ਸ਼ਨੀਵਾਰ, ਮਾਰਚ 14, 2026
Home Blog Page 65

ਵੱਡੀ ਖ਼ਬਰ: ਪੰਜਾਬੀ ਗਾਇਕਾ ਨਸ਼ੇ ਸਮੇਤ ਗ੍ਰਿਫ਼ਤਾਰ

 

ਵੱਡੀ ਖ਼ਬਰ: ਪੰਜਾਬੀ ਗਾਇਕਾ ਨਸ਼ੇ ਸਮੇਤ ਗ੍ਰਿਫ਼ਤਾਰ

Punjab News: 10 ਫਰਵਰੀ 2026 –

ਆਪਰੇਸ਼ਨ ਪ੍ਰਹਾਰ-2 ਤਹਿਤ ਖੰਨਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅਪਰਾਧੀਆਂ ਖਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕੀਤੀ ਗਈ। ਇਸ ਅਭਿਆਨ ਦੀ ਸਭ ਤੋਂ ਵੱਡੀ ਖਾਸੀਅਤ ਇਹ ਰਹੀ ਕਿ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਪੂਰੀ ਪੁਲਿਸ ਫੋਰਸ ਦੇ ਨਾਲ ਮੈਦਾਨ ਵਿੱਚ ਉਤਰੇ ਅਤੇ ਸਵੇਰੇ ਤੋਂ ਲੈ ਕੇ ਰਾਤ ਤੱਕ ਆਪਰੇਸ਼ਨ ਦੀ ਸਿੱਧੀ ਅਗਵਾਈ ਕੀਤੀ।

ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-2 ਤਿੰਨ ਦਿਨਾਂ ਤੱਕ ਚੱਲਣ ਵਾਲਾ ਵਿਸ਼ੇਸ਼ ਅਭਿਆਨ ਹੈ, ਜਿਸਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ, ਚੋਰੀ, ਲੁੱਟ ਅਤੇ ਹੋਰ ਅਪਰਾਧਿਕ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਨਕੇਲ ਕਸਣਾ ਹੈ। ਇਸ ਅਭਿਆਨ ਦੇ ਪਹਿਲੇ ਹੀ ਦਿਨ ਸਵੇਰੇ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਇੱਕਸਾਥ 151 ਥਾਵਾਂ ’ਤੇ ਛਾਪੇਮਾਰੀ ਕਰਕੇ 125 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚ ਗੈਂਗਸਟਰ, ਨਸ਼ਾ ਤਸਕਰ, ਆਦਤਨ ਅਪਰਾਧੀ, ਲੋੜੀਂਦੇ ਮੁਲਜ਼ਮ ਅਤੇ ਮਾੜੇ ਅਨਸਰ ਆਦਿ ਸ਼ਾਮਲ ਹਨ।

ਇਸ ਤੋਂ ਇਲਾਵਾ ਮਾਛੀਵਾੜਾ ਸਾਹਿਬ ਦੇ ਕੋਹਾੜਾ ਰੋਡ ‘ਤੇ ਅਦੀਆਣਾ ਬੱਸ ਸਟੈਂਡ ਨੇੜੇ ਗਸ਼ਤ ਦੌਰਾਨ, ਪੁਲਿਸ ਨੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਅਤੇ ਇੱਕ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਲੈਣ ‘ਤੇ, ਉਨ੍ਹਾਂ ਤੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੋਵਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਪੰਮੀ ਪੰਜਾਬੀ ਗਾਇਕਾ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਐਸਐਸਪੀ ਮੁਤਾਬਕ, ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਖੰਨਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 20 ਥਾਵਾਂ ’ਤੇ ਸ਼ਿਫਟਿੰਗ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਅਤੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪਾਇਸ ਅਤੇ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਤੁਰੰਤ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਨੂੰ ਫੌਰੀ ਤੌਰ ’ਤੇ ਫੜਿਆ ਜਾ ਸਕੇ।

 

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਵਿਰੁੱਧ ਆਰ-ਪਾਰ ਦੀ ਜੰਗ ਦਾ ਐਲਾਨ: 15 ਫਰਵਰੀ ਦੀ ਸੰਗਰੂਰ ਰੈਲੀ ਲਈ ਲਾਮਬੰਦੀ ਤੇਜ਼

 

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਵਿਰੁੱਧ ਆਰ-ਪਾਰ ਦੀ ਜੰਗ ਦਾ ਐਲਾਨ: 15 ਫਰਵਰੀ ਦੀ ਸੰਗਰੂਰ ਰੈਲੀ ਲਈ ਲਾਮਬੰਦੀ ਤੇਜ਼

ਮਾਨਸਾ ਕਨਵੈਨਸ਼ਨ ‘ਚ ਗੂੰਜਿਆ ਨਾਅਰਾ- “ਪਾ ਲਓ ਝੰਡਿਆਂ ਵਿੱਚ ਡੰਡੇ, ਹਰ ਮਹੀਨੇ ਕਿਉਂ ਲਈਏ ਘੱਟ ਤਨਖਾਹਾਂ?”

Punjab Network

ਮਾਨਸਾ, 9 ਫਰਵਰੀ 2026- ਪੁਰਾਣੇ ਸਕੇਲ, ਭੱਤੇ ਅਤੇ ਪੈਨਸ਼ਨ ਬਹਾਲੀ ਮੋਰਚਾ ਪੰਜਾਬ ਦੀ ਮਾਨਸਾ ਇਕਾਈ ਵੱਲੋਂ ਅੱਜ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਵਾਈ ਗਈ। ਇਸ ਕਨਵੈਨਸ਼ਨ ਦਾ ਮੁੱਖ ਉਦੇਸ਼ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਚੇਤੰਨ ਕਰਨਾ ਅਤੇ 15 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਲਈ ਤਿਆਰ ਕਰਨਾ ਸੀ।

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਡੀ.ਟੀ.ਐੱਫ. (DTF) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ ਨੇ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਵਿਰੁੱਧ ਲਗਾਤਾਰ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਨਾਲ ਲੈ ਕੇ ਸਾਂਝੀ ਲੜਾਈ ਨਹੀਂ ਲੜਦੇ, ਉਦੋਂ ਤੱਕ ਜਿੱਤ ਹਾਸਲ ਨਹੀਂ ਕੀਤੀ ਜਾ ਸਕਦੀ।

ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਤੁਰੰਤ ਬਹਾਲ ਕੀਤਾ ਜਾਵੇ। ਪੁਰਾਣੇ ਪੇ-ਸਕੇਲ ਲਾਗੂ ਕੀਤੇ ਜਾਣ ਅਤੇ ਮਹਿੰਗਾਈ ਭੱਤਾ, ਪੇਂਡੂ ਬਾਰਡਰ ਭੱਤਾ ਸਮੇਤ ਕੁੱਲ 37 ਬੰਦ ਕੀਤੇ ਭੱਤੇ ਮੁੜ ਚਾਲੂ ਕੀਤੇ ਜਾਣ। ਘੱਟ ਤਨਖਾਹਾਂ ਦੇ ਨਾਮ ‘ਤੇ ਹੋ ਰਹੀ ਲੁੱਟ ਨੂੰ ਬੰਦ ਕਰਕੇ ਮਹਿੰਗਾਈ ਮੁਤਾਬਕ ਵਾਜਬ ਤਨਖਾਹ ਦਿੱਤੀ ਜਾਵੇ।

ਆਗੂਆਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 15 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਣ। ਮੰਚ ਸੰਚਾਲਨ ਅਮਰੀਕ ਭੀਖੀ ਨੇ ਕੀਤਾ, ਜਦਕਿ ਜਸਵੀਰ ਸਿੰਘ ਭੰਮਾਂ ਅਤੇ ਮਨਮੋਹਨ ਸਿੰਘ ਨੇ ਆਏ ਹੋਏ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ (ਵੈਟਰਨਰੀ ਐਸੋਸੀਏਸ਼ਨ, MPHW, 6635, 4161 ਅਤੇ 5994 ਯੂਨੀਅਨ) ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅਮੋਲਕ ਡੇਲੂਆਣਾ, ਹੰਸਾ ਸਿੰਘ ਅਤੇ ਡੀ.ਟੀ.ਐੱਫ. ਦੀ ਪੂਰੀ ਟੀਮ ਨੇ ਕਨਵੈਨਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।

 

ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ AAP ਦਾ ਜ਼ੋਰਦਾਰ ਪ੍ਰਦਰਸ਼ਨ! ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਬਾਜਵਾ ਅਤੇ ਰਾਜਾ ਵੜਿੰਗ ਵਿਰੁੱਧ ਖੋਲ੍ਹਿਆ ਮੋਰਚਾ 

 

ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ AAP ਦਾ ਜ਼ੋਰਦਾਰ ਪ੍ਰਦਰਸ਼ਨ! ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਬਾਜਵਾ ਅਤੇ ਰਾਜਾ ਵੜਿੰਗ ਵਿਰੁੱਧ ਖੋਲ੍ਹਿਆ ਮੋਰਚਾ 

ਪੰਜਾਬ ਦੀ ਜਨਤਾ ਨਾਲ ‘ਆਪ’ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ

ਚੰਡੀਗੜ੍ਹ, 9 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ ਬਾਹਰ ‘ਬੈਂਡ-ਵਾਜੇ’ ਨਾਲ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ ‘ਆਪ’ ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਿਹਨਤ ਦੀ ਕਮਾਈ ਦਾ ਮਜ਼ਾਕ ਉਡਾਉਣਾ ਸ਼ਰਮਨਾਕ ਹੈ। ਕਿਸੇ ਦੇ ਪਿਤਾ ਵੱਲੋਂ ਇਮਾਨਦਾਰੀ ਨਾਲ ਕੀਤੇ ਕੰਮ ਦਾ ਮਜ਼ਾਕ ਉਡਾਉਣਾ ਅਤੇ ਪੂਰੇ ਭਾਈਚਾਰੇ ਨੂੰ ਨੀਵਾਂ ਦਿਖਾਉਣਾ, ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਮੇਰੇ ਪਿਤਾ ਇੱਕ ‘ਬੈਂਡ ਮਾਸਟਰ’ ਸਨ, ਉਨ੍ਹਾਂ ਨੇ ਸਖ਼ਤ ਮਿਹਨਤ ਨਾਲ ਸਾਨੂੰ ਪੜ੍ਹਾਇਆ। ਮੈਂ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਅਤੇ ਆਪਣੀ ਕਾਬਲੀਅਤ ਦੇ ਦਮ ‘ਤੇ ਇੱਥੇ ਪਹੁੰਚਿਆ ਹਾਂ। ਬਾਜਵਾ ਸਾਹਿਬ ਕਹਿ ਰਹੇ ਹਨ ਕਿ ‘ਬੈਂਡ ਵਜਾਉਣ ਵਾਲੇ ਦੇ ਪੁੱਤ ਦਾ ਬੈਂਡ ਵਜਾ ਦਿਆਂਗੇ’। ਅਸੀਂ ਮਿਹਨਤ ਕੀਤੀ ਹੈ, ਕੋਈ ਸਮਗਲਿੰਗ ਜਾਂ ਸੋਨੇ ਦੇ ਬਿਸਕੁਟਾਂ ਦੀ ਤਸਕਰੀ ਨਹੀਂ ਕੀਤੀ। ਇਹ ਅਪਮਾਨ ਸਿਰਫ਼ ਮੇਰਾ ਨਹੀਂ, ਸਗੋਂ ਹਰ ਉਸ ਗਰੀਬ ਵਰਗ ਦਾ ਹੈ ਜੋ ਪਸੀਨੇ ਦੀ ਕਮਾਈ ਨਾਲ ਆਪਣੇ ਬੱਚਿਆਂ ਨੂੰ ਪੜ੍ਹਾਉਂਦਾ ਹੈ।

ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਦੀ ਨਜ਼ਰ ਵਿੱਚ ਦਲਿਤ ਸਮਾਜ ਸਿਰਫ਼ ਇੱਕ ‘ਮਟੀਰੀਅਲ’ ਹੈ ਜਿਸ ਨੂੰ ਵੋਟਾਂ ਲਈ ਖਰੀਦਿਆ ਅਤੇ ਵੇਚਿਆ ਜਾ ਸਕਦਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ‘ਪਤਾ ਨਹੀਂ ਇਹ ਮਟੀਰੀਅਲ ਕਿੱਥੋਂ ਆ ਗਿਆ’।

ਇਨ੍ਹਾਂ ਲਈ ਇੱਕ ਮੋਬਾਈਲ ਰਿਪੇਅਰ ਕਰਨ ਵਾਲਾ ਜਾਂ ਇੱਕ ਗਰੀਬ ਦਾ ਬੱਚਾ ਵਿਧਾਇਕ ਨਹੀਂ ਬਣ ਸਕਦਾ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਵਿੱਚ ਸਭ ਨੂੰ ਬਰਾਬਰੀ ਦਿੱਤੀ ਹੈ, ਪਰ ਕਾਂਗਰਸ ਦੀ ਸਾਮੰਤਵਾਦੀ ਸੋਚ ਅੱਜ ਵੀ ਉਹੀ ਹੈ। ਰਾਜਾ ਵੜਿੰਗ ਅਤੇ ਬਾਜਵਾ ਵਰਗੇ ਲੋਕ ਖ਼ੁਦ ਨੂੰ ਰਾਜੇ ਸਮਝਦੇ ਹਨ ਅਤੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 6 ਦਲਿਤ ਮੰਤਰੀ ਆਮ ਘਰਾਂ ਤੋਂ ਉੱਠ ਕੇ ਸ਼ਾਨਦਾਰ ਕੰਮ ਕਰ ਰਹੇ ਹਨ।

ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਈ.ਟੀ.ਓ. ਨੇ ਕਿਹਾ ਕਿ ਇੱਕ ਪਾਸੇ ਇਹ ਲੋਕ ਲਾਅ ਐਂਡ ਆਰਡਰ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਰੈਲੀ ਵਿੱਚ 1200 ਲੋਕਾਂ ਦੇ ਸਾਹਮਣੇ ਖੁੱਲ੍ਹੇਆਮ ਕਹਿ ਰਹੇ ਹਨ ਕਿ ‘ਈ.ਟੀ.ਓ. ਦੀ ਧੌਣ ਮਰੋੜ ਦਿਓ, ਸਿਰਫ਼ 3 ਮਿੰਟ ਲੱਗਦੇ ਹਨ’। ਕੀ ਇਹ ਜੰਗਲ ਰਾਜ ਨਹੀਂ ਹੈ? ਤੁਸੀਂ ਆਪਣੇ ਵਰਕਰਾਂ ਨੂੰ ਇੱਕ ਚੁਣੇ ਹੋਏ ਨੁਮਾਇੰਦੇ ‘ਤੇ ਹਮਲਾ ਕਰਨ ਲਈ ਉਕਸਾ ਰਹੇ ਹੋ ਤਾਂ ਜੋ ਕੋਈ ਗਰੀਬ ਦਾ ਬੱਚਾ ਦੁਬਾਰਾ ਰਾਜਨੀਤੀ ਵਿੱਚ ਆਉਣ ਦੀ ਹਿੰਮਤ ਨਾ ਕਰੇ। ਅਸੀਂ ਇਸ ਗੁੰਡਾਗਰਦੀ ਅਤੇ ਚੁਣੌਤੀ ਨੂੰ ਸਵੀਕਾਰ ਕਰਦੇ ਹਾਂ। ਆਪਣੀ ਸਿੱਖਿਆ ਦੇ ਸੰਘਰਸ਼ ਨੂੰ ਯਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਤਾ ਦੀ ਮੌਤ ਦੇ ਇੱਕ ਮਹੀਨੇ ਬਾਅਦ ਹੀ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਪ੍ਰੀਖਿਆ ਪਾਸ ਕੀਤੀ ਤਾਂ ਜੋ ਉਨ੍ਹਾਂ ਦੇ ਪਿਤਾ ਦਾ ਸੁਪਨਾ ਪੂਰਾ ਹੋ ਸਕੇ।

ਉਨ੍ਹਾਂ ਕਿਹਾ, “ਮੈਂ ਅੱਜ ਵੀ ਪੰਜਾਬ ਯੂਨੀਵਰਸਿਟੀ ਤੋਂ ਪੀ.ਐਚ.ਡੀ. ਕਰ ਰਿਹਾ ਹਾਂ। ਮੇਰੇ ਹਲਕੇ ਵਿੱਚ 163 ਸਰਕਾਰੀ ਸਕੂਲ ਹਨ ਅਤੇ ਮੇਰੀ ਕੋਸ਼ਿਸ਼ ਹੈ ਕਿ ਹਰ ਘਰ ਵਿੱਚੋਂ ਇੱਕ ‘ਈ.ਟੀ.ਓ.’ ਪੈਦਾ ਹੋਵੇ। ਅਸੀਂ ਸਿੱਖਿਆ ਕ੍ਰਾਂਤੀ ਇਸ ਲਈ ਸ਼ੁਰੂ ਕੀਤੀ ਤਾਂ ਜੋ ਗਰੀਬ ਅਤੇ ਅਮੀਰ ਦੇ ਬੱਚੇ ਵਿਚਕਾਰਲਾ ਫਰਕ ਖ਼ਤਮ ਹੋ ਸਕੇ। ਕਾਂਗਰਸ ਇਸੇ ਗੱਲ ਤੋਂ ਡਰੀ ਹੋਈ ਹੈ ਕਿ ਜੇਕਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਇਨ੍ਹਾਂ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ।”

ਮੰਤਰੀ ਈ.ਟੀ.ਓ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ, ਪਰ ਬਾਜਵਾ ਸਾਹਿਬ ਘਰ ਛੱਡ ਕੇ ਭੱਜ ਗਏ। ਉਹ ਜਿੱਥੇ ਵੀ ਭੱਜਣਗੇ, ਸਾਡੇ ਲੋਕ ਉੱਥੇ ਉਨ੍ਹਾਂ ਦਾ ਘਿਰਾਓ ਕਰਨਗੇ। ਇਨ੍ਹਾਂ ਦੀਆਂ ਰੈਲੀਆਂ ਵਿੱਚ ਲੋਕ ਤੜਫ ਕੇ ਮਰ ਜਾਂਦੇ ਹਨ ਅਤੇ ਇਹ ਭਾਸ਼ਣ ਦੇਣਾ ਬੰਦ ਨਹੀਂ ਕਰਦੇ। ਜੇਕਰ ਪ੍ਰਤਾਪ ਸਿੰਘ ਬਾਜਵਾ ਨੇ ਤੁਰੰਤ ਮੁਆਫੀ ਨਾ ਮੰਗੀ, ਤਾਂ ਅਸੀਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਂਗੇ। 2027 ਵਿੱਚ ਪੰਜਾਬ ਦੀ ਜਨਤਾ ਇਸ ਹੰਕਾਰੀ ਮਾਨਸਿਕਤਾ ਨੂੰ ਜੜ੍ਹ ਤੋਂ ਉਖਾੜ ਸੁੱਟੇਗੀ।

ਬਾਜਵਾ ਨੇ ਸਾਡੇ ਜੱਦੀ ਕੰਮ ‘ਤੇ ਭੱਦੀ ਟਿੱਪਣੀ ਕੀਤੀ, ਕੋਈ ਵੀ ਕੰਮ ਛੋਟਾ-ਵੱਡਾ ਨਹੀਂ ਹੁੰਦਾ: ਸੁਰਿੰਦਰ ਕੌਰ

ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਪਤਨੀ ਸੁਰਿੰਦਰ ਕੌਰ ਨੇ ਕਿਹਾ ਕਿ ਬਾਜਵਾ ਨੇ ਸਾਡੇ ਜੱਦੀ ਕੰਮ ‘ਤੇ ਭੱਦੀ ਟਿੱਪਣੀ ਕੀਤੀ ਹੈ। ‘ਬਾਜਾ ਵਜਾਉਣ ਵਾਲਾ’ ਕਹਿ ਕੇ ਇਸ ਕੰਮ ਨੂੰ ਨਕਾਰਿਆ ਹੈ, ਜਦਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਬਹੁਤ ਭੜਕਾਊ ਬਿਆਨ ਦਿੱਤਾ ਕਿ ‘ਈ.ਟੀ.ਓ. ਦੀ ਤਿੰਨ ਮਿੰਟ ਵਿੱਚ ਧੌਣ ਮਰੋੜ ਦਿਓ’। ਉਨ੍ਹਾਂ ਕਿਹਾ ਕਿ ਇੱਕ ਪਾਸੇ ਵੜਿੰਗ ਸਾਹਮਣੇ ਬੈਠੇ 1000-1500 ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਦੂਜੇ ਪਾਸੇ ਇਹ ਕਹਿੰਦੇ ਹਨ ਕਿ ਪੰਜਾਬ ਵਿੱਚ ਜੰਗਲ ਰਾਜ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਖ਼ਰਾਬ ਹੈ।

‘ਆਪ’ ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਦਿੱਤੀ ਪਛਾਣ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਹਮੇਸ਼ਾ ‘ਪਰਿਵਾਰਵਾਦ’ ਨੂੰ ਉਤਸ਼ਾਹਿਤ ਕੀਤਾ ਹੈ। ਇਨ੍ਹਾਂ ਪਾਰਟੀਆਂ ਵਿੱਚ ਕੁਝ ਗਿਣੇ-ਚੁਣੇ ਪਰਿਵਾਰਾਂ ਦਾ ਹੀ ਰਾਜ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਧਾਰਨਾ ਨੂੰ ਤੋੜ ਕੇ ਆਮ ਘਰਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵਿਧਾਨ ਸਭਾ ਅਤੇ ਕੈਬਨਿਟ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਰੋਧ ਦਾ ਮਕਸਦ ਉਨ੍ਹਾਂ ਲੋਕਾਂ ਦੀ ਸੋਚ ਨੂੰ ਪੂਰੀ ਦੁਨੀਆ ਦੇ ਸਾਹਮਣੇ ਲਿਆਉਣਾ ਸੀ ਜੋ ਉਨ੍ਹਾਂ ਉੱਚੇ ਮਹਿਲਾਂ ਦੇ ਅੰਦਰ ਬੈਠ ਕੇ ਦਲਿਤਾਂ ਨਾਲ ਨਫ਼ਰਤ ਕਰਦੇ ਹਨ।

ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਕਾਰਨ ਦੇਸ਼ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਵੀ ਇਸ ਕ੍ਰਾਂਤੀ ਨੂੰ ਅਪਣਾਇਆ। 2017 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਡਾਕਟਰ, ਵਕੀਲ, ਪ੍ਰੋਫੈਸਰ ਅਤੇ ਸਾਬਕਾ ਫੌਜੀ ਅਧਿਕਾਰੀਆਂ ਵਰਗੇ ਆਮ ਪਿਛੋਕੜ ਵਾਲੇ ਲੋਕ ਪਹੁੰਚੇ। 2022 ਵਿੱਚ ਪੰਜਾਬ ਦੀ ਜਨਤਾ ਨੇ ਇਸ ਕਾਫਲੇ ਨੂੰ 92 ਸੀਟਾਂ ਤੱਕ ਪਹੁੰਚਾ ਕੇ ਸਪੱਸ਼ਟ ਕਰ ਦਿੱਤਾ ਕਿ ਉਹ ਹੁਣ ਵੰਸ਼ਵਾਦ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ।

ਕੈਬਨਿਟ ਮੰਤਰੀ ਨੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਆਗੂ ਜਾਤੀਗਤ ਟਿੱਪਣੀਆਂ ਅਤੇ ਰੰਗ-ਭੇਦ ਦੀ ਰਾਜਨੀਤੀ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਉੱਚ ਸਿੱਖਿਆ ਪ੍ਰਾਪਤ ਅਤੇ ਪੀਸੀਐੱਸ ਪ੍ਰੀਖਿਆ ਪਾਸ ਕਰਨ ਵਾਲੇ ਸਾਡੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਯੋਗਤਾ ‘ਤੇ ਸਵਾਲ ਉਠਾਏ ਜਾ ਰਹੇ ਹਨ। ਕਾਂਗਰਸ ਦੀ ਮਾਨਸਿਕਤਾ ਅੱਜ ਵੀ ਉਹੀ ਹੈ ਕਿ ਇੱਕ ਗਰੀਬ ਦਾ ਪੁੱਤਰ ਅੱਗੇ ਨਾ ਵਧੇ।

ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿੱਤੇ ਗਏ ‘ਬਰਾਬਰੀ ਦੇ ਅਧਿਕਾਰ’ ਕਾਰਨ ਹੀ ਅੱਜ ਇੱਕ ਰਿਕਸ਼ਾ ਚਾਲਕ ਦਾ ਪੁੱਤਰ ਆਈਏਐੱਸ ਬਣ ਰਿਹਾ ਹੈ ਅਤੇ ਆਮ ਘਰਾਂ ਦੇ ਨੌਜਵਾਨ ਪੰਜਾਬ ਕੈਬਨਿਟ ਦਾ ਹਿੱਸਾ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਵਿੱਚ 6 ਮੰਤਰੀ ਦਲਿਤ ਵਰਗ ਤੋਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੀ ਜਨਤਾ ਇਨ੍ਹਾਂ ਹੰਕਾਰੀ ਅਤੇ ਪਰਿਵਾਰਵਾਦੀ ਪਾਰਟੀਆਂ ਨੂੰ ਇੱਕ ਵਾਰ ਫਿਰ ਕਰਾਰਾ ਸਬਕ ਸਿਖਾਏਗੀ

ਕਾਂਗਰਸੀਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਸਭ ਦੇ ਸਾਹਮਣੇ ਆ ਗਈ ਹੈ: ਡਾ. ਬਲਬੀਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸੀਆਂ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਮਿਹਨਤ ਕਰਨ ਵਾਲਿਆਂ ਨੂੰ ਕੁਝ ਨਹੀਂ ਸਮਝਦੀ ਅਤੇ ਉਨ੍ਹਾਂ ਦਾ ਮਜ਼ਾਕ ਉਡਾਉਂਦੀ ਹੈ। ਉਨ੍ਹਾਂ ਦੇ ਬਿਆਨ ਛੋਟੇ (ਆਮ) ਲੋਕਾਂ ਪ੍ਰਤੀ ਉਨ੍ਹਾਂ ਦੀ ਘਟੀਆ ਮਾਨਸਿਕਤਾ ਅਤੇ ਨਫ਼ਰਤ ਨੂੰ ਦਰਸਾਉਂਦੇ ਹਨ।

ਬਾਜਵਾ ਦੇ ਅਪਮਾਨਜਨਕ ਸ਼ਬਦ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੰਜਾਬ ਦੇ ਪੂਰੇ ਦਲਿਤ ਅਤੇ ਮਿਹਨਤਕਸ਼ ਵਰਗ ਦਾ ਅਪਮਾਨ ਹੈ: ਵਿਧਾਇਕਾ ਇੰਦਰਜੀਤ ਕੌਰ

ਵਿਧਾਇਕਾ ਇੰਦਰਜੀਤ ਕੌਰ ਨੇ ਵੀ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ‘ਦਲਿਤ ਵਿਰੋਧੀ’ ਮਾਨਸਿਕਤਾ ਹੁਣ ਪੂਰੀ ਤਰ੍ਹਾਂ ਉਜਾਗਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਬੋਲੇ ਗਏ ਅਪਮਾਨਜਨਕ ਸ਼ਬਦ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੰਜਾਬ ਦੇ ਉਸ ਪੂਰੇ ਦਲਿਤ ਅਤੇ ਮਿਹਨਤਕਸ਼ ਵਰਗ ਦਾ ਅਪਮਾਨ ਹਨ।

ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਈ.ਟੀ.ਓ. ਵਿਰੁੱਧ ਕੀਤੀ ਗਈ ਹਿੰਸਕ ਟਿੱਪਣੀ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸਧਾਰਨ ਘਰਾਂ ਦੇ ਲੋਕਾਂ ਦੀ ਪਾਰਟੀ ਹੈ, ਜਦਕਿ ਕਾਂਗਰਸ ਭ੍ਰਿਸ਼ਟਾਚਾਰ ਅਤੇ ਹੰਕਾਰ ਵਿੱਚ ਡੁੱਬੀ ਹੋਈ ਹੈ।

ਵਿਧਾਇਕਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਆਗੂਆਂ ਨੇ ਆਪਣੀ ਜ਼ੁਬਾਨ ਅਤੇ ਸੋਚ ਨੂੰ ਲਗਾਮ ਨਾ ਦਿੱਤੀ, ਤਾਂ ਪੰਜਾਬ ਦੀ ਜਨਤਾ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਵੇਗੀ ਅਤੇ 2027 ਵਿੱਚ ਸਾਰੀਆਂ 117 ਸੀਟਾਂ ‘ਤੇ ਜਿੱਤ ਦਰਜ ਕਰਕੇ ਉਨ੍ਹਾਂ ਦੇ ਸਿਆਸੀ ਹੰਕਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗੀ।

ਕਾਂਗਰਸ ਦੀ ‘ਦਲਿਤ ਵਿਰੋਧੀ’ ਅਤੇ ‘ਪਰਿਵਾਰਵਾਦੀ’ ਮਾਨਸਿਕਤਾ ਨੂੰ ਪੰਜਾਬ ਦੀ ਜਨਤਾ 2027 ਵਿੱਚ ਸਬਕ ਸਿਖਾਏਗੀ: ਸ਼ੈਰੀ ਕਲਸੀ

ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਰਗੇ ਪੁਰਾਣੇ ਸਿਆਸੀ ਘਰਾਣੇ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਅਤੇ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣਾ ਬਰਦਾਸ਼ਤ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਦੇ ਮਨ ਵਿੱਚ ਇਹ ਹੰਕਾਰ ਭਰਿਆ ਹੋਇਆ ਹੈ ਕਿ ਸੱਤਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਰਹਿਣੀ ਚਾਹੀਦੀ ਹੈ, ਇਸੇ ਲਈ ਉਹ ਕਦੇ ਕੈਬਨਿਟ ਮੰਤਰੀਆਂ ਨੂੰ ‘ਮਟੀਰੀਅਲ’ ਕਹਿੰਦੇ ਹਨ ਤੇ ਕਦੇ ਹਿੰਸਕ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਵਿਰੋਧੀ ਧਿਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੋ ਆਗੂ 2027 ਵਿੱਚ ਵਾਪਸੀ ਦਾ ਭਰਮ ਪਾਲੀ ਬੈਠੇ ਹਨ, ਉਨ੍ਹਾਂ ਨੂੰ ਪੰਜਾਬ ਦੀ ਜਨਤਾ ਵੱਡੀ ਹਾਰ ਦਾ ਸੁਆਦ ਚਖਾਏਗੀ।

ਪ੍ਰਦਰਸ਼ਨ ਦੌਰਾਨ ਪ੍ਰਤਾਪ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਆਗੂਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ, ਜੋ ਦੇਖਦੇ ਹੀ ਦੇਖਦੇ ਉਗਰ ਹੋ ਗਈ। ‘ਆਪ’ ਆਗੂਆਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਕੀਤੀ, ਜਿਸ ਵਿੱਚ ਕਈ ਆਗੂ ਤੇ ਵਰਕਰ ਜ਼ਖ਼ਮੀ ਹੋ ਗਏ। ਪੁਲਿਸ ਨੇ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

 

ਮਾਸਟਰ ਦਾ ਪੁੱਤ ਮਰਿਆਦਾ ਭੁੱਲਿਆ! ਅਧਿਆਪਕਾਂ ਦੀਆਂ ਪੱਗਾਂ ਰੁਲਵਾ ਰਿਹੈ- MLA ਪਰਗਟ ਸਿੰਘ ਦਾ ਮੁੱਖ ਮੰਤਰੀ ‘ਤੇ ਨਿਸ਼ਾਨਾ

 

ਮਾਸਟਰ ਦਾ ਪੁੱਤ ਮਰਿਆਦਾ ਭੁੱਲਿਆ! ਅਧਿਆਪਕਾਂ ਦੀਆਂ ਪੱਗਾਂ ਰੁਲਵਾ ਰਿਹੈ- MLA ਪਰਗਟ ਸਿੰਘ ਦਾ ਮੁੱਖ ਮੰਤਰੀ ‘ਤੇ ਨਿਸ਼ਾਨਾ

ਪਰਗਟ ਸਿੰਘ ਨੇ ਕਿਹਾ- ਸਰਕਾਰ ਅਧਿਆਪਕਾਂ ਅਤੇ ਕਿਸਾਨਾਂ ਨਾਲ ਅਪਰਾਧੀਆਂ ਵਰਗਾ ਕਰ ਰਹੀ ਸਲੂਕ

Punjab News, 9 ਫਰਵਰੀ, 2026

ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਕਿਸਾਨਾਂ ‘ਤੇ ਲਾਠੀਚਾਰਜ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਸਤੋਜ ਵਾਲੇ ਮਾਸਟਰ ਦਾ ਪੁੱਤਰ ਹੋਣ ਦਾ ਦਾਅਵਾ ਕਰਦੇ ਹਨ, ਆਪਣੀ ਇੱਜ਼ਤ ਭੁੱਲ ਕੇ ਪੰਜਾਬ ਦੇ ਕਿਸਾਨਾਂ ਅਤੇ ਅਧਿਆਪਕਾਂ ਨਾਲ ਅਪਰਾਧੀਆਂ ਵਰਗਾ ਸਲੂਕ ਕਰ ਰਹੇ ਹਨ। ਉਹ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਸ਼ਾਂਤਮਈ ਮਾਰਚ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਵਿਰੁੱਧ ਇਸ ਤਰੀਕੇ ਨਾਲ ਪੁਲਿਸ ਬਲ ਦੀ ਵਰਤੋਂ ਸਰਕਾਰ ਦੀ ਕਮਜ਼ੋਰੀ ਨੂੰ ਦਰਸਾਉਂਦੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤੋਜ ਵਾਲੇ ਮਾਸਟਰ ਦਾ ਪੁੱਤਰ ਹੋਣ ਦਾ ਦਾਅਵਾ ਕਰਕੇ ਪੰਜਾਬ ਦੇ ਲੋਕਾਂ ਦੀ ਹਮਦਰਦੀ ਪ੍ਰਾਪਤ ਕਰ ਰਹੇ ਹਨ। ਹੁਣ, ਮੁੱਖ ਮੰਤਰੀ ਹੋਣ ਦੇ ਨਾਤੇ, ਉਹ ਅਧਿਆਪਕਾਂ ‘ਤੇ ਲਾਠੀਚਾਰਜ ਦਾ ਆਦੇਸ਼ ਦੇ ਰਹੇ ਹਨ। ਉਨ੍ਹਾਂ ਦੀ ਸਰਕਾਰ ਦੌਰਾਨ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ‘ਆਪ’ ਸਰਕਾਰ ਨੇ 28 ਜੁਲਾਈ, 2023 ਨੂੰ 12,710 ਅਧਿਆਪਕਾਂ ਨੂੰ ਸਥਾਈ ਤੌਰ ‘ਤੇ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਹਾਲਾਂਕਿ, ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਸਥਾਈ ਕਰਮਚਾਰੀ ਸਕੇਲ ਨਹੀਂ ਦਿੱਤੇ ਗਏ ਹਨ।

ਨਾ ਹੀ ਉਨ੍ਹਾਂ ਨੂੰ ਟੀ.ਏ., ਮੈਡੀਕਲ ਰਿਇੰਬਰਸਮੈਂਟ ਅਤੇ ਸਮੂਹ ਬੀਮਾ ਵਰਗੇ ਸੇਵਾ ਲਾਭ ਮਿਲ ਰਹੇ ਹਨ। ਅਧਿਆਪਕ ਇਨ੍ਹਾਂ ਮੰਗਾਂ ਲਈ ਦਬਾਅ ਪਾਉਣ ਲਈ ਸ਼ਾਂਤੀਪੂਰਨ ਮਾਰਚ ਕਰ ਰਹੇ ਸਨ। ਉਨ੍ਹਾਂ ਦੇ ਸ਼ਾਂਤੀਪੂਰਨ ਮਾਰਚ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਕਈ ਥਾਵਾਂ ‘ਤੇ ਨਾ ਸਿਰਫ਼ ਜ਼ਬਰਦਸਤੀ ਰੋਕਿਆ ਗਿਆ, ਸਗੋਂ ਉਨ੍ਹਾਂ ਵਿਰੁੱਧ ਪਾਣੀ ਦੀਆਂ ਤੋਪਾਂ ਦੀ ਵਰਤੋਂ ਵੀ ਕੀਤੀ ਗਈ।

ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਸਿੱਖ ਅਧਿਆਪਕਾਂ ਦੀਆਂ ਪੱਗਾਂ ਵੀ ਉਤਾਰ ਦਿੱਤੀਆਂ ਗਈਆਂ। ਲਾਠੀਚਾਰਜ ਦੌਰਾਨ ਤਿੰਨ ਮਹਿਲਾ ਅਧਿਆਪਕਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ।

ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਸੰਧੂ ਦੇ ਗੋਡੇ ‘ਤੇ ਸੱਟ ਲੱਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾ ਸਿਰਫ਼ ਇਨ੍ਹਾਂ ਅਧਿਆਪਕਾਂ ਨੂੰ, ਸਗੋਂ ਕਿਸੇ ਹੋਰ ਆਰਜ਼ੀ ਕਰਮਚਾਰੀਆਂ ਨੂੰ ਵੀ ਰੈਗੂਲਰ ਕਰਨ ਵਿੱਚ ਅਸਫਲ ਰਹੀ ਹੈ।

ਪਰਗਟ ਸਿੰਘ ਨੇ ਬਠਿੰਡਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਲਈ ਵੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਕਿਸਾਨ ਸਰਹੱਦ ‘ਤੇ ਬੈਠੇ ਸਨ ਅਤੇ ਕਾਲੇ ਕਾਨੂੰਨਾਂ ਵਿਰੁੱਧ ਲੜ ਰਹੇ ਸਨ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦਾ ਸਮਰਥਨ ਕਰ ਰਹੀ ਸੀ।

ਹੁਣ ਜਦੋਂ ਉਹ ਪੰਜਾਬ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ, ਤਾਂ ਉਹੀ ‘ਆਪ’ ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ। ਇਹ ਆਮ ਆਦਮੀ ਪਾਰਟੀ ਦੇ ਦੋਹਰੇ ਚਿਹਰੇ ਨੂੰ ਦਰਸਾਉਂਦਾ ਹੈ, ਜੋ ਅਧਿਆਪਕਾਂ, ਕਿਸਾਨਾਂ ਅਤੇ ਹੋਰ ਪੰਜਾਬੀਆਂ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ।

 

ਪੰਜਾਬ ‘ਚ IPL ਵਾਂਗ ਹੋਵੇਗੀ ‘ਪੰਜਾਬ ਕ੍ਰਿਕਟ ਲੀਗ’! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ- ਭਿੜਨਗੀਆਂ ਜ਼ਿਲ੍ਹਾ ਪੱਧਰੀ ਟੀਮਾਂ

 

Punjab Cricket League to be like IPL in Punjab! Mann government takes big decision

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

IPL ਦੀ ਤਰਜ਼ ‘ਤੇ ਕਰਵਾਈ ਜਾਵੇਗੀ ਪੰਜਾਬ ਕ੍ਰਿਕਟ ਲੀਗ, ਜ਼ਿਲ੍ਹਾ ਅਤੇ ਖੇਤਰੀ ਟੀਮਾਂ ਕੀਤੀਆਂ ਜਾਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਲਈ ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਕੀਤਾ ਜਾਵੇਗਾ ਤਾਲਮੇਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਅਤੇ ਕੌਮਾਂਤਰੀ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਤਿਆਰ ਕਰਨਾ ਇਸ ਪੰਜਾਬ ਕ੍ਰਿਕਟ ਲੀਗ ਦਾ ਉਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਜ਼ਮੀ: ਸੂਬਾ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ ਅਤੇ ਮਲਟੀ-ਸਪੋਰਟਸ ਡਿਸਟ੍ਰਿਕਟ ਲੀਗਾਂ ਦੀ ਬਣਾਈ ਯੋਜਨਾ

ਚੰਡੀਗੜ੍ਹ, 9 ਫਰਵਰੀ 2026:

ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ।

ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”

ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।”

ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ ‘ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।

ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

 

ਵੱਡੀ ਖ਼ਬਰ: ਮੰਦਰ ਦੀ ਛੱਤ ਡਿੱਗਣ ਨਾਲ 3 ਮਾਸੂਮ ਬੱਚੀਆਂ ਦੀ ਮੌਤ

 

ਵੱਡੀ ਖ਼ਬਰ: ਮੰਦਰ ਦੀ ਛੱਤ ਡਿੱਗਣ ਨਾਲ 3 ਮਾਸੂਮ ਬੱਚੀਆਂ ਦੀ ਮੌਤ

ਮੱਧ ਪ੍ਰਦੇਸ਼, 9 ਫਰਵਰੀ 2026 –

ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ ਦੇ ਕੈਲਾਰਸ ਥਾਣਾ ਖੇਤਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਇੱਕ ਮੰਦਰ ਵਿੱਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਮੰਦਰ ਦੀ ਛੱਤ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ ਪ੍ਰਸ਼ਾਦ ਲੈਣ ਗਈਆਂ ਤਿੰਨ ਮਾਸੂਮ ਕੁੜੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਹਾਦਸੇ ਵਿੱਚ ਇੱਕ ਜੋੜਾ ਅਤੇ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਡਾਇਲ 100 ਦੀ ਮਦਦ ਨਾਲ ਤੁਰੰਤ ਜ਼ਿਲ੍ਹਾ ਹਸਪਤਾਲ, ਮੋਰੈਨਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਚਸ਼ਮਦੀਦਾਂ ਦੇ ਅਨੁਸਾਰ, ਮੰਦਰ ਵਿੱਚ ਪ੍ਰਸ਼ਾਦ ਵੰਡ ਦੌਰਾਨ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ।

ਮਲਬੇ ਹੇਠ ਦੱਬਣ ਤੋਂ ਬਾਅਦ ਤਿੰਨ ਕੁੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਕੈਲਾਰਸ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਮਲਬਾ ਹਟਾਇਆ, ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਕੈਲਾਰਸ ਪੁਲਿਸ ਸਟੇਸ਼ਨ ਨੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੰਦਰ ਦੀ ਖੰਡਰ ਛੱਤ ਹਾਦਸੇ ਦਾ ਕਾਰਨ ਹੈ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 15,000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 15,000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ

Punjab Network 

ਚੰਡੀਗੜ੍ਹ, 9 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਜਸਵੀਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੋਹਾਲੀ ਦੇ ਸੈਕਟਰ 127 ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਖਰੜ ਵਿਖੇ ਸੁਮਨ ਲਤਾ ਨਾਂ ਦੀ ਮਹਿਲਾ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕਰਵਾਇਆ ਸੀ, ਜਿਸ ਵਿੱਚ ਤਫ਼ਤੀਸ਼ੀ ਅਫ਼ਸਰ (IO) ਏ.ਐੱਸ.ਆਈ. ਜਸਵੀਰ ਸਿੰਘ ਸੀ।

ਜਦੋਂ ਸ਼ਿਕਾਇਤਕਰਤਾ ਨੇ ਇਸ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਲਈ ਉਸ ਨਾਲ ਸੰਪਰਕ ਕੀਤਾ, ਤਾਂ ਮੁਲਜ਼ਮ ਏ.ਐੱਸ.ਆਈ. ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

 

Punjab News: ਕੋਈ ਮਜੀਠੀਆ ਨੂੰ ਹੱਥ ਨਹੀਂ ਲਾ ਸਕਦਾ! ਜਲੰਧਰ ਪਹੁੰਚੇ ਬਿਕਰਮ ਨੇ ਸਰਕਾਰ ਨੂੰ ਲਲਕਾਰਿਆ

 

Punjab News: ਕੋਈ ਮਜੀਠੀਆ ਨੂੰ ਹੱਥ ਨਹੀਂ ਲਾ ਸਕਦਾ! ਜਲੰਧਰ ਪਹੁੰਚੇ ਬਿਕਰਮ ਨੇ ਸਰਕਾਰ ਨੂੰ ਲਲਕਾਰਿਆ

ਜਲੰਧਰ, 9 ਫਰਵਰੀ 2026 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜਲੰਧਰ ਦੇ ਪੀਏਪੀ ਚੌਕ ਵਿਖੇ ਪਹੁੰਚੇ, ਜਿੱਥੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਜਿਵੇਂ ਹੀ ਮਜੀਠੀਆ ਪੀਏਪੀ ਚੌਕ ਵਿਖੇ ਪਹੁੰਚੇ, ਪੂਰਾ ਇਲਾਕਾ “ਅਕਾਲੀ ਦਲ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਇਸ ਤੋਂ ਪਹਿਲਾਂ ਫਗਵਾੜਾ ਵਿੱਚ, ਮਜੀਠੀਆ ਨੇ ਕਿਹਾ ਕਿ ਇੱਕ ਸੱਚੀ ਸਰਕਾਰ ਗੁਰੂ ਮਹਾਰਾਜ ਦੇ ਆਸ਼ੀਰਵਾਦ ਨਾਲ ਚੱਲਦੀ ਹੈ। ਉਨ੍ਹਾਂ ਨੂੰ ਨਾ ਤਾਂ ਪਹਿਲਾਂ ਝੂਠੀਆਂ ਸਰਕਾਰਾਂ ਦੀ ਲੋੜ ਸੀ ਅਤੇ ਨਾ ਹੀ ਭਵਿੱਖ ਵਿੱਚ ਕਦੇ ਉਨ੍ਹਾਂ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਝੁਕਣਗੇ ਨਹੀਂ। ਮਜੀਠੀਆ ਦਾ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਸ ਨੂੰ ਹੁਣ ਕੋਈ ਹੱਥ ਨਹੀਂ ਲਾ ਸਕਦਾ, ਕਿਉਂਕਿ ਉਸ ਨੇ ਕੋਈ ਗੁਨਾਹ ਕੀਤਾ ਹੀ ਨਹੀਂ। ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਨੂੰ ਲਲਕਾਰਿਆ ਅਤੇ ਕਿਹਾ ਕਿ ਉਹ ਝੂਠੀਆਂ ਬਿਆਨਬਾਜ਼ੀਆਂ ਕਰਨ ਤੋਂ ਬਾਜ ਆ ਜਾਣ ਨਹੀਂ ਤਾਂ ਆਉਣ ਵਾਲਾ ਸਮਾਂ ਭਿਆਨਕ ਹੋਵੇਗਾ।

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਜੀਠੀਆ ਨੂੰ “ਗ੍ਰਿਫ਼ਤਾਰ” ਕਰਨ ਦਾ ਦਾਅਵਾ ਕਰ ਰਹੇ ਹਨ, ਪਰ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਚਾਹੁੰਦੇ ਹਨ ਕਿ ਕੋਈ ਉਨ੍ਹਾਂ ਨੂੰ ਛੂਹ ਨਹੀਂ ਸਕਦਾ। ਹੁਣ, ਅਸੀਂ ਇਹ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਜੇਲ੍ਹ ਵਿੱਚ ਸਨ, ਤਾਂ ਬਾਹਰਲੇ ਲੋਕ ਹੀ ਰੌਲਾ ਪਾ ਰਹੇ ਸਨ, ਨਾ ਕਿ ਉਹ ਖੁਦ। ਜਲੰਧਰ ਵਿੱਚ, ਮਜੀਠੀਆ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕੀਤੀ। ਸ਼੍ਰੋਮਣੀ ਅਕਾਲੀ ਦਲ ਇਸ ਫੇਰੀ ਨੂੰ ਮਜੀਠੀਆ ਦੀ ਰਾਜਨੀਤਿਕ ਵਾਪਸੀ ਵਜੋਂ ਦੇਖ ਰਿਹਾ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ 2025 ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਦੇ ਕਰੀਬੀ ਸਾਥੀ ਹਰਪ੍ਰੀਤ ਗੁਲਾਟੀ ਨੂੰ ਵੀ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ, ਸੁਪਰੀਮ ਕੋਰਟ ਨੇ 2 ਫਰਵਰੀ ਨੂੰ ਮਜੀਠੀਆ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 3 ਫਰਵਰੀ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੇ ਸਾਥੀ ਹਰਪ੍ਰੀਤ ਗੁਲਾਟੀ ਨੂੰ ਵੀ ਮੋਹਾਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

 

ਪੰਜਾਬ ਸਰਕਾਰ ਅਧਿਆਪਕਾਂ ਨਾਲ ਕਰ ਰਹੀ ਕੋਝਾ ਮਜ਼ਾਕ; ਮੰਗਾਂ ਨਾ ਮੰਨਣ ‘ਤੇ ਸੰਘਰਸ਼ ਦਾ ਐਲਾਨ

 

ਪੰਜਾਬ ਸਰਕਾਰ ਅਧਿਆਪਕਾਂ ਨਾਲ ਕਰ ਰਹੀ ਕੋਝਾ ਮਜ਼ਾਕ; ਮੰਗਾਂ ਨਾ ਮੰਨਣ ‘ਤੇ ਸੰਘਰਸ਼ ਦਾ ਐਲਾਨ

ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਨੂੰ ਲੈ ਕੇ ਅਧਿਆਪਕਾਂ ‘ਚ ਭਾਰੀ ਰੋਸ, ਜਲੰਧਰ ‘ਚ ਹੋਵੇਗੀ ਸੂਬਾ ਪੱਧਰੀ ਮੀਟਿੰਗ

ਪੰਜਾਬ ਦੀ ‘ਆਪ’ ਸਰਕਾਰ ਅਧਿਆਪਕ ਵਿਰੋਧੀ; ਗੈਰ-ਵਿੱਦਿਅਕ ਡਿਊਟੀਆਂ ਲਗਾ ਕੇ ਕੀਤਾ ਜਾ ਰਿਹਾ ਖੱਜਲ-ਖੁਆਰ: ETU

ਚੰਡੀਗੜ੍ਹ, 9 ਫਰਵਰੀ 2026-

ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਅਧਿਆਪਕਾਂ ਦੇ ਵਿਰੁੱਧ ਬਹੁਤ ਜ਼ਿਆਦਾ ਚੱਲ ਰਹੀ ਹੈ, ਨਾ ਅਧਿਆਪਕਾਂ ਨੂੰ ਕੋਈ ਡੀ.ਏ. ਦੀ ਕਿਸ਼ਤ, ਨਾ ਕੋਈ ਬਕਾਏ, ਨਾ ਪਿਛਲੇ ਸਾਲ ਅਧਿਆਪਕਾਂ ਨੂੰ ਕੋਈ ਵੀ ਡੀ.ਏ. ਦੀ ਕਿਸ਼ਤ ਦਿੱਤੀ, ਜੋ ਕਿ ਇੱਕ ਰਿਕਾਰਡ ਹੈ। ਅਧਿਆਪਕਾਂ ਦੀ ਹਰ ਥਾਂ ‘ਤੇ ਖੱਜਲ ਖੁਆਰੀ ਕੀਤੀ ਜਾ ਰਹੀ ਹੈ, ਜੋ ਕਿ ਅਤਿ ਨਿੰਦਣ ਯੋਗ ਹੈ। ਅਧਿਆਪਕਾਂ ਦੀਆਂ ਦੋ-ਦੋ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਅਧਿਆਪਕਾਂ ਨੂੰ ਬੱਚੇ ਪੜ੍ਹਾਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣ ਯੋਗ ਹੈ, ਜਦ ਕਿ ਅਧਿਆਪਕਾਂ ਦਾ ਕੰਮ ਬੱਚੇ ਪੜ੍ਹਾਉਣਾ ਹੈ, ਹੋਰ ਕਿਸੇ ਤਰ੍ਹਾਂ ਦੀ ਕੋਈ ਡਿਊਟੀ ਕਰਨਾ ਨਹੀਂ ਹੈ।

ਅਧਿਆਪਕਾਂ ਨੂੰ ਬੀ.ਐਲ.ਓ., ਵੋਟਾਂ, ਸੁਧਾਈ, ਹੜ੍ਹ ਪੀੜਤਾਂ ਵਿੱਚ ਅਤੇ ਹੋਰ ਕਈ ਤਰ੍ਹਾਂ ਦੀਆਂ ਡਿਊਟੀਆਂ ਲਵਾ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ ਤਾਂ ਕਿ ਅਧਿਆਪਕ ਆਪਣੀ ਨੌਕਰੀ ਤੋਂ ਛੱਡ ਕੇ ਭੱਜ ਜਾਣ ਤੇ ਸਰਕਾਰ ਮਹਿਕਮਾ ਪ੍ਰਾਈਵੇਟ ਕਰ ਦੇਵੇ। ਐਲੀਮੈਂਟਰੀ ਟੀਚਰ ਯੂਨਿਟ ਪੰਜਾਬ ਜਲਦੀ ਹੀ ਇਸ ਸਬੰਧੀ ਇੱਕ ਜ਼ਰੂਰੀ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਬੁਲਾ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰੇਗੀ ਤੇ ਅਗਲੇ ਸੰਘਰਸ਼ ਦੀ ਤਿਆਰੀ ਕਰੇਗੀ।

ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ. ਕੇ. ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਦਲਜੀਤ ਸਿੰਘ ਲਹੌਰੀਆ, ਅੰਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ, ਸੁਰਿੰਦਰ ਕੁਮਾਰ ਮੋਗਾ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਕਮਲਜੀਤ ਸਿੰਘ ਡੱਡੇਆਣਾ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਹੀਰਾ ਸਿੰਘ ਅੰਮ੍ਰਿਤਸਰ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਂਟਰੀ ਟੀਚਰਜ਼ ਯੂਨੀਅਨ ਈ. ਟੀ. ਯੂ. ਪੰਜਾਬ (ਰਜਿ.) ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ SC/BC ਯੂਨੀਅਨ ਦੀਆਂ ਮੰਗਾਂ ਬਾਰੇ ਅਹਿਮ ਫ਼ੈਸਲਾ, ਹਰ ਜਾਇਜ਼ ਮੰਗ ਪੂਰੀ ਕਰਨ ਦਾ ਭਰੋਸਾ

 

ਪੰਜਾਬ ਸਰਕਾਰ ਵੱਲੋਂ SC/BC ਯੂਨੀਅਨ ਦੀਆਂ ਮੰਗਾਂ ਬਾਰੇ ਅਹਿਮ ਫ਼ੈਸਲਾ, ਹਰ ਜਾਇਜ਼ ਮੰਗ ਪੂਰੀ ਕਰਨ ਦਾ ਭਰੋਸਾ

ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ ਮੀਟਿੰਗ; ਹਾਸ਼ੀਆਗ੍ਰਸਤ ਵਰਗਾਂ ਲਈ ਠੋਸ ਕਦਮ ਚੁੱਕ ਰਹੀ ਮਾਨ ਸਰਕਾਰ

ਚੰਡੀਗੜ੍ਹ, 9 ਫਰਵਰੀ 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ”।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।