ਸ਼ੁੱਕਰਵਾਰ, ਮਾਰਚ 13, 2026
Home Blog Page 43

ਵੱਡੀ ਖ਼ਬਰ: ਖਾਲਿਸਤਾਨ ਕਮਾਂਡੋ ਫੋਰਸ ਦਾ ਖਾੜਕੂ ਗ੍ਰਿਫ਼ਤਾਰ, 31 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ

 

ਵੱਡੀ ਖ਼ਬਰ: ਖਾਲਿਸਤਾਨ ਕਮਾਂਡੋ ਫੋਰਸ ਦਾ ਖਾੜਕੂ ਗ੍ਰਿਫ਼ਤਾਰ, 31 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ

Punjab Network

ਲਖਨਊ/ਨੋਇਡਾ: 19 ਫਰਵਰੀ 2026- ਉੱਤਰ ਪ੍ਰਦੇਸ਼ ਦੇ ਐਂਟੀ-ਟੈਰੋਰਿਜ਼ਮ ਸਕੁਐਡ (ATS) ਅਤੇ ਨੋਇਡਾ ਪੁਲਿਸ ਦੀ ਸਾਂਝੀ ਟੀਮ ਨੇ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (KCF) ਨਾਲ ਸਬੰਧਤ ਇੱਕ ਕਥਿਤ ਖਾੜਕੂ ਨੂੰ 31 ਸਾਲਾਂ ਦੀ ਫਰਾਰੀ ਤੋਂ ਬਾਅਦ ਪੰਜਾਬ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਅਨੁਸਾਰ, ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਅਕਤੀ 1995 ਵਿੱਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਫਰਾਰ ਹੋ ਗਿਆ ਸੀ।

ਮੋਹਾਲੀ ਤੋਂ ਹੋਈ ਗ੍ਰਿਫ਼ਤਾਰੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਢਿੱਲੋਂ ਉਰਫ਼ ਦਿਆਲ ਸਿੰਘ ਉਰਫ਼ ਰਾਕੇਸ਼ ਸ਼ਰਮਾ ਛਿੰਦਾ ਵਜੋਂ ਹੋਈ ਹੈ।

ਉਹ ਮੂਲ ਰੂਪ ਵਿੱਚ ਪੰਜਾਬ ਦੇ ਕਪੂਰਥਲਾ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ ਉਸ ਨੂੰ 18 ਫਰਵਰੀ ਨੂੰ ਮੁਹਾਲੀ ਜ਼ਿਲ੍ਹੇ ਤੋਂ ਕਾਬੂ ਕੀਤਾ ਗਿਆ ਸੀ, ਜਿੱਥੇ ਉਹ ਰਹਿ ਰਿਹਾ ਸੀ।

ਕੀ ਹੈ ਮਾਮਲਾ? 

ਅਧਿਕਾਰੀਆਂ ਮੁਤਾਬਕ ਢਿੱਲੋਂ ਪਾਬੰਦੀਸ਼ੁਦਾ ਜਥੇਬੰਦੀ ਦਾ ਸਰਗਰਮ ਮੈਂਬਰ ਸੀ। ਉਹ ਗੌਤਮ ਬੁੱਧ ਨਗਰ (ਨੋਇਡਾ) ਦੇ ਸੈਕਟਰ-20 ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ (Arms Act) ਤਹਿਤ ਦਰਜ ਇੱਕ ਮਾਮਲੇ ਵਿੱਚ ਲੋੜੀਂਦਾ ਸੀ।

UP ATS ਅਤੇ ਨੋਇਡਾ ਪੁਲਿਸ ਨੇ ਮਿਲ ਕੇ ਪੰਜਾਬ ਵਿੱਚ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਉਹਨੂੰ ਗ੍ਰਿਫਤਾਰ ਕਰ ਲਿਆ ਗਿਆ।


 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਨਾਇਬ ਕੋਰਟ 8000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

 

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 19 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ।

ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਜ਼ਾਹਰ ਕਰਨ ‘ਤੇ, ਦੋਸ਼ੀ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

PSEB ਵੱਲੋਂ ਬੋਰਡ ਪ੍ਰੀਖਿਆਵਾਂ ‘ਚ ਹਾਈ-ਟੈਕ ਸੁਧਾਰ: ਪੇਪਰ ਲੀਕ ਹੋਣ ਦਾ ਡਰ ਖ਼ਤਮ

 

PSEB ਦਾ ਬੋਰਡ ਪ੍ਰੀਖਿਆਵਾਂ ‘ਚ ਹਾਈ-ਟੈਕ ਸੁਧਾਰ: ਪੇਪਰ ਲੀਕ ਹੋਣ ਦਾ ਡਰ ਖ਼ਤਮ

384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

ਚੰਡੀਗੜ੍ਹ, 19 ਫਰਵਰੀ 2026- 

ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿਰਪੱਖਤਾ, ਅਨੁਸ਼ਾਸਨ ਅਤੇ ਨਕਲ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਯਕੀਨੀ ਬਣਾਉਂਦਿਆਂ ਸੁਰੱਖਿਆ ਅਤੇ ਨਿਗਰਾਨੀ ਲਈ ਵਿਆਪਕ ਢਾਂਚਾਗਤ ਪ੍ਰਬੰਧ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੇਪਰ ਲੀਕ ਦੇ ਜੋਖਮਾਂ ਨੂੰ ਖਤਮ ਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ, ਤਕਨਾਲੋਜੀ-ਅਧਾਰਤ ਪ੍ਰਣਾਲੀ ਨੂੰ ਲਾਗੂ ਕੀਤਾ ਗਿਆ ਹੈ ਜਿਸ ਤਹਿਤ 384 ਉੱਡਣ ਦਸਤਿਆਂ ਸਮੇਤ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਅਚਨਚੇਤ ਨਿਰੀਖਣ ਕਰਨਗੀਆਂ, ਪ੍ਰਸ਼ਨ ਪੱਤਰਾਂ ਦੀ ਰੀਅਲ ਟਾਈਮ ਟਰੈਕਿੰਗ ਲਈ ਐਮਏਟੀਕਿਊ ਐਪ ਪੇਸ਼ ਕੀਤੀ ਗਈ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਅੰਦਰ ਧਾਰਾ 144 ਲਾਗੂ ਕੀਤੀ ਗਈ ਹੈ।

6,792 ਪ੍ਰੀਖਿਆ ਕੇਂਦਰ ਸਥਾਪਤ ਕਰਕੇ ਅਤੇ 5,600 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕਰਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨਿਰਵਿਘਨ, ਭਰੋਸੇਯੋਗ ਅਤੇ ਸੁਰੱਖਿਅਤ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ, ਜੋ ਸਿੱਖਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ, ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਆਤਮਵਿਸ਼ਵਾਸ ਅਤੇ ਇਮਾਨਦਾਰੀ ਨਾਲ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ, “ਪ੍ਰੀਖਿਆਵਾਂ ਆਪਣੇ ਗਿਆਨ ਦੀ ਅਜ਼ਮਾਇਸ਼ ਕਰਨ ਲਈ ਹਨ। ਮੈਂ ਸਾਰੇ ਵਿਦਿਆਰਥੀਆਂ ਨੂੰ ਨਿਡਰਤਾ, ਪੂਰੇ ਵਿਸ਼ਵਾਸ ਅਤੇ ਇਮਾਨਦਾਰੀ ਨਾਲ ਪ੍ਰੀਖਿਆਵਾਂ ਵਿੱਚ ਬੈਠਣ ਦੀ ਅਪੀਲ ਕਰਦਾ ਹਾਂ। ਤੁਹਾਡੀ ਅੱਜ ਦੀ ਸਖ਼ਤ ਮਿਹਨਤ ਤੁਹਾਡੇ ਭਵਿੱਖ ਨੂੰ ਰੌਸ਼ਨ ਕਰੇਗੀ ਅਤੇ ਪੰਜਾਬ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਜਾਵੇਗੀ।”

ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਵਿੱਚ 6792 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਜਿਹਨਾਂ ਵਿੱਚ 8ਵੀਂ ਜਮਾਤ ਲਈ 2307, 10ਵੀਂ ਲਈ 2367 ਅਤੇ 12ਵੀਂ ਲਈ 2118 ਪ੍ਰੀਖਿਆ ਕੇਂਦਰ ਸ਼ਾਮਲ ਹਨ।

ਪ੍ਰੀਖਿਆਵਾਂ ਦੀ ਨਿਗਰਾਨੀ ਕਰਨ ਅਤੇ ਜ਼ਮੀਨੀ ਪੱਧਰ ’ਤੇ ਸੁਚਾਰੂ ਕੰਮਕਾਜ ਯਕੀਨੀ ਬਣਾਉਣ ਲਈ 2,469 ਸੁਪਰਡੈਂਟ ਅਤੇ 3,193 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਖਿਆਵਾਂ ਵਿੱਚ ਨਕਲ ਨੂੰ ਰੋਕਣ ਲਈ 111 ਵਿਸ਼ੇਸ਼ ਟੀਮਾਂ ਸਮੇਤ 384 ਉੱਡਣ ਦਸਤੇ ਅਚਨਚੇਤ ਨਿਰੀਖਣ ਕਰਨਗੇ।

ਪਾਰਦਰਸ਼ਤਾ ਅਤੇ ਜਵਾਬਦੇਹੀ ਸਬੰਧੀ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਦੇ ਖੇਤਰ ਵਿੱਚ ਜਵਾਬਦੇਹੀ ਅਤੇ ਅਨੁਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਸੂਬਾ ਸਰਕਾਰ ਨੇ ਆਪਣੀ ਕਿਸਮ ਦੀ ਪਹਿਲੀ ਤਕਨੀਕੀ ਪਹਿਲਕਦਮੀ ਐਮ.ਏ.ਟੀ.ਕਿਊ. ਐਪ ਵੀ ਤਿਆਰ ਕੀਤੀ ਹੈ ਤਾਂ ਜੋ ਪ੍ਰਸ਼ਨ ਪੱਤਰਾਂ ਦੀ ਅਸਲ-ਸਮੇਂ ਦੀ ਟਰੈਕਿੰਗ, ਮੁਕੰਮਲ ਸੁਰੱਖਿਆ ਅਤੇ ਜ਼ੀਰੋ ਲੀਕੇਜ ਰਿਸਕ ਨੂੰ ਯਕੀਨੀ ਬਣਾਇਆ ਜਾ ਸਕੇ।”

ਉਨ੍ਹਾਂ ਕਿਹਾ, “ਪ੍ਰੀਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਸਖ਼ਤੀ ਨਾਲ ਲਾਗੂ ਕੀਤੀ ਗਈ ਹੈ ਤਾਂ ਜੋ ਅਣਅਧਿਕਾਰਤ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ ਲਗਾਈ ਜਾ ਸਕੇ।”

ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਾਰਦਰਸ਼ੀ ਸਿੱਖਿਆ ਵਾਲਾ ਸੁਪਨਾ ਹੁਣ ਸਾਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਅਤੇ ਨਿਰਪੱਖਤਾ ‘ਤੇ ਧਿਆਨ ਕੇਂਦਰਿਤ ਕਰਦਿਆਂ ਸੂਬੇ ਭਰ ਵਿੱਚ ਸੁਚਾਰੂ ਢੰਗ ਨਾਲ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ।”

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ

 

ਐਨਪੀਐਸ ਕਰਮਚਾਰੀਆਂ ਨੇ ਅਰਥੀ ਫੂਕ ਕੀਤਾ ਮੁਜ਼ਾਹਰਾ, ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ

ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਸਮਰਥਨ ਦਿੱਤਾ-ਮਾਨ

ਪ੍ਰਮੋਦ ਭਾਰਤੀ

ਨਵਾਂਸ਼ਹਿਰ 19 ਫ਼ਰਵਰੀ 2026- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਡੀ ਸੀ ਦਫ਼ਤਰ ਦੇ ਸਾਹਮਣੇ, ਚੰਡੀਗੜ੍ਹ ਰੋਡ ਨਵਾਂ ਸ਼ਹਿਰ ਵਿਖੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜੁਝਾਰ ਸੰਹੂਗੜਾ ਜਿਲ੍ਹਾ ਪ੍ਰਧਾਨ ਬੀ ਐਡ ਫਰੰਟ ਅਤੇ ਮਨਿੰਦਰਜੀਤ ਸਿੰਘ ਜਿਲ੍ਹਾ ਪ੍ਰਧਾਨ ਸੀ ਪੀ ਐਫ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ।

ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ, ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ‘ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ।

ਉਹਨਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ, ਸਗੋਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਨਾਲ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ।

ਉਹਨਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰਕੇ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਜਾਵੇਗਾ ਅਤੇ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।

ਇਸ ਮੌਕੇ ‘ਤੇ ਬਿਕਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਜੀ ਟੀ ਯੂ, ਗੁਰਦੀਸ ਸਿੰਘ, ਸੋਮਨਾਥ ਸੜੋਆ, ਅਸੋਕ ਪਠਲਾਵਾ, ਭੁਪਿੰਦਰ ਸਿੰਘ, ਹਰਚਰਨਜੀਤ ਸਿੰਘ, ਰਾਜ ਕੁਮਾਰ ਜੰਡੀ, ਸੁਦੇਸ਼ ਦੀਵਾਨ, ਵਿਆਸ ਲਾਲ, ਹੰਸ ਰਾਜ, ਨਵੀਨ ਕਰੀਹਾ, ਗੁਰਦੀਪ ਸਿੰਘ, ਹੰਸ ਰਾਜ, ਪਵਨ ਕੁਮਾਰ, ਸੁਰਿੰਦਰ ਕੌਰ, ਬਲਵਿੰਦਰ ਕੌਰ, ਕ੍ਰਿਸਮਾ ਬਾਲੀ, ਅਮਨਦੀਪ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਆਸ਼ਾ ਰਾਣੀ, ਜਸਵਿੰਦਰ ਕੌਰ, ਅਮਰੀਕ ਕੌਰ, ਜਮਨਾ ਦੇਵੀ ਅਤੇ ਪਿੰਕੀ ਰਾਣੀ ਆਦਿ ਨੇ ਵੀ ਸੰਬੋਧਨ ਕੀਤਾ।

 

‘ਪੁਰਾਣੀ ਪੈਨਸ਼ਨ ਸਕੀਮ’ ਦਾ ਜਾਰੀ ਨੋਟੀਫਿਕੇਸ਼ਨ ਲਾਗੂ ਕਰੇ ਸਰਕਾਰ; ਮੁਲਾਜ਼ਮਾਂ ਨੇ ਕੀਤੀ ਮੰਗ

 

ਪੁਰਾਣੀ ਪੈਨਸ਼ਨ ਸਕੀਮ ਦਾ ਜਾਰੀ ਨੋਟੀਫਿਕੇਸ਼ਨ ਲਾਗੂ ਕਰੇ ਸਰਕਾਰ; ਮੁਲਾਜ਼ਮਾਂ ਨੇ ਕੀਤੀ ਮੰਗ

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ- ਸੀ.ਪੀ.ਐਫ. ਕਰਮਚਾਰੀ ਯੂਨੀਅਨ

ਫਿਰੋਜ਼ਪੁਰ, 19 ਫਰਵਰੀ 2026-

ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਐਲਾਨੇ ਸੰਘਰਸ਼ ਤਹਿਤ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੂਹਰੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਜਨਰਲ ਸਕੱਤਰ ਸੋਨੂੰ ਕਸ਼ਅਪ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਨਾਹਰੇਬਾਜ਼ੀ ਕਰਦੇ ਹੋਏ ਵਿਸ਼ਾਲ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।

ਇਸ ਮੌਕੇ ਮੁਲਾਜ਼ਮਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਅਸ਼ੋਕ ਕੁਮਾਰ ਸੂਬਾ ਪ੍ਰਧਾਨ ਅਤੇ ਯਾਦਵਿੰਦਰ ਸਿੰਘ ਜਨਰਲ ਸਕੱਤਰ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਮਨੋਹਰ ਲਾਲ ਸਰਪ੍ਰਸਤ ਪੀ.ਐਸ.ਐਮ.ਐਸ.ਯੂ., ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਨਰੇਸ਼ ਸੈਣੀ ਸੂਬਾਈ ਆਗੂ ਖੇਤੀਬਾੜੀ ਵਿਭਾਗ, ਸੁਖਚੈਨ ਸਿੰਘ ਪ੍ਰਧਾਨ ਖੇੜੀਬਾੜੀ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਅਤੇ ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਇੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਰੋਤ ਵਿਭਾਗ, ਜੁਗਲ ਕਿਸ਼ੋਰ ਪ੍ਰਧਾਨ ਸੀ.ਪੀ.ਐਫ. ਯੂਨੀਅਨ ਲੋਕ ਨਿਰਮਾਣ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਪਰਮਵੀਰ ਮੌਂਗਾ ਪ੍ਰਧਾਨ ਸਿਹਤ ਵਿਭਾਗ, ਚਰਨਜੀਤ ਸਿੰਘ ਪ੍ਰਧਾਨ ਸੀ.ਪੀ.ਐਫ. ਯੂਨੀਅਨ ਸਿਹਤ ਵਿਭਾਗ, ਗੁਰਜੀਤ ਸਿੰਘ ਪ੍ਰਧਾਨ ਪੰਜਾਬ ਰੋਡਵੇਜ਼, ਕੁਲਦੀਪ ਸਿੰਘ ਪ੍ਰਧਾਨ ਭੂਮੀ ਰੱਖਿਆ ਵਿਭਾਗ ਫਿਰੋਜ਼ਪੁਰ, ਅਤੇ ਸੁਖਚੈਨ ਸਿੰਘ ਜ਼ਿਲ੍ਹਾ ਪ੍ਰਧਾਨ ਸਟੈਨੋ ਟਾਈਪਿਸਟ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ 2004 ਤੋ ਬਾਅਦ ਭਰਤੀ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਅਮਲੀ ਤੌਰ ਤੇ ਮੁਲਾਜ਼ਮਾਂ ਤੇ ਲਾਗੂ ਨਹੀ ਕੀਤੀ ਗਈ। ਜਿਸ ਕਾਰਨ ਸੂਬੇ ਦੇ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਕਤ ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰੇ ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਇਸ ਮੌਕੇ ਇਕੱਠੇ ਹੋਏ ਸੈਕੜੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਅਤੇ ਪਿੱਟ ਸਿਆਪਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਕੇ ਆਪਣਾ ਰੋਸ ਜ਼ਾਹਰ ਕੀਤਾ ਕਿ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ।

 

ਅਧਿਆਪਕ ਵਿਰੋਧੀ ‘ਟੈੱਟ’ ਖਿਲਾਫ਼ ਈ.ਟੀ.ਟੀ ਟੀਚਰਾਂ ਨੇ ਵੀ ਖੋਲ੍ਹਿਆ ਮੋਰਚਾ

 

ਅਧਿਆਪਕ ਵਿਰੋਧੀ ਟੈੱਟ ਪਾਸ ਕਰਨ ਦੇ ਫ਼ੈਸਲੇ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਵੱਲੋਂ ਨਿਖੇਧੀ

22 ਦੀ ਸਮੂਹ ਅਧਿਆਪਕ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਆਨੰਦਪੁਰ ਰੈਲੀ ਵਿੱਚ ਭਾਰੀ ਸ਼ਮੂਲੀਅਤ ਕੀਤੀ ਜਾਵੇਗੀ

Punjab Network

ਫ਼ਿਰੋਜ਼ਪੁਰ, 19 Feb 2026- ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸੁਪਰੀਮ ਕੋਰਟ ਦੇ ਅਧਿਆਪਕ ਵਿਰੋਧੀ ਫ਼ੈਸਲੇ ਦਾ ਵਿਰੋਧ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਾਨੂੰ ਅਧਿਆਪਕ ਦੀ ਨੌਕਰੀ ਕਰਦਿਆਂ 20 ਸਾਲ ਹੋ ਗਏ ਹਨ। ਨੌਕਰੀ ਲਈ ਉਸ ਸਮੇਂ ਜ਼ਰੂਰੀ ਈ.ਟੀ.ਟੀ. ਦਾ ਕੋਰਸ ਕਰਕੇ ਓਹਨਾਂ ਨੇ ਨੌਕਰੀਆਂ ਲਈਆਂ ਸਨ।

ਹੁਣ ਮਾਨਯੋਗ ਸੁਪਰੀਮ ਕੋਰਟ ਵੱਲੋਂ ਇੱਕ ਅਧਿਆਪਕ ਮਾਰੂ ਫ਼ੈਸਲਾ ਕੀਤਾ ਗਿਆ ਹੈ ਕਿ ਨੌਕਰੀ ਬਚਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਲੈਣ ਲਈ ਟੈੱਟ ਪਾਸ ਜ਼ਰੂਰੀ ਕਰ ਦਿੱਤਾ ਗਿਆ ਹੈ।

ਇਹ ਸੁਪਰੀਮ ਕੋਰਟ ਦੇ ਪਿਛਲੇ ਸਮਿਆਂ ਦੌਰਾਨ ਕੀਤੇ ਗਏ ਫੈਸਲਿਆਂ, ਜਿਸ ਵਿੱਚ ਨਵੀਂ ਲਗਾਈ ਗਈ ਸ਼ਰਤ ਪੁਰਾਣੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੁੰਦੀ, ਦੀ ਸਿੱਧੀ ਉਲੰਘਣਾ ਹੈ। ਇਸ ਸਬੰਧੀ ਜ਼ਿਲ੍ਹਾ ਆਗੂ ਸੁਨੀਲ ਕੰਬੋਜ ਨੇ ਕਿਹਾ ਕਿ ਇਸ ਨਾਲ ਅਧਿਆਪਕਾਂ ਵਿੱਚ ਭਾਰੀ ਪ੍ਰੇਸ਼ਾਨੀ ਪੈਦਾ ਹੋ ਗਈ ਹੈ।

ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਦੇ ਹੋਏ 2011 ਤੋਂ ਪੁਰਾਣੇ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਛੋਟ ਦੇਣੀ ਚਾਹੀਦੀ ਹੈ। ਇਸ ਸੰਬੰਧੀ ਨਿਰਮਲ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਸਮੁੱਚੇ ਅਧਿਆਪਕ ਮਿਤੀ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਘੰਬੀਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮੂਹ ਅਧਿਆਪਕ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਆਪਣਾ ਰੋਹ ਪ੍ਰਗਟ ਕਰਨ ਲਈ ਸ਼ਮੂਲੀਅਤ ਕਰਨਗੇ।

ਇਸ ਮੌਕੇ ਤਲਵਿੰਦਰ ਸਿੰਘ, ਕੁਲਦੀਪ ਔਲਖ, ਸੁਰਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਸੰਤਰਾ ਸਿੰਘ, ਕਿਰਪਾਲ ਸਿੰਘ, ਜਸਪ੍ਰੀਤ ਸਿੰਘ ਪੁਰੀ, ਮੇਹਰ ਸਿੰਘ ਜੋਸਨ, ਗੁਰਬਚਨ ਸਿੰਘ, ਸੁਨੀਲ ਸ਼ਰਮਾ, ਗੁਰਬਚਨ ਲਾਲ ਆਦਿ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Exclusive Story: ਅਧਿਆਪਕਾਂ ਦੀਆਂ ਨੌਕਰੀਆਂ ਖ਼ਤਰੇ ‘ਚ; ਟੈੱਟ (TET) ਦੀ ਸ਼ਰਤ ਨੇ ਕਈਆਂ ਦੀ ਨੀਂਦ ਉਡਾਈ

 

Exclusive Story: ਅਧਿਆਪਕਾਂ ਦੀਆਂ ਨੌਕਰੀਆਂ ਖ਼ਤਰੇ ‘ਚ; ਟੈੱਟ (TET) ਦੀ ਸ਼ਰਤ ਨੇ ਕਈਆਂ ਦੀ ਨੀਂਦ ਉਡਾਈ

ਨੌਕਰੀ ਕਰਦੇ ਅਧਿਆਪਕਾਂ ‘ਤੇ ਟੈੱਟ (TET) ਦੀ ਸ਼ਰਤ ਲਾਗੂ ਕਰਨ ਦੇ ਵਿਰੋਧ ‘ਚ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਫੂਕੀਆਂ

ਗੁਰਪ੍ਰੀਤ

ਚੰਡੀਗੜ੍ਹ 19 ਫਰਵਰੀ 2026-

ਟੈਟ ਦੀ ਸ਼ਰਤ ਨੇ ਅਧਿਆਪਕਾਂ ਦੀਆਂ ਜਿੱਥੇ ਨੀਂਦਾਂ ਉਡਾ ਦਿੱਤੀਆਂ ਨੇ, ਉੱਥੇ ਹੀ ਦੂਜੇ ਪਾਸੇ ਕਈ ਅਧਿਆਪਕਾਂ ਵਿੱਚ ਨੌਕਰੀ ਖੋਹੇ ਜਾਣ ਦਾ ਵੀ ਖਤਰਾ ਹੈ। ਅਧਿਆਪਕਾਂ ਨੂੰ ਖਦਸ਼ਾ ਹੈ ਕਿ ਜੇਕਰ ਉਹ ਤਰੱਕੀ ਨਹੀਂ ਲੈਣਾ ਚਾਹੁੰਦੇ ਤਾਂ ਫਿਰ ਵੀ ਉਹਨਾਂ ਨੂੰ ਟੈਟ (TET) ਤਾਂ ਦੇਣਾ ਹੀ ਪਵੇਗਾ, ਪਰ ਸਵਾਲ ਇੱਥੇ ਇਹ ਬਣਦਾ ਹੈ ਕਿ ਕੀ ਜਦੋਂ ਇਹਨਾਂ ਅਧਿਆਪਕਾਂ ਦੀ ਭਰਤੀ ਹੋਈ ਸੀ ਉਦੋਂ ਟੈਟ ਲਿਆ ਜਾਣਾ ਲਾਜ਼ਮੀ ਕੀਤਾ ਗਿਆ ਸੀ?

ਦਰਅਸਲ ਮਸਲਾ ਸਾਰਾ ਗੁੰਝਲਦਾਰ ਜਿਹਾ ਬਣਿਆ ਪਿਆ ਹੈ, ਸਾਰੀਆਂ ਸਟੇਟਾਂ ਸਰਕਾਰੀ ਫੈਸਲੇ ਨੂੰ ਅਧਿਆਪਕਾਂ ‘ਤੇ ਥੋਪਣ ‘ਤੇ ਲੱਗੀਆਂ ਹੋਈਆਂ ਨੇ, ਜਦੋਂ ਕਿ ਅਧਿਆਪਕਾਂ ਦੀ ਗੱਲ ਸੁਣਨ ਦੀ ਬਜਾਏ ਉਹਨਾਂ ਨੂੰ ਜਿਸ ਤਰੀਕੇ ਦੇ ਨਾਲ ਟਾਰਚਰ ਕੀਤਾ ਜਾ ਰਿਹਾ ਹੈ ਅਤੇ ਇਹ ਕਿਹਾ ਜਾ ਰਿਹਾ ਹੈ ਕਿ ਟੈਟ (TET) ਪਾਸ ਕਰਨਾ ਲਾਜ਼ਮੀ ਹੈ, ਇਹ ਠੀਕ ਨਹੀਂ ਲੱਗਦਾ ਹੈ।

ਕਿਉਂਕਿ ਜਦੋਂ ਵੀ ਕਿਸੇ ਨੂੰ ਭਰਤੀ ਕੀਤਾ ਜਾਂਦਾ ਹੈ ਤਾਂ ਉਸ ਵੇਲੇ ਕੁਝ ਨਿਯਮ ਹੁੰਦੇ ਨੇ। ਜੇਕਰ ਇਹਨਾਂ ਨਿਯਮਾਂ ‘ਤੇ ਅਧਿਆਪਕਾਂ ਨੇ ਪਹਿਰਾ ਨਹੀਂ ਦਿੱਤਾ ਤਾਂ ਉਹਨਾਂ ਦੇ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ, ਪਰ ਜਦੋਂ ਅਧਿਆਪਕ ਹੁਣ ਆਪਣੀਆਂ ਦੋ-ਢਾਈ ਦਾਕਿਆਂ ਦੀਆਂ ਸੇਵਾਵਾਂ ਨਿਭਾ ਚੁੱਕੇ ਨੇ ਅਤੇ ਉਹ ਸੇਵਾ ਮੁਕਤੀ ਦੇ ਕੰਢੇ ‘ਤੇ ਆਣ ਖੜ੍ਹੇ ਨੇ ਤਾਂ ਇਸ ਵੇਲੇ ਉਹਨਾਂ ਨੂੰ ਟੈਟ (TET) ਪਾਸ ਕਰਨ ਦੇ ਹੁਕਮ ਜਾਰੀ ਕਰਨਾ ਬਿਲਕੁਲ ਨਾ-ਇਨਸਾਫ਼ੀ ਹੈ।

ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵੱਡੇ ਪੱਧਰ ‘ਤੇ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਟੈਟ ਦੇ ਪੱਤਰ ਦਾ ਵਿਰੋਧ ਕਰ ਰਹੀਆਂ ਨੇ ਅਤੇ ਵੱਡੇ ਪੱਧਰ ‘ਤੇ ਇਹਨਾਂ ਪੱਤਰਾਂ ਨੂੰ ਸਾੜਿਆ ਵੀ ਜਾ ਰਿਹਾ ਹੈ।

ਪੰਜਾਬ ਵਿੱਚ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਨੂੰ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀ ਹਾਸਲ ਕਰਨ ਲਈ ਟੈੱਟ (ਟੀਚਰ ਐਲੀਜੀਬਿਲਟੀ ਟੈਸਟ- TET) ਪਾਸ ਕਰਨ ਦੀ ਸ਼ਰਤ ਥੋਪਣ ਦੇ ਖਿਲਾਫ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਟੈਟ ਸਬੰਧੀ ਜਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਅਤੇ ਮੰਗ ਕੀਤੀ ਕਿ ਇਹ ਸ਼ਰਤ ਖਤਮ ਕੀਤੀ ਜਾਵੇ।

ਪੰਜਾਬ ਨੈੱਟਵਰਕ ਨਾਲ ਗੱਲਬਾਤ ਦੌਰਾਨ ਅਧਿਆਪਕਾਂ ਨੇ ਕਿਹਾ ਕਿ 20-25 ਸਾਲ ਸੇਵਾ ਨਿਭਾ ਚੁੱਕੇ ਅਧਿਆਪਕਾਂ ਉੱਪਰ ਟੈੱਟ ਪਾਸ ਕਰਨ ਦੀ ਸ਼ਰਤ ਥੋਪਣਾ ਗੈਰ ਵਿਗਿਆਨਿਕ ਅਤੇ ਤਰਕਹੀਣ ਹੈ, ਕਿਉਂਕਿ ਅਧਿਆਪਕ ਉਸ ਸਮੇਂ ਭਰਤੀ ਦੀਆਂ ਸੇਵਾ ਸ਼ਰਤਾਂ ਅਤੇ ਨਿਯਮਾਂ ਅਨੁਸਾਰ ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਸਨ।

ਇੰਨੇ ਸਮੇਂ ਬਾਅਦ ਨਵੇਂ ਨਿਯਮ ਲਾਉਣਾ ਕੁਦਰਤੀ ਨਿਆਂ ਪ੍ਰਣਾਲੀ ਦੇ ਵਿਰੁੱਧ ਹੈ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਹ ਟੈਸਟ ਥੋਪਣ ਨੂੰ ਦੋਨੋਂ ਸਰਕਾਰਾਂ ਕਾਹਲੀਆਂ ਹਨ ਜਦ ਕਿ ਸੁਪਰੀਮ ਕੋਰਟ ਦੇ ਜੋ ਫੈਸਲੇ ਲੋਕ ਹਿੱਤਾਂ ਵਿੱਚ ਹੋਏ ਹਨ ਉਹਨਾਂ ਨੂੰ ਲਾਗੂ ਕਰਨ ਵਿੱਚ ਸਰਕਾਰਾਂ ਡੰਗ ਟਪਾਊ ਨੀਤੀ ਵਰਤਦੀਆਂ ਹਨ।

ਅਧਿਆਪਕਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਸਬੰਧੀ ਸੰਸਦ ਵਿੱਚ ਕਾਨੂੰਨ ਪਾਸ ਕਰੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਸਬੰਧੀ ਕਾਹਲੀ ਨਾ ਕਰਕੇ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇ, ਨਹੀਂ ਤਾਂ 22 ਫਰਵਰੀ ਨੂੰ ਪੰਜਾਬ ਭਰ ਦੇ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਮਹਾਂ ਰੈਲੀ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖੇ ਪ੍ਰੋਗਰਾਮ ਕੀਤੇ ਜਾਣਗੇ।

ਇਸ ਮੌਕੇ ‘ਤੇ ਸਿੱਖਿਆ ਵਿਭਾਗ ਵੱਲੋਂ 7 ਫਰਵਰੀ 2026 ਨੂੰ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ਜਿਸ ਵਿੱਚ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀ.ਈ.ਟੀ. ਪਾਸ ਦੀ ਸ਼ਰਤ ਲਗਾ ਦਿੱਤੀ ਗਈ ਹੈ ਅਤੇ 14 ਸਤੰਬਰ 2017 ਨੂੰ ਜਾਰੀ ਕੀਤਾ ਪੱਤਰ ਜਿਸ ਵਿੱਚ ਟੀ.ਈ.ਟੀ ਤੋਂ ਛੋਟ ਨੂੰ ਰੱਦ ਕਰ ਦਿੱਤਾ ਗਿਆ ਹੈ।

 

ਭਗਵੰਤ ਮਾਨ ਦਾ ਵੱਡਾ ਬਿਆਨ; ਕਿਹਾ- ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਬੰਦ ਕੀਤੀ!

 

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਬੱਚੇ ਮੈਦਾਨ ਵਿੱਚ ਮੁੜ੍ਹਕਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਲ੍ਹਾ ਰਾਏਪੁਰ ਵਿੱਚ 8 ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਨਤਾ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ ਅਤੇ ਇਸ ਨੂੰ ਲੋਕਾਂ ‘ਤੇ ਖਰਚ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਘਾਤਕ ਹਥਿਆਰ ਹਨ, ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਲ੍ਹਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਪੰਜਾਬ ਦੀ ਪੇਂਡੂ ਵਿਰਾਸਤ ਅਤੇ ਸੱਭਿਆਚਾਰਕ ਤਾਕਤ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰ ਰਹੀ ਹੈ, ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 19 ਫਰਵਰੀ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ।

ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।

ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿਤ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਲਾ ਰਾਏਪੁਰ ਵਿੱਚ ਅੱਠ ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਿਸ ਨਾਲ ਜਨਤਾ ਦਾ ਪੈਸਾ ਬਚਾਇਆ ਜਾ ਰਿਹਾ ਹੈ ਅਤੇ ਇਸ ਨੂੰ ਸਿੱਧਾ ਲੋਕਾਂ ‘ਤੇ ਖਰਚ ਕੀਤਾ ਜਾ ਰਿਹਾ ਹੈ।

ਕਿਲਾ ਰਾਏਪੁਰ ਪੇਂਡੂ ਓਲੰਪਿਕਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਘਾਤਕ ਹਥਿਆਰ ਹਨ ਅਤੇ ਸੂਬਾ ਸਰਕਾਰ ਸੂਬੇ ਦੇ ਆਉਣ ਵਾਲੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਅਹਿਮ ਖੇਤਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਸਾਡੀ ਸਰਕਾਰ ਨੇ ਇਸ ਵੱਲ ਪੂਰਾ ਧਿਆਨ ਕੇਂਦਰਿਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਢਾਂਚਾਗਤ ਸੁਧਾਰਾਂ ‘ਤੇ ਚਾਨਣਾ ਪਾਉਂਦਿਆ ਮੁੱਖ ਮੰਤਰੀ ਨੇ ਕਿਹਾ, “ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਲਈ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਖੇਡ ਬਜਟ ਨੂੰ ਵੀ ਹੋਰ ਵਧਾਇਆ ਜਾਵੇਗਾ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ ਗਏ ਜਿਸ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹਿੱਸਾ ਲੈਂਦੀਆਂ ਵੇਖੀਆਂ ਗਈਆਂ। ਉਨ੍ਹਾਂ ਕਿਹਾ, “ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ।”

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿੱਚ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

ਕਿਲਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ।” ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ ‘ਤੇ ਪ੍ਰਸਿੱਧ ਹਨ ਅਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ, “ਅਸੀਂ ਇਤਿਹਾਸਕ ਪਲਾਂ ਦੇ ਗਵਾਹ ਬਣ ਰਹੇ ਹਾਂ। ਲੋਕਾਂ ਨੂੰ ਆਪਣੇ ਬੈਲਾਂ ਨਾਲ ਬਹੁਤ ਪਿਆਰ ਹੈ ਅਤੇ ਉਹ ਉਨ੍ਹਾਂ ਨੂੰ ਆਪਣੇ ਪੁੱਤਰਾਂ ਵਾਂਗ ਪਾਲਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਤੀਜੇ ਸਾਲ ਕਿਲ੍ਹਾ ਰਾਏਪੁਰ ਦੇ ਗਰੇਵਾਲ ਸਟੇਡੀਅਮ ਵਿਖੇ ਪੇਂਡੂ ਓਲੰਪਿਕ 2026 ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਆਕਰਸ਼ਣ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ।

ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ‘ਜਾਨਵਰਾਂ ‘ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025’ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।”

ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ 29 ਜੁਲਾਈ, 2025 ਨੂੰ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ, “ਬੈਲ ਗੱਡੀਆਂ ਦੀਆਂ ਦੌੜਾਂ ਸਾਡੀ ਪੇਂਡੂ ਵਿਰਾਸਤ ਨੂੰ ਦਰਸਾਉਂਦੀਆਂ ਹਨ ਅਤੇ ਸਾਨੂੰ ਸਾਡੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਦੀਆਂ ਹਨ। ਇਹ ਰਵਾਇਤੀ ਖੇਡਾਂ ਦੀ ਪੁਨਰ ਸੁਰਜੀਤੀਕਰਨ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੈਲ ਸੂਬੇ ਦੀ ਸੱਭਿਆਚਾਰਕ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹਨ ਅਤੇ ਪਹਿਲੇ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ।” ਉਨ੍ਹਾਂ ਅੱਗੇ ਕਿਹਾ ਕਿ ਜਦੋਂ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਲਾਗੂ ਕੀਤਾ ਗਿਆ ਤਾਂ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਅਤੇ ਰਵਾਇਤੀ ਖੇਡ ਵਿਰਾਸਤ ਨੂੰ ਨੁਕਸਾਨ ਭਾਰੀ ਹੋਇਆ।

ਉਨ੍ਹਾਂ ਕਿਹਾ, “ਇਹ ਖੇਡ ਮੇਲਾ ਪੰਜਾਬੀ ਸੱਭਿਆਚਾਰ ਦੀ ਇੱਕ ਜਿਉਂਦੀ ਜਾਗਦੀ ਤਸਵੀਰ ਹੈ, ਜਿੱਥੇ ਕੁਸ਼ਤੀ, ਨੱਚਣ-ਗਾਉਣ ਵਰਗੀਆਂ ਖੇਡਾਂ ਰਾਹੀਂ ਪੰਜਾਬ ਦੀ ਮਹਾਨ ਵਿਰਾਸਤ ਨੂੰ ਨਿਹਾਰਿਆ ਜਾ ਸਕਦਾ ਹੈ।”

ਇਸ ਸਮਾਗਮ ਨਾਲ ਜੁੜੀ ਵਿਰਾਸਤ ਨੂੰ ਯਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਿਆਨ ਚੰਦ, ਬਲਬੀਰ ਸਿੰਘ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤਪਾਲ ਸਿੰਘ ਅਤੇ ਸੁਰਜੀਤ ਸਿੰਘ ਵਰਗੇ ਮਹਾਨ ਹਾਕੀ ਖਿਡਾਰੀਆਂ ਨੇ ਇਸ ਸਮਾਗਮ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।

ਉਨ੍ਹਾਂ ਅੱਗੇ ਕਿਹਾ ਕਿ ਮਿਲਖਾ ਸਿੰਘ, ਮੱਖਣ ਸਿੰਘ, ਪ੍ਰਦੁਮਨ ਸਿੰਘ, ਗੁਰਬਚਨ ਸਿੰਘ ਰੰਧਾਵਾ ਅਤੇ ਪਰਵੀਨ ਕੁਮਾਰ ਸਮੇਤ ਦੇਸ਼ ਭਰ ਦੇ ਚੋਟੀ ਦੇ ਐਥਲੀਟ ਵੀ ਇਸ ਟਰੈਕ ‘ਤੇ ਦੌੜੇ। ਇਹਨਾਂ ਖੇਡਾਂ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਦਾਰ ਇੰਦਰ ਸਿੰਘ ਦੀ ਸਰਪ੍ਰਸਤੀ ਹੇਠ ਸਾਲ 1933 ਵਿੱਚ ਇਸ ਸਟੇਡੀਅਮ ਨੂੰ ਬਣਾਉਣ ਦਾ ਸੁਪਨਾ ਦੇਖਿਆ ਗਿਆ ਸੀ ਜਦੋਂ ਗਰੇਵਾਲ ਐਜੂਕੇਸ਼ਨ ਸੋਸਾਇਟੀ ਅਤੇ ਗਰੇਵਾਲ ਸਪੋਰਟਸ ਐਸੋਸੀਏਸ਼ਨ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਇੱਥੇ ਪਹਿਲੇ ਕੁਸ਼ਤੀ ਮੁਕਾਬਲੇ ਸਾਲ 1933 ਵਿੱਚ ਹੋਏ ਅਤੇ ਸਾਲ 1942 ਵਿੱਚ ਇਸ ਮੈਦਾਨ ‘ਤੇ ਰੱਥ ਦੌੜਾਂ ਸ਼ੁਰੂ ਹੋਈਆਂ, ਜੋ 1950 ਵਿੱਚ ਰੱਥਾਂ ਤੋਂ ਛਤਰੀਆਂ ਹਟਾਉਣ ਤੋਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਬਦਲ ਗਈਆਂ।

ਉਨ੍ਹਾਂ ਕਿਹਾ, “ਬੈਲ ਗੱਡੀਆਂ ਦੀਆਂ ਦੌੜਾਂ ਦੇ ਨਾਲ-ਨਾਲ, ਇਸ ਸਟੇਡੀਅਮ ਵਿੱਚ ਐਥਲੈਟਿਕਸ ਮੁਕਾਬਲੇ ਵੀ ਸ਼ੁਰੂ ਹੋਏ ਜਿਸ ਨੇ ਕਈ ਪੀੜ੍ਹੀਆਂ ਨੂੰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।” ਉਨ੍ਹਾਂ ਕਿਹਾ ਕਿ ਸਾਲ 1964 ਵਿੱਚ ਇੱਥੇ ਕੁੜੀਆਂ ਦੇ ਐਥਲੈਟਿਕਸ ਮੁਕਾਬਲੇ ਸ਼ੁਰੂ ਕੀਤੇ ਗਏ, ਜਿਸ ਨਾਲ ਕੁੜੀਆਂ ਦੇ ਐਥਲੈਟਿਕਸ ਕਰਵਾਉਣ ਵਾਲਾ ਇਹ ਪਹਿਲਾ ਪੇਂਡੂ ਸਟੇਡੀਅਮ ਬਣ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਹੁਣ “ਮਿੰਨੀ ਓਲੰਪਿਕ” ਜਾਂ “ਪੇਂਡੂ ਓਲੰਪਿਕ” ਵਜੋਂ ਜਾਣੀਆਂ ਜਾਂਦੀਆਂ ਹਨ ਅਤੇ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਵੀ ਇਨ੍ਹਾਂ ਵਿੱਚ ਸ਼ਾਮਲ ਹੁੰਦੀਆਂ ਰਹੀਆਂ ਹਨ।

ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਕਿਲ੍ਹਾ ਰਾਏਪੁਰ ਦੇ ਵਸਨੀਕਾਂ ਵੱਲੋਂ ਖੇਡ ਵਿਰਾਸਤ ਨੂੰ ਇਕਜੁੱਟ ਹੋ ਕੇ ਪ੍ਰਫੁੱਲਤ ਕਰਨ ਲਈ ਸ਼ਲਾਘਾ ਕੀਤੀ ਅਤੇ ਸਾਰੇ ਪਿੰਡਾਂ ਨੂੰ ਰਾਜਨੀਤਿਕ ਮਤਭੇਦਾਂ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ, ਪਿੰਡ ਦੀ ਸਹਿਕਾਰੀ ਸਭਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਪਿੰਡ ਦੇ ਅੱਠ ਏਕੜ ਵਿੱਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ‘ਤੇ ਵਿਕਸਤ ਕੀਤਾ ਜਾਵੇਗਾ, ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ ‘ਤੇ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲੋਕਾਂ ਨੂੰ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਲਈ ਨਾਮ ਦਰਜ ਕਰਵਾਉਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਹਰ ਪਰਿਵਾਰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਅਹਿਮ ਯੋਜਨਾ ਤੋਂ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਪਾਸੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਕੀਤੀ ਹੈ, ਜੋ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ, “ਇਹ ਉਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

ਇਸ ਮੌਕੇ ‘ਤੇ ‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

 

ਅਕਾਲੀ ਦਲ ਵੱਲੋਂ 15 ਅਹੁਦੇਦਾਰਾਂ ਦਾ ਐਲਾਨ

 

ਅਕਾਲੀ ਦਲ ਨੇ ਕੀਤਾ ਵੱਡੇ ਪੱਧਰ ‘ਤੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 19 ਫਰਵਰੀ 2026-

ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ.ਸ਼ਰਮਾ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਇਸ ਵਿੱਚ ਉਦਯੋਗ ਅਤੇ ਵਪਾਰ ਵਰਗ ਨਾਲ ਸਬੰਧਤ ਹੋਰ ਪਾਰਟੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਹੈ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਐਨ. ਕੇ.ਸ਼ਰਮਾ ਨੇ ਦੱਸਿਆ, ਜਿਹਨਾਂ ਆਗੂਆਂ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਅਸ਼ੋਕ ਮੱਕੜ ਲੁਧਿਆਣਾ, ਜਸਪਾਲ ਸਿੰਘ ਬਿੱਟੂ ਚੱਠਾ ਪਟਿਆਲਾ, ਚਰਨਦੀਪ ਸਿੰਘ ਚੰਨੀ ਲੁਧਿਆਣਾ, ਕੁਲਦੀਪ ਸਿੰਘ ਲੱਕੀ ਨਵਾਂਸ਼ਹਿਰ ਅਤੇ ਦਿਲਾਵਰ ਸਿੰਘ ਬਲਾਚੌਰ ਦੇ ਨਾਮ ਸ਼ਾਮਲ ਹਨ।

ਇਸਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਮੀਤ ਪ੍ਰਧਾਨ ਬਣਾਏ ਗਏ ਆਗੂਆਂ ‘ਚ ਕਰਨ ਕੌੜਾ ਲੁਧਿਆਣਾ, ਗੁਰਕਿਰਪਾਲ ਸਿੰਘ ਸੰਧੂ ਮੋਹਾਲੀ, ਇਕਬਾਲ ਸਿੰਘ ਹੁਸ਼ਿਆਰਪੁਰ ਅਤੇ ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ ਦੇ ਨਾਮ ਸ਼ਾਮਲ ਹਨ।

ਜਦਕਿ ਵਿੰਗ ਦੇ ਜਨਰਲ ਸਕੱਤਰ ਵੱਜੋਂ ਹਰਜੀਤ ਸਿੰਘ ਸੀ.ਏ ਮੋਹਾਲੀ ( ਇਕਨਾਮਿਕਸ), ਗੋਪਾਲ ਸ਼ਰਮਾ ਸਮਾਣਾ, ਅਸ਼ੋਕ ਮਲਹੋਤਰਾ ਲੁਧਿਆਣਾ, ਹਰਜੀਤ ਸਿੰਘ ਪੰਨੂ ਖਰੜ ਅਤੇ ਅਜੈ ਕੁਮਾਰ ਅੰਮ੍ਰਿਤਸਰ ਦੇ ਨਾਮ ਸ਼ਾਮਲ ਹਨ।

ਐਨ.ਕੇ. ਸ਼ਰਮਾ ਨੇ ਦੱਸਿਆ ਕਿ ਰਵਿੰਦਰ ਕੁਮਾਰ ਗਰਗ ਕੋਟਕਪੁਰਾ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਫਰੀਦਕੋਟ ਦਾ ਪ੍ਰਧਾਨ ਬਣਾਇਆ ਗਿਆ ਹੈ।

 

 

ਵੱਡੀ ਖ਼ਬਰ: ਬਲਾਸਟ ਹੋਣ ਕਾਰਨ 13 ਲੋਕਾਂ ਦੀ ਮੌਤ

 

ਵੱਡੀ ਖ਼ਬਰ: ਬਲਾਸਟ ਹੋਣ ਕਾਰਨ 13 ਲੋਕਾਂ ਦੀ ਮੌਤ

Pak, 19 feb 2026- 

ਪਾਕਿਸਤਾਨ ਦੇ ਸਿੰਧ ਸੂਬੇ ਦੀ ਰਾਜਧਾਨੀ ਕਰਾਚੀ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਕਰਾਚੀ ਦੇ ਸੋਲਜਰ ਬਾਜ਼ਾਰ ਖੇਤਰ ਵਿੱਚ ਇੱਕ ਧਮਾਕੇ ਕਾਰਨ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 13 ਲੋਕ ਮਾਰੇ ਗਏ ਅਤੇ 14 ਜ਼ਖਮੀ ਹੋ ਗਏ।

ਜੀਓ ਨਿਊਜ਼ ਦੇ ਅਨੁਸਾਰ, ਇਹ ਧਮਾਕਾ ਗੈਸ ਲੀਕ ਹੋਣ ਤੋਂ ਬਾਅਦ ਨਿਕਲੀ ਚੰਗਿਆੜੀ ਕਾਰਨ ਹੋਇਆ। ਇਹ ਘਟਨਾ ਸੋਲਜਰ ਬਾਜ਼ਾਰ ਦੇ ਗੁਲ ਰਾਣਾ ਕਲੋਨੀ ਖੇਤਰ ਵਿੱਚ ਇੱਕ ਰਿਹਾਇਸ਼ ਵਿੱਚ ਵਾਪਰੀ। ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਰਿਪੋਰਟਾਂ ਅਨੁਸਾਰ, ਮ੍ਰਿਤਕਾਂ ਵਿੱਚੋਂ ਚਾਰ ਬੱਚੇ ਅਤੇ ਤਿੰਨ ਔਰਤਾਂ ਸਨ। ਮੌਕੇ ‘ਤੇ ਮੌਜੂਦ ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਪਹਿਲੀ ਮੰਜ਼ਿਲ ‘ਤੇ ਧਮਾਕਾ ਹੋਇਆ, ਜਿਸ ਕਾਰਨ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਪੁਲਿਸ ਅਤੇ ਬਚਾਅ ਟੀਮਾਂ ਹੁਣ ਖੋਜ ਕਾਰਜ ਚਲਾਉਣ ਲਈ ਸਾਰੇ ਉਪਲਬਧ ਸਰੋਤਾਂ ਦੀ ਵਰਤੋਂ ਕਰ ਰਹੀਆਂ ਹਨ।

ਡਾਨ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਸੀ। ਡਾਨ ਨੇ ਰਿਪੋਰਟ ਦਿੱਤੀ ਕਿ ਜੁਲਾਈ 2025 ਵਿੱਚ, ਕਰਾਚੀ ਦੇ ਲਿਆਰੀ ਖੇਤਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ਵਿੱਚ ਘੱਟੋ-ਘੱਟ 27 ਲੋਕ ਮਾਰੇ ਗਏ ਅਤੇ 10 ਹੋਰ ਜ਼ਖਮੀ ਹੋ ਗਏ।

ਤੁਸੀਂ ਧੁਰੰਧਰ ਵਿੱਚ ਲਿਆਰੀ ਖੇਤਰ ਬਾਰੇ ਸੁਣਿਆ ਹੋਵੇਗਾ…

ਤੁਸੀਂ ਰਣਵੀਰ ਸਿੰਘ ਦੀ ਫਿਲਮ ਧੁਰੰਧਰ ਵਿੱਚ ਲਿਆਰੀ ਖੇਤਰ ਬਾਰੇ ਸੁਣਿਆ ਹੋਵੇਗਾ। ਪੰਜ ਮੰਜ਼ਿਲਾ ਇਮਾਰਤ ਨੂੰ ਪਹਿਲਾਂ ਹੀ ਅਧਿਕਾਰੀਆਂ ਦੁਆਰਾ ਇਸਦੀ ਖਸਤਾ ਹਾਲਤ ਕਾਰਨ ਅਸੁਰੱਖਿਅਤ ਘੋਸ਼ਿਤ ਕੀਤਾ ਜਾ ਚੁੱਕਾ ਹੈ।

ਉਸ ਸਮੇਂ ਇੱਕ ਬਿਆਨ ਵਿੱਚ, ਸਿੰਧ ਬਿਲਡਿੰਗ ਕੰਟਰੋਲ ਅਥਾਰਟੀ ਨੇ ਕਿਹਾ ਕਿ ਕਰਾਚੀ ਵਿੱਚ 588 ਇਮਾਰਤਾਂ ਨੂੰ ਖਤਰਨਾਕ ਘੋਸ਼ਿਤ ਕੀਤਾ ਗਿਆ ਸੀ।

ਇਹ ਧਿਆਨ ਦੇਣ ਯੋਗ ਹੈ ਕਿ ਛੱਤਾਂ ਅਤੇ ਇਮਾਰਤਾਂ ਦੇ ਢਹਿਣ ਦੇ ਮਾਮਲੇ ਪੂਰੇ ਪਾਕਿਸਤਾਨ ਵਿੱਚ ਆਮ ਹਨ, ਮੁੱਖ ਤੌਰ ‘ਤੇ ਮਾੜੇ ਸੁਰੱਖਿਆ ਮਾਪਦੰਡਾਂ ਅਤੇ ਘਟੀਆ ਨਿਰਮਾਣ ਸਮੱਗਰੀ ਦੀ ਵਰਤੋਂ ਕਾਰਨ।