ਮੰਗਲਵਾਰ, ਮਾਰਚ 10, 2026
Home Blog Page 6

Punjab Weather: ਪੰਜਾਬ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ!

 

Punjab Weather: ਮੌਸਮ ਵਿਭਾਗ ਦੀ ਮੀਂਹ ਨੂੰ ਲੈ ਕੇ ਭਵਿੱਖਬਾਣੀ!

ਚੰਡੀਗੜ੍ਹ, 7 ਮਾਰਚ 2026-

ਇਸ ਵੇਲੇ ਉੱਤਰ ਭਾਰਤ ਦੇ ਤਕਰੀਬਨ ਸਾਰੇ ਸੂਬਿਆਂ ਦੇ ਅੰਦਰ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਜਿੱਥੇ ਸਵੇਰੇ ਅਤੇ ਸ਼ਾਮ ਸਮੇਂ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਦੁਪਹਿਰ ਵੇਲੇ ਭਾਰੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ।

ਭਾਵੇਂ ਕਿ ਹਾਲੇ ਏ.ਸੀ ਚਲਾਉਣ ਦਾ ਮੌਸਮ ਨਹੀਂ ਆਇਆ, ਪਰ ਮਾਰਚ ਦੇ ਪਹਿਲੇ ਹਫਤੇ ਜਿਨਾਂ ਤਾਪਮਾਨ ਵਧਿਆ ਹੈ, ਉਸ ਨੂੰ ਵੇਖ ਕੇ ਲੱਗਦਾ ਹੈ ਕਿ, 15 ਮਾਰਚ ਤੋਂ ਬਾਅਦ ਪੰਜਾਬ ਦੇ ਅੰਦਰ ਏ.ਸੀ ਚੱਲਣੇ ਸ਼ੁਰੂ ਹੋ ਜਾਣਗੇ।

ਮੌਸਮ ਵਿਭਾਗ ਨੇ ਇਸ ਪੈ ਰਹੀ ਹਲਕੀ ਗਰਮੀ ਦੇ ਵਿਚਾਲੇ ਮੀਂਹ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਰਚ ਦੇ ਤੀਜੇ ਅਤੇ ਚੌਥੇ ਹਫਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਇਸ ਵੇਲੇ ਬਰਫਬਾਰੀ ਅਤੇ ਮੀਹ ਪੈ ਰਹੇ ਨੇ, ਜਿਸ ਕਾਰਨ ਸਵੇਰੇ ਅਤੇ ਸ਼ਾਮ ਦੇ ਤਾਪਮਾਨ ਵਿੱਚ ਕੁਝ ਬਦਲਾਵ ਨਜ਼ਰ ਆਇਆ ਹੈ।

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀਆਂ ਬਾਰਿਸ਼ਾਂ ਅਤੇ ਬਰਫਬਾਰੀ ਦੇ ਕਾਰਨ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਕਾਫੀ ਹੇਠਾਂ ਦਰਜ ਕੀਤਾ ਗਿਆ ਹੈ, ਜਦੋਂ ਕਿ ਪੰਜਾਬ ਵਿੱਚ ਫਿਲਹਾਲ ਮੀਹ ਨਹੀਂ ਪੈ ਰਿਹਾ।

IMD ਵਲੋਂ ਜਾਰੀ ਕੀਤੇ ਗਏ ਬੁਲੇਟਿਨ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦੀ ਲਹਿਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਦਾ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਆਈਐਮਡੀ ਚੰਡੀਗੜ੍ਹ ਨੇ ਪੰਜਾਬ ਵਿੱਚ 11 ਮਾਰਚ ਤੱਕ ਮੌਸਮ ਦੀ ਤਾਜ਼ਾ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਹਫ਼ਤੇ ਪੰਜਾਬ ਵਿੱਚ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ ਸੂਬੇ ਵਿੱਚ ਖੁਸ਼ਕ ਮੌਸਮ ਰਹੇਗਾ। ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਭਰ ਵਿੱਚ ਖੁਸ਼ਕ ਮੌਸਮ ਮੀਂਹ ਦੀ ਘਾਟ ਕਾਰਨ ਹੈ। ਜੇਕਰ ਤਾਪਮਾਨ ਇਸ ਦਰ ਨਾਲ ਵਧਦਾ ਰਿਹਾ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸਦਾ ਫਸਲਾਂ ਅਤੇ ਲੋਕਾਂ ਦੀ ਸਿਹਤ ‘ਤੇ ਅਸਰ ਪੈ ਸਕਦਾ ਹੈ।

 

ਪੰਜਾਬ ਕੈਬਨਿਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਲਿਆ ਵੱਡਾ ਫੈਸਲਾ

 

ਪੰਜਾਬ ਕੈਬਨਿਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਲਿਆ ਵੱਡਾ ਫੈਸਲਾ

ਪੰਜਾਬ ਨੈੱਟਵਰਕ

ਚੰਡੀਗੜ੍ਹ, 7 ਮਾਰਚ 2026- 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਕੈਬਨਿਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਵੱਡਾ ਫੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਕੈਬਨਿਟ ਨੇ ਕਈ ਵੱਡੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਕਾਂਗਰਸ ਸਰਕਾਰ ਵੇਲੇ ਰੁਕੀ ਇਸ ਭਰਤੀ ਨੂੰ, ਹੁਣ ਦੁਬਾਰਾ ਬਹਾਲ ਕੀਤਾ ਗਿਆ ਹੈ ਅਤੇ ਉਮੀਦਵਾਰਾਂ ਨੂੰ ਉਮਰ ਦੀ ਹੱਦ ਵਿੱਚ 37 ਤੋਂ 45 ਸਾਲ ਤੱਕ ਦੀ ਛੋਟ ਦਿੱਤੀ ਗਈ ਹੈ।

ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ, 1158 ਸਹਾਇਕ ਪ੍ਰੋਫੈਸਰ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਲੰਮੇ ਸਮੇਂ ਤੋਂ ਸਾਂਭ ਰਹੇ ਤੇ ਪੰਜਾਬ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਆਪਣੀ ਨੌਕਰੀ ‘ਤੇ ਲਟਕੀ ਤਲਵਾਰ ਤੋਂ ਬਚਾਉਣ ਲਈ ਤੇ ਰਿਟਾਇਰਮੈਂਟ ਉਮਰ ਤੱਕ ਨੌਕਰੀ ਸੁਰੱਖਿਅਤ ਕਰਨ ਦੀ ਮੰਗ ਨੂੰ ਲੈ ਕੇ ਗੈਸਟ ਫੈਕਲਟੀ ਸਾਂਝਾ ਫਰੰਟ ਪੰਜਾਬ ਦੇ ਬੈਨਰ ਹੇਠ ਸਰਕਾਰੀ ਕਾਲਜਾਂ ਦੇ ਸਮੂਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪ੍ਰਦਰਸ਼ਨ ਵੀ ਕੀਤੇ।

ਜੇਕਰ ਸਰਕਾਰ ਨੇ ਉਨ੍ਹਾਂ ਦੀ ਇਹ ਜਾਇਜ਼ ਮੰਗ ਜਲਦ ਪੂਰੀ ਨਾ ਕੀਤੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਚੰਨੀ ਸਰਕਾਰ (ਕਾਂਗਰਸ) ਨੇ 2021 ਵਿਚ ਜਾਂਦਿਆਂ-ਜਾਂਦਿਆਂ ਵੋਟ ਬੈਂਕ ਨੂੰ ਵਧਾਉਣ ਦੀ ਲਾਲਸਾ ਤਹਿਤ 1091 ਪ੍ਰੋਫ਼ੈਸਰ ਅਤੇ 67 ਲਾਇਬਰੇਰੀਅਨ ਕੁੱਲ 1158 ਦੇ ਰੂਪ ਵਿਚ ਕਾਲਜਾਂ ਲਈ ਪ੍ਰੋਫ਼ੈਸਰਾਂ ਦੀਆਂ ਪੋਸਟਾਂ ਕੱਢੀਆਂ। ਭਰਤੀ ਸ਼ੱਕ ਦੇ ਘੇਰੇ ‘ਚ ਆਉਣ ਤੋਂ ਬਾਅਦ ਮਾਣਯੋਗ ਹਾਈਕੋਰਟ ਵਿਚ ਇਸ ਭਰਤੀ ਵਿਰੁੱਧ ਕਈ ਪਟੀਸ਼ਨਰਾਂ ਨੇ ਪਟੀਸ਼ਨਾਂ ਪਾਈਆਂ। ਇਸਦਾ ਨਤੀਜਾ ਇਹ ਹੋਇਆ ਕਿ ਮਾਣਯੋਗ ਹਾਈਕੋਰਟ ਨੇ ਇਸ ਭਰਤੀ ਵਿਚ ਕਈ ਤਰੁੱਟੀਆਂ ਜਾਇਜ਼ ਠਹਿਰਾਉਂਦਿਆਂ ਇਸਦੀ ਨੋਟੀਫਿਕੇਸ਼ਨ ਨੂੰ ਕੁਐਸ਼ (ਰੱਦ) ਕਰ ਦਿੱਤਾ ਸੀ।

ਪੰਜਾਬ ‘ਚ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਬਣਾਈ ਜਾਵੇਗੀ। ਗੁਰੂ ਸਾਹਿਬ ਦੇ ਨਾਮ ‘ਤੇ ਇੱਕ ਅਤਿ-ਆਧੁਨਿਕ ਯੂਨੀਵਰਸਿਟੀ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸਕੂਲ ਪਲਾਟਾਂ ਦੀ ਅਲੋਟਮੈਂਟ

ਚੀਮਾ ਨੇ ਕਿਹਾ ਕਿ, ਮੁਹਾਲੀ (ਗਮਾਡਾ) ਖੇਤਰ ਵਿੱਚ ਸਕੂਲਾਂ ਲਈ ਪਲਾਟਾਂ ਦੀ ‘ਈ-ਆਕਸ਼ਨ’ ਦੀ ਜਗ੍ਹਾ ਹੁਣ ਰਿਜ਼ਰਵ ਪ੍ਰਾਈਸ ‘ਤੇ ਅਲੋਟਮੈਂਟ ਹੋਵੇਗੀ ਤਾਂ ਜੋ ਸਸਤੀ ਸਿੱਖਿਆ ਦੇ ਰਾਹ ਖੁੱਲ੍ਹ ਸਕਣ।

ਪੈਨਸ਼ਨ ਨਿਯਮਾਂ ਵਿੱਚ ਬਦਲਾਅ

ਚੀਮਾ ਨੇ ਦੱਸਿਆ ਕਿ, ਪੈਨਸ਼ਨ ਨਿਯਮਾਂ ਵਿੱਚ ਵੀ ਸਾਡੀ ਸਰਕਾਰ ਨੇ ਵੱਡੀ ਸੋਧ ਕੀਤੀ ਹੈ। ਉਨ੍ਹਾਂ ਕਿਹਾ ਕਿ, ਜੇਕਰ ਕਿਸੇ ਅਣਵਿਆਹੇ (Unmarried) ਸਰਕਾਰੀ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ‘ਤੇ ਨਿਰਭਰ ਅਪਾਹਜ ਭੈਣ ਜਾਂ ਭਰਾ ਨੂੰ ਵੀ ਫੈਮਿਲੀ ਪੈਨਸ਼ਨ ਮਿਲ ਸਕੇਗੀ। ਪਹਿਲਾਂ ਇਹ ਸਹੂਲਤ ਨਹੀਂ ਸੀ।

ਇਸ ਤੋਂ ਇਲਾਵਾ ਕੈਬਨਿਟ ਨੇ ਨੈਸ਼ਨਲ ਮੈਡੀਕਲ ਕੌਂਸਲ ਦੇ ਨਿਯਮਾਂ (ਦੋ ਕਾਲਜਾਂ ਵਿਚਕਾਰ 15 ਕਿਲੋਮੀਟਰ ਦੀ ਦੂਰੀ) ਕਾਰਨ ਇੱਕ ਸਾਈਟ ਨੂੰ ਹੁਣ ‘ਮਿਕਸ ਲੈਂਡ ਯੂਜ਼’ (ਕਮਰਸ਼ੀਅਲ) ਵਿੱਚ ਬਦਲ ਦਿੱਤਾ ਗਿਆ ਹੈ ਤਾਂ ਜੋ ਮੈਡੀਕਲ ਕਾਲਜ ਦਾ ਕੰਮ ਜਲਦ ਸ਼ੁਰੂ ਹੋ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ, ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਭਰਤੀ ਅਤੇ ਸਿੱਖਿਆ ਸੰਸਥਾਵਾਂ ਵਿੱਚ 3 ਫੀਸਦੀ ਕੋਟਾ ਰਾਖਵਾਂ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਗ੍ਰੇਡੇਸ਼ਨ ਪਾਲਿਸੀ ਵਿੱਚ ਸੁਧਾਰ ਤਹਿਤ ਹੁਣ ਗ੍ਰੇਡ ਏ, ਬੀ, ਸੀ ਅਤੇ ਡੀ ਦੇ ਅਧਾਰ ‘ਤੇ ਵੱਖ-ਵੱਖ ਨੌਕਰੀਆਂ (ਗਰੁੱਪ ਏ ਤੋਂ ਡੀ) ਲਈ ਖਿਡਾਰੀ ਯੋਗ ਹੋਣਗੇ।

ਫਾਰਮਾਸਿਸਟਾਂ ਲਈ ਯੋਗਤਾ ਵਿੱਚ ਸੋਧ

ਪਿਛਲੀ ਸਰਕਾਰ ਦੇ 2016 ਦੇ ਨਿਯਮਾਂ ਨੂੰ ਬਦਲਦਿਆਂ ਹੁਣ ਡਿਪਲੋਮਾ ਹੋਲਡਰਾਂ ਨੂੰ ਵੀ ਫਾਰਮਾਸਿਸਟ ਦੀ ਭਰਤੀ ਲਈ ਯੋਗ ਕਰ ਦਿੱਤਾ ਗਿਆ ਹੈ। ਹੁਣ ਡਿਪਲੋਮਾ ਇਨ ਫਾਰਮੇਸੀ, ਬੈਚਲਰ ਆਫ ਫਾਰਮੇਸੀ ਅਤੇ ਫਾਰਮਾ-ਡੀ ਵਾਲੇ ਉਮੀਦਵਾਰ ਅਪਲਾਈ ਕਰ ਸਕਣਗੇ।

ਹੋਮਗਾਰਡ ਜਵਾਨਾਂ ਲਈ 1 ਕਰੋੜ ਦੀ ਸਨਮਾਨ ਰਾਸ਼ੀ

ਪੰਜਾਬ ਕੈਬਨਿਟ ਨੇ ਸ਼ਹੀਦ ਹੋਮਗਾਰਡ ਵਲੰਟੀਅਰ ਅਸ਼ੋਕ ਕੁਮਾਰ (ਗੁਰਦਾਸਪੁਰ) ਦੇ ਪਰਿਵਾਰ ਨੂੰ ਪੰਜਾਬ ਪੁਲਿਸ ਦੀ ਤਰਜ਼ ‘ਤੇ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ।

ਪੰਜਾਬ ਕ੍ਰਸ਼ਰ ਅਤੇ ਮਾਈਨਿੰਗ ਨਿਯਮਾਂ ਨਾਲ ਸਬੰਧਤ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਿਜ਼ਨਜ਼ ਬਿੱਲ 2026’ ਨੂੰ ਮਾਨਤਾ ਦਿੱਤੀ ਗਈ ਹੈ ਤਾਂ ਜੋ ਜੇਲ੍ਹਾਂ ਦੇ ਪ੍ਰਬੰਧ ਨੂੰ ਵਧੇਰੇ ਪਾਰਦਰਸ਼ੀ ਬਣਾਇਆ ਜਾ ਸਕੇ।

 

ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ‘ਚ ਭਰਤੀਆਂ ਬਾਰੇ ਲਿਆ ਵੱਡਾ ਫੈਸਲਾ! ਪੈਨਸ਼ਨ ਨਿਯਮਾਂ ‘ਚ ਕੀਤੀ ਸੋਧ

 

ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ‘ਚ ਭਰਤੀਆਂ ਬਾਰੇ ਲਿਆ ਵੱਡਾ ਫੈਸਲਾ… ਪੈਨਸ਼ਨ ਨਿਯਮਾਂ ‘ਚ ਕੀਤੀ ਸੋਧ

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆਂ

ਪੰਜਾਬ ਦੇ ਖਿਡਾਰੀਆਂ ਲਈ 3% ਨੌਕਰੀ ਕੋਟਾ, ਪੈਨਸ਼ਨ ਨਿਯਮਾਂ ਵਿੱਚ ਸੋਧ ਅਤੇ ਫਾਰਮਾਸਿਸਟਾਂ ਨੂੰ ਵੱਡੀ ਰਾਹਤ

ਪੰਜਾਬ ਨੈੱਟਵਰਕ

ਚੰਡੀਗੜ੍ਹ, 7 ਮਾਰਚ 2026- 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ, ਖਿਡਾਰੀਆਂ ਅਤੇ ਮੁਲਾਜ਼ਮਾਂ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ।

ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆਂ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਕਾਂਗਰਸ ਸਰਕਾਰ ਵੇਲੇ ਰੁਕੀ ਇਸ ਭਰਤੀ ਨੂੰ ਦੁਬਾਰਾ ਬਹਾਲ ਕੀਤਾ ਗਿਆ ਹੈ ਅਤੇ ਉਮੀਦਵਾਰਾਂ ਨੂੰ ਉਮਰ ਦੀ ਹੱਦ ਵਿੱਚ 37 ਤੋਂ 45 ਸਾਲ ਤੱਕ ਦੀ ਛੋਟ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਬਣਾਈ ਜਾਵੇਗੀ। ਗੁਰੂ ਸਾਹਿਬ ਦੇ ਨਾਮ ‘ਤੇ ਇੱਕ ਅਤਿ-ਆਧੁਨਿਕ ਯੂਨੀਵਰਸਿਟੀ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸਕੂਲ ਪਲਾਟਾਂ ਦੀ ਅਲੋਟਮੈਂਟ

ਚੀਮਾ ਨੇ ਕਿਹਾ ਕਿ, ਮੁਹਾਲੀ (ਗਮਾਡਾ) ਖੇਤਰ ਵਿੱਚ ਸਕੂਲਾਂ ਲਈ ਪਲਾਟਾਂ ਦੀ ‘ਈ-ਆਕਸ਼ਨ’ ਦੀ ਜਗ੍ਹਾ ਹੁਣ ਰਿਜ਼ਰਵ ਪ੍ਰਾਈਸ ‘ਤੇ ਅਲੋਟਮੈਂਟ ਹੋਵੇਗੀ ਤਾਂ ਜੋ ਸਸਤੀ ਸਿੱਖਿਆ ਦੇ ਰਾਹ ਖੁੱਲ੍ਹ ਸਕਣ।

ਪੈਨਸ਼ਨ ਨਿਯਮਾਂ ਵਿੱਚ ਬਦਲਾਅ

ਚੀਮਾ ਨੇ ਦੱਸਿਆ ਕਿ, ਪੈਨਸ਼ਨ ਨਿਯਮਾਂ ਵਿੱਚ ਵੀ ਸਾਡੀ ਸਰਕਾਰ ਨੇ ਵੱਡੀ ਸੋਧ ਕੀਤੀ ਹੈ। ਉਨ੍ਹਾਂ ਕਿਹਾ ਕਿ, ਜੇਕਰ ਕਿਸੇ ਅਣਵਿਆਹੇ (Unmarried) ਸਰਕਾਰੀ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ‘ਤੇ ਨਿਰਭਰ ਅਪਾਹਜ ਭੈਣ ਜਾਂ ਭਰਾ ਨੂੰ ਵੀ ਫੈਮਿਲੀ ਪੈਨਸ਼ਨ ਮਿਲ ਸਕੇਗੀ। ਪਹਿਲਾਂ ਇਹ ਸਹੂਲਤ ਨਹੀਂ ਸੀ।

ਇਸ ਤੋਂ ਇਲਾਵਾ ਕੈਬਨਿਟ ਨੇ ਨੈਸ਼ਨਲ ਮੈਡੀਕਲ ਕੌਂਸਲ ਦੇ ਨਿਯਮਾਂ (ਦੋ ਕਾਲਜਾਂ ਵਿਚਕਾਰ 15 ਕਿਲੋਮੀਟਰ ਦੀ ਦੂਰੀ) ਕਾਰਨ ਇੱਕ ਸਾਈਟ ਨੂੰ ਹੁਣ ‘ਮਿਕਸ ਲੈਂਡ ਯੂਜ਼’ (ਕਮਰਸ਼ੀਅਲ) ਵਿੱਚ ਬਦਲ ਦਿੱਤਾ ਗਿਆ ਹੈ ਤਾਂ ਜੋ ਮੈਡੀਕਲ ਕਾਲਜ ਦਾ ਕੰਮ ਜਲਦ ਸ਼ੁਰੂ ਹੋ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ, ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਭਰਤੀ ਅਤੇ ਸਿੱਖਿਆ ਸੰਸਥਾਵਾਂ ਵਿੱਚ 3 ਫੀਸਦੀ ਕੋਟਾ ਰਾਖਵਾਂ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਗ੍ਰੇਡੇਸ਼ਨ ਪਾਲਿਸੀ ਵਿੱਚ ਸੁਧਾਰ ਤਹਿਤ ਹੁਣ ਗ੍ਰੇਡ ਏ, ਬੀ, ਸੀ ਅਤੇ ਡੀ ਦੇ ਅਧਾਰ ‘ਤੇ ਵੱਖ-ਵੱਖ ਨੌਕਰੀਆਂ (ਗਰੁੱਪ ਏ ਤੋਂ ਡੀ) ਲਈ ਖਿਡਾਰੀ ਯੋਗ ਹੋਣਗੇ।

ਫਾਰਮਾਸਿਸਟਾਂ ਲਈ ਯੋਗਤਾ ਵਿੱਚ ਸੋਧ

ਪਿਛਲੀ ਸਰਕਾਰ ਦੇ 2016 ਦੇ ਨਿਯਮਾਂ ਨੂੰ ਬਦਲਦਿਆਂ ਹੁਣ ਡਿਪਲੋਮਾ ਹੋਲਡਰਾਂ ਨੂੰ ਵੀ ਫਾਰਮਾਸਿਸਟ ਦੀ ਭਰਤੀ ਲਈ ਯੋਗ ਕਰ ਦਿੱਤਾ ਗਿਆ ਹੈ। ਹੁਣ ਡਿਪਲੋਮਾ ਇਨ ਫਾਰਮੇਸੀ, ਬੈਚਲਰ ਆਫ ਫਾਰਮੇਸੀ ਅਤੇ ਫਾਰਮਾ-ਡੀ ਵਾਲੇ ਉਮੀਦਵਾਰ ਅਪਲਾਈ ਕਰ ਸਕਣਗੇ।

ਹੋਮਗਾਰਡ ਜਵਾਨਾਂ ਲਈ 1 ਕਰੋੜ ਦੀ ਸਨਮਾਨ ਰਾਸ਼ੀ

ਪੰਜਾਬ ਕੈਬਨਿਟ ਨੇ ਸ਼ਹੀਦ ਹੋਮਗਾਰਡ ਵਲੰਟੀਅਰ ਅਸ਼ੋਕ ਕੁਮਾਰ (ਗੁਰਦਾਸਪੁਰ) ਦੇ ਪਰਿਵਾਰ ਨੂੰ ਪੰਜਾਬ ਪੁਲਿਸ ਦੀ ਤਰਜ਼ ‘ਤੇ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ।

ਪੰਜਾਬ ਕ੍ਰਸ਼ਰ ਅਤੇ ਮਾਈਨਿੰਗ ਨਿਯਮਾਂ ਨਾਲ ਸਬੰਧਤ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਿਜ਼ਨਜ਼ ਬਿੱਲ 2026’ ਨੂੰ ਮਾਨਤਾ ਦਿੱਤੀ ਗਈ ਹੈ ਤਾਂ ਜੋ ਜੇਲ੍ਹਾਂ ਦੇ ਪ੍ਰਬੰਧ ਨੂੰ ਵਧੇਰੇ ਪਾਰਦਰਸ਼ੀ ਬਣਾਇਆ ਜਾ ਸਕੇ।

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਕੋਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਕੋਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ

ਚੰਡੀਗੜ੍ਹ 7 ਮਾਰਚ 2026-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ। ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਵੱਡੀ ਖ਼ਬਰ: ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਬਰੀ

 

ਵੱਡੀ ਖ਼ਬਰ: ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਬਰੀ

ਚੰਡੀਗੜ੍ਹ, 7 ਮਾਰਚ 2026-

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਹੁ-ਚਰਚਿਤ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿੱਚ ਵੱਡੀ ਰਾਹਤ ਮਿਲੀ ਹੈ। ਸ਼ਨੀਵਾਰ ਸਵੇਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਅਦਾਲਤ ਦੇ ਫੈਸਲੇ ਵਿੱਚ ਥੋੜ੍ਹਾ ਬਦਲਾਅ ਕਰਦਿਆਂ ਡੇਰਾ ਮੁਖੀ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ। ਹਾਲਾਂਕਿ, ਅਦਾਲਤ ਨੇ ਬਾਕੀ ਤਿੰਨ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕ੍ਰਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ।

ਇਸ ਮਾਮਲੇ ਵਿੱਚ, ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪੱਤਰਕਾਰ ਰਾਮ ਚੰਦਰ ਛਤਰਪਤੀ ਕੇਸ ਵਿੱਚ, ਡੇਰਾ ਮੁਖੀ ਨੂੰ 11 ਜਨਵਰੀ, 2019 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 17 ਜਨਵਰੀ, 2019 ਨੂੰ ਸਜ਼ਾ ਸੁਣਾਈ ਗਈ ਸੀ।

ਡੇਰਾ ਮੁਖੀ ਅਤੇ ਹੋਰ ਸਹਿ-ਮੁਲਜ਼ਮਾਂ ਨੇ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਹਾਈ ਕੋਰਟ ਨੇ ਇਹ ਫੈਸਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁੱਧ ਮੁਲਜ਼ਮਾਂ ਦੀ ਅਪੀਲ ‘ਤੇ ਸੁਣਵਾਈ ਤੋਂ ਬਾਅਦ ਸੁਣਾਇਆ। ਸਬੂਤਾਂ ਅਤੇ ਦਲੀਲਾਂ ਦੀ ਵਿਸਥਾਰ ਨਾਲ ਜਾਂਚ ਕਰਨ ਤੋਂ ਬਾਅਦ, ਅਦਾਲਤ ਨੇ ਫੈਸਲਾ ਸੁਣਾਇਆ ਕਿ ਡੇਰਾ ਮੁਖੀ ਵਿਰੁੱਧ ਦੋਸ਼ ਵਾਜਬ ਸ਼ੱਕ ਤੋਂ ਪਰੇ ਸਾਬਤ ਨਹੀਂ ਹੋਏ ਅਤੇ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਤੋਂ ਇਲਾਵਾ, ਅਦਾਲਤ ਨੇ ਬਾਕੀ ਤਿੰਨ ਮੁਲਜ਼ਮਾਂ ਵਿਰੁੱਧ ਕਾਫ਼ੀ ਸਬੂਤ ਮਿਲੇ ਅਤੇ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ।

ਧਿਆਨ ਦੇਣ ਯੋਗ ਹੈ ਕਿ ਇਹ ਮਾਮਲਾ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਤੋਂ ਪੈਦਾ ਹੋਇਆ, ਜਿਸ ਨੇ ਉਸ ਸਮੇਂ ਵਿਆਪਕ ਧਿਆਨ ਖਿੱਚਿਆ ਸੀ। ਛਤਰਪਤੀ ਨੇ ਆਪਣੇ ਅਖਬਾਰ ਵਿੱਚ ਡੇਰੇ ਵਿਰੁੱਧ ਕਈ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ। 2002 ਵਿੱਚ, ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਪੂਰੇ ਖੇਤਰ ਵਿੱਚ ਦਹਿਸ਼ਤ ਫੈਲ ਗਈ ਸੀ। ਪਹਿਲਾਂ ਲੋਕਲ ਪੁਲਿਸ ਨੇ ਇਸ ਕੇਸ ਦੀ ਜਾਂਚ ਕੀਤੀ ਅਤੇ ਬਾਅਦ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਇਸ ਦੀ ਜਾਂਚ ਸੌਂਪ ਦਿੱਤੀ ਗਈ ਸੀ।

ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਤੱਕ ਤਿੰਨ ਵੱਡੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਸਜ਼ਾ ਸੁਣਾਈ ਜਾ ਚੁੱਕੀ ਹੈ। ਇਨ੍ਹਾਂ ਵਿੱਚ 2017 ਦੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਅਤੇ ਬਾਅਦ ਵਿੱਚ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਸਿੰਘ ਦੇ ਕਤਲ ਮਾਮਲਿਆਂ ਵਿੱਚ ਉਮਰ ਕੈਦ ਸ਼ਾਮਲ ਹੈ। ਰਾਮ ਰਹੀਮ ਇਸ ਵੇਲੇ ਆਪਣੀ ਸਜ਼ਾ ਭੁਗਤ ਰਿਹਾ ਹੈ।

ਲੰਬੇ ਮੁਕੱਦਮੇ ਤੋਂ ਬਾਅਦ, ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਅਤੇ ਹੋਰ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਬਾਅਦ ਵਿੱਚ ਸਾਰੇ ਦੋਸ਼ੀਆਂ ਨੇ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ।

ਮੁਕੱਦਮੇ ਦੌਰਾਨ, ਬਚਾਅ ਪੱਖ ਅਤੇ ਸੀਬੀਆਈ ਦੋਵਾਂ ਨੇ ਵਿਸਤ੍ਰਿਤ ਦਲੀਲਾਂ ਪੇਸ਼ ਕੀਤੀਆਂ। ਰਿਕਾਰਡ ‘ਤੇ ਸਬੂਤਾਂ, ਗਵਾਹਾਂ ਦੇ ਬਿਆਨਾਂ ਅਤੇ ਹਾਲਾਤੀ ਤੱਥਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਹਾਈ ਕੋਰਟ ਨੇ ਸਿੱਟਾ ਕੱਢਿਆ ਕਿ ਇਸਤਗਾਸਾ ਪੱਖ ਕਥਿਤ ਅਪਰਾਧਿਕ ਸਾਜ਼ਿਸ਼ ਵਿੱਚ ਡੇਰਾ ਮੁਖੀ ਦੀ ਸ਼ਮੂਲੀਅਤ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਅਸਫਲ ਰਿਹਾ। ਹਾਲਾਂਕਿ, ਅਦਾਲਤ ਨੇ ਮੰਨਿਆ ਕਿ ਕੁਲਦੀਪ, ਨਿਰਮਲ ਅਤੇ ਕ੍ਰਿਸ਼ਨ ਲਾਲ ਵਿਰੁੱਧ ਸਬੂਤ ਅਤੇ ਗਵਾਹੀ ਨੇ ਅਪਰਾਧ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਸਪੱਸ਼ਟ ਤੌਰ ‘ਤੇ ਸਥਾਪਿਤ ਕੀਤਾ ਹੈ। ਇਸ ਆਧਾਰ ‘ਤੇ, ਹਾਈ ਕੋਰਟ ਨੇ ਰਾਮ ਰਹੀਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ, ਜਦਕਿ ਕੋਰਟ ਨੇ ਸੀਬੀਆਈ ਅਦਾਲਤ ਦੇ ਪਹਿਲਾਂ ਸੁਣਾਏ ਫੈਸਲੇ ਨੂੰ ਤਿੰਨਾਂ ਦੋਸ਼ੀਆਂ ਉੱਪਰ ਬਰਕਰਾਰ ਰੱਖਿਆ ਹੈ।

 

Punjab News: SBI ਬੈਂਕ ਨੂੰ ਲੱਗੀ ਭਿਆਨਕ ਅੱਗ

 

Punjab News: SBI ਬੈਂਕ ਨੂੰ ਲੱਗੀ ਭਿਆਨਕ ਅੱਗ

Punjab Network 

ਗੁਰਦਾਸਪੁਰ, 7 ਮਾਰਚ 2026-

ਪੰਜਾਬ ਦੇ ਗੁਰਦਾਸਪੁਰ ਵਿੱਚ ਸਰਕਾਰੀ ਬੈਂਕ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਮੁਤਾਬਕ ਸ਼ਹਿਰ ਦੇ ਮੰਡੀ ਏਰੀਏ ਵਿੱਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਨੂੰ ਅੱਜ ਤੜਕੇ ਸਵੇਰੇ ਕਰੀਬ 3 ਵਜੇ ਅਚਾਨਕ ਅੱਗ ਲੱਗ ਗਈ।

ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਆਸ ਪਾਸ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਉਹਨਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਫਾਇਰ ਬ੍ਰਿਗੇਡ ਦੀਆਂ ਕਰੀਬ 6 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਉਹਨਾਂ ਦੇ ਵੱਲੋਂ ਕਰੀਬ ਚਾਰ ਤੋਂ ਪੰਜ ਘੰਟੇ ਬੜੀ ਮੁਸ਼ੱਕਤ ਦੇ ਬਾਅਦ ਅੱਗ ਉੱਤੇ ਕਾਬੂ ਪਾਇਆ।

ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਤੇ ਬੈਂਕ ਅਧਿਕਾਰੀਆਂ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨ ਕਿੰਨਾ ਨੁਕਸਾਨ ਹੋਇਆ ਹੈ ਇਸ ਦੇ ਬਾਰੇ ਵਿੱਚ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਉਹ ਜਾਂਚ ਕਰਕੇ ਹੀ ਦੱਸ ਪਾਉਣਗੇ।

ਦੱਸਣਾ ਬਣਦਾ ਹੈ ਕਿ ਬੈਂਕਾਂ ਨੂੰ ਅੱਗ ਲੱਗਣ ਦੀ ਇਹ ਘਟਨਾ ਕੋਈ ਪਹਿਲੀ ਨਹੀਂ, ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹਰ ਵਾਰ ਹੀ ਬੈਂਕਾਂ ਵਿੱਚ ਸ਼ਾਰਟ ਸਰਕਟ ਦੇ ਕਾਰਨ ਹੀ ਅੱਗ ਲੱਗਦੀ ਹੈ।

 

Punjab News: ਨਬਾਲਿਗ ਕੁੜੀ ਨਾਲ ਸਮੂਹਿਕ ਬਲਾਤਕਾਰ, ਦਿੱਤਾ ਬੱਚੇ ਨੂੰ ਜਨਮ

 

Punjab News: ਨਬਾਲਿਗ ਕੁੜੀ ਨਾਲ ਸਮੂਹਿਕ ਬਲਾਤਕਾਰ, ਦਿੱਤਾ ਬੱਚੇ ਨੂੰ ਜਨਮ

ਲੁਧਿਆਣਾ, 7 ਮਾਰਚ 2026-

ਲੁਧਿਆਣਾ ਸ਼ਹਿਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 16 ਸਾਲਾ ਲੜਕੀ ਨਾਲ ਕਾਮੁਕ ਜਿਨਸੀ ਸ਼ੋਸ਼ਣ ਕੀਤਾ ਗਿਆ। ਇਸ ਘਿਨਾਉਣੇ ਕੰਮ ਦੇ ਨਤੀਜੇ ਵਜੋਂ ਨਾਬਾਲਗ ਗਰਭਵਤੀ ਹੋ ਗਈ ਅਤੇ ਇੱਕ ਬੱਚੇ ਨੂੰ ਜਨਮ ਦੇਣ ‘ਤੇ ਬੇਰਹਿਮੀ ਆਪਣੇ ਸਿਖਰ ‘ਤੇ ਪਹੁੰਚ ਗਈ। ਪੂਰੀ ਘਟਨਾ ਉਦੋਂ ਸਾਹਮਣੇ ਆਈ ਜਦੋਂ ਲੜਕੀ ਨੂੰ ਅਚਾਨਕ ਪੇਟ ਵਿੱਚ ਤੇਜ਼ ਦਰਦ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ।

ਪੀੜਤਾ ਦੀ ਮਾਂ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਦੋ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਰਿਪੋਰਟਾਂ ਅਨੁਸਾਰ, 5 ਮਾਰਚ ਨੂੰ ਪੀੜਤਾ ਦੀ ਮਾਂ ਆਪਣੀ ਧੀ ਨੂੰ ਪਿੱਠ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਹਸਪਤਾਲ ਲੈ ਗਈ। ਡਾਕਟਰ ਨੇ ਉਸਨੂੰ ਸ਼ੁਰੂਆਤੀ ਦਵਾਈ ਦਿੱਤੀ ਅਤੇ ਘਰ ਭੇਜ ਦਿੱਤਾ। ਹਾਲਾਂਕਿ, ਸ਼ਾਮ ਤੱਕ, ਦਰਦ ਵਧ ਗਿਆ ਅਤੇ ਪੀੜਤ ਲੜਕੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।

ਘਟਨਾ ਦੇ ਇਸ ਅਚਾਨਕ ਮੋੜ ਨੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ। ਜਦੋਂ ਮਾਂ ਨੇ ਲੜਕੀ ਤੋਂ ਪੁੱਛਗਿੱਛ ਕੀਤੀ, ਤਾਂ ਨਾਬਾਲਗ ਲੜਕੀ ਨੇ ਰੋਂਦੇ ਹੋਏ ਆਪਣੀ ਪਰੇਸ਼ਾਨੀ ਦੱਸੀ, ਜਿਸ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਗਿਆ। ਪੀੜਤ ਲੜਕੀ ਨੇ ਖੁਲਾਸਾ ਕੀਤਾ ਕਿ ਲਗਭਗ 5-6 ਮਹੀਨੇ ਪਹਿਲਾਂ, ਉਹ ਖਾਸੀ ਰੋਡ ‘ਤੇ ਬਿਲਡਿੰਗ ਮਟੀਰੀਅਲਜ਼ ਵਿੱਚ ਕੰਮ ਕਰਦੀ ਸੀ। ਉਕਤ ਬਿਲਡਿੰਗ ਦੇ ਮਾਲਕ ਅਤੇ ਉਸਦੇ ਦੋਸਤ ਨੇ ਉਸਨੂੰ ਆਪਣੀ ਕਾਮ-ਵਾਸਨਾ ਨਾਲ ਨਿਸ਼ਾਨਾ ਬਣਾਇਆ।

ਦੋਸ਼ੀਆਂ ਨੇ ਉਸਨੂੰ ਡਰਾਇਆ ਅਤੇ ਉਸਦੀ ਸਹਿਮਤੀ ਤੋਂ ਬਿਨਾਂ, ਦੁਕਾਨ ਦੇ ਅੰਦਰ ਇੱਕ ਬਿਸਤਰੇ ‘ਤੇ ਉਸ ਨਾਲ ਕਈ ਵਾਰ ਸਮੂਹਿਕ ਬਲਾਤਕਾਰ ਕੀਤਾ। ਬਦਨਾਮੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਡਰੋਂ, ਉਹ ਚੁੱਪ ਰਹੀ, ਜਿਸ ਨਾਲ ਬਲਾਤਕਾਰੀਆਂ ਨੂੰ ਉਸਦੀ ਇੱਜ਼ਤ ਦਾ ਸ਼ੋਸ਼ਣ ਕਰਨ ਦਾ ਮੌਕਾ ਮਿਲਿਆ।

ਦੂਜੇ ਪਾਸੇ ਹੁਣ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਤੁਰੰਤ ਹਰਕਤ ਵਿੱਚ ਆਈ ਦੋਸ਼ੀ ਵਿਅਕਤੀਆਂ ਦੇ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਬਾਲਗ ਨਾਲ ਹੋਈ ਇਸ ਬੇਰਹਿਮੀ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ, ਪੁਲਿਸ ਟੀਮਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਅਧਿਕਾਰੀ ਦਾ ਬੇਰਹਿਮੀ ਨਾਲ ਕਤਲ

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਅਧਿਕਾਰੀ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ, 7 ਮਾਰਚ 2026-

ਰਾਜਾਸਾਂਸੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਵਿੱਚ, ਘਰੇਲੂ ਝਗੜੇ ਕਾਰਨ ਕੁਝ ਪਿੰਡ ਵਾਸੀਆਂ ਨੇ ਇੱਕ ਪੁਲਿਸ ਅਧਿਕਾਰੀ ਦਾ ਕਤਲ ਕਰ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਮ੍ਰਿਤਕ ਜਗਜੀਤ ਸਿੰਘ ਗੁਰਦਾਸਪੁਰ ਵਿੱਚ ਡੀਐਸਪੀ ਕੋਲ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਪਿਛਲੀ ਸ਼ਾਮ ਘਰ ਵਾਪਸ ਆਇਆ ਸੀ।

ਘਟਨਾ ਦਾ ਖੁਲਾਸਾ ਕਰਦਿਆਂ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਘਰੇਲੂ ਝਗੜੇ ਕਾਰਨ ਪਿੰਡ ਵਾਸੀ ਬਲਰਾਜ ਸਿੰਘ (ਜੋ ਉਨ੍ਹਾਂ ਦਾ ਰਿਸ਼ਤੇਦਾਰ ਹੈ) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੀ ਰਾਤ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਸੀ। ਦਿਨ ਵੇਲੇ, ਬਲਰਾਜ ਸਿੰਘ, ਉਸਦਾ ਭਰਾ, ਪੁੱਤਰ ਚੰਨਪ੍ਰੀਤ ਸਿੰਘ, ਉਸਦੀ ਪਤਨੀ ਕੋਮਲ, ਸੁਖਰਾਜ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ ਅਤੇ ਗੁਰਲਾਲ ਸਿੰਘ ਸਮੇਤ 8-10 ਲੋਕ ਦੋ ਗੱਡੀਆਂ ਵਿੱਚ ਉਨ੍ਹਾਂ ਦੇ ਘਰ ਪਹੁੰਚੇ।

ਜਿਵੇਂ ਹੀ ਉਹ ਪਹੁੰਚੇ, ਉਨ੍ਹਾਂ ਨੇ ਜਗਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਗਜੀਤ ਸਿੰਘ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਹੇਠਾਂ ਡਿੱਗ ਪਏ। ਫਿਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਪਣੇ ਵਾਹਨਾਂ ਵਿੱਚ ਮੌਕੇ ਤੋਂ ਭੱਜ ਗਏ। ਜਗਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Breaking: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਦਾਦੀ-ਪੋਤੀ ਦੀ ਮੌਤ

 

Breaking: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਦਾਦੀ-ਪੋਤੀ ਦੀ ਮੌਤ

ਜਲੰਧਰ, 7 ਮਾਰਚ 2026-

ਪੰਜਾਬ ਵਿੱਚ ਲਗਾਤਾਰ ਸੜਕ ਹਾਦਸੇ ਵਾਪਰਨੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ। ਕਈ ਜਗਾਵਾਂ ‘ਤੇ ਧੁੰਦ ਦੇ ਕਾਰਨ ਸੜਕ ਹਾਦਸੇ ਵਾਪਰ ਰਹੇ ਨੇ, ਜਦੋਂ ਕਿ ਕਈ ਜਗਾਵਾਂ ‘ਤੇ ਰਫਤਾਰ ਇਨਾਂ ਹਾਦਸਿਆਂ ਦਾ ਕਾਰਨ ਮੰਨਿਆ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਜਲੰਧਰ ਵਿੱਚ ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਦਾਦੀ ਅਤੇ ਉਸਦੀ 10 ਸਾਲਾ ਪੋਤੀ ਦੀ ਮੌਤ ਹੋ ਗਈ।

ਮੀਡੀਆ ਰਿਪੋਰਟਾਂ ਅਨੁਸਾਰ, ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ ਰਿਕਸ਼ਾ ਬਜ਼ੁਰਗ ਔਰਤ ਸ਼ੀਤਲ ਸ਼ਰਮਾ ਅਤੇ ਉਸਦੀ 10 ਸਾਲਾ ਪੋਤੀ ਮਾਹੀ ਸ਼ਰਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸ਼ੀਤਲ ਸ਼ਰਮਾ ਦਾ ਪੁੱਤਰ ਜ਼ਖਮੀ ਹੋ ਗਿਆ।

ਹਾਦਸੇ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਸਟੇਸ਼ਨ ਦੇ ਬਾਹਰ ਹੰਗਾਮਾ ਕੀਤਾ। ਪਰਿਵਾਰਿਕ ਮੈਂਬਰਾਂ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਬਸਤੀ ਪੀਰਦਾਦ ਰੋਡ ‘ਤੇ ਸ਼ੇਰ ਸਿੰਘ ਕਲੋਨੀ ਨੇੜੇ ਵਾਪਰਿਆ। ਪਰਿਵਾਰ ਬਾਜ਼ਾਰ ਤੋਂ ਸਬਜ਼ੀਆਂ ਖਰੀਦ ਕੇ ਈ-ਰਿਕਸ਼ਾ ਵਿੱਚ ਘਰ ਵਾਪਸ ਆ ਰਿਹਾ ਸੀ। ਇੱਕ ਤੇਜ਼ ਰਫ਼ਤਾਰ ਫਾਰਚੂਨਰ ਨੇ ਰਿਕਸ਼ਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰਿਕਸ਼ਾ ਸਵਾਰ ਸੜਕ ‘ਤੇ ਡਿੱਗ ਗਏ। ਬਜ਼ੁਰਗ ਔਰਤ, ਸ਼ੀਤਲ ਸ਼ਰਮਾ ਅਤੇ ਉਸਦੀ 10 ਸਾਲਾ ਪੋਤੀ, ਮਾਹੀ ਸ਼ਰਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਔਰਤ ਦਾ ਪੁੱਤਰ ਜ਼ਖਮੀ ਹੋ ਗਿਆ।

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਵੀ ਕਾਰ ਚਾਲਕ ਨਹੀਂ ਰੁਕਿਆ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦਾ ਰਿਹਾ। ਹਾਲਾਂਕਿ, ਕੁਝ ਦੂਰੀ ‘ਤੇ, ਕਾਰ ਇੱਕ ਖੰਭੇ ਨਾਲ ਟਕਰਾ ਗਈ। ਇਸ ਤੋਂ ਬਾਅਦ, ਰਾਹਗੀਰਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਉਸ ਨੂੰ ਸਹੀ ਢੰਗ ਨਾਲ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਫੜਨ ਤੋਂ ਬਾਅਦ ਵੀ, ਪੁਲਿਸ ਨੇ ਤੁਰੰਤ ਡਾਕਟਰੀ ਜਾਂਚ ਨਹੀਂ ਕਰਵਾਈ, ਜਿਸ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ। ਦੋਸ਼ ਹੈ ਕਿ ਜਦੋਂ ਪਰਿਵਾਰ ਬਸਤੀ ਬਾਵਾ ਖੇਲਾ ਪੁਲਿਸ ਸਟੇਸ਼ਨ ਪਹੁੰਚਿਆ ਤਾਂ ਪੁਲਿਸ ਨੇ ਗੇਟ ਬੰਦ ਕਰ ਦਿੱਤਾ ਅਤੇ ਅੰਦਰੋਂ ਤਾਲਾ ਲਗਾ ਦਿੱਤਾ। ਇਸ ਤੋਂ ਬਾਅਦ, ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਸਵੇਰੇ ਲਗਭਗ 3 ਵਜੇ ਤੱਕ ਥਾਣੇ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਮ੍ਰਿਤਕ ਲੜਕੀ ਦੀ ਮਾਂ ਰੋਂਦੀ ਹੋਈ ਥਾਣੇ ਦੇ ਗੇਟ ਨੂੰ ਹਿਲਾਉਂਦੀ ਰਹੀ।

ਸਥਿਤੀ ਵਿਗੜਨ ਤੋਂ ਬਾਅਦ, ਸਟੇਸ਼ਨ ਇੰਚਾਰਜ ਬਾਹਰ ਆਏ ਅਤੇ ਕਿਹਾ ਕਿ ਮਾਹੌਲ ਨੂੰ ਖਰਾਬ ਹੋਣ ਤੋਂ ਰੋਕਣ ਲਈ ਗੇਟ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਦੇ ਅਨੁਸਾਰ, ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਨਤਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਦੋਸ਼ੀ ਦਾ ਸਵੇਰੇ 3 ਵਜੇ ਦੇ ਕਰੀਬ ਡਾਕਟਰੀ ਮੁਆਇਨਾ ਕਰਵਾਇਆ ਗਿਆ। ਪੁਲਿਸ ਨੇ ਕਿਹਾ ਕਿ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ ਵਧੀਆਂ, ਪੜ੍ਹੋ ਤਾਜ਼ਾ ਰੇਟ!

 

Big shock: LPG cylinder prices increased, read the latest rates!

LPG Price Hike, 7 ਮਾਰਚ 2026

ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦਾ ਅਸਰ ਭਾਰਤ ‘ਤੇ ਵੀ ਪੈ ਰਿਹਾ ਹੈ। ਭਾਰਤ ਵਿੱਚ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਅਤੇ ਵਪਾਰਕ ਦੋਵੇਂ ਸਿਲੰਡਰ ਮਹਿੰਗੇ ਹੋ ਗਏ ਹਨ। 14.2 ਕਿਲੋਗ੍ਰਾਮ ਦੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਗਿਆ ਹੈ। 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 115 ਰੁਪਏ ਦਾ ਵਾਧਾ ਕੀਤਾ ਗਿਆ ਹੈ। ਨਿਊਜ਼ ਏਜੰਸੀ ANI ਦੇ ਅਨੁਸਾਰ, ਨਵੀਆਂ ਕੀਮਤਾਂ ਅੱਜ, 7 ਮਾਰਚ ਤੋਂ ਲਾਗੂ ਹੋ ਗਈਆਂ ਹਨ।

ਸਿਲੰਡਰ ਦੀਆਂ ਕੀਮਤਾਂ ਵਿੱਚ ਇਸ ਵਾਧੇ ਤੋਂ ਬਾਅਦ, ਰਾਜਧਾਨੀ ਦਿੱਲੀ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ ₹863 ਤੋਂ ਵੱਧ ਕੇ ₹913 ਹੋ ਗਈ ਹੈ, ਜਦੋਂ ਕਿ ਇੱਕ ਵਪਾਰਕ ਸਿਲੰਡਰ ਹੁਣ ਦਿੱਲੀ ਵਿੱਚ ₹1,883 ਵਿੱਚ ਉਪਲਬਧ ਹੋਵੇਗਾ। ਮੁੰਬਈ ਵਿੱਚ, 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ₹1,835 ਹੋ ਗਈ ਹੈ। ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਨਾ ਸਿਰਫ਼ ਆਮ ਲੋਕਾਂ ‘ਤੇ ਪਵੇਗਾ, ਸਗੋਂ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਕਾਰੋਬਾਰਾਂ ‘ਤੇ ਵੀ ਪੈਣ ਦੀ ਸੰਭਾਵਨਾ ਹੈ।

ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲੀ ਹਮਲਿਆਂ ਤੋਂ ਬਾਅਦ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਅਤੇ ਗੈਸ ਦੀਆਂ ਕੀਮਤਾਂ ਬਾਰੇ ਚਿੰਤਾਵਾਂ ਵਧ ਗਈਆਂ ਹਨ। ਨਤੀਜੇ ਵਜੋਂ, ਭਾਰਤ ਵਿੱਚ ਡਰ ਪੈਦਾ ਹੋਇਆ ਹੈ ਕਿ ਪੈਟਰੋਲ ਅਤੇ ਐਲਪੀਜੀ ਦੀਆਂ ਕੀਮਤਾਂ ਵਧ ਸਕਦੀਆਂ ਹਨ। ਹਾਲਾਂਕਿ, ਸਰਕਾਰ ਨੇ ਲਗਾਤਾਰ ਕਿਹਾ ਹੈ ਕਿ ਇਸਦਾ ਘਰੇਲੂ ਕੀਮਤਾਂ ‘ਤੇ ਸਿੱਧਾ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ।

ਜ਼ਿਆਦਾਤਰ ਐਲਪੀਜੀ ਲੋੜਾਂ ਆਯਾਤ ਰਾਹੀਂ ਪੂਰੀਆਂ ਕੀਤੀਆਂ ਜਾਂਦੀਆਂ ਹਨ

ਸਰਕਾਰੀ ਅੰਕੜਿਆਂ ਅਨੁਸਾਰ, ਭਾਰਤ ਆਪਣੀਆਂ ਐਲਪੀਜੀ ਲੋੜਾਂ ਦਾ ਇੱਕ ਮਹੱਤਵਪੂਰਨ ਹਿੱਸਾ ਆਯਾਤ ਰਾਹੀਂ ਪੂਰਾ ਕਰਦਾ ਹੈ। ਪਿਛਲੇ ਵਿੱਤੀ ਸਾਲ, ਭਾਰਤ ਦੀ ਕੁੱਲ ਐਲਪੀਜੀ ਖਪਤ ਲਗਭਗ 31.3 ਮਿਲੀਅਨ ਟਨ ਸੀ। ਹਾਲਾਂਕਿ, ਇਸ ਵਿੱਚੋਂ ਸਿਰਫ 12.8 ਮਿਲੀਅਨ ਟਨ ਘਰੇਲੂ ਤੌਰ ‘ਤੇ ਪੈਦਾ ਹੋਇਆ ਸੀ। ਬਾਕੀ ਲੋੜਾਂ ਨੂੰ ਪੂਰਾ ਕਰਨ ਲਈ, ਭਾਰਤ ਨੂੰ ਖਾੜੀ ਦੇਸ਼ਾਂ ਸਮੇਤ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਤੋਂ ਗੈਸ ਆਯਾਤ ਕਰਨੀ ਪਈ।

ਮੱਧ ਪੂਰਬ ਵਿੱਚ ਤਣਾਅ ਦਾ ਗਲੋਬਲ ਊਰਜਾ ਬਾਜ਼ਾਰ ‘ਤੇ ਪ੍ਰਭਾਵ

ਇਹੀ ਕਾਰਨ ਹੈ ਕਿ ਮੱਧ ਪੂਰਬ ਵਿੱਚ ਕੋਈ ਵੀ ਤਣਾਅ ਜਾਂ ਯੁੱਧ ਗਲੋਬਲ ਊਰਜਾ ਬਾਜ਼ਾਰ ਨੂੰ ਪ੍ਰਭਾਵਤ ਕਰਦਾ ਹੈ, ਜਿਸ ਨਾਲ ਭਾਰਤ ਵਰਗੇ ਆਯਾਤ-ਨਿਰਭਰ ਦੇਸ਼ਾਂ ਲਈ ਚਿੰਤਾਵਾਂ ਵਧਦੀਆਂ ਹਨ। ਹਾਲਾਂਕਿ, ਸਰਕਾਰ ਇਸ ਸਮੇਂ ਇਹ ਕਹਿੰਦੀ ਹੈ ਕਿ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ ਕਿ ਖਪਤਕਾਰਾਂ ‘ਤੇ ਬੋਝ ਨਾ ਪਵੇ।

ਕੱਚੇ ਤੇਲ ਦੀ ਸਪਲਾਈ ਵਿੱਚ ਵਿਘਨ

ਯੁੱਧ ਤੋਂ ਬਾਅਦ ਸਥਿਤੀ ਹੋਰ ਵੀ ਸੰਵੇਦਨਸ਼ੀਲ ਹੋ ਗਈ ਹੈ। ਇਹ ਦੱਸਿਆ ਗਿਆ ਹੈ ਕਿ ਈਰਾਨ ਨੇ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਮਾਰਗਾਂ ਵਿੱਚੋਂ ਇੱਕ, ਹੋਰਮੁਜ਼ ਜਲਡਮਰੂ ਰਾਹੀਂ ਜਹਾਜ਼ਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਹੈ। ਇਸ ਸਮੁੰਦਰੀ ਰਸਤੇ ਨੂੰ ਵਿਸ਼ਵ ਤੇਲ ਸਪਲਾਈ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ, ਕਿਉਂਕਿ ਦੁਨੀਆ ਦੇ ਕੱਚੇ ਤੇਲ ਦਾ ਇੱਕ ਵੱਡਾ ਹਿੱਸਾ ਇਸ ਵਿੱਚੋਂ ਲੰਘਦਾ ਹੈ। ਨਤੀਜੇ ਵਜੋਂ, ਸ਼ਿਪਿੰਗ ਵਿੱਚ ਰੁਕਾਵਟ ਨੇ ਕੱਚੇ ਤੇਲ ਦੀ ਸਪਲਾਈ ਵਿੱਚ ਸੰਭਾਵੀ ਵਿਘਨ ਬਾਰੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਜੇਕਰ ਇਹ ਸਥਿਤੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ, ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ।