ਸ਼ਨੀਵਾਰ, ਮਾਰਚ 14, 2026
Home Blog Page 46

ਕਿਸਾਨਾਂ ‘ਤੇ ਬੇਤਹਾਸ਼ਾ ਲਾਠੀਚਾਰਜ; ਪਾਵਰਕਾਮ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਘਿਨੌਣੇ ਕਾਰੇ ਦੀ ਨਿਖੇਧੀ

 

ਕਿਸਾਨਾਂ ‘ਤੇ ਬੇਤਹਾਸ਼ਾ ਲਾਠੀਚਾਰਜ; ਪਾਵਰਕਾਮ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਘਿਨੌਣੇ ਕਾਰੇ ਦੀ ਨਿਖੇਧੀ

ਚੰਡੀਗੜ੍ਹ, 18 ਫਰਵਰੀ 2026-

ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ਉੱਪਰ ਪੁਲਿਸ ਜਬਰ ਕਰਨ ਦੀ ਪੰਜਾਬ ਸਰਕਾਰ ਦੀ ਘਿਨਾਉਣੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ।

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ ਨੇ ਸਾਂਝੇ ਤੌਰ ‘ਤੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਅਤੇ ਸਮੂਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ।

ਲੱਗਭੱਗ ਅੱਠ-ਨੌਂ ਮਹੀਨਿਆਂ ਤੋਂ ਜਥੇਬੰਦੀ ਦੇ ਆਗੂਆਂ ‘ਤੇ ਝੂਠੇ ਪਰਚੇ ਦਰਜ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਜਥੇਬੰਦੀ ਲੰਮੇ ਸਮੇਂ ਤੋਂ ਸਰਕਾਰ ਕੋਲੋਂ ਆਗੂਆਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਨੇਕਾਂ ਮੀਟਿੰਗਾਂ ਕੀਤੀਆਂ ਗਈਆਂ, 6 ਫਰਵਰੀ ਨੂੰ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਨੂੰ ਰਿਹਾਅ ਕਰਨ ਲਈ ਦੋ ਦਿਨ ਦਾ ਸਮਾਂ ਲਿਆ ਸੀ, ਪ੍ਰੰਤੂ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ।

ਹੁਣ ਜਦੋਂ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਸਮੇਂ ਅੰਦਰ ਆਗੂਆਂ ਨੂੰ ਰਿਹਾਅ ਨਾ ਕਰਨ ‘ਤੇ ਬਠਿੰਡਾ ਡੀ ਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਤਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਪਿੰਡਾਂ ਨੂੰ ਘੇਰ ਕੇ ਕਿਸਾਨਾਂ ਉੱਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ‘ਤੇ ਤਾਨਾਸ਼ਾਹੀ ਕਾਰਵਾਈ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।

ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਾਰ ਦੇ ਇਸ ਜਾਬਰ ਕਾਰਵਾਈ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ। ਸਮੂਹ ਸੰਘਰਸਸ਼ੀਲ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਜੇਕਰ ਅਸੀਂ ਇਹਨਾਂ ਸਰਕਾਰਾਂ ਤੋਂ ਆਪਣੇ ਹਿੱਤਾਂ ਦੀ ਰਾਖੀ ਕਰਨੀ ਹੈ ਤਾਂ ਸਾਨੂੰ ਸਮੁੱਚੇ ਲੋਕਾਂ ਨੂੰ ਸਾਂਝੇ ਸੰਘਰਸ਼ਾਂ ਦੇ ਤੌਰ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਇੱਕ ਵੱਡੀ ਲਹਿਰ ਖੜੀ ਕਰਨੀ ਚਾਹੀਦੀ ਹੈ।

ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਆਪਣਾ ਤਾਨਾਸ਼ਾਹੀ ਰਵਈਆ ਛੱਡ ਕੇ ਜਥੇਬੰਦੀ ਨੂੰ ਮੀਟਿੰਗ ਦੇ ਕੇ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਕੀਤਾ ਜਾਵੇ।

 

ਕਿਸਾਨਾਂ ‘ਤੇ ਜ਼ੁਲਮ ਕਰਕੇ ਆਮ ਆਦਮੀ ਪਾਰਟੀ ਆਪਣੇ ਜੜ੍ਹੀਂ ਤੇਲ ਦੇਣ ਲੱਗੀ- ਮਨਜੀਤ ਧਨੇਰ

 

ਕਿਸਾਨਾਂ ‘ਤੇ ਜ਼ੁਲਮ ਕਰਕੇ ਆਮ ਆਦਮੀ ਪਾਰਟੀ ਆਪਣੇ ਜੜ੍ਹੀਂ ਤੇਲ ਦੇਣ ਲੱਗੀ – ਮਨਜੀਤ ਧਨੇਰ

ਕਿਸਾਨਾਂ ਤੇ ਕੀਤੇ ਜ਼ੁਲਮ ਦਾ ਜਵਾਬ ਲੋਕ ਤਾਕਤ ਦੇ ਬਲਬੂਤੇ ਦਿੱਤਾ ਜਾਵੇਗਾ – ਹਰਨੇਕ ਮਹਿਮਾ

ਪੰਜਾਬ ਦੇ ਲੋਕਾਂ ਨੂੰ ਵੰਗਾਰਨਾ, ਸਰਕਾਰ ਦੇ ਮਾੜੇ ਦਿਨਾਂ ਦੀ ਨਿਸ਼ਾਨੀ – ਗੁਰਦੀਪ ਰਾਮਪੁਰਾ

ਚੰਡੀਗੜ੍ਹ 18 ਫਰਵਰੀ 2026- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਅੱਜ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਤੇ ਕੀਤੇ ਜ਼ੁਲਮ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬੁਖਲਾਹਟ ਦੀ ਨਿਸ਼ਾਨੀ ਹੈ।

ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਪੰਜਾਬ ਸਰਕਾਰ ਨੇ ਕਿਸਾਨਾਂ ਤੇ ਜ਼ੁਲਮ ਕੀਤਾ ਹੈ ਉਸ ਨੇ ਮੁਗਲਾਂ ਅਤੇ ਅੰਗਰੇਜ਼ਾਂ ਨੂੰ ਵੀ ਮਾਤ ਪਾ ਦਿੱਤਾ ਹੈ।

ਜਿਸ ਤਰ੍ਹਾਂ ਅੱਜ ਜਿਉਂਦ ਪਿੰਡ ਤੇ ਹਮਲਾ ਕਰਕੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ ਅਤੇ ਪੁਲਿਸ ਦੇ ਆਹਲਾ ਅਧਿਕਾਰੀ ਉਥੇ ਖੁਦ ਆਪ ਮੌਜੂਦ ਹਨ ਇਸ ਤਰਾਂ ਪੈਪਸੂ ਮੁਜ਼ਾਰਾ ਲਹਿਰ ਵੇਲੇ ਮਾਨਸਾ ਜ਼ਿਲੇ ਦੇ ਪਿੰਡ ਕਿਸ਼ਨਗੜ੍ਹ ਤੇ ਫੌਜ ਨੇ ਹਮਲਾ ਕੀਤਾ ਸੀ।

ਜਿਉਂਦ ਪਿੰਡ ਵਿੱਚ ਲੋਕਾਂ ਦੇ ਘਰਾਂ ਦੀਆਂ ਛੱਤਾਂ ਉੱਤੇ ਚੜ੍ਹ ਕੇ ਘਰਾਂ ਅੰਦਰ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ ਅਤੇ ਇੱਕ ਨੌਜਵਾਨ ਦਾ ਹੱਥ ਵੀ ਪਾਟ ਗਿਆ ਹੈ। ਇਸ ਤੋਂ ਇਲਾਵਾ ਫਤਹਿਗੜ੍ਹ ਛੰਨਾਂ, ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ , ਰਾਮਪੁਰਾ ਅਤੇ ਹੋਰ ਅਨੇਕਾਂ ਥਾਵਾਂ ਤੇ ਲਾਠੀਚਾਰਜ ਕੀਤਾ ਗਿਆ ਹੈ।

ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਸਮੁੱਚੀ ਕਿਸਾਨ ਲਹਿਰ ਇਸ ਜ਼ੁਲਮ ਦਾ ਲੋਕ ਤਾਕਤ ਦੇ ਆਸਰੇ ਤੇ ਸਖ਼ਤ ਜਵਾਬ ਦੇਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੀਰ ਮੰਨੂ ਦੇ ਜ਼ੁਲਮ ਦੇਖੇ ਹਨ ਅਤੇ ਅੰਗਰੇਜ਼ਾਂ ਦੀਆਂ ਗੋਲੀਆਂ ਖਾਧੀਆਂ ਸਨ, ਇਸ ਦੇ ਬਾਵਜੂਦ ਲੋਕਾਂ ਦੀ ਲਹਿਰ ਨੂੰ ਦਬਾਇਆ ਨਹੀਂ ਜਾ ਸਕਿਆ ਸੀ।

ਸੂਬਾ ਕਮੇਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਨਸ਼ਿਆਂ ਦੇ ਖਿਲਾਫ ਅਖੌਤੀ ਰੈਲੀ ਕਰਨ ਲਈ ਸਰਕਾਰੀ ਬੱਸਾਂ ਲੈ ਕੇ ਜਾਂਦੀ ਹੈ, ਸਰਕਾਰੀ ਮੁਲਾਜ਼ਮਾਂ ਅਤੇ ਪਟਵਾਰੀਆਂ ਦੀਆਂ ਡਿਊਟੀਆਂ ਲਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਪੈਸੇ ਦੇ ਸਿਰ ਤੇ ਇਕੱਠ ਕਰਕੇ ਗੱਪ ਛੜੱਪ ਮਾਰਨ ਦੀ ਪੂਰੀ ਖੁੱਲ੍ਹ ਹੈ।

ਪਰੰਤੂ ਜੇਕਰ ਲੋਕ ਆਪਣੇ ਹੱਕਾਂ ਲਈ ਕਿਤੇ ਇਕੱਠੇ ਹੋਣਾ ਚਾਹੁੰਦੇ ਹਨ ਤਾਂ ਉਹਨਾਂ ਤੇ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਂਦੇ ਹਨ। ਇਹ ਸਰਕਾਰ ਦੇ ਮਾੜੇ ਦਿਨਾਂ ਦੀ ਨਿਸ਼ਾਨੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੂਰੀ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਘੋਲ ਦਾ ਸਮਰਥਨ ਕਰਦੀ ਹੈ। ਉਹਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਜ਼ੁਲਮ ਬੰਦ ਕੀਤਾ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਗਰਾਹਾਂ ਜਥੇਬੰਦੀ ਦਾ ਪੂਰਾ ਸਾਥ ਦਿੱਤਾ ਜਾਵੇਗਾ।

 

ਕਿਸਾਨਾਂ ‘ਤੇ ਪੁਲਿਸੀਆ ਜਬਰ! ਜਮਹੂਰੀ ਫਰੰਟ ਨੇ ਭਗਵੰਤ ਮਾਨ ਸਰਕਾਰ ਨੂੰ ਤਾਨਾਸ਼ਾਹੀ ਵਤੀਰਾ ਤਿਆਗਣ ਦੀ ਦਿੱਤੀ ਚੇਤਾਵਨੀ

 

ਕਿਸਾਨ-ਮਜ਼ਦੂਰ ਸੰਘਰਸ਼ਾਂ ਨੂੰ ਜਬਰ ਨਾਲ ਦਬਾਉਣਾ ਬੰਦ ਕਰੇ ਪੰਜਾਬ ਸਰਕਾਰ – ਜਮਹੂਰੀ ਫਰੰਟ

ਚੰਡੀਗੜ੍ਹ, 18 ਫਰਵਰੀ 2026-  ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ.ਕੇ.ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਚੰਡੀਗੜ੍ਹ ਨੇ ਬੀਕੇਯੂ ਉਗਰਾਹਾਂ ਦੇ ਬਠਿੰਡਾ ਪ੍ਰੋਟੈਸਟ ਨੂੰ ਨਾਕਾਮ ਬਣਾਉਣ ਲਈ ਪੁਲਿਸ ਵੱਲੋਂ ਆਗੂਆਂ ਦੇ ਘਰੀਂ ਛਾਪੇਮਾਰੀ ਕਰਨ, ਜਿਉਂਦ ਪਿੰਡ ਵਿਚ ਪੁਰਅਮਨ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਵਰਸਾਉਣ, ਬੇਕਿਰਕੀ ਨਾਲ ਤਸ਼ੱਦਦ ਕਰਨ ਅਤੇ ਇਕ ਕਿਸਾਨ ਦੇ ਹੱਥ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਫਰੰਟ ਦੇ ਆਗੂਆਂ ਨੇ ਕਿਹਾ ਕਿ ਸੱਤਾ ਦੇ ਇਸ਼ਾਰੇ ‘ਤੇ ਜੇਲ੍ਹੀਂ ਡੱਕੇ ਕਿਸਾਨਾਂ ਦੀ ਰਿਹਾਈ ਲਈ ਸੰਘਰਸ਼ ਨੂੰ ਦਬਾਉਣ ਲਈ ਨਹਾਇਤ ਜਾਬਰ ਵਤੀਰਾ ‘ਆਪ ਸਰਕਾਰ’ ਦੀ ਲੋਕ-ਵਿਰੋਧੀ ਖ਼ਸਲਤ ਦਾ ਮੂੰਹ ਬੋਲਦਾ ਸਬੂਤ ਹੈ।

ਬਠਿੰਡਾ ਜਾ ਕੇ ਪੁਰਅਮਨ ਧਰਨਾ ਲਾਉਣ ਦੇ ਐਕਸ਼ਨ ਨੂੰ ਨਾਕਾਮ ਬਣਾਉਣ ਲਈ ਕਿਸਾਨਾਂ ਨੂੰ ਪਿੰਡਾਂ ਵਿੱਚੋਂ ਬਾਹਰ ਨਾ ਜਾਣ ਦੇਣ, ਕਿਸਾਨਾਂ ਨਾਲ ਦੁਸ਼ਮਣ ਦੀ ਤਰ੍ਹਾਂ ਪੇਸ਼ ਆਉਣ ਅਤੇ ਸਰਕਾਰੀ ਦਹਿਸ਼ਤ ਪਾਉਣ ਲਈ ਲਾਈਆਂ ਜਾ ਰਹੀਆਂ ਤਾਨਸ਼ਾਹ ਰੋਕਾਂ ਸੰਘਰਸ਼ ਦੇ ਜਮਹੂਰੀ ਹੱਕ ਉੱਪਰ ਬੇਹੱਦ ਖ਼ਤਰਨਾਕ ਹਮਲਾ ਹੈ ਜਿਸਦਾ ਸਮੂਹ ਲੋਕਪੱਖੀ ਜਮਹੂਰੀ ਤਾਕਤਾਂ ਨੂੰ ਗੰਭੀਰ ਨੋਟਿਸ ਲੈਣ ਅਤੇ ਬੁਨਿਆਦੀ ਜਮਹੂਰੀ ਹੱਕ ਦੀ ਰਾਖੀ ਲਈ ਇਸ ਜਬਰ ਵਿਰੁੱਧ ਵਿਆਪਕ ਜਮਹੂਰੀ ਸੰਘਰਸ਼ ਉਸਾਰਨ ਦੀ ਲੋੜ ਹੈ।

ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤਾਨਾਸ਼ਾਹ ਵਤੀਰਾ ਤਿਆਗਕੇ ਗੱਲਬਾਤ ਦਾ ਰਾਹ ਅਖ਼ਤਿਆਰ ਕਰੇ, ਗਿ੍ਰਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਤੇ ਕਿਸਾਨ-ਮਜ਼ਦੂਰ ਅਤੇ ਹੋਰ ਸੰਘਰਸ਼ਾਂ ਨੂੰ ਦਬਾਉਣ ਲਈ ਜਬਰ ਢਾਹੁਣਾ ਬੰਦ ਕਰੇ।

 

ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਅਤੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

 

ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਅਤੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab Network

ਚੰਡੀਗੜ੍ਹ, 18 ਫਰਵਰੀ 2026- ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਮੌਜੂਦਾ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਗੋਲੀਆਂ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ ਗਿਆ।

ਮ੍ਰਿਤਕ ਸਰਪੰਚ ਦੀ ਪਛਾਣ ਹਰਬਰਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਜਿੱਥੇ AAP ਆਗੂ ਅਤੇ ਸਰਪੰਚ ਹਰਬਰਿੰਦਰ ਸਿੰਘ ਆਪਣੇ ਕਰੀਬੀਆਂ ਦੇ ਨਾਲ ਬੈਠਾ ਹੀ ਸੀ ਕਿ ਇਸੇ ਦੌਰਾਨ 2-3 ਹਮਲਾਵਰ ਪੈਲੇਸ ਵਿੱਚ ਆਏ।

ਵੇਖਦੇ ਹੀ ਵੇਖਦੇ ਹਮਲਾਵਰਾਂ ਨੇ ਹਰਬਰਿੰਦਰ ਸਿੰਘ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਦੇ ਕਾਰਨ ਸਰਪੰਚ ‘ਤੇ ਆਪ ਆਗੂ ਹਰਬਰਿੰਦਰ ਸਿੰਘ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਨਾਲ ਬੈਠਾ ਸਰਪੰਚ ਦੇ ਚਾਚੇ ਦਾ ਭਰਾ ਜਰਮਨਜੀਤ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਦੇ ਵੱਲੋਂ ਇਸ ਵਾਰਦਾਤ ਵਿੱਚ ਏਕੇ 47 ਦੀ ਵਰਤੋਂ ਵੀ ਕੀਤੀ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋ ਸਕਦੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ, ਜਿਨ੍ਹਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

 

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Punjab Network

ਚੰਡੀਗੜ੍ਹ 18 ਫਰਵਰੀ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ।

ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

Punjab News: ਮੋਦੀ-ਭਗਵੰਤ ਸਰਕਾਰ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ

 

ਮੋਦੀ-ਭਗਵੰਤ ਸਰਕਾਰ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ

22 ਫਰਵਰੀ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜਿਲ੍ਹਾ ਮੀਟਿੰਗ ਹੋਈ

ਇਸਤਰੀ ਵਿੰਗ ਦੇ ਬਲਾਕ ਬਾਘਾਪੁਰਾਣਾ ਦੇ ਪਰਮਜੀਤ ਕੌਰ ਮਾਹਲਾ ਕਲਾਂ ਪ੍ਰਧਾਨ ਅਤੇ ਮਨਜੀਤ ਕੌਰ ਨੱਥੂਵਾਲਾ ਸਕੱਤਰ ਬਣੇ

Punjab Network

ਬਾਘਾਪੁਰਾਣਾ 18 ਫਰਵਰੀ 2026- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਭੇਖਾਂ ਦੀ ਅਗਵਾਈ ਵਿੱਚ ਪਿੰਡ ਮਾਹਲਾ ਕਲਾਂ ਵਿੱਚ ਹੋਈ। ਜਿਸ ਵਿੱਚ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾਂ ਵੀ ਸ਼ਾਮਲ ਹੋਏ।

ਮੀਟਿੰਗ ਵਿੱਚ 22 ਫਰਵਰੀ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਮੋਗਾ ਵਿਖੇ ਬੀਜੇਪੀ ਅਤੇ ਆਮ ਆਦਮੀ ਪਾਰਟੀ ਖਿਲਾਫ਼ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੈਸ ਸਕੱਤਰ ਤਜਿੰਦਰ ਸਿੰਘ ਭੇਖਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਲਿਆ ਕੇ ਲੋਕਾਂ ਤੋਂ ਬਿਜਲੀ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ।

ਇਸੇ ਤਰ੍ਹਾਂ ਬੀਜ ਬਿੱਲ ਅਤੇ ਅਮਰੀਕਾ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਕੇ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਮੰਗਾਂ ਉੱਤੇ ਸੂਬੇ ਦੇ ਕਿਸਾਨਾਂ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰੇ ਅਤੇ ਵਿਧਾਨ ਸਭਾ ਵਿੱਚ ਇਹਨਾਂ ਬਿੱਲਾਂ ਅਤੇ ਸਮਝੌਤਿਆਂ ਖਿਲਾਫ ਮਤਾ ਲੈਕੇ ਆਵੇ।

ਜਥੇਬੰਦੀ ਦੇ ਇਸਤਰੀ ਵਿੰਗ ਦੀ ਚੋਣ ਕਰਦਿਆਂ ਪਰਮਜੀਤ ਕੌਰ ਮਾਹਲਾ ਕਲਾਂ ਨੂੰ ਪ੍ਰਧਾਨ, ਮਨਜੀਤ ਕੌਰ ਨੱਥੂਵਾਲਾ ਨੂੰ ਸਕੱਤਰ, ਪੂਨਮ ਰਾਣੀ ਮਾਹਲਾ ਕਲਾਂ ਨੂੰ ਮੀਤ ਪ੍ਰਧਾਨ ਅਤੇ ਪਰਮਜੀਤ ਕੌਰ ਮਾਹਲਾ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ।

ਇਸ ਮੌਕੇ ਮਹਿੰਦਰ ਸਿੰਘ ਮਾਹਲਾਖੁਰਦ, ਗੁਰਦੀਪ ਸਿੰਘ ਮਾਹਲਾ ਕਲਾਂ, ਗੁਰਤੇਜ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ, ਅਜਮੇਰ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ ਮਾਹਲਾ, ਸੁਖਮਿੰਦਰ ਸਿੰਘ ਭੇਖਾ, ਗੁਰਮੀਤ ਸਿੰਘ ਭੇਖਾ, ਜਗਤਾਰ ਸਿੰਘ, ਬਲਵਿੰਦਰ ਸਿੰਘ, ਛਿੰਦਰ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਕੌਰ, ਜਸਪ੍ਰੀਤ ਕੌਰ, ਹਰਜਿੰਦਰ ਕੌਰ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ।

 

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ! ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ

 

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ

Punjab Network

ਜਲੰਧਰ, 18 ਫਰਵਰੀ 2026- ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇੱਕ ਮਹੱਤਵਪੂਰਨ ਭਵਿੱਖਬਾਣੀ ਜਾਰੀ ਕੀਤੀ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਸੰਭਵ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਕਾਰਨ ਹੈ, ਜੋ ਇਸ ਸਮੇਂ ਪਾਕਿਸਤਾਨ ਅਤੇ ਪੰਜਾਬ ਖੇਤਰ ਵਿੱਚ ਸਰਗਰਮ ਹੈ।

ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ

ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਤੂਫਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ, 19, 20, 21 ਅਤੇ 22 ਫਰਵਰੀ ਨੂੰ ਮੌਸਮ ਖੁਸ਼ਕ ਰਹੇਗਾ, ਅਤੇ ਵਿਭਾਗ ਵੱਲੋਂ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 23 ਫਰਵਰੀ ਨੂੰ ਵੀ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਦੱਸਣਾ ਬਣਦਾ ਹੈ ਕਿ ਇਸ ਵੇਲੇ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ। ਮਾਨਸਾ ਵਿੱਚ ਸਭ ਤੋਂ ਵੱਧ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਤਾਪਮਾਨ ਫਿਰ ਘਟੇਗਾ।

ਇਸ ਦੌਰਾਨ, ਚੰਡੀਗੜ੍ਹ ਦੇ ਸੈਕਟਰ 48 ਵਿੱਚ ਹਲਕੀ ਬੂੰਦਾ-ਬਾਂਦੀ ਨੇ ਮੌਸਮ ਨੂੰ ਠੰਢਾ ਕਰ ਦਿੱਤਾ ਹੈ। ਲੁਧਿਆਣਾ ਅਤੇ ਮੋਹਾਲੀ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। 19 ਫਰਵਰੀ ਤੋਂ 23 ਫਰਵਰੀ ਤੱਕ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਉਮੀਦ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ, ਝੜਪ ਦੌਰਾਨ ਕਈ ਕਿਸਾਨ ਜ਼ਖਮੀ

 

ਵੱਡੀ ਖ਼ਬਰ: ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ, ਝੜਪ ਦੌਰਾਨ ਕਈ ਕਿਸਾਨ ਜ਼ਖਮੀ

Punjab Network

ਬਠਿੰਡਾ, 18 ਫਰਵਰੀ 2026- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੱਦੇ ‘ਤੇ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਭਿਆਨਕ ਝੜਪ ਹੋ ਗਈ। ਜਿਉਂਦ ਪਿੰਡ ਨੇੜੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਐਸਐਸਪੀ ਅਨੁਸਾਰ, ਪੁਲਿਸ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਹਾਈਵੇਅ ‘ਤੇ ਧਰਨਾ, ਟ੍ਰੈਫਿਕ ਡਾਇਵਰਸ਼ਨ

ਇਸ ਕਾਰਵਾਈ ਦੇ ਵਿਰੋਧ ਵਿੱਚ, ਕਿਸਾਨਾਂ ਨੇ ਰਾਮਪੁਰਾ ਫੂਲ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਦਿੱਤਾ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪੁਲਿਸ ਨੇ ਆਵਾਜਾਈ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਮੋੜ ਦਿੱਤਾ ਹੈ।

ਰਿਪੋਰਟਾਂ ਅਨੁਸਾਰ, ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪਾਂ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਪਟਿਆਲਾ ਦੇ ਸਮਾਣਾ ਪਿੰਡ ਅਤੇ ਸੰਗਰੂਰ ਦੇ ਸ਼ੇਰ ਪਿੰਡ ਵਿੱਚ ਵੀ ਹੋਈਆਂ, ਜਿਸ ਤੋਂ ਬਾਅਦ ਕਈ ਹੋਰ ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਕਿਸਾਨ ਅੰਦੋਲਨ ਦੀ ਮੁੱਖ ਮੰਗ ਉਨ੍ਹਾਂ ਦੇ ਦੋ ਸਾਥੀਆਂ, ਬਲਦੇਵ ਸਿੰਘ (ਪਿੰਡ ਚਾਓਕੇ) ਅਤੇ ਸ਼ਗਨਦੀਪ ਸਿੰਘ (ਪਿੰਡ ਜੀਉਂਦ) ਦੀ ਤੁਰੰਤ ਰਿਹਾਈ ਹੈ, ਜੋ ਪਿਛਲੇ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੌਰਾਨ, ਪੁਲਿਸ ਪ੍ਰਸ਼ਾਸਨ ਨੇ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਇਲਾਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

 

ਪੰਜਾਬ ‘ਚ ਕਿਸਾਨ ਮਜ਼ਦੂਰ ਮੋਰਚਾ ਦਾ ਵੱਡਾ ਐਲਾਨ, 21 ਫ਼ਰਵਰੀ ਨੂੰ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

 

ਪੰਜਾਬ ‘ਚ ਕਿਸਾਨ ਮਜ਼ਦੂਰ ਮੋਰਚਾ ਦਾ ਵੱਡਾ ਐਲਾਨ, 21 ਫ਼ਰਵਰੀ ਨੂੰ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

Punjab Network

ਚੰਡੀਗੜ੍ਹ, 18 ਫਰਵਰੀ 2026- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਲੰਘੀ ਦੇਰ ਰਾਤ ਦੌਰਾਨ ਹੋਈ, ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਸ਼ਾਮਲ ਹੋਏ।

ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨਾਲ ਲਿਖਤੀ ਪ੍ਰੈੱਸ ਨੋਟ ਰਾਹੀਂ ਸਾਂਝੀ ਕਰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ 21 ਫ਼ਰਵਰੀ ਨੂੰ ਫਿਰੋਜ਼ਪੁਰ ਦੀ ਛਾਉਣੀ ਦਾਣਾ ਮੰਡੀ ਵਿਖੇ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਦਿੱਲੀ ਅੰਦੋਲਨ -1 ਤੇ ਸ਼ੰਬੂ, ਖਨੌਰੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ।

ਸਾਰੇ ਆਗੂਆਂ ਨੂੰ ਵੱਖ ਵੱਖ ਕੰਮਾਂ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੀਬੀਆਂ, ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।

ਇਸ ਮੌਕੇ ਕਿਸਾਨਾਂ ਵਲੋਂ ਭਾਰਤ-ਅਮਰੀਕਾ ਦੇ ਕੀਤੇ ਜਾ ਰਹੇ ਲੋਕ ਮਾਰੂ ਸਮਝੌਤੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਅਤੇ ਖੇਤੀ ਸੈਕਟਰ ਤੇ ਦੇਸ਼ ਦੀ ਆਤਮਨਿਰਭਰਤਾ ਦੀ ਹੋਂਦ ਲਈ ਵੱਡਾ ਖ਼ਤਰਾ ਦੱਸਿਆ ਗਿਆ।

ਕਿਸਾਨ ਆਗੂਆਂ ਵਲੋਂ ਸਾਰੇ ਹੀ ਜ਼ਿਲੇ ਦੀ ਪ੍ਰੈੱਸ ਨੂੰ ਸ਼ਹੀਦਾਂ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ। ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜੀ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਮੰਗਲ ਸਿੰਘ ਸਵਾਈਕੇ, ਗੁਰਦਿਆਲ ਸਿੰਘ ਟਿੱਬੀ ਆਦਿ ਆਗੂ ਹਾਜ਼ਰ ਸਨ।

 

Income Tax Update: ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ; ਬਦਲਣ ਜਾ ਰਿਹੈ ਇਹ ਫਾਰਮ

 

Income Tax Update: ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ; ਬਦਲਣ ਜਾ ਰਿਹੈ ਇਹ ਫਾਰਮ

Punjab Network

New Delhi, 18 Feb 2026- ਜੇਕਰ ਤੁਸੀਂ ਤਨਖਾਹਦਾਰ ਕਰਮਚਾਰੀ ਹੋ, ਤਾਂ ਤੁਸੀਂ ਸ਼ਾਇਦ ਹਰ ਸਾਲ ਜੂਨ-ਜੁਲਾਈ ਵਿੱਚ ਫਾਰਮ 16 ਦੀ ਬੇਸਬਰੀ ਨਾਲ ਉਡੀਕ ਕਰਦੇ ਹੋਵੋਗੇ। ਪਰ ਹੁਣ ਤੁਹਾਨੂੰ ਆਪਣੀ ਸ਼ਬਦਾਵਲੀ ਬਦਲਣੀ ਪਵੇਗੀ।

ਭਾਰਤ ਸਰਕਾਰ ਦੇ ਪ੍ਰਸਤਾਵਿਤ ਆਮਦਨ ਕਰ ਨਿਯਮ 2026 ਦੇ ਅਨੁਸਾਰ, 1 ਅਪ੍ਰੈਲ, 2026 ਤੋਂ, ਬਹੁਤ ਸਾਰੇ ਪੁਰਾਣੇ ਟੈਕਸ ਫਾਰਮ ਇਤਿਹਾਸ ਬਣ ਜਾਣਗੇ ਅਤੇ ਨਵੇਂ ਨੰਬਰਾਂ ਵਾਲੇ ਫਾਰਮਾਂ ਦੁਆਰਾ ਬਦਲ ਦਿੱਤੇ ਜਾਣਗੇ।

ਕੀ ਫਾਰਮ 16 ਸੱਚਮੁੱਚ ਖਤਮ ਹੋ ਰਿਹਾ ਹੈ?

ਨਹੀਂ, ਫਾਰਮ ਖਤਮ ਨਹੀਂ ਹੋ ਰਿਹਾ ਹੈ; ਸਗੋਂ, ਇਸਦਾ ਨਾਮ ਅਤੇ ਨੰਬਰ (ਮੁੜ-ਨੰਬਰਿੰਗ) ਬਦਲਿਆ ਜਾ ਰਿਹਾ ਹੈ। ਮੌਜੂਦਾ ਫਾਰਮ 16 ਨੂੰ ਹੁਣ ਫਾਰਮ 130 ਕਿਹਾ ਜਾਵੇਗਾ। ਫੰਕਸ਼ਨ (ਟੀਡੀਐਸ ਸਰਟੀਫਿਕੇਟ ਜਾਰੀ ਕਰਨਾ) ਉਹੀ ਰਹਿੰਦਾ ਹੈ, ਇਸਨੂੰ ਨਵੇਂ ਕਾਨੂੰਨ ਦੇ ਤਹਿਤ ਇੱਕ ਨਵਾਂ ਟੈਗ ਦਿੱਤਾ ਗਿਆ ਹੈ।

ਫਾਰਮ ਦੇ ਨਾਮਾਂ ਵਿੱਚ ਬਹੁਤ ਸਾਰੀਆਂ ਹੋਰ ਤਬਦੀਲੀਆਂ

ਸਿਰਫ ਫਾਰਮ 16 ਹੀ ਨਹੀਂ, ਤੁਹਾਡੀ ਆਮਦਨ ਟੈਕਸ ਰਿਟਰਨ ਨਾਲ ਸਬੰਧਤ ਕਈ ਹੋਰ ਫਾਰਮਾਂ ਦੇ ਨਾਮ ਵੀ ਬਦਲ ਰਹੇ ਹਨ।

ਨਵੇਂ ਕਾਨੂੰਨ ਦੇ ਤਹਿਤ ਹੋਰ ਰਾਹਤਾਂ ਅਤੇ ਬਦਲਾਅ (ਡਰਾਫਟ ਨਿਯਮ 2026)

ਨਵਾਂ ਕਾਨੂੰਨ ਨਾਮ ਬਦਲਣ ਤੱਕ ਸੀਮਿਤ ਨਹੀਂ ਹੈ; ਇਹ ਕਈ ਵਿਹਾਰਕ ਬਦਲਾਅ ਵੀ ਪ੍ਰਸਤਾਵਿਤ ਕਰਦਾ ਹੈ:

HRA ਵਿੱਚ ਵੱਡੀ ਰਾਹਤ: ਪੁਣੇ, ਬੰਗਲੁਰੂ, ਅਹਿਮਦਾਬਾਦ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਨੂੰ ਹੁਣ 50% HRA ਛੋਟ ਸ਼੍ਰੇਣੀ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਹੈ। ਪਹਿਲਾਂ, ਸਿਰਫ਼ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਹੀ ਯੋਗ ਸਨ।

ਬੱਚਿਆਂ ਦੀ ਸਿੱਖਿਆ: ਸਿੱਖਿਆ ਭੱਤੇ ਦੀ ਸੀਮਾ ₹100 ਤੋਂ ਵਧਾ ਕੇ ₹3,000 ਪ੍ਰਤੀ ਮਹੀਨਾ ਕਰਨ ਦਾ ਪ੍ਰਸਤਾਵ ਹੈ।

ਘਟੀ ਹੋਈ ਜਟਿਲਤਾ: ਨਵੇਂ ਕਾਨੂੰਨ ਦਾ ਉਦੇਸ਼ ਨਿਯਮਾਂ ਦੀ ਗਿਣਤੀ 511 ਤੋਂ ਘਟਾ ਕੇ 333 ਕਰਨਾ ਹੈ, ਜਿਸ ਨਾਲ ਆਮ ਵਿਅਕਤੀ ਲਈ ਟੈਕਸ ਫਾਈਲਿੰਗ ਆਸਾਨ ਹੋ ਜਾਂਦੀ ਹੈ।

ਪਰਿਵਰਤਨ ਦੀ ਮਿਆਦ: ਸਰਕਾਰ ਉਲਝਣ ਤੋਂ ਬਚਣ ਲਈ ਪੁਰਾਣੇ ਅਤੇ ਨਵੇਂ ਫਾਰਮ ਨੰਬਰਾਂ ਨੂੰ ਸਮੇਂ ਸਮੇਂ ਲਈ ਇੱਕੋ ਸਮੇਂ ਚੱਲਣ ਦੀ ਆਗਿਆ ਦੇ ਸਕਦੀ ਹੈ।

ਟੈਕਸਦਾਤਾਵਾਂ ਨੂੰ ਹੁਣ ਕੀ ਕਰਨਾ ਚਾਹੀਦਾ ਹੈ?

ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਤੁਹਾਡੇ ਪੁਰਾਣੇ ਫਾਰਮ ਅਜੇ ਵੀ 31 ਮਾਰਚ, 2026 ਤੱਕ ਵੈਧ ਰਹਿਣਗੇ। ਇਹ ਬਦਲਾਅ ਮੁਲਾਂਕਣ ਸਾਲ 2026-27 ਲਈ ਲਾਗੂ ਹੋਣਗੇ। ਬਸ ਇਹ ਯਾਦ ਰੱਖੋ ਕਿ ਅਗਲੇ ਸਾਲ ਤੋਂ, ਜਦੋਂ ਤੁਸੀਂ ਆਪਣੇ ਮਾਲਕ ਤੋਂ TDS ਸਰਟੀਫਿਕੇਟ ਮੰਗਦੇ ਹੋ, ਤਾਂ ਉਹ ਫਾਰਮ 16 ਦੀ ਬਜਾਏ ਫਾਰਮ 130 ਮੰਗ ਸਕਦੇ ਹਨ।