ਬੁੱਧਵਾਰ, ਮਾਰਚ 11, 2026
Home Blog Page 72

Punjab News: ਅਕਾਲੀ ਦਲ ਵੱਲੋਂ ਸਰਕਲ ਪ੍ਰਧਾਨਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

 

Punjab News: ਬੂਥ ਪੱਧਰ ਤੱਕ ਪਾਰਟੀ ਨੂੰ ਕੀਤਾ ਜਾ ਰਿਹਾ ਮਜਬੂਤ, 2027 ਦੀਆਂ ਚੋਣਾਂ ਵਿੱਚ ਸਰਕਾਰ ਬਣਾਵੇਗਾ ਅਕਾਲੀ ਦਲ

Punjab Network

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ 2026- ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਖੇਤਰਾਂ ਲਈ ਸਰਕਲ ਪ੍ਰਧਾਨ ਨਿਯੁਕਤ ਕੀਤੇ ਹਨ।

ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਸੰਗਠਨ ਵਿਸਥਾਰ ਸੰਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਉਨ੍ਹਾਂ ਦੀ ਪ੍ਰਵਾਨਗੀ ਉਪਰੰਤ ਕੀਤੀਆਂ ਗਈਆਂ ਹਨ।

ਇੰਚਾਰਜ ਵਿਧਾਨ ਸਭਾ ਹਲਕਾ ਡੇਰਾਬੱਸੀ ਐਨ. ਕੇ. ਸ਼ਰਮਾ ਦੀ ਸਿਫ਼ਾਰਿਸ਼ ‘ਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਇਹ ਨਿਯੁਕਤੀਆਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਸੋਹਾਣਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਇਸੇ ਦਿਸ਼ਾ ਵਿੱਚ ਇਕ ਅਹਿਮ ਕਦਮ ਹੈ।

ਉਨ੍ਹਾਂ ਨਵ-ਨਿਯੁਕਤ ਪ੍ਰਧਾਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਪਾਰਟੀ ਦੀ ਸਰਕਾਰ ਬਣੇ। ਜਾਰੀ ਕੀਤੀਆਂ ਨਿਯੁਕਤੀਆਂ ਅਨੁਸਾਰ ਹੰਡੇਸਰਾ ਜ਼ੋਨ–1 ਲਈ ਬਰਜੇਸ਼ ਰਾਣਾ ਅਤੇ ਹੰਡੇਸਰਾ ਜ਼ੋਨ–2 ਲਈ ਪਰਮਿੰਦਰ ਸਿੰਘ ਔਜਲਾ ਨੂੰ ਸਰਕਲ ਪ੍ਰਧਾਨ ਬਣਾਇਆ ਗਿਆ ਹੈ।

ਲਾਲੜੂ ਰੂਰਲ ਜ਼ੋਨ–1 ਦੀ ਜ਼ਿੰਮੇਵਾਰੀ ਬਿਕਰਮ ਸਿੰਘ ਸਰਸੀਨੀ ਅਤੇ ਲਾਲੜੂ ਰੂਰਲ ਜ਼ੋਨ–2 ਦੀ ਕਮਾਨ ਹਰਦਮ ਸਿੰਘ ਜਸਤਾਨਾ ਕਲਾਂ ਨੂੰ ਸੌਂਪੀ ਗਈ ਹੈ। ਲਾਲੜੂ ਸਿਟੀ ਜ਼ੋਨ–1 ਵਿੱਚ ਰੋਹਿਤ ਰਤਨ ਅਤੇ ਲਾਲੜੂ ਸਿਟੀ ਜ਼ੋਨ–2 ਵਿੱਚ ਗੁਰਵਿੰਦਰ ਸਿੰਘ ਹਸਨਪੁਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਡੇਰਾਬੱਸੀ ਰੂਰਲ ਸਰਕਲ ਦੀ ਕਮਾਨ ਰਾਜਿੰਦਰ ਸਿੰਘ ਇਸਾਪੁਰ ਨੂੰ ਦਿੱਤੀ ਗਈ ਹੈ, ਜਦਕਿ ਡੇਰਾਬੱਸੀ ਰੂਰਲ ਜ਼ੋਨ–1 ਲਈ ਦਿਲਬਰ ਸਿੰਘ ਚਡਿਆਲਾ, ਜ਼ੋਨ–2 ਲਈ ਕਰਮਪਾਲ ਸਿੰਘ ਖੇੜੀ ਗੁੱਜਰਾਂ, ਜ਼ੋਨ–3 ਲਈ ਨਰਾਇਣ ਸਿੰਘ ਬਹੇੜਾ ਅਤੇ ਜ਼ੋਨ–4 ਲਈ ਸੰਜੀਵ ਸਿੰਘ ਸੰਜੂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਸੇ ਤਰ੍ਹਾਂ ਬਨੂੜ ਸਿਟੀ ਲਈ ਰਘਬੀਰ ਸਿੰਘ ਮੋਹੀ ਅਤੇ ਬਨੂੜ ਰੂਰਲ ਲਈ ਕੁਲਵਿੰਦਰ ਸਿੰਘ ਤਸੌਲੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਰਵਿੰਦਰ ਸਿੰਘ ਸੋਹਾਣਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਰਕਰ ਹੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਲਗਨ ਅਤੇ ਸਰਗਰਮੀ ਹੀ ਸੰਗਠਨ ਨੂੰ ਨਵੀਂ ਉਚਾਈਆਂ ਤੱਕ ਲੈ ਜਾ ਸਕਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਟੀਮ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਏਗੀ।

 

Punjab News: ਹੁਣ ਅਧਿਆਪਕ (Teacher) ਬਣਾਉਣਗੇ ‘ਮੁੱਖ ਮੰਤਰੀ ਸਿਹਤ ਬੀਮਾ ਕਾਰਡ’; ਵਿਵਾਦਾਂ ‘ਚ ਘਿਰੀ ਭਗਵੰਤ ਮਾਨ ਸਰਕਾਰ!

 

Punjab News: ਹੁਣ ਅਧਿਆਪਕ (Teacher) ਬਣਾਉਣਗੇ ‘ਮੁੱਖ ਮੰਤਰੀ ਸਿਹਤ ਬੀਮਾ ਕਾਰਡ’; ਵਿਵਾਦਾਂ ‘ਚ ਘਿਰੀ ਭਗਵੰਤ ਮਾਨ ਸਰਕਾਰ!

Punjab, 1 Feb 2026- 

Punjab News: ਪੰਜਾਬ ਦੀ ਭਗਵੰਤ ਮਾਨ ਸਰਕਾਰ ਇੱਕ ਵਾਰ ਫਿਰ ਸਵਾਲਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਜਿਹੜੇ ਵਾਅਦੇ ਭਗਵੰਤ ਮਾਨ ਹੋਰਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਧਿਆਪਕਾਂ (Teacher) ਨਾਲ ਕੀਤੇ ਗਏ ਸਨ, ਉਹਨਾਂ ਵਾਅਦਿਆਂ ਦੇ ਉਲਟ ਜਾ ਕੇ ਸਰਕਾਰ ਵੱਲੋਂ ਅਧਿਆਪਕਾਂ ਕੋਲੋਂ ਗੈਰ-ਵਿਦਿਅਕ ਕੰਮ ਲਏ ਜਾ ਰਹੇ ਹਨ।

ਵੈਸੇ ਤਾਂ, ਜਦੋਂ ਦੀ ਇਹ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਲੈ ਕੇ ਹੀ ਅਧਿਆਪਕਾਂ ਦੇ ਵਿਰੁੱਧ ਕਈ ਫੈਸਲੇ ਲਏ ਜਾ ਚੁੱਕੇ ਹਨ। ਤਾਜ਼ਾ ਜਾਣਕਾਰੀ ਇਹ ਹੈ ਕਿ ਅਧਿਆਪਕਾਂ (Teacher) ਨੂੰ ਹੁਣ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਅੰਦਰ ਬੋਰਡ ਪ੍ਰੀਖਿਆਵਾਂ ਸਿਰ ‘ਤੇ ਹਨ, ਉਸ ਤੋਂ ਪਹਿਲਾਂ ਹੀ ਅਧਿਆਪਕਾਂ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਵਿੱਚ ਡਿਊਟੀਆਂ ਲਗਾਉਣਾ, ਸਿੱਧੇ ਤੌਰ ‘ਤੇ ਗਰੀਬ ਬੱਚਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ, ਕਿਉਂਕਿ ਸਰਕਾਰੀ ਸਕੂਲਾਂ ਵਿੱਚ ਗਰੀਬ ਪਰਿਵਾਰਾਂ ਦੇ ਹੀ ਬੱਚੇ ਪੜ੍ਹਦੇ ਹਨ।

ਪਰ ਇਸ ਸਰਕਾਰ ਨੇ ਗਰੀਬ ਬੱਚਿਆਂ ਦਾ ਖਿਆਲ ਨਾ ਕਰਦਿਆਂ ਹੋਇਆਂ ਅਧਿਆਪਕਾਂ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਹਨ। ਅਧਿਆਪਕਾਂ ਵੱਲੋਂ ਇਹਨਾਂ ਡਿਊਟੀਆਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਅੱਜ ਕੰਪਿਊਟਰ ਅਧਿਆਪਕ ਜਥੇਬੰਦੀ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ‘ਮੁੱਖ ਮੰਤਰੀ ਸਿਹਤ ਬੀਮਾ ਕਾਰਡ’ ਬਣਾਉਣ ਲਈ ਲਗਾਈਆਂ ਗਈਆਂ ਡਿਊਟੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ।

ਅਧਿਆਪਕਾਂ ਅਨੁਸਾਰ ਸਕੂਲਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਜੰਗੀ ਪੱਧਰ ‘ਤੇ ਚੱਲ ਰਹੀ ਹੈ। ਈਸ਼ਰ ਸਿੰਘ, ਪਰਦੀਪ ਮਲੂਕਾ, ਸਤਪਾਲ, ਜੋਨੀ ਸਿੰਗਲਾ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਕੰਪਿਊਟਰ ਵਿਸ਼ੇ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ, ਜਿਸ ਕਾਰਨ ਅਧਿਆਪਕਾਂ ‘ਤੇ ਕੰਮ ਦਾ ਕਾਫੀ ਬੋਝ ਹੈ। ਗੈਰ ਵਿਦਿਅਕ ਕੰਮਾਂ ਵਿੱਚ ਡਿਊਟੀ ਲਗਾਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਇਨ੍ਹਾਂ ਡਿਊਟੀਆਂ ਦੇ ਵਿਰੋਧ ਵਿੱਚ ਭਲਕੇ, 2 ਫਰਵਰੀ 2026 ਨੂੰ ਸ਼ਾਮ 4:00 ਵਜੇ, ਡਿਪਟੀ ਕਮਿਸ਼ਨਰ (D.C.) ਬਠਿੰਡਾ ਅਤੇ ਡੀ.ਈ.ਓ. (ਸੈਕੰਡਰੀ ਸਿੱਖਿਆ) ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ “ਜੇਕਰ ਪ੍ਰਸ਼ਾਸਨ ਵੱਲੋਂ ਇਹ ਡਿਊਟੀਆਂ ਜ਼ਬਰਦਸਤੀ ਲਗਾਈਆਂ ਗਈਆਂ, ਤਾਂ ਸਮੂਹ ਕੰਪਿਊਟਰ ਅਧਿਆਪਕ ਇਨ੍ਹਾਂ ਦਾ ਮੁਕੰਮਲ ਬਾਈਕਾਟ ਕਰਨਗੇ ਅਤੇ ਪ੍ਰਸ਼ਾਸਨ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।” ਸਮੂਹ ਅਧਿਆਪਕਾਂ ਨੂੰ ਭਲਕੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

 

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; NRI ਅਧਿਆਪਕਾ ਦਾ ਬੇਰਹਿਮੀ ਨਾਲ ਕਤਲ

 

 

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; NRI ਅਧਿਆਪਕਾ ਦਾ ਬੇਰਹਿਮੀ ਨਾਲ ਕਤਲ

Punjab Network

ਚੰਡੀਗੜ੍ਹ, 1 ਫਰਵਰੀ 2026- ਪੰਜਾਬ ਦੇ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਦੇ ਅਨੁਸਾਰ ਖੰਨਾ ਦੇ ਵਿੱਚ 86 ਸਾਲਾ ਬਜ਼ੁਰਗ ਸਾਬਕਾ ਅਧਿਆਪਕਾ ਜਸਪਾਲ ਕੌਰ ਦਾ ਅਣਪਛਾਤਿਆਂ ਵੱਲੋਂ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।

ਜਸਪਾਲ ਕੌਰ ਇਸ ਵੇਲੇ ਕੈਨੇਡਾ ਵਿੱਚ ਰਹਿ ਰਹੀ ਸੀ ਅਤੇ ਉੱਥੋਂ ਦੀ ਐਨਆਰਆਈ ਸੀ। ਪਿਛਲੇ ਸਾਲ ਅਕਤੂਬਰ 2025 ਵਿੱਚ ਉਹ ਕੈਨੇਡਾ ਤੋਂ ਪੰਜਾਬ ਆਈ ਸੀ ਅਤੇ ਅਪ੍ਰੈਲ 2026 ਵਿੱਚ ਉਸ ਨੇ ਕੈਨੇਡਾ ਵਾਪਸ ਜਾਣਾ ਸੀ।

ਪਰ ਉਸ ਤੋਂ ਪਹਿਲਾਂ ਹੀ ਅਣਪਛਾਤਿਆਂ ਵੱਲੋਂ ਉਹਨਾਂ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਦੇ ਮੁਤਾਬਕ ਜਸਪਾਲ ਕੌਰ ਦਾ ਹੱਥ ਅਤੇ ਮੂੰਹ ਬੰਨ੍ਹਿਆ ਗਿਆ ਸੀ ਅਤੇ ਅਣਪਛਾਤਿਆਂ ਨੇ ਉਸ ਦਾ ਕਤਲ ਕਰ ਦਿੱਤਾ।

ਹਾਲਾਂਕਿ ਦੂਜੇ ਪਾਸੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Tags- Punjab News, Punjabi News, Latest News, Breaking News, India News, International News, Farmers News, Agriculture News, Rural Issues, Political News, Indian Politics, World Affairs, Economy News, Business News, Trade and Industry, Canada News, NRI News, Punjabi Diaspora, Sikh Community, Sikh History, Social Issues, Education News, Health News, Youth Issues, Border Issues, India Pakistan Relations, Editorial, Special Report, Ground Report, Analysis News, Public Issues, punjab latest news, latest punjab news, headlines, breaking news, punjab, news updates, top stories, google new s trending news

 

 

ਚੋਣਾਂ ਕੌਣ ਲੜ੍ਹੇ… ਮਰ ਬੇਕਸੂਰ ਗਏ! ਡਿਊਟੀ ਦੌਰਾਨ ਜਾਨਾਂ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਪਰਿਵਾਰ ਨੂੰ 2-2 ਕਰੋੜ ਰੁਪਏ ਮੁਆਵਜ਼ਾ ਤੁਰੰਤ ਦੇਵੇ ਸਰਕਾਰ

 

ਚੋਣਾਂ ਕੌਣ ਲੜ੍ਹੇ… ਮਰ ਬੇਕਸੂਰ ਗਏ! ਡਿਊਟੀ ਦੌਰਾਨ ਜਾਨਾਂ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਪਰਿਵਾਰ ਨੂੰ 2-2 ਕਰੋੜ ਰੁਪਏ ਮੁਆਵਜ਼ਾ ਤੁਰੰਤ ਦੇਵੇ ਸਰਕਾਰ

ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ ਤੁਰੰਤ 2-2 ਕਰੋੜ ਮੁਆਵਜ਼ਾ ਦੇ ਕੇ ਮਸਲੇ ਦਾ ਹੱਲ ਕਰੇ ਪੰਜਾਬ ਸਰਕਾਰ- ਅਧਿਆਪਕ ਜਥੇਬੰਦੀਆਂ

ਐੱਸ ਏ ਐੱਸ ਨਗਰ,01 ਫਰਵਰੀ 2026-

ਪੰਜਾਬ ਵਿੱਚ ਪਿਛਲੇ ਸਾਲ 14 ਦਸੰਬਰ ਨੂੰ ਹੋਈਆਂ ਜਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਡਿਊਟੀਆਂ ਲਗਾਉਣ ਦੌਰਾਨ ਸਰਕਾਰ ਦੇ ਨਾਕਸ ਪ੍ਰਬੰਧਾਂ ਅਤੇ ਗਲਤ ਪ੍ਰਸ਼ਾਸਕੀ ਫੈਸਲਿਆਂ ਦੀ ਭੇਂਟ ਚੜ੍ਹੇ ਅਧਿਆਪਕ ਜਸਕਰਨ ਸਿੰਘ ਭੁੱਲਰ (Late) ਅਤੇ ਉਹਨਾਂ ਦੀ ਪਤਨੀ ਕਮਲਜੀਤ ਕੌਰ (Late) ਦੇ ਮਾਮਲੇ ਵਿੱਚ ਮੁਕੰਮਲ ਇਨਸਾਫ਼ ਲੈਣ ਸਮੇਤ ਚੋਣ ਡਿਊਟੀਆਂ ਨਾਲ ਜੁੜੇ ਬਾਕੀ ਮਾਮਲਿਆਂ ਦੇ ਹੱਲ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵੱਲੋਂ “ਅਧਿਆਪਕ ਇਨਸਾਫ਼ ਕਮੇਟੀ” ਦੀ ਅਗਵਾਈ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂਆਂ ਦਿਗਵਿਜੇਪਾਲ ਸ਼ਰਮਾ, ਵਿਕਰਦੇਵ ਸਿੰਘ, ਸੁਖਵਿੰਦਰ ਚਾਹਲ, ਸੁਰਿੰਦਰ ਪੁਆਰੀ, ਸੁਰਿੰਦਰ ਕੰਬੋਜ,ਬਲਜਿੰਦਰ ਧਾਲੀਵਾਲ,ਪ੍ਰਗਟਜੀਤ ਕਿਸ਼ਨਪੁਰਾ,ਹਰਜਿੰਦਰਪਾਲ ਪੰਨੂ, ਲਛਮਣ ਨਬੀਪੁਰ, ਦੀਪਕ ਕੰਬੋਜ, ਗੁਰਜੰਟ ਵਾਲੀਆ,ਸੰਦੀਪ ਗਿੱਲ, ਗੁਰਿੰਦਰ ਜੀਤ ਸਿੱਧੂ, ਸਤਨਾਮ ਰੰਧਾਵਾ,ਬਲਿਹਾਰ ਸਿੰਘ,ਜਗਦੀਸ਼ ਜੱਗੀ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਇਸੇ ਕੜੀ ਤਹਿਤ 18 ਜਨਵਰੀ 2026 ਨੂੰ ਨਵੀਂ ਅਨਾਜ਼ ਮੰਡੀ ਮੋਗਾ ਵਿਖੇ ‘ਇਨਸਾਫ਼ ਰੈਲੀ’ ਉਪਰੰਤ ਸੌਂਪੇ ‘ਮੰਗ ਪੱਤਰ ਤੋਂ ਬਾਅਦ ਮੋਗਾ ਪ੍ਰਸਾਸ਼ਨ ਰਾਹੀਂ 28 ਜਨਵਰੀ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਮਿਲੀ ਸੀ ਜੋ ਕੇ ਹੁਣ ਮੁਲਤਵੀ ਕਰਕੇ 10 ਫਰਵਰੀ ਦੀ ਕਰ ਦਿੱਤੀ ਹੈ|

ਆਗੂਆਂ ਨੇ ਇਸ ਮਸਲੇ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੋਗਾ ਜਿਲ੍ਹੇ ਵਿੱਚ ਚੋਣ ਡਿਊਟੀ ਦੌਰਾਨ ਜਸਕਰਨ ਸਿੰਘ (Late) ਅਤੇ ਕਮਲਜੀਤ ਕੌਰ (Late) ਦੇ ਦਰਦਨਾਕ ਹਾਦਸੇ ਵਿੱਚ ਵਿਛੋੜਾ ਦੇਣ ਕਾਰਨ ਉਨਾਂ ਦੇ ਬੱਚਿਆਂ ਦੇ ਨਾਂ ‘ਤੇ 2-2 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ।

ਅਜਿਹੇ ਮਾਮਲਿਆਂ ਵਿੱਚ ਭਵਿੱਖ ਲਈ ਇੱਕ ਠੋਸ ਮੁਆਵਜ਼ਾ ਨੀਤੀ ਤਿਆਰ ਕੀਤੀ ਜਾਵੇ,ਜਸਕਰਨ ਸਿੰਘ (Late) ਅਤੇ ਕਮਲਜੀਤ ਕੌਰ (Late) ਦੇ ਬੱਚਿਆਂ ਦਾ ਪੜ੍ਹਾਈ ਦਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇ ਅਤੇ ਦੋਵਾਂ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖਣ ਸਬੰਧੀ ਸਰਕਾਰ ਵੱਲੋਂ ਲਿਖਤੀ ਆਰਡਰ ਜਾਰੀ ਕੀਤਾ ਜਾਵੇ|

ਇਹਨਾਂ ਚੋਣਾਂ ਦੌਰਾਨ ਹੋਏ ਹਾਦਸਿਆਂ ਕਰਕੇ ਜਖਮੀ ਹੋਏ ਡਿਊਟੀ ਅਧਿਆਪਕਾਂ ਰਾਜਵੀਰ ਕੌਰ (ਪ੍ਰੀ ਪ੍ਰਾਇਮਰੀ ਐਸੋਸੀਏਟ ਟੀਚਰ, ਜਿਲ੍ਹਾ ਸੰਗਰੂਰ), ਮਨਪ੍ਰੀਤ ਸਿੰਘ (ਪੰਜਾਬੀ ਮਾਸਟਰ, ਜਿਲ੍ਹਾ ਸੰਗਰੂਰ ), ਪਰਮਜੀਤ ਕੌਰ (ਐਸੋਸੀਏਟ ਟੀਚਰ, ਜਿਲ੍ਹਾ ਪਟਿਆਲਾ) ਅਤੇ ਗੁਰਵਿੰਦਰ ਸਿੰਘ (ਐਸੋਸੀਏਟ ਟੀਚਰ, ਜਿਲ੍ਹਾ ਪਟਿਆਲਾ) ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ|

ਇਹਨਾਂ ਅਧਿਆਪਕਾਂ ਦੇ ਹਾਦਸੇ ਉਪਰੰਤ ਫਿੱਟ ਹੋਣ ਤੱਕ ਦੇ ਸਮੇਂ ਨੂੰ ਆਨ ਡਿਊਟੀ ਮੰਨਿਆ ਜਾਵੇ, ਭਵਿੱਖ ਵਿੱਚ ਚੋਣ ਡਿਊਟੀਆਂ ਅਧਿਆਪਕਾਂ ਦੇ ਰਿਹਾਇਸ਼ੀ/ਕੰਮਕਾਜ਼ੀ ਬਲਾਕ ਵਿੱਚ ਹੀ ਲਗਾਈਆਂ ਜਾਣ,ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਦੀ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦੀ ਵੱਖਰੀ ਚੋਣ ਡਿਊਟੀ ਲਗਾ ਕੇ ਦੂਹਰਾ ਭਾਰ ਪਾਉਣਾ ਬੰਦ ਕੀਤਾ ਜਾਵੇ,ਪੰਜਾਬ ਸਰਕਾਰ ਦੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਦੀਆਂ ਬੀਐਲਓ ਅਤੇ ਹੋਰ ਗੈਰਵਿਦਿਅਕ ਡਿਊਟੀਆਂ ਰੱਦ ਕੀਤੇ ਜਾਣ ਦੀ ਮੰਗ ਕੀਤੀ|

 

ਪੰਜਾਬ ਦੇ ਸਰਕਾਰੀ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ CM ਮਾਨ ਦੇ ਜ਼ਿਲ੍ਹੇ ‘ਚ ਵੱਡੀ ਰੈਲੀ ਕਰਨ ਦਾ ਐਲਾਨ, ਪੜ੍ਹੋ ਕੀ ਨੇ ਮੰਗਾਂ!

 

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਸਾਂਝੀ ਮੀਟਿੰਗ

15 ਫਰਵਰੀ ਦੀ ਸੰਗਰੂਰ ਰੈਲੀ ਵਿੱਚ ਫ਼ਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ ਦਾ ਐਲਾਨ

Punjab Network

ਫ਼ਿਰੋਜ਼ਪੁਰ 1 ਫਰਵਰੀ 2026-

ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ 15 ਫਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਪਵਨ ਕੁਮਾਰ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਕੈੰਟ ਬੋਰਡ ਸਟੇਡੀਅਮ ਵਿਖੇ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਪੰਜਾਬ ਪੇ ਸਕੇਲ, ਬਹਾਲੀ ਸਾਂਝਾ ਫ਼ਰੰਟ ਤੋਂ ਸ਼ਲਿੰਦਰ ਕੰਬੋਜ, ਈ.ਟੀ.ਟੀ 6635 ਅਧਿਆਪਕ ਯੂਨੀਅਨ ਤੋਂ ਸੁਮਿਤ ਕੁਮਾਰ, ਪੰਜਾਬ ਸਿੱਖਿਆ ਵਿਭਾਗ ਕਲੈਰੀਕਲ ਯੂਨੀਅਨ ਤੋਂ ਪ੍ਰਦੀਪ ਕੁਮਾਰ ਵੱਲੋਂ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16% ਡੀ ਏ ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਵਿਰੁੱਧ ਮੋਰਚੇ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ।

ਮੋਰਚੇ ਦੇ ਆਗੂਆਂ ਰਾਜ ਕੁਮਾਰ ਮਹਿਰੋਕ, ਰਾਮ ਕੁਮਾਰ,ਹੀਰਾ ਸਿੰਘ ਤੂਤ, ਅਮਿਤ ਕੰਬੋਜ, ਸਵਰਨ ਸਿੰਘ ਜੋਸਨ, ਸੰਦੀਪ ਕੁਮਾਰ ਮੱਖੂ, ਨਰਿੰਦਰ ਸਿੰਘ ਜੰਮੂ, ਵਰਿੰਦਰਪਾਲ ਸਿੰਘ ਖਾਲਸਾ, ਮਨੋਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂਰੇ ਸਾਲ ਦੌਰਾਨ ਮਹਿੰਗਾਈ ਭੱਤੇ ਦੀ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ ਭਾਵੇਂ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਲੈ ਰਹੇ ਹਨ। ਮੁਲਾਜ਼ਮ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਦੇ ਬਿਨਾਂ ਕੰਮ ਕਰਦੇ ਹੋਏ ਕੇਂਦਰ ਦੇ ਮੁਲਾਜ਼ਮਾਂ ਤੋਂ ਤਨਖਾਹਾਂ ਵਿੱਚ ਪਛੜ ਗਏ ਹਨ।

ਪੰਜਾਬ ਸਰਕਾਰ 17-07-2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਅਧੂਰੇ ਕੇਂਦਰੀ ਸਕੇਲ ਦੇ ਕੇ ਆਰਥਿਕ ਸ਼ੋਸਣ ਕਰ ਰਹੀ ਹੈ। ਇਹਨਾਂ ਮੁਲਾਜ਼ਮਾਂ ਦੀ ਤਨਖਾਹ ਦਾ ਪੁਰਾਣੇ ਸਕੇਲਾਂ ਵਾਲੇ ਮੁਲਾਜ਼ਮਾਂ ਨਾਲੋਂ ਅੰਤਰ ਕਾਫ਼ੀ ਵੱਡਾ ਹੋ ਗਿਆ ਹੈ ਜੋ ਇਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀ ਸਪਸ਼ਟ ਉਲੰਘਣਾ ਹੈ।

ਪੰਜਾਬ ਸਰਕਾਰ ਪੰਜਾਬ ਪੇ ਸਕੇਲਾਂ ਸਬੰਧੀ ਆਏ ਅਦਾਲਤੀ ਫੈਸਲਿਆਂ ਨੂੰ ਟੇਡੇ ਢੰਗ ਨਾਲ ਲਾਗੂ ਕਰਦਿਆਂ ਸਮੁੱਚੇ ਰੂਪ ਵਿੱਚ ਛੇਵਾਂ ਪੰਜਾਬ ਪੇਅ ਕਮਿਸ਼ਨ ਸਮੇਤ 15% ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਨ ਤੋਂ ਭੱਜ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਮਿਤੀ 18-10-2022 ਨੂੰ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ (SOP) ਜਾਰੀ ਕਰਵਾਕੇ ਜੀ.ਪੀ.ਐੱਫ. ਖਾਤੇ ਖੁਲ੍ਹਵਾਉਣ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਹੈ।

ਜਿਸ ਕਾਰਣ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖਫ਼ਾ ਹੈ। ਆਗੂਆਂ ਨੇ ਕਿਹਾ ਕਿ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

 

ਚੰਡੀਗੜ੍ਹ: ਸਕੂਲਾਂ (Schools) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਿਚਾਲੇ ਕਮਿਸ਼ਨ ਵੱਲੋਂ ਨਵੇਂ ਹੁਕਮ ਜਾਰੀ

 

ਚੰਡੀਗੜ੍ਹ: Schools ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਿਚਾਲੇ ਕਮਿਸ਼ਨ ਵੱਲੋਂ ਨਵੇਂ ਹੁਕਮ ਜਾਰੀ

Punjab Network

ਚੰਡੀਗੜ੍ਹ, 1 ਫਰਵਰੀ 2026 –

ਚੰਡੀਗੜ੍ਹ ਦੇ ਸਕੂਲਾਂ (Schools) ਵਿੱਚ ਬੰਬ ਧਮਕੀਆਂ ਅਤੇ ਵਧ ਰਹੇ ਸਾਈਬਰ ਅਪਰਾਧਾਂ ਦੇ ਮੱਦੇਨਜ਼ਰ, ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਸਕੂਲ ਸੁਰੱਖਿਆ ਅਤੇ ਸਾਈਬਰ ਜਾਗਰੂਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਨਵੀਂ ਸਲਾਹ ਜਾਰੀ ਕੀਤੀ ਹੈ।

ਕਮਿਸ਼ਨ ਨੇ ਸਕੂਲ ਪ੍ਰਬੰਧਨ ਨੂੰ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਐਡਵਾਈਜਰੀ ਅਨੁਸਾਰ, ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧ ਬਹੁਤ ਮਜ਼ਬੂਤ ਹੋਣੇ ਚਾਹੀਦੇ ਹਨ, ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਸਹੀ ਪਛਾਣ ਅਤੇ ਤਸਦੀਕ ਤੋਂ ਬਿਨਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਕੂਲ ਦੇ ਕੰਪਲੈਕਸ ਵਿੱਚ ਪਾਈ ਜਾਣ ਵਾਲੀ ਕਿਸੇ ਵੀ ਸ਼ੱਕੀ ਵਸਤੂ ਦੀ ਪੂਰੀ ਜਾਂਚ ਕੀਤੀ ਜਾਵੇਗੀ।

ਸਾਲਾਨਾ ਸਮਾਗਮਾਂ ਅਤੇ ਵੱਡੇ ਜਨਤਕ ਇਕੱਠਾਂ ਦੌਰਾਨ ਮੈਟਲ ਡਿਟੈਕਟਰਾਂ ਅਤੇ ਹੋਰ ਜ਼ਰੂਰੀ ਸੁਰੱਖਿਆ ਉਪਕਰਣਾਂ ਦੀ ਵਰਤੋਂ ਲਾਜ਼ਮੀ ਕੀਤੀ ਗਈ ਹੈ। ਕਮਿਸ਼ਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਸਕੂਲ ਪ੍ਰਬੰਧਨ ਨੂੰ ਸਥਾਨਕ ਪੁਲਿਸ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਦੇਰੀ ਦੇ ਕਿਸੇ ਵੀ ਧਮਕੀ ਭਰੇ ਸੁਨੇਹੇ, ਸ਼ੱਕੀ ਈਮੇਲ, ਫਿਸ਼ਿੰਗ ਲਿੰਕ, ਜਾਂ ਵਿਸ਼ਿੰਗ ਕਾਲ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨੀ ਚਾਹੀਦੀ ਹੈ।

ਇਸ ਤੋਂ ਇਲਾਵਾ, ਚੰਡੀਗੜ੍ਹ ਪੁਲਿਸ ਅਤੇ ਸਾਈਬਰ ਕ੍ਰਾਈਮ ਸੈੱਲ ਨੂੰ ਸਕੂਲ ਦੇ ਸਹਿਯੋਗ ਨਾਲ ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ, ਪ੍ਰਸ਼ਾਸਨਿਕ ਸਟਾਫ ਅਤੇ ਸੁਰੱਖਿਆ ਕਰਮਚਾਰੀਆਂ ਲਈ ਸਮੇਂ-ਸਮੇਂ ‘ਤੇ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਵੀ ਕਿਹਾ ਗਿਆ ਹੈ। ਇਹ ਪ੍ਰੋਗਰਾਮ ਐਮਰਜੈਂਸੀ ਦੌਰਾਨ ਆਫ਼ਤ ਪ੍ਰਬੰਧਨ, ਸਾਈਬਰ ਸੁਰੱਖਿਆ ਅਤੇ ਭੀੜ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕਰਨਗੇ।

ਸਕੂਲਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਅਫਵਾਹਾਂ ਦੇ ਫੈਲਾਅ ਨੂੰ ਰੋਕਣ ਅਤੇ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਪ੍ਰਸ਼ਾਸਨ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ‘ਤੇ ਭਰੋਸਾ ਕਰਨ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਾਈਬਰ ਸੁਰੱਖਿਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕਤਾ ਸੈਸ਼ਨਾਂ ਦਾ ਵੀ ਸੁਝਾਅ ਦਿੱਤਾ ਗਿਆ ਹੈ।

ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਸਾਰੇ ਵਿਭਾਗ ਬੱਚਿਆਂ ਲਈ ਸੁਰੱਖਿਅਤ ਅਤੇ ਡਰ-ਮੁਕਤ ਵਾਤਾਵਰਣ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ।

 

Live ਦੇਖੋ- ਪੰਜਾਬ ਪਹੁੰਚੇ PM ਮੋਦੀ ਨੇ ਕੀਤੇ ਵੱਡੇ ਐਲਾਨ, ਵੇਖੋ ਵੀਡੀਓ

 

Live ਦੇਖੋ- ਪੰਜਾਬ ਪਹੁੰਚੇ PM ਮੋਦੀ ਨੇ ਕੀਤੇ ਵੱਡੇ ਐਲਾਨ, ਵੇਖੋ ਵੀਡੀਓ

Punjab Network 

ਚੰਡੀਗੜ੍ਹ, 1 ਫਰਵਰੀ 2026- ਬਾਅਦ ਦੁਪਹਿਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵੱਡੇ ਐਲਾਨ ਕੀਤੇ, ਦੋ ਹਵਾਈ ਅੱਡਿਆਂ ਨੂੰ ਪੰਜਾਬ ਹਵਾਲੇ ਕੀਤਾ।

 

ਪੀਐੱਮ ਮੋਦੀ ਦੇ ਵੱਲੋਂ ਜਿੱਥੇ ਆਦਮਪੁਰ ਹਵਾਈ ਅੱਡੇ ਦਾ ਦੌਰਾ ਕੀਤਾ, ਉੱਥੇ ਹੀ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਰੱਖਿਆ ਗਿਆ, ਜਿਸ ਦਾ ਮੋਦੀ ਵੱਲੋਂ ਉਦਘਾਟਨ ਕੀਤਾ ਗਿਆ।

ਇਸ ਦੇ ਨਾਲ ਹੀ ਮੋਦੀ ਦੇ ਵੱਲੋਂ ਲੁਧਿਆਣਾ ਦੇ ਵਿੱਚ ਹਲਵਾਰਾ ਹਵਾਈ ਅੱਡੇ ‘ਤੇ ਟਰਮੀਨਲ ਬਿਲਡਿੰਗ ਦਾ ਵੀ ਉਦਘਾਟਨ ਕੀਤਾ।

 

Budget 2026: ਬਜਟ ਤੋਂ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ ਕੀ ਮਿਲਿਆ? ਨਾ ਟੈਕਸ ‘ਚ ਕੋਈ ਰਾਹਤ, ਨਾ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਲਈ ਕੋਈ ਐਲਾਨ! 

 

Budget 2026: ਪੰਜਾਬ ਸਮੇਤ ਦੇਸ਼ ਵਾਸੀਆਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ- ਨਾ ਟੈਕਸ ‘ਚ ਕੋਈ ਰਾਹਤ, ਨਾ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਲਈ ਕੋਈ ਐਲਾਨ! 

Budget 2026: ਨਵੀਂ ਦਿੱਲੀ 1 ਫਰਵਰੀ 2026- ਅੱਜ ਸੰਸਦ ਵਿੱਚ ਸਾਲ 2026-27 ਦਾ ਬਜਟ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ। ਇਸ ਬਜਟ ਤੋਂ ਦੇਸ਼ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸਨ, ਖਾਸ ਕਰਕੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਰਸੋਈ ਦੇ ਖਰਚਿਆਂ ਅਤੇ ਟੈਕਸਾਂ ਵਿੱਚ ਛੋਟ ਦੀ ਆਸ ਲਗਾਈ ਜਾ ਰਹੀ ਸੀ। ਪਰ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਅਜਿਹਾ ਕੋਈ ਵੀ ਵੱਡਾ ਐਲਾਨ ਨਹੀਂ ਕੀਤਾ ਜਿਸ ਨਾਲ ਆਮ ਆਦਮੀ ਦੀ ਜੇਬ ਨੂੰ ਰਾਹਤ ਮਿਲ ਸਕੇ।

Budget 2026: ਕਿਸਾਨਾਂ ਅਤੇ ਮਜ਼ਦੂਰਾਂ ਦੀ ਅਣਦੇਖੀ

ਬਜਟ ਵਿੱਚ ਕਿਸਾਨਾਂ ਲਈ ਵੀ ਕੋਈ ਨਵਾਂ ਜਾਂ ਵੱਡਾ ਐਲਾਨ ਨਹੀਂ ਸੁਣਨ ਨੂੰ ਮਿਲਿਆ। ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਕਿਸਾਨਾਂ ਨੂੰ ਆਸ ਸੀ ਕਿ ਸ਼ਾਇਦ ਇਸ ਵਾਰ ਖੇਤੀਬਾੜੀ ਸੈਕਟਰ ਲਈ ਕੋਈ ਵਿਸ਼ੇਸ਼ ਪੈਕੇਜ ਜਾਂ ਰਾਹਤ ਮਿਲੇਗੀ, ਪਰ ਅਜਿਹਾ ਕੁਝ ਨਹੀਂ ਹੋਇਆ। ਮਜ਼ਦੂਰਾਂ ਅਤੇ ਗਰੀਬ ਵਰਗ ਲਈ ਵੀ ਕੋਈ ਠੋਸ ਯੋਜਨਾ ਸਾਹਮਣੇ ਨਹੀਂ ਆਈ। ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨਾਂ ਲਈ ਵੀ ਨੌਕਰੀਆਂ ਦੇ ਨਵੇਂ ਪਟਾਰੇ ਨਹੀਂ ਖੋਲ੍ਹੇ ਗਏ।

Budget 2026: ਰਸੋਈ ਅਤੇ ਘਰੇਲੂ ਖਰਚਿਆਂ ‘ਤੇ ਮਹਿੰਗਾਈ ਦੀ ਮਾਰ, ਪਰ ਸੋਨਾ-ਚਾਂਦੀ ਹੋਇਆ ਸਸਤਾ

ਔਰਤਾਂ ਨੂੰ ਉਮੀਦ ਸੀ ਕਿ ਸ਼ਾਇਦ ਰਸੋਈ ਗੈਸ ਜਾਂ ਹੋਰ ਜ਼ਰੂਰੀ ਵਸਤਾਂ ‘ਤੇ ਕੋਈ ਸਬਸਿਡੀ ਮਿਲੇਗੀ, ਪਰ ਬਜਟ ਵਿੱਚ ਰਸੋਈ ਲਈ ਕੋਈ ਰਾਹਤ ਨਹੀਂ ਦਿੱਤੀ ਗਈ। ਮਹਿੰਗਾਈ ਨੂੰ ਕਾਬੂ ਕਰਨ ਲਈ ਕਿਸੇ ਵੀ ਪ੍ਰਭਾਵਸ਼ਾਲੀ ਕਦਮ ਦੀ ਕਮੀ ਸਾਫ਼ ਦਿਖਾਈ ਦਿੱਤੀ।

ਇਸ ਨਿਰਾਸ਼ਾਜਨਕ ਬਜਟ ਵਿੱਚ ਸਿਰਫ਼ ਇੱਕ ਗੱਲ ਜੋ ਥੋੜ੍ਹੀ ਰਾਹਤ ਵਾਲੀ ਰਹੀ, ਉਹ ਇਹ ਹੈ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ। ਕਸਟਮ ਡਿਊਟੀ ਵਿੱਚ ਬਦਲਾਅ ਦੇ ਸੰਕੇਤਾਂ ਕਾਰਨ ਸੋਨਾ ਲਗਭਗ 3500 ਰੁਪਏ ਅਤੇ ਚਾਂਦੀ 25,000 ਰੁਪਏ ਪ੍ਰਤੀ ਕਿਲੋ ਤੱਕ ਸਸਤੀ ਹੋਈ ਹੈ। ਹਾਲਾਂਕਿ, ਇਹ ਰਾਹਤ ਸਿਰਫ਼ ਉੱਚ ਅਤੇ ਉੱਪਰਲੇ ਮੱਧ ਵਰਗ ਤੱਕ ਹੀ ਸੀਮਤ ਹੈ।

Budget 2026: ਟੈਕਸ ਵਿੱਚ ਕੋਈ ਰਾਹਤ ਨਹੀਂ, ਨਵਾਂ ਇਨਕਮ ਟੈਕਸ ਐਕਟ ਲਾਗੂ

ਇਸ ਵਾਰ ਦੇ ਬਜਟ ਵਿੱਚ ਇਨਕਮ ਟੈਕਸ ਦੇ ਸਲੈਬਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜਿਸ ਕਾਰਨ ਨੌਕਰੀਪੇਸ਼ਾ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 1 ਅਪ੍ਰੈਲ 2026 ਤੋਂ ਨਵਾਂ ਇਨਕਮ ਟੈਕਸ ਐਕਟ ਲਾਗੂ ਕੀਤਾ ਜਾਵੇਗਾ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਟੈਕਸ ਪ੍ਰਣਾਲੀ ਸਰਲ ਹੋਵੇਗੀ, ਪਰ ਟੈਕਸ ਦੀਆਂ ਦਰਾਂ ਵਿੱਚ ਕਮੀ ਨਾ ਹੋਣ ਕਾਰਨ ਮੱਧ ਵਰਗ ਨੂੰ ਕੋਈ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ।

Budget 2026: ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਅਤੇ ਟੈਕਸ ਚੋਰਾਂ ‘ਤੇ ਸਰਕਾਰ ਦੀ ਨਰਮੀ?

ਬਜਟ ਦੇ ਪੇਸ਼ ਹੁੰਦਿਆਂ ਹੀ ਸ਼ੇਅਰ ਮਾਰਕੀਟ ਵਿੱਚ ਹਾਹਾਕਾਰ ਮਚ ਗਈ। ਨਿਵੇਸ਼ਕਾਂ ਨੂੰ ਬਜਟ ਦੀਆਂ ਤਜਵੀਜ਼ਾਂ ਪਸੰਦ ਨਹੀਂ ਆਈਆਂ, ਜਿਸ ਕਾਰਨ ਬਾਜ਼ਾਰ ਮੂਧੇ ਮੂੰਹ ਡਿੱਗ ਪਿਆ। ਸੈਂਸੈਕਸ ਅਤੇ ਨਿਫਟੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਰਥਿਕ ਮੋਰਚੇ ‘ਤੇ ਨਕਾਰਾਤਮਕ ਸੰਕੇਤ ਮੰਨਿਆ ਜਾ ਰਿਹਾ ਹੈ।

ਇਨਕਮ ਟੈਕਸ ਰਿਟਰਨ ਦਾ ਖੁਲਾਸਾ ਕਰਨ ‘ਤੇ ਹੁਣ ਕੋਈ ਜੁਰਮਾਨਾ ਨਹੀਂ ਲੱਗੇਗਾ। ਵਿੱਤ ਮੰਤਰੀ ਨੇ ਜੁਰਮਾਨੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ 30 ਪ੍ਰਤੀਸ਼ਤ ਟੈਕਸ ਦਾ ਐਲਾਨ ਕੀਤਾ ਹੈ। ਇਸਦਾ ਮਤਲਬ ਹੈ ਕਿ ਆਪਣੀ ਆਮਦਨ ਛੁਪਾਉਣ ਵਾਲਿਆਂ ਨੂੰ ਹੁਣ ਜੁਰਮਾਨਾ ਨਹੀਂ ਲੱਗੇਗਾ; ਉਨ੍ਹਾਂ ਤੋਂ 30 ਪ੍ਰਤੀਸ਼ਤ ਟੈਕਸ ਵਸੂਲਿਆ ਜਾਵੇਗਾ। ਆਲੋਚਕਾਂ ਦਾ ਕਹਿਣਾ ਹੈ ਕਿ ਇਹ ਕਦਮ ਇਮਾਨਦਾਰ ਟੈਕਸਦਾਤਾਵਾਂ ਨਾਲ ਨਾਇਨਸਾਫ਼ੀ ਹੈ।

ਵੈਸੇ, ਵੇਖਿਆ ਜਾਵੇ ਤਾਂ ਕੁੱਲ ਮਿਲਾ ਕੇ, ਇਹ ਬਜਟ ਕੁਝ ਚੋਣਵੇਂ ਉਦਯੋਗਿਕ ਘਰਾਣਿਆਂ ਨੂੰ ਹੀ ਫਾਇਦਾ ਪਹੁੰਚਾਉਣ ਵਾਲਾ ਜਾਪਦਾ ਹੈ। ਆਮ ਲੋਕਾਂ, ਕਿਸਾਨਾਂ ਅਤੇ ਬੇਰੁਜ਼ਗਾਰਾਂ ਲਈ ਇਹ ਬਜਟ ਸਿਰਫ਼ ਅੰਕੜਿਆਂ ਦੀ ਖੇਡ ਸਾਬਤ ਹੋਇਆ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਕਿਸੇ ਵੀ ਸੂਬੇ ਲਈ ਕੋਈ ਵਿਸ਼ੇਸ਼ ਪ੍ਰੋਜੈਕਟ ਨਾ ਹੋਣਾ ਇੱਥੋਂ ਦੇ ਲੋਕਾਂ ਵਿੱਚ ਵੱਡੀ ਨਿਰਾਸ਼ਾ ਪੈਦਾ ਕਰ ਰਿਹਾ ਹੈ।

  • ਗੁਰਪ੍ਰੀਤ

 

ਵੱਡੀ ਖ਼ਬਰ: New Income Tax ਐਕਟ 1 ਅਪ੍ਰੈਲ ਤੋਂ ਹੋਵੇਗਾ ਲਾਗੂ

 

New Income Tax Act: ਨਵਾਂ ਇਨਕਮ ਟੈਕਸ ਐਕਟ 1 ਅਪ੍ਰੈਲ ਤੋਂ ਹੋਵੇਗਾ ਲਾਗੂ, 

Punjab Network

New Income Tax Act- ਨਵੀਂ ਦਿੱਲੀ, 1 ਫਰਵਰੀ 2026: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2026 ਪੇਸ਼ ਕਰਦੇ ਹੋਏ ਸਿੱਧੇ ਟੈਕਸਾਂ (Direct Taxes) ਦੇ ਸਬੰਧ ਵਿੱਚ ਕਈ ਅਹਿਮ ਪ੍ਰਸਤਾਵ ਰੱਖੇ ਹਨ, ਜਿਨ੍ਹਾਂ ਦਾ ਮੁੱਖ ਮਕਸਦ ਟੈਕਸ ਪ੍ਰਕਿਰਿਆ ਨੂੰ ਸਰਲ ਬਣਾਉਣਾ ਅਤੇ ਆਮ ਜਨਤਾ ਨੂੰ ਰਾਹਤ ਦੇਣਾ ਹੈ।

New Income Tax Act- ਇਨਕਮ ਟੈਕਸ ਸਬੰਧੀ ਮੁੱਖ ਐਲਾਨ

ਦੇਸ਼ ਵਿੱਚ ਨਵਾਂ ਇਨਕਮ ਟੈਕਸ ਐਕਟ (New Income Tax Act) 1 ਅਪ੍ਰੈਲ 2026 ਤੋਂ ਪ੍ਰਭਾਵਸ਼ਾਲੀ ਹੋਵੇਗਾ। ਨਿਯਮਾਂ ਦਾ ਸਰਲੀਕਰਨ ਲਈ ਟੈਕਸ ਨਿਯਮਾਂ ਅਤੇ ਫਾਰਮਾਂ ਨੂੰ ਬਹੁਤ ਸਰਲ ਬਣਾਇਆ ਜਾਵੇਗਾ ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਮੁਸ਼ਕਲ ਦੇ ਇਨ੍ਹਾਂ ਦੀ ਪਾਲਣਾ ਕਰ ਸਕਣ।

ਇਸ ਦੇ ਨਾਲ ਹੀ ‘ਈਜ਼ ਆਫ਼ ਲਿਵਿੰਗ’ (Ease of Living) ਤਹਿਤ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵੱਲੋਂ ਦਿੱਤੇ ਜਾਣ ਵਾਲੇ ਵਿਆਜ ‘ਤੇ ਹੁਣ ਕੋਈ ਆਮਦਨ ਕਰ (New Income Tax Act) ਨਹੀਂ ਲੱਗੇਗਾ।

ਇਸ ਦੇ ਨਾਲ ਹੀ ਅਜਿਹੇ ਵਿਆਜ ‘ਤੇ ਲੱਗਣ ਵਾਲਾ TDS ਵੀ ਖ਼ਤਮ ਕਰ ਦਿੱਤਾ ਗਿਆ ਹੈ।

 

Budget 2026 LIVE: ਵਿੱਤ ਮੰਤਰੀ ਨੇ ਖੋਲ੍ਹਿਆ ਪਿਟਾਰਾ! ਬਜਟ ਚ ਦੇਸ਼ ਵਾਸੀਆਂ ਲਈ ਵੱਡੇ ਐਲਾਨ!

 

Budget 2026 LIVE: ਵਿਕਸਿਤ ਭਾਰਤ ਲਈ ਵੱਡਾ ਰੋਡਮੈਪ; ਸੈਮੀਕੰਡਕਟਰ, ਰੇਲ ਕਾਰੀਡੋਰ ਅਤੇ ਸਸਤੀਆਂ ਦਵਾਈਆਂ ਬਾਰੇ ਵੱਡੇ ਐਲਾਨ

Punjab Network

ਨਵੀਂ ਦਿੱਲੀ, 1 ਫਰਵਰੀ 2026: ਅੱਜ ਸੰਸਦ ਵਿੱਚ ਦੇਸ਼ ਦਾ ਆਮ ਬਜਟ 2026 ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ। ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਤ ਰਵੀਦਾਸ ਜੀ ਨੂੰ ਯਾਦ ਕਰਦਿਆਂ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸਾਡਾ ਟੀਚਾ ਭਾਰਤ ਨੂੰ ਦੁਨੀਆ ਦੀ ਨੰਬਰ 1 ਆਰਥਿਕਤਾ ਬਣਾਉਣਾ ਹੈ।

ਸਿਹਤ ਖੇਤਰ ਬਾਰੇ ਐਲਾਨ

ਵਿੱਤ ਮੰਤਰੀ ਨੇ ਕੈਂਸਰ ਅਤੇ ਸ਼ੂਗਰ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ ਸਰਕਾਰ ਨੇ ਸਿਹਤ ਖੇਤਰ ਲਈ ‘ਬਾਇਓਫਾਰਮਾ ਸ਼ਕਤੀ’ ਮੁਹਿੰਮ ਦਾ ਐਲਾਨ ਕੀਤਾ ਹੈ। ਇਸ ਤਹਿਤ ਅਗਲੇ 5 ਸਾਲਾਂ ਵਿੱਚ 10,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਨਾਲ ਕੈਂਸਰ, ਸ਼ੂਗਰ (ਡਾਇਬੀਟੀਜ਼) ਅਤੇ ਆਟੋ-ਇਮਿਊਨ ਬੀਮਾਰੀਆਂ ਦੀਆਂ ਦਵਾਈਆਂ ਸਸਤੀਆਂ ਹੋਣਗੀਆਂ। ਭਾਰਤ ਨੂੰ ਗਲੋਬਲ ਬਾਇਓਫਾਰਮਾ ਹੱਬ ਬਣਾਉਣ ‘ਤੇ ਪੂਰਾ ਜ਼ੋਰ ਦਿੱਤਾ ਗਿਆ ਹੈ।

ਹਾਈ-ਸਪੀਡ ਰੇਲ ਕਾਰੀਡੋਰ

ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਰੇਲ ਸਫ਼ਰ ਨੂੰ ਤੇਜ਼ ਕਰਨ ਲਈ 7 ਨਵੇਂ ਹਾਈ-ਸਪੀਡ ਰੇਲ ਕਾਰੀਡੋਰ ਬਣਾਏ ਜਾਣਗੇ। ਅਹਿਮਦਾਬਾਦ-ਮੁੰਬਈ ਤੋਂ ਇਲਾਵਾ ਮੁੰਬਈ-ਪੁਣੇ ਅਤੇ ਹੋਰ ਵੱਡੇ ਸ਼ਹਿਰਾਂ ਨੂੰ ਜੋੜਨ ਲਈ ਹਾਈ-ਸਪੀਡ ਰੂਟ ਤਿਆਰ ਕੀਤੇ ਜਾਣਗੇ। ਪੁਰਾਣੇ ਰੂਟਾਂ ਨੂੰ ਵੀ ਅੱਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਵੰਦੇ ਭਾਰਤ ਵਰਗੀਆਂ ਟ੍ਰੇਨਾਂ ਦੀ ਰਫ਼ਤਾਰ ਵਧਾਈ ਜਾ ਸਕੇ।

ਤਕਨਾਲੋਜੀ ਅਤੇ ਉਦਯੋਗ

ਵਿੱਤ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ ਮਿਸ਼ਨ 2.0 ਸੈਮੀਕੰਡਕਟਰ ਸੈਕਟਰ ਲਈ 40,000 ਕਰੋੜ ਰੁਪਏ ਦਾ ਪ੍ਰਸਤਾਵ ਦਿੱਤਾ ਗਿਆ ਹੈ। ਸਰਕਾਰ ‘ਸੈਮੀਕੰਡਕਟਰ ਮਿਸ਼ਨ 2.0’ ਰਾਹੀਂ ਭਾਰਤ ਦੀ ਸਪਲਾਈ ਚੇਨ ਨੂੰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ ਰੇਅਰ ਅਰਥ ਮਿਨਰਲ (Rare Earth Minerals) ਲਈ ਵਿਸ਼ੇਸ਼ ਕਾਰੀਡੋਰ ਬਣਾਇਆ ਜਾਵੇਗਾ।

ਟੈਕਸਟਾਈਲ ਸੈਕਟਰ ਲਈ ਖ਼ਜ਼ਾਨਾ ਖੋਲ੍ਹਿਆ

ਟੈਕਸਟਾਈਲ ਖੇਤਰ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਨੈਸ਼ਨਲ ਫਾਈਬਰ ਸਕੀਮ, ਟੈਕਸਟਾਈਲ ਐਕਸਪੈਂਸ਼ਨ, ਅਤੇ ‘ਸਮਰਥ 2.0’ ਸ਼ਾਮਲ ਹਨ। ਖਾਦੀ, ਹੈਂਡਲੂਮ ਅਤੇ ਹੈਂਡਕ੍ਰਾਫਟ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਪੇਂਡੂ ਨੌਜਵਾਨਾਂ ਅਤੇ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ (ODOP) ਨੂੰ ਮਜ਼ਬੂਤੀ ਮਿਲੇ।

MSME ਸੈਕਟਰ ਲਈ ਵੱਡਾ ਐਲਾਨ

ਵਿੱਤ ਮੰਤਰੀ ਨੇ 10 ਹਜ਼ਾਰ ਕਰੋੜ ਰੁਪਏ ਦੇ MSME ਗ੍ਰੋਥ ਫੰਡ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, 5 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ (Infrastructure) ਨੂੰ ਹੁਲਾਰਾ ਦਿੱਤਾ ਜਾਵੇਗਾ।

7% ਦੀ ਦਰ ਨਾਲ ਵਧੀ ਦੇਸ਼ ਦੀ ਅਰਥਵਿਵਸਥਾ -ਨਿਰਮਲਾ ਸੀਤਾਰਮਨ

ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ‘ਪੀਐਮ ਮੋਦੀ ਦੀ ਅਗਵਾਈ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਗਏ ਹਨ। ਆਤਮ-ਨਿਰਭਰਤਾ ਸਾਡੀ ਅਰਥਵਿਵਸਥਾ ਦਾ ਮੂਲ ਮੰਤਰ ਹੈ। ਸਰਕਾਰ ਦੇ ਫੈਸਲਿਆਂ ਨਾਲ ਅਸੀਂ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਦੇਸ਼ ਦੀ ਅਰਥਵਿਵਸਥਾ 7 ਫੀਸਦੀ ਦੀ ਵਿਕਾਸ ਦਰ (Growth Rate) ਨਾਲ ਵਧੀ ਹੈ।’