ਮੰਗਲਵਾਰ, ਮਾਰਚ 10, 2026
Home Blog Page 9

ਵੱਡੀ ਖ਼ਬਰ: ਭਾਰਤ ਸਰਕਾਰ ਨੇ ਦਿੱਲੀ ਸਮੇਤ 8 ਸੂਬਿਆਂ ਦੇ ਗਵਰਨਰ ਬਦਲੇ; ਤਰਨਜੀਤ ਸੰਧੂ ਨੂੰ ਲਾਇਆ LG- ਪੜ੍ਹੋ ਨਵੇਂ ਗਵਰਨਰਾਂ ਦੀ ਲਿਸਟ

 

ਵੱਡੀ ਖ਼ਬਰ: ਭਾਰਤ ਸਰਕਾਰ ਨੇ ਦਿੱਲੀ ਸਮੇਤ 8 ਸੂਬਿਆਂ ਦੇ ਗਵਰਨਰ ਬਦਲੇ; ਤਰਨਜੀਤ ਸੰਧੂ ਨੂੰ ਲਾਇਆ LG- ਪੜ੍ਹੋ ਨਵੇਂ ਗਵਰਨਰਾਂ ਦੀ ਲਿਸਟ

ਪੰਜਾਬ ਨੈੱਟਵਰਕ

ਨਵੀਂ ਦਿੱਲੀ, 5 ਮਾਰਚ 2026

ਅੱਜ ਸ਼ਾਮ ਕਰੀਬ 8 ਵਜੇ ਪੱਛਮੀ ਬੰਗਾਲ ਤੋਂ ਖਬਰ ਸਾਹਮਣੇ ਆਈ ਕਿ, ਪੱਛਮੀ ਬੰਗਾਲ ਦੇ ਗਵਰਨਰ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਹ ਖਬਰ ਅੱਗ ਵਾਂਗੂ ਫੈਲੀ ਅਤੇ ਗਵਰਨਰ ਦੇ ਅਸਤੀਫੇ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਨੇ ਵੀ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਹੈਰਾਨ ਹੈ ਕਿ ਇਹ ਸਭ ਕੁਝ ਇਨੀ ਜਲਦੀ ਕਿਵੇਂ ਹੋ ਗਿਆ?

ਖੈਰ, ਅਜੇ ਪੱਛਮੀ ਬੰਗਾਲ ਦੇ ਗਵਰਨਰ ਦੇ ਅਸਤੀਫੇ ਦੀਆਂ ਖਬਰਾਂ ਚੱਲ ਰਹੀਆਂ ਸਨ ਕਿ, ਭਾਰਤ ਦੇ ਰਾਸ਼ਟਰਪਤੀ ਭਵਨ ਦੇ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਹੋਇਆ ਵੱਖ ਵੱਖ ਸੂਬਿਆਂ ਦੇ ਗਵਰਨਰਾਂ ਤੋਂ ਇਲਾਵਾ ਲੈਫਟੀਨੈਂਟ ਗਵਰਨਰ ਵੀ ਬਦਲ ਦਿੱਤੇ ਗਏ।

ਨਿਊਜ਼ ਏਜੰਸੀ ANI ਦੇ ਮੁਤਾਬਕ, ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੱਛਮੀ ਬੰਗਾਲ ਦੇ ਗਵਰਨਰ ਡਾਕਟਰ ਸੀਵੀ ਅਨੰਦ ਬੋਸ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ, ਜਦੋਂਕਿ ਹੁਣ ਤਾਮਿਲਨਾਡੂ ਦੇ ਨਵੇਂ ਰਾਜਪਾਲ ਆਰ.ਐਨ ਰਵੀ ਹੋਣਗੇ।

ਇਸ ਤੋਂ ਇਲਾਵਾ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੂੰ ਲੱਦਾਖ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ। ਹਾਲਾਂਕਿ ਰਾਜਧਾਨੀ ਦਿੱਲੀ ਦਾ ਲੈਫਟੀਨੈਂਟ ਗਵਰਨਰ ਪੰਜਾਬ ਦੇ ਅੰਮ੍ਰਿਤਸਰ ਸਾਹਿਬ ਦੇ ਨਾਲ ਸੰਬੰਧਿਤ ਤਰਨਜੀਤ ਸਿੰਘ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ।

ਜਾਰੀ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ। ਤੇਲੰਗਾਨਾ ਦੇ ਰਾਜਪਾਲ ਜਿਸ਼ਨੂ ਦੇਵ ਵਰਮਾ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

ਇਨ੍ਹਾਂ ਤੋਂ ਇਲਾਵਾ ਨੰਦ ਕਿਸ਼ੋਰ ਯਾਦਵ ਨੂੰ ਨਾਗਾਲੈਂਡ ਦਾ ਰਾਜਪਾਲ ਲਾਇਆ ਗਿਆ ਹੈ, ਜਦੋਂਕਿ ਲੈਫਟੀਨੈਂਟ ਜਨਰਲ (ਸੇਵਾਮੁਕਤ) ਸਈਦ ਅਤਾ ਹਸਨੈਨ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ। ਕੇਰਲ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਤਾਮਿਲਨਾਡੂ ਦੇ ਰਾਜਪਾਲ ਦੇ ਫਰਜ਼ ਸੰਭਾਲਣਗੇ। ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

 

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਤਬਾਦਲਾ, ਪੜ੍ਹੋ ਵੇਰਵਾ

 

ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਤਬਾਦਲਾ, ਪੜ੍ਹੋ ਵੇਰਵਾ

ਪੀ.ਸੀ.ਐੱਸ. ਅਫ਼ਸਰ ਕੇਸ਼ਵ ਗੋਇਲ ਪੰਜਾਬ ਦੇ ਨਵੇਂ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਨਿਯੁਕਤ

ਨਾਲ-ਨਾਲ ਹੁਣ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਚਾਰਜ ਦੇ ਨਾਲ-ਨਾਲ PSEB ਦੇ ਸਕੱਤਰ ਦਾ ਵੀ ਸੰਭਾਲਣਗੇ ਕੇਸ਼ਵ ਗੋਇਲ

ਚੰਡੀਗੜ੍ਹ, 5 ਮਾਰਚ 2026

ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਪ੍ਰਬੰਧਕੀ ਪੱਧਰ ‘ਤੇ ਇੱਕ ਅਹਿਮ ਫੈਸਲਾ ਲਿਆ ਹੈ।

ਜਾਣਕਾਰੀ ਅਨੁਸਾਰ, ਪੀ.ਸੀ.ਐੱਸ. (PCS) ਅਧਿਕਾਰੀ ਕੇਸ਼ਵ ਗੋਇਲ, ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਲਾਇਆ ਗਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਕੇਸ਼ਵ ਗੋਇਲ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਦੇ ਸੈਕੰਡਰੀ ਵਿੰਗ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਨਗੇ।

ਇੱਕੋ ਅਧਿਕਾਰੀ ਕੋਲ ਇਹ ਦੋਵੇਂ ਅਹਿਮ ਅਹੁਦੇ ਹੋਣ ਨਾਲ ਵਿਭਾਗੀ ਫੈਸਲੇ ਲੈਣ ਅਤੇ ਪ੍ਰੀਖਿਆਵਾਂ ਦੇ ਪ੍ਰਬੰਧਾਂ ਵਿੱਚ ਵਧੇਰੇ ਤੇਜ਼ੀ ਆਉਣ ਦੀ ਸੰਭਾਵਨਾ ਹੈ। ਕੇਸ਼ਵ ਗੋਇਲ ਦੇ ਪ੍ਰਬੰਧਕੀ ਤਜ਼ਰਬੇ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਇਹ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਭਰ ਵਿੱਚ ਸਕੂਲੀ ਪ੍ਰੀਖਿਆਵਾਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੈਸਲੇ ਨਾਲ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ ਆਵੇਗੀ।

 

ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਸੈਕਟਰੀ

 

ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਸੈਕਟਰੀ

ਚੰਡੀਗੜ੍ਹ: 5 ਮਾਰਚ 2026

ਪੰਜਾਬ ਸਰਕਾਰ ਵੱਲੋਂ ਅੱਜ ਪ੍ਰਬੰਧਕੀ ਢਾਂਚੇ ਵਿੱਚ ਫੇਰਬਦਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸਕੱਤਰ ਦੀ ਨਿਯੁਕਤੀ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੀ.ਸੀ.ਐੱਸ. (PCS) ਅਧਿਕਾਰੀ ਕੇਸ਼ਵ ਗੋਇਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਸੈਕਟਰੀ (ਸਕੱਤਰ) ਨਿਯੁਕਤ ਕੀਤਾ ਗਿਆ ਹੈ।

ਕੇਸ਼ਵ ਗੋਇਲ ਨੂੰ ਨਾ ਸਿਰਫ਼ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ ਗਿਆ ਹੈ, ਬਲਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ), ਪੰਜਾਬ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਸਮੇਂ ਸੂਬੇ ਵਿੱਚ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਦੌਰ ਚੱਲ ਰਿਹਾ ਹੈ, ਅਜਿਹੇ ਵਿੱਚ ਨਵੇਂ ਸਕੱਤਰ ਦੀ ਨਿਯੁਕਤੀ ਬੋਰਡ ਦੇ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਲਈ ਅਹਿਮ ਮੰਨੀ ਜਾ ਰਹੀ ਹੈ।

ਸਿੱਖਿਆ ਬੋਰਡ ਅਤੇ ਡਾਇਰੈਕਟੋਰੇਟ (ਸੈਕੰਡਰੀ) ਦੋਵਾਂ ਦੇ ਅਹੁਦੇ ਇੱਕੋ ਅਧਿਕਾਰੀ ਕੋਲ ਹੋਣ ਨਾਲ ਵਿਭਾਗੀ ਤਾਲਮੇਲ ਵਿੱਚ ਸੁਧਾਰ ਆਉਣ ਦੀ ਉਮੀਦ ਹੈ।

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਕੇਸ਼ਵ ਗੋਇਲ ਜਲਦ ਹੀ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲ ਲੈਣਗੇ।

 

ਪੰਜਾਬ ਸਰਕਾਰ ਵੱਲੋਂ 4 IAS ਅਤੇ PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਸਰਕਾਰ ਵੱਲੋਂ 4 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 5 ਮਾਰਚ 2026-

ਪੰਜਾਬ ਸਰਕਾਰ ਦੇ ਵੱਲੋਂ 4 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਲਿਸਟ

 

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਮੀਟਿੰਗ

File Photo

 

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੂਹ ਕੈਬਨਿਟ ਮੰਤਰੀਆਂ ਨੂੰ ਨਵੇਂ ਸ਼ਡਿਊਲ ਬਾਰੇ ਸੂਚਨਾ ਜਾਰੀ

ਚੰਡੀਗੜ੍ਹ 5 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ 5 ਮਾਰਚ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਨਵੇਂ ਪੱਤਰ ਮੁਤਾਬਿਕ ਹੁਣ ਇਹ ਮੀਟਿੰਗ ਕੱਲ੍ਹ 6 ਮਾਰਚ ਨੂੰ ਹੋਵੇਗੀ।

ਦੱਸਦੇ ਚੱਲੀਏ ਕਿ ਪਹਿਲਾਂ ਇਹ ਮੀਟਿੰਗ 5 ਮਾਰਚ 2026 (ਵੀਰਵਾਰ) ਨੂੰ ਦੁਪਹਿਰ 01:30 ਵਜੇ ਹੋਣੀ ਤੈਅ ਹੋਈ ਸੀ, ਪਰ ਹੁਣ ਇਸ ਵਿੱਚ ਸੋਧ ਕਰਦਿਆਂ ਨਵਾਂ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ, ਇਹ ਕੈਬਨਿਟ ਮੀਟਿੰਗ ਕੱਲ੍ਹ 6 ਮਾਰਚ 2026 ਨੂੰ ਸਵੇਰੇ ਸਾਢੇ 9 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਮੁੱਦਿਆਂ ਦਾ ਅਜੰਡਾ ਬਾਅਦ ਵਿੱਚ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ।

ਇਹ ਮੀਟਿੰਗ ਵਿਧਾਨ ਸਭਾ ਸੈਸ਼ਨ ਦੇ ਚੱਲਦਿਆਂ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ, ਜਿਸ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।


ਪੜ੍ਹੋ ਪਿਛਲੀ ਮੀਟਿੰਗ ਵਿੱਚ ਹੋਏ ਫ਼ੈਸਲੇ!

ਪੰਜਾਬ ਕੈਬਨਿਟ ਦੀ (23 ਫਰਵਰੀ) ਹੋਈ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਕੈਬਿਨੇਟ ਨੇ ਕਈ ਫੈਸਲਿਆਂ ਤੇ ਮੋਹਰ ਲਗਾਈ ਹੈ। ਇਸ ਦੌਰਾਨ, ਉਨ੍ਹਾਂ ਨੇ ਮੇਰੀ ਰਸੋਈ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਇਸ ਯੋਜਨਾ ਨਾਲ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਯੋਜਨਾ ਤਹਿਤ, ਸਰਕਾਰ ਇੱਕ ਭੋਜਨ ਕਿੱਟ (Food Kit) ਤਿਆਰ ਕਰੇਗੀ, ਜੋ ਕਿ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ।

ਇਸ ਕਿੱਟ ਵਿੱਚ ਕਣਕ, 2 ਕਿਲੋ ਉੜਦ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।

ਕੈਬਨਿਟ ਮੀਟਿੰਗ ਤੋਂ ਬਾਅਦ ਇੱਕ ਬ੍ਰੀਫਿੰਗ ਵਿੱਚ, ਮੁੱਖ ਮੰਤਰੀ ਭਗਵੰਤ ਨੇ ਕਿਹਾ, “ਤੁਹਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਲਈ ਬੁਲਾਇਆ ਗਿਆ ਹੈ। ਪੰਜਾਬ ਅਤੇ ਪੰਜਾਬੀ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਜਾਣੇ ਜਾਂਦੇ ਹਨ। ਜਦੋਂ ਵੀ ਦੇਸ਼ ਵਿੱਚ ਅਨਾਜ ਸੰਕਟ ਆਉਂਦਾ ਹੈ, ਤਾਂ ਪੰਜਾਬ ਸਭ ਤੋਂ ਪਹਿਲਾਂ ਅੱਗੇ ਆਉਂਦਾ ਹੈ। ਇਤਿਹਾਸ ਵਿੱਚ, ਪੰਜਾਬ ਨੇ ਹਰੀ ਕ੍ਰਾਂਤੀ ਰਾਹੀਂ ਦੇਸ਼ ਨੂੰ ਆਤਮਨਿਰਭਰ ਬਣਾਇਆ।”

ਮੁੱਖ ਮੰਤਰੀ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਬਿਜਲੀ, ਪਾਣੀ ਅਤੇ ਸਿੱਖਿਆ ਵਰਗੀਆਂ ਸਹੂਲਤਾਂ ਨੂੰ ਕਵਰ ਕਰਨ ਵਾਲੀਆਂ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਮੈਂ ਇੱਕ ਗਰੰਟੀ ਦੇ ਰਿਹਾ ਹਾਂ, ਜੋ ਲਿਖੀ ਨਹੀਂ ਗਈ, ਪਰ ਜਿਸ ਬਾਰੇ ਲੋਕਾਂ ਵਿਚ ਜਾ ਕੇ ਪਤਾ ਲੱਗੇਗਾ। ਇਹ ਯੋਜਨਾ 40 ਲੱਖ ਪਰਿਵਾਰਾਂ ਨੂੰ ਪ੍ਰਭਾਵਤ ਕਰੇਗੀ। ਇਸ ਯੋਜਨਾ “ਮੇਰੀ ਰਸੋਈ”।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਨਤਕ ਵੰਡ ਰਾਹੀਂ ਕਣਕ ਮਿਲਦੀ ਰਹੇਗੀ।” ਹੁਣ, ਅਸੀਂ ਭੋਜਨ ਨੂੰ ਹੋਰ ਪੌਸ਼ਟਿਕ ਬਣਾਉਣ ਲਈ ਇੱਕ ਯੋਜਨਾ ਸ਼ੁਰੂ ਕਰ ਰਹੇ ਹਾਂ ਤਾਂ ਜੋ ਪਰਿਵਾਰਾਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮਿਲ ਸਕੇ ਅਤੇ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ।”

ਮੁੱਖ ਮੰਤਰੀ ਨੇ ਕਿਹਾ ਕਿ 40 ਲੱਖ ਪਰਿਵਾਰਾਂ ਲਈ ਇੱਕ ਫੂਡ ਕਿੱਟ ਤਿਆਰ ਕੀਤੀ ਜਾਵੇਗੀ, ਜੋ ਕਿ ਨੀਲਾ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ। ਕਣਕ ਦੇ ਨਾਲ, ਕਿੱਟ ਵਿੱਚ 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਸਰ੍ਹੋਂ ਦੇ ਤੇਲ ਦਾ ਇੱਕ ਡੱਬਾ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ, “ਸਾਨੂੰ ਬੱਚਿਆਂ ਵਿੱਚ ਕੁਪੋਸ਼ਣ ਬਾਰੇ ਪਤਾ ਲੱਗਾ। ਇਹ ਗੱਲ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ ਦੌਰਾਨ ਸਾਹਮਣੇ ਆਈ। ਇਸ ਲਈ, ਅਸੀਂ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕਰ ਰਹੇ ਹਾਂ। ਕਿੱਟਾਂ ਹਰ 3 ਮਹੀਨਿਆਂ ਬਾਅਦ ਦਿੱਤੀਆਂ ਜਾਣਗੀਆਂ। ਪਹਿਲੀ ਵਾਰ, ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ਲਈ ਕਿੱਟਾਂ ਵੰਡੀਆਂ ਜਾਣਗੀਆਂ।”

ਸੀਐਮ ਮਾਨ ਨੇ ਕਿਹਾ, “ਇਨ੍ਹਾਂ ਅਨਾਜਾਂ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹੀ ਤੇਲ ਜੋ ਅਸੀਂ ਆਪਣੀਆਂ ਰਸੋਈਆਂ ਵਿੱਚ ਵਰਤਦੇ ਹਾਂ, ਕਿੱਟਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਜਿਵੇਂ ਐਥਲੀਟਾਂ ਦੀ ਖੁਰਾਕ ਹੁੰਦੀ ਹੈ, ਉਸੇ ਤਰ੍ਹਾਂ ਲੋਕਾਂ ਦੀ ਸਿਹਤ ਵੀ ਹੁੰਦੀ ਹੈ।”

 

ਪੰਜਾਬ ‘ਚ ਵੱਡੀ ਵਾਰਦਾਤ; ਰਾਜ਼ੀਨਾਮਾ ਕਰਾਉਣ ਗਏ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ‘ਚ ਵੱਡੀ ਵਾਰਦਾਤ; ਰਾਜ਼ੀਨਾਮਾ ਕਰਾਉਣ ਗਏ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਥਾਣਾ ਮਮਦੋਟ ਦੇ ਪਿੰਡ ਕੜਮਾ ਵਿੱਚ ਵਾਪਰੀ ਖ਼ੂਨੀ ਵਾਰਦਾਤ; ਪੁਲਿਸ ਨੇ ਦੋਵੇਂ ਮ੍ਰਿਤਕ ਦੇਹਾਂ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਸ਼ੁਰੂ

ਜਸਬੀਰ ਸਿੰਘ ਕੰਬੋਜ

ਮਮਦੋਟ (ਫਿਰੋਜ਼ਪੁਰ) 5 ਮਾਰਚ 2026- ਵਿਧਾਨ ਸਭਾ ਹਲਕਾ ਗੁਰੂਹਰਸਹਾਇ ਦੇ ਅਧੀਨ ਆਉਂਦੇ ਪਿੰਡ ਕੜਮਾ ਵਿੱਚ ਬੱਚਿਆਂ ਦੇ ਕਬੂਤਰਬਾਜ਼ੀ ਮੁਕਾਬਲੇ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਇੰਨਾ ਵਧ ਗਿਆ ਕਿ, ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਇਹ ਦੁਖਦਾਈ ਘਟਨਾ ਉਸ ਵੇਲੇ ਵਾਪਰੀ ਜਦੋਂ ਦੋਵੇਂ ਧਿਰਾਂ ਮਸਲੇ ਨੂੰ ਸੁਲਝਾਉਣ ਲਈ ਇਕੱਠੀਆਂ ਹੋਈਆਂ ਸਨ।

ਰਾਜ਼ੀਨਾਮਾ ਬਣਿਆ ਮੌਤ ਦਾ ਕਾਰਨ

ਪ੍ਰਾਪਤ ਜਾਣਕਾਰੀ ਅਨੁਸਾਰ, ਬੱਚਿਆਂ ਵਿੱਚ ਕਬੂਤਰਬਾਜ਼ੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਰਾਜ਼ੀਨਾਮੇ ਲਈ ਦੋਵੇਂ ਧਿਰਾਂ ਪਿੰਡ ਦੇ ਨਿਵਾਸੀ ਖਿਲਾਰਾ ਉਰਫ਼ ਮੁੰਨਾ ਪੁੱਤਰ ਲਾਲ ਦੇ ਘਰ ਇਕੱਠੀਆਂ ਹੋਈਆਂ ਸਨ। ਗੱਲਬਾਤ ਦੌਰਾਨ ਦੋਵਾਂ ਧਿਰਾਂ ਵਿੱਚ ਬਹਿਸਬਾਜ਼ੀ ਇੰਨੀ ਵਧ ਗਈ ਕਿ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।

ਇਸ ਗੋਲੀਬਾਰੀ ਵਿੱਚ ਦੋਵਾਂ ਧਿਰਾਂ ਦੇ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਖਿਲਾਰਾ ਉਰਫ਼ ਮੁੰਨਾ (ਪੁੱਤਰ ਲਾਲ) ਜੋ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ਼ ਲਈ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੀ ਧਿਰ ਦੇ ਜੱਗੀ ਪੁੱਤਰ ਕਾਲਾ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਤੋਂ ਬਾਅਦ ਕਾਫ਼ੀ ਦੇਰ ਤੱਕ ਉਸਦੀ ਲਾਸ਼ ਗਲੀ ਵਿੱਚ ਹੀ ਪਈ ਰਹੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਮਦੋਟ ਦੀ ਪੁਲਿਸ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਗਲੀ ਵਿੱਚ ਪਈ ਜੱਗੀ ਦੀ ਲਾਸ਼ ਅਤੇ ਹਸਪਤਾਲ ਵਿੱਚ ਮੁੰਨਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਿੰਡ ਵਿੱਚ ਇਸ ਵਾਰਦਾਤ ਤੋਂ ਬਾਅਦ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ।

 

Punjab News: ਕੌਮਾਂਤਰੀ ਔਰਤ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਫ਼ਿਲਮ ਸੋਅ

 

Punjab News: ਕੌਮਾਂਤਰੀ ਔਰਤ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਫ਼ਿਲਮ ਸੋਅ

Punjab News: 5 ਮਾਰਚ 2026- ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕੌਮਾਂਤਰੀ ਔਰਤ ਦਿਹਾੜੇ ਮੌਕੇ 8 ਮਾਰਚ ਦਿਨ ਐਤਵਾਰ ਸਵੇਰੇ ਠੀਕ 11 ਵਜੇ ਦੇਸ਼ ਭਗਤ ਯਾਦਗਾਰ ਹਾਲ ਅੰਦਰ ਬਣੇ ਗੰਧਰਵ ਸੇਨ ਕੋਛੜ ਯਾਦਗਾਰੀ ਥੀਏਟਰ ਵਿੱਚ ਵਿਚਾਰ ਚਰਚਾ ਅਤੇ ਫਿਲਮ ਸ਼ੋਅ ਸਮਾਗਮ ਕੀਤਾ ਜਾਏਗਾ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਵਿਚਾਰ ਚਰਚਾ ਸਮਾਗਮ ਵਿੱਚ ਮੁੱਖ ਤੌਰ ਤੇ ਬਲਜੀਤ ਕੌਰ ਬੱਲ ਸਾਡੇ ਸਮਿਆਂ ਅੰਦਰ ਔਰਤ ਦੀ ਜ਼ਿੰਦਗੀ ਅਤੇ ਸੰਗਰਾਮ ਸਬੰਧੀ ਆਪਣੇ ਵਿਚਾਰ ਰੱਖਣਗੇ। ਇਸ ਤੋਂ ਇਲਾਵਾ ਕਮੇਟੀ ਮੈਂਬਰ ਡਾ.ਸੈਲੇਸ਼ ਪੀਪਲਜ਼ ਵਾਇਸ ਵੱਲੋਂ ਫਿਲਮ ਸ਼ੋਅ ਕਰਨਗੇ।

ਕਮੇਟੀ ਦੇ ਨੇ ਦੱਸਿਆ ਕਿ ਕੌਮਾਂਤਰੀ ਔਰਤ ਦਿਹਾੜੇ ਦੀ ਇਤਿਹਾਸਿਕ ਮਹੱਤਤਾ ਅਜੋਕੇ ਸਮੇਂ ਚ ਔਰਤ ਦਾ ਸਾਡੇ ਸਮਾਜ ਅੰਦਰ ਰੁਤਬਾ ਅਤੇ ਹਰ ਖੇਤਰ ਅੰਦਰ ਔਰਤ ਦੀ ਉਚੇਰੀ ਪਰਵਾਜ਼ ਲਈ ਖ਼ੂਬਸੂਰਤ ਅਤੇ ਸੁਖਾਵੇਂ ਵਾਤਾਵਰਣ ਵਾਲਾ ਅੰਬਰ ਸਿਰਜਣ ਦਾ ਅਹਿਦ ਕਰਨ ਲਈ ਇਸ ਕੌਮਾਂਤਰੀ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵਿਸ਼ੇਸ਼ ਤੌਰ ਦੇ ਸਮੂਹ ਲੋਕ ਹਿਤੈਸ਼ੀ, ਅਗਾਂਹ ਵਧੂ ਅਤੇ ਜਮਹੂਰੀਅਤ ਪਸੰਦ ਪਰਿਵਾਰਾਂ ਨੂੰ ਸ਼ਿਰਕਤ ਕਰਨ ਲਈ ਅਪੀਲ ਕਰਦੀ ਹੈ।

ਕਮੇਟੀ ਦਾ ਕਹਿਣਾ ਹੈ ਕਿ ਉਹ ਭਾਵੇਂ ਫ਼ਲਸਤੀਨ ਦੇ ਲੋਕਾਂ ਦਾ ਨਸਲ ਘਾਤ ਹੋਵੇ ਭਾਵੇਂ ਅਮਰੀਕ ਇਜ਼ਰਾਇਲ ਵੱਲੋਂ ਈਰਾਨ ਵਰਗੇ ਮੁਲਕਾਂ ਉੱਪਰ ਨੰਗਾ ਚਿੱਟਾ ਧਾਵਾ ਬੋਲਿਆ ਜਾ ਰਿਹਾ ਹੋਵੇ ਜਾਂ ਸਾਡੇ ਮੁਲਕ ਦੇ ਅੰਦਰ ਮੜ੍ਹੀਆਂ ਜਾ ਰਹੀਆਂ ਸਾਮਰਾਜੀ ਅਤੇ ਦੇਸੀ ਬਹੁ ਕੌਮੀ ਘਰਾਣਿਆਂ ਦੀਆਂ ਕੰਪਨੀਆਂ ਦੇ ਮੁਨਾਫਿਆਂ ਵਿੱਚ ਵਾਧਾ ਕਰਨ ਵਾਲੀਆਂ ਨੀਤੀਆਂ ਹੋਣ, ਵਿਚਾਰਾਂ ਦੀ ਦੇ ਪ੍ਰਗਟਾਵੇ ਦੀ ਆਜ਼ਾਦੀ ਉੱਤੇ ਮੜ੍ਹੀਆਂ ਜਾ ਰਹੀਆਂ ਬੰਦਸ਼ਾਂ ਹੋਣ ਜਾਂ ਫਿਰਕੂ ਫਾਸ਼ੀ ਹੱਲੇ ਤੇਜ ਕੀਤੇ ਜਾ ਰਹੇ ਹੋਣ ਅਜਿਹੇ ਮੌਕੇ ਵਿਸ਼ੇਸ਼ ਤੌਰ ਤੇ ਔਰਤ ਵਰਗ ਨੂੰ ਇੱਕ ਵੱਡੀ ਕੀਮਤ ਤਾਰਨੀ ਪੈ ਰਹੀ ਹੈ ਇਸਦੇ ਬਾਵਜੂਦ ਜੂਝਦੀਆਂ ਔਰਤਾਂ ਨੂੰ ਇਸ ਰੋਜ਼ ਕਮੇਟੀ ਸਿਜਦਾ ਕਰੇਗੀ।

 

ਭੀਖ ਨਹੀਂ-ਰੁਜ਼ਗਾਰ ਦਿਓ! ਬੇਰੁਜ਼ਗਾਰਾਂ ਵੱਲੋਂ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

 

ਭੀਖ ਨਹੀਂ-ਰੁਜ਼ਗਾਰ ਦਿਓ! ਬੇਰੁਜ਼ਗਾਰਾਂ ਵੱਲੋਂ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਭਰਤੀ ਦੀ ਮੰਗ

ਦਲਜੀਤ ਕੌਰ

ਸੰਗਰੂਰ, 5 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਔਰਤਾਂ ਲਈ ਆਪਣੇ ਚੋਣ ਵਾਅਦੇ ਅਨੁਸਾਰ 1000-1000 ਰੁਪਏ ਦੇਣ ਦੇ ਐਲਾਨ ਨੂੰ ਅਮਲੀ ਰੂਪ ਦੇ ਸਕਦੀ ਹੈ।

ਇੱਧਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿਛਲੇ ਕਰੀਬ ਸਵਾ ਦੋ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਉਸੇ ਦਿਨ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਬੁਢਲਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਭਰਤੀ ਕੈਲੰਡਰ ਲਾਗੂ ਕਰਨ ਤੋਂ ਮੁਨਕਰ ਹੈ।

ਚਾਰ ਸਾਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਨਰਸਰੀ, ਪ੍ਰਾਇਮਰੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਦੀ ਇੱਕ ਵੀ ਨਵੀਂ ਅਸਾਮੀ ਨਹੀਂ ਕੱਢੀ, ਸਗੋਂ ਪਿਛਲੀਆਂ ਭਰਤੀਆਂ 343 ਲੈਕਚਰਾਰ,646 ਪੀਟੀਆਈ ਸਮੇਤ ਅਨੇਕਾਂ ਭਰਤੀਆਂ ਰੱਦ ਜਰੂਰ ਕੀਤੀਆਂ ਹਨ।

ਚਾਰ ਸਾਲਾਂ ਵਿੱਚ ਭਰਤੀ ਨਾ ਆਉਣ ਕਰਕੇ ਅਨੇਕਾਂ ਬੇਰੁਜ਼ਗਾਰ ਉਮਰ ਹੱਦ ਲੰਘਾ ਚੁੱਕੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਬਾਬਾ ਬਕਾਲਾ ਸਾਹਿਬ ਸਮੇਤ ਅਨੇਕਾਂ ਥਾਵਾਂ ਉੱਤੇ ਖੜਕੇ ਉਮਰ ਹੱਦ ਛੋਟ ਦੇਣ ਦਾ ਵਾਅਦਾ ਕੀਤਾ ਸੀ।

ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਭੀਖ ਨਹੀਂ ਸਗੋ ਯੋਗਤਾ ਅਨੁਸਾਰ ਰੁਜ਼ਗਾਰ ਦੀ ਲੋੜ ਹੈ।ਇਸ ਲਈ ਬੇਰੁਜ਼ਗਾਰ ਆਪਣੀਆਂ ਮੰਗਾਂ ਮਾਸਟਰ ਕੇਡਰ ਅਤੇ ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਭਰਤੀ ਕਰਨ, ਉਮਰ ਹੱਦ ਛੋਟ ਦੇਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਵਾਉਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ।

ਬੇਰੁਜ਼ਗਾਰ ਆਗੂਆਂ ਨੇ ਦੱਸਿਆ ਕਿ ਉਹ 8 ਮਾਰਚ ਸਵੇਰੇ 11 ਵਜੇ ਮੋਹਾਲੀ ਵਿਖੇ ਗੁਰਦਆਰਾ ਅੰਬ ਸਾਹਿਬ ਨੇੜੇ ਨੇਚਰ ਪਾਰਕ ਵਿੱਚ ਇਕੱਠ ਹੋਣ ਉਪਰੰਤ ਚੰਡੀਗੜ੍ਹ ਵੱਲ ਨੂੰ ਕੂਚ ਕਰਨਗੇ।

ਇੱਧਰ ਅੱਜ ਪੱਕੇ ਮੋਰਚੇ ਦੇ 69ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ। ਜਿੱਥੇ ਰੁਪਿੰਦਰ ਸੁਨਾਮ, ਕੁਲਦੀਪ ਸਿੰਘ ਪੁੰਨਾਵਾਲ, ਮਨਜੀਤ ਕੌਰ, ਅਮਨਦੀਪ ਕੌਰ, ਰਾਜਵੀਰ ਕੌਰ ਅਤੇ ਸੁਖਪਾਲ ਖਾਨ ਆਦਿ ਹਾਜ਼ਰ ਸਨ।

 

ਵੱਡੀ ਖ਼ਬਰ: ਬਜਟ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ; ਮੁਲਾਜ਼ਮ ਵੱਲੋਂ ਵਿਧਾਨ ਸਭਾ ਵੱਲ ਘਿਰਾਓ ਦਾ ਕੀਤਾ ਐਲਾਨ

 

ਐਨ ਪੀ ਐਸ ਕਰਮਚਾਰੀ 8 ਮਾਰਚ ਨੂੰ ਕਰਨਗੇ ਚੰਡੀਗੜ੍ਹ ਕੂਚ -ਹਿੰਮਤ ਸਿੰਘ ਖੋਖ , ਹਰਪ੍ਰੀਤ ਸਿੰਘ ਉੱਪਲ

ਮੁਲਾਜ਼ਮ ਜੱਥੇਬੰਦੀਆਂ ਦਾ ਵੱਡਾ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ- ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ

ਪਟਿਆਲਾ 05 ਮਾਰਚ 2026:-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਂਅ ਵਿੱਚ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਕਨਵੀਨਰ/ਸਕੱਤਰ ਹਿੰਮਤ ਸਿੰਘ ਖੋਖ , ਹਰਪ੍ਰੀਤ ਸਿੰਘ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ।

ਜਿਸ ਕਾਰਨ ਐਨ ਪੀ ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਚੇਤਾ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇੱਕ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਲਾਗੂ ਨਹੀਂ ਕਰ ਸਕੀ। ਦੂਜੇ ਪਾਸੇ ਪੈਨਸ਼ਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਤੇ ਰਾਜ ਸਰਕਾਰ ਸੁਪਰੀਮ ਕੋਰਟ ਜਰੀਏ ਜਬਰੀ ਟੈੱਟ ਥੋਪ ਰਹੀ ਹੈ।

ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਇਹ ਮਹਾਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ, ਕਿਉਂਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਅਸੀਂ ਲਾਮਿਸਾਲ ਇਕੱਠ ਕਰ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਕਰ ਦੇਵਾਂਗੇ ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ।

ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ,ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗ ਪ੍ਰਗਟ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

 

5th Class Exam: ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ

 

5th Class Exam: ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ

ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪਠਾਨਕੋਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ:- ਕਮਲਦੀਪ ਕੌਰ

ਸਕੂਲਾਂ ਵਿੱਚ ਸਫ਼ਾਈ, ਰੌਸ਼ਨੀ ਅਤੇ ਬੈਠਕ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ:- ਡੀ.ਜੀ. ਸਿੰਘ

ਪਠਾਨਕੋਟ, 5 ਮਾਰਚ 2026- ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਰਾਹੀਂ ਜਾਰੀ ਕੀਤੀ ਗਈ ਪੰਜਵੀਂ ਜਮਾਤ ਦੀ ਡੇਟ ਸ਼ੀਟ ਅਨੁਸਾਰ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।

ਇਨ੍ਹਾਂ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਬਲਾਕ ਜ਼ਿਲ੍ਹਾ ਪਠਾਨਕੋਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ ਸੈਕੰਡਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਪੇਪਰਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਪਸ਼ਟ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਦੌਰਾਨ ਕੋਈ ਵੀ ਨਿਗਰਾਨ ਬਿਨਾਂ ਵਾਜਬ ਕਾਰਨ ਛੁੱਟੀ ਨਹੀਂ ਲਵੇਗਾ ਅਤੇ ਮੈਡੀਕਲ ਛੁੱਟੀ ਲਈ ਐਸ.ਐਮ.ਓ. ਤੋਂ ਪ੍ਰਮਾਣਿਤ ਸਰਟੀਫਿਕੇਟ ਪੇਸ਼ ਕਰਨਾ ਲਾਜ਼ਮੀ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਸੱਤਾਂ ਬਲਾਕਾਂ ਅੰਦਰ 204 ਸਰਕਾਰੀ ਸਕੂਲਾਂ ਅਤੇ 136 ਪ੍ਰਾਈਵੇਟ ਸਕੂਲਾਂ ਅੰਦਰ ਸੈਂਟਰ ਬਣਾਏ ਗਏ ਹਨ ਹਨ। ਨਿਗਰਾਨ ਕਮ ਪ੍ਰੀਖਿਅਕਾਂ ਦੀਆਂ ਅੰਤਰ ਕਲੱਸਟਰ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਰੇ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀ.ਜੀ. ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ, ਰੌਸ਼ਨੀ ਅਤੇ ਬੈਠਕ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਨਿਗਰਾਨ ਰੋਜ਼ਾਨਾ ਸਵੇਰੇ ਸੰਬੰਧਿਤ ਸੈਂਟਰ ਹੈਡ ਟੀਚਰ ਕੋਲੋਂ ਸੀਲਬੰਦ ਪੇਪਰ ਪ੍ਰਾਪਤ ਕਰਨਗੇ ਅਤੇ ਉਸੇ ਦਿਨ ਉਨ੍ਹਾਂ ਦੀ ਜਾਂਚ ਕਰਕੇ ਅਵਾਰਡ ਲਿਸਟਾਂ ਸਮੇਤ ਪੇਪਰ ਵਾਪਸ ਸੈਂਟਰ ਹੈਡ ਟੀਚਰ ਨੂੰ ਸੌਂਪਣਗੇ।

ਗੌਰਤਲਬ ਹੈ ਕਿ ਪੰਜਵੀਂ ਜਮਾਤ ਦੀਆਂ ਇਹ ਪ੍ਰੀਖਿਆਵਾਂ 6 ਮਾਰਚ ਤੋਂ 12 ਮਾਰਚ ਤੱਕ ਚੱਲਣਗੀਆਂ ਅਤੇ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਜ਼ਿਲ੍ਹਾ ਪਠਾਨਕੋਟ ਵੱਲੋਂ ਪ੍ਰੀਖਿਆ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਨ ਲਈ ਪੂਰੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਤੇ ਕਲਰਕ ਤਰੁਣ ਪਠਾਨੀਆ, ਡੀਆਰਸੀ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਅਤੇ ਬਲਕਾਰ ਅੱਤਰੀ ਆਦਿ ਹਾਜ਼ਰ ਸਨ।