ਮੰਗਲਵਾਰ, ਅਪ੍ਰੈਲ 28, 2026
Home Blog Page 93

ਕਾਂਗਰਸ ਨੂੰ ਵੱਡਾ ਝਟਕਾ: ਕਾਰਜਕਾਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ

 

ਕਾਂਗਰਸ ਨੂੰ ਵੱਡਾ ਝਟਕਾ: ਕਾਰਜਕਾਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਭੇਜਿਆ ਪੱਤਰ; ਪਾਰਟੀ ਦੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਤਿਆਗ ਪੱਤਰ

ਚੰਡੀਗੜ੍ਹ/ਹਰਿਆਣਾ 17 ਮਾਰਚ 2026: ਹਰਿਆਣਾ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਨੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਰਾਮ ਕਿਸ਼ਨ ਗੁੱਜਰ ਨੇ ਆਪਣਾ ਅਸਤੀਫ਼ਾ ਪੱਤਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਭੇਜ ਦਿੱਤਾ ਹੈ।

ਇਸ ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਤਿਆਗ ਰਹੇ ਹਨ।

ਹਰਿਆਣਾ ਵਿੱਚ ਚੋਣਾਂ ਦੇ ਮੱਦੇਨਜ਼ਰ ਇੱਕ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਛੱਡਣਾ ਕਾਂਗਰਸ ਲਈ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ।

ਰਾਮ ਕਿਸ਼ਨ ਗੁੱਜਰ ਦਾ ਗੁੱਜਰ ਭਾਈਚਾਰੇ ਵਿੱਚ ਚੰਗਾ ਪ੍ਰਭਾਵ ਹੈ, ਜਿਸ ਕਾਰਨ ਉਨ੍ਹਾਂ ਦੇ ਅਸਤੀਫ਼ੇ ਨਾਲ ਪਾਰਟੀ ਨੂੰ ਵੱਡਾ ਸਿਆਸੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

 

Bhagwant Mann & Sukhbir Badal News: ਬਾਦਲਾਂ ਦੀ ਤੱਕੜੀ ‘ਚਿੱਟਾ’ ਤੋਲਦੀ ਰਹੀ… ਅਸੀਂ ਤਾਂ ਐਵੇਂ ਧੋਖੇ ਵਿੱਚ ਰਹਿ ਕੇ ਇਨਾਂ ਨੂੰ ਵੋਟਾਂ ਪਾਈ ਗਏ- ਭਗਵੰਤ ਮਾਨ ਦਾ ਸੁਖਬੀਰ ‘ਤੇ ਤਿੱਖਾ ਹਮਲਾ

 

Bhagwant Mann & Sukhbir Badal News: ਬਾਦਲਾਂ ਦੀ ਤੱਕੜੀ ‘ਚਿੱਟਾ’ ਤੋਲਦੀ ਰਹੀ… ਅਸੀਂ ਤਾਂ ਐਵੇਂ ਧੋਖੇ ਵਿੱਚ ਰਹਿ ਕੇ ਇਨਾਂ ਨੂੰ ਵੋਟਾਂ ਪਾਈ ਗਏ- ਭਗਵੰਤ ਮਾਨ ਦਾ ਸੁਖਬੀਰ ‘ਤੇ ਤਿੱਖਾ ਹਮਲਾ

ਧੂਰੀ ਵਿਖੇ ਗਰਜੇ CM ਮਾਨ; ਕਿਹਾ- ਕਾਂਗਰਸ ਨੇ ਜਵਾਹਰ ਲਾਲ ਨਹਿਰੂ ਨੂੰ ਸਾਰਿਆਂ ਦਾ ‘ਚਾਚਾ’ ਬਣਾ ਦਿੱਤਾ, ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰਿਆਂ ਦਾ ‘ਬਾਪੂ’ ਬਣਾ ਕੇ ਪੇਸ਼ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਵੱਲੋਂ ਸਰਕਾਰ ਦੀਆਂ ਜੜ੍ਹਾਂ ਹਿੱਲਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਨਕਾਰਦਿਆਂ, ਕਿਹਾ- ਜਨਤਾ ਦਾ ਸਾਥ ਉਨ੍ਹਾਂ ਦੇ ਨਾਲ ਹੈ!

“ਸਾਨੂੰ ਬਹੁਤ ਦੇਰ ਬਾਅਦ ਪਤਾ ਲੱਗਿਆ ਕਿ ਜਿਸ ਤੱਕੜੀ ਨੂੰ ਅਸੀਂ ਪਵਿੱਤਰ ਸਮਝਦੇ ਰਹੇ, ਬਾਦਲਾਂ ਦੀ ਉਹ ਤੱਕੜੀ ਤਾਂ ਅਸਲ ਵਿੱਚ ‘ਚਿੱਟਾ’ (ਨਸ਼ਾ) ਤੋਲਦੀ ਰਹੀ- ਭਗਵੰਤ ਮਾਨ

ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਹੁਣ ਉਹ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ‘ਤੇ ਖਰਚ ਕਰ ਰਹੇ ਹਨ- ਭਗਵੰਤ ਮਾਨ

ਧੂਰੀ, 17 ਮਾਰਚ 2026-

Bhagwant Mann & Sukhbir Badal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਹਲਕੇ ਧੂਰੀ ਵਿੱਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖੇ ਸਿਆਸੀ ਤੀਰ ਛੱਡੇ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਲੈ ਕੇ ਬੇਹੱਦ ਗੰਭੀਰ ਦੋਸ਼ ਲਾਏ।

“ਤੱਕੜੀ” ‘ਤੇ ਵੱਡਾ ਸਿਆਸੀ ਹਮਲਾ

ਭਗਵੰਤ ਮਾਨ ਨੇ ਅਕਾਲੀ ਦਲ ਦੇ ਚੋਣ ਨਿਸ਼ਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੰਬਾ ਸਮਾਂ ਇਸ ਉਮੀਦ ਵਿੱਚ ਵੋਟਾਂ ਪਾਈਆਂ ਕਿ ਇਹ ਬਾਬੇ ਨਾਨਕ ਦੀ ‘ਤੇਰਾ-ਤੇਰਾ’ ਤੋਲਣ ਵਾਲੀ ਤੱਕੜੀ ਹੈ। ਉਨ੍ਹਾਂ ਅੱਗੇ ਕਿਹਾ, “ਸਾਨੂੰ ਬਹੁਤ ਦੇਰ ਬਾਅਦ ਪਤਾ ਲੱਗਿਆ ਕਿ ਜਿਸ ਤੱਕੜੀ ਨੂੰ ਅਸੀਂ ਪਵਿੱਤਰ ਸਮਝਦੇ ਰਹੇ, ਬਾਦਲਾਂ ਦੀ ਉਹ ਤੱਕੜੀ ਤਾਂ ਅਸਲ ਵਿੱਚ ‘ਚਿੱਟਾ’ (ਨਸ਼ਾ) ਤੋਲਦੀ ਰਹੀ ਹੈ। ਅਸੀਂ ਧੋਖੇ ਵਿੱਚ ਰਹਿ ਕੇ ਇਨ੍ਹਾਂ ਨੂੰ ਵੋਟਾਂ ਪਾਉਂਦੇ ਰਹੇ।”

ਮੁੱਖ ਮੰਤਰੀ ਨੇ ਕਾਂਗਰਸ ਅਤੇ ਅਕਾਲੀ ਦਲ ਦੇ ਪਰਿਵਾਰਵਾਦ ‘ਤੇ ਚੁਟਕੀ ਲੈਂਦਿਆਂ ਕਿਹਾ, ਕਾਂਗਰਸ ਨੇ ਜਵਾਹਰ ਲਾਲ ਨਹਿਰੂ ਨੂੰ ਸਾਰਿਆਂ ਦਾ ‘ਚਾਚਾ’ ਬਣਾ ਦਿੱਤਾ। ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰਿਆਂ ਦਾ ‘ਬਾਪੂ’ ਬਣਾ ਕੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਕਦੇ ਜਨਤਾ ਦਾ ‘ਭਰਾ’ ਬਣਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਂ ਤੁਹਾਡਾ ਭਰਾ ਹਾਂ ਅਤੇ ਇੱਕ ਭਰਾ ਵਾਂਗ ਹੀ ਤੁਹਾਡੇ ਹੱਕਾਂ ਦੀ ਰਾਖੀ ਕਰ ਰਿਹਾ ਹਾਂ।”

ਸਰਕਾਰ ਦੀਆਂ ਜੜ੍ਹਾਂ ਹਿਲਾਉਣ ਦੇ ਦਾਅਵਿਆਂ ਦਾ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਵੱਲੋਂ ਸਰਕਾਰ ਦੀਆਂ ਜੜ੍ਹਾਂ ਹਿੱਲਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਕਿ ਜਨਤਾ ਦਾ ਸਾਥ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਹੁਣ ਉਹ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ‘ਤੇ ਖਰਚ ਕਰ ਰਹੇ ਹਨ।

 

Earthquake Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ! ਸੁਨਾਮੀ ਦੀ ਚਿਤਾਵਨੀ

 

Earthquake Breaking: ਕਿਊਬਾ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦੀ ਚਿਤਾਵਨੀ- ਰਿਕਟਰ ਪੈਮਾਨੇ ‘ਤੇ 5.8 ਮਾਪੀ ਗਈ ਤੀਬਰਤਾ

ਗੁਆਂਟਾਨਾਮੋ ਅਤੇ ਮਾਈਸੀ ਖੇਤਰ ਵਿੱਚ ਮਹਿਸੂਸ ਕੀਤੇ ਗਏ ਝਟਕੇ; ਜਾਨੀ-ਮਾਲੀ ਨੁਕਸਾਨ ਤੋਂ ਬਚਾਅ

Punjab Network (World Desk)

ਕਿਊਬਾ, 17 ਮਾਰਚ 2026- ਕਿਊਬਾ ਦੇ ਤੱਟਵਰਤੀ ਖੇਤਰ ਵਿੱਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਯੂਰੋ-ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਦੀ ਰਿਪੋਰਟ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਦਰਜ ਕੀਤੀ ਗਈ ਹੈ।

ਸਥਾਨਕ ਸਮੇਂ ਅਨੁਸਾਰ ਇਹ ਝਟਕੇ ਰਾਤ 12:28 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕਿਊਬਾ ਦੇ ਸਭ ਤੋਂ ਪੂਰਬੀ ਨਗਰਪਾਲਿਕਾ ਮਾਈਸੀ (Maisi) ਤੋਂ ਲਗਭਗ 49 ਕਿਲੋਮੀਟਰ ਦੂਰ ਅਤੇ ਗੁਆਂਟਾਨਾਮੋ (Guantanamo) ਤੋਂ 93 ਕਿਲੋਮੀਟਰ ਪੂਰਬ ਵੱਲ ਸਥਿਤ ਸੀ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 11.6 ਕਿਲੋਮੀਟਰ ਮਾਪੀ ਗਈ ਹੈ।

ਲਗਾਤਾਰ ਕਈ ਝਟਕੇ (Aftershocks)

ਮੁੱਖ ਭੂਚਾਲ ਤੋਂ ਬਾਅਦ ਵੀ ਇਲਾਕੇ ਵਿੱਚ ਕਈ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਪੋਰਟ ਮੁਤਾਬਕ ਇਨ੍ਹਾਂ ਵਿੱਚੋਂ ਸਭ ਤੋਂ ਸ਼ਕਤੀਸ਼ਾਲੀ ਝਟਕੇ ਦੀ ਤੀਬਰਤਾ 4.7 ਦਰਜ ਕੀਤੀ ਗਈ। ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਕਈ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

ਸੁਨਾਮੀ ਦੀ ਚਿਤਾਵਨੀ

ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਅਮਰੀਕੀ ਸੁਨਾਮੀ ਚੇਤਾਵਨੀ ਕੇਂਦਰ (US Tsunami Warning Center) ਨੇ ਸਪੱਸ਼ਟ ਕੀਤਾ ਹੈ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

 

Education News: ਸਿੱਖਿਆ ਵਿਭਾਗ ਵੱਲੋਂ ‘ਸਕੂਲ ਬੈਗ’ ਦੇ ਭਾਰ ਸਬੰਧੀ ਨਵੀਆਂ ਹਦਾਇਤਾਂ ਜਾਰੀ

 

Education News: ਬੱਚਿਆਂ ਦੇ ਮੋਢਿਆਂ ਤੋਂ ਲਹੇਗਾ ਬੋਝ; ਸਿੱਖਿਆ ਵਿਭਾਗ ਵੱਲੋਂ ‘ਸਕੂਲ ਬੈਗ’ ਦੇ ਭਾਰ ਸਬੰਧੀ ਨਵੀਆਂ ਹਦਾਇਤਾਂ ਜਾਰੀ

Education News: ਹੁਣ ਸਰੀਰ ਦੇ ਭਾਰ ਦਾ ਸਿਰਫ਼ 10% ਹੋਵੇਗਾ ਬਸਤਾ; ਪ੍ਰੀ-ਪ੍ਰਾਇਮਰੀ ਬੱਚਿਆਂ ਲਈ ‘ਨੋ ਬੈਗ’ ਨੀਤੀ ਲਾਗੂ

“ਭਾਰੇ ਬਸਤਿਆਂ ਤੋਂ ਮਿਲੀ ਨਿਜਾਤ”- ਪੰਜਾਬ ਦੇ ਸਕੂਲਾਂ ‘ਚ ਲਾਗੂ ਹੋਏ ਨਵੇਂ ਨਿਯਮ

ਪ੍ਰੀ-ਪ੍ਰਾਇਮਰੀ ਦੇ ਮਾਸੂਮਾਂ ਨੂੰ ਬੈਗ ਤੋਂ ਛੋਟ; ਹੁਣ ਖੇਡਾਂ ਰਾਹੀਂ ਹੋਵੇਗੀ ਪੜ੍ਹਾਈ

ਪਿੱਠ ਦਰਦ ਅਤੇ ਥਕਾਵਟ ਤੋਂ ਬਚਣਗੇ ਵਿਦਿਆਰਥੀ- ਸਿੱਖਿਆ ਵਿਭਾਗ ਦਾ ਵੱਡਾ ਕਦਮ

Education News: ਚੰਡੀਗੜ੍ਹ, 17 ਮਾਰਚ 2026- ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇੱਕ ਇਤਿਹਾਸਕ ਫੈਸਲਾ ਲਿਆ ਹੈ।

ਵਿਭਾਗ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹੁਣ ਸਕੂਲੀ ਬਸਤਿਆਂ ਦਾ ਭਾਰ ਵਿਦਿਆਰਥੀ ਦੇ ਸਰੀਰਕ ਭਾਰ ਦੇ 10 ਫੀਸਦੀ ਤੋਂ ਵੱਧ ਨਹੀਂ ਹੋ ਸਕੇਗਾ।

ਇਹ ਫੈਸਲਾ ਭਾਰੇ ਬਸਤਿਆਂ ਕਾਰਨ ਬੱਚਿਆਂ ਵਿੱਚ ਵਧ ਰਹੀਆਂ ਪਿੱਠ, ਗੋਡੇ, ਮੋਢੇ ਅਤੇ ਮਾਸਪੇਸ਼ੀਆਂ ਦੀਆਂ ਦਰਦ ਸਬੰਧੀ ਸ਼ਿਕਾਇਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਸਕੂਲ ਬੈਗ ਦਾ ਭਾਰ ਘਟਾਉਣ ਸਬੰਧੀ ਨਵੀਆਂ ਹਦਾਇਤਾਂ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਕੂਲ ਬਸਤਿਆਂ ਦਾ ਭਾਰ ਘਟਾਉਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਭਾਰੇ ਬਸਤਿਆਂ ਕਾਰਨ ਬੱਚਿਆਂ ਦੀ ਪਿੱਠ, ਗੋਡੇ, ਮੋਢੇ ਅਤੇ ਮਾਸਪੇਸ਼ੀਆਂ ਵਿੱਚ ਦਰਦ ਦੀ ਸ਼ਿਕਾਇਤ ਹੁੰਦੀ ਹੈ। ਵਿਦਿਆਰਥੀ ਦੇ ਬਸਤੇ ਦਾ ਭਾਰ ਉਸਦੇ ਸਰੀਰ ਦੇ ਕੁੱਲ ਭਾਰ ਦੇ 10% ਤੋਂ ਵੱਧ ਨਹੀਂ ਹੋਣਾ ਚਾਹੀਦਾ।

ਸਿਫ਼ਾਰਸ਼ ਕੀਤੇ ਭਾਰ (ਕਿਲੋਗ੍ਰਾਮ ਵਿੱਚ)

ਜਮਾਤ ਬੈਗ ਦਾ ਸਿਫ਼ਾਰਸ਼ੀ ਭਾਰ
ਪ੍ਰੀ-ਪ੍ਰਾਇਮਰੀ ਕੋਈ ਬੈਗ ਨਹੀਂ (No Bag)
ਪਹਿਲੀ ਤੋਂ ਦੂਜੀ 1.6 – 2.2 ਕਿਲੋ
ਤੀਜੀ ਤੋਂ ਪੰਜਵੀਂ 1.7 – 2.5 ਕਿਲੋ
ਛੇਵੀਂ ਤੋਂ ਸੱਤਵੀਂ 2.0 – 3.0 ਕਿਲੋ
ਅੱਠਵੀਂ 2.5 – 4.0 ਕਿਲੋ
ਨੌਵੀਂ ਤੋਂ ਦਸਵੀਂ 2.5 – 4.5 ਕਿਲੋ
ਗਿਆਰਵੀਂ ਤੋਂ ਬਾਰ੍ਹਵੀਂ 3.5 – 5.0 ਕਿਲੋ

 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਲਈ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਬਸਤਿਆਂ ਦਾ ਮਹੀਨੇ ਵਿੱਚ ਘੱਟੋ-ਘੱਟ ਇੱਕ ਵਾਰ ਨਿਰੀਖਣ ਕੀਤਾ ਜਾਵੇ ਅਤੇ ਬੱਚਿਆਂ ਨੂੰ ਬਸਤਾ ਦੋਵੇਂ ਮੋਢਿਆਂ ‘ਤੇ ਟੰਗਣ ਲਈ ਪ੍ਰੇਰਿਤ ਕੀਤਾ ਜਾਵੇ।

ਅਧਿਆਪਕਾਂ ਅਤੇ ਸਕੂਲਾਂ ਲਈ ਸਖ਼ਤ ਹਦਾਇਤਾਂ

ਸਿੱਖਿਆ ਵਿਭਾਗ ਨੇ ਸਿਰਫ਼ ਨਿਯਮ ਹੀ ਨਹੀਂ ਬਣਾਏ, ਸਗੋਂ ਇਨ੍ਹਾਂ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਹੈ। ਅਧਿਆਪਕਾਂ ਨੂੰ ਹਰ ਮਹੀਨੇ ਘੱਟੋ-ਘੱਟ ਇੱਕ ਵਾਰ ਬੱਚਿਆਂ ਦੇ ਬਸਤਿਆਂ ਦਾ ਭਾਰ ਚੈੱਕ (Inspection) ਕਰਨਾ ਪਵੇਗਾ।

ਬੱਚਿਆਂ ਨੂੰ ਬੈਗ ਲਟਕਾਉਣ ਦੇ ਸਹੀ ਤਰੀਕੇ (ਦੋਵੇਂ ਮੋਢਿਆਂ ‘ਤੇ ਟੰਗਣਾ) ਬਾਰੇ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰੀਰ ਦਾ ਸੰਤੁਲਨ ਬਣਿਆ ਰਹੇ।

ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਬਸਤੇ ਦਾ ਘੱਟ ਭਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਦਿਮਾਗੀ ਤੌਰ ‘ਤੇ ਵੀ ਤਣਾਅ ਮੁਕਤ ਰੱਖੇਗਾ।

 

LPG ਸੰਕਟ: ਡੀਲਰਾਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ, ਕਿਹਾ- ‘ਜ਼ਮੀਨੀ ਹਕੀਕਤ ਭਿਆਨਕ, ਲੋਕਾਂ ਦੀਆਂ ਜਾ ਰਹੀਆਂ ਜਾਨਾਂ’

 

LPG ਸੰਕਟ: ਡੀਲਰਾਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ, ਕਿਹਾ– ‘ਜ਼ਮੀਨੀ ਹਕੀਕਤ ਭਿਆਨਕ, ਲੋਕਾਂ ਦੀਆਂ ਜਾ ਰਹੀਆਂ ਜਾਨਾਂ’

ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਐਸੋਸੀਏਸ਼ਨ ਨੇ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼; ਪੰਜਾਬ ਵਿੱਚ ਸਿਲੰਡਰ ਦੀਆਂ ਲਾਈਨਾਂ ‘ਚ ਲੱਗੇ 2 ਲੋਕਾਂ ਦੀ ਮੌਤ

ਚੰਡੀਗੜ੍ਹ, 17 ਮਾਰਚ 2026 –

ਦੇਸ਼ ਭਰ ਵਿੱਚ ਗਰਮਾਏ ਐਲਪੀਜੀ (LPG) ਸੰਕਟ ਦੇ ਵਿਚਕਾਰ ਅੱਜ ਫੈਡਰੇਸ਼ਨ ਆਫ ਐਲਪੀਜੀ ਡਿਸਟਰੀਬਿਊਟਰ ਐਸੋਸੀਏਸ਼ਨ ਨੇ ਚੰਡੀਗੜ੍ਹ ਵਿੱਚ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ।

ਇਸ ਦੌਰਾਨ ਡੀਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ‘ਸਭ ਠੀਕ ਹੈ’ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਸਥਿਤੀ ਦੇ ਬਹੁਤ ਹੀ ਗੰਭੀਰ ਹੋਣ ਦਾ ਖੁਲਾਸਾ ਕੀਤਾ।

ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਇਹ ਕਹਿ ਕੇ ਪੱਲਾ ਝਾੜ ਰਹੇ ਹਨ ਕਿ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਹਾਲਾਤ ਕੰਟਰੋਲ ਵਿੱਚ ਹਨ, ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।

ਡੀਲਰਾਂ ਮੁਤਾਬਕ ਗੈਸ ਸਿਲੰਡਰ ਨਾ ਮਿਲਣ ਕਾਰਨ ਆਮ ਜਨਤਾ ਬੁਰੀ ਤਰ੍ਹਾਂ ਪਰੇਸ਼ਾਨ ਹੈ।

ਡੀਲਰਾਂ ਨੇ ਦੋਸ਼ ਲਾਇਆ ਕਿ ਗੈਸ ਦੀ ਸਪਲਾਈ ਨਾ ਹੋਣ ਕਾਰਨ ਗਾਹਕ ਉਨ੍ਹਾਂ ਨਾਲ ਲੜਾਈ-ਝਗੜੇ ਕਰ ਰਹੇ ਹਨ, ਜਦਕਿ ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।

ਪੰਜਾਬ ਵਿੱਚ ਹੋਈਆਂ ਮੌਤਾਂ ਨੇ ਚਿੰਤਾ ਵਧਾਈ

LPG ਸੰਕਟ ਹੁਣ ਜਾਨਲੇਵਾ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ, ਪੰਜਾਬ ਵਿੱਚ ਸਿਲੰਡਰ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਵੱਖ-ਵੱਖ ਸੂਬਿਆਂ ਤੋਂ ਅਜਿਹੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਲੋਕ ਰਾਤਾਂ ਤੋਂ ਲਾਈਨਾਂ ਵਿੱਚ ਲੱਗਣ ਲਈ ਮਜਬੂਰ ਹਨ।

ਡੀਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਧਾ ਸਵਾਲ ਕੀਤਾ ਕਿ ਜੇਕਰ ਸਭ ਕੁਝ ਠੀਕ ਹੈ, ਤਾਂ ਲੋਕਾਂ ਨੂੰ ਗੈਸ ਕਿਉਂ ਨਹੀਂ ਮਿਲ ਰਹੀ? ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਇਸ ਗੰਭੀਰ ਮਸਲੇ ਵੱਲ ਧਿਆਨ ਦੇ ਰਹੀ ਹੈ ਅਤੇ ਨਾ ਹੀ ਪ੍ਰਸ਼ਾਸਨ ਕੋਈ ਠੋਸ ਹੱਲ ਕੱਢ ਰਿਹਾ ਹੈ।

ਡਿਸਟਰੀਬਿਊਟਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਹਾਲਾਤ ਹੋਰ ਵੀ ਵਿਸਫੋਟਕ ਹੋ ਸਕਦੇ ਹਨ।

 

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

 

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਬਿਕਰਮ ਸਿੰਘ ਮਜੀਠੀਆ ਨੇ ਘੁਮਾਣ ਫੇਰੀ ਦੌਰਾਨ ਨਵੇਂ ਮੈਂਬਰਾਂ ਦਾ ਕੀਤਾ ਸਵਾਗਤ; ਕਿਹਾ- “ਹੁਣ ਅਕਾਲੀ ਦਲ ਦੀ ਹਨੇਰੀ ਝੁੱਲੇਗੀ”

Punjab Network

ਘੁਮਾਣ/ਸ੍ਰੀ ਹਰਗੋਬਿੰਦਪੁਰ ਸਾਹਿਬ 17 ਮਾਰਚ 2026:

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਿਆਸੀ ਸਮੀਕਰਨ ਉਸ ਵੇਲੇ ਬਦਲਦੇ ਨਜ਼ਰ ਆਏ ਜਦੋਂ ਕਸਬਾ ਘੁਮਾਣ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਈ ਦਿੱਗਜ ਆਗੂ ਆਪਣੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁ. ਤਪਿਆਣਾ ਸਾਹਿਬ ਵਿਖੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਸਨ। ਇਸ ਮੌਕੇ ਸਾਬਕਾ ਮੰਤਰੀ ਅਤੇ ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ‘ਤੇ ਨਤਮਸਤਕ ਹੋਣ ਪਹੁੰਚੇ।

‘ਆਪ’ ਦੇ ਇਨ੍ਹਾਂ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਰਾਜਨਬੀਰ ਸਿੰਘ ਘੁਮਾਣ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੇ ਮੌਜੂਦਾ ਅਹੁਦੇਦਾਰ ਸੂਬੇਦਾਰ ਪ੍ਰਧਾਨ ਸਿੰਘ ਢਪਈ (ਮੌਜੂਦਾ ਬਲਾਕ ਪ੍ਰਧਾਨ, AAP), ਮੈਂਬਰ ਬਲਰਾਜ ਸਿੰਘ ਢਪਈ, ਮੈਂਬਰ ਰਘਬੀਰ ਸਿੰਘ ਢਪਈ ਅਤੇ ਉਨ੍ਹਾਂ ਦੇ ਅਨੇਕਾਂ ਸਾਥੀਆਂ ਨੇ ਬਿਕਰਮ ਸਿੰਘ ਮਜੀਠੀਆ ਕੋਲੋਂ ਸਿਰੋਪਾਓ ਪਵਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

“ਸਰਕਾਰ ਦੀਆਂ ਜੜ੍ਹਾਂ ਹਿੱਲੀਆਂ”- ਸੂਬੇਦਾਰ ਪ੍ਰਧਾਨ ਸਿੰਘ

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸੂਬੇਦਾਰ ਪ੍ਰਧਾਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਇੱਕਮੁੱਠ ਹੋਣ ਨਾਲ ਜਿੱਥੇ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿੱਲ ਗਈਆਂ ਹਨ, ਉੱਥੇ ਹੀ ਕਾਂਗਰਸ ਵੀ ਡਾਵਾਂਡੋਲ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਅਕਾਲੀ ਦਲ ਦੀ ਹਨੇਰੀ ਝੁੱਲੇਗੀ ਅਤੇ ਵਿਰੋਧੀ ਪਾਰਟੀਆਂ ਦਾ ਸਪਾਇਆ ਹੋ ਜਾਵੇਗਾ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ, “ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਚਾਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਨਜ਼ਰ ਆਉਣਗੇ। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਲੋਕ ਰਾਜਨਬੀਰ ਸਿੰਘ ਘੁਮਾਣ ਦੀ ਮਿਹਨਤ ਸਦਕਾ ਮੁੜ ਸੇਵਾ ਦਾ ਮੌਕਾ ਦੇਣ ਲਈ ਤਿਆਰ ਹਨ।” abp

 

ਪੰਜਾਬ ਦੇ 34 IAS ਅਤੇ IPS ਅਫ਼ਸਰਾਂ ਨੂੰ ਮਿਲੀ ਵੱਡੀ ਜਿੰਮੇਵਾਰੀ.. ਜਾਣਗੇ ਸੂਬੇ ਤੋਂ ਬਾਹਰ

 

ਪੰਜਾਬ ਦੇ 34 IAS ਅਤੇ IPS ਅਫ਼ਸਰਾਂ ਨੂੰ ਮਿਲੀ ਵੱਡੀ ਜਿੰਮੇਵਾਰੀ.. ਜਾਣਗੇ ਸੂਬੇ ਤੋਂ ਬਾਹਰ

6 ਮਹਿਲਾ ਅਧਿਕਾਰੀ ਵੀ ਸ਼ਾਮਲ; 4 ਮਈ ਨੂੰ ਨਤੀਜਿਆਂ ਤੱਕ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਰਹਿਣਗੇ ਅਧਿਕਾਰੀ

Punjab Network

ਚੰਡੀਗੜ੍ਹ, 17 ਮਾਰਚ 2026- ਕੇਂਦਰੀ ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਕੈਡਰ ਦੇ 26 ਸੀਨੀਅਰ IAS ਅਤੇ 7 IPS ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਤੈਨਾਤ ਕੀਤਾ ਗਿਆ ਹੈ।

ਇਨ੍ਹਾਂ 34 ਅਧਿਕਾਰੀਆਂ ਨੂੰ ਚੋਣਾਂ ਦੌਰਾਨ ‘ਜਨਰਲ ਆਬਜ਼ਰਵਰ’ ਅਤੇ ‘ਸੁਰੱਖਿਆ ਆਬਜ਼ਰਵਰ’ ਵਜੋਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸੂਚੀ ਵਿੱਚ 6 ਮਹਿਲਾ ਅਧਿਕਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਕੇਰਲ, ਬੰਗਾਲ ਅਤੇ ਅਸਾਮ ਵਰਗੇ ਰਾਜਾਂ ਵਿੱਚ ਤੈਨਾਤ ਕੀਤਾ ਗਿਆ ਹੈ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਇਹ ਅਧਿਕਾਰੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਤੀ ਤੋਂ ਲੈ ਕੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਯਾਨੀ 4 ਮਈ ਤੱਕ ਅਲਾਟ ਕੀਤੇ ਗਏ ਚੋਣ ਹਲਕਿਆਂ ਵਿੱਚ ਹੀ ਰਹਿਣਗੇ।

ਚੋਣ ਪ੍ਰਚਾਰ ‘ਤੇ ਤਿੱਖੀ ਨਜ਼ਰ

ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਆਬਜ਼ਰਵਰ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਖਰਚੇ, ਕਾਨੂੰਨ ਵਿਵਸਥਾ ਅਤੇ ਉਮੀਦਵਾਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣਗੇ। ਉਹ ਸਿੱਧੇ ਤੌਰ ‘ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਤਾਲਮੇਲ ਕਰਕੇ ਕਮਿਸ਼ਨ ਨੂੰ ਰਿਪੋਰਟ ਸੌਂਪਣਗੇ।

 

Rain Alert: ਪੰਜਾਬ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ! ਮੌਸਮ ਵਿਭਾਗ ਵੱਲੋਂ ਗੜੇਮਾਰੀ ਦੀ ਚੇਤਾਵਨੀ

 

Rain Alert: ਪੰਜਾਬ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ! ਮੌਸਮ ਵਿਭਾਗ ਵੱਲੋਂ ਗੜੇਮਾਰੀ ਦੀ ਚੇਤਾਵਨੀ

ਚੰਡੀਗੜ੍ਹ, 17 ਮਾਰਚ 2026-

ਪੰਜਾਬ ਵਿੱਚ ਸਰਦੀ ਇੱਕ ਵਾਰ ਫਿਰ ਵਾਪਸ ਆ ਗਈ ਹੈ। ਸੋਮਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪਿਆ, ਨਾਲ ਹੀ ਗੜੇਮਾਰੀ ਵੀ ਹੋਈ। ਨਤੀਜੇ ਵਜੋਂ, ਤਾਪਮਾਨ ਵਿੱਚ ਗਿਰਾਵਟ ਦਾ ਰੁਝਾਨ ਸੋਮਵਾਰ ਤੱਕ ਜਾਰੀ ਰਿਹਾ।

ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸਦੇ ਪ੍ਰਭਾਵ ਹੇਠ, ਮੰਗਲਵਾਰ ਅਤੇ ਬੁੱਧਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ, ਸੂਬੇ ਵਿੱਚ 19 ਅਤੇ 20 ਮਾਰਚ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੇ ਤਹਿਤ, ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਭਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ ਆਮ ਨਾਲੋਂ 3.7 ਡਿਗਰੀ ਘੱਟ ਹੋ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ; ਵਰਤਮਾਨ ਵਿੱਚ, ਇਹ ਆਮ ਪੱਧਰ ਦੇ ਨੇੜੇ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਤਿਹਗੜ੍ਹ ਸਾਹਿਬ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਲੁਧਿਆਣਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।

ਸੋਮਵਾਰ ਨੂੰ ਫਰੀਦਕੋਟ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 26.7 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 21.0 ਡਿਗਰੀ, ਲੁਧਿਆਣਾ ਵਿੱਚ 21.6 ਡਿਗਰੀ, ਪਟਿਆਲਾ ਵਿੱਚ 26.0 ਡਿਗਰੀ, ਪਠਾਨਕੋਟ ਵਿੱਚ 22.7 ਡਿਗਰੀ, ਬਠਿੰਡਾ ਵਿੱਚ 25.2 ਡਿਗਰੀ, ਫਾਜ਼ਿਲਕਾ ਵਿੱਚ 24.9 ਡਿਗਰੀ, ਫਿਰੋਜ਼ਪੁਰ ਵਿੱਚ 21.7 ਡਿਗਰੀ, ਹੁਸ਼ਿਆਰਪੁਰ ਵਿੱਚ 17.2 ਡਿਗਰੀ ਅਤੇ ਰੂਪਨਗਰ ਵਿੱਚ 21.0 ਡਿਗਰੀ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 10 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 12.4 ਡਿਗਰੀ, ਲੁਧਿਆਣਾ ਵਿੱਚ 11.5 ਡਿਗਰੀ, ਪਟਿਆਲਾ ਵਿੱਚ 13.3 ਡਿਗਰੀ, ਪਠਾਨਕੋਟ ਵਿੱਚ 11.9 ਡਿਗਰੀ ਅਤੇ ਬਠਿੰਡਾ ਵਿੱਚ 12.5 ਡਿਗਰੀ ਦਰਜ ਕੀਤਾ ਗਿਆ।

ਵੱਡੀ ਖ਼ਬਰ: AAP ਵਿਧਾਇਕਾ ਦੇ ਪਤੀ ਸਮੇਤ ਤਿੰਨ ਜਣਿਆਂ ਨੂੰ ਅਦਾਲਤ ਨੇ ਸੁਣਾਈ ਕੈਦ ਦੀ ਸਜ਼ਾ!

 

ਵੱਡੀ ਖ਼ਬਰ: AAP ਵਿਧਾਇਕਾ ਦੇ ਪਤੀ ਸਮੇਤ ਤਿੰਨ ਜਣਿਆਂ ਨੂੰ ਅਦਾਲਤ ਨੇ ਸੁਣਾਈ ਕੈਦ ਦੀ ਸਜ਼ਾ!

ਮੋਹਾਲੀ, 17 ਮਾਰਚ 2026-

ਡੇਰਾਬੱਸੀ ਦੀ ਇੱਕ ਅਦਾਲਤ ਨੇ ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਉਕਤ ਫੈਸਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਨ੍ਹਾਂ ਤਿੰਨ ਦੋਸ਼ੀਆਂ ਵਿੱਚ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ।

ਅਦਾਲਤ ਨੇ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਲੋਕਾਂ ਨੂੰ ਦੋ-ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਹਰੇਕ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਮਾਮਲਾ ਲਗਭਗ ਚੈੱਕ ਬਾਊਂਸ ਦੇ ਨਾਲ ਜੁੜਿਆ ਹੋਇਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪ੍ਰਨੀਤ ਕੌਰ ਦੀ ਅਦਾਲਤ ਨੇ ਲਗਭਗ ਸੱਤ ਸਾਲਾਂ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਦੋਸ਼ੀ ਵਿਅਕਤੀਆਂ ਵਿੱਚ ਸ਼ਾਹਬਾਜ਼ ਸਿੰਘ ਸੋਹੀ (ਮੌਜੂਦਾ ਸਮੇਂ ਚੰਡੀਗੜ੍ਹ ਵਿੱਚ ਰਹਿੰਦੇ ਹਨ, ਮੂਲ ਰੂਪ ਵਿੱਚ ਜ਼ੀਰਕਪੁਰ ਤੋਂ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ। ਹਾਲਾਂਕਿ, ਫੈਸਲਾ ਸੁਣਾਏ ਜਾਣ ਤੋਂ ਤੁਰੰਤ ਬਾਅਦ, ਤਿੰਨਾਂ ਨੇ ਲੋੜੀਂਦੇ ਜ਼ਮਾਨਤੀ ਬਾਂਡ ਜਮ੍ਹਾਂ ਕਰਵਾ ਕੇ ਮੌਕੇ ‘ਤੇ ਹੀ ਜ਼ਮਾਨਤ ਪ੍ਰਾਪਤ ਕਰ ਲਈ।

ਪੜ੍ਹੋ ਪੂਰਾ ਮਾਮਲਾ!

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ 2018 ਵਿੱਚ ਸ਼ੁਰੂ ਹੋਇਆ ਸੀ, ਜਦੋਂ ਸ਼ਿਕਾਇਤਕਰਤਾ ਕਮਲਜੀਤ ਸਿੰਘ ਕਾਮਾ (ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦਾ ਭਰਾ) ਨੇ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ। ਦੋਸ਼ ਹੈ ਕਿ ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਨਾਮ ਦੀ ਇੱਕ ਕੰਪਨੀ ਦੇ ਤਿੰਨ ਭਾਈਵਾਲਾਂ ਨੇ ਰਾਜਪੁਰਾ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਲਈ ਇੱਕ ਸਮਝੌਤਾ ਕੀਤਾ ਸੀ। ਸੌਦਾ ਪੂਰਾ ਨਾ ਹੋਣ ਦੇ ਬਾਵਜੂਦ, ਉਕਤ ਤਿੰਨੋਂ ਵਿਅਕਤੀਆਂ ਨੇ ਸ਼ਿਕਾਇਤਕਰਤਾ ਨੂੰ ₹3.5 ਕਰੋੜ ਦਾ ਚੈੱਕ ਜਾਰੀ ਕੀਤਾ, ਜੋ ਬਾਅਦ ਵਿੱਚ ਬਾਊਂਸ ਹੋ ਗਿਆ।

ਸ਼ਿਕਾਇਤਕਰਤਾ ਦੇ ਵਕੀਲ ਭਰਤ ਜੋਸ਼ੀ ਦੇ ਅਨੁਸਾਰ, ਅਦਾਲਤ ਨੇ ਸ਼ਿਕਾਇਤਕਰਤਾ ਦੇ ਕੇਸ ਨੂੰ ਮਜ਼ਬੂਤ ​​ਮੰਨਦੇ ਹੋਏ ਇੱਕ ਲੰਬੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਸੁਣਾਇਆ। ਇਸ ਦੌਰਾਨ, ਕਮਲਜੀਤ ਸਿੰਘ ਕਾਮਾ ਨੇ ਕਿਹਾ ਕਿ ਦੋਸ਼ੀ ਨੇ ਪਹਿਲਾਂ ਤੋਂ ਸੋਚੀ-ਸਮਝੀ ਧੋਖਾਧੜੀ ਕੀਤੀ ਸੀ ਅਤੇ ਉਕਤ ਤਿੰਨੋਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅੰਤ ਵਿੱਚ ਇਨਸਾਫ਼ ਮਿਲਿਆ ਹੈ।

 

ਭਾਰੀ ਮੀਂਹ ਨੇ ਮਚਾਈ ਤਬਾਈ, ਚਾਰ ਲੋਕਾਂ ਦੀ ਮੌਤ

 

ਭਾਰੀ ਮੀਂਹ ਨੇ ਮਚਾਈ ਤਬਾਈ, ਚਾਰ ਲੋਕਾਂ ਦੀ ਮੌਤ

ਨਵੀਂ ਦਿੱਲੀ, 17 ਮਾਰਚ 2026

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵੇਲੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਦਾ ਅਸਰ ਜਿੱਥੇ ਫਸਲਾਂ ਤੇ ਵੇਖਣ ਨੂੰ ਮਿਲ ਰਿਹਾ ਹੈ, ਉਥੇ ਆਮ ਜਨ ਜੀਵਨ ਵੀ ਪ੍ਰਭਾਵਿਤ ਹੁੰਦਾ ਵਿਖਾਈ ਦੇ ਰਿਹਾ ਹੈ। ਬੀਤੇ ਦਿਨ ਖਬਰ ਯੂਪੀ ਤੋਂ ਸਾਹਮਣੇ ਆਈ ਸੀ ਜਿੱਥੇ ਇੱਕ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ, ਜਦੋਂਕਿ ਹੁਣ ਖਬਰ ਅਰੁਣਾਚਲ ਪ੍ਰਦੇਸ਼ ਤੋਂ ਸਾਹਮਣੇ ਆਈ ਹੈ। ਜਿੱਥੇ ਲੈਂਡਸਲਾਈਡ ਕਾਰਨ ਚਾਰ ਲੋਕ ਮਾਰੇ ਗਏ।

ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਦੇ ਨੀਤੀ ਵਿਹਾਰ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੌਰਾਨ ਕੰਧ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਈਟਾਨਗਰ ਰਾਜਧਾਨੀ ਖੇਤਰ (ਆਈਸੀਆਰ) ਦੇ ਪੁਲਿਸ ਸੁਪਰਡੈਂਟ (ਐਸਪੀ) ਜੁੰਮੀਰ ਬਸਰ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਕਾਰਨ ਘਟਨਾ ਸਥਾਨ ‘ਤੇ ਕੰਮ ਕਰ ਰਹੇ ਸੱਤ ਵਿਅਕਤੀ ਮਲਬੇ ਹੇਠ ਦੱਬ ਗਏ।

ਇਹ ਘਟਨਾ ਸ਼ਾਮ 4:00 ਵਜੇ ਦੇ ਕਰੀਬ ਵਾਪਰੀ, ਜਦੋਂ ਲਗਾਤਾਰ ਬਾਰਿਸ਼ ਕਾਰਨ ਕੰਧ ਡਿੱਗ ਗਈ, ਜਿਸ ਕਾਰਨ ਮਜ਼ਦੂਰ ਮਲਬੇ ਹੇਠ ਦੱਬ ਗਏ। ਬਚਾਅ ਟੀਮਾਂ ਨੇ ਬਾਅਦ ਵਿੱਚ ਸਾਰੇ ਸੱਤ ਮਜ਼ਦੂਰਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ, ਪਰ ਡਾਕਟਰੀ ਪੇਸ਼ੇਵਰਾਂ ਨੇ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ।

ਤਿੰਨ ਜ਼ਖਮੀ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। ਮ੍ਰਿਤਕਾਂ ਦੀ ਪਛਾਣ ਚੋਕੀ ਤਸਰ (23), ਗੋਦਕ ਰਾਜਾ (30), ਗੋਦਕ ਤਾਬਿਨ (35) ਅਤੇ ਰਤਨ ਬਰਮਨ (26) ਵਜੋਂ ਹੋਈ ਹੈ।