ਸੋਮਵਾਰ, ਜੂਨ 1, 2026
Home Blog Page 75

Digital Payment Rules: RBI ਨੇ ਬੈਂਕਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ; ਹੁਣ ਨਹੀਂ ਚੱਲੇਗੀ ਮਨਮਰਜ਼ੀ

 

Digital Payment Rules: RBI ਨੇ ਬੈਂਕਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ; ਹੁਣ ਨਹੀਂ ਚੱਲੇਗੀ ਮਨਮਰਜ਼ੀ

Auto-Debit ਤੋਂ ਪਹਿਲਾਂ ਜਾਰੀ ਹੋਣਗੀਆਂ ਚੇਤਾਵਨੀਆਂ (Online Banking)

Digital Payment Rules : ਜੇਕਰ ਤੁਹਾਡੀ ਜਾਣਕਾਰੀ ਤੋਂ ਬਿਨਾਂ ਤੁਹਾਡੇ ਬੈਂਕ ਖਾਤੇ ਵਿੱਚੋਂ ਪੈਸੇ ਕੱਟੇ ਜਾ ਰਹੇ ਹਨ, ਤਾਂ ਇਹ ਖ਼ਬਰ ਬਹੁਤ ਲਾਭਦਾਇਕ ਹੋਵੇਗੀ।

ਤੁਹਾਡੀ ਜਾਣਕਾਰੀ ਤੋਂ ਬਿਨਾਂ ਤੁਹਾਡੇ ਬੈਂਕ ਖਾਤੇ ਵਿੱਚੋਂ ਪੈਸੇ ਕੱਟੇ ਜਾਣ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਾਰਤੀ ਰਿਜ਼ਰਵ ਬੈਂਕ (RBI New Rules) ਨੇ ਹੁਣ E-Mandate ਨਾਲ ਸਬੰਧਤ ਨਵੇਂ ਨਿਯਮ ਲਾਗੂ ਕੀਤੇ ਹਨ।

Reserve Bank of India ਵੱਲੋਂ ਇਨ੍ਹਾਂ ਨਵੇਂ ਨਿਯਮਾਂ ਨਾਲ ਆਟੋ-ਡੈਬਿਟ ਸਿਸਟਮ (Auto Debit New Rules) ਨੂੰ ਪਹਿਲਾਂ ਨਾਲੋਂ ਵਧੇਰੇ ਸੁਰੱਖਿਅਤ ਬਣਾ ਦਿੱਤਾ ਹੈ।

ਇਸ ਨਵੇਂ ਬਦਲਾਅ ਨਾਲ ਉਹਨਾਂ ਲੋਕਾਂ ਨੂੰ ਫਾਇਦਾ ਹੋਵੇਗਾ, ਜਿਨ੍ਹਾਂ ਦੇ ਖਾਤਿਆਂ ਵਿੱਚ ਹਰ ਮਹੀਨੇ EMI, ਗਾਹਕੀ ਜਾਂ ਬਿੱਲਾਂ ਲਈ ਆਪਣੇ ਆਪ ਕਟੌਤੀ ਕੀਤੀ ਜਾਂਦੀ ਹੈ।

Auto-Debit ਤੋਂ ਪਹਿਲਾਂ ਜਾਰੀ ਹੋਣਗੀਆਂ ਚੇਤਾਵਨੀਆਂ (Online Banking)

ਨਵੇਂ ਨਿਯਮਾਂ ਵਿੱਚ ਸਭ ਤੋਂ ਮਹੱਤਵਪੂਰਨ ਤਬਦੀਲੀ ਇਹ ਹੈ ਕਿ ਗਾਹਕਾਂ ਨੂੰ ਹੁਣ ਕੋਈ ਵੀ ਆਟੋ-ਭੁਗਤਾਨ ਕਰਨ ਤੋਂ ਪਹਿਲਾਂ ਸੂਚਿਤ ਕੀਤਾ ਜਾਵੇਗਾ।

ਬੈਂਕ ਜਾਂ ਸੰਬੰਧਿਤ ਕੰਪਨੀ ਨੂੰ ਘੱਟੋ-ਘੱਟ 24 ਘੰਟੇ ਪਹਿਲਾਂ ਇੱਕ ਚੇਤਾਵਨੀ ਭੇਜਣ ਦੀ ਲੋੜ ਹੋਵੇਗੀ। ਗਾਹਕਾਂ ਨੂੰ ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਉਨ੍ਹਾਂ ਦੇ ਖਾਤੇ ਵਿੱਚੋਂ ਕਦੋਂ ਅਤੇ ਕਿੰਨੇ ਪੈਸੇ ਕੱਟੇ ਜਾਣਗੇ।

ਜੇਕਰ ਕੁਝ ਅਣਉਚਿਤ ਜਾਂ ਅਣਚਾਹੇ ਲੱਗਦਾ ਹੈ, ਤਾਂ ਗਾਹਕ ਸਮੇਂ ਸਿਰ ਇਸਨੂੰ ਰੋਕ ਸਕਦੇ ਹਨ। ਅਲਰਟ ਵਿੱਚ ਕੰਪਨੀ ਦਾ ਨਾਮ, ਕਟੌਤੀ ਕੀਤੀ ਜਾਣ ਵਾਲੀ ਰਕਮ, ਮਿਤੀ ਅਤੇ ਹੋਰ ਜ਼ਰੂਰੀ ਜਾਣਕਾਰੀ ਸ਼ਾਮਲ ਹੋਵੇਗੀ।

ਆਟੋ-ਭੁਗਤਾਨ ਤੋਂ ਪਹਿਲਾਂ ਲੈਣੀ ਪਵੇਗੀ ਮਨਜੂਰੀ

ਨਵੇਂ ਨਿਯਮਾਂ ਅਨੁਸਾਰ, ਗਾਹਕਾਂ ਨੂੰ ਹੁਣ ਕਿਸੇ ਵੀ ਆਟੋ-ਭੁਗਤਾਨ ਨੂੰ ਕਿਰਿਆਸ਼ੀਲ ਕਰਨ ਤੋਂ ਪਹਿਲਾਂ ਇੱਕ ਵਾਰ ਰਜਿਸਟਰ ਕਰਨ ਦੀ ਲੋੜ ਹੋਵੇਗੀ। ਗਾਹਕਾਂ ਲਈ ਵਾਧੂ ਤਸਦੀਕ ਵੀ ਲਾਜ਼ਮੀ ਕਰ ਦਿੱਤੀ ਗਈ ਹੈ।

ਇਸਦਾ ਮਤਲਬ ਹੈ ਕਿ ਗਾਹਕ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਆਟੋ-ਡੈਬਿਟ ਕਿਰਿਆਸ਼ੀਲ ਨਹੀਂ ਕੀਤਾ ਜਾ ਸਕਦਾ। ਇਹ ਖਾਤੇ ਦੀ ਸੁਰੱਖਿਆ ਨੂੰ ਹੋਰ ਵਧਾਏਗਾ।

ਕਿਹੜੀਆਂ ਸੇਵਾਵਾਂ ‘ਤੇ ਲਾਗੂ ਹੋਣਗੇ ਨਿਯਮ

ਇਹ ਨਵੇਂ ਆਟੋ ਪੇਮੈਂਟ ਨਿਯਮ OTT ਸਬਸਕ੍ਰਿਪਸ਼ਨ, ਬੀਮਾ ਪ੍ਰੀਮੀਅਮ, ਬਿਜਲੀ ਅਤੇ ਪਾਣੀ ਦੇ ਬਿੱਲਾਂ ਅਤੇ EMI ਵਰਗੀਆਂ ਸੇਵਾਵਾਂ ‘ਤੇ ਲਾਗੂ ਹੋਣਗੇ। ਕਾਰਡਾਂ, UPI, ਜਾਂ ਪ੍ਰੀਪੇਡ ਡਿਵਾਈਸਾਂ ਰਾਹੀਂ ਕੀਤੇ ਗਏ ਆਟੋ-ਡੈਬਿਟ ਵੀ ਇਸ ਦਾਇਰੇ ਵਿੱਚ ਆਉਣਗੇ।

ਹਾਲਾਂਕਿ, ਕੁਝ ਮਾਮਲਿਆਂ ਵਿੱਚ ਇਹ ਨਵੇਂ ਨਿਯਮ ਲਾਗੂ ਨਹੀਂ ਹੋਣਗੇ। ਉਦਾਹਰਣ ਵਜੋਂ, ਇਹ ਨਿਯਮ FASTag ਅਤੇ ਨੈਸ਼ਨਲ ਕਾਮਨ ਮੋਬਿਲਿਟੀ ਕਾਰਡ ਦੇ ਆਟੋ-ਰੀਚਾਰਜ ‘ਤੇ ਲਾਗੂ ਨਹੀਂ ਹੋਣਗੇ। ਇਸਦਾ ਮਤਲਬ ਹੈ ਕਿ ਇਹਨਾਂ ਸੇਵਾਵਾਂ ਲਈ ਮੌਜੂਦਾ ਸਿਸਟਮ ਜਾਰੀ ਰਹੇਗਾ।

 

ਅੰਧੇਰ ਨਗਰੀ ਚੌਪਟ ਰਾਜਾ!

 

ਅੰਧੇਰ ਨਗਰੀ ਚੌਪਟ ਰਾਜਾ!

ਪੰਜਾਬ ਸਰਕਾਰ ਦੀ ਸਿਰੇ ਦਾ ਮਾੜਾ ਪ੍ਰਬੰਧਨ, ਅੱਤ ਗਰਮੀ ਵਿਚ ਮੁਰੰਮਤ ਦੇ ਨਾਂਅ ਤੇ ਕੀਤੀ ਬਿਜਲੀ ਬੰਦੀ-ਸੁਨੀਲ ਜਾਖੜ

ਰੰਧਾਵਾ ਨੇ ਸਵਾਲ ਉਠਾਇਆ: ਜਿੱਥੇ ਬਿਜਲੀ ਦੀ ਕੋਈ ਗਰੰਟੀ ਨਹੀਂ ਹੈ, ਉੱਥੇ ਉਦਯੋਗ ਕਿਵੇਂ ਆਉਣਗੇ?

ਸੁਨੀਲ ਜਾਖੜ ਦੇ ਬਿਆਨ ‘ਤੇ ਨੀਲ ਗਰਗ ਦਾ ਪਲਟਵਾਰ- ਜਿਨ੍ਹਾਂ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ, ਉਹ ਅੱਜ ਸੁਧਾਰਾਂ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ: ਨੀਲ ਗਰਗ

ਚੰਡੀਗੜ੍ਹ, 24 ਅਪ੍ਰੈਲ 2026-

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਬਿਜਲੀ ਢਾਂਚੇ ਦੀ ਮੁਰੰਮਤ ਦੇ ਨਾਂਅ ਤੇ ਅੱਤ ਗਰਮੀ ਦੇ ਸਮੇਂ ਵਿਚ ਸੂਬੇ ਦੀ ਆਪ ਸਰਕਾਰ ਵੱਲੋਂ ਕੀਤੀ ਬਿਜਲੀ ਬੰਦੀ ਨੂੰ ਹੱਦ ਦਰਜੇ ਦਾ ਕੁਪ੍ਰਬੰਧਨ ਦੱਸਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਬੋਰਡ ਦਾ ਨਿਯਮਤ ਚੇਅਰਮੈਨ ਨਹੀਂ ਹੈ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਬਿਜਲੀ ਮੰਤਰੀ ਪੰਜਾਬ ਨੂੰ ਲਾਵਾਰਿਸ ਛੱਡ ਨਿਵੇਸ਼ ਦੇ ਨਾਂਅ ਤੇ ਸੈਰ ਸਪਾਟੇ ਤੇ ਹਨ ਤੇ ਪੰਜਾਬ ਗਰਮੀ ਦੀ ਭੱਠੀ ਵਿਚ ਭੁੱਜਣ ਲਈ ਮਜਬੂਰ ਹੋ ਰਿਹਾ ਹੈ।

ਇਸ ਸਬੰਧੀ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਸੁਨੇਹੇ ਵਿਚ ਭਾਜਪਾ ਪ੍ਰਧਾਨ ਨੇ ਲਿਖਿਆ ਹੈ “ਅੰਧੇਰ ਨਗਰੀ ਚੌਪਟ ਰਾਜਾ! ਹੁਣ ਜਦ ਗਰਮੀ ਦੀ ਰੁੱਤ ਆ ਗਈ ਤਾਂ ਬਿਜਲੀ ਢਾਂਚੇ ਦੀ ਮੁਰੰਮਤ ਦੇ ਨਾਂਅ ਤੇ ਸਾਰੇ ਪੰਜਾਬ ਦੀ ਬਿਜਲੀ ਬੰਦ ਕਰ ਦਿੱਤੀ। ਕੀ ਇਹ ਕੰਮ ਫਰਵਰੀ ਮਾਰਚ ਵਿਚ ਨਹੀਂ ਕੀਤਾ ਜਾ ਸਕਦਾ ਸੀ।

ਪਰ ਜਦ ਬਿਜਲੀ ਨਿਗਮ ਦਾ ਨਿਯਮਤ ਚੇਅਰਮੈਨ ਹੀ ਨਹੀਂ ਤਾਂ ਫੈਸਲੇ ਕੌਣ ਕਰੇ। ਸੂਰਜੀ ਬਿਜਲੀ ਦੀ ਉਪਬਲੱਧਤਾ ਕਾਰਨ ਦਿਨ ਵੇਲੇ ਜਦੋਂ ਬਿਜਲੀ ਸਸਤੀ ਮਿਲਦੀ ਹੈ ਉਸ ਵੇਲੇ ਬਿਜਲੀ ਲੋਕਾਂ ਨੂੰ ਦਿੱਤੀ ਨਹੀਂ ਜਾ ਰਹੀ। ਆਮ ਜਨ ਜੀਵਨ ਤੋਂ ਲੈਕੇ ਵਪਾਰ, ਉਦਯੋਗ ਹਰ ਕੋਈ ਆਪ ਸਰਕਾਰ ਦੀ ਬਿਜਲੀ ਬੰਦੀ ਤੋਂ ਤੰਗ ਹੈ। ਮੁੱਖ ਮੰਤਰੀ ਵਿਦੇਸ਼ ਦੌਰੇ ਤੇ ਹਨ। ਕੀ ਭਗਵੰਤ ਸਿੰਘ ਮਾਨ ਜੀ ਇਹ ਹੈ ਤੁਹਾਡੀ ਆਪ ਪਾਰਟੀ ਦਾ ਸ਼ਾਸਣ ਦਾ ਮਾਡਲ।”

ਸੁਨੀਲ ਜਾਖੜ ਨੇ ਕਿਹਾ ਕਿ ਪਹਿਲਾਂ ਕਦੇ ਨਹੀਂ ਹੋਇਆ ਕਿ ਇਸ ਤਰਾਂ ਦੀ ਮੇਜਰ ਰਿਪੇਅਰ ਦੇ ਕੰਮ ਲਈ ਅੱਤ ਗਰਮੀ ਦੀ ਰੁੱਤ ਚੁਣੀ ਗਈ ਹੋਵੇ। ਉਨ੍ਹਾਂ ਨੇ ਕਿਹਾ ਕਿ ਬੋਰਡ ਦਾ ਚੇਅਰਮੈਨ ਇਕ ਟੈਕਨੋਕਰੇਟ ਹੋਣਾ ਚਾਹੀਦਾ ਹੈ ਜਿਸ ਨੂੰ ਵਿਸ਼ੇ ਦੀ ਸਮਝ ਹੋਵੇ ਪਰ ਸਰਕਾਰ ਨੇ ਆਪਣੇ ਚਹੇਤੇ ਆਈਏਐਸ ਨੂੰ ਚੇਅਰਮੈਨ ਲਗਾਇਆ ਹੋਇਆ ਹੈ, ਜਿਸ ਕੋਲ ਹੋਰ ਕਈ ਚਾਰਜ ਹਨ ਅਤੇ ਉਹ ਪਟਿਆਲਾ ਨਿਗਮ ਦੇ ਦਫ਼ਤਰ ਆਉਂਦਾ ਵੀ ਨਹੀਂ। ਬਿਜਲੀ ਨਿਗਮ ਵਿਚ ਫੈਸਲੇ ਲੈਣ ਵਿਚ ਖੜੋਤ ਆ ਗਈ ਹੈ ਕਿਉਂਕਿ ਮੰਤਰੀ ਦੇ ਮਾਰਫ਼ਤ ਨਿਗਮ ਦੇ ਸਾਰਾ ਕੰਟਰੋਲ ਦਿੱਲੀ ਵਾਲਿਆਂ ਦਾ ਹੈ। ਇਸੇ ਕਾਰਨ ਇਸ ਮਾੜੇ ਪ੍ਰਬੰਧਨ ਦੀ ਸਜਾ ਪੰਜਾਬ ਦੇ ਲੋਕਾਂ ਨੂੰ ਭੁਗਤਣੀ ਪੈ ਰਹੀ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਜਦੋਂ ਦਿਨ ਵੇਲੇ ਸੂਰਜੀ ਬਿਜਲੀ ਦੀ ਉਪਲਬੱਧਤਾ ਕਾਰਨ ਗਰਿੱਡ ਤੋਂ ਪੰਜਾਬ ਨੂੰ ਸਸਤੀ ਬਿਜਲੀ ਮਿਲ ਸਕਦੀ ਹੁੰਦੀ ਹੈ ਉਸ ਵੇਲੇ ਬਿਜਲੀ ਬੰਦ ਕਰ ਦਿੱਤੀ ਜਾਂਦੀ ਹੈ। ਇਸਦਾ ਅਸਰ ਹਰ ਨਾਗਰਿਕ ਤੇ ਵਪਾਰ ਅਤੇ ਉਦਯੋਗ ਤੇ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿਨ ਵੇਲੇ ਬਿਜਲੀ ਔਸਤ 1.50 ਤੋਂ 2 ਰੁਪਏ ਪ੍ਰਤੀ ਯੁਨਿਟ ਮਿਲਦੀ ਹੈ ਜਦ ਕਿ ਰਾਤ ਸਮੇਂ ਨਿਗਮ ਨੂੰ ਉਹੀ ਬਿਜਲੀ 10 ਰੁਪਏ ਪ੍ਰਤੀ ਯੁਨਿਟ ਖਰੀਦ ਕਰਕੇ ਦੇਣੀ ਪੈਂਦੀ ਹੈ।

ਹੁਣ ਜਦ ਦਿਨ ਵੇਲੇ ਬਿਜਲੀ ਬੰਦ ਹੈ ਤਾਂ ਉਦਯੋਗ ਆਦਿ ਨੂੰ ਰਾਤ ਨੂੰ ਚਲਾਉਣਾ ਹੀ ਪੈਂਦਾ ਹੈ ਤਾਂ ਇਸ ਨਾਲ ਨਿਗਮ ਤੇ ਵੀ ਵਾਧੂ ਬੋਝ ਪੈ ਰਿਹਾ ਹੈ ਤੇ ਉਦਯੋਗ ਵੀ ਪ੍ਰੇਸ਼ਾਨ ਹੈ। ਇਸੇ ਤਰਾਂ ਬਿਜਲੀ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਵੱਲੋਂ ਲਗਾਏ ਸੋਲਰ ਯੁਨਿਟ ਵੀ ਬਿਜਲੀ ਨਹੀਂ ਪੈਦਾ ਕਰ ਪਾਉਂਦੇ ਕਿਉਂਕਿ ਉਹ ਗਰਿੱਡ ਨਾਲ ਜੁੜੇ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਸਿਤਮ ਸਹਿ ਤਾਂ ਰਹੇ ਹਨ ਪਰ ਆਪਣੇ ਮਨ ਦੀ ਡਾਇਰੀ ਵਿਚ ਇਸ ਸਰਕਾਰ ਦੇ ਕਾਰਨਾਮੇ ਦਰਜ ਕਰ ਰਹੇ ਹਨ ਅਤੇ ਇਹ ਪਾਠ ਵੋਟਾਂ ਸਮੇਂ ਉਹ ਯਾਦ ਰੱਖਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਬਿਹਤਰ ਹੋਵੇ ਉਹ ਪੰਜਾਬ ਦੇ ਲੋਕਾਂ ਦਾ ਧਿਆਨ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੁੰ ਚਾਹੀਦਾ ਹੈ ਕਿ ਕਿਸੇ ਸੀਨਿਅਰ ਟੈਕਨੋਕਰੇਟ ਨੂੰ ਨਿਗਮ ਦਾ ਚੇਅਰਮੈਨ ਲਗਾਇਆ ਜਾਵੇ ਅਤੇ ਬਿਜਲੀ ਸਪਲਾਈ ਨਿਯਮਤ ਕੀਤੀ ਜਾਵੇ।

ਰੰਧਾਵਾ ਨੇ ਸਵਾਲ ਉਠਾਇਆ: ਜਿੱਥੇ ਬਿਜਲੀ ਦੀ ਕੋਈ ਗਰੰਟੀ ਨਹੀਂ ਹੈ, ਉੱਥੇ ਉਦਯੋਗ ਕਿਵੇਂ ਆਉਣਗੇ?

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਸਰਕਾਰ ਦੀਆਂ ਤਰਜੀਹਾਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਿੱਥੇ ਮੁੱਖ ਮੰਤਰੀ ਯੂਰਪ ਦਾ ਦੌਰਾ ਕਰਕੇ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉੱਥੇ ਹੀ ਸੂਬੇ ਵਿੱਚ ਬਿਜਲੀ ਦੀ ਸਥਿਤੀ ਵਿਗੜਦੀ ਜਾ ਰਹੀ ਹੈ।

ਰੰਧਾਵਾ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਵਿਦੇਸ਼ਾਂ ਵਿੱਚ ਨਿਵੇਸ਼ ਲਈ ਇੱਕ ਅਨੁਕੂਲ ਰਾਜ ਵਜੋਂ ਪੇਸ਼ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਸੂਬੇ ਭਰ ਵਿੱਚ ਵਾਰ-ਵਾਰ ਬਿਜਲੀ ਕੱਟ ਅਤੇ ਅਸਥਿਰ ਸਪਲਾਈ ਆਮ ਜੀਵਨ ਅਤੇ ਆਰਥਿਕ ਗਤੀਵਿਧੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਉਦਯੋਗਿਕ ਵਿਕਾਸ ਲਈ ਨਿਰਵਿਘਨ ਬਿਜਲੀ ਸਪਲਾਈ ਸਭ ਤੋਂ ਬੁਨਿਆਦੀ ਲੋੜ ਹੈ ਅਤੇ ਸਵਾਲ ਕੀਤਾ ਕਿ ਜਦੋਂ ਮੌਜੂਦਾ ਉਦਯੋਗ ਲਗਾਤਾਰ ਬਿਜਲੀ ਬੰਦ ਹੋਣ ਨਾਲ ਜੂਝ ਰਹੇ ਹਨ ਤਾਂ ਸਰਕਾਰ ਨਵੇਂ ਨਿਵੇਸ਼ਕਾਂ ਨੂੰ ਕਿਵੇਂ ਆਕਰਸ਼ਿਤ ਕਰ ਸਕਦੀ ਹੈ।

ਰੰਧਾਵਾ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਯੂਰਪ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਸਥਾਰ ਦਾ ਵਾਅਦਾ ਕਰ ਰਹੇ ਹਨ, ਉੱਥੇ ਪੰਜਾਬ ਦੇ ਕਾਰੋਬਾਰ, ਛੋਟੇ ਉਦਯੋਗ ਅਤੇ ਆਮ ਨਾਗਰਿਕ ਲੰਬੇ ਸਮੇਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਇਹ ਵਿਰੋਧਾਭਾਸ ਸਰਕਾਰ ਦੇ ਦਾਅਵਿਆਂ ਅਤੇ ਹਕੀਕਤ ਵਿਚਕਾਰਲੇ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਵਾਰ-ਵਾਰ ਬਿਜਲੀ ਬੰਦ ਹੋਣ, ਵੋਲਟੇਜ ਦੇ ਉਤਰਾਅ-ਚੜ੍ਹਾਅ ਅਤੇ ਪਹਿਲਾਂ ਤੋਂ ਜਾਣਕਾਰੀ ਦੀ ਘਾਟ ਨੇ ਉਤਪਾਦਨ ਨੂੰ ਪ੍ਰਭਾਵਿਤ ਕੀਤਾ ਹੈ, ਉਪਕਰਣਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਵਪਾਰਕ ਵਿਸ਼ਵਾਸ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਸੰਭਾਵੀ ਨਿਵੇਸ਼ਕਾਂ ਨੂੰ ਨਕਾਰਾਤਮਕ ਸੰਦੇਸ਼ ਵੀ ਦਿੰਦੀ ਹੈ।

ਰੰਧਾਵਾ ਨੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਗੰਭੀਰ ਨਿਵੇਸ਼ਕ ਅਜਿਹੇ ਰਾਜ ਵਿੱਚ ਨਿਵੇਸ਼ ਨਹੀਂ ਕਰੇਗਾ ਜਿੱਥੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਗਰੰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਸਿਰਫ਼ ਪੇਸ਼ਕਾਰੀਆਂ ਅਤੇ ਵਿਦੇਸ਼ੀ ਦੌਰਿਆਂ ਰਾਹੀਂ ਨਹੀਂ ਆਉਂਦਾ, ਸਗੋਂ ਮਜ਼ਬੂਤ ਬੁਨਿਆਦੀ ਢਾਂਚੇ, ਪਾਰਦਰਸ਼ਤਾ ਅਤੇ ਇੱਕ ਭਰੋਸੇਯੋਗ ਪ੍ਰਣਾਲੀ ‘ਤੇ ਨਿਰਭਰ ਕਰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ, ਬਿਜਲੀ ਪ੍ਰਬੰਧਨ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਮੌਜੂਦਾ ਸੰਕਟ ਦੇ ਹੱਲ ਲਈ ਇੱਕ ਸਪੱਸ਼ਟ ਰੋਡਮੈਪ ਪੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਵੱਡੇ ਵਾਅਦੇ ਕਰਨ ਤੋਂ ਪਹਿਲਾਂ, ਰਾਜ ਦੇ ਅੰਦਰ ਬੁਨਿਆਦੀ ਸੇਵਾਵਾਂ ਨੂੰ ਸਥਿਰ ਕਰਨਾ ਜ਼ਰੂਰੀ ਹੈ।

ਸੰਸਦ ਮੈਂਬਰ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਮੌਜੂਦਾ ਬਿਜਲੀ ਸਥਿਤੀ, ਮੰਗ-ਸਪਲਾਈ ਦੇ ਪਾੜੇ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਇੱਕ ਵਿਸਤ੍ਰਿਤ ਜਨਤਕ ਬਿਆਨ ਜਾਰੀ ਕਰੇ।

ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਨਿਵੇਸ਼ ਸੰਭਾਵਨਾ ਦੀ ਭਰੋਸੇਯੋਗਤਾ ਵਿਦੇਸ਼ੀ ਪ੍ਰਚਾਰ ਦੁਆਰਾ ਨਹੀਂ, ਸਗੋਂ ਰਾਜ ਦੇ ਅੰਦਰ ਚੰਗੇ ਸ਼ਾਸਨ ਅਤੇ ਮਜ਼ਬੂਤ ਪ੍ਰਣਾਲੀਆਂ ਦੁਆਰਾ ਨਿਰਧਾਰਤ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੀ ਅਪੀਲ ਕੀਤੀ।

ਸੁਨੀਲ ਜਾਖੜ ਦੇ ਬਿਆਨ ‘ਤੇ ਨੀਲ ਗਰਗ ਦਾ ਪਲਟਵਾਰ- ਜਿਨ੍ਹਾਂ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ, ਉਹ ਅੱਜ ਸੁਧਾਰਾਂ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ: ਨੀਲ ਗਰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬਿਜਲੀ ਦੇ ਕਟ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਨੀਲ ਗਰਗ ਨੇ ਕਿਹਾ ਕਿ ਇਹ ਬੇਹੱਦ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਦਹਾਕਿਆਂ ਤੱਕ ਬਿਜਲੀ ਸੰਕਟ ਅਤੇ ਹਨੇਰੇ ਵਿੱਚ ਧੱਕਿਆ, ਅੱਜ ਉਹ ਸਿਸਟਮ ਦੀ ਮਜ਼ਬੂਤੀ ਲਈ ਲਗਾਏ ਜਾ ਰਹੇ ਮਹਿਜ਼ 2 ਘੰਟੇ ਦੇ ਮੁਰੰਮਤ ਕੱਟ ‘ਤੇ ਮਗਰਮੱਛ ਦੇ ਹੰਝੂ ਵਹਾ ਕੇ ਰਾਜਨੀਤੀ ਕਰ ਰਹੇ ਹਨ।

ਗਰਗ ਨੇ ਕਿਹਾ ਕਿ ਜਾਖੜ ਸਾਹਿਬ ਨੂੰ ਸ਼ਾਇਦ ਯਾਦ ਨਹੀਂ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁਰਾਣੇ ਸਾਥੀਆਂ ਦੇ ਰਾਜ ਵਿੱਚ ਬਿਜਲੀ ਦੇ ਲੰਬੇ-ਲੰਬੇ ਕੱਟ ਆਮ ਗੱਲ ਸੀ, ਪਰ ਅੱਜ ਜਦੋਂ ਮਾਨ ਸਰਕਾਰ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੰਮ ਕਰ ਰਹੀ ਹੈ, ਤਾਂ ਉਨ੍ਹਾਂ ਨੂੰ ਦਰਦ ਹੋ ਰਿਹਾ ਹੈ।

ਨੀਲ ਗਰਗ ਨੇ ਕਿਹਾ ਕਿ ਜਾਖੜ ਸਾਹਿਬ ਅਤੇ ਉਨ੍ਹਾਂ ਦੀਆਂ ਪੁਰਾਣੀਆਂ ਪਾਰਟੀਆਂ ਦੇ ਸਮੇਂ ਕਿਸਾਨ ਕੜਕਦੀ ਠੰਢ ਅਤੇ ਹਨੇਰੀਆਂ ਰਾਤਾਂ ਵਿੱਚ ਖੇਤਾਂ ਨੂੰ ਪਾਣੀ ਦੇਣ ਲਈ ਮਜਬੂਰ ਸੀ। ਘੰਟਿਆਂਬੱਧੀ ਬਿਜਲੀ ਕਟੌਤੀ ਕਾਰਨ ਪੰਜਾਬ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋ ਜਾਂਦਾ ਸੀ। ਬਿਜਲੀ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਚਰਮਰਾ ਗਿਆ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਦੂਰਅੰਦੇਸ਼ੀ ਨਾਲ ਕੰਮ ਨਹੀਂ ਕੀਤਾ।

ਗਰਗ ਨੇ ਕਿਹਾ ਕਿ ਉਸ ਸਮੇਂ ਹਨੇਰਾ ਇਨ੍ਹਾਂ ਲਈ ‘ਸਾਧਾਰਨ’ ਸੀ ਅਤੇ ਅੱਜ ਜਦੋਂ ਮਾਨ ਸਰਕਾਰ ਸਿਸਟਮ ਨੂੰ ਦਰੁਸਤ ਕਰ ਰਹੀ ਹੈ, ਤਾਂ ਇਨ੍ਹਾਂ ਨੂੰ ‘ਸਮੱਸਿਆ’ ਨਜ਼ਰ ਆ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ। ਅੱਜ ਜੋ ਕੱਟ ਲਗਾਏ ਜਾ ਰਹੇ ਹਨ, ਉਹ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਵੱਡੇ ਤਕਨੀਕੀ ਨੁਕਸਾਨ ਤੋਂ ਬਚਣ ਲਈ ਹਨ।

ਨੀਲ ਗਰਗ ਨੇ ਅੱਗੇ ਕਿਹਾ ਕਿ ਸੱਚਾਈ ਇਹ ਹੈ ਕਿ ਕੁਝ ਨੇਤਾਵਾਂ ਨੂੰ ਪੰਜਾਬ ਵਿੱਚ ਹੋ ਰਿਹਾ ‘ਚਾਨਣ’ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਰਿਕਾਰਡ ਬਿਜਲੀ ਉਤਪਾਦਨ ਹੋ ਰਿਹਾ ਹੈ ਅਤੇ ਜਨਤਾ ਨੂੰ ਮੁਫ਼ਤ ਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਕਾਰਨ ਜੋ ਸਿਸਟਮ ਕਮਜ਼ੋਰ ਹੋਇਆ ਸੀ, ਉਸ ਨੂੰ ਠੀਕ ਕਰਨ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਬਾਖੂਬੀ ਨਿਭਾ ਰਹੀ ਹੈ।

 

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਕਈ ਆਗੂ ਅਕਾਲੀ ਦਲ ‘ਚ ਸ਼ਾਮਲ

 

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਕਈ ਆਗੂ ਅਕਾਲੀ ਦਲ ‘ਚ ਸ਼ਾਮਲ

ਅਜਨਾਲਾ 24 ਅਪ੍ਰੈਲ 2026- ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ (AAP Punjab) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 6 ਦੇ ਕਈ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ।

ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ, ਜਿੱਥੇ ਉਨ੍ਹਾਂ ਦਾ ਸਵਾਗਤ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਵੱਲੋਂ ਪਾਰਟੀ ਦੇ ਨਿਸ਼ਾਨ ਵਾਲੇ ਮਫਲਰ ਪਾ ਕੇ ਕੀਤਾ ਗਿਆ।

ਵਾਰਡ ਨੰਬਰ 6 ਦੇ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਲਾਕੇ ਵਿੱਚ ਫੈਲੀ ਗੰਦਗੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਾਫੀ ਸਮੇਂ ਤੋਂ ਪਰੇਸ਼ਾਨ ਸਨ।

ਉਨ੍ਹਾਂ ਨੇ ਦੱਸਿਆ ਕਿ ਕਈ ਵਾਰ ਮੰਗਾਂ ਉਠਾਉਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ।

ਉਹਨਾਂ ਦੱਸਿਆ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਸੀ ਤਾਂ ਬੱਚਿਆਂ ਨੂੰ ਸਾਈਕਲ ਵੀ ਮਿਲਦੀਆਂ ਸਨ, ਖਾਣ ਵਾਸਤੇ ਭੋਜਨ ਵੀ ਮਿਲਦਾ ਸੀ ਕਿ ਹੋਰ ਵੀ ਬਹੁਤ ਸਹੂਲਤਾਂ ਮਿਲਦੀਆਂ ਸਨ, ਪਰ ਆ ਸਰਕਾਰ ਨੇ ਸਾਰੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਦਾ ਜੀਣਾ ਮਾਹੌਲ ਕਰ ਦਿੱਤਾ ਹੈ।

ਇਸ ਮੌਕੇ ਇਨ੍ਹਾਂ ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਵਿਧਾਇਕ ਧਾਲੀਵਾਲ ਉਨ੍ਹਾਂ ਦੇ ਵਾਰਡ ਵਿੱਚ ਆਉਂਦੇ ਹਨ, ਤਾਂ ਉਹਨਾਂ ਨੂੰ ਅਸਲ ਹਾਲਾਤਾਂ ਅਤੇ ਲੋਕਾਂ ਦੀਆਂ ਮੰਗਾਂ ਬਾਰੇ ਸਿੱਧਾ ਦੱਸਿਆ ਜਾਵੇਗਾ।

ਇਸ ਮੌਕੇ ਜੋਧ ਸਿੰਘ ਸਮਰਾ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਜਨਾਲਾ ਅਤੇ ਰਮਦਾਸ ਦੀਆਂ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ।

ਉਹਨਾਂ ਇਹ ਵੀ ਕਿਹਾ ਕਿ, ਅੱਜ ਜੋ ਪਰਿਵਾਰ ਸ਼ਾਮਿਲ ਹੋਏ ਹਨ, ਉਹਨਾਂ ਵਿੱਚੋਂ ਬੀਬੀ ਨੂੰ ਛੇ ਨੰਬਰ ਵਾਰਡ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਐਲਾਨਿਆ ਜਾਂਦਾ ਹੈ। ptc

 

Punjab News: ਪੇਪਰਾਂ ‘ਚੋਂ ਫ਼ੇਲ੍ਹ ਕੁੜੀ ਨੇ ਕੀਤੀ ਖੁਦਕੁਸ਼ੀ!

 

Punjab News: ਪੇਪਰਾਂ ‘ਚੋਂ ਫ਼ੇਲ੍ਹ ਕੁੜੀ ਨੇ ਕੀਤੀ ਖੁਦਕੁਸ਼ੀ!

ਮੋਗਾ, 24 ਅਪ੍ਰੈਲ 2026-

ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਖੋਸਾ ਰਣਧੀਰ ਵਿੱਚ, ਇੱਕ 20 ਸਾਲਾ ਔਰਤ ਨੇ ਮਾਨਸਿਕ ਤਣਾਅ ਕਾਰਨ ਘਰ ਵਿੱਚ ਫਾਹਾ ਲੈ ਕੇ ਜੀਵਨਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

PTC ਅਨੁਸਾਰ, ਮ੍ਰਿਤਕ ਸਿਮਰਜੀਤ ਕੌਰ (20) ਜਗਤਾਰ ਸਿੰਘ ਦੀ ਧੀ, ਲੁਧਿਆਣਾ ਵਿੱਚ ਡਿਪਲੋਮਾ ਕਰ ਰਹੀ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਹਾਲ ਹੀ ਵਿੱਚ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿੱਚ ਦੋ ਜਾਂ ਤਿੰਨ ਵਿਸ਼ਿਆਂ ਵਿੱਚ ਫੇਲ੍ਹ ਹੋ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਸੀ ਅਤੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਦਿਖਾਈ ਦੇ ਰਹੀ ਸੀ।

ਘਟਨਾ ਸਮੇਂ ਸਿਮਰਜੀਤ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਕੰਮ ‘ਤੇ ਬਾਹਰ ਗਏ ਹੋਏ ਸਨ। ਘਰ ਵਿੱਚ ਇਕੱਲੀ ਹੋਣ ਕਰਕੇ ਮੁਟਿਆਰ ਨੇ ਆਪਣੇ ਦੁਪੱਟੇ ਨਾਲ ਪੱਖੇ ਦੀ ਹੁੱਕ ਨਾਲ ਫਾਹਾ ਲੈ ਲਿਆ।

ਜਦੋਂ ਪਰਿਵਾਰ ਸ਼ਾਮ ਨੂੰ ਘਰ ਵਾਪਸ ਆਇਆ ਤਾਂ ਉਨ੍ਹਾਂ ਨੇ ਸਿਮਰਜੀਤ ਨੂੰ ਫੰਦੇ ਨਾਲ ਲਟਕਦਾ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਕੋਟ ਈਸੇ ਖਾਂ ਥਾਣੇ ਦੇ ਏਐਸਆਈ ਨਛੱਤਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਵੱਡੀ ਖ਼ਬਰ: ਪੰਜਾਬ ਭਰ ‘ਚ ਕੱਲ੍ਹ ਹੋਵੇਗਾ ਬਲੈਕਆਊਟ!

Photo- PTC

 

ਪੰਜਾਬ ‘ਚ ਕੱਲ੍ਹ ਦੀ ਰਾਤ ਨੂੰ ਫਿਰ ਹੋਵੇਗਾ ‘ਬਲੈਕ ਆਊਟ’

ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਪੁਖ਼ਤਾ

Punjab News, 23 ਅਪ੍ਰੈਲ, 2026- ਪੰਜਾਬ ਭਰ ਦੇ ਵਿੱਚ ਆਉਣ ਵਾਲੀ 24 ਅਪ੍ਰੈਲ ਨੂੰ ‘ਬਲੈਕ ਆਊਟ’ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋਕਾਂ ਨੂੰ ਅਲਰਟ ਮੋਡ ‘ਤੇ ਰਹਿਣ ਲਈ ਕਿਹਾ ਗਿਆ ਹੈ।

ਕੀ ਹੈ ਪੂਰਾ ਸ਼ਡਿਊਲ?

ਜਾਣਕਾਰੀ ਅਨੁਸਾਰ, ਇਹ ਬਲੈਕ ਆਊਟ ਰਾਤ ਦੇ ਸਮੇਂ (ਰਾਤ 8:00 ਵਜੇ ਤੋਂ ਲੈ ਕੇ 8:15 ਵਜੇ ਤੱਕ) ਕੀਤਾ ਜਾਵੇਗਾ। ਇਹ ਬਲੈਕ ਆਊਟ ਕੁੱਲ 15 ਮਿੰਟ ਲਈ ਰਹੇਗਾ। ਇਸ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਾਇਰਨ ਵਜਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੂਚਿਤ ਕੀਤਾ ਜਾ ਸਕੇ।

ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ- ‘ਪੈਨਿਕ’ ਨਾ ਹੋਵੋ/ ਅਫ਼ਵਾਹਾਂ ਤੋਂ ਬਚੋ

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖ਼ਾਸ ਤੌਰ ‘ਤੇ ਅਪੀਲ ਕੀਤੀ ਗਈ ਹੈ ਕਿ ਇਸ ਬਲੈਕ ਆਊਟ ਦੌਰਾਨ ਘਬਰਾਉਣ (Panic) ਦੀ ਲੋੜ ਨਹੀਂ ਹੈ। ਇਹ ਇੱਕ ਨਿਯਮਿਤ ਪ੍ਰਕਿਰਿਆ ਦੇ ਤਹਿਤ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਨੂੰ ਸਿਰਫ਼ ਅਲਰਟ ਰਹਿਣ ਦੀ ਲੋੜ ਹੈ।

ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਗਲਤ ਅਫ਼ਵਾਹਾਂ ਅਤੇ ਝੂਠੀਆਂ ਖ਼ਬਰਾਂ ਤੋਂ ਵੀ ਪਰਹੇਜ਼ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਲੋਕ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਯਕੀਨ ਕਰਨ।

24 ਅਪ੍ਰੈਲ ਦੇ ਇਸ ਬਲੈਕ ਆਊਟ ਲਈ ਸੁਰੱਖਿਆ ਅਤੇ ਹੋਰ ਪ੍ਰਬੰਧ ਪੂਰੀ ਤਰ੍ਹਾਂ ਪੁਖ਼ਤਾ ਕਰ ਲਏ ਗਏ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਆਵੇ।


ਪੰਜਾਬ ਵਿੱਚ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਚੰਡੀਗੜ੍ਹ, 22 ਅਪ੍ਰੈਲ 2026- ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਹ ਐਕਸਰਸਾਈਜ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ।

ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ।

ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।

ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

 

 

ਸਿੱਖਿਆ ਵਿਭਾਗ ਨੇ ਗਰਮੀ ਵਿਚਾਲੇ ਲਿਆ ਅਹਿਮ ਫ਼ੈਸਲਾ; ਨਵੀਂਆਂ ਹਦਾਇਤਾਂ ਜਾਰੀ

 

ਸਿੱਖਿਆ ਵਿਭਾਗ ਨੇ ਗਰਮੀ ਵਿਚਾਲੇ ਲਿਆ ਅਹਿਮ ਫ਼ੈਸਲਾ; ਨਵੀਂਆਂ ਹਦਾਇਤਾਂ ਜਾਰੀ

Punjab News, 23 April 2026- 

ਪੰਜਾਬ ਵਿਚ ਅਪ੍ਰੈਲ ਮਹੀਨੇ ਦੌਰਾਨ ਹੀ ਤਿੱਖੀ ਗਰਮੀ ਨੇ ਲੋਕ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਤਪਦੇ ਤਾਪਮਾਨ ਅਤੇ ਲੂ ਦੇ ਤੇਜ਼ ਝੋਕੇ ਖ਼ਾਸ ਕਰਕੇ ਸਕੂਲੀ ਬੱਚਿਆਂ ਲਈ ਖਤਰਨਾਕ ਸਾਬਤ ਹੋ ਰਹੇ ਹਨ, ਜਿਨ੍ਹਾਂ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।

ਵੱਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਵੱਲੋਂ ਸੁਰੱਖਿਆ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੀਆਂ ਹਦਾਇਤਾਂ ਦੇ ਅਧਾਰ ‘ਤੇ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਬੱਚਿਆਂ ਨੂੰ ਸਵੇਰੇ ਦੀ ਸਭਾ ਅਤੇ ਕਲਾਸਾਂ ਵਿਚ ਲੂ ਤੋਂ ਬਚਾਅ ਬਾਰੇ ਜਾਣਕਾਰੀ ਦੇਣ।

ਪਰ ਹਕੀਕਤ ਵਿਚ ਕਈ ਸਰਕਾਰੀ ਸਕੂਲਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਨੂੰ ਵੇਖਦਿਆਂ ਮਾਪਿਆਂ ਅਤੇ ਅਧਿਆਪਕ ਸੰਘਠਨਾਂ ਨੇ ਸਕੂਲਾਂ ਦੇ ਸਮੇਂ ਵਿੱਚ ਤੁਰੰਤ ਤਬਦੀਲੀ ਦੀ ਮੰਗ ਕੀਤੀ ਹੈ।

ਉਨ੍ਹਾਂ ਦਾ ਸੁਝਾਅ ਹੈ ਕਿ ਪਾਠਸ਼ਾਲਾ ਦਾ ਸਮਾਂ ਸਵੇਰੇ 7 ਤੋਂ 11 ਵਜੇ ਤੱਕ ਕਰ ਦਿੱਤਾ ਜਾਵੇ, ਕਿਉਂਕਿ ਇਸ ਤੋਂ ਬਾਅਦ ਗਰਮੀ ਬਰਦਾਸ਼ਤ ਤੋਂ ਬਾਹਰ ਹੋ ਜਾਂਦੀ ਹੈ ਅਤੇ ਬੱਚਿਆਂ ਦੀ ਸਿਹਤ ‘ਤੇ ਅਸਰ ਪੈਂਦਾ ਹੈ।

 

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪ੍ਰਾਈਵੇਟ ਸਕੂਲਾਂ ‘ਚ ਕਿਤਾਬਾਂ ਦੀ ਇਜਾਰੇਦਾਰੀ ਖ਼ਤਮ! ਹੁਣ PSEB ਖ਼ੁਦ ਕਰੇਗਾ ਸਿੱਧੀ ਸਪਲਾਈ

 

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪ੍ਰਾਈਵੇਟ ਸਕੂਲਾਂ ‘ਚ ਕਿਤਾਬਾਂ ਦੀ ਇਜਾਰੇਦਾਰੀ ਖ਼ਤਮ; ਹੁਣ ਬੋਰਡ ਖ਼ੁਦ ਕਰੇਗਾ ਸਿੱਧੀ ਸਪਲਾਈ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ

ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਅਪ੍ਰੈਲ 2026- 

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ।

ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ।

ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ।

ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ,’’।

ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।

ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ,‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ,।’’

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ। ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

 

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਅਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ (ਪੜ੍ਹੋ ਲਿਸਟ)

 

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਅਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ (ਪੜ੍ਹੋ ਲਿਸਟ)

ਚੰਡੀਗੜ੍ਹ, 23 ਅਪ੍ਰੈਲ 2026- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨਿਆਂਇਕ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਦੇ 38 ਜ਼ਿਲ੍ਹਾ ਜੱਜਾਂ ਅਤੇ ਜੁਡੀਸ਼ੀਅਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਇਹ ਤਬਾਦਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਰਾਹੀਂ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਵੱਖ-ਵੱਖ ਰੈਂਕਾਂ ਦੇ ਅਧਿਕਾਰੀ ਸ਼ਾਮਲ ਹਨ, ਜੋ ਕਿ ਤਿੰਨਾਂ ਖੇਤਰਾਂ ਦੀਆਂ ਅਦਾਲਤਾਂ ਵਿੱਚ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।

ਕਈ ਜ਼ਿਲ੍ਹਿਆਂ ਦੇ ਮੁੱਖ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਵਧੀਕ ਜ਼ਿਲ੍ਹਾ ਜੱਜਾਂ ਨੂੰ ਨਵੇਂ ਸਟੇਸ਼ਨ ਅਲਾਟ ਕੀਤੇ ਗਏ ਹਨ। ਵੱਖ-ਵੱਖ ਪੱਧਰਾਂ ਦੇ ਹੋਰ ਜੁਡੀਸ਼ੀਅਲ ਮੈਜਿਸਟ੍ਰੇਟਾਂ ਅਤੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਵੀ ਕੀਤੀਆਂ ਗਈਆਂ ਹਨ।

ਹਾਈਕੋਰਟ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਤੁਰੰਤ ਪ੍ਰਭਾਵ ਨਾਲ ਜਾਂ ਨਿਰਧਾਰਿਤ ਸਮੇਂ ਅੰਦਰ ਆਪਣੇ ਨਵੇਂ ਤਾਇਨਾਤੀ ਸਥਾਨਾਂ ‘ਤੇ ਰਿਪੋਰਟ ਕਰਨ।

ਇਸ ਵੱਡੇ ਫੇਰਬਦਲ ਨਾਲ ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ ਦੇ ਕੰਮਕਾਜ ਵਿੱਚ ਨਵੀਂ ਗਤੀ ਆਉਣ ਦੀ ਉਮੀਦ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਹਾਈਕੋਰਟ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾ ਦਿੱਤੀ ਗਈ ਹੈ।

 

ਆਂਗਣਵਾੜੀ ਹੈਲਪਰ ‘ਰਮਨਦੀਪ’ ਦੇ ਕਤਲ ਮਾਮਲੇ ‘ਚ ਨਵਾਂ ਮੋੜ; ਪਰਿਵਾਰ ਨੇ ਪੁਲਿਸ ‘ਤੇ ਲਗਾਏ ਬਿਆਨ ਤੋੜਨ-ਮਰੋੜਨ ਦੇ ਇਲਜ਼ਾਮ; ਸਰਵ ਯੂਨੀਅਨ ਦੀ ਪ੍ਰਧਾਨ ਮੈਡਮ ਛੀਨਾ ਨੇ ਇਨਸਾਫ਼ ਲਈ ਖੋਲ੍ਹਿਆ ਮੋਰਚਾ

 

ਆਂਗਣਵਾੜੀ ਹੈਲਪਰ ‘ਰਮਨਦੀਪ’ ਦੇ ਕਤਲ ਮਾਮਲੇ ‘ਚ ਨਵਾਂ ਮੋੜ; ਪਰਿਵਾਰ ਨੇ ਪੁਲਿਸ ‘ਤੇ ਲਗਾਏ ਬਿਆਨ ਤੋੜਨ-ਮਰੋੜਨ ਦੇ ਇਲਜ਼ਾਮ; ਸਰਵ ਯੂਨੀਅਨ ਦੀ ਪ੍ਰਧਾਨ ਮੈਡਮ ਛੀਨਾ ਨੇ ਇਨਸਾਫ਼ ਲਈ ਖੋਲ੍ਹਿਆ ਮੋਰਚਾ

ਲੰਬੀ 23 ਅਪ੍ਰੈਲ 2026-

ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਅਧੀਨ ਪੈਂਦੇ ਪਿੰਡ ਫਤਿਹਪੁਰ ਮਣੀਆਂ ਵਾਲਾ ਵਿੱਚ ਡਿਊਟੀ ਦੌਰਾਨ ਆਂਗਣਵਾੜੀ ਹੈਲਪਰ ਰਮਨਦੀਪ ਕੌਰ ਦੇ ਹੋਏ ਵਹਿਸ਼ੀਆਨਾ ਕਤਲ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਪਰਿਵਾਰ ਆਪਣੀ ਨੂੰਹ ਦੇ ਕਤਲ ਦੇ ਗ਼ਮ ਵਿੱਚ ਡੁੱਬਿਆ ਹੈ, ਉੱਥੇ ਹੀ ਪੁਲਿਸ ਵੱਲੋਂ ਮਾਮਲੇ ਨੂੰ ਕਥਿਤ ਤੌਰ ‘ਤੇ “ਪ੍ਰੇਮ ਸਬੰਧਾਂ” ਦਾ ਰੂਪ ਦੇ ਕੇ ਸੁਲਝਾਉਣ ਦੇ ਦਾਅਵਿਆਂ ਨੇ ਇੱਕ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।

ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਬੀਤੇ ਕੱਲ੍ਹ ਰਮਨਦੀਪ ਕੌਰ ਰੋਜ਼ਾਨਾ ਵਾਂਗ ਸਵੇਰੇ 8 ਵਜੇ ਆਪਣੇ ਸੈਂਟਰ ਦੀ ਸਫਾਈ ਕਰਨ ਪਹੁੰਚੀ ਸੀ।

ਸੈਂਟਰ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਤਾਬਕ, ਇੱਕ ਅਣਪਛਾਤਾ ਨੌਜਵਾਨ 8:17 ਵਜੇ ਸੈਂਟਰ ਦੇ ਅੰਦਰ ਦਾਖ਼ਲ ਹੋਇਆ। ਉਸ ਨੇ ਅੰਦਰ ਪਈ ਲੋਹੇ ਦੀ ਰਾਡ ਨਾਲ ਰਮਨਦੀਪ ਦੇ ਸਿਰ ‘ਤੇ ਕਈ ਵਾਰ ਕੀਤੇ, ਜਿਸ ਨਾਲ ਉਸ ਦੀਆਂ ਬ੍ਰੇਨ ਦੀਆਂ ਹੱਡੀਆਂ ਤੱਕ ਫਿੱਸ ਗਈਆਂ। ਇੰਨਾ ਹੀ ਨਹੀਂ, ਕਾਤਲ ਨੇ ਬੜੀ ਬੇਰਹਿਮੀ ਨਾਲ ਬਲੇਡ ਨਾਲ ਰਮਨਦੀਪ ਦਾ ਗਲਾ ਵੱਢ ਦਿੱਤਾ। 8:26 ਵਜੇ ਕਾਤਲ ਕੰਧ ਟੱਪ ਕੇ ਫ਼ਰਾਰ ਹੋ ਗਿਆ। ਮਹਿਜ਼ 9 ਮਿੰਟਾਂ ਵਿੱਚ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਦੀ ਥਿਊਰੀ ‘ਤੇ ਪਰਿਵਾਰ ਦੇ ਸਵਾਲ

ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਆਪਣੇ ਕਾਤਲ ਨਾਲ ਨਜਾਇਜ਼ ਸਬੰਧ ਸਨ ਅਤੇ 6 ਮਹੀਨੇ ਪਹਿਲਾਂ ਉਸ ਦੇ ਪਤੀ ਨੇ ਇਸ ਸਬੰਧੀ ਸ਼ਿਕਾਇਤ ਦਿੱਤੀ ਸੀ। ਪਰ ਰਮਨਦੀਪ ਦੇ ਪਤੀ ਅਤੇ ਸਹੁਰਾ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਮੈਡਮ ਛੀਨਾ ਮੁਤਾਬਿਕ ਜਦੋਂ ਉਹ ਅੱਜ ਰਮਨਦੀਪ ਕੌਰ ਦੇ ਘਰ ਪਹੁੰਚੇ ਤਾਂ, ਉੱਥੇ ਮੌਜੂਦ ਰਮਨਦੀਪ ਦੇ ਪਤੀ ਨੇ ਕਿਹਾ ਕਿ, “ਮੈਂ ਕਦੇ ਕੋਈ ਸ਼ਿਕਾਇਤ ਨਹੀਂ ਦਿੱਤੀ। ਪੁਲਿਸ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ। ਜੇਕਰ ਮੇਰੀ ਪਤਨੀ ਮਾੜੀ ਹੁੰਦੀ ਤਾਂ ਮੈਂ ਉਸ ਨੂੰ ਪਹਿਲਾਂ ਹੀ ਘਰੋਂ ਕੱਢ ਦਿੰਦਾ ਜਾਂ ਕਾਰਵਾਈ ਕਰਦਾ।” ਮੈਡਮ ਛੀਨਾ ਮੁਤਾਬਿਕ, ਸਾਰਾ ਪਿੰਡ ਅਤੇ ਸਹੁਰਾ ਪਰਿਵਾਰ ਰਮਨਦੀਪ ਦੇ ਚਰਿੱਤਰ ਦੀ ਸਿਫ਼ਤ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਇੱਕ ਮਰੀ ਹੋਈ ਔਰਤ ਦੇ ਚਰਿੱਤਰ ‘ਤੇ ਦਾਗ ਲਗਾ ਕੇ ਅਸਲ ਸਾਜ਼ਿਸ਼ ਨੂੰ ਛੁਪਾ ਰਹੀ ਹੈ।

ਮੈਡਮ ਛੀਨਾ ਨੇ ਕਿਹਾ ਕਿ, ਪਰਿਵਾਰ ਨੇ ਮਾਮਲੇ ਵਿੱਚ ਰਮਨਦੀਪ ਦੀ ਇੱਕ ਸਹੇਲੀ ਦੇ ਰੋਲ ‘ਤੇ ਸ਼ੱਕ ਜਤਾਇਆ ਹੈ। ਇਸ ਤੋਂ ਇਲਾਵਾ, ਕਾਤਲ ਨੇ ਪਿੰਡ ਵਿੱਚ ਕਈ ਲੋਕਾਂ ਤੋਂ ਸੈਂਟਰ ਦਾ ਰਾਹ ਪੁੱਛਿਆ ਸੀ, ਜੋ ਕਿ ਕਿਸੇ ਵੱਡੀ ‘ਰੇਕੀ’ ਵੱਲ ਇਸ਼ਾਰਾ ਕਰਦਾ ਹੈ।

ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ, ਕਤਲ ਦੀ ਗੁੱਥੀ ਨੂੰ ਸੁਲਝਾਇਆ ਜਾਵੇ ਅਤੇ ਚਰਿੱਤਰ ‘ਤੇ ਦਾਗ ਲਗਾਉਣ ਦੀ ਬਜਾਏ ਅਸਲ ਕਾਰਨ ਪਤਾ ਕੀਤੇ ਜਾਣ। ਰਮਨਦੀਪ ‘ਆਨ-ਡਿਊਟੀ’ ਸੀ, ਇਸ ਲਈ ਉਸਦੇ ਪਤੀ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। ਮ੍ਰਿਤਕਾ ਆਪਣੇ ਪਿੱਛੇ 7 ਸਾਲ ਦੀ ਬੇਟੀ ਅਤੇ 5 ਸਾਲ ਦਾ ਬੇਟਾ ਛੱਡ ਗਈ ਹੈ, ਜਿਨ੍ਹਾਂ ਦੇ ਭਵਿੱਖ ਦੀ ਜ਼ਿੰਮੇਵਾਰੀ ਸਰਕਾਰ ਚੁੱਕੇ।

ਮੈਡਮ ਛੀਨਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਇਨਸਾਫ਼ ਨਾ ਦਿੱਤਾ ਅਤੇ ਪਰਿਵਾਰ ਦੀਆਂ ਮੰਗਾਂ ਨਾ ਮੰਨੀਆਂ, ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ।

 

ਸੋਨਾ-ਚਾਂਦੀ ਹੋਇਆ ਸਸਤਾ! ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਪੰਜਾਬ ਸਣੇ ਮੁੱਖ ਸ਼ਹਿਰਾਂ ਦੇ ਤਾਜ਼ਾ ਰੇਟ

 

ਸੋਨਾ-ਚਾਂਦੀ ਹੋਇਆ ਸਸਤਾ! ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਪੰਜਾਬ ਸਣੇ ਮੁੱਖ ਸ਼ਹਿਰਾਂ ਦੇ ਤਾਜ਼ਾ ਰੇਟ

ਨਵੀਂ ਦਿੱਲੀ, 23 ਅਪ੍ਰੈਲ, 2026- ਜੇਕਰ ਤੁਸੀਂ ਅੱਜ ਯਾਨੀ 23 ਅਪ੍ਰੈਲ 2026 ਨੂੰ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਰਾਹਤ ਦੀ ਖ਼ਬਰ ਹੈ।

ਗਲੋਬਲ ਮਾਰਕੀਟ ਵਿੱਚ ਡਾਲਰ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹਲਚਲ ਕਾਰਨ ਭਾਰਤੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਅੱਜ ਦੋਵਾਂ ਕੀਮਤੀ ਧਾਤਾਂ ‘ਤੇ ਦਬਾਅ ਦੇਖਣ ਨੂੰ ਮਿਲ ਰਿਹਾ ਹੈ।

ਸੋਨਾ (Gold)- 05 ਜੂਨ 2026 ਦੇ ਕੰਟਰੈਕਟ ਅਨੁਸਾਰ ਸੋਨਾ 0.44% (674 ਰੁਪਏ) ਦੀ ਗਿਰਾਵਟ ਨਾਲ 1,51,983 ਰੁਪਏ ‘ਤੇ ਟ੍ਰੇਡ ਕਰ ਰਿਹਾ ਸੀ। ਅੱਜ ਸੋਨੇ ਨੇ 1,51,719 ਰੁਪਏ ਦਾ ਹੇਠਲਾ (Low) ਪੱਧਰ ਛੋਹਿਆ ਹੈ।

(Silver) ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਕ੍ਰੈਸ਼ ਦੇਖਣ ਨੂੰ ਮਿਲਿਆ ਹੈ। 05 ਮਈ 2026 ਦਾ ਕੰਟਰੈਕਟ 1.64% (4,076 ਰੁਪਏ) ਦੀ ਭਾਰੀ ਗਿਰਾਵਟ ਨਾਲ 2,44,288 ਰੁਪਏ ‘ਤੇ ਆ ਗਿਆ ਹੈ।

ਤੁਹਾਡੇ ਸ਼ਹਿਰ ਵਿੱਚ 24-ਕੈਰੇਟ ਸੋਨੇ ਦਾ ਰੇਟ (ਪ੍ਰਤੀ 10 ਗ੍ਰਾਮ)

  • ਦਿੱਲੀ: 1,51,870 ਰੁਪਏ
  • ਮੁੰਬਈ: 1,52,130 ਰੁਪਏ
  • ਕੋਲਕਾਤਾ: 1,51,970 ਰੁਪਏ
  • ਚੇਨਈ: 1,52,290 ਰੁਪਏ
  • ਬੈਂਗਲੁਰੂ/ਹੈਦਰਾਬਾਦ: 1,52,290 ਤੋਂ 1,52,410 ਰੁਪਏ ਦੇ ਵਿਚਕਾਰ।

ਚਾਂਦੀ ਦੀ ਚਮਕ ਵੀ ਹੋਈ ਫਿੱਕੀ (ਪ੍ਰਤੀ ਕਿਲੋ ਰੇਟ)

  • ਦਿੱਲੀ: 2,44,620 ਰੁਪਏ
  • ਮੁੰਬਈ: 2,45,300 ਰੁਪਏ
  • ਚੇਨਈ/ਬੈਂਗਲੁਰੂ: 2,45,130 ਰੁਪਏ
  • ਕੋਲਕਾਤਾ: 2,44,610 ਰੁਪਏ

ਕਿਉਂ ਡਿੱਗ ਰਹੀਆਂ ਹਨ ਕੀਮਤਾਂ?

ਸੋਨੇ-ਚਾਂਦੀ ਦੀ ਗਿਰਾਵਟ ਪਿੱਛੇ ਮੁੱਖ ਤੌਰ ‘ਤੇ ਦੋ ਕਾਰਨ ਮੰਨੇ ਜਾ ਰਹੇ ਹਨ; ਡਾਲਰ ਇੰਡੈਕਸ 0.11% ਵਧ ਕੇ 98.50 ਦੇ ਪੱਧਰ ਨੂੰ ਪਾਰ ਕਰ ਗਿਆ ਹੈ।

ਅਮਰੀਕਾ ਅਤੇ ਇਰਾਨ ਦਰਮਿਆਨ ਵਧਦੇ ਟਕਰਾਅ ਕਾਰਨ ਬ੍ਰੈਂਟ ਕਰੂਡ (Brent Crude) 103 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਡਾਲਰ ਦੀ ਮੰਗ ਵਧੀ ਹੈ, ਜਿਸ ਨੇ ਸੋਨੇ-ਚਾਂਦੀ ‘ਤੇ ਦਬਾਅ ਬਣਾਇਆ ਹੈ।

ਗਲੋਬਲ ਮਾਰਕੀਟ ਵਿੱਚ ਵੀ ਸੁਸਤੀ ਦੇਖਣ ਨੂੰ ਮਿਲ ਰਹੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਸੋਨਾ 0.68% ਡਿੱਗ ਕੇ 4,720 ਡਾਲਰ ਪ੍ਰਤੀ ਔਂਸ ਅਤੇ ਚਾਂਦੀ 2.43% ਦੀ ਗਿਰਾਵਟ ਨਾਲ 76 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ।

ਮਾਹਿਰਾਂ ਮੁਤਾਬਕ ਜਦੋਂ ਤੱਕ ਡਾਲਰ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹੇਗਾ, ਸੋਨੇ ਦੀਆਂ ਕੀਮਤਾਂ ਵਿੱਚ ਇਸੇ ਤਰ੍ਹਾਂ ਦੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ।