ਸ਼ਨੀਵਾਰ, ਮਾਰਚ 14, 2026
Home Blog Page 54

ਅਜੀਬੋ ਗਰੀਬ ਮਾਮਲਾ; 19 ਸਾਲਾਂ ਦੀ ਕੁੜੀ ਨੇ ਮੁੰਡੇ ਨਾਲ ਕੀਤਾ ਬਲਾਤਕਾਰ

 

ਅਜੀਬੋ ਗਰੀਬ ਮਾਮਲਾ; 19 ਸਾਲਾਂ ਦੀ ਕੁੜੀ ਨੇ ਮੁੰਡੇ ਨਾਲ ਕੀਤਾ ਬਲਾਤਕਾਰ

ਮੁੰਬਈ, 15 ਫਰਵਰੀ 2026-

ਮੁੰਬਈ ਦੇ ਮਾਨਖੁਰਦ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ 19 ਸਾਲਾ ਕੁੜੀ ‘ਤੇ 17 ਸਾਲਾ ਮੁੰਡੇ ਨੂੰ ਅਗਵਾ ਕਰਨ, ਜਿਨਸੀ ਸ਼ੋਸ਼ਣ ਕਰਨ ਅਤੇ ਮਾਨਸਿਕ ਤੌਰ ‘ਤੇ ਤਸੀਹੇ ਦੇਣ ਦਾ ਦੋਸ਼ ਹੈ।

ਸ਼ਿਕਾਇਤ ਤੋਂ ਬਾਅਦ, ਮਾਨਖੁਰਦ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ। ਪੁਲਿਸ ਨੇ ਦੋਸ਼ੀ ਦੇ ਖਿਲਾਫ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (POCSO) ਅਤੇ ਭਾਰਤੀ ਦੰਡ ਸੰਹਿਤਾ ਦੇ ਅਗਵਾ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ੀ ਕੁੜੀ ਇਸ ਸਮੇਂ ਫਰਾਰ ਹੈ।

ਪੁਲਿਸ ਦੇ ਅਨੁਸਾਰ, ਪੀੜਤ ਅਤੇ ਦੋਸ਼ੀ ਇੱਕੋ ਇਲਾਕੇ ਵਿੱਚ ਰਹਿੰਦੇ ਹਨ। ਜਾਂਚ ਵਿੱਚ ਖੁਲਾਸਾ ਹੋਇਆ ਕਿ ਅਗਸਤ 2025 ਅਤੇ ਫਰਵਰੀ 2026 ਦੇ ਵਿਚਕਾਰ, ਕੁੜੀ ਨੇ ਕਥਿਤ ਤੌਰ ‘ਤੇ ਨਾਬਾਲਗ ਮੁੰਡੇ ‘ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਉਸਨੇ ਕਥਿਤ ਤੌਰ ‘ਤੇ ਉਸਨੂੰ ਆਪਣੇ ਘਰ ਬੁਲਾਇਆ, ਖਾਸ ਕਰਕੇ ਜਦੋਂ ਕੋਈ ਹੋਰ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਉਸਨੇ ਕਥਿਤ ਤੌਰ ‘ਤੇ ਮੁੰਡੇ ਨੂੰ ਵਿਆਹ ਕਰਨ ਲਈ ਵੀ ਦਬਾਅ ਪਾਇਆ।

ਜਦੋਂ ਮੁੰਡੇ ਨੇ ਇਨਕਾਰ ਕਰ ਦਿੱਤਾ, ਤਾਂ ਕੁੜੀ ਨੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਉਸ ‘ਤੇ ਮੁੰਡੇ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਅਤੇ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ।

ਪੀੜਤ ਕਿਸੇ ਤਰ੍ਹਾਂ ਦੋਸ਼ੀ ਦੇ ਚੁੰਗਲ ਤੋਂ ਬਚ ਗਿਆ, ਘਰ ਪਹੁੰਚਿਆ ਅਤੇ ਆਪਣੇ ਪਰਿਵਾਰ ਨੂੰ ਸਾਰੀ ਘਟਨਾ ਦੱਸੀ। ਪਰਿਵਾਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।

ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਉਸਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

Heavy Rain Warning: ਫਿਰ ਬਦਲੇਗਾ ਮੌਸਮ! ਅਗਲੇ 24 ਘੰਟਿਆਂ ਵਿੱਚ ਇਨ੍ਹਾਂ ਥਾਵਾਂ ‘ਤੇ ਮੀਂਹ ਮਚਾਏਗਾ ਤਬਾਹੀ

 

Heavy Rain Warning: ਫਿਰ ਬਦਲੇਗਾ ਮੌਸਮ! ਅਗਲੇ 24 ਘੰਟਿਆਂ ਵਿੱਚ ਇਨ੍ਹਾਂ ਥਾਵਾਂ ‘ਤੇ ਮੀਂਹ ਮਚਾਏਗਾ ਤਬਾਹੀ

ਚੰਡੀਗੜ੍ਹ, 15 ਫਰਵਰੀ 2026 –

ਫਰਵਰੀ ਦੀ ਬੇਮੌਸਮੀ ਹਲਕੀ ਗਰਮੀ ਦੀ ਲਹਿਰ ਖਤਮ ਹੋਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 11 ਰਾਜਾਂ ਵਿੱਚ ਮੌਸਮ ਬਦਲਣ ਵਾਲਾ ਹੈ। ਅਗਲੇ 24 ਘੰਟਿਆਂ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਸਮੇਤ ਉੱਤਰ ਭਾਰਤ ਦੇ ਕਈ ਖੇਤਰਾਂ ਵਿੱਚ ਗਰਜ-ਤੂਫਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇਸ ਸਮੇਂ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਹਾਲਾਂਕਿ, ਦਿਨ ਵੇਲੇ ਚਮਕਦਾਰ ਧੁੱਪ ਤਾਪਮਾਨ ਵਿੱਚ ਵਾਧਾ ਕਰ ਰਹੀ ਹੈ। 17 ਅਤੇ 18 ਫਰਵਰੀ ਨੂੰ, ਰਾਜਧਾਨੀ ਵਿੱਚ ਬੱਦਲਵਾਈ ਵਧੇਗੀ, ਅਤੇ ਹਲਕੀ ਬੂੰਦ-ਬੂੰਦ ਦੀ ਉਮੀਦ ਹੈ, ਜੋ ਵਧਦੇ ਤਾਪਮਾਨ ਨੂੰ ਥੋੜ੍ਹਾ ਘੱਟ ਕਰ ਸਕਦੀ ਹੈ।

ਇਸੇ ਤਰ੍ਹਾਂ ਮੌਸਮ ਵਿਭਾਗ ਨੇ 17 ਅਤੇ 18 ਫਰਵਰੀ ਨੂੰ ਉੱਤਰ ਪ੍ਰਦੇਸ਼ ਵਿੱਚ ਗਰਜ-ਤੂਫਾਨ ਅਤੇ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਜਿਵੇਂ ਕਿ ਸਹਾਰਨਪੁਰ, ਅਲੀਗੜ੍ਹ, ਹਾਥਰਸ ਅਤੇ ਇਟਾਵਾ ਵਿੱਚ ਮੀਂਹ ਦੀ ਉਮੀਦ ਹੈ।

ਮਿਲੀ ਜਾਣਕਾਰੀ ਮੁਤਾਬਕ, ਆਉਣ ਵਾਲੇ ਕੱਲ੍ਹ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਉਮੀਦ ਹੈ। ਸੀਵਾਨ, ਸਾਰਨ, ਭੋਜਪੁਰ ਅਤੇ ਗਯਾ ਸਮੇਤ ਕਈ ਇਲਾਕਿਆਂ ਵਿੱਚ ਦ੍ਰਿਸ਼ਟੀ ਘੱਟ ਹੋ ਸਕਦੀ ਹੈ।

ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ

ਮੌਸਮ ਵਿਭਾਗ ਦੇ ਅਲਰਟ ਮੁਤਾਬਕ, ਉੱਤਰਾਖੰਡ ਦੇ ਚਮੋਲੀ, ਰੁਦਰਪ੍ਰਯਾਗ ਅਤੇ ਉੱਤਰਕਾਸ਼ੀ ਵਰਗੇ ਜ਼ਿਲ੍ਹਿਆਂ ਵਿੱਚ 16 ਅਤੇ 17 ਫਰਵਰੀ ਨੂੰ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਹਿਮਾਚਲ ਪ੍ਰਦੇਸ਼ ਵਿੱਚ ਅੱਜ 15 ਫਰਵਰੀ ਤੋਂ ਬਾਅਦ ਉੱਚ-ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।

ਕੀ ਠੰਢ ਵਾਪਸ ਆਵੇਗੀ?

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨਾਲ ਤਾਪਮਾਨ ਵਿੱਚ 2-3 ਡਿਗਰੀ ਦੀ ਗਿਰਾਵਟ ਜ਼ਰੂਰ ਆਵੇਗੀ, ਪਰ ਤੇਜ਼ ਠੰਢ ਦੀ ਵਾਪਸੀ ਦੀ ਸੰਭਾਵਨਾ ਘੱਟ ਹੈ। ਪੱਛਮੀ ਗੜਬੜ, ਜੋ ਕਿ ਮਹਾਂਸ਼ਿਵਰਾਤਰੀ ਦੇ ਆਲੇ-ਦੁਆਲੇ ਸਰਗਰਮ ਹੋ ਜਾਵੇਗੀ, 15 ਤੋਂ 20 ਫਰਵਰੀ ਦੇ ਵਿਚਕਾਰ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਬੱਦਲ ਅਤੇ ਮੀਂਹ ਲਿਆਏਗੀ।

 

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵੋਟਾਂ ਲਈ ਕਿਸਾਨਾਂ-ਨੌਜਵਾਨਾਂ ਅਤੇ ਮੁਲਾਜ਼ਮਾਂ ਨੇ ਵਿੱਢੀ ਮੁਹਿੰਮ

 

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵੋਟਾਂ ਲਈ ਕਿਸਾਨਾਂ-ਨੌਜਵਾਨਾਂ ਅਤੇ ਮੁਲਾਜ਼ਮਾਂ ਨੇ ਵਿੱਢੀ ਮੁਹਿੰਮ

ਪੰਜਾਬ ਅਤੇ ਸਿੱਖਿਆ ਲਈ ਆਵਾਜ਼ ਬੁਲੰਦ ਕਰਨ ਵਾਲ਼ੇ ਉਮੀਦਵਾਰਾਂ ਨੂੰ ਹੀ ਸਮਰਥਨ ਕਰਾਂਗੇ – ਅਵਤਾਰ ਮਹਿਮਾਂ

ਫਿਰੋਜ਼ਪੁਰ, 14 ਫਰਵਰੀ 2026-

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਉਸਦੇ ਅਧੀਨ ਆਉਣ ਵਾਲੇ ਕਾਲਜਾਂ ਉੱਪਰ ਪੰਜਾਬ ਦੇ ਲੋਕਾਂ ਦਾ ਅਧਿਕਾਰ ਕਾਇਮ ਰੱਖਣ ਲਈ ਬੀਤੇ ਸਾਲ ਸੈਨੇਟ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਜਿੱਤਣ ਤੋਂ ਬਾਅਦ ਹੁਣ ਸੈਨੇਟ ਚੋਣਾਂ ਜਿੱਤਣ ਲਈ ਪੰਜਾਬ ਦੇ ਲੋਕਾਂ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸੇ ਮਸਲੇ ਨੂੰ ਲੈ ਕੇ ਅੱਜ ਫਿਰੋਜ਼ਪੁਰ ਦੇ ਕਿਸਾਨਾਂ, ਨੌਜਵਾਨਾਂ ਅਤੇ ਮੁਲਾਜ਼ਮਾਂ ਵੱਲੋਂ ਇਕ ਸਾਂਝੀ ਮੀਟਿੰਗ ਫਿਰੋਜ਼ਪੁਰ ਛਾਉਣੀ ਵਿੱਚ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਵਤਾਰ ਸਿੰਘ ਮਹਿਮਾਂ ਨੇ ਕਿਹਾ ਕਿ ਚੰਡੀਗੜ੍ਹ ਉੱਪਰ ਪੰਜਾਬ ਦੀ ਦਾਅਵੇਦਾਰੀ ਨੂੰ ਮਜ਼ਬੂਤ ਕਰਦੀ ਪੰਜਾਬ ਯੂਨੀਵਰਸਿਟੀ ਅਤੇ ਉਸਦੇ ਕਾਲਜਾਂ ਵਿੱਚ ਪੰਜਾਬੀਅਤ ਪੱਖੀ ਸਿੱਖਿਆ ਨੂੰ ਜਿਉਂਦਾ ਰੱਖਣ ਅਤੇ ਅਗਲੀ ਪੀੜ੍ਹੀ ਲਈ ਗਿਆਨ ਦੇ ਸੋਮਿਆਂ ਨੂੰ ਕਾਰਪੋਰੇਟ ਪੱਖੀ ਅਤੇ ਫਾਸ਼ੀਵਾਦੀ ਸਰਕਾਰਾਂ ਦੇ ਹਮਲੇ ਤੋਂ ਬਚਾਉਣ ਲਈ ਸੈਨੇਟ ਵਿੱਚ ਲੋਕ ਪੱਖੀ ਨੁਮਾਇੰਦਿਆਂ ਨੂੰ ਭੇਜਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਾਰੇ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੀਆਂ ਵੋਟਾਂ ਬਣਵਾਉਣ। ਇਲਾਕੇ ਅੰਦਰ ਨੌਜਵਾਨਾਂ ਦੀ ਟੀਮ ਬਣਾ ਕੇ ਨਵੀਆਂ ਵੋਟਾਂ ਬਣਾਉਣ ਲਈ ਮੁਹਿੰਮ ਵਿੱਢੀ ਗਈ ਹੈ।

ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਹੋਣ ਵਾਲੀਆਂ ਇਹਨਾਂ ਚੋਣਾਂ ਵਿੱਚ ਪੰਜਾਬੀਅਤ ਅਤੇ ਸਿੱਖਿਆ ਦੀ ਆਵਾਜ਼ ਬੁਲੰਦ ਕਰਨ ਵਾਲ਼ੇ ਉਮੀਦਵਾਰਾਂ ਨੂੰ ਹੀ ਸਮਰਥਨ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੇ ਹੱਕ ਸੁਰੱਖਿਅਤ ਹੋ ਸਕਣ।

ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਅਮਿਤ ਸ਼ਰਮਾ, ਦੀਪਕ ਝਾਂਬ, ਸਰਬਜੀਤ ਸਿੰਘ ਮਹਿਮਾਂ, ਮਨਜੀਤ ਸਿੰਘ ਮਹਿਮਾਂ, ਗੁਰਸਿਮਰਨ ਸਿੰਘ ਝੋਕ, ਰਸ਼ਪਾਲ ਸਿੰਘ ਝੋਕ, ਦਵਿੰਦਰ ਸਿੰਘ ਕਾਲੂਰਾਏ, ਗੁਰਵਿੰਦਰ ਸਿੰਘ ਰੋਡੇਵਾਲਾ, ਸਤਵਿੰਦਰ ਸਿੰਘ ਚੱਕ ਹੈਰਾਜ, ਪ੍ਰਿੰਸ ਬਾਰੇਕੇ, ਕਰਨ ਬਾਰੇਕੇ, ਗੁਰਪ੍ਰੀਤ ਸਿੰਘ ਸੱਦੂਸ਼ਾਹ, ਹਰਪ੍ਰੀਤ ਸਿੰਘ ਵਸਤੀ ਇੰਦਰ ਸਿੰਘਵਾਲੀ, ਜਰਮਨਦੀਪ ਸਾਂਦੇਹਾਸ਼ਮ, ਕੁਲਦੀਪ ਸਾਂਦੇਹਾਸ਼ਮ ਆਦਿ ਹਾਜ਼ਰ ਸਨ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਨਕਲ ਵਿਰੋਧੀ ਮੁਹਿੰਮ ਦੀ ਮਿਸਾਲ ਬਣੀ DTF ਦੀ ਵਜ਼ੀਫ਼ਾ ਪ੍ਰੀਖਿਆ; 163 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

 

DTF ਦੀ 36ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਸਫ਼ਲਤਾਪੂਰਵਕ ਸੰਪੰਨ; 163 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਧੂਰੀ, 14 ਫਰਵਰੀ 2026- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਵੱਲੋਂ ਲੰਘੇ ਦਸੰਬਰ ਮਹੀਨੇ ਵਿੱਚ ਮਹਾਨ ਸੁਤੰਤਰਤਾ ਸੰਗਰਾਮਣ ਗ਼ਦਰੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਕਰਵਾਈ ਗਈ 36ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਅੱਜ ਸਥਾਨਕ ਮਹੇਸ਼ ਬਿਰਧ ਆਸ਼ਰਮ ਦੇ ਹਾਲ ਵਿੱਚ ਕਰਵਾਇਆ ਗਿਆ।

ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਅਤੇ ਸੁਖਪਾਲ ਧੂਰੀ ਨੇ ਸਟੇਜ ਸਕੱਤਰ ਦੇ ਤੌਰ ‘ਤੇ ਸਮਾਗਮ ਵਿੱਚ ਪੁੱਜੇ ਵਿਦਿਆਰਥੀਆਂ, ਮਾਪਿਆਂ,ਅਧਿਆਪਕਾਂ,ਆਗੂਆਂ ਅਤੇ ਵਜ਼ੀਫ਼ਾ ਪ੍ਰੀਖਿਆ ਨਾਲ ਜੁੜੀਆਂ ਸ਼ਖਸ਼ੀਅਤਾਂ ਦਾ ਸਵਾਗਤ ਕੀਤਾ।

ਇਸ ਉਪਰੰਤ ਸੀਨੀਅਰ ਆਗੂ ਨਾਇਬ ਸਿੰਘ ਰਟੋਲਾਂ ਅਤੇ ਤਰਸੇਮ ਧੂਰੀ ਨੇ ਵਜ਼ੀਫ਼ਾ ਪ੍ਰੀਖਿਆ ਦੇ ਇਤਿਹਾਸ ਅਤੇ ਇਸਦੇ ਅਗਾਂਹਵਧੂ ਉਦੇਸ਼ਾਂ ‘ਤੇ ਚਾਨਣਾ ਪਾਇਆ ਅਤੇ ਅਜੋਕੇ ਦੌਰ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਇਨਕਲਾਬੀ ਵਿਰਸੇ ਨਾਲ ਜੋੜਨ ਵਾਲੀ,ਨਕਲ ਨੂੰ ਨਿਰਉਤਸ਼ਾਹਿਤ ਕਰਕੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਾਲੀ ਇਸ ਪ੍ਰੀਖਿਆ ਨੂੰ ਪਿਛਲ਼ੇ 36 ਸਾਲਾਂ ਤੋਂ ਲਗਾਤਾਰ ਸਫਲਤਾ ਪੂਰਵਕ ਆਯੋਜਿਤ ਕਰਨ ਲਈ ਜਥੇਬੰਦੀ ਦੀ ਸ਼ਲਾਘਾ ਕੀਤੀ ਅਤੇ ਅਜੋਕੇ ਦੌਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਜਿਹੇ ਕ੍ਰਾਂਤੀਕਾਰੀ ਉੱਦਮ ਦੀ ਮਹੱਤਤਾ ਬਾਰੇ ਦੱਸਿਆ।

ਸੀਨੀਅਰ ਆਗੂ ਬਲਬੀਰ ਲੌਂਗੋਵਾਲ ਨੇ ਗ਼ਦਰੀ ਗੁਲਾਬ ਕੌਰ ਦੇ ਜੀਵਨ ਤੋਂ ਸਰੋਤਿਆਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਰਾਜ ਸਿੰਘ ਲੈਕਚਰਾਰ ਬੇਨੜਾ ਦੀ ਸੇਵਾ ਮੁਕਤੀ ਮੌਕੇ ਜਥੇਬੰਦੀ ਵੱਲੋਂ ਉਹਨਾਂ ਨੂੰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸਕਾਰਾਤਮਕ ਵਿਸ਼ਿਆਂ ਨਾਲ ਸਬੰਧਤ ਗੀਤ,ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ ਹੈ। ਸਰਕਾਰੀ ਪ੍ਰਾਇਮਰੀ ਸਕੂਲ ਘੋੜੇਨਬ ਦੇ ਵਿਦਿਆਰਥੀਆਂ ਵੱਲੋਂ ਨਾਟਕ ‘ਕਾਂ ਅਤੇ ਚਿੜੀ’ ਦਾ ਮੰਚਨ ਕੀਤਾ ਗਿਆ। ਅਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ‘ਕਿਸਾਨੀ ਜੀਵਨ’ ਵਿਸ਼ੇ ‘ਤੇ ਕੋਰੀਓਗਰਾਫੀ ਪੇਸ਼ ਕੀਤੀ।

ਅਦਾਕਾਰ ਜੁਝਾਰ ਨਮੋਲ ਨੇ ਇੱਕ ਪਾਤਰੀ ਨਾਟਕ ‘ ਬਾਗ਼ੀ ਸਰਾਭਾ’ ਦਾ ਭਾਵਪੂਰਤ ਮੰਚਨ ਕਰਕੇ ਮਹਾਨ ਸ਼ਹੀਦ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ ਉਪਰੰਤ ਪੰਜਵੀਂ,ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੈਟਾਗਰੀ ਦੇ ਪਹਿਲੇ ਤੇਰਾਂ ਵਿਦਿਆਰਥੀਆਂ ਨੂੰ ਕਿਤਾਬਾਂ ਦਾ ਸੈੱਟ,ਡਾਇਰੀ, ਮੋਮੈਂਟੋ,ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਹਰੇਕ ਕੈਟਾਗਰੀ ਵਿੱਚ ਪਹਿਲੇ ਤਿੰਨ ਸਥਾਨਾਂ ਉੱਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇੱਕ ਵਾਰ ਵਜ਼ੀਫ਼ੇ ਦੇ ਰੂਪ ਵਿੱਚ ਨਕਦ ਰਾਸ਼ੀ ਵੀ ਦਿੱਤੀ ਗਈ। ਕੁੱਲ ਮਿਲਾ ਕੇ 163 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਅੰਤ ‘ਤੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਸਮਾਰੋਹ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ।

 

ਮੰਤਰੀ ਕਹਿੰਦੇ ਤਨਖਾਹ ਨਾ ਘਟਾਓ, ਅਫ਼ਸਰ ਕਹਿੰਦੇ ਅਸੀਂ ਤਾਂ 31000 ਕੱਟਾਂਗੇ! ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ 17 ਫਰਵਰੀ ਨੂੰ ਕਰਨਗੇ ਵੱਡਾ ਅੰਦੋਲਨ

 

ਮੰਤਰੀ ਕਹਿੰਦੇ ਤਨਖਾਹ ਨਾ ਘਟਾਓ, ਅਫ਼ਸਰ ਕਹਿੰਦੇ ਅਸੀਂ ਤਾਂ 31000 ਕੱਟਾਂਗੇ! ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ 17 ਫਰਵਰੀ ਨੂੰ ਕਰਨਗੇ ਵੱਡਾ ਅੰਦੋਲਨ

AAP ਸਰਕਾਰ ਵਿੱਚ ਸਿੱਖਿਆ ਸਕੱਤਰ ਮੁੱਖ ਮੰਤਰੀ ਤੋਂ ਵੀ ਹੋਏ ਪਾਵਰਫੁੱਲ

ਮੁੱਖ ਮੰਤਰੀ ਦੇ ਤਨਖਾਹ ਨਾ ਘਟਾਉਣ ਦੇ ਹੁਕਮਾਂ ਦੇ ਬਾਵਜੂਦ 20 ਸਾਲਾਂ ਤੋਂ ਨੌਕਰੀ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਦੇ ਹੁਕਮ ਦਿੱਤੇ

ਮੁਲਾਜ਼ਮਾਂ ਵੱਲੋਂ ਰੋਸ ਵਜੋਂ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਨ ਦੇ ਨਾਲ ਗੁਪਤ ਐਕਸ਼ਨ ਦੀ ਚੇਤਾਵਨੀ ਦਿੱਤੀ ਗਈ

ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤਨਖਾਹਾਂ ਨਾ ਘਟਾਉਣ ਦੇ ਵਾਰ-ਵਾਰ ਆਦੇਸ਼ ਦੇ ਚੁੱਕੇ ਹਨ, ਪ੍ਰੰਤੂ ਸਿੱਖਿਆ ਵਿਭਾਗ ਮੁਲਾਜ਼ਮਾਂ ਦੇ ਸ਼ੋਸ਼ਣ ‘ਤੇ ਤੁਲਿਆ ਹੋਇਆ

ਚੰਡੀਗੜ੍ਹ, 14 ਫਰਵਰੀ 2026- ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ ਸਕੱਤਰ ਇੰਨੇ ਪਾਵਰਫੁੱਲ ਹੋ ਗਏ ਹਨ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਸਿੱਖਿਆ ਮੰਤਰੀ ਹਰਜ਼ੋਤ ਬੈਂਸ ਵੱਲੋਂ ਦਿੱਤੇ ਆਦੇਸ਼ਾਂ ਨੂੰ ਦਰਕਿਨਾਰ ਕਰਕੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ‘ਤੇ ਬਜਿੱਦ ਹੋ ਗਏ ਹਨ ਅਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਇਹ ਹੁਕਮ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਚਾੜ੍ਹ ਦਿੱਤੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਜਿਹਾ ਫੈਸਲਾ ਆਉਣ ਨਾਲ ਸਿੱਖਿਆ ਵਿਭਾਗ ਦੇ ਤਕਰੀਬਨ 1000 ਪਰਿਵਾਰਾਂ ਵਿਚ ਰੋਸ ਤੇ ਨਿਰਾਸ਼ਾ ਫੈਲ ਗਈ ਹੈ ਕਿਉਂਕਿ ਇਸ ਅੱਤ ਦੀ ਮਹਿੰਗਾਈ ਵਿਚ ਇਕ ਦਮ ਤਨਖਾਹਾਂ ‘ਤੇ ਕੱਟ ਲੱਗਣ ਨਾਲ ਮੁਲਾਜ਼ਮਾਂ ਦਾ ਪਰਿਵਾਰ ਆਰਥਿਕ ਮੰਦਹਾਲੀ ਵੱਲ ਜਾਣਾ ਸੰਭਵ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ, ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ।

ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਾਂ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ, ਪ੍ਰੰਤੂ 5 ਮਹੀਨੇ ਬੀਤਣ ‘ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੈਣ ਦੀ ਫਾਈਲ ਸਿੱਖਿਆ ਸਕੱਤਰ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ‘ਤੇ ਹੀ ਘੁੰਮ ਰਹੀ ਹੈ।

ਸਾਲ 2018 ਦੌਰਾਨ ਸਿੱਖਿਆ ਵਿਭਾਗ ਦੇ 8886 ਅਧਿਆਪਕਾਂ ਨੂੰ ਸਰਕਾਰ ਵੱਲੋਂ ਰੈਗੂਲਰ ਕੀਤਾ ਗਿਆ ਸੀ, ਉਸ ਸਮੇਂ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਕੀਤਾ ਗਿਆ। ਦਫ਼ਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿਤਕਰੇ ਖਿਲਾਫ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਿਤਕਰੇ ‘ਤੇ ਪੂਰੀ ਝਾੜ ਪਾਈ ਅਤੇ ਉਸ ਸਮੇਂ ਦੇ ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਅਦਾਲਤ ਵਿੱਚ ਪੇਸ਼ ਹੋ ਕੇ ਮੰਨਿਆ ਕਿ ਇਹ ਵਿਭਾਗੀ ਗਲਤੀ ਹੈ, ਇਸਨੂੰ ਦਰੁਸਤ ਕਰਕੇ ਅਧਿਆਪਕਾਂ ਦੀ ਤਰ੍ਹਾਂ ਸਮਾਨਤਾ ਦੇ ਅਧਿਕਾਰ ਅਨੁਸਾਰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਫਿਰ ਰੈਗੂਲਰ ਦਾ ਨੋਟੀਫ਼ਿਕੇਸ਼ਨ ਕਰਨ ਸਮੇਂ ਅਦਾਲਤ ਦੀਆਂ ਕੀਤੀਆਂ ਟਿੱਪਣੀਆਂ ਨੂੰ ਦਰਕਿਨਾਰ ਕਰਦੇ ਹੋਏ ਫੈਸਲੇ ਨੂੰ ਤੋੜ ਮਰੋੜ ਕੇ ਕੀਤਾ ਗਿਆ ਜੋ ਕਿ ਅੱਜ ਤੱਕ ਲਾਗੂ ਨਹੀਂ ਹੋਇਆ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ, ਜਗਮੋਹਨ ਸਿੰਘ, ਪ੍ਨੇਰਵੀਨ ਸ਼ਰਮਾਂ, ਵਿਕਾਸ ਕੁਮਾਰ, ਜੈਵਲ ਜੈਨ, ਚਮਕੋਰ ਸਿੰਘ, ਵਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਦਫਤਰੀ ਕਰਮਚਾਰੀ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਅਤੇ ਨਾਲ ਹੀ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਮੌਕੇ ‘ਤੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਮੁਲਾਜ਼ਮ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।

 

ਪੱਤਰਕਾਰ ਰਾਕੇਸ਼ ਧਵਨ ਦੀ ਪਹਿਲੀ ਬਰਸੀ ਮੌਕੇ ਯਾਦਗਾਰੀ ਕੈਂਪ; 128 ਮਰੀਜ਼ਾਂ ਦੇ ਖੂਨ ਦੀ ਹੋਈ ਮੁਫ਼ਤ ਜਾਂਚ

 

ਪੱਤਰਕਾਰ ਰਾਕੇਸ਼ ਧਵਨ ਦੀ ਪਹਿਲੀ ਬਰਸੀ ਮੌਕੇ ਯਾਦਗਾਰੀ ਕੈਂਪ; 128 ਮਰੀਜ਼ਾਂ ਦੇ ਖੂਨ ਦੀ ਹੋਈ ਮੁਫ਼ਤ ਜਾਂਚ

ਧਵਨ ਪੱਤਰਕਾਰ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਸ਼ਰਮਾ

ਬਲਜੀਤ ਸਿੰਘ ਕਚੂਰਾ/ ਜਸਬੀਰ ਸਿੰਘ ਕੰਬੋਜ

ਮਮਦੋਟ, 14 ਫਰਵਰੀ 2026- ਪੱਤਰਕਾਰੀ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੇ ਅਤੇ ਜ਼ਿੰਦਗੀ ਦਾ ਲੰਬਾ ਸਮਾਂ ਪੱਤਰਕਾਰਤਾ ਨੂੰ ਸਮਰਪਿਤ ਰਹੇ ਪੱਤਰਕਾਰ ਰਾਕੇਸ਼ ਧਵਨ ਦੀ ਪਹਿਲੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਦੇ ਸਪੁੱਤਰ ਵਰੁਣਦੀਪ ਧਵਨ, ਹੇਮਨ ਧਵਨ ਅਤੇ ਸਮੂਹ ਪਰਿਵਾਰ ਵੱਲੋਂ ਉਨ੍ਹਾਂ ਦੀ ਮਿੱਠੀ ਯਾਦ ਵਿੱਚ ਮੁਫ਼ਤ ਖੂਨ ਜਾਂਚ ਕੈਂਪ ਲਗਾਇਆ ਗਿਆ।

ਸੀ ਐਚ ਸੀ ਮਮਦੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਦੀ ਦੇਖ-ਰੇਖ ਅਤੇ ਹੈਲਥ ਕੇਅਰ ਲੈਬਸ ਮਮਦੋਟ ਅਤੇ ਅਮਨਦੀਪ ਲੈਬ ਮਮਦੋਟ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਡਾਕਟਰ ਹਰਸ਼ (ਮੈਡੀਕਲ ਅਫਸਰ), ਪਰਮਿੰਦਰ ਕੌਰ ਸੀ. ਐੱਚ. ਓ, ਸਿਵਾਲੀ ਵਰਮਾ ਐਸ. ਐਲ. ਟੀ, ਰਾਜੇਸ਼ ਕੁਮਾਰ ਐੱਸ. ਐੱਲ. ਟੀ, ਸਵਰਨ ਸਿੰਘ (ਮ. ਪ. ਹ. ਵ), ਜੱਜਬੀਰ ਸਿੰਘ (ਮ. ਪ. ਹ. ਵ), ਅਮਰਜੀਤ ਸਿੰਘ, ਮੰਗਲ ਸਿੰਘ (ਮ. ਪ. ਹ. ਵ ) ਦੇ ਸਹਿਯੋਗ ਨਾਲ ਆਏ ਹੋਏ ਮਰੀਜ਼ਾਂ ਦੇ ਖੂਨ ਦੇ ਸੈਂਪਲ ਲਏ ਗਏ ਅਤੇ ਜਾਂਚ ਉਪਰੰਤ ਰਿਪੋਰਟਾਂ ਸੌਂਪੀਆਂ ਗਈਆਂ।

ਵਧੇਰੇ ਜਾਣਕਾਰੀ ਦਿੰਦੇ ਹੋਏ ਸੀ ਐਚ ਸੀ ਮਮਦੋਟ ਦੇ ਬੀ ਈ ਈ ਅਮਨ ਕੰਬੋਜ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਮਦੋਟ ਦੇ ਸਰਕਾਰੀ ਹਸਪਤਾਲ ਵਿੱਚ ਵੀ ਮਰੀਜ਼ਾਂ ਦੇ ਜ਼ਿਆਦਾਤਰ ਖੂਨ ਦੇ ਟੈਸਟ ਮੁਫ਼ਤ ਹੀ ਕੀਤੇ ਜਾਂਦੇ ਹਨ ਅਤੇ ਜੋ ਮਰੀਜ਼ ਕਿਸੇ ਕਾਰਨ ਅੱਜ ਇਸ ਕੈਂਪ ਵਿੱਚ ਨਹੀਂ ਪਹੁੰਚ ਸਕੇ, ਉਹ ਕਿਸੇ ਵੀ ਕੰਮ ਵਾਲੇ ਦਿਨ (ਜਦੋਂ ਹਸਪਤਾਲ ਖੁੱਲ੍ਹਾ ਹੋਵੇ ਅਤੇ ਸਰਕਾਰੀ ਛੁੱਟੀ ਨਾ ਹੋਵੇ) ਸਵੇਰੇ ਹਸਪਤਾਲ ਖੁੱਲ੍ਹਣ ਦੇ ਸਮੇਂ ਤੋਂ ਦੁਪਹਿਰ ਇੱਕ ਵਜੇ ਤੱਕ ਆ ਕੇ ਡਾਕਟਰ ਸਾਹਿਬਾਨ ਕੋਲੋਂ ਚੈੱਕ ਅੱਪ ਕਰਵਾ ਕੇ ਲੋੜੀਂਦੇ ਟੈਸਟ ਕਰਵਾ ਸਕਦੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਹਿਯੋਗੀ ਰਹੇ ਬਲਦੇਵ ਰਾਜ ਸ਼ਰਮਾ ਨੇ ਕਿਹਾ ਕਿ ਰਕੇਸ਼ ਧਵਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਸਵਰਨ ਕੌਰ, ਪਰਮਜੀਤ ਕੌਰ (ਆਸ਼ਾ ਵਰਕਰ) ਬਲਦੇਵ ਰਾਜ ਸ਼ਰਮਾ ਸਟੇਂਟ ਕਮੇਟੀ ਮੈਂਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਜਸਬੀਰ ਸਿੰਘ ਚੇਅਰਮੈਨ ਪ੍ਰੈਸ ਕਲੱਬ ਫਿਰੋਜ਼ਪੁਰ ਦਿਹਾਤੀ, ਜਸਵੰਤ ਸਿੰਘ ਥਿੰਦ ਪ੍ਰਧਾਨ ਪ੍ਰੈਸ ਕੱਲ੍ਹਬ ਫਿਰੋਜ਼ਪੁਰ ਦਿਹਾਤੀ, ਤਜਿੰਦਰ ਢੀਂਗੜਾ ਪ੍ਰਧਾਨ ਪ੍ਰੈਸ ਕਲੱਬ ਮਮਦੋਟ, ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਚੂਰਾ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਅਤੇ ਪਤਵੰਤਿਆਂ ਨੇ ਵੀ ਹਾਜ਼ਰੀ ਲਵਾਈ। ਇਸ ਕੈਂਪ ਦੌਰਾਨ ਪਹੁੰਚੇ ਮਰੀਜ਼ਾਂ ਅਤੇ ਪਤਵੰਤਿਆਂ ਵਾਸਤੇ ਚਾਹ ਪਾਣੀ ਦਾ ਵੀ ਵਿਸ਼ੇਸ਼ ਪ੍ਰਬੰਧ ਸੀ ਅਤੇ ਅਤੁੱਟ ਲੰਗਰ ਵੀ ਵਰਤਾਇਆ ਗਿਆ।

 

ਪੰਜਾਬ ਦੇ ਸਰਕਾਰੀ ਟੀਚਰਾਂ ਦੀ ਟੈੱਟ (TET) ਵਿਰੁੱਧ ਆਰ-ਪਾਰ ਦੀ ਲੜਾਈ! ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ‘ਚ ‘ਮਹਾਂ ਰੋਸ ਪ੍ਰਦਰਸ਼ਨ’ ਦਾ ਐਲਾਨ

 

ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ (TET) ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ

15 ਫਰਵਰੀ ਨੂੰ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਹੋਣਗੀਆਂ, 16-17 ਫਰਵਰੀ ਨੂੰ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਹੋਣਗੀਆਂ

Punjab Network

ਚੰਡੀਗੜ੍ਹ/ਮੋਹਾਲੀ 14 ਫਰਵਰੀ 2026- ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪਦਉਨਤੀਆਂ (Promotions) ਲਈ ਜਬਰੀ ਥੋਪੇ ਜਾ ਰਹੇ ਟੈੱਟ (TET) ਦੇ ਵਿਰੋਧ ਵਿੱਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਸਾਂਝੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਾਲ ‘ਮਹਾਂ ਰੋਸ ਪ੍ਰਦਰਸ਼ਨ’ ਕੀਤਾ ਜਾਵੇਗਾ।

ਦੱਸ ਦਈਏ ਕਿ ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ ਨਬੀਪੁਰ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਜੰਟ ਸਿੰਘ ਬੋਡੇ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਜਗਜੀਤ ਸਿੰਘ ਲੁਧਿਆਣਾ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਰੇਸ਼ਮ ਸਿੰਘ, ਤੇਜਿੰਦਰ ਸਿੰਘ ਸ਼ਾਹ ਆਦਿ ਸ਼ਾਮਿਲ ਸਨ। ਸਮੂਹ ਜਥੇਬੰਦੀਆਂ ਨੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ ਵਿੱਚ 10-11 ਫਰਵਰੀ ਨੂੰ ਬਲਾਕ / ਜ਼ਿਲ੍ਹਾ ਪੱਧਰੀ ਧਰਨੇ /ਰੈਲੀਆਂ ਕਰਕੇ ਪਦਉਨਤੀਆਂ ਲਈ ਟੈੱਟ ਲਾਜ਼ਮੀ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕਣ ਲਈ ਪੰਜਾਬ ਦੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਫਰਵਰੀ ਦੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 14-15 ਫਰਵਰੀ ਨੂੰ ਸਮੂਹ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ।

ਇਸੇ ਤਰ੍ਹਾਂ 16-17 ਫਰਵਰੀ ਨੂੰ ਜਿਲ੍ਹਿਆਂ ਵਿੱਚ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਮਹਾਂ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ।

ਸਾਂਝੇ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਜਬਰੀ ਲਾਗੂ ਕੀਤੇ ਜਾ ਰਹੇ ਇਸ ਫੈਸਲੇ ਦਾ ਹਿੱਸਾ ਨਾ ਬਣਨ। ਉਨ੍ਹਾਂ ਕਿਹਾ ਕਿ ਪਦਉਨਤੀਆਂ ਵਿੱਚ ਟੈੱਟ ਦੀ ਸ਼ਰਤ ਅਧਿਆਪਕਾਂ ਦੇ ਹਿੱਤਾਂ ਨਾਲ ਖਿਲਵਾੜ ਹੈ, ਜਿਸ ਨੂੰ ਰੋਕਣ ਲਈ 22 ਫਰਵਰੀ ਦੇ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।

 

ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ? AAP ਨੇ ਗਵਰਨਰ ਨੂੰ ਪੁੱਛਿਆ ਸਵਾਲ, ਪੜ੍ਹੋ ਪੂਰਾ ਮਾਮਲਾ

 

ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ- ਆਪ ਨੇ ਗਵਰਨਰ ਪੰਜਾਬ ਨੂੰ ਪੁੱਛਿਆ ਸਵਾਲ

‘ਆਪ’ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਰਾਜਪਾਲ ਦਾ ਆਪਣੀ ਥਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਡੀਬੀਯੂ ‘ਚ ਭੇਜਣਾ ਇੱਕ ਡੂੰਘੀ ਸਿਆਸੀ ਸਾਜ਼ਿਸ਼:ਗੈਰੀ ਬੜਿੰਗ

ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਭਾਜਪਾ ਦੇ ਅਜਿਹੇ ਆਗੂਆਂ ਨੂੰ ਬਿਲਕੁਲ ਵੀ ਵੜਨ ਨਹੀਂ ਦਿੱਤਾ ਜਾਵੇਗਾ:ਬੜਿੰਗ

ਚੰਡੀਗੜ੍ਹ 14 ਫਰਵਰੀ 2026- 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਨੂੰ ਲੈ ਕੇ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਆਉਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ ਵਿੱਚ ਭੇਜਿਆ।

ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ?

ਉਨ੍ਹਾਂ ਰਾਜਪਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ ਹੈ?

ਬੜਿੰਗ ਨੇ ਕਿਹਾ ਕਿ ਗਵਰਨਰ ਪੰਜਾਬ ਦੇ ਕਿਸੇ ਵੀ ਮੰਤਰੀ ਦੀ ਡਿਊਟੀ ਲਗਾ ਸਕਦੇ ਸਨ, ਪਰ ਭਾਜਪਾ ਦੇ ਇਸ਼ਾਰੇ ‘ਤੇ ਜਾਣਬੁੱਝ ਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਮਲਿਆਂ ਵਿੱਚ ਹਰਿਆਣਾ ਦਾ ਦਖ਼ਲ ਵਧਾਇਆ ਜਾ ਸਕੇ।

ਵਿਧਾਇਕ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਦੌਰਾ ਰੱਦ ਕਰਕੇ ਵਾਪਸ ਮੁੜਨਾ ਪਿਆ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਿੱਦਿਅਕ ਅਦਾਰਿਆਂ ਵਿੱਚ ਭਾਜਪਾ ਦੇ ਅਜਿਹੇ ਆਗੂਆਂ ਨੂੰ ਬਿਲਕੁਲ ਵੀ ਵੜਨ ਨਹੀਂ ਦਿੱਤਾ ਜਾਵੇਗਾ ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖਿਲਾਫ ਖੜ੍ਹਦੇ ਹਨ।

ਇਸ ਦੌਰਾਨ ਬੜਿੰਗ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਬਰਬਾਦ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ।

ਇਸ ਸਮਝੌਤੇ ਵਿੱਚ ਪੰਜਾਬ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਦੇ ਕਿਸੇ ਵੀ ਮੰਤਰੀ ਜਾਂ ਬਾਹਰੀ ਸੂਬੇ ਦੇ ਆਗੂ ਦਾ ਪੰਜਾਬ ਵਿੱਚ ਆਉਣ ‘ਤੇ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ।

 

ਵੱਡੀ ਖ਼ਬਰ: ਚੰਡੀਗੜ੍ਹ ‘ਚ ਮੁਫ਼ਤ ਪਾਰਕਿੰਗ ਸਹੂਲਤ ਖ਼ਤਮ, ਹੁਣ ਮੋਟਰਸਾਈਕਲ ਅਤੇ ਕਾਰ ਚਾਲਕ ਨੂੰ ਦੇਣੀ ਪਵੇਗੀ ਫੀਸ

 

ਵੱਡੀ ਖ਼ਬਰ: ਚੰਡੀਗੜ੍ਹ ‘ਚ ਮੁਫ਼ਤ ਪਾਰਕਿੰਗ ਸਹੂਲਤ ਖ਼ਤਮ, ਹੁਣ ਮੋਟਰਸਾਈਕਲ ਅਤੇ ਕਾਰ ਚਾਲਕ ਨੂੰ ਦੇਣੀ ਪਵੇਗੀ ਫੀਸ

ਇਲੈਕਟ੍ਰਿਕ ਵਾਹਨਾਂ ਨੂੰ ਵੀ ਦੇਣੀ ਪਵੇਗੀ ਫੀਸ: Zomato ਤੇ Swiggy ਵਾਹਨਾਂ ਲਈ ਵੀ ਪਾਰਕਿੰਗ ਫੀਸ ਲਾਜ਼ਮੀ

ਨਗਰ ਨਿਗਮ ਚੰਡੀਗੜ੍ਹ ਨੇ ਪੇਡ ਪਾਰਕਿੰਗ ਸਾਈਟਾਂ ‘ਤੇ ਨਿਯਮਾਂ ਨੂੰ ਸਖ਼ਤੀ ਨਾਲ ਕੀਤਾ ਲਾਗੂ

15 ਮਿੰਟ ਦੀ ਮੁਫ਼ਤ ਪਾਰਕਿੰਗ ਸਹੂਲਤ ਖ਼ਤਮ; ਕਮਿਸ਼ਨਰ ਵੱਲੋਂ ਅਚਨਚੇਤ ਚੈਕਿੰਗ

ਚੰਡੀਗੜ੍ਹ, 14 ਫਰਵਰੀ 2026:

ਪਾਰਕਿੰਗ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਅਤੇ ਇੱਕਸਾਰਤਾ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਅਧਿਕਾਰ ਖੇਤਰ ਅਧੀਨ ਕਿਸੇ ਵੀ ‘ਪੇਡ ਪਾਰਕਿੰਗ’ ਸਾਈਟ ‘ਤੇ ਕਿਸੇ ਵੀ ਇਲੈਕਟ੍ਰਿਕ ਵਾਹਨ (EV) ਨੂੰ ਪਾਰਕਿੰਗ ਚਾਰਜਿਸ ਤੋਂ ਛੋਟ ਨਹੀਂ ਦਿੱਤੀ ਜਾਵੇਗੀ।

ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ (IAS) ਨੇ ਪਾਰਕਿੰਗ ਸਾਈਟਾਂ ਦੀ ਨਿਗਰਾਨੀ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਾਰਕਿੰਗ ਵਿੱਚ 15 ਮਿੰਟ ਦੀ ਮੁਫ਼ਤ ਸਹੂਲਤ ਸਮੇਤ ਕਿਸੇ ਵੀ ਕਿਸਮ ਦੀ ਮੁਫ਼ਤ ਪਾਰਕਿੰਗ ਦੀ ਕੋਈ ਵਿਵਸਥਾ ਨਹੀਂ ਹੈ। ਪਾਰਕਿੰਗ ਖੇਤਰਾਂ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਨੂੰ ਬਿਨਾਂ ਕਿਸੇ ਅਪਵਾਦ ਦੇ ਨਿਰਧਾਰਤ ਚਾਰਜ ਦੇਣੇ ਪੈਣਗੇ।

ਅੱਜ ਸੈਕਟਰ-7 ਦੀ ਪੇਡ ਪਾਰਕਿੰਗ ਸਾਈਟ ਦੀ ਅਚਨਚੇਤ ਚੈਕਿੰਗ ਦੌਰਾਨ ਕਮਿਸ਼ਨਰ ਨੇ ਖੁਦ ਜ਼ਮੀਨੀ ਕੰਮਕਾਜ ਅਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਦੇਖਿਆ ਗਿਆ ਕਿ ਦੋ ਵਾਹਨਾਂ ਨੂੰ ਬਿਨਾਂ ਪਾਰਕਿੰਗ ਸਲਿੱਪ ਜਾਂ ਵੈਧ ਪਾਸ ਦੇ ਪਾਰਕਿੰਗ ਵਿੱਚੋਂ ਬਾਹਰ ਜਾਣ ਦਿੱਤਾ ਗਿਆ। ਇਸ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ, ਉਨ੍ਹਾਂ ਨੇ ਤੁਰੰਤ ਸਬੰਧਤ ਕਾਰਜਕਾਰੀ ਇੰਜੀਨੀਅਰ (XEN) ਨੂੰ ਹਦਾਇਤ ਕੀਤੀ ਕਿ ਇਸ ਵਿੱਚ ਸ਼ਾਮਲ ਕਰਮਚਾਰੀਆਂ ਦੀ ਤਾਇਨਾਤੀ ਤੁਰੰਤ ਪ੍ਰਭਾਵ ਨਾਲ ਬਦਲੀ ਜਾਵੇ।

ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਮਿਸ਼ਨਰ ਨੇ ਅੱਗੇ ਨਿਰਦੇਸ਼ ਦਿੱਤੇ ਕਿ Swiggy, Zomato ਜਾਂ ਕਿਸੇ ਹੋਰ ਪਲੇਟਫਾਰਮ ਦੇ ਡਿਲੀਵਰੀ ਵਾਹਨਾਂ ਨੂੰ ਵੀ ਨਿਰਧਾਰਤ ਪਾਰਕਿੰਗ ਫੀਸ ਅਦਾ ਕੀਤੇ ਬਿਨਾਂ ਦਾਖਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਰੋਡ ਡਵੀਜ਼ਨ ਨੰਬਰ 1, 2 ਅਤੇ 3 ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਸਾਰੇ ਪਾਰਕਿੰਗ ਅਟੈਂਡੈਂਟਾਂ ਕੋਲੋਂ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

 

Big Breaking: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇਣ ਅਸਤੀਫ਼ਾ; SKM ਨੇ ਕਿਹਾ- ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕੇ

 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇਣ ਅਸਤੀਫ਼ਾ; SKM ਨੇ ਕਿਹਾ- ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕੇ

“ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕੇ”— INDIA-US ਵਪਾਰ ਸੌਦੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਹੋਇਆ ਸਖ਼ਤ

ਖੇਤੀ ਅਤੇ ਡੇਅਰੀ ਸੈਕਟਰ ਨੂੰ ਬਰਬਾਦ ਕਰੇਗਾ ਨਵਾਂ ਵਪਾਰ ਸਮਝੌਤਾ; SKM ਵੱਲੋਂ ਪਿੰਡ-ਪਿੰਡ ਮੁਹਿੰਮ ਵਿੱਢਣ ਦਾ ਸੱਦਾ

ਨਵੀਂ ਦਿੱਲੀ, 14 ਫਰਵਰੀ 2026- 

ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰੀ ਵਪਾਰ ਮੰਤਰੀ ਦੇ ਉਸ ਬਿਆਨ ਦਾ ਸਖ਼ਤ ਵਿਰੋਧ ਕੀਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ “ਅਮਰੀਕਾ ਤੋਂ ਕੱਚਾ ਮਾਲ ਖਰੀਦਣ ‘ਤੇ ਭਾਰਤ ਨੂੰ ਵੀ ‘ਜ਼ੀਰੋ ਟੈਰਿਫ’ (ਬਿਨਾਂ ਟੈਕਸ) ਬਰਾਮਦ ਦੀ ਸਹੂਲਤ ਮਿਲੇਗੀ।”

SKM ਅਨੁਸਾਰ ਇਹ ਮੋਦੀ ਸਰਕਾਰ ਵੱਲੋਂ ਭਾਰਤ ਦੀ ਆਤਮ-ਨਿਰਭਰਤਾ ਅਤੇ ਪ੍ਰਭੂਸੱਤਾ ਨੂੰ ਅਮਰੀਕਾ ਅੱਗੇ ਸਰੰਡਰ ਕਰਨ ਦਾ ਨੰਗਾ ਸੱਚ ਹੈ। ਇਹ ਘੋਸ਼ਣਾ ਸਾਬਿਤ ਕਰਦੀ ਹੈ ਕਿ ‘ਖੇਤੀਬਾੜੀ ਦਾ ਵਪਾਰਕ ਸੌਦੇ ਤੋਂ ਬਾਹਰ ਹੋਣ’ ਦਾ ਦਾਅਵਾ ਝੂਠਾ ਹੈ ਅਤੇ ਇਹ ਸਮਝੌਤੇ ਭਾਰਤ ਦੀ ਆਰਥਿਕ ਗੁਲਾਮੀ ਦਾ ਨਕਸ਼ਾ ਹਨ।

ਬਿਨਾਂ ਟੈਕਸ ਦੇ ਕੱਚੀ ਕਪਾਹ ਦੀ ਦਰਾਮਦ ਭਾਰਤੀ ਕਿਸਾਨਾਂ ਨੂੰ ਬਰਬਾਦ ਕਰ ਦੇਵੇਗੀ ਕਿਉਂਕਿ ਇਸ ਨਾਲ ਘਰੇਲੂ ਬਾਜ਼ਾਰ ਵਿੱਚ ਕੀਮਤਾਂ ਡਿੱਗ ਜਾਣਗੀਆਂ। $C2+50\%$ ਫਾਰਮੂਲੇ ਅਨੁਸਾਰ ਕਪਾਹ ਦਾ ਸਮਰਥਨ ਮੁੱਲ (MSP) 10,075 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ, ਜਦੋਂ ਕਿ ਸਰਕਾਰ ਨੇ ਸਿਰਫ 7,710 ਰੁਪਏ ਐਲਾਨਿਆ ਹੈ। ਸਰਕਾਰੀ ਖਰੀਦ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪਹਿਲਾਂ ਹੀ ਆਪਣੀ ਫਸਲ 5,500 ਤੋਂ 6,500 ਰੁਪਏ ਦੇ ਘੱਟ ਭਾਅ ‘ਤੇ ਵੇਚਣ ਲਈ ਮਜਬੂਰ ਹਨ।

ਸਰਕਾਰ ਨੇ ਹੁਣ 25 ਲੱਖ ਮੀਟ੍ਰਿਕ ਟਨ ਕਣਕ ਦੀ ਬਰਾਮਦ ਦੇ ਹੁਕਮ ਦਿੱਤੇ ਹਨ। ਕਿਸੇ ਠੋਸ ਰਣਨੀਤੀ ਤੋਂ ਬਿਨਾਂ ਖੇਤੀ ਉਤਪਾਦਾਂ ਦੀ ਦਰਾਮਦ-ਬਰਾਮਦ ਖੁਰਾਕੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਵੇਗੀ।

ਭਾਰਤ-ਅਮਰੀਕਾ ਵਪਾਰ ਸੌਦੇ ਤਹਿਤ ਸੇਬ, ਕਪਾਹ, ਸੋਇਆਬੀਨ ਤੇਲ ਅਤੇ ਮੱਕੀ ਅਧਾਰਤ ਪਸ਼ੂ ਖੁਰਾਕ ਲਈ ਭਾਰਤੀ ਬਾਜ਼ਾਰ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਅਮਰੀਕੀ ਕੰਪਨੀਆਂ ਦਾ ਭਾਰਤ ‘ਤੇ ਏਕਾਧਿਕਾਰ ਹੋ ਜਾਵੇਗਾ। ਯੂਰਪੀ ਸੰਘ ਅਤੇ ਨਿਊਜ਼ੀਲੈਂਡ ਨਾਲ ਹੋਏ ਸਮਝੌਤਿਆਂ ਵਿੱਚ ਡੇਅਰੀ ਉਤਪਾਦਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

SKM ਨੇ ਕਿਹਾ ਕਿ ਇਹ ਸਾਰੇ ਫੈਸਲੇ ਸੰਸਦ ਨੂੰ ਹਨੇਰੇ ਵਿੱਚ ਰੱਖ ਕੇ ਲਏ ਗਏ ਹਨ। ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਦੇਣ ਦੀ ਬਜਾਏ, ਸਰਕਾਰ ਪੂਰੇ ਟੈਰਿਫ ਸਿਸਟਮ ਨੂੰ ਖਤਮ ਕਰ ਰਹੀ ਹੈ ਜੋ ਖੇਤੀ ਅਤੇ ਡੇਅਰੀ ਸੈਕਟਰ ਦੀ ਰਾਖੀ ਕਰਦਾ ਸੀ।

12 ਫਰਵਰੀ 2026 ਦੀ ਦੇਸ਼ ਵਿਆਪੀ ਹੜਤਾਲ ਦੀ ਸਫ਼ਲਤਾ ਦੇ ਬਾਵਜੂਦ ਪ੍ਰਧਾਨ ਮੰਤਰੀ ਆਪਣੀਆਂ ਨੀਤੀਆਂ ਸੁਧਾਰਨ ਲਈ ਤਿਆਰ ਨਹੀਂ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਵਪਾਰ ਮੰਤਰੀ ਪੀਯੂਸ਼ ਗੋਇਲ ਦੇ ਅਸਤੀਫ਼ੇ ਦੀ ਮੰਗ ਦੁਹਰਾਈ ਹੈ ਅਤੇ ਕਿਸਾਨਾਂ ਨੂੰ ਪਿੰਡ-ਪਿੰਡ ਪ੍ਰਦਰਸ਼ਨ ਕਰਨ ਅਤੇ ਘਰ-ਘਰ ਜਾ ਕੇ ਸਰਕਾਰ ਦੇ ਇਸ ‘ਸਰੰਡਰ’ ਨੂੰ ਬੇਨਕਾਬ ਕਰਨ ਦੀ ਅਪੀਲ ਕੀਤੀ ਹੈ।

24 ਫਰਵਰੀ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਹੋਣ ਵਾਲੀ ਰਾਸ਼ਟਰੀ ਕੌਂਸਲ ਦੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।