ਸ਼ਨੀਵਾਰ, ਮਾਰਚ 14, 2026
Home Blog Page 51

ਵੱਡੀ ਖ਼ਬਰ: ਅਮਰੀਕਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 16 ਫਰਵਰੀ 2026 –

ਅਮਰੀਕਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਰਿਪੋਰਟਾਂ ਅਨੁਸਾਰ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਤ ਪੋਖਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਉਰਫ਼ ਜੇਪੀ (33-34) ਲਗਭਗ ਅੱਠ ਸਾਲ ਪਹਿਲਾਂ ਇੱਕ ਬਿਹਤਰ ਭਵਿੱਖ ਦੀ ਉਮੀਦ ਨਾਲ ਅਮਰੀਕਾ ਚਲਾ ਗਿਆ ਸੀ। ਉਸਨੇ ਉੱਥੇ ਸਖ਼ਤ ਮਿਹਨਤ ਕੀਤੀ, ਆਪਣਾ ਕਾਰੋਬਾਰ ਸਥਾਪਿਤ ਕੀਤਾ, ਅਤੇ ਆਪਣੀ ਨਿੱਜੀ ਕਾਰ ਦੀ ਵਰਤੋਂ ਕਰਕੇ ਟੈਕਸੀ ਸਰਵਿਸ ਵੀ ਚਲਾਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 7 ਫਰਵਰੀ ਨੂੰ ਗੁਰਪ੍ਰੀਤ ਸਿੰਘ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ‘ਤੇ ਛੱਡ ਰਿਹਾ ਸੀ ਤਾਂ ਗੱਡੀ ਚਲਾਉਂਦੇ ਸਮੇਂ ਉਸਨੂੰ ਅਚਾਨਕ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਕਾਰ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ।

ਹਾਦਸਾ ਇੰਨਾ ਗੰਭੀਰ ਸੀ ਕਿ ਗੁਰਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਦੀ ਰੀੜ੍ਹ ਦੀ ਹੱਡੀ ਨੂੰ ਨੁਕਸਾਨ ਪਹੁੰਚਿਆ।

ਗੁਰਪ੍ਰੀਤ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਹਾਲਤ ਵਿੱਚ ਸੁਧਾਰ ਹੋਇਆ, ਅਤੇ ਉਸਦੇ ਕੁਝ ਦਿਨਾਂ ਵਿੱਚ ਘਰ ਵਾਪਸ ਆਉਣ ਦੀ ਉਮੀਦ ਸੀ। ਬਦਕਿਸਮਤੀ ਨਾਲ, ਇਲਾਜ ਦੌਰਾਨ, ਉਸਨੂੰ ਇੱਕ ਹੋਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਦੀ ਪਤਨੀ ਅਤੇ ਦੋ ਛੋਟੀਆਂ ਧੀਆਂ ਵੀ ਉਸਦੇ ਨਾਲ ਅਮਰੀਕਾ ਵਿੱਚ ਰਹਿੰਦੀਆਂ ਸਨ। ਉਸਦੀ ਭੈਣ ਅਤੇ ਸਹੁਰੇ ਵੀ ਉੱਥੇ ਮੌਜੂਦ ਹਨ।

ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਪ੍ਰੀਤ ਸਿੰਘ ਇੱਕ ਮਿਹਨਤੀ, ਦੋਸਤਾਨਾ ਅਤੇ ਹੋਨਹਾਰ ਨੌਜਵਾਨ ਸੀ ਜਿਸਨੇ ਆਪਣੇ ਦਮ ‘ਤੇ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕੀਤੀ ਸੀ।

ਇਸ ਦੁਖਦਾਈ ਘਟਨਾ ਤੋਂ ਬਾਅਦ, ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਲਈ ਦੇਸ਼ ਦੇ ਅੰਦਰ ਬਿਹਤਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ। ਉਨ੍ਹਾਂ ਨੇ ਅਮਰੀਕਾ ਵਿੱਚ ਪਹਿਲਾਂ ਹੀ ਰਹਿ ਰਹੇ ਅਤੇ ਉੱਥੇ ਜਾਣ ਲਈ ਆਪਣੀ ਜਾਇਦਾਦ ਵੇਚ ਚੁੱਕੇ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਮਰੀਕੀ ਸਰਕਾਰ ਨਾਲ ਵਿਚਾਰ-ਵਟਾਂਦਰੇ ਦੀ ਵੀ ਅਪੀਲ ਕੀਤੀ।

ਗੁਰਪ੍ਰੀਤ ਸਿੰਘ ਦੀ ਬੇਵਕਤੀ ਮੌਤ ਨੇ ਪਿੰਡ, ਇਲਾਕੇ ਅਤੇ ਪੂਰੇ ਪਰਿਵਾਰ ‘ਤੇ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਹਜ਼ਾਰਾਂ ਅਧਿਆਪਕਾਂ ਦੀ ਨੌਕਰੀ ਖ਼ਤਰੇ ‘ਚ! ਪੰਜਾਬ ਦੇ ਸਰਕਾਰੀ ਟੀਚਰਾਂ ਨੇ PM ਮੋਦੀ ਨੂੰ ਲਿਖੀ ਚਿੱਠੀ

ਹਜ਼ਾਰਾਂ ਅਧਿਆਪਕਾਂ ਦੀ ਨੌਕਰੀ ਖ਼ਤਰੇ ‘ਚ! ਪੰਜਾਬ ਦੇ ਸਰਕਾਰੀ ਟੀਚਰਾਂ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 16 ਫਰਵਰੀ 2026- ਸੁਪਰੀਮ ਕੋਰਟ ਵੱਲੋਂ ਪਿਛਲੇ ਸਾਲ ਸੁਣਾਏ ਗਏ ਉਸ ਫੈਸਲੇ ਦੇ ਵਿਰੋਧ ਵਿੱਚ, ਜਿਸ ਤਹਿਤ 2010 ਤੋਂ ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ਲਈ ਵੀ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀ (ਪ੍ਰੋਮੋਸ਼ਨ) ਲਈ ਅਧਿਆਪਕ ਯੋਗਤਾ ਪ੍ਰੀਖਿਆ (TET) ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ, ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਦੇ ਮੈਂਬਰਾਂ ਨੇ ਗੜ੍ਹਸ਼ੰਕਰ ਦੇ ਗਾਂਧੀ ਪਾਰਕ ਵਿਖੇ ਇਕੱਠੇ ਹੋ ਕੇ ਇਸ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕੀਤੀ।

ਮੌਜੂਦਾ ਨਿਯਮਾਂ ਅਨੁਸਾਰ, ਸਿੱਖਿਆ ਦੀ ਗੁਣਵੱਤਾ ਬਣਾਈ ਰੱਖਣ ਲਈ ਨਵੀਆਂ ਨਿਯੁਕਤੀਆਂ ਅਤੇ ਮੌਜੂਦਾ ਅਧਿਆਪਕਾਂ ਦੋਵਾਂ ਲਈ TET ਜ਼ਰੂਰੀ ਹੈ। ਜਿਨ੍ਹਾਂ ਅਧਿਆਪਕਾਂ ਦੀ ਪੰਜ ਸਾਲ ਤੋਂ ਵੱਧ ਸੇਵਾ ਬਾਕੀ ਹੈ, ਉਨ੍ਹਾਂ ਨੂੰ ਦੋ ਸਾਲਾਂ ਦੇ ਅੰਦਰ ਇਹ ਪ੍ਰੀਖਿਆ ਪਾਸ ਕਰਨੀ ਪਵੇਗੀ, ਨਹੀਂ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਸੇਵਾਮੁਕਤ (Forced Retirement) ਕੀਤਾ ਜਾ ਸਕਦਾ ਹੈ। ਕਈ ਰਾਜਾਂ ਵਿੱਚ ਵਿਭਾਗਾਂ ਨੇ TET ਪਾਸ ਨਾ ਕਰਨ ਵਾਲੇ ਅਧਿਆਪਕਾਂ ਦੀਆਂ ਤਰੱਕੀਆਂ ਰੋਕ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਅਨੁਸਾਰ, ਡੀ.ਟੀ.ਐਫ. ਦੇ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਦਾਨਸੀਵਾਲ ਅਤੇ ਗਿਆਨ ਚੰਦ ਨੂਰਪੁਰਬੇਦੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇੱਕ ਚਿੱਠੀ ਲਿਖੀ ਹੈ, ਜਿਸ ਨੂੰ ਮੰਗ ਪੱਤਰ ਦੇ ਰੂਪ ਵਿੱਚ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਸਿਆਸੀ ਨੇਤਾਵਾਂ ਨੂੰ ਸੌਂਪਿਆ ਗਿਆ ਹੈ। ਇਹ ਮੰਗ ਪੱਤਰ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਰਾਹੀਂ ਭੇਜਿਆ ਗਿਆ।

ਅਧਿਆਪਕਾਂ ਨੇ ਕਿਹਾ ਕਿ 2010 ਤੋਂ ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ‘ਤੇ TET ਦੀ ਸ਼ਰਤ ਥੋਪਣ ਨਾਲ ਹਜ਼ਾਰਾਂ ਅਧਿਆਪਕਾਂ ਦੇ ਭਵਿੱਖ, ਸੀਨੀਅਰਤਾ ਅਤੇ ਨੌਕਰੀ ਦੀ ਸਥਿਰਤਾ ‘ਤੇ ਖ਼ਤਰਾ ਮੰਡਰਾ ਰਿਹਾ ਹੈ। ਜਥੇਬੰਦੀ ਅਨੁਸਾਰ, ਜਿਨ੍ਹਾਂ ਅਧਿਆਪਕਾਂ ਨੇ ਦਹਾਕਿਆਂ ਤੋਂ ਆਪਣੀ ਸੇਵਾ ਸਮਰਪਿਤ ਕੀਤੀ ਹੈ, ਉਹ ਹੁਣ ਮਾਨਸਿਕ ਤਣਾਅ ਅਤੇ ਅਸੁਰੱਖਿਆ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਅਸਥਿਰਤਾ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਿੱਖਿਆ ਦੀ ਗੁਣਵੱਤਾ ‘ਤੇ ਮਾੜਾ ਅਸਰ ਪਵੇਗਾ। ਡੀ.ਟੀ.ਐਫ. ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪਾਰਲੀਮੈਂਟ ਵਿੱਚ ਇੱਕ ਬਿੱਲ ਲਿਆ ਕੇ ਇਸ ਫੈਸਲੇ ਨੂੰ ਰੱਦ ਕਰੇ ਜਾਂ ਅਧਿਆਪਕਾਂ ਦੇ ਹੱਕ ਵਿੱਚ ਇਸ ਵਿੱਚ ਸੋਧ ਕਰੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਠੋਸ ਕਦਮ ਨਾ ਚੁੱਕੇ ਗਏ ਤਾਂ ਦੇਸ਼ ਭਰ ਦੇ ਅਧਿਆਪਕ ਸਾਂਝਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਵਿਨੈ ਕੁਮਾਰ, ਜਰਨੈਲ ਸਿੰਘ, ਪ੍ਰਦੀਪ ਸਿੰਘ, ਮਨਜੀਤ ਸਿੰਘ ਬੰਗਾ, ਜਸਵਿੰਦਰ ਸਿੰਘ, ਬਲਵਿੰਦਰ ਖਾਨਪੁਰ, ਵਿਨੋਦ ਕੁਮਾਰ, ਰਮੇਸ਼ ਮਲਕੋਵਾਲ ਸਮੇਤ ਕਈ ਹੋਰ ਅਧਿਆਪਕ ਹਾਜ਼ਰ ਸਨ।

ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

25 ਸਾਲ ਦੀ ਨੌਕਰੀ ਤੋਂ ਬਾਅਦ ਹੁਣ ਟੈਸਟ ਕਿਉਂ?- ਅਧਿਆਪਕਾਂ ਵੱਲੋਂ TET ਦੀ ਸ਼ਰਤ ਵਿਰੁੱਧ ਬਗਾਵਤ

25 ਸਾਲ ਦੀ ਨੌਕਰੀ ਤੋਂ ਬਾਅਦ ਹੁਣ ਟੈਸਟ ਕਿਉਂ?- ਅਧਿਆਪਕਾਂ ਵੱਲੋਂ TET ਦੀ ਸ਼ਰਤ ਵਿਰੁੱਧ ਬਗਾਵਤ

Punjab Network

ਮੋਹਾਲੀ, 16 ਫਰਵਰੀ 2026- 25-25 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ TET ਟੈਸਟ ਪਾਸ ਕਰਨ ਦੇ ਸੁਪਰੀਮ ਕੋਰਟ ਦੇ ਆਏ ਇੱਕ ਫੈਸਲੇ ਨੇ ਦੇਸ਼ ਭਰ ਦੇ ਲਗਭਗ 25 ਲੱਖ ਅਧਿਆਪਕਾਂ ਦੀ ਨੀਂਦ ਉਡਾ ਦਿੱਤੀ ਹੈ। ਇਸ ਮਸਲੇ ਨੂੰ ਲੈ ਕੇ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਜਗਰਾਓਂ ਵਿਖੇ ਹੋਈ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਨੇ ਦੱਸਿਆ ਕਿ 1 ਸਤੰਬਰ 2025 ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਵਿੱਚ ਤੱਥਾਂ ਉੱਪਰ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਦੇਸ਼ ਭਰ ਦੇ 25 ਲੱਖ ਸਰਕਾਰੀ ਅਧਿਆਪਕ ਅਤੇ ਪੰਜਾਬ ਦੇ ਲਗਭਗ 70000 ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕ ਗਈ ਹੈ।

ਉਹਨਾਂ ਕਿਹਾ ਕਿ ਸਮੇਂ ਸਮੇਂ ‘ਤੇ ਬਣੇ ਐੱਨ ਸੀ ਟੀ ਈ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਭਰਤੀ ਹੋਏ ਅਧਿਆਪਕਾਂ ਨੂੰ ਬਾਅਦ ਵਿੱਚ ਲਾਗੂ ਹੋਏ ਆਰ ਟੀ ਈ ਐਕਟ 2009 ਦੀਆਂ ਸ਼ਰਤਾਂ ਅਨੁਸਾਰ TET ਦਾ ਟੈਸਟ ਪਾਸ ਕਰਨ ਦੀ ਸ਼ਰਤ ਥੋਪਣਾ ਇੱਕ ਤੁਗਲਕੀ ਫ਼ੈਸਲਾ ਹੈ।

ਆਗੂਆਂ ਨੇ ਸੁਪਰੀਮ ਕੋਰਟ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਕੇ ਤੱਥਾਂ ਅਨੁਸਾਰ ਫ਼ੈਸਲਾ ਲੈਣ ਦੀ ਅਪੀਲ ਕੀਤੀ। ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਲਖਵੀਰ ਹਰੀਕੇ, ਵਿੱਤ ਸਕੱਤਰ ਜਸਵਿੰਦਰ ਬਠਿੰਡਾ ਅਤੇ ਸੂਬਾ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਇਸ ਮਸਲੇ ‘ਤੇ ਪੰਜਾਬ ਦੀਆਂ 15 ਜਥੇਬੰਦੀਆਂ ਨੇ ਇੱਕ ਮੰਚ ‘ਤੇ ਆ ਕੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਅਧੀਨ 10-11 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਜ਼ਿਲਾ ਪੱਧਰ ‘ਤੇ ਪੰਜਾਬ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਹੁਣ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਸੂਬਾ ਕਮੇਟੀ ਨੇ ਅੱਜ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ 15 ਮਾਰਚ ਨੂੰ ਹੋ ਰਹੇ TET ਦੇ ਪੇਪਰ ਵਿੱਚ ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਪੇਪਰ ਨਹੀਂ ਦੇਵੇਗਾ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 22 ਫਰਵਰੀ ਦੀ ਅਨੰਦਪੁਰ ਸਾਹਿਬ ਦੀ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ 16 ਫਰਵਰੀ ਨੂੰ ਡੀ ਟੀ ਐਫ਼ ਦੀਆਂ ਜ਼ਿਲ੍ਹਾ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 17 ਅਤੇ 18 ਫਰਵਰੀ ਨੂੰ ਦੂਸਰੀਆਂ ਜਥੇਬੰਦੀਆਂ ਨਾਲ਼ ਬਲਾਕ ਪੱਧਰ ‘ਤੇ ਸਾਂਝੀਆਂ ਮੀਟਿੰਗਾਂ ਕਰਕੇ ਰੈਲੀ ਲਈ ਕੰਪੇਨ ਸ਼ੁਰੂ ਕੀਤੀ ਜਾਵੇਗੀ।

ਮੀਟਿੰਗ ਵਿੱਚ ਮੋਗੇ ਜ਼ਿਲ੍ਹੇ ਦੇ ਸਾਥੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਕਰਨ ਤੋਂ ਟਾਲ ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ 19 ਫਰਵਰੀ ਦੀ ਵਿੱਤ ਮੰਤਰੀ ਅਤੇ ਹੋਰ ਮੰਤਰੀਆਂ ਨਾਲ਼ ਮੀਟਿੰਗ ਵਿੱਚ ਸਰਕਾਰ ਨੇ ਕੋਈ ਸਹੀ ਫ਼ੈਸਲਾ ਨਾ ਲਿਆ ਤਾਂ ਦੂਸਰੀਆਂ ਜਥੇਬੰਦੀਆਂ ਨਾਲ਼ ਰਾਇ ਕਰਕੇ ਅਗਲਾ ਸੰਘਰਸ਼ ਵਿੱਢਿਆ ਜਾਵੇਗਾ।

ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ TET ਵਾਲੇ ਮਸਲੇ ‘ਤੇ ਸਰਕਾਰ ਸਪੈਸ਼ਲ ਇਜਲਾਸ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ‘ਤੇ ਪ੍ਰੋਮੋਸ਼ਨ ਦੇ ਚਾਹਵਾਨ ਅਧਿਆਪਕਾਂ ਤੋਂ TET ਟੈਸਟ ਨਾ ਲੈਣ ਦਾ ਮਤਾ ਪਾਸ ਕਰਕੇ ਸਰਕਾਰ ਅਧਿਆਪਕਾਂ ਦੇ ਹੱਕ ਵਿੱਚ ਖੜ੍ਹੇ ਅਤੇ ਸੁਪਰੀਮ ਕੋਰਟ ਦੇ ਗਲਤ ਫੈਸਲੇ ਦੇ ਖਿਲਾਫ ਰਿਵਿਊ ਪਟੀਸ਼ਨ ਦਰਜ ਕਰੇ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ ਤੋਂ ਘਬਰਾਉਣ ਦੀ ਥਾਂ ਸੰਘਰਸ਼ ਦੇ ਮੈਦਾਨ ਵਿੱਚ ਲੜ ਰਹੀਆਂ ਜਥੇਬੰਦੀਆਂ ਦਾ ਸਾਥ ਦੇਣ।

ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ ਮੋਗਾ, ਮੈਡਮ ਮਧੂਬਾਲਾ, ਬਲਰਾਮ ਸ਼ਰਮਾ ਫਿਰੋਜ਼ਪੁਰ, ਗਗਨਦੀਪ ਸਿੰਘ ਬਰਾੜ, ਕੁਲਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਬਠਿੰਡਾ, ਦਵਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਫਰੀਦਕੋਟ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਨੀਰਜ ਬਜਾਜ, ਚਰਨਜੀਤ ਸਿੰਘ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਮਾਨਸਾ ਆਦਿ ਆਗੂ ਸ਼ਾਮਲ ਸਨ।

ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ‘ਤੇ TET ਦੀ ਸ਼ਰਤ ਰੱਦ ਕਰੇ-ਡੀ. ਟੀ. ਐਫ਼

ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ‘ਤੇ TET ਦੀ ਸ਼ਰਤ ਰੱਦ ਕਰੇ-ਡੀ. ਟੀ. ਐਫ਼

ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਟੀ ਈ ਟੀ ਦਾ ਪੇਪਰ ਨਹੀਂ ਦੇਵੇਗਾ

ਮੋਹਾਲੀ, 16 ਫਰਵਰੀ 2026-

25-25 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ TET ਟੈਸਟ ਪਾਸ ਕਰਨ ਦੇ ਸੁਪਰੀਮ ਕੋਰਟ ਦੇ ਆਏ ਇੱਕ ਫੈਸਲੇ ਨੇ ਦੇਸ਼ ਭਰ ਦੇ ਲਗਭਗ 25 ਲੱਖ ਅਧਿਆਪਕਾਂ ਦੀ ਨੀਂਦ ਉਡਾ ਦਿੱਤੀ ਹੈ। ਇਸ ਮਸਲੇ ਨੂੰ ਲੈ ਕੇ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਜਗਰਾਓਂ ਵਿਖੇ ਹੋਈ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਨੇ ਦੱਸਿਆ ਕਿ 1 ਸਤੰਬਰ 2025 ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਵਿੱਚ ਤੱਥਾਂ ਉੱਪਰ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਦੇਸ਼ ਭਰ ਦੇ 25 ਲੱਖ ਸਰਕਾਰੀ ਅਧਿਆਪਕ ਅਤੇ ਪੰਜਾਬ ਦੇ ਲਗਭਗ 70000 ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕ ਗਈ ਹੈ।

ਉਹਨਾਂ ਕਿਹਾ ਕਿ ਸਮੇਂ ਸਮੇਂ ‘ਤੇ ਬਣੇ ਐੱਨ ਸੀ ਟੀ ਈ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਭਰਤੀ ਹੋਏ ਅਧਿਆਪਕਾਂ ਨੂੰ ਬਾਅਦ ਵਿੱਚ ਲਾਗੂ ਹੋਏ ਆਰ ਟੀ ਈ ਐਕਟ 2009 ਦੀਆਂ ਸ਼ਰਤਾਂ ਅਨੁਸਾਰ TET ਦਾ ਟੈਸਟ ਪਾਸ ਕਰਨ ਦੀ ਸ਼ਰਤ ਥੋਪਣਾ ਇੱਕ ਤੁਗਲਕੀ ਫ਼ੈਸਲਾ ਹੈ।

ਆਗੂਆਂ ਨੇ ਸੁਪਰੀਮ ਕੋਰਟ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਕੇ ਤੱਥਾਂ ਅਨੁਸਾਰ ਫ਼ੈਸਲਾ ਲੈਣ ਦੀ ਅਪੀਲ ਕੀਤੀ। ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਲਖਵੀਰ ਹਰੀਕੇ, ਵਿੱਤ ਸਕੱਤਰ ਜਸਵਿੰਦਰ ਬਠਿੰਡਾ ਅਤੇ ਸੂਬਾ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਇਸ ਮਸਲੇ ‘ਤੇ ਪੰਜਾਬ ਦੀਆਂ 15 ਜਥੇਬੰਦੀਆਂ ਨੇ ਇੱਕ ਮੰਚ ‘ਤੇ ਆ ਕੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਅਧੀਨ 10-11 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਜ਼ਿਲਾ ਪੱਧਰ ‘ਤੇ ਪੰਜਾਬ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਹੁਣ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਸੂਬਾ ਕਮੇਟੀ ਨੇ ਅੱਜ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ 15 ਮਾਰਚ ਨੂੰ ਹੋ ਰਹੇ TET ਦੇ ਪੇਪਰ ਵਿੱਚ ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਪੇਪਰ ਨਹੀਂ ਦੇਵੇਗਾ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 22 ਫਰਵਰੀ ਦੀ ਅਨੰਦਪੁਰ ਸਾਹਿਬ ਦੀ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ 16 ਫਰਵਰੀ ਨੂੰ ਡੀ ਟੀ ਐਫ਼ ਦੀਆਂ ਜ਼ਿਲ੍ਹਾ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 17 ਅਤੇ 18 ਫਰਵਰੀ ਨੂੰ ਦੂਸਰੀਆਂ ਜਥੇਬੰਦੀਆਂ ਨਾਲ਼ ਬਲਾਕ ਪੱਧਰ ‘ਤੇ ਸਾਂਝੀਆਂ ਮੀਟਿੰਗਾਂ ਕਰਕੇ ਰੈਲੀ ਲਈ ਕੰਪੇਨ ਸ਼ੁਰੂ ਕੀਤੀ ਜਾਵੇਗੀ।

ਮੀਟਿੰਗ ਵਿੱਚ ਮੋਗੇ ਜ਼ਿਲ੍ਹੇ ਦੇ ਸਾਥੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਕਰਨ ਤੋਂ ਟਾਲ ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ 19 ਫਰਵਰੀ ਦੀ ਵਿੱਤ ਮੰਤਰੀ ਅਤੇ ਹੋਰ ਮੰਤਰੀਆਂ ਨਾਲ਼ ਮੀਟਿੰਗ ਵਿੱਚ ਸਰਕਾਰ ਨੇ ਕੋਈ ਸਹੀ ਫ਼ੈਸਲਾ ਨਾ ਲਿਆ ਤਾਂ ਦੂਸਰੀਆਂ ਜਥੇਬੰਦੀਆਂ ਨਾਲ਼ ਰਾਇ ਕਰਕੇ ਅਗਲਾ ਸੰਘਰਸ਼ ਵਿੱਢਿਆ ਜਾਵੇਗਾ।

ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ TET ਵਾਲੇ ਮਸਲੇ ‘ਤੇ ਸਰਕਾਰ ਸਪੈਸ਼ਲ ਇਜਲਾਸ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ‘ਤੇ ਪ੍ਰੋਮੋਸ਼ਨ ਦੇ ਚਾਹਵਾਨ ਅਧਿਆਪਕਾਂ ਤੋਂ TET ਟੈਸਟ ਨਾ ਲੈਣ ਦਾ ਮਤਾ ਪਾਸ ਕਰਕੇ ਸਰਕਾਰ ਅਧਿਆਪਕਾਂ ਦੇ ਹੱਕ ਵਿੱਚ ਖੜ੍ਹੇ ਅਤੇ ਸੁਪਰੀਮ ਕੋਰਟ ਦੇ ਗਲਤ ਫੈਸਲੇ ਦੇ ਖਿਲਾਫ ਰਿਵਿਊ ਪਟੀਸ਼ਨ ਦਰਜ ਕਰੇ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ ਤੋਂ ਘਬਰਾਉਣ ਦੀ ਥਾਂ ਸੰਘਰਸ਼ ਦੇ ਮੈਦਾਨ ਵਿੱਚ ਲੜ ਰਹੀਆਂ ਜਥੇਬੰਦੀਆਂ ਦਾ ਸਾਥ ਦੇਣ।

ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ ਮੋਗਾ, ਮੈਡਮ ਮਧੂਬਾਲਾ, ਬਲਰਾਮ ਸ਼ਰਮਾ ਫਿਰੋਜ਼ਪੁਰ, ਗਗਨਦੀਪ ਸਿੰਘ ਬਰਾੜ, ਕੁਲਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਬਠਿੰਡਾ, ਦਵਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਫਰੀਦਕੋਟ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਨੀਰਜ ਬਜਾਜ, ਚਰਨਜੀਤ ਸਿੰਘ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਮਾਨਸਾ ਆਦਿ ਆਗੂ ਸ਼ਾਮਲ ਸਨ।

ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

ਪੰਜਾਬ ਸਰਕਾਰ ਵੱਲੋਂ 2 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ 2 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 16 ਫਰਵਰੀ 2026- ਪੰਜਾਬ ਸਰਕਾਰ ਦੇ ਵੱਲੋਂ ਦੋ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।

ਹੇਠਾਂ ਪੜ੍ਹੋ ਲਿਸਟ

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚੇਤਾਵਨੀ

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚੇਤਾਵਨੀ

ਚੰਡੀਗੜ੍ਹ, 16 ਫਰਵਰੀ 2026

ਮੌਸਮ ਵਿਭਾਗ ਨੇ ਪੰਜਾਬ ਅੰਦਰ ਮੀਂਹ ਪੈਣ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਅਤੇ 18 ਫਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਗਈ ਹੈ, ਜਿਸ ਦੇ ਕਾਰਨ ਪਹਾੜੀ ਸੂਬਿਆਂ ਦੇ ਅੰਦਰ ਮੀਹ ਪੈਣੇ ਸ਼ੁਰੂ ਹੋ ਗਏ ਨੇ ਅਤੇ ਬਰਫਬਾਰੀ ਵੀ ਹੋ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ, 16 ਫਰਵਰੀ ਤੋਂ ਸਰਗਰਮ ਹੋ ਰਹੀ ਗੜਬੜੀ ਦੇ ਕਾਰਨ ਪੰਜਾਬ ਸਮੇਤ ਉੱਤਰ ਭਾਰਤ ਦੇ ਰਾਜ ਹਰਿਆਣਾ, ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੰਜਾਬ ਵਿੱਚ 17 ਫਰਵਰੀ ਨੂੰ ਹਲਕਾ ਮੀਂਹ ਪਵੇਗਾ, ਜਦੋਂ ਕਿ 18 ਫਰਵਰੀ ਨੂੰ ਮਾਲਵੇ ਅਤੇ ਮਾਝੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਆਈਐਮਡੀ ਦੇ ਅਧਿਕਾਰੀਆਂ ਦੀ ਮੰਨੀਏ ਤਾਂ, ਪੰਜਾਬ ਵਿੱਚ ਇਸ ਵੇਲੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ ਵਿੱਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ। ਦੁਪਹਿਰ ਸਮੇਂ ਦੀ ਗਰਮੀ ਦੇ ਕਾਰਨ ਲੋਕ ਮੋਟੇ ਕੱਪੜੇ ਪਾਉਣ ਤੋਂ ਗੁਰੇਜ ਕਰ ਰਹੇ ਨੇ।

ਮੌਸਮ ਦੇ ਬਦਲਦੇ ਹੀ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਸਮ ਲਗਾਤਾਰ ਬਦਲ ਰਿਹਾ ਹੈ, ਇਸ ਲਈ ਚਾਹੀਦਾ ਇਹ ਹੈ ਕਿ ਉਹ ਮੋਟੇ ਗਰਮ ਕੱਪੜੇ ਪਾਉਣ ਦੀ ਬਜਾਏ, ਹਲਕੇ ਗਰਮ ਕੱਪੜੇ ਪਾਉਣ ਤਾਂ ਜੋ ਇਸ ਜਾ ਰਹੀ ਠੰਡ ਤੋਂ ਬਚਿਆ ਜਾ ਸਕੇ।

ਦੱਸਦੇ ਚੱਲੀਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਪੰਜਾਬ ਵਿੱਚ ਹੁੰਦੀ ਹੈ ਤਾਂ, ਇਸ ਦੇ ਨਾਲ ਠੰਡ ਤਾਂ ਵਧੇਗੀ ਨਾਲ ਹੀ, ਫਿਰ ਤੋਂ ਸੰਘਣੀ ਧੁੰਦ ਦੇ ਅਸਾਰ ਵੀ ਬਣ ਸਕਦੇ ਹਨ।

ਵੱਡੀ ਖ਼ਬਰ: ਸਕੂਲ ਪ੍ਰਿੰਸੀਪਲ ਕੁੜੀ ਦੇ ਜਾਲ ‘ਚ ਫਸਿਆ, ਵੱਜੀ 24 ਲੱਖ ਦੀ ਠੱਗੀ!

ਵੱਡੀ ਖ਼ਬਰ: ਸਕੂਲ ਪ੍ਰਿੰਸੀਪਲ ਕੁੜੀ ਦੇ ਜਾਲ ‘ਚ ਫਸਿਆ, ਵੱਜੀ 24 ਲੱਖ ਦੀ ਠੱਗੀ!

Punjab Network

ਕੁਰੂਕਸ਼ੇਤਰ, 16 ਫਰਵਰੀ 2026- ਸਾਈਬਰ ਠੱਗਾਂ ਨੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਨਿਵੇਸ਼ ਵਿੱਚ ਵੱਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ 24 ਲੱਖ ਰੁਪਏ ਠੱਗ ਲਏ ਹਨ।

ਮਾਮਲਾ ਸਾਈਬਰ ਥਾਣਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਾਹਬਾਦ ਦੇ ਹੀ ਇੱਕ ਸਰਕਾਰੀ ਸਕੂਲ ਵਿੱਚ ਤਾਇਨਾਤ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਕਰਨਾਲ ਦੇ ਰਹਿਣ ਵਾਲੇ ਹਨ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੰਸਟਾਗ੍ਰਾਮ (Instagram) ਆਈਡੀ ‘ਤੇ ਇੱਕ ਸੁਨੇਹਾ ਆਇਆ ਸੀ ਕਿ ਨਿਵੇਸ਼ ਰਾਹੀਂ ਵੱਧ ਲਾਭ ਕਮਾਇਆ ਜਾ ਸਕਦਾ ਹੈ।

ਸੁਨੇਹਾ ਭੇਜਣ ਵਾਲੀ ਨੌਜਵਾਨ ਲੜਕੀ ਨੇ ਖ਼ੁਦ ਨੂੰ ਨਿਵੇਸ਼ਕ ਦੱਸਿਆ ਅਤੇ ਨਿਵੇਸ਼ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦਿੱਤਾ।

ਜਦੋਂ ਉਨ੍ਹਾਂ ਨੇ ਲੜਕੀ ਵੱਲੋਂ ਭੇਜੇ ਗਏ ਲਿੰਕ ‘ਤੇ ਕਲਿੱਕ ਕੀਤਾ, ਤਾਂ ਉਸ ਦੇ ਕਹੇ ਅਨੁਸਾਰ ਦੋ ਦਿਨਾਂ ਦੇ ਅੰਦਰ ਹੀ ਰਕਮ ਭੇਜ ਦਿੱਤੀ।

ਉਨ੍ਹਾਂ ਨੂੰ ਧੋਖਾਧੜੀ ਦਾ ਅਹਿਸਾਸ ਉਸ ਸਮੇਂ ਹੋਇਆ ਜਦੋਂ ਉਹ ਐਪ (App) ਵਿੱਚੋਂ ਪੈਸੇ ਕਢਵਾਉਣ ਲੱਗੇ, ਪਰ ਠੱਗਾਂ ਨੇ ਅੱਗੋਂ ਕਮਿਸ਼ਨ ਦੇ ਪੈਸੇ ਦੇਣ ਦੀ ਮੰਗ ਕੀਤੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਫ਼ੋਨ ਚੁੱਕਣਾ ਹੀ ਬੰਦ ਕਰ ਦਿੱਤਾ।

ਸਾਈਬਰ ਥਾਣਾ ਇੰਚਾਰਜ ਮਹੇਸ਼ ਕੁਮਾਰ ਨੇ ਕਿਹਾ ਕਿ ਸ਼ਿਕਾਇਤ ਮਿਲ ਗਈ ਹੈ, ਜਿਸ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। AU

ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

Exam Preparation: ਤਨਾਅ ਮੁਕਤ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ…

Exam Preparation: ਤਨਾਅ ਮੁਕਤ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ…

Exam Preparation: ਪ੍ਰੀਖਿਆ ਦੀ ਤਿਆਰੀ ਲਈ ਠੋਸ ਯੋਜਨਾਬੰਦੀ ਅਤੇ ਸਵੈ ਅਨੁਸ਼ਾਸਨ ਜ਼ਰੂਰੀ 

  • ਡਾ. ਸਤਿੰਦਰ ਸਿੰਘ

Exam Preparation: ਵਿਦਿਆਰਥੀ ਜੀਵਨ ਵਿੱਚ ਪ੍ਰੀਖਿਆ ਦਾ ਮਹੱਤਵਪੂਰਨ ਸਥਾਨ ਹੈ। ਹਰ ਵਿਦਿਆਰਥੀ ਪ੍ਰੀਖਿਆ ਅਤੇ ਪ੍ਰੀਖਿਆ ਦੇ ਨਤੀਜੇ ਸਮੇਂ ਡਰ ਜ਼ਰੂਰ ਮਹਿਸੂਸ ਕਰਦਾ ਹੈ। ਫਰਵਰੀ ਮਹੀਨਾ ਸ਼ੁਰੂ ਹੁੰਦਿਆਂ ਹੀ ਪ੍ਰੀਖਿਆਵਾਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਬਹੁਗਿਣਤੀ ਵਿਦਿਆਰਥੀ ਇਸ ਸਮੇਂ ਅਜਿਹੀਆਂ ਗੱਲਾਂ ਜ਼ਰੂਰ ਕਰਦੇ ਹਨ ਕਿ ਸਾਰਾ ਸਿਲੇਬਸ ਕੀਤਾ ਹੈ, ਯਾਦ ਵੀ ਕੀਤਾ ਹੈ, ਪਰ ਹੁਣ ਭੁੱਲ ਗਿਆ ਹੈ, ਪੜ੍ਹ ਰਿਹਾ ਹਾਂ, ਪਰ ਯਾਦ ਨਹੀਂ ਹੁੰਦਾ, ਨੀਂਦ ਨਹੀਂ ਆਉਂਦੀ, ਘਬਰਾਹਟ ਹੁੰਦੀ ਹੈ, ਪ੍ਰੀਖਿਆ ਵਿੱਚ ਪਤਾ ਨਹੀਂ ਕੀ ਹੋਵੇਗਾ ਅਤੇ ਦਿਮਾਗ ਵਿੱਚ ਅਨੇਕਾਂ ਤਰ੍ਹਾਂ ਦੇ ਪ੍ਰਸ਼ਨ ਅਤੇ ਹਲਚਲ ਪੈਦਾ ਹੋ ਰਹੀ ਹੈ। ਵਿਦਿਆਰਥੀ ਵਰਗ ਨੂੰ ਘਬਰਾਉਣ ਦੀ ਥਾਂ ‘ਤੇ ਅਜਿਹੇ ਪ੍ਰਸ਼ਨਾਂ ਦੇ ਉੱਤਰ ਯੋਗ ਗਾਈਡ ਦੀ ਮੱਦਦ ਨਾਲ ਸਕਾਰਾਤਮਕ ਤਰੀਕੇ ਨਾਲ ਲੈਣੇ ਚਾਹੀਦੇ ਹਨ।

ਅਧਿਆਪਕ ਵਰਗ ਇਸ ਮੌਕੇ ਬਹੁਤ ਵੱਡਾ ਮੱਦਦਗਾਰ ਸਾਬਤ ਹੋ ਸਕਦਾ ਹੈ। ਵਿਦਿਆਰਥੀਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪ੍ਰੀਖਿਆ ਸੰਪੂਰਨ ਸਿੱਖਿਆ ਨਹੀਂ, ਬਲਕਿ ਸਿੱਖਿਆ ਦਾ ਇੱਕ ਛੋਟਾ ਜਿਹਾ ਅੰਗ ਹੈ। ਪ੍ਰੀਖਿਆ ਦੀ ਸਫਲਤਾ ਤੋਂ ਵੱਡੇ ਤੁਸੀਂ ਆਪ ਹੋ। ਇਹ ਤਿੰਨ ਘੰਟੇ ਦੀ ਪ੍ਰੀਖਿਆ ਤੁਹਾਡੀ ਕਾਬਲੀਅਤ ਅਤੇ ਪ੍ਰਤਿਭਾ ਨੂੰ ਨਹੀਂ ਪਰਖ ਸਕਦੀ। ਇਹ ਆਉਣ ਵਾਲੀ ਜ਼ਿੰਦਗੀ ਦੀਆਂ ਵੱਡੀਆਂ ਮੁਸ਼ਕਿਲਾਂ ਨੂੰ ਕਿਵੇਂ ਹੱਲ ਕਰਨਾ ਹੈ ਉਸ ਲਈ ਤਿਆਰ ਕਰਦੀ ਹੈ। ਪ੍ਰੀਖਿਆ ਦੌਰਾਨ ਤਨਾਅ ਲੈਣ ਦੀ ਬਜਾਏ ਪੜ੍ਹਾਈ ਲਈ ਠੋਸ ਯੋਜਨਾ, ਸਿਲੇਬਸ ਦੀ ਵੰਡ, ਸਮਾਂ ਪ੍ਰਬੰਧਨ ਅਤੇ ਆਪਣੇ ਆਪ ‘ਤੇ ਕੰਟਰੋਲ ਰੱਖ ਕੇ ਹਰ ਵੱਡੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਪ੍ਰੀਖਿਆ ਦੌਰਾਨ ਵਿਦਿਆਰਥੀ ਵਰਗ ਵਿੱਚ ਤਨਾਅ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਸਮੱਸਿਆ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਪ੍ਰੀਖਿਆ ਨੂੰ ਤਨਾਅ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਲ 2018 ਤੋਂ ਚੰਗੀ ਪਹਿਲ ਕਰਦਿਆਂ ਹਰ ਸਾਲ ”ਪਰੀਕਸ਼ਾ ਪੇ ਚਰਚਾ” ਪ੍ਰੋਗਰਾਮ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿੱਚ ਜੁੜੇ ਵਿਦਿਆਰਥੀਆਂ ਨਾਲ ਚਰਚਾ ਕਰਦੇ ਹਨ ਅਤੇ ਮਹੱਤਵਪੂਰਨ ਸੁਝਾਅ ਵੀ ਦਿੰਦੇ ਹਨ। ਵਿਦਿਆਰਥੀਆਂ ਲਈ ਫਾਇਦੇਮੰਦ ਅਜਿਹੇ ਉਪਰਾਲੇ ਸਕੂਲ ਪੱਧਰ ‘ਤੇ ਸਕੂਲ ਪ੍ਰਬੰਧਕਾਂ ਵੱਲੋਂ ਅਤੇ ਘਰੇਲੂ ਪੱਧਰ ‘ਤੇ ਮਾਪਿਆਂ ਵੱਲੋਂ ਵੀ ਕੀਤੇ ਜਾਣ ਤਾਂ ਇਸ ਦੇ ਸਾਰਥਕ ਨਤੀਜੇ ਨਿਕਲ ਸਕਦੇ ਹਨ।

ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆਵਾਂ ਨਜ਼ਦੀਕ ਆਉਂਦਿਆਂ ਹੀ ਵਿਦਿਆਰਥੀ ਜਿੱਥੇ ਤਨਾਅ ਵਿੱਚ ਰਹਿਣ ਲੱਗਦੇ ਹਨ, ਉੱਥੇ ਘਰ ਦਾ ਸਮੁੱਚਾ ਮਾਹੌਲ ਵੀ ਬੱਚਿਆਂ ਦੀ ਪੜ੍ਹਾਈ ਉੱਪਰ ਕੇਂਦਰਿਤ ਹੋ ਜਾਂਦਾ ਹੈ। ਮਾਤਾ ਪਿਤਾ ਵੀ ਬੱਚੇ ਦੀ ਪੜ੍ਹਾਈ ਨੂੰ ਲੈ ਕੇ ਪ੍ਰੀਖਿਆ ਦੇ ਦਿਨਾਂ ਵਿੱਚ ਚਿੰਤਤ ਦਿਖਾਈ ਦਿੰਦੇ ਹਨ। ਮੌਜੂਦਾ ਸਮੇਂ ਵਿੱਚ ਹਰ ਮਾਂ-ਬਾਪ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦਾ ਬੱਚਾ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਅੰਕ ਲੈ ਕੇ ਪਾਸ ਹੋਵੇ। ਇਸ ਲਈ ਉਹ ਅਕਸਰ ਹੀ ਬੱਚੇ ਉੱਪਰ ਪੜ੍ਹਾਈ ਲਈ ਲੋੜ ਤੋਂ ਵੱਧ ਦਬਾਅ ਬਣਾਉਂਦੇ ਹਨ।

ਸਕੂਲ ਪ੍ਰਬੰਧਕਾਂ ਵੱਲੋਂ ਵੀ ਚੰਗੇ ਨਤੀਜੇ ਦੇਣ ਲਈ ਬੱਚੇ ਉੱਪਰ ਹੀ ਦਬਾਅ ਬਣਾਇਆ ਜਾਂਦਾ ਹੈ ਤਾਂ ਜੋ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਸ਼ਤਿਹਾਰ ਦੀ ਸਮੱਗਰੀ ਬਣਾਇਆ ਜਾ ਸਕੇ। ਸੋਸ਼ਲ ਮੀਡੀਆ ਉੱਪਰ ਪ੍ਰੀਖਿਆ ਵਿੱਚ ਵਧੀਆ ਅੰਕਾਂ ਦੀਆਂ ਪੋਸਟਾਂ ਅਤੇ ਹੁਸ਼ਿਆਰ ਵਿਦਿਆਰਥੀਆਂ ਨਾਲ ਤੁਲਨਾ ਕਰਨ ਵਰਗੇ ਹਾਲਾਤ ਵਿਦਿਆਰਥੀ ਉੱਪਰ ਪ੍ਰੀਖਿਆ ਦੇ ਦਿਨਾਂ ਵਿੱਚ ਤਣਾਅ ਗ੍ਰਸਤ ਮਾਹੌਲ ਪੈਦਾ ਕਰ ਦਿੰਦੇ ਹਨ।

ਜਿਸ ਕਾਰਨ ਵਿਦਿਆਰਥੀ ਸਾਰਥਕ ਨਤੀਜੇ ਨਹੀਂ ਦੇ ਪਾਉਂਦਾ। ਸਿੱਖਿਆ ਦਾ ਵਪਾਰੀਕਰਨ ਵੱਧਣ ਨਾਲ ਹੀ ਪ੍ਰੀਖਿਆ ਵਿੱਚ ਵੱਧ ਅੰਕ ਲੈਣ ਦੀ ਅੰਨ੍ਹੀ ਦੌੜ ਲੱਗ ਗਈ ਹੈ। ਕਿਸੇ ਸਮੇਂ 60 ਪ੍ਰਤੀਸ਼ਤ ਅੰਕ ਅਰਥਾਤ ਫਸਟ ਡਵੀਜ਼ਨ ਨੂੰ ਵੀ ਮਹੱਤਵਪੂਰਨ ਸਮਝਿਆ ਜਾਂਦਾ ਸੀ। ਪ੍ਰੰਤੂ ਅਜੋਕੇ ਯੁੱਗ ਵਿੱਚ 95 ਪ੍ਰਤੀਸ਼ਤ ਅੰਕ ਵੀ ਕਈ ਵਾਰ ਘੱਟ ਜਾਪਦੇ ਹਨ। ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਪ੍ਰੀਖਿਆ ਵਿੱਚ ਪ੍ਰਾਪਤ ਅੰਕ ਹੀ ਨਹੀਂ ਹੈ। ਸਿੱਖਿਆ ਇੱਕ ਵਿਸ਼ਾਲ ਸ਼ਬਦ ਹੈ, ਜੋ ਬੱਚੇ ਨੂੰ ਜੀਵਨ-ਜਾਚ ਸਿਖਾਉਣ ਅਤੇ ਉਸ ਦੇ ਸਰਬਪੱਖੀ ਵਿਕਾਸ ਵਿਚ ਸਹਾਈ ਹੁੰਦੀ ਹੈ।

ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਮੌਜੂਦਾ ਮੁਕਾਬਲੇ ਦੇ ਯੁੱਗ ਵਿੱਚ ਜ਼ਰੂਰਤ ਬਣ ਚੁੱਕਿਆ ਹੈ। ਪ੍ਰੀਖਿਆ ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਲਈ ਬੋਝ ਬਣਦੀ ਹੈ, ਜਿਹੜੇ ਵਿਦਿਆਰਥੀ ਸਿਰਫ ਪ੍ਰੀਖਿਆ ਦੇ ਨਜ਼ਦੀਕ ਆਉਣ ‘ਤੇ ਹੀ ਪੜ੍ਹਾਈ ਸ਼ੁਰੂ ਕਰਦੇ ਹਨ। ਪੜ੍ਹਾਈ ਨਿਰੰਤਰ ਚੱਲਣ ਵਾਲੀ ਪ੍ਰਕਿਰਿਆ ਹੈ। ਜਿਹੜੇ ਵਿਦਿਆਰਥੀ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਿਲੇਬਸ ਦੀ ਵੰਡ ਸੁਚੱਜੇ ਢੰਗ ਨਾਲ ਕਰ ਕੇ ਨਿਯਮਤ ਰੂਪ ਵਿੱਚ ਹਰ ਵਿਸ਼ੇ ਦੀ ਤਿਆਰੀ ਕਰਦੇ ਹਨ, ਉਨ੍ਹਾਂ ਨੂੰ ਪ੍ਰੀਖਿਆ ਦੇ ਦਿਨਾਂ ਵਿਚ ਬਹੁਤ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਪ੍ਰੀਖਿਆ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਨੁਕਤਾ ਹੈ ਕਿ ਵਿਦਿਆਰਥੀ ਪੜ੍ਹਾਈ ਦੀ ਤਿਆਰੀ ਲਈ ਠੋਸ ਯੋਜਨਾਬੰਦੀ ਕਰੇ ਅਤੇ ਸਵੈ ਅਨੁਸ਼ਾਸਨ ਵਿੱਚ ਰਹਿਣ ਦੀ ਆਦਤ ਬਣਾਏ। ਸਭ ਤੋਂ ਪਹਿਲਾਂ ਤਾਂ ਹਰ ਵਿਸ਼ੇ ਦੇ ਸਿਲੇਬਸ ਸਬੰਧੀ ਪੂਰੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਉਸ ਉਪਰੰਤ ਪ੍ਰਸ਼ਨ ਪੱਤਰ ਦਾ ਪੈਟਰਨ, ਚੈਪਟਰ ਅਨੁਸਾਰ ਨੰਬਰਾਂ ਦੀ ਵੰਡ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ-ਪੱਤਰਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰਨ ਨਾਲ ਪ੍ਰੀਖਿਆ ਦੀ ਤਿਆਰੀ ਕਰਨੀ ਆਸਾਨ ਹੋ ਜਾਂਦੀ ਹੈ।

ਪੜ੍ਹਾਈ ਕਰਨ ਦਾ ਸਭ ਤੋਂ ਚੰਗਾ ਤਰੀਕਾ ਹੈ ਕਿ ਜਿਸ ਤਰੀਕੇ ਨਾਲ ਸਕੂਲ ਵਿੱਚ ਟਾਈਮ ਟੇਬਲ ਬਣਾਇਆ ਜਾਂਦਾ ਹੈ, ਉਸੇ ਹੀ ਤਰਜ਼ ‘ਤੇ ਵਿਦਿਆਰਥੀ ਆਪਣਾ ਖੁਦ ਦਾ ਟਾਈਮ ਟੇਬਲ ਘਰ ਵਿੱਚ ਪੜ੍ਹਾਈ ਲਈ ਵੀ ਬਣਾਏ। ਹਰ ਵਿਸ਼ੇ ਲਈ ਠੋਸ ਯੋਜਨਾਬੰਦੀ ਕਰਦੇ ਹੋਏ, ਜ਼ਰੂਰਤ ਅਨੁਸਾਰ ਸਮਾਂ ਨਿਸ਼ਚਿਤ ਕੀਤਾ ਜਾਵੇ, ਸ਼ੁਰੂਆਤ ਥੋੜੇ ਸਮੇਂ ਤੋਂ ਕੀਤੀ ਜਾ ਸਕਦੀ ਹੈ। ਕੀ ਕਰਨਾ ਹੈ, ਕਦੋਂ ਕਰਨਾ ਹੈ ਅਤੇ ਕਿੰਨਾ ਪੜ੍ਹਨਾ ਹੈ ਨਿਸ਼ਚਿਤ ਕੀਤਾ ਜਾਵੇ। ਪੜ੍ਹਾਈ ਦੀ ਯੋਜਨਾ ਬਣਾਉਣ ਉਪਰੰਤ ਉਸ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ ਜਾਣ, ਖੁਦ ‘ਤੇ ਵਿਸ਼ਵਾਸ ਕਰੋ, ਜਿਹੜੀਆਂ ਚੀਜ਼ਾਂ ਜਾਂ ਗਤੀਵਿਧੀਆਂ ਪੜ੍ਹਾਈ ਵਿੱਚ ਰੁਕਾਵਟ ਬਣਦੀਆਂ ਹਨ, ਉਹਨਾਂ ਤੋਂ ਦੂਰ ਰਿਹਾ ਜਾਵੇ।

ਪੜ੍ਹਾਈ ਸਬੰਧੀ ਕੀਤੀ ਯੋਜਨਾ ਦਾ ਕੁਝ ਦਿਨ ਬਾਅਦ ਕੰਟਰੋਲ ਪ੍ਰਕਿਰਿਆ ਤਹਿਤ ਵਿਸ਼ਲੇਸ਼ਣ ਜ਼ਰੂਰ ਕੀਤਾ ਜਾਵੇ। ਕੀਤੇ ਹੋਏ ਕੰਮ ਦੀ, ਪਹਿਲਾਂ ਨਿਸ਼ਚਿਤ ਕੀਤੇ ਟਾਰਗੈੱਟ ਨਾਲ ਤੁਲਨਾ ਕੀਤੀ ਜਾਵੇ। ਜੇ ਪੜ੍ਹਾਈ ਯੋਜਨਾ ਅਨੁਸਾਰ ਚੱਲ ਰਹੀ ਹੈ, ਤਾਂ ਖੁਦ ਨੂੰ ਸ਼ਾਬਾਸ਼ ਜ਼ਰੂਰ ਦਿਓ। ਲੇਕਿਨ ਜੇ ਮਿੱਥੇ ਟੀਚੇ ਅਨੁਸਾਰ ਸਿਲੇਬਸ ਪੂਰਾ ਨਹੀਂ ਹੋਇਆ ਤਾਂ ਉਨ੍ਹਾਂ ਕਾਰਨਾਂ ਦਾ ਪਤਾ ਲਗਾਇਆ ਜਾਵੇ, ਜਿਹੜੇ ਪੜ੍ਹਾਈ ਵਿਚ ਰੁਕਾਵਟ ਬਣੇ ਹਨ। ਫਿਰ ਉਨ੍ਹਾਂ ਕਾਰਨਾਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾਣ। ਇਸ ਤਰੀਕੇ ਨਾਲ ਪੜ੍ਹਾਈ ਕਰਨ ਦੀ ਬਦੌਲਤ ਮੇਰੇ ਅਨੇਕਾਂ ਹੀ ਵਿਦਿਆਰਥੀ ਸਫ਼ਲਤਾ ਦੀਆਂ ਮੰਜ਼ਿਲਾਂ ਸਰ ਕਰ ਚੁੱਕੇ ਹਨ।

ਸਿੱਖਿਆ ਸਬੰਧੀ ਇੱਕ ਕਹਾਵਤ ਹੈ ਕਿ “ਸਿੱਖਿਆ ਲਈ ਚੰਗਾ ਵਾਤਾਵਰਨ ਬਣਾਓ, ਬਾਕੀ ਕੰਮ ਵਾਤਾਵਰਨ ਖੁਦ ਹੀ ਕਰ ਦੇਵੇਗਾ” ਇਸ ਲਈ ਪੜ੍ਹਾਈ ਹਮੇਸ਼ਾ ਸ਼ਾਂਤ, ਸਥਿਰ ਅਤੇ ਸੁਚੱਜੇ ਮਾਹੌਲ ਵਿੱਚ ਕਰਨੀ ਚਾਹੀਦੀ ਹੈ। ਇਸ ਦੇ ਹਮੇਸ਼ਾ ਹੀ ਸਾਰਥਕ ਨਤੀਜੇ ਨਿਕਲਦੇ ਹਨ। ਪੜ੍ਹਾਈ ਕਰਦੇ ਸਮੇਂ ਟੀ. ਵੀ., ਕੰਪਿਊਟਰ, ਇੰਟਰਨੈੱਟ, ਸੋਸ਼ਲ ਮੀਡੀਆ ਅਤੇ ਮੋਬਾਈਲ ਫੋਨ ਆਦਿ ਤੋਂ ਦੂਰੀ ਬਣਾਉਣੀ ਬੇਹੱਦ ਜ਼ਰੂਰੀ ਹੈ। ਪ੍ਰੀਖਿਆ ਦੀ ਤਿਆਰੀ ਕਰਦੇ ਸਮੇਂ ਇੰਟਰਨੈੱਟ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਸਿਰਫ਼ ਪੜ੍ਹਾਈ ਨਾਲ ਸਬੰਧਤ ਜਾਣਕਾਰੀ ਲੈਣ ਲਈ ਹੀ ਕੀਤੀ ਜਾਵੇ। ਪੜ੍ਹਾਈ ਲਈ ਇਕਾਗਰਤਾ ਦਾ ਹੋਣਾ ਵੀ ਬੇਹੱਦ ਜ਼ਰੂਰੀ ਹੈ। ਪੂਰਾ ਦਿਨ ਕਿਤਾਬ ਲੈ ਕੇ ਬੈਠਣ ਨਾਲੋਂ ਥੋੜ੍ਹਾ ਸਮਾਂ ਮਨ ਲਗਾ ਕੇ ਪੜ੍ਹਨਾ ਜ਼ਿਆਦਾ ਲਾਹੇਵੰਦ ਸਾਬਿਤ ਹੁੰਦਾ ਹੈ।

ਪ੍ਰੀਖਿਆ ਲਈ ਸਕਾਰਾਤਮਕ ਤਣਾਅ ਜਾਂ ਥੋੜ੍ਹਾ ਜਿਹਾ ਡਰ ਵੀ ਜ਼ਰੂਰ ਹੋਣਾ ਚਾਹੀਦਾ ਹੈ, ਇਸ ਨਾਲ ਹੀ ਤਾਂ ਹੋਰ ਬਿਹਤਰ ਕਰਨ ਦੀ ਪ੍ਰੇਰਨਾ ਮਿਲਦੀ ਹੈ। ਪ੍ਰੰਤੂ ਨਕਾਰਾਤਮਕ ਤਣਾਅ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਪ੍ਰੀਖਿਆ ਦੇ ਨਜ਼ਦੀਕ ਵਿਦਿਆਰਥੀਆਂ ਨੂੰ ਸੋਚ ਦਾ ਦਾਇਰਾ ਵਰਤਮਾਨ ਤੱਕ ਹੀ ਸੀਮਤ ਰੱਖਣਾ ਚਾਹੀਦਾ ਹੈ। ਇਸ ਸਮੇਂ ਭੂਤਕਾਲ ਦੀਆਂ ਨਾਕਾਮਯਾਬੀਆਂ ਅਤੇ ਭਵਿੱਖ ਨੂੰ ਲੈ ਕੇ ਚਿੰਤਤ ਹੋਣਾ ਨੁਕਸਾਨਦੇਹ ਸਾਬਿਤ ਹੁੰਦਾ ਹੈ।

ਪ੍ਰੀਖਿਆਵਾਂ ਦੇ ਦੌਰਾਨ ਨਕਾਰਾਤਮਕ ਵਿਚਾਰ ਅਤੇ ਨਕਾਰਾਤਮਕ ਸੋਚ ਵਾਲੇ ਲੋਕਾਂ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ। ਪ੍ਰੀਖਿਆ ਦੀ ਤਿਆਰੀ ਸਬੰਧੀ ਚਰਚਾ ਸਿਰਫ਼ ਸੀਮਤ ਲੋਕਾਂ ਨਾਲ ਹੀ ਕਰਨੀ ਚਾਹੀਦੀ ਹੈ, ਜ਼ਿਆਦਾ ਚਰਚਾ ਵੀ ਹਾਨੀਕਾਰਕ ਹੈ। ਪੜ੍ਹਾਈ ਨਾਲ ਸਬੰਧਤ ਸ਼ੰਕੇ ਜਲਦ ਤੋਂ ਜਲਦ ਦੂਰ ਕਰ ਲੈਣੇ ਚਾਹੀਦੇ ਹਨ।

ਇਸ ਤੋਂ ਇਲਾਵਾ ਉੱਚਿਤ ਨੀਂਦ, ਸੰਤੁਲਿਤ ਖ਼ੁਰਾਕ, ਥੋੜ੍ਹੇ ਸਮੇਂ ਲਈ ਸਰੀਰਕ ਕਸਰਤ ਜਾਂ ਸੈਰ ਅਤੇ ਕੁਝ ਸਮੇਂ ਲਈ ਰੁਚੀ ਅਨੁਸਾਰ ਕੀਤੀਆਂ ਗਈਆਂ ਮਨੋਰੰਜਨਦਾਇਕ ਗਤੀਵਿਧੀਆਂ ਵਿਦਿਆਰਥੀ ਨੂੰ ਤਰੋਤਾਜ਼ਾ ਰੱਖਦੀਆਂ ਹਨ ਅਤੇ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਦੇਣ ਲਈ ਸਹਾਈ ਹੁੰਦੀਆਂ ਹਨ। ਪ੍ਰੀਖਿਆ ਆਪਣੇ ਆਪ ਦੀ ਕਾਬਲੀਅਤ ਅਤੇ ਮਿਹਨਤ ਨੂੰ ਜਾਨਣ ਦਾ ਇੱਕ ਮੌਕਾ ਹੈ, ਇਹ ਚੁਣੌਤੀ ਨਹੀਂ ਬਲਕਿ ਇੱਕ ਅਵਸਰ ਹੈ।

ਡਾ. ਸਤਿੰਦਰ ਸਿੰਘ
ਸਟੇਟ ਅਤੇ ਨੈਸ਼ਨਲ ਅਵਾਰਡੀ
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ
ਫਿਰੋਜ਼ਪੁਰ
9815427554

ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

Giordano Bruno: ਬਾਗੀ-ਚਿੰਤਕ ਵਿਗਿਆਨੀ ਬਰੂਨੋ ਜਿਸਨੂੰ ਜਿਊਂਦੇ ਸਾੜਿਆ ਗਿਆ, ਪੜ੍ਹੋ ਯਸ਼ ਪਾਲ ਦਾ ਵਿਸ਼ੇਸ਼ ਲੇਖ

File Photo- Giordano Bruno

Giordano Bruno: ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼: ਬਾਗੀ-ਚਿੰਤਕ ਵਿਗਿਆਨੀ ਬਰੂਨੋ ਜਿਸਨੂੰ ਜਿਊਂਦੇ ਸਾੜਿਆ ਗਿਆ

-ਯਸ਼ ਪਾਲ (ਵਰਗ ਚੇਤਨਾ)

Giordano Bruno: ਅੱਜ ਤੋਂ 422 ਸਾਲ ਪਹਿਲਾਂ 16 ਫਰਵਰੀ, 1600 ਨੂੰ ਇਟਲੀ ਅੰਦਰ ਨੇਪਲਜ਼ ਦੇ ਨੇੜੇ ਨੋਲਾ ਨਾਂ ਦੇ ਪਿੰਡ ਦੇ ਜੰਮਪਲ ਜੀਅਰ ਡੈਨੋ ਬਰੂਨੋ ਨੂੰ ਤਫਤੀਸ਼ੀ ਸੂਹੀਆਂ ਵਲੋਂ ਖੰਭੇ ਨਾਲ ਬੰਨ੍ਹ ਕੇ ਜਿਉਂਦੇ ਨੂੰ ਸਾੜ ਦਿੱਤਾ ਗਿਆ ਸੀ। ਬਰੂਨੋ ਉਨ੍ਹਾਂ ਪਹਿਲੇ ਦਾਰਸ਼ਨਿਕਚਿੰਤਕਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਵਿਗਿਆਨਕ ਅਤੇ ਦਾਰਸ਼ਨਿਕ ਵਿਚਾਰ ਦੇਸੀ ਭਾਸ਼ਾ ਵਿੱਚ ਬਹਿਸ ਅਧੀਨ ਲਿਆਂਦੇ ਸਨ। ਉਨ੍ਹਾਂ ਸਮਿਆਂ ਵਿੱਚ ਬੌਧਿਕ ਵਾਰਤਾਲਾਪ ਦੀ ਭਾਸ਼ਾ ਲਾਤੀਨੀ ਸੀ। ਇਸ ਕਰਕੇ ਬਰੂਨੋ ਨੂੰ ਵਿਗਿਆਨ ਦੇ ਮੁੱਢਲੇ ਲੋਕਪ੍ਰਚਾਰਕਾਂ ਵਿੱਚ ਗਿਣਿਆ ਜਾ ਸਕਦਾ ਹੈ। ਬਰੂਨੋ ਦਾ ਨਾਂ ਉਨ੍ਹਾਂ ਮੁੱਢਲੇ ਵਿਗਿਆਨੀਆਂ ਵਿਚੋਂ ਇੱਕ ਉੱਭਰਵੀਂ ਮਿਸਾਲ ਵਜੋਂ ਲਿਆ ਜਾਂਦਾ ਹੈ ਜਿਨ੍ਹਾਂ ਨੇ 16ਵੀਂ ਤੇ 17ਵੀਂ ਸਦੀ ਦੌਰਾਨ ਧਾਰਮਿਕ ਸੱਤਾਧਾਰੀਆਂ ਹੱਥੋਂ ਭਾਰੀ ਤਸੀਹੇ ਝੱਲੇ। 

ਬਰੂਨੋ ਦਾ ਜੀਵਨਕਾਲ ਉਹ ਸਮਾਂ ਸੀ ਜਦੋਂ ਅਜੋਕਾ ਵਿਗਿਆਨ ਅਜੇ ਉੱਭਰ ਰਿਹਾ ਸੀ। ਉਹ ਇੱਕ ਜੋਸ਼ੀਲਾ ਜਨਤਕਬੁਲਾਰਾ ਸੀ। ਗਰਮ ਖਿਆਲੀ ਵਿਚਾਰਵਾਨ ਅਤੇ ਸੱਚਾ, ਸਿਰੜੀਸਿਦਕੀ ਬੰਦਾ ਸੀ। ਉਹ ਸਚਾਈ ਨੂੰ ਸਾਬਤ ਕਰਨ ਲਈ ਤਰਕ ਅਤੇ ਦਲੀਲ ਵਿੱਚ ਯਕੀਨ ਰੱਖਦਾ ਸੀ ਅਤੇ ਇਸ ਦੀ ਜੋਰਦਾਰ ਵਕਾਲਤ ਵੀ ਕਰਦਾ ਸੀ। ਉਸਨੇ ਸਾਲ 1591 ਵਿੱਚ ਆਪਣੀ ਇੱਕ ਪੁਸਤਕ ਵਿੱਚ ਲਿਖਿਆ, ਜਿਹੜਾ ਵੀ ਦਾਰਸ਼ਨਿਕ ਬਣਨਾ ਚਾਹੁੰਦਾ ਹੈ ਉਸਨੂੰ ਸਭ ਤੋਂ ਪਹਿਲਾਂ ਸਭਨਾਂ ਵਿਚਾਰਾਂ ਉਪਰ ਕਿੰਤੂਪ੍ਰੰਤੂ ਕਰਨਾ ਚਾਹੀਦਾ ਹੈ। ਉਸਨੂੰ ਕਿਸੇ ਵੀ ਵਾਦਵਿਵਾਦ ਅੰਦਰ ਵੱਖਵੱਖ ਦਲੀਲਾਂ ਸੁਣਨ ਅਤੇ ਹੱਕ ਤੇ ਵਿਰੋਧ ਵਿੱਚ ਦਿੱਤੀਆਂ ਦਲੀਲਾਂ ਉਪਰ ਵਿਚਾਰ ਕਰਨ ਤੋਂ ਬਿਨਾਂ ਆਪਣੀ ਪੱਕੀ ਰਾਇ ਨਹੀਂ ਬਣਾਉਣੀ ਚਾਹੀਦੀ। ਉਸਨੂੰ ਸਿਰਫ ਸੁਣੀਸੁਣਾਈ ਗੱਲ ਉਪਰ ਭਰੋਸਾ ਕਰਕੇ ਜਾਂ ਬਹੁਗਿਣਤੀ ਦੀ ਰਾਏ ਦੇ ਅਧਾਰਤੇ ਕਦੇ ਵੀ ਆਪਣਾ ਮਨ ਨਹੀਂ ਬਣਾਉਣਾ ਚਾਹੀਦਾ। ਸਗੋਂ ਉਸਨੂੰ ਇੱਕ ਜੀਵੰਤ ਸਿਧਾਂਤ ਦੀ ਸੇਧ ਮੁਤਾਬਕ ਚਲਣਾ ਚਾਹੀਦਾ ਹੈ, ਜਿਹੜਾ ਹਕੀਕਤ ਅਤੇ ਸਚਾਈ ਨਾਲ ਮੇਲ ਖਾਂਦਾ ਹੋਵੇ ਅਤੇ ਤਰਕ ਦੀ ਕਸੌਟੀਤੇ ਖਰਾ ਉਤਰਦਾ ਹੋਵੇ।

ਆਮ ਕਰਕੇ ਇਹ ਵਿਸ਼ਵਾਸ਼ ਕੀਤਾ ਜਾਂਦਾ ਹੈ ਕਿ ਬਰੂਨੋ ਨੂੰ ਤਫਤੀਸ਼ੀ ਸੂਹੀਆਂ ਵਲੋਂ ਇਸ ਲਈ ਖੰਭੇ ਨਾਲ ਬੰਨ੍ਹ ਕੇ ਜਿਉਂਦੇ ਸਾੜਿਆ ਗਿਆ ਕਿ ਉਹ ਕਾਪਰਨੀਕਸ ਦੇਸੁਰਜੀ ਕੇਂਦਰਕ ਬ੍ਰਹਿਮੰਡਦੇ ਵਿਚਾਰਾਂ ਦੀ ਵਕਾਲਤ ਕਰਦਾ ਸੀ ਅਤੇ ਉਹ ਧਰਤੀ ਵਰਗੇ ਹੋਰ ਅਨੰਤ ਵਸਦੇ ਸੰਸਾਰਾਂ ਵਿੱਚ ਯਕੀਨ ਰੱਖਦਾ ਸੀ। ਇਹ ਕਾਪਰਨੀਕਸ ਹੀ ਸੀ ਜਿਸ ਨੇ ਇਹ ਇਨਕਲਾਬੀ ਮਨੌਤ ਪੇਸ਼ ਕੀਤੀ ਕਿ ਸਾਰੇ ਗੋਲਾਕਾਰ ਪਿੰਡ ਸੂਰਜੀ ਕੇਂਦਰ ਦੁਆਲੇ ਘੁੰਮਦੇ ਹਨ। ਇਸ ਲਈ ਸੂਰਜ ਹੀ ਬ੍ਰਹਿਮੰਡ ਦਾ ਕੇਂਦਰ ਹੈ।ਇਸਦੀ ਪੁਸ਼ਟੀ ਗੈਲੀਲੀਓ ਦੀਆਂ ਖੋਜਾਂ ਰਾਹੀਂ ਹੋਈ। ਉਸਨੇ ਦਿਖਾਇਆ ਕਿ ਪ੍ਰਿਥਵੀ ਤਾਂ ਸੂਰਜ ਦੁਆਲੇ ਅਤੇ ਆਪਣੇ ਧੁਰੇ ਦੁਆਲੇ ਘੁੰਮਣ ਵਾਲੇ ਗ੍ਰਹਿਆਂ ਵਰਗਾ ਹੀ ਇੱਕ ਗ੍ਰਹਿ ਹੈ। ਬਰੂਨੋ ਦੀਆਂ ਲਿਖਤਾਂ ਵਿੱਚ ਭਾਵੇਂ ਕਾਪਰਨੀਕਸਵਾਦ ਦੀ ਵਕਾਲਤ ਕੀਤੀ ਗਈ ਦਿਸਦੀ ਹੈ ਪਰ ਉਹ ਤਾਰਾ ਵਿਗਿਆਨੀ ਨਹੀਂ ਸੀ। ਉਂਜ ਉਸਨੇ ਵਿਗਿਆਨ ਦੇ ਅਧਾਰ ਨੂੰ ਵਿਸ਼ਾਲ ਅਤੇ ਮਜਬੂਤ ਬਣਾਉਣ ਲਈ ਇੱਕ ਨਿਸ਼ਚਿਤ ਭੂਮਿਕਾ ਨਿਭਾਈ। ਉਸਨੇ ਕੁਦਰਤ ਵਿਗਿਆਨੀਆਂ ਅਤੇ ਦਾਰਸ਼ਨਿਕਾਂ ਨੂੰ ਕਾਪਰਨੀਕਸ ਦੇ ਸਿਧਾਂਤਾਂ ਦੀਆਂ ਦੂਰਰਸ ਅਰਥਸੰਭਾਵਨਾਵਾਂ ਪ੍ਰਤੀ ਸੋਚਣ ਲਈ ਮਜਬੂਰ ਕੀਤਾ ਜਿਸਨੇ ਅਜੋਕੇ ਵਿਗਿਆਨ ਦੇ ਬੂਹੇਤੇ ਦਸਤਕ ਦੇਣ ਵਿੱਚ ਮੱਦਦ ਕੀਤੀ। 

ਬਰੂਨੋ ਨੇ ਸਭ ਕਿਸਮ ਦੇ ਰੂੜੀਵਾਦ ਨੂੰ ਚੁਣੌਤੀ ਦਿੱਤੀ। ਭਾਵੇਂ ਉਸਨੇ ਆਪਣੀ ਜਿੰਦਗੀ ਦਾ ਬਹੁਤਾ ਹਿੱਸਾ ਦੁਸ਼ਮਣ ਤੇ ਵਿਰੋਧੀ ਮੁਲਕਾਂ ਅੰਦਰ ਇਧਰਉਧਰ ਘੁੰਮ ਫਿਰ ਕੇ ਹੀ ਗੁਜਾਰਿਆ ਫਿਰ ਵੀ ਉਸਨੇ 20 ਦੇ ਲਗਭਗ ਪੁਸਤਕਾਂ ਲਿਖੀਆਂ। ਉਹ ਸ਼ਬਦਸ਼ਾਸਤਰ ਵਿੱਚ ਰੁਚੀ ਰੱਖਦਾ ਸੀ। ਉਸਨੂੰ ਇੱਕ ਮੋਢੀ ਸ਼ਬਦਾਰਥਵਿਗਿਆਨੀ ਵੀ ਕਿਹਾ ਜਾ ਸਕਦਾ ਹੈ। ਬਰੂਨੋ ਦੇ ਬ੍ਰਹਿਮੰਡਵਿਗਿਆਨ ਬਾਰੇ ਵਿਚਾਰ ਉਸ ਦੀਆਂ ਤਿੰਨ ਲਿਖਤਾਂ ਵਿੱਚ ਦਰਜ ਹਨ। 

  1. ਬੁੱਧਵਾਰ ਰਾਤਰੀ ਭੋਜ,
  2. ਕਾਰਨ ਸਿਧਾਂਤ ਤੇ ਏਕਤਾ ਬਾਰੇ, 
  3. ਅਸੀਮ ਬ੍ਰਹਿਮੰਡ ਤੇ ਅਨੰਤ ਸੰਸਾਰਾਂ ਬਾਰੇ।

ਬੁੱਧਵਾਰੀ ਰਾਤਰੀ ਭੋਜਵਿੱਚ ਬਰੂਨੋ ਨੇ ਕਾਪਰਨੀਕਸ ਦੇ ਸੂਰਜੀ ਕੇਂਦਰਕ ਬ੍ਰਹਿਮੰਡ ਵਿਚਾਰਾਂ ਦੀ ਵਕਾਲਤ ਕੀਤੀ ਹੈ।ਕਾਰਨ, ਸਿਧਾਂਤ ਤੇ ਏਕਤਾ ਬਾਰੇਵਿਚ ਉਸਨੇ ਲਿਖਿਆ ਹੈ, ਇਸ ਸਮੁਚੇ ਭੂਮੰਡਲ ਦੀ, ਇਸ ਤਾਰੇ ਦੀ ਕਿਉਂਕਿ ਨਾ ਮੌਤ ਅਤੇ ਨਾ ਹੀ ਤਬਾਹੀ ਹੋ ਸਕਦੀ ਹੈ ਅਤੇ ਵਿਨਾਸ਼ ਕੁਦਰਤ ਵਿੱਚ ਕਿਤੇ ਵੀ ਸੰਭਵ ਨਹੀਂ ਹੈ, ਇਸ ਲਈ ਇਹ ਭੂਮੰਡਲ ਆਪਣੇ ਸਭ ਅੰਸ਼ਾਂ ਦੀ ਅਦਲਾਬਦਲੀ  ਅਤੇ ਰੂਪਾਂਤਰਣ ਰਾਹੀਂ ਸਮੇਂਸਮੇਂ ਸਿਰ ਆਪਣੇ ਆਪ ਨੂੰ ਨਵਿਆਉਂਦਾ ਰਹਿੰਦਾ ਹੈ। ਨਿਰੋਲ ਅਮੂਰਤਉਪਰਹੇਠਾਂਕੁਝ ਵੀ ਨਹੀਂ ਹੁੰਦਾ (ਜਿਵੇਂ ਕਿ ਅਰਸਤੂ ਦੀ ਸਿੱਖਿਆ ਪ੍ਰਚਲਿਤ ਸੀ) ਸਗੋਂ ਕਿਸੇ ਵਸਤੂ ਦੀ ਸਥਿਤੀ ਦੂਜੀਆਂ ਵਸਤੂਆਂ ਦੀ ਸਥਿਤੀ ਦੇ ਤੁਲਨਾਤਮਕ ਹੀ ਹੁੰਦੀ ਹੈ। ਸਾਰੇ ਬ੍ਰਹਿਮੰਡ ਅੰਦਰ ਹਰ ਜਗ੍ਹਾ ਲਗਾਤਾਰ ਸਾਪੇਖ ਪਰਿਵਰਤਨ ਹੁੰਦਾ ਰਹਿੰਦਾ ਹੈ ਅਤੇ ਨਿਰੀਖਕ ਹਮੇਸ਼ਾ ਕੇਂਦਰ ਵਿਚ ਹੁੰਦਾ ਹੈ। ਆਪਣੀ ਲਿਖਤਅਸੀਮ ਬ੍ਰਹਿਮੰਡ ਤੇ ਅਨੰਤ ਸੰਸਾਰਵਿਚ ਬਰੂਨੋ ਨੇ ਦਲੀਲ ਦਿੱਤੀ ਹੈ ਕਿ, ਬ੍ਰਹਿਮੰਡ ਅਸੀਮ ਹੈ। ਇਸ ਅੰਦਰ ਅਨੰਤ ਸੰਸਾਰ ਹਨ ਅਤੇ ਇਨ੍ਹਾਂ ਅਨੰਤ ਸੰਸਾਰਾਂ ਉਪਰ ਸੂਝਵਾਨ ਜੀਵਾਂ ਦੀ ਹੋਂਦ ਹੈ।

ਜੀਓਰ ਡੈਨੋ ਦਾ ਅਸਲੀ ਨਾਮ ਫਿਲੀਪੋ ਬਰੂਨੋ ਸੀ। ਉਸਦੇ ਫੌਜੀ ਪਿਤਾ ਜੀਓਵੈਲੀ ਬਰੂਨੋ ਨੇ ਉਸਨੂੰ ਨੇਪਲਜ਼ ਦੇਸੇਂਟ ਡੋਮੀਨੀਕੋ ਮੱਠਵਿਚ ਦਾਖਲ ਕਰਵਾ ਦਿੱਤਾ। ਇਹ ਇੱਕ ਮਹਾਨ ਮੱਠ ਸੀ ਜਿਥੇ ਕਿਸੇ ਸਮੇਂ ਇਟਲੀ ਦਾ ਵਿਦਵਾਨ ਦਾਰਸ਼ਨਿਕ ਤੇ ਅਧਿਆਤਮਵਾਦੀ ਸੇਂਟ ਥਾਮਸ ਏਕਨਜ਼ (1225-1274) ਰਿਹਾ ਕਰਦਾ ਸੀ ਅਤੇ ਪੜ੍ਹਾਇਆ ਕਰਦਾ ਸੀ। ਬਰੂਨੋ ਦੇ ਮੱਠ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਸਦਾ ਨਾਮ ਜਿਅਰਡੈਨੋ ਪੈ ਗਿਆ। ਸਾਲ 1572 ਵਿੱਚ ਉਸਨੂੰ ਪਾਦਰੀ ਨਿਯੁਕਤ ਕਰ ਦਿੱਤਾ ਗਿਆ।  ਇਸ ਡੋਮੀਨੀਕਨ ਮੱਤ ਦਾ ਮੁੱਖ ਉਦੇਸ਼ ਪ੍ਰਚਾਰ ਅਤੇ ਸਿੱਖਿਆ ਸੀ। ਇਸ ਦੇ ਪ੍ਰਚਾਰਕ ਰੂੜੀਵਾਦ ਦੇ ਪ੍ਰਮੁੱਖ ਮੁੱਦਈ ਸਨ। ਇਸ ਮੱਤ ਦੀ ਤਫਤੀਸ਼ੀ ਸੂਹੀਆ ਪ੍ਰਣਾਲੀ ਰਸਮੀ ਤੌਰ ਤੇ ਪੋਪ ਗਰੋਗਰੀ ਵਲੋਂ ਸਾਲ 1231 ਵਿੱਚ ਕਾਇਮ ਕੀਤੀ ਗਈ ਸੀ। ਇਸਦਾ ਮੁੱਖ ਮੰਤਵ ਵੱਧ ਰਹੇਨਾਸਤਿਕਤਾ ਦੇ ਖਤਰੇਦਾ ਮੁਕਾਬਲਾ ਕਰਨਾ ਸੀ। ਤਫਤੀਸ਼ੀ ਸੂਹੀਏ, ਪੋਪ ਦੁਆਰਾ ਵਿਸ਼ੇਸ ਤੌਰ ਤੇ ਨਿਯੁਕਤ ਕੀਤੇ ਜਾਂਦੇ ਸਨ। ਉਨ੍ਹਾਂ ਦੇ ਹੱਥ ਵਿੱਚ ਕਾਫੀ ਤਾਕਤ ਹੁੰਦੀ ਸੀ। ਸਾਲ 1252 ਵਿੱਚ ਤਸ਼ੱਦਦ ਦੀ ਵਰਤੋਂ ਜਾਇਜ਼ ਕਰਾਰ ਦੇ ਦਿੱਤੀ ਗਈ। ਮੁਕੱਦਮੇ ਗੁਪਤ ਤੌਰ ਤੇ ਚਲਾਏ ਜਾਂਦੇ ਸਨ। ਜਿਹੜੇ ਵਿਅਕਤੀ ਆਪਣਾ ਦੋਸ਼ ਸਵੀਕਾਰ ਕਰ ਲੈਂਦੇ ਸਨ, ਤਫਤੀਸ਼ੀ ਸੂਹੀਏ ਉਨ੍ਹਾਂ ਤੋਂ ਪਸ਼ਚਾਤਾਪ ਕਰਵਾਉਂਦੇ ਸਨ ਅਤੇ ਮੁਆਫੀ ਮੰਗਵਾਉਂਦੇ ਸਨ।

ਜਿਹੜੇ ਆਪਣਾ ਦੋਸ਼ ਸਵੀਕਾਰ ਨਹੀਂ ਸੀ ਕਰਦੇ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਂਦਾ ਸੀ ਤੇ ਜਿਊਦਿਆਂ ਨੂੰ ਸਾੜ ਦਿੱਤਾ ਜਾਂਦਾ ਸੀ। ਬਰੂਨੋ ਆਪਣੇ ਵਿਦਿਆਰਥੀ ਜੀਵਨ ਵਿੱਚ ਵੀ ਆਪਣੇ ਮੌਲਿਕ ਵਿਚਾਰਾਂ ਕਰਕੇ ਅਤੇ ਪਰੰਪਰਾਗਤ ਅਧਿਆਤਮਕ ਸਿਧਾਂਤਾਂ ਦੀ ਬੇਬਾਕ ਆਲੋਚਨਾ ਕਰਨ ਕਰਕੇ ਖਾਸਾ ਚਰਚਿਤ ਸੀ। ਸਾਲ 1576 ਵਿਚ ਉਸਨੂੰ ਤਫਤੀਸ਼ੀ ਸੂਹੀਆਂ ਵਲੋਂ ਰਸਮੀ ਤੌਰ ਤੇ ਨਾਸਤਿਕਤਾ ਦਾ ਦੋਸ਼ੀ ਠਹਿਰਾਇਆ ਗਿਆ। ਉਹ ਗ੍ਰਿਫਤਾਰੀ ਤੋਂ ਬਚਣ ਲਈ ਨੇਪਲਜ਼ ਨੂੰ ਛੱਡ ਕੇ ਰੋਮ ਚਲਾ ਗਿਆ ਪਰ ਉਸਦੇ ਵਿਚਾਰਾਂ ਵਿੱਚ ਕੋਈ ਤਬਦੀਲੀ ਨਾ ਆਈ। ਇਸ ਲਈ ਉਸ ਵਿਰੁੱਧ ਦੋਸ਼ ਮੁੜ ਨਵੇਂ ਸਿਰਿਓਂ ਮੜ੍ਹ ਦਿੱਤੇ ਗਏ। ਇਸ ਮੌਕੇ ਉਸਨੇਡੋਮੀਨੀਕੀਨਨਾਲੋਂ ਆਪਣਾ ਨਾਤਾ ਤੋੜ ਲਿਆ ਅਤੇ ਰੋਮ ਸ਼ਹਿਰ ਵੀ ਛੱਡ ਦਿੱਤਾ। ਬਰੂਨੋ ਇਟਲੀ, ਫਰਾਂਸ, ਇੰਗਲੈਂਡ ਅਤੇ ਜਰਮਨੀ ਸਾਰੇ ਘੁੰਮਿਆ।

ਫਰਾਂਸ ਵਿੱਚ ਉਸਨੂੰ ਰਾਜਾ ਹੈਨਰੀ-3 (1551-89) ਨੇ ਥਾਪਣਾ ਦਿੱਤੀ ਜਿਸ ਨੇ ੳਸਦੀ ਕਾਲਜ ਆਫ ਫਰਾਂਸ ਵਿੱਚ ਨਿਯੁਕਤੀ ਕੀਤੀ। ਬਰੂਨੋ ਸਾਲ 1583 ਵਿੱਚ ਲੰਦਨ ਪੰਹੁਚਿਆ ਅਤੇ ਉਥੇ ਤਿੰਨ ਸਾਲ ਤੱਕ ਰਿਹਾ। ਇੰਗਲੈਂਡ ਵਿੱਚ ਉਸਦੀ ਠਹਿਰ ਉਸ ਦੇ ਜੀਵਨ ਦੇ ਸਭ ਤੋਂ ਵੱਧ ਸਫਲ ਸਮਿਆਂ ਵਿਚੋਂ ਇੱਕ ਸੀ। ਇਥੇ ਉਸਨੇ ਪਹਿਲੀ ਵਾਰ ਆਪਣੇ ਦਾਰਸ਼ਨਿਕ ਵਿਚਾਰਾਂ ਦੀ ਵਿਸਥਾਰਤ ਵਿਆਖਿਆ ਵਾਲੀਆਂ ਤਿੰਨ ਪੁਸਤਕਾਂ ਇਟਲੀ ਦੀ ਭਾਸ਼ਾ ਵਿੱਚ ਲਿਖੀਆਂ। ਵਿਲਿਅਮ ਗਿਲਗਰਟ (1544-1603) ਅਤੇ ਥਾਮਸ ਹੈਰੀਅਟ (1560-1621) ਵਰਗੇ ਉੱਘੇ ਵਿਗਿਆਨੀ ਬਰੂਨੋ ਦੇ ਬ੍ਰਹਿਮੰਡੀ ਵਿਚਾਰਾਂ ਦੇ ਮੋਢੀ ਹਿਮਾਇਤੀ ਬਣ ਗਏ। ਗਿਲਗਰਟ ਨੇ ਬਰੂਨੋ ਦੇ ਬ੍ਰਹਿਮੰਡੀ ਵਿਚਾਰਾਂ ਦੀ ਰੋਸ਼ਨੀ ਵਿੱਚ ਪਹਿਲੀ ਮਹਾਨ ਵਿਗਿਆਨਕ ਕਿਰਤਚੁੰਬਕ, ਚੁੰਬਕੀ ਵਸਤਾਂ ਤੇ ਮਹਾਨ ਧਰਤਚੁੰਬਕਸਾਲ 1600 ਵਿੱਚ ਛਪਵਾਈ। ਹੈਰੀਅਟ ਨੇ ਸਾਲ 1608 ਵਿੱਚ ਬਰੂਨੋ ਦੇ ਅਸੀਮ ਬ੍ਰਹਿਮੰਡ ਵਿਚਾਰਾਂ ਉਪਰ ਬਹਿਸ ਕਰਨ ਲਈ ਜੋਹਨ ਕੈਪਲਰ (1571-1630) ਨਾਲ ਖ਼ਤੋਖਿਤਾਬ ਕੀਤਾ। 

ਸਾਲ 1591 ਵਿੱਚ ਬਰੂਨੋ ਜੁਆਨੋਮੋਸੀਨੀਗੋ ਨਾਂ ਦੇ ਪਾਦਰੀ ਦੇ ਸੱਦੇਤੇ ਇਟਲੀ ਵਾਪਸ ਗਿਆ। ਕਿਸੇ ਨਾ ਕਿਸੇ ਤਰ੍ਹਾਂ ਮੋਸੀਨੀਗੋ ਨੇ ਉਸਨੂੰ ਵੀਨਸ ਵਿੱਚ ਤਫਤੀਸ਼ੀ ਸੂਹੀਆਂ ਅੱਗੇ ਦੋਸ਼ੀ ਠਹਿਰਾ ਦਿੱਤਾ ਅਤੇ ਬਰੂਨੋ ਨੂੰ ਸਾਲ 1592 ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਫਿਰ ਉਸ ਨੂੰ ਰੋਮ ਵਿੱਚ ਤਫਤੀਸ਼ੀ ਸੂਹੀਆਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਜੇਲ ਵਿੱਚ ਸੁੱਟ ਦਿੱਤਾ ਗਿਆ। 7 ਸਾਲਾਂ ਦੇ ਮੁਕੱਦਮੇ ਤੋਂ ਬਾਅਦ ਤਫਤੀਸ਼ੀ ਸੂਹਿਆਂ ਨੇ 20 ਜਨਵਰੀ 1600 ਨੂੰ ਆਪਣਾ ਫੈਸਲਾ ਸੁਣਾਇਆ। ਸਜਾ ਸੁਣਾਉਣ ਤੋਂ ਬਾਅਦ ਵੀ ਉਸਨੂੰ ਪਸ਼ਚਾਤਾਪ ਕਰਨ ਅਤੇ ਮੁਆਫੀ ਮੰਗਣ ਲਈ 8 ਦਿਨ ਦਿੱਤੇ ਗਏ ਪਰ ਉਹ ਫਿਰ ਵੀ ਨਹੀਂ ਝੁਕਿਆ। 16 ਫਰਵਰੀ 1600 ਨੂੰ ਬਰੂਨੋ ਨੂੰ ਰੋਮ ਵਿੱਚ ਖੰਭੇ ਨਾਲ ਬੰਨ੍ਹ ਕੇ ਜਿਉਂਦੇ ਨੂੰ ਸਾੜ ਦਿੱਤਾ ਗਿਆ। ਮਰਦੇ ਦਮ ਤਕ ਬਰੂਨੋ ਬਾਗੀ ਰਿਹਾ। 

-ਯਸ਼ ਪਾਲ
ਸੰਪਰਕ: 9814535005

ਪੰਜਾਬ ‘ਚ ਦਿਨ ਦਿਹਾੜੇ ਵੱਡੀ ਵਾਰਦਾਤ; ਅੱਖਾਂ ‘ਚ ਮਿਰਚਾਂ ਪਾ ਕੇ ਲੁੱਟੇ 4 ਲੱਖ

ਪੰਜਾਬ ‘ਚ ਵੱਡੀ ਵਾਰਦਾਤ; ਅੱਖਾਂ ‘ਚ ਮਿਰਚਾਂ ਪਾ ਕੇ ਲੁੱਟੇ 4 ਲੱਖ

Punjab Network

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 16 ਫ਼ਰਵਰੀ 2026: ਮੋਹਾਲੀ ਦੇ ਸਭ ਤੋਂ ਰੁਝੇਵਿਆਂ ਵਾਲੇ ਖੇਤਰ ਫੇਜ਼-7 ਵਿੱਚ ਲੁਟੇਰਿਆਂ ਨੇ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਇੱਕ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਹੈ।

ਐਕਸਿਸ ਬੈਂਕ ਦੇ ਏਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਆਏ ਇੱਕ ਨਿੱਜੀ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ਵਿੱਚ ਮਿਰਚ ਪਾਊਡਰ ਪਾ ਕੇ ਲੁਟੇਰੇ ਕਰੀਬ 4 ਲੱਖ ਰੁਪਏ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ।

“ਟੈਲੀ ਲਿੰਕ” ਨਾਮ ਦੀ ਕੰਪਨੀ ਦਾ ਕਰਮਚਾਰੀ, ਜੋ ਏਅਰਟੈੱਲ ਪੇਮੈਂਟਸ ਬੈਂਕ ਦੀ ਨਕਦੀ ਇਕੱਠੀ ਕਰਕੇ ਜਮ੍ਹਾ ਕਰਵਾਉਣ ਆਇਆ ਸੀ। ਜਿਵੇਂ ਹੀ ਕਰਮਚਾਰੀ ਫੇਜ਼-7 ਸਥਿਤ ਐਕਸਿਸ ਬੈਂਕ ਦੇ ਏਟੀਐਮ ਕੋਲ ਪਹੁੰਚਿਆ, ਲੁਟੇਰਿਆਂ ਨੇ ਉਸ ‘ਤੇ ਮਿਰਚਾਂ ਦੇ ਪਾਊਡਰ ਨਾਲ ਹਮਲਾ ਕਰ ਦਿੱਤਾ। ਅੱਖਾਂ ਵਿੱਚ ਜਲਣ ਕਾਰਨ ਜਦੋਂ ਕਰਮਚਾਰੀ ਕੁਝ ਦੇਖਣ ਤੋਂ ਅਸਮਰੱਥ ਹੋ ਗਿਆ, ਤਾਂ ਮੁਲਜ਼ਮ ਪੈਸਿਆਂ ਵਾਲਾ ਬੈਗ ਲੈ ਕੇ ਚੰਪਤ ਹੋ ਗਏ।

ਬੈਗ ਵਿੱਚ ਕਰੀਬ 4 ਲੱਖ ਰੁਪਏ ਦੀ ਨਕਦੀ ਮੌਜੂਦ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਘਟਨਾ ਉਸ ਜਗ੍ਹਾ ਵਾਪਰੀ ਜਿੱਥੇ NRI ਸੈੱਲ ਅਤੇ ਸਾਈਬਰ ਸੈੱਲ ਵਰਗੇ ਅਹਿਮ ਪੁਲਿਸ ਦਫ਼ਤਰ ਮਹਿਜ਼ 100 ਮੀਟਰ ਦੀ ਦੂਰੀ ‘ਤੇ ਸਥਿਤ ਹਨ। ਦਿਨ-ਦਿਹਾੜੇ ਅਤੇ ਇੰਨੀ ਸੁਰੱਖਿਆ ਵਾਲੇ ਇਲਾਕੇ ਵਿੱਚ ਹੋਈ ਇਸ ਵਾਰਦਾਤ ਨੇ ਪੁਲਿਸ ਦੀ ਗਸ਼ਤ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਪੁਲਿਸ ਨੇ ਗੁਰਜੋਤ ਸਿੰਘ (ਕੰਪਨੀ ਮਾਲਕ) ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਇੱਕ ਮੁਲਜ਼ਮ ਦੀ ਤਸਵੀਰ ਜਾਰੀ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ptc