ਮੰਗਲਵਾਰ, ਜੂਨ 2, 2026
Home Blog Page 91

PSTET ਪ੍ਰੀਖਿਆ ਕੇਂਦਰਾਂ ਨੂੰ ਲੈ ਕੇ ਪੰਜਾਬ ‘ਚ ਬਵਾਲ; ਹਜ਼ਾਰਾਂ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਚੰਡੀਗੜ੍ਹ ਸੈਂਟਰ ਬਣਾਉਣ ਦਾ ਤਿੱਖਾ ਵਿਰੋਧ

ਫ਼ੋਟੋ ਸਰੋਤ- ਸੋਸ਼ਲ ਮੀਡੀਆ

 

PSTET ਪ੍ਰੀਖਿਆ ਕੇਂਦਰਾਂ ਨੂੰ ਲੈ ਕੇ ਪੰਜਾਬ ‘ਚ ਬਵਾਲ; ਹਜ਼ਾਰਾਂ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਚੰਡੀਗੜ੍ਹ ਸੈਂਟਰ ਬਣਾਉਣ ਦਾ ਤਿੱਖਾ ਵਿਰੋਧ

ਚੰਡੀਗੜ੍ਹ, 17 ਅਪ੍ਰੈਲ 2026:

ਪੰਜਾਬ ਵਿੱਚ 19 ਅਪ੍ਰੈਲ ਨੂੰ ਹੋਣ ਵਾਲੀ ਅਧਿਆਪਕ ਯੋਗਤਾ ਪ੍ਰੀਖਿਆ (TET) ਤੋਂ ਪਹਿਲਾਂ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। ਸਰਕਾਰ ਵੱਲੋਂ ਪ੍ਰੀਖਿਆ ਕੇਂਦਰ ਸਿਰਫ਼ ਚੰਡੀਗੜ੍ਹ ਵਿਖੇ ਬਣਾਉਣ ਦੇ ਫੈਸਲੇ ਨੇ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ।

ਅਧਿਆਪਕ ਜਥੇਬੰਦੀਆਂ ਨੇ ਸਰਕਾਰ ਦੇ ਇਸ ਫੈਸਲੇ ਨੂੰ ‘ਅਵਿਵਹਾਰਕ’ ਦੱਸਦਿਆਂ ਗੰਭੀਰ ਸਵਾਲ ਚੁੱਕੇ ਹਨ। ਪ੍ਰੀਖਿਆ ਲਈ ਰਿਪੋਰਟਿੰਗ ਦਾ ਸਮਾਂ ਸਵੇਰੇ 7:30 ਵਜੇ ਰੱਖਿਆ ਗਿਆ ਹੈ। ਦੂਰ-ਦੁਰਾਡੇ ਜ਼ਿਲ੍ਹਿਆਂ (ਜਿਵੇਂ ਫਾਜ਼ਿਲਕਾ, ਬਠਿੰਡਾ, ਪਠਾਨਕੋਟ) ਦੇ ਅਧਿਆਪਕਾਂ ਨੂੰ ਚੰਡੀਗੜ੍ਹ ਪਹੁੰਚਣ ਲਈ ਅੱਧੀ ਰਾਤ ਨੂੰ ਘਰੋਂ ਨਿਕਲਣਾ ਪਵੇਗਾ।

ਅਧਿਆਪਕਾਂ ਦਾ ਕਹਿਣਾ ਹੈ ਕਿ ਲੰਬੇ ਸਫ਼ਰ ਅਤੇ ਨੀਂਦ ਦੀ ਘਾਟ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧ ਸਕਦਾ ਹੈ। ਜੇਕਰ ਕੋਈ ਅਣਹੋਣੀ ਵਾਪਰਦੀ ਹੈ, ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ?

ਅਧਿਆਪਕਾਂ ਨੇ ਵੱਡੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਇੱਕ ਪਾਸੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ‘ਨਵਾਂ ਦਾਖਲਾ ਅਭਿਆਨ’ ਚਲਾ ਰਿਹਾ ਹੈ, ਦੂਜੇ ਪਾਸੇ ਹਜ਼ਾਰਾਂ ਅਧਿਆਪਕਾਂ ਨੂੰ ਪ੍ਰੀਖਿਆ ਲਈ ਚੰਡੀਗੜ੍ਹ ਬੁਲਾਇਆ ਜਾ ਰਿਹਾ ਹੈ। ਬੋਰਡ ਪ੍ਰੀਖਿਆਵਾਂ ਦੀ ਚੈਕਿੰਗ, ਮਰਦਮਸ਼ੁਮਾਰੀ (Census) ਅਤੇ ਚੋਣ ਡਿਊਟੀਆਂ ਦੇ ਵਿਚਕਾਰ ਇਸ ਫੈਸਲੇ ਨੇ ਸਕੂਲਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ।

ਅਧਿਆਪਕਾਂ ਨੇ ਸਰਕਾਰ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਜੇਕਰ ਪਹਿਲਾਂ ਇਹ ਪ੍ਰੀਖਿਆਵਾਂ ਜ਼ਿਲ੍ਹਾ ਪੱਧਰ ‘ਤੇ ਹੋ ਸਕਦੀਆਂ ਸਨ, ਤਾਂ ਹੁਣ ਅਧਿਆਪਕਾਂ ਨੂੰ ਖੱਜਲ-ਖੁਆਰ ਕਿਉਂ ਕੀਤਾ ਜਾ ਰਿਹਾ ਹੈ? ਦੋਵੇਂ ਪੇਪਰ (TET 1 ਅਤੇ 2) ਦੇਣ ਵਾਲੇ ਅਧਿਆਪਕਾਂ ਨੂੰ ਲਗਭਗ ਤਿੰਨ ਦਿਨ ਘਰੋਂ ਬਾਹਰ ਰਹਿਣਾ ਪਵੇਗਾ। ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰਹਿਣ-ਸਹਿਣ ਦਾ ਖਰਚਾ ਅਧਿਆਪਕਾਂ ਦੀ ਜੇਬ੍ਹ ‘ਤੇ ਭਾਰੀ ਪਵੇਗਾ।

ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਪ੍ਰੀਖਿਆ ਕੇਂਦਰਾਂ ਦਾ ਫੈਸਲਾ ਨਾ ਬਦਲਿਆ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਬੁਲਾਉਣ ਦੀ ਬਜਾਏ ਉਨ੍ਹਾਂ ਦੇ ਆਪਣੇ ਜ਼ਿਲ੍ਹਿਆਂ ਵਿੱਚ ਹੀ ਪ੍ਰੀਖਿਆ ਕੇਂਦਰ ਅਲਾਟ ਕੀਤੇ ਜਾਣ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਖਿਆ ਮੰਤਰੀ ਅਤੇ ਵਿਭਾਗ ਇਸ ਗੰਭੀਰ ਮੁੱਦੇ ‘ਤੇ ਕੀ ਸਟੈਂਡ ਲੈਂਦੇ ਹਨ।

 

ਸਿੱਖਿਆ ਵਿਭਾਗ ਦਾ ਪ੍ਰਾਈਵੇਟ ਸਕੂਲਾਂ ਬਾਰੇ ਵੱਡਾ ਫ਼ੈਸਲਾ; ਹੁਣ ਇੰਝ ਮਿਲੇਗਾ ਦਾਖ਼ਲਾ

 

ਸਿੱਖਿਆ ਵਿਭਾਗ ਦਾ ਪ੍ਰਾਈਵੇਟ ਸਕੂਲਾਂ ਬਾਰੇ ਵੱਡਾ ਫ਼ੈਸਲਾ; ਹੁਣ ਇੰਝ ਮਿਲੇਗਾ ਦਾਖ਼ਲਾ

ਆਰ.ਟੀ.ਈ. (RTE) ਤਹਿਤ ਪ੍ਰਾਈਵੇਟ ਸਕੂਲਾਂ ‘ਚ ਦਾਖ਼ਲੇ ਸ਼ੁਰੂ; ਗ਼ਰੀਬ ਵਿਦਿਆਰਥੀਆਂ ਲਈ 25% ਸੀਟਾਂ ਰਾਖਵੀਆਂ

ਚੰਡੀਗੜ੍ਹ, 17 ਅਪ੍ਰੈਲ 2026:

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚ ‘ਰਾਈਟ ਟੂ ਐਜੂਕੇਸ਼ਨ’ (RTE) ਐਕਟ ਤਹਿਤ ਦਾਖ਼ਲਾ ਪ੍ਰਕਿਰਿਆ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਗ਼ਰੀਬ ਵਿਦਿਆਰਥੀਆਂ ਲਈ 25% ਸੀਟਾਂ ਰਾਖਵੀਆਂ

ਸਰਕਾਰੀ ਨਿਯਮਾਂ ਅਨੁਸਾਰ, ਹੁਣ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲੇ ਲਈ 25 ਫੀਸਦੀ ਸੀਟਾਂ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਵਿਭਾਗ ਦਾ ਉਦੇਸ਼ ਇਹ ਹੈ ਕਿ ਸਮਾਜ ਦੇ ਹਰ ਵਰਗ ਦੇ ਬੱਚੇ ਨੂੰ ਬਰਾਬਰ ਅਤੇ ਮਿਆਰੀ ਸਿੱਖਿਆ ਹਾਸਲ ਹੋ ਸਕੇ।

ਕਿਵੇਂ ਕਰੀਏ ਅਪਲਾਈ?

ਸਿੱਖਿਆ ਵਿਭਾਗ ਨੇ ਦਾਖ਼ਲੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਇੱਕ ਆਨਲਾਈਨ ਪੋਰਟਲ ਲਾਈਵ ਕਰ ਦਿੱਤਾ ਹੈ। ਚਾਹਵਾਨ ਮਾਪੇ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਬੱਚੇ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਪੋਰਟਲ ‘ਤੇ ਸਾਰੀ ਜਾਣਕਾਰੀ ਅਤੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨ ਤੋਂ ਬਾਅਦ ਵਿਦਿਆਰਥੀ ਦਾ ਦਾਖ਼ਲਾ ਫਾਰਮ ਭਰਿਆ ਜਾ ਸਕਦਾ ਹੈ।

ਸਿੱਖਿਆ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਨਲਾਈਨ ਅਪਲਾਈ ਕਰਨ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਭਵਿੱਖ ਸੁਧਰੇਗਾ, ਸਗੋਂ ਸਿੱਖਿਆ ਦੇ ਖੇਤਰ ਵਿੱਚ ਸਮਾਜਿਕ ਬਰਾਬਰੀ ਵੀ ਆਵੇਗੀ।

 

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਹੜ੍ਹਾਂ ਤੋਂ ਬਚਾਅ ਲਈ ਕਿਸਾਨ ਖੁਦ ਕਰਨਗੇ ਦਰਿਆਵਾਂ ਦੀ ਸਫਾਈ

 

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਹੜ੍ਹਾਂ ਤੋਂ ਬਚਾਅ ਲਈ ਕਿਸਾਨ ਖੁਦ ਕਰਨਗੇ ਦਰਿਆਵਾਂ ਦੀ ਸਫਾਈ

Punjab Network

ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ; 6 ਜ਼ਿਲ੍ਹਿਆਂ ‘ਚ ਹੋਏ ਵੱਡੇ ਬਦਲਾਅ!

ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਤੋਂ ਸਬਕ ਲੈਂਦਿਆਂ ਇਸ ਵਾਰ ਅਗੇਤੇ ਪ੍ਰਬੰਧ ਕੀਤੇ ਹਨ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਸਿਰਫ਼ ਦੌਰਾ ਕੀਤਾ ਪਰ ਪੰਜਾਬ ਨੂੰ ਕੋਈ ਮਦਦ ਨਹੀਂ ਦਿੱਤੀ, ਇਸ ਲਈ ਹੁਣ ਪੰਜਾਬ ਸਰਕਾਰ ਨੇ ਆਪਣੇ ਪੱਧਰ ‘ਤੇ ਵੱਡਾ ਫੈਸਲਾ ਲਿਆ ਹੈ।

ਸਤਲੁਜ ਅਤੇ ਘੱਗਰ ਦਰਿਆ ਦੇ ਆਲੇ-ਦੁਆਲੇ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆਉਂਦੀ ਹੈ, ਉਹ ਹੁਣ ਟੈਂਡਰਿੰਗ ਦੀ ਲੰਬੀ ਪ੍ਰਕਿਰਿਆ ਦੀ ਉਡੀਕ ਕੀਤੇ ਬਿਨਾਂ ਖੁਦ ਡੀ-ਸਿਲਟਿੰਗ (ਰੇਤ/ਮਿੱਟੀ ਕੱਢਣਾ) ਕਰ ਸਕਣਗੇ।

ਸਰਕਾਰ ਨੇ ਹਰਸਾ ਬੇਲਾ (ਰੋਪੜ), ਮੰਡਾਲਾ ਤਾਜੋਵਾਲ (SBS ਨਗਰ), ਬਾੜਾ ਕਾਲੀ ਰਾਓ ਅਤੇ ਰੁਕਨੇ ਵਾਲਾ (ਫਿਰੋਜ਼ਪੁਰ), ਖਹਿਰਾ ਬੇਟ (ਲੁਧਿਆਣਾ) ਅਤੇ ਕਰਾਲੀ (SAS ਨਗਰ), ਵੇਲਾ ਕਾਰਖਾਨਾ ਤੋਂ ਫੱਸਾ ਵਰਗੇ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ ਕੀਤੀ ਹੈ, ਜਿੱਥੇ ਬੰਨ੍ਹ ਟੁੱਟਣ ਦਾ ਖ਼ਤਰਾ ਰਹਿੰਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸਮਾਂ ਘੱਟ ਹੋਣ ਕਾਰਨ ਕਿਸਾਨਾਂ ਨੂੰ ਇਹ ਪਰਮਿਟ ਦਿੱਤੇ ਗਏ ਹਨ ਤਾਂ ਜੋ ਮਾਨਸੂਨ ਤੋਂ ਪਹਿਲਾਂ ਦਰਿਆਵਾਂ ਦੀ ਸਫਾਈ ਹੋ ਸਕੇ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ।

 

 

ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ; 6 ਜ਼ਿਲ੍ਹਿਆਂ ‘ਚ ਹੋਏ ਵੱਡੇ ਬਦਲਾਅ!

File Photo

 

ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ; 6 ਜ਼ਿਲ੍ਹਿਆਂ ‘ਚ ਹੋਏ ਵੱਡੇ ਬਦਲਾਅ!

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ! 6 ਜ਼ਿਲ੍ਹਿਆਂ ‘ਚ ਰਾਖਵਾਂਕਰਨ ਰੋਸਟਰ ਬਦਲਿਆ

ਹੜ੍ਹਾਂ ਤੋਂ ਬਚਾਅ ਲਈ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ

Punjab Network

ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਫੈਸਲਿਆਂ ਦੀ ਵਿਸਤਾਰਪੂਰਵਕ ਜਾਣਕਾਰੀ ਦਿੱਤੀ।

ਛੇ ਜ਼ਿਲ੍ਹਿਆਂ ਵਿੱਚ ਰਿਜ਼ਰਵੇਸ਼ਨ ਰੋਸਟਰ ਵਿੱਚ ਬਦਲਾਅ/ਪੰਚਾਇਤੀ ਰਾਜ ਨਿਯਮਾਂ ‘ਚ ਸੋਧ ਅਤੇ ਰੋਸਟਰ ਵਿੱਚ ਬਦਲਾਅ

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਪੰਚਾਇਤੀ ਰਾਜ 1994 ਅਤੇ ਰਿਜ਼ਰਵੇਸ਼ਨ ਰੂਲਜ਼ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਬਲਾਕ ਅਤੇ ਪੰਚਾਇਤ ਸੰਮਤੀਆਂ ਬਣਨ ਕਾਰਨ 6 ਜ਼ਿਲ੍ਹਿਆਂ ਦੇ ਖੇਤਰ ਵਿੱਚ ਤਬਦੀਲੀ ਆਈ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਨਵੇਂ ਜ਼ਿਲ੍ਹੇ (ਮਾਲੇਰਕੋਟਲਾ) ਦੇ ਗਠਨ ਅਤੇ ਕੁਝ ਜ਼ਿਲ੍ਹਿਆਂ ਦੀਆਂ ਹੱਦਾਂ (Jurisdiction) ਵਿੱਚ ਹੋਏ ਬਦਲਾਅ ਕਾਰਨ ਰਿਜ਼ਰਵੇਸ਼ਨ ਰੋਸਟਰ ਨੂੰ ਸੋਧਣਾ ਲਾਜ਼ਮੀ ਹੋ ਗਿਆ ਸੀ।

ਪਟਿਆਲਾ, ਮੋਹਾਲੀ, ਸੰਗਰੂਰ, ਮਾਲੇਰਕੋਟਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ 10% ਤੋਂ ਵੱਧ ਬਦਲਾਅ ਹੋਇਆ ਹੈ। ਧਾਰਾ 6 ਅਧੀਨ ਅਮੈਂਡਮੈਂਟ ਕੀਤੀ ਗਈ ਹੈ ਕਿ ਜੇਕਰ ਕਿਸੇ ਯੂਨਿਟ ਵਿੱਚ 10% ਤੋਂ ਵੱਧ ਬਦਲਾਅ ਹੁੰਦਾ ਹੈ, ਤਾਂ ਉੱਥੇ ਰਿਜ਼ਰਵੇਸ਼ਨ ਰੋਸਟਰ ਬਦਲਿਆ ਜਾਵੇਗਾ।

ਜੇਕਰ ਕਿਸੇ ਨੂੰ ਇਸ ਨਵੇਂ ਰੋਸਟਰ ‘ਤੇ ਕੋਈ ਇਤਰਾਜ਼ ਹੈ, ਤਾਂ ਉਹ 10 ਦਿਨਾਂ ਦੇ ਅੰਦਰ ਡਾਇਰੈਕਟੋਰੇਟ ਕੋਲ ਆਪਣਾ ਪੱਖ ਰੱਖ ਸਕਦਾ ਹੈ, ਜਿਸ ‘ਤੇ ਵਿਭਾਗ ਸਪੀਕਿੰਗ ਆਰਡਰ ਜਾਰੀ ਕਰੇਗਾ। ਇਹ ਫੈਸਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਦੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਲਿਆ ਗਿਆ ਹੈ।

ਜੇ ਕਿਸੇ ਖੇਤਰ ਵਿੱਚ 10% ਤੋਂ ਵੱਧ ਪ੍ਰਸ਼ਾਸਨਿਕ ਬਦਲਾਅ ਹੋਇਆ ਹੈ, ਤਾਂ ਉੱਥੇ ਰਿਜ਼ਰਵੇਸ਼ਨ ਰੋਸਟਰ ਦੁਬਾਰਾ ਨਿਰਧਾਰਿਤ ਕੀਤਾ ਜਾਵੇਗਾ। ਜੇਕਰ ਕਿਸੇ ਨੂੰ ਇਸ ਨਵੇਂ ਨਿਯਮ ‘ਤੇ ਕੋਈ ਇਤਰਾਜ਼ ਹੈ, ਤਾਂ ਉਹ 10 ਦਿਨਾਂ ਦੇ ਅੰਦਰ ਆਪਣੇ ਇਤਰਾਜ਼ ਦਰਜ ਕਰਵਾ ਸਕਦਾ ਹੈ।

ਹੜ੍ਹਾਂ ਤੋਂ ਬਚਾਅ, ਕਿਸਾਨ ਖੁਦ ਕਰ ਸਕਣਗੇ ਦਰਿਆਵਾਂ ਦੀ ਸਫਾਈ

ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਤੋਂ ਸਬਕ ਲੈਂਦਿਆਂ ਸਰਕਾਰ ਨੇ ਇਸ ਵਾਰ ਅਗੇਤੇ ਪ੍ਰਬੰਧ ਕੀਤੇ ਹਨ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਸਿਰਫ਼ ਦੌਰਾ ਕੀਤਾ ਪਰ ਪੰਜਾਬ ਨੂੰ ਕੋਈ ਮਦਦ ਨਹੀਂ ਦਿੱਤੀ, ਇਸ ਲਈ ਹੁਣ ਪੰਜਾਬ ਸਰਕਾਰ ਨੇ ਆਪਣੇ ਪੱਧਰ ‘ਤੇ ਵੱਡਾ ਫੈਸਲਾ ਲਿਆ ਹੈ।

ਸਤਲੁਜ ਅਤੇ ਘੱਗਰ ਦਰਿਆ ਦੇ ਆਲੇ-ਦੁਆਲੇ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆਉਂਦੀ ਹੈ, ਉਹ ਹੁਣ ਟੈਂਡਰਿੰਗ ਦੀ ਲੰਬੀ ਪ੍ਰਕਿਰਿਆ ਦੀ ਉਡੀਕ ਕੀਤੇ ਬਿਨਾਂ ਖੁਦ ਡੀ-ਸਿਲਟਿੰਗ (ਰੇਤ/ਮਿੱਟੀ ਕੱਢਣਾ) ਕਰ ਸਕਣਗੇ।

ਸਰਕਾਰ ਨੇ ਹਰਸਾ ਬੇਲਾ (ਰੋਪੜ), ਮੰਡਾਲਾ ਤਾਜੋਵਾਲ (SBS ਨਗਰ), ਬਾੜਾ ਕਾਲੀ ਰਾਓ ਅਤੇ ਰੁਕਨੇ ਵਾਲਾ (ਫਿਰੋਜ਼ਪੁਰ), ਖਹਿਰਾ ਬੇਟ (ਲੁਧਿਆਣਾ) ਅਤੇ ਕਰਾਲੀ (SAS ਨਗਰ), ਵੇਲਾ ਕਾਰਖਾਨਾ ਤੋਂ ਫੱਸਾ ਵਰਗੇ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ ਕੀਤੀ ਹੈ, ਜਿੱਥੇ ਬੰਨ੍ਹ ਟੁੱਟਣ ਦਾ ਖ਼ਤਰਾ ਰਹਿੰਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸਮਾਂ ਘੱਟ ਹੋਣ ਕਾਰਨ ਕਿਸਾਨਾਂ ਨੂੰ ਇਹ ਪਰਮਿਟ ਦਿੱਤੇ ਗਏ ਹਨ ਤਾਂ ਜੋ ਮਾਨਸੂਨ ਤੋਂ ਪਹਿਲਾਂ ਦਰਿਆਵਾਂ ਦੀ ਸਫਾਈ ਹੋ ਸਕੇ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ।

 

ਵੱਡੀ ਖ਼ਬਰ: ਅੰਮ੍ਰਿਤਪਾਲ ‘ਤੇ NSA ਨਹੀਂ ਵਧਾਏਗੀ ਪੰਜਾਬ ਸਰਕਾਰ, ਜੇਲ੍ਹ ਤੋਂ ਹੀ ਚੱਲਣਗੇ ਕੇਸਾਂ ਦੇ ਟਰਾਇਲ

 

ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ‘ਤੇ NSA ਨਹੀਂ ਵਧਾਏਗੀ ਪੰਜਾਬ ਸਰਕਾਰ; ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲਣਗੇ ਸਾਰੇ ਕੇਸਾਂ ਦੇ ਟਰਾਇਲ

Punjab Network

ਚੰਡੀਗੜ੍ਹ, 17 ਅਪ੍ਰੈਲ 2026:

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇੱਕ ਬਹੁਤ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਮਿਆਦ ਨੂੰ ਅੱਗੇ ਨਹੀਂ ਵਧਾਏਗੀ।

ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸਾਫ਼ ਕੀਤਾ ਹੈ ਕਿ, ਅੰਮ੍ਰਿਤਪਾਲ ਸਿੰਘ ਫਿਲਹਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ। ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲਿਆਂ ਦੇ ਟਰਾਇਲ ਅਸਾਮ ਦੀ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਜਾਂ ਹੋਰ ਕਾਨੂੰਨੀ ਤਰੀਕਿਆਂ ਰਾਹੀਂ ਚੱਲਣਗੇ।

ਅੰਮ੍ਰਿਤਪਾਲ ‘ਤੇ ਲਗਾਇਆ ਗਿਆ NSA 22 ਅਪ੍ਰੈਲ ਨੂੰ ਹੋ ਰਿਹੈ ਖ਼ਤਮ

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ NSA 22 ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ। ਸਰਕਾਰ ਹੁਣ ਇਸ ਨੂੰ ਅੱਗੇ ਵਧਾਉਣ ਦੇ ਹੱਕ ਵਿੱਚ ਨਹੀਂ ਹੈ। ਇਸ ਫੈਸਲੇ ਨੂੰ ਕਾਨੂੰਨੀ ਅਤੇ ਸਿਆਸੀ ਮਾਹਿਰ ਕਾਫ਼ੀ ਅਹਿਮ ਮੰਨ ਰਹੇ ਹਨ।

ਅਜਨਾਲਾ ਮਾਮਲੇ ਵਿੱਚ ਹੋ ਸਕਦੀ ਹੈ ਗ੍ਰਿਫ਼ਤਾਰੀ

ਭਾਵੇਂ ਸਰਕਾਰ NSA ਨਹੀਂ ਵਧਾ ਰਹੀ, ਪਰ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣਾ ਮਾਮਲੇ ਵਿੱਚ ਅਧਿਕਾਰਤ ਤੌਰ ‘ਤੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਖ਼ਿਲਾਫ਼ ਕੁੱਲ 12 ਮਾਮਲੇ ਦਰਜ ਹਨ।

NSA ਖ਼ਤਮ ਹੋਣ ਦਾ ਮਤਲਬ ਇਹ ਨਹੀਂ ਕਿ ਅੰਮ੍ਰਿਤਪਾਲ ਸਿੰਘ ਤੁਰੰਤ ਜੇਲ੍ਹ ਤੋਂ ਬਾਹਰ ਆ ਜਾਣਗੇ। ਉਹ ਹੋਰ ਦਰਜ ਮਾਮਲਿਆਂ ਵਿੱਚ ਹਿਰਾਸਤ ਵਿੱਚ ਰਹਿਣਗੇ, ਪਰ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਜਾਂ ਪੰਜਾਬ ਵਿੱਚ ਟਰਾਇਲ ਚਲਾਉਣ ਦੀਆਂ ਕਾਨੂੰਨੀ ਸੰਭਾਵਨਾਵਾਂ ਹੁਣ ਵੱਧ ਸਕਦੀਆਂ ਹਨ। ਫਿਲਹਾਲ, ਹਾਈਕੋਰਟ ਦੇ ਹੁਕਮਾਂ ਅਨੁਸਾਰ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ।

 

EXCLUSIVE: ਮਹਿਲਾ ਮੁਲਾਜ਼ਮ ਨੇ ਖੋਲ੍ਹੀਆਂ ਕਾਰਪੋਰੇਟ ਜਗਤ ਦੀਆਂ ਪਰਤਾਂ; ਦੱਸੀ ਅੰਦਰੂਨੀ ਹਾਲਾਤਾਂ ਦੀ ਦਰਦਨਾਕ ਕਹਾਣੀ

 

EXCLUSIVE: ਮਹਿਲਾ ਮੁਲਾਜ਼ਮ ਨੇ ਖੋਲ੍ਹੀਆਂ ਕਾਰਪੋਰੇਟ ਜਗਤ ਦੀਆਂ ਪਰਤਾਂ; ਦੱਸੀ ਅੰਦਰੂਨੀ ਹਾਲਾਤਾਂ ਦੀ ਦਰਦਨਾਕ ਕਹਾਣੀ

ਮੁੰਬਈ/ਨਾਸਿਕ, 17 ਅਪ੍ਰੈਲ 2026: 

ਦੇਸ਼ ਦੀ ਦਿੱਗਜ ਆਈ.ਟੀ. ਕੰਪਨੀ TCS (Tata Consultancy Services) ਦੇ ਨਾਸਿਕ ਦਫ਼ਤਰ ਨਾਲ ਜੁੜਿਆ ਇੱਕ ਬੇਹੱਦ ਚੌਂਕਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਐਨ.ਡੀ.ਟੀ.ਵੀ. ਨਾਲ ਇੱਕ ਵਿਸ਼ੇਸ਼ ਗੱਲਬਾਤ ਦੌਰਾਨ, ਇੱਕ ਮਹਿਲਾ ਮੁਲਾਜ਼ਮ ਨੇ ਆਪਣੀ ਆਪਬੀਤੀ ਸਾਂਝੀ ਕਰਦਿਆਂ ਅਜਿਹੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੇ ਕਾਰਪੋਰੇਟ ਕੰਮਕਾਜ ਦੇ ਸੱਭਿਆਚਾਰ ਅਤੇ ਮੁਲਾਜ਼ਮਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਮਾਨਸਿਕ ਦਬਾਅ ਅਤੇ ਅਣਦੇਖੀ ਦੇ ਇਲਜ਼ਾਮ

ਖ਼ਾਸ ਇੰਟਰਵਿਊ ਦੌਰਾਨ ਪੀੜਤ ਮਹਿਲਾ ਨੇ ਦੱਸਿਆ ਕਿ ਕੰਪਨੀ ਦੇ ਅੰਦਰ ਉਸ ਨੂੰ ਕਿਹੋ ਜਿਹੇ ਵਿਵਹਾਰ ਅਤੇ ਮਾਨਸਿਕ ਦਬਾਅ ਦਾ ਸਾਹਮਣਾ ਕਰਨਾ ਪਿਆ।

ਮਹਿਲਾ ਮੁਲਾਜ਼ਮ ਅਨੁਸਾਰ, ਉਸ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਨੂੰ ਲਗਾਤਾਰ ਅਣਦੇਖਾ ਕੀਤਾ ਗਿਆ।

ਕਾਰਪੋਰੇਟ ਸਿਸਟਮ ਵਿੱਚ ਖਾਮੀਆਂ ਹੋਣ ਕਾਰਨ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣਾ ਪਿਆ। ਅਖ਼ੀਰ ਹਾਲਾਤ ਇੰਨੇ ਖ਼ਰਾਬ ਹੋ ਗਏ ਕਿ ਉਸ ਨੂੰ ਜਨਤਕ ਤੌਰ ‘ਤੇ ਆਪਣੀ ਗੱਲ ਰੱਖਣ ਲਈ ਮਜ਼ਬੂਰ ਹੋਣਾ ਪਿਆ।

ਕਾਰਪੋਰੇਟ ਜਵਾਬਦੇਹੀ ‘ਤੇ ਉੱਠੇ ਸਵਾਲ/ ਮਹਿਲਾਵਾਂ ਦੇ ਅਧਿਕਾਰਾਂ ‘ਤੇ ਚਰਚਾ ਤੇਜ਼

ਇਸ ਖੁਲਾਸੇ ਨੇ ਨਾ ਸਿਰਫ਼ TCS ਨਾਸਿਕ, ਸਗੋਂ ਪੂਰੇ ਦੇਸ਼ ਵਿੱਚ ਮਹਿਲਾ ਮੁਲਾਜ਼ਮਾਂ ਦੇ ਅਧਿਕਾਰਾਂ ਅਤੇ ‘ਵਰਕਪਲੇਸ ਸੇਫਟੀ’ (ਕੰਮ ਵਾਲੀ ਥਾਂ ‘ਤੇ ਸੁਰੱਖਿਆ) ਨੂੰ ਲੈ ਕੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।

ਅਕਸਰ ਵੱਡੀਆਂ ਕੰਪਨੀਆਂ ਆਪਣੇ ਸੁਖਾਵੇਂ ਮਾਹੌਲ ਦਾ ਦਾਅਵਾ ਕਰਦੀਆਂ ਹਨ, ਪਰ ਇਸ ਮਹਿਲਾ ਮੁਲਾਜ਼ਮ ਦੇ ਬਿਆਨਾਂ ਨੇ ਉਨ੍ਹਾਂ ਦਾਅਵਿਆਂ ਦੇ ਪਿੱਛੇ ਦੀ ‘ਕੌੜੀ ਸੱਚਾਈ’ ਪੇਸ਼ ਕੀਤੀ ਹੈ।

ਸੋਸ਼ਲ ਮੀਡੀਆ ‘ਤੇ ਇਸ ਇੰਟਰਵਿਊ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਕਾਰਪੋਰੇਟ ਜਗਤ ਵਿੱਚ ਮਹਿਲਾਵਾਂ ਦੇ ਸ਼ੋਸ਼ਣ ਅਤੇ ਮਾਨਸਿਕ ਤਣਾਅ ਦੇ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਮਾਮਲੇ ਸਾਬਿਤ ਕਰਦੇ ਹਨ ਕਿ ਸਿਰਫ਼ ਨੀਤੀਆਂ ਬਣਾਉਣ ਨਾਲ ਕੰਮ ਨਹੀਂ ਚੱਲਦਾ, ਸਗੋਂ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਵੀ ਜ਼ਰੂਰੀ ਹੈ।

ਫਿਲਹਾਲ ਇਸ ਮਾਮਲੇ ‘ਤੇ TCS ਕੰਪਨੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ, ਪਰ ਇਸ ਐਕਸਕਲੂਸਿਵ ਇੰਟਰਵਿਊ ਨੇ ਕਾਰਪੋਰੇਟ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ।

 

ਡਿਗਰੀ ‘ਤੇ ਭਾਰੀ ਪਿਆ ਹੁਨਰ; 19 ਸਾਲਾ ਗੌਰੀ ਨੂੰ BMW ਨੇ ਦਿੱਤੀ ਫੁੱਲ-ਟਾਈਮ ਨੌਕਰੀ; ਬਿਨਾਂ ਕਾਲਜ ਗਏ ਹਾਸਲ ਕੀਤਾ ਵੱਡਾ ਮੁਕਾਮ

 

ਡਿਗਰੀ ‘ਤੇ ਭਾਰੀ ਪਿਆ ਹੁਨਰ; 19 ਸਾਲਾ ਗੌਰੀ ਨੂੰ BMW ਨੇ ਦਿੱਤੀ ਫੁੱਲ-ਟਾਈਮ ਨੌਕਰੀ; ਬਿਨਾਂ ਕਾਲਜ ਗਏ ਹਾਸਲ ਕੀਤਾ ਵੱਡਾ ਮੁਕਾਮ

ਨਵੀਂ ਦਿੱਲੀ, 17 ਅਪ੍ਰੈਲ 2026:

ਸੋਸ਼ਲ ਮੀਡੀਆ ਪਲੇਟਫਾਰਮ ਲਿੰਕਡਇਨ (LinkedIn) ‘ਤੇ ਇਨੀਂ ਦਿਨੀਂ 19 ਸਾਲਾ ਗੌਰੀ ਐਮ. ਦੀ ਸਫਲਤਾ ਦੀ ਕਹਾਣੀ ਖੂਬ ਵਾਇਰਲ ਹੋ ਰਹੀ ਹੈ, ਜਿਸ ਨੇ ਵੱਡੀਆਂ-ਵੱਡੀਆਂ ਡਿਗਰੀਆਂ ਦੀ ਅਹਿਮਿਤ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਦੁਨੀਆ ਦੀ ਮਸ਼ਹੂਰ ਕਾਰ ਨਿਰਮਾਤਾ ਕੰਪਨੀ BMW ਨੇ ਗੌਰੀ ਨੂੰ ਇੱਕ ਫੁੱਲ-ਟਾਈਮ ਮਾਰਕੀਟਿੰਗ ਰੋਲ ਲਈ ਚੁਣਿਆ ਹੈ, ਜਦਕਿ ਉਸ ਕੋਲ ਅਜੇ ਤੱਕ ਕੋਈ ਕਾਲਜ ਡਿਗਰੀ ਨਹੀਂ ਹੈ।

ਗੌਰੀ ਦੀ ਇਸ ਕਾਮਯਾਬੀ ਪਿੱਛੇ ਉਸ ਦਾ ਮਜ਼ਬੂਤ ‘ਪਰਸਨਲ ਬ੍ਰਾਂਡ’ ਅਤੇ ਸੋਸ਼ਲ ਮੀਡੀਆ ‘ਤੇ ਉਸ ਦੀ ਪਕੜ ਨੂੰ ਸਭ ਤੋਂ ਵੱਡੀ ਵਜ੍ਹਾ ਮੰਨਿਆ ਜਾ ਰਿਹਾ ਹੈ। ਲਿੰਕਡਇਨ ‘ਤੇ ਉਸ ਦੇ 65 ਹਜ਼ਾਰ ਅਤੇ ਇੰਸਟਾਗ੍ਰਾਮ ‘ਤੇ 35 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।

ਗੌਰੀ ਨੇ ਦੱਸਿਆ ਕਿ ਉਸ ਨੂੰ ਇਸ ਨੌਕਰੀ ਲਈ ਕੋਈ ਅਰਜ਼ੀ ਜਾਂ ਈਮੇਲ ਨਹੀਂ ਕਰਨੀ ਪਈ, ਸਗੋਂ ਕੰਪਨੀ ਨੇ ਉਸ ਦੀ ਪ੍ਰੋਫਾਈਲ ਦੇਖ ਕੇ ਖੁਦ ਉਸ ਨਾਲ ਸੰਪਰਕ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਹਫ਼ਤੇ ਦੇ ਅੰਦਰ ਤਿੰਨ ਹੋਰ ਕੰਪਨੀਆਂ ਨੇ ਵੀ ਉਸ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ।

ਕਿਸਮਤ ਨਹੀਂ, ਮਿਹਨਤ ਦਾ ਨਤੀਜਾ

ਇੰਟਰਨੈੱਟ ‘ਤੇ ਲੋਕ ਇਸ ਨੂੰ ਸਿਰਫ਼ ਕਿਸਮਤ ਨਹੀਂ, ਸਗੋਂ ਸਹੀ ਦਿਸ਼ਾ ਵਿੱਚ ਕੀਤੀ ਗਈ ਮਿਹਨਤ ਦੱਸ ਰਹੇ ਹਨ। ਗੌਰੀ ਪਿਛਲੇ ਕਾਫੀ ਸਮੇਂ ਤੋਂ ਟਾਟਾ ਮੋਟਰਜ਼ ਵਰਗੀਆਂ ਵੱਡੀਆਂ ਕੰਪਨੀਆਂ ਨਾਲ ਕੰਮ ਕਰ ਚੁੱਕੀ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਅੱਜ ਦੇ ਦੌਰ ਵਿੱਚ ਤੁਹਾਡਾ ਲਿੰਕਡਇਨ ਅਕਾਊਂਟ ਇੱਕ ਪੋਰਟਫੋਲੀਓ ਵਾਂਗ ਕੰਮ ਕਰਦਾ ਹੈ, ਜੋ ਸਹੀ ਲੋਕਾਂ ਤੱਕ ਤੁਹਾਡੀ ਪਹੁੰਚ ਬਣਾਉਂਦਾ ਹੈ।

ਸਿੱਖਿਆ ਬਨਾਮ ਹੁਨਰ ‘ਤੇ ਛਿੜੀ ਬਹਿਸ

ਗੌਰੀ ਦੀ ਇਸ ਕਹਾਣੀ ਨੇ ਪੇਸ਼ੇਵਰ ਦੁਨੀਆ ਵਿੱਚ ‘ਡਿਗਰੀ ਬਨਾਮ ਹੁਨਰ’ (Degree vs Skill) ਦੀ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਨੌਜਵਾਨ ਪ੍ਰੋਫੈਸ਼ਨਲਸ ਇਸ ਨੂੰ ਆਧੁਨਿਕ ਕਰੀਅਰ ਦਾ ਨਵਾਂ ਅਤੇ ਸਹੀ ਰਸਤਾ ਦੱਸ ਰਹੇ ਹਨ।

ਕੁਝ ਲੋਕਾਂ ਦਾ ਮੰਨਣਾ ਹੈ ਕਿ ਰਸਮੀ ਸਿੱਖਿਆ (Formal Education) ਦੀ ਆਪਣੀ ਅਹਿਮਿਅਤ ਹੈ ਅਤੇ ਹਰ ਖੇਤਰ ਵਿੱਚ ਬਿਨਾਂ ਡਿਗਰੀ ਦੇ ਕੰਮ ਨਹੀਂ ਚੱਲ ਸਕਦਾ।

ਇਸ ਦੇ ਬਾਵਜੂਦ, ਗੌਰੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਤੁਹਾਡੇ ਕੋਲ ਸਹੀ ਹੁਨਰ ਹੈ ਅਤੇ ਤੁਸੀਂ ਉਸ ਨੂੰ ਦੁਨੀਆ ਨੂੰ ਦਿਖਾਉਣਾ ਜਾਣਦੇ ਹੋ, ਤਾਂ ਮੌਕੇ ਖੁਦ ਤੁਹਾਡੇ ਕੋਲ ਚੱਲ ਕੇ ਆਉਂਦੇ ਹਨ।

 

Big News: ਭਾਜਪਾ ਵਿਧਾਇਕ ਦੀ ‘ਲਾਡਲੀ’ ਨੇ ਸ਼ਰੇਆਮ ਨੌਜਵਾਨ ਨੂੰ ਜੁੱਤੀਆਂ ਨਾਲ ਕੁੱਟਿਆ; CCTV ਵੀਡੀਓ ਹੋਈ ਵਾਇਰਲ

 

BJP ਵਿਧਾਇਕ ਦੀ ਧੀ ਨੇ ਸ਼ਰੇਆਮ ਨੌਜਵਾਨ ਨੂੰ ਜੁੱਤੀਆਂ ਨਾਲ ਕੁੱਟਿਆ; CCTV ਵੀਡੀਓ ਹੋਈ ਵਾਇਰਲ

ਸਾਗਰ (ਮੱਧ ਪ੍ਰਦੇਸ਼), 17 ਅਪ੍ਰੈਲ 2026:

ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਭਾਜਪਾ ਵਿਧਾਇਕ ਬ੍ਰਿਜਬਿਹਾਰੀ ਪਟੇਰੀਆ ਦੀ ਧੀ ਪ੍ਰਿਅੰਕਾ ਪਟੇਰੀਆ ਵੱਲੋਂ ਇੱਕ ਨੌਜਵਾਨ ਦੀ ਜੁੱਤੀਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾ 13 ਅਪ੍ਰੈਲ 2026 ਦੀ ਦੱਸੀ ਜਾ ਰਹੀ ਹੈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਪੀੜਤ ਨੌਜਵਾਨ ਰਾਜੇਸ਼ ਸ਼ਰਮਾ ਨੇ ਗੌਰਝਾਮਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਅਨੁਸਾਰ, ਰਾਜੇਸ਼ ਸ਼ਰਮਾ ਇੱਕ ਬੈਂਕ ਦੇ ਕੰਮ ਲਈ ਗਿਆ ਸੀ, ਜਿੱਥੇ ਉਸ ਨੂੰ ਸੰਦੇਸ਼ ਮਿਲਿਆ ਕਿ ਵਿਧਾਇਕ ਦੀ ਧੀ ਪ੍ਰਿਅੰਕਾ ਪਟੇਰੀਆ ਉਸ ਨੂੰ ਬਾਹਰ ਬੁਲਾ ਰਹੀ ਹੈ।

ਜਿਵੇਂ ਹੀ ਉਹ ਬੈਂਕ ਤੋਂ ਬਾਹਰ ਆਇਆ, ਪ੍ਰਿਅੰਕਾ ਪਟੇਰੀਆ ਨੇ ਆਪਣੀ ਕਾਰ ਤੋਂ ਉਤਰ ਕੇ ਗਾਲੀ-ਗਲੋਚ ਸ਼ੁਰੂ ਕਰ ਦਿੱਤੀ ਅਤੇ ਅਚਾਨਕ ਜੁੱਤੀਆਂ ਨਾਲ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਪ੍ਰਿਅੰਕਾ ਪਟੇਰੀਆ ਦਾ ਪੱਖ

ਆਪਣੇ ਉੱਤੇ ਲੱਗੇ ਦੋਸ਼ਾਂ ਦਾ ਜਵਾਬ ਦਿੰਦਿਆਂ ਪ੍ਰਿਅੰਕਾ ਪਟੇਰੀਆ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਸੀ।

ਉਨ੍ਹਾਂ ਦਾ ਦੋਸ਼ ਹੈ ਕਿ ਉਕਤ ਨੌਜਵਾਨ ਲੰਬੇ ਸਮੇਂ ਤੋਂ ਉਨ੍ਹਾਂ ਦੀ ਕਾਰ ਦਾ ਪਿੱਛਾ ਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਗੁੱਸੇ ਵਿੱਚ ਆ ਕੇ ਇਹ ਕਦਮ ਚੁੱਕਿਆ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੀੜਤ ਵਿਅਕਤੀ ਦਾ ਸਬੰਧ ਪਰਿਵਾਰ ਦੇ ਅੰਦਰੂਨੀ ਝਗੜੇ ਨਾਲ ਹੈ, ਕਿਉਂਕਿ ਉਹ ਵਿਧਾਇਕ ਦੇ ਭਰਾ (ਵਿਨੀਤ ਪਟੇਰੀਆ) ਨਾਲ ਰਹਿੰਦਾ ਹੈ।

ਇਹ ਮਾਮਲਾ ਇੱਕ ਪ੍ਰਭਾਵਸ਼ਾਲੀ ਸਿਆਸੀ ਪਰਿਵਾਰ ਨਾਲ ਜੁੜਿਆ ਹੋਣ ਕਾਰਨ ਪੁਲਿਸ ਫੂਕ-ਫੂਕ ਕੇ ਕਦਮ ਰੱਖ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ, ਪੀੜਤ ਅਤੇ ਉਸਦੇ ਸਮਰਥਕਾਂ ਨੇ ਇਲਜ਼ਾਮ ਲਾਇਆ ਹੈ ਕਿ ਸਿਆਸੀ ਦਬਾਅ ਕਾਰਨ ਪੁਲਿਸ ਕਾਰਵਾਈ ਵਿੱਚ ਦੇਰੀ ਕਰ ਰਹੀ ਹੈ।

 

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ-ਤੂਫ਼ਾਨ ਦਾ ‘ਯੈਲੋ ਅਲਰਟ’ ਜਾਰੀ

 

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ-ਤੂਫ਼ਾਨ ਦਾ ‘ਯੈਲੋ ਅਲਰਟ’ ਜਾਰੀ

ਬਠਿੰਡਾ ਸਭ ਤੋਂ ਗਰਮ, ਤਾਪਮਾਨ 40 ਡਿਗਰੀ ਦੇ ਨੇੜੇ

Weather Alert: ਚੰਡੀਗੜ੍ਹ, 17 ਅਪ੍ਰੈਲ 2026- ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਗਰਮੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ।

ਪੰਜਾਬ ਦੇ 15 ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਹੈ, ਜਿਸ ਕਾਰਨ ਬਿਜਲੀ ਦੀ ਖਪਤ ਵਿੱਚ ਵੀ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ।

PunjabKesari

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਤੇ ਤੂਫ਼ਾਨ ਦਾ ਅਲਰਟ

ਪਹਾੜੀ ਖੇਤਰਾਂ ਵਿੱਚ ਸਰਗਰਮ ਹੋਏ ‘ਵੈਸਟਰਨ ਡਿਸਟਰਬੈਂਸ’ (ਪੱਛਮੀ ਵਿਘੋਖ) ਦੇ ਪ੍ਰਭਾਵ ਕਾਰਨ ਮੌਸਮ ਵਿਭਾਗ ਨੇ ਅੱਜ, 17 ਅਪ੍ਰੈਲ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਖ਼ਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ, ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

18 ਅਪ੍ਰੈਲ ਤੋਂ ਬਾਅਦ 20 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਸਾਫ਼ ਰਹਿਣ ਦੇ ਨਾਲ-ਨਾਲ ਤਾਪਮਾਨ ਵਿਚ ਵੀ ਵਾਧਾ ਹੋਵੇਗਾ ਅਤੇ ਗਰਮੀ ਵੀ ਵਧੇਗੀ।

ਬਠਿੰਡਾ ਸਭ ਤੋਂ ਗਰਮ/ ਬਿਜਲੀ ਦੀ ਖਪਤ ਵਿੱਚ ਵਾਧਾ

ਸੂਬੇ ਭਰ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।

ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅੱਜ ਸਵੇਰੇ ਹਲਕੀ ਧੁੱਪ ਦੇ ਨਾਲ-ਨਾਲ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋ ਰਹੀ ਹੈ।

ਵਧ ਰਹੀ ਗਰਮੀ ਕਾਰਨ ਲੋਕਾਂ ਨੇ ਘਰਾਂ ਅਤੇ ਦਫ਼ਤਰਾਂ ਵਿੱਚ ਏਅਰ ਕੰਡੀਸ਼ਨਰਾਂ (AC) ਅਤੇ ਕੂਲਰਾਂ ਦੀ ਵਰਤੋਂ ਵਧਾ ਦਿੱਤੀ ਹੈ। ਇਸ ਕਾਰਨ ਪੰਜਾਬ ਭਰ ਵਿੱਚ ਬਿਜਲੀ ਦੀ ਮੰਗ ਅਤੇ ਖਪਤ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਵਿਸ਼ੇਸ਼ ਤੌਰ ‘ਤੇ ਤੇਜ਼ ਹਵਾਵਾਂ ਚੱਲਣ ਸਮੇਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ।

 

ਵੱਡੀ ਖ਼ਬਰ: ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ; ‘ਆਪ’ ਸਾਂਸਦ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਨਿਸ਼ਾਨੇ ‘ਤੇ

 

ਵੱਡੀ ਖ਼ਬਰ: ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ; ‘ਆਪ’ ਸਾਂਸਦ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਨਿਸ਼ਾਨੇ ‘ਤੇ

ਲੁਧਿਆਣਾ, 17 ਅਪ੍ਰੈਲ 2026:

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਪ੍ਰਵਰਤਨ ਨਿਦੇਸ਼ਾਲਿਆ (ED) ਦੀਆਂ ਟੀਮਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਅੱਜ ਸਵੇਰੇ ਤੜਕਸਾਰ ਈਡੀ ਦੇ ਅਧਿਕਾਰੀ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਛਾਪੇਮਾਰੀ ਦੌਰਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਰੀ ਗਿਣਤੀ ਵਿੱਚ ਕੇਂਦਰੀ ਪੁਲਿਸ ਬਲ (CRPF) ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਜਾਂ ਅੰਦਰੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਜਾਣਕਾਰੀ ਅਨੁਸਾਰ, ਈਡੀ ਵੱਲੋਂ ਮੰਤਰੀ ਦੀ ਰਿਹਾਇਸ਼ ਦੇ ਨਾਲ-ਨਾਲ ਉਨ੍ਹਾਂ ਨਾਲ ਸਬੰਧਤ ਹੋਰ ਕਾਰੋਬਾਰੀ ਟਿਕਾਣਿਆਂ ‘ਤੇ ਵੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਦੋ ਦਿਨਾਂ ਵਿੱਚ ਦੂਜੀ ਵੱਡੀ ਕਾਰਵਾਈ

ਜ਼ਿਕਰਯੋਗ ਹੈ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ (AAP) ਲਈ ਇੱਕ ਵੱਡਾ ਝਟਕਾ ਮੰਨੀ ਜਾ ਰਹੀ ਹੈ, ਕਿਉਂਕਿ ਸਿਰਫ਼ ਦੋ ਦਿਨ ਪਹਿਲਾਂ ਹੀ ‘ਆਪ’ ਦੇ ਇੱਕ ਹੋਰ ਰਾਜ ਸਭਾ ਮੈਂਬਰ ਦੇ ਘਰ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ।

ਲਗਾਤਾਰ ਹੋ ਰਹੀਆਂ ਇਨ੍ਹਾਂ ਕਾਰਵਾਈਆਂ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਹਾਲਾਂਕਿ ਅਜੇ ਤੱਕ ਈਡੀ ਵੱਲੋਂ ਇਸ ਰੇਡ ਦੇ ਪਿੱਛੇ ਦੇ ਅਸਲ ਕਾਰਨਾਂ ਜਾਂ ਕਿਸੇ ਖਾਸ ਕੇਸ ਦਾ ਅਧਿਕਾਰਤ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇਸ ਨੂੰ ਕੇਂਦਰ ਸਰਕਾਰ ਦੀ “ਸਿਆਸੀ ਬਦਲਾਖੋਰੀ” ਕਰਾਰ ਦਿੱਤਾ ਜਾ ਰਿਹਾ ਹੈ।

ਈਡੀ ਦੇ ਅਧਿਕਾਰੀ ਅੰਦਰ ਮੌਜੂਦ ਹਨ ਅਤੇ ਫਿਲਹਾਲ ਤਲਾਸ਼ੀ ਜਾਰੀ ਹੈ। ਵਧੇਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।