ਮੰਗਲਵਾਰ, ਮਾਰਚ 10, 2026
Home Blog Page 75

Holiday Alert: ਪੰਜਾਬ ਸਰਕਾਰ ਵੱਲੋਂ 19 ਜਨਵਰੀ ਦੀ ਛੁੱਟੀ ਦਾ ਐਲਾਨ

 

Holiday Alert:  ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ

ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ

ਬਰਨਾਲਾ, 18 ਜਨਵਰੀ 2026:

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੂੱਟੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਬਰਨਾਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਜਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।

ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।

 

BREAKING: AAP ਪੰਜਾਬ ਵੱਡਾ ਝਟਕਾ! MLA ਡਾ. ਸੁੱਖੀ ਨੇ ਕੈਬਨਿਟ ਰੈਂਕ ਅਤੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

 

 

BREAKING: AAP ਪੰਜਾਬ ਵੱਡਾ ਝਟਕਾ! MLA ਡਾ. ਸੁੱਖੀ ਨੇ ਕੈਬਨਿਟ ਰੈਂਕ ਅਤੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

Punjab Network

ਬੰਗਾ/ਚੰਡੀਗੜ੍ਹ 18 ਜਨਵਰੀ 2026: ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਕੈਬਨਿਟ (AAP) ਮੰਤਰੀ ਦੇ ਰੈਂਕ ਅਤੇ ਕੋਨਵੇਅਰ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਇਹ ਫੈਸਲਾ ਧਾਰਮਿਕ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਹੋਈ ਠੇਸ ਦੇ ਹਵਾਲੇ ਨਾਲ ਲਿਆ ਹੈ। ਡਾ. ਸੁੱਖੀ ਨੇ ਵੀਡੀਓ ਵਿੱਚ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਰਾਜਾ ਸਾਹਿਬ ਦੇ ਅਸਥਾਨ ‘ਤੇ ਨਤਮਸਤਕ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਰਿਆਦਾ ਅਨੁਸਾਰ ਨਾ ਪਾਏ ਜਾਣ ਕਾਰਨ ਰਾਜਾ ਸਾਹਿਬ ਦੀ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਡਾ. ਸੁੱਖੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਅਸਥਾਨ ਸਿਆਸਤ ਦਾ ਘਰ ਨਹੀਂ ਬਲਕਿ ਰੱਬ ਦਾ ਘਰ ਹੈ। ਉਨ੍ਹਾਂ ਹੋਰਨਾਂ ਸਿਆਸਤਦਾਨਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਥੇ ਆ ਕੇ ਸਿਆਸਤ ਨਹੀਂ ਕਰਨੀ ਚਾਹੀਦੀ।

ਡਾ. ਸੁੱਖੀ ਦਾ ਬਿਆਨ

“ਮੈਂ ਰਾਜੇ ਦਾ ਹਾਂ ਅਤੇ ਰਾਜੇ ਦੀ ਸੰਗਤ ਦਾ ਹਾਂ। ਮੈਂ ਅੱਜ ਇਹ ਐਲਾਨ ਕਰਦਾ ਹਾਂ ਕਿ ਜੋ ਪੰਜਾਬ ਸਰਕਾਰ ਨੇ ਮੈਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਸਟੇਟਸ ਦਿੱਤਾ ਸੀ, ਮੈਂ ਉਸ ਤੋਂ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।”

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਉਹ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਿਲ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਰੈਂਕ ਦਿੱਤਾ ਗਿਆ ਸੀ।

 

Big Breaking: Sunil Jakhar ਦੀ ਸਿਹਤ ਵਿਗੜੀ, ਹਪਸਤਾਲ ਦਾਖ਼ਲ

 

Sunil Jakhar ਦੀ ਸਿਹਤ ਵਿਗੜੀ, ਹਪਸਤਾਲ ਦਾਖ਼ਲ

Punjab Network

ਮੋਹਾਲੀ, 18 ਜਨਵਰੀ 2026- ਪੰਜਾਬ ਭਾਜਪਾ (Punjab BJP) ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਸਿਹਤ ਵਿਗੜ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੀਟੀਸੀ ਦੀ ਰਿਪੋਰਟ ਅਨੁਸਾਰ, ਸੁਨੀਲ ਜਾਖੜ (Sunil Jakhar) ਨੂੰ ਛਾਤੀ ਵਿੱਚ ਦਰਦ ਦੀ ਸਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਬਰਾਹਟ ਮਹਿਸੂਸ ਹੋਈ।

ਉਹਦੇ ਬਾਅਦ, ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਤੁਰੰਤ ਜਾਖੜ ਨੂੰ ਉਨ੍ਹਾਂ ਦੇ ਕਰੀਬੀਆਂ ਵੱਲੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਹਾਲਾਂਕਿ ਡਾਕਟਰਾਂ ਨੇ ਇਸ ਬਾਰੇ ਕੋਈ ਵੀ ਬੁਲੇਟਿਨ ਜਾਂ ਫਿਰ ਸੂਚਨਾ ਬਾਹਰ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ।

ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕਾਫੀ ਸਮਾਂ ਪਹਿਲਾਂ ਵੀ ਜਾਖੜ ਸਟੇਟ ਤੋਂ ਸੰਬੋਧਨ ਕਰਦੇ ਸਮੇਂ ਬੇਹੋਸ਼ ਹੋ ਗਏ ਸਨ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸ਼ਾਇਦ ਉਸ ਵੇਲੇ ਵੀ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਇਆ ਸੀ।

ਕੌਣ ਹਨ ਸੁਨੀਲ ਜਾਖੜ

ਸੁਨੀਲ ਜਾਖੜ (Sunil Jakhar) ਭਾਰਤੀ ਸਿਆਸਤਦਾਨ ਹਨ ਅਤੇ ਮੌਜੂਦਾ ਸਮੇਂ ਵਿੱਚ ਉਹ ਭਾਰਤੀ ਜਨਤਾ ਪਾਰਟੀ, ਪੰਜਾਬ ਇਕਾਈ ਦਾ ਪ੍ਰਧਾਨ ਹਨ। ਇਸ ਤੋਂ ਪਹਿਲਾਂ, ਜਾਖੜ 2017 ਤੋਂ 2021 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।

ਅਬੋਹਰ, ਪੰਜਾਬ ਹਲਕੇ (2002-2017) ਤੋਂ ਲਗਾਤਾਰ ਤਿੰਨ ਵਾਰ ਚੁਣੇ ਗਏ, ਉਹ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।

2022 ਤੱਕ ਪੰਜ ਦਹਾਕਿਆਂ ਤੱਕ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ ਮੈਂਬਰ ਰਹੇ। ਮਈ 2022 ਵਿੱਚ, ਉਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋ ਗਿਆ, ਇਹ ਦਾਅਵਾ ਕਰਦੇ ਹੋਏ ਕਿ ਉਹ “ਪੰਜਾਬ ਵਿੱਚ ਰਾਸ਼ਟਰਵਾਦ, ਏਕਤਾ ਅਤੇ ਭਾਈਚਾਰਾ” ਦਾ ਸਮਰਥਨ ਕਰਨਾ ਚਾਹੁੰਦਾ ਹਾਂ।

ਖ਼ਬਰ ਅਪਡੇਟ ਹੋ ਰਹੀ ਹੈ…….

 

ਵੱਡੀ ਖ਼ਬਰ: ਪੰਜਾਬ ‘ਚ ਚੋਣਾਂ ਦਾ ਐਲਾਨ! Sarpanch and Panch ਦੀਆਂ ਖਾਲੀ ਅਸਾਮੀਆਂ ‘ਤੇ ਕੱਲ੍ਹ ਪੈਣਗੀਆਂ ਵੋਟਾਂ

 

Sarpanch and Panch Elecations: ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

Punjab Network

ਚੰਡੀਗੜ੍ਹ, 17 ਜਨਵਰੀ 2025: ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ (Sarpanch and Panch) ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:

ਜ਼ਿਲ੍ਹਾ ਗੁਰਦਾਸਪੁਰ:-

1) ਕਲਾਨੌਰ ਮੋਜੋਵਾਲ

2) ਕਲਾਨੌਰ ਪੁਰਾਣੀ

3) ਕਲਾਨੌਰ ਪੀ.ਏ.ਪੀ

4 ਕਲਾਨੌਰ ਚੱਕਰੀ

5) ਕਲਾਨੌਰ ਢੱਕੀ ਅਤੇ

6) ਕਲਾਨੌਰ ਜ਼ੈਲਦਾਰਾ

ਜ਼ਿਲ੍ਹਾ ਤਰਨਤਾਰਨ:-

1)ਕਾਜ਼ੀ ਕੋਟ (70) (ਨਾਲਾਗੜ੍ਹ-69)

2)ਕੱਕਾ ਕੰਡਿਆਲਾ (63)

3) ਪੰਡੋਰੀ ਗੋਲਾ (79)

4) ਮਾੜੀ ਕੰਬੋਕੇ (68)

ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।

ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ (19.1.2026 )ਤੱਕ ਲਾਗੂ ਰਹੇਗਾ ।

ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਜਨਵਰੀ 2026 ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਅਤੇ ਕਾਜ਼ੀਕੋਟ ਵਿੱਚ ਸਰਪੰਚਾਂ/ਪੰਚਾਇਤਾਂ ਲਈ ਆਮ ਚੋਣਾਂ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਅਤੇ ਚੋਣ ਨਤੀਜਿਆਂ ਦਾ ਐਲਾਨ ਵੀ ਉਸੇ ਸ਼ਾਮ ਨੂੰ ਉਨ੍ਹਾਂ ਪੋਲਿੰਗ ਸਟੇਸ਼ਨਾਂ/ਬੂਥਾਂ ‘ਤੇ ਕੀਤਾ ਜਾਵੇਗਾ। ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਦੇ ਵਾਰਡ ਨੰਬਰ 03 ਦਾ ਬੂਥ ਨੰਬਰ 39 ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ (ਸੱਜੇ ਪਾਸੇ) ਅਤੇ ਪਿੰਡ ਕਾਜ਼ੀਕੋਟ ਦੇ ਵਾਰਡ ਨੰਬਰ 05 ਦਾ ਬੂਥ ਨੰਬਰ 51 ਸਰਕਾਰੀ ਐਲੀਮੈਂਟਰੀ ਸਕੂਲ ਕਾਜ਼ੀਕੋਟ (ਖੱਬੇ ਪਾਸੇ) ਹੋਵੇਗਾ।

ਇਨ੍ਹਾਂ ਚੋਣਾਂ ਦੌਰਾਨ/ਲੋਕਾਂ ਦੇ ਹਿੱਤ ਵਿੱਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਅਤੇ ਚੋਣਾਂ ਦੇ ਸੁਚਾਰੂ/ਸ਼ਾਂਤਮਈ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਰਾਜ ਚੋਣ ਕਮਿਸ਼ਨ, ਪੰਜਾਬ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ, ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਰਾਹੁਲ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਨੇ, ਭਾਰਤੀ ਸਿਵਲ ਸੇਵਾਵਾਂ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਉਪਰੋਕਤ ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਅੰਦਰ ਹੇਠ ਲਿਖੀਆਂ ਪਾਬੰਦੀਆਂ ਲਗਾਈਆਂ ਹਨ। 16 ਜਨਵਰੀ, 2026 ਨੂੰ ਸ਼ਾਮ 4:00 ਵਜੇ ਤੋਂ 18 ਜਨਵਰੀ, 2026 (ਚੋਣ ਪ੍ਰਕਿਰਿਆ ਪੂਰੀ ਹੋਣ ਤੱਕ)।

ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਪੰਜ ਜਾਂ ਵੱਧ ਲੋਕਾਂ (ਕਤਾਰ ਵਿੱਚ ਖੜ੍ਹੇ ਵੋਟਰਾਂ ਤੋਂ ਇਲਾਵਾ)/ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਚੋਣ ਪ੍ਰਚਾਰ ਜਾਂ ਅਪੀਲ ਕਰਨ ਦੀ ਮਨਾਹੀ ਹੋਵੇਗੀ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਆਪਣਾ ਬੂਥ/ਟੈਂਟ ਨਹੀਂ ਲਗਾਏਗਾ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਦੇ ਚੋਣ ਨਾਲ ਸਬੰਧਤ ਪੋਸਟਰ/ਬੈਨਰ ਨਹੀਂ ਲਗਾਏ ਜਾਣਗੇ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ ਆਦਿ ਦੀ ਵਰਤੋਂ ਦੀ ਮਨਾਹੀ ਹੋਵੇਗੀ।

ਚੋਣ ਨਿਗਰਾਨ, ਪੁਲਿਸ ਅਧਿਕਾਰੀ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਅਤੇ ਪੋਲਿੰਗ ਕਰਮਚਾਰੀਆਂ ਨੂੰ ਇਸ ਪਾਬੰਦੀ ਤੋਂ ਛੋਟ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਛੱਡ ਕੇ, ਕਿਸੇ ਵੀ ਵਿਅਕਤੀ ਨੂੰ ਅਧਿਕਾਰਤ ਪ੍ਰਤੀਨਿਧੀ ਤੋਂ ਬਿਨਾਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਆਪਣਾ ਨਿੱਜੀ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਵੀ ਗਤੀਵਿਧੀ ਸਖ਼ਤੀ ਨਾਲ ਮਨਾਹੀ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਸਟੇਅ ਆਰਡਰਾਂ ਵਿੱਚ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਭਾਰਤੀ ਦੰਡਾਵਲੀ, 2023 ਦੀ ਧਾਰਾ 223 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇਹ ਹੁਕਮ ਇਕਪਾਸੜ ਤੌਰ ‘ਤੇ ਜਾਰੀ ਕੀਤੇ ਗਏ ਹਨ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤੇ ਗਏ ਹਨ, ਅਤੇ 18 ਜਨਵਰੀ, 2026 (ਚੋਣ ਪ੍ਰਕਿਰਿਆ ਪੂਰੀ ਹੋਣ ਤੱਕ) ਤੱਕ ਲਾਗੂ ਰਹਿਣਗੇ।

 

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ; ਸਰਕਾਰ ਵਧਾਉਣ ਜਾ ਰਹੀ DA… ਪੜ੍ਹੋ ਵੇਰਵਾ

 

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ; ਸਰਕਾਰ ਵਧਾਉਣ ਜਾ ਰਹੀ DA… ਪੜ੍ਹੋ ਵੇਰਵਾ

Punjab Network

Good News, 17 Jan 2026-

ਲੱਖਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਤਨਖਾਹ ਵਾਧੇ ਸੰਬੰਧੀ ਵੱਡੀ ਖ਼ਬਰ ਆ ਰਹੀ ਹੈ। ਤਾਜ਼ਾ ਆਰਥਿਕ ਅਨੁਮਾਨਾਂ ਅਤੇ ਮਾਹਰਾਂ ਦੇ ਅਨੁਸਾਰ, 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਪਹਿਲਾਂ ਮਹਿੰਗਾਈ ਭੱਤੇ (DA) ਵਿੱਚ ਇੱਕ ਮਹੱਤਵਪੂਰਨ ਵਾਧਾ ਦੇਖਿਆ ਜਾ ਸਕਦਾ ਹੈ।

ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਵੇਂ ਤਨਖਾਹ ਢਾਂਚੇ ਦੇ ਲਾਗੂ ਹੋਣ ਤੱਕ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 70 ਪ੍ਰਤੀਸ਼ਤ ਤੋਂ ਵੱਧ ਹੋ ਸਕਦਾ ਹੈ। ਵਰਤਮਾਨ ਵਿੱਚ, ਜਨਵਰੀ 2026 ਤੱਕ DA ਦੇ ਲਗਭਗ 60 ਪ੍ਰਤੀਸ਼ਤ ਤੱਕ ਪਹੁੰਚਣ ਦੀ ਉਮੀਦ ਹੈ, ਸਮੇਂ-ਸਮੇਂ ‘ਤੇ ਵਾਧੇ ਨਾਲ ਇਹ ਹੋਰ ਵੀ ਵੱਧ ਜਾਵੇਗਾ।

ਇਸ ਪੂਰੀ ਪ੍ਰਕਿਰਿਆ ਦਾ ਕਰਮਚਾਰੀਆਂ ਦੀਆਂ ਜੇਬਾਂ ‘ਤੇ ਸਿੱਧਾ ਪ੍ਰਭਾਵ ਪਵੇਗਾ। ਵਰਤਮਾਨ ਵਿੱਚ, ਜੁਲਾਈ 2025 ਵਿੱਚ DA 58 ਪ੍ਰਤੀਸ਼ਤ ਸੀ, ਅਤੇ ਹੁਣ ਜਨਵਰੀ 2026 ਦੇ ਅੱਧੇ ਸਾਲ ਲਈ ਇਸ ਵਿੱਚ 3 ਤੋਂ 5 ਪ੍ਰਤੀਸ਼ਤ ਤੱਕ ਵਾਧਾ ਹੋਣ ਦੀ ਉਮੀਦ ਹੈ।

ਕਿਉਂਕਿ ਅੱਠਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ 2027 ਦੇ ਅੱਧ ਤੱਕ ਦਾ ਸਮਾਂ ਲੱਗ ਸਕਦਾ ਹੈ, ਇਸ ਲਈ ਉਦੋਂ ਤੱਕ ਦੋ ਜਾਂ ਤਿੰਨ ਵਾਧੂ ਵਾਧੇ ਮਹਿੰਗਾਈ ਭੱਤੇ ਨੂੰ 70 ਪ੍ਰਤੀਸ਼ਤ ਤੱਕ ਲੈ ਜਾਣਗੇ।

ਜਨਵਰੀ 2026 ਦੇ ਵਾਧੇ ਦਾ ਅਧਿਕਾਰਤ ਐਲਾਨ ਹੋਲੀ ਦੇ ਆਸਪਾਸ ਹੋਣ ਦੀ ਉਮੀਦ ਹੈ, ਪਰ ਇਸਨੂੰ 1 ਜਨਵਰੀ ਤੋਂ ਲਾਗੂ ਮੰਨਿਆ ਜਾਵੇਗਾ, ਅਤੇ ਬਕਾਏ ਦਾ ਭੁਗਤਾਨ ਵੀ ਕੀਤਾ ਜਾਵੇਗਾ।

ਇਸ ਵੱਡੇ ਤਨਖਾਹ ਬਦਲਾਅ ਵਿੱਚ ਰਲੇਵੇਂ ਅਤੇ ਫਿਟਮੈਂਟ ਕਾਰਕ ਮੁੱਖ ਭੂਮਿਕਾ ਨਿਭਾਉਣਗੇ। ਜਦੋਂ ਮਹਿੰਗਾਈ ਭੱਤਾ 50 ਪ੍ਰਤੀਸ਼ਤ ਤੋਂ ਵੱਧ ਜਾਂਦਾ ਹੈ, ਤਾਂ ਅਕਸਰ ਇਸਨੂੰ ਮੂਲ ਤਨਖਾਹ ਵਿੱਚ ਜੋੜਨ ਦੀ ਮੰਗ ਕੀਤੀ ਜਾਂਦੀ ਹੈ।

ਜੇਕਰ ਅਜਿਹਾ ਹੁੰਦਾ ਹੈ, ਤਾਂ ਘਰ ਦਾ ਕਿਰਾਇਆ ਭੱਤਾ (HRA) ਸਮੇਤ ਹੋਰ ਭੱਤੇ ਵੀ ਆਪਣੇ ਆਪ ਵਧ ਜਾਣਗੇ, ਕਿਉਂਕਿ ਉਹ ਸਿੱਧੇ ਮੂਲ ਤਨਖਾਹ ਨਾਲ ਜੁੜੇ ਹੋਏ ਹਨ।

ਸਭ ਤੋਂ ਵੱਡੀ ਰਾਹਤ ਘੱਟੋ-ਘੱਟ ਉਜਰਤ ਦੇ ਸੰਬੰਧ ਵਿੱਚ ਆ ਸਕਦੀ ਹੈ; ਮਾਹਿਰਾਂ ਦਾ ਮੰਨਣਾ ਹੈ ਕਿ ਨਵੇਂ ਤਨਖਾਹ ਕਮਿਸ਼ਨ ਦੇ ਤਹਿਤ, ਫਿਟਮੈਂਟ ਕਾਰਕ ਦੇ ਆਧਾਰ ‘ਤੇ ਘੱਟੋ-ਘੱਟ ਤਨਖਾਹ ₹18,000 ਤੋਂ ₹34,000 ਅਤੇ ₹41,000 ਦੇ ਵਿਚਕਾਰ ਹੋ ਸਕਦੀ ਹੈ। ਇਹ ਬਦਲਾਅ ਮੱਧ-ਸ਼੍ਰੇਣੀ ਦੇ ਸਰਕਾਰੀ ਕਰਮਚਾਰੀਆਂ ਦੇ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਕਰ ਸਕਦਾ ਹੈ।

 

Big Breaking: ਦੋ ਸਰਕਾਰੀ ਮੁਲਾਜ਼ਮਾਂ ਨੂੰ Court ਨੇ ਸੁਣਾਈ 4 ਸਾਲ ਕੈਦ ਦੀ ਸਜ਼ਾ!

 

Big Breaking: ਸੈਸ਼ਨ ਕੋਰਟ (Court) ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ (government employees) ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਮੋਹਾਲੀ Court ਦਾ ਵੱਡਾ ਫ਼ੈਸਲਾ; ਦੋ ਮੁਲਾਜ਼ਮਾਂ ਨੂੰ ਸੁਣਾਈ ਚਾਰ ਸਾਲ ਕੈਦ ਦੀ ਸਜ਼ਾ

Punjab Network

ਚੰਡੀਗੜ੍ਹ, 16 ਜਨਵਰੀ 2026-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ (government employees) ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।

ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ (Court) ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ।

ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਪਰਵੀਨ ਕੁਮਾਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

 

ਵੱਡੀ ਖ਼ਬਰ: ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਪੜ੍ਹੋ ਪੂਰਾ ਮਾਮਲਾ

 

ਵੱਡੀ ਖ਼ਬਰ: ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਪੜ੍ਹੋ ਪੂਰਾ ਮਾਮਲਾ

Punjab Network

ਚੰਡੀਗੜ੍ਹ, 16 ਜਨਵਰੀ 2026

ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਵਿੱਚ ਭਾਜਪਾ ਦਾ ਪ੍ਰਦਰਸ਼ਨ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਭਾਜਪਾ ਆਗੂਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

ਵਿਰੋਧ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਤੇਜ਼ ਹੋ ਗਈ, ਜਿਸ ਕਾਰਨ ਪੁਲਿਸ ਕਾਰਵਾਈ ਕਰਨ ਲੱਗੀ ਅਤੇ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਆਗੂਆਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ।

ਪ੍ਰਦਰਸ਼ਨਕਾਰੀ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਅਤੇ ਅਪਰਾਧਿਕ ਨੈੱਟਵਰਕ ਮਜ਼ਬੂਤ ਹੋ ਰਿਹਾ ਹੈ।

ਪ੍ਰਦਰਸ਼ਨ ਦੌਰਾਨ, ਭਾਜਪਾ ਆਗੂਆਂ ਨੇ ਕਿਹਾ ਕਿ ਉਹ ਸ਼ਾਂਤੀਪੂਰਵਕ ਆਪਣੇ ਵਿਚਾਰ ਪ੍ਰਗਟ ਕਰਨ ਆਏ ਸਨ ਪਰ ਉਨ੍ਹਾਂ ਨੂੰ ਜ਼ਬਰਦਸਤੀ ਰੋਕਿਆ ਗਿਆ।

ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਕਿ ਸਰਕਾਰ ਬਾਹਰੀ ਦਖਲਅੰਦਾਜ਼ੀ ਦੀ ਮਦਦ ਨਾਲ ਰਾਜ ਚਲਾ ਰਹੀ ਹੈ, ਜਦੋਂ ਕਿ ਭਾਜਪਾ ਵਰਕਰ ਪੰਜਾਬ ਦੇ ਹਿੱਤ ਵਿੱਚ ਹਰ ਪੱਧਰ ‘ਤੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਅਸਹਿਮਤੀ ਨੂੰ ਦਬਾਉਣ ਲਈ ਪੁਲਿਸ ਬਲ ਦੀ ਵਰਤੋਂ ਕਰ ਰਹੀ ਹੈ। ਭਾਜਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਹੋਣਗੇ।

 

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ ਤੋਂ ਬਾਅਦ CM Mann ਦਾ ਪਹਿਲਾ ਵੱਡਾ ਬਿਆਨ, ਕਿਹਾ -ਸਿੱਖ ਧਰਮ ਦੀਆਂ ਕੁਰਬਾਨੀਆਂ ਅਤੇ ਸਿੱਖਿਆਵਾਂ ਦੁਨੀਆ ਭਰ ‘ਚ ਫੈਲਾਉਣਾ ਸਾਡਾ ਫਰਜ਼

 

ਸਿੱਖ ਧਰਮ ਦੀਆਂ ਕੁਰਬਾਨੀਆਂ ਅਤੇ ਸਿੱਖਿਆਵਾਂ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਫਰਜ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 16 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ ਹੁਕਮਾਂ ’ਤੇ ਮੈਂ ਇੱਥੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ ਅਤੇ ਮੇਰੇ ਲਈ ਵੀ ਸਰਵਉੱਚ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰੇਕ ਫੈਸਲੇ ਪ੍ਰਤੀ ਪੂਰਨ ਸਤਿਕਾਰ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਥੇਦਾਰ ਸਾਹਿਬ ਦੇ ਹਰੇਕ ਫੈਸਲੇ ਦੀ ਪਾਲਣਾ ਕਰਾਂਗਾ। ਅੱਜ ਇੱਥੇ ਪੇਸ਼ ਹੋਣ ਨਾਲ ਮੇਰੇ ਮਨ ਨੂੰ ਬਹੁਤ ਸਕੂਨ, ਅੰਦਰੂਨੀ ਸ਼ਾਂਤੀ ਅਤੇ ਸੰਤੁਸ਼ਟੀ ਮਿਲੀ ਹੈ।”

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਕਿਸੇ ਵੀ ਕਥਿਤ ਟਕਰਾਅ ਬਾਰੇ ਵਿਰੋਧੀ ਤਾਕਤਾਂ ਵੱਲੋਂ ਘੜੇ ਜਾ ਰਹੇ ਬਿਰਤਾਂਤ ਨੂੰ ਮੁੱਢੋਂ ਨਕਾਰਦਿਆਂ ਇਨ੍ਹਾਂ ਨੂੰ “ਬੇਬੁਨਿਆਦ ਅਤੇ ਝੂਠਾ” ਕਰਾਰ ਦਿੱਤਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਜੋ ਕਿ ਸਮੁੱਚੇ ਸਿੱਖ ਭਾਈਚਾਰੇ ਲਈ ਸਰਵਉੱਚ ਹੈ। ਮੇਰੀ ਸਰਕਾਰ ਸਿਰਫ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ‘ਤੇ ਕੇਂਦਰਿਤ ਹੈ।”

ਖੁਦ ਨੂੰ ਪੰਜਾਬ ਦਾ ਸੇਵਾਦਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, “ਮੈਂ ਸੂਬੇ ਦੀ ਚੜ੍ਹਦੀ ਕਲਾ ਲਈ ਰੋਜ਼ਾਨਾ ਅਰਦਾਸ ਕਰਦਾ ਹਾਂ। ਮੇਰਾ ਸਿਰ ਹਮੇਸ਼ਾ ਹਰ ਧਾਰਮਿਕ ਸਥਾਨ ਅੱਗੇ ਝੁਕਦਾ ਹੈ। ਇਹ ਅਸੰਭਵ ਹੈ ਕਿ ਮੇਰਾ ਕੋਈ ਵੀ ਕੰਮ ਸੂਬੇ ਜਾਂ ਇਸ ਦੇ ਲੋਕਾਂ ਦੇ ਵਿਰੁੱਧ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੇ ਨੁਮਾਇੰਦੇ ਦੇ ਤੌਰ ‘ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ। ਉਨ੍ਹਾਂ ਕਿਹਾ, “ਇਹ ਸ਼ਿਕਾਇਤਾਂ ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਉਜਾਗਰ ਕੀਤਾ ਹੈ। ਮੈਂ ਜਥੇਦਾਰ ਸਾਹਿਬ ਨੂੰ ਨਿਮਰਤਾ ਨਾਲ ਬੇਨਤੀ ਕੀਤੀ ਹੈ ਕਿ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਸੰਸਥਾਵਾਂ ਹਮੇਸ਼ਾ ਸਰਵਉੱਚ ਹੁੰਦੀਆਂ ਹਨ ਪਰ ਉਨ੍ਹਾਂ ਦੇ ਮੁਖੀ ਗਲਤੀ ਕਰ ਸਕਦੇ ਹਨ, ਅਜਿਹੇ ਵਿਅਕਤੀਆਂ ਪ੍ਰਤੀ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤਣੀ ਚਾਹੀਦੀ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ ਕਿਉਂਕਿ ਇਹ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਮੈਂ ਤੇ ਮੇਰਾ ਪਰਿਵਾਰ ਸਰਵਉੱਚ ਸੰਸਥਾ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।” ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਸਬੰਧਤ ਦੋ ਕੀਮਤੀ ਕਿਤਾਬਾਂ ਦਿੱਤੀਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਫੈਸਲੇ ਦੇ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ, “ਐਸ.ਆਈ.ਟੀ. ਦੀ ਜਾਂਚ ਲਾਪਤਾ ਸਰੂਪਾਂ ਦਾ ਪਤਾ ਲਾਉਣ ਲਈ ਹੈ। ਐਸ.ਆਈ.ਟੀ. ਦੀ ਜ਼ਿੰਮੇਵਾਰੀ ਸਿਰਫ ਲਾਪਤਾ ਸਰੂਪਾਂ ਦਾ ਪਤਾ ਲਾਉਣ ਤੱਕ ਸੀਮਿਤ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੀ ਦੁਰਵਰਤੋਂ ਨਾ ਹੋਵੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣ ਲਈ ਉਨ੍ਹਾਂ ਦੁਆਰਾ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਨੂੰ ਦਿੱਤਾ ਗਿਆ ਵਿਲੱਖਣ ਕੋਡ (ਯੂਨੀਕ ਕੋਡ) ਪ੍ਰਦਾਨ ਕਰਨ ਲਈ ਆਦੇਸ਼ ਜਾਰੀ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਸੂਬਾ ਸਰਕਾਰ ਪਾਵਨ ਸਰੂਪਾਂ ਦਾ ਪਤਾ ਲਾਏਗੀ ਅਤੇ ਇਸ ਦੀਆਂ ਥਾਵਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂੰ ਕਰਵਾਏਗੀ ਤਾਂ ਕਿ ਰਹਿਤ ਮਰਿਆਦਾ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪਤਾ ਲੱਗਾ ਹੈ, ਉਨ੍ਹਾਂ ਧਾਰਮਿਕ ਥਾਵਾਂ ਦੀ ਇਮਾਰਤ ਅੰਦਰ ਪ੍ਰਵੇਸ਼ ਨਾ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਲ 1998 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਿਟਿੰਗ ਕਈ ਥਾਵਾਂ ’ਤੇ ਕੀਤੀ ਜਾਂਦੀ ਸੀ।

 

Contract employee arrested: ਠੇਕਾ ਮੁਲਾਜ਼ਮ ਰਿਸ਼ਵਤ ਲੈਂਦਾ ਗ੍ਰਿਫਤਾਰ

 

Contract employee arrested:ਵਿਜੀਲੈਂਸ ਬਿਊਰੋ ਨੇ ਠੇਕਾ ਠੇਕਾ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 16 ਜਨਵਰੀ, 2026:

Contract employee arrested: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ (Contract employee arrested) ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦੀਆਂ ਪ੍ਰਮਾਣਿਤ ਕਾਪੀਆਂ ਦੀ ਲੋੜ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਰਿਕਾਰਡ ਪ੍ਰਾਪਤ ਕਰਨ ਲਈ ਡਾਇਰੈਕਟਰ ਲੈਂਡ ਰਿਕਾਰਡ, ਪੰਜਾਬ ਦੇ ਜਲੰਧਰ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਵਾਰ-ਵਾਰ ਗੇੜੇ ਲਗਾਉਣ ਦੇ ਬਾਵਜੂਦ ਲੋੜੀਂਦੇ ਰਿਕਾਰਡ ਨਹੀਂ ਦਿੱਤੇ ਗਏ।

ਇਸ ਪ੍ਰਕਿਰਿਆ ਦੌਰਾਨ ਦੋਸ਼ੀ ਪਰਵੇਸ਼ ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਉਹ ਲੋੜੀਂਦੇ ਰਿਕਾਰਡ ਦੇ ਨਾਲ-ਨਾਲ ਉਨ੍ਹਾਂ ਦੇ ਉਰਦੂ ਤੋਂ ਪੰਜਾਬੀ ਵਿੱਚ ਅਨੁਵਾਦ ਕਰਨ ਦਾ ਪ੍ਰਬੰਧ ਵੀ ਕਰੇਗਾ। ਉਸਨੇ ਰਿਕਾਰਡ ਪ੍ਰਦਾਨ ਕਰਨ ਲਈ 10,000 ਰੁਪਏ ਅਤੇ ਅਨੁਵਾਦ ਦੇ ਕੰਮ ਲਈ 12,000 ਰੁਪਏ ਸਮੇਤ ਕੁੱਲ 22,000 ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਦੋਸ਼ੀ ਪਰਵੇਸ਼ ਨੂੰ ਪਹਿਲਾਂ ਵੀ ਵੱਖ-ਵੱਖ ਤਰੀਕਾਂ ‘ਤੇ ਗੂਗਲ ਪੇਅ ਅਤੇ ਨਕਦੀ ਰਾਹੀਂ 18,000 ਰੁਪਏ ਦੀ ਰਕਮ ਅਦਾ ਕੀਤੀ ਹੈ। ਉਸਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਵੀ ਪਰਵੇਸ਼ ਨੇ 4,000 ਰੁਪਏ ਹੋਰ ਲੈਣ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Holiday Breaking: ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ!

 

 

Holiday News- ਮੌਜੂਦਾ ਧੁੰਦ ਅਤੇ ਠੰਢ ਦੇ ਮੌਸਮ ਨੂੰ ਦੇਖਦੇ ਹੋਏ, ਸਾਰੇ ਬੋਰਡਾਂ (CBSE/ICSE/IB, UP ਬੋਰਡ, ਅਤੇ ਹੋਰ) ਨਾਲ ਸਬੰਧਤ ਸਾਰੇ ਸਕੂਲ (ਨਰਸਰੀ ਤੋਂ 8ਵੀਂ ਜਮਾਤ) 16 ਜਨਵਰੀ ਤੋਂ 17 ਜਨਵਰੀ, 2026 ਤੱਕ ਬੰਦ ਰਹਿਣਗੇ

School News (UP), 16 Jan 2026- 

Holiday News- ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ, ਸੀਤ ਲਹਿਰ ਅਤੇ ਧੁੰਦ ਦੇ ਕਾਰਨ, ਨਰਸਰੀ ਤੋਂ 8ਵੀਂ ਜਮਾਤ ਤੱਕ ਦੀਆਂ ਸਕੂਲਾਂ ਦੀਆਂ ਛੁੱਟੀਆਂ ਇੱਕ ਵਾਰ ਫਿਰ ਵਧਾ ਦਿੱਤੀਆਂ ਗਈਆਂ ਹਨ।

ਅੱਜ (16 ਜਨਵਰੀ, 2026) ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਵੱਖ-ਵੱਖ ਜ਼ਿਲ੍ਹਿਆਂ ਵਿੱਚ 16 ਅਤੇ 17 ਜਨਵਰੀ ਨੂੰ ਸਕੂਲ ਬੰਦ ਰਹਿਣਗੇ।

9ਵੀਂ ਤੋਂ 12ਵੀਂ ਜਮਾਤ ਦੇ ਪੁਰਾਣੇ ਵਿਦਿਆਰਥੀਆਂ ਲਈ ਸਕੂਲ ਬੰਦ ਨਹੀਂ ਕੀਤੇ ਗਏ ਹਨ, ਪਰ ਸਵੇਰ ਦੀ ਸੰਘਣੀ ਧੁੰਦ ਤੋਂ ਬਚਾਉਣ ਲਈ ਉਨ੍ਹਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਦਫ਼ਤਰ, ਗੌਤਮ ਬੁੱਧ ਨਗਰ ਵੱਲੋਂ ਜਾਰੀ ਇੱਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਧੁੰਦ ਅਤੇ ਠੰਢ ਦੇ ਮੌਸਮ ਨੂੰ ਦੇਖਦੇ ਹੋਏ, ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਸਾਰੇ ਬੋਰਡਾਂ (CBSE/ICSE/IB, UP ਬੋਰਡ, ਅਤੇ ਹੋਰ) ਨਾਲ ਸਬੰਧਤ ਸਾਰੇ ਸਕੂਲ (ਨਰਸਰੀ ਤੋਂ 8ਵੀਂ ਜਮਾਤ) 16 ਜਨਵਰੀ ਤੋਂ 17 ਜਨਵਰੀ, 2026 ਤੱਕ ਬੰਦ ਰਹਿਣਗੇ।

ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਸਰਕਾਰੀ/ਸਹਾਇਤਾ ਪ੍ਰਾਪਤ/ਨਿੱਜੀ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਆਮ ਵਾਂਗ ਸਕੂਲ ਆਉਣਗੇ।

ਕਿਉਂਕਿ 18 ਜਨਵਰੀ ਐਤਵਾਰ ਹੈ, ਇਸ ਲਈ ਛੋਟੇ ਬੱਚਿਆਂ ਲਈ ਸਕੂਲ ਹੁਣ 19 ਜਨਵਰੀ (ਸੋਮਵਾਰ) ਨੂੰ ਦੁਬਾਰਾ ਖੁੱਲ੍ਹਣਗੇ। 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੁੱਲ੍ਹੇ ਰਹਿਣਗੇ, ਪਰ ਸਮਾਂ ਬਦਲ ਦਿੱਤਾ ਗਿਆ ਹੈ।

ਪ੍ਰਯਾਗਰਾਜ

ਪ੍ਰਯਾਗਰਾਜ ਵਿੱਚ ਸਭ ਤੋਂ ਲੰਬੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 20 ਜਨਵਰੀ, 2026 ਤੱਕ ਬੰਦ ਰਹਿਣਗੇ। ਇਹ ਫੈਸਲਾ ਸਖ਼ਤ ਠੰਢ ਅਤੇ ਮਾਘ ਮੇਲੇ ਅਤੇ ਮਕਰ ਸੰਕ੍ਰਾਂਤੀ ਦੇ ਇਸ਼ਨਾਨ ਦੌਰਾਨ ਵੱਡੀ ਭੀੜ ਦੀ ਸੰਭਾਵਨਾ ਕਾਰਨ ਲਿਆ ਗਿਆ ਸੀ।

ਗਾਜ਼ੀਆਬਾਦ, ਸਹਾਰਨਪੁਰ ਅਤੇ ਬਿਜਨੌਰ

ਗਾਜ਼ੀਆਬਾਦ ਵਿੱਚ, ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 17 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਸਹਾਰਨਪੁਰ ਅਤੇ ਬਿਜਨੌਰ ਵਿੱਚ, ਪ੍ਰਸ਼ਾਸਨ ਨੇ ਵੀ ਠੰਢ ਕਾਰਨ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀ 17 ਜਨਵਰੀ ਤੱਕ ਵਧਾ ਦਿੱਤੀ ਹੈ।

छवि