ਸੋਮਵਾਰ, ਜੂਨ 1, 2026
Home Blog Page 67

Breaking- ਪੰਜਾਬ ‘ਚ MC ਚੋਣਾਂ ਦਾ ਬਿਗੁਲ ਵੱਜਿਆ; ਜਲਦ ਪੈਣਗੀਆਂ ਵੋਟਾਂ!

 

Breaking- ਪੰਜਾਬ ‘ਚ MC ਚੋਣਾਂ ਦਾ ਬਿਗੁਲ ਵੱਜਿਆ; ਜਲਦ ਪੈਣਗੀਆਂ ਵੋਟਾਂ!

ਚੰਡੀਗੜ੍ਹ, 27 ਅਪ੍ਰੈਲ 2026-

ਪੰਜਾਬ ਵਿੱਚ ਸਥਾਨਕ ਸਰਕਾਰਾਂ ਦੇ ਗਠਨ ਲਈ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਰਾਜ ਦੇ ਨੌਂ ਨਗਰ ਨਿਗਮਾਂ ਵਿੱਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ ਅਤੇ ਇਨ੍ਹਾਂ ਨਿਗਮਾਂ ਵਿੱਚ ਅਬੋਹਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਬਟਾਲਾ, ਬਰਨਾਲਾ, ਮੋਗਾ, ਪਠਾਨਕੋਟ ਅਤੇ ਕਪੂਰਥਲਾ ਸ਼ਾਮਲ ਹਨ।

ਸਰਕਾਰੀ ਸੂਤਰਾਂ ਅਨੁਸਾਰ 24 ਮਈ ਦੀ ਇੱਕ ਟੈਂਟੇਟਿਵ (tentative) ਤਾਰੀਖ ਤੈਅ ਕੀਤੀ ਗਈ ਹੈ, ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਰਾਜ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ ਅਤੇ ਜਲਦ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਵਿੱਚ ਚੋਣਾਂ ਹੋਣ ਨਾਲ ਸੂਬੇ ਵਿੱਚ ਰਾਜਨੀਤਿਕ ਗਤੀਵਿਧੀਆਂ ਇੱਕ ਵਾਰ ਫਿਰ ਤੋਂ ਤੇਜ਼ ਹੋ ਗਈਆਂ ਹਨ।

ਇਸ ਵਾਰ ਦੀਆਂ ਚੋਣਾਂ ਵਿੱਚ ਸਭ ਤੋਂ ਵੱਡਾ ਬਦਲਾਅ ਔਰਤਾਂ ਦੀ ਭਾਗੀਦਾਰੀ ਨੂੰ ਲੈ ਕੇ ਹੈ, ਕਿਉਂਕਿ ਸਰਕਾਰ ਨੇ 50 ਪ੍ਰਤੀਸ਼ਤ ਸੀਟਾਂ ਔਰਤਾਂ ਲਈ ਰਾਖਵੀਆਂ (Reservation) ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਇਹ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਇਨ੍ਹਾਂ ਨਗਰ ਨਿਗਮਾਂ ਵਿੱਚ ਆਖਰੀ ਵਾਰ 2021 ਵਿੱਚ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜਿਆਂ ਨੇ ਪੰਜਾਬ ਦੀ ਰਾਜਨੀਤੀ ਉੱਤੇ ਡੂੰਘਾ ਪ੍ਰਭਾਵ ਪਾਇਆ ਸੀ। ਉਦੋਂ ਕਾਂਗਰਸ ਨੇ ਮੋਗਾ, ਅਬੋਹਰ, ਬਟਾਲਾ, ਕਪੂਰਥਲਾ ਅਤੇ ਪਠਾਨਕੋਟ ਵਰਗੀਆਂ ਨਿਗਮਾਂ ਵਿੱਚ ਆਪਣੀ ਜਿੱਤ ਦਰਜ ਕੀਤੀ ਸੀ, ਜਿਸ ਕਾਰਨ ਇਸ ਵਾਰ ਵੀ ਇਨ੍ਹਾਂ ਚੋਣਾਂ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਇਨ੍ਹਾਂ ਨੌਂ ਨਿਗਮਾਂ ਤੋਂ ਇਲਾਵਾ, ਪੰਜਾਬ ਦੇ ਪੰਜ ਹੋਰ ਵੱਡੇ ਨਗਰ ਨਿਗਮਾਂ ਜਿਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ, ਵਿੱਚ ਵੀ ਇਸੇ ਸਾਲ ਚੋਣਾਂ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਨੂੰ 2026 ਦੇ ਵਿਚਕਾਰ ਵੱਖ-ਵੱਖ ਪੜਾਵਾਂ ਵਿੱਚ ਕਰਵਾਉਣ ਦੀ ਯੋਜਨਾ ਹੈ।

ਪ੍ਰਸ਼ਾਸਨ ਨੇ ਚੋਣਾਂ ਤੋਂ ਪਹਿਲਾਂ ਵਾਰਡਾਂ ਦੀ ਡੀਲਿਮਟੇਸ਼ਨ (delimitation) ਅਤੇ ਰਾਖਵਾਂਕਰਨ ਪ੍ਰਕਿਰਿਆ ਪੂਰੀ ਕਰ ਲਈ ਹੈ। ਨਵੇਂ ਨਿਯਮਾਂ ਅਨੁਸਾਰ ਐਸਸੀ (SC), ਬੀਸੀ (BC), ਔਰਤਾਂ ਅਤੇ ਜਨਰਲ ਵਰਗ ਲਈ ਸੀਟਾਂ ਵੱਖਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਵਰਗ ਦੀ ਨਿਰਪੱਖ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।

ਇਸ ਪ੍ਰਬੰਧ ਤਹਿਤ ਐਸਸੀ ਅਤੇ ਐਸਟੀ ਉਮੀਦਵਾਰ ਰਾਖਵੀਆਂ ਸੀਟਾਂ ਤੋਂ ਇਲਾਵਾ ਜਨਰਲ ਸ਼੍ਰੇਣੀ ਦੀਆਂ ਸੀਟਾਂ ਤੋਂ ਵੀ ਚੋਣ ਲੜ ਸਕਣਗੇ, ਪਰ ਜਨਰਲ ਸ਼੍ਰੇਣੀ ਦੇ ਉਮੀਦਵਾਰ ਰਾਖਵੀਆਂ ਸੀਟਾਂ ਉੱਤੇ ਚੋਣ ਨਹੀਂ ਲੜ ਸਕਣਗੇ।

 

ਵੱਡੀ ਖ਼ਬਰ: ਧਾਰਮਿਕ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਔਰਤ ਦੀ ਮੌਤ

 

ਵੱਡੀ ਖ਼ਬਰ: ਧਾਰਮਿਕ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਔਰਤ ਦੀ ਮੌਤ

ਰੇਤ ਵਾਲੀ ਗੱਡੀ ‘ਚ ਲਾਸ਼ ਭੇਜਣ ‘ਤੇ ਹੰਗਾਮਾ

ਰੋਹੜੂ/ਸ਼ਿਮਲਾ 27 ਅਪ੍ਰੈਲ 2026: ਜ਼ਿਲ੍ਹਾ ਸ਼ਿਮਲਾ ਦੇ ਰੋਹੜੂ ਉਪ ਮੰਡਲ ਦੇ ਕੁਲਗਾਂਵ ਵਿੱਚ ਬੀਤੀ ਰਾਤ ਇੱਕ ਧਾਰਮਿਕ ਅਨੁਸ਼ਠਾਨ ਦੌਰਾਨ ਹੋਈ ਹਵਾਈ ਫਾਇਰਿੰਗ ਨੇ ਖ਼ੁਸ਼ੀ ਦੇ ਮਾਹੌਲ ਨੂੰ ਮਾਤਮ ਵਿੱਚ ਬਦਲ ਦਿੱਤਾ।

ਦੇਵਤਾ ਦੇ ਇਸ ਆਯੋਜਨ ਵਿੱਚ ਜਦੋਂ ਸੈਂਕੜੇ ਲੋਕ ਨੱਚ-ਗਾ ਰਹੇ ਸਨ, ਤਾਂ ਅਚਾਨਕ ਹੋਈ ਫਾਇਰਿੰਗ ਦੌਰਾਨ ਇੱਕ ਮਹਿਲਾ ਨੂੰ ਗੋਲੀ ਲੱਗ ਗਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਰਿਤਿਕਾ (ਉਰਫ਼ ਗੁਡੀਆ) ਪਤਨੀ ਸਤੀਸ਼ ਵਾਸੀ ਪਿੰਡ ਬਕੋਰਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਰਿਤਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਰੋਹੜੂ ਬਾਜ਼ਾਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਵਰਤਿਆ ਗਿਆ ਹਥਿਆਰ ਉਸ ਦੇ ਕਿਸੇ ਰਿਸ਼ਤੇਦਾਰ ਦਾ ਸੀ।

ਇਸ ਘਟਨਾ ਤੋਂ ਬਾਅਦ ਰੋਹੜੂ ਹਸਪਤਾਲ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੋਸਟਮਾਰਟਮ ਲਈ ਲਾਸ਼ ਸ਼ਿਮਲਾ ਭੇਜਣ ਵਾਸਤੇ ਪੁਲਿਸ ਨੇ ਇੱਕ ਅਜਿਹਾ ਵਾਹਨ ਮੰਗਵਾਇਆ ਜੋ ਰੇਤ ਨਾਲ ਭਰਿਆ ਹੋਇਆ ਸੀ।

ਇਸ ‘ਤੇ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ ਗਿਆ। ਉਨ੍ਹਾਂ ਨੇ ਇਸ ਨੂੰ ਮ੍ਰਿਤਕਾ ਦੀ ਬੇਅਦਬੀ ਅਤੇ ਪ੍ਰਸ਼ਾਸਨ ਦੀ ਅਸੰਵੇਦਨਸ਼ੀਲਤਾ ਕਰਾਰ ਦਿੰਦਿਆਂ ਵਿਧਾਇਕ ਅਤੇ ਐਸ.ਡੀ.ਐਮ. ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਫ਼ੀ ਦੇਰ ਚੱਲੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਨੇ ਐਂਬੂਲੈਂਸ ਦਾ ਪ੍ਰਬੰਧ ਕੀਤਾ।

ਭਾਜਪਾ ਦੇ ਸੂਬਾ ਮੁੱਖ ਬੁਲਾਰੇ ਰਾਕੇਸ਼ ਜਮਵਾਲ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ, ਸੈਂਕੜੇ ਲੋਕਾਂ ਦੀ ਮੌਜੂਦਗੀ ਵਿੱਚ ਹਥਿਆਰ ਲਹਿਰਾਉਣਾ ਪ੍ਰਸ਼ਾਸਨ ਦੀ ਨਾਕਾਮੀ ਹੈ।

ਰੇਤ ਵਾਲੇ ਵਾਹਨ ਵਿੱਚ ਲਾਸ਼ ਭੇਜਣ ਦੀ ਕੋਸ਼ਿਸ਼ ਨੇ ਸਰਕਾਰ ਦੀ ਨੈਤਿਕਤਾ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਹਥਿਆਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਹਥਿਆਰ ਲਾਇਸੰਸੀ ਸੀ ਜਾਂ ਨਹੀਂ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ‘ਹਰਸ਼ ਫਾਇਰਿੰਗ’ ਤੋਂ ਗੁਰੇਜ਼ ਕਰਨ ਕਿਉਂਕਿ ਇਹ ਨਾ ਸਿਰਫ਼ ਗ਼ੈਰ-ਕਾਨੂੰਨੀ ਹੈ, ਸਗੋਂ ਜਾਨਲੇਵਾ ਵੀ ਹੋ ਸਕਦੀ ਹੈ।

 

ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

 

ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

Punjab Network

ਲਹਿਰਾ ਮੁਹੱਬਤ 27 ਅਪ੍ਰੈਲ 2026: ਗੁਰੂ ਹਰਿਗੋਬਿੰਦ ਥਰਮਲ ਪਲਾਂਟ (GHTP) ਦੇ ਠੇਕਾ ਮੁਲਾਜ਼ਮਾਂ ਨੇ ਅੱਜ ‘ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ)’ ਦੇ ਬੈਨਰ ਹੇਠ ਵਿਸ਼ਾਲ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਰੈਲੀ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਧਰਨੇ ਦੀ ਤਿਆਰੀ ਵਜੋਂ ਕੀਤੀ ਗਈ।

ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਸਬੀਰ ਜੱਸੀ, ਜਗਸੀਰ ਭੰਗੂ, ਹਰਦੀਪ ਤੱਗੜ ਅਤੇ ਲਛਮਣ ਰਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ਼ ਲਾਰੇ-ਲੱਪੇ ਲਗਾ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਰਤ ਦੀ ਲੁੱਟ ਬੰਦ ਕਰਨ ਦੇ ਐਲਾਨ ਦੇ ਬਾਵਜੂਦ, ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮ ਅੱਜ ਵੀ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ।

1 ਮਈ ਨੂੰ ਪਰਿਵਾਰਾਂ ਸਮੇਤ ਸੰਗਰੂਰ ਕੂਚ ਦੀ ਤਿਆਰੀ

ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 1 ਮਈ ਨੂੰ ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਗਰੂਰ ਪਹੁੰਚਣਗੇ ਅਤੇ ਵਿੱਤ ਮੰਤਰੀ ਪੰਜਾਬ ਦੀ ਰਿਹਾਇਸ਼ ਸਾਹਮਣੇ ਸੂਬਾ ਪੱਧਰੀ ਧਰਨਾ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹਨ ਕਿ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਪ੍ਰਕਿਰਿਆ ਤੁਰੰਤ ਬੰਦ ਹੋਵੇ। ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ‘ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

15ਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਸੇਵਾ ਕਾਲ ਦੌਰਾਨ ਮੌਤ ਜਾਂ ਨਕਾਰਾ ਹੋਣ ‘ਤੇ ਪਰਿਵਾਰ ਨੂੰ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।

ਗੇਟ ਰੈਲੀ ਦੇ ਅੰਤ ਵਿੱਚ ਜਮਹੂਰੀ ਹੱਕਾਂ ਦੇ ਰਾਖੇ ਅਤੇ ਉੱਘੇ ਆਗੂ ਐੱਨ.ਕੇ. ਜੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

 

ਪੰਜਾਬ ‘ਚ ਬਿਜਲੀ ਸੰਕਟ ਵਿਚਾਲੇ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਬਿਆਨ, ਪੜ੍ਹੋ ਕਿੰਨੇ ਦਿਨਾਂ ਬਾਅਦ ਮਿਲੇਗੀ ਰਾਹਤ?

 

ਪੰਜਾਬ ‘ਚ ਬਿਜਲੀ ਸੰਕਟ ਵਿਚਾਲੇ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਬਿਆਨ, ਪੜ੍ਹੋ ਕਿੰਨੇ ਦਿਨਾਂ ਬਾਅਦ ਮਿਲੇਗੀ ਰਾਹਤ?

ਚੰਡੀਗੜ੍ਹ 27 ਅਪ੍ਰੈਲ 2026: ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਬਿਜਲੀ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਭਰੋਸਾ ਦਿੱਤਾ ਹੈ ਕਿ 1 ਮਈ ਤੋਂ ਸੂਬੇ ਵਿੱਚ ਬਿਜਲੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ ਅਤੇ ਪਾਵਰ ਸ਼ੋਰਟੇਜ (ਬਿਜਲੀ ਦੀ ਘਾਟ) ਬਿਲਕੁਲ ਖ਼ਤਮ ਹੋ ਜਾਵੇਗੀ।

ਬਿਜਲੀ ਮੰਤਰੀ ਨੇ ਦੱਸਿਆ ਕਿ ਆਮ ਤੌਰ ‘ਤੇ ਬਿਜਲੀ ਦੀ ਇੰਨੀ ਜ਼ਿਆਦਾ ਮੰਗ ਮਈ ਦੇ ਆਖਰੀ ਹਫ਼ਤੇ ਵਿੱਚ ਦੇਖਣ ਨੂੰ ਮਿਲਦੀ ਹੈ। ਪਰ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਅਤੇ ਜ਼ਿਆਦਾ ਪੈਣ ਕਾਰਨ ਅਪ੍ਰੈਲ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਸੰਕਟ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਵਿੱਚ ਬਣਿਆ ਹੋਇਆ ਹੈ।

ਸੰਜੀਵ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਪੰਜਾਬ ਨੂੰ ਬਾਹਰੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵਿੱਚ ਵੀ ਕਮੀ ਆਈ ਹੈ, ਜਿਸ ਕਾਰਨ ਸੂਬੇ ‘ਤੇ ਦਬਾਅ ਵਧਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਬਿਜਲੀ ਮੰਤਰੀ ਨੇ ਮੁੜ ਦੁਹਰਾਇਆ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਫ਼ੀ ਹੱਦ ਤੱਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਹਿਯੋਗ ਦੇਣ।

 

Punjab News: ਆਈ.ਈ.ਏ.ਟੀ ਅਧਿਆਪਕ 29 ਅਪ੍ਰੈਲ ਨੂੰ ਕਰਨਗੇ ਹੱਲਾਬੋਲ ਰੈਲੀ; ਘੇਰਨਗੇ ਸਕੂਲ ਬੋਰਡ ਦਫ਼ਤਰ!

 

ਆਈ.ਈ.ਏ.ਟੀ ਅਧਿਆਪਕ 29 ਅਪ੍ਰੈਲ ਨੂੰ ਕਰਨਗੇ ਹੱਲਾਬੋਲ ਰੈਲੀ; ਘੇਰਨਗੇ ਸਕੂਲ ਬੋਰਡ ਦਫ਼ਤਰ!

ਮੋਹਾਲੀ, 27 ਅਪ੍ਰੈਲ 2026

ਆਈਈਏਟੀ ਅਧਿਆਪਕ ਜਥੇਬੰਦੀ, ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 29 ਅਪ੍ਰੈਲ ਨੂੰ ਮੋਹਾਲੀ ਵਿਖੇ ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਡੀਪੀਆਈ ਦਫਤਰ ਮੋਹਾਲੀ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਸਾਡੇ ਨਾਲ ਬਹੁਤ ਵਾਰੀ ਵਾਅਦੇ ਕਰਕੇ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਦੋਂ ਸਾਰਿਆਂ ਨਾਲ ਇੱਕ ਸਮਾਨ ਵਿਵਹਾਰ ਕੀਤਾ ਜਾ ਰਿਹਾ ਹੈ ਫਿਰ ਸਾਡੇ ਨਾਲ ਵਿਤਕਰਾ ਕਿਉਂ?

ਅਸੀਂ ਪੰਜਾਬ ਦੇ ਸਮੂਹ ਆਈਈਏਟੀ ਅਧਿਆਪਕ ਪਿਛਲੇ 16-17 ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਤੱਕ ਸਮਾਵੇਸ਼ੀ ਸਿੱਖਿਆ ਦੇ ਅਧੀਨ ਪੜ੍ਹਾ ਰਹੇ ਹਾਂ, ਅਸੀਂ ਐਮਏ ਬੀਐਡ ਟੈਟ ਕਲੀਅਰ ਹਾਂ, ਇਸ ਤੋਂ ਇਲਾਵਾ ਸਾਡੇ ਕੋਲ ਸਪੈਸ਼ਲ ਡਿਗਰੀਆਂ ਅਤੇ ਜਨਰਲ ਡਿਪਲੋਮੇ ਹਨ ਜਿਵੇਂ ਕਿ ਈਟੀਟੀ ਅਤੇ ਐੱਨਟੀਟੀ।

ਇਹਨਾਂ ਸਾਰੀਆਂ ਪ੍ਰੋਫੈਸ਼ਨਲ ਡਿਗਰੀਆਂ ਅਤੇ ਡਿਪਲੋਮੇ ਹੋਣ ਦੇ ਬਾਵਜੂਦ ਵੀ ਸਾਨੂੰ ਸਾਡੇ ਮਹਿਕਮੇ ਨੇ ਸਿਰਫ ਪਲੱਸ ਟੂ ਹੀ ਸ਼ੋਅ ਕੀਤਾ ਹੈ, ਸਾਡੀ ਭਰਤੀ ਨੂੰ ਪਲੱਸ ਟੂ ਬੇਸ ਭਰਤੀ ਦੱਸਿਆ ਜਾ ਰਿਹਾ ਹੈ। ਜੇਕਰ ਸਾਡੀ ਭਰਤੀ ਪਲੱਸ ਟੂ ਬੇਸ ਸੀ, ਪਰ ਹੁਣ ਤਾਂ ਸਰਕਾਰ ਨਵੀਂ ਆਈ ਸੀ ਉਸ ਨੇ ਨਵੀਂ ਪਾਲਿਸੀ ਬਣਾਈ ਸੀ ਅਤੇ ਸਰਕਾਰ ਨੇ ਸਾਰੀਆਂ ਜਥੇਬੰਦੀਆਂ ਦੇ ਕਰਮਚਾਰੀਆਂ ਤੋਂ ਉਹਨਾਂ ਦੀ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਮੰਗੀਆਂ ਸਨ ਜੋ ਕਿ ਉਹਨਾਂ ਦੀਆਂ ਕੰਸੀਡਰ ਵੀ ਕੀਤੀਆਂ ਗਈਆਂ, ਅਤੇ ਉਹਨਾਂ ਨੂੰ ਟਰੈਂਡ ਕੇਡਰ ਬਣਾ ਕੇ ਗਰੁੱਪ ਸੀ ਵਿੱਚ ਪਾਇਆ ਗਿਆ ਪਰ ਸਾਡੀਆਂ ਸਾਰੀਆਂ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਅੱਖੋਂ ਉਹਲੇ ਕਰ ਦਿੱਤੀਆਂ ਗਈਆਂ।

ਅਸੀਂ ਸਿੱਖਿਆ ਵਿਭਾਗ ਖਾਸ ਤੌਰ ਤੇ ਡੀਪੀਆਈ ਐਲੀਮੈਂਟਰੀ ਅਤੇ ਮਾਨਯੋਗ ਮੈਡਮ ਸਿੱਖਿਆ ਸਕੱਤਰ ਜੀ ਦੇ ਧਿਆਨ ਵਿੱਚ ਇਹ ਗੱਲ ਬਹੁਤ ਵਾਰੀ ਲਿਆ ਚੁੱਕੇ ਹਾਂ ਕਿ ਅਸੀਂ ਨਾ ਤਾਂ ਜੁਆਇਨਿੰਗ ਵੇਲੇ ਪਲੱਸ ਟੂ ਸੀ ਅਤੇ ਨਾ ਹੀ ਅੱਜ ਪਲੱਸ ਟੂ ਹਾਂ, ਸਾਡੇ ਕੋਲ ਛੋਟੇ ਡਿਪਲੋਮੇ ਤੋਂ ਲੈ ਕੇ ਉੱਚ ਡਿਗਰੀਆਂ ਪਈਆਂ ਹਨ । ਅਸੀਂ ਡੀਪੀਆਈ ਐਲੀਮੈਂਟਰੀ ਜੀ ਅਤੇ ਮਾਨਯੋਗ ਸਿੱਖਿਆ ਸਕੱਤਰ ਜੀ ਨੂੰ ਇਹ ਵੀ ਦੱਸਿਆ ਸੀ ਕਿ ਸਾਡੇ ਨਾਲ ਬੇਇਨਸਾਫੀ ਹੋਈ ਹੈ ਅਤੇ ਸਾਡੇ ਨਾਲ ਇਨਸਾਫ ਕੀਤਾ ਜਾਵੇ ਅਤੇ ਉਹਨਾਂ ਨੇ ਵਾਅਦਾ ਵੀ ਕੀਤਾ ਸੀ ਪਰ ਬਹੁਤ ਮਹੀਨੇ ਲੰਘ ਚੁੱਕੇ ਹਨ ਸਾਡਾ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਪਰ ਜੇਕਰ ਸਿੱਖਿਆ ਵਿਭਾਗ ਇਹ ਗੱਲ ਸੋਚਦਾ ਹੈ ਕਿ ਅਸੀਂ ਇਹਨਾਂ ਨੂੰ ਟਾਲ ਮਟੋਲ ਕਰਕੇ ਸਾਰ ਦੇਵਾਂਗੇ ਇਹ ਗੱਲ ਨਹੀਂ ਹੋ ਸਕਦੀ ਅਸੀਂ ਵੀ ਸਿੱਖਿਆ ਵਿਭਾਗ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅਸੀਂ ਉਦੋਂ ਤੱਕ ਪਿੱਛੇ ਨਹੀਂ ਮੁੜਦੇ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੁਣ ਅਸੀਂ ਆਰ ਪਾਰ ਦੀ ਲੜਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ।

ਅਸੀਂ ਕਈ ਪ੍ਰਕਾਰ ਦੇ ਗੁਪਤ ਐਕਸ਼ਨ ਵੀ ਕਰਾਂਗੇ ਅਤੇ ਅਜਿਹੇ ਸਟੈੱਪ ਚੁੱਕਾਂਗੇ ਜਿਸ ਦੇ ਨਾਲ ਜੇਕਰ ਸਾਡਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸਦਾ ਜਿੰਮੇਵਾਰ ਡੀਪੀਆਈ ਐਲੀਮੈਂਟਰੀ, ਮੈਡਮ ਸਿੱਖਿਆ ਸਕੱਤਰ ਜੀ ਅਤੇ ਮੌਕੇ ਦਾ ਜਿਲਾ ਪ੍ਰਸ਼ਾਸਨ ਹੋਵੇਗਾ, ਕਿਉਂਕਿ ਅਸੀਂ ਬਹੁਤ ਹੀ ਤੰਗ ਆ ਚੁੱਕੇ ਹਾਂ, ਅਸੀਂ ਲਗਾਤਾਰ ਮੀਟਿੰਗਾਂ ਕਰ ਕਰਕੇ ਅੱਕ ਚੁੱਕੇ ਹਾਂ ਸਾਡੇ ਸਬਰ ਦਾ ਬੰਨ ਟੁੱਟ ਚੁੱਕਿਆ ਹੈ ਅਸੀਂ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੇ, ਅਸੀਂ ਹੁਣ ਇਸ ਰੈਲੀ ਦੇ ਵਿੱਚ ਗੱਲ ਨੂੰ ਆਰ-ਪਾਰ ਲਾ ਕੇ ਹੀ ਮੁੜਾਂਗੇ।

ਜਥੇਬੰਦੀ ਦੀ ਸਟੇਟ ਪ੍ਰੈਜੀਡੈਂਟ ਮੈਡਮ ਪਰਮਜੀਤ ਕੌਰ ਪੱਖੋਵਾਲ ਅਤੇ ਹੋਰਨਾਂ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 16-17 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਾਡੇ ਸਾਥੀ ਆਈਈਏਟੀ ਅਧਿਆਪਕ ਬਹੁਤ ਹੀ ਨਿਗੁਣੀਆਂ ਤਨਖਾਹਾਂ/ਮਾਨਭੱਤਿਆਂ ‘ਤੇ ਕੰਮ ਕਰ ਰਹੇ ਸਨ, ਜਿੰਨ੍ਹਾਂ ਨੂੰ ਸਰਕਾਰ ਨੇ ਸੱਤਾ ਵਿੱਚ ਆ ਕੇ ਰੈਗੂਲਰ ਪਾਲਿਸੀ ਬਣਾ ਕੇ ਪੰਜੋ ਕੈਟਾਗਰੀਆਂ ਦੇ ਵਲੰਟੀਅਰਜ਼ ਨੂੰ ਵੈਲਫੇਅਰ ਪਾਲਸੀ 2022 ਦੇ ਵਿੱਚ ਲਿਆ ਕੇ 28/07/2023 ਨੂੰ ਰੀਜੁਆਇਨ ਆਰਡਰ ਦਿੱਤੇ, ਪੰਜੋ ਕੈਟਾਗਰੀਆਂ ਦੀ ਪਿਛਲੀ ਅਤੇ ਮੌਜੂਦਾ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾ ਮੰਗੀ ਗਈ। ਜਿਸ ਦੇ ਅਨੁਸਾਰ ਟਰੇਂਡ ਅਤੇ ਅਨ-ਟਰੇਨਡ ਕੇਡਰ ਛਾਂਟਿਆ ਗਿਆ, ਜੋ ਅਨਟਰੇਡ ਕੇਡਰ ਸੀ ਜਿਸ ਕੋਲ ਕੋਈ ਪ੍ਰੋਫੈਸ਼ਨਲ ਡਿਗਰੀ ਡਿਪਲੋਮਾ ਨਹੀਂ ਸੀ ਅਤੇ ਜੋ ਸਿਰਫ ਪਲੱਸ ਟੂ ਸੀ ਉਸ ਨੂੰ 15 ਹਜਾਰ ਸਭ ਤੋਂ ਹੇਠਲਾ ਸਕੇਲ ਦਿੱਤਾ ਗਿਆ। ਅਤੇ ਜੋ ਸਭ ਤੋਂ ਉੱਚ ਵਿਦਕ ਅਤੇ ਪ੍ਰੋਫੈਸ਼ਨਲ ਯੋਗਤਾ ਵਾਲੇ ਸਨ ਉਹਨਾਂ ਨੂੰ ਸਭ ਤੋਂ ਉੱਚ ਸਕੇਲ ਦਿੱਤਾ ਗਿਆ।

ਇੱਥੇ ਇਹ ਜ਼ਿਕਰਯੋਗ ਹੈ ਕਿ 28 ਜੁਲਾਈ 2023 ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਪੇ-ਸਕੇਲ ਵਿੱਚ ਸਭ ਤੋਂ ਨਿਚਲਾ ਪੇ ਸਕੇਲ 15000/- ਸੀ ਅਤੇ ਸਭ ਤੋਂ ਉੱਚਤਮ ਪੇ ਸਕੇਲ 23500/- ਸੀ। ਜਿੱਥੇ ਟਰੇਂਡ ਅਤੇ ਅਨਟਰੇਂਡ ਕੇਡਰ ਵਿੱਚ ਤਨਖਾਹ ਦਾ ਫਰਕ ਪਾਇਆ ਗਿਆ ਉੱਥੇ ਹੀ ਗਰੁੱਪ ਸੀ ਅਤੇ ਗਰੁੱਪ ਡੀ ਵੀ ਬਣਾਏ ਗਏ, ਅਨਟਰੇਡ ਕੇਡਰ ਜੋ 15000 ਵਾਲਾ ਸੀ ਉਸ ਨੂੰ ਗਰੁੱਪ ਡੀ ਵਿੱਚ ਪਾ ਦਿੱਤਾ ਗਿਆ ਅਤੇ ਜੋ ਟ੍ਰੇਡ ਕੇਡਰ ਸੀ ਜਿਨ੍ਹਾਂ ਕੋਲ ਪ੍ਰੋਫੈਸ਼ਨਲ ਡਿਗਰੀਆਂ ਡਿਪਲੋਮੇ ਸਨ, ਉਹਨਾਂ ਨੂੰ ਗਰੁੱਪ ਸੀ ਵਿੱਚ ਪਾ ਦਿੱਤਾ ਗਿਆ।

ਪਰ ਸਾਨੂੰ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਗਰੁੱਪ-ਡੀ ਵਿੱਚ ਪਾ ਦਿੱਤਾ ਗਿਆ, ਜਦਕਿ ਸਾਡੀਆਂ ਲਗਾਤਾਰ ਜ਼ਿਲ੍ਹਾ ਪੱਧਰ ‘ਤੇ ਵਿਦਿਅਕ ਅਤੇ ਪ੍ਰੋਫੈਸ਼ਨਲ ਡਿਗਰੀਆਂ ਦੀਆਂ ਵੈਰੀਫਿਕੇਸ਼ਨਾਂ ਕੀਤੀਆਂ ਗਈਆਂ ਸਨ, ਪਰ ਸਟੇਟ ਵਿੱਚ ਸਾਡੇ ਲੱਗੇ ਹੋਏ ਡਿਗਰੀਆਂ ਡਿਪਲੋਮਿਆਂ ਦੇ ਸਰਟੀਫਿਕੇਟ ਕਿੱਧਰ ਕੱਢ ਕੇ ਰੱਖ ਦਿੱਤੇ ਗਏ, ਇਸ ਗੱਲ ਦਾ ਸਪਸ਼ਟੀਕਰਨ ਸਾਨੂੰ ਸਿੱਖਿਆ ਵਿਭਾਗ ਸਹੀ ਤਰੀਕੇ ਨਾਲ ਨਹੀਂ ਦੇ ਪਾ ਰਿਹਾ।

ਵੈਸੇ ਵੀ ਕਿਹੜੇ ਦੇਸ਼ ਦੇ ਕਿਹੜੇ ਸੰਵਿਧਾਨ ਵਿੱਚ ਇਹ ਗੱਲ ਲਿਖੀ ਹੋਈ ਹੈ ਕਿ ਕਿਸੇ ਕੋਲ ਪ੍ਰਵਾਨਗੀ ਲੈ ਕੇ ਕੀਤੀ ਹੋਈ ਸੇਵਾਕਾਲ ਦੇ ਦੌਰਾਨ ਉੱਚਤਮ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਅਨੁਸਾਰ ਤਰੱਕੀ ਨਾ ਦਿੱਤੀ ਜਾਵੇ।

ਸਾਡੇ ਨਾਲ ਬਹੁਤ ਹੀ ਨਜਾਇਜ਼ ਧੱਕਾ ਕੀਤਾ ਜਾ ਰਿਹਾ ਹੈ, ਇੱਕ ਤਾਂ ਸਾਡੇ ਕੋਲੋਂ 16-17 ਸਾਲ ਬਿਲਕੁਲ ਹੀ ਨਿਗੁਣੀਆਂ ਤਨਖਾਹਾਂ ‘ਤੇ ਚੁਣੌਤੀਗ੍ਰਸਤ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਲਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਅਸੀਂ ਪਲੱਸ ਟੂ ਤੱਕ ਦੀਆਂ ਜਮਾਤਾਂ ਤੱਕ ਪੜ੍ਹਾ ਰਹੇ ਹਾਂ, ਸਾਡਾ ਇੱਥੇ ਸਿੱਖਿਆ ਵਿਭਾਗ ਨੂੰ ਇਹ ਸਵਾਲ ਹੈ ਕਿ ਜੇਕਰ ਅਸੀਂ ਖੁਦ ਹੀ ਪਲੱਸ ਟੂ ਸੀ ਜਾਂ ਅੱਜ ਵੀ ਹਾਂ, ਫਿਰ ਅਸੀਂ ਪਲੱਸ ਟੂ ਤੱਕ ਦੀਆਂ ਜਮਾਤਾਂ ਨੂੰ ਕਿਵੇਂ ਪੜ੍ਹਾ ਰਹੇ ਸੀ ਅਤੇ ਅੱਜ ਵੀ ਪੜ੍ਹਾ ਰਹੇ ਹਾਂ?

28 ਜੁਲਾਈ 2023 ਨੂੰ ਸਾਡੇ ਨਾਲ ਦੇ ਵਲੰਟੀਅਰਜ਼ ਦੀਆਂ ਮੌਜੂਦਾ ਵਿਦਿਅਕ ਯੋਗਤਾਵਾਂ ਚੈੱਕ ਕੀਤੀਆਂ ਗਈਆਂ, ਅਤੇ ਮੌਜੂਦਾ ਵਿੱਦਿਅਕ ਯੋਗਤਾਵਾਂ ਦੇ ਅਨੁਸਾਰ ਹੀ ਬਣਦੀ ਤਨਖਾਹ ਦਿੱਤੀ ਗਈ ਅਤੇ ਉਹਨਾਂ ਨੂੰ ਪਿਛਲੀ ਸਰਵਿਸ ਦੇ 10 ਨੰਬਰ ਤਜਰਬੇ ਦੇ ਵੀ ਦਿੱਤੇ ਗਏ, ਜਦ ਕਿ ਸਾਡੇ ਨਾਲ ਹਰ ਪੱਖੋਂ ਹੀ ਅਨਿਆਂ ਕੀਤਾ ਗਿਆ ਹੈ। ਸਾਡਾ ਪਿਛਲਾ ਤਜਰਬਾ ਖਤਮ ਕਰ ਦਿੱਤਾ ਗਿਆ ਅਤੇ ਸਾਡੀ ਸਾਰੀ ਉੱਚ ਵਿੱਦਿਅਕ ਯੋਗਤਾ ਮਹਿਕਮੇ ਨੇ ਲੁਕੋ ਲਈ, ਫਿਰ ਸਾਡੀ ਤਰੱਕੀ ਦਾ ਰਸਤਾ ਕੀ ਰਹਿ ਗਿਆ ਹੈ? ਅਸੀਂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਾਰਾ ਮਹਿਕਮੇ ਨੂੰ ਦੇ ਦਿੱਤਾ, ਜਿਸ ਦੀ ਸਾਡੀ ਆਹ ਕਦਰ ਪਾਈ ਗਈ।

ਮਾਨ ਸਰਕਾਰ ਵੱਲੋਂ ਪੰਜੋਂ ਕੈਟਾਗਰੀਆਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਜੋ ਪਾਲਿਸੀ 2022 ਵਿੱਚ ਬਣਾਈ ਗਈ ਸੀ, ਉਸ ਪਾਲਿਸੀ ਦੇ ਵਿੱਚ ਇਹ ਗੱਲ ਸਪਸ਼ਟ ਲਿਖੀ ਗਈ ਹੈ ਕਿ ਇਹਨਾਂ ਕਰਮਚਾਰੀਆਂ ਦੀ ਨੌਕਰੀ 58 ਸਾਲ ਤੱਕ ਸੁਰੱਖਿਅਤ ਰਹੇਗੀ ਅਤੇ ਇਹਨਾਂ ਨੇ ਜੋ ਇੰਨਾ ਲੰਬਾ ਸਮਾਂ ਸਰਕਾਰੀ ਸਕੂਲਾਂ ਦੇ ਵਿੱਚ ਸੇਵਾ ਵਿੱਚ ਲਗਾਇਆ ਹੈ, ਉਸ ਦੇ ਬਦਲੇ ਇਹਨਾਂ ਉੱਤੇ ਨਵੀਂ ਭਰਤੀ ਜੇਕਰ ਕੀਤੀ ਜਾਂਦੀ ਹੈ ਤਾਂ ਇਹਨਾਂ ਨਾਲ ਬਹੁਤ ਵੱਡਾ ਅਨਿਆ ਹੋਵੇਗਾ, ਪਰ ਇਹ ਅਨਿਆ ਸਾਡੇ ਨਾਲ ਸ਼ਰੇਆਮ ਕੀਤਾ ਜਾ ਰਿਹਾ ਹੈ, ਸਾਡੇ ਹੁੰਦਿਆਂ ਸਾਡੇ ਉੱਪਰ ਓਪਨ ਨਵੀਂ ਭਰਤੀ ‘ਤੇ ਬੱਚੇ ਲਿਆ ਕੇ ਬਿਠਾਏ ਜਾ ਰਹੇ ਹਨ।

ਜਦਕਿ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ, ਅਸੀਂ ਬਹੁਤ ਹੀ ਮਿਹਨਤ ਕਰਕੇ ਸਮੇਂ ਸਮੇਂ ‘ਤੇ ਸਰਵੇ ਕਰਕੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਏ ਹਨ, ਸਾਡੀ ਕੀਤੀ ਹੋਈ ਮਿਹਨਤ ਦਾ ਫਲ ਕਿਸੇ ਹੋਰ ਨੂੰ ਦਿੱਤਾ ਜਾ ਰਿਹਾ ਹੈ ਅਤੇ ਸਾਡੇ ਨਾਲ ਬਹੁਤ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ, ਸਾਡਾ ਸਰਕਾਰੀ ਸਕੂਲਾਂ ਦੇ ਵਿੱਚ 17 ਸਾਲ ਦਾ ਕੰਮ ਕਰਨ ਦਾ ਤਜਰਬਾ ਅਤੇ ਸਾਡੀਆਂ ਉੱਚ ਵਿਦਿਅਕ ਅਤੇ ਪ੍ਰੋਫੈਸ਼ਨਲ ਯੋਗਤਾਵਾਂ ਰੋਲ ਕੇ ਰੱਖ ਦਿੱਤੀਆਂ ਗਈਆਂ ਹਨ।

ਅਸੀਂ ਜੁਲਾਈ 2023 ਜਦੋਂ ਤੋਂ ਸਾਡੀ ਸਕੂਲਾਂ ਵਿੱਚ ਦੁਬਾਰਾ ਜੁਆਇਨਿੰਗ ਹੋਈ ਹੈ, ਉਦੋਂ ਤੋਂ ਅਸੀਂ ਲਗਾਤਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਜਾ ਕੇ ਆਪਣਾ ਦੁੱਖ ਰੋ ਰਹੇ ਹਾਂ, ਪਰ ਮੰਤਰੀ ਕਹਿ ਦਿੰਦੇ ਹਨ ਕਿ ਅਸੀਂ ਤੁਹਾਡੇ “ਆਈਈਡੀ ਕੰਪੋਨੈਂਟ” ਦੇ ਅਮਲੇ ਨਾਲ ਗੱਲਬਾਤ ਕਰਕੇ ਤੁਹਾਡਾ ਮਸਲਾ ਹੱਲ ਕਰਾਂਗੇ। ਪਰ ਅਸੀਂ ਦੋ ਸਾਲ ਤੋਂ ਲਗਾਤਾਰ ਖੱਜਲ ਖੁਆਰ ਹੋ ਰਹੇ ਹਾਂ, ਜਿਸ ਮਹਿਕਮੇ ਵਿੱਚ ਅਸੀਂ ਕੰਮ ਕਰਦੇ ਹਾਂ ਉਸ ਦਾ ਅਮਲਾ ਹੀ ਸਾਡੇ ਪੈਰ ਨਹੀਂ ਲੱਗਣ ਦੇ ਰਿਹਾ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਾਅਦੇ ਕੀਤੇ ਸਨ, ਪਰੰਤੂ ਸਾਨੂੰ “ਆਈਈਏਟੀ ਅਧਿਆਪਕਾਂ” ਨੂੰ ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜੋ ਸੀਐਮ ਭਗਵੰਤ ਮਾਨ ਕਹਿੰਦੇ ਸਨ, ਕਿ ਮੈਂ ਪੜ੍ਹੇ ਲਿਖੇ ਵਰਗ ਨੂੰ ਚਪੜਾਸੀ ਦੀ ਪੋਸਟ ‘ਤੇ ਨਹੀਂ ਲੱਗਣ ਦੇਵਾਂਗਾ।

ਪਰ ਸਾਨੂੰ ਸਾਡੇ ਮਹਿਕਮੇ ਵੱਲੋਂ ਸਕੂਲਾਂ ਵਿੱਚ ਚਪੜਾਸੀ ਬਣਾ ਦਿੱਤਾ ਗਿਆ ਹੈ, ਸਾਡੀਆਂ ਸਾਰੀਆਂ ਉੱਚ ਪ੍ਰੋਫੈਸ਼ਨਲ ਡਿਗਰੀਆਂ ਕੂੜੇ ਦੇ ਢੇਰ ਵਿੱਚ ਬਦਲ ਦਿੱਤੀਆਂ ਗਈਆਂ ਹਨ, ਜ਼ਿਲ੍ਹਾ ਲੈਵਲ ‘ਤੇ ਬਣੀਆਂ ਕਮੇਟੀਆਂ ਨੇ ਵੈਰੀਫਿਕੇਸ਼ਨ ਕਰਨ ਸਮੇਂ ਸਾਡੀਆਂ ਸਾਰੀਆਂ ਡਿਗਰੀਆਂ ਕੱਢ ਕੇ ਸਾਈਡ ‘ਤੇ ਰੱਖ ਦਿੱਤੀਆਂ, ਸਿੱਖਿਆ ਵਿਭਾਗ ਸਾਡੇ ਭਵਿੱਖ ਨਾਲ ਇੱਕ ਤਰ੍ਹਾਂ ਦਾ ਖਿਲਵਾੜ ਕਰ ਰਿਹਾ ਹੈ।

ਇਸ ਪ੍ਰਕਾਰ ਸਾਨੂੰ ਪਿਛਲੇ ਤਿੰਨ ਸਾਲਾਂ ਤੋਂ ਲਾਰੇ ਲੱਪੇ ਲਾਏ ਜਾ ਰਹੇ ਹਨ ਅਤੇ ਸਾਡੇ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾ ਰਿਹਾ, ਸਾਡੇ ਨਾਲ ਜੋ ਇਹ 3 ਸਾਲਾਂ ਤੋਂ ਬੇਇਨਸਾਫੀ ਹੋ ਰਹੀ ਹੈ, ਇਹ ਸਹਿਣਯੋਗ ਨਹੀਂ ਹੈ।

ਸਾਡਾ ਸਪੈਸ਼ਲ ਬੱਚਿਆਂ ਦਾ ਮਹਿਕਮਾ ਆਪਦੇ ਸਪੈਸ਼ਲ ਕੰਪੋਨੈਂਟ ਨੂੰ ਚਲਾਉਣ ਲਈ “ਆਈ ਈ ਵੀ ਅਧਿਆਪਕਾਂ” ਦੀਆਂ ਜਨਰਲ ਪ੍ਰੋਫੈਸ਼ਨਲ ਡਿਗਰੀਆਂ ਐਡ ਨਹੀਂ ਹੋਣ ਦੇ ਰਿਹਾ, ਅਤੇ ਨਾ ਹੀ ਸਾਡੇ 2364 ਪੇਪਰ ਦੇ ਚੁੱਕੇ ਸਾਥੀਆਂ ਨੂੰ 10 ਨੰਬਰ ਤਜਰਬੇ ਦੇ ਦਿੱਤੇ ਜਾ ਰਹੇ ਹਨ ਅਤੇ ਨਾ ਹੀ 89 ਸਪੈਸ਼ਲ ਡਿਗਰੀਆਂ ਵਾਲੇ ਸਾਥੀਆਂ ਨੂੰ 3600 ਆ ਰਹੀ ਨਵੀਂ ਸਪੈਸ਼ਲ ਭਰਤੀ ਦੇ ਵਿੱਚ ਵਿਚਾਰਿਆ ਜਾ ਰਿਹਾ ਹੈ।

ਸਾਡੇ 06 ਦੇ ਕਰੀਬ ਆਈਈਵੀ ਅਧਿਆਪਕ 5500 ਤਨਖਾਹ ‘ਤੇ ਆਪਣੀ ਨੌਕਰੀ ਕਰ ਰਹੇ ਹਨ, ਜਿਨ੍ਹਾਂ ਦੇ 28 ਜੁਲਾਈ 2023 ਨੂੰ ਆਰਡਰ ਮਿਲਣ ਸਮੇਂ ਸਿਰਫ ਕੁਝ ਕੁ ਦਿਨਾਂ ਦਾ ਹੀ ਗੈਪ ਸੀ ਜੋ ਕਿ ਅੱਜ ਆਪਣੇ ਸਰਵਿਸ ਗੈਪ ਨੂੰ ਦੋ ਸਾਲ ਪਹਿਲਾਂ ਪੂਰਾ ਕਰ ਚੁੱਕੇ ਹਨ, ਇਹਨਾਂ ਨੂੰ ਵੀ ਮੁੜ ਕੇ ਸਰਕਾਰ ਨੇ ਆਰਡਰ ਨਹੀਂ ਦਿੱਤੇ ਹਨ।

ਸਾਡੇ ਆਈ.ਈ.ਵੀ. ਅਧਿਆਪਕ ਬਦਲੀਆਂ ਤੋਂ ਵੀ ਵਾਂਝੇ ਹਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਗਿਣਤੀ ਦੀਆਂ ਸ਼ਰਤਾਂ ਥੋਪ ਕੇ ਸਾਡੇ ਅਧਿਆਪਕਾਂ ਨੂੰ ਬਦਲੀ ਦੇ ਮੌਕੇ ਵੀ ਨਹੀਂ ਦਿੱਤੇ ਜਾ ਰਹੇ, ਜਿਸ ਕਰਕੇ ਬਹੁਤ ਸਾਰੇ ਅਧਿਆਪਕ ਰੋਜ਼ਾਨਾ 50 ਤੋਂ 60 ਕਿਲੋਮੀਟਰ ਦੀ ਦੂਰੀ ਆਪਣੇ ਘਰ ਤੋਂ ਤੈਅ ਕਰਦੇ ਹਨ।

ਸਾਡੇ ਨਾਲ ਸਾਡਾ ਸਪੈਸ਼ਲ ਕੰਪੋਨੈਂਟ ਹੀ ਨਾਜਾਇਜ਼ ਧੱਕਾ ਕਰ ਰਿਹਾ ਹੈ। ਬੇਸ਼ੱਕ ਅਸੀਂ ਡੀ.ਪੀ.ਆਈ. ਐਲੀਮੈਂਟਰੀ ਦੇ ਅਧੀਨ ਆਉਂਦੇ ਹਾਂ ਪਰ ਸਾਡੇ ਤੋਂ ਕੰਮ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਹੀ ਲਿਆ ਜਾ ਰਿਹਾ ਹੈ।

ਇਸ ਸਬੰਧ ਵਿੱਚ ਅਸੀਂ ਕਈ ਵਾਰ ਡੀ.ਪੀ.ਆਈ. ਐਲੀਮੈਂਟਰੀ ਨਾਲ ਅਤੇ ਮੈਡਮ ਸਿੱਖਿਆ ਸਕੱਤਰ ਨਾਲ ਵੀ ਮੀਟਿੰਗਾਂ ਕਰ ਚੁੱਕੇ ਹਾਂ। ਅਸੀਂ ਲਗਾਤਾਰ ਆਪਣੀਆਂ ਸਮੱਸਿਆਵਾਂ ਤੋਂ ਡੀ.ਪੀ.ਆਈ. ਐਲੀਮੈਂਟਰੀ, ਆਈ.ਡੀ. ਡਿਪਾਰਟਮੈਂਟ ਦੇ ਪੂਰੇ ਅਮਲੇ ਨੂੰ ਅਤੇ ਮਾਨਯੋਗ ਮੈਡਮ ਸਿੱਖਿਆ ਸਕੱਤਰ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ।

ਜਿਸਦੇ ਰੋਸ ਵਜੋਂ ਅਸੀਂ 29 ਅਪ੍ਰੈਲ 2026 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਮਹਾਂ ਰੈਲੀ ਕਰਕੇ ਆਪਣਾ ਰੋਸ ਜ਼ਾਹਿਰ ਕਰਾਂਗੇ ਅਤੇ ਮੌਕੇ ‘ਤੇ ਵੱਡੇ ਐਕਸ਼ਨ ਵੀ ਉਲੀਕਾਂਗੇ। ਇਸ ਸਮੇਂ ਦੌਰਾਨ ਜੇਕਰ ਸਾਡਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਸਿੱਖਿਆ ਵਿਭਾਗ ਵਿਸ਼ੇਸ਼ ਤੌਰ ‘ਤੇ ਡੀ.ਪੀ.ਆਈ. ਐਲੀਮੈਂਟਰੀ ਅਤੇ ਮੌਕੇ ਦਾ ਪ੍ਰਸ਼ਾਸਨ ਹੋਵੇਗਾ।

ਇਸ ਮੌਕੇ ‘ਤੇ ਜਥੇਬੰਦੀ ਦੇ ਸਟੇਟ ਕਮੇਟੀ ਆਗੂ ਸਾਹਿਬਾਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਸਨ, ਸਟੇਟ ਵਾਈਸ ਪ੍ਰਧਾਨ ਗੁਰਦੇਵ ਸਿੰਘ ਅੰਮ੍ਰਿਤਸਰ, ਕੁਲਦੀਪ ਕੌਰ ਪਟਿਆਲਾ, ਸਟੇਟ ਵਿੱਤ ਸਕੱਤਰ ਸ਼੍ਰੀਮਤੀ ਪ੍ਰੀਆ ਸ਼ਰਮਾ ਫਤਿਹਗੜ੍ਹ ਸਾਹਿਬ ਅਤੇ ਸ੍ਰੀਮਤੀ ਕੁਲਵਿੰਦਰ ਕੌਰ ਨਵਾਂ ਸ਼ਹਿਰ ਅਤੇ ਸਟੇਟ ਕਮੇਟੀ ਆਗੂ, ਬੂਟਾ ਸਿੰਘ ਮਾਨਸਾ, ਗੁਰਤੇਜ ਸਿੰਘ ਲੁਧਿਆਣਾ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਬੀਲਾ ਬਰਨਾਲਾ, ਧਿਆਨ ਸਿੰਘ, ਮੈਡਮ ਮਮਤਾ ਫਿਰੋਜ਼ਪੁਰ, ਹੈਪੀ ਸਿੰਘ ਬਠਿੰਡਾ, ਬੇਅੰਤ ਸਿੰਘ ਅਤੇ ਧਰਵਿੰਦਰ ਸਿੰਘ ਭੰਗੂ ਪਟਿਆਲਾ, ਮੈਡਮ ਸੁਮਿਤਰਾ ਕੰਬੋਜ ਫਾਜ਼ਿਲਕਾ, ਕੁਲਵਿੰਦਰ ਸਿੰਘ ਨਾੜੂ, ਸੁਭਾਸ਼ ਗਨੋਟਾ ਸੰਗਰੂਰ, ਸੋਹਣ ਸਿੰਘ ਰੋਪੜ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਭੁਪਿੰਦਰ ਕੌਰ ਜਲੰਧਰ, ਸ਼ਮਾ ਪਾਹਵਾ ਅਤੇ ਪ੍ਰਭਜਿੰਦਰ ਸਿੰਘ ਬਾਠ ਤਰਨ ਤਾਰਨ, ਨਰਿੰਦਰ ਕੌਰ ਅਤੇ ਹਰਦੇਵ ਸਿੰਘ ਸੰਘਲਾ ਮੋਗਾ, ਕੁਲਵਿੰਦਰ ਸਿੰਘ ਦੋਧਾ ਮੁਕਤਸਰ, ਗੁਰਪ੍ਰੀਤ ਸਿੰਘ, ਦੀਪਕ ਕੁਮਾਰ ਮੋਹਾਲੀ, ਸੰਸਾਰ ਸਿੰਘ, ਸਰਬਜੀਤ ਕੌਰ ਅਤੇ ਹਰਮਨ ਜੋਤ ਕੌਰ ਫਰੀਦਕੋਟ, ਅੰਮ੍ਰਿਤਪਾਲ ਕੌਰ ਮਲੇਰਕੋਟਲਾ, ਕਪਿਲ ਜੋਸ਼ੀ ਗੁਰਦਾਸਪੁਰ, ਇੰਦਰਜੀਤ ਕੌਰ ਪਠਾਨਕੋਟ, ਮੈਡਮ ਰਮਨ ਕਪੂਰਥਲਾ ਆਦਿ ਸਾਥੀ ਮੌਕੇ ‘ਤੇ ਹਾਜ਼ਰ ਸਨ।

 

Weather Alert: ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ ਜਾਰੀ! ਕੱਲ੍ਹ ਨੂੰ ਪੈ ਸਕਦੈ ਮੀਂਹ 

 

ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ ਜਾਰੀ! ਕੱਲ੍ਹ ਨੂੰ ਪੈ ਸਕਦੈ ਮੀਂਹ 

ਚੰਡੀਗੜ੍ਹ, 27 ਅਪ੍ਰੈਲ 2026- 

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਅਤੇ ਹੀਟਵੇਵ ਲਗਾਤਾਰ ਜਾਰੀ ਹਨ, ਜਿਸ ਨਾਲ ਰੋਜ਼ਾਨਾ ਜੀਵਨ ਪੂਰੀ ਤਰ੍ਹਾਂ ਵਿਘਨ ਪੈ ਰਿਹਾ ਹੈ। ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਬਿਹਾਰ ਦੇ ਨਾਲ-ਨਾਲ, ਪੰਜਾਬ ਅਤੇ ਹਰਿਆਣਾ ਵਿੱਚ ਵੀ ਗਰਮੀ ਰਿਕਾਰਡ ਤੋੜ ਰਹੀ ਹੈ, ਜਿੱਥੇ ਤਾਪਮਾਨ 44 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ, ਦੁਪਹਿਰ 12:00 ਵਜੇ ਤੋਂ ਦੇਰ ਸ਼ਾਮ ਤੱਕ ਗਰਮ ਹਵਾਵਾਂ ਚੱਲ ਰਹੀਆਂ ਹਨ। ਹਰਿਆਣਾ ਦੇ ਰੋਹਤਕ, ਪਾਣੀਪਤ ਅਤੇ ਫਰੀਦਾਬਾਦ ਵਰਗੇ ਜ਼ਿਲ੍ਹਿਆਂ ਵਿੱਚ, ਗਰਮੀ ਨੇ ਵਸਨੀਕਾਂ ਨੂੰ ਬਹੁਤ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਲਈ, ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਅਤੇ ਮੌਸਮ ਵਿਭਾਗ ਨੇ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇੱਥੇ, ਇਹ ਸਿਰਫ਼ ਗਰਮੀ ਹੀ ਨਹੀਂ ਹੈ, ਸਗੋਂ ਖਰਾਬ ਹਵਾ ਦੀ ਗੁਣਵੱਤਾ (AQI 222) ਵੀ ਹੈ ਜਿਸਨੇ ਜਨਤਾ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ।

ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ, ਪਾਰਾ 46.6 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਹੈ, ਜਿਸ ਨਾਲ ਇਹ ਰਾਜ ਦਾ ਸਭ ਤੋਂ ਗਰਮ ਸਥਾਨ ਬਣ ਗਿਆ ਹੈ। ਇਸ ਦੌਰਾਨ, ਰਾਜਸਥਾਨ ਦੇ ਬਾੜਮੇਰ ਅਤੇ ਜੈਸਲਮੇਰ ਵਿੱਚ ਵੀ 46 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਓਡੀਸ਼ਾ ਦੇ ਝਾਰਸੁਗੁੜਾ ਵਿੱਚ, ਤਾਪਮਾਨ 44.8 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਤੱਟਵਰਤੀ ਖੇਤਰਾਂ ਦੇ ਵਸਨੀਕ ਉੱਚ ਨਮੀ ਨਾਲ ਜੂਝ ਰਹੇ ਹਨ। ਭਿਆਨਕ ਗਰਮੀ ਦੇ ਵਿਚਕਾਰ, ਮੌਸਮ ਵਿਭਾਗ (IMD) ਨੇ ਵੀ ਰਾਹਤ ਦੀਆਂ ਕੁਝ ਖ਼ਬਰਾਂ ਪੇਸ਼ ਕੀਤੀਆਂ ਹਨ।

28 ਅਪ੍ਰੈਲ ਤੋਂ ਇੱਕ ਨਵਾਂ ‘ਪੱਛਮੀ ਗੜਬੜ’ ਸਰਗਰਮ ਹੋਣ ਦੀ ਉਮੀਦ ਹੈ। ਇਸਦੇ ਪ੍ਰਭਾਵ ਹੇਠ, ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਹ ਮੌਸਮੀ ਹਾਲਾਤ 2 ਮਈ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪੱਛਮੀ ਉੱਤਰ ਪ੍ਰਦੇਸ਼ ਲਈ ਬਾਰਿਸ਼ ਦੀ ਵਧੇਰੇ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਗਈ ਹੈ।

World Breaking: ਅੱਤਵਾਦੀ ਹਮਲੇ ‘ਚ ਰੱਖਿਆ ਮੰਤਰੀ ਦੀ ਮੌਤ, ਪੜ੍ਹੋ ਪੂਰੀ ਰਿਪੋਰਟ 

 

World Breaking: ਅੱਤਵਾਦੀ ਹਮਲੇ ‘ਚ ਰੱਖਿਆ ਮੰਤਰੀ ਦੀ ਮੌਤ, ਪੜ੍ਹੋ ਪੂਰੀ ਰਿਪੋਰਟ 

ਨਵੀਂ ਦਿੱਲੀ, 27 ਅਪ੍ਰੈਲ 2026- 

ਪੱਛਮੀ ਅਫ਼ਰੀਕੀ ਦੇਸ਼ ਮਾਲੀ ਇਸ ਸਮੇਂ ਘਰੇਲੂ ਯੁੱਧ ਦੀਆਂ ਭਿਆਨਕ ਅੱਗਾਂ ਵਿੱਚ ਘਿਰਿਆ ਹੋਇਆ ਹੈ। ਐਤਵਾਰ ਨੂੰ, ਰਾਜਧਾਨੀ, ਬਾਮਾਕੋ ਦੇ ਨੇੜੇ ਇੱਕ ਭਿਆਨਕ ਕਾਰ ਬੰਬ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ, ਜਿਸ ਦੇ ਨਤੀਜੇ ਵਜੋਂ ਮਾਲੀ ਦੇ ਰੱਖਿਆ ਮੰਤਰੀ ਸਾਦੀਓ ਕਮਾਰਾ ਦੀ ਹੱਤਿਆ ਕਰ ਦਿੱਤੀ ਗਈ। ਇਸ ਕਾਇਰਤਾਪੂਰਨ ਹਮਲੇ ਵਿੱਚ ਨਾ ਸਿਰਫ਼ ਰੱਖਿਆ ਮੰਤਰੀ ਦੀ ਸਗੋਂ ਉਨ੍ਹਾਂ ਦੀ ਦੂਜੀ ਪਤਨੀ ਅਤੇ ਦੋ ਮਾਸੂਮ ਪੋਤੇ-ਪੋਤੀਆਂ ਦੀ ਵੀ ਜਾਨ ਗਈ।

ਇਹ ਹਮਲਾ ਰਾਜਧਾਨੀ, ਬਾਮਾਕੋ ਦੇ ਬਾਹਰਵਾਰ ਇੱਕ ਉਪਨਗਰ, ਕਾਟੀ ਵਿੱਚ ਹੋਇਆ – ਇੱਕ ਇਲਾਕਾ ਜਿਸਨੂੰ ਮਾਲੀ ਦੀ ਫੌਜੀ ਸਰਕਾਰ ਦਾ ਸਭ ਤੋਂ ਸੁਰੱਖਿਅਤ ਅਤੇ ਮਹੱਤਵਪੂਰਨ ਰਾਜਨੀਤਿਕ ਕੇਂਦਰ ਮੰਨਿਆ ਜਾਂਦਾ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਅੱਤਵਾਦੀਆਂ ਨੇ ਰੱਖਿਆ ਮੰਤਰੀ ਦੇ ਨਿਵਾਸ ਦੇ ਬਾਹਰ ਖੜ੍ਹੀ ਇੱਕ ਕਾਰ ਦੇ ਅੰਦਰ ਬੰਬ ਲਗਾਇਆ ਸੀ। ਅਲ-ਕਾਇਦਾ ਨਾਲ ਜੁੜੇ ਜੇਹਾਦੀ ਸਮੂਹ ‘ਜਮਾਤ ਨੁਸਰਤ ਅਲ-ਇਸਲਾਮ ਵਾਲ-ਮੁਸਲਿਮਿਨ’ (ਜੇਐਨਆਈਐਮ) ਅਤੇ ਤੁਆਰੇਗ ਬਾਗੀਆਂ ਨੂੰ ਇਸ ਯੋਜਨਾਬੱਧ ਸਾਜ਼ਿਸ਼ ਪਿੱਛੇ ਮੁੱਖ ਸ਼ੱਕੀ ਮੰਨਿਆ ਜਾਂਦਾ ਹੈ।

ਰੱਖਿਆ ਮੰਤਰੀ ਦੀ ਹੱਤਿਆ ਅਜਿਹੇ ਸਮੇਂ ਹੋਈ ਹੈ ਜਦੋਂ ਮਾਲੀ ਵਿੱਚ ਫੌਜ, ਜਿਹਾਦੀ ਧੜਿਆਂ ਅਤੇ ਵੱਖਵਾਦੀ ਬਾਗੀਆਂ ਵਿਚਕਾਰ ਖੂਨੀ ਟਕਰਾਅ ਚੱਲ ਰਿਹਾ ਹੈ। ਸ਼ਨੀਵਾਰ ਤੋਂ, ਬਾਗੀਆਂ ਨੇ ਕਾਟੀ, ਕਿਡਲ ਅਤੇ ਗਾਓ ਸਮੇਤ ਕਈ ਮੁੱਖ ਸ਼ਹਿਰਾਂ ‘ਤੇ ਇੱਕੋ ਸਮੇਂ ਹਮਲੇ ਸ਼ੁਰੂ ਕਰ ਦਿੱਤੇ ਹਨ। ਇਨ੍ਹਾਂ ਹਮਲਿਆਂ ਨੇ ਦੇਸ਼ ਵਿੱਚ ਸੱਤਾ ਸੰਭਾਲ ਰਹੇ ਫੌਜੀ ਜੰਟਾ ਦੇ ਸੁਰੱਖਿਆ ਉਪਕਰਣ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਮਾਲੀ ਸਰਕਾਰ ਬਾਗੀਆਂ ਦਾ ਮੁਕਾਬਲਾ ਕਰਨ ਲਈ ਵਿਦੇਸ਼ੀ ਸਹਾਇਤਾ ‘ਤੇ ਨਿਰਭਰ ਕਰਦੀ ਹੈ। ਇਸ ਦੌਰਾਨ, ਤੁਆਰੇਗ ਬਾਗੀਆਂ ਨੇ ਦਾਅਵਾ ਕੀਤਾ ਹੈ ਕਿ, ਇੱਕ ਸਮਝੌਤੇ ਦੀਆਂ ਸ਼ਰਤਾਂ ਦੇ ਤਹਿਤ, ਰੂਸੀ ਫੌਜਾਂ (ਖਾਸ ਕਰਕੇ ਵੈਗਨਰ ਸਮੂਹ) – ਜੋ ਮਾਲੀ ਫੌਜ ਦਾ ਸਮਰਥਨ ਕਰ ਰਹੀਆਂ ਹਨ – ਨੂੰ ਬਾਗੀਆਂ ਦੇ ਕਬਜ਼ੇ ਵਾਲੇ ਕਿਡਲ ਖੇਤਰ ਤੋਂ ਪਿੱਛੇ ਹਟਣ ਦੀ ਇਜਾਜ਼ਤ ਦਿੱਤੀ ਗਈ ਹੈ। ਰੂਸੀ ਫੌਜਾਂ ਦੀ ਇਸ ਵਾਪਸੀ ਤੋਂ ਬਾਅਦ, ਮਾਲੀ ਦੀ ਸੁਰੱਖਿਆ ਸਥਿਤੀ ਹੋਰ ਵੀ ਵਿਗੜ ਗਈ ਹੈ, ਜਿਸ ਨਾਲ ਆਮ ਜਨਤਾ ਅਤੇ ਸਰਕਾਰ ਦੋਵਾਂ ‘ਤੇ ਦਬਾਅ ਵਧ ਗਿਆ ਹੈ।

ਗਰਲ ਹੋਸਟਲ ‘ਚ ਵਿਦਿਆਰਥਣ ਨਾਲ ਬਲਾਤਕਾਰ, ਸੁਰੱਖਿਆ ‘ਤੇ ਉੱਠੇ ਸਵਾਲ- FIR ਦਰਜ 

 

ਗਰਲ ਹੋਸਟਲ ‘ਚ ਵਿਦਿਆਰਥਣ ਨਾਲ ਬਲਾਤਕਾਰ, ਸੁਰੱਖਿਆ ‘ਤੇ ਉੱਠੇ ਸਵਾਲ- FIR ਦਰਜ 

ਓੜੀਸਾ, 27 ਅਪ੍ਰੈਲ 2026- 

ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ, ਇੱਕ 67 ਸਾਲਾ ਵਿਅਕਤੀ ਨੇ ਕਥਿਤ ਤੌਰ ‘ਤੇ ਇੱਕ ਗਰਲ ਹੋਸਟਲ ਵਿੱਚ ਦਾਖਲ ਹੋ ਕੇ ਇੱਕ ਐਮਬੀਏ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸਦੀ ਪਛਾਣ ਦੀਪਕ ਪ੍ਰਧਾਨ ਵਜੋਂ ਹੋਈ ਹੈ।

ਪੁਲਿਸ ਦੇ ਅਨੁਸਾਰ, ਦੋਸ਼ੀ ਦੀਪਕ ਪ੍ਰਧਾਨ, ਭੁਵਨੇਸ਼ਵਰ ਦੇ ਗੰਗਾਪਾੜਾ ਖੇਤਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ, ਜੋ ਕਿ ਮਹਿਲਾ ਹੋਸਟਲ ਦੇ ਬਿਲਕੁਲ ਨਾਲ ਸਥਿਤ ਹੈ। ਦੋਸ਼ ਹੈ ਕਿ 24 ਅਪ੍ਰੈਲ ਨੂੰ, ਦੋਸ਼ੀ ਜ਼ਬਰਦਸਤੀ ਹੋਸਟਲ ਵਿੱਚ ਦਾਖਲ ਹੋਇਆ ਅਤੇ ਉੱਥੇ ਰਹਿਣ ਵਾਲੀ ਇੱਕ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾ ਮੂਲ ਰੂਪ ਵਿੱਚ ਛੱਤੀਸਗੜ੍ਹ ਦੇ ਬਿਲਾਸਪੁਰ ਦੀ ਰਹਿਣ ਵਾਲੀ ਹੈ, ਅਤੇ ਵਰਤਮਾਨ ਵਿੱਚ ਆਪਣੀ ਐਮਬੀਏ ਦੀ ਪੜ੍ਹਾਈ ਕਰਨ ਲਈ ਭੁਵਨੇਸ਼ਵਰ ਵਿੱਚ ਰਹਿ ਰਹੀ ਹੈ।

ਘਟਨਾ ਤੋਂ ਬਾਅਦ, ਪੀੜਤਾ ਨੇ ਇਨਫੋ ਵੈਲੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਪੀੜਤਾ ਨੂੰ ਡਾਕਟਰੀ ਜਾਂਚ ਲਈ ਭੇਜ ਦਿੱਤਾ ਹੈ, ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਇਸ ਘਟਨਾ ਨੇ ਮਹਿਲਾ ਹੋਸਟਲ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇੱਕ ਬਾਹਰੀ ਵਿਅਕਤੀ ਹੋਸਟਲ ਦੇ ਅਹਾਤੇ ਵਿੱਚ ਕਿਵੇਂ ਦਾਖਲ ਹੋਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਜਾਵੇਗਾ।

ਵੱਡੀ ਖ਼ਬਰ – ਤੜਕ ਸਵੇਰੇ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਸੜਕਾਂ ‘ਤੇ ਨਿਕਲੇ! 

 

ਵੱਡੀ ਖ਼ਬਰ – ਤੜਕ ਸਵੇਰੇ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਸੜਕਾਂ ‘ਤੇ ਨਿਕਲੇ! 

ਜਪਾਨ, 27 ਅਪ੍ਰੈਲ 2026- 

ਸੋਮਵਾਰ ਸਵੇਰੇ ਜਾਪਾਨ ਦੇ ਉੱਤਰੀ ਟਾਪੂ ਹੋਕਾਈਡੋ ਨੂੰ ਇੱਕ ਤੇਜ਼ ਭੂਚਾਲ ਨੇ ਹਿਲਾ ਕੇ ਰੱਖ ਦਿੱਤਾ, ਜਿਸ ਨਾਲ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ (JMA) ਅਤੇ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ। ਭੂਚਾਲ ਸਵੇਰੇ 5:30 ਵਜੇ ਦੇ ਕਰੀਬ ਆਇਆ, ਜਿਸਦਾ ਕੇਂਦਰ ਸਤ੍ਹਾ ਤੋਂ 80 ਕਿਲੋਮੀਟਰ ਹੇਠਾਂ ਸੀ।

ਇੱਕ ਜਾਣਕਾਰੀ ਮੁਤਾਬਕ, ਅਧਿਕਾਰੀਆਂ ਨੇ ਇਸ ਸਮੇਂ ਕੋਈ ਸੁਨਾਮੀ ਚੇਤਾਵਨੀ ਜਾਰੀ ਨਹੀਂ ਕੀਤੀ ਹੈ। USGS ਦਾ ਅਨੁਮਾਨ ਹੈ ਕਿ ਜਾਨੀ ਨੁਕਸਾਨ ਜਾਂ ਜਾਇਦਾਦ ਦੇ ਨੁਕਸਾਨ ਦਾ ਖ਼ਤਰਾ ਘੱਟ ਹੈ, ਕਿਉਂਕਿ ਪ੍ਰਭਾਵਿਤ ਖੇਤਰ ਘੱਟ ਆਬਾਦੀ ਵਾਲਾ ਹੈ। ਹਾਲਾਂਕਿ, JMA ਦੇ ਇੱਕ ਅਧਿਕਾਰੀ ਨੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਖੇਤਰਾਂ ਵਿੱਚ ਚੱਟਾਨਾਂ ਡਿੱਗਣ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ ਜਿੱਥੇ ਤੇਜ਼ ਭੂਚਾਲ ਮਹਿਸੂਸ ਕੀਤੇ ਗਏ ਸਨ।

ਇਹ ਭੂਚਾਲ ਅਜਿਹੇ ਸਮੇਂ ਆਇਆ ਹੈ ਜਦੋਂ ਜਾਪਾਨ ਪਹਿਲਾਂ ਹੀ ਸੰਭਾਵੀ “ਮੈਗਾਭੂਚਾਲ” ਲਈ ਅਲਰਟ ‘ਤੇ ਹੈ। ਪਿਛਲੇ ਸੋਮਵਾਰ ਨੂੰ ਇਵਾਤੇ ਪ੍ਰੀਫੈਕਚਰ ਦੇ ਨੇੜੇ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ, ਮੌਸਮ ਵਿਗਿਆਨ ਏਜੰਸੀ ਨੇ ਚੇਤਾਵਨੀ ਦਿੱਤੀ ਸੀ ਕਿ ਨੇੜਲੇ ਭਵਿੱਖ ਵਿੱਚ “ਮੈਗਾਭੂਚਾਲ” – 8.0 ਜਾਂ ਇਸ ਤੋਂ ਵੱਧ ਮਾਪਣ ਵਾਲਾ – ਆਉਣ ਦੀ ਸੰਭਾਵਨਾ ਹੁਣ ਆਮ ਨਾਲੋਂ ਵੱਧ ਹੈ। ਇਵਾਤੇ ਵਿੱਚ ਹੋਏ ਉਸ ਭੂਚਾਲ ਨੇ ਛੇ ਲੋਕ ਜ਼ਖਮੀ ਕੀਤੇ ਅਤੇ ਵੱਡੀਆਂ ਇਮਾਰਤਾਂ, ਇੱਥੋਂ ਤੱਕ ਕਿ ਟੋਕੀਓ ਤੱਕ, ਹਿੱਲ ਗਈਆਂ।

ਦੱਸਦੇ ਚੱਲੀਏ ਕਿ, ਜਾਪਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ-ਪ੍ਰਣਾਲੀ ਵਾਲੇ ਖੇਤਰਾਂ ਵਿੱਚੋਂ ਇੱਕ ਵਿੱਚ ਸਥਿਤ ਹੈ। ਇਹ ਪ੍ਰਸ਼ਾਂਤ “ਰਿੰਗ ਆਫ਼ ਫਾਇਰ” ਦੇ ਕਿਨਾਰੇ ਦੇ ਨਾਲ ਚਾਰ ਪ੍ਰਮੁੱਖ ਟੈਕਟੋਨਿਕ ਪਲੇਟਾਂ ਦੇ ਉੱਪਰ ਸਥਿਤ ਹੈ। ਦੁਨੀਆ ਭਰ ਵਿੱਚ ਆਉਣ ਵਾਲੇ ਸਾਰੇ ਭੂਚਾਲਾਂ ਵਿੱਚੋਂ ਲਗਭਗ 18 ਪ੍ਰਤੀਸ਼ਤ ਇਕੱਲੇ ਜਾਪਾਨ ਵਿੱਚ ਦਰਜ ਕੀਤੇ ਜਾਂਦੇ ਹਨ, ਜਿੱਥੇ ਹਰ ਸਾਲ ਲਗਭਗ 1,500 ਝਟਕੇ ਮਹਿਸੂਸ ਕੀਤੇ ਜਾਂਦੇ ਹਨ।

ਅੱਜ ਤੱਕ, ਜਾਪਾਨ 2011 ਦੇ 9.0 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਦੀਆਂ ਯਾਦਾਂ ਨਾਲ ਸਤਾਇਆ ਹੋਇਆ ਹੈ, ਜਿਸਨੇ ਬਾਅਦ ਵਿੱਚ ਆਈ ਸੁਨਾਮੀ ਰਾਹੀਂ ਭਾਰੀ ਤਬਾਹੀ ਮਚਾਈ। ਉਸ ਆਫ਼ਤ ਵਿੱਚ, ਲਗਭਗ 18,500 ਲੋਕ ਮਾਰੇ ਗਏ ਜਾਂ ਲਾਪਤਾ ਹੋ ਗਏ, ਅਤੇ ਫੁਕੁਸ਼ੀਮਾ ਪ੍ਰਮਾਣੂ ਪਲਾਂਟ ਵਿੱਚ ਇੱਕ ਰੇਡੀਓਐਕਟਿਵ ਲੀਕ ਹੋਇਆ।

 

ਵੱਡਾ ਖ਼ੁਲਾਸਾ! ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜੇਲ੍ਹਾਂ ‘ਚ ਬੰਦ ਕਰਕੇ ਵਿਭਾਗਾਂ ਦਾ ਕਰ ਰਹੀ ਨਿੱਜੀਕਰਨ

 

ਵੱਡਾ ਖ਼ੁਲਾਸਾ! ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜੇਲ੍ਹਾਂ ‘ਚ ਬੰਦ ਕਰਕੇ ਵਿਭਾਗਾਂ ਦਾ ਕਰ ਰਹੀ ਨਿੱਜੀਕਰਨ

ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਨੂੰ ਜੇਲਾਂ ਅੰਦਰ ਬੰਦ ਕਰਕੇ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਸਰਕਾਰ ਕਰ ਰਹੀ ਹੈ ਵਿਭਾਗਾਂ ਦਾ ਸ਼ਰੇਆਮ ਨਿੱਜੀਕਰਨ- ਕਮਲ ਕੁਮਾਰ/ ਰੇਸ਼ਮ ਗਿੱਲ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ 16-5-2023 ਦੀ ਝੂਠੀ ਪਾਲਸੀ ਰਾਹੀਂ ਮੁਲਾਜ਼ਮਾਂ ਦਾ ਕਰ ਰਹੀ ਸ਼ੋਸਣ-ਜਗਤਾਰ ਸਿੰਘ

1 ਮਈ ਨੂੰ ਗੇਟ ਰੈਲੀਆਂ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਘਰ ਅੱਗੇ ਧਰਨਾਂ 18 ਮਈ ਨੂੰ ਸੰਕੇਤਨ ਹੜਤਾਲ ਅਤੇ 25 ਮਈ ਤੋ ਤਿਨ ਰੋਜ਼ਾ ਹੜਤਾਲ ਸਮੇਤ ਤਿੱਖੇ ਸੰਘਰਸ਼ ਦਾ ਐਲਾਨ:- ਸ਼ਮਸ਼ੇਰ ਸਿੰਘ ਢਿੱਲੋਂ

ਲੁਧਿਆਣਾ, 27 ਅਪ੍ਰੈਲ 2027-

ਪੰਜਾਬ ਰੋਡਵੇਜ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ 25/11 ਵੱਲੋਂ ਲੁਧਿਆਣਾ ਈਸੜੂ ਭਵਨ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਆਗੂਆਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਆਪ ਸਰਕਾਰ ਫੇਲ ਹੋ ਚੁੱਕੀ ਹੈ ਸਾਰੇ ਵਿਭਾਗਾਂ ਦੀ ਲੁੱਟ ਸਿਖਰਾਂ ਤੇ ਜਾਰੀ ਹੈ। ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਸਰਕਾਰੀ ਟਰਾਂਸਪੋਰਟ ਦੇ ਵਿੱਚ ਸਰਕਾਰੀ ਬੱਸਾਂ ਪਾਉਣ ਦੀ ਬੂਜਾਏ ਪ੍ਰਾਈਵੇਟ ਕਿਲੋਮੀਟਰ ਸਕੀਮ ਨਿੱਜੀ ਮਾਲਕਾਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਆਪਣੇ ਚਹੇਤਿਆਂ ਦੀ ਬੱਸਾਂ ਪਵਾ ਕੇ ਨਿੱਜੀ ਕਿਲੋਮੀਟਰ ਸਕੀਮ ਬੱਸਾਂ ਨੂੰ ਆਪਣੀ ਪਾਰਟੀ ਦੀ ਰੰਗਤ ਦੇਕੇ ਪੰਜਾਬ ਦੇ ਲੋਕਾ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਿਸ ਤੋ ਸਾਫ ਅਤੇ ਸ਼ਪੱਸ਼ਟ ਹੁੰਦਾ ਹੈ ਕਿ ਸਰਕਾਰ ਅਤੇ ਟਰਾਸਪੋਰਟ ਦੇ ਸੀਨੀਅਰ ਅਧਿਕਾਰੀ ਵਿਭਾਗਾਂ ਦੀ ਲੁੱਟ ਨੂੰ ਰਲਮਿਲ ਕੇ ਪ੍ਰਾਈਵੇਟ ਉਪਰੇਟਰਾਂ ਨੂੰ ਸਰਕਾਰੀ ਅਧਾਰੇ ਵਿੱਚ ਦਾਖਲ ਕਰਕੇ ਕਰੱਪਸ਼ਣ ਦੇ ਰਾਸਤੇ ਖੋਲ ਰਹੇ ਹਨ ਅਤੇ ਨੋਜਵਾਨਾਂ ਦੇ ਰੋਜ਼ਗਾਰ ਖਤਮ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਤੰਤਰ ਦੀ ਦੂਰ ਵਰਤੋ ਕਰਕੇ ਕਿਸੇ ਮੁੱਖ ਮੰਤਰੀ ਨੇ ਝੰਡੀ ਦਿੱਤੀ ਹੈ ਜਦੋ ਕਿ ਆਮ ਆਦਮੀ ਪਾਰਟੀ ਦੀ ਸ਼ਹੀਦ ਭਗਤ ਸਿੰਘ ਦੀ ਪੱਗ ਬੰਨ ਕੇ ਭਗਤ ਸਿੰਘ ਦੇ ਰਹਿਦੇ ਕਾਰਜਾ ਨੂੰ ਪੂਰੇ ਕਰਨ ਦੇ ਦਾਅਵੇ ਕਰਦੀ ਸੀ ਅੱਜ ਉਹ ਅੰਗਰੇਜ਼ ਹਕੂਮਤਾਂ ਦੀਆਂ ਨਿੱਝੀਕਰਨ ਨੀਤੀਆਂ ਨੂੰ ਪਹਿਲ ਦੇ ਰਹੀ ਹੈ ਅਤੇ ਸਰਮਾਏਦਾਰਾਂ ਰਾਹੀ ਸਰਕਾਰੀ ਵਿਭਾਗਾਂ ਦੇ ਟੈਂਡਰ ਦੀਆਂ ਸ਼ਰਤਾਂ ਤੋਂ ਵੱਧ ਕਿਲੋਮੀਟਰ ਕਰਵਾਕੇ ਵਿਭਾਗਾ ਦੀ ਕਰੋੜਾਂ ਰੁਪਏ ਲੁੱਟ ਕਰਵਾ ਰਹੀ ਹੈ ਕਿਉਂਕਿ ਇਹਨਾਂ ਬੱਸਾਂ ਨੂੰ ਪਾਉਣ ਲਈ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾ ਦਾ ਵਿਰੋਧ ਕਰਦੇ ਯੂਨੀਅਨ ਮੁਲਾਜਮ ਆਗੂਆਂ ਤੇ ਨਜਾਇਜ਼ ਪਰਚੇ ਪਾਕੇ ਜੇਲਾ ਵਿੱਚ ਬੰਦ ਕਰਕੇ ਮੁੱਖ ਮੰਤਰੀ ਪੰਜਾਬ ਨਾਰੀਅਲ ਭੰਨ ਕੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਨੋਜਵਾਨਾਂ ਦੇ ਰੋਜ਼ਗਾਰ ਖਤਮ ਕਰਨ ਲੱਗਿਆਂ ਹੈ ਜਿਸ ਦੀ ਜਥੇਬੰਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਕਿਉਂਕਿ ਪਿਛਲੀ ਸਰਕਾਰ ਸਮੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਸਪੋਰਟ ਮੰਤਰੀ ਰਜੀਆ ਸੁਲਤਾਨਾ ਵੱਲੋ ਜਥੇਬੰਦੀ ਦੇ ਦਿੱਤੇ ਅੰਕੜਿਆਂ ਅਨੁਸਾਰ ਕਿਲੋਮੀਟਰ ਬੱਸਾਂ ਨੂੰ ਘਾਟੇਵੰਦ ਸਾਬਤ ਕਰਕੇ ਪੱਕੇ ਤੋਰ ਤੇ ਬੰਦ ਕਰਕੇ ਵੱਡੀ ਗਿਣਤੀ ਵਿੱਚ ਵਿਭਾਗ ਦੀਆਂ ਮਾਲਕੀ ਵਾਲੀਆਂ ਵੋਲਵੋ ਬੱਸਾ ਅਤੇ ਸਧਾਰਨ ਬੱਸਾ ਪਾਕੇ ਮੁਨਾਫੇ ਵਿੱਚ ਲਿਆਉਣਾ ਲਈ ਉਪਰਾਲਾ ਕੀਤਾ।

ਪ੍ਰੰਤੂ ਮੌਜੂਦਾ ਸਰਕਾਰ ਦੇ ਚਾਰ ਸਾਲ ਦੋਰਾਨ 500 ਤੋ ਵੱਧ ਬੱਸਾ ਕੰਡਮ ਹੋ ਗਈਆਂ ਹਨ ਅਤੇ ਇੱਕ ਵੀ ਬੱਸ ਵਿਭਾਗਾਂ ਵਿੱਚ ਨਵੀ ਨਹੀ ਪਾਈ, ਉਲਟਾ ਸਪੇਅਰਪਾਰਟ ਟਾਇਰ, ਬੈਟਰੀਆਂ ਦੀ ਘਾਟ ਕਾਰਨ ਨਵੀਆਂ ਸੈਕੜੇ ਬੱਸਾ ਡਿਪੂਆਂ ਦਾ ਸ਼ਿੰਗਾਰ ਬਣਕੇ ਖੜੀਆਂ ਹਨ, ਜਿਨਾ ਨੂੰ ਚਲਾਉਣ ਦੀ ਬਿਜਾਏ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਕਿਲੋਮੀਟਰ ਬੱਸਾ ਪਾਕੇ 5 ਸਾਲ ਲਈ ਕਮਾਈ ਦੇ ਸ਼ੋਰਸ਼ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਟਰਾਂਸਪੋਰਟ ਦਾ ਨੁਕਸਾਨ ਹੋ ਰਿਹਾ ਹੈ ਕਿਲੋਮੀਟਰ ਸਕੀਮ ਬੱਸਾਂ ਦਾ ਜਥੇਬੰਦੀ ਸਖਤ ਸ਼ਬਦਾਂ ਵਿਚ ਨਿੰਦਾ ਅਤੇ ਸਖਤ ਵਿਰੋਧ ਕਰਦੀ ਹੈ।

ਕੈਸ਼ੀਅਰ ਬਲਜੀਤ ਸਿੰਘ, ਸੀ.ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ, ਜੁਆਇੰਟ ਜਗਤਾਰ ਸਿੰਘ,ਜਲੋਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਜੌ ਖੁਦ ਸੰਘਰਸ ਕਰਕੇ ਸੱਤਾ ਵਿਚ ਆਈ ਸੀ ਅੱਜ ਓਹੀ ਸਰਕਾਰ ਹਰ ਵਰਗ ਉਪਰ ਧੱਕੇਸ਼ਾਹੀ ਕਰ ਰਹੀ ਹੈ ਅਤੇ ਆਪਣੇ ਜਾਇਜ਼ ਮੰਗਾਂ ਤੇ ਹੱਕ ਮੰਗਣ ਵਾਲੇ ਲੋਕਾਂ ਉਪਰ ਪਰਚੇ ਦਰਜ ਕਰ ਕੇ ਆਵਾਜ਼ ਨੂੰ ਦਵਾਉਣ ਦੀ ਕੋਸਿਸ ਕਰ ਰਹੀ ਹੈ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਾਈਕੋਰਟ ਵਲੋਂ ਵੀ ਕਾਨੂੰਨੀ ਮਨਜ਼ੂਰੀ ਤੋਂ ਬਾਅਦ ਵੀ ਮੰਗਾ ਦਾ ਹੱਲ ਨਹੀਂ ਕੱਢਿਆ ਜਾ ਰਿਹਾ।

ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾ ਤਹਿਤ ਪੇ ਸਕੇਲ ਭੱਤੇ ਸਮੇਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ, ਠੇਕੇਦਾਰ ਵਿਚੋਲੀਏ ਬਾਹਰ ਕੱਢੋ, ਸੰਘਰਸ਼ ਦੌਰਾਨ ਦਰਜ਼ ਪਰਚੇ ਰੱਦ ਕਰੋ ,ਜੇਲ ਵਿੱਚ ਬੰਦ ਸਾਥੀ ਤਰੁੰਤ ਰਿਹਾਅ ਕਰੋ,ਕਿਲੋਮੀਟਰ ਸਕੀਮ ਬੱਸਾਂ ਬੰਦ ਕਰੋ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰੋ, ਫ੍ਰੀ ਸਫ਼ਰ ਸਹੂਲਤਾਂ ਦੇ ਸਾਰੇ ਪੈਸੇ ਜਾਰੀ ਕਰੋ,ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰੋ,ਆਊਟ ਸੋਰਸ ਭਰਤੀ ਬੰਦ ਕਰੋ ਨਹੀ ਤਾਂ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਤਿੱਖੇ ਸੰਘਰਸ਼ ਕੀਤੇ ਜਾਣਗੇ।

ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ,ਦਫ਼ਤਰੀ ਸਕੱਤਰ ਰੋਹੀ ਰਾਮ,ਮੀਤ ਪ੍ਰਧਾਨ ਪ੍ਰਦੀਪ ਕੁਮਾਰ ਨੇ ਬੋਲਦਿਆਂ ਕਿਹਾ ਕਿ ਕਿਲੋਮੀਟਰ ਸਕੀਮ ਬੰਦ ਕਰਨ,ਪੱਕੇ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ ਸਮੇਂਤ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾ ਲਾਗੂ ਕੀਤੀਆਂ ਜਾਵੇ,ਸੰਘਰਸ਼ ਦੌਰਾਨ ਕੀਤੇ ਪਰਚੇ ਰੱਦ ਕੀਤੇ ਜਾਣ ਜੇਕਰ ਸਰਕਾਰ ਨੇ ਮੰਗਾ ਦਾ ਹੱਲ ਨਾ ਕੀਤਾ ਤਾਂ ਮਜ਼ਦੂਰ ਦਿਵਸ ਤੇ 1 ਮਈ ਨੂੰ ਝੰਡੇ ਦੀ ਰਸਮ ਅਤੇ ਗੇਟ ਰੈਲੀਆਂ ਕਰਕੇ ਬੱਸ ਸਟੈਡਾ ਵਿੱਚ 2 ਘੰਟੇ ਲਈ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਮੰਗਾ ਪ੍ਰਤੀ ਪ੍ਰਚਾਰ ਕੀਤਾ ਜਾਵੇਗਾ।

ਇਸ ਉਪਰੰਤ 10 ਮਈ ਨਵੇਂ ਬਣੇ ਟਰਾਂਸਪੋਰਟ ਮੰਤਰੀ ਦੇ ਹਲਕੇ ਵਿੱਚ ਸ਼ਾਂਤਮਈ ਰੋਸ ਰੈਲੀ ਕੀਤੀ ਜਾਵੇਗੀ,15 ਮਈ ਨੂੰ ਗੇਟ ਰੈਲੀਆਂ ਕੀਤੀਆ ਜਾਣਗੀਆਂ ਅਤੇ 18 ਮਈ ਨੂੰ ਸੰਕੇਤਕ ਹੜਤਾਲ ਕੀਤੀ ਜਾਵੇਗੀ ਆਮ ਆਦਮੀ ਪਾਰਟੀ ਦੇ MLA ਦੇ ਗੇਟਾ ਅੱਗੇ ਧਰਨਾ ਅਤੇ ਮੰਗ ਪੱਤਰ ਸੌਂਪਿਆ ਜਾਣਗੇ ਅਤੇ ਮਿਤੀ 25-26-27 ਮਈ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਦਿੱਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਮਨੇਜਮੈਂਟ ਦੀ ਹੋਵੇਗੀ ਮੀਟਿੰਗ ਵਿੱਚ ਰਣਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਭੁੱਲਰ ਬਠਿੰਡਾ ਸਮੇਤ ਆਦਿ ਆਗੂ ਹਾਜ਼ਰ ਹੋਏ।