ਐਤਵਾਰ, ਮਈ 31, 2026
Home Blog Page 59

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ 4000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

 

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ 4000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab Network

ਚੰਡੀਗੜ੍ਹ, 30 ਅਪ੍ਰੈਲ, 2026:  

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ ‘ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ।

ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ ‘ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਮਾਨਸਾ ਵੱਲੋਂ ਸੱਤਵਾਂ ਕਵੀ ਸੰਮੇਲਨ ਬੁਢਲਾਡਾ ‘ਚ: ਅਮਨਦੀਪ ਸ਼ਰਮਾ

 

ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਮਾਨਸਾ ਵੱਲੋਂ ਸੱਤਵਾਂ ਕਵੀ ਸੰਮੇਲਨ ਬੁਢਲਾਡਾ ‘ਚ: ਅਮਨਦੀਪ ਸ਼ਰਮਾ

ਕਵਿਤਾ ਨਾਲ ਜੋੜਨਾ ਹੀ ਮੁੱਖ ਉਦੇਸ਼-ਪ੍ਰਵੀਨ ਬਲਿਆਲ

ਬੁਢਲਾਡਾ (ਮਾਨਸਾ), 30 ਅਪ੍ਰੈਲ 2026- ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਮਾਨਸਾ ਵੱਲੋਂ ਸੱਤਵਾਂ ਕਵੀ ਸੰਮੇਲਨ ਹਿਮਾਂਸ਼ੂ ਆਇਲਟਸ ਸੈਂਟਰ ਬੁਢਲਾਡਾ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਇਸ ਕਵੀ ਸੰਮੇਲਨ ਵਿੱਚ ਪੰਜਾਬ ਭਰ ਤੋਂ ਕਵੀ ਭਾਗ ਲੈ ਰਹੇ ਹਨ।

ਉਹਨਾਂ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਨਾਲ ਜੋੜਨਾ ਹੀ ਮੰਚ ਦਾ ਮੁੱਖ ਦੇਸ਼ ਹੈ। ਉਹਨਾਂ ਕਿਹਾ ਕਿ ਅਸੀਂ ਕਵਿਤਾ ਜਰੀਏ ਆਪਣੀ ਵੱਡੀ ਤੋਂ ਵੱਡੀ ਗੱਲ ਨੂੰ ਛੋਟੇ ਸ਼ਬਦਾਂ ਵਿੱਚ ਦੂਰ ਤੱਕ ਲਿਜਾ ਸਕਦੇ ਹਾਂ।

ਮੰਚ ਦੇ ਜਰਨਲ ਸਕੱਤਰ ਪ੍ਰਵੀਨ ਬਲਿਆਲ ਨੇ ਦੱਸਿਆ ਕਿ ਕਵਿਤਾ ਨਾਲ ਨੌਜਵਾਨ ਪੀੜੀ ਨੂੰ ਜੋੜਨਾ ਹੀ ਸਾਡਾ ਮੁੱਖ ਉਦੇਸ਼ ਹੈ। ਮੰਚ ਦੇ ਉਪ-ਪ੍ਰਧਾਨ ਰਜਿੰਦਰ ਵਰਮਾ ਨੇ ਕਿਹਾ ਕਿ ਇਸ ਕਵੀ ਸੰਮੇਲਨ ਵਿੱਚ 15 ਦੇ ਕਰੀਬ ਕਵੀ ਭਾਗ ਲੈ ਰਹੇ ਹਨ।

ਉਹਨਾਂ ਕਿਹਾ ਕਿ ਜਿੱਥੇ ਪੰਜਾਬੀ ਸਾਹਿਤ ਕਲਾ ਮੰਚ ਆਪਣਾ ਵੱਖਰਾ ਉਪਰਾਲਾ ਕਰ ਰਿਹਾ ਹੈ, ਉੱਥੇ ਇਸ ਨਾਲ ਬਾਲਾ ਜੀ ਬੁੱਕ ਡੀਪੂ, ਹਿਮਾਂਸ਼ੂ ਆਈਲੈਟਸ ਸੈਂਟਰ ਬੁਢਲਾਡਾ, ਮੱਤੀ ਵਾਲਿਆਂ ਦੀ ਟਾਇਲ ਫੈਕਟਰੀ ਬੁਢਲਾਡਾ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਨੌਜਵਾਨ ਸ਼ਾਇਰਾਂ ਦੀਆਂ ਕਿਤਾਬਾਂ ਵੀ ਰਿਲੀਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਮੰਚ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਬੱਛੋਆਣਾ, ਰਕੇਸ਼ ਗੋਇਲ ਬਰੇਟਾ ਨੇ ਵੀ ਸਰੋਤਿਆਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ।

 

Panjab University ‘ਚ ਡਾ. ਪਰਮਜੀਤ ਕੌਰ ਸਿੱਧੂ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੰਭਾਲਿਆ ਚਾਰਜ

 

ਡਾ. ਪਰਮਜੀਤ ਕੌਰ ਸਿੱਧੂ ਨੇ Panjab University ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ

Punjab Network

ਚੰਡੀਗੜ੍ਹ 30 ਅਪ੍ਰੈਲ 2026- ਕੁਲਪਤੀ ਪ੍ਰੋ. ਰੇਨੂ ਵਿਗ ਦੇ ਹੁਕਮਾਂ ਅਧੀਨ, ਸਕੂਲ ਆਫ ਪੰਜਾਬੀ ਸਟਡੀਜ਼ ਦੀ ਐਸੋਸੀਏਟ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ਨੇ 30 ਅਪ੍ਰੈਲ 2026 ਨੂੰ ਰਸਮੀ ਤੌਰ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University) ਵਿੱਚ ਪੰਜਾਬੀ ਵਿਭਾਗ ਦੇ ਮੁਖੀ ਦਾ ਚਾਰਜ ਭਾਸ਼ਾ ਫੈਕਲਟੀ ਦੇ ਸੇਵਾਮੁਕਤ ਅਤੇ ਸੇਵਾਰਤ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਭਾਲਿਆ।

ਇਸ ਮੌਕੇ ’ਤੇ ਮੌਜੂਦ ਫੈਕਲਟੀ ਮੈਂਬਰਾਂ ਨੇ ਡਾ. ਸਿੱਧੂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਗੌਰਤਲਬ ਹੈ ਕਿ ਡਾ. ਸਿੱਧੂ ਇਸ ਤੋਂ ਪਹਿਲਾਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਵੀ ਸੇਵਾ ਨਿਭਾ ਚੁੱਕੀ ਹੈ।

ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ ਡਾ. ਸਿੱਧੂ ਨੇ ਕੁਲਪਤੀ ਪ੍ਰੋ. ਰੇਨੂ ਵਿਗ ਦਾ ਇਸ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਰਹੇ ਅਧਿਆਪਕਾਂ ਦੁਆਰਾ ਸਥਾਪਿਤ ਪੰਜਾਬੀ ਵਿਭਾਗ ਦੀ ਸਮ੍ਰਿੱਧ ਅਤੇ ਗੌਰਵਮਈ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ।

ਡਾ. ਸਿੱਧੂ ਨੇ ਉਲੇਖ ਕੀਤਾ ਕਿ ਉਹ ਆਪਣੇ ਸਹਿਕਰਮੀਆਂ—ਜਿਨ੍ਹਾਂ ਵਿੱਚੋਂ ਕਈ ਉਨ੍ਹਾਂ ਦੇ ਅਧਿਆਪਕ ਰਹਿ ਚੁੱਕੇ ਹਨ—ਦੇ ਨਾਲ ਮਿਲ ਕੇ ਕੰਮ ਕਰਨਗੇ ਅਤੇ ਵਿਭਾਗ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਡਾ. ਸਿੱਧੂ ਕੋਲ 17 ਸਾਲ ਤੋਂ ਵੱਧ ਦਾ ਅਧਿਆਪਨ ਦਾ ਤਜ਼ਰਬਾ ਹੈ ਅਤੇ ਉਹਨਾਂ ਨੇ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲੇਖਕ, ਸੰਪਾਦਕ ਅਤੇ ਅਨੁਵਾਦਕ ਵਜੋਂ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਹ ਕਈ ਵਿਦਿਆਰਥੀਆਂ ਨੂੰ ਪੀਐਚ.ਡੀ. ਅਤੇ ਐਮ.ਫਿਲ. ਦੇ ਖੋਜ ਕਾਰਜ ਲਈ ਮਾਰਗ ਦਰਸ਼ਨ ਕਰ ਚੁੱਕੇ ਹਨ।

ਇਸ ਤੋਂ ਇਲਾਵਾ ਉਹਨਾਂ ਨੇ ਭਰੂਣ ਹੱਤਿਆ ਵਿਸ਼ੇ ‘ਤੇ ਯੂ. ਜੀ. ਸੀ. ਦਾ ਇੱਕ ਮੇਜਰ ਰਿਸਰਚ ਪ੍ਰੋਜੈਕਟ ਵੀ ਕੀਤਾ ਹੈ। ਡਾ. ਸਿੱਧੂ ਨੂੰ ਉਹਨਾਂ ਦੀਆਂ ਅਕਾਦਮਿਕ ਉਪਲਬਧੀਆਂ ਲਈ ਕਈ ਪ੍ਰਤਿਸ਼ਠਿਤ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 2021 ਦਾ ਬੀਬੀ ਜਗੀਰ ਕੌਰ ਸੰਧੂ ਮਹਿਲਾ ਪੁਰਸਕਾਰ (ਹਰਿਆਣਾ ਸਰਕਾਰ), ਇੰਟਰਨੈਸ਼ਨਲ ਐਜੂਕੇਸ਼ਨ ਐਕਸਲੈਂਸ ਐਵਾਰਡ (ਯੂਕੇ), ਡਾ. ਅੰਬੇਡਕਰ ਸਾਹਿਤ ਸ਼੍ਰੀ ਰਾਸ਼ਟਰੀ ਪੁਰਸਕਾਰ ਅਤੇ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਆਦਿ ਪੁਰਸਕਾਰ ਸ਼ਾਮਲ ਹਨ।

 

Punjab ‘ਚ ਨਰਸਿੰਗ ਵਿਦਿਆਰਥਣ ਦੀ ਸ਼ੱਕੀ ਹਾਲਾਤ ‘ਚ ਮੌਤ; ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

 

Punjab ‘ਚ ਨਰਸਿੰਗ ਵਿਦਿਆਰਥਣ ਦੀ ਸ਼ੱਕੀ ਹਾਲਾਤ ‘ਚ ਮੌਤ; ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਲੰਬੀ/ਬਾਦਲ 30 ਅਪ੍ਰੈਲ 2026: ਪਿੰਡ ਬਾਦਲ ਸਥਿਤ ‘ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼’ ਵਿੱਚ ਬੀਤੀ ਰਾਤ ਜੀ.ਐੱਨ.ਐੱਮ. (GNM) ਦੂਜੇ ਸਾਲ ਦੀ ਇੱਕ ਵਿਦਿਆਰਥਣ ਦੀ ਲਾਸ਼ ਹੋਸਟਲ ਦੇ ਕਮਰੇ ਵਿੱਚੋਂ ਮਿਲਣ ਨਾਲ ਸਨਸਨੀ ਫੈਲ ਗਈ।

ਮ੍ਰਿਤਕਾ ਦੀ ਪਛਾਣ 19 ਸਾਲਾ ਤਨੂ ਵਜੋਂ ਹੋਈ ਹੈ, ਜੋ ਸ੍ਰੀ ਆਨੰਦਪੁਰ ਸਾਹਿਬ ਦੀ ਰਹਿਣ ਵਾਲੀ ਸੀ।

ਜਾਣਕਾਰੀ ਅਨੁਸਾਰ, ਤਨੂ ਦੀ ਲਾਸ਼ ਰਾਤ ਲਗਪਗ 9:15 ਵਜੇ ਮੈੱਸ ਦੇ ਨੇੜੇ ਸਥਿਤ ਐੱਮ.ਐੱਸ.ਸੀ. (M.Sc) ਹੋਸਟਲ ਦੀ ਪਹਿਲੀ ਮੰਜ਼ਿਲ ਦੇ ਕਮਰਾ ਨੰਬਰ 3 ਵਿੱਚ ਪੱਖੇ ਨਾਲ ਲਟਕਦੀ ਮਿਲੀ।

ਹੈਰਾਨੀ ਦੀ ਗੱਲ ਇਹ ਹੈ ਕਿ ਇਹ ਹੋਸਟਲ ਪਿਛਲੇ ਕਾਫੀ ਸਮੇਂ ਤੋਂ ਸੁੰਨਸਾਨ ਸੀ ਅਤੇ ਇਸ ਨੂੰ ਕੋਈ ਜਿੰਦਰਾ ਵੀ ਨਹੀਂ ਲੱਗਿਆ ਹੋਇਆ ਸੀ।

ਮ੍ਰਿਤਕਾ ਦੇ ਪਿਤਾ ਜਸਵਿੰਦਰ ਸਿੰਘ ਅਤੇ ਚਾਚਾ ਸ਼ਮਸ਼ੇਰ ਸਿੰਘ ਨੇ ਇਸ ਘਟਨਾ ਨੂੰ ਖ਼ੁਦਕੁਸ਼ੀ ਮੰਨਣ ਤੋਂ ਇਨਕਾਰ ਕਰਦਿਆਂ ਇਸ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੱਤਿਆ ਕਰਾਰ ਦਿੱਤਾ ਹੈ।

ਉਨ੍ਹਾਂ ਨੇ ਦੋਸ਼ ਲਾਇਆ ਕਿ, ਘਟਨਾ ਤੋਂ ਕੁਝ ਦੇਰ ਪਹਿਲਾਂ ਸ਼ਾਮ 7:38 ਵਜੇ ਤਨੂ ਨੇ ਆਪਣੀ ਮਾਂ ਨਾਲ ਬਹੁਤ ਖੁਸ਼ ਹੋ ਕੇ ਗੱਲ ਕੀਤੀ ਸੀ।

ਅਜਿਹੇ ਵਿੱਚ ਅਚਾਨਕ ਖ਼ੁਦਕੁਸ਼ੀ ਕਰਨਾ ਸਮਝ ਤੋਂ ਬਾਹਰ ਹੈ। ਹੋਸਟਲ ਵਿੱਚ ਪਿਛਲੇ ਦੋ ਸਾਲਾਂ ਤੋਂ ਸੀ.ਸੀ.ਟੀ.ਵੀ. (CCTV) ਕੈਮਰੇ ਬੰਦ ਪਏ ਹਨ। ਪਰਿਵਾਰ ਨੇ ਦੋਸ਼ ਲਾਇਆ ਕਿ ਵਾਰਡਨ ਅਤੇ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਸਮੇਂ ਸਿਰ ਸੂਚਿਤ ਨਹੀਂ ਕੀਤਾ।

ਇੰਸਟੀਚਿਊਟ ਦੀ ਪ੍ਰਿੰਸੀਪਲ ਪ੍ਰਭਜੋਤ ਕੌਰ ਨੇ ਕਤਲ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਬਾਰੇ ਵਿਦਿਆਰਥਣਾਂ ਤੋਂ ਪਤਾ ਲੱਗਿਆ ਸੀ। ਕੈਮਰਿਆਂ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਦਫ਼ਤਰ ਨੂੰ ਪਹਿਲਾਂ ਹੀ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾ ਚੁੱਕੀ ਸੀ।

ਇਸ ਘਟਨਾ ਤੋਂ ਬਾਅਦ ਹੋਸਟਲ ਦੀਆਂ ਛੇ ਹੋਰ ਵਿਦਿਆਰਥਣਾਂ ਦੀ ਹਾਲਤ ਵੀ ਵਿਗੜ ਗਈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਥਾਣਾ ਲੰਬੀ ਦੇ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ। ਪਰਿਵਾਰ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਸਕੇ।

 

Punjab Breaking: 39 ਵਿਦਿਆਰਥੀਆਂ ਨਾਲ 23 ਲੱਖ ਰੁਪਏ ਦੀ ਠੱਗੀ

 

Punjab News: 39 ਵਿਦਿਆਰਥੀਆਂ ਨਾਲ 23 ਲੱਖ ਰੁਪਏ ਦੀ ਠੱਗੀ

ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ‘ਤੇ ਲੱਖਾਂ ਦੀ ਠੱਗੀ ਦਾ ਕੇਸ; 39 ਵਿਦੇਸ਼ੀ ਵਿਦਿਆਰਥੀਆਂ ਨੂੰ ਬਣਾਇਆ ਸ਼ਿਕਾਰ

ਮੋਹਾਲੀ/ਖਰੜ 30 ਅਪ੍ਰੈਲ 2026: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀਆਂ ਫੀਸਾਂ ਹੜੱਪਣ ਦੇ ਮਾਮਲੇ ਵਿੱਚ ਪੁਲਿਸ ਨੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਦੋਸ਼ੀਆਂ ਨੇ ਕਥਿਤ ਤੌਰ ‘ਤੇ 39 ਵਿਦੇਸ਼ੀ ਵਿਦਿਆਰਥੀਆਂ ਨਾਲ 23.7 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਪੁਲਿਸ ਵੱਲੋਂ ਦਰਜ FIR ਅਨੁਸਾਰ ਮੁਲਜ਼ਮਾਂ ਦੀ ਪਛਾਣ ਦਾਨਿਸ਼ ਮਹਾਜਨ ਐਡਮਿਸ਼ਨ ਅਫਸਰ (ਵਾਸੀ ਗੁਰਦਾਸਪੁਰ), ਅਕਸ਼ੈ ਵੈਸਲੇ ਮੁਲਾਜ਼ਮ (ਵਾਸੀ ਪਠਾਨਕੋਟ) ਵਜੋਂ ਹੋਈ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਾਜ਼ਮ ਵਿਦਿਆਰਥੀਆਂ ਨੂੰ ਗੁੰਮਰਾਹ ਕਰਕੇ ਫੀਸਾਂ ਯੂਨੀਵਰਸਿਟੀ ਦੇ ਅਧਿਕਾਰਤ ਖਾਤੇ ਦੀ ਬਜਾਏ ਆਪਣੇ ਨਿੱਜੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਲੈਂਦੇ ਸਨ।

ਭਰੋਸਾ ਜਿੱਤਣ ਲਈ ਉਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਜਾਅਲੀ ਰਸੀਦਾਂ ਵੀ ਜਾਰੀ ਕਰ ਦਿੰਦੇ ਸਨ।

ਇਸ ਤੋਂ ਇਲਾਵਾ, ਉਹ ਵਿਦਿਆਰਥੀਆਂ ਨੂੰ ਕੰਸਲਟੈਂਸੀ ਦੇ ਬਹਾਨੇ ਬਾਹਰੀ ਏਜੰਟਾਂ ਕੋਲ ਭੇਜ ਕੇ ਉੱਥੋਂ ਮੋਟਾ ਕਮਿਸ਼ਨ ਵੀ ਵਸੂਲਦੇ ਸਨ।

ਇਸ ਪੂਰੇ ਘਪਲੇ ਦਾ ਪਰਦਾਫਾਸ਼ 3 ਫਰਵਰੀ ਨੂੰ ਹੋਇਆ। ਇੱਕ ਨੇਪਾਲੀ ਵਿਦਿਆਰਥੀ ਨੇ ਜਦੋਂ ਆਪਣੇ ਪੋਰਟਲ ‘ਤੇ ਚੈੱਕ ਕੀਤਾ ਤਾਂ ਪਤਾ ਲੱਗਾ ਕਿ 2.1 ਲੱਖ ਰੁਪਏ ਭਰਨ ਦੇ ਬਾਵਜੂਦ ਉਸ ਦੀ ਟਿਊਸ਼ਨ ਅਤੇ ਹੋਸਟਲ ਫੀਸ ਅਜੇ ਵੀ ‘Unpaid’ ਦਿਖਾਈ ਦੇ ਰਹੀ ਸੀ।

ਜਦੋਂ ਮਾਮਲਾ ਯੂਨੀਵਰਸਿਟੀ ਪ੍ਰਬੰਧਕਾਂ ਕੋਲ ਪਹੁੰਚਿਆ ਤਾਂ ਜਾਂਚ ਦੌਰਾਨ ਵੱਡੀ ਠੱਗੀ ਸਾਹਮਣੇ ਆਈ।

ਸ਼ਿਕਾਇਤਕਰਤਾ ਸਚਿਨ ਗਿੱਲ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਮੋਹਾਲੀ ਪੁਲਿਸ ਨੇ 25 ਅਪ੍ਰੈਲ ਨੂੰ ਖਰੜ ਥਾਣੇ ਵਿੱਚ ਵਿਸ਼ਵਾਸਘਾਤ ਅਤੇ ਧੋਖਾਧੜੀ (Fraud) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਯੂਨੀਵਰਸਿਟੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਪੀੜਤ ਵਿਦਿਆਰਥੀਆਂ ਦੇ ਪੈਸੇ ਵਾਪਸ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

 

BREAKING- AAP ਲੀਡਰ ਜ਼ਮੀਨ ਹੜੱਪਣ ਦੇ ਦੋਸ਼ ‘ਚ ਗ੍ਰਿਫ਼ਤਾਰ

 

BREAKING- AAP ਲੀਡਰ ਜ਼ਮੀਨ ਹੜੱਪਣ ਦੇ ਦੋਸ਼ ‘ਚ ਗ੍ਰਿਫ਼ਤਾਰ

ਜਾਅਲੀ ਦਸਤਾਵੇਜ਼ਾਂ ਰਾਹੀਂ ਪਲਾਟ ‘ਤੇ ਕਬਜ਼ੇ ਦੀ ਸੀ ਕੋਸ਼ਿਸ਼

ਫਰੀਦਾਬਾਦ 30 ਅਪ੍ਰੈਲ 2026: ਫਰੀਦਾਬਾਦ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਕਥਿਤ ਆਗੂ ਅਮਨ ਗੋਇਲ ਨੂੰ ਜ਼ਮੀਨ ਹੜੱਪਣ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰੇਗੀ।

ਟ੍ਰਿਬਿਊਨ ਦੀ ਖ਼ਬਰ ਮੁਤਾਬਿਕ, ਮਾਮਲਾ ਸੈਕਟਰ-35 ਸਥਿਤ ਪਲਾਟ ਨੰਬਰ 71 ਨਾਲ ਸਬੰਧਤ ਹੈ। ਦਿੱਲੀ ਦੀ ਰਹਿਣ ਵਾਲੀ ਮਾਲਾ ਸ਼ਰਮਾ ਨੇ ਇਹ ਪਲਾਟ ਖ਼ਰੀਦਿਆ ਸੀ। ਹਾਲਾਂਕਿ, ਪਲਾਟ ਦੇ ਅਸਲ ਮਾਲਕ ਨੇ ਉਹੀ ਪਲਾਟ ਅਮਨ ਗੋਇਲ ਨੂੰ ਵੀ ਵੇਚ ਦਿੱਤਾ ਅਤੇ ਇਸੇ ਦੌਰਾਨ ਮਾਲਕ ਦੀ ਮੌਤ ਹੋ ਗਈ।

ਪੁਲਿਸ ਜਾਂਚ ਮੁਤਾਬਕ, ਮਾਲਾ ਸ਼ਰਮਾ ਕੋਲ ਪਲਾਟ ਦੀ ਅਸਲ ਰਜਿਸਟਰੀ ਮੌਜੂਦ ਹੈ। ਅਮਨ ਗੋਇਲ ਨੇ ਸਿਰਫ਼ ਸਰਟੀਫਾਈਡ ਕਾਪੀ ਦੇ ਅਧਾਰ ‘ਤੇ ਪਲਾਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

ਮਾਲਾ ਸ਼ਰਮਾ ਨੇ ਇਸ ਧੱਕੇਸ਼ਾਹੀ ਵਿਰੁੱਧ ਲੰਬੀ ਕਾਨੂੰਨੀ ਲੜਾਈ ਲੜੀ। ਸੈਸ਼ਨ ਕੋਰਟ ਅਤੇ ਹਾਈ ਕੋਰਟ ਤੋਂ ਬਾਅਦ, ਸੁਪਰੀਮ ਕੋਰਟ ਨੇ ਵੀ ਮਾਲਾ ਸ਼ਰਮਾ ਦੇ ਹੱਕ ਵਿੱਚ ਫੈਸਲਾ ਸੁਣਾਇਆ। ਪੀੜਤਾ ਨੇ ਦੋਸ਼ ਲਾਇਆ ਕਿ ਫੈਸਲਾ ਹੱਕ ਵਿੱਚ ਹੋਣ ਦੇ ਬਾਵਜੂਦ, ਗੋਇਲ ਖ਼ੁਦ ਨੂੰ ਇੱਕ ਕੈਬਨਿਟ ਮੰਤਰੀ ਦਾ ਭਤੀਜਾ ਦੱਸ ਕੇ ਉਸ ਨੂੰ ਧਮਕੀਆਂ ਦੇ ਰਿਹਾ ਸੀ।

ਸਰਾਏ ਖਵਾਜਾ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਦਸਤਾਵੇਜ਼ਾਂ ਵਿੱਚ ਵੱਡੀ ਹੇਰਾਫੇਰੀ ਪਾਈ ਗਈ ਹੈ; ਗੋਇਲ ਨੇ ਆਪਣੇ ਦੋਸਤ ਜਤਿੰਦਰ ਪਰਾਸ਼ਰ ਦੇ ਨਾਮ ‘ਤੇ ਇੱਕ ਜਾਅਲੀ ਐਗਰੀਮੈਂਟ ਤਿਆਰ ਕੀਤਾ ਸੀ।

ਇਹ ਸਮਝੌਤਾ ਅਸਲ ਵਿੱਚ 2024 ਵਿੱਚ ਜਾਰੀ ਹੋਇਆ ਸੀ, ਪਰ ਇਸ ਉੱਤੇ ਕਾਰਵਾਈ ਦੀ ਤਰੀਕ 2023 ਦਿਖਾਈ ਗਈ ਸੀ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਵਿਰੁੱਧ ਵੀ ਜਲਦ ਹੀ ਸ਼ਿਕੰਜਾ ਕੱਸਿਆ ਜਾਵੇਗਾ।

 

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਕੋਲ ਸਰਕਾਰੀ ਰਿਹਾਇਸ਼! ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਹਲਫ਼ਨਾਮਾ

 

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਕੋਲ ਸਰਕਾਰੀ ਰਿਹਾਇਸ਼! ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਹਲਫ਼ਨਾਮਾ

ਚੰਡੀਗੜ੍ਹ 30 ਅਪ੍ਰੈਲ 2026: ਪੰਜਾਬ ਵਿੱਚ ਨਿਆਂਇਕ ਅਧਿਕਾਰੀਆਂ ਦੀ ਰਿਹਾਇਸ਼ ਅਤੇ ਅਦਾਲਤਾਂ ਦੇ ਬੁਨਿਆਦੀ ਢਾਂਚੇ ਦੀ ਮਾੜੀ ਹਾਲਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ।

ਸੁਣਵਾਈ ਦੌਰਾਨ ਇਹ ਹੈਰਾਨ ਕਰਨ ਵਾਲਾ ਤੱਥ ਸਾਹਮਣੇ ਆਇਆ ਹੈ ਕਿ ਸੂਬੇ ਵਿੱਚ ਲਗਭਗ 60 ਫੀਸਦੀ ਜੱਜ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਹਨ। ਇੱਥੋਂ ਤੱਕ ਕਿ ਕਈ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀ ਆਪਣੇ ਨਿੱਜੀ ਸਰਕਾਰੀ ਨਿਵਾਸ ਤੋਂ ਵਾਂਝੇ ਹਨ।

ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਥਿਤੀ ਨਿਆਂਇਕ ਸੁਤੰਤਰਤਾ ਅਤੇ ਮਰਯਾਦਾ ਦੇ ਲਿਹਾਜ਼ ਨਾਲ ਬਹੁਤ ਚਿੰਤਾਜਨਕ ਹੈ। ਅਦਾਲਤ ਨੇ ਕਿਹਾ, “ਜੇਕਰ ਕਿਸੇ ਜੱਜ ਦਾ ਮਕਾਨ ਮਾਲਕ ਹੀ ਅਦਾਲਤ ਵਿੱਚ ਪਟੀਸ਼ਨਕਰਤਾ ਬਣ ਕੇ ਆ ਜਾਵੇ, ਤਾਂ ਸਥਿਤੀ ਕਿੰਨੀ ਅਸਹਿਜ ਹੋ ਸਕਦੀ ਹੈ।”

ਇਸ ਦੌਰਾਨ ਮੋਹਾਲੀ ਦੀ ਇੱਕ ਘਟਨਾ ਦਾ ਜ਼ਿਕਰ ਵੀ ਕੀਤਾ ਗਿਆ ਜਿੱਥੇ ਇੱਕ ਜੱਜ ਹੇਠਲੀ ਮੰਜ਼ਿਲ ‘ਤੇ ਰਹਿੰਦਾ ਸੀ ਅਤੇ ਮਕਾਨ ਮਾਲਕ ਉੱਪਰਲੀ ਮੰਜ਼ਿਲ ‘ਤੇ, ਜੋ ਕਿ ਸੁਰੱਖਿਆ ਅਤੇ ਨਿਰਪੱਖਤਾ ਦੇ ਨਜ਼ਰੀਏ ਤੋਂ ਸਹੀ ਨਹੀਂ ਹੈ।

ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਗਏ ਅੰਕੜਿਆਂ ਨੇ ਸਰਕਾਰੀ ਕਾਰਜਪ੍ਰਣਾਲੀ ਦੀ ਸੁਸਤੀ ਨੂੰ ਉਜਾਗਰ ਕੀਤਾ ਹੈ। ਮੋਗਾ ਵਿੱਚ 1995 ਤੋਂ ਰਿਹਾਇਸ਼ ਦੀ ਮੰਗ ਕੀਤੀ ਜਾ ਰਹੀ ਸੀ, ਪਰ ਜ਼ਮੀਨ ਦੀ ਪ੍ਰਾਪਤੀ 20 ਸਾਲਾਂ ਬਾਅਦ 2015 ਵਿੱਚ ਹੋਈ।

ਮੋਹਾਲੀ ਵਿੱਚ ਨਿਆਂਇਕ ਅਧਿਕਾਰੀਆਂ ਲਈ ਜ਼ਮੀਨ ਅਲਾਟ ਕਰਨ ਵਿੱਚ ਕਰੀਬ 20 ਸਾਲਾਂ ਦੀ ਦੇਰੀ ਹੋਈ। ਪਠਾਨਕੋਟ ਵਿੱਚ ਚੁਣੀ ਗਈ ਜ਼ਮੀਨ ‘ਸੁਰੱਖਿਅਤ ਜੰਗਲੀ ਖੇਤਰ’ ਨਿਕਲਣ ਕਾਰਨ ਮਾਮਲਾ ਅਜੇ ਵੀ ਲਟਕਿਆ ਹੋਇਆ ਹੈ।

ਹਾਈਕੋਰਟ ਨੇ ਸਥਿਤੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ (Chief Secretary) ਨੂੰ ਨਿੱਜੀ ਤੌਰ ‘ਤੇ ਵਿਸਤ੍ਰਿਤ ਹਲਫ਼ਨਾਮਾ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ ਸਭ ਤੋਂ ਪਹਿਲਾਂ ਮੋਗਾ, ਪਠਾਨਕੋਟ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਦੀ ਤਾਜ਼ਾ ਸਥਿਤੀ ਬਾਰੇ ਰਿਪੋਰਟ ਮੰਗੀ ਹੈ।

ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਪ੍ਰੋਜੈਕਟਾਂ ਵਿੱਚ ਹੋ ਰਹੀ ਦੇਰੀ ਦੇ ਸਪੱਸ਼ਟ ਕਾਰਨ ਦੱਸੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

 

Heavy Rain Alert: ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

 

Heavy Rain Alert: ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

ਪੰਜਾਬ ‘ਚ ਮੌਸਮ ਦਾ ਮਿਜ਼ਾਜ ਬਦਲਿਆ! ਤੇਜ਼ ਹਵਾਵਾਂ ਤੇ ਬਾਰਿਸ਼ ਦਾ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਵਿੱਚ ਅੱਜ ਵੀ ਤੇਜ਼ ਹਵਾਵਾਂ ਚੱਲਣ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ (Rain Alert) ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅੱਜ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੇ ਤਹਿਤ, ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਾਰਿਸ਼ ਹੋਵੇਗੀ।

1-2 ਮਈ ਨੂੰ ਮੌਸਮ ਮੁੱਖ ਤੌਰ ‘ਤੇ ਖ਼ੁਸ਼ਕ ਰਹੇਗਾ, ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਹੋ ਸਕਦੀ ਹੈ।

3 ਤੋਂ 4 ਮਈ ਤੱਕ ਮੌਸਮ ਜ਼ਿਆਦਾ ਖ਼ਰਾਬ ਹੋਣ ਦੇ ਆਸਾਰ ਹਨ। ਵਿਭਾਗ ਨੇ ਇਨ੍ਹਾਂ ਚਾਰ ਦਿਨਾਂ ਲਈ ਮੁੜ ‘ਯੈਲੋ ਅਲਰਟ’ ਜਾਰੀ ਕੀਤਾ ਹੈ।

May be a graphic of ‎map, christmas tree and ‎text that says "‎पिश्ला्र संतादत गमলजीम यजान 忍市项 weather warnings for Punjab Date April 2026 पंजाच सिয় जिलेवार गोांगिग योलावानी fromp3 0830hours Note: Waming oranvd எனானி 30 April 2026 Guvemrmentof Indis Hinstya Sckenoes Departme αυτe co artr 15Taf RIt Chardigarh Day2 2026 KAPUITTENLA AMRITSAR 4mも中克年國4电す Day3 2May 2025 p1a1931 A Day May 20281 לאג Day May 2026 Legend Phenomenon Thunderstorm /lightning/ Gusty Winds(40-50 (40-50 kmph) 30% No Warning कोई येलावनी नहीं Warning Level तेतावनी प्रेणी Be Updated Be Prepared निगरानी सवेत(तैयार रहे) TakeAction Take Action वेतावली(करवाई करे)‎"‎‎

ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਦੀ ਹੋਰ ਕਮੀ ਆ ਸਕਦੀ ਹੈ। ਫਿਲਹਾਲ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.5 ਡਿਗਰੀ ਘੱਟ ਬਣਿਆ ਹੋਇਆ ਹੈ।

ਸ਼ਹਿਰਾਂ ਦੇ ਤਾਪਮਾਨ ‘ਤੇ ਇੱਕ ਨਜ਼ਰ

ਸ਼ਹਿਰ ਵੱਧ ਤੋਂ ਵੱਧ ਤਾਪਮਾਨ (ਡਿਗਰੀ ਸੈਲਸੀਅਸ) ਘੱਟੋ-ਘੱਟ ਤਾਪਮਾਨ (ਡਿਗਰੀ ਸੈਲਸੀਅਸ)
ਬਠਿੰਡਾ 39.3 (ਸਭ ਤੋਂ ਵੱਧ) 23.8
ਪਠਾਨਕੋਟ 30.2 18.1 (ਸਭ ਤੋਂ ਘੱਟ)
ਅੰਮ੍ਰਿਤਸਰ 33.0 20.6
ਲੁਧਿਆਣਾ 35.6 22.8
ਪਟਿਆਲਾ 38.1 23.2
ਫਰੀਦਕੋਟ 35.5 22.0
ਰੂਪਨਗਰ 32.2 21.4

 

ਮੌਸਮ ਵਿਭਾਗ ਅਨੁਸਾਰ ਮਈ ਦੇ ਪਹਿਲੇ ਹਫਤੇ ਪੰਜਾਬ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲਦੀ ਰਹੇਗੀ।

 

ਪੰਜਾਬ ‘ਚ ਜਨਗਣਨਾ ਦੇ ਪਹਿਲੇ ਪੜਾਅ ਦਾ ਆਗਾਜ਼! ਮੋਬਾਈਲ ਐਪ ਰਾਹੀਂ ਲੋਕ ਖੁਦ ਦਰਜ ਕਰ ਸਕਣਗੇ ਜਾਣਕਾਰੀ

 

ਪੰਜਾਬ ‘ਚ ਜਨਗਣਨਾ ਦੇ ਪਹਿਲੇ ਪੜਾਅ ਦਾ ਆਗਾਜ਼! ਮੋਬਾਈਲ ਐਪ ਰਾਹੀਂ ਲੋਕ ਖੁਦ ਦਰਜ ਕਰ ਸਕਣਗੇ ਜਾਣਕਾਰੀ

ਚੰਡੀਗੜ੍ਹ 30 ਅਪ੍ਰੈਲ 2026: ਪੰਜਾਬ ਵਿੱਚ ਜਨਗਣਨਾ (Census) ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਪਹਿਲੇ ਪੜਾਅ ਦੇ ਤਹਿਤ 14 ਮਈ ਤੱਕ ‘ਸਵੈ-ਗਣਨਾ’ (Self-Enumeration) ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਨਾਗਰਿਕ ਮੋਬਾਈਲ ਐਪ ਜਾਂ ਵੈੱਬ ਪੋਰਟਲ ਰਾਹੀਂ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ।

ਪਹਿਲਾ ਪੜਾਅ (ਅੱਜ ਤੋਂ 14 ਮਈ) ਲੋਕ ਡਿਜੀਟਲ ਮਾਧਿਅਮ ਰਾਹੀਂ ਆਪਣਾ ਵੇਰਵਾ ਭਰਨਗੇ। ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ, ਉਨ੍ਹਾਂ ਦੀ ਮਦਦ ਫੀਲਡ ਕਰਮਚਾਰੀ ਕਰਨਗੇ।

ਇਸ ਦੌਰਾਨ ਘਰਾਂ ਦੀ ਸੂਚੀ (Houselisting) ਤਿਆਰ ਕੀਤੀ ਜਾਵੇਗੀ। ਦੂਜਾ ਪੜਾਅ (15 ਮਈ ਤੋਂ 30 ਜੂਨ) ਗਣਨਾਕਾਰ (Enumerators) ਘਰ-ਘਰ ਜਾ ਕੇ ਬਾਕੀ ਰਹਿੰਦੀ ਜਾਣਕਾਰੀ ਇਕੱਠੀ ਕਰਨਗੇ।

ਪੁੱਛੇ ਜਾਣਗੇ 33 ਅਹਿਮ ਸਵਾਲ

ਇਸ ਵਾਰ ਜਨਗਣਨਾ ਦੌਰਾਨ ਲੋਕਾਂ ਤੋਂ ਕੁੱਲ 33 ਸਵਾਲ ਪੁੱਛੇ ਜਾਣਗੇ। ਇਹ ਸਵਾਲ ਮੁੱਖ ਤੌਰ ‘ਤੇ ਘਰ ਦੀ ਸਥਿਤੀ ਅਤੇ ਸਹੂਲਤਾਂ ਨਾਲ ਸਬੰਧਤ ਹਨ, ਜਿਵੇਂ, ਘਰ ਦੀ ਬਣਤਰ (ਕੰਧਾਂ, ਫਰਸ਼ ਅਤੇ ਛੱਤ ਵਿੱਚ ਵਰਤੀ ਗਈ ਸਮੱਗਰੀ), ਪੀਣ ਵਾਲੇ ਪਾਣੀ ਦਾ ਮੁੱਖ ਸਰੋਤ, ਬਿਜਲੀ ਅਤੇ ਰਸੋਈ ਗੈਸ (LPG/PNG) ਕਨੈਕਸ਼ਨ, ਵਾਹਨਾਂ ਦੀ ਗਿਣਤੀ, ਲੈਪਟਾਪ/ਕੰਪਿਊਟਰ ਅਤੇ ਇੰਟਰਨੈੱਟ ਦੀ ਉਪਲਬਧਤਾ, ਪਰਿਵਾਰ ਦੇ ਮੁਖੀ ਦਾ ਨਾਮ ਅਤੇ ਵਿਆਹੇ ਜੋੜਿਆਂ ਦੀ ਗਿਣਤੀ।

ਸਥਾਨਕ ਨਿਕਾਏ ਵਿਭਾਗ ਨੇ ਨਗਰਪਾਲਿਕਾ ਅਤੇ ਵਾਰਡ ਦੀਆਂ ਸੀਮਾਵਾਂ ਦਾ ਰਿਕਾਰਡ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ। ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਅੰਮ੍ਰਿਤਸਰ, ਜਲੰਧਰ ਅਤੇ ਮਲੇਰਕੋਟਲਾ ਵਿੱਚ ਪਹਿਲਾਂ ‘ਪ੍ਰੀ-ਟੈਸਟ’ ਵੀ ਕੀਤਾ ਗਿਆ ਸੀ।

ਸਿੱਖਿਆ ਵਿਭਾਗ ਨੇ ਵੀ ਜਨਗਣਨਾ ਦੇ ਕੰਮ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਦੀ ਵਰਤੋਂ ਇਸ ਕੰਮ ਲਈ ਨਾ ਕੀਤੀ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਜਨਗਣਨਾ ਐਕਟ 1948 ਦੇ ਤਹਿਤ ਵੱਖ-ਵੱਖ ਉੱਚ ਅਧਿਕਾਰੀਆਂ, ਨਿਗਮ ਇੰਜੀਨੀਅਰਾਂ ਅਤੇ ਨਗਰ ਯੋਜਨਾਕਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

 

ਪੰਜਾਬ ‘ਚ ਵੱਡੀ ਵਾਰਦਾਤ! ਵਿਅਕਤੀ ਵੱਲੋਂ ਸਹੁਰੇ ਅਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ‘ਚ ਵੱਡੀ ਵਾਰਦਾਤ! ਵਿਅਕਤੀ ਵੱਲੋਂ ਸਹੁਰੇ ਅਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

ਦਿੜਬਾ/ਸੰਗਰੂਰ 30 ਅਪ੍ਰੈਲ 2026: ਪੰਜਾਬ ਦੇ ਸੰਗਰੂਰ ਦੇ ਦਿੜਬਾ ਇਲਾਕੇ ਦੇ ਪਿੰਡ ਸ਼ਾਦੀਹਰੀ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇੱਕ ਬਹੁਤ ਹੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ।

ਇੱਥੇ ਇੱਕ ਜਵਾਈ ਨੇ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਹੀ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੋਹਰੇ ਕਤਲ ਕਾਂਡ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਾਦੀਹਰੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਦਾ ਆਪਣੀ ਪਤਨੀ ਵੀਰਪਾਲ ਕੌਰ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਵੀਰਪਾਲ ਕੌਰ ਪਟਿਆਲਾ ਦੇ ਪਿੰਡ ਰਸੌਲੀ ਦੀ ਰਹਿਣ ਵਾਲੀ ਹੈ।

ਅਕਸਰ ਹੁੰਦੇ ਝਗੜਿਆਂ ਨੂੰ ਖ਼ਤਮ ਕਰਨ ਅਤੇ ਸਮਝੌਤਾ ਕਰਵਾਉਣ ਦੇ ਮਕਸਦ ਨਾਲ ਬੀਤੀ ਰਾਤ ਵੀਰਪਾਲ ਦੇ ਪਿਤਾ ਲਖਬੀਰ ਸਿੰਘ ਅਤੇ ਉਸਦਾ ਭਰਾ ਜਗਸੀਰ ਸਿੰਘ ਪਿੰਡ ਸ਼ਾਦੀਹਰੀ ਆਏ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਸਮਝੌਤੇ ਲਈ ਗੱਲਬਾਤ ਚੱਲ ਰਹੀ ਸੀ, ਪਰ ਗੱਲ ਸੁਲਝਣ ਦੀ ਬਜਾਏ ਹੋਰ ਵਿਗੜ ਗਈ।

ਬਹਿਸ ਇੰਨੀ ਵਧ ਗਈ ਕਿ ਗੁਰਵਿੰਦਰ ਸਿੰਘ ਨੇ ਗੁੱਸੇ ਵਿੱਚ ਆ ਕੇ ਆਪਣਾ ਆਪਾ ਖੋਹ ਦਿੱਤਾ ਅਤੇ ਘਰ ਵਿੱਚ ਰੱਖੀ ਬੰਦੂਕ ਨਾਲ ਆਪਣੇ ਸਹੁਰੇ ਅਤੇ ਸਾਲੇ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦਿੜਬਾ ਅਧੀਨ ਪੈਂਦੀ ਚੌਕੀ ਕੌਹਰੀਆਂ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਐਸ.ਐਚ.ਓ. ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।