਤੀ ਨਾਲ ਵਿਤਕਰਾ ਕਰਦੀ ਹੈ। ਲੇਖਕ ਆਗੂਆਂ ਨੇ ਦੱਸਿਆ ਕਿ ਮੰਗ ਵੀ ਕੀਤੀ ਸੀ ਪਰ ਪੰਜਾਬ ਸਰਕਾਰ ਇਸ ਅਨਿਆਂ ਵਿਰੁੱਧ ਸਖ਼ਤੀ ਨਾਲ ਕਦਮ ਚੁੱਕੇ ਅਤੇ ਸੀ.ਬੀ.ਐਸ.ਈ. ਨੂੰ ਮਜਬੂਰ ਕਰਨ ਕਿ ਉਸ ਨਾਲ ਸਬੰਧਤ ਸਾਰੇ ਸਕੂਲ ਭਾਸ਼ਾ ਨੀਤੀ ਅਤੇ ਸਿੱਖਿਆ ਨੀਤੀ ਦੇ ਨਿਯਮਾਂ ਦੀ ਪਾਲਣਾ ਕਰਨ।

ਕਲਾਪੀਠ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਸਥਿਤ ਸਾਰੇ ਆਰਮੀ ਸਕੂਲਾਂ ਵਿੱਚ ਪੰਜਾਬ ਦੇ ਬੱਚਿਆਂ ਲਈ ਪੰਜਾਬੀ ਭਾਸ਼ਾ ਦੀ ਲਾਜ਼ਮੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾਵੇ ।ਸੰਸਥਾ ਨੇ ਪੰਜਾਬ ਦੀਆਂ ਸਮੂਹ ਸਾਹਿਤਿਕ, ਸੱਭਿਆਚਾਰਕ, ਲੋਕ ਪੱਖੀ ਸੰਸਥਾਵਾਂ, ਵਿਦਿਆਰਥੀ ਜਥੇਬੰਦੀਆਂ, ਅਧਿਆਪਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚੋਂ ਪੰਜਾਬੀ ਨੂੰ ਪੜ੍ਹਾਅ ਵਾਰ ਖ਼ਤਮ ਕਰਨ ਦੀਆਂ ਇਹਨਾਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਸਭ ਸਿਰ ਜੋੜ ਕੇ ਬੈਠੀਏ ਅਤੇ ਭਵਿੱਖ ਲਈ ਕੋਈ ਨਰੋਈ ਰਣਨੀਤੀ ਉਲੀਕੀਏ ਤਾਂ ਕਿ ਪੰਜਾਬੀ ਬੋਲੀ ਤੇ ਲਗਾਤਾਰ ਹੁੰਦੇ ਹਮਲਿਆਂ ਦਾ ਮੂੰਹਤੋੜ ਜਵਾਬ ਦਿੱਤਾ ਜਾ ਸਕੇ।

 

ਪੰਜਾਬ ਦੇ 72 ਅਧਿਆਪਕਾਂ ਨੂੰ CM ਮਾਨ ਨੇ ਤੋਰਿਆ ‘ਵਿਦੇਸ਼’

 

ਪੰਜਾਬ ਦੇ 72 ਅਧਿਆਪਕਾਂ ਨੂੰ CM ਭਗਵੰਤ ਮਾਨ ਨੇ ਤੋਰਿਆ ਵਿਦੇਸ਼!

ਪੰਜਾਬ ਨੇ ਕੇਰਲਾ ਅਤੇ ਮਹਾਰਾਸ਼ਟਰ ਨੂੰ ਪਛਾੜ ਕੇ ਸਿੱਖਿਆ ‘ਚ ਹਾਸਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ, 16 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। CM ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ।

ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੇ ਨਵੇਂ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇ ਵਿੱਚ ਪੰਜਾਬ ਨੇ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਨੂੰ ਪਛਾੜ ਕੇ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਪੰਜਾਬ ਦੇ 99% ਸਕੂਲਾਂ ਵਿੱਚ ਕੰਪਿਊਟਰ ਅਤੇ 99.9% ਸਕੂਲਾਂ ਵਿੱਚ ਬਿਜਲੀ ਪਹੁੰਚ ਚੁੱਕੀ ਹੈ। ਇਸ ਵਾਰ ਸਰਕਾਰੀ ਸਕੂਲਾਂ ਦੀ ਮੈਗਾ ਪੇਰੈਂਟ-ਟੀਚਰ ਮੀਟਿੰਗ (PTM) ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ।

ਉਨ੍ਹਾਂ ਧੂਰੀ ਹਲਕੇ ਦੀਆਂ 3 ਵਿਦਿਆਰਥਣਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਨੇ 100% ਅੰਕ ਹਾਸਲ ਕੀਤੇ ਹਨ। ਇਸ ਕਾਰਗੁਜ਼ਾਰੀ ਲਈ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਧਾਈ ਦਿੱਤੀ।

ਕਾਨਫਰੰਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ, ਵੋਟਰ ਸੂਚੀਆਂ ਦੀ ਸੁਧਾਈ (SIR), ਸੁਰਜੀਤ ਸਿੰਘ ਰੱਖੜਾ ਦੇ ‘ਆਪ’ ਵਿੱਚ ਸ਼ਾਮਲ ਹੋਣ ਅਤੇ ਹਰਿਆਣਾ ਨਾਲ ਪਾਣੀ ਦੇ ਮੁੱਦੇ ਸਣੇ ਕਈ ਅਹਿਮ ਪਹਿਲੂਆਂ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਸਿਆਸੀ ਧਮਾਕਾ ਕਰਦਿਆਂ ਪੁਸ਼ਟੀ ਕੀਤੀ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦਾ ਇੱਕ ਘੁੱਟ ਪਾਣੀ ਵੀ ਫਾਲਤੂ ਨਹੀਂ ਦੇਵੇਗਾ।

21 ਜੂਨ ਤੋਂ ਜੋ ਨਿਰਧਾਰਿਤ ਸਾਲਾਨਾ ਕੋਟਾ ਹੈ, ਉਹੀ ਮਿਲੇਗਾ, ਉਸ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ, ਚਾਹੇ ਉੱਥੇ ਕੇਂਦਰੀ ਸੁਰੱਖਿਆ ਬਲ (CISF) ਹੀ ਕਿਉਂ ਨਾ ਤਾਇਨਾਤ ਕਰ ਦਿੱਤੀ ਜਾਵੇ।

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ।

ਉਨ੍ਹਾਂ ਵਿਰੋਧੀਆਂ ‘ਤੇ ਤਨਜ਼ ਕਸਦਿਆਂ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।” ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ ‘ਆਪ’ ਦੇ ਨਾਲ ਖੜ੍ਹੀ ਹੈ।

 

Politics News: ਸੀਨੀਅਰ ਅਕਾਲੀ ਲੀਡਰ ਹੋਣਗੇ AAP ‘ਚ ਸ਼ਾਮਲ!

 

Politics News: ਸੀਨੀਅਰ ਅਕਾਲੀ ਲੀਡਰ ਹੋਣਗੇ AAP ‘ਚ ਸ਼ਾਮਲ!

Politics News: ਚੰਡੀਗੜ੍ਹ, 16 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਸਿਆਸੀ ਧਮਾਕਾ ਕਰਦਿਆਂ ਪੁਸ਼ਟੀ ਕੀਤੀ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਰੱਖੜਾ ਸੂਬਾ ਸਰਕਾਰ ਵੱਲੋਂ ਬੇਅਦਬੀ ਦੇ ਖ਼ਿਲਾਫ਼ ਬਣਾਏ ਗਏ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਆ ਰਹੇ ਹਨ। ਸੀ.ਐਮ ਮਾਨ ਨੇ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਹਮੇਸ਼ਾ ਸਖ਼ਤ ਰਹੇਗਾ।

MC ਚੋਣਾਂ ‘ਚ AAP ਦੀ ਹੂੰਝਾ ਫੇਰ ਜਿੱਤ ਦਾ ਦਾਅਵਾ

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ।

ਉਨ੍ਹਾਂ ਵਿਰੋਧੀਆਂ ‘ਤੇ ਤਨਜ਼ ਕਸਦਿਆਂ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।” ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ ‘ਆਪ’ ਦੇ ਨਾਲ ਖੜ੍ਹੀ ਹੈ।

ਪੰਜਾਬ ਵਿੱਚ 15 ਜੂਨ ਤੋਂ ਸ਼ੁਰੂ ਹੋ ਕੇ ਅਕਤੂਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ (SIR) ਬਾਰੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਅਸਲੀ ਜਾਂ ਯੋਗ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ‘ਆਪ’ ਦੇ ਬੂਥ ਲੈਵਲ ਅਸਿਸਟੈਂਟ (BLA) ਚੋਣ ਕਮਿਸ਼ਨ ਦੇ BLOs ਨਾਲ ਫੀਲਡ ਵਿੱਚ ਤਾਇਨਾਤ ਰਹਿਣਗੇ।

ਅਧਿਆਪਕਾਂ ਦਾ ਸਭ ਤੋਂ ਵੱਡਾ ਬੈਚ ਫਿਨਲੈਂਡ ਲਈ ਰਵਾਨਾ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ।

ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੇ ਨਵੇਂ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ।

 

ਪੰਜਾਬ ‘ਚ AAP ਹੀ ਜਿੱਤੇਗੀ MC ਚੋਣਾਂ: ਭਗਵੰਤ ਮਾਨ ਦਾ ਵੱਡਾ ਬਿਆਨ

 

ਪੰਜਾਬ ‘ਚ AAP ਹੀ ਜਿੱਤੇਗੀ MC ਚੋਣਾਂ: ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 16 ਮਈ 2026: ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ (AAP) ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ।

ਉਨ੍ਹਾਂ ਵਿਰੋਧੀਆਂ ‘ਤੇ ਤਨਜ਼ ਕਸਦਿਆਂ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।” ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ AAP ਦੇ ਨਾਲ ਖੜ੍ਹੀ ਹੈ।

ਕਿਸੇ ਵੀ ਅਸਲੀ ਜਾਂ ਯੋਗ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ- ਮੁੱਖ ਮੰਤਰੀ

ਪੰਜਾਬ ਵਿੱਚ 15 ਜੂਨ ਤੋਂ ਸ਼ੁਰੂ ਹੋ ਕੇ ਅਕਤੂਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ (SIR) ਬਾਰੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਅਸਲੀ ਜਾਂ ਯੋਗ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। AAP ਦੇ ਬੂਥ ਲੈਵਲ ਅਸਿਸਟੈਂਟ (BLA) ਚੋਣ ਕਮਿਸ਼ਨ ਦੇ BLOs ਨਾਲ ਫੀਲਡ ਵਿੱਚ ਤਾਇਨਾਤ ਰਹਿਣਗੇ।

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ।

ਉਨ੍ਹਾਂ ਵਿਰੋਧੀਆਂ ‘ਤੇ ਤਨਜ਼ ਕਸਦਿਆਂ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।” ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ ‘ਆਪ’ (AAP) ਦੇ ਨਾਲ ਖੜ੍ਹੀ ਹੈ।

ਅਧਿਆਪਕਾਂ ਦਾ ਸਭ ਤੋਂ ਵੱਡਾ ਬੈਚ ਫਿਨਲੈਂਡ ਲਈ ਰਵਾਨਾ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ।

ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੇ ਨਵੇਂ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ।

 

Modi ਦਾ ਵਿਦੇਸ਼ ਦੌਰਾ ਵਿਵਾਦਾਂ ‘ਚ ਘਿਰਿਆ! Bhagwant Mann ਨੇ ਦੇਸ਼ ਨੂੰ ਮਹਿਗਾਈ ‘ਚ ਧੱਕ ਕੇ PM ਖੁਦ ਮਾਰ ਗਿਆ ਉਡਾਰੀ

 

Modi ਦਾ ਵਿਦੇਸ਼ ਦੌਰਾ ਵਿਵਾਦਾਂ ‘ਚ ਘਿਰਿਆ! Bhagwant Mann ਨੇ ਦੇਸ਼ ਨੂੰ ਮਹਿਗਾਈ ‘ਚ ਧੱਕ ਕੇ PM ਖੁਦ ਮਾਰ ਗਿਆ ਉਡਾਰੀ

Punjab Network

ਚੰਡੀਗੜ੍ਹ, 16 ਮਈ 2026: ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਦੇਸ਼ ਵਾਸੀਆਂ ਨੂੰ ਤਾਂ ਪੈਟਰੋਲ-ਡੀਜ਼ਲ ਬਚਾਉਣ ਅਤੇ ‘ਵਰਕ ਫਰਾਮ ਹੋਮ’ ਕਰਨ ਦਾ ਸੁਨੇਹਾ ਦਿੰਦੇ ਹਨ, ਪਰ ਖ਼ੁਦ ਇਸ ਵੇਲੇ ਨੀਦਰਲੈਂਡ ਦੇ ਦੌਰੇ ‘ਤੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੁੰਦਿਆਂ ਹੀ ਤੇਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਕਰਕੇ ਜਨਤਾ ‘ਤੇ ਬੋਝ ਪਾਇਆ ਗਿਆ ਹੈ।

ਪੰਜਾਬ ਆਪਣੇ ਹਿੱਸੇ ਦਾ ਇੱਕ ਘੁੱਟ ਪਾਣੀ ਵੀ ਫਾਲਤੂ ਨਹੀਂ ਦੇਵੇਗਾ – ਮੁੱਖ ਮੰਤਰੀ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦਾ ਇੱਕ ਘੁੱਟ ਪਾਣੀ ਵੀ ਫਾਲਤੂ ਨਹੀਂ ਦੇਵੇਗਾ। 21 ਜੂਨ ਤੋਂ ਜੋ ਨਿਰਧਾਰਿਤ ਸਾਲਾਨਾ ਕੋਟਾ ਹੈ, ਉਹੀ ਮਿਲੇਗਾ, ਉਸ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ, ਚਾਹੇ ਉੱਥੇ ਕੇਂਦਰੀ ਸੁਰੱਖਿਆ ਬਲ (CISF) ਹੀ ਕਿਉਂ ਨਾ ਤਾਇਨਾਤ ਕਰ ਦਿੱਤੀ ਜਾਵੇ।

ਪੰਜਾਬ ਨੇ ਸਿੱਖਿਆ ‘ਚ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇ ਵਿੱਚ ਪੰਜਾਬ ਨੇ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਨੂੰ ਪਛਾੜ ਕੇ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਪੰਜਾਬ ਦੇ 99% ਸਕੂਲਾਂ ਵਿੱਚ ਕੰਪਿਊਟਰ ਅਤੇ 99.9% ਸਕੂਲਾਂ ਵਿੱਚ ਬਿਜਲੀ ਪਹੁੰਚ ਚੁੱਕੀ ਹੈ। ਇਸ ਵਾਰ ਸਰਕਾਰੀ ਸਕੂਲਾਂ ਦੀ ਮੈਗਾ ਪੇਰੈਂਟ-ਟੀਚਰ ਮੀਟਿੰਗ (PTM) ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ।

ਉਨ੍ਹਾਂ ਧੂਰੀ ਹਲਕੇ ਦੀਆਂ 3 ਵਿਦਿਆਰਥਣਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਨੇ 100% ਅੰਕ ਹਾਸਲ ਕੀਤੇ ਹਨ। ਇਸ ਕਾਰਗੁਜ਼ਾਰੀ ਲਈ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਧਾਈ ਦਿੱਤੀ।

 

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲੱਗੀ ਅੱਗ; ਪੜ੍ਹੋ ਤਾਜ਼ਾ ਰੇਟ!

 

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲੱਗੀ ਅੱਗ; ਪੜ੍ਹੋ ਤਾਜ਼ਾ ਰੇਟ!

ਸ਼ੁੱਕਰਵਾਰ ਨੂੰ ₹3 ਦੇ ਵੱਡੇ ਵਾਧੇ ਤੋਂ ਬਾਅਦ ਅੱਜ ਕੀਮਤਾਂ ਸਥਿਰ; ਜਾਣੋ ਆਪਣੇ ਸ਼ਹਿਰ ਦਾ ਹਾਲ

Petrol Diesel Price Today: ਨਵੀਂ ਦਿੱਲੀ, 16 ਮਈ 2026- ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ₹3 ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤੇ ਜਾਣ ਤੋਂ ਬਾਅਦ ਅੱਜ, ਯਾਨੀ ਸ਼ਨੀਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਗਲੋਬਲ ਮਾਰਕੀਟ ਵਿੱਚ ਕੱਚੇ ਤੇਲ (Crude Oil) ਦੀਆਂ ਕੀਮਤਾਂ $105 ਪ੍ਰਤੀ ਬੈਰਲ ਦੇ ਉੱਚ ਪੱਧਰ ‘ਤੇ ਬਣੀਆਂ ਹੋਈਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਦੇਸ਼ ਭਰ ਵਿੱਚ ਅੱਜ ਵੀ ਚੰਡੀਗੜ੍ਹ ‘ਚ ਪੈਟਰੋਲ ਸਭ ਤੋਂ ਸਸਤਾ ਹੈ, ਇੱਥੇ ਇਸ ਦਾ ਭਾਅ ₹97.27 ਹੈ। ਡੀਜ਼ਲ ਵੀ ਇੱਥੇ ₹85.25 ਦੇ ਨਾਲ ਸਭ ਤੋਂ ਘੱਟ ਕੀਮਤ ‘ਤੇ ਉਪਲਬਧ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ ₹97.58 ਪ੍ਰਤੀ ਲੀਟਰ ‘ਤੇ ਸਥਿਰ ਹੈ, ਜੋ ਹੋਰਨਾਂ ਵੱਡੇ ਮਹਾਨਗਰਾਂ ਦੀ ਤੁਲਨਾ ਵਿੱਚ ਕਾਫ਼ੀ ਘੱਟ ਹੈ।

ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ₹97.77 ਅਤੇ ਡੀਜ਼ਲ ₹90.67 ਪ੍ਰਤੀ ਲੀਟਰ ‘ਤੇ ਬਣਿਆ ਹੋਇਆ ਹੈ। ਨੋਇਡਾ ਵਿੱਚ ਪੈਟਰੋਲ ₹98.04 ਅਤੇ ਗੁੜਗਾਓਂ ਵਿੱਚ ₹98.29 ਦੇ ਭਾਅ ‘ਤੇ ਵਿਕ ਰਿਹਾ ਹੈ। ਸ਼ੁੱਕਰਵਾਰ ਨੂੰ ਹੋਏ ਵਾਧੇ ਤੋਂ ਬਾਅਦ ਇਹ ਸ਼ਹਿਰ ₹100 ਦੇ ਮਨੋਵਿਗਿਆਨਕ ਪੱਧਰ ਦੇ ਬੇਹੱਦ ਨਜ਼ਦੀਕ ਪਹੁੰਚ ਗਏ ਹਨ।

ਹੈਦਰਾਬਾਦ ਵਿੱਚ ਅੱਜ ਪੈਟਰੋਲ ਦੀ ਕੀਮਤ ₹110.89 ਪ੍ਰਤੀ ਲੀਟਰ ਹੈ, ਜੋ ਦੇਸ਼ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਸਭ ਤੋਂ ਜ਼ਿਆਦਾ ਹੈ। ਪੱਛਮੀ ਏਸ਼ੀਆ ਦੇ ਸੰਕਟ (West Asia Crisis) ਕਾਰਨ ਗਲੋਬਲ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਅਸਰ ਇੱਥੇ ਦੇਖਣ ਨੂੰ ਮਿਲ ਰਿਹਾ ਹੈ।

ਕੇਰਲ ਦੀ ਰਾਜਧਾਨੀ ਥਿਰੁਵਨੰਤਪੁਰਮ ਵਿੱਚ ਅੱਜ ਡੀਜ਼ਲ ਸਭ ਤੋਂ ਮਹਿੰਗਾ ਹੈ, ਇੱਥੇ ਇਸ ਦਾ ਭਾਅ ₹99.63 ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਇੱਥੇ ਪੈਟਰੋਲ ਵੀ ₹110.75 ਦੇ ਨਾਲ ਦੂਜੇ ਨੰਬਰ ‘ਤੇ ਹੈ। ਸੂਬੇ ਵਿੱਚ ਲਾਗੂ ਨਵੀਂ ਰਾਸ਼ਨਿੰਗ ਵਿਵਸਥਾ ਦਰਮਿਆਨ ਇਨ੍ਹਾਂ ਵਧੀਆਂ ਕੀਮਤਾਂ ਨੇ ਆਮ ਆਦਮੀ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।

 

 

Punjab News: ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਲਲਕਾਰਿਆ; ਭਲਕੇ ਹੋਵੇਗਾ ਵੱਡਾ ਅੰਦੋਲਨ

 

Punjab News: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਲਲਕਾਰਿਆ; ਭਲਕੇ ਹੋਵੇਗਾ ਵੱਡਾ ਅੰਦੋਲਨ

17-7-2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਮੁਤਾਬਕ ਤਨਖ਼ਾਹਾਂ ਫਿਕਸ ਕਰਨ ਦੀ ਮੰਗ

NPS ਰੱਦ ਕਰਕੇ ਪੁਰਾਣੀ ਪੈਨਸ਼ਨ (OPS) ਬਹਾਲ ਕਰਨ ਅਤੇ ਕੱਟੇ ਹੋਏ 37 ਭੱਤੇ ਮੁੜ ਲਾਗੂ ਕਰਨ ‘ਤੇ ਜ਼ੋਰ

Punjab News: ਮਾਨਸਾ, 16 ਮਈ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਪਈਆਂ ਆਰਥਿਕ ਮੰਗਾਂ ਨੂੰ ਲੈ ਕੇ ‘ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਵੱਲੋਂ ਪੈਨਸ਼ਨਰਜ਼ ਭਵਨ ਮਾਨਸਾ ਵਿਖੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ।

ਇਸ ਕਨਵੈਨਸ਼ਨ ਤੋਂ ਬਾਅਦ ਇਕੱਠੇ ਹੋਏ ਸੈਂਕੜੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਕਚਹਿਰੀਆਂ ਦੇ ਮੁੱਖ ਗੇਟ ਤੱਕ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ।

ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 17 ਮਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ-ਰੈਲੀ ਉਲੀਕੀ ਗਈ ਹੈ, ਜਿੱਥੋਂ ਮੁਲਾਜ਼ਮਾਂ ਦਾ ਕਾਫ਼ਲਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰੇਗਾ।

ਅੱਜ ਦੀ ਕਨਵੈਨਸ਼ਨ ਦਾ ਮੁੱਖ ਮਕਸਦ ਇਸੇ ਰੈਲੀ ਦੀਆਂ ਤਿਆਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਸੀ।

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਤਿੰਦਰਪਾਲ ਸਿੰਘ (ਸੂਬਾ ਕਨਵੀਨਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ), ਜਸਵੀਰ ਭੱਮਾ (ਜ਼ੋਨ ਕਨਵੀਨਰ), ਅਮੋਲਕ ਡੇਲੂਆਣਾ (ਜ਼ਿਲ੍ਹਾ ਪ੍ਰਧਾਨ, DTF), ਅਰੁਨ ਗੋਇਲ (ਸੂਬਾ ਆਗੂ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ), ਹਰਦੀਪ ਟੋਡਰਪੁਰ (DMF) ਅਤੇ ਮਨਮੋਹਨ ਸਿੰਘ (ਜ਼ਿਲ੍ਹਾ ਪ੍ਰਧਾਨ, ਪੁਰਾਣੀ ਪੈਨਸ਼ਨ ਫਰੰਟ) ਨੇ ਹੇਠ ਲਿਖੀਆਂ ਮੁੱਖ ਮੰਗਾਂ ਚੁੱਕੀਆਂ:

ਨਵੇਂ ਕੇਂਦਰੀ ਸਕੇਲਾਂ ‘ਤੇ ਆਧਾਰਿਤ 17-7-2020 ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ 15% ਵਾਧੇ ਦੇ ਫਾਰਮੂਲੇ ਅਨੁਸਾਰ ਤਨਖਾਹਾਂ ਫਿਕਸ ਕੀਤੀਆਂ ਜਾਣ। 1-1-2004 ਤੋਂ ਬਾਅਦ ਭਰਤੀ ਹੋਏ ਸਮੂਹ ਮੁਲਾਜ਼ਮਾਂ ‘ਤੇ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ (NPS) ਨੂੰ ਪੂਰੀ ਤਰ੍ਹਾਂ ਬੰਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ।

ਮੁਲਾਜ਼ਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤੇ ਜਿਵੇਂ ਕਿ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀ.ਪੀ. (ACP) ਦਾ ਲਾਭ ਅਤੇ ਪੈਂਡਿੰਗ ਪਿਆ 18% ਮਹਿੰਗਾਈ ਭੱਤਾ (DA) ਤੁਰੰਤ ਜਾਰੀ ਕੀਤਾ ਜਾਵੇ।

ਇਸ ਕਨਵੈਨਸ਼ਨ ਵਿੱਚ ਜ਼ਿਲ੍ਹਾ ਆਗੂਆਂ ਹੰਸਾ ਸਿੰਘ ਡੇਲੂਆਣਾ, ਕੌਰ ਸਿੰਘ ਫੱਗੂ, ਪਰਮਿੰਦਰ ਮਾਨਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਆਗੂ ਸ਼ਾਮਲ ਹੋਏ, ਜਿਨ੍ਹਾਂ ਵਿੱਚ ਗੁਰਦਾਸ ਗੁਰਨੇ, ਗੁਰਲਾਲ ਗੁਰਨੇ, ਗੁਰਵਿੰਦਰ ਸਿੰਘ, ਸੁਖਵੀਰ ਸਿੰਘ ਸਰਦੂਲਗੜ੍ਹ, ਗੁਰਪ੍ਰੀਤ ਵੀਰੋਕੇ, ਹਰਪ੍ਰੀਤ ਸਿੰਘ ਖੜਕ ਸਿੰਘ ਵਾਲਾ, ਸੁਖਵੀਰ ਸਿੰਘ ਗਿੱਲ, ਕੁਲਵਿੰਦਰ ਸਿੰਘ, ਸੰਦੀਪ ਢੰਡ, ਗੁਰਜੀਤ ਸਿੰਘ ਔਲਖ, ਬੇਅੰਤ ਰੜ੍ਹ, ਕੁਲਜੀਤ ਸਿੰਘ, ਜਗਮੀਤ ਸਿੰਘ, ਅਮਰੀਕ ਸਿੰਘ ਗੁਰਨੇ, ਜੈ ਨਰੈਣ ਮਾਨਸਾ, ਬਲਵਿੰਦਰ ਸਿੰਘ ਅੱਕਾਵਾਲੀ, ਅਤੇ ਜੋਨੀ ਕੁਮਾਰ ਆਦਿ ਪ੍ਰਮੁੱਖ ਸਨ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਮੋਹਾਲੀ ਤੋਂ ਸ਼ੁਰੂ ਹੋਣ ਵਾਲਾ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਰੂਪ ਧਾਰਨ ਕਰੇਗਾ।