ਐਤਵਾਰ, ਮਈ 31, 2026
Home Blog Page 62

ਸਿੱਖਿਆ-ਵਿਚਾਰੀ ਅਧਿਆਪਕਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਨੇ ਮਾਰੀ

 

ਸਿੱਖਿਆ-ਵਿਚਾਰੀ ਅਧਿਆਪਕਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਨੇ ਮਾਰੀ

ਅਧਿਆਪਕਾਂ ਦੀਆਂ ਗ਼ੈਰ ਵਿਦਿਅਕ ਡਿਊਟੀਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਹੋ ਰਹੇ ਨੁਕਸਾਨ ਤੋਂ ਮਾਪੇ ਡਾਢੇ ਪ੍ਰੇਸ਼ਾਨ ਤੇ ਸਕੂਲਾਂ ਨੂੰ ਤਾਲੇ ਠੋਕਣ ਦੇ ਮੂਡ ਵਿੱਚ

ਨਵਾਂਸ਼ਹਿਰ 29 ਅਪ੍ਰੈਲ, 2026- ਆਮ ਆਦਮੀ ਪਾਰਟੀ 2022 ਵਿੱਚ ਅਧਿਆਪਕਾਂ ਕੋਲੋਂ ਕੇਵਲ ਸਿੱਖਿਆ ਸਬੰਧੀ ਕੰਮ ਲੈਣ ਦਾ ਵਾਅਦਾ ਕਰਕੇ ਸੱਤਾ ਦੀਆਂ ਪੌੜੀਆਂ ਚੜ੍ਹੀ ਸੀ, ਕਰੀਬ 6 ਹਜ਼ਾਰ ਤੋਂ ਵੱਧ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ 27 ਲੱਖ ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅਧਿਆਪਕਾਂ ਦੀਆਂ 80% ਤੋਂ 95% ਅਧਿਆਪਕਾਂ ਦੀਆਂ ਵੋਟਾਂ ਦੀ ਸੁਧਾਈ, ਮਰਦਮਸ਼ੁਮਾਰੀ, ਸਿਹਤ ਬੀਮਾ ਕਾਰਡ, ਮਾਵਾਂ ਧੀਆਂ ਸਤਿਕਾਰ ਕਾਰਡ ਬਣਾਉਣ ਲਈ ਸਕੂਲਾਂ ਤੋਂ ਬਾਹਰ ਦੂਰ ਦੁਰਾਡੇ ਲਗਾ ਦਿੱਤੀਆਂ ਗਈਆਂ ਹਨ। 12440 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਸਰਵੇਖਣ ਲਈ ਵੀ ਅਧਿਆਪਕ ਹੀ ਲਗਾਏ ਹਨ l

ਬੱਚੇ ਆਪਣੇ ਅਧਿਆਪਕਾਂ ਦੇ ਦਰਸ਼ਨਾਂ ਲਈ ਤਰਸ ਰਹੇ ਹਨ ਅਤੇ ਓਹਨਾ ਦੇ ਗਰੀਬ ਮਾਪੇ ਸਰਕਾਰ ਦੇ ਸਿੱਖਿਆ ਵਿਰੋਧੀ ਫੈਸਲੇ ਵਿਰੁੱਧ ਸਕੂਲਾਂ ਨੂੰ ਜਿੰਦਰੇ ਠੋਕਣ ਦੇ ਮੂਡ ਵਿੱਚ ਦਿੱਖ ਰਹੇ ਹਨ l

ਸਰਕਾਰ ਦੀ ਵਿਸ਼ੇਸ਼ ਕਿਰਪਾ ਸਦਕਾ ਗੈਰ ਸਰਕਾਰੀ ਮਾਨਤਾ ਪ੍ਰਾਪਤ ਅਤੇ ਸਰਕਾਰ ਦੀ 95% ਗਰਾਂਟ ਨਾਲ ਚੱਲਣ ਵਾਲੇ ਸਕੂਲਾਂ ਵਿੱਚ ਅਧਿਆਪਕ ਪੜ੍ਹਾ ਰਹੇ ਹਨ ਕਿਉਂਕਿ ਇੱਥੇ ਅਮੀਰ ਘਰਾਂ ਦੇ ਬੱਚੇ ਪੜ੍ਹ ਰਹੇ ਹਨl

ਪੰਜਾਬ ਸਰਕਾਰ ਦੀ ਗਰੀਬ, ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਵਰਗਾਂ ਦੇ ਲੋਕਾਂ ਪ੍ਰਤੀ ਗੈਰ ਸੰਜੀਦਗੀ ਅਤੇ ਪੱਖਪਾਤੀ ਵਤੀਰੇ ਦੀ ਝਲਕ ਸਪਸ਼ਟ ਹੈ ਕਿ ਵਿਦਿਕ ਸੈਸ਼ਨ ਦੇ ਸ਼ੁਰੂ ਵਿੱਚ ਵਿਦਿਆਰਥੀਆਂ ਦੇ ਦਾਖਲੇ ਕਰਨ ਅਤੇ ਸਿੱਖਿਆ ਦੇ ਕੰਮ ਨੂੰ ਬੰਦ ਕਰਕੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਅਮਲੇ ਨੂੰ ਸਕੂਲਾਂ ਤੋਂ ਬਾਹਰ ਦੂਰ ਦੁਰਾਡੇ ਗੈਰ ਵਿਦਿਅਕ ਕੰਮਾਂ ‘ਤੇ ਜਬਰੀ ਡਿਊਟੀਆਂ ਲਗਾ ਕੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਅਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਕੀਤੀ ਜਾ ਸਕੇ l

ਮਈ ਮਹੀਨੇ ਦੇ ਦੂਜੇ ਹਫਤੇ ਕਾਰਪੋਰੇਸ਼ਨ ਮਿਊਸੀਪਲ ਕਮੇਟੀਆਂ ਦੀਆਂ ਚੋਣਾਂ ਦੀਆਂ ਤਿਆਰੀਆਂ ਅਜੇ ਅਸਲ ਹਨ ਅਤੇ ਡਿਊਟੀਆਂ ਕਰਦਿਆਂ ਅਧਿਆਪਕਾਂ ਦਾ ਇੱਕ ਮਹੀਨਾ ਵੀ ਇਸੇ ਤਰ੍ਹਾਂ ਲੰਘ ਜਾਣਾ ਹੈ। ਜੂਨ ਮਹੀਨੇ ਵਿੱਚ ਗਰਮੀ ਦੀਆਂ ਛੁੱਟੀਆਂ ਹੋ ਜਾਣੀਆਂ ਹਨ। ਸਰਕਾਰ ਇਸ ਗੈਰ ਸਿੱਖਿਆ ਵਤੀਰੇ ਵਿਰੁੱਧ ਅਧਿਆਪਕ ਜਥੇਬੰਦੀਆਂ ਅਤੇ ਮੀਡੀਆ ਰਾਹੀਂ ਸਰਕਾਰ ਨੂੰ ਗੁਹਾਰਾਂ ਲਗਾ ਰਹੀਆਂ ਹਨ। ਸਰਕਾਰ ਅਤੇ ਅਫਸਰ ਸ਼ਾਹੀ ਪੂਰੀ ਤਰ੍ਹਾਂ ਕੇਸਲ ਵੱਟ ਕੇ ਸੁੱਤੀ ਹੋਈ ਹੈ l

ਜਿਸ ਵਿਰੁੱਧ ਲੱਖਾਂ ਵਿਦਿਆਰਥੀ ਅਤੇ ਮਾਪਿਆਂ ਵਿੱਚ ਹਾਹਾਕਾਰ ਮਚੀ ਹੋਈ ਹੈ ਜਿਸ ਨੂੰ ਕਿ ਸ਼ਾਂਤ ਕਰਨ ਦੀ ਲੋੜ ਹੈ ਵਰਨਾ ਕਾਰਪੋਰੇਸ਼ਨ ਅਤੇ ਮਿਊਸੀਪਲ ਕਮੇਟੀ ਚੋਣਾਂ ਵਿੱਚ ਸਰਕਾਰ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ l

ਗਜਟਡ ਅਤੇ ਨਾਨ ਗਜਟਿਡ ਐਸਸੀ ਬੀਸੀ ਇੰਪਲੋਈਜ ਵੈਲਫੇਅਰ ਫੈਡਰੇਸ਼ਨ (ਰਜਿ) ਪੰਜਾਬ ਦੇ ਸਮੂਹ ਮੈਂਬਰ ਅਤੇ ਜੁਆਇੰਟ ਐਕਸ਼ਨ ਕਮੇਟੀ ਆਫ 22 ਐਸਸੀ ਬੀਸੀ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬਾਂ ਦੇ 27 ਲੱਖ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਵਿਹੂਣ ਕਰਨ ਦੀ ਘਟੀਆ ਪਾਲਿਸੀ ਤਿਆਗ ਕੇ ਸਰਕਾਰੀ ਸਕੂਲ ਅਧਿਆਪਕਾਂ ਕੋਲੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕਰਕੇ ਸਕੂਲ ਸਿੱਖਿਆ ਦੇਣ ਲਈ ਤੁਰੰਤ ਸਕੂਲਾਂ ਵਿੱਚ ਵਾਪਸ ਭੇਜਿਆ ਜਾਵੇ l

ਇਹਨਾਂ ਗੈਰ ਵਿਦਿਅਕ ਕੰਮਾਂ ਲਈ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਲਈਆਂ ਜਾਣ। ਅਗਰ ਸੰਭਵ ਨਹੀਂ, ਇਹਨਾਂ ਕੰਮਾਂ ਲਈ ਵਿਸ਼ੇਸ਼ ਵਲੰਟੀਅਰਾਂ ਨੂੰ ਨਿਯੁਕਤ ਕਰਕੇ ਕੰਮ ਲਿਆ ਜਾਵੇ। ਇਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਵੀ ਮਿਲ ਸਕੇਗਾ। ਉਪਰੋਕਤ ਬਿਆਨ ਪ੍ਰੈਸ ਨੂੰ ਚੇਅਰਮੈਨ ਅਤੇ ਸਟੇਟ ਕੋਰੋਡੀਨੇਟਰ ਜਸਬੀਰ ਸਿੰਘ ਪਾਲ ਨੇ ਦਿੱਤਾ

ਇਸ ਸਮੇਂ ਵਾਇਸ ਚੇਅਰਮੈਨ ਬਲਰਾਜ ਕੁਮਾਰ, ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧੁਗਾ, ਕੋ ਕੋਰਡੀਨੇਟਰ ਹਰਵਿੰਦਰ ਸਿੰਘ ਮੰਡੇਰ, ਰਾਜ ਸਿੰਘ ਟੋਡ ਰਵਾਲ, ਬਲਦੇਵ ਭਾਰਤੀ, ਅਮਰਜੀਤ ਖਟਕੜ ਮੁੱਖ ਸਲਾਹਕਾਰ, ਸਤਵੰਤ ਸਿੰਘ ਤੂਰਾ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ, ਮਨਿੰਦਰ ਸਿੰਘ ਬੋਦਲ, ਗੁਰਜਿੰਦਰਪਾਲ ਸਿੰਘ, ਸੁਭਾਸ਼ ਚੰਦਰ ਜਨਰਲ ਸਕੱਤਰ, ਪ੍ਰਿੰਸੀਪਲ ਜੱਗਾ ਸਿੰਘ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਸੁੱਖਵਿੰਦਰ ਕਾਲੀ, ਗੁਰਜੰਟ ਸਿੰਘ, ਬਲਵੰਤ ਸਿੰਘ, ਪ੍ਰਿੰਸੀਪਲ ਕਿਸ਼ਨ ਲਾਲ, ਹਰਜੱਸ ਸਿੰਘ ਸੁਨਾਮ, ਕਰਨੈਲ ਸਿੰਘ ਨੀਲੋਵਾਲ ਦਿੜ੍ਹਬਾ, ਅਜੈਬ ਬੈਠੋਈ ਪਟਿਆਲਾ, ਬਲਜੀਤ ਸਿੰਘ, ਲੈਕਚਰ ਭੁਪਿੰਦਰ ਸਿੰਘ, ਹਰੀ ਸਿੰਘ, ਰਾਮ ਲੁਭਾਇਆ ਕਲਸੀ, ਬੂਟਾ ਲਾਲ, ਕੇਵਲ ਸਿੰਘ, ਲਖਵਿੰਦਰ ਰਾਮ, ਪ੍ਰਭਜੋਤ ਸਿੰਘ, ਪ੍ਰਿੰਸੀਪਲ ਧਰਮਿੰਦਰ ਸਿੰਘ, ਪਰਮਜੀਤ ਸਿੰਘ ਆਦਿ ਮੁਲਾਜਮ, ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਹਾਜਿਰ ਸਨ l

 

ਸ਼ਰਮਨਾਕ ਘਟਨਾ! ਦਿਵਿਆਂਗ ਮਹਿਲਾ ਨਾਲ ਬਲਾਤਕਾਰ

 

ਸ਼ਰਮਨਾਕ ਘਟਨਾ! ਦਿਵਿਆਂਗ ਮਹਿਲਾ ਨਾਲ ਬਲਾਤਕਾਰ

ਪਟਨਾ/ਪੱਛਮੀ ਚੰਪਾਰਨ, 29 ਅਪ੍ਰੈਲ 2026: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਇੱਕ ਦਿਵਿਆਂਗ ਮਹਿਲਾ ਨਾਲ ਜਬਰ-ਜਨਾਹ ਦੀ ਵਾਰਦਾਤ ਸਾਹਮਣੇ ਆਈ ਹੈ।

ਪਟਨਾ ਦੇ ਨਾਲ ਲੱਗਦੇ ਦਾਣਾਪੁਰ ਦੇ ਨੌਬਤਪੁਰ ਵਿੱਚ ਪੀੜਤ ਮਹਿਲਾ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਰੋ-ਰੋ ਕੇ ਇਸ ਹੈਵਾਨੀਅਤ ਦੀ ਕਹਾਣੀ ਸੁਣਾਈ।

ਦੱਸਿਆ ਜਾ ਰਿਹਾ ਹੈ ਕਿ 25 ਸਾਲਾ ਦਿਵਿਆਂਗ ਮਹਿਲਾ ਨਾਲ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦਾ ਪਤੀ ਅਤੇ ਸੱਸ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਲਈ ਘਰੋਂ ਬਾਹਰ ਗਏ ਹੋਏ ਸਨ।

ਮਹਿਲਾ ਘਰ ਵਿੱਚ ਇਕੱਲੀ ਸੀ ਅਤੇ ਆਪਣੀ ਸਰੀਰਕ ਹਾਲਤ ਕਾਰਨ ਪੂਰੀ ਤਰ੍ਹਾਂ ਬੇਵੱਸ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮ ਘਰ ਵਿੱਚ ਵੜ ਗਿਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤਾ ਦੇ ਵਿਰੋਧ ਦੇ ਬਾਵਜੂਦ ਮੁਲਜ਼ਮ ਨੇ ਇੱਕ ਨਾ ਸੁਣੀ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।

ਰਾਤ ਨੂੰ ਜਦੋਂ ਪਤੀ ਅਤੇ ਸੱਸ ਘਰ ਪਰਤੇ ਤਾਂ ਪੀੜਤਾ ਨੇ ਆਪਣੀ ਆਪਬੀਤੀ ਸੁਣਾਈ। ਮੰਗਲਵਾਰ ਨੂੰ ਪੀੜਤਾ ਦੇ ਪਰਿਵਾਰ ਵੱਲੋਂ ਨੌਬਤਪੁਰ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਥਾਣਾ ਮੁਖੀ ਮਨਜੀਤ ਠਾਕੁਰ ਨੇ ਦੱਸਿਆ ਕਿ ਸ਼ਿਕਾਇਤ ਮਿਲ ਗਈ ਹੈ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।

ਪੱਛਮੀ ਚੰਪਾਰਨ ਵਿੱਚ ਨਾਬਾਲਗ ਨਾਲ ਬਦਫੈਲੀ ਦੀ ਕੋਸ਼ਿਸ਼

ਦੂਜੇ ਪਾਸੇ ਬਿਹਾਰ ਦੇ ਹੀ ਪੱਛਮੀ ਚੰਪਾਰਨ ਜ਼ਿਲ੍ਹੇ ਦੇ ਮਝੌਲੀਆ ਥਾਣਾ ਖੇਤਰ ਵਿੱਚ ਸੋਮਵਾਰ ਦੇਰ ਸ਼ਾਮ ਇੱਕ ਨਾਬਾਲਗ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਮੱਕੀ ਦੇ ਖੇਤ ਵਿੱਚ ਲਿਜਾਇਆ ਗਿਆ।

ਦੋਸ਼ ਹੈ ਕਿ ਮੁਲਜ਼ਮਾਂ ਨੇ ਉਸ ਦਾ ਮੂੰਹ ਅਤੇ ਹੱਥ-ਪੈਰ ਬੰਨ੍ਹ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦੇ ਦੋ ਸਾਥੀ ਨਿਗਰਾਨੀ ਕਰ ਰਹੇ ਸਨ।

ਹਾਲਾਂਕਿ ਸਮਾਂ ਰਹਿੰਦੇ ਪਰਿਵਾਰ ਵਾਲਿਆਂ ਨੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਉਹ ਮੱਕੀ ਦੇ ਖੇਤ ਵਿੱਚ ਪਹੁੰਚੇ ਤਾਂ ਮੁਲਜ਼ਮ ਉੱਥੋਂ ਫਰਾਰ ਹੋ ਗਏ। ਲੜਕੀ ਪਰਿਵਾਰ ਨੂੰ ਹੱਥ-ਪੈਰ ਅਤੇ ਮੂੰਹ ਬੰਨ੍ਹੇ ਹੋਏ ਹਾਲਤ ਵਿੱਚ ਮਿਲੀ।

ਬੰਧਨ ਖੋਲ੍ਹਣ ਤੋਂ ਬਾਅਦ ਉਸ ਨੇ ਪਰਿਵਾਰ ਨੂੰ ਸਾਰੀ ਗੱਲ ਦੱਸੀ। ਥਾਣਾ ਮੁਖੀ ਅਮਰ ਕੁਮਾਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਸੰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਪੀੜਤਾ ਦੀ ਉਮਰ 15 ਸਾਲ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

 

ਕੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ DA ਦਾ ਦੇਣ ਜਾ ਰਹੀ ਤੋਹਫ਼ਾ? ਸਪੈਸ਼ਲ ਸੈਸ਼ਨ ਤੋਂ ਪਹਿਲਾਂ ਚਰਚਾ ਜ਼ੋਰਾਂ ‘ਤੇ!

 

ਕੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ DA ਦਾ ਦੇਣ ਜਾ ਰਹੀ ਤੋਹਫ਼ਾ? ਸਪੈਸ਼ਲ ਸੈਸ਼ਨ ਤੋਂ ਪਹਿਲਾਂ ਚਰਚਾ ਜ਼ੋਰਾਂ ‘ਤੇ!

ਮਜਦੂਰ ਦਿਵਸ ਦੇ ਵਿਸੈਸ਼ ਸੈਸ਼ਨ ਵਿਚ ਮੁੱਖ ਮੰਤਰੀ ਸਰਕਾਰੀ ਕਰਮਚਾਰੀਆਂ ਦਾ DA ਜਾਰੀ ਕਰਨ ਦੀ ਦੇਣ ਗਰੰਟੀ

ਚੰਡੀਗੜ੍ਹ, 29 ਅਪ੍ਰੈਲ 2026- 

ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਮੁੱਚ ਗੰਭੀਰ ਹਨ ਤਾਂ 1 ਮਈ ਦੇ ਵਿਸੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਸਾਰਾ ਬਕਾਇਆ ਦੇਣ ਦਾ ਪੁਖਤਾ ਐਲਾਨ ਕਰਨ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ, ਜਿਸ ਸਰਕਾਰ ਨੇ ਮਗਨਰੇਗਾ ਤਹਿਤ ਮਜਦੂਰਾਂ ਨੂੰ 100 ਦਿਨ ਦੀ ਬਜਾਏ ਸਿਰਫ 29 ਦਿਨ ਦਾ ਰੁਜਗਾਰ ਦਿੱਤਾ, ਉਸਨੂੰ ਮਜਦੂਰਾਂ ਦੀ ਗੱਲ ਕਰਨ ਦਾ ਕੀ ਹੱਕ ਬਣਦਾ ਹੈ?

ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਸਾਂਝੇ ਕੀਤੇ ਇਕ ਸੁਨੇਹੇ ਵਿਚ ਮੁਲਾਜ਼ਮ ਆਗੂਆਂ ਨੇ ਲਿਖਿਆ, “ਭਗਵੰਤ ਮਾਨ ਜੀ, 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਹੀ ਕਾਫ਼ੀ ਨਹੀਂ ਹੈ।

ਜੇ ਤੁਸੀਂ ਸੱਚਮੁੱਚ ਗੰਭੀਰ ਹੋ, ਤਾਂ ਮਜ਼ਦੂਰ ਦਿਵਸ ਦੀ ਅਸਲ ਭਾਵਨਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਦੇ ਭੁਗਤਾਨ ਲਈ ₹15,000 ਕਰੋੜ ਦਾ ਐਲਾਨ ਕਰੋ, 30 ਜੂਨ ਤੱਕ ਭੁਗਤਾਨ ਦੀ ਗਾਰੰਟੀ ਦਿਓ, ਅਤੇ ਸਪੱਸ਼ਟ ਤੌਰ ‘ਤੇ ਕਹੋ ਕਿ ਇਸ ਫੈਸਲੇ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾਵੇਗੀ, ਨਹੀਂ ਤਾਂ ਇਹ ਤੁਹਾਡੀ ਪਹਿਲਾਂ ਹੀ ਟੁੱਟ ਰਹੀ ਪਾਰਟੀ ਨੂੰ ਬਚਾਉਣ ਲਈ ਸਿਰਫ਼ ਇੱਕ ਡਰਾਮਾ ਹੀ ਹੋਵੇਗਾ।”

ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਵਿਸੇਸ਼ ਇਜਲਾਸ ਦੇ ਨਾਂਅ ਤੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ। ਅਸਲ ਵਿਚ ਇਹ ਸਰਕਾਰ ਨਿੱਤ ਦਿਨ ਨਵੇਂ ਨਵੇਂ ਸਿਆਸੀ ਡਰਾਮੇ ਕਰਦੀ ਰਹਿੰਦੀ ਹੈ ਤਾਂ ਜੋ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਸਕੇ।

ਮਜਦੂਰ ਦਿਵਸ ਦੇ ਦਿਨ ਇਹ ਸਰਕਾਰ ਵਿਸੇਸ਼ ਸੈਸ਼ਨ ਬੁਲਾ ਰਹੀ ਹੈ ਪਰ ਅਸਲ ਵਿਚ ਇਸਦਾ ਉਦੇਸ਼ ਆਪਣੀ ਖੇਰੂ ਖੇਰੂ ਹੋ ਰਹੀ ਪਾਰਟੀ ਨੂੰ ਕਿਸੇ ਤਰੀਕੇ ਇੱਕਠਾ ਰੱਖਣ ਦੀ ਕੋਸ਼ਿਸ ਮਾਤਰ ਹੈ।

ਇਕ ਪਾਸੇ ਸਰਕਾਰ ਆਪਣੀ ਮਸ਼ਹੂਰੀ ਲਈ ਇਹ ਸੈਸ਼ਨ ਬੁਲਾ ਕੇ ਵੱਡਾ ਖਰਚ ਕਰੇਗੀ ਉਥੇ ਹੀ ਸਰਕਾਰ ਦੇ ਕਰਮਚਾਰੀ ਡੀਏ ਨੂੰ ਲੰਬੇ ਸਮੇਂ ਤੋਂ ਉਡੀਕ ਰਹੇ ਹਨ।

ਰਾਜ ਵਿਚ ਉਸਾਰੀ ਕਿਰਤੀਆਂ ਨੂੰ ਬਣਦੇ ਲਾਭ ਸਮੇਂ ਸਿਰ ਨਹੀਂ ਮਿਲਦੇ। ਖੇਤ ਮਜਦੂਰ ਦੀ ਹਾਲਤ ਤਰਸਯੋਗ ਹੈ। ਪਰ ਇਸ ਸਰਕਾਰ ਦੀ ਇਸਤਿਹਾਬਾਰੀ ਜਾਰੀ ਹੈ। ਬਿਹਤਰ ਹੋਵੇਗਾ ਕਿ ਸਰਕਾਰ ਬਿਨ੍ਹਾ ਦੇਰੀ ਮੁਲਾਜਮਾਂ ਦੇ ਬਣਦੇ ਬਕਾਏ ਜਾਰੀ ਕਰੇ।

 

ਵੱਡੀ ਖ਼ਬਰ: ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ

 

 

ਵੱਡੀ ਖ਼ਬਰ: ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ

ਡਿਪੋਰਟੀਆਂ ‘ਚ 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

CM ਮਾਨ ਨੇ ਕਿਹਾ- “ਸਾਡੇ ਆਪਣੇ ਬੱਚੇ ਹਨ, ਦਿੱਲੀ ਏਅਰਪੋਰਟ ‘ਤੇ ਕਰਾਂਗੇ ਰਿਸੀਵ”

Punjab Network

ਚੰਡੀਗੜ੍ਹ, 29 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ।

ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ।

ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ ‘ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ।

ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, “ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।”

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਨੌਜਵਾਨਾਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਸੂਬੇ ਵਿੱਚ ਹੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

 

Haryana Breaking: ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਅਤੇ DR ‘ਚ ਵਾਧਾ! ਹੁਣ ਮਿਲੇਗਾ 60% ਭੱਤਾ

 

Haryana Breaking: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ; ਸਰਕਾਰ ਵੱਲੋਂ DA ਅਤੇ DR ‘ਚ ਵਾਧਾ! ਹੁਣ ਮਿਲੇਗਾ 60% ਭੱਤਾ

Punjab Network

ਚੰਡੀਗੜ੍ਹ, 29 ਅਪ੍ਰੈਲ 2026: ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਹਰਿਆਣਾ ਸਰਕਾਰ ਨੇ ਵਾਧਾ ਕਰ ਦਿੱਤਾ ਹੈ। ਇਹ ਵਾਧਾ ਕੇਂਦਰ ਸਰਕਾਰ ਦੀ ਤਰਜ਼ ‘ਤੇ ਕੀਤਾ ਗਿਆ ਹੈ।

ਰਾਜ ਦੇ ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਹੁਣ ਡੀ.ਏ. ਅਤੇ ਡੀ.ਆਰ. ਦੀ ਦਰ 58 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤੀ ਗਈ ਹੈ। ਇਹ ਵਾਧਾ 1 ਜਨਵਰੀ 2026 ਤੋਂ ਲਾਗੂ ਮੰਨਿਆ ਜਾਵੇਗਾ।

ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਲਾਭ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਤਨਖਾਹ ਅਤੇ ਪੈਨਸ਼ਨ ਪ੍ਰਾਪਤ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ।

ਵਧਿਆ ਹੋਇਆ ਡੀ.ਏ. ਅਤੇ ਡੀ.ਆਰ. ਮਈ-2026 ਦੀ ਤਨਖਾਹ ਅਤੇ ਪੈਨਸ਼ਨ ਦੇ ਨਾਲ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜਨਵਰੀ 2026 ਤੋਂ ਅਪ੍ਰੈਲ 2026 ਤੱਕ ਦਾ ਬਕਾਇਆ (ਏਰੀਅਰ) ਜੂਨ 2026 ਵਿੱਚ ਜਾਰੀ ਕੀਤਾ ਜਾਵੇਗਾ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਡੀ.ਏ./ਡੀ.ਆਰ. ਦੀ ਅਦਾਇਗੀ ਵਿੱਚ 50 ਪੈਸੇ ਜਾਂ ਇਸ ਤੋਂ ਵੱਧ ਦੀ ਰਕਮ ਨੂੰ ਅਗਲੇ ਪੂਰੇ ਰੁਪਏ ਵਿੱਚ ਗਿਣਿਆ ਜਾਵੇਗਾ, ਜਦੋਂ ਕਿ 50 ਪੈਸੇ ਤੋਂ ਘੱਟ ਦੀ ਰਕਮ ਨੂੰ ਨਜ਼ਰਅੰਦਾਜ਼ ਕੀਤਾ ਜਾਵੇਗਾ।

ਵਿੱਤ ਵਿਭਾਗ ਦੇ ਵਧੇਰੇ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ ਵੱਲੋਂ ਜਾਰੀ ਇਸ ਹੁਕਮ ਨਾਲ 4 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਲਾਭ ਮਿਲੇਗਾ।

ਇਸ ਤੋਂ ਪਹਿਲਾਂ ਅਕਤੂਬਰ 2025 ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਵਾਧੇ ਦਾ ਤੋਹਫ਼ਾ ਦਿੱਤਾ ਗਿਆ ਸੀ।

ਇਸੇ ਮਹੀਨੇ ਵਧਾਈ ਸੀ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਮਜ਼ਦੂਰਾਂ ਨੂੰ ਦਿੱਤੀ ਜਾਣ ਵਾਲੀ ਘੱਟੋ-ਘੱਟ ਉਜਰਤ (ਮਿਨੀਮਮ ਵੇਜਿਜ਼) ਦੀਆਂ ਦਰਾਂ ਵਿੱਚ ਵਾਧਾ ਕੀਤਾ ਸੀ।

ਇਹ ਵਾਧਾ 1 ਅਪ੍ਰੈਲ 2026 ਤੋਂ ਲਾਗੂ ਹੋਵੇਗਾ। ਘੱਟੋ-ਘੱਟ ਉਜਰਤ ਦਰਾਂ ਵਿੱਚ ਲਗਭਗ 35 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ। ਸੋਧੀ ਹੋਈ ਤਨਖਾਹ ਬਣਤਰ ਤਹਿਤ, ਹਰਿਆਣਾ ਵਿੱਚ ਅਣਪੜ੍ਹ/ਗੈਰ-ਹੁਨਰਮੰਦ ਮਜ਼ਦੂਰਾਂ ਨੂੰ ਘੱਟੋ-ਘੱਟ 15,220.71 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਅੱਧ-ਹੁਨਰਮੰਦ ਮਜ਼ਦੂਰਾਂ ਲਈ ਘੱਟੋ-ਘੱਟ ਤਨਖਾਹ 16,780.74 ਰੁਪਏ ਪ੍ਰਤੀ ਮਹੀਨਾ ਤੈਅ ਕੀਤੀ ਗਈ ਹੈ। ਹੁਨਰਮੰਦ ਮਜ਼ਦੂਰਾਂ ਨੂੰ ਘੱਟੋ-ਘੱਟ 18,500.81 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਇਹ ਦਰਾਂ ਉਨ੍ਹਾਂ ਮਜ਼ਦੂਰਾਂ ‘ਤੇ ਲਾਗੂ ਹੋਣਗੀਆਂ ਜੋ ਤਨਖਾਹ ਕਾਨੂੰਨ ਦੇ ਦਾਇਰੇ ਵਿੱਚ ਆਉਣ ਵਾਲੇ ਅਦਾਰਿਆਂ, ਕਾਰਖਾਨਿਆਂ ਅਤੇ ਠੇਕਾ ਮਜ਼ਦੂਰੀ ਪ੍ਰਬੰਧਾਂ ਵਿੱਚ ਕੰਮ ਕਰ ਰਹੇ ਹਨ।

ਮਜ਼ਦੂਰਾਂ ਲਈ ਬਣੇਗਾ ਸਮਾਜਿਕ ਸੁਰੱਖਿਆ ਬੋਰਡ ਦੋ ਦਿਨ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ ਗੁਰੂਗ੍ਰਾਮ ਵਿੱਚ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ ਰਾਜ ਸਰਕਾਰ ਸੰਗਠਿਤ ਮਜ਼ਦੂਰਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ ਕਰੇਗੀ।

ਇਸ ਬੋਰਡ ਰਾਹੀਂ ਆਟੋ ਚਾਲਕਾਂ, ਡਰਾਈਵਰਾਂ ਅਤੇ ਹੋਰ ਸੰਗਠਿਤ ਮਜ਼ਦੂਰਾਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਲਾਭ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਬੋਰਡ ਦਾ ਗਠਨ ਤੇਜ਼ੀ ਨਾਲ ਕੀਤਾ ਜਾਵੇਗਾ ਅਤੇ 15 ਜੂਨ ਤੱਕ ਯੋਗ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

ਹਰਿਆਣਾ ਦੇ 54 ਲੱਖ ਤੋਂ ਵੱਧ ਮਜ਼ਦੂਰ ਈ-ਸ਼ਰਮ ਪੋਰਟਲ ‘ਤੇ ਰਜਿਸਟਰਡ ਹਨ, ਜਦੋਂ ਕਿ ਸੰਗਠਿਤ ਖੇਤਰ ਵਿੱਚ 33 ਲੱਖ ਤੋਂ ਵੱਧ ਮਜ਼ਦੂਰ ਜੁੜੇ ਹੋਏ ਹਨ। ਰਜਿਸਟ੍ਰੇਸ਼ਨ ਕਰਵਾਉਣ ਵਾਲੇ ਮਜ਼ਦੂਰਾਂ ਨੂੰ 1100 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।

ਵੱਡੀ ਖ਼ਬਰ: ਸੁਪਰੀਮ ਕੋਰਟ ਵੱਲੋਂ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ; ਗਰੀਬ ਬੱਚਿਆਂ ਦੇ ਦਾਖਲੇ ‘ਚ ਦੇਰੀ ਕੀਤੀ ਤਾਂ…!

 

ਵੱਡੀ ਖ਼ਬਰ: ਸੁਪਰੀਮ ਕੋਰਟ ਵੱਲੋਂ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ; ਗਰੀਬ ਬੱਚਿਆਂ ਦੇ ਦਾਖਲੇ ‘ਚ ਦੇਰੀ ਕੀਤੀ ਤਾਂ…!

Punjab Network

ਨਵੀਂ ਦਿੱਲੀ, 29 ਅਪ੍ਰੈਲ 2026: ਸੁਪਰੀਮ ਕੋਰਟ ਨੇ ਸਿੱਖਿਆ ਦੇ ਅਧਿਕਾਰ (RTE) ਕਾਨੂੰਨ ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਇਤਿਹਾਸਕ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਗਰੀਬ ਅਤੇ ਵਾਂਝੇ ਵਰਗ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲਾ ਦੇਣ ਤੋਂ ਰੋਕਿਆ ਜਾਂ ਟਾਲਿਆ ਨਹੀਂ ਜਾ ਸਕਦਾ।

ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਕਿਹਾ ਕਿ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ਨੂੰ ਕਿਸੇ ਪ੍ਰਸ਼ਾਸਨਿਕ ਵਿਵਾਦ ਦੀ ਭੇਟ ਨਹੀਂ ਚੜ੍ਹਾਇਆ ਜਾ ਸਕਦਾ।

ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਨੂੰ ਸਰਕਾਰ ਦੀ ਚੋਣ ਪ੍ਰਕਿਰਿਆ ਜਾਂ ਸੂਚੀ ‘ਤੇ ਕੋਈ ਇਤਰਾਜ਼ ਹੈ, ਤਾਂ ਉਹ ਸਬੰਧਤ ਅਥਾਰਟੀ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਪਰ, ਸ਼ਿਕਾਇਤ ਦੇ ਨਿਪਟਾਰੇ ਦੇ ਇੰਤਜ਼ਾਰ ਵਿੱਚ ਬੱਚੇ ਦਾ ਦਾਖਲਾ ਨਹੀਂ ਰੋਕਿਆ ਜਾ ਸਕਦਾ। ਸਕੂਲਾਂ ਲਈ ਬੱਚੇ ਦਾ ਨਾਮ ਲਿਸਟ ਵਿੱਚ ਆਉਣ ‘ਤੇ ਤੁਰੰਤ ਦਾਖਲਾ ਦੇਣਾ ਲਾਜ਼ਮੀ ਹੈ।

ਅਦਾਲਤ ਨੇ ਸੰਵਿਧਾਨ ਦੀ ਧਾਰਾ 21A ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਰ ਬੱਚੇ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਹੈ। RTE ਕਾਨੂੰਨ ਦੇ ਤਹਿਤ ਨਿੱਜੀ ਸਕੂਲਾਂ ਵਿੱਚ 25% ਸੀਟਾਂ ਕਮਜ਼ੋਰ ਵਰਗਾਂ ਲਈ ਰਾਖਵੀਆਂ ਹਨ।

ਅਦਾਲਤ ਨੇ ਇਸ ਨੂੰ ਇੱਕ ‘ਰਾਸ਼ਟਰੀ ਮਿਸ਼ਨ’ ਕਰਾਰ ਦਿੱਤਾ ਜੋ ਸਮਾਜ ਵਿੱਚ ਜਾਤ, ਵਰਗ ਅਤੇ ਲਿੰਗ ਦੇ ਭੇਦਭਾਵ ਨੂੰ ਖ਼ਤਮ ਕਰਕੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਦਾ ਹੈ।

ਸੁਪਰੀਮ ਕੋਰਟ ਨੇ ਕਿਹਾ, ਇਹ ਕਾਨੂੰਨ ਸਿਰਫ਼ ਸਿੱਖਿਆ ਦੇਣ ਲਈ ਨਹੀਂ, ਸਗੋਂ ਸਮਾਜਿਕ ਢਾਂਚੇ ਨੂੰ ਬਦਲਣ ਅਤੇ ‘ਸਟੇਟਸ ਦੀ ਸਮਾਨਤਾ’ ਹਾਸਲ ਕਰਨ ਵੱਲ ਇੱਕ ਅਹਿਮ ਕਦਮ ਹੈ। ਸਕੂਲ ਇੱਕ ਅਜਿਹਾ ਸਾਂਝਾ ਨਾਗਰਿਕ ਸਥਾਨ ਹੋਣਾ ਚਾਹੀਦਾ ਹੈ ਜਿੱਥੇ ਸਮਾਜ ਦੇ ਹਰ ਵਰਗ ਦੇ ਬੱਚੇ ਇਕੱਠੇ ਪੜ੍ਹ ਸਕਣ।

ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਅਦਾਲਤਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ।

ਅਕਸਰ ਦੇਖਿਆ ਜਾਂਦਾ ਹੈ ਕਿ ਸਰਕਾਰੀ ਅਥਾਰਟੀ ਅਤੇ ਸਕੂਲ ਮੈਨੇਜਮੈਂਟ ਵਿਚਾਲੇ ਖਿੱਚੋਤਾਣ ਕਾਰਨ ਗਰੀਬ ਬੱਚਿਆਂ ਦੇ ਐਡਮਿਸ਼ਨ ਲਟਕ ਜਾਂਦੇ ਹਨ।

ਬੈਂਚ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਅਤੇ ਸਰਕਾਰ ਦੇ ਆਪਸੀ ਮਤਭੇਦਾਂ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਨਹੀਂ ਭੁਗਤਣਾ ਚਾਹੀਦਾ। ਜਿਸ ਬੱਚੇ ਦਾ ਨਾਮ ਸਕੂਲ ਨੂੰ ਭੇਜੀ ਗਈ ਲਿਸਟ ਵਿੱਚ ਹੈ, ਉਸ ਨੂੰ ਦਾਖਲਾ ਦੇਣਾ ਸਕੂਲ ਦੀ ਜ਼ਿੰਮੇਵਾਰੀ ਹੈ।

 

ਪੰਜਾਬ ‘ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ; ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਰਾਜਮਿਸਤਰੀ ਦੀ ਮੌਤ

 

ਪੰਜਾਬ ‘ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ; ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਰਾਜਮਿਸਤਰੀ ਦੀ ਮੌਤ

ਮੋਗਾ 29 ਅਪ੍ਰੈਲ 2026: ਮੋਗਾ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਨਵੀਂ ਦਾਣਾ ਮੰਡੀ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 35 ਸਾਲਾ ਜਗਤਾਰ ਸਿੰਘ ਦੀ ਮੌਤ ਹੋ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਆਵਾਰਾ ਪਸ਼ੂ ਆਪਸ ਵਿੱਚ ਲੜਦੇ ਹੋਏ ਅਚਾਨਕ ਸੜਕ ‘ਤੇ ਆ ਗਏ ਅਤੇ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਪ੍ਰਤੱਖਦਰਸ਼ੀਆਂ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ ਕਿ ਜਗਤਾਰ ਸਿੰਘ ਸੜਕ ‘ਤੇ ਡਿੱਗ ਕੇ ਕਾਫ਼ੀ ਦੇਰ ਤੱਕ ਤੜਪਦਾ ਰਿਹਾ। ਹੈਰਾਨੀ ਦੀ ਗੱਲ ਇਹ ਰਹੀ ਕਿ ਮੌਕੇ ‘ਤੇ ਕੋਈ ਐਂਬੂਲੈਂਸ ਨਹੀਂ ਪਹੁੰਚੀ।

ਇਸ ਦੌਰਾਨ ਐਡਵੋਕੇਟ ਜੋਤ ਆਲੇਖ ਨੇ ਮਾਨਵਤਾ ਦਿਖਾਉਂਦੇ ਹੋਏ ਆਪਣੀ ਨਿੱਜੀ ਗੱਡੀ ਵਿੱਚ ਜ਼ਖ਼ਮੀ ਜਗਤਾਰ ਸਿੰਘ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਜਗਤਾਰ ਸਿੰਘ ਪਿੰਡ ਥਾਖਣਵਾਲ ਦਾ ਰਹਿਣ ਵਾਲਾ ਸੀ ਅਤੇ ਰਾਜਮਿਸਤਰੀ ਦਾ ਕੰਮ ਕਰਦਾ ਸੀ। ਉਹ ਸੋਮਵਾਰ ਸ਼ਾਮ ਨੂੰ ਮੋਗਾ ਵਿਖੇ ਆਪਣੇ ਸਾਥੀ ਮਿਸਤਰੀ ਨੂੰ ਮਿਲਣ ਆਇਆ ਸੀ।

ਜਗਤਾਰ ਸਿੰਘ ਆਪਣੇ ਪਿੱਛੇ ਦੋ ਬੇਟੀਆਂ, ਇੱਕ ਬੇਟਾ ਅਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਦੇ ਭਰਾ ਨੇ ਭਰੇ ਮਨ ਨਾਲ ਦੱਸਿਆ ਕਿ ਪੂਰੇ ਪਰਿਵਾਰ ਦਾ ਗੁਜ਼ਾਰਾ ਜਗਤਾਰ ਦੀ ਕਮਾਈ ‘ਤੇ ਹੀ ਚੱਲਦਾ ਸੀ ਅਤੇ ਹੁਣ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਬਚਿਆ।

ਮੋਗਾ ਸਿਟੀ-1 ਦੇ ਇੰਚਾਰਜ ਵਰੁਣ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਆਵਾਰਾ ਪਸ਼ੂ ਦੀ ਲਪੇਟ ਵਿੱਚ ਆਉਣ ਕਾਰਨ ਜਗਤਾਰ ਸਿੰਘ ਦੀ ਮੌਤ ਹੋਈ ਹੈ।

ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਹੈ, ਕਿਉਂਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ।

 

Punjab News: ਸਕੂਲ ਤੋਂ ਘਰ ਪਰਤ ਰਹੇ 6ਵੀਂ ਜਮਾਤ ਦੇ ਬੱਚੇ ਦੀ ਸੜਕ ਹਾਦਸੇ ‘ਚ ਮੌਤ

 

Punjab News: ਸਕੂਲ ਤੋਂ ਘਰ ਪਰਤ ਰਹੇ 6ਵੀਂ ਜਮਾਤ ਦੇ ਬੱਚੇ ਦੀ ਸੜਕ ਹਾਦਸੇ ‘ਚ ਮੌਤ

Punjab Network

ਮੋਗਾ/ਅਜੀਤਵਾਲ, 29 ਅਪ੍ਰੈਲ 2026: ਮੋਗਾ ਦੇ ਨਜ਼ਦੀਕੀ ਪਿੰਡ ਅਜੀਤਵਾਲ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਜਾ ਰਹੇ 11 ਸਾਲਾ ਬੱਚੇ ਦੀ ਕਾਰ ਅਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ।

ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਰਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਸਰਕਾਰੀ ਸਕੂਲ ਅਜੀਤਵਾਲ ਵਿੱਚ ਛੇਵੀਂ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ, ਦੁਪਹਿਰ ਕਰੀਬ 2 ਵਜੇ ਜਦੋਂ ਸਕੂਲ ਦੀ ਛੁੱਟੀ ਹੋਈ ਤਾਂ ਗੁਰਸ਼ਰਨਪ੍ਰੀਤ ਆਪਣੀ ਸਾਈਕਲ ਲੈ ਕੇ ਸਕੂਲ ਦੇ ਗੇਟ ਤੋਂ ਸੜਕ ‘ਤੇ ਨਿਕਲਿਆ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੂਜੀ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਜਾ ਟਕਰਾਇਆ।

ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਅਤੇ ਸਰਪੰਚ ਰਾਜਾ ਸਿੰਘ ਨੇ ਜ਼ਖਮੀ ਬੱਚੇ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਬੱਚੇ ਦੇ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਗੁਰਸ਼ਰਨਪ੍ਰੀਤ ਤੋਂ ਇਲਾਵਾ ਪਰਿਵਾਰ ਵਿੱਚ ਇੱਕ ਵੱਡਾ ਭਰਾ ਅਤੇ ਇੱਕ ਵੱਡੀ ਭੈਣ ਵੀ ਹਨ, ਜੋ ਉਸੇ ਸਕੂਲ ਵਿੱਚ ਪੜ੍ਹਦੇ ਹਨ। ਇਸ ਦਰਦਨਾਕ ਹਾਦਸੇ ਨੇ ਪਰਿਵਾਰ ਅਤੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

 

Rain Alert: ਪੰਜਾਬ ਦੇ ਕਈ ਜ਼‍ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ‘ਆਰੇਂਜ ਅਲਰਟ’ ਜਾਰੀ

 

ਪੰਜਾਬ ਦੇ ਕਈ ਜ਼‍ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ‘ਆਰੇਂਜ ਅਲਰਟ’ ਜਾਰੀ

ਤੇਜ਼ ਹਵਾਵਾਂ ਤੇ ਮੀਂਹ ਨਾਲ ਪਾਰਾ 6 ਡਿਗਰੀ ਡਿੱਗਿਆ; ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ‘ਆਰੇਂਜ ਅਲਰਟ’ ਜਾਰੀ

ਚੰਡੀਗੜ੍ਹ 29 ਅਪ੍ਰੈਲ 2026: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਹੋਈ ਹਲਕੀ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਆਮ ਨਾਲੋਂ 3.2 ਡਿਗਰੀ ਹੇਠਾਂ ਆ ਗਿਆ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਵਿੱਚ ਚਿਤਾਵਨੀ ਜਾਰੀ ਕੀਤੀ ਹੈ। ਅੱਜ ਅਤੇ ਭਲਕੇ ਪੰਜਾਬ ਵਿੱਚ 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

1 ਮਈ ਨੂੰ ਮੌਸਮ ਮੁੱਖ ਤੌਰ ‘ਤੇ ਖ਼ੁਸ਼ਕ ਰਹੇਗਾ, ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ 2 ਮਈ ਤੋਂ ਮੌਸਮ ਦੇ ਮਿਜ਼ਾਜ ਫਿਰ ਵਿਗੜਨਗੇ। 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ।

ਮੰਗਲਵਾਰ ਨੂੰ ਪਟਿਆਲਾ ਵਿੱਚ 8.0 mm ਅਤੇ ਲੁਧਿਆਣਾ ਵਿੱਚ 4.2 mm ਬਾਰਿਸ਼ ਦਰਜ ਕੀਤੀ ਗਈ। ਅਬੋਹਰ ਵਿੱਚ ਸਭ ਤੋਂ ਵੱਧ 37.6 ਡਿਗਰੀ ਤਾਪਮਾਨ ਦਰਜ ਹੋਇਆ। ਅੰਮ੍ਰਿਤਸਰ (34.1°C), ਲੁਧਿਆਣਾ (34.0°C), ਪਟਿਆਲਾ (36.5°C), ਅਤੇ ਗੁਰਦਾਸਪੁਰ ਵਿੱਚ 31.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 21 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਘੱਟੋ-ਘੱਟ ਪਾਰੇ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 3.7 ਡਿਗਰੀ ਉੱਪਰ ਹੈ।

ਮੀਂਹ ਅਤੇ ਤੇਜ਼ ਹਵਾਵਾਂ ਨੇ ਜਿੱਥੇ ਆਮ ਜਨਤਾ ਨੂੰ ਗਰਮੀ ਤੋਂ ਨਿਜਾਤ ਦਿਵਾਈ ਹੈ, ਉੱਥੇ ਹੀ ਤਾਪਮਾਨ ਵਿੱਚ ਆਈ ਇਸ ਗਿਰਾਵਟ ਨਾਲ ਰਾਤਾਂ ਵੀ ਸੁਖਾਵੀਆਂ ਹੋ ਗਈਆਂ ਹਨ।

 

ਵੱਡੀ ਖ਼ਬਰ: ਪੰਜਾਬ ‘ਚ ਹੁਣ ਤੜਕੇ 3 ਵਜੇ ਤੱਕ ਖੁੱਲ੍ਹੇ ਰਹਿ ਸਕਣਗੇ ਬਾਰ ਅਤੇ ਰੈਸਟੋਰੈਂਟ! ਆਬਕਾਰੀ ਵਿਭਾਗ ਨੇ ਨਵੀਂ ਰਾਹਤ ਯੋਜਨਾ ਦਾ ਕੀਤਾ ਐਲਾਨ

 

ਵੱਡੀ ਖ਼ਬਰ: ਪੰਜਾਬ ‘ਚ ਹੁਣ ਤੜਕੇ 3 ਵਜੇ ਤੱਕ ਖੁੱਲ੍ਹੇ ਰਹਿ ਸਕਣਗੇ ਬਾਰ; ਆਬਕਾਰੀ ਵਿਭਾਗ ਨੇ ਨਵੀਂ ਰਾਹਤ ਯੋਜਨਾ ਦਾ ਕੀਤਾ ਐਲਾਨ

ਅੰਮ੍ਰਿਤਸਰ 29 ਅਪ੍ਰੈਲ 2026: ਪੰਜਾਬ ਦੇ ਆਬਕਾਰੀ ਵਿਭਾਗ ਨੇ ਬਾਰ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਦੇਰ ਰਾਤ ਤੱਕ ਕਾਰੋਬਾਰ ਕਰਨ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਹੈ।

ਨਵੀਂ ਨੀਤੀ ਤਹਿਤ ਹੁਣ ਨਿਰਧਾਰਿਤ ਫ਼ੀਸ ਅਦਾ ਕਰਕੇ ਬਾਰਾਂ ਨੂੰ ਸਵੇਰੇ 3 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਸਕੇਗਾ। ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਜੇਕਰ ਕੋਈ ਬਾਰ ਮਾਲਕ ਦੇਰ ਰਾਤ ਤੱਕ ਆਪਣਾ ਬਾਰ ਖੋਲ੍ਹਣਾ ਚਾਹੁੰਦਾ ਹੈ, ਤਾਂ ਉਸ ਨੂੰ ਪ੍ਰਤੀ ਸਾਲ 25 ਲੱਖ ਰੁਪਏ ਵਾਧੂ ਟੈਕਸ ਵਜੋਂ ਅਦਾ ਕਰਨੇ ਪੈਣਗੇ।

ਪੁਰਾਣੇ ਨਿਯਮਾਂ ਅਨੁਸਾਰ ਨਗਰ ਨਿਗਮ ਖੇਤਰ ਵਿੱਚ ਰਾਤ 1 ਵਜੇ ਤੱਕ ਦੀ ਇਜਾਜ਼ਤ ਸੀ, ਜਿਸ ਨੂੰ ਹੁਣ ਵਧਾ ਕੇ ਸਵੇਰੇ 3 ਵਜੇ ਤੱਕ ਕਰ ਦਿੱਤਾ ਗਿਆ ਹੈ।

ਇਹ ਯੋਜਨਾ ਨਗਰ ਨਿਗਮ ਦੀ ਸੀਮਾ ਅਤੇ ਉਸ ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਬਾਰਾਂ ਲਈ ਲਾਗੂ ਹੋਵੇਗੀ।

ਜ਼ਿਲ੍ਹਾ ਆਬਕਾਰੀ ਅਧਿਕਾਰੀ ਲਲਿਤ ਕੁਮਾਰ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਸਿਰਫ਼ ਵੱਡੇ ਸ਼ਹਿਰਾਂ ਲਈ ਹੀ ਨਹੀਂ ਹੈ। ਨਗਰ ਕੌਂਸਲਾਂ ਜਾਂ ਕਮੇਟੀਆਂ ਅਧੀਨ ਆਉਂਦੇ ਛੋਟੇ ਕਸਬਿਆਂ ਦੇ ਬਾਰ ਮਾਲਕ ਵੀ 25 ਲੱਖ ਰੁਪਏ ਦੀ ਫ਼ੀਸ ਭਰ ਕੇ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ।

ਮੀਟਿੰਗ ਦੌਰਾਨ ਇੰਸਪੈਕਟਰ ਧਰਵਿੰਦਰ ਪਾਲ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਬਾਰ ਮਾਲਕਾਂ ਨੂੰ ਨਵੀਂ ਨੀਤੀ ਦੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ। ਵਿਭਾਗ ਦਾ ਮੰਨਣਾ ਹੈ ਕਿ ਇਸ ਨਾਲ ਜਿੱਥੇ ਕਾਰੋਬਾਰੀਆਂ ਨੂੰ ਰਾਹਤ ਮਿਲੇਗੀ, ਉੱਥੇ ਹੀ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਕਈ ਪ੍ਰਮੁੱਖ ਬਾਰ ਅਤੇ ਰੈਸਟੋਰੈਂਟ ਮਾਲਕ ਹਾਜ਼ਰ ਸਨ, ਜਿਨ੍ਹਾਂ ਨੇ ਵਿਭਾਗ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।