ਸ਼ਨੀਵਾਰ, ਮਈ 30, 2026
Home Blog Page 28

CBSE 12th Result 2026: 12ਵੀਂ ਜਮਾਤ ‘ਚੋਂ ਫੇਲ੍ਹ ਹੋਣ ਕਾਰਨ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲੇ

 

CBSE 12th Result 2026: 12ਵੀਂ ਜਮਾਤ ‘ਚੋਂ ਫੇਲ੍ਹ ਹੋਣ ਕਾਰਨ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲੇ

ਸੀਬੀਐਸਈ (CBSE) ਨਤੀਜਿਆਂ ਵਿੱਚ ਰੀ-ਅਪੀਅਰ ਆਉਣ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਸੈਕਟਰ 23 ਦੇ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ ਵਿਦਿਆਰਥਣ- ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪੀ

ਚੰਡੀਗੜ੍ਹ, 15 ਮਈ 2026:

CBSE 12th Result 2026- ਸੀਬੀਐਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਤੋਂ ਬਾਅਦ ਚੰਡੀਗੜ੍ਹ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ।

ਸੈਕਟਰ 23 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇੱਕ ਵਿਦਿਆਰਥਣ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ (ਰੀ-ਅਪੀਅਰ) ਕਾਰਨ ਹੋਈ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਦਾ ਪਰਿਵਾਰ ਨਵਾਂ ਗਾਓਂ ਦਾ ਰਹਿਣ ਵਾਲਾ ਹੈ। ਜਦੋਂ ਤੋਂ ਨਤੀਜਾ ਆਇਆ ਸੀ, ਉਹ ਆਪਣੀ ਰੀ-ਅਪੀਅਰ ਨੂੰ ਲੈ ਕੇ ਕਾਫ਼ੀ ਮਾਨਸਿਕ ਦਬਾਅ ਵਿੱਚ ਸੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਉਹ ਘਰ ਵਿੱਚ ਇਕੱਲੀ ਸੀ, ਜਿਸਦਾ ਫਾਇਦਾ ਉਠਾਉਂਦਿਆਂ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਸੂਚਨਾ ਮਿਲਣ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ।

ਅੱਜ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਘਟਨਾ ਨੇ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਾਇਆ ਹੈ, ਉੱਥੇ ਹੀ ਸਕੂਲ ਵਿੱਚ ਵੀ ਸੋਗ ਦੀ ਲਹਿਰ ਹੈ।

ਅਜਿਹੀਆਂ ਘਟਨਾਵਾਂ ਸਾਨੂੰ ਇਹ ਸੋਚਣ ਲਈ ਮਜਬੂਰ ਕਰਦੀਆਂ ਹਨ ਕਿ ਕੀ ਅਸੀਂ ਆਪਣੇ ਬੱਚਿਆਂ ‘ਤੇ ਨੰਬਰਾਂ ਦਾ ਬੇਲੋੜਾ ਦਬਾਅ ਤਾਂ ਨਹੀਂ ਪਾ ਰਹੇ? ਪ੍ਰੀਖਿਆ ਵਿੱਚੋਂ ਰੀ-ਅਪੀਅਰ ਆਉਣਾ ਕਿਸੇ ਦੀ ਕਾਬਲੀਅਤ ਦਾ ਅੰਤ ਨਹੀਂ ਹੈ।

ਇਹ ਸਿਰਫ਼ ਇੱਕ ਮੌਕਾ ਹੈ ਆਪਣੀ ਗ਼ਲਤੀ ਸੁਧਾਰਨ ਦਾ। ਨਤੀਜਾ ਚਾਹੇ ਕੋਈ ਵੀ ਹੋਵੇ, ਆਪਣੇ ਬੱਚਿਆਂ ਨਾਲ ਗੱਲਬਾਤ ਕਰੋ। ਉਨ੍ਹਾਂ ਨੂੰ ਮਹਿਸੂਸ ਕਰਵਾਓ ਕਿ ਉਨ੍ਹਾਂ ਦੀ ਜ਼ਿੰਦਗੀ ਕਿਸੇ ਵੀ ਡਿਗਰੀ ਜਾਂ ਮਾਰਕਸ਼ੀਟ ਨਾਲੋਂ ਕਿਤੇ ਜ਼ਿਆਦਾ ਕੀਮਤੀ ਹੈ।

 

 

Patiala Jail Break- ਵੱਡੀ ਖਬਰ: ਪਟਿਆਲਾ ਜੇਲ੍ਹ ‘ਚੋਂ ਫ਼ਰਾਰ ਹੋਏ 3 ਕੈਦੀ

 

Patiala Jail Break- ਵੱਡੀ ਖਬਰ: ਪਟਿਆਲਾ ਜੇਲ੍ਹ ‘ਚੋਂ ਫ਼ਰਾਰ ਹੋਏ 3 ਕੈਦੀ

ਕੰਬਲ ਦਾ ਸਹਾਰਾ ਲੈ ਕੇ ਟੱਪੀ ਸੀ ਕੰਧ, ਪੁਲਿਸ ਨੇ ਮੁੜ ਦਬੋਚਿਆ

ਪਟਿਆਲਾ ਜੇਲ੍ਹ ਦੀ ਸੁਰੱਖਿਆ ‘ਚ ਵੱਡੀ ਸੰਧ; ਤਿੰਨ ਕੈਦੀ ਹੋਏ ਸੀ ਫ਼ਰਾਰ

ਕੰਧ ਟੱਪਣ ਲਈ ਕੈਦੀਆਂ ਨੇ ਕੰਬਲਾਂ ਦੀ ਵਰਤੋਂ ਕਰਕੇ ਬਣਾਈ ਸੀ ਰੱਸੀ

ਪਟਿਆਲਾ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਪ੍ਰਤਾਪ ਨਗਰ ਤੋਂ ਤਿੰਨਾਂ ਨੂੰ ਫਿਰ ਕੀਤਾ ਗ੍ਰਿਫ਼ਤਾਰ

ਪਟਿਆਲਾ, 15 ਮਈ 2026: ਪਟਿਆਲਾ ਦੀ ਕੇਂਦਰੀ ਜੇਲ੍ਹ (Central Jail Patiala) ਤੋਂ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਨ ਵਾਲੀ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਤਿੰਨ ਕੈਦੀਆਂ ਨੇ ਜੇਲ੍ਹ ਦੀ ਉੱਚੀ ਕੰਧ ਟੱਪ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ, ਪਟਿਆਲਾ ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਤਿੰਨਾਂ ਕੈਦੀਆਂ ਨੂੰ ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਤੋਂ ਮੁੜ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਨ੍ਹਾਂ ਕੈਦੀਆਂ ਨੇ ਜੇਲ੍ਹ ਵਿੱਚੋਂ ਭੱਜਣ ਲਈ ਬਹੁਤ ਹੀ ਸ਼ਾਤਿਰ ਤਰੀਕਾ ਅਪਣਾਇਆ।

ਉਨ੍ਹਾਂ ਨੇ ਜੇਲ੍ਹ ਵਿੱਚ ਮਿਲੇ ਕੰਬਲਾਂ ਨੂੰ ਪਾੜ ਕੇ ਅਤੇ ਜੋੜ ਕੇ ਇੱਕ ਲੰਬੀ ਰੱਸੀ ਤਿਆਰ ਕੀਤੀ। ਇਸ ਰੱਸੀ ਦੇ ਸਹਾਰੇ ਉਹ ਜੇਲ੍ਹ ਦੀ ਕੰਧ ਟੱਪਣ ਵਿੱਚ ਕਾਮਯਾਬ ਹੋ ਗਏ। ਜਿਉਂ ਹੀ ਜੇਲ੍ਹ ਪ੍ਰਸ਼ਾਸਨ ਨੂੰ ਇਸ ਘਟਨਾ ਦਾ ਪਤਾ ਲੱਗਾ, ਪੂਰੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ।

ਜੇਲ੍ਹ ‘ਚੋਂ ਫ਼ਰਾਰ ਹੋਣ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਖ਼ੁਫ਼ੀਆ ਜਾਣਕਾਰੀ ਅਤੇ ਮੁਸਤੈਦੀ ਸਦਕਾ ਪੁਲਿਸ ਨੇ ਕੁਝ ਹੀ ਸਮੇਂ ਵਿੱਚ ਤਿੰਨਾਂ ਕੈਦੀਆਂ ਨੂੰ ਪਟਿਆਲਾ ਦੇ ਪ੍ਰਤਾਪ ਨਗਰ ਇਲਾਕੇ ਵਿੱਚੋਂ ਦਬੋਚ ਲਿਆ।

ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਕੈਦੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਫ਼ਰਾਰ ਹੋਣ ਦੀ ਸਾਜ਼ਿਸ਼ ਵਿੱਚ ਉਨ੍ਹਾਂ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਸੀ।

ਇਸ ਘਟਨਾ ਨੇ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਈ-ਸਕਿਓਰਿਟੀ ਮੰਨੀ ਜਾਣ ਵਾਲੀ ਕੇਂਦਰੀ ਜੇਲ੍ਹ ਵਿੱਚੋਂ ਕੈਦੀਆਂ ਦਾ ਕੰਬਲ ਦੇ ਸਹਾਰੇ ਕੰਧ ਟੱਪ ਕੇ ਭੱਜ ਜਾਣਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਜੇਲ੍ਹ ਮੁਲਾਜ਼ਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

 

Weather Forecast: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਪੜ੍ਹੋ ਮੌਸਮ ਵਿਭਾਗ ਦਾ ਅਲਰਟ

 

Weather Forecast: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਪੜ੍ਹੋ ਮੌਸਮ ਵਿਭਾਗ ਦਾ ਅਲਰਟ

Punjab Network

ਨਵੀਂ ਦਿੱਲੀ/ਚੰਡੀਗੜ੍ਹ, 15 ਮਈ 2026: ਭਾਰਤੀ ਮੌਸਮ ਵਿਗਿਆਨ ਵਿਭਾਗ (IMD/ Weather Forecast) ਵੱਲੋਂ ਜਾਰੀ ਕੀਤੇ ਗਏ ਤਾਜ਼ਾ ਬੁਲੇਟਿਨ ਅਨੁਸਾਰ, ਇਸ ਵੇਲੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦੇ ਦੋ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ।

ਇੱਕ ਪਾਸੇ ਜਿੱਥੇ Western Disturbance ਕਾਰਨ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੇ ਆਸਾਰ ਹਨ, ਉੱਥੇ ਹੀ ਦੂਜੇ ਪਾਸੇ ਭਿਆਨਕ ‘ਲੂ’ (Heatwave) ਦਾ ਪ੍ਰਕੋਪ ਵੀ ਸ਼ੁਰੂ ਹੋਣ ਵਾਲਾ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਅੱਜ (15 ਮਈ) ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ ਹੈ। ਅੱਜ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਦਿੱਲੀ ਵਿੱਚ ਵੀ ਅੱਜ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਹਤ ਦੇ ਇਨ੍ਹਾਂ ਪਲਾਂ ਤੋਂ ਤੁਰੰਤ ਬਾਅਦ 16 ਤੋਂ 20 ਮਈ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਿਆਨਕ ‘ਲੂ’ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਅਗਲੇ ਦੋ ਦਿਨਾਂ ਵਿੱਚ ਤਾਪਮਾਨ 2-3 ਡਿਗਰੀ ਹੋਰ ਵਧ ਸਕਦਾ ਹੈ।

ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ 15 ਅਤੇ 16 ਮਈ ਨੂੰ ਮੌਸਮ ਖ਼ਰਾਬ ਰਹੇਗਾ। ਇੱਥੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਦੇ ਨਾਲ ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਹੈ।

ਪੱਛਮੀ ਰਾਜਸਥਾਨ ਵਿੱਚ 17 ਤੋਂ 19 ਮਈ ਦਰਮਿਆਨ ਸਥਿਤੀ ਗੰਭੀਰ ਹੋ ਸਕਦੀ ਹੈ, ਜਿੱਥੇ ਕਈ ਥਾਵਾਂ ‘ਤੇ ਬਹੁਤ ਭਿਆਨਕ ਲੂ ਚੱਲਣ ਦਾ ਖ਼ਦਸ਼ਾ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਰਗੇ ਰਾਜਾਂ ਵਿੱਚ ਸਿਰਫ਼ ਦਿਨ ਹੀ ਨਹੀਂ, ਸਗੋਂ ਰਾਤਾਂ ਵੀ ਕਾਫ਼ੀ ਗਰਮ ਰਹਿਣਗੀਆਂ।

ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਸਾਜ਼ਗਾਰ ਬਣ ਰਹੇ ਹਨ। ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿੱਚ 15 ਤੋਂ 19 ਮਈ ਦਰਮਿਆਨ ਭਾਰੀ ਬਾਰਿਸ਼ ਹੋ ਸਕਦੀ ਹੈ।

ਕਰਨਾਟਕ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ। ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿੱਚ 20 ਮਈ ਤੱਕ 50-70 ਕਿਲੋਮੀਟਰ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ‘ਲੂ’ ਦੇ ਦੌਰਾਨ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਵੱਧ ਤੋਂ ਵੱਧ ਪਾਣੀ ਪੀਣ। ਤੇਜ਼ ਹਵਾਵਾਂ ਅਤੇ ਤੂਫ਼ਾਨ ਦੌਰਾਨ ਦਰੱਖਤਾਂ ਜਾਂ ਕੱਚੀਆਂ ਕੰਧਾਂ ਦੇ ਨੇੜੇ ਨਾ ਖੜ੍ਹੇ ਹੋਣ।

 

 

NEET UG 2026 New Date: ਵੱਡੀ ਖ਼ਬਰ- NEET ਪ੍ਰੀਖਿਆ ਲਈ ਨਵੀਂ ਤਾਰੀਕ ਦਾ ਐਲਾਨ, ਪੜ੍ਹੋ ਵੇਰਵਾ

 

NEET UG 2026 New Date: ਵੱਡੀ ਖ਼ਬਰ: NEET ਪ੍ਰੀਖਿਆ ਲਈ ਨਵੀਂ ਤਾਰੀਕ ਦਾ ਐਲਾਨ, ਪੜ੍ਹੋ ਵੇਰਵਾ

ਹੁਣ 21 ਜੂਨ 2026 ਨੂੰ ਦੇਸ਼ ਭਰ ਵਿੱਚ ਦੁਬਾਰਾ ਹੋਵੇਗੀ NEET ਦੀ ਪ੍ਰੀਖਿਆ

ਰਾਜਸਥਾਨ ਪੇਪਰ ਲੀਕ ਮਾਮਲੇ ਤੋਂ ਬਾਅਦ NTA ਨੇ ਲਿਆ ਸੀ ਪ੍ਰੀਖਿਆ ਰੱਦ ਕਰਨ ਦਾ ਫੈਸਲਾ

ਸੀਬੀਆਈ (CBI) ਕਰ ਰਹੀ ਹੈ ਮਾਮਲੇ ਦੀ ਗੰਭੀਰਤਾ ਨਾਲ ਜਾਂਚ- NTA ਨੇ ਵਿਦਿਆਰਥੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

ਨਵੀਂ ਦਿੱਲੀ, 15 ਮਈ 2026:

NEET UG 2026 New Date: ਮੈਡੀਕਲ ਪ੍ਰਵੇਸ਼ ਪ੍ਰੀਖਿਆ NEET (UG) ਦੇਣ ਵਾਲੇ ਦੇਸ਼ ਦੇ ਲਗਭਗ 22 ਲੱਖ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪ੍ਰੀਖਿਆ ਦੀ ਨਵੀਂ ਤਾਰੀਖ਼ ਦਾ ਰਸਮੀ ਐਲਾਨ ਕਰ ਦਿੱਤਾ ਹੈ। ਹੁਣ ਇਹ ਵੱਕਾਰੀ ਪ੍ਰੀਖਿਆ ਆਗਾਮੀ ਮਹੀਨੇ 21 ਜੂਨ 2026 ਨੂੰ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਦੁਬਾਰਾ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ NEET (UG) 2026 ਦੀ ਪ੍ਰੀਖਿਆ ਪਹਿਲਾਂ 3 ਮਈ ਨੂੰ ਹੋਈ ਸੀ। ਪਰ ਪ੍ਰੀਖਿਆ ਵਾਲੇ ਦਿਨ ਹੀ ਰਾਜਸਥਾਨ ਵਿੱਚ ਪੇਪਰ ਲੀਕ ਹੋਣ ਦੀਆਂ ਖ਼ਬਰਾਂ ਨੇ ਹਲਚਲ ਮਚਾ ਦਿੱਤੀ ਸੀ। ਜਾਂਚ ਤੋਂ ਬਾਅਦ 7 ਮਈ ਨੂੰ ਪੇਪਰ ਲੀਕ ਹੋਣ ਦੀ ਪੁਸ਼ਟੀ ਹੋਈ, ਜਿਸ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ।

ਵਿਦਿਆਰਥੀਆਂ ਦੇ ਹਿੱਤਾਂ ਅਤੇ ਪ੍ਰੀਖਿਆ ਦੀ ਪਾਰਦਰਸ਼ਤਾ ਨੂੰ ਮੁੱਖ ਰੱਖਦੇ ਹੋਏ, NTA ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ 12 ਮਈ ਨੂੰ ਪੂਰੀ ਪ੍ਰੀਖਿਆ ਰੱਦ ਕਰਨ ਦਾ ਇਤਿਹਾਸਕ ਫੈਸਲਾ ਸੁਣਾਇਆ।

ਇਸ ਵੇਲੇ ਕੇਂਦਰੀ ਜਾਂਚ ਬਿਊਰੋ (CBI) ਪੇਪਰ ਲੀਕ ਮਾਮਲੇ ਦੇ ਤਾਰ ਲੱਭਣ ਲਈ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਦੂਜੇ ਪਾਸੇ, NTA ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘X’ (ਟਵਿੱਟਰ) ‘ਤੇ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ (India Govt) ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ 21 ਜੂਨ ਨੂੰ ਪ੍ਰੀਖਿਆ ਲਈ ਨਵਾਂ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ।

ਨੈਸ਼ਨਲ ਟੈਸਟਿੰਗ ਏਜੰਸੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇੱਕ ਵਿਸ਼ੇਸ਼ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਗ਼ੈਰ-ਅਧਿਕਾਰਤ ਜਾਣਕਾਰੀਆਂ ਜਾਂ ਅਫ਼ਵਾਹਾਂ ‘ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ। ਏਜੰਸੀ ਨੇ ਕਿਹਾ ਹੈ ਕਿ ਐਡਮਿਟ ਕਾਰਡ ਅਤੇ ਪ੍ਰੀਖਿਆ ਕੇਂਦਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਅਪਡੇਟ ਲਈ ਸਿਰਫ਼ NTA ਦੀ ਅਧਿਕਾਰਤ ਵੈੱਬਸਾਈਟ (exams.nta.ac.in/NEET) ਨੂੰ ਹੀ ਚੈੱਕ ਕੀਤਾ ਜਾਵੇ।

 

Contract Employees: ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 23 ਮਈ ਨੂੰ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਵੱਡਾ ਪ੍ਰਦਰਸ਼ਨ

 

Contract Employees: ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 23 ਮਈ ਨੂੰ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਵੱਡਾ ਪ੍ਰਦਰਸ਼ਨ

ਲਹਿਰਾ ਮੁਹੱਬਤ 15 ਮਈ 2026-

Contract Employees: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ “ਮੋਰਚੇ” ਦੇ ਬੈਨਰ ਹੇਠ 23 ਮਈ ਤੋਂ ਵਿੱਤ ਮੰਤਰੀ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਵਿਖੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ।

ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਬਾਦਲ ਭੁੱਲਰ,ਹਰਦੀਪ ਤੱਗੜ,ਬਲਜਿੰਦਰ ਮਾਨ,ਲਛਮਣ ਰਾਮਪੁਰਾ ਅਤੇ ਨਾਇਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।

ਜਿਸ ਦੇ ਵਿਰੋਧ ਵਜੋਂ “ਮੋਰਚੇ” ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਵਿਖੇ 23 ਮਈ ਤੋਂ ਲਗਾਤਾਰ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।

 

Big Breaking: ਕੇਜਰੀਵਾਲ ਸਮੇਤ 6 AAP ਆਗੂਆਂ ਨੂੰ ਹਾਈਕੋਰਟ ਵੱਲੋਂ ਮਾਣਹਾਨੀ ਨੋਟਿਸ ਜਾਰੀ

 

Big Breaking: ਕੇਜਰੀਵਾਲ ਸਮੇਤ 6 AAP ਆਗੂਆਂ ਨੂੰ ਹਾਈਕੋਰਟ ਵੱਲੋਂ ਮਾਣਹਾਨੀ ਨੋਟਿਸ ਜਾਰੀ

ਜਸਟਿਸ ਸਵਰਨਕਾਂਤਾ ਸ਼ਰਮਾ ਨੇ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਵੱਖ

ਨਵੀਂ ਦਿੱਲੀ, 15 ਮਈ 2026-

ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨਕਾਂਤਾ ਸ਼ਰਮਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂਆਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਵਿਨੈ ਮਿਸ਼ਰਾ ਖ਼ਿਲਾਫ਼ ਅਦਾਲਤੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਕਾਰਵਾਈ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਾਮਲਿਆਂ ਵਿੱਚ ਜੱਜ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਅਤੇ ਮਾਣਹਾਨੀ ਵਾਲੇ ਦੋਸ਼ ਲਗਾਉਣ ਕਾਰਨ ਕੀਤੀ ਗਈ ਹੈ।

ਜਸਟਿਸ ਸ਼ਰਮਾ ਨੇ ਇਨ੍ਹਾਂ ਆਗੂਆਂ ਦੇ ਬਿਆਨਾਂ ਨੂੰ ‘ਅਪਮਾਨਜਨਕ ਅਤੇ ਅਫ਼ਸੋਸਨਾਕ’ ਕਰਾਰ ਦਿੰਦਿਆਂ ਕਿਹਾ ਕਿ, ਜਦੋਂ ਉਨ੍ਹਾਂ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰਨ ਤੋਂ ਇਨਕਾਰ ਕਰ ਦਿੱਤਾ, ਤਾਂ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼ ਅਤੇ ਜਨਤਕ ਬਿਆਨ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਿਰਪੱਖ ਆਲੋਚਨਾ ਦੀਆਂ ਹੱਦਾਂ ਪਾਰ ਕਰਕੇ ‘ਅਪਰਾਧਿਕ ਮਾਣਹਾਨੀ’ ਦੇ ਘੇਰੇ ਵਿੱਚ ਆਉਂਦੀ ਹੈ।

ਆਪਣੇ ਆਦੇਸ਼ ਵਿੱਚ ਜਸਟਿਸ ਸ਼ਰਮਾ ਨੇ ਕਿਹਾ, “ਕਸੂਰਵਾਰਾਂ ਨੇ ਨਾ ਸਿਰਫ਼ ਅਸਹਿਮਤੀ ਪ੍ਰਗਟਾਈ, ਸਗੋਂ ਮੌਜੂਦਾ ਜੱਜ ਅਤੇ ਪੂਰੀ ਨਿਆਂਪਾਲਿਕਾ ਵਿਰੁੱਧ ਬਦਨਾਮੀ ਦੀ ਮੁਹਿੰਮ ਚਲਾਈ।

ਅਰਵਿੰਦ ਕੇਜਰੀਵਾਲ ਨੇ ਮਾਮਲੇ ਨੂੰ ਸੁਪਰੀਮ ਕੋਰਟ ਲਿਜਾਣ ਦੀ ਬਜਾਏ ਸੋਸ਼ਲ ਮੀਡੀਆ ਰਾਹੀਂ ਜੱਜ ਦੀ ਨਿਰਪੱਖਤਾ ‘ਤੇ ਸਵਾਲ ਚੁੱਕਣ ਦਾ ਰਾਹ ਚੁਣਿਆ।”

ਉਨ੍ਹਾਂ ਅੱਗੇ ਕਿਹਾ ਕਿ ਜੱਜਾਂ ਨੂੰ ਆਲੋਚਨਾ ਸਹਿਣ ਦੀ ਸਿਖਲਾਈ ਦਿੱਤੀ ਜਾਂਦੀ ਹੈ, ਪਰ ਜਦੋਂ ਨਿਆਂਪਾਲਿਕਾ ਨੂੰ ਯੋਜਨਾਬੱਧ ਤਰੀਕੇ ਨਾਲ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇ, ਤਾਂ ਚੁੱਪ ਰਹਿਣਾ न्यायिक ਸੰਜਮ ਨਹੀਂ ਹੈ।

ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਜਸਟਿਸ ਸ਼ਰਮਾ ਨੇ ਖ਼ੁਦ ਨੂੰ ਆਬਕਾਰੀ ਨੀਤੀ ਮਾਮਲੇ ਦੀ ਅਗਲੀ ਸੁਣਵਾਈ ਤੋਂ ਵੱਖ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਮਾਮਲੇ ਦੀ ਸੁਣਵਾਈ ਜਾਰੀ ਰੱਖਦੇ ਹਨ, ਤਾਂ ਹੋ ਸਕਦਾ ਹੈ ਕਿ ਕੇਜਰੀਵਾਲ ਅਤੇ ਹੋਰਨਾਂ ਨੂੰ ਲੱਗੇ ਕਿ ਉਨ੍ਹਾਂ ਦੇ ਮਨ ਵਿੱਚ ਕੋਈ ਦੁਰਭਾਵਨਾ ਹੈ। ਹੁਣ ਇਸ ਖ਼ਾਸ ਮਾਮਲੇ ਦੀ ਸੁਣਵਾਈ ਕੋਈ ਦੂਜੀ ਬੈਂਚ ਕਰੇਗੀ।

 

Petrol Diesel Price Hike! BREAKING- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਪੜ੍ਹੋ ਤਾਜ਼ਾ ਰੇਟ

 

Petrol Diesel Price Hike! BREAKING- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਪੜ੍ਹੋ ਤਾਜ਼ਾ ਰੇਟ

Petrol Diesel Price Hike! ਮੱਧ ਪੂਰਬ ਸੰਕਟ ਕਾਰਨ ਆਮ ਜਨਤਾ ਨੂੰ ਲੱਗਿਆ ਵੱਡਾ ਝਟਕਾ; ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

Petrol Diesel Price Hike! ਨਵੀਂ ਦਿੱਲੀ/ਚੰਡੀਗੜ੍ਹ, 15 ਮਈ 2026: ਮੱਧ ਪੂਰਬ (Middle East) ਵਿੱਚ ਚੱਲ ਰਹੇ ਸੰਕਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਆਮ ਆਦਮੀ ਨੂੰ ਵੱਡਾ ਝਟਕਾ ਲੱਗਿਆ ਹੈ।

ਅੱਜ ਯਾਨੀ 15 ਮਈ ਨੂੰ ਸਵੇਰੇ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ, ਜਿਸ ਵਿੱਚ ₹3.00 ਤੋਂ ਲੈ ਕੇ ₹3.60 ਪ੍ਰਤੀ ਲੀਟਰ ਤੱਕ ਦਾ ਵੱਡਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨਾਲ ਆਮ ਜਨਤਾ ਦੀ ਜੇਬ ‘ਤੇ ਬੋਝ ਹੋਰ ਵਧ ਗਿਆ ਹੈ।

ਅੱਜ ਹੋਏ ਵਾਧੇ ਤੋਂ ਬਾਅਦ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਦੇ ਭਾਅ ਇਸ ਪ੍ਰਕਾਰ ਹਨ…!

  • ਚੰਡੀਗੜ੍ਹ: ₹2.97 ਦੇ ਵਾਧੇ ਨਾਲ ਨਵਾਂ ਰੇਟ ₹97.27 ਪ੍ਰਤੀ ਲੀਟਰ ਹੈ।
  • ਨਵੀਂ ਦਿੱਲੀ: ₹3.00 ਦੇ ਵਾਧੇ ਨਾਲ ਹੁਣ ₹97.77 ਪ੍ਰਤੀ ਲੀਟਰ।
  • ਕੋਲਕਾਤਾ: ₹3.29 ਦੀ ਤੇਜ਼ੀ ਨਾਲ ਨਵਾਂ ਰੇਟ ₹108.74 ਹੋ ਗਿਆ ਹੈ।
  • ਮੁੰਬਈ: ₹3.10 ਮਹਿੰਗਾ ਹੋ ਕੇ ₹106.64 ‘ਤੇ ਪਹੁੰਚ ਗਿਆ ਹੈ।
  • ਹੈਦਰਾਬਾਦ: ਸਭ ਤੋਂ ਵੱਡਾ ਉਛਾਲ ₹3.39, ਹੁਣ ਕੀਮਤ ₹110.89 ਹੈ।
  • ਜੈਪੁਰ: ₹2.94 ਦੇ ਵਾਧੇ ਨਾਲ ਹੁਣ ₹107.97 ਵਿੱਚ ਮਿਲੇਗਾ।
  • ਲਖਨਊ: ₹2.82 ਮਹਿੰਗਾ ਹੋ ਕੇ ₹97.55 ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ..!

ਪੈਟਰੋਲ ਦੇ ਨਾਲ-ਨਾਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ ਢੋਆ-ਢੁਆਈ ਮਹਿੰਗੀ ਹੋਵੇਗੀ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਵਧਣ ਦਾ ਖ਼ਦਸ਼ਾ ਹੈ;

  • ਨਵੀਂ ਦਿੱਲੀ: ₹3.00 ਮਹਿੰਗਾ ਹੋ ਕੇ ਹੁਣ ₹90.67 ਪ੍ਰਤੀ ਲੀਟਰ।
  • ਮੁੰਬਈ: ₹3.11 ਦੇ ਵਾਧੇ ਨਾਲ ਨਵਾਂ ਭਾਅ ₹93.14 ਹੋ ਗਿਆ ਹੈ।
  • ਨੋਇਡਾ: ₹3.50 ਦਾ ਵੱਡਾ ਉਛਾਲ, ਹੁਣ ਕੀਮਤ ₹91.31 ਪ੍ਰਤੀ ਲੀਟਰ।
  • ਚੰਡੀਗੜ੍ਹ: ₹2.80 ਦੇ ਵਾਧੇ ਨਾਲ ਨਵਾਂ ਰੇਟ ₹85.25 ਹੈ।
  • ਪਟਨਾ: ₹2.85 ਮਹਿੰਗਾ ਹੋ ਕੇ ਹੁਣ ₹94.63 ਪ੍ਰਤੀ ਲੀਟਰ।

ਕਿਉਂ ਵਧੇ ਰੇਟ?

ਮੱਧ ਪੂਰਬ ਵਿੱਚ ਵਧਦੇ ਤਣਾਅ ਕਾਰਨ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ (Crude Oil) ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਮਹਿੰਗਾ ਹੋਣ ਕਾਰਨ ਭਾਰਤੀ ਤੇਲ ਕੰਪਨੀਆਂ ਨੇ ਇਹ ਵਾਧਾ ਕੀਤਾ ਹੈ।

RBI ਗਵਰਨਰ ਨੇ ਪਹਿਲਾਂ ਹੀ ਦਿੱਤੇ ਸਨ ਸੰਕੇਤ

ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਧਣ ਤੋਂ ਪਹਿਲਾਂ ਹੀ ਆਰਬੀਆਈ (RBI) ਗਵਰਨਰ ਸੰਜੇ ਮਲਹੋਤਰਾ ਨੇ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਮੱਧ ਪੂਰਬ ਵਿੱਚ ਤਣਾਅ ਜਲਦੀ ਖ਼ਤਮ ਨਾ ਹੋਇਆ ਤਾਂ ਆਮ ਜਨਤਾ ਨੂੰ ਮਹਿੰਗੇ ਬਾਲਣ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ‘ਸਟ੍ਰੇਟ ਆਫ ਹਾਰਮੁਜ਼’ (Strait of Hormuz) ਸੰਕਟ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਤੇਲ ਅਤੇ ਗੈਸ ਦੀ ਸਪਲਾਈ ਚੇਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਕੀ ਅੱਗੇ ਹੋਰ ਮਹਿੰਗਾ ਹੋਵੇਗਾ ਤੇਲ?

ਜੇਕਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਉੱਚ ਪੱਧਰ ‘ਤੇ ਬਣੀਆਂ ਰਹਿੰਦੀਆਂ ਹਨ, ਤਾਂ ਆਉਣ ਵਾਲੇ ਦਿਨਾਂ ਵਿੱਚ ਤੇਲ ਹੋਰ ਮਹਿੰਗਾ ਹੋ ਸਕਦਾ ਹੈ। ਅਜਿਹੇ ਵਿੱਚ ਲੋਕਾਂ ਨੂੰ ਆਪਣੇ ਘਰੇਲੂ ਬਜਟ ਦੀ ਯੋਜਨਾਬੰਦੀ ਬਹੁਤ ਸੰਭਲ ਕੇ ਕਰਨੀ ਪਵੇਗੀ।

 

ਕੀ ਪੰਜਾਬ ਸਰਕਾਰ ਐਲਾਨੇਗੀ ਸਮੇਂ ਤੋਂ ਪਹਿਲਾਂ ਸਕੂਲਾਂ ‘ਚ ਛੁੱਟੀਆਂ? ਪੜ੍ਹੋ ਅਧਿਕਾਰਿਤ ਜਵਾਬ!

 

ਕੀ ਪੰਜਾਬ ਸਰਕਾਰ ਸਕੂਲਾਂ ‘ਚ ਸਮੇਂ ਤੋਂ ਪਹਿਲਾਂ ਐਲਾਨੇਗੀ ਛੁੱਟੀਆਂ? ਪੜ੍ਹੋ ਅਧਿਕਾਰਿਤ ਜਵਾਬ! 

ਕੁਝ ਜਗਾਵਾਂ ‘ਤੇ ਸਕੂਲਾਂ ਵਿੱਚ ਛੁੱਟੀਆਂ (ਸਕੂਲਾਂ ‘ਚ ਛੁੱਟੀਆਂ) ਕਰ ਦਿੱਤੀਆਂ ਹਨ ਅਤੇ ਅਧਿਆਪਕਾਂ ਨੂੰ ਆਨਲਾਈਨ ਪੜ੍ਹਾਈ ਦਾ ਹੁਕਮ ਸੁਣਾਇਆ

ਪੰਜਾਬ ਨੈੱਟਵਰਕ

ਚੰਡੀਗੜ੍ਹ, 14 ਮਈ 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਦੇ ਅੰਦਰ ਲੋਕਾਂ ਨੂੰ ਪੈਟਰੋਲ ਡੀਜ਼ਲ ਦੀ ਵਰਤੋਂ ਘੱਟ ਕਰਨ, ਸੋਨਾ ਨਾ ਖਰੀਦਣ ਅਤੇ ਵਿਦੇਸ਼ ਯਾਤਰਾ ਤੋਂ ਪਰਹੇਜ਼ ਕਰਨ ਦੀ ਕੀਤੀ ਗਈ ਅਪੀਲ ਮਗਰੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਜਿੱਥੇ ਦਫਤਰਾਂ ਨੂੰ ਵਰਕ ਫਰੋਮ ਹੋਮ ਕਰ ਦਿੱਤਾ ਹੈ, ਉਥੇ ਹੀ ਕੁਝ ਜਗਾਵਾਂ ਤੋਂ ਖਬਰਾਂ ਤਾਂ ਅਜਿਹੀਆਂ ਵੀ ਆ ਰਹੀਆਂ ਨੇ ਕਿ, ਸਕੂਲਾਂ ਦੇ ਵਿੱਚ ਛੁੱਟੀਆਂ (ਸਕੂਲਾਂ ‘ਚ ਛੁੱਟੀਆਂ) ਕਰ ਦਿੱਤੀਆਂ ਹਨ ਅਤੇ ਅਧਿਆਪਕਾਂ ਨੂੰ ਆਨਲਾਈਨ ਪੜ੍ਹਾਈ ਦਾ ਹੁਕਮ ਸੁਣਾਇਆ ਹੈ।

ਇਸੇ ਦਰਮਿਆਨ ਹੀ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਸਰਕਾਰ ਨੇ ਜਿੱਥੇ ਵੀਆਈਪੀ ਕਲਚਰ ਨੂੰ ਕੰਟਰੋਲ ਕਰਦਿਆਂ ਹੋਇਆਂ ਮੰਤਰੀਆਂ ਦੇ ਕਾਫਲੇ ਨੂੰ ਘਟਾ ਦਿੱਤਾ ਹੈ, ਉਥੇ ਹੀ ਕੁਝ ਕੰਪਨੀਆਂ ਨੇ ਤਾਂ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਮੁਲਾਜ਼ਮਾਂ ਨੂੰ ਘਰ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ – ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਸਕਦੀ ਪੰਜਾਬ ਸਰਕਾਰ

ਇਸੇ ਵਿਚਾਲੇ ਸੋਸ਼ਲ ਮੀਡੀਆ ‘ਤੇ ਕੁਝ ਚੈਨਲਾਂ ਦੀਆਂ ਖਬਰਾਂ, ਪੰਜਾਬ ਨਾਲ ਜੁੜੀਆਂ ਵੀ ਸਾਹਮਣੇ ਆ ਰਹੀਆਂ ਨੇ ਕਿ ਪੰਜਾਬ ਸਰਕਾਰ ਸਮੇਂ ਤੋਂ ਪਹਿਲਾਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ ਅਤੇ ਸਰਕਾਰ ਵਰਕ ਫਰੋਮ ਹੋਮ ਦਾ ਵੀ ਫੈਸਲਾ ਲੈ ਸਕਦੀ ਹੈ।

ਹਾਲਾਂਕਿ, ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਪੰਜਾਬ ਨੈੱਟਵਰਕ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫਿਲਹਾਲ ਅਜਿਹਾ ਕੋਈ ਵੀ ਫ਼ੈਸਲਾ ਸਰਕਾਰ ਨੇ ਨਹੀਂ ਲਿਆ ਹੈ, ਸੂਬਾ ਸਰਕਾਰ ਨੇ ਨਾ ਤਾਂ ਸਕੂਲਾਂ ਵਿੱਚ ਸਮੇਂ ਤੋਂ ਪਹਿਲਾਂ ਛੁੱਟੀਆਂ ਦਾ ਫੈਸਲਾ ਲਿਆ ਹੈ ਅਤੇ ਨਾ ਹੀ ਸੂਬਾ ਸਰਕਾਰ ਨੇ ਦਫਤਰੀ ਮੁਲਾਜ਼ਮਾਂ ਨੂੰ ਘਰ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।

ਵੈਸੇ, ਜਿਸ ਤਰੀਕੇ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੂਹ ਦੇਸ਼ ਵਾਸੀਆਂ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘੱਟ ਤੋਂ ਘੱਟ ਪੈਟਰੋਲ ਡੀਜ਼ਲ ਦੀ ਵਰਤੋਂ ਕਰਨ ਅਤੇ ਸੋਨੇ ਤੋਂ ਇਲਾਵਾ ਵਿਦੇਸ਼ ਯਾਤਰਾ ਕਰਨ ਤੋਂ ਸੰਜਮ ਵਰਤਣ, ਉਸ ਤੋਂ ਮਗਰੋਂ ਹੀ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਪੱਧਰ ‘ਤੇ ਦੇਸ਼ ਹਿੱਤ ਫੈਸਲੇ ਲਏ ਨੇ।

ਕੀ ਪੰਜਾਬ ਸਰਕਾਰ ਆਉਂਦੇ ਦਿਨਾਂ ਵਿੱਚ ਦਫਤਰੀ ਕੰਮ ਕਾਰ ਤੋਂ ਕਰਵਾਉਣਾ ਸ਼ੁਰੂ ਕਰੇਗੀ ਜਾਂ ਨਹੀਂ, ਇਹ ਤਾਂ ਵੇਲਾ ਹੀ ਦੱਸੇਗਾ। ਪੰਜਾਬ ਸਰਕਾਰ 1 ਜੂਨ ਨੂੰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਕਰਦੀ ਹੈ, ਪਰ ਇਸ ਵਾਰ ਦੇਖਦੇ ਹਾਂ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ।

 

ਮੁਲਾਜ਼ਮਾਂ ਦਾ ਭਵਿੱਖ ਖ਼ਤਰੇ ‘ਚ! ਭਗਵੰਤ ਮਾਨ ਸਰਕਾਰ ਵਾਅਦੇ ਤੋਂ ਪਲਟੀ; ਜੰਗਲਾਤ ਵਿਭਾਗ ‘ਚ ਠੇਕੇਦਾਰੀ ਪ੍ਰਥਾ ਚਾਲੂ

 

ਮੁਲਾਜ਼ਮਾਂ ਦਾ ਭਵਿੱਖ ਖ਼ਤਰੇ ‘ਚ! ਭਗਵੰਤ ਮਾਨ ਸਰਕਾਰ ਵਾਅਦੇ ਤੋਂ ਪਲਟੀ; ਜੰਗਲਾਤ ਵਿਭਾਗ ‘ਚ ਠੇਕੇਦਾਰੀ ਪ੍ਰਥਾ ਚਾਲੂ

ਵਣ ਮੰਡਲ ਅਫ਼ਸਰ ਅਮ੍ਰਿਤਸਰ ਰਾਹੀਂ ਪ੍ਰਧਾਨ ਮੁੱਖ ਵਣ ਪਾਲ ਨੂੰ ਭੇਜਿਆ ਮੰਗ ਪੱਤਰ

ਅੰਮ੍ਰਿਤਸਰ 14 ਮਈ 2026- (ਠੇਕੇਦਾਰੀ ਪ੍ਰਥਾ ਚਾਲੂ) ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਵਣ ਮੰਡਲ ਅਫ਼ਸਰ ਅੰਮ੍ਰਿਤਸਰ ਵਿਖੇ ਬਲਜਿੰਦਰ ਸਿੰਘ ਮਿੰਟੂ ਦੀ ਪ੍ਰਧਾਨਗੀ ਹੇਠ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਬੋਲਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਠੇਕੇਦਾਰੀ ਪ੍ਰਥਾ ਲਾਗੂ ਕਰਨ ਵਿਰੁੱਧ ਪ੍ਰਦਰਸ਼ਨ ਕਰ ਕੇ ਮੰਗ ਪੱਤਰ ਵਣ ਮੰਡਲ ਅਫ਼ਸਰ ਅਮ੍ਰਿਤਸਰ ਸੁਪਰਡੈਂਟ ਅਨੂ ਮੈਡਮ ਰਾਹੀਂ ਜੰਗਲਾਤ ਵਿਭਾਗ ਦੇ ਚੀਫ ਨੂੰ ਮੰਗ ਪੱਤਰ ਰਾਹੀ ਚਿਤਾਵਨੀ ਦਿੱਤੀ ਕਿ 16/4/2026 ਦੇ ਪੱਤਰ ਅਨੁਸਾਰ ਜੇਕਰ ਆਉਣ ਵਾਲੇ ਸਮੇਂ ਵਿੱਚ ਠੇਕੇਦਾਰੀ ਪ੍ਰਥਾ ਲਾਗੂ ਕੀਤੀ ਗਈ ਤਾਂ ਇਸ ਦਾ ਵਿਰੋਧ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਕਰੇਗੀ ਅਤੇ ਤਿਖੇ ਸੰਘਰਸ਼ ਲਈ ਵੀ ਤਿਆਰ ਹੈ ਅਤੇ ਸੈਕਟਰ 68ਵਣ ਭਵਨ ਅੱਗੇ ਵੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

ਯੂਨੀਅਨ ਆਉਣ ਵਾਲੇ ਸਮੇਂ ਵਿੱਚ ਜੰਗਲਾਤ ਮੰਤਰੀ ਦੀ ਰਿਹਾਇਸ਼ ਅੱਗੇ ਤਿਖਾ ਸੰਘਰਸ਼ ਕਰੇਗੀ। ਠੇਕੇਦਾਰੀ ਪ੍ਰਥਾ ਲਾਗੂ ਹੋਣ ਨਾਲ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਵਰਕਰਾਂ ਦਾ ਭਵਿੱਖ ਖਤਮ ਹੋ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਅਤੇ ਹਰਿੰਦਰ ਕੁਮਾਰ ਐਮਾ ਨੇ ਬੋਲਦਿਆਂ ਕਿਹਾ ਕਿ ਕੱਚੇ ਵਰਕਰ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਠੇਕੇਦਾਰੀ ਸਿਸਟਮ ਚਾਲੂ ਕਰਕੇ ਕੱਚੇ ਵਰਕਰਾ ਦੇ ਪਰਿਵਾਰਾਂ ਕੋਲੋਂ ਭਗਵੰਤ ਮਾਨ ਸਰਕਾਰ 2ਵਕਤ ਦੀ ਰੋਟੀ ਖੋਹ ਰਹੀ ਉਨ੍ਹਾਂ ਦੇ ਬਚਿਆਂ ਦਾ ਭਵਿੱਖ ਧੁੰਦਲਾ ਕਰ ਰਹੀ।

ਵਰਕਰਾਂ ਦੀ ਸੀਨੀਆਰਤਾ ਸੂਚੀ ਵਿੱਚ ਜ਼ੋ ਗੈਪ ਤਰੁੱਟੀਆਂ ਦੂਰ ਕਰਨ ਲਈ ਕਈ ਪੈਨਲ ਮੀਟਿੰਗਾਂ ਕੀਤੀਆਂ ਗਈਆਂ ਮੀਟਿੰਗਾਂ ਵਿਚ ਗੈਪ ਦੂਰ ਕਰਨ ਲਈ ਭਰੋਸਾ ਦਿੱਤਾ ਜਾਂਦਾ ਰਿਹਾ ਪਰ ਮੰਗ ਨੂੰ ਪੂਰਾ ਕਰਨ ਲਈ ਸਿਵਾਏ ਚਿਠੀਆਂ ਦੇ ਕੁਝ ਨਹੀਂ ਕੀਤਾ ਗਿਆ ਅਤੇ ਗੈਪ ਨੂੰ ਪੂਰਾ ਨਹੀਂ ਕੀਤਾ ਗਿਆ।

519 ਅਨਪੜ੍ਹ ਵਰਕਰਾਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ, ਜੰਗਲਾਤ ਮੰਤਰੀ ਨਾਲ ਮੁਲਾਕਾਤ ਕਰਨ ਤੇ ਸਿਵਾਏ ਭਰੋਸਾ ਦੇਣ ਤੇ ਕੋਈ ਹੱਲ ਨਹੀਂ ਕੀਤਾ ਗਿਆ, ਪੰਜਾਬ ਸਰਕਾਰ ਵੱਲੋਂ ਅਰਧ ਰੈਗੂਲਰ ਕੀਤੇ ਗਏ ਵਰਕਰਾਂ ਨੂੰ ਉਕਾ ਪੁਕਾ 15000 ਰੁਪਏ ਤਨਖਾਹ ਦੇਣਾ ਗ਼ੈਰ ਸਵਿਧਾਨਕ ਹੈ, ਜਦ ਕਿ ਕੱਚੇ ਵਰਕਰਾਂ ਦੀ ਤਨਖਾਹ ਇਹਨਾਂ ਰੈਗੂਲਰ ਮੁਲਾਜਮਾ ਨਾਲੋਂ ਵੱਧ ਗ਼ਈ ਹੈ, ਅਰਧ ਰੈਗੂਲਰ ਕੀਤੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਪੂਰੇ ਵਿਤੀ ਲਾਭ ਨਹੀਂ ਦਿੱਤੇ ਗਏ।

ਹਾਈਕੋਰਟ ਦੇ ਹੁਕਮਾਂ ਨੂੰ ਵਿਭਾਗ ਤੇ ਸਰਕਾਰ ਅਣਗੋਲਿਆਂ ਕਰ ਰਹੀ ਹੈ। ਜੇਕਰ ਭੰਗਵਤ ਮਾਨ ਸਰਕਾਰ ਜੰਗਲਾਤ ਵਿਭਾਗ ਰੈਗੂਲਰ ਕੀਤੇ, ਪਰ ਉਹਨਾਂ ਨੂੰ ਪੂਰਾ ਰੈਗੂਲਰ ਨਹੀਂ ਕੀਤਾ ਗਿਆ, ਉਨ੍ਹਾਂ ਨੂੰ ਅਰਧ ਰੈਗੂਲਰ ਕੀਤਾ ਗਿਆ ਉਨ੍ਹਾਂ ਦੇ ਬਣਦੇ ਪੂਰੇ ਲਾਭ ਦੇਣ ਦੀ ਮੰਗ ਕੀਤੀ ਇਹ 16/5/2023ਦੀ ਪਾਲਿਸੀ ਵਿੱਚ ਸੋਧ ਕਰਕੇ ਅਰਧ ਰੈਗੂਲਰ ਵਰਕਰਾਂ ਨੂੰ ਉਹਨਾਂ ਨੂੰ ਪੂਰੇ ਭਤਿਆ ਸਮੇਤ ਪੂਰੇ ਵਿਤੀ ਲਾਭ ਮੈਡੀਕਲ ਡੀ ਏ, ਜੀ ਪੀ ਐਫ , ਪੁਰਾਣੀ ਪੈਨਸ਼ਨ ਆਦਿ ਵਿੱਤੀ ਲਾਭ ਦਿੱਤੇ ਜਾਣ ਅਤੇ ਉਮਰ ਹੱਦ 58 ਸਾਲ ਸਾਲ ਦੀ ਜਗ੍ਹਾ 60 ਸਾਲ ਕੀਤੀ ਜਾਵੇ ਅਤੇ ਅਰਧ ਰੈਗੂਲਰ ਕੀਤੇ ਗਏ ਵਰਕਰਾਂ ਦੇ ਵਿੱਚ 378 ਵਰਕਰਾਂ ਦੀ ਉਮਰ ਹੱਦ 60 ਸਾਲ ਤੇ 506 ਵਰਕਰਾ ਦੀ ਉਮਰ ਹੱਦ 58 ਸਾਲ ਹੈ। ਉਮਰ ਹੱਦ ਵਿੱਚ ਇਕਸਾਰਤਾ ਲਿਆਂਦੀ ਜਾਵੇ।

ਜਦ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਉਮਰ ਹੱਦ ਹਰੇਕ ਵਿਭਾਗ ਵਿੱਚ 60ਸਾਲ ਹੈ ਰੈਗੂਲਰ ਕੀਤੇ ਗਏ ਸਾਰੇ ਵਰਕਰ ਇਕ ਹੀ ਪਾਲਿਸੀ ਅਨੁਸਾਰ ਰੈਗੂਲਰ ਕੀਤੇ ਗਏ ਹਨ ਪਰ ਜੰਗਲਾਤ ਵਿਭਾਗ ਵਲੋ ਦੋਹਰੇ ਮਾਪਦੰਡ ਅਪਣਾਉਣ ਦੀ ਨਿੰਦਾ ਕੀਤੀ। ਵੈਲਫ਼ੇਅਰ ਪਾਲਿਸੀ 10ਸਾਲ ਦੀ ਹੈ ਨੂੰ ਪੰਜ ਸਾਲ ਦੀ ਕਰਨ ਦੀ ਮੰਗ ਕੀਤੀ ਡਿਊਟੀ ਦੌਰਾਨ ਮੌਤ ਹੋ ਜਾਣ ਤੇ ਮੁਲਾਜ਼ਮ ਦੇ ਪਰਿਵਾਰ ਦੇ ਇਕ ਜੀਅ ਨੂੰ ਨੋਕਰੀ ਦਿਤੀ ਜਾਵੇ।

ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਕਰੀਬ 2ਮਹੀਨੇ ਤੋਂ ਤਨਖਾਹਾਂ ਨਹੀਂ ਦਿਤੀਆਂ ਗਈਆਂ ਵਰਕਰਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਔਖੀ ਹੋ ਗਈ ਹੈ ਸੀਨੀਆਰਤਾ ਸੂਚੀ ਨੂੰ ਤਿਆਰ ਕਰਦੇ ਸਮੇਂ ਐਤਵਾਰ ਦੇ ਦਿਨਾਂ ਨੂੰ ਗਿਣਿਆ ਜਾਵੇ ਜੋ ਨੈਸ਼ਨਲ ਕਾਨਫਰੰਸ ਜ਼ੋ ਜਨੈਵਾ ਵਿੱਚ ਹੋਈ ਸੀ ਉਸ ਵਿੱਚ ਐਤਵਾਰ ਦੇ ਦਿਨਾਂ ਨੂੰ ਗਿਨਣ ਲਈ ਫੈਸਲਾ ਹੋ ਚੁੱਕਾ ਹੈ ਰੈਗੂਲਰ ਕਰਨ ਸਮੇਂ ਜਿਥੇ ਵੀ ਵਰਕਰਾਂ ਦੇ 10ਸਾਲ ਪੂਰੇ ਹੁੰਦੇ ਹਨ, ਉਸ ਸਾਲ ਤੋਂ ਰੈਗੂਲਰ ਕੀਤਾ ਜਾਵੇ ਅਤੇ ਹਰੇਕ ਵਰਕਰ ਨੂੰ ਬਕਾਇਆ ਦਿੱਤਾ ਜਾਵੇ।

ਕੱਚੇ ਵਰਕਰਾਂ ਨੂੰ ਈ ਐਸ ਆਈ ਦੀ ਸਹੂਲਤ ਦਿੱਤੀ ਜਾਵੇ ਅਤੇ ਹਰੇਕ ਵਰਕਰ ਦਾ ਈ ਪੀ ਐਫ ਫੰਡ ਕਟਿਆ ਜਾਵੇ 16/5/2023ਦੀ ਪਾਲਿਸੀ ਅਨੁਸਾਰ ਰੈਗੂਲਰ ਕੀਤੇ ਗਏ ਵਰਕਰਾਂ ਦੇ ਪ੍ਰਾਣ ਕਾਰਡ ਬਣਾਏ ਜਾਣ ਸੀਨੀਆਰਤਾ ਸੂਚੀ ਨੂੰ ਮਾਰਚ 2026 ਤੱਕ ਫਾਈਨਲ ਕਰਕੇ ਆਨ ਲਾਈਨ ਕੀਤਾ ਜਾਵੇ। ਇਸ ਮੌਕੇ ਸੁਖਾ ਸਿੰਘ ਲੋਹਗੜ ਨਿਰਮਲ ਸਿੰਘ ਜਸਬੀਰ ਸਿੰਘ ਨਿਬਰਵਿਡ ਬਾਬਾ ਗੁਲਜ਼ਾਰ ਸਿੰਘ ਗਿਰਧਾਰੀ ਸਿੰਘ ਕੁਨਣ ਸਿੰਘ ਜਲੂਪੁਰ ਕਾਕੂ ਵਲਾ ਕੁਲਬੀਰ ਸਿੰਘ ਤਰਸਿੱਕਾ ਕੁਲਵੰਤ ਸਿੰਘ ਸਰਦੂਲ ਸਿੰਘ ਚੋਗਾਵਾਂ ਰਣਜੀਤ ਕੌਰ ਤਰਸਿੱਕਾ ਹਰਜਿੰਦਰ ਕੌਰ ਤਰਸਿੱਕਾ ਸਰਬਜੀਤ ਕੌਰ ਤਰਸਿੱਕਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।

 

Punjab News: ਕੱਚੇ ਅਧਿਆਪਕ ਯੂਨੀਅਨ ਵੱਲੋਂ CM ਰਿਹਾਇਸ਼ ਦਾ ਘਿਰਾਉ! ਪੁਲਿਸ ਨੇ ਕੀਤਾ ਲਾਠੀਚਾਰਜ- ਟੀਚਰ ਜ਼ਖਮੀ

 

Punjab News: ਕੱਚੇ ਅਧਿਆਪਕ ਯੂਨੀਅਨ ਵੱਲੋਂ CM ਰਿਹਾਇਸ਼ ਦਾ ਘਿਰਾਉ, ਪੁਲਿਸ ਨੇ ਕੀਤਾ ਲਾਠੀਚਾਰਜ- ਟੀਚਰ ਜ਼ਖਮੀ

Punjab Network​

ਮਾਨਸਾ 14 ਮਈ 2026- Punjab ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋਂ ਲਾਂਭੇ ਕੀਤਾ ਜਾ ਰਿਹਾ ਹੈ ਅਤੇ ਬਹਾਲੀ ਨੂੰ ਲਮਕਾਇਆ ਜਾ ਰਿਹਾ ਹੈ।

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਨੌਵੀਂ ਵਾਰ ਮੀਟਿੰਗ ਰੱਦ ਕਰਨ ਕਰਕੇ ਮੁੱਖ ਮੰਤਰੀ ਦਾ ਘਿਰਾਉ ਕਰਨ ਜਾ ਰਹੇ ਸੀ, ਪਰ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨਾਲ ਹੱਥੋਪਾਈ ਤੋਂ ਬਾਅਦ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਤੇ ਹੱਥੋਪਾਈ ਦੌਰਾਨ ਕਈ ਅਧਿਆਪਕ ਜ਼ਖਮੀ ਹੋਏ ਜਿਨ੍ਹਾਂ ਨੂੰ ਮੋਹਾਲੀ ਹੌਸਪੀਟਲ ਭਰਤੀ ਕਰਵਾਇਆ ਗਿਆ, ਉਹ ਹੁਣ ਜੇਰੇ ਇਲਾਜ ਹਨ।

ਸੂਬਾ ਪ੍ਰਧਾਨ ਨੇ ਚੇਤਾਵਨੀ ਦਿੰਦਿਆਂ ਕਿਹਾ ਕੀ ਜੇਕਰ ਸਰਕਾਰ ਸਾਨੂੰ ਬਹਾਲ ਤੇ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਜਾਰੀ ਰਹੇਗਾ ਤੇ ਮੁੱਖ ਮੰਤਰੀ ਦੇ ਆਗਮਨ ‘ਤੇ ਸਾਰੇ ਪੰਜਾਬ ‘ਚ ਗੁਪਤ ਐਕਸ਼ਨ ਕੀਤਾ ਜਾਵੇਗਾ। ਜਰਨੈਲ ਸਿੰਘ ਕਹਾਨਗੜ੍ਹ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ, ਜੇ ਇਹ ਇਸੇ ਤਰ੍ਹਾਂ ਸਾਨੂੰ ਪ੍ਰੇਸ਼ਾਨ ਕਰੇਗਾ ਤਾਂ ਇਸ ਨੂੰ ਵਿਧਾਨ ਸਭਾ ਵੋਟਾਂ ‘ਚ ਦੱਸਾਂਗੇ, ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਲੱਗਿਆ ਵੀ ਸਮਾਂ ਨਹੀਂ ਲੱਗਣਾ।

ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੋਸ਼ਿਆਰਪੁਰ, ਗੁਰਪ੍ਰੀਤ ਕੌਰ ਹੋਸ਼ਿਆਰਪੁਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੋਰ ਹੋਸ਼ਿਆਰਪੁਰ, ਨਵਦੀਪ ਸਿੰਘ ਅਕਾਵਾਲੀ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ ਮਾਨਸਾ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ ਮਾਨਸਾ, ਵਜ਼ੀਰ ਸਿੰਘ ਬੁਢਲਾਡਾ, ਮਨਜੀਤ ਕੋਰ ਪਟਿਆਲਾ, ਵੀਰਪਾਲ ਕੌਰ ਅਤੇ ਸਮੂਹ ਸਾਥੀ ਹਾਜਰ ਸਨ।