ਮੰਗਲਵਾਰ, ਜੂਨ 2, 2026
Home Blog Page 86

ਚੰਡੀਗੜ੍ਹ ਦੀ ਸਸਤੀ ਸ਼ਰਾਬ ਮਹਿੰਗੇ ਬ੍ਰਾਂਡਾਂ ਦੀਆਂ ਬੋਤਲਾਂ ‘ਚ ਭਰ ਕੇ ਵੇਚਣ ਵਾਲੇ 2 ਕਾਬੂ; ਐਕਸਾਈਜ਼ ਵਿਭਾਗ ਦੀ ਵੱਡੀ ਛਾਪੇਮਾਰੀ

 

ਚੰਡੀਗੜ੍ਹ ਦੀ ਸਸਤੀ ਸ਼ਰਾਬ ਮਹਿੰਗੇ ਬ੍ਰਾਂਡਾਂ ਦੀਆਂ ਬੋਤਲਾਂ ‘ਚ ਭਰ ਕੇ ਵੇਚਣ ਵਾਲੇ 2 ਕਾਬੂ; ਐਕਸਾਈਜ਼ ਵਿਭਾਗ ਦੀ ਵੱਡੀ ਛਾਪੇਮਾਰੀ

ਪਟਿਆਲਾ, 20 ਅਪ੍ਰੈਲ 2026- ਪਟਿਆਲਾ ਵਿੱਚ ਆਬਕਾਰੀ ਵਿਭਾਗ ਦੀ ਟੀਮ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਉਸ ਨੂੰ ਨਾਮੀ ਅਤੇ ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ਵਿੱਚ ਭਰ ਕੇ ਵੇਚਦਾ ਸੀ।

ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਿਵਲ ਲਾਈਨਜ਼ ਵਿੱਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਚੰਡੀਗੜ੍ਹ ਦੀ ਸਸਤੀ ਸ਼ਰਾਬ ਨੂੰ ਬਲੈਕ ਲੇਬਲ ਸਕੌਚ, ਬਲੈਕ ਡੌਗ ਗੋਲਡ ਅਤੇ 100 ਪਾਈਪਰਜ਼ ਵਰਗੇ ਮਹਿੰਗੇ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰ ਕੇ ਮਹਿੰਗੇ ਭਾਅ ‘ਤੇ ਸਪਲਾਈ ਕਰ ਰਹੇ ਹਨ।

ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਲਹਿਲ ਖੇਤਰ ਵਿੱਚ ਛਾਪੇਮਾਰੀ ਕੀਤੀ। ਮੌਕੇ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਅਰਜੁਨ ਕੁਮਾਰ ਪੁੱਤਰ ਨਰਿੰਦਰ ਕੁਮਾਰ ਨਿਵਾਸੀ ਬਾਬਾ ਜੀਵਨ ਸਿੰਘ ਨਗਰ, ਪਾਸੀ ਰੋਡ ਅਤੇ ਪੁਨੀਤ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਨਿਵਾਸੀ ਡੀ.ਐਮ.ਡਬਲਿਊ (DMW) ਪਟਿਆਲਾ ਵਜੋਂ ਹੋਈ ਹੈ।

ਬਰਾਮਦ ਹੋਇਆ ਸਾਮਾਨ

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 34 ਬੋਤਲਾਂ। ਬਲੈਕ ਲੇਬਲ ਅਤੇ ਹੋਰ ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ। ਬੋਤਲਾਂ ਦੇ ਢੱਕਣਾਂ ਦੀਆਂ ਨਕਲੀ ਸੀਲਾਂ।

ਲੋਕਾਂ ਦੀ ਸਿਹਤ ਨਾਲ ਖਿਲਵਾੜ

ਇੰਸਪੈਕਟਰ ਮਨਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹ ਲੋਕ ਨਕਲੀ ਸ਼ਰਾਬ ਤਿਆਰ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਬਕਾਰੀ ਵਿਭਾਗ ਵੱਲੋਂ ਅਜਿਹੇ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਥਾਣਾ ਕੋਤਵਾਲੀ ਦੇ ਅਧੀਨ ਪੈਂਦੇ ਲਟੂਰਪੁਰਾ ਮੁਹੱਲੇ ਵਿੱਚ ਛਾਪੇਮਾਰੀ ਕਰਕੇ ਸ਼ਰਾਬ ਬਰਾਮਦ ਕੀਤੀ ਗਈ ਸੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਗੈਰ-ਕਾਨੂੰਨੀ ਕੰਮਾਂ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨੂੰ ਦੇਣ।

 

Weather Update: ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ- ਤਾਪਮਾਨ 40 ਡਿਗਰੀ ਦੇ ਪਾਰ; ਮੌਸਮ ਵਿਭਾਗ ਵੱਲੋਂ 3 ਦਿਨਾਂ ਦਾ ‘ਯੈਲੋ ਅਲਰਟ’ ਜਾਰੀ

 

Weather Update: ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ; ਤਾਪਮਾਨ 40 ਡਿਗਰੀ ਦੇ ਪਾਰ; ਮੌਸਮ ਵਿਭਾਗ ਵੱਲੋਂ 3 ਦਿਨਾਂ ਦਾ ‘ਯੈਲੋ ਅਲਰਟ’ ਜਾਰੀ

ਜਲੰਧਰ, 20 ਅਪ੍ਰੈਲ 2026- ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮਹਾਨਗਰ ਜਲੰਧਰ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦਾ ਉਛਾਲ ਦੇਖਿਆ ਗਿਆ ਹੈ, ਜਿਸ ਕਾਰਨ ਦੁਪਹਿਰ ਵੇਲੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ‘ਲੂ’ (ਹੀਟ ਵੇਵ) ਦਾ ਜ਼ੋਰ ਹੋਰ ਵਧੇਗਾ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 21, 22 ਅਤੇ 23 ਅਪ੍ਰੈਲ ਲਈ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ ਅਤੇ ਇਸ ਦੇ ਹੋਰ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ। ਮਾਹਿਰਾਂ ਅਨੁਸਾਰ ਗਰਮ ਹਵਾਵਾਂ ਕਾਰਨ ਸਰੀਰਕ ਤਣਾਅ ਅਤੇ ਸਿਹਤ ਸਬੰਧੀ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ।

ਸਕੂਲੀ ਬੱਚਿਆਂ ਅਤੇ ਮਾਪਿਆਂ ਦੀ ਵਧੀ ਚਿੰਤਾ

ਲਗਭਗ 38 ਤੋਂ 40 ਡਿਗਰੀ ਦੇ ਤਾਪਮਾਨ ਵਿੱਚ ਬੱਚਿਆਂ ਨੂੰ ਸਕੂਲ ਜਾਂ ਟਿਊਸ਼ਨ ਤੋਂ ਲੈ ਕੇ ਆਉਣਾ ਮਾਪਿਆਂ ਲਈ ਵੱਡੀ ਚੁਣੌਤੀ ਬਣ ਗਿਆ ਹੈ।

ਸੜਕਾਂ ‘ਤੇ ਔਰਤਾਂ ਆਪਣੇ ਬੱਚਿਆਂ ਨੂੰ ਤੇਜ਼ ਧੁੱਪ ਤੋਂ ਬਚਾਉਣ ਲਈ ਕੱਪੜਿਆਂ ਨਾਲ ਢੱਕ ਕੇ ਅਤੇ ਛਤਰੀਆਂ ਦੀ ਵਰਤੋਂ ਕਰਦੀਆਂ ਦੇਖੀਆਂ ਜਾ ਸਕਦੀਆਂ ਹਨ।

ਇਸ ਦੇ ਨਾਲ ਹੀ, ਮੌਸਮ ਵਿੱਚ ਹੋ ਰਹੀ ਅਚਾਨਕ ਤਬਦੀਲੀ ਕਾਰਨ ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਬਚਾਅ ਲਈ ਵਿਸ਼ੇਸ਼ ਐਡਵਾਈਜ਼ਰੀ

ਮੌਸਮ ਵਿਭਾਗ ਅਤੇ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਹੇਠ ਲਿਖੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਦੁਪਹਿਰ 11 ਵਜੇ ਤੋਂ 4 ਵਜੇ ਤੱਕ ਬਿਨਾਂ ਵਜ੍ਹਾ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰੋ।

ਹਲਕੇ ਰੰਗ ਦੇ ਢਿੱਲੇ ਅਤੇ ਸੂਤੀ ਕੱਪੜੇ ਪਹਿਨੋ। ਬਾਹਰ ਨਿਕਲਦੇ ਸਮੇਂ ਐਨਕਾਂ, ਟੋਪੀ, ਜੁੱਤੇ ਅਤੇ ਛਤਰੀ ਦੀ ਵਰਤੋਂ ਜ਼ਰੂਰ ਕਰੋ। ਲੋੜੀਂਦੀ ਮਾਤਰਾ ਵਿੱਚ ਪਾਣੀ ਪੀਓ। ਜ਼ਿਆਦਾ ਪ੍ਰੋਟੀਨ ਵਾਲੇ ਭੋਜਨ ਅਤੇ ਬਾਸੀ ਖਾਣੇ ਤੋਂ ਬਚੋ।

ਸ਼ਰਾਬ, ਚਾਹ, ਕੌਫ਼ੀ ਅਤੇ ਕਾਰਬੋਨੇਟਡ ਕੋਲਡ ਡਰਿੰਕਸ ਦਾ ਸੇਵਨ ਘੱਟ ਕਰੋ, ਕਿਉਂਕਿ ਇਹ ਸਰੀਰ ਵਿੱਚ ਪਾਣੀ ਦੀ ਕਮੀ ਪੈਦਾ ਕਰਦੇ ਹਨ। ਜੇਕਰ ਬਾਹਰ ਕੰਮ ਕਰਨਾ ਜ਼ਰੂਰੀ ਹੈ, ਤਾਂ ਸਿਰ, ਗਰਦਨ ਅਤੇ ਚਿਹਰੇ ਨੂੰ ਕੱਪੜੇ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖੋ।

ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ।

 

HEAT STROKE: ਪੰਜਾਬ ‘ਚ ਗਰਮੀ ਦਾ ਅਲਰਟ! ਸਿਹਤ ਵਿਭਾਗ ਨੇ ‘ਹੀਟ ਸਟ੍ਰੋਕ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

File Photo

 

HEAT STROKE: ਪੰਜਾਬ ‘ਚ ਗਰਮੀ ਦਾ ਅਲਰਟ! ਸਿਹਤ ਵਿਭਾਗ ਨੇ ‘ਹੀਟ ਸਟ੍ਰੋਕ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

Punjab Network

HEAT STROKE: ਚੰਡੀਗੜ੍ਹ, 20 ਅਪ੍ਰੈਲ 2026: ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ।

ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ (HEAT STROKE), ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।”

ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈਵੀ ਤਰਲ ਪਦਾਰਥ ਸ਼ਾਮਲ ਹਨ। ਹਰੇਕ ਜਨਤਕ ਸਿਹਤ ਸਹੂਲਤ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਵੱਲੋਂ ਗਰਮੀ ਨਾਲ ਸਬੰਧਤ ਬਿਮਾਰੀ (ਐਚਆਰਆਈ) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਆਵਾਜਾਈ ਵਰਗੇ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੀਆਂ ਮੈਡੀਕਲ ਟੀਮਾਂ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਜਨਤਾ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਸਮੂਹਾਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।”

ਹਸਪਤਾਲਾਂ ਵਿੱਚ ਵਿਸ਼ੇਸ਼ ਪ੍ਰਬੰਧ

ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਸੀ.ਐਚ.ਸੀ. (CHC) ਵਿੱਚ ਸਮਰਪਿਤ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ’ ਕਾਰਜਸ਼ੀਲ ਕਰ ਦਿੱਤੇ ਗਏ ਹਨ। ਇਹ ਵਾਰਡ ਆਈਸ ਪੈਕ, ਕੋਲਡ ਆਈਵੀ (IV) ਤਰਲ ਪਦਾਰਥ ਅਤੇ ਕੂਲਿੰਗ ਉਪਾਵਾਂ ਨਾਲ ਲੈਸ ਹਨ। ਹਰੇਕ ਸਿਹਤ ਕੇਂਦਰ ਵਿੱਚ ਓ.ਆਰ.ਐਸ. (ORS) ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ। ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਸਤੇ ਵਿੱਚ ਠੰਢਕ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

 (HEAT STROKE) ਸਿਹਤ ਵਿਭਾਗ ਦੀ ਐਡਵਾਈਜ਼ਰੀ, ਕੀ ਕਰੀਏ ਤੇ ਕੀ ਨਾ ਕਰੀਏ- 

ਗਰਮੀ ਤੋਂ ਬਚਣ ਲਈ ਜ਼ਰੂਰੀ ਨੁਕਤੇ

ਵੱਧ ਤੋਂ ਵੱਧ ਪਾਣੀ ਪਿਓ: ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓਆਰਐਸ, ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।

ਢੁਕਵੇਂ ਕੱਪੜੇ ਪਾਓ: ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀਆਂ, ਟੋਪੀਆਂ ਜਾਂ ਤੌਲੀਏ ਦੀ ਵਰਤੋਂ ਕਰੋ।

ਆਪਣੇ ਦਿਨ ਦੀ ਯੋਜਨਾ ਬਣਾਓ: ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਬਾਹਰੀ ਕੰਮ ਕਰਨ ਦੀ ਯੋਜਨਾ ਬਣਾਓ।

ਸਮਝਦਾਰੀ ਨਾਲ ਖਾਓ: ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ।

ਘਰ ਨੂੰ ਅੰਦਰੋਂ ਠੰਡਾ ਰੱਖੋ: ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।

ਕਾਮਿਆਂ ਦੀ ਸੁਰੱਖਿਆ: ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

ਕੀ ਨਾ ਕਰੀਏ

ਗਰਮੀਆਂ ਦੇ ਸਿਖਰ ਵੇਲੇ ਧੁੱਪ ਤੋਂ ਬਚੋ: ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।

ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ: ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।

ਭਾਰੀ ਭੋਜਨ ਤੋਂ ਬਚੋ: ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ।

ਕੋਈ ਸਖ਼ਤ ਕੰਮ ਨਾ ਕਰੋ: ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।

ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ

ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:

– ਸਰੀਰ ਦਾ ਉੱਚ ਤਾਪਮਾਨ (40° ਸੈਲਸੀਅਸ ਜਾਂ ਵੱਧ)

– ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ – ਗਰਮ, ਲਾਲ ਅਤੇ ਖੁਸ਼ਕ ਚਮੜੀ

– ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ

ਐਮਰਜੈਂਸੀ ਹੈਲਪਲਾਈਨ: 104, 108, ਜਾਂ 112

 

BREAKING- ਕਲਯੁਗੀ ਪਿਤਾ ਨੇ ਬੇਰਹਿਮੀ ਨਾਲ ਕੀਤਾ ਜੌੜੀਆਂ ਧੀਆਂ ਦਾ ਕਤਲ, CCTV ‘ਚ ਕੈਦ ਹੋਈ ਦਿਲ ਕੰਬਾਊ ਵਾਰਦਾਤ

 

ਕਲਯੁਗੀ ਪਿਤਾ ਨੇ ਬੇਰਹਿਮੀ ਨਾਲ ਕੀਤਾ ਜੌੜੀਆਂ ਧੀਆਂ ਦਾ ਕਤਲ, CCTV ‘ਚ ਕੈਦ ਹੋਈ ਦਿਲ ਕੰਬਾਊ ਵਾਰਦਾਤ

ਕਾਨਪੁਰ (UP), 20 ਅਪ੍ਰੈਲ 2026

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਕਿਦਵਈ ਨਗਰ ਇਲਾਕੇ ਵਿੱਚ ਇੱਕ ਪਿਤਾ ਵੱਲੋਂ ਆਪਣੀਆਂ ਹੀ ਦੋ ਮਾਸੂਮ ਜੌੜੀਆਂ ਧੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਮੁਲਜ਼ਮ ਪਿਤਾ ਸ਼ਸ਼ੀਰੰਜਨ ਮਿਸ਼ਰਾ ਨੇ ਇਸ ਘਿਨਾਉਣੀ ਵਾਰਦਾਤ ਨੂੰ ਬੜੀ ਸੋਚੀ-ਸਮਝੀ ਸਾਜ਼ਿਸ਼ ਤਹਿਤ ਅੰਜਾਮ ਦਿੱਤਾ, ਜਿਸ ਦੀ ਸਾਰੀ ਫੁਟੇਜ ਘਰ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਸ਼ਨੀਵਾਰ ਰਾਤ ਕਰੀਬ 11 ਵਜੇ ਸਾਰਾ ਪਰਿਵਾਰ ਇਕੱਠੇ ਖਾਣਾ ਖਾਣ ਤੋਂ ਬਾਅਦ ਟੀਵੀ ਦੇਖ ਰਿਹਾ ਸੀ। ਜਦੋਂ ਪਿਤਾ ਨੇ ਟੀਵੀ ਬੰਦ ਕਰਨ ਲਈ ਕਿਹਾ ਤਾਂ ਧੀਆਂ ਨੇ ਕਾਰਟੂਨ ਦੇਖਣ ਦੀ ਜ਼ਿੱਦ ਕੀਤੀ। ਇਸ ਗੱਲ ‘ਤੇ ਸ਼ਸ਼ੀਰੰਜਨ ਗੁੱਸੇ ਵਿੱਚ ਆ ਗਿਆ ਅਤੇ ਪਰਿਵਾਰ ਨੂੰ ਕੁੱਟਣ ਦੀ ਧਮਕੀ ਦਿੱਤੀ।

ਡਰ ਦੇ ਮਾਰੇ ਪਤਨੀ ਰੇਸ਼ਮਾ ਆਪਣੇ ਬੇਟੇ ਰੁਦਰਵ ਨੂੰ ਲੈ ਕੇ ਦੂਜੇ ਕਮਰੇ ਵਿੱਚ ਚਲੀ ਗਈ, ਜਦੋਂ ਕਿ ਦੋਵੇਂ ਧੀਆਂ ਰਿੱਧੀ ਅਤੇ ਸਿੱਧੀ ਆਪਣੇ ਪਿਤਾ ਦੇ ਕਮਰੇ ਵਿੱਚ ਸੌਣ ਚਲੀਆਂ ਗਈਆਂ।

ਪੁਲਿਸ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਕਤਲ ਕੋਈ ਅਚਾਨਕ ਹੋਇਆ ਗੁੱਸਾ ਨਹੀਂ ਸੀ, ਸਗੋਂ ਮੁਲਜ਼ਮ ਕਈ ਦਿਨਾਂ ਤੋਂ ਇਸ ਦੀ ਸਾਜ਼ਿਸ਼ ਰਚ ਰਿਹਾ ਸੀ।

ਉਸ ਨੇ 5 ਦਿਨ ਪਹਿਲਾਂ ਹੀ ਮੂਲਗੰਜ ਬਾਜ਼ਾਰ ਤੋਂ 500 ਰੁਪਏ ਵਿੱਚ ਇੱਕ ਤੇਜ਼ਧਾਰ ‘ਚਾਪੜ’ ਖਰੀਦਿਆ ਸੀ ਅਤੇ ਉਸ ਨੂੰ ਆਪਣੇ ਬੈਗ ਵਿੱਚ ਛੁਪਾ ਕੇ ਅਲਮਾਰੀ ਵਿੱਚ ਰੱਖ ਦਿੱਤਾ ਸੀ।

ਰਾਤ 1:50 ਵਜੇ ਤੋਂ 3:35 ਵਜੇ ਦੇ ਵਿਚਕਾਰ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਪਹਿਲਾਂ ‘ਸਿੱਧੀ’ ਦਾ ਗਲਾ ਘੁੱਟਿਆ ਅਤੇ ਫਿਰ ਚਾਪੜ ਤੇ ਹਥੌੜੇ ਨਾਲ ਉਸ ਦਾ ਕਤਲ ਕਰ ਦਿੱਤਾ। ਉਸ ਨੂੰ ਡਰ ਸੀ ਕਿ ਜੇਕਰ ਉਹ ਦੂਜੀ ਬੇਟੀ ਨੂੰ ਪਹਿਲਾਂ ਮਾਰਦਾ ਤਾਂ ਸਿੱਧੀ ਰੌਲਾ ਪਾ ਕੇ ਆਪਣੀ ਮਾਂ ਨੂੰ ਜਗਾ ਸਕਦੀ ਸੀ।

ਇਸ ਤੋਂ ਬਾਅਦ ਜਦੋਂ ‘ਰਿੱਧੀ’ ਵਾਸ਼ਰੂਮ ਜਾਣ ਲਈ ਉੱਠੀ, ਤਾਂ ਮੁਲਜ਼ਮ ਉਸ ਨੂੰ ਵਾਪਸ ਲਿਆ ਕੇ ਸੁਆਉਣ ਤੋਂ ਬਾਅਦ ਉਸ ਦਾ ਵੀ ਕਤਲ ਕਰ ਦਿੱਤਾ।

ਪਤਨੀ ‘ਤੇ ਪਹਿਲਾਂ ਵੀ ਕਰ ਚੁੱਕਾ ਸੀ ਹਮਲਾ

ਪਤਨੀ ਰੇਸ਼ਮਾ ਨੇ ਦੱਸਿਆ ਕਿ ਸ਼ਸ਼ੀਰੰਜਨ ਨਸ਼ੇ ਦਾ ਆਦੀ ਹੈ ਅਤੇ ਬਹੁਤ ਗੁੱਸੇਖ਼ੋਰ ਹੈ। ਦੋ ਸਾਲ ਪਹਿਲਾਂ ਵੀ ਉਹ ਰੇਸ਼ਮਾ ‘ਤੇ ਚਾਕੂ ਨਾਲ ਦੋ ਵਾਰ ਜਾਨਲੇਵਾ ਹਮਲਾ ਕਰ ਚੁੱਕਾ ਸੀ।

ਪਤਨੀ ਨੇ ਦੱਸਿਆ ਕਿ ਦੋਵਾਂ ਦੇ ਸਬੰਧ ਠੀਕ ਨਹੀਂ ਸਨ ਅਤੇ ਉਹ ਕਈ ਸਾਲਾਂ ਤੋਂ ਵੱਖ-ਵੱਖ ਕਮਰਿਆਂ ਵਿੱਚ ਸੌਂਦੇ ਸਨ। ਧੀਆਂ ਆਪਣੇ ਪਿਤਾ ਨਾਲ ਜ਼ਿਆਦਾ ਲਗਾਵ ਹੋਣ ਕਾਰਨ ਉਸੇ ਕੋਲ ਸੌਂਦੀਆਂ ਸਨ, ਜਿਨ੍ਹਾਂ ਨੂੰ ਉਸ ਨੇ ਮੌਤ ਦੇ ਘਾਟ ਉਤਾਰ ਦਿੱਤਾ।

ਦੱਖਣੀ ਕਾਨਪੁਰ ਦੇ ਡੀਸੀਪੀ ਦੀਪੇਂਦਰ ਨਾਥ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਵਿੱਚ ਵਰਤਿਆ ਗਿਆ ਚਾਪੜ ਤੇ ਹਥੌੜਾ ਵੀ ਬਰਾਮਦ ਕਰ ਲਿਆ ਗਿਆ ਹੈ।

ਪੁਲਿਸ ਅਨੁਸਾਰ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਪਰ ਅਜੇ ਤੱਕ ਕਤਲ ਦੀ ਅਸਲ ਵਜ੍ਹਾ ਸਪੱਸ਼ਟ ਨਹੀਂ ਕੀਤੀ ਹੈ।

 

ਵੱਡੀ ਖ਼ਬਰ: ਇਟਲੀ ‘ਚ ਗੁਰਦੁਆਰੇ ਦੇ ਬਾਹਰ 2 ਪੰਜਾਬੀਆਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

 

ਵੱਡੀ ਖ਼ਬਰ: ਇਟਲੀ ‘ਚ ਗੁਰਦੁਆਰੇ ਦੇ ਬਾਹਰ 2 ਪੰਜਾਬੀਆਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਮੰਦਭਾਗੀ ਘਟਨਾ ਤੋਂ ਬਾਅਦ ਨਗਰ ਕੀਰਤਨ ਰੱਦ, ਸਿੱਖ ਭਾਈਚਾਰੇ ‘ਚ ਭਾਰੀ ਰੋਸ

ਰੋਮ/ਕੋਵੋ (ਇਟਲੀ) 20 ਅਪ੍ਰੈਲ, 2026

ਇਟਲੀ ਦੇ ਸ਼ਹਿਰ ਕੋਵੋ (Covo) ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਡਿਊਟੀ ‘ਤੇ ਤਾਇਨਾਤ ਦੋ ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲਾਵਰਾਂ ਨੇ ਅੰਧਾਧੁੰਦ ਤਕਰੀਬਨ 10 ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਰਾਜਿੰਦਰ ਸਿੰਘ (48) ਅਤੇ ਗੁਰਮੀਤ ਸਿੰਘ (48) ਵਜੋਂ ਹੋਈ ਹੈ। ਇਹ ਦੋਵੇਂ ਸੇਵਾਦਾਰ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਨਾਲ ਜੁੜੇ ਹੋਏ ਸਨ। ਗੋਲੀਆਂ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਰਾਤ ਜਦੋਂ ਦੋਵੇਂ ਪੰਜਾਬੀ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ (Main Gate) ‘ਤੇ ਮੌਜੂਦ ਸਨ, ਤਾਂ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਬਿਨਾਂ ਕਿਸੇ ਬਹਿਸ ਜਾਂ ਚਿਤਾਵਨੀ ਦੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਏ।

ਇਟਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਇਹ ਸੰਕੇਤ ਮਿਲੇ ਹਨ ਕਿ ਹਮਲਾਵਰ ਭਾਰਤੀ ਮੂਲ ਦਾ ਹੋ ਸਕਦਾ ਹੈ। ਪੁਲਿਸ ਇਸ ਕਤਲਕਾਂਡ ਨੂੰ ਆਪਸੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

ਇਸ ਮੰਦਭਾਗੀ ਘਟਨਾ ਤੋਂ ਬਾਅਦ ਵਿਸਾਖੀ ਦੇ ਸਬੰਧ ਵਿੱਚ ਕੱਢਿਆ ਜਾਣ ਵਾਲਾ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਿੰਦਰ ਸਿੰਘ ਆਪਣੇ ਪਿੱਛੇ ਤਿੰਨ ਬੱਚੇ ਅਤੇ ਗੁਰਮੀਤ ਸਿੰਘ ਦੋ ਬੱਚੇ ਛੱਡ ਗਏ ਹਨ।

ਇਸ ਦੋਹਰੇ ਕਤਲਕਾਂਡ ਕਾਰਨ ਇਟਲੀ ਵਿੱਚ ਰਹਿੰਦੇ ਸਿੱਖ ਭਾਈਚਾਰੇ ਵਿੱਚ ਭਾਰੀ ਸੋਗ ਅਤੇ ਰੋਸ ਪਾਇਆ ਜਾ ਰਿਹਾ ਹੈ। ਇਟਲੀ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

 

ਪ੍ਰਸਿੱਧ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ‘ਚ ਮੌਤ- ਕਈ ਫ਼ਿਲਮਾਂ ਅਤੇ ਗੀਤਾਂ ‘ਚ ਕੀਤਾ ਸੀ ਕੰਮ

 

ਪ੍ਰਸਿੱਧ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ‘ਚ ਮੌਤ- ਕਈ ਫ਼ਿਲਮਾਂ ਅਤੇ ਗੀਤਾਂ ‘ਚ ਕੀਤਾ ਸੀ ਕੰਮ

Punjab News, 20 ਅਪ੍ਰੈਲ 2026- ਪੰਜਾਬੀ ਫ਼ਿਲਮ ਜਗਤ ਦੇ ਉਭਰਦੇ ਸਿਤਾਰੇ ਅਤੇ ਅਦਾਕਾਰ ਵਿਪਿਨ ਜੋਸ਼ੀ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।

ਵਿਪਿਨ ਜੋਸ਼ੀ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਇੰਡਸਟਰੀ ਵਿੱਚ ਪਛਾਣ ਬਣਾਉਣੀ ਸ਼ੁਰੂ ਕੀਤੀ ਸੀ, ਪਰ ਅਚਾਨਕ ਵਾਪਰੇ ਇਸ ਹਾਦਸੇ ਨੇ ਉਨ੍ਹਾਂ ਦੇ ਜੀਵਨ ਦਾ ਸਫ਼ਰ ਖ਼ਤਮ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਵਿਪਿਨ ਜੋਸ਼ੀ ਆਪਣੇ ਜੱਦੀ ਪਿੰਡ ਭਾਈ ਕੀ ਪਿਸ਼ੋਰ ਵੱਲ ਜਾ ਰਹੇ ਸਨ। ਰਸਤੇ ਵਿੱਚ ਸੜਕ ‘ਤੇ ਪਏ ਇੱਕ ਡੂੰਘੇ ਟੋਏ ਕਾਰਨ ਉਨ੍ਹਾਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਿਪਿਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਿਪਿਨ ਜੋਸ਼ੀ ਨੇ ਪੰਜਾਬੀ ਫ਼ਿਲਮ ‘ਮਿੱਟੀ ਨਾ ਫਰੋਲ ਜੋਗੀਆ’ ਸਮੇਤ ਕਈ ਹੋਰ ਫ਼ਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਤੋਂ ਇਲਾਵਾ ਉਹ ਇੱਕ ਦਰਜਨ ਤੋਂ ਵੱਧ ਪੰਜਾਬੀ ਗੀਤਾਂ ਵਿੱਚ ਬਤੌਰ ਅਦਾਕਾਰ ਕੰਮ ਕਰ ਚੁੱਕੇ ਸਨ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਸੀ।

ਅਦਾਕਾਰ ਵਿਪਿਨ ਜੋਸ਼ੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਈ ਕੀ ਪਿਸ਼ੋਰ ਦੇ ਸ਼ਮਸ਼ਾਨਘਾਟ ਵਿਖੇ ਬਹੁਤ ਹੀ ਗ਼ਮਗੀਨ ਮਾਹੌਲ ਵਿੱਚ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਰਿਵਾਰਕ ਮੈਂਬਰ ਅਤੇ ਕਲਾਕਾਰ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਸ ਘਟਨਾ ਨੇ ਇੱਕ ਵਾਰ ਫਿਰ ਸੜਕਾਂ ਦੀ ਮਾੜੀ ਹਾਲਤ ਅਤੇ ਪ੍ਰਸ਼ਾਸਨਿਕ ਲਾਪਰਵਾਹੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਇੱਕ ਹੋਰ ਕੀਮਤੀ ਜਾਨ ਚਲੀ ਗਈ।

 

Nurse’s death: ਸਿਵਲ ਹਸਪਤਾਲ ‘ਚ ਤਾਇਨਾਤ ਨਰਸ ਦੀ ਭੇਤਭਰੀ ਹਾਲਤ ‘ਚ ਮੌਤ

 

Nurse’s death: ਸਿਵਲ ਹਸਪਤਾਲ ‘ਚ ਤਾਇਨਾਤ ਨਰਸ ਦੀ ਭੇਤਭਰੀ ਹਾਲਤ ‘ਚ ਮੌਤ

ICU ਡਿਊਟੀ ਤੋਂ ਬਾਅਦ ਤੜਫਦੀ ਮਿਲੀ ਨਰਸ ਪ੍ਰੀਤੀ

ਪੰਚਕੂਲਾ, 20 ਅਪ੍ਰੈਲ 2026-

Nurse’s death: ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿੱਚ ਐਤਵਾਰ ਰਾਤ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਨਰਸ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਸੈਕਟਰ-31 ਦੀ ਰਹਿਣ ਵਾਲੀ ਪ੍ਰੀਤੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਪ੍ਰੀਤੀ ਦੀ ਡਿਊਟੀ ਹਸਪਤਾਲ ਦੇ ICU ਵਾਰਡ ਵਿੱਚ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਸੀ। ਡਿਊਟੀ ਖ਼ਤਮ ਹੋਣ ਤੋਂ ਬਾਅਦ, ਉਹ ਟਾਇਲਟ ਦੇ ਬਾਹਰ ਤੜਫਦੀ ਹੋਈ ਮਿਲੀ।

ਉੱਥੇ ਮੌਜੂਦ ਸਿਹਤ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਚੁੱਕ ਕੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ। ਡਾਕਟਰਾਂ ਦੀ ਟੀਮ ਨੇ ਉਸ ਨੂੰ CPR ਦੇਣ ਸਮੇਤ ਲੋੜੀਂਦਾ ਇਲਾਜ ਦਿੱਤਾ, ਪਰ ਬਦਕਿਸਮਤੀ ਨਾਲ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰੀਤੀ ਦੇ ਮੂੰਹ ਵਿੱਚੋਂ ਖ਼ੂਨ ਨਿਕਲ ਰਿਹਾ ਸੀ, ਜਿਸ ਤੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਖਾਧਾ ਹੈ।

ਸੂਤਰਾਂ ਅਨੁਸਾਰ, ਤਬੀਅਤ ਵਿਗੜਨ ਤੋਂ ਪਹਿਲਾਂ ਪ੍ਰੀਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਫ਼ੋਨ ‘ਤੇ ਗੱਲਬਾਤ ਕੀਤੀ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਗਏ। ਸੈਕਟਰ-6 ਸਿਵਲ ਹਸਪਤਾਲ ਦੇ PMO ਡਾ. ਆਰ.ਐਸ. ਚੌਹਾਨ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਹੈ ਅਤੇ ਜਾਂਚ ਲਈ ਨਰਸਿੰਗ ਅਫ਼ਸਰ ਦਾ ਮੋਬਾਈਲ ਫ਼ੋਨ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।

 

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਫ਼ੈਸਲਾ; ਪੱਤਰ ਜਾਰੀ

 

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਫ਼ੈਸਲਾ; ਪੱਤਰ ਜਾਰੀ

ਦਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ, 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਰਕਾਰ ਨੇ ਸਾਲ 2026-27 ਲਈ ਬਦਲੀਆਂ ਦਾ ਸ਼ਡਿਊਲ ਤੈਅ ਕਰ ਦਿੱਤਾ ਹੈ।

ਇਹ ਵੀ ਪੜ੍ਹੋ- Recruitment Exam Fraud: ਪੰਜਾਬ ‘ਚ ਭਰਤੀ ਪ੍ਰੀਖਿਆ ਫਰਜ਼ੀਵਾੜਾ; ਦੂਜੇ ਦੀ ਥਾਂ ਪੇਪਰ ਦਿੰਦੇ ਸਰਕਾਰੀ ਅਧਿਆਪਕ ਸਮੇਤ 2 ਕਾਬੂ

ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਆਮ ਬਦਲੀਆਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਕੀਤੀਆਂ ਜਾ ਸਕਣਗੀਆਂ।

ਬਦਲੀਆਂ ਦਾ ਦੌਰ 15.04.2026 ਤੋਂ 30.05.2026 ਤੱਕ ਰਹੇਗਾ। 30 ਮਈ 2026 ਤੋਂ ਬਾਅਦ ਆਮ ਬਦਲੀਆਂ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕੋਈ ਬਦਲੀ ਕਰਨੀ ਹੋਵੇਗੀ, ਤਾਂ ਉਹ ਪ੍ਰਸੋਨਲ ਵਿਭਾਗ ਦੀ 23 ਅਪ੍ਰੈਲ 2018 ਦੀ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।

ਇਹ ਹੁਕਮ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਪਾਲਣਾ ਹਿੱਤ ਭੇਜ ਦਿੱਤੇ ਗਏ ਹਨ।

 

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ!

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ!

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਦਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ, 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਰਕਾਰ ਨੇ ਸਾਲ 2026-27 ਲਈ ਬਦਲੀਆਂ ਦਾ ਸ਼ਡਿਊਲ ਤੈਅ ਕਰ ਦਿੱਤਾ ਹੈ।

ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਆਮ ਬਦਲੀਆਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਕੀਤੀਆਂ ਜਾ ਸਕਣਗੀਆਂ।

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਫ਼ੈਸਲਾ; ਪੱਤਰ ਜਾਰੀ

ਬਦਲੀਆਂ ਦਾ ਦੌਰ 15.04.2026 ਤੋਂ 30.05.2026 ਤੱਕ ਰਹੇਗਾ। 30 ਮਈ 2026 ਤੋਂ ਬਾਅਦ ਆਮ ਬਦਲੀਆਂ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕੋਈ ਬਦਲੀ ਕਰਨੀ ਹੋਵੇਗੀ, ਤਾਂ ਉਹ ਪ੍ਰਸੋਨਲ ਵਿਭਾਗ ਦੀ 23 ਅਪ੍ਰੈਲ 2018 ਦੀ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।

ਇਹ ਹੁਕਮ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਪਾਲਣਾ ਹਿੱਤ ਭੇਜ ਦਿੱਤੇ ਗਏ ਹਨ।

 

Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ; ‘ਯੈਲੋ ਅਲਰਟ’ ਜਾਰੀ

 

Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ; ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ, 20 ਅਪ੍ਰੈਲ, 2026- ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਅਚਾਨਕ ਵਧੇ ਤਾਪਮਾਨ ਕਾਰਨ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ।

ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਜ਼ਿਲ੍ਹਿਆਂ ਨੂੰ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ।

Punjab Weather Update: ਇਨ੍ਹਾਂ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

ਮੌਸਮ ਵਿਭਾਗ ਨੇ ਸੂਬੇ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੌਸਮ ਦਾ ਮਿਜ਼ਾਜ਼ ਬਦਲ ਸਕਦਾ ਹੈ।

ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਪਦੀ ਗਰਮੀ ਤੋਂ ਕੁੱਝ ਸਮੇਂ ਲਈ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਵੱਲੋਂ 22 ਅਪ੍ਰੈਲ ਤੱਕ ਦੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ, 22 ਅਪ੍ਰੈਲ ਤੱਕ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ।

ਹਾਲਾਂਕਿ, ਇਨ੍ਹਾਂ 3 ਦਿਨਾਂ ਦੌਰਾਨ ਕਿਸੇ ਵੱਡੇ ਮੀਂਹ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਦਾ ਪ੍ਰਭਾਵ ਲਗਾਤਾਰ ਜਾਰੀ ਰਹੇਗਾ।

ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ- ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ

ਜਿੱਥੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ, ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਵਿੱਚ ਹੋਰ ਵਾਧਾ ਹੋਣ ਦਾ ਅਨੁਮਾਨ ਹੈ।

ਵਿਭਾਗ ਨੇ ਲੋਕਾਂ ਨੂੰ ਵਧਦੀ ਗਰਮੀ ਤੋਂ ਬਚਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਡਾਕਟਰਾਂ ਅਤੇ ਮੌਸਮ ਮਾਹਿਰਾਂ ਅਨੁਸਾਰ, ਤੇਜ਼ ਧੁੱਪ ਵਿੱਚ ਜਾਣ ਤੋਂ ਗੁਰੇਜ਼ ਕਰੋ।

ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ ਅਤੇ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰੋ। ਸਿਰ ਢੱਕ ਕੇ ਬਾਹਰ ਨਿਕਲੋ ਤਾਂ ਜੋ ਲੂ (Heatwave) ਤੋਂ ਬਚਿਆ ਜਾ ਸਕੇ।

ਮੌਸਮ ਵਿਭਾਗ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤਾਜ਼ਾ ਮੌਸਮ ਬੁਲੇਟਿਨ ਦੇ ਆਧਾਰ ‘ਤੇ ਹੀ ਆਪਣੀ ਯਾਤਰਾ ਜਾਂ ਕੰਮ ਦੀ ਯੋਜਨਾ ਬਣਾਉਣ।