ਸ਼ੁੱਕਰਵਾਰ, ਮਾਰਚ 13, 2026
Home Blog Page 31

ਅਮਰੀਕਾ ਤੋਂ ਵੱਡੀ ਖ਼ਬਰ: ਦਰਦਨਾਕ ਸੜਕ ਹਾਦਸਾ ‘ਚ ਪੰਜਾਬੀ ਨੌਜਵਾਨ ਦੀ ਮੌਤ

 

ਅਮਰੀਕਾ ਤੋਂ ਵੱਡੀ ਖ਼ਬਰ: ਦਰਦਨਾਕ ਸੜਕ ਹਾਦਸਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 25 ਫਰਵਰੀ 2026-

ਫਿਰੋਜ਼ਪੁਰ ਦੀ ਜੀਰਾ ਤਹਿਸੀਲ ਦੇ ਸ਼ਾਹ ਅਬੂ ਬੁੱਕਰ ਪਿੰਡ ਦੇ ਇੱਕ ਨੌਜਵਾਨ ਗੁਰਵਿੰਦਰ ਪਾਲ, ਜੋ ਰੋਜ਼ੀ-ਰੋਟੀ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ, ਦੀ ਹਾਲ ਹੀ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਧਿਆਨ ਦੇਣ ਯੋਗ ਹੈ ਕਿ ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਗੈਰ-ਕਾਨੂੰਨੀ ਤੌਰ ‘ਤੇ ਦੇਸ਼ ਵਿੱਚ ਦਾਖਲ ਹੋਏ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਸੀ, ਜਿਸ ਕਾਰਨ ਗੁਰਵਿੰਦਰ ਪਾਲ ਸਿੰਘ ਲੁਕ ਕੇ ਰਹਿਣ ਲੱਗ ਪਿਆ। ਬਾਅਦ ਵਿੱਚ ਉਸਨੇ ਲਾਇਸੈਂਸ ਪ੍ਰਾਪਤ ਕੀਤਾ ਅਤੇ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ।

ਉਸਨੂੰ ਕੰਮ ਕਰਦੇ ਹੋਏ ਸਿਰਫ਼ ਚਾਰ ਤੋਂ ਪੰਜ ਮਹੀਨੇ ਹੀ ਹੋਏ ਸਨ ਕਿ ਜਦੋਂ ਉਸਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਮਾਜਿਕ ਸੰਗਠਨਾਂ ਅਤੇ ਕੇਂਦਰ ਸਰਕਾਰ ਨੂੰ ਆਪਣੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਉਣ ਵਿੱਚ ਸਹਾਇਤਾ ਦੀ ਅਪੀਲ ਕੀਤੀ ਹੈ।


ਚੱਲਦੇ ਫੋਨ ‘ਤੇ ਗੱਲਬਾਤ ਦੌਰਾਨ ਹੀ ਸੜਕ ਹਾਦਸਾ ਹੋ ਗਿਆ

ਮ੍ਰਿਤਕ ਗੁਰਵਿੰਦਰ ਦੇ ਦੋਸਤ ਦੇ ਪਿਤਾ ਨੇ ਦੱਸਿਆ ਕਿ, “ਰੋਜ਼ਾਨਾ ਦੀ ਤਰ੍ਹਾਂ ਉਹ ਟਰਾਲਾ ਲੈ ਕੇ ਕੰਮ ਉੱਤੇ ਨਿਕਲਿਆ ਸੀ ਅਤੇ ਪਰਿਵਾਰ ਨਾਲ ਫੋਨ ਉੱਤੇ ਹੱਸਦੇ ਹੋਏ ਗੱਲਬਾਤ ਕਰ ਰਹੀ ਸੀ। ਚੱਲਦੇ ਫੋਨ ਉੱਤੇ ਗੱਲਬਾਤ ਦੌਰਾਨ ਹੀ ਸੜਕ ਹਾਦਸਾ ਹੋ ਗਿਆ ਜਿਸ ਨਾਲ ਗੁਰਵਿੰਦਰ ਪਾਲ ਦੀ ਮੌਤ ਹੋ ਗਈ। ਅਸੀਂ ਸਰਕਾਰਾਂ ਅਤੇ ਸਮਾਜ ਸੇਵੀਆਂ ਕੋਲੋਂ ਅਪੀਲ ਕਰਦੇ ਹਾਂ ਕਿ ਉਹ ਗੁਰਵਿੰਦਰ ਪਾਲ ਦੀ ਲਾਸ਼ ਇੱਥੇ ਪੰਜਾਬ ਵਾਪਸ ਲਿਆਉਣ ਵਿੱਚ ਮਦਦ ਕਰਨ।”

ਲਾਸ਼ ਮੰਗਵਾਉਣ ਦੀ ਅਪੀਲ

ਮ੍ਰਿਤਕ ਗੁਰਵਿੰਦਰ ਪਾਲ ਦੇ ਇੱਕ ਹੋਰ ਕਰੀਬੀ ਨੇ ਦੱਸਿਆ ਕਿ “ਬਹੁਤ ਹੀ ਵਧੀਆ ਅਤੇ ਸ਼ਾਂਤ ਸੁਭਾਅ ਰੱਖਣ ਵਾਲਾ ਪਰਿਵਾਰ ਹੈ। ਗੁਰਵਿੰਦਰ ਵੀ ਚੰਗੇ ਸੁਭਾਅ ਦਾ ਸੀ। ਟਰੰਪ ਦੀ ਸਰਕਾਰ ਆਉਣ ਤੋਂ ਬਾਅਦ, ਉਸ ਵਲੋਂ ਕਈ ਭਾਰਤੀ ਡਿਪੋਰਟ ਕੀਤੇ ਗਏਜਿਸ ਦੌਰਾਨ ਇੱਹ ਬੱਚਾ ਵੀ ਡਰ ਗਿਆ ਅਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ। ਬੱਚੇ ਕਰਜ਼ਾ ਲੈ ਕੇ ਅੰਦਰ ਗੁਜ਼ਾਰਾ ਕਰਦੇ ਰਹੇ। ਹਾਲਾਤ ਸੁਧਰਨ ਤੋਂ ਬਾਅਦ ਹੁਣ ਦੁਬਾਰਾ ਕੰਮ ਸ਼ੁਰੂ ਕੀਤਾ ਸੀ, ਤਾਂ ਨੌਜਵਾਨ ਨਾਲ ਇਹ ਹਾਦਸਾ ਵਾਪਰ ਗਿਆ। ਸੜਕ ਹਾਦਸੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ।”

ਉਨ੍ਹਾਂ ਨੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਅਪੀਲ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ, ਤਾਂ ਜੋ ਗੁਰਵਿੰਦਰ ਪਾਲ ਦੀ ਲਾਸ਼ ਅਮਰੀਕਾ ਤੋਂ ਇੱਥੇ ਘਰ ਲਿਆਂਦੀ ਜਾ ਸਕੇ। ਆਖਰੀ ਵਾਰ ਪਰਿਵਾਰ ਬੱਚੇ ਦਾ ਮੂੰਹ ਦੇਖ ਸਕੇ ਅਤੇ ਅੰਤਿਮ ਰਸਮਾਂ ਨਿਭਾਅ ਸਕਣ।

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 50000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਸਰਪੰਚ ਗ੍ਰਿਫਤਾਰ

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 50000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 24 ਫਰਵਰੀ 2026;

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ।

ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਪੰਜਾਬ ਦੇ ਬੱਚਿਆਂ ਨੂੰ ਅਕਾਲੀਆਂ-ਕਾਂਗਰਸੀਆਂ ਨੇ ਅਨਪੜ੍ਹ ਰੱਖਿਆ: ਭਗਵੰਤ ਮਾਨ ਦਾ ਵੱਡਾ ਬਿਆਨ

 

ਪੰਜਾਬ ਦੇ ਬੱਚਿਆਂ ਨੂੰ ਅਕਾਲੀਆਂ-ਕਾਂਗਰਸੀਆਂ ਨੇ ਅਨਪੜ੍ਹ ਰੱਖਿਆ: ਭਗਵੰਤ ਮਾਨ ਦਾ ਵੱਡਾ ਬਿਆਨ

ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ

ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਮਦਦ ਨਾਲ ਪੰਜਾਬ ਚੋਣਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ: ਭਗਵੰਤ ਮਾਨ

ਸਾਡੀ ਸਰਕਾਰ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖਰਚ ਰਹੀ ਹੈ: ਭਗਵੰਤ ਮਾਨ

ਕੇਜਰੀਵਾਲ ਦੇ ਨਵੇਂ ਇੰਜਣ ਨੇ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਪਾ ਦਿੱਤਾ ਹੈ; ਭਾਜਪਾ, ਅਕਾਲੀ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਗਏ ਹਨ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ, ਹਰ ਸਾਲ 240 ਬੱਚੇ ਹੁਨਰਮੰਦ ਬਣਨਗੇ

ਮਾਨਸਾ, 24 ਫਰਵਰੀ 2026-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ।

ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ ‘ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ ‘ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪ` ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।”

ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।”

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ` ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂ `ਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”

ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ` ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ। ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ ‘ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ।

ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ। “ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।”

ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ।

ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। ‘ਆਪ’ ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”

ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ ‘ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ।

ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ।

ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ ‘ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ।

ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ ‘ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।

ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ ‘ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।”

ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ. ਟੀ. ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।”

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

 

ਵੱਡੀ ਖ਼ਬਰ: ਬੱਬਰ ਖਾਲਸਾ ਦੇ 2 ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

 

ਵੱਡੀ ਖ਼ਬਰ: ਬੱਬਰ ਖਾਲਸਾ ਦੇ 2 ਮੈਂਬਰ ਜਬਰੀ ਵਸੂਲੀ ਮਾਮਲੇ ‘ਚ ਗ੍ਰਿਫ਼ਤਾਰ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਜਲੰਧਰ, 24 ਫਰਵਰੀ 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

 

World Breaking: ਸਬਜ਼ੀ ਮੰਡੀ ‘ਚ ਡਿੱਗਿਆ ਫੌਜੀ ਹੈਲੀਕਾਪਟਰ; ਪਾਇਲਟਾਂ ਸਮੇਤ 4 ਦੀ ਮੌਤ

 

World Breaking: ਸਬਜ਼ੀ ਮੰਡੀ ‘ਚ ਡਿੱਗਿਆ ਫੌਜੀ ਹੈਲੀਕਾਪਟਰ; ਪਾਇਲਟਾਂ ਸਮੇਤ 4 ਦੀ ਮੌਤ

ਇਸਫਹਾਨ ਦੇ ਦੋਰਚੇਹ ਸ਼ਹਿਰ ‘ਚ ਵਾਪਰੀ ਘਟਨਾ; ਇੱਕ ਹਫ਼ਤੇ ਅੰਦਰ ਦੂਜੀ ਵੱਡੀ ਹਵਾਈ ਦੁਰਘਟਨਾ

ਤੇਹਰਾਨ/ਈਰਾਨ, 24 ਫਰਵਰੀ 2026: ਈਰਾਨ ਦੀ ਫੌਜ ਦਾ ਇੱਕ ਹੈਲੀਕਾਪਟਰ ਮੰਗਲਵਾਰ ਨੂੰ ਮੱਧ ਈਰਾਨ ਦੀ ਇੱਕ ਪ੍ਰਮੁੱਖ ਫਲ ਅਤੇ ਸਬਜ਼ੀ ਮੰਡੀ ਵਿੱਚ ਦੁਰਘਟਨਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ।

ਈਰਾਨ ਦੇ ਸਰਕਾਰੀ ਟੈਲੀਵਿਜ਼ਨ ਅਨੁਸਾਰ, ਇਹ ਹਾਦਸਾ ਰਾਜਧਾਨੀ ਤੇਹਰਾਨ ਤੋਂ ਲਗਭਗ 330 ਕਿਲੋਮੀਟਰ ਦੂਰ ਸਥਿਤ ਇਸਫਹਾਨ ਸੂਬੇ ਦੇ ਦੋਰਚੇਹ ਸ਼ਹਿਰ ਵਿੱਚ ਵਾਪਰਿਆ। ਹਾਦਸੇ ਵਿੱਚ ਹੈਲੀਕਾਪਟਰ ਦੇ ਪਾਇਲਟ ਅਤੇ ਸਹਿ-ਪਾਇਲਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ, ਮੰਡੀ ਵਿੱਚ ਮੌਜੂਦ ਦੋ ਆਮ ਨਾਗਰਿਕ ਵੀ ਇਸ ਦੀ ਲਪੇਟ ਵਿੱਚ ਆ ਗਏ ਅਤੇ ਆਪਣੀ ਜਾਨ ਗੁਆ ਬੈਠੇ।

ਦੱਸਿਆ ਜਾ ਰਿਹਾ ਹੈ ਕਿ ਫੌਜੀ ਹੈਲੀਕਾਪਟਰ ਸਿਖਲਾਈ (Training) ਉਡਾਣ ‘ਤੇ ਸੀ। ਸਰਕਾਰੀ ਚੈਨਲਾਂ ਵੱਲੋਂ ਪ੍ਰਸਾਰਿਤ ਕੀਤੀਆਂ ਗਈਆਂ ਤਸਵੀਰਾਂ ਵਿੱਚ ਮੰਡੀ ਵਿੱਚ ਫੈਲਿਆ ਮਲਬਾ ਅਤੇ ਚਾਰੇ ਪਾਸੇ ਉੱਠਦਾ ਧੂੰਆਂ ਸਾਫ਼ ਦੇਖਿਆ ਜਾ ਸਕਦਾ ਹੈ।

ਇਸਫਹਾਨ ਈਰਾਨ ਦਾ ਇੱਕ ਮਹੱਤਵਪੂਰਨ ਖੇਤਰ ਹੈ ਕਿਉਂਕਿ ਇੱਥੇ ਈਰਾਨ ਦਾ ਪ੍ਰਮੁੱਖ ਹਵਾਈ ਫੌਜ ਅੱਡਾ ਸਥਿਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੂਨ ਵਿੱਚ ਈਰਾਨ-ਇਜ਼ਰਾਈਲ ਜੰਗ ਦੌਰਾਨ ਅਮਰੀਕਾ ਵੱਲੋਂ ਜਿਸ ਪ੍ਰਮਾਣੂ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਹ ਵੀ ਇਸੇ ਸੂਬੇ ਵਿੱਚ ਸਥਿਤ ਹੈ।

ਈਰਾਨ ਵਿੱਚ ਇੱਕ ਹਫ਼ਤੇ ਦੇ ਅੰਦਰ ਇਹ ਦੂਜੀ ਵੱਡੀ ਹਵਾਈ ਦੁਰਘਟਨਾ ਹੈ। 20 ਫਰਵਰੀ: ਪੱਛਮੀ ਸ਼ਹਿਰ ਹਮੇਦਾਨ ਕੋਲ ਇੱਕ ‘F-4’ ਲੜਾਕੂ ਜੈੱਟ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਪਾਇਲਟ ਦੀ ਮੌਤ ਹੋ ਗਈ ਸੀ। 24 ਫਰਵਰੀ: ਅੱਜ ਵਾਪਰਿਆ ਹੈਲੀਕਾਪਟਰ ਹਾਦਸਾ। ਇਹਨਾਂ ਲਗਾਤਾਰ ਹੋ ਰਹੇ ਹਾਦਸਿਆਂ ਨੇ ਈਰਾਨੀ ਫੌਜ ਦੇ ਪੁਰਾਣੇ ਹੋ ਚੁੱਕੇ ਹਵਾਈ ਬੇੜੇ ਅਤੇ ਰੱਖ-ਰਖਾਅ ‘ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।

 

ਵੱਡੀ ਖ਼ਬਰ: ਮੋਦੀ ਸਰਕਾਰ ਨੇ ਬਦਲਿਆ ਇੱਕ ਸੂਬੇ ਦਾ ਨਾਮ

 

ਵੱਡੀ ਖ਼ਬਰ: ਮੋਦੀ ਸਰਕਾਰ ਨੇ ਬਦਲਿਆ ਇੱਕ ਸੂਬੇ ਦਾ ਨਾਮ

ਕੇਂਦਰ ਦਾ ਵੱਡਾ ਫੈਸਲਾ: ‘ਕੇਰਲ’ ਹੁਣ ਅਧਿਕਾਰਤ ਤੌਰ ‘ਤੇ ਬਣੇਗਾ ‘ਕੇਰਲਮ’; ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਭਾਸ਼ਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਮਿਲੇਗਾ ਮਾਣ; ਕੇਰਲ ਵਿਧਾਨ ਸਭਾ ਨੂੰ ਭੇਜਿਆ ਜਾਵੇਗਾ ਬਿੱਲ ਦਾ ਖਰੜਾ

ਨਵੀਂ ਦਿੱਲੀ 24 ਫਰਵਰੀ 2026: ਕੇਂਦਰ ਦੀ ਮੋਦੀ ਕੈਬਨਿਟ ਨੇ ਦੱਖਣੀ ਭਾਰਤੀ ਰਾਜ ‘ਕੇਰਲ’ ਦਾ ਨਾਮ ਅਧਿਕਾਰਤ ਤੌਰ ‘ਤੇ ਬਦਲ ਕੇ ‘ਕੇਰਲਮ’ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੋਦੀ ਕੈਬਨਿਟ ਨੇ ‘ਸੇਵਾ ਤੀਰਥ’ ਤੋਂ ਇਹ ਪਹਿਲਾ ਇਤਿਹਾਸਕ ਫੈਸਲਾ ਲਿਆ ਹੈ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੰਗ ਭਾਸ਼ਾਈ ਆਧਾਰ ‘ਤੇ ਰਾਜਾਂ ਦੇ ਪੁਨਰਗਠਨ ਦੇ ਸਮੇਂ ਤੋਂ ਹੀ ਉੱਠ ਰਹੀ ਸੀ।

‘ਕੇਰਲਮ’ ਸ਼ਬਦ ਮਲਿਆਲਮ ਭਾਸ਼ਾ ਅਤੇ ਉੱਥੋਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਰਾਜ ਵਿੱਚ ਵਿਧਾਨ ਸਭਾ ਚੋਣਾਂ ਵੀ ਨੇੜੇ ਹਨ। ਵੈਸ਼ਨਵ ਨੇ ਦੱਸਿਆ ਕਿ ਵਿਧਾਨ ਸਭਾ ਨੂੰ ਡਰਾਫਟ ਭੇਜਿਆ ਜਾਵੇਗਾ।

ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਹੁਣ ਨਾਮ ਬਦਲਣ ਨਾਲ ਸਬੰਧਤ ਬਿੱਲ (Bill) ਨੂੰ ਕੇਰਲ ਵਿਧਾਨ ਸਭਾ ਵਿੱਚ ਅੰਤਿਮ ਸਹਿਮਤੀ ਲਈ ਭੇਜਿਆ ਜਾਵੇਗਾ। ਕੇਰਲ ਵਿਧਾਨ ਸਭਾ ਨੇ 24 ਜੂਨ 2024 ਨੂੰ ਸਰਵਸੰਮਤੀ ਨਾਲ ਇਸ ਸਬੰਧੀ ਇੱਕ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਸੀ।

ਮੁੱਖ ਮੰਤਰੀ ਪਿਨਰਾਈ ਵਿਜਯਨ ਦਾ ਉਦੇਸ਼ ਹੈ ਕਿ ਸੰਵਿਧਾਨ ਦੀ ਅਠਵੀਂ ਅਨੁਸੂਚੀ ਵਿੱਚ ਦਰਜ ਸਾਰੀਆਂ ਭਾਸ਼ਾਵਾਂ ਵਿੱਚ ਰਾਜ ਦਾ ਨਾਮ ਹੁਣ ‘ਕੇਰਲਮ’ ਵਜੋਂ ਹੀ ਪਛਾਣਿਆ ਜਾਵੇ। ਇਸ ਬਦਲਾਅ ਦੀ ਮੰਗ ਨੂੰ ਕੇਵਲ ਸੱਤਾਧਾਰੀ ਧਿਰ ਨੇ ਹੀ ਨਹੀਂ, ਸਗੋਂ ਵਿਰੋਧੀ ਧਿਰ ਨੇ ਵੀ ਸਮਰਥਨ ਦਿੱਤਾ ਸੀ।

ਕੇਰਲ ਭਾਜਪਾ ਪ੍ਰਧਾਨ ਰਾਜੀਵ ਚੰਦਰਸ਼ੇਖਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ‘ਕੇਰਲਮ’ ਨਾਮ ਅਪਣਾਉਣ ਦੀ ਅਪੀਲ ਕੀਤੀ ਸੀ। ਕੈਬਨਿਟ ਨੇ ਸਪੱਸ਼ਟ ਕੀਤਾ ਕਿ ‘ਸੇਵਾ ਤੀਰਥ’ ਤੋਂ ਲਏ ਗਏ ਸਾਰੇ ਫੈਸਲੇ ਦੇਸ਼ ਦੇ 140 ਕਰੋੜ ਨਾਗਰਿਕਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਲਏ ਗਏ ਹਨ। pk

 

ਭਗਵੰਤ ਮਾਨ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ; ਪ੍ਰੀਖਿਆਵਾਂ ਦੇ ਦਿਨਾਂ ‘ਚ ਹਜ਼ਾਰਾਂ ਅਧਿਆਪਕ ਤੋਰੇ ਗੈਰ-ਵਿਦਿਅਕ ਕੰਮਾਂ ‘ਤੇ..!

 

ਭਗਵੰਤ ਮਾਨ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ; ਪ੍ਰੀਖਿਆਵਾਂ ਦੇ ਦਿਨਾਂ ‘ਚ ਹਜ਼ਾਰਾਂ ਅਧਿਆਪਕ ਤੋਰੇ ਗੈਰ-ਵਿਦਿਅਕ ਕੰਮਾਂ ‘ਤੇ..!

ਅਧਿਆਪਕਾਂ ਦੀ ਨਿਯੁਕਤੀ ਹੋਈ ਪੜ੍ਹਾਉਣ ਲਈ, ਪਰ ਪੜ੍ਹਾਈ ਤੋਂ ਇਲਾਵਾ ਸਾਰੇ ਕੰਮ ਕਰਨ ਨੂੰ ਮਜ਼ਬੂਰ-ਡੀ.ਟੀ.ਐਫ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਣੀ ਸਕੂਲੀ ਅਧਿਆਪਕਾਂ ਲਈ ਮੁਸੀਬਤ -ਡੀ.ਟੀ.ਐਫ

ਪੰਜਾਬ ਦੇ ਸਰਕਾਰੀ ਸਕੂਲ ਅਤੇ ਅਧਿਆਪਕ ਚੜ੍ਹੇ ਗ਼ੈਰ ਵਿਦਿਅਕ ਕਾਰਜਾਂ ਦੀ ਭੇਂਟ- ਗ਼ੈਰ ਵਿਦਿਅਕ ਕਾਰਜਾਂ ਵਿੱਚ ਉਲਝੇ ਸੂਬੇ ਭਰ ‘ਚੋਂ ਹਜ਼ਾਰਾਂ ਅਧਿਆਪਕ, ਡੀ.ਟੀ.ਐਫ ਪੰਜਾਬ ਵੱਲੋਂ ਕਰੜੇ ਸ਼ਬਦਾਂ ਵਿੱਚ ਨਿਖੇਧੀ

ਅਧਿਆਪਕਾਂ ਦੀ ਨਿਯੁਕਤੀ ਹੋਈ ਪੜ੍ਹਾਉਣ ਲਈ, ਪਰ ਪੜ੍ਹਾਈ ਤੋਂ ਇਲਾਵਾ ਸਾਰੇ ਕੰਮ ਕਰਨ ਨੂੰ ਮਜ਼ਬੂਰ-ਡੀ.ਟੀ.ਐਫ

ਅੰਮ੍ਰਿਤਸਰ, 24 ਫਰਵਰੀ 2026: ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 2022 ਵਿੱਚ ਮੁੱਖ ਤੌਰ ਤੇ ਤਿੰਨ ਗਰੰਟੀਆਂ ਸਿੱਖਿਆ, ਸਿਹਤ ਅਤੇ ਨਸ਼ੇ ਦੇ ਖਾਤਮੇ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ, ਜਿਹਨਾਂ ਵਿੱਚੋਂ ਤਿੰਨਾਂ ਮਸਲਿਆਂ ਵਿੱਚ ਚਾਰ ਸਾਲ ਬੀਤਣ ਉਪਰੰਤ ਵੀ ਸਰਕਾਰ ਫੇਲ ਸਾਬਿਤ ਹੋਈ ਹੈ। ਪਹਿਲਾਂ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਿਤ ਸਪੈਸ਼ਲ ਇੰਟੈਨਸਿਵ ਰਿਵਿਸ਼ਨ (SIR) ਦੀ ਤਿਆਰੀ ਨੇ ਅਧਿਆਪਕ ਬੀ.ਐਲ.ਓਜ਼ ਨੂੰ ਸਕੂਲੀ ਸਿੱਖਿਆ ਤੋਂ ਦੂਰ ਰੱਖਿਆ ਤੇ ਹੁਣ ਸੂਬਾ ਸਰਕਾਰ ਵੱਲੋਂ ਐਲਾਣੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਹੱਦਾਂ ਟੱਪ ਦਿੱਤੀਆਂ ਹਨ।

ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖੈਹਿਰਾ, ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਸੂਬਾ ਕਮੇਟੀ ਮੈਂਬਰਾਂ ਚਰਨਜੀਤ ਸਿੰਘ ਰਜਧਾਨ ਅਤੇ ਗੁਰਦੇਵ ਸਿੰਘ, ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਦੱਸਿਆ ਕਿ ਬੀਤੇ ਮਹੀਨੇ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਹਰ ਵਸਨੀਕ ਨੂੰ 10 ਲੱਖ ਦਾ ਸਿਹਤ ਬੀਮਾ ਮੁਹੱਇਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਆਗਾਜ਼ ਕੀਤਾ ਸੀ ਅਤੇ ਲੋਕਾਂ ਵੱਲੋਂ ਵਸੂਲੇ ਕਰਾਂ ਨੂੰ ਆਪਣੇ ਰਾਜਨੀਤਕ ਮਨੋਰਥ ਦੀ ਪੂਰਤੀ ਲਈ ਇਸ਼ਤਿਹਾਰਾਂ ਦੇ ਰੂਪ ਵਿੱਚ ਬਰਬਾਦ ਕਰਨ ਦੇ ਨਾਲ ਨਾਲ ਸਕੂਲੀ ਸਿੱਖਿਆ ਰੱਬ ਆਸਰੇ ਛੱਡ ਦਿੱਤੀ ਹੈ।

ਮੌਜ਼ੂਦਾ ਸਰਕਾਰ ਤੇ ਸਿੱਖਿਆ ਮੰਤਰੀ ਵੱਲੋਂ ਕਈ ਵਾਰ ਸਟੇਜਾਂ ਤੋਂ ਅਧਿਆਪਕਾਂ ਪਾਸੋਂ ਕੇਵਲ ਸਿੱਖਿਆ ਨਾਲ ਸੰਬੰਧਿਤ ਕਾਰਜ ਲੈਣ ਦੀਆਂ ਗੱਲਾਂ ਵੱਡੀਆਂ ਡੀਗਾਂ ਸਾਬਿਤ ਹੋਇਆਂ ਹਨ। ਸਰਕਾਰੀ ਸਕੂਲਾਂ ਵਿੱਚ ਪਿਛੜੇ, ਲਤਾੜੇ ਅਤੇ ਮਿਹਨਤਕਸ਼ ਲੋਕਾਂ ਦੇ ਬੱਚੇ ਸਿੱਖਿਆ ਪ੍ਰਾਪਤੀ ਲਈ ਅਧਿਆਪਕਾਂ ਦੀ ਉਡੀਕ ਕਰਦੇ ਰਹਿੰਦੇ ਹਨ ਪਰ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਲਗਾ ਦਿੱਤੀਆਂ ਜਾਂਦੀਆਂ ਹਨ।

ਹੁਣ ਸਕੂਲਾਂ ਵਿੱਚ ਨੋਨ ਬੋਰਡ ਜਮਾਤਾਂ ਲਈ ਪ੍ਰੀਖਿਆ ਤਿਆਰੀ ਤੇ ਬੋਰਡ ਪ੍ਰੀਖਿਆਵਾਂ ਦੀਆਂ ਡਿਊਟੀਆਂ ਚੱਲ ਰਹੀਆਂ ਹਨ, ਤੇ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਲਗਾ ਦਿਤੀਆਂ ਹਨ। ਹਾਲ ਹੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ 55 ਅਧਿਆਪਕਾਂ ਦੀਆਂ ਡਿਊਟੀਆਂ ਆਪਣੇ ਰਿਹਾਇਸ਼ ਤੋਂ ਦੂਰ ਦਰਾਡੇ ਲਗਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਲੱਗਭਗ 20000 ਅਧਿਆਪਕਾਂ ਦੀਆਂ ਪਹਿਲਾਂ ਹੀ ਬੀ.ਐਲ.ਓ ਡਿਊਟੀ ਲਗਾ ਕੇ ਪ੍ਰੀਖਿਆ ਤਿਆਰੀਆਂ ਦੇ ਸਮੇਂ ਵਿੱਚ ਲੱਗਭਗ ਡੇਢ ਮਹੀਨੇ ਸਕੂਲਾਂ ਚੋਣ ਬਾਹਰ ਰੱਖਿਆ ਗਿਆ ਸੀ।

ਜਥੇਬੰਦੀ ਵੱਲੋਂ ਇਹਨਾਂ ਬੇਵਕਤੀ ਗ਼ੈਰ ਵਿਦਿਅਕ ਡਿਊਟੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਸਰਕਾਰ ਕੋਲੋਂ ਨਵੀਆਂ ਭਰਤੀਆਂ ਦੀ ਪੁਰਜ਼ੋਰ ਮੰਗ ਕੀਤੀ ਹੈ। ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਸੂਬਾ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਅਧਿਆਪਕ ਜਿਹਨਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਲਈ ਭਰਤੀ ਕੀਤਾ ਹੈ, ਪਾਸੋਂ ਕੇਵਲ ਵਿਦਿਅਕ ਕਾਰਜ ਹੀ ਲਏ ਜਾਣ ਅਤੇ ਪ੍ਰੀਖਿਆ ਦੇ ਦਿਨਾਂ ਵਿੱਚ ਲਗਾਈਆਂ ਗ਼ੈਰ ਵਿਦਿਅਕ ਡਿਊਟੀਆਂ ਤੋਂ ਫੌਰੀ ਛੋਟ ਦਿੱਤੀ ਜਾਵੇ। ਮੁੱਖ ਮੰਤਰੀ ਸਿਹਤ ਯੋਜਨਾ ਤੇ ਹੋਰ ਪ੍ਸ਼ਾਸਨਿਕ ਡਿਊਟੀਆਂ ਲਈ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ।

 

ਭਗਵੰਤ ਮਾਨ ਸਰਕਾਰ ਦੇ ‘ਡਿਜੀਟਲ ਜਸ਼ਨਾਂ’ ‘ਤੇ ਅਧਿਆਪਕਾਂ ਦਾ ਹਮਲਾ; ਕਿਹਾ- 30 ਹਜ਼ਾਰ ਅਸੀਂ ਖਰਚੀਏ, ਵਾਹ-ਵਾਹੀ ਸਰਕਾਰ ਖੱਟੇ- ਇਹ ਨਹੀਂ ਚੱਲੇਗਾ!

 

ਭਗਵੰਤ ਮਾਨ ਸਰਕਾਰ ਦੇ ‘ਡਿਜੀਟਲ ਜਸ਼ਨਾਂ’ ‘ਤੇ ਅਧਿਆਪਕਾਂ ਦਾ ਹਮਲਾ; ਕਿਹਾ- 30 ਹਜ਼ਾਰ ਅਸੀਂ ਖਰਚੀਏ, ਵਾਹ-ਵਾਹੀ ਸਰਕਾਰ ਖੱਟੇ- ਇਹ ਨਹੀਂ ਚੱਲੇਗਾ!

4 ਸਾਲਾਂ ‘ਚ ਸਿਰਫ਼ 4 ਕੰਪਿਊਟਰ: ‘ਵਾਹ-ਵਾਹੀ’ ਖੱਟਣ ਲਈ 30 ਹਜ਼ਾਰ ਦੇ ਅਨੁਮਾਨਿਤ ਖਰਚੇ ਦੇ ਫ਼ਰਮਾਨ ਨੇ ਭੜਕਾਏ ਅਧਿਆਪਕ

ਬਿਨਾਂ ਦਸਤਖ਼ਤਾਂ ਵਾਲਾ ਪੱਤਰ ਜਾਰੀ ਕਰਕੇ ਜਿੰਮੇਵਾਰੀ ਤੋਂ ਭੱਜੇ ਅਧਿਕਾਰੀ

Punjab News, 24 ਫਰਵਰੀ 2026 :

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 21 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਹੀ ‘ਅਨਬਾਕਸਿੰਗ ਸੈਲੀਬ੍ਰੇਸ਼ਨ’ (ਉਦਘਾਟਨੀ ਜਸ਼ਨ) ਇੱਕ ਵੱਡੇ ਵਿਵਾਦ ਦਾ ਰੂਪ ਧਾਰਨ ਕਰ ਚੁੱਕੀ ਹੈ। ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਇਸ ‘ਡਿਜੀਟਲ ਡਰਾਮੇ’ ਨੂੰ ਸਿਰੇ ਤੋਂ ਨਕਾਰਦਿਆਂ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਸਮਾਰੋਹਾਂ ਵਿੱਚ ਨਵੇਂ ਕੰਪਿਊਟਰਾਂ ਦਾ ਸਵਾਗਤ ਫੁੱਲਾਂ ਨਾਲ ਨਹੀਂ, ਬਲਕਿ ਸਿੱਖਿਆ ਮੰਤਰੀ ਦੇ ਉਨ੍ਹਾਂ ‘ਝੂਠੇ ਵਾਅਦਿਆਂ’ ਦੇ ਪੋਸਟਰਾਂ ਨਾਲ ਕਰਨਗੇ ਜੋ ਪਿਛਲੇ ਚਾਰ ਸਾਲਾਂ ਤੋਂ ਸਿਰਫ਼ ਸੋਸ਼ਲ ਮੀਡੀਆ ਦੀਆਂ ਪੋਸਟਾਂ ਤੱਕ ਹੀ ਸੀਮਤ ਰਹਿ ਗਏ ਹਨ।

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫਿਰੋਜ਼ਪੁਰ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਰਾਕੇਸ਼ ਸੈਣੀ ਪਠਾਨਕੋਟ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਸਰਕਾਰੀ ਤੰਤਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਅਧਿਆਪਕਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਇੱਕ ਅਜਿਹਾ ਪੱਤਰ ਭੇਜਿਆ ਗਿਆ ਹੈ, ਜਿਸ ‘ਤੇ ਕਿਸੇ ਵੀ ਉੱਚ ਅਧਿਕਾਰੀ ਦੇ ਦਸਤਖ਼ਤ ਨਹੀਂ ਹਨ। ਅਧਿਕਾਰੀ ਖੁਦ ਇਸ ਦੀ ਜਿੰਮੇਵਾਰੀ ਲੈਣ ਤੋਂ ਭੱਜ ਰਹੇ ਹਨ ਅਤੇ ਹੁਣ ਸਕੂਲ ਮੁਖੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਇਹ ਬਿਨਾਂ ਦਸਤਖ਼ਤਾਂ ਵਾਲਾ ਪੱਤਰ ਨੋਟ ਕਰਵਾ ਕੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਜਾ ਰਹੇ ਹਨ। ਅਧਿਆਪਕਾਂ ਨੇ ਸਵਾਲ ਕੀਤਾ ਕਿ ਜੇਕਰ ਵਿਭਾਗ ਦੇ ਉੱਚ ਅਧਿਕਾਰੀ ਹੀ ਇਸ ਦੀ ਜਿੰਮੇਵਾਰੀ ਨਹੀਂ ਲੈ ਰਹੇ, ਤਾਂ ਅਧਿਆਪਕਾਂ ਨੂੰ ਕਿਸ ਆਧਾਰ ‘ਤੇ ਮਜਬੂਰ ਕੀਤਾ ਜਾ ਰਿਹਾ ਹੈ।

ਸਿਆਸੀ ਸਟੰਟ ਦੀ ਪੋਲ ਖੁੱਲ੍ਹੀ: ਸਰਕਾਰ ਨੇ ਨਹੀਂ ਦਿੱਤਾ ਫੰਡ, ਅਧਿਆਪਕ ਆਪਣੀ ਜੇਬ ਵਿੱਚੋਂ ਕਰਨਗੇ 30 ਹਜ਼ਾਰ ਦਾ ਖਰਚਾ

ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਚਾਰ ਕੰਪਿਊਟਰਾਂ ਦੇ ਡੱਬੇ ਖੋਲ੍ਹਣ ਲਈ ‘ਇਤਿਹਾਸਕ ਉਪਲਬਧੀ’ ਵਜੋਂ ਪ੍ਰਚਾਰ ਕਰਨ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਭਾਰੀ-ਭਰਕਮ ਸਮਾਰੋਹ ਕਰਨ ਦੇ ਹੁਕਮ ਦਿੱਤੇ ਗਏ ਹਨ। ਅਧਿਆਪਕਾਂ ਅਨੁਸਾਰ, ਜਿਸ ਸਮਾਰੋਹ ‘ਤੇ 30 ਹਜ਼ਾਰ ਰੁਪਏ ਦਾ ਅਨੁਮਾਨਿਤ ਖਰਚਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਸ ਦੇ ਲਈ ਸਰਕਾਰ ਵੱਲੋਂ ਕੋਈ ਵੀ ਫੰਡ ਨਹੀਂ ਦਿੱਤਾ ਜਾ ਰਿਹਾ। ਇਹ ਸਾਰਾ ਖਰਚਾ ਅਧਿਆਪਕਾਂ ਨੂੰ ਮਜਬੂਰਨ ਆਪਣੀ ਜੇਬ ਵਿੱਚੋਂ ਕਰਨਾ ਪਵੇਗਾ। ਅਧਿਆਪਕਾਂ ਨੇ ਕਿਹਾ ਕਿ ਫ਼ਰਵਰੀ-ਮਾਰਚ ਵਿੱਚ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਅਜਿਹੇ ਫੋਕੇ ਜਸ਼ਨਾਂ ਕਾਰਨ ਪੜ੍ਹਾਈ ਦਾ ਘਾਣ ਹੋਣਾ ਤੈਅ ਹੈ।

ਮਿਡਲ ਸਕੂਲਾਂ ਵਿੱਚ ਪੋਸਟਾਂ ਹੀ ਨਹੀਂ: 4 ਸਾਲਾਂ ਤੋਂ ਕੋਈ ਭਰਤੀ ਨਹੀਂ

ਕੰਪਿਊਟਰ ਅਧਿਆਪਕ ਆਗੂਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਮਿਡਲ ਸਕੂਲਾਂ ਦੇ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਦੀ ਪੋਸਟ ਹੀ ਨਹੀਂ ਹੈ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਦੇਣ ਲਈ ਨੇੜਲੇ ਸਰਕਾਰੀ ਹਾਈ ਸਕੂਲ ਜਾਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ 2-2 ਦਿਨ ਉੱਥੇ ਜਾ ਕੇ ਸੇਵਾਵਾਂ ਦੇਣੀਆਂ ਪੈਂਦੀਆਂ ਹਨ। ਪਿਛਲੇ 4 ਸਾਲਾਂ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਦੀ ਕੋਈ ਨਵੀਂ ਭਰਤੀ ਨਹੀਂ ਕੀਤੀ ਗਈ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮੰਗਾਂ ਦੀ ਅਣਦੇਖੀ ਅਤੇ ਵਿਰੋਧ ਦੀ ਰਣਨੀਤੀ

ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਰੈਗੂਲਰ ਆਰਡਰਾਂ ਦੇ ਲਾਭ ਬਹਾਲ ਨਹੀਂ ਹੁੰਦੇ, ਛੇਵਾਂ ਪੇ-ਕਮਿਸ਼ਨ ਲਾਗੂ ਨਹੀਂ ਹੁੰਦਾ ਅਤੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਨੌਕਰੀ ਨਹੀਂ ਮਿਲਦੀ, ਉਦੋਂ ਤੱਕ ਸਰਕਾਰ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਪਹੁੰਚਣ ਵਾਲੇ ਹਰ MLA ਨੂੰ ਸਿੱਖਿਆ ਮੰਤਰੀ ਦੀ ਪੁਰਾਣੀ ‘ਝੂਠੇ ਵਾਅਦਿਆਂ’ ਵਾਲੀ ਪੋਸਟ ਦਾ ਫਰੇਮ ਕੀਤਾ ਪੋਸਟਰ ਭੇਟ ਕੀਤਾ ਜਾਵੇਗਾ।

ਸਕੂਲਾਂ ਦੀਆਂ ਕੰਧਾਂ ‘ਤੇ ਸਰਕਾਰ ਦੀਆਂ ਨਾਕਾਮੀਆਂ ਦੇ ਪੋਸਟਰ ਲਗਾ ਕੇ ਜਨਤਾ ਨੂੰ ਦੱਸਿਆ ਜਾਵੇਗਾ ਕਿ ਇਹ ਵਿਕਾਸ ਨਹੀਂ, ਸਗੋਂ ਚੋਣਾਂ ਤੋਂ ਪਹਿਲਾਂ ਦਾ ਸਿਆਸੀ ਸਟੰਟ ਹੈ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਅਧਿਆਪਕਾਂ ਦਾ ਇਹ ਤਿੱਖਾ ਰੁਖ਼ ਪੰਜਾਬ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ। ਅਧਿਆਪਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਗੱਲਾਂ ਦਾ ਵੇਲਾ ਲੰਘ ਚੁੱਕਾ ਹੈ, ਹੁਣ ਫ਼ੈਸਲਾ ਸੜਕਾਂ ‘ਤੇ ਹੋਵੇਗਾ।

ਪੰਜਾਬ ਦੇ ਸਕੂਲਾਂ ‘ਚ ‘ਅਨਬਾਕਸਿੰਗ’ ਦਾ ਵਿਰੋਧ; ‘ਝੂਠੇ ਵਾਅਦਿਆਂ’ ਦੇ ਪੋਸਟਰਾਂ ਨਾਲ ਹੋਵੇਗਾ AAP ਵਿਧਾਇਕਾਂ ਦਾ ਸਵਾਗਤ, ਅਧਿਆਪਕਾਂ ਨੇ ਸਰਕਾਰੀ ‘ਡਿਜੀਟਲ ਜਸ਼ਨਾਂ’ ਵਿਰੁੱਧ ਖੋਲ੍ਹਿਆ ਮੋਰਚਾ

 

ਪੰਜਾਬ ਦੇ ਸਕੂਲਾਂ ‘ਚ ‘ਅਨਬਾਕਸਿੰਗ’ ਦਾ ਵਿਰੋਧ; ‘ਝੂਠੇ ਵਾਅਦਿਆਂ’ ਦੇ ਪੋਸਟਰਾਂ ਨਾਲ ਹੋਵੇਗਾ AAP ਵਿਧਾਇਕਾਂ ਦਾ ਸਵਾਗਤ, ਅਧਿਆਪਕਾਂ ਨੇ ਸਰਕਾਰੀ ‘ਡਿਜੀਟਲ ਜਸ਼ਨਾਂ’ ਵਿਰੁੱਧ ਖੋਲ੍ਹਿਆ ਮੋਰਚਾ

4 ਸਾਲਾਂ ‘ਚ ਸਿਰਫ਼ 4 ਕੰਪਿਊਟਰ: ‘ਵਾਹ-ਵਾਹੀ’ ਖੱਟਣ ਲਈ 30 ਹਜ਼ਾਰ ਦੇ ਅਨੁਮਾਨਿਤ ਖਰਚੇ ਦੇ ਫ਼ਰਮਾਨ ਨੇ ਭੜਕਾਏ ਅਧਿਆਪਕ

ਬਿਨਾਂ ਦਸਤਖ਼ਤਾਂ ਵਾਲਾ ਪੱਤਰ ਜਾਰੀ ਕਰਕੇ ਜਿੰਮੇਵਾਰੀ ਤੋਂ ਭੱਜੇ ਅਧਿਕਾਰੀ

Punjab News, 24 ਫਰਵਰੀ 2026 :

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 21 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਹੀ ‘ਅਨਬਾਕਸਿੰਗ ਸੈਲੀਬ੍ਰੇਸ਼ਨ’ (ਉਦਘਾਟਨੀ ਜਸ਼ਨ) ਇੱਕ ਵੱਡੇ ਵਿਵਾਦ ਦਾ ਰੂਪ ਧਾਰਨ ਕਰ ਚੁੱਕੀ ਹੈ। ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਇਸ ‘ਡਿਜੀਟਲ ਡਰਾਮੇ’ ਨੂੰ ਸਿਰੇ ਤੋਂ ਨਕਾਰਦਿਆਂ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਸਮਾਰੋਹਾਂ ਵਿੱਚ ਨਵੇਂ ਕੰਪਿਊਟਰਾਂ ਦਾ ਸਵਾਗਤ ਫੁੱਲਾਂ ਨਾਲ ਨਹੀਂ, ਬਲਕਿ ਸਿੱਖਿਆ ਮੰਤਰੀ ਦੇ ਉਨ੍ਹਾਂ ‘ਝੂਠੇ ਵਾਅਦਿਆਂ’ ਦੇ ਪੋਸਟਰਾਂ ਨਾਲ ਕਰਨਗੇ ਜੋ ਪਿਛਲੇ ਚਾਰ ਸਾਲਾਂ ਤੋਂ ਸਿਰਫ਼ ਸੋਸ਼ਲ ਮੀਡੀਆ ਦੀਆਂ ਪੋਸਟਾਂ ਤੱਕ ਹੀ ਸੀਮਤ ਰਹਿ ਗਏ ਹਨ।

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫਿਰੋਜ਼ਪੁਰ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਰਾਕੇਸ਼ ਸੈਣੀ ਪਠਾਨਕੋਟ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਸਰਕਾਰੀ ਤੰਤਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਅਧਿਆਪਕਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਇੱਕ ਅਜਿਹਾ ਪੱਤਰ ਭੇਜਿਆ ਗਿਆ ਹੈ, ਜਿਸ ‘ਤੇ ਕਿਸੇ ਵੀ ਉੱਚ ਅਧਿਕਾਰੀ ਦੇ ਦਸਤਖ਼ਤ ਨਹੀਂ ਹਨ। ਅਧਿਕਾਰੀ ਖੁਦ ਇਸ ਦੀ ਜਿੰਮੇਵਾਰੀ ਲੈਣ ਤੋਂ ਭੱਜ ਰਹੇ ਹਨ ਅਤੇ ਹੁਣ ਸਕੂਲ ਮੁਖੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਇਹ ਬਿਨਾਂ ਦਸਤਖ਼ਤਾਂ ਵਾਲਾ ਪੱਤਰ ਨੋਟ ਕਰਵਾ ਕੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਜਾ ਰਹੇ ਹਨ। ਅਧਿਆਪਕਾਂ ਨੇ ਸਵਾਲ ਕੀਤਾ ਕਿ ਜੇਕਰ ਵਿਭਾਗ ਦੇ ਉੱਚ ਅਧਿਕਾਰੀ ਹੀ ਇਸ ਦੀ ਜਿੰਮੇਵਾਰੀ ਨਹੀਂ ਲੈ ਰਹੇ, ਤਾਂ ਅਧਿਆਪਕਾਂ ਨੂੰ ਕਿਸ ਆਧਾਰ ‘ਤੇ ਮਜਬੂਰ ਕੀਤਾ ਜਾ ਰਿਹਾ ਹੈ।

ਸਿਆਸੀ ਸਟੰਟ ਦੀ ਪੋਲ ਖੁੱਲ੍ਹੀ: ਸਰਕਾਰ ਨੇ ਨਹੀਂ ਦਿੱਤਾ ਫੰਡ, ਅਧਿਆਪਕ ਆਪਣੀ ਜੇਬ ਵਿੱਚੋਂ ਕਰਨਗੇ 30 ਹਜ਼ਾਰ ਦਾ ਖਰਚਾ

ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਚਾਰ ਕੰਪਿਊਟਰਾਂ ਦੇ ਡੱਬੇ ਖੋਲ੍ਹਣ ਲਈ ‘ਇਤਿਹਾਸਕ ਉਪਲਬਧੀ’ ਵਜੋਂ ਪ੍ਰਚਾਰ ਕਰਨ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਭਾਰੀ-ਭਰਕਮ ਸਮਾਰੋਹ ਕਰਨ ਦੇ ਹੁਕਮ ਦਿੱਤੇ ਗਏ ਹਨ। ਅਧਿਆਪਕਾਂ ਅਨੁਸਾਰ, ਜਿਸ ਸਮਾਰੋਹ ‘ਤੇ 30 ਹਜ਼ਾਰ ਰੁਪਏ ਦਾ ਅਨੁਮਾਨਿਤ ਖਰਚਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਸ ਦੇ ਲਈ ਸਰਕਾਰ ਵੱਲੋਂ ਕੋਈ ਵੀ ਫੰਡ ਨਹੀਂ ਦਿੱਤਾ ਜਾ ਰਿਹਾ। ਇਹ ਸਾਰਾ ਖਰਚਾ ਅਧਿਆਪਕਾਂ ਨੂੰ ਮਜਬੂਰਨ ਆਪਣੀ ਜੇਬ ਵਿੱਚੋਂ ਕਰਨਾ ਪਵੇਗਾ। ਅਧਿਆਪਕਾਂ ਨੇ ਕਿਹਾ ਕਿ ਫ਼ਰਵਰੀ-ਮਾਰਚ ਵਿੱਚ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਅਜਿਹੇ ਫੋਕੇ ਜਸ਼ਨਾਂ ਕਾਰਨ ਪੜ੍ਹਾਈ ਦਾ ਘਾਣ ਹੋਣਾ ਤੈਅ ਹੈ।

ਮਿਡਲ ਸਕੂਲਾਂ ਵਿੱਚ ਪੋਸਟਾਂ ਹੀ ਨਹੀਂ: 4 ਸਾਲਾਂ ਤੋਂ ਕੋਈ ਭਰਤੀ ਨਹੀਂ

ਕੰਪਿਊਟਰ ਅਧਿਆਪਕ ਆਗੂਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਮਿਡਲ ਸਕੂਲਾਂ ਦੇ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਦੀ ਪੋਸਟ ਹੀ ਨਹੀਂ ਹੈ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਦੇਣ ਲਈ ਨੇੜਲੇ ਸਰਕਾਰੀ ਹਾਈ ਸਕੂਲ ਜਾਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ 2-2 ਦਿਨ ਉੱਥੇ ਜਾ ਕੇ ਸੇਵਾਵਾਂ ਦੇਣੀਆਂ ਪੈਂਦੀਆਂ ਹਨ। ਪਿਛਲੇ 4 ਸਾਲਾਂ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਦੀ ਕੋਈ ਨਵੀਂ ਭਰਤੀ ਨਹੀਂ ਕੀਤੀ ਗਈ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮੰਗਾਂ ਦੀ ਅਣਦੇਖੀ ਅਤੇ ਵਿਰੋਧ ਦੀ ਰਣਨੀਤੀ

ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਰੈਗੂਲਰ ਆਰਡਰਾਂ ਦੇ ਲਾਭ ਬਹਾਲ ਨਹੀਂ ਹੁੰਦੇ, ਛੇਵਾਂ ਪੇ-ਕਮਿਸ਼ਨ ਲਾਗੂ ਨਹੀਂ ਹੁੰਦਾ ਅਤੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਨੌਕਰੀ ਨਹੀਂ ਮਿਲਦੀ, ਉਦੋਂ ਤੱਕ ਸਰਕਾਰ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਪਹੁੰਚਣ ਵਾਲੇ ਹਰ MLA ਨੂੰ ਸਿੱਖਿਆ ਮੰਤਰੀ ਦੀ ਪੁਰਾਣੀ ‘ਝੂਠੇ ਵਾਅਦਿਆਂ’ ਵਾਲੀ ਪੋਸਟ ਦਾ ਫਰੇਮ ਕੀਤਾ ਪੋਸਟਰ ਭੇਟ ਕੀਤਾ ਜਾਵੇਗਾ।

ਸਕੂਲਾਂ ਦੀਆਂ ਕੰਧਾਂ ‘ਤੇ ਸਰਕਾਰ ਦੀਆਂ ਨਾਕਾਮੀਆਂ ਦੇ ਪੋਸਟਰ ਲਗਾ ਕੇ ਜਨਤਾ ਨੂੰ ਦੱਸਿਆ ਜਾਵੇਗਾ ਕਿ ਇਹ ਵਿਕਾਸ ਨਹੀਂ, ਸਗੋਂ ਚੋਣਾਂ ਤੋਂ ਪਹਿਲਾਂ ਦਾ ਸਿਆਸੀ ਸਟੰਟ ਹੈ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਅਧਿਆਪਕਾਂ ਦਾ ਇਹ ਤਿੱਖਾ ਰੁਖ਼ ਪੰਜਾਬ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ। ਅਧਿਆਪਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਗੱਲਾਂ ਦਾ ਵੇਲਾ ਲੰਘ ਚੁੱਕਾ ਹੈ, ਹੁਣ ਫ਼ੈਸਲਾ ਸੜਕਾਂ ‘ਤੇ ਹੋਵੇਗਾ।

 

Big News- ਭਗਵੰਤ ਮਾਨ ਦੀ ਰੈਲੀ ਦੌਰਾਨ ਹੰਗਾਮਾ; ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮ ਆਗੂ ਗ੍ਰਿਫ਼ਤਾਰ

 

CM ਭਗਵੰਤ ਮਾਨ ਤੋਂ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮ ਗ੍ਰਿਫਤਾਰ ਕਰਕੇ ਥਾਣਿਆਂ ‘ਚ ਕੀਤੇ ਬੰਦ

ਝੁਨੀਰ ਰੈਲੀ ‘ਚ ਸਵਾਲ ਪੁੱਛਣ ਆਏ ਆਗੂਆਂ ਨੂੰ ਪੁਲਿਸ ਨੇ ਚੁੱਕਿਆ; ਸਰਦੂਲਗੜ੍ਹ ਥਾਣੇ ‘ਚ ਹੰਗਾਮੇ ਤੋਂ ਬਾਅਦ ਹੋਈ ਰਿਹਾਈ

ਮਾਨਸਾ ‘ਚ OPS ਨੂੰ ਲੈ ਕੇ ਘਮਾਸਾਨ; ਗ੍ਰਿਫ਼ਤਾਰੀ ਤੋਂ ਬਾਅਦ ਅਧਿਆਪਕਾਂ ਨੇ ਸਰਦੂਲਗੜ੍ਹ ਥਾਣੇ ਤੋਂ ਛੁਡਵਾਏ ਆਪਣੇ ਆਗੂ

“ਵਾਅਦਾ ਭੁੱਲ ਗਈ ਸਰਕਾਰ”: ਭਗਵੰਤ ਮਾਨ ਦੀ ਝੁਨੀਰ ਫੇਰੀ ਦੌਰਾਨ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ-ਪ੍ਰਦਰਸ਼ਨ

Punjab Network

ਮਾਨਸਾ, 24 ਫਰਵਰੀ 2026- ਮੁੱਖ ਮੰਤਰੀ ਭਗਵੰਤ ਮਾਨ ਦੀ ਝੁਨੀਰ ਵਿਖੇ ਰੈਲੀ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ। ਮੁੱਖ ਮੰਤਰੀ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿੱਚ ਰੈਲੀ ਕਰਨ ਆਏ ਸਨ।

ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਰਮਜੀਤ ਤਾਮਕੋਟ, ਦਰਸ਼ਨ ਅਲੀਸ਼ੇਰ ਅਤੇ ਸੀ ਪੀ ਐਫ਼ ਕਰਮਚਾਰੀ ਯੂਨੀਅਨ ਦੇ ਧਰਮਿੰਦਰ ਹੀਰੇਵਾਲਾ ਅਤੇ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੈਨਸ਼ਨ ਦੀ ਮੰਗ ਕਰਨ ਆਏ ਸਨ।

ਇਹਨਾਂ ਆਗੂਆਂ ਤੋਂ ਇਲਾਵਾ ਅੰਗਰੇਜ ਸਾਹਨੇਵਾਲੀ, ਕੁਲਦੀਪ ਅੱਕਾਵਾਲੀ, ਗੁਰਲਾਲ ਬਹਿਣੀਵਾਲ, ਗੁਰਦੀਪ ਬਰਨਾਲਾ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਬੋਹਾ, ਗੁਰਪਾਲ ਘੁਦੁਵਾਲਾ, ਨੂੰ ਪੁਲਿਸ ਨੇ ਝੁਨੀਰ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਆਗੂਆਂ ਨੂੰ ਸਰਦੂਲਗੜ੍ਹ ਥਾਣੇ ਵਿੱਚ ਰੱਖਿਆ ਗਿਆ ਅਤੇ ਬਾਅਦ ਵਿੱਚ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਥਾਣੇ ਵਿੱਚੋਂ ਰਿਹਾ ਕਰਵਾਇਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ ਟੀ ਐਫ਼ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਜੀ ਟੀ ਯੂ ਦੇ ਲਖਵਿੰਦਰ ਮਾਨ ਅਤੇ ਗੁਰਪ੍ਰੀਤ ਭੀਖੀ ਨੇ ਦੱਸਿਆ ਕਿ ਦੋਵੇਂ ਜਥੇਬੰਦੀਆਂ ਦੀਆਂ ਸੂਬਾ ਕਮੇਟੀਆਂ ਨੇ ਐਲਾਨ ਕੀਤਾ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਸ ਜ਼ਿਲ੍ਹੇ ਵਿਚ ਵੀ ਪ੍ਰੋਗਰਾਮ ਕਰਨ ਆਵੇਗਾ, ਉਥੇ ਉਸ ਤੋਂ ਪੁਰਾਣੀ ਪੈਨਸ਼ਨ ਦੇ ਸਾਢੇ ਚਾਰ ਸਾਲ ਪਹਿਲਾਂ ਕੀਤੇ ਝੂਠੇ ਨੋਟੀਫਿਕੇਸ਼ਨ ਬਾਰੇ ਸਵਾਲ ਪੁੱਛੇ ਜਾਣਗੇ। ਉਸੇ ਐਲਾਨ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਦੋਵੇਂ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਾਰਟੀ ਦੇ ਵਾਅਦੇ ਅਤੇ ਆਪਣੇ ਐਲਾਨ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਕੀਤੀ।

ਸਰਦੂਲਗੜ੍ਹ ਥਾਣੇ ਵਿੱਚੋਂ ਗ੍ਰਿਫਤਾਰ ਆਗੂਆਂ ਨੂੰ ਛੁਡਾਉਣ ਪਹੁੰਚੇ ਅਧਿਆਪਕ ਆਗੂ ਬਿੱਕਰਜੀਤ ਸਾਧੂਵਾਲਾ, ਗੁਰਦਾਸ ਬਾਜੇਵਾਲਾ, ਦਰਸ਼ਨ ਜਟਾਣਾ, ਨਵੀਨ ਬੋਹਾ, ਨਿਧਾਨ ਸਿੰਘ, ਹਰਵਿੰਦਰ ਮੋਹਲ, ਕੌਰ ਸਿੰਘ, ਦਰਸ਼ਨ ਕੁਮਾਰ ਅਤੇ ਅਰਵਿੰਦਰ ਸਿੰਘ ਖ਼ੈਰਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਇਹੋ ਮੁੱਖ ਮੰਤਰੀ ਭਗਵੰਤ ਮਾਨ ਸਾਡੀਆਂ ਰੈਲੀਆਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਵਾਅਦੇ ਕਰਦੇ ਰਹੇ ਹਨ ਅਤੇ ਸਰਕਾਰ ਬਣਨ ‘ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਇੱਕ ਝੂਠਾ ਨੋਟੀਫਿਕੇਸ਼ਨ ਵੀ ਕੀਤਾ ਜੋ ਕਿ ਮੁੱਖ ਮੰਤਰੀ ਦੇ ਦੂਜੇ ਵਾਅਦਿਆਂ ਵਾਂਗ ਨਿਰਾ ਝੂਠ ਸਾਬਿਤ ਹੋਇਆ।

ਹਾਲਾਂਕਿ ਉਸ ਨੋਟੀਫਿਕੇਸ਼ਨ ਤੋਂ ਬਾਅਦ ਕਰੋੜਾਂ-ਅਰਬਾਂ ਦੀਆਂ ਫਲੈਕਸਾਂ ਪੰਜਾਬ ਤੋਂ ਗੁਜਰਾਤ ਤੱਕ ਲਾ ਦਿੱਤੀਆਂ ਸਨ। ਆਗੂਆਂ ਨੇ ਕਿਹਾ ਪੰਜਾਬ ਸਰਕਾਰ ਨੰਗੇ ਚਿੱਟੇ ਜ਼ਬਰ ‘ਤੇ ਉੱਤਰ ਆਈ ਹੈ। ਆਪਣੇ ਹੱਕ ਮੰਗਦੇ ਲੋਕਾਂ ਨੂੰ ਜ਼ਬਰੀ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।