ਸੋਮਵਾਰ, ਫਰਵਰੀ 16, 2026
Home Blog Page 7

Big News: ਪੰਜਾਬ ‘ਚ ਆੜ੍ਹਤੀਏ ਨੇ ਕੀਤੀ ਖੁਦਕੁਸ਼ੀ

 

ਪੰਜਾਬ ‘ਚ ਆੜ੍ਹਤੀਏ ਨੇ ਕੀਤੀ ਖੁਦਕੁਸ਼ੀ

Punjab News, 12 feb 2026- 

ਪੰਜਾਬ ਵਿੱਚ ਇੱਕ ਆੜਤੀਏ ਦੇ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਇਕ ਆੜ੍ਹਤੀ ਵੱਲੋਂ ਕਰੋੜਾਂ ਰੁਪਏ ਦੇ ਲੈਣ ਦੇਣ ਦੇ ਮਾਮਲੇ ਕਾਰਨ ਪੈਦਾ ਹੋਏ ਵਿਵਾਦ ਨੂੰ ਲੈ ਕੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ 57 ਸਾਲਾ ਸੰਤ ਸਿੰਘ ਪਿੰਡ ਸ਼ੇਖੂਪੁਰ ਵਜੋਂ ਹੋਈ ਹੈ। ਮ੍ਰਿਤਕ ਪਾਸੋਂ ਇੱਕ ਸੁਸਾਈਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਆਪਣੇ ਚਾਰ ਲੋਕਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।

ਦੂਜੇ ਪਾਸੇ ਮੂਲੇਪੁਰ ਪੁਲਿਸ ਥਾਣੇ ਦੇ ਮੁੱਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਸਾਈਡ ਨੋਟ ਦੇ ਆਧਾਰ ‘ਤੇ ਚਾਰਾਂ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਸੰਤ ਸਿੰਘ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆੜ੍ਹਤ ਦਾ ਕਾਰੋਬਾਰ ਕਰਦਾ ਸੀ, ਪਰਿਵਾਰ ਦੀਆਂ ਦੋ ਫਰਮਾਂ ਹਨ ਤੇ ਬਾਜ਼ਾਰ ਵਿੱਚ ਇੱਕ ਮਹੱਤਵਪੂਰਨ ਕਾਰੋਬਾਰ ਹੈ। ਆਪਸੀ ਲੈਣ-ਦੇਣ ਅਤੇ ਲੇਖਾ-ਜੋਖਾ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮੁਤਾਬਕ ਦੂਸਰੇ ਪਰਿਵਾਰਿਕ ਮੈਂਬਰਾਂ ਨੇ ਲਗਭਗ 2 ਤੋਂ 2.5 ਕਰੋੜ ਰੁਪਏ ਦੀ ਠੱਗੀ ਮਾਰੀ, ਜਿਸ ਕਾਰਨ ਸੰਤ ਸਿੰਘ ਨੂੰ ਗੰਭੀਰ ਮਾਨਸਿਕ ਪ੍ਰੇਸ਼ਾਨੀ ਵਿੱਚ ਜਾਨ ਕਰਨ ਕਾਫ਼ੀ ਸਮੇਂ ਤੋਂ ਤਣਾਅ ਵਿੱਚ ਸੀ ਤੇ ਅਕਸਰ ਕਿਸੇ ਵਿੱਤੀ ਝਗੜੇ ਨੂੰ ਲੈ ਕੇ ਚਿੰਤਤ ਰਹਿੰਦਾ ਸੀ, ਇਸੇ ਮਾਨਸਿਕ ਦਬਾਅ ਕਾਰਨ ਉਸ ਨੇ ਇਹ ਭਿਆਨਕ ਕਦਮ ਚੁੱਕਿਆ।

ਦੱਸਿਆ ਜਾ ਰਿਹਾ ਹੈ ਕਿ ਸੰਤ ਸਿੰਘ ਜਖਵਾਲੀ ਪਿੰਡ ਦੇ ਨੇੜੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਸਪੱਸ਼ਟ ਤੌਰ ‘ਤੇ ਚਾਰ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ptc


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Punjab News: ਮਿਡ-ਡੇ-ਮੀਲ ਵਰਕਰਾਂ ਨੇ ਭੁੱਖ ਹੜਤਾਲ ਦੀ ਦਿੱਤੀ ਚੇਤਾਵਨੀ

 

ਮਿਡ-ਡੇ-ਮੀਲ ਵਰਕਰਾਂ ਵੱਲੋਂ ਭੁੱਖ ਹੜਤਾਲ ਦੀ ਚੇਤਾਵਨੀ

Punjab News, 12 Feb 2026- 

Punjab News: ਅੱਜ ਮਿਡ ਡੇ ਮੀਲ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਧਰਨੇ ਦੌਰਾਨ ਰਾਜਵੰਤ ਕੌਰ, ਲਖਵੀਰ ਕੌਰ, ਜਗੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਸੋਨੂੰ ਤੇ ਮਨਜੀਤ ਕੌਰ ਨੇ ਬਿਆਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ 3000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਹੈ, ਜਿਸ ਨਾਲ ਘਰੇਲੂ ਖਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ।

ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਵਰਕਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਫੈਸਲਾ ਨਾ ਕੀਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਹੜਤਾਲ ਨੂੰ ਭੁੱਖ ਹੜਤਾਲ ਦਾ ਰੂਪ ਦਿੱਤਾ ਜਾਵੇਗਾ, ਜਿਸ ਦੌਰਾਨ ਨਾ ਉਹ ਖੁਦ ਭੋਜਨ ਗ੍ਰਹਿਣ ਕਰਨਗੇ ਤੇ ਨਾ ਹੀ ਸਕੂਲਾਂ ਵਿਚ ਬੱਚਿਆਂ ਲਈ ਮਿਡ ਡੇ ਮੀਲ ਤਿਆਰ ਕੀਤਾ ਜਾਵੇਗਾ।

ਮਿਡ ਡੇ ਮੀਲ ਵਰਕਰਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਤੇ ਭੋਜਨ ਪ੍ਰਬੰਧ ‘ਤੇ ਕੋਈ ਅਸਰ ਨਾ ਪਵੇ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ‘ਆਪ੍ਰੇਸ਼ਨ ਲੋਟਸ’ ਦਾ ਮਸਲਾ ਝੂਠਾ- ਸ਼ੀਤਲ ਅੰਗੁਰਾਲ

 

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ‘ਆਪ੍ਰੇਸ਼ਨ ਲੋਟਸ’ ਦਾ ਮਸਲਾ ਝੂਠਾ- ਸ਼ੀਤਲ ਅੰਗੁਰਾਲ

ਜਲੰਧਰ, 12 Feb 2026:

ਆਮ ਆਦਮੀ ਪਾਰਟੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਉਠਾਏ ਜਾ ਰਹੇ ‘ਆਪ੍ਰੇਸ਼ਨ ਲੋਟਸ’ ਦੇ ਮਸਲੇ ਨੂੰ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਲੀਡਰ ਸ਼ੀਤਲ ਅੰਗੁਰਾਲ ਨੇ ਪ੍ਰੈੱਸ ਕਾਨਫਰੰਸ ਦੌਰਾਨਝੂਠਾ ਤੇ ਭਟਕਾਉਣ ਵਾਲਾ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੰਕਟ ’ਚ ਫਸਦੀ ਹੈ ਜਾਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣਾ ਹੁੰਦਾ ਹੈ, ਉਦੋਂ ਉਹ ‘ਆਪ੍ਰੇਸ਼ਨ ਲੋਟਸ’ ਦਾ ਰਾਗ ਅਲਾਪਣਾ ਸ਼ੁਰੂ ਕਰ ਦਿੰਦੀ ਹੈ।

ਅੰਗੁਰਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਟਿੱਪਣੀ ਕਰਨ ਦੀ ਬਜਾਇ ਆਮ ਆਦਮੀ ਪਾਰਟੀ ਨੂੰ ਆਪਣੇ ਗਿਰੇਬਾਨ ’ਚ ਝਾਕਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ’ਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਲਾਹਾ ਲੈ ਰਹੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਝੂਠੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਬੰਧਤ ਮਾਮਲੇ ’ਚ ਪੂਰੀ ਜਾਣਕਾਰੀ ਤੇ ਕਾਲ ਰਿਕਾਰਡਿੰਗ ਦੇਣ ਦੇ ਬਾਵਜੂਦ ਚਾਰ ਸਾਲਾਂ ’ਚ ਸਰਕਾਰ ਦੋਸ਼ੀਆਂ ਦੇ ਫ਼ੋਨ ਨੰਬਰ ਤੱਕ ਨਹੀਂ ਲੱਭ ਸਕੀ।

ਉਨ੍ਹਾਂ ਦਾ ਮੋਬਾਈਲ ਫ਼ੋਨ ਹਾਲੇ ਵੀ ਪੁਲਿਸ ਕੋਲ ਜਮ੍ਹਾ ਹੈ ਪਰ ਕਿਸੇ ਖ਼ਿਲਾਫ਼ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ, ਤਾਂ ਜੋ ਸੁਰੱਖਿਆ ਤੇ ਵਿਕਾਸ ਦੇ ਮਾਡਲ ’ਤੇ ਪੰਜਾਬ ਨੂੰ ਅੱਗੇ ਵਧਾਇਆ ਜਾ ਸਕੇ।

 

ਵੱਡੀ ਖ਼ਬਰ: ਪ੍ਰਤਾਪ ਬਾਜਵਾ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, ਪੜ੍ਹੋ ਪੂਰਾ ਮਾਮਲਾ

 

ਵੱਡੀ ਖ਼ਬਰ: ਪ੍ਰਤਾਪ ਬਾਜਵਾ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, ਪੜ੍ਹੋ ਪੂਰਾ ਮਾਮਲਾ

Punjab News, 12 Feb 2026-

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਨੇ ਪੰਜਾਬ ਐੱਸ .ਸੀ ਕਮਿਸ਼ਨ ਦੇ ਖਿਲਾਫ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਐਸਸੀ ਕਮਿਸ਼ਨ ਵੱਲੋਂ ਜਾਰੀ ਨੋਟਿਸ ਅਤੇ ਕੀਤੀ ਜਾ ਰਹੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਮੰਤਰੀ ਹਰਭਜਨ ਈਟੀਓ ਨੂੰ ਵੀ ਪਾਰਟੀ ਬਣਾਇਆ।

ਬਾਜਵਾ ਨੇ ਕਿਹਾ ਕਿ ਕਮਿਸ਼ਨ ਨੇ ਬਿਨਾਂ ਸੁਣਵਾਈ ਕੀਤੇ ਆਪਣੇ ਆਪ ਨੋਟਿਸ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਜੋ ਉਹ ਨਹੀਂ ਕਰ ਸਕਦੇ ਅਤੇ ਨਾ ਹੀ ਉਨ੍ਹਾਂ ਨੂੰ ਕਰਨ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਰੈਲੀ ਵਿੱਚ ‘ਬੈਂਡ ਵਜਾ ਦਿੱਤੀ ‘ ਜਾਂ ‘ਬੈਂਡ ਵਜਾ ਦਿਆਂਗੇ’ ਸ਼ਬਦਾਂ ਦੀ ਵਰਤੋਂ ਕਿਸੇ ਵੀ ਜਾਤੀ ਲਈ ਨਹੀਂ ਕੀਤੀ ਗਈ ਸੀ।

ਆਪਣੀ ਪਟੀਸ਼ਨ ਵਿੱਚ, ਬਾਜਵਾ ਨੇ ਗੜ੍ਹੀ ‘ਤੇ ਅਦਾਲਤ ਦੀ ਉਲੰਘਣਾ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਗੜ੍ਹੀ ਦੀ ਪ੍ਰੈਸ ਕਾਨਫਰੰਸ ਦੌਰਾਨ ਹਾਈ ਕੋਰਟ ਅਤੇ ਸੁਪਰੀਮ ਕੋਰਟ ਬਾਰੇ ਟਿੱਪਣੀਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਪਾਪਾ ਕੋਲ ਚਲੇ ਜਾਣ ਦਾ ਜ਼ਿਕਰ ਕੀਤਾ ਸੀ।

ਨਾਲ ਹੀ ਉਨ੍ਹਾਂ ‘ਤੇ ਮੰਤਰੀ ਹਰਭਜਨ ETO ਨਾਲ ਦੋਸਤੀ ਨਿਭਾਉਣ ਲਈ ਉਨ੍ਹਾਂ ਨੂੰ ਟਾਰਗੇਟ ਕਰਨ ਦਾ ਆਰੋਪ ਲਗਾਇਆ। ਬਾਜਵਾ ਨੇ ਗੜ੍ਹੀ ਦੇ ਫੇਸਬੁੱਕ ਪੇਜ ਦੀ ਕਲਿੱਪ ਲਗਾਉਂਦੇ ਹੋਏ ਕਿਹਾ ਕਿ ਗੜ੍ਹੀ ਨੇ ਹਰਭਜਨ ETO ਨਾਲ ਇੱਕ ਵੀਡੀਓ ਸਾਂਝਾ ਕਰਦੇ ਹੋਏ ਗਾਣਾ ਵੀ ਲਗਾਇਆ ਕਿ “ਮਿੱਤਰਾ ਕਰਕੇ ਚੜ੍ਹਾਈ ਆ”। news18


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

ਵੱਡੀ ਖ਼ਬਰ: CM ਮਾਨ ਵੱਲੋਂ SSPs ਅਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ: ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ; ਜੜ੍ਹੋਂ ਖਤਮ ਕਰਨਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਪੰਜਾਬ ਵਿੱਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਨੂੰਨ ਅਤੇ ਵਿਵਸਥਾ ਦੇ ਮੁੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੋਜ਼ਗਾਰ, ਸਿੱਖਿਆ ਅਤੇ ਕਰੀਅਰ ਕਾਉਂਸਲਿੰਗ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਫਰਵਰੀ 2026- ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।

ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ।

ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ ‘ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਲੰਬੇ ਸਮੇਂ ਵਾਸਤੇ ਸੁਰੱਖਿਅਤ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੀਅਰ ਕਾਉਂਸਲਿੰਗ ਨੂੰ ਸੰਸਥਾਗਤ ਬਣਾਉਣ ‘ਤੇ ਵੀ ਨਿਰਭਰ ਕਰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਰਹੀ ਹੈ ਅਤੇ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰਾਂ ਦਾ ਖਾਤਮਾ ਕਰਕੇ ਇਸ ਵਿਰਾਸਤ ਨੂੰ ਕਾਇਮ ਰੱਖਿਆ ਜਾਵੇ ਅਤੇ ਇਸ ਕਾਰਜ ਲਈ ਉਨ੍ਹਾਂ ਸਾਰਿਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ।

ਹੁਣ ਤੱਕ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਸਫਲਤਾਪੂਰਵਕ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੀ ਕੋਹੜ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਦੋਵਾਂ ਮੁਹਿੰਮਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸਖ਼ਤ ਨਿਗਰਾਨੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਰੋਜ਼ਾਨਾ ਇਨ੍ਹਾਂ ਮੁਹਿੰਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਦਾ ਰਹਾਂਗਾ ਤਾਂ ਜੋ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਡਿਊਟੀ ਕਰਨ ਲਈ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ।

ਇਨ੍ਹਾਂ ਦੋਵਾਂ ਮੁਹਿੰਮਾਂ ਤਹਿਤ ਸ਼ਾਨਦਾਰ ਡਿਊਟੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਮੁਲਾਜ਼ਮ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ।

ਸੂਬਾ ਸਰਕਾਰ ਵੱਲੋਂ ਦਿਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੀਆਂ ਜ਼ਰੂਰਤਾਂ ਅਨੁਸਾਰ ਸਟਾਫ਼, ਵਹੀਕਲ ਫਲੀਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਰਾਦਾ ਸਪੱਸ਼ਟ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਬਹੁਤ ਬਿਹਤਰ ਹੈ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨਕਾਲਾਂ ਦੇ ਮੁਕਾਬਲੇ ਸੂਬੇ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਕਿਉਂਕਿ ਹੁਣ ਪੁਲਿਸ ਫੋਰਸ ਨੂੰ ਝੂਠੇ ਕੇਸ ਦਰਜ ਕਰਨ ਲਈ ਨਹੀਂ ਵਰਤਿਆ ਜਾਂਦਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਅਪਰਾਧੀਆਂ ਦੀ ਕੋਈ ਸਰਪ੍ਰਸਤੀ ਨਹੀਂ ਕੀਤੀ ਜਾ ਰਹੀ।

ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ਭਰ ਵਿੱਚ ਹਥਿਆਰਾਂ ਦੇ ਲਾਇਸੈਂਸਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਥਿਆਰ ਦੇ ਲਾਇਸੈਂਸ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਜਾਂਦੀ ਹੈ, ਤਾਂ ਜ਼ਿਲ੍ਹਾ ਅਧਿਕਾਰੀ ਉਸ ਦੇ ਲਾਇਸੈਂਸ ਨੂੰ ਤੁਰੰਤ ਰੱਦ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਇਸ ਮੁਹਿੰਮ ਨੂੰ ਧਿਆਨ ਨਾਲ ਯੋਜਨਾਬੱਧ ਕੀਤਾ ਜਾਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੈ, ਇਸ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ।

ਸਕੂਲ ਡਰੋਪਆਊਟ ਦਰ ਨੂੰ ਰੋਕਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਸੰਵੇਦਨਸ਼ੀਲ ਖੇਤਰਾਂ ਅਤੇ ਸਮੂਹਾਂ ਵਿੱਚ, ਸਿੱਖਿਆ ਵਿਭਾਗ ਨੂੰ ਢੁੱਕਵਾਂ ਉਪਾਅ ਕਰਨ ਅਤੇ ਇਸਦੀ ਜਾਂਚ ਕਰਨ ਲਈ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਆਪਕ ਪੱਧਰ ਉਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

India-US ਵਪਾਰ ਸਮਝੌਤਾ: ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਤਿਆਰੀ ‘ਚ ਭਾਜਪਾ

 

ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ

ਜੇ ਭਾਰਤ ‘ਚ ਸਸਤਾ ਅਮਰੀਕੀ ਦੁੱਧ, ਅਨਾਜ ਅਤੇ ਪਨੀਰ ਆ ਜਾਵੇ, ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਚੀਮਾ ਨੇ ਚੁੱਕੇ ਸਵਾਲ

ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਤੋਂ ਸਾਬਤ ਹੁੰਦਾ ਹੈ ਕਿ ਸੌਦਾ ਅਮਰੀਕੀ ਕਿਸਾਨਾਂ ਨੂੰ ਫਾਇਦਾ ਪਹੁੰਚਾਉਂਦਾ ਹੈ, ਭਾਰਤੀ ਕਿਸਾਨਾਂ ਨੂੰ ਨਹੀਂ: ਹਰਪਾਲ ਸਿੰਘ ਚੀਮਾ

ਮੰਤਰੀ ਹਰਪਾਲ ਸਿੰਘ ਚੀਮਾ ਦੀ ਭਾਜਪਾ ਨੂੰ ਖੁੱਲ੍ਹੀ ਚੁਣੌਤੀ: “ਸੌਦੇ ਦੇ ਦਸਤਾਵੇਜ਼ ਜਨਤਕ ਕਰੋ, ਦਿਖਾਓ ਕਿ ਤੁਸੀਂ ਦੇਸ਼ ਨੂੰ ਕਿਵੇਂ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ

ਪੰਜਾਬ ਦੇ ਲੋਕ ਅੰਨਦਾਤਾ ਦੀ ਇੱਜ਼ਤ ਅਤੇ ਭਵਿੱਖ ‘ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਫਰਵਰੀ 2026-

ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ ‘ਭਾਰਤ-ਅਮਰੀਕਾ ਸੌਦੇ’ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ‘ਵੱਡੀ ਯੋਜਨਾ ਅਤੇ ਸਾਜ਼ਿਸ਼’ ਰਚੀ ਹੈ।

ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਸਤਾ ਅਮਰੀਕੀ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ ‘ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਇਹ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਕੁਚਲ ਦੇਵੇਗਾ। ਉਨ੍ਹਾਂ ਸਵਾਲ ਉਠਾਇਆ ਕਿਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਦੇਸ਼ ਦਾ ਕਿਸਾਨ ਕਿੱਥੇ ਜਾਵੇਗਾ?

ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਹਾਕਿਆਂ ਤੋਂ ਦੇਸ਼ ਦਾ ਪੇਟ ਭਰ ਰਿਹਾ ਹੈ ਅਤੇ ਪੰਜਾਬ ਨੇ ਪਿਛਲੇ ਲਗਭਗ 50 ਸਾਲਾਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਪਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਜਿਸ ‘ਅੰਨਦਾਤਾ’ ਨੇ ਦੇਸ਼ ਵਿੱਚ ਵੱਡੀ ਖੁਰਾਕੀ ਕ੍ਰਾਂਤੀ ਲਿਆਂਦੀ, ਉਸੇ ਨੂੰ ਹੁਣ ਡੂੰਘੀ ਸਿਆਸੀ ਅਤੇ ਆਰਥਿਕ ਸਾਜ਼ਿਸ਼ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਰਾਸ਼ਟਰਵਾਦੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਅਤੇ “ਸਵਦੇਸ਼ੀ ਭਾਰਤ” ਦੀ ਗੱਲ ਕਰਨ ਵਾਲੀ ਭਾਜਪਾ ਅੱਜ ਪੂਰੀ ਤਰ੍ਹਾਂ ਅਮਰੀਕਾ ਦੇ ਹੱਥ ਵਿਕ ਚੁੱਕੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਹੁਣ ਭਾਰਤ ਨੂੰ ਮੁੜ ਨਿਰਭਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸੱਚ ਹੁਣ ਪੂਰੀ ਦੁਨੀਆ ਦੇ ਸਾਹਮਣੇ ਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਨੇ ਜਨਤਕ ਤੌਰ ‘ਤੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਖੁੱਲ੍ਹੇਆਮ ਇਸ ਸੌਦੇ ਦਾ ਜਸ਼ਨ ਮਨਾਇਆ।

ਉਨ੍ਹਾਂ ਕਿਹਾ ਕਿ ਇਹ ਸੌਦਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਕੀਮਤਾਂ ਨੂੰ ਉੱਚਾ ਚੁੱਕੇਗਾ, ਪੇਂਡੂ ਅਮਰੀਕਾ ਵਿੱਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ।

ਚੀਮਾ ਨੇ ਕਿਹਾ ਕਿ ਇਹ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਹ ਸੌਦਾ ਭਾਰਤੀ ਕਿਸਾਨਾਂ ਲਈ ਨਹੀਂ, ਸਗੋਂ ਅਮਰੀਕੀ ਕਿਸਾਨਾਂ ਲਈ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਸਵਾਲ ਕੀਤਾ ਕਿ ਪੰਜਾਬ ਦੇ ਭਾਜਪਾ ਆਗੂ ਇਹ ਦਾਅਵਾ ਕਰਕੇ ਜਨਤਾ ਨੂੰ ਕਿਉਂ ਗੁੰਮਰਾਹ ਕਰ ਰਹੇ ਹਨ ਕਿ ਇਸ ਸੌਦੇ ਨਾਲ ਪੰਜਾਬ ਨੂੰ ਫਾਇਦਾ ਹੋਵੇਗਾ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਜਾਖੜ ਪ੍ਰੈੱਸ ਕਾਨਫਰੰਸਾਂ ਕਰ ਕੇ ਦਾਅਵਾ ਕਰ ਰਹੇ ਹਨ ਕਿ ਪੰਜਾਬ ਨੂੰ ਲਾਭ ਹੋਵੇਗਾ, ਪਰ ਭਾਜਪਾ ਕੋਲ ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਦਾ ਜਵਾਬ ਦੇਣ ਦੀ ਹਿੰਮਤ ਨਹੀਂ ਹੈ।

ਚੀਮਾ ਨੇ ਜਾਖੜ ਅਤੇ ਭਾਜਪਾ ਲੀਡਰਸ਼ਿਪ ਨੂੰ ਇੱਕ ਸਧਾਰਨ ਸਵਾਲ ਪੁੱਛਿਆ ਕਿ ਕੀ ਤੁਹਾਡੇ ਵਿੱਚ ਇਸ ਬਿਆਨ ਨੂੰ ਟਵੀਟ ਰਾਹੀਂ ਕੋਟ ਕਰਨ ਅਤੇ ਅਮਰੀਕਾ ਨੂੰ ਜਵਾਬ ਦੇਣ ਦੀ ਹਿੰਮਤ ਹੈ?

ਚੀਮਾ ਨੇ ਮੰਗ ਕੀਤੀ ਕਿ ਸੁਨੀਲ ਜਾਖੜ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੁਰੰਤ ਇਸ ਸੌਦੇ ਦੇ ਦਸਤਾਵੇਜ਼ ਪੰਜਾਬ ਦੇ ਲੋਕਾਂ, ਭਾਰਤ ਦੇ ਕਿਸਾਨਾਂ ਅਤੇ ਦੇਸ਼ ਦੇ ਆਮ ਨਾਗਰਿਕਾਂ ਦੇ ਸਾਹਮਣੇ ਜਨਤਕ ਕਰਨ।

ਚੀਮਾ ਨੇ ਕਿਹਾ ‘ਦਸਤਾਵੇਜ਼ ਦਿਖਾਓ’, ਉਨ੍ਹਾਂ ਨੂੰ ਜਨਤਕ ਕਰੋ। ਇਹ ਉਹ ਦਸਤਾਵੇਜ਼ ਹਨ ਜਿਨ੍ਹਾਂ ਰਾਹੀਂ ਤੁਸੀਂ ਦੇਸ਼ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ।

ਟੈਰਿਫ ਅਤੇ ਟੈਕਸ ਦੇ ਮੁੱਦਿਆਂ ‘ਤੇ ਚਾਨਣਾ ਪਾਉਂਦੇ ਹੋਏ ਚੀਮਾ ਨੇ ਕਿਹਾ ਕਿ ਪਹਿਲਾਂ ਜਦੋਂ ਭਾਰਤੀ ਉਤਪਾਦ ਅਮਰੀਕਾ ਜਾਂਦੇ ਸਨ ਤਾਂ ਲਗਭਗ 50% ਟੈਰਿਫ ਲਗਾਇਆ ਜਾਂਦਾ ਸੀ, ਪਰ ਹੁਣ ਇਸ ਨੂੰ ਘਟਾ ਕੇ 18% ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਭਾਰਤ ਵੱਲੋਂ ਵੇਚੇ ਜਾਣ ਵਾਲੇ ਉਤਪਾਦਾਂ ‘ਤੇ ਟੈਰਿਫ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ।

ਚੀਮਾ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਵੱਡੇ ਕਾਰਪੋਰੇਟ ਘਰਾਣਿਆਂ ਲਈ ਕੰਮ ਕਰਨ ਵਾਲੀ ਅਤੇ ਵੱਡੇ ਕਾਰਪੋਰੇਟ ਪਰਿਵਾਰਾਂ ਵੱਲੋਂ ਚਲਾਈ ਜਾਣ ਵਾਲੀ ਭਾਜਪਾ ਹੁਣ ਭਾਰਤ ਦੇ ਕਿਸਾਨਾਂ ਨੂੰ ਪੂੰਜੀਪਤੀਆਂ ਕੋਲ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹਾ ਅਮਰੀਕਾ ਰਾਹੀਂ ਕੀਤਾ ਜਾ ਰਿਹਾ ਹੈ।

ਭਾਜਪਾ ਨੂੰ ਕਿਸਾਨਾਂ ਦੀ ਦੁਸ਼ਮਣ ਅਤੇ ਆਮ ਨਾਗਰਿਕਾਂ ਦੀ ਦੁਸ਼ਮਣ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਪਾਰਟੀ ਮੁੱਠੀ ਭਰ ਪਰਿਵਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਹਾਰੇ ਦੇਸ਼ ‘ਤੇ ਰਾਜ ਕਰ ਰਹੀ ਹੈ ਅਤੇ ਦੇਸ਼ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ।

ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਭਾਰਤ ਦੀ ਆਜ਼ਾਦੀ ਦੀ ਕੀਮਤ ਨਹੀਂ ਸਮਝਦੀ ਕਿਉਂਕਿ ਆਜ਼ਾਦੀ ਦੀ ਲੜਾਈ ਵੇਲੇ ਭਾਜਪਾ ਦਾ ਕੋਈ ਵਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਮੌਜੂਦਾ ਆਗੂਆਂ, ਸਗੋਂ ਉਨ੍ਹਾਂ ਦੀ ਪੁਰਾਣੀ ਲੀਡਰਸ਼ਿਪ ਦੀ ਵੀ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਕੋਈ ਭੂਮਿਕਾ ਨਹੀਂ ਸੀ।

ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਅਤੇ ਹੋਰ ਕਈ ਸੂਬਿਆਂ ਦੇ ਲੋਕਾਂ, ਜਿਨ੍ਹਾਂ ਵਿੱਚ ਬੰਗਾਲੀ ਅਤੇ ਵੱਖ-ਵੱਖ ਖੇਤਰਾਂ ਦੇ ਨਾਗਰਿਕ ਸ਼ਾਮਲ ਸਨ, ਨੇ ਬ੍ਰਿਟਿਸ਼ ਰਾਜ ਨੂੰ ਕੁਚਲਿਆ ਅਤੇ ਭਾਰਤ ਦੀ ਆਜ਼ਾਦੀ ਲਈ ਅੰਗਰੇਜ਼ਾਂ ਨੂੰ ਬਾਹਰ ਕੱਢਿਆ।

ਚੀਮਾ ਨੇ ਕਿਹਾ ਕਿ ਅੱਜ ਭਾਜਪਾ ਦੇਸ਼ ਨੂੰ ਅਮਰੀਕਾ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਧੀ ਸਿਆਸੀ ਚੁਣੌਤੀ ਦਿੰਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਦਾ ਕੋਈ ਵੀ ਆਗੂ, ਚਾਹੇ ਉਹ ਪੰਜਾਬ ਇਕਾਈ ਦਾ ਹੋਵੇ ਜਾਂ ਰਾਸ਼ਟਰੀ ਇਕਾਈ ਦਾ, ਇਸ ਮੁੱਦੇ ‘ਤੇ ਬਹਿਸ ਲਈ ਅੱਗੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਇਹ ਗੱਲ ਬੇਨਕਾਬ ਕਰੇਗੀ ਕਿ ਭਾਜਪਾ ਨੇ ਪੰਜਾਬ ਅਤੇ ਭਾਰਤ ਦੇ ਕਿਸਾਨਾਂ ਨੂੰ ਕਿਵੇਂ ਵੇਚਿਆ ਹੈ।

ਚੀਮਾ ਨੇ ਭਾਜਪਾ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਦੇਸ਼ ਦੇ ‘ਅੰਨਦਾਤਾ’ ਦੀ ਸ਼ਾਨ ਅਤੇ ਭਵਿੱਖ ‘ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ ਅਤੇ ਸੱਚਾਈ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।

 

Punjab News: ਭਾਰਤ ਬੰਦ ਦੌਰਾਨ ਸੜਕਾਂ ‘ਤੇ ਉਤਰਿਆ ਜਨ-ਸੈਲਾਬ; ਮੋਦੀ-ਟਰੰਪ ਅਤੇ CM ਮਾਨ ਦੇ ਫੂਕੇ ਪੁਤਲੇ

 

ਮੋਹਾਲੀ ‘ਚ ਸਰਕਾਰਾਂ ਵਿਰੁੱਧ ਗਰਜੀਆਂ ਜਥੇਬੰਦੀਆਂ; ਮੋਦੀ-ਟਰੰਪ ਅਤੇ CM ਮਾਨ ਦੇ ਫੂਕੇ ਪੁਤਲੇ

ਮੋਹਾਲੀ, 12 Feb 2026- 

ਅੱਜ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ, ਮੁਕਤ ਵਿਉਪਾਰ ਸਮਝੋਤਾ, ਬਿਜਲੀ ਐਕਟ 2025, ਸੀਡ ਬਿਲ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਵਰਗੇ ਕਾਨੂੰਨ ਰੱਦ ਕਰਨ ਦੀਆਂ ਨੀਤੀਆਂ ਦੇ ਖਿਲਾਫ਼ ਪੂਰੇ ਦੇਸ਼ ਵਿੱਚ ਟਰੇਡ ਜੱਥੇਬੰਦੀਆਂ ਜਿਨ੍ਹਾਂ ਵਿੱਚ ਐਸ.ਕੇ.ਐਮ. ਪੰਜਾਬ, ਮਜ਼ਦੂਰ ਜੱਥੇਬੰਦੀਆਂ, ਸਨਅਤੀ ਅਤੇ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਅੱਜ ਦਾ ਧਰਨਾ ਬਿਜਲੀ ਬੋਰਡ ਦੇ ਫੇਜ਼—1 ਦੇ ਕੰਪਲੈਕਸ ਵਿੱਚ ਦਿੱਤਾ ਗਿਆ।

ਇਸ ਉਪਰੰਤ ਹੜਤਾਲੀ ਕਰਮਚਾਰੀਆਂ ਵੱਲੋਂ ਵੇਰਕਾ ਚੌਂਕ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਇਸ ਉਪਰੰਤ ਮੋਦੀ, ਟਰੰਪ, ਭਗਵੰਤ ਸਿੰਘ ਮਾਨ ਦੇ ਪੁਤਲੇ ਵੀ ਸਾੜੇ ਗਏ। ਅੱਜ ਦੀ ਹੜਤਾਲ ਵਿੱਚ ਪਾਰਵਕਾਮ ਵੱਲੋਂ ਟੀ.ਐਸ.ਯੂ. (ਭੰਗਲ), ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਸੀ.ਐਚ.ਬੀ. ਠੇਕਾ ਮੁਲਾਜ਼ਮ ਯੂਨੀਅਨ ਦੇ ਸਮੁੱਚੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹੋਏ ਅਤੇ ਇਨ੍ਹਾਂ ਦਾ ਸਮਰਥਨ ਪਾਵਰਕਾਮ ਦੀਆਂ ਜੱਥੇਬੰਦੀਆਂ ਪੈਨਸ਼ਨਰਜ਼ ਐਸੋਸੀਏਸ਼ਨ, ਪੈਨਸ਼ਨ ਯੂਨੀਅਨ ਏਟਕ ਮੋਹਾਲੀ ਵੱਲੋਂ ਆਪਣੀ ਵੱਡੀ ਗਿਣਤੀ ਵਿੱਚ ਸਾਥੀਆਂ ਨਾਲ ਸ਼ਮਹੂਲੀਅਤ ਕੀਤੀ ਗਈ।

ਇਸ ਧਰਨੇ ਨੂੰ ਐਸ.ਕੇ.ਐਮ. ਵੱਲੋਂ ਅੰਗਰੇਜ਼ ਸਿੰਘ, ਪ੍ਰਦੀਪ ਮੁਸਾਹਿਬ,ਪਰਮਦੀਪ ਸਿੰਘ ਬੈਦਵਾਨ, ਕ੍ਰਿਪਾਲ ਸਿੰਘ ਸਿਆਉਂ, ਦਰਸ਼ਨ ਸਿੰਘ, ਰਣਬੀਰ ਸਿੰਘ, ਅਵਤਾਰ ਸਿੰਘ ਅਤੇ ਬਿੰਦਰ ਸਿੰਘ ਸੇਖਣ ਮਾਜਰਾ,ਟੀ.ਐਸ.ਯੂ. ਭੰਗਲ ਵੱਲੋਂ ਗੁਰਬਖਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਸੁਰਿੰਦਰਪਾਲ ਸਿੰਘ ਲਹੌਰੀਆ, ਮੋਹਨ ਸਿੰਘ ਗਿੱਲ, ਹਰਪ੍ਰੀਤ ਸਿੰਘ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਵੱਲੋਂ ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗਿੱਲ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜਤਿੰਦਰ ਸਿੰਘ, ਸੁਰਿੰਦਰ ਸਿੰਘ ਮੱਲੀ, ਪਰਮਜੀਤ ਸਿੰਘ, ਪੈਨਸ਼ਨਰਜ਼ ਯੂਨੀਅਨ ਏਟਕ ਵੱਲੋਂ ਬ੍ਰਿਜ ਮੋਹਨ ਸ਼ਰਮਾ, ਬਲਵਿੰਦਰ ਕੁਮਾਰ, ਸੀ.ਐਚ.ਬੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਜ਼ੋਰਾ ਸਿੰਘ, ਨਜ਼ੀਰ ਖਾਨ, ਰਵਿੰਦਰ ਸਿੰਘ, ਕਾਰਖਾਨਾ ਮਜ਼ਦੂਰ ਯੂਨੀਅਨ ਵੱਲੋਂ ਹਰਸ਼, ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਹਰਚਰਨ ਸਿੰਘ, ਨੌਜਵਾਨ ਭਾਰਤ ਸਭਾ ਵੱਲੋਂ ਪੁਸ਼ਪਿੰਦਰ ਸਿੰਘ,ਪੀਐਸਯੂ(ਲਲਕਾਰ) ਵੱਲੋਂ ਜੋਬਨ, ਵਰਗ ਚੇਤਨਾ ਮੰਚ ਵੱਲੋਂ ਮਾਸਟਰ ਯਸ਼ਪਾਲ, ਸੀਟੀਯੂ ਵੱਲੋਂ ਇੰਦਰਜੀਤ ਸਿੰਘ,ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਗੁਰਬਿੰਦਰ ਸਿੰਘ ਸਸਕੌਰ,ਮਿੱਡ ਡੇ ਮੀਲ ਯੂਨੀਅਨ ਵੱਲੋਂ ਕੁਲਵਿੰਦਰ ਕੌਰ,ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਬਿੰਦਰ ਸਿੰਘ,ਤੇ ਜ਼ਮਹੂਰੀ ਕਿਸਾਨ ਯੂਨੀਅਨ ਵੱਲੋਂ ਰਾਮ ਕ੍ਰਿਸ਼ਨ ਧੁਨਖੀਆ ਤੇ ਹਜਾਰਾ ਸਿੰਘ ਚੀਮਾ ਨੇ ਸੰਬੋਧਨ ਕੀਤਾ।

ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਜੇਕਰ ਇਹ ਕਾਨੂੰਨ ਵਾਪਿਸ ਨਾ ਲਿਆ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

 

ਡਾ. ਬਲਰਾਮ ਸ਼ਰਮਾ ਦਾ ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ ਮਾਲੇਰਕੋਟਲਾ ਵਿਖੇ ਸਨਮਾਨ

 

ਕੈਪਸ਼ਨ- ਡਾ.ਬਲਰਾਮ ਸ਼ਰਮਾ ਨੂੰ ਸਨਮਾਨਿਤ ਕਰਦੇ ਐਮ.ਐਲ.ਏ.ਡਾਕਟਰ ਜਮੀਲ ਉਰ ਰਹਿਮਾਨ, ਡਾ. ਰੁਬੀਨਾ ਸ਼ਬਨਮ, ਡਾ. ਯਾਵਰ ਮੀਰ ਅਬਾਸ ਅਤੇ ਹੋਰ

ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ ਮਾਲੇਰਕੋਟਲਾ ਵਿਖੇ ਡਾ. ਬਲਰਾਮ ਸ਼ਰਮਾ ਦਾ ਸਨਮਾਨ

ਮਲੇਰਕੋਟਲਾ, 12 ਫਰਵਰੀ 2025

ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ ਮਾਰੇਲਕੋਟਲਾ( ਪੰਜਾਬੀ ਯੂਨੀਵਰਸਿਟੀ ਪਟਿਆਲਾ) ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਰੁਬੀਨਾ ਸ਼ਬਨਮ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮ.ਐਲ.ਏ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਉਹਨਾਂ ਦੀ ਬੇਗਮ ਫ਼ਰਿਆਲ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਅਦਾਰੇ ਦੇ ਵਿਦਿਆਰਥੀ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਖੰਨਾ ਤੇ ਹਰਦੀਪ ਸਿੰਘ ਲੁਧਿਆਣਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹਨਾਂ ਵਿਦਿਆਰਥੀਆਂ ਵੱਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਖੇ ਐਨ ਅੰਡਰਸਟੈਂਡਿੰਗ ਆਫ ਦਾ ਪਰਸੀਅਨ ਲਿਟਰੇਚਰ ਇਨ ਇੰਡੀਆ(ਭਾਰਤ ਵਿੱਚ ਫ਼ਾਰਸੀ ਸਾਹਿਤ ਦੇ ਪਹਿਲੂਆਂ ਦੀ ਸਮਝ) ਵਿਸ਼ੇ ਤੇ ਪੰਜ ਰੋਜ਼ਾ ਆਨ ਲਾਈਨ ਪ੍ਰੋਗਰਾਮ ਅਟੈਂਡ ਕੀਤਾ ਗਿਆ ਸੀ ਜਿਸ ਵਿੱਚ ਲਈ ਪ੍ਰੀਖਿਆ ਵਿੱਚੋਂ ‘ਏ’ ਗ੍ਰੇਡ ਹਾਸਲ ਕੀਤਾ ਗਿਆ ਸੀ।

ਸਮਾਗਮ ਵਿੱਚ ਸੰਬੋਧਨ ਦੌਰਾਨ ਡਾ. ਜਮੀਲ ਸਾਹਿਬ ਨੇ ਕਿਹਾ ਜ਼ੁਬਾਨ ਕਿਸੇ ਵੀ ਕੌਮ ਜਾਂ ਵਿਸ਼ੇਸ਼ ਜਮਾਤ ਦੀ ਨਹੀਂ ਹੁੰਦੀ ਉਹਨਾਂ ਕਿਹਾ ਕਿ ਬਲਰਾਮ ਸ਼ਰਮਾ ਅਤੇ ਹਰਦੀਪ ਸਿੰਘ ਵਰਗੇ ਵਿਦਿਆਰਥੀਆਂ ਦਾ ਉਰਦੂ ਅਰਬੀ ਤੇ ਫ਼ਾਰਸੀ ਜ਼ੁਬਾਨ ਵੱਲ ਰੁਚਿਤ ਹੋਣਾ ਕਾਬਿਲ ਏ ਤਾਰੀਫ ਹੈ। ਉਨਾਂ ਵੱਲੋਂ ਨਵਾਬ ਮੁਹੰਮਦ ਸ਼ੇਰ ਖਾਨ ਇੰਸਟੀਚਿਊਟ ਨੂੰ ਬਾਖੂਬੀ ਢੰਗ ਨਾਲ ਚਲਾਉਣ ਲਈ ਵਿਭਾਗ ਦੇ ਮੁਖੀ ਪ੍ਰੋ. ਰੁਬੀਨਾ ਸ਼ਬਨਮ, ਡਾ. ਯਾਵਰ ਮੀਰ ਅਬਾਸ ਅਤੇ ਸਮੁੱਚੀ ਟੀਮ ਦੀ ਸਰਹਾਨਾ ਕੀਤੀ ਗਈ। ਇਸ ਮੌਕੇ ਸ਼ਾਮ ਏ ਮੁਸ਼ਾਇਰਾ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਮਰਹੂਮ ਸ਼ਾਇਰ ਸਾਹਿਰ ਲੁਧਿਆਣਵੀ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰੋਫੈਸਰ ਰੁਬੀਨਾ ਸ਼ਬਨਮ, ਰਾਮ ਕਮਲ ਦੋਰਾਹਾ, ਡਾ. ਬਲਰਾਮ ਸ਼ਰਮਾ ਅਨਵਾਰ ਅੰਜੁਮ ਵੱਲੋਂ ਉਰਦੂ ਅਤੇ ਫ਼ਾਰਸੀ ਕਲਾਮ ਪੇਸ਼ ਕੀਤੇ ਗਏ।

ਇਸ ਮੌਕੇ ਲੇਖਕ ਰਾਮ ਕਮਲ ਦੋੋਰਾਹਾ ਵੱਲੋਂ ਆਪਣੀਆਂ ਦੋ ਪੁਸਤਕਾਂ ‘ਜ਼ਿੰਦਗੀ ਦੀ ਧੁੱਪ ਅਤੇ ਛਾਂ’, ‘ਨਈਂ ਮੰਜ਼ਿਲ ਕੀ ਅੋਰ’ ਐਮ.ਐਲ.ਏ.ਡਾ. ਜਮੀਲ ਅਤੇ ਡਾ. ਰਬੀਨਾ ਸ਼ਬਨਮ ਨੂੰ ਅਦਾਰੇ ਦੀ ਲਾਇਬਰੇਰੀ ਲਈ ਭੇਟ ਕੀਤੀਆਂ ਗਈਆਂ। ਇਸ ਮੌਕੇ ਉਕਤ ਤੋਂ ਇਲਾਵਾ ਅਨਵਾਰ ਅੰਜੁਮ, ਡਾ.ਮੁਹੰਮਦ ਗਫੂਰ, ਡਾ. ਮੁਹੰਮਦ ਰਮਜ਼ਾਨ, ਮੁਹੰਮਦ ਅਸ਼ਰਫ, ਮੁਹੰਮਦ ਜਮੀਲ, ਮੁਹੰਮਦ ਗੁਲਜ਼ਾਰ, ਅਬਦੁਲ ਸ਼ਕੂਰ, ਮੁਹੰਮਦ ਸਾਜਿਦ, ਸਲੀਮ ਅਹਿਮਦ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਮੌਜੂਦ ਸਨ।

 

ਵੱਡਾ ਖੁਲਾਸਾ: ਪੰਜਾਬ ‘ਚ ਆਪਰੇਸ਼ਨ ਲੋਟਸ ਫੇਲ੍ਹ! CM ਸੈਣੀ ਨੇ ਮੈਨੂੰ 2027 ਲਈ ਦਿੱਤੀ ਟਿਕਟ ਦੀ ਆਫਰ- AAP ਵਿਧਾਇਕਾ ਨਰਿੰਦਰ ਭਰਾਜ

 

ਵੱਡਾ ਖੁਲਾਸਾ: ਪੰਜਾਬ ‘ਚ ਆਪਰੇਸ਼ਨ ਲੋਟਸ ਫੇਲ੍ਹ! CM ਸੈਣੀ ਨੇ ਮੈਨੂੰ 2027 ਲਈ ਦਿੱਤੀ ਟਿਕਟ ਦੀ ਆਫਰ- AAP ਵਿਧਾਇਕਾ ਨਰਿੰਦਰ ਭਰਾਜ

‘ਆਪ’ ਦੇ ਵਿਧਾਇਕ ਵਿਕਾਊ ਨਹੀਂ, ਭਾਜਪਾ ਆਪਣਾ ਵਹਿਮ ਦੂਰ ਕਰੇ; ਬਲਤੇਜ ਪੰਨੂ ਨੇ ਵੀ ਸਾਧਿਆ ਨਿਸ਼ਾਨਾ

ਚੰਡੀਗੜ੍ਹ/ਸੰਗਰੂਰ 12 ਫਰਵਰੀ 2026: ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਨਸਨੀਖੇਜ਼ ਦਾਅਵਾ ਕੀਤਾ ਹੈ ਕਿ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਗਰੂਰ ਤੋਂ ਲੜਨ ਲਈ ਟਿਕਟ ਦੀ ਪੇਸ਼ਕਸ਼ ਕੀਤੀ ਗਈ ਹੈ।

ਭਰਾਜ ਨੇ ਦਾਅਵਾ ਕੀਤਾ ਕਿ “ਮੈਨੂੰ ਭਾਜਪਾ ਵੱਲੋਂ ਟਿਕਟ ਦੀ ਆਫਰ ਦਿੱਤੀ ਗਈ, ਪਰ ਮੈਂ ਸਪੱਸ਼ਟ ਕਰਨਾ ਚਾਹੁੰਦੀ ਹਾਂ ਕਿ ਆਮ ਆਦਮੀ ਪਾਰਟੀ ਦੇ ਲੀਡਰ ਵਿਕਾਊ ਨਹੀਂ ਹਨ।” ਬੀਜੇਪੀ ਇਹ ਵਹਿਮ ਨਾ ਪਾਲੇ ਕਿ ਉਹ ਸਾਡੇ ਲੀਡਰਾਂ ਨੂੰ ਖਰੀਦ ਸਕਦੀ ਹੈ। ਅਸੀਂ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਲੋਕ ਹਾਂ।”

ਪੰਜਾਬ ‘ਆਪ’ ਦੇ ਬੁਲਾਰੇ ਬਲਤੇਜ ਪੰਨੂ ਨੇ ਵੀ ਇਸ ਮਾਮਲੇ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣਾ ‘ਖਰੀਦੋ-ਫ਼ਰੋਖਤ ਵਾਲਾ ਫੀਤਾ’ ਕਿਤੇ ਹੋਰ ਲਗਾਉਣਾ ਚਾਹੀਦਾ ਹੈ, ਕਿਉਂਕਿ ਪੰਜਾਬ ਵਿੱਚ ‘ਆਪਰੇਸ਼ਨ ਲੋਟਸ’ ਕਦੇ ਸਫਲ ਨਹੀਂ ਹੋਵੇਗਾ।

ਭਾਜਪਾ ਆਗੂ ਵਰਿੰਦਰ ਚੌਹਾਨ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਹਰਿਆਣਾ ਭਾਜਪਾ ਦੇ ਆਗੂ ਵਰਿੰਦਰ ਚੌਹਾਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ‘ਆਪ’ ‘ਤੇ ਫਰਜ਼ੀ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਾਇਆ।

ਚੌਹਾਨ ਨੇ ਕਿਹਾ ਕਿ ਭਾਜਪਾ ਇੱਕ ਵਿਚਾਰਧਾਰਾ ਵਾਲੀ ਪਾਰਟੀ ਹੈ। ਜਿਹੜਾ ਵੀ ਨੇਤਾ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਵਿੱਚ ਵਿਸ਼ਵਾਸ ਰੱਖਦਾ ਹੈ, ਉਸ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਕੋਲ ਆਪਣੇ ਦਾਅਵਿਆਂ ਦਾ ਕੋਈ ਸਬੂਤ ਨਹੀਂ ਹੈ। ਦਿੱਲੀ ਵਾਂਗ ਪੰਜਾਬ ਵਿੱਚ ਵੀ ਇਹ ਫਰਜ਼ੀ ਗੱਲਾਂ ਫੈਲਾਈਆਂ ਜਾ ਰਹੀਆਂ ਹਨ।

 

ਵੱਡੀ ਖ਼ਬਰ: ਸੜਕ ਹਾਦਸੇ ‘ਚ ਲੇਡੀ ਪੁਲਿਸ ਇੰਸਪੈਕਟਰ ਦੀ ਮੌਤ

 

ਵੱਡੀ ਖ਼ਬਰ: ਸੜਕ ਹਾਦਸੇ ਚ ਲੇਡੀ ਪੁਲਿਸ ਇੰਸਪੈਕਟਰ ਦੀ ਮੌਤ

ਸ਼੍ਰੀਗੰਗਾਨਗਰ, 12 ਫਰਵਰੀ 2026- ਭਿਆਨਕ ਸੜਕ ਹਾਦਸੇ ਵਿੱਚ ਇੱਕ ਲੇਡੀ ਪੁਲਿਸ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਤੜਕਸਾਰ ਵਾਪਰਿਆ। ਲੇਡੀ ਪੁਲਿਸ ਇੰਸਪੈਕਟਰ ਜੋਤੀ ਨਾਇਕ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਹਿਲਾ ਪੁਲਿਸ ਸਟੇਸ਼ਨ ਇੰਚਾਰਜ ਸੀਆਈ ਜੋਤੀ ਨਾਇਕ ਦੀ ਦੁਰਗਾ ਮੰਦਰ ਨੇੜੇ ਪਾਇਲ ਥੀਏਟਰ ਰੋਡ ‘ਤੇ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਘਟਨਾ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਵਾਪਰੀ। ਮਹਿਲਾ ਪੁਲਿਸ ਸਟੇਸ਼ਨ ਦੀ ਮੁਖੀ ਜੋਤੀ ਨਾਇਕ ਉਸ ਸਮੇਂ ਗਸ਼ਤ ‘ਤੇ ਸੀ।

ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਪਾਇਲ ਥੀਏਟਰ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਜੋਤੀ ਨਾਇਕ ਦੀ ਗੱਡੀ ਪਲਟ ਗਈ ਅਤੇ ਉਹ ਗੱਡੀ ਦੇ ਹੇਠਾਂ ਆ ਗਈ। ਗੰਭੀਰ ਸੱਟਾਂ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

श्रीगंगानगर में पुलिस वैन को तेज रफ्तार कार ने मारी टक्कर, वीडियो में देखें  महिला प्रभारी की मौत, 2 गंभीर घायल

ਹਾਦਸੇ ਤੋਂ ਬਾਅਦ ਮੌਕੇ ‘ਤੇ ਖੂਨ ਅਤੇ ਟੁੱਟੇ ਹੋਏ ਵਾਹਨਾਂ ਦੇ ਟੁਕੜੇ ਖਿੰਡੇ ਹੋਏ ਸਨ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸਿਟੀ ਇੰਸਪੈਕਟਰ ਪ੍ਰਿਥਵੀਪਾਲ ਸਿੰਘ ਨੇ ਦੱਸਿਆ ਕਿ ਪਾਇਲ ਥੀਏਟਰ ਦੀ ਦਿਸ਼ਾ ਤੋਂ ਆ ਰਹੀ ਇੱਕ ਕਾਰ ਨੇ ਵਾਹਨ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਹ ਪਲਟ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਸੁਪਰਡੈਂਟ ਡਾ. ਅੰਮ੍ਰਿਤਾ ਦੁਹਨ ਅਤੇ ਕਈ ਸੀਨੀਅਰ ਪੁਲਿਸ ਅਧਿਕਾਰੀ ਜ਼ਿਲ੍ਹਾ ਹਸਪਤਾਲ ਪਹੁੰਚੇ।

ਹਾਦਸੇ ਵਿੱਚ ਸ਼ਾਮਲ ਕਾਰ ਦਾ ਹਰਿਆਣਾ ਰਜਿਸਟ੍ਰੇਸ਼ਨ ਨੰਬਰ ਦੱਸਿਆ ਜਾ ਰਿਹਾ ਹੈ। ਡਰਾਈਵਰ ਵੀ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ptc


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ