ਐਤਵਾਰ, ਮਾਰਚ 15, 2026
Home Blog Page 58

ਈ.ਟੀ.ਯੂ. ਪੰਜਾਬ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਵੱਲੋਂ ਦਲਜੀਤ ਲਹੌਰੀਆ ਦਾ ਵਿਸ਼ੇਸ਼ ਸਨਮਾਨ

 

ਯੂਨੀਅਨ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰਨ ਲਈ ਮਿਲਿਆ ਮਾਣ

ਦਲਜੀਤ ਲਾਹੌਰੀਏ ਦਾ ਉਭਾਰ ਹਰਜਿੰਦਰ ਪਾਲ ਸਿੰਘ ਪੰਨੂ ਪ੍ਰਧਾਨ ਨੇ ਇੱਕ ਉੱਘੇ ਲੀਡਰ ਵਜੋਂ ਕੀਤਾ

ਚੰਡੀਗੜ੍ਹ, 14 ਫਰਵਰੀ 2026-

ਐਲੀਮੈਂਟਰੀ ਟੀਚਰ ਯੂਨੀਅਨ (ETU) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਦੀਆਂ ਜਥੇਬੰਦੀ ਪ੍ਰਤੀ ਸ਼ਾਨਦਾਰ ਸੇਵਾਵਾਂ ਅਤੇ ਮਿਹਨਤ ਨੂੰ ਮੁੱਖ ਰੱਖਦੇ ਹੋਏ, ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਵੱਲੋਂ ਉਨ੍ਹਾਂ ਨੂੰ ਇੱਕ ‘ਉੱਘੇ ਲੀਡਰ’ ਵਜੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪੰਨੂ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਦ੍ਰਿੜਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਹਰਜਿੰਦਰ ਪਾਲ ਸਿੰਘ ਪੰਨੂ ਨੇ ਕਿਹਾ ਕਿ ਲਹੌਰੀਆ ਯੂਨੀਅਨ ਦੀ ਹਰ ਖ਼ਬਰ ਅਤੇ ਗਤੀਵਿਧੀ ਨੂੰ ਬਹੁਤ ਹੀ ਸੰਜੀਦਗੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰਕਾਸ਼ਿਤ ਕਰਦੇ ਹਨ। ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਦੀ ਸ਼ਲਾਘਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਇਕਾਈਆਂ ਵੱਲੋਂ ਕੀਤੀ ਜਾਂਦੀ ਹੈ।

ਏਕਤਾ ਅਤੇ ਮਾਨ-ਸਤਿਕਾਰ ਦਾ ਸੰਦੇਸ਼

ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਲਹੌਰੀਆ ਸਾਹਿਬ ਦਾ ਪੂਰੀ ਯੂਨੀਅਨ ਵਿੱਚ ਬਹੁਤ ਸਤਿਕਾਰ ਹੈ। ਉਨ੍ਹਾਂ ਨੇ ਉਨ੍ਹਾਂ ਕੁਝ ਆਗੂਆਂ ਨੂੰ ਵੀ ਲਹੌਰੀਆ ਦਾ ਪੂਰਾ ਮਾਣ-ਸਤਿਕਾਰ ਕਰਨ ਦੀ ਹਦਾਇਤ ਕੀਤੀ ਜੋ ਕਿਸੇ ਕਾਰਨ ਅਜਿਹਾ ਨਹੀਂ ਕਰ ਰਹੇ, ਤਾਂ ਜੋ ਜਥੇਬੰਦੀ ਵਿੱਚ ਇੱਕਮੁੱਠਤਾ ਬਣੀ ਰਹੇ ਅਤੇ ਉਹ ਹੋਰ ਵੀ ਉਤਸ਼ਾਹ ਨਾਲ ਕੰਮ ਕਰ ਸਕਣ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਦਲਜੀਤ ਸਿੰਘ ਲਾਹੌਰੀਆ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ ਬੋਪਾਰਾਏ, ਰਵੀ ਵਾਹੀ ਆਦਿ ਆਗੂ ਹਾਜ਼ਰ ਸਨ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: ਫ਼ਿਰੋਜ਼ਪੁਰ ‘ਚ ਨੌਜਵਾਨ ਨੇ ਪਤਨੀ ਅਤੇ ਪੁੱਤ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

 

ਵੱਡੀ ਖ਼ਬਰ: ਫ਼ਿਰੋਜ਼ਪੁਰ ‘ਚ ਨੌਜਵਾਨ ਨੇ ਪਤਨੀ ਅਤੇ ਪੁੱਤ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

ਚੰਡੀਗੜ੍ਹ/ ਫ਼ਿਰੋਜ਼ਪੁਰ, 13 ਫਰਵਰੀ 2026

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਬਜੀਦਪੁਰ ਵਿੱਚ ਅੱਜ ਇੱਕ ਨੌਜਵਾਨ ਦੇ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਦੇ ਮੁਤਾਬਕ ਬਜੀਦਪੁਰ ਦੇ ਕਿਸਾਨ ਜਗਜੀਤ ਸਿੰਘ ਪੁੱਤਰ ਗੁਰਭੇਜ ਸਿੰਘ ਵੱਲੋਂ ਕਥਿਤ ਤੌਰ ‘ਤੇ ਆਪਣੇ ਰਿਵਾਲਵਰ ਦੇ ਨਾਲ ਪਹਿਲਾਂ ਪਤਨੀ ਨਵਨੀਤ ਕੌਰ ਨੂੰ ਅਤੇ ਬਾਅਦ ਵਿੱਚ ਪੁੱਤਰ ਵਾਰਿਸਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ। ਇਸੇ ਦੌਰਾਨ ਹੀ ਜਗਜੀਤ ਨੇ ਖੁਦ ਨੂੰ ਵੀ ਗੋਲੀ ਮਾਰ ਲਈ।

ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਪਰਿਵਾਰ ਦੇ ਦੂਜੇ ਮੈਂਬਰਾਂ ਵੱਲੋਂ ਜਗਜੀਤ ਨਵਨੀਤ ਅਤੇ ਉਹਨਾਂ ਦੇ ਪੁੱਤਰ ਨੂੰ ਤੁਰੰਤ ਫਿਰੋਜ਼ਪੁਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆਂ ਡਾਕਟਰਾਂ ਨੇ ਲੁਧਿਆਣੇ ਰੈਫਰ ਕਰ ਦਿੱਤਾ।

ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਕਰਨ ਸ਼ਰਮਾ ਨੇ ਦੱਸਿਆ ਕਿ, ਉਹਨਾਂ ਨੂੰ ਜਿਵੇਂ ਹੀ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਉਹਨਾਂ ਦੇ ਵੱਲੋਂ ਪਰਿਵਾਰ ਸਮੇਤ ਹੋਰ ਨਾਲ ਲੋਕਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਨੇ ਤਾਂ ਜੋ ਮਾਮਲੇ ਦੀ ਅਸਲ ਸੱਚਾਈ ਦਾ ਪਤਾ ਲੱਗ ਸਕੇ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਅਧਿਆਪਕ ਜਥੇਬੰਦੀ ‘ਚ ਅੰਦਰੂਨੀ ਘਮਸਾਣ; ਆਗੂ ਨੇ ਭਾਵੁਕ ਹੋ ਕੇ ਕਿਹਾ- ਜਿਨ੍ਹਾਂ ਲਈ ਕੰਮ ਕੀਤਾ, ਉਨ੍ਹਾਂ ਕਦਰ ਨਹੀਂ ਪਾਈ!

 

ਅਧਿਆਪਕ ਜਥੇਬੰਦੀ ‘ਚ ਅੰਦਰੂਨੀ ਘਮਸਾਣ; ਆਗੂ ਨੇ ਭਾਵੁਕ ਹੋ ਕੇ ਕਿਹਾ- ਜਿਨ੍ਹਾਂ ਲਈ ਕੰਮ ਕੀਤਾ, ਉਨ੍ਹਾਂ ਕਦਰ ਨਹੀਂ ਪਾਈ!

ਚੰਡੀਗੜ੍ਹ, 13 ਫਰਵਰੀ 2026

ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਿੱਚ ਅਕਸਰ ਹੱਕਾਂ ਦੀ ਲੜਾਈ ਦੇ ਚਰਚੇ ਹੁੰਦੇ ਹਨ, ਪਰ ਇਸ ਵਾਰ ਲੜਾਈ ਜਥੇਬੰਦੀ ਦੇ ਅੰਦਰੂਨੀ ਸਿਸਟਮ ਅਤੇ ਵਫ਼ਾਦਾਰੀ ਦੀ ਕਦਰ ਨੂੰ ਲੈ ਕੇ ਸ਼ੁਰੂ ਹੋ ਗਈ ਹੈ। ਇੱਕ ਉੱਘੇ ਅਧਿਆਪਕ ਆਗੂ ਅਤੇ ਜਥੇਬੰਦੀ ਦੇ ਅਹਿਮ ਹਿੱਸੇ ਰਹੇ ਦਲਜੀਤ ਲਾਹੌਰੀਆ ਨੇ ਜਨਤਕ ਤੌਰ ‘ਤੇ ਆਪਣਾ ਦਰਦ ਬਿਆਨ ਕਰਦਿਆਂ ਜਥੇਬੰਦੀਆਂ ਦੀ ਕਾਰਜਪ੍ਰਣਾਲੀ ‘ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਭਰੇ ਹੋਏ ਮਨ ਅਤੇ ਸਿੱਲ੍ਹੀਆਂ ਅੱਖਾਂ ਨਾਲ ਗੱਲ ਕਰਦਿਆਂ ਦਲਜੀਤ ਲਾਹੌਰੀਆ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਇੱਕ ਵੱਡਾ ਹਿੱਸਾ ਅਧਿਆਪਕਾਂ ਦੀ ਆਵਾਜ਼ ਬੁਲੰਦ ਕਰਨ ਲਈ ਲਾ ਦਿੱਤਾ। ਉਨ੍ਹਾਂ ਕਿਹਾ ਕਿ, “ਮੈਂ ਉਹ ਦਿਨ ਵੀ ਦੇਖੇ ਨੇ ਜਦੋਂ ਅਸੀਂ ਪਰਿਵਾਰ ਨੂੰ ਪਿੱਛੇ ਛੱਡ ਕੇ ਦਿਨ-ਰਾਤ ਜਥੇਬੰਦੀ ਦੀਆਂ ਖ਼ਬਰਾਂ ਲਵਾਉਣ, ਮੀਟਿੰਗਾਂ ਕਰਨ ਅਤੇ ਸੰਘਰਸ਼ਾਂ ਨੂੰ ਸਫ਼ਲ ਬਣਾਉਣ ਲਈ ਭੱਜ-ਨੱਠ ਕਰਦੇ ਸੀ। ਪਰ ਅੱਜ ਬੇਹੱਦ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਜਥੇਬੰਦੀ ਲਈ ਮੈਂ ਸਿਰ-ਧੜ ਦੀ ਬਾਜ਼ੀ ਲਾਈ, ਉਸੇ ਨੇ ਮੇਰੀ ਕਦਰ ਨੂੰ ਜ਼ੀਰੋ ਕਰਕੇ ਮੈਨੂੰ ਪਿੱਛੇ ਸੁੱਟ ਦਿੱਤਾ ਹੈ।”

ਲਾਹੌਰੀਆ ਨੇ ਸਮਾਜਿਕ ਅਤੇ ਸਿਆਸੀ ਤਾਣੇ-ਬਾਣੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਚਾਹੇ ਸਿਆਸੀ ਪਾਰਟੀਆਂ ਹੋਣ ਜਾਂ ਮੁਲਾਜ਼ਮ ਜਥੇਬੰਦੀਆਂ, ਹਰ ਥਾਂ ਚੰਗੇ ਅਤੇ ਸੁਹਿਰਦ ਇਨਸਾਨਾਂ ਨੂੰ ਪਿੱਛੇ ਧਕੇਲਣ ਦਾ ਰਿਵਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅੱਗੇ ਹੋ ਕੇ ਲੜਾਈਆਂ ਲੜੀਆਂ ਅਤੇ ਜਥੇਬੰਦੀਆਂ ਨੂੰ ਖੜ੍ਹਾ ਕੀਤਾ, ਉਨ੍ਹਾਂ ਨੂੰ ਹੀ ਅਣਗੌਲਿਆ ਕਰਕੇ ‘ਵਰਤੋ ਅਤੇ ਸੁੱਟੋ’ (Use and Throw) ਦੀ ਨੀਤੀ ਅਪਣਾਈ ਜਾ ਰਹੀ ਹੈ।

ਆਪਣੀ ਨਿੱਜੀ ਪੀੜ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਕਿਸੇ ਆਗੂ ਜਾਂ ਕਾਮੇ ‘ਤੇ ਮੁਸੀਬਤ ਆਉਂਦੀ ਹੈ, ਤਾਂ ਉਹ ਜਥੇਬੰਦੀਆਂ ਜਿਨ੍ਹਾਂ ਲਈ ਉਸ ਨੇ ਖ਼ੂਨ-ਪਸੀਨਾ ਵਹਾਇਆ ਹੁੰਦਾ ਹੈ, ਮੂੰਹ ਫੇਰ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ “ਅੱਜ ਮੈਂ ਇਹ ਮਹਿਸੂਸ ਕਰ ਰਿਹਾ ਹਾਂ ਕਿ ਔਖੇ ਸਮੇਂ ਵਿੱਚ ਪਰਿਵਾਰ ਤੋਂ ਇਲਾਵਾ ਕੋਈ ਵੀ ਨਾਲ ਨਹੀਂ ਖੜ੍ਹਦਾ। ਜਿਨ੍ਹਾਂ ਅਧਿਆਪਕਾਂ ਅਤੇ ਜਥੇਬੰਦੀ ਦੇ ਹਿੱਤਾਂ ਲਈ ਮੈਂ ਦਿਨ-ਰਾਤ ਇੱਕ ਕੀਤਾ, ਉਹ ਅੱਜ ਬੇਗਾਨੇ ਹੋ ਚੁੱਕੇ ਹਨ ਅਤੇ ਮੇਰਾ ਹਾਲ-ਚਾਲ ਪੁੱਛਣਾ ਵੀ ਜ਼ਰੂਰੀ ਨਹੀਂ ਸਮਝਦੇ।”

ਦਲਜੀਤ ਲਾਹੌਰੀਆ ਦਾ ਇਹ ਬਿਆਨ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਲਈ ਇੱਕ ਚੇਤਾਵਨੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਦਾ ਇਹੀ ਹਾਲ ਹੁੰਦਾ ਰਿਹਾ, ਤਾਂ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸੱਚਾ ਇਨਸਾਨ ਸੰਘਰਸ਼ਾਂ ਦੀ ਅਗਵਾਈ ਕਰਨ ਲਈ ਅੱਗੇ ਨਹੀਂ ਆਵੇਗਾ।

ਵੈਸੇ, ਤਾਂ ਇਹ ਸਿਰਫ਼ ਇੱਕ ਆਗੂ ਦਾ ਦਰਦ ਨਹੀਂ ਹੈ, ਸਗੋਂ ਹਰ ਉਸ ਵਰਕਰ ਦੀ ਕਹਾਣੀ ਹੈ ਜੋ ਕਿਸੇ ਵੀ ਸੰਸਥਾ ਲਈ ਇਮਾਨਦਾਰੀ ਨਾਲ ਕੰਮ ਕਰਦਾ ਹੈ। ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪੁਰਾਣੇ ਅਤੇ ਵਫ਼ਾਦਾਰ ਸਾਥੀਆਂ ਦਾ ਸਤਿਕਾਰ ਬਹਾਲ ਰੱਖਣ, ਕਿਉਂਕਿ ਇੱਕ ਮਜ਼ਬੂਤ ਕਿਲ੍ਹਾ ਉਦੋਂ ਹੀ ਢਹਿ ਜਾਂਦਾ ਹੈ ਜਦੋਂ ਉਸ ਦੀਆਂ ਨੀਂਹਾਂ ਦੀਆਂ ਇੱਟਾਂ (ਵਰਕਰ) ਨੂੰ ਅਣਗੌਲਿਆ ਕੀਤਾ ਜਾਣ ਲੱਗੇ।

 

Weather Update: ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ; IMD ਵੱਲੋਂ ਚੇਤਾਵਨੀ ਜਾਰੀ

 

Weather Update: ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ; IMD ਵੱਲੋਂ ਚੇਤਾਵਨੀ ਜਾਰੀ

ਚੰਡੀਗੜ੍ਹ, 13 ਫਰਵਰੀ 2026 –

ਮੌਸਮ ਵਿਭਾਗ ਵੱਲੋਂ ਪੰਜਾਬ ਬਾਰੇ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਸਰਦੀ ਹੁਣ ਘੱਟ ਰਹੀ ਹੈ, ਅਤੇ ਦਿਨ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ ਸਵੇਰੇ ਅਤੇ ਸ਼ਾਮ ਨੂੰ ਥੋੜ੍ਹੀ ਜਿਹੀ ਠੰਢ ਰਹਿੰਦੀ ਹੈ, ਪਰ ਮੌਸਮ ਹੌਲੀ-ਹੌਲੀ ਗਰਮ ਹੋ ਰਿਹਾ ਹੈ।

ਇਸ ਦੌਰਾਨ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਦੇ ਅਨੁਸਾਰ, ਸੂਬੇ ਵਿੱਚ ਮੌਸਮ ਅੱਜ ਤੋਂ 16 ਫਰਵਰੀ ਤੱਕ ਮੁੱਖ ਤੌਰ ‘ਤੇ ਖੁਸ਼ਕ ਰਹੇਗਾ।

ਇਨ੍ਹਾਂ ਦਿਨਾਂ ਵਿੱਚ ਮੀਂਹ ਜਾਂ ਸੰਘਣੀ ਧੁੰਦ ਦੀ ਕੋਈ ਸੰਭਾਵਨਾ ਨਹੀਂ ਹੈ। ਠੰਢੀਆਂ ਹਵਾਵਾਂ ਜਾਂ ਠੰਢੀ ਲਹਿਰ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਹਾਲਾਂਕਿ, 17 ਫਰਵਰੀ ਨੂੰ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ। ਵਿਭਾਗ ਦਾ ਅਨੁਮਾਨ ਹੈ ਕਿ ਇਸ ਦਿਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ, ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਥੋੜ੍ਹਾ ਘਟਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ ਉੱਪਰ ਹੈ।

ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ, ਜੋ ਕਿ ਸਾਲ ਦੇ ਇਸ ਸਮੇਂ ਲਈ ਔਸਤ ਤੋਂ ਵੱਧ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਜਨਤਾ ਨੂੰ ਬਦਲਦੇ ਮੌਸਮ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਸਰਕਾਰ ਨੇ ਲਾਇਆ 31000 ਰੁਪਏ ਦਾ ਕੱਟ! ਭੜਕੇ ਕਾਮਿਆਂ ਨੇ ਕੀਤਾ ਘਿਰਾਓ ਦਾ ਐਲਾਨ

 

ਮੁਲਾਜ਼ਮਾਂ ਵੱਲੋਂ ਰੋਸ ਵਜੋਂ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਨ ਦੇ ਨਾਲ ਗੁਪਤ ਐਕਸ਼ਨ ਦੀ ਚੇਤਾਵਨੀ

ਪ੍ਰਮੋਦ ਭਾਰਤੀ

ਨਵਾਂਸ਼ਹਿਰ 13 ਫ਼ਰਵਰੀ 2026

ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ ਸਕੱਤਰ ਇੰਨੇ ਪਾਵਰਫੁਲ ਹੋ ਗਏ ਹਨ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਸਿੱਖਿਆ ਮੰਤਰੀ ਹਰਜ਼ੋਤ ਬੈਂਸ ਵੱਲੋਂ ਦਿੱਤੇ ਆਦੇਸ਼ਾਂ ਨੂੰ ਦਰਕਿਨਾਰ ਕਰਕੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ‘ਤੇ ਬਜਿਦ ਹੋ ਗਏ ਹਨ ਅਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਇਹ ਹੁਕਮ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਚਾੜ੍ਹ ਦਿੱਤੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਜਿਹਾ ਫੈਸਲਾ ਆਉਣ ਨਾਲ ਸਿੱਖਿਆ ਵਿਭਾਗ ਦੇ ਤਕਰੀਬਨ 1000 ਪਰਿਵਾਰਾਂ ਵਿਚ ਰੋਸ ਤੇ ਨਿਰਾਸ਼ਾ ਫੈਲ ਗਈ ਹੈ ਕਿਉਂਕਿ ਇਸ ਅੱਤ ਦੀ ਮਹਿੰਗਾਈ ਵਿਚ ਇਕ ਦਮ ਤਨਖਾਹਾਂ ‘ਤੇ ਕੱਟ ਲੱਗਣ ਨਾਲ ਮੁਲਾਜ਼ਮਾਂ ਦਾ ਪਰਿਵਾਰ ਆਰਥਿਕ ਮੰਦਹਾਲੀ ਵੱਲ ਜਾਣਾ ਸੰਭਵ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ

ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਾਂ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ।

ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ‘ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੈਣ ਦੀ ਫਾਈਲ ਸਿੱਖਿਆ ਸਕੱਤਰ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ‘ਤੇ ਹੀ ਘੁੰਮ ਰਹੀ ਹੈ। ਸਾਲ 2018 ਦੌਰਾਨ ਸਿੱਖਿਆ ਵਿਭਾਗ ਦੇ 8886 ਅਧਿਆਪਕਾਂ ਨੂੰ ਸਰਕਾਰ ਵੱਲੋਂ ਰੈਗੂਲਰ ਕੀਤਾ ਗਿਆ ਸੀ ਉਸ ਸਮੇਂ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਕੀਤਾ ਗਿਆ।

ਦਫ਼ਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿਤਕਰੇ ਖਿਲਾਫ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਿਤਕਰੇ ‘ਤੇ ਪੂਰੀ ਝਾੜ ਪਾਈ ਅਤੇ ਉਸ ਸਮੇਂ ਦੇ ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਅਦਾਲਤ ਵਿੱਚ ਪੇਸ਼ ਹੋ ਕੇ ਮੰਨਿਆ ਕਿ ਇਹ ਵਿਭਾਗੀ ਗਲਤੀ ਹੈ, ਇਸਨੂੰ ਦਰੁਸਤ ਕਰਕੇ ਅਧਿਆਪਕਾਂ ਦੀ ਤਰ੍ਹਾਂ ਸਮਾਨਤਾ ਦੇ ਅਧਿਕਾਰ ਅਨੁਸਾਰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਫਿਰ ਰੈਗੂਲਰ ਦਾ ਨੋਟੀਫ਼ਿਕੇਸ਼ਨ ਕਰਨ ਸਮੇਂ ਅਦਾਲਤ ਦੀਆਂ ਕੀਤੀਆਂ ਟਿੱਪਣੀਆਂ ਨੂੰ ਦਰਕਿਨਾਰ ਕਰਦੇ ਹੋਏ ਫੈਸਲੇ ਨੂੰ ਤੋੜ ਮਰੋੜ ਕੇ ਕੀਤਾ ਗਿਆ ਜੋ ਕਿ ਅੱਜ ਤੱਕ ਲਾਗੂ ਨਹੀਂ ਹੋਇਆ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਰਾਏ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਦਫਤਰੀ ਕਰਮਚਾਰੀ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਅਤੇ ਨਾਲ ਹੀ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਮੌਕੇ ‘ਤੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਮੁਲਾਜ਼ਮ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।

ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਰਣਜੀਤ ਸਿੰਘ, ਰਵਿੰਦਰ ਕੁਮਾਰ, ਚੇਤਨ ਕੁਮਾਰ, ਸੰਦੀਪ ਕੁਮਾਰ, ਰੇਨੂੰ ਭਨੋਟ, ਗਗਨਦੀਪ ਕੌਰ, ਵਿਪਿਨ ਮੂਮ, ਰੀਨਾ ਰਾਏ, ਰੀਨਾ ਰਾਣੀ, ਬਲਵਿੰਦਰ ਸਿੰਘ, ਰਜਿੰਦਰ ਸ਼ਰਮਾ, ਰੀਤੂ ਭਨੋਟ, ਕੋਮਲ ਮੇਨਕਾ, ਨੀਲਮ ਰਾਣੀ, ਸ਼ਸ਼ੀ ਕਿਰਨ ਹਾਜ਼ਰ ਸਨ।

 

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲ ‘ਚ ਅਚਨਚੇਤ ਦੌਰਾ; ਮਾੜੀ ਹਾਲਤ ਦੇਖ ਕੇ ਪ੍ਰਗਟਾਈ ਨਾਰਾਜ਼ਗੀ

 

ਬੈਂਸ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦੇ ਆਧੁਨਿਕੀਕਰਨ ਲਈ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ

15 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਨੂੰ ਕੀਤਾ ਜਾ ਰਿਹੈ ਅਪਗ੍ਰੇਡ

ਚੰਡੀਗੜ੍ਹ/ਐਸ.ਏ.ਐਸ. ਨਗਰ, 13 ਫਰਵਰੀ 2026:

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ।

ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ।

ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ।

ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

 

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ 37 ਭੱਤਿਆਂ ਨੂੰ ਬੰਦ ਕਰਕੇ ਮਾਰਿਆ ਡਾਕਾ!

 

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ 37 ਕਿਸਮ ਦੇ ਭੱਤੇ ਬੰਦ ਕਰਕੇ ਮਾਰਿਆ ਡਾਕਾ!

ਮੁਲਾਜ਼ਮਾਂ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ‘ਹੱਲਾ ਬੋਲ’ ਰੈਲੀ: ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਲਈ ਖੋਲ੍ਹਿਆ ਮੋਰਚਾ

DTF ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ- ‘ਅਖੌਤੀ ਇਮਾਨਦਾਰ’ ਸਰਕਾਰ ਦੀਆਂ ਫ਼ਜ਼ੂਲ ਖ਼ਰਚੀਆਂ ਕਾਰਨ ਪੰਜਾਬ ਦਾ ਹਰ ਵਸਨੀਕ 1.23 ਲੱਖ ਰੁਪਏ ਦਾ ਕਰਜ਼ਾਈ ਹੋ ਚੁੱਕਾ

ਅੰਮ੍ਰਿਤਸਰ/ਸੰਗਰੂਰ, 13 ਫਰਵਰੀ 2026

ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ‘ਪੰਜਾਬ ਤਨਖਾਹ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਲਈ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਅਤੇ ਹੋਰ ਸਹਿਯੋਗੀ ਜੱਥੇਬੰਦੀਆਂ ਨੇ ਇਸ ਰੈਲੀ ਨੂੰ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਕਰਾਰ ਦਿੱਤਾ ਹੈ।

ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ‘ਰੇਸ਼ਨਲਾਈਜ਼ੇਸ਼ਨ’ ਦੇ ਨਾਂ ਹੇਠ ਪੇਂਡੂ ਅਤੇ ਬਾਰਡਰ ਭੱਤਿਆਂ ਸਮੇਤ 37 ਕਿਸਮ ਦੇ ਭੱਤੇ ਬੰਦ ਕਰ ਦਿੱਤੇ ਹਨ, ਜਿਸ ਨਾਲ ਮੁਲਾਜ਼ਮਾਂ ਨੂੰ ਭਾਰੀ ਵਿੱਤੀ ਨੁਕਸਾਨ ਹੋ ਰਿਹਾ ਹੈ।

ਆਗੂਆਂ ਅਨੁਸਾਰ 18 ਨਵੰਬਰ 2022 ਨੂੰ ਜਾਰੀ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਸਿਰਫ਼ ਇੱਕ ‘ਹਵਾ-ਹਵਾਈ’ ਦਾਅਵਾ ਸਾਬਤ ਹੋਇਆ ਹੈ, ਕਿਉਂਕਿ ਅਜੇ ਤੱਕ ਇਸ ਦਾ SOP (Standard Operating Procedure) ਜਾਰੀ ਨਹੀਂ ਕੀਤਾ ਗਿਆ।

17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਪੰਜਾਬ ਦੀ ਬਜਾਏ ਕੇਂਦਰੀ ਤਰਜ਼ ਦੇ ਘੱਟ ਸਕੇਲ ਲਾਗੂ ਕਰਨ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਵੱਲ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲਗਾਤਾਰ ਪਛੜ ਰਹੀਆਂ ਹਨ, ਜੋ ਹੁਣ 16% ਤੱਕ ਪਹੁੰਚ ਚੁੱਕੀਆਂ ਹਨ।

DTF ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਹੋਰ ਆਗੂਆਂ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੂਬੇ ਦੀ ‘ਅਖੌਤੀ ਇਮਾਨਦਾਰ’ ਸਰਕਾਰ ਦੀਆਂ ਫ਼ਜ਼ੂਲ ਖ਼ਰਚੀਆਂ ਕਾਰਨ ਪੰਜਾਬ ਦਾ ਹਰ ਵਸਨੀਕ 1.23 ਲੱਖ ਰੁਪਏ ਦਾ ਕਰਜ਼ਾਈ ਹੋ ਚੁੱਕਾ ਹੈ, ਜਦਕਿ ਚਾਰ ਸਾਲ ਪਹਿਲਾਂ ਇਹ ਅੰਕੜਾ ਮਹਿਜ਼ 45 ਹਜ਼ਾਰ ਰੁਪਏ ਸੀ।

ਇਸ ਮੋਰਚੇ ਵਿੱਚ ਡੀ.ਟੀ.ਐਫ. (DTF), ਡੀ.ਐਮ.ਐਫ. (DMF), ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਅਤੇ 6635 ਅਧਿਆਪਕ ਯੂਨੀਅਨ ਸਮੇਤ ਕਈ ਪ੍ਰਮੁੱਖ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਦਾ ਐਲਾਨ ਕੀਤਾ ਹੈ।

“ਸੁਪਰੀਮ ਕੋਰਟ ਦੇ ਮੁਲਾਜ਼ਮ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਤੋਂ ਵੀ ਸਰਕਾਰ ਮੁਨਕਰ ਹੋ ਰਹੀ ਹੈ। 15 ਫਰਵਰੀ ਨੂੰ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਸੰਗਰੂਰ ਦੀ ਧਰਤੀ ‘ਤੇ ਗਰਜਣਗੇ ਅਤੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨਗੇ।”


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Punjab News: ਪੰਜਾਬ ਪੇ-ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਐਲਾਨੀ 15 ਫਰਵਰੀ ਦੀ ਸੰਗਰੂਰ ਰੈਲੀ ਸੰਬੰਧੀ ਲਾਮਬੰਦੀ ਜ਼ੋਰਾਂ ‘ਤੇ…

 

ਪੰਜਾਬ ਪੇ-ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਐਲਾਨੀ 15 ਫਰਵਰੀ ਦੀ ਸੰਗਰੂਰ ਰੈਲੀ ਸੰਬੰਧੀ ਲਾਮਬੰਦੀ ਜ਼ੋਰਾਂ ‘ਤੇ…

15 ਫਰਵਰੀ ਨੂੰ ਸੰਗਰੂਰ ਵਿਖੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਮਨਵਾਉਣ ਲਈ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ-ਡੀ.ਟੀ.ਐਫ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਲਈ 15 ਫਰਵਰੀ ਨੂੰ ਸੰਗਰੂਰ ਵਿਖੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁਲਾਜ਼ਿਮ ਗੱਜਣਗੇ-ਡੀ.ਟੀ.ਐਫ

15 ਫਰਵਰੀ ਨੂੰ ਮੁਲਾਜ਼ਮਾਂ ਦੀ ਹੋਣ ਜਾ ਰਹੀ ਹੱਲਾ ਬੋਲ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਹਨ

Punjab Network

ਅੰਮ੍ਰਿਤਸਰ, 13 ਫਰਵਰੀ 2026-

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੀਤੇ ਦਹਾਕਿਆਂ ਵਿੱਚ ਕੇਂਦਰੀਕਰਨ, ਕਾਰਪੋਰੇਟ, ਉਦਾਰੀਕਰਨ ਤੇ ਸੰਸਾਰੀਕਰਨ ਆਦਿ ਨੀਤੀਆਂ ਤਹਿਤ ਬਹੁਗਿਣਤੀ ਮੁਲਾਜ਼ਮ ਮਾਰੂ ਫੈਸਲੇ ਲਾਗੂ ਕੀਤੇ ਹਨ, ਜਿਸ ਵਿੱਚ ਮੁੱਖ ਤੌਰ ‘ਤੇ ਮੁਲਾਜ਼ਮਾਂ ਦੀਆਂ ਸੰਘਰਸ਼ੀ ਪ੍ਰਾਪਤੀਆਂ ਉੱਤੇ ਡਾਕਾ ਮਾਰਦਿਆਂ ਮਹਿੰਗਾਈ, ਪੇਂਡੂ, ਬਾਰਡਰ ਭੱਤਿਆਂ ਸਮੇਤ 37 ਕਿਸਮ ਦੇ ਭੱਤਿਆਂ ਨੂੰ ਰੇਸ਼ਨਲਾਈਜ਼ੇਸ਼ਨ ਦੇ ਨਾਂ ਹੇਠ ਬੰਦ ਕਰਨਾ, ਬਕਾਇਆਂ ਦੀ ਅਦਾਇਗੀ ਨਾ ਕਰਨਾ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ, 17.07.2020 ਨੂੰ ਤੇ ਬਾਅਦ ਭਰਤੀ ਮੁਲਾਜ਼ਮਾਂ ਲਈ ਕੇਂਦਰ ਦੀ ਤਰਜ਼ ‘ਤੇ ਮਨਘੜਤ ਸਕੇਲ ਲਾਗੂ ਕਰਨਾ ਆਦਿ ਸ਼ਾਮਿਲ ਹਨ।

ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਡੀ.ਟੀ.ਐਫ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਵਿੱਤ ਸਕੱਤਰ ਹਰਜਾਪ ਸਿੰਘ ਬੱਲ ਨੇ ਦੱਸਿਆ ਕਿ ਬੀਤੇ ਮਹੀਨਿਆਂ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਯਤਨਾਂ ਸਦਕਾ ਉਕਤ ਨੀਤੀਆਂ ਨੂੰ ਟਾਕਰਾ ਦੇਣ ਲਈ ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦਾ ਗਠਨ ਹੋਇਆ ਸੀ, ਜਿਸ ਵੱਲੋਂ 15 ਫਰਵਰੀ 2026 ਨੂੰ ਮੁਲਾਜ਼ਮਾਂ ਦੀਆਂ ਚਿਰ ਲਟਕਦੀਆਂ ਮੰਗਾਂ ਤੇ ਨਿਯਤ ਵਿੱਤੀ ਅਦਾਇਗੀਆਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਨਿਵਾਸ ਸੰਗਰੂਰ ਵਿਖੇ ਹੋਣ ਜਾ ਰਹੀ ਲਾ ਮਿਸਾਲ ਸਾਂਝੇ ਘੋਲ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਮੁਲਾਜ਼ਮ ਪੱਖੀ ਵਿੱਤੀ ਫੈਸਲਿਆਂ ਨੂੰ ਲਾਗੂ ਕਰਨ ਤੋਂ ਵੀ ਬਾਰ-ਬਾਰ ਮੁਨਕਰ ਹੋ ਰਹੀ ਹੈ, ਜਿਸ ਵਿਰੁੱਧ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤੋਂ ਹਰਵੰਤ ਸਿੰਘ, 6635 ਅਧਿਆਪਕ ਯੂਨੀਅਨ ਤੋਂ ਰਾਹੁਲ ਪਾਰਿਕ, ਡੀ.ਟੀ.ਐਫ ਦੇ ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ ਤੇ ਚਰਨਜੀਤ ਸਿੰਘ ਰਜਧਾਨ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਰਾਜੇਸ਼ ਕੁੰਦਰਾ ਨੇ ਦੱਸਿਆ ਕਿ ਮੌਜ਼ੂਦਾ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਹਮੇਸ਼ਾ ਹੀ ਵਾਅਦਾਖਿਲਾਫੀ ਕੀਤੀ ਗਈ ਹੈ। ਪੁਰਾਣੀ ਪੈਨਸ਼ਨ ਬਹਾਲੀ ਲਈ 18 ਨਵੰਬਰ 2022 ਨੂੰ ਜਾਰੀ ਝੂਠੇ, ਅਧੂਰੇ ਤੇ ਹਵਾ-ਹਵਾਈ ਨੋਟੀਫਿਕੇਸ਼ਨ ਨੂੰ ਅੱਜ ਤੱਕ ਕੋਈ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਜਾਰੀ ਕਰਕੇ ਲਾਗੂ ਨਹੀਂ ਕੀਤਾ ਗਿਆ।

ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 01 ਜੁਲਾਈ 2021 ਤੋਂ ਬਾਅਦ ਪੇਂਡੂ, ਬਾਰਡਰ ਸਮੇਤ 37 ਭੱਤਿਆਂ ਨੂੰ ਰੇਸ਼ਨਲਾਈਜ਼ੇਸ਼ਨ ਕਰਨ ਹੇਠ ਧੋਖੇ ਨਾਲ ਬੰਦ ਕਰ ਦਿੱਤਾ ਸੀ, ਜਿਸ ਨਾਲ ਮੁਲਾਜ਼ਮਾਂ ਨੂੰ ਭਾਰੀ ਵਿੱਤੀ ਘਾਟਾ ਪਿਆ।

ਚਾਰ ਸਾਲ ਪਹਿਲਾਂ ਵੀ ਆਪ ਪਾਰਟੀ ਵਾਲੀ ਸੂਬਾ ਸਰਕਾਰ ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਦਾ ਹਵਾਲਾ ਦਿੰਦੀ ਰਹੀ, ਅੱਜ ਹਾਲਾਤ ਉਸ ਤੋਂ ਬਦਤਰ ਹਨ। ਹਾਲ ਵਿੱਚ ਜਾਰੀ ਇੱਕ ਰਿਪੋਰਟ ਅਨੁਸਾਰ ਸੂਬੇ ਦੀ ਅਖੌਤੀ ਇਮਾਨਦਾਰ ਸਰਕਾਰ ਨੇ ਆਪਣੀ ਫਿਜ਼ੂਲ ਖਰਚੀ ਤੇ ਮਾੜੀ ਨੀਤੀਆਂ ਕਾਰਨ ਹਰ ਵਸਨੀਕ ਨੂੰ 1.23 ਲੱਖ ਦਾ ਕਰਜ਼ਾਈ ਕਰ ਦਿੱਤਾ ਹੈ, ਜਿਸ ਦਾ ਅੰਕੜਾ ਚਾਰ ਸਾਲ ਪਹਿਲਾਂ 45000 ਸੀ। ਮਹਿੰਗਾਈ ਭੱਤਾ ਜੋ ਪ੍ਰਤੀ ਵਿਅਕਤੀ ਆਮਦਨ ਤੇ ਮਹਿੰਗਾਈ ਦਰ ਦੇ ਹਿਸਾਬ ਨਾਲ ਜਾਰੀ ਕਰਨਾ ਸਰਕਾਰ ਦੀ ਜਿੰਮੇਵਾਰੀ ਹੁੰਦੀ ਹੈ, 16% ਪਛੜ ਗਿਆ ਹੈ।

 

ਪੰਜਾਬ ਵਿਜੀਲੈਂਸ ਵੱਲੋਂ 4000 ਰਿਸ਼ਵਤ ਲੈਂਦਾ ਸਰਕਾਰੀ ਮੁਲਾਜ਼ਮ ਗ੍ਰਿਫਤਾਰ!

 

ਪੰਜਾਬ ਵਿਜੀਲੈਂਸ ਵੱਲੋਂ 4000 ਰਿਸ਼ਵਤ ਲੈਂਦਾ ਸਰਕਾਰੀ ਮੁਲਾਜ਼ਮ ਗ੍ਰਿਫਤਾਰ!

ਚੰਡੀਗੜ੍ਹ, 13 ਫਰਵਰੀ 2026-

ਬੀਤੇ ਦਿਨ ਪੰਜਾਬ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਇੱਕ ਸਰਕਾਰੀ ਮੁਲਾਜ਼ਮ ਨੂੰ ਕਥਿਤ ਤੌਰ ਤੇ 4000 ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ ‘ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਵੱਡੀ ਖ਼ਬਰ: ਕੈਪਟਨ ਅਮਰਿੰਦਰ ਦੀ ਪਾਵਰ ਨੇ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਕਰਵਾਇਆ ਤਬਾਦਲਾ

 

ਵੱਡੀ ਖ਼ਬਰ: ਕੈਪਟਨ ਅਮਰਿੰਦਰ ਦੀ ਪਾਵਰ ਨੇ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਕਰਵਾਇਆ ਤਬਾਦਲਾ

ਪੰਜਾਬ ਨੈੱਟਵਰਕ

ਚੰਡੀਗੜ੍ਹ, 13 ਫਰਵਰੀ 2026 –

ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਉਹਨਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਵੱਲੋਂ ਇੱਕ ਸੰਮਨ ਭੇਜਿਆ ਗਿਆ ਸੀ ਅਤੇ 12 ਫਰਵਰੀ ਨੂੰ ਇਸ ਸੰਬੰਧੀ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪਰ ਇਸ ਮਾਮਲੇ ਵਿੱਚ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ, ਕੈਪਟਨ ਅਮਰਿੰਦਰ ਨੂੰ ਸੰਮਨ ਭੇਜਣ ਵਾਲੇ ਈਡੀ ਅਧਿਕਾਰੀ ਦਾ ਤਬਾਦਲਾ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ ਇਹ ਅਧਿਕਾਰੀ, ਜਿਸ ਦਾ ਤਬਾਦਲਾ ਕੀਤਾ ਗਿਆ ਹੈ ਉਹ ਐਡੀਸ਼ਨਲ ਡਾਇਰੈਕਟਰ ਪੱਧਰ ਦਾ ਅਧਿਕਾਰੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਅਤੇ ਉਹਨਾਂ ਦੇ ਪੁੱਤਰ ਉੱਪਰ ਸਵਿਸ ਬੈਂਕ ਖਾਤੇ ਸਮੇਤ ਕੁਝ ਵਿਦੇਸ਼ੀ ਜਾਇਦਾਦਾਂ ਦੇ ਲਾਭਪਾਤਰੀ ਹੋਣ ਦਾ ਦੋਸ਼ ਲੱਗਿਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ, ਪਰ ਉਸ ਤੋਂ ਪਹਿਲਾਂ ਹੀ ਈਡੀ ਦੇ ਵੱਲੋਂ ਜਾਰੀ ਕੀਤੇ ਗਏ ਸੰਮਨ ਉੱਪਰ ਹੁਣ ਵਿਰਾਮ ਲੱਗਦਾ ਹੋਇਆ ਨਜ਼ਰ ਆ ਰਿਹਾ ਹੈ।

ਦਰਅਸਲ, ਕੇਂਦਰ ਸਰਕਾਰ ਦੇ ਵੱਲੋਂ ਕੈਪਟਨ ਅਮਰਿੰਦਰ ਅਤੇ ਉਹਨਾਂ ਦੇ ਪੁੱਤਰ ਨੂੰ ਸੰਮਨ ਜਾਰੀ ਕਰਨ ਵਾਲੇ ਐਡੀਸ਼ਨਲ ਡਾਇਰੈਕਟਰ ਦਾ ਤਬਾਦਲਾ ਕਰ ਦਿੱਤਾ ਹੈ। ਇੱਥੇ ਜ਼ਿਕਰ ਕਰਨਾ ਇਹ ਵੀ ਬਣਦਾ ਹੈ ਕਿ ਕੈਪਟਨ ਅਮਰਿੰਦਰ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੇ ਗੋਡੇ ਦਾ ਆਪਰੇਸ਼ਨ ਹੋਇਆ ਹੈ। ਵੱਡੇ ਪੱਧਰ ‘ਤੇ ਭਾਜਪਾ ਆਗੂ ਉਹਨਾਂ ਦਾ ਹਾਲ ਚਾਲ ਜਾਣਣ ਵਾਸਤੇ ਹਸਪਤਾਲ ਪਹੁੰਚ ਰਹੇ ਹਨ। ਬੀਤੀ ਸ਼ਾਮ ਹਰਿਆਣਾ ਦੇ ਕੁਝ ਮੰਤਰੀਆਂ ਤੋਂ ਇਲਾਵਾ ਕੇਂਦਰ ਵਿਚਲੇ ਸੀਨੀਅਰ ਲੀਡਰ ਵੀ ਕੈਪਟਨ ਅਮਰਿੰਦਰ ਦਾ ਹਾਲ ਚਾਲ ਜਨਣ ਵਾਸਤੇ ਆਏ ਸਨ।

ਹੇਠਾਂ ਪੜ੍ਹੋ ਪੂਰਾ ਮਾਮਲਾ

ਮੀਡੀਆ ਰਿਪੋਰਟਾਂ ਅਨੁਸਾਰ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਤੰਬਰ 2025 ਦੇ ਹੁਕਮ ਨਾਲ ਸਬੰਧਤ ਇਹ ਮਾਮਲਾ ਹੈ। ਹਾਈ ਕੋਰਟ ਨੇ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਦੁਆਰਾ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ‘ਚ ਉਨ੍ਹਾਂ ਨੇ ਈਡੀ ਨੂੰ ਆਮਦਨ ਕਰ ਵਿਭਾਗ ਦੁਆਰਾ ਉਨ੍ਹਾਂ ਵਿਰੁੱਧ ਦਾਇਰ ਚਾਰਜਸ਼ੀਟ ਦੀ ਜਾਂਚ ਨੂੰ ਰੋਕਣ ਦੀ ਬੇਨਤੀ ਕੀਤੀ ਸੀ। ਦੋਵਾਂ ‘ਤੇ ਸਵਿਸ ਬੈਂਕ ਖਾਤਿਆਂ ਸਮੇਤ ਕੁੱਝ ਵਿਦੇਸ਼ੀ ਜਾਇਦਾਦਾਂ ਦੇ ਲਾਭਪਾਤਰੀ ਹੋਣ ਦਾ ਦੋਸ਼ ਹੈ।

ਇਹ ਮਾਮਲਾ 2011 ‘ਚ ਫਰਾਂਸੀਸੀ ਸਰਕਾਰ ਤੋਂ ਭਾਰਤ ਨੂੰ ਪ੍ਰਾਪਤ ਭਰੋਸੇਯੋਗ ਜਾਣਕਾਰੀ ਨਾਲ ਸਬੰਧਤ ਹੈ, ਜਿਸ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਇਸ ਪਰਿਵਾਰ ਵਿਦੇਸ਼ੀ ਵਪਾਰਕ ਸੰਸਥਾਵਾਂ ਦੁਆਰਾ ਬਣਾਈ ਤੇ ਨਿਯੰਤਰਿਤ ਵਿਦੇਸ਼ੀ ਜਾਇਦਾਦਾਂ ਦਾ ਲਾਭਪਾਤਰੀ ਹੈ। ਨਤੀਜੇ ਵਜੋਂ, ਈਡੀ ਨੇ ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ ਪੁੱਛਗਿੱਛ ਲਈ ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਤਲਬ ਕੀਤਾ ਸੀ।