ਐਤਵਾਰ, ਮਈ 31, 2026
Home Blog Page 40

ਪੰਜਾਬ ‘ਚ ਬਣੇਗੀ ਭਾਜਪਾ ਦੀ ਸਰਕਾਰ; ਜੜ੍ਹੋਂ ਖ਼ਤਮ ਕਰਾਂਗੇ ਨਸ਼ਾ: The Great Khali ਦਾ ਵੱਡਾ ਬਿਆਨ

 

ਪੰਜਾਬ ‘ਚ ਬਣੇਗੀ ਭਾਜਪਾ ਦੀ ਸਰਕਾਰ; ਜੜ੍ਹੋਂ ਖ਼ਤਮ ਕਰਾਂਗੇ ਨਸ਼ਾ: ਦ ਗ੍ਰੇਟ ਖਲੀ (The Great Khali) ਦਾ ਵੱਡਾ ਬਿਆਨ

“ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਸਿਰਫ਼ ਭਾਜਪਾ ਹੀ ਦੇ ਸਕਦੀ ਹੈ ਹੱਲ”: ਖਲੀ

ਕਿਸਾਨਾਂ ਦੀ ਖੁਸ਼ਹਾਲੀ ਲਈ ਭਾਜਪਾ ਨੂੰ ਦੱਸਿਆ ਇੱਕੋ-ਇੱਕ ਵਿਕਲਪ

ਸਾਬਕਾ ਰੈਸਲਰ ਨੇ ਮੀਡੀਆ ਸਾਹਮਣੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 9 ਮਈ 2026: ਵਿਸ਼ਵ ਪ੍ਰਸਿੱਧ ਸਾਬਕਾ ਰੈਸਲਰ ਦ ਗ੍ਰੇਟ ਖਲੀ (Dalip Singh (The Great Khali) ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ‘ਤੇ ਵੱਡਾ ਬਿਆਨ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ (BJP) ਦੇ ਸਮਰਥਨ ਵਿੱਚ ਨਿੱਤਰਦਿਆਂ ਖਲੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਖਲੀ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਸਖ਼ਤ ਕਦਮਾਂ ਦੀ ਲੋੜ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ 2027 ਵਿੱਚ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।

ਸੂਬੇ ਦੀ ਮੌਜੂਦਾ ਸਰਕਾਰ ਨੂੰ ਘੇਰਦਿਆਂ ਖਲੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਅਜਿਹੀ ਨੀਤੀ ਅਤੇ ਦ੍ਰਿੜਤਾ ਹੈ ਜੋ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮੁੜ ਲੀਹ ‘ਤੇ ਲਿਆ ਸਕਦੀ ਹੈ।

ਕਿਸਾਨੀ ਮੁੱਦਿਆਂ ‘ਤੇ ਬੋਲਦਿਆਂ ਦ ਗ੍ਰੇਟ ਖਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਅਸਲ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਸੰਭਵ ਹੈ।

ਉਨ੍ਹਾਂ ਮੁਤਾਬਕ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦਾ ਪੱਕਾ ਹੱਲ ਹੋਵੇਗਾ।

ਖਲੀ ਦਾ ਇਹ ਬਿਆਨ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਖਾਸ ਕਰਕੇ ਜਦੋਂ ਸਾਰੀਆਂ ਪਾਰਟੀਆਂ 2027 ਦੀਆਂ ਤਿਆਰੀਆਂ ਵਿੱਚ ਜੁੱਟੀਆਂ ਹੋਈਆਂ ਹਨ।

 

Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਬਾਰੇ ‘ਯੈਲੋ ਅਲਰਟ’ ਜਾਰੀ

 

Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਬਾਰੇ ‘ਯੈਲੋ ਅਲਰਟ’ ਜਾਰੀ

ਪੱਛਮੀ Decoration ਹੋਵੇਗਾ ਸਰਗਰਮ: 10 ਮਈ ਤੋਂ ਬਦਲੇਗੀ ਹਵਾ ਦੀ ਚਾਲ, 11 ਮਈ ਤੋਂ ਚਾਰ ਦਿਨਾਂ ਲਈ ਚੇਤਾਵਨੀ

ਗਰਮੀ ਤੋਂ ਮਿਲੇਗੀ ਰਾਹਤ: ਤਾਪਮਾਨ ਵਿੱਚ 4 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਸੰਭਾਵਨਾ

ਤੇਜ਼ ਹਵਾਵਾਂ ਦਾ ਕਹਿਰ: 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Network

ਚੰਡੀਗੜ੍ਹ, 9 ਮਈ 2026: ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ (Weather Update) ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ 10 ਮਈ ਤੋਂ ਸੂਬੇ ਵਿੱਚ ਇੱਕ ਨਵਾਂ Western Disturbance ਸਰਗਰਮ ਹੋਵੇਗਾ, ਜਿਸ ਕਾਰਨ 11 ਮਈ ਤੋਂ ਮੌਸਮ ਦੇ ਮਿਜ਼ਾਜ ਪੂਰੀ ਤਰ੍ਹਾਂ ਬਦਲ ਜਾਣਗੇ। ਵਿਭਾਗ ਨੇ 11 ਮਈ ਤੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਘਰ ‘ਤੇ ED ਵੱਲੋਂ ਛਾਪੇਮਾਰੀ!

ਮੌਸਮ ਵਿਗਿਆਨੀਆਂ ਅਨੁਸਾਰ ਇਸ ਤਬਦੀਲੀ ਦੇ ਪ੍ਰਭਾਵ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਨਾਲ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਚੜ੍ਹਦੀ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ- Breaking- ਅਕਾਲੀ ਦਲ ਨੇ MC ਚੋਣਾਂ ਲੜਨ ਬਾਰੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਫਿਲਹਾਲ ਪੰਜਾਬ ਵਿੱਚ ਮੌਸਮ ਖ਼ੁਸ਼ਕ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਤਾਪਮਾਨ ਵਿੱਚ 0.8 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 5 ਡਿਗਰੀ ਹੇਠਾਂ ਚੱਲ ਰਿਹਾ ਹੈ।

ਬੀਤੇ ਦਿਨ ਬਠਿੰਡਾ 38.1 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਗਰਮ ਰਿਹਾ, ਜਦਕਿ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 16.5 ਡਿਗਰੀ ਦਰਜ ਕੀਤਾ ਗਿਆ।

ਪ੍ਰਮੁੱਖ ਸ਼ਹਿਰਾਂ ਦਾ ਹਾਲ (ਵੱਧ ਤੋਂ ਵੱਧ ਤਾਪਮਾਨ):

  • ਅੰਮ੍ਰਿਤਸਰ: 33.6 ਡਿਗਰੀ
  • ਲੁਧਿਆਣਾ: 33.5 ਡਿਗਰੀ
  • ਪਟਿਆਲਾ: 33.6 ਡਿਗਰੀ
  • ਪਠਾਨਕੋਟ: 35.8 ਡਿਗਰੀ
  • ਫਿਰੋਜ਼ਪੁਰ: 35.4 ਡਿਗਰੀ
  • ਹੁਸ਼ਿਆਰਪੁਰ: 32.5 ਡਿਗਰੀ

ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਯੋਜਨਾਬੰਦੀ ਕਰਨ।

 

Canada ‘ਚ ਪੰਜਾਬੀਆਂ ਲਈ ਵੱਡੀ ਰਾਹਤ; ਹੁਣ ਪਰਮਿਟ ਖ਼ਤਮ ਹੋਣ ‘ਤੇ ਤੁਰੰਤ ਨਹੀਂ ਛੱਡਣਾ ਪਵੇਗਾ ਦੇਸ਼

 

Canada ‘ਚ ਪੰਜਾਬੀਆਂ ਲਈ ਵੱਡੀ ਰਾਹਤ; ਹੁਣ ਪਰਮਿਟ ਖ਼ਤਮ ਹੋਣ ‘ਤੇ ਤੁਰੰਤ ਨਹੀਂ ਛੱਡਣਾ ਪਵੇਗਾ ਦੇਸ਼

ਵਰਕ ਜਾਂ ਸਟੱਡੀ ਪਰਮਿਟ ਖ਼ਤਮ ਹੋਣ ਤੋਂ ਬਾਅਦ ‘ਵਿਜ਼ਿਟਰ ਰਿਕਾਰਡ’ ਵਜੋਂ ਰਹਿ ਸਕਣਗੇ ਵਿਦੇਸ਼ੀ

ਪਰਮਿਟ ਖ਼ਤਮ ਹੋਣ ਦੇ 90 ਦਿਨਾਂ ਦੇ ਅੰਦਰ ਕਰਨਾ ਹੋਵੇਗਾ ਅਪਲਾਈ- 1 ਮਈ 2026 ਤੋਂ ਲਾਗੂ ਹੋਏ ਨਵੇਂ ਨਿਯਮ, ਇਮੀਗ੍ਰੇਸ਼ਨ ਮਾਹਿਰਾਂ ਨੇ ਦੱਸੀ ਵੱਡੀ ਰਾਹਤ

ਓਟਾਵਾ/ਟੋਰਾਂਟੋ, 9 ਮਈ 2026: ਕੈਨੇਡਾ (Canada) ਵਿੱਚ ਪੜ੍ਹਾਈ ਅਤੇ ਰੁਜ਼ਗਾਰ ਲਈ ਗਏ ਲੱਖਾਂ ਭਾਰਤੀਆਂ, ਖਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਨੇ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਵਰਕ ਪਰਮਿਟ ਜਾਂ ਸਟੱਡੀ ਪਰਮਿਟ ਖ਼ਤਮ ਹੋਣ ਤੋਂ ਬਾਅਦ ਲੋਕਾਂ ਨੂੰ ਤੁਰੰਤ ਭਾਰਤ ਪਰਤਣ ਦੀ ਮਜਬੂਰੀ ਨਹੀਂ ਹੋਵੇਗੀ।

ਪਹਿਲੇ ਨਿਯਮਾਂ ਅਨੁਸਾਰ, ਜੇਕਰ ਕਿਸੇ ਵਿਅਕਤੀ ਦਾ ਵਰਕ ਪਰਮਿਟ ਖ਼ਤਮ ਹੋ ਜਾਂਦਾ ਸੀ, ਤਾਂ ਉਸ ਨੂੰ ਸਿਰਫ਼ ‘ਵਰਕਰ ਕੈਟਾਗਰੀ’ ਵਿੱਚ ਹੀ ਆਪਣਾ ਸਟੇਟਸ ਬਹਾਲ ਕਰਵਾਉਣਾ ਪੈਂਦਾ ਸੀ। ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਵੀ ਸਿਰਫ਼ ਵਿਦਿਆਰਥੀ ਸ਼੍ਰੇਣੀ ਵਿੱਚ ਹੀ ਅਪਲਾਈ ਕਰਨਾ ਪੈਂਦਾ ਸੀ। ਜੇਕਰ ਨਵੀਂ ਨੌਕਰੀ ਜਾਂ ਨਵਾਂ ਕੋਰਸ ਨਾ ਮਿਲਦਾ, ਤਾਂ ਉਨ੍ਹਾਂ ਨੂੰ ਦੇਸ਼ ਛੱਡਣਾ ਪੈਂਦਾ ਸੀ।

ਪਰ ਹੁਣ, ਨਵੇਂ ਨਿਯਮਾਂ ਤਹਿਤ ਵਰਕ ਜਾਂ ਸਟੱਡੀ ਪਰਮਿਟ ਖ਼ਤਮ ਹੋਣ ਤੋਂ ਬਾਅਦ ਵਿਅਕਤੀ 90 ਦਿਨਾਂ ਦੇ ਅੰਦਰ ‘ਵਿਜ਼ਿਟਰ ਰਿਕਾਰਡ’ ਲਈ ਅਪਲਾਈ ਕਰ ਸਕਦਾ ਹੈ। ਇਸ ਨਾਲ ਉਹ ਬਿਨਾਂ ਨੌਕਰੀ ਜਾਂ ਪੜ੍ਹਾਈ ਦੇ ਵੀ ਕਾਨੂੰਨੀ ਤੌਰ ‘ਤੇ ਕੈਨੇਡਾ ਵਿੱਚ ਰਹਿ ਸਕੇਗਾ।

IRCC ਨੇ ਸਪੱਸ਼ਟ ਕੀਤਾ ਹੈ ਕਿ ਜਿੰਨਾ ਚਿਰ ਸਟੇਟਸ ਬਹਾਲੀ (Restoration) ਦੀ ਪ੍ਰਕਿਰਿਆ ਚੱਲ ਰਹੀ ਹੈ, ਵਿਅਕਤੀ ਨਾ ਤਾਂ ਕੰਮ ਕਰ ਸਕੇਗਾ ਅਤੇ ਨਾ ਹੀ ਪੜ੍ਹਾਈ ਜਾਰੀ ਰੱਖ ਸਕੇਗਾ। ਇਹ ਸਿਰਫ਼ ਕਾਨੂੰਨੀ ਤੌਰ ‘ਤੇ ਰਿਹਾਇਸ਼ ਨੂੰ ਜਾਰੀ ਰੱਖਣ ਲਈ ਇੱਕ ਵਿਕਲਪ ਹੈ। ਵਿਜ਼ਿਟਰ ਸਟੇਟਸ ਬਹਾਲ ਕਰਨ ਲਈ 346.25 ਕੈਨੇਡੀਅਨ ਡਾਲਰ ਫੀਸ ਤੈਅ ਕੀਤੀ ਗਈ ਹੈ। ਇਹ ਨਿਯਮ 1 ਮਈ 2026 ਤੋਂ ਪ੍ਰਭਾਵਸ਼ਾਲੀ ਹੋ ਚੁੱਕੇ ਹਨ।

ਇਮੀਗ੍ਰੇਸ਼ਨ ਐਕਸਪਰਟ ਅਨੁਸਾਰ, “ਪਹਿਲਾਂ ਵੀ 90 ਦਿਨਾਂ ਦਾ ਸਮਾਂ ਮਿਲਦਾ ਸੀ, ਪਰ ਉਸ ਵਿੱਚ ਸਟੇਟਸ ਬਦਲਣ ਦੀ ਆਜ਼ਾਦੀ ਨਹੀਂ ਸੀ। ਹੁਣ ਵਿਜ਼ਿਟਰ ਰਿਕਾਰਡ ਦਾ ਵਿਕਲਪ ਮਿਲਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।”

ਹਾਲਾਂਕਿ, ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਸਮਾਂ ਰਹਿੰਦੇ ਅਪਲਾਈ ਕਰਨਾ ਚਾਹੀਦਾ ਹੈ ਕਿਉਂਕਿ ‘ਆਊਟ ਆਫ਼ ਸਟੇਟਸ’ ਹੋਣ ਦਾ ਅਸਰ ਭਵਿੱਖ ਵਿੱਚ PR (Permanent Residency) ਅਤੇ ਐਕਸਪ੍ਰੈਸ ਐਂਟਰੀ ਪ੍ਰੋਫਾਈਲ ‘ਤੇ ਪੈ ਸਕਦਾ ਹੈ।

 

ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਘਰ ‘ਤੇ ED ਵੱਲੋਂ ਛਾਪੇਮਾਰੀ!

 

ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਘਰ ‘ਤੇ ED ਵੱਲੋਂ ਛਾਪੇਮਾਰੀ!

ਚੰਡੀਗੜ੍ਹ ਦੇ ਸੈਕਟਰ 2 ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ

ਚੰਡੀਗੜ੍ਹ 9 ਮਈ, 2026-

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਦੀ ਇਹ ਕਾਰਵਾਈ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ – ਵੱਡੀ ਖ਼ਬਰ: Punjab ‘ਚ ED ਦੀ ਰੇਡ; 9ਵੀਂ ਮੰਜ਼ਿਲ ਤੋਂ ਸੁੱਟੇ ਨੋਟਾਂ ਨਾਲ ਭਰੇ ਬੈਗ… 500-500 ਪੱਤਿਆਂ ਵਾਂਗ ਖਿੱਲਰੇ (ਵੇਖੋ ਵੀਡੀਓ)

ਸੂਤਰਾਂ ਮੁਤਾਬਕ, ਈਡੀ ਦੀ ਇੱਕ ਵੱਡੀ ਟੁਕੜੀ ਅੱਜ ਸਵੇਰੇ ਹੀ ਸੰਜੀਵ ਅਰੋੜਾ ਦੇ ਅਹਾਤੇ ‘ਤੇ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਛਾਪੇਮਾਰੀ ਦੌਰਾਨ ਘਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਜਾਂਚ ਵਿੱਚ ਕੋਈ ਵਿਘਨ ਨਾ ਪਵੇ।

ਹਾਲਾਂਕਿ ਅਜੇ ਤੱਕ ਈਡੀ ਵੱਲੋਂ ਅਧਿਕਾਰਤ ਤੌਰ ‘ਤੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ, ਪਰ ਸਿਆਸੀ ਗਲਿਆਰਿਆਂ ਵਿੱਚ ਇਸ ਕਾਰਵਾਈ ਨੂੰ ਲੈ ਕੇ ਕਾਫ਼ੀ ਚਰਚਾ ਛਿੜ ਗਈ ਹੈ।

ਇਸ ਮਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੰਜੀਵ ਅਰੋੜਾ ਦੇ ਸਰਕਾਰੀ ਘਰ ‘ਤੇ ਹੋਈ ਰੇਡ ਦੀ ਜਿੱਥੇ ਨਿਖੇਦੀ ਕੀਤੀ ਉੱਥੇ ਹੀ ਕਿਹਾ ਕਿ ਭਾਜਪਾ ਦੀ ਈਡੀ ਵੱਲੋਂ ਸਾਡੇ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਸਾਲ ਵਿੱਚ ਤੀਜੀ ਵਾਰ ਅਤੇ ਮਹੀਨੇ ਵਿੱਚ ਦੂਜੀ ਵਾਰ ਰੇਡ ਕੀਤੀ ਜਾ ਰਹੀ ਹੈ।

ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਇਕ ਮਹੀਨੇ ਵਿੱਚ ਦੋ ਵਾਰ ਰੇਡ ਕਰਨ ਦੇ ਬਾਵਜੂਦ ਵੀ ਸੰਜੀਵ ਅਰੋੜਾ ਦੇ ਘਰੋਂ ਕੁਝ ਨਹੀਂ ਮਿਲਿਆ।  CM Mann ਨੇ ਕਿਹਾ ਕਿ ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਔਰੰਗਜ਼ੇਬ ਵੀ ਸਾਨੂੰ ਨਹੀਂ ਸੀ ਝੁਕਾ ਸਕਿਆ, ਇਹ ਭਗਤ ਸਿੰਘ ਦੀ ਧਰਤੀ ਹੈ, ਜੋ ਅੰਗਰੇਜ਼ਾਂ ਅੱਗੇ ਕਦੇ ਨਹੀਂ ਝੁਕੇ ਤਾਂ, ਫਿਰ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਿਵੇਂ ਝੁਕੇਗਾ। ਈਡੀ-ਬੀਜੇਪੀ ਦੇ ਇਸ ਅਨੈਤਿਕ ਗਠਜੋੜ ਦਾ ਪੰਜਾਬ ਹੀ ਅੰਤ ਕਰੇਗਾ।

 

Education Department ਦੇ ਦਫ਼ਤਰ ਅੱਗੇ ਗਰਜੇ ਹਜ਼ਾਰਾਂ ਆਈਈਏਟੀ ਅਧਿਆਪਕ; ਸਰਕਾਰੀ ਲਾਰਿਆਂ ਤੋਂ ਤੰਗ ਆਏ ਟੀਚਰਾਂ ਵੱਲੋਂ ਰੋਸ ਪ੍ਰਦਰਸ਼ਨ (ਵੇਖੋ ਵੀਡੀਓ)

 

ਸਿੱਖਿਆ ਵਿਭਾਗ (Education Department) ਦੇ ਦਫ਼ਤਰ ਅੱਗੇ ਗਰਜੇ ਹਜ਼ਾਰਾਂ ਆਈਈਏਟੀ ਅਧਿਆਪਕ; ਸਰਕਾਰੀ ਲਾਰਿਆਂ ਤੋਂ ਤੰਗ ਆਏ ਟੀਚਰਾਂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਨੈੱਟਵਰਕ

ਮੋਹਾਲੀ, 8 ਮਈ 2026– ਆਈਈਏਟੀ ਅਧਿਆਪਕ ਜਥੇਬੰਦੀ, ਪੰਜਾਬ ਦੇ ਆਗੂ ਅਤੇ ਵਰਕਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ (Education Department) ਦਫਤਰ ਅੱਗੇ ਗਰਜੇ। ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮਹਾਂ ਰੈਲੀ ਕਰਕੇ DPI ਦਫਤਰ ਮੋਹਾਲੀ ਦਾ ਘਿਰਾਓ ਕੀਤਾ ਗਿਆ।

ਜਥੇਬੰਦੀ ਦੀ ਸਟੇਟ ਆਗੂ ਪਰਮਜੀਤ ਕੌਰ ਪੱਖੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ, Bhagwant Mann ਸਰਕਾਰ, ਸਿੱਖਿਆ ਵਿਭਾਗ ਹਰਜੋਤ ਬੈਂਸ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਸਾਡੇ ਨਾਲ ਬਹੁਤ ਵਾਰੀ ਵਾਅਦੇ ਕਰਕੇ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਦੋਂ ਸਾਰਿਆਂ ਨਾਲ ਇੱਕ ਸਮਾਨ ਵਿਵਹਾਰ ਕੀਤਾ ਜਾ ਰਿਹਾ ਹੈ ਫਿਰ ਸਾਡੇ ਨਾਲ ਵਿਤਕਰਾ ਕਿਉਂ?

ਅਸੀਂ ਪੰਜਾਬ ਦੇ ਸਮੂਹ ਆਈਈਏਟੀ ਅਧਿਆਪਕ ਪਿਛਲੇ 16 17 ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਤੱਕ ਸਮਾਵੇਸ਼ੀ ਸਿੱਖਿਆ ਦੇ ਅਧੀਨ ਪੜ੍ਹਾ ਰਹੇ ਹਾਂ, ਅਸੀਂ ਐਮਏ ਬੀਐਡ ਟੈਟ ਕਲੀਅਰ ਇਸ ਤੋਂ ਇਲਾਵਾ ਸਾਡੇ ਕੋਲ ਸਪੈਸ਼ਲ ਡਿਗਰੀਆਂ ਅਤੇ ਜਨਰਲ ਡਿਪਲੋਮੇ ਹਨ ਜਿਵੇਂ ਕਿ ਈਟੀਟੀ ਅਤੇ ਐਂਨਟੀਟੀ।

ਇਹਨਾਂ ਸਾਰੀਆਂ ਪ੍ਰੋਫੈਸ਼ਨਲ ਡਿਗਰੀਆਂ ਅਤੇ ਡਿਪਲੋਮੇ ਹੋਣ ਦੇ ਬਾਵਜੂਦ ਵੀ ਸਾਨੂੰ ਸਾਡੇ ਮਹਿਕਮੇ ਨੇ ਸਿਰਫ ਪਲੱਸ ਟੂ ਹੀ ਸ਼ੋਅ ਕੀਤਾ ਹੈ, ਸਾਡੀ ਭਰਤੀ ਨੂੰ ਪਲਸ ਟੂ ਬੇਸ ਭਰਤੀ ਦੱਸਿਆ ਜਾ ਰਿਹਾ ਹੈ, ਜੇਕਰ ਸਾਡੀ ਭਰਤੀ 12ਵੀਂ ਬੇਸ ਸੀ, ਪਰ ਹੁਣ ਤਾਂ ਸਰਕਾਰ ਨਵੀਂ ਆਈ ਸੀ ਉਸ ਨੇ ਨਵੀਂ ਪੋਲਸੀ ਬਣਾਈ ਸੀ ਅਤੇ ਸਰਕਾਰ ਨੇ ਸਾਰੀਆਂ ਜਥੇਬੰਦੀਆਂ ਦੇ ਕਰਮਚਾਰੀਆਂ ਤੋਂ ਉਹਨਾਂ ਦੀ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਮੰਗੀਆਂ ਸਨ ਜੋ ਕਿ ਉਹਨਾਂ ਦੀਆਂ ਕੰਸੀਡਰ ਵੀ ਕੀਤੀਆਂ ਗਈਆਂ, ਅਤੇ ਉਹਨਾਂ ਨੂੰ ਟਰੈਂਡ ਕੇਡਰ ਬਣਾ ਕੇ ਗਰੁੱਪ ਸੀ” ਵਿੱਚ ਪਾਇਆ ਗਿਆ ਪਰ ਸਾਡੀਆਂ ਸਾਰੀਆਂ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਆਖੋਂ ਉਹਲੇ ਕਰ ਦਿੱਤੀਆਂ ਗਈਆਂ।

ਅਸੀਂ ਸਿੱਖਿਆ ਵਿਭਾਗ ਖਾਸ ਤੌਰ ਤੇ ਡੀਪੀਆਈ ਐਲੀਮੈਂਟਰੀ ਅਤੇ ਸਿੱਖਿਆ ਸਕੱਤਰ ਦੇ ਧਿਆਨ ਵਿੱਚ ਇਹ ਗੱਲ ਬਹੁਤ ਵਾਰੀ ਲਿਆ ਚੁੱਕੇ ਹਾਂ ਕਿ, ਅਸੀਂ ਨਾ ਤਾਂ ਜੋਆਇਨਿੰਗ ਵੇਲੇ ਪਲਸ ਟੂ ਸੀ ਅਤੇ ਨਾ ਹੀ ਅੱਜ ਪਲਸ ਟੂ ਹਾਂ, ਸਾਡੇ ਕੋਲ ਛੋਟੇ ਡਿਪਲੋਮੇ ਤੋਂ ਲੈ ਕੇ ਉੱਚ ਡਿਗਰੀਆਂ ਪਈਆਂ ਹਨ। ਅਸੀਂ ਡੀਪੀਆਈ ਐਲੀਮੈਂਟਰੀ ਤੇ ਸਿੱਖਿਆ ਸਕੱਤਰ ਨੂੰ ਇਹ ਵੀ ਦੱਸਿਆ ਸੀ ਕਿ ਸਾਡੇ ਨਾਲ ਬੇਇਨਸਾਫੀ ਹੋਈ ਹੈ ਅਤੇ ਸਾਡੇ ਨਾਲ ਇਨਸਾਫ ਕੀਤਾ ਜਾਵੇ ਅਤੇ ਉਹਨਾਂ ਨੇ ਵਾਅਦਾ ਵੀ ਕੀਤਾ ਸੀ ਪਰ ਬਹੁਤ ਮਹੀਨੇ ਲੰਘ ਚੁੱਕੇ ਹਨ ਸਾਡਾ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਪਰ ਜੇਕਰ ਸਿੱਖਿਆ ਵਿਭਾਗ ਇਹ ਗੱਲ ਸੋਚਦਾ ਹੈ ਕਿ ਅਸੀਂ ਇਹਨਾਂ ਨੂੰ ਟਾਲ ਮਟੋਲ ਕਰਕੇ ਸਾਰ ਦੇਵਾਂਗੇ ਇਹ ਗੱਲ ਨਹੀਂ ਹੋ ਸਕਦੀ ਅਸੀਂ ਵੀ ਸਿੱਖਿਆ ਵਿਭਾਗ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅਸੀਂ ਉਦੋਂ ਤੱਕ ਪਿੱਛੇ ਨਹੀਂ ਮੁੜਦੇ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੁਣ ਅਸੀਂ ਆਰ ਪਾਰ ਦੀ ਲੜਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ। ਅਸੀਂ ਕਈ ਪ੍ਰਕਾਰ ਦੇ ਗੁਪਤ ਐਕਸ਼ਨ ਵੀ ਕਰਾਂਗੇ ਅਤੇ ਅਜਿਹੇ ਸਟੈਪ ਚੱਕਾਂਗੇ ਜਿਸ ਦੇ ਨਾਲ ਜੇਕਰ ਸਾਡਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸਦਾ ਜਿੰਮੇਵਾਰ ਡੀਪੀਆਈ ਐਲੀਮੈਂਟਰੀ, ਸਿੱਖਿਆ ਸਕੱਤਰ ਅਤੇ ਮੌਕੇ ਦਾ ਜਿਲਾ ਪ੍ਰਸ਼ਾਸਨ ਹੋਵੇਗਾ, ਕਿਉਂਕਿ ਅਸੀਂ ਬਹੁਤ ਹੀ ਤੰਗ ਆ ਚੁੱਕੇ ਹਾਂ, ਅਸੀਂ ਲਗਾਤਾਰ ਮੀਟਿੰਗਾਂ ਕਰ ਕਰਕੇ ਅੱਕ ਚੁੱਕੇ ਹਾਂ ਸਾਡੇ ਸਬਰ ਦਾ ਬੰਨ ਟੁੱਟ ਚੁੱਕਿਆ ਹੈ ਅਸੀਂ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੇ, ਅਸੀਂ ਹੁਣ ਇਸ ਰੈਲੀ ਦੇ ਵਿੱਚ ਗੱਲ ਨੂੰ ਆਰ ਜਾਂ ਪਾਰ ਲਾ ਕੇ ਹੀ ਮੁੜਾਂਗੇ।

ਜਥੇਬੰਦੀ ਦੀ ਸਟੇਟ ਪ੍ਰੈਜੀਡੈਂਟ ਮੈਡਮ ਪਰਮਜੀਤ ਕੌਰ ਪੱਖੋਵਾਲ ਅਤੇ ਹੋਰਨਾਂ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 16-17 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ” ਸਾਡੇ ਸਾਥੀ ਆਈਈਏਟੀ ਅਧਿਆਪਕ” ਬਹੁਤ ਹੀ ਨਿਗੁਣੀਆ ਤਨਖਾਹਾਂ /ਮਾਨਭੱਤਿਆ ‘ਤੇ ਕੰਮ ਕਰ ਰਹੇ ਸਨ, ਜਿੰਨਾ ਨੂੰ ਸਰਕਾਰ ਨੇ ਸੱਤਾ ਵਿੱਚ ਆ ਕੇ ਰੈਗੂਲਰ ਪੋਲਸੀ ਬਣਾਕੇ ਪੰਜੋ ਕੈਟਾਗਰੀਆਂ ਦੇ ਵਲੰਟੀਅਰਜ਼ ਨੂੰ ਵੈਲਫੇਅਰ ਪਾਲਸੀ 2022 ਦੇ ਵਿੱਚ ਲਿਆ ਕੇ 28/07/2023 ਨੂੰ ਰੀਜੁਆਇਨ ਆਰਡਰ ਦਿੱਤੇ, ਪੰਜੋ ਕੈਟਾਗਰੀਆਂ ਦੀ ਪਿਛਲੀ ਅਤੇ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾ ਮੰਗੀ ਗਈ।

ਜਿਸ ਦੇ ਅਨੁਸਾਰ ਟਰੇਂਡ ਅਤੇ ਅਨ- ਟਰੇਨਡ ਕੇਡਰ ਛਾਂਟਿਆ ਗਿਆ, ਜੋ ਅਨਟਰੇਡ ਕੇਡਰ ਸੀ ਜਿਸ ਕੋਲ ਕੋਈ ਪ੍ਰੋਫੈਸ਼ਨਲ ਡਿਗਰੀ ਡਿਪਲੋਮਾ ਨਹੀਂ ਸੀ ਅਤੇ ਜੋ ਸਿਰਫ 12ਵੀਂ ਸੀ, ਉਸ ਨੂੰ 15 ਹਜਾਰ ਸਭ ਤੋਂ ਹੇਠਲਾ ਸਕੇਲ ਦਿੱਤਾ ਗਿਆ। ਅਤੇ ਜੋ ਸਭ ਤੋਂ ਉੱਚ ਵਿਦਅਕ ਅਤੇ ਪ੍ਰੋਫੈਸ਼ਨਲ ਯੋਗਤਾ ਵਾਲੇ ਸਨ ਉਹਨਾਂ ਨੂੰ ਸਭ ਤੋਂ ਉੱਚ ਸਕੇਲ ਦਿੱਤਾ ਗਿਆ।

ਇੱਥੇ ਇਹ ਜ਼ਿਕਰਯੋਗ ਹੈ ਕਿ 28 ਜੁਲਾਈ 2023 ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਪੇ-ਸਕੇਲ ਵਿੱਚ ਸਭ ਤੋਂ ਨਿਚਲਾ ਪੇ ਸਕੇਲ 15000/- ਸੀ ਅਤੇ ਸਭ ਤੋਂ ਉੱਚਤਮ ਪੇ ਸਕੇਲ 23500/- ਸੀ। ਜਿੱਥੇ ਟਰੇਂਡ ਅਤੇ ਅਨ ਟਰੇਂਡ ਕੇਡਰ ਵਿੱਚ ਤਨਖਾਹ ਦਾ ਫਰਕ ਪਾਇਆ ਗਿਆ ਉੱਥੇ ਹੀ ਗਰੁੱਪ ਸੀ ਅਤੇ ਗਰੁੱਪ ਡੀ ਵੀ ਬਣਾਏ ਗਏ, ਅਨ ਟਰੇਡ ਕੇਡਰ ਜੋ 15000 ਵਾਲਾ ਸੀ ਉਸ ਨੂੰ ਗਰੁੱਪ ਡੀ ਵਿੱਚ ਪਾ ਦਿੱਤਾ ਗਿਆ ਅਤੇ ਜੋ ਟ੍ਰੇਡ ਕੇਡਰ ਸੀ ਜਿੰਨਾ ਕੋਲ ਪ੍ਰੋਫੈਸ਼ਨਲ ਡਿਗਰੀਆਂ ਡਿਪਲੋਮੇ ਸਨ ਅਤੇ ਉਹਨਾਂ ਨੂੰ ਗਰੁੱਪ ਸੀ ਵਿੱਚ ਪਾ ਦਿੱਤਾ ਗਿਆ।

ਪਰ ਸਾਨੂੰ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਗਰੁੱਪ ਡੀ ਵਿੱਚ ਪਾ ਦਿੱਤਾ ਗਿਆ, ਜਦ ਕਿ ਇਹ ਸਾਡੀਆਂ ਲਗਾਤਾਰ ਜ਼ਿਲਾ ਪੱਧਰ ਤੇ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਦੀਆਂ ਵੈਰੀਫਿਕੇਸ਼ਨਾਂ ਕੀਤੀਆਂ ਗਈਆਂ ਸਨ, ਪਰ ਸਟੇਟ ਵਿੱਚ ਸਾਡੇ ਲੱਗੇ ਹੋਏ ਡਿਗਰੀਆਂ ਡਿਪਲੋਮਿਆਂ ਦੇ ਸਰਟੀਫਿਕੇਟ ਕਿੱਧਰ ਕੱਢ ਕੇ ਰੱਖ ਦਿੱਤੇ ਗਏ ਇਸ ਗੱਲ ਦਾ ਸਪਸ਼ਟੀਕਰਨ ਸਾਨੂੰ ਸਿੱਖਿਆ ਵਿਭਾਗ ਸਹੀ ਤਰੀਕੇ ਨਾਲ ਨਹੀਂ ਦੇ ਪਾ ਰਿਹਾ। ਵੈਸੇ ਵੀ ਕਿਹੜੇ ਦੇਸ਼ ਦੇ ਕਿਹੜੇ ਸੰਵਿਧਾਨ ਵਿੱਚ ਇਹ ਗੱਲ ਲਿਖੀ ਹੋਈ ਹੈ ਕਿ ਕਿਸੇ ਕੋਲ ਪ੍ਰਵਾਨਗੀ ਲੈ ਕੇ ਕੀਤੀ ਹੋਈ ਸੇਵਾਕਾਲ ਦੇ ਦੌਰਾਨ ਉੱਚਤਮ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਅਨੁਸਾਰ ਤਰੱਕੀ ਨਾ ਦਿੱਤੀ ਜਾਵੇ।

ਸਾਡੇ ਨਾਲ ਬਹੁਤ ਹੀ ਨਜਾਇਜ਼ ਧੱਕਾ ਕੀਤਾ ਜਾ ਰਿਹਾ ਹੈ ਇੱਕ ਤਾਂ ਸਾਡੇ ਕੋਲੋਂ 16 17 ਸਾਲ ਬਿਲਕੁਲ ਹੀ ਨਹੀਂ ਨਿਗੁਣੀਆਂ ਤਨਖਾਹਾਂ ਤੇ ਚੁਣੌਤੀਗ੍ਰਸਤ ਬੱਚਿਆਂ ਨੂੰ ਪੜਾਉਣ ਦਾ ਕੰਮ ਲਿਆ ਜਾ ਰਿਹਾ ਹੈ ਜਿਨਾਂ ਨੂੰ ਅਸੀਂ ਪਲਸ ਟੂ ਤੱਕ ਦੀਆਂ ਜਮਾਤਾਂ ਤੱਕ ਪੜ੍ਹਾ ਰਹੇ ਹਾਂ, ਸਾਡਾ ਇੱਥੇ ਸਿੱਖਿਆ ਵਿਭਾਗ ਨੂੰ ਇਹ ਸਵਾਲ ਹੈ ਕਿ ਜੇਕਰ ਅਸੀਂ ਖੁਦ ਹੀ ਪਲੱਸ ਟੂ ਸੀ ਜਾਂ ਅੱਜ ਵੀ ਹਾਂ ਫਿਰ ਅਸੀਂ ਪਲਸ ਟੂ ਤੱਕ ਦੀਆਂ ਜਮਾਤਾਂ ਨੂੰ ਕਿਵੇਂ ਪੜਾ ਰਹੇ ਸੀ ਅਤੇ ਅੱਜ ਵੀ ਪੜ੍ਹਾ ਰਹੇ ਹਾਂ??

28 ਜੁਲਾਈ 2023 ਨੂੰ ਸਾਡੇ ਨਾਲ ਦੇ ਵਲੰਟੀਅਰਜ ਦੀਆਂ ਮੌਜੂਦਾ ਵਿਦਿਅਕ ਯੋਗਤਾਵਾਂ ਚੱਕੀਆਂ ਗਈਆਂ, ਅਤੇ ਮੌਜੂਦਾ ਵਿੱਦਿਅਕ ਯੋਗਤਾਵਾਂ ਦੇ ਅਨੁਸਾਰ ਹੀ ਬਣਦੀ ਤਨਖਾਹ ਦਿੱਤੀ ਗਈ ਅਤੇ ਉਹਨਾਂ ਨੂੰ ਪਿਛਲੀ ਸਰਵਿਸ ਦੇ 10 ਨੰਬਰ ਤਜਰਬੇ ਦੇ ਵੀ ਦਿੱਤੇ ਗਏ , ਜਦ ਕਿ ਸਾਡੇ ਨਾਲ ਹਰ ਪੱਖੋਂ ਹੀ ਅਨਿਆਂ ਕੀਤਾ ਗਿਆ ਹੈ। ਸਾਡਾ ਪਿਛਲਾ ਤਜਰਬਾ ਖਤਮ ਕਰ ਦਿੱਤਾ ਗਿਆ ਅਤੇ ਸਾਡੀ ਸਾਰੀ ਉੱਚ ਵਿੱਦਿਅਕ ਯੋਗਤਾ ਮਹਿਕਮੇ ਨੇ ਲਕੋ ਲਈ , ਫਿਰ ਸਾਡੀ ਤਰੱਕੀ ਦਾ ਰਸਤਾ ਕੀ ਰਹਿ ਗਿਆ ਹੈ? ਅਸੀਂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਾਰਾ ਮਹਿਕਮੇ ਨੂੰ ਦੇ ਦਿੱਤਾ, ਜਿਸ ਦੀ ਸਾਡੀ ਆਹ ਕਦਰ ਪਾਈ ਗਈ।

ਮਾਨ ਸਰਕਾਰ ਵੱਲੋਂ ਪੰਜੋ ਕੈਟਾਗਰੀਆਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਜੋ ਪੋਲਿਸੀ 2022 ਵਿੱਚ ਬਣਾਈ ਗਈ ਸੀ ਉਸ ਪੋਲਸੀ ਦੇ ਵਿੱਚ ਇਹ ਗੱਲ ਸਪਸ਼ਟ ਲਿਖੀ ਗਈ ਹੈ ਕਿ ਇਹਨਾਂ ਕਰਮਚਾਰੀਆਂ ਦੀ ਨੌਕਰੀ 58 ਸਾਲ ਤੱਕ ਸੁਰੱਖਿਤ ਰਹੇਗੀ ਅਤੇ ਇਹਨਾਂ ਨੇ ਜੋ ਇਨਾ ਲੰਬਾ ਸਮਾਂ ਸਰਕਾਰੀ ਸਕੂਲਾਂ ਦੇ ਵਿੱਚ ਸੇਵਾ ਦੇ ਵਿੱਚ ਲਗਾਇਆ ਹੈ ਉਸ ਦੇ ਬਦਲੇ ਇਹਨਾਂ ਉੱਤੇ ਨਵੀਂ ਭਰਤੀ ਜੇਕਰ ਕੀਤੀ ਜਾਂਦੀ ਹੈ ਤਾਂ ਇਹਨਾਂ ਨਾਲ ਬਹੁਤ ਵੱਡਾ ਅਨਿਆ ਹੋਵੇਗਾ।

ਪਰ ਇਹ ਅਨਿਆ ਸਾਡੇ ਨਾਲ ਸ਼ਰੇਆਮਆਮ ਕੀਤਾ ਜਾ ਰਿਹਾ ਹੈ, ਸਾਡੇ ਹੁੰਦਿਆਂ ਸਾਡੇ ਉੱਪਰ ਓਪਨ ਨਵੀਂ ਭਰਤੀ ਤੇ ਬੱਚੇ ਲਿਆ ਕੇ ਬਿਠਾਏ ਜਾ ਰਹੇ ਹਨ, ਜਦਕਿ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਸੀਂ ਬਹੁਤ ਹੀ ਮਿਹਨਤ ਕਰਕੇ ਸਮੇਂ ਸਮੇਂ ਤੇ ਸਰਵੇ ਕਰਕੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਏ ਹਨ, ਸਾਡੀ ਕੀਤੀ ਹੋਈ ਮਿਹਨਤ ਦਾ ਫਲ ਕਿਸੇ ਹੋਰ ਨੂੰ ਦਿੱਤਾ ਜਾ ਰਿਹਾ ਹੈ ਅਤੇ ਸਾਡੇ ਨਾਲ ਬਹੁਤ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ, ਸਾਡਾ ਸਰਕਾਰੀ ਸਕੂਲਾਂ ਦੇ ਵਿੱਚ 17 ਸਾਲ ਦਾ ਕੰਮ ਕਰਨ ਦਾ ਤਜਰਬਾ ਅਤੇ ਸਾਡੀਆਂ ਉੱਚ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਰੋਲ ਕੇ ਰੱਖ ਦਿੱਤੀਆਂ ਗਈਆਂ ਹਨ।

ਅਸੀਂ ਜੁਲਾਈ 2023 ਜਦੋਂ ਤੋਂ ਸਾਡੀ ਸਕੂਲਾਂ ਵਿੱਚ ਦੁਬਾਰਾ ਜੁਆਇਨਿੰਗ ਹੋਈ ਹੈ ਉਦੋਂ ਤੋਂ ਅਸੀਂ ਲਗਾਤਾਰ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਕੋਲ ਜਾ ਕੇ ਆਪਣਾ ਦੁੱਖ ਰੋ ਰਹੇ ਹਾਂ , ਪਰ ਮੰਤਰੀ ਕਹਿ ਦਿੰਦੇ ਹਨ ਕਿ ਅਸੀਂ ਤੁਹਾਡੇ “ਆਈਈਡੀ ਕੰਪੋਨੈਂਟ “ਦੇ ਅਮਲੇ ਨਾਲ ਗੱਲਬਾਤ ਕਰਕੇ ਤੁਹਾਡਾ ਮਸਲਾ ਹੱਲ ਕਰਾਂਗੇ। ਪਰ ਅਸੀਂ ਦੋ ਸਾਲ ਤੋਂ ਲਗਾਤਾਰ ਖੱਜਲ ਖੁਆਰ ਹੋ ਰਹੇ ਹਾਂ, ਜਿਸ ਮਹਿਕਮੇ ਵਿੱਚ ਅਸੀਂ ਕੰਮ ਕਰਦੇ ਹਾਂ ਉਸ ਦਾ ਅਮਲਾ ਹੀ ਸਾਡੇ ਪੈਰ ਨਹੀਂ ਲੱਗਣ ਦੇ ਰਿਹਾ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਾਅਦੇ ਕੀਤੇ ਸਨ, ਪਰੰਤੂ ਸਾਨੂੰ “ਆਈਈਏਟੀ ਅਧਿਆਪਕਾਂ” ਨੂੰ ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ,ਕਿ ਜੋ ਸੀਐਮ ਭਗਵੰਤ ਮਾਨ ਕਹਿੰਦੇ ਸਨ, ਕਿ ਮੈਂ ਪੜੇ ਲਿਖੇ ਵਰਗ ਨੂੰ ਚਪੜਾਸੀ ਦੀ ਪੋਸਟ ‘ਤੇ ਨਹੀਂ ਲੱਗਣ ਦੇਵਾਂਗਾ। ਪਰ ਸਾਨੂੰ ਸਾਡੇ ਮਹਿਕਮੇ ਵੱਲੋਂ ਸਕੂਲਾਂ ਵਿੱਚ ਚਪੜਾਸੀ ਬਣਾ ਦਿੱਤਾ ਗਿਆ ਹੈ, ਸਾਡੀਆਂ ਸਾਰੀਆਂ ਉੱਚ ਪ੍ਰੋਫੈਸ਼ਨਲ ਡਿਗਰੀਆਂ ਕੂੜੇ ਦੇ ਢੇਰ ਵਿੱਚ ਬਦਲ ਦਿੱਤੀਆਂ ਗਈਆਂ ਹਨ, ਜਿਲਾ ਲੈਵਲ ‘ਤੇ ਬਣੀਆਂ ਕਮੇਟੀਆਂ ਨੇ ਵੈਰੀਫਿਕੇਸ਼ਨ ਕਰਨ ਸਮੇਂ ਸਾਡੀਆਂ ਸਾਰੀਆਂ ਡਿਗਰੀਆਂ ਕੱਢ ਕੇ ਸਾਈਡ ਤੇ ਰੱਖ ਦਿੱਤੀਆ, ਸਿੱਖਿਆ ਵਿਭਾਗ ਸਾਡੇ ਭਵਿੱਖ ਨਾਲ ਇੱਕ ਤਰ੍ਹਾਂ ਦਾ ਖਿਲਵਾੜ ਕਰ ਰਿਹਾ ਹੈ।

ਇਸ ਪ੍ਰਕਾਰ ਸਾਨੂੰ ਪਿਛਲੇ ਤਿੰਨ ਸਾਲਾਂ ਤੋਂ ਲਾਰੇ ਲੱਪੇ ਲਾਏ ਜਾ ਰਹੇ ਹਨ ਅਤੇ ਸਾਡੇ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾ ਰਿਹਾ, ਸਾਡੇ ਨਾਲ ਜੋ ਇਹ 3 ਸਾਲਾਂ ਤੋਂ ਬੇਇਨਸਾਫੀ ਹੋ ਰਹੀ ਹੈ। ਇਹ ਸਹਿਣਯੋਗ ਨਹੀਂ ਹੈ। ਸਾਡਾ ਸਪੈਸ਼ਲ ਬੱਚਿਆਂ ਦਾ ਮਹਿਕਮਾ ਆਪਦੇ ਸਪੈਸ਼ਲ ਕੰਪੋਨੈਂਟ ਨੂੰ ਚਲਾਉਣ ਲਈ “ਆਈ ਈ ਵੀ ਅਧਿਆਪਕਾਂ” ਦੀਆਂ ਜਨਰਲ ਪ੍ਰੋਫੈਸ਼ਨਲ ਡਿਗਰੀਆਂ ਐਡ ਨਹੀਂ ਹੋਣ ਦੇ ਰਿਹਾ, ਅਤੇ ਨਾ ਹੀ ਸਾਡੇ 2364 ਪੇਪਰ ਦੇ ਚੁੱਕੇ ਸਾਥੀਆਂ ਨੂੰ 10 ਨੰਬਰ ਤਜਰਬੇ ਦੇ ਦਿੱਤੇ ਜਾ ਰਹੇ ਹਨ ਅਤੇ ਨਾ ਹੀ 89 ਸਪੈਸ਼ਲ ਡਿਗਰੀਆਂ ਵਾਲੇ ਸਾਥੀਆਂ ਨੂੰ 3600 ਆ ਰਹੀ ਨਵੀਂ ਸਪੈਸ਼ਲ ਭਰਤੀ ਦੇ ਵਿੱਚ ਵਿਚਾਰਿਆ ਜਾ ਰਿਹਾ ਹੈ।

ਸਾਡੇ 06 ਦੇ ਕਰੀਬ ਆਈਈਵੀ ਅਧਿਆਪਕ 5500 ਤਨਖਾਹ ਤੇ ਆਪਣੀ ਨੌਕਰੀ ਕਰ ਰਹੇ ਹਨ, ਜਿਨਾਂ ਦੇ 28 ਜੁਲਾਈ 2023 ਨੂੰ ਆਰਡਰ ਮਿਲਣ ਸਮੇਂ ਸਿਰਫ ਕੁਝ ਕੁਝ ਦਿਨਾਂ ਦਾ ਹੀ ਗੈਪ ਸੀ ਜੋ ਕਿ ਅੱਜ ਆਪਣੇ ਸਰਵਿਸ ਗੈਪ ਨੂੰ ਦੋ ਸਾਲ ਪਹਿਲਾਂ ਪੂਰਾ ਕਰ ਚੁੱਕੇ ਹਨ, ਇਹਨਾਂ ਨੂੰ ਵੀ ਮੁੜ ਕੇ ਸਰਕਾਰ ਨੇ ਆਰਡਰ ਨਹੀਂ ਦਿੱਤੇ ਹਨ। ਸਾਡੇ ਆਈ ਈ ਵੀ ਅਧਿਆਪਕ ਬਦਲੀਆਂ ਤੋਂ ਵੀ ਵਾਂਝੇ ਹਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਗਿਣਤੀ ਦੀਆਂ ਸ਼ਰਤਾਂ ਥੋਪ ਕੇ ਸਾਡੇ ਅਧਿਆਪਕਾਂ ਨੂੰ ਬਦਲੀ ਦੇ ਮੌਕੇ ਵੀ ਨਹੀਂ ਦਿੱਤੇ ਜਾ ਰਹੇ ਜੋ ਕਿ ਬਹੁਤ ਅਧਿਆਪਕ ਰੋਜ਼ਾਨਾ 50 ਤੋਂ 60 ਕਿਲੋਮੀਟਰ ਦੀ ਦੂਰੀ ਆਪਣੇ ਘਰ ਤੋਂ ਤੈਅ ਕਰਦੇ ਹਨ।

ਸਾਡੇ ਨਾਲ ਸਾਡਾ ਸਪੈਸ਼ਲ ਕੰਪੋਨੈਂਟ ਹੀ ਨਜਾਇਜ਼ ਧੱਕਾ ਕਰ ਰਿਹਾ ਹੈ। ਬੇਸ਼ੱਕ ਅਸੀਂ ਡੀਪੀਆਈ ਐਲੀਮੈਂਟਰੀ ਦੇ ਅਧੀਨ ਆਉਂਦੇ ਹਾਂ ਪਰ ਸਾਡੇ ਤੋਂ ਕੰਮ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਹੀ ਲਿਆ ਜਾ ਰਿਹਾ ਹੈ। ਇਸ ਸਬੰਧ ਚ ਅਸੀਂ ਕਈ ਵਾਰੀ ਮੀਟਿੰਗਾਂ ਡੀਪੀਆਈ ਐਲੀਮੈਂਟਰੀ ਨਾਲ ਅਤੇ ਸਿੱਖਿਆ ਸਕੱਤਰ ਨਾਲ ਵੀ ਕਰ ਚੁੱਕੇ ਹਾਂ। ਅਸੀਂ ਲਗਾਤਾਰ ਆਪਣੀਆਂ ਸਮੱਸਿਆਵਾਂ ਤੋਂ ਡੀਪੀਆਈ ਐਲੀਮੈਂਟਰੀ, ਆਈਡੀ ਡਿਪਾਰਟਮੈਂਟ ਦੇ ਪੂਰੇ ਅਮਲੇ ਨੂੰ ਅਤੇ ਮੈਡਮ ਸਿੱਖਿਆ ਸਕੱਤਰ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ।

ਜਿਸਦੇ ਰੋਸ ਵਜੋਂ ਅਸੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਮਹਾਂ ਰੈਲੀ ਕਰਕੇ ਆਪਣਾ ਰੋਸ ਜਾਹਿਰ ਕੀਤਾ। ਇਸ ਮੌਕੇ ਤੇ ਜਥੇਬੰਦੀ ਦੀ ਸਟੇਟ ਕਮੇਟੀ ਆਗੂ ਸਾਹਿਬਾਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਸਨ, ਸਟੇਟ ਵਾਈਸ ਪ੍ਰਧਾਨ ਗੁਰਦੇਵ ਸਿੰਘ ਅੰਮ੍ਰਿਤਸਰ, ਕੁਲਦੀਪ ਕੌਰ ਪਟਿਆਲਾ, ਸਟੇਟ ਸਕੱਤਰ ਗੁਰਪ੍ਰੀਤ ਸਿੰਘ ਬੀਲ੍ਹਾ ਬਰਨਾਲਾ, ਸਟੇਟ ਕਮੇਟੀ ਆਗੂ, ਬੂਟਾ ਸਿੰਘ ਮਾਨਸਾ, ਗੁਰਤੇਜ ਸਿੰਘ ਲੁਧਿਆਣਾ, ਕੁਲਦੀਪ ਸਿੰਘ ਅਤੇ ਜਗਸੀਰ ਸਿੰਘ ਬਰਨਾਲਾ, ਧਿਆਨ ਸਿੰਘ, ਮੈਡਮ ਮਮਤਾ ਫਿਰੋਜ਼ਪੁਰ, ਕੁਲਦੀਪ ਸਿੰਘ ਸਿੱਧੂ ਅਤੇ ਹੈਪੀ ਸਿੰਘ ਬਠਿੰਡਾ, ਬੇਅੰਤ ਸਿੰਘ ਅਤੇ ਧਰਵਿੰਦਰ ਸਿੰਘ ਭੰਗੂ ਪਟਿਆਲਾ, ਮੈਡਮ ਸੁਮਿਤਰਾ ਕੰਬੋਜ ਤੇ ਮੈਡਮ ਮਨਦੀਪ ਕੌਰ ਫਾਜਿਲਕਾ, ਕੁਲਵਿੰਦਰ ਸਿੰਘ ਨਾੜੂ , ਜਸਵੰਤ ਸਿੰਘ ਪੰਨੂ ,ਸੁਭਾਸ਼ ਗਨੋਟਾ ਸੰਗਰੂਰ, ਸੋਹਣ ਸਿੰਘ, ਮੈਡਮ ਰਜਿੰਦਰ ਕੌਰ ਰੋਪੜ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਭੁਪਿੰਦਰ ਕੌਰ ਜਲੰਧਰ, ਸ਼ਮਾ ਪਾਹਵਾ ਅਤੇ ਪ੍ਰਭਜਿੰਦਰ ਸਿੰਘ ਬਾਠ ਤਰਨ ਤਾਰਨ, ਨਰਿੰਦਰ ਕੌਰ ਅਤੇ ਹਰਦੇਵ ਸਿੰਘ ਸੰਘਲਾ ਮੋਗਾ , ਕੁਲਵਿੰਦਰ ਸਿੰਘ ਦੋਧਾ ਮੁਕਤਸਰ, ਗੁਰਪ੍ਰੀਤ ਸਿੰਘ ਰਾਠੀ ਮੋਹਾਲੀ , ਦੀਪਕ ਕੁਮਾਰ ਨਵਾਂ ਸ਼ਹਿਰ, ਸੰਸਾਰ ਸਿੰਘ, ਸਰਬਜੀਤ ਕੌਰ ਅਤੇ ਹਰਮਨਜੋਤ ਕੌਰ ਫਰੀਦਕੋਟ, ਡਾ.ਪ੍ਰਗਟ ਸਿੰਘ ਅਤੇ ਅੰਮ੍ਰਿਤਪਾਲ ਕੌਰ ਮਲੇਰਕੋਟਲਾ, ਕਪਿਲ ਜੋਸ਼ੀ, ਸਾਹਿਲ ਬਾਵਾ ਗੁਰਦਾਸਪੁਰ, ਮੈਡਮ ਇੰਦਰਜੀਤ ਕੌਰ ਪਠਾਨਕੋਟ , ਮੈਡਮ ਪਰਨੀਤ ਕੌਰ ਕਪੂਰਥਲਾ ਆਦਿ ਸਾਥੀ ਮੌਕੇ ਤੇ ਹਾਜ਼ਰ ਸਨ।

 

Bhagwant Mann ਸਰਕਾਰ ਵਾਅਦਿਆਂ ਤੋਂ ਮੁੱਕਰੀ! ਸਾਢੇ 4 ਸਾਲ ਟੱਪੇ… ਪਰ ਮੰਗਾਂ ਜਿਉਂ ਦੀਆਂ ਦਿਉਂ; Teachers ਨੇ ਕਰ’ਤਾ ਵੱਡਾ ਐਲਾਨ

 

ਭਗਵੰਤ ਮਾਨ (Bhagwant Mann) ਸਰਕਾਰ ਵਾਅਦਿਆਂ ਤੋਂ ਮੁੱਕਰੀ! ਸਾਢੇ 4 ਸਾਲ ਟੱਪੇ… ਪਰ ਮੰਗਾਂ ਜਿਉਂ ਦੀਆਂ ਦਿਉਂ; Teachers ਨੇ ਕਰ’ਤਾ ਵੱਡਾ ਐਲਾਨ

ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਐਸਡੀਐਮ ਪਟਿਆਲਾ ਰਾਹੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ: ਜਸਵਿੰਦਰ ਸਿੰਘ ਸਮਾਣਾ

11 ਮਈ ਨੂੰ ਡੀ.ਜੀ.ਐਸ.ਈ. (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ- ਤਲਵਿੰਦਰ ਖਰੋੜ, ਗੁਰਪ੍ਰੀਤ ਸਿੰਘ ਗੁਰੂ

ਪਟਿਆਲਾ, 9 ਮਈ 2026: ਬੀਤੇ ਦਿਨ ਪੰਜਾਬ ਦੀਆਂ ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ (Teachers) ਜਥੇਬੰਦੀਆਂ ਦੇ ਸੱਦੇ ‘ਤੇ ਜ਼ਿਲਾ ਪਟਿਆਲੇ ਦੇ ਐਸ ਡੀ ਐਮ ਗੁਰਦੇਵ ਸਿੰਘ ਧੰਮ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਇਕੱਠੇ ਹੋਏ ਅਧਿਆਪਕ (Teachers) ਜਥੇਬੰਦੀਆਂ ਦੇ ਆਗੂਆਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਡੀ.ਟੀ.ਐਫ. ਦਿੱਗਵਿਜੇਪਾਲ ਗਰੁੱਪ ਤੋਂ ਤਲਵਿੰਦਰ ਸਿੰਘ ਖਰੌੜ, ਐਸਸੀ ਬੀਸੀ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੂ, 2392 ਤੋਂ ਮੈਡਮ ਰਮਨਪ੍ਰੀਤ ਕੌਰ, ਮੈਰੀਟੋਰੀਅਸ ਸਕੂਲ ਤੋਂ ਵਿਪਨੀਤ ਕੌਰ, 4161 ਤੋਂ ਜਸਬੀਰ ਸਿੰਘ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ।

ਇਸ ਮੌਕੇ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜਿਲ੍ਹਿਆਂ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀ ਏ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ, 1-1-2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜ਼ਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨ. ਐੱਸ. ਕਿਉ. ਐਫ. ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪਟਿਆਲੇ ਦੇ ਐਸਡੀਐਮ ਰਾਹੀਂ ਮੰਗ ਪੱਤਰ ਦਿੱਤਾ ਅਤੇ ਹੱਲ ਕਰਵਾਉਣ ਲਈ ਸੰਘਰਸ਼ ਦੀ ਚੇਤਾਵਨੀ ਦਿੱਤੀ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਭਰਵੀਂ ਹਮਾਇਤ ਦੇ ਕੇ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਸੀ।

ਪਰ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ।

ਇਸ ਦੌਰਾਨ ਅਧਿਆਪਕਾਂ ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ।

ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਜੀ.ਟੀ.ਯੂ. ਤੋਂ ਮਨਦੀਪ ਕਾਲੇਕੇ, ਟਹਿਲਬੀਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਵਰਿੰਦਰ ਸਿੰਘ ਮਰੌੜੀ, ਗੁਰਵਿੰਦਰ ਸਿੰਘ ਧਨੇਠਾ, ਗੁਰਵਿੰਦਰ ਸਿੰਘ ਜਨੇੜੀਆਂ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਵਜੀਦਪੁਰ, ਸੰਦੀਪ ਕੁਮਾਰ, ਸ਼ਰਨਜੀਤ ਸਿੰਘ ਰਟੋਲ, ਐਸ ਸੀ ਬੀ ਸੀ ਯੂਨੀਅਨ ਤੋਂ ਲਖਵਿੰਦਰ ਸਿੰਘ ਦਾਨੀਪੁਰ , ਗੁਰਜੰਟ ਸਿੰਘ ਭਾਟੀਆ ਆਗੂ ਹਾਜ਼ਰ ਸਨ।

 

MC Elections Breaking- ਅਕਾਲੀ ਦਲ ਨੇ MC ਚੋਣਾਂ ਲੜਨ ਬਾਰੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

 

MC Elections Breaking- ਅਕਾਲੀ ਦਲ ਨੇ MC ਚੋਣਾਂ ਲੜਨ ਬਾਰੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੀਟਿੰਗ ’ਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਐਕਟ ਤਹਿਤ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ, 9 ਮਈ 2026: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਆਉਂਦੀਆਂ 102 ਨਗਰ ਕੌਂਸਲ ਤੇ 9 ਨਗਰ ਨਿਗਮਾਂ ਦੀਆਂ ਚੋਣਾਂ (MC Elections) ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ।

ਇਸ ਬਾਰੇ ਫੈਸਲਾ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਕੀਤੀ।

ਮੀਟਿੰਗ ਵਿਚ AAP ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖਵਾਲੇ ਹੋਣ ਦੇ ਨਾਅਤੇ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ ਗਈ।

ਪਾਰਟੀ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪਵਿੱਕਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ, ਪਰ ਗ੍ਰੰਥੀਆਂ ਤੇ ਗੁਰਦੁਆਰਾ ਕਮੇਟੀਆਂ ’ਤੇ ਅਜਿਹੇ ਕੇਸ ਨਹੀਂ ਚੱਲਣੇ ਚਾਹੀਦੇ।

ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ (Dr. Daljeet Singh Cheema) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿਚ ਵਰਤੇ ’ਕਸਟੋਡੀਅਨ’ ਸ਼ਬਦ ਦੇ ਅਰਥ ਤੋੜ ਮਰੋੜ ਕੇ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ।

ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਹਲਕਾ ਇੰਚਾਰਜਾਂ ਨੂੰ ਅਧਿਕਾਰ ਦਿੱਤੇ ਕਿ ਉਹ ਐਸ ਆਈ ਆਰ ਪ੍ਰਕਿਰਿਆ ਵਾਸਤੇ ਬਲਾਕ ਪੱਧਰੀ ਏਜੰਟਾਂ (BLO) ਦੀ ਨਿਯੁਕਤੀ ਕਰਨ।

ਉਹਨਾਂ ਕਿਹਾ ਕਿ ਜੇਕਰ SIR ਦੌਰਾਨ ਗਲਤ ਵੋਟਾਂ ਕੱਟੀਆਂ ਜਾਂਦੀਆਂ ਹਨ ਜਾਂ ਕੋਈ ਹੋਰ ਮੁਸ਼ਕਿਲ ਆਉਂਦੀ ਹੈ ਤਾਂ ਫਿਰ ਇਹ ਬੀ ਐਲ ਓ ਲੋਕਾਂ ਦੀ ਮਦਦ ਕਰ ਸਕਦੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਮੀਟਿੰਗ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਢਹਿ ਢੇਰੀ ਹੋਣ ਦਾ ਵੀ ਗੰਭੀਰ ਨੋਟਿਸ ਲਿਆ।

ਉਹਨਾਂ ਕਿਹਾ ਕਿ ਹਾਲ ਹੀ ਵਿਚ ਜਲੰਧਰ ਵਿਚ BSF ਹੈਡਕੁਆਰਟਰ ਦੇ ਨੇੜੇ ਅਤੇ ਅੰਮ੍ਰਿਤਸਰ ਵਿਚ ਫੌਜੀ (Army) ਛਾਉਣੀ ਦੇ ਨੇੜੇ ਬੰਬ ਧਮਾਕੇ ਹੋਏ ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਉਹਨਾਂ ਕਿਹਾ ਕਿ ਬਜਾਏ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਬਿਨਾਂ ਕੋਈ ਸਬੂਤ ਦਿੱਤਿਆਂ ਦੂਸ਼ਣਬਾਜ਼ੀ ਵਿਚ ਉਲਝ ਗਏ ਹਨ।

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਧਮਾਕਿਆਂ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ, ਜਦੋਂ ਕਿ ਸੂਬੇ ਦੇ ਡੀ ਜੀ ਪੀ ਇਸ ਵਾਸਤੇ ਪਾਕਿਸਤਾਨ ਆਧਾਰਿਤ ਏਜੰਸੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਨੋਟਾਂ ਦੀ ਵਰਖਾ ਹੁੰਦੀ ਵੇਖੀ ਗਈ ਹੈ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮੁੱਖ ਮੰਤਰੀ ਦੇ OSD ਅਤੇ ਸੂਬਾ AAP ਪ੍ਰਧਾਨ ਅਮਨ ਅਰੋੜਾ ਨਾਲ ਜੁੜੇ ਵਿਅਕਤੀ ਇਹਨਾਂ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਵਿਚ ਸਿਖ਼ਰਲੇ ਵਿਅਕਤੀ ਹੀ ਭ੍ਰਿਸ਼ਟਾਚਾਰ ਵਿਚ ਲੱਗੇ ਹਨ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਉਹਨਾਂ ਦਾ ਨਿੱਜੀ ਸਟਾਫ ਤੇ ਆਪ ਲੀਡਰਸ਼ਿਪ ਭ੍ਰਿਸ਼ਟਾਚਾਰ ਵਿਚ ਨੱਕੋ ਨੱਕ ਡੁੱਬੇ ਹਨ।

ਉਹਨਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 1000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੱਸਦੀ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਹੀ ਲੋਕਾਂ ਤੋਂ ਕਿੰਨਾ ਡਰ ਲੱਗਦਾ ਹੈ।

 

Employees News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਵਿਸ਼ਾਲ ਕਨਵੈਨਸ਼ਨ! ਪੁਰਾਣੀ ਪੈਨਸ਼ਨ ਅਤੇ ਪੇਅ-ਸਕੇਲ ਬਹਾਲੀ ਲਈ 17 ਮਈ ਨੂੰ Chandigarh ਰੈਲੀ ਕਰਨ ਦਾ ਐਲਾਨ

 

Employees News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਵਿਸ਼ਾਲ ਕਨਵੈਨਸ਼ਨ: ਪੁਰਾਣੀ ਪੈਨਸ਼ਨ ਅਤੇ ਪੇਅ-ਸਕੇਲ ਬਹਾਲੀ ਲਈ 17 ਮਈ ਨੂੰ Chandigarh ਰੈਲੀ ਕਰਨ ਦਾ ਐਲਾਨ

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ, ਅਤੇ ਭੱਤੇ ਬਹਾਲੀ ਮੋਰਚਾ ਫ਼ਿਰੋਜ਼ਪੁਰ ਵੱਲੋਂ ਹੋਈ ਕਨਵੈਨਸ਼ਨ- 17 ਮਈ ਦੀ ਚੰਡੀਗੜ੍ਹ ਰੈਲੀ ਵਿੱਚ ਫ਼ਿਰੋਜ਼ਪੁਰ ਤੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ- ਆਗੂ

Employees News: ਫ਼ਿਰੋਜ਼ਪੁਰ 9 ਮਈ 2026- ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ (Old Pension Scheme Punjab) ਅਤੇ ਪੁਰਾਣੇ ਭੱਤੇ ਬਹਾਲੀ ਮੋਰਚਾ (ਪੰਜਾਬ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਹੱਤਵਪੂਰਨ ਕਨਵੈਨਸ਼ਨ ਜੀਰਾ ਵਿਖੇ ਆਯੋਜਿਤ ਕੀਤੀ ਗਈ।

ਇਸ ਕਨਵੈਨਸ਼ਨ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਵੈਟਨਰੀ ਇੰਸਪੈਕਟਰ ਯੂਨੀਅਨ, 2364 ਅਧਿਆਪਕ ਯੂਨੀਅਨ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਆਪਕਾਂ/ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਕਨਵੈਨਸ਼ਨ ਦੌਰਾਨ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ 17 ਮਈ ਨੂੰ ਚੰਡੀਗੜ੍ਹ ਵਿਖੇ ਮੋਰਚੇ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ।

ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ ਜਦਕਿ ਡੀ.ਟੀ.ਐੱਫ. ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, 6635 ਈ.ਟੀ.ਟੀ. ਅਧਿਆਪਕ ਯੂਨੀਅਨ (6635 ETT Union Punjab) ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਸੰਧਾ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਲਵਪ੍ਰੀਤ ਹਾਂਡਾ, ਪੰਜਾਬ ਪੇਅ ਸਕੇਲ ਸਾਂਝਾ ਫਰੰਟ ਦੇ ਸ਼ਲਿੰਦਰ ਕੰਬੋਜ ਅਤੇ ਡੀ.ਟੀ.ਐੱਫ. ਦੇ ਆਗੂ ਰਾਜ ਕੁਮਾਰ ਮਹਿਰੋਕ ਨੇ ਵੀ ਆਪਣੇ ਵਿਚਾਰ ਰੱਖੇ।

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨਾ ਨਾਜਾਇਜ਼ ਹੈ ਅਤੇ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਕੇ ਪੰਜਾਬ ਦੇ ਪੁਰਾਣੇ ਤਨਖਾਹ ਸਕੇਲ ਬਹਾਲ ਕੀਤੇ ਜਾਣ। ਉਨ੍ਹਾਂ ਨੇ ਮੰਗ ਕੀਤੀ ਕਿ ਅਦਾਲਤੀ ਫ਼ੈਸਲਿਆਂ ਦੀ ਮੂਲ ਭਾਵਨਾ ਅਨੁਸਾਰ ਨਿਯੁਕਤੀ ਸਮੇਂ ਦੇ ਸੇਵਾ ਨਿਯਮਾਂ ਮੁਤਾਬਕ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫੀਸਦੀ ਤਨਖਾਹ ਵਾਧੇ ਦੇ ਲਾਭ ਮੁਲਾਜ਼ਮਾਂ ਨੂੰ ਦਿੱਤੇ ਜਾਣ।

ਆਗੂਆਂ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਜਾਰੀ ਨੋਟੀਫਿਕੇਸ਼ਨ ਨੂੰ ਐੱਸ.ਓ.ਪੀ. ਜਾਰੀ ਕਰਕੇ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਐੱਨ.ਪੀ.ਐੱਸ. ਅਧੀਨ ਆਉਂਦੇ ਸਮੂਹ ਮੁਲਾਜ਼ਮਾਂ ਦੇ ਜੀ.ਪੀ.ਐੱਫ. ਖਾਤੇ ਖੋਲ੍ਹੇ ਜਾਣ।

ਇਸ ਦੇ ਨਾਲ ਹੀ ਕੇਂਦਰ ਦੀ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐੱਸ.) ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਦੀ ਮੰਗ ਵੀ ਕੀਤੀ ਗਈ। ਕਨਵੈਨਸ਼ਨ ਵਿੱਚ ਮੁਲਾਜ਼ਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤੇ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਅਤੇ ਡੀ.ਏ. ਦੀਆਂ ਪੈਂਡਿੰਗ 18% ਕਿਸਤਾਂ ਸਮੇਤ ਸਾਰੇ ਬਕਾਏ ਜਾਰੀ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।

ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਸੰਘਰਸ਼ ਹੀ ਇਕੱਲਾ ਰਾਹ ਹੈ ਅਤੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ 17 ਮਈ ਦੀ ਚੰਡੀਗੜ੍ਹ ਰੈਲੀ ਵਿੱਚ ਵੱਡੀ ਗਿਣਤੀ ਪੁੱਜ ਕੇ ਆਪਣੀ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰੀਏ (Government Employees Protest Chandigarh)। ਕਨਵੈਨਸ਼ਨ ਦੌਰਾਨ ਡੀ.ਟੀ.ਐੱਫ. ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਖੂਬੀ ਨਿਭਾਈ ਗਈ।

ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਕੁਮਾਰ, ਰਾਜ ਕੁਮਾਰ ਮਹਿਰੋਕ, ਸਵਰਨ ਸਿੰਘ, ਗਗਨ ਮਿੱਤਲ, ਸੰਦੀਪ ਕੁਮਾਰ ਮੱਖੂ, ਹਰਵਿੰਦਰ ਸਿੱਧੂ, ਰਾਮ ਕੁਮਾਰ, ਹਰਜਿੰਦਰ ਸਿੰਘ ਜਨੇਰ, ਸੁਮਿਤ ਕੰਬੋਜ਼, ਪਰਦੀਪ ਕੰਬੋਜ਼, ਸੰਦੀਪ ਗੋਲੂਕੇ, ਅਮਿਤ ਕੰਬੋਜ, ਵਰਿੰਦਰਪਾਲ ਸਿੰਘ ਖਾਲਸਾ, ਜਗਜੀਤ ਸਿੰਘ ਤਲਵੰਡੀ, ਵਿਕਰਮਜੀਤ ਉੱਪਲ, ਸੰਦੀਪ ਫਾਜ਼ਿਲਕਾ, ਰਾਕੇਸ਼ ਕੁਮਾਰ, ਕੇਤੀਕ, ਰਾਜੇਸ਼ ਕੁਮਾਰ, ਅਮਨਦੀਪ ਸਿੰਘ, ਹਰਦੀਪ ਸਿੰਘ, ਬਖਸੀਸ ਸਿੰਘ, ਅਨੀਸ਼ ਨਾਗਪਾਲ ਅਤੇ ਪ੍ਰਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।


Punjab Employee Convention Zira, Old Pension Scheme Punjab, DTF Punjab Rally, Punjab Pay Scale Restoration, Ferozepur News, Employee Rights Punjab

 

ਮੀਟਿੰਗ ਤੋਂ ਫੇਰ ਮੁੱਕਰੇ ਭਗਵੰਤ ਮਾਨ? ਭੜਕੇ 1158 Assistant Professors and Librarians ਨੇ ਕੀਤੀ ਨਾਅਰੇਬਾਜ਼ੀ

 

ਫੇਰ ਮੀਟਿੰਗ ਕਰਨ ਤੋਂ ਮੁੱਕਰੇ ਭਗਵੰਤ ਮਾਨ (Bhagwant Mann)? ਭੜਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ (1158 assistant professors and librarians) ਨੇ ਕੀਤੀ ਨਾਅਰੇਬਾਜ਼ੀ

ਮੁੱਖ ਮੰਤਰੀ ਦੀ ਬਠਿੰਡਾ ਫੇਰੀ ਦੌਰਾਨ 1158 ਫ਼ਰੰਟ ਨੂੰ ਮੀਟਿੰਗ ਦੇ ਕੇ ਮੁੱਕਰਿਆ ਪ੍ਰਸ਼ਾਸ਼ਨ- ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਜਤਾਇਆ ਰੋਸ

ਬਠਿੰਡਾ, 9 ਮਈ 2026: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ (1158 Assistant Professors and Librarians) ਦੀ ਬਠਿੰਡਾ ਇਕਾਈ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ, ਬੀਤੇ ਦਿਨੀਂ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਬਠਿੰਡਾ ਫੇਰੀ ਦੌਰਾਨ 1158 ਫ਼ਰੰਟ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਵੇਰ ਤੋਂ ਮੀਟਿੰਗ ਕਰਾਉਣ ਦਾ ਲਾਰਾ ਲਾ ਰਿਹਾ ਪ੍ਰਸ਼ਾਸਨ ਮੀਟਿੰਗ ਤੋਂ ਮੁੱਕਰ ਗਿਆ।

ਇਸ ਉਪਰੰਤ ਰੋਸ ਵਜੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰੋਫ਼ੈਸਰ ਜਸਕਰਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰੀ ਨਲਾਇਕੀ ਕਰਕੇ ਸੁਪਰੀਮ ਕੋਰਟ ਦੁਆਰਾ ਉਹਨਾਂ ਦੀ ਭਰਤੀ ਰੱਦ ਕੀਤੀ ਗਈ।

ਜਿਸ ਨਾਲ਼ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾ (1158 Assistant Professors and Librarians) ਦੇ ਘਰਾਂ ਦਾ ਚੁੱਲ੍ਹਾ ਬੁਝਣ ਕਿਨਾਰੇ ਪਹੁੰਚ ਗਿਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜੇ ਤੱਕ ਉਹਨਾਂ ਦੇ ਹੱਕ ਵਿੱਚ ਇੱਕ ਮੀਡੀਆ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਉਹਨਾਂ ਦੀ ਬਾਂਹ ਫੜਨ ਦੀ ਥਾਵੇਂ 1158 ਉਮੀਦਵਾਰਾਂ ਦੀਆਂ ਹੱਕੀ ਛੁੱਟੀਆਂ ਬੰਦ ਕਰਕੇ ਅਤੇ ਉਨਾਂ ਨੂੰ ਵਿਭਾਗੀ ਪੱਧਰ ਉੱਤੇ ਖੱਜਲ-ਖੁਆਰ ਕਰਕੇ ਬਦਲਾਖ਼ੋਰੀ ਦੇ ਰਾਹ ਪਿਆ ਹੋਇਆ ਹੈ।

ਡਾ. ਜਸਪ੍ਰੀਤ ਸਿਵੀਆਂ ਨੇ ਦੱਸਿਆ ਕਿ ਸਰਕਾਰੀ ਕਾਲਜ ਫ਼ੰਡਾਂ ਅਤੇ ਸਾਜੋ ਸਮਾਨ ਦੀ ਕਮੀ ਨਾਲ਼ ਜੂਝ ਰਹੇ ਹਨ। ਸਰਕਾਰ ਦੀ ਸਿੱਖਿਆ ਕ੍ਰਾਂਤੀ ਵਿੱਚੋਂ ਉਚੇਰੀ ਸਿੱਖਿਆ ਦਾ ਸੰਕਲਪ ਪੂਰੀ ਤਰਾਂ ਗਾਇਬ ਹੈ।

ਪ੍ਰੋਫ਼ੈਸਰ ਰਾਜਵੀਰ ਕੌਰ ਨੇ ਦੱਸਿਆ ਕਿ CM ਭਗਵੰਤ ਮਾਨ ਪੰਜਾਬ ਵਿੱਚ ਸ਼ੁਕਰਾਨਾ ਯਾਤਰਾ ਕਰਦੇ ਹੋਏ ਆਮ ਲੋਕਾਂ ਨਾਲ਼ ਮਿਲਣ ਦੀ ਗੱਲ ਕਰ ਰਹੇ ਹਨ ਉਹਨਾਂ ਨੂੰ ਆਸ ਸੀ ਕਿ, ਉਹ ਬਠਿੰਡਾ ਫੇਰੀ ਦੌਰਾਨ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨ ਦੀ ਗੱਲ ਸੁਣਨਗੇ ਅਤੇ ਉਨਾਂ ਦਾ ਰੁਜ਼ਗਾਰ ਸੁਰੱਖਿਅਤ ਕਰਨ ਦੇ ਨਾਲ ਹੀ ਸਰਕਾਰੀ ਕਾਲਜ ਬਚਾਉਣ ਦਾ ਸੁਹਿਰਦ ਯਤਨ ਕਰਨਗੇ।

ਪ੍ਰੋ. ਦੀਪਕ ਅਜ਼ੀਜ਼ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਜੇਕਰ ਸਰਕਾਰ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਬਰਕਰਾਰ ਰੱਖਣ ਵੱਲ ਕੋਈ ਸਾਰਥਕ ਕਦਮ ਨਹੀਂ ਪੁੱਟਿਆ ਜਾਂਦਾ ਤਾਂ 1158 ਫ਼ਰੰਟ ਵੱਲੋਂ ਜਥੇਬੰਦਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

 

ਪੰਜਾਬ ਸਰਕਾਰ ਵੱਲੋਂ 7 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਸਰਕਾਰ ਵੱਲੋਂ 7 ਆਈਏਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 8 ਮਈ 2026- ਪੰਜਾਬ ਸਰਕਾਰ ਦੇ ਵੱਲੋਂ 7 ਆਈਏਐਸ (IAS) ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਲਿਸਟ

 

​​​​​​​