ਵੀਰਵਾਰ, ਅਪ੍ਰੈਲ 30, 2026
Home Blog Page 95

Punjab News: ਔਰਤ ਨਾਲ ਬਲਾਤਕਾਰ ਮਾਮਲੇ ‘ਚ ਕੱਪੜਾ ਵਪਾਰੀ ਨੂੰ ਸੱਤ ਸਾਲ ਦੀ ਕੈਦ

 

Punjab News: ਔਰਤ ਨਾਲ ਬਲਾਤਕਾਰ ਮਾਮਲੇ ‘ਚ ਕੱਪੜਾ ਵਪਾਰੀ ਨੂੰ ਸੱਤ ਸਾਲ ਦੀ ਕੈਦ

ਬਠਿੰਡਾ, 18 ਮਾਰਚ 2026

ਬਠਿੰਡਾ ਜ਼ਿਲ੍ਹਾ ਅਦਾਲਤ ਨੇ 13 ਸਾਲ ਪੁਰਾਣੇ ਬਲਾਤਕਾਰ ਦੇ ਮਾਮਲੇ ਵਿੱਚ ਕੱਪੜਾ ਵਪਾਰੀ ਸਤਪਾਲ ਗਰੋਵਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਰਿਪੋਰਟਾਂ ਅਨੁਸਾਰ, ਕੋਤਵਾਲੀ ਥਾਣਾ ਖੇਤਰ ਵਿੱਚ ਰਹਿਣ ਵਾਲੀ ਇੱਕ ਸਕੂਲ ਅਧਿਆਪਕਾ ਨੇ ਮਾਰਚ 2013 ਵਿੱਚ ਸੁਸਾਇਡ ਨੋਟ ਲਿਖਣ ਤੋਂ ਬਾਅਦ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ। ਪੀੜਤਾ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਸੀ। ਇਸ ਤੋਂ ਬਾਅਦ, ਕੋਤਵਾਲੀ ਪੁਲਿਸ ਨੇ ਔਰਤ ਦੇ ਬਿਆਨ ਦੇ ਆਧਾਰ ‘ਤੇ ਕੱਪੜਾ ਵਪਾਰੀ ਸਤਪਾਲ ਗਰੋਵਰ ਵਿਰੁੱਧ ਬਲਾਤਕਾਰ ਅਤੇ ਕਾਨੂੰਨ ਦੀਆਂ ਕਈ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।

ਕੇਸ ਦਰਜ ਹੋਣ ਤੋਂ ਬਾਅਦ, ਪੁਲਿਸ ਨੇ ਦੋਸ਼ੀ ਕੱਪੜਾ ਵਪਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿੱਚ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ, ਜ਼ਿਲ੍ਹਾ ਅਦਾਲਤ ਨੇ – ਸਰਕਾਰੀ ਵਕੀਲ ਹਰਭੁਪਿੰਦਰ ਪਾਲ ਸਿੰਘ ਚੌਹਾਨ ਦੁਆਰਾ ਪੇਸ਼ ਕੀਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ – ਬਲਾਤਕਾਰ ਦੇ ਦੋਸ਼ਾਂ ਵਿੱਚ ਕੱਪੜਾ ਵਪਾਰੀ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ₹20,000 ਦਾ ਜੁਰਮਾਨਾ ਲਗਾਇਆ।

ਔਰਤ ਨੇ ਦੋਸ਼ ਲਗਾਇਆ ਕਿ ਉਸਦੇ ਪਰਿਵਾਰ ਦੀ ਸਤਪਾਲ ਗਰੋਵਰ ਨਾਲ ਜਾਣ-ਪਛਾਣ ਸੀ, ਜਿਸ ਕਾਰਨ ਉਹ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਉਸਨੇ ਦੱਸਿਆ ਕਿ ਇੱਕ ਦਿਨ, ਜਦੋਂ ਉਹ ਘਰ ਵਿੱਚ ਇਕੱਲੀ ਸੀ, ਸਤਪਾਲ ਗਰੋਵਰ ਉਸਦੇ ਬੈੱਡਰੂਮ ਵਿੱਚ ਦਾਖਲ ਹੋਇਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਉਸੇ ਸਮੇਂ, ਉਸਦਾ ਪਤੀ ਅਤੇ ਭਰਾ ਆ ਗਏ, ਜਿਸ ਨਾਲ ਕੱਪੜਾ ਵਪਾਰੀ ਭੱਜ ਗਿਆ। ਇਸ ਤੋਂ ਬਾਅਦ, ਔਰਤ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਜ਼ਹਿਰ ਖਾ ਲਿਆ।

 

Rain Alert: ਪੰਜਾਬ ਸਮੇਤ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ!

 

ਪੰਜਾਬ ਸਮੇਤ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ!

ਚੰਡੀਗੜ੍ਹ, 18 ਮਾਰਚ 2026-

2026 ਦਾ ਪ੍ਰੀ-ਮੌਨਸੂਨ ਸੀਜ਼ਨ ਦੇਸ਼ ਭਰ ਵਿੱਚ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਤੋਂ 21 ਮਾਰਚ ਤੱਕ ਕਈ ਰਾਜਾਂ ਵਿੱਚ ਭਾਰੀ ਬਾਰਿਸ਼, ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਹੈ। ਉੱਤਰ-ਪੱਛਮ, ਪੂਰਬੀ, ਮੱਧ, ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਦੇ ਨਾਗਰਿਕਾਂ ਨੂੰ ਇਨ੍ਹਾਂ ਬਦਲਦੇ ਮੌਸਮੀ ਹਾਲਾਤਾਂ ਕਾਰਨ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। IMD ਨੇ 18, 19, 20 ਅਤੇ 21 ਮਾਰਚ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਸੰਬੰਧੀ ਅਲਰਟ ਜਾਰੀ ਕੀਤੇ ਹਨ।

ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਕਈ ਰਾਜਾਂ ਵਿੱਚ ਭਾਰੀ ਬਾਰਿਸ਼, ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਉੱਤਰ-ਪੱਛਮੀ ਭਾਰਤ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।

IMD ਨੇ 18 ਤੋਂ 21 ਮਾਰਚ ਤੱਕ ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਲਈ ਵੀ ਅਲਰਟ ਜਾਰੀ ਕੀਤਾ ਹੈ।

ਪੂਰਬੀ ਅਤੇ ਮੱਧ ਭਾਰਤ ਵਿੱਚ ਵੀ ਮੌਸਮ ਦੀਆਂ ਸਥਿਤੀਆਂ ਸਰਗਰਮ ਰਹਿੰਦੀਆਂ ਹਨ। 18 ਤੋਂ 21 ਮਾਰਚ ਤੱਕ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਸਿੱਕਮ, ਛੱਤੀਸਗੜ੍ਹ ਅਤੇ ਵਿਦਰਭ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਬਿਜਲੀ ਡਿੱਗਣ, ਗੜੇਮਾਰੀ ਅਤੇ 50-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਾਰੇ ਚੇਤਾਵਨੀਆਂ ਵੀ ਜਾਰੀ ਕੀਤੀਆਂ ਗਈਆਂ ਹਨ।

ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਦੇ ਪੱਛਮੀ ਭਾਰਤੀ ਖੇਤਰਾਂ ਵਿੱਚ ਵੀ ਮਾਨਸੂਨ ਤੋਂ ਪਹਿਲਾਂ ਦੀ ਗਤੀਵਿਧੀ ਦੇ ਸਰਗਰਮ ਹੋਣ ਦੀ ਉਮੀਦ ਹੈ। ਆਈਐਮਡੀ ਨੇ 18 ਤੋਂ 21 ਮਾਰਚ ਤੱਕ ਇਸ ਖੇਤਰ ਵਿੱਚ ਭਾਰੀ ਬਾਰਿਸ਼ ਅਤੇ ਗਰਜ-ਤੂਫ਼ਾਨ ਲਈ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਬਿਜਲੀ ਡਿੱਗਣ ਦੀ ਸੰਭਾਵਨਾ ਦਾ ਵੀ ਸੰਕੇਤ ਦਿੱਤਾ ਹੈ।

ਦੱਖਣੀ ਭਾਰਤ ਵਿੱਚ, ਕੇਰਲ, ਕਰਨਾਟਕ, ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼, ਮਾਹੇ, ਪੁਡੂਚੇਰੀ, ਯਾਨਮ ਅਤੇ ਕਰਾਈਕਲ ਲਈ 18 ਤੋਂ 21 ਮਾਰਚ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ, ਤੇਜ਼ ਹਵਾਵਾਂ ਦਾ ਵੀ ਖ਼ਤਰਾ ਹੈ।

ਉੱਤਰ-ਪੂਰਬੀ ਰਾਜਾਂ ਮੇਘਾਲਿਆ, ਮਨੀਪੁਰ, ਅਸਾਮ, ਮਿਜ਼ੋਰਮ, ਤ੍ਰਿਪੁਰਾ ਅਤੇ ਨਾਗਾਲੈਂਡ ਲਈ 18 ਤੋਂ 21 ਮਾਰਚ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

 

ਅਧਿਆਪਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ; ਪੁਲਸੀਆ ਤਸ਼ੱਦਦ ਵਿਰੁੱਧ ਟੀਚਰਾਂ ਨੇ ਸਾੜੀ ਭਗਵੰਤ ਮਾਨ ਸਰਕਾਰ ਅਰਥੀ; TET ਦੀ ਸ਼ਰਤ ਰੱਦ ਕਰਨ ਦੀ ਮੰਗ

 

ਅਧਿਆਪਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ; ਪੁਲਸੀਆ ਤਸ਼ੱਦਦ ਵਿਰੁੱਧ ਟੀਚਰਾਂ ਨੇ ਸਾੜੀ ਭਗਵੰਤ ਮਾਨ ਸਰਕਾਰ ਅਰਥੀ; TET ਦੀ ਸ਼ਰਤ ਰੱਦ ਕਰਨ ਦੀ ਮੰਗ

ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀ ਫੂਕੀ ਅਰਥੀ

ਟੈੱਟ ਦੇ ਨਾਂ ‘ਤੇ ਸੰਘਰਸ਼ ਕਰਦੇ ਅਧਿਆਪਕਾਂ ‘ਤੇ ਸਰਕਾਰੀ ਹਮਲਾ ਅਤਿ ਨਿੰਦਣਯੋਗ – ਅਧਿਆਪਕ ਆਗੂ

ਪੰਜਾਬ ਨੈੱਟਵਰਕ

ਫ਼ਿਰੋਜ਼ਪੁਰ 17 ਮਾਰਚ 2026-

ਅਧਿਆਪਕ ਜਥੇਬੰਦੀਆਂ ਦੇ ਆਗੂਆਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਖਾਨਪੁਰ, ਜਗਸੀਰ ਸਿੰਘ ਗਿੱਲ, ਬਲਰਾਮ ਸ਼ਰਮਾ, ਹਰਦੀਪ ਸਿੰਘ ਤੂਰ, ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਵਿੱਚ ਡੀ.ਸੀ. ਦਫਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ ‘ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ।

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ‘ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ।

ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਵੀ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਰੋਸ ਪ੍ਰਦਰਸ਼ਨ ਕਰਕੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਸਿਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।

ਇਸ ਪ੍ਰਦਰਸ਼ਨ ਵਿੱਚ ਮਲਕੀਤ ਸਿੰਘ ਹਰਾਜ, ਸੁਖਜਿੰਦਰ ਸਿੰਘ ਖਾਨਪੁਰ, ਬਲਰਾਮ ਸ਼ਰਮਾ, ਪਰਮਜੀਤ ਸਿੰਘ ਪੰਮਾ,ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਰਾਜੀਵ ਹਾਂਡਾ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਭੁੱਟੋ,ਸੁਰਿੰਦਰ ਕੰਬੋਜ, ਜਗਸੀਰ ਸਿੰਘ ਗਿੱਲ, ਗੁਰਵਿੰਦਰ ਸਿੰਘ ਖੋਸਾ,ਗੁਰਪ੍ਰੀਤ ਸਿੰਘ ਬਾਠ,ਬਲਵਿੰਦਰ ਸਿੰਘ ਸੰਧੂ, ਅਮਿਤ ਸ਼ਰਮਾ,ਗੁਰਪ੍ਰੀਤ ਮੱਲੋਕੇ , ਲਖਵਿੰਦਰ ਸਿੰਘ, ਰਣਜੀਤ ਸਿੰਘ ਖਾਲਸਾ, ਹੀਰਾ ਸਿੰਘ ਤੂਤ, ਦਰਸ਼ਨ ਸਿੰਘ ਵੜਵਾਲ, ਗੁਰਵਿੰਦਰ ਸਿੰਘ, ਰਾਜ ਕੁਮਾਰ ਮਹਿਰੋਕ, ਕੁਲਦੀਪ ਸਿੰਘ, ਸ਼ਹਿਨਾਜ, ਰੀਤੂ ਬਾਲਾ, ਸੁਸ਼ੀਲ ਕੁਮਾਰੀ, ਬਲਵਿੰਦਰ ਕੌਰ ਬਹਿਲ, ਬਲਜੀਤ ਕੌਰ, ਸੁਨੀਤਾ ਰਾਣੀ, ਸਵਰਨ ਸਿੰਘ ਜੋਸਨ, ਮਹਿਲ ਸਿੰਘ, ਅਮਿਤ ਸ਼ਰਮਾ, ਅਮਿਤ ਕੰਬੋਜ, ਇੰਦਰਪਾਲ ਸਿੰਘ, ਰਣਜੀਤ ਸਿੰਘ ਖਾਲਸਾ, ਨੀਰਜ ਯਾਦਵ, ਸੰਦੀਪ ਟੰਡਨ, ਗੁਰਮੀਤ ਸਿੰਘ, ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਅਰਵਿੰਦ ਗਰਗ, ਹਰਵਿੰਦਰ ਸਿੰਘ ਕੈਲਾਸ਼, ਰਾਘਵ ਕਪੂਰ, ਕਾਰਜ ਸਿੰਘ, ਭੁਪਿੰਦਰ ਸਿੰਘ, ਵਰਿੰਦਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਜੀਰਾ, ਗੁਰਿੰਦਰ ਸਿੰਘ ਗੈਰੀ, ਪ੍ਰੇਮ ਕੁਮਾਰ, ਮਨਜੀਤ ਸਿੰਘ, ਅੰਗਰੇਜ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।

 

ਇਤਿਹਾਸਕ ਪਹਿਲ: 31 ਜੁਲਾਈ ਤੋਂ ਸ਼ੁਰੂ ਹੋਵੇਗਾ ਸ਼ਹੀਦ ਊਧਮ ਸਿੰਘ ਸਕਿਲ ਯੂਨੀਵਰਸਿਟੀ ਦਾ ਪਹਿਲਾ ਵਿਦਿਅਕ ਸੈਸ਼ਨ- ਡਾ. ਸੰਦੀਪ ਸਿੰਘ ਕੌੜਾ

 

ਇਤਿਹਾਸਕ ਪਹਿਲ: 31 ਜੁਲਾਈ ਤੋਂ ਸ਼ੁਰੂ ਹੋਵੇਗਾ ਸ਼ਹੀਦ ਊਧਮ ਸਿੰਘ ਸਕਿਲ ਯੂਨੀਵਰਸਿਟੀ ਦਾ ਪਹਿਲਾ ਵਿਦਿਅਕ ਸੈਸ਼ਨ- ਡਾ. ਸੰਦੀਪ ਸਿੰਘ ਕੌੜਾ

31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਸਕਿਲ ਡਿਵੈਲਪਮੈਂਟ ਐਂਡ ਇੰਟਰਪਰਨਰਸ਼ਿਪ ਯੂਨੀਵਰਸਿਟੀ ਸ਼ੁਰੂ ਕਰੇਗੀ ਆਪਣਾ ਵਿਦਿਅਕ ਸੈਸ਼ਨ: ਡਾ. ਸੰਦੀਪ ਸਿੰਘ ਕੌੜਾ

ਕੰਬੋਜ ਫਾਉਂਡੇਸ਼ਨ ਦੇ ਅਹੁਦੇਦਾਰਾਂ ਦਾ ਕੀਤਾ ਵਿਸਥਾਰ

ਕਿੱਤਾ ਮੁਖੀ ਕੋਰਸਾਂ ਕਰਕੇ ਦੇਸ਼ ਵਿੱਚ ਨੰਬਰ ਇੱਕ ਪ੍ਰਾਪਤ ਕਰੇਗੀ ਇਹ ਯੂਨੀਵਰਸਿਟੀ: ਜਗਦੀਪ ਸਿੰਘ ਮਰੋਕ

ਕੁਝ ਤਾਕਤਾਂ ਅਟਕਾ ਰਹੀਆਂ ਹਨ ਇਸ ਵੱਡੇ ਪ੍ਰੋਜੈਕਟ ਵਿੱਚ ਰੋੜੇ: ਡਾ ਮੰਗਲ ਸਿੰਘ

ਜਸਬੀਰ ਸਿੰਘ ਕੰਬੋਜ

ਚੰਡੀਗੜ੍ਹ 17 ਮਾਰਚ 2026- ਸ਼ਹੀਦ ਊਧਮ ਸਿੰਘ ਸਕਿਲ ਡਿਵੈਲਪਮੈਂਟ ਐਂਡ ਇੰਟਰਪਰਨਿਊਰਸ਼ਿਪ ਯੂਨੀਵਰਸਿਟੀ ਪੰਜਾਬ ਆਪਣੇ ਵਿਦਿਅਕ ਸੈਸ਼ਨ ਨੂੰ 31 ਜੁਲਾਈ 2026 ਨੂੰ ਬਕਾਇਦਾ ਸ਼ੁਰੂ ਕਰੇਗੀ। ਇਹ ਟੀਚਾ ਅੱਜ ਕੰਬੋਜ ਫਾਉਂਡੇਸ਼ਨ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ ਵਿੱਚ ਮਿੱਥਿਆ ਗਿਆ। ਕੰਬੋਜ ਫਾਉਂਡੇਸ਼ਨ ਦੀ ਗਵਰਨਰ ਕੌਂਸਲ ਦੇ ਅੱਜ ਦੇਸ਼ ਭਰ ਵਿੱਚੋਂ ਨੁਮਾਇੰਦੇ ਪੁੱਜੇ। ਇਸ ਮੌਕੇ ਕੰਬੋਜ ਫਾਉਂਡੇਸ਼ਨ ਦੇ ਨਵੇਂ ਅਹੁਦੇਦਾਰ ਚੁਣੇ ਗਏ। ਇਸ ਮੌਕੇ ਮਤਾ ਪਾਸ ਕਰਕੇ ਪੈਟਰਨ ਡਾਕਟਰ ਸੰਦੀਪ ਸਿੰਘ ਕੌੜਾ, ਚੇਅਰਮੈਨ ਡਾ ਮੰਗਲ ਸਿੰਘ, ਡਾ ਸੂਬਾ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਹਾਂਡਾ ਅਤੇ ਹਰਦਿਆਲ ਸਿੰਘ ਕੰਬੋਜ ਮੀਤ ਪ੍ਰਧਾਨ ਚੁਣੇ ਗਏ।

ਮਾਨ ਸਿੰਘ ਧੰਮ ਸੀਨੀਅਰ ਵਾਈਸ ਚੇਅਰਮੈਨ, ਹਰਪਾਲ ਸਿੰਘ, ਜਰਨੈਲ ਸਿੰਘ ਵਾਈਸ ਚੇਅਰਮੈਨ, ਬੀ ਐਸ ਧੰਜੂ ਸਕੱਤਰ, ਹਰਦੀਪ ਸਿੰਘ ਸਨੌਰ ਖਜਾਨਚੀ, ਮਨਮਿੰਦਰ ਸਿੰਘ ਜੁਆਇੰਟ ਸਕੱਤਰ ਚੁਣੇ ਗਏ। ਇਸ ਮੌਕੇ ਮਤਾ ਪਾਸ ਕਰਕੇ ਫਾਊਂਡੇਸ਼ਨ ਨਾਲ ਜੁੜੇ ਕੁਝ ਮੈਂਬਰਾਂ ਵੱਲੋਂ ਯੂਨੀਵਰਸਿਟੀ ਅਤੇ ਫਾਊਂਡੇਸ਼ਨ ਸਬੰਧੀ ਕੀਤੇ ਗਏ ਗਲਤ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਉਸ ਨੂੰ ਰੱਦ ਕੀਤਾ ਗਿਆ।

ਇਸ ਮੌਕੇ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀਆਂ ਹਸਤੀਆਂ ਨੇ ਹਲਫ਼ ਲਿਆ ਕਿ ਕੌਮੀ ਅਣਖ ਦੇ ਪ੍ਰਤੀਕ ਸਰਦਾਰ ਊਧਮ ਸਿੰਘ ਦੇ ਨਾਮ ‘ਤੇ ਸਥਾਪਿਤ ਹੋਣ ਜਾ ਰਹੀ ਨਵੇਕਲੀ ਕਿਸਮ ਦੀ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਖੁਦ ਰੁਜ਼ਗਾਰ ਪ੍ਰਾਪਤ ਕਰਕੇ ਅਤੇ ਖੁਦ ਰੁਜ਼ਗਾਰ ਦੇਣ ਦੇ ਯੋਗ ਹੋ ਕੇ ਯੂਨੀਵਰਸਿਟੀ ਤੋਂ ਨਿਕਲਣਗੇ।

ਇਸ ਮੌਕੇ ਡਾਕਟਰ ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਟੀਚੇ ਮਿੱਥੇ ਗਏ ਸਨ, ਉਹਨਾਂ ‘ਤੇ ਲਗਾਤਾਰ ਕਾਮਯਾਬੀ ਨਾਲ ਕੰਮ ਜਾਰੀ ਹੈ। 31 ਜੁਲਾਈ ਤੱਕ ਯੂਨੀਵਰਸਿਟੀ ਦਾ ਮਿਥਿਆ ਕੰਮ ਸ਼ੁਰੂ ਕਰਵਾਉਣ ਦੇ ਨਾਲ ਹੀ ਸਾਡਾ ਮਨੋਰਥ ਇਹ ਹੈ ਕਿ ਪੰਜਾਬ ਸਰਕਾਰ ਇੱਕ ਵਿਸ਼ੇਸ਼ ਸੈਸ਼ਨ ਸ਼ਹੀਦ ਦੀ ਜਨਮ ਭੂਮੀ ਸੁਨਾਮ ਜਾਂ ਫਿਰ ਯੂਨੀਵਰਸਿਟੀ ਕੈਂਪਸ ਕਪੂਰਥਲਾ ਵਿਖੇ ਕਰਕੇ ਇਸ ਦੀ ਬਕਾਇਦਾ ਸ਼ੁਰੂਆਤ ਕਰੇਗੀ। ਉਹਨਾਂ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਫੀਸਾਂ ਨਹੀਂ ਲਈਆਂ ਜਾਣਗੀਆਂ।

ਇੱਕ ਵਰਗ ਦੇ ਵਿਦਿਆਰਥੀਆਂ ਦੀਆਂ ਫੀਸਾਂ ਇੰਡਸਟਰੀ ਭਰੇਗੀ, ਕੁਝ ਵਿਦਿਆਰਥੀਆਂ ਦੀਆਂ ਫੀਸਾਂ ਦਾ ਭੁਗਤਾਨ ਸਰਕਾਰੀ ਤੌਰ ‘ਤੇ ਹੋਵੇਗਾ ਅਤੇ ਕੁਝ ਨੂੰ ਵਿਦਿਅਕ ਲੋਨ ਦੇ ਆਧਾਰ ‘ਤੇ ਹੁਨਰ ਦੇ ਪਰਪੱਕ ਹੋਣ ਤੋਂ ਬਾਅਦ ਦੇਸ਼ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਜਗਦੀਪ ਸਿੰਘ ਮਰੋਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਭਾਈਚਾਰਾ ਉਸ ਸ਼ਹੀਦ ਦੇ ਨਾਮ ‘ਤੇ ਵੱਡਾ ਵਿੱਦਿਆ ਦਾ ਚਾਨਣ ਮੁਨਾਰਾ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਨੇ ਜਿੱਥੇ ਆਪਣੇ ਮਿਥੇ ਟੀਚੇ ਨੂੰ ਕਈ ਸਾਲਾਂ ਬਾਅਦ ਹਾਸਿਲ ਕੀਤਾ, ਉੱਥੇ ਉਸ ਨੇ ਜਾਤ-ਪਾਤ ਦਾ ਉਨ੍ਹਾਂ ਵੇਲਿਆਂ ਵਿੱਚ ਖੰਡਨ ਕੀਤਾ, ਜਦੋਂ ਕਿ ਸਾਰੇ ਸਮਾਜ ਵਿੱਚ ਜਾਤੀਵਾਦ ਦਾ ਵੱਡਾ ਬੋਲਬਾਲਾ ਸੀ।

ਇਸ ਮੌਕੇ ਡਾਕਟਰ ਮੰਗਲ ਸਿੰਘ ਨੇ ਕਿਹਾ ਕਿ ਕੁਝ ਤਾਕਤਾਂ ਇਸ ਵੱਡੇ ਪ੍ਰੋਜੈਕਟ ਨੂੰ ਰੋਕਣ ਲਈ ਕਾਰਜਸ਼ੀਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਾਨੂੰ ਹੋਰ ਵੀ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਸਾਡਾ ਮਿਥਿਆ ਮਿਸ਼ਨ ਅਸੀਂ ਪ੍ਰਾਪਤ ਕਰਕੇ ਰਹਾਂਗੇ। ਇਸ ਮੌਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਗਈ।

 

ਪੰਜਾਬ ਵਿਧਾਨ ਸਭਾ ‘ਚ TET ਖਿਲਾਫ਼ ਮਤਾ ਨਾ ਪਾਉਣ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਵਿਰੁੱਧ Mann ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

 

TET ਖਿਲਾਫ ਪੰਜਾਬ ਵਿਧਾਨ ਸਭਾ ‘ਚ ਮਤਾ ਨਾ ਪਾਉਣ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਵਿਰੁੱਧ Mann ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਬਠਿੰਡਾ 17 ਮਾਰਚ 2026-

ਅਧਿਆਪਕਾਂ ਉੱਪਰ ਜਬਰੀ ਥੋਪੇ ਗਏ ਟੈੱਟ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਝੰਡੇ ਥੱਲੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਜਗਪਾਲ ਸਿੰਘ ਬੰਗੀ, ਬੀਐਡ ਫਰੰਟ ਤੋਂ ਕਰਮਜੀਤ ਸਿੰਘ ਜਲਾਲ, ਰਾਜਵੀਰ ਸਿੰਘ ਮਾਨ, ਜੀਟੀਯੂ ਤੋਂ ਬਲਦੇਵ ਸਿੰਘ, ਡੀ ਟੀ ਐੱਫ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੋਆਣਾ, ਫਿਜ਼ੀਕਲ ਐਜੂਕੇਸ਼ਨ ਟੀਚਰ ਯੂਨੀਅਨ ਤੋਂ ਜਗਦੀਸ਼ ਸਿੰਘ ਜੱਗੀ, ਅਧਿਆਪਕ ਦਲ ਤੋਂ ਮਨਸੁਖਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਉੱਪਰ ਜਬਰੀ ਥੋਪੇ ਗਏ ਟੀਈਟੀ ਖਿਲਾਫ ਅਨੰਦਪੁਰ ਸਾਹਿਬ ਵਿਖੇ ਕੀਤੇ ਗਏ ਪ੍ਰਦਰਸ਼ਨ ਦੇ ਦਬਾਅ ਥੱਲੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜਥੇਬੰਦੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੁਆਰਾ ਅਧਿਆਪਕਾਂ ਉੱਪਰ ਟੀ ਈ ਟੀ ਦੀ ਸ਼ਰਤ ਲਗਾਉਣ ਦੇ ਫੈਸਲੇ ਖਿਲਾਫ ਵਿਧਾਨ ਸਭਾ ਵਿੱਚ ਮਤਾ ਲੈ ਕੇ ਆਵੇਗੀ ਅਤੇ ਸੁਪਰੀਮ ਕੋਰਟ ਵਿੱਚ ਇਸ ਸਬੰਧੀ ਰਿਵਿਊ ਪਟੀਸ਼ਨ ਵੀ ਦਾਖਲ ਕਰੇਗੀ।

ਪ੍ਰੰਤੂ ਸਰਕਾਰ ਵੱਲੋਂ ਨਾ ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਕੋਈ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿੱਚ ਇਸ ਸਬੰਧੀ ਕੋਈ ਮਤਾ ਲਿਆਂਦਾ ਗਿਆ, ਉਲਟਾ ਚੰਡੀਗੜ੍ਹ ਵਿਖੇ ਆਪਣੀ ਮੰਗ ਦੇ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉੱਪਰ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਅੰਨ੍ਹਾ ਤਸ਼ੱਦਦ ਕੀਤਾ ਗਿਆ।

ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਅੰਦਰ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਦੀ ਇਸ ਵਾਅਦਾ ਖਿਲਾਫੀ ਖਿਲਾਫ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਮੁਲਾਜ਼ਮਾਂ ਨੂੰ ਪੰਜਾਬ ਦੀ ਆਪ ਸਰਕਾਰ ਵੱਲੋਂ ਬਿਲਕੁਲ ਹੀ ਅੱਖੋਂ ਪਰੋਖੇ ਕੀਤਾ ਗਿਆ ਹੈ। ਮੁਲਾਜ਼ਮਾਂ ਦੀਆਂ ਸਾਰੀਆਂ ਹੀ ਮੰਗਾਂ ਨੂੰ ਦਰਕਿਨਾਰ ਕਰਦੇ ਹੋਏ ਮੁਲਾਜ਼ਮਾਂ ਦੇ ਖਿਲਾਫ ਫੈਸਲੇ ਕੀਤੇ ਜਾ ਰਹੇ ਹਨ। ਟੀਈਟੀ ਵਰਗੇ ਫੈਸਲਿਆਂ ਦੇ ਰਾਹੀਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ, ਪ੍ਰਾਈਵੇਟ ਅਦਾਰਿਆਂ ਨੂੰ ਸਕੂਲ ਵਿੱਚ ਦਾਖ਼ਲੇ ਦੇਣ ਅਤੇ ਨਵੀਂ ਸਿੱਖਿਆ ਨੀਤੀ 2020 ਦੇ ਮਨਸੂਬਿਆਂ ਤਹਿਤ ਸਿੱਖਿਆ ਦਾ ਭੋਗ ਪਾਉਣ ‘ਤੇ ਤੁਲੀ ਹੋਈ ਹੈ।

ਲੱਖਾਂ ਰੁਪਏ ਇਸ਼ਤਿਹਾਰਬਾਜ਼ੀਆਂ, ਕਾਨਫਰੰਸਾਂ ਅਤੇ ਕਾਰਪੋਰੇਟਾਂ ਨੂੰ ਗੱਫੇ ਦੇਣ ਵਾਲੀ ਸਰਕਾਰ ਆਪਣੇ ਮੁਨਾਫਿਆਂ ਲਈ ਲੋਕਾਂ ਦਾ ਪੈਸਾ ਥੋਕ ਦੇ ਭਾਅ ਲੁਟਾ ਰਹੀ ਹੈ, ਪ੍ਰੰਤੂ ਪਿਛਲੇ ਇੱਕ ਮਹੀਨੇ ਤੋਂ ਅਧਿਆਪਕਾਂ ਨੂੰ ਤਨਖਾਹ ਜਾਰੀ ਨਹੀਂ ਕਰ ਸਕੀ। ਅਧਿਆਪਕ ਤਨਖ਼ਾਹਾਂ ਤੋਂ ਬਿਨਾਂ ਫ਼ਾਕੇ ਕੱਟਣ ਲਈ ਮਜ਼ਬੂਰ ਹਨ। ਚੋਣ ਜਿੱਤਣ ਦੇ ਮਨਸੂਬਿਆਂ ਤਹਿਤ ਝੂਠ ਅਤੇ ਫਰੇਬ ਦੇ ਰਾਹੀਂ ਅਖੌਤੀ ਸਿੱਖਿਆ ਕ੍ਰਾਂਤੀ ਦੇ ਗਲਤ ਅੰਕੜਿਆਂ ਦੀ ਪੇਸ਼ਕਾਰੀ ਕਰਕੇ ਵਾਹਵਾ ਖੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੋਣਾਂ ਦੇ ਇਸ ਵਰ੍ਹੇ ਜੇਕਰ ਸਰਕਾਰ ਵੱਲੋਂ ਅਧਿਆਪਕਾਂ ਉੱਪਰ ਜਬਰੀ ਥੋਪੀ ਜਾ ਰਹੀ ਟੀਈਟੀ ਦੀ ਸ਼ਰਤ ਵਾਪਸ ਨਹੀਂ ਲੈਂਦੀ ਅਤੇ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਪੁਰਾਣੀ ਪੈਨਸ਼ਨ ਸਮੇਤ ਸਮੁੱਚੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਲੜਨ ਲਈ ਤਿਆਰ ਹਨ।

ਸਰਕਾਰ ਦੇ ਇਸ ਅੜੀਅਲ ਰਵਈਏ ਖਿਲਾਫ ਅੱਜ ਪੰਜਾਬ ਦੇ ਸਮੁੱਚੇ ਅਧਿਆਪਕ ਇਕ ਮੰਚ ਥੱਲੇ ਇਕੱਠੇ ਹੋ ਕੇ ਅਗਲੇ ਦਿਨਾਂ ਅੰਦਰ ਆਪਣੀਆਂ ਮੰਗਾਂ ਲਈ ਤਿੱਖੇ ਸੰਘਰਸ਼ਾਂ ਦੇ ਝਲਕਾਰੇ ਦਿਖਾਉਣਗੇ। ਇਸ ਸਮੇਂ ਜਸਵਿੰਦਰ ਸਿੰਘ, ਬੂਟਾ ਸਿੰਘ, ਦਵਿੰਦਰ ਸਿੰਘ, ਬੇਅੰਤ ਸਿੰਘ ਫੂਲੇਵਾਲਾ, ਹਰਜੀਤ ਸਿੰਘ ਜੀਦਾ ਅਤੇ ਲੋਕ ਮੋਰਚਾ ਤੋਂ ਗੁਰਮੁੱਖ ਸਿੰਘ ਨਥਾਨਾ ਨੇ ਧਰਨੇ ਨੂੰ ਸੰਬੋਧਨ ਕੀਤਾ, ਅਤੇ ਹੋਰ ਵੀ ਹਾਜ਼ਰ ਸਨ।

 

TET ਦੀ ਸ਼ਰਤ ਵਿਰੁੱਧ ਮੋਹਾਲੀ ‘ਚ ਗਰਜੀਆਂ ਮਹਿਲਾ ਅਧਿਆਪਕਾਂ; ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ

 

TET ਦੀ ਸ਼ਰਤ ਵਿਰੁੱਧ ਮੋਹਾਲੀ ‘ਚ ਗਰਜੀਆਂ ਮਹਿਲਾ ਅਧਿਆਪਕਾਂ; ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ

ਮੋਹਾਲੀ ‘ਚ ਮਹਿਲਾ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ: ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਅਤੇ ਟੈੱਟ (TET) ਦੀ ਸ਼ਰਤ ਵਿਰੁੱਧ ਗੁੱਸਾ; ਸੇਵਾ ਸੁਰੱਖਿਆ ਬਿੱਲ ਨਾ ਲਿਆਉਣ ‘ਤੇ ਘੇਰੀ ਸਰਕਾਰ

ਐਸ.ਏ.ਐਸ. ਨਗਰ (ਮੋਹਾਲੀ) 17 ਮਾਰਚ 2026:

ਜ਼ਿਲ੍ਹਾ ਮੋਹਾਲੀ ਦੀਆਂ ਮਹਿਲਾ ਅਧਿਆਪਕਾਂ ਅਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਅਤੇ ਸਰਕਾਰ ਦੀ ਅਰਥੀ ਸਾੜ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ।

ਅਧਿਆਪਕ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕਦਿਆਂ ਗੰਭੀਰ ਦੋਸ਼ ਲਗਾਏ। ਅਧਿਆਪਕਾਂ ਨੇ ਸੁਪਰੀਮ ਕੋਰਟ ਰਾਹੀਂ ਅਧਿਆਪਕਾਂ ‘ਤੇ ‘ਗੈਰ-ਵਿਧਾਨਿਕ’ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਸ਼ਰਤ ਥੋਪਣ ਅਤੇ ਇਸ ਵਿਰੁੱਧ ਰੀਵਿਊ ਪਟੀਸ਼ਨ ਦਾਖਲ ਨਾ ਕਰਨ ਦਾ ਵਿਰੋਧ ਦਾ ਪੰਜਾਬ ਸਰਕਾਰ ਦਾ ਵਿਰੋਧ ਕੀਤਾ। ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਨੌਕਰੀ ਸੁਰੱਖਿਅਤ ਕਰਨ ਲਈ ਕੋਈ ਬਿੱਲ ਨਾ ਲਿਆਉਣ ‘ਤੇ ਸਰਕਾਰ ਨੂੰ ਘੇਰਿਆ।

ਅਧਿਆਪਕਾਂ ਨੇ ਕਿਹਾ ਕਿ ਸ਼ਾਂਤਮਈ ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕਰਕੇ ‘ਰਾਸ਼ਟਰ ਨਿਰਮਾਤਾਵਾਂ’ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸਿਰਫ਼ ਲਾਰੇ ਲਾਏ ਹਨ।

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਜਾਰੀ ਨੋਟੀਫਿਕੇਸ਼ਨ ਨੂੰ “ਲੰਗੜਾ” ਦੱਸਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ (DA) ਦੀਆਂ ਕਿਸ਼ਤਾਂ ਅਤੇ ਬੰਦ ਕੀਤੇ ਗਏ ਭੱਤੇ ਅਜੇ ਤੱਕ ਬਹਾਲ ਨਹੀਂ ਹੋਏ। ਅਧਿਆਪਕਾਂ ਨੇ ਦੱਸਿਆ ਕਿ ਬਹੁਗਿਣਤੀ ਸਟਾਫ਼ ਫਰਵਰੀ ਮਹੀਨੇ ਦੀ ਤਨਖਾਹ ਤੋਂ ਵੀ ਵਾਂਝਾ ਹੈ।

ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਅਧਿਆਪਕਾਂ ਨੇ ਕਿਹਾ ਕਿ ਇੱਕ ਪਾਸੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਮੁੱਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹਨ, ਪਰ ਦੂਜੇ ਪਾਸੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ‘ਤੇ ਵੀ ਛਾਂਟੀ ਦੀ ਤਲਵਾਰ ਲਟਕ ਰਹੀ ਹੈ।

 

ਅਧਿਆਪਕਾਂ ‘ਤੇ ਹੋਏ ਪੁਲਸੀਆ ਤਸ਼ੱਦਦ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ! ਫੂਕੀ ਪੰਜਾਬ ਸਰਕਾਰ ਦੀ ਅਰਥੀ; ਸੇਵਾ ਸੁਰੱਖਿਆ ਬਿੱਲ ਲਿਆਉਣ ਦੀ ਮੰਗ

 

ਅਧਿਆਪਕਾਂ ‘ਤੇ ਹੋਏ ਪੁਲਸੀਆ ਤਸ਼ੱਦਦ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ! ਫੂਕੀ ਪੰਜਾਬ ਸਰਕਾਰ ਦੀ ਅਰਥੀ; ਸੇਵਾ ਸੁਰੱਖਿਆ ਬਿੱਲ ਲਿਆਉਣ ਦੀ ਮੰਗ

ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਦਲਜੀਤ ਕੌਰ

ਸੰਗਰੂਰ, 17 ਮਾਰਚ, 2026 : ਅਧਿਆਪਕ ਜਥੇਬੰਦੀਆਂ ਦੇ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਕ੍ਰਿਸ਼ਨ ਸਿੰਘ ਦੁੱਗਾਂ, ਅਵਤਾਰ ਸਿੰਘ ਭਲਵਾਨ, ਦੇਵੀ ਦਿਆਲ, ਵਰਿੰਦਰਜੀਤ ਸਿੰਘ ਬਜਾਜ, ਦਾਤਾ ਸਿੰਘ ਅਤੇ ਨਿਰਮਲ ਸਿੰਘ ਦੀ ਅਗਵਾਈ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰ- ਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ ‘ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ।

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ‘ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ।

ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਵੀ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ।

ਇਸ ਮੌਕੇ ਅਧਿਆਪਕ ਆਗੂ ਕਮਲਜੀਤ ਸਿੰਘ, ਵਿਸ਼ਾਲ ਸ਼ਰਮਾ, ਸੁਖਵਿੰਦਰ ਗਿਰ, ਫਕੀਰ ਸਿੰਘ ਟਿੱਬਾ, ਜਸਵੀਰ ਨਮੋਲ, ਜਤਿੰਦਰ ਜੋਤੀ, ਅਵਤਾਰ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਮਰਾ, ਅਮਨ ਵਿਸਿਸਟ, ਬਾਰਾ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਗਿੱਲ, ਚੰਦ ਸਿੰਘ, ਅਮਨਦੀਪ ਸਿੰਘ ਕਲੇਰ, ਕੁਲਵੰਤ ਸਿੰਘ ਖਨੌਰੀ, ਪ੍ਰਿੰਸ ਸਿੰਗਲਾ, ਯਾਦਵਿੰਦਰ ਪਾਲ ਸਿੰਘ, ਸੌਰਵ ਜੋਸ਼ੀ, ਜਗਦੀਸ਼ ਗਗੜਪੁਰ, ਗਗਨਦੀਪ ਬੁਗਰਾ, ਸਹਿਯੋਗੀ ਜਥੇਬੰਦੀਆਂ ਵੱਲੋਂ ਬਲਵੀਰ ਚੰਦ ਲੌਂਗੋਵਾਲ, ਸਰਬਜੀਤ ਸਿੰਘ ਪੁੰਨਾਵਾਲ, ਨਿਰਭੈ ਸਿੰਘ, ਰਛਪਾਲ ਸਿੰਘ, ਮਾਲਵਿੰਦਰ ਸਿੰਘ ਸੰਧੂ ਅਤੇ ਬਲਦੇਵ ਬਡਰੁੱਖਾਂ ਹਾਜ਼ਰ ਸਨ

 

ਪੰਜਾਬ ‘ਚ ਸਿੱਖਿਆ ਕ੍ਰਾਂਤੀ-2.0 ਦਾ ਆਗਾਜ਼: ਵਿਸ਼ਵ ਬੈਂਕ ਨਾਲ 3500 ਕਰੋੜ ਦਾ ਇਤਿਹਾਸਕ ਸਮਝੌਤਾ

 

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ

ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਚੰਡੀਗੜ੍ਹ, 17 ਮਾਰਚ

ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ।

ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।

ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ।

ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ।

ਪੰਜਾਬ ਸਿੱਖਿਆ ਕ੍ਰਾਂਤੀ 2.0 ਦੀ ਸ਼ੁਰੂਆਤ ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਪ੍ਰਾਪਤ ਕੀਤੀ ਗਈ ਸ਼ਾਨਦਾਰ ਪ੍ਰਗਤੀ ਨੂੰ ਵੇਖਦਿਆਂ ਕੀਤੀ ਗਈ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਤਸਵੀਰ ਬਦਲ ਦਿੱਤੀ ਗਈ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ।

ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ, ਪੰਜਾਬ ਨੇ ਕੇਰਲਮ ਨੂੰ ਪਛਾੜਦਿਆਂ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉੱਭਰਿਆ।

ਇਹ ਪ੍ਰਾਪਤੀ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਕੀਤੇ ਗਏ ਢਾਂਚਾਗਤ ਸੁਧਾਰਾਂ ਨੂੰ ਦਰਸਾਉਂਦੀ ਹੈ, ਜਿਸ ਨੇ ਕਲਾਸਰੂਮ ਲਰਨਿੰਗ ਨੂੰ ਮਜ਼ਬੂਤ ਕੀਤਾ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਲਗਭਗ 20,000 ਸਰਕਾਰੀ ਸਕੂਲਾਂ ਵਿੱਚ ਸਕੂਲ ਪ੍ਰਸ਼ਾਸਨ ਨੂੰ ਬਿਹਤਰ ਬਣਾਇਆ।

ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵੱਲੋਂ ਕਰੀਅਰ ਲਈ ਸੇਧ ਦੇਣ ਸਬੰਧੀ ਪ੍ਰਣਾਲੀਆਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਦਾ ਵਿਸਤਾਰ ਕੀਤਾ ਹੈ, ਅਧਿਆਪਕ ਸਿਖਲਾਈ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਹਜ਼ਾਰਾਂ ਸੰਸਥਾਵਾਂ ਵਿੱਚ ਸਕੂਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਹੈ ਤਾਂ ਜੋ ਸੁਧਾਰ ਬਿਆਨਬਾਜ਼ੀ ਤੋਂ ਅੱਗੇ ਜਾ ਕੇ ਮਾਪਣਯੋਗ ਨਤੀਜਿਆਂ ਤੱਕ ਪਹੁੰਚਾਏ ਜਾ ਸਕਣ।

ਇਹਨਾਂ ਪ੍ਰਣਾਲੀਗਤ ਸੁਧਾਰਾਂ ਨੇ ਮਜ਼ਬੂਤ ਅਤੇ ਭਰੋਸੇਯੋਗਤਾ ਦੀ ਨੀਂਹ ਰੱਖੀ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਇਹਨਾਂ ਪ੍ਰਾਪਤੀਆਂ ਨੂੰ ਸੰਸਥਾਗਤ ਬਣਾਏਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਸਭ ਤੋਂ ਬਿਹਤਰ ਸਿੱਖਿਆ ਪ੍ਰਣਾਲੀਆਂ ਦੀ ਕਤਾਰ ਵਿੱਚ ਲਿਆ ਦੇਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖੀਆ ਕ੍ਰਾਂਤੀ ਦੀ ਸਫਲਤਾ ਨੇ ਸੂਬੇ ਦੀ ਸਿੱਖਿਆ ਨੂੰ ਪਹਿਲਾਂ ਹੀ ਨਵਾਂ ਰੂਪ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ।

ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪਹਿਲੇ ਨੰਬਰ ‘ਤੇ ਆਉਣਾ ਉਸ ਤਬਦੀਲੀ ਦਾ ਸਬੂਤ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਦੇ ਨਾਲ ਅਸੀਂ ਹੁਣ ਆਪਣੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਬਿਹਤਰ ਪ੍ਰਣਾਲੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ।

ਵਿਸ਼ਵ ਬੈਂਕ ਨਾਲ ਸਹਿਯੋਗ ਉਸ ਭਰੋਸੇਯੋਗਤਾ ਤੇ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੰਜਾਬ ਨੇ ਸਿੱਖਿਆ ਸੁਧਾਰ ਕੀਤੇ ਹਨ। ਇਹ ਹਰ ਬੱਚੇ ਪ੍ਰਤੀ ਸਾਡੀ ਵਚਨਬੱਧਤਾ ਪ੍ਰਤੀ ਅਗਲੀ ਪੁਲਾਂਘ ਹੈ।”

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪਹਿਲਾਂ ਹੀ ਮਹੱਤਵਪੂਰਨ ਨਤੀਜੇ ਪ੍ਰਗਟ ਕੀਤੇ ਹਨ ਅਤੇ ਅਗਲਾ ਪੜਾਅ ਸੁਧਾਰਾਂ ਦੇ ਪੈਮਾਨੇ ਅਤੇ ਡੂੰਘਾਈ ਵਿੱਚ ਹੋਰ ਵਿਸਥਾਰ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਸਿੱਖਿਆ ਕ੍ਰਾਂਤੀ ਨੇ ਸਾਡੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿਤੀ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ।

ਪੰਜਾਬ ਸਿੱਖਿਆ ਕ੍ਰਾਂਤੀ 2.0 ਹੁਣ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਤੱਕ ਸਾਡੇ ਸਫ਼ਰ ਵਿੱਚ ਤੇਜ਼ੀ ਲਿਆਵੇਗਾ। ਪੰਜਾਬ ਦਾ ਹਰ ਬੱਚਾ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਮੌਕਿਆਂ ਦਾ ਹੱਕਦਾਰ ਹੈ ਅਤੇ ਇਹ ਮਿਸ਼ਨ ਸਾਨੂੰ ਉਸ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”

ਸੁਧਾਰਾਂ ਦੇ ਅਗਲੇ ਪੜਾਅ ਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ 3,500 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਮਿਸ਼ਨ ਕੇਂਦਰਿਤ ਅਤੇ ਨਤੀਜਾ ਅਧਾਰਤ ਦਖਲ ਰਾਹੀਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਤੀਜਿਆਂ ਨੂੰ ਹੋਰ ਗਹਿਰਾ ਅਤੇ ਸਥਾਈ ਬਣਾਏਗਾ।

ਇਸ ਪਹਿਲਕਦਮੀ ਤਹਿਤ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਬੱਚਾ ਢਾਂਚਾਗਤ ਮੁਲਾਂਕਣਾਂ, ਬਿਹਤਰ ਸਿੱਖਿਆ ਸ਼ਾਸਤਰ ਅਤੇ ਟੀਚਾਗਤ ਅਕਾਦਮਿਕ ਸਹਾਇਤਾ ਰਾਹੀਂ ਬੁਨਿਆਦੀ ਹੁਨਰ ਪ੍ਰਾਪਤ ਕਰੇ।

ਇਸ ਪਹਿਲਕਦਮੀ ਤਹਿਤ ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਵਿੱਚ ਵਾਧਾ ਕੀਤਾ ਜਾਵੇਗਾ, ਕਿੱਤਾਮੁਖੀ ਸਿੱਖਿਆ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਬਿਹਤਰ ਰੁਜ਼ਗਾਰ ਵੱਲ ਸੇਧ ਦੇਣ ਲਈ ਢਾਂਚਾਗਤ ਕਰੀਅਰ ਕਾਉਂਸਲਿੰਗ ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮਾਰਗਾਂ ਦਾ ਵਿਸਤਾਰ ਕੀਤਾ ਜਾ ਸਕੇ।

ਸੂਬੇ ਭਰ ਦੇ ਵਿਦਿਆਰਥੀਆਂ ਨੂੰ ਡਿਜੀਟਲ ਰੂਪ ਵਿੱਚ ਕਾਊਂਸਲਿੰਗ, ਯੋਗਤਾ ਮੁਲਾਂਕਣ ਅਤੇ ਬਿਹਤਰ ਕਰੀਅਰ ਅਤੇ ਸਟ੍ਰੀਮ ਵਿਕਲਪਾਂ ਦੀ ਚੋਣ ਸਬੰਧੀ ਸਮਰੱਥ ਬਣਾਉਣ ਲਈ ਕਰੀਅਰ ਗਾਈਡੈਂਸ ਪੋਰਟਲ ਲਿਆਂਦਾ ਜਾਵੇਗਾ।

ਇਹਨਾਂ ਸੁਧਾਰਾਂ ਦਾ ਉਦੇਸ਼ ਅਧਿਆਪਕ ਸਿਖਲਾਈ ਸੰਸਥਾਵਾਂ ਨੂੰ ਮਜ਼ਬੂਤ ਕਰਕੇ, ਪੇਸ਼ੇਵਰ ਵਿਕਾਸ ਪ੍ਰੋਗਰਾਮਾਂ ਨੂੰ ਆਧੁਨਿਕ ਬਣਾ ਕੇ ਅਤੇ ਵਿਆਪਕ ਸਕੂਲ ਲੀਡਰਸ਼ਿਪ ਢਾਂਚਾ ਲਾਗੂ ਕਰਕੇ ਅਧਿਆਪਕਾਂ ਅਤੇ ਸਕੂਲ ਆਗੂਆਂ ਨੂੰ ਸਸ਼ਕਤ ਬਣਾਉਣਾ ਹੈ।

ਇਹ ਪਹਿਲਕਦਮੀ ਡਾਟਾ-ਅਧਾਰਿਤ ਫੈਸਲੇ ਲੈਣ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਸਸ਼ਕਤ ਬਣਾ ਕੇ ਪਾਰਦਰਸ਼ੀ ਅਤੇ ਜਵਾਬਦੇਹ ਸਕੂਲ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਤਾਂ ਜੋ ਭਾਈਚਾਰਕ ਸ਼ਮੂਲੀਅਤ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਜਾ ਸਕੇ।

ਇਹ ਮਿਸ਼ਨ ਭਵਿੱਖ ਲਈ ਤਿਆਰ ਬੁਨਿਆਦੀ ਢਾਂਚਾ ਅਤੇ ਪ੍ਰਣਾਲੀਆਂ ਵੀ ਬਣਾਏਗਾ। ਇਸ ਉਦੇਸ਼ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤਾਂ ਜੋ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਸ਼ਵਵਿਆਪੀ ਮਿਆਰਾਂ ਦੇ ਅਨੁਸਾਰ ਸੁਰੱਖਿਅਤ, ਸਥਾਈ ਅਤੇ ਡਿਜੀਟਲ ਤੌਰ ‘ਤੇ ਸਮਰੱਥ ਸਿੱਖਣ ਦਾ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਨੀਂਹ ਰੱਖੀ ਸੀ, ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਉਸ ਤਬਦੀਲੀ ਦਾ ਹੋਰ ਵਿਸਥਾਰ ਕਰੇਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਤਿਆਰ ਕਰੇਗੀ।

 

Big News: ਪੰਜਾਬ ਯੂਨੀਵਰਸਿਟੀ ‘ਚ SOPU ਪ੍ਰਧਾਨ ‘ਤੇ ਅੰਨ੍ਹੇਵਾਹ ਫਾਇਰਿੰਗ

 

Big News: ਪੰਜਾਬ ਯੂਨੀਵਰਸਿਟੀ ‘ਚ SOPU ਪ੍ਰਧਾਨ ‘ਤੇ ਅੰਨ੍ਹੇਵਾਹ ਫਾਇਰਿੰਗ

ਬੌਟਨੀ ਵਿਭਾਗ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ; ਸੋਸ਼ਲ ਮੀਡੀਆ ਪੋਸਟ ਰਾਹੀਂ ਲਾਰੈਂਸ ਗਰੁੱਪ ਦੇ ਸਾਥੀਆਂ ਨੂੰ ਦਿੱਤੀ ਮੌਤ ਦੀ ਧਮਕੀ

ਚੰਡੀਗੜ੍ਹ 17 ਮਾਰਚ 2026:

ਪੰਜਾਬ ਯੂਨੀਵਰਸਿਟੀ (PU) ਇੱਕ ਵਾਰ ਫਿਰ ਗੋਲੀਆਂ ਦੀ ਗੂੰਜ ਨਾਲ ਦਹਿਲ ਗਈ ਹੈ। ਯੂਨੀਵਰਸਿਟੀ ਦੇ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ SOPU (ਸੋਪੂ) ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਹਮਲੇ ਨੇ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਪੀਟੀਸੀ ਦੀ ਖ਼ਬਰ ਅਨੁਸਾਰ, ਹਮਲੇ ਤੋਂ ਕੁਝ ਦੇਰ ਬਾਅਦ ਹੀ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ।

ਪੋਸਟ ਵਿੱਚ ਕੀ ਲਿਖਿਆ ਹੈ?

ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਗੋਲੀ ਡੋਨੀ ਬੱਲ ਅਤੇ ਸ਼ਗਨਪ੍ਰੀਤ ਨੇ ਚਲਾਈ ਹੈ। ਹਮਲਾਵਰਾਂ ਨੇ ਲਿਖਿਆ, “ਜਸ਼ਨ ਜਵੰਦਾ ਦੀ ਕਿਸਮਤ ਚੰਗੀ ਸੀ ਕਿ ਉਹ ਬਚ ਗਿਆ, ਪਰ ਹਰ ਇੱਕ ਦੀ ਕਿਸਮਤ ਅਜਿਹੀ ਨਹੀਂ ਹੋਵੇਗੀ।” ਪੋਸਟ ਰਾਹੀਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਕੋਈ ਵੀ ਲਾਰੈਂਸ-ਸੋਪੂ ਗਰੁੱਪ ਨਾਲ ਚੱਲੇਗਾ, ਉਸ ਦਾ ਅੰਜਾਮ ਸਿਰਫ਼ ਮੌਤ ਹੋਵੇਗਾ।

ਫਾਇਰਿੰਗ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।

ਯੂਨੀਵਰਸਿਟੀ ਵਿੱਚ ਬਾਹਰੀ ਲੋਕਾਂ ਦਾ ਦਾਖਲਾ ਅਤੇ ਹਥਿਆਰਾਂ ਸਮੇਤ ਅੰਦਰ ਪਹੁੰਚਣਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੀਯੂ ਕੈਂਪਸ ਵਿੱਚ ਹੋਈ ਇਸ ਵਾਰਦਾਤ ਤੋਂ ਬਾਅਦ ਹੋਸਟਲਾਂ ਅਤੇ ਵਿਭਾਗਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਹੈ।

 

ਜੇ ਭਗਤ ਸਿੰਘ, ਭਾਰਤ ਦੇ ਪਹਿਲੇ PM ਹੁੰਦੇ ਤਾਂ… ਭਗਵੰਤ ਮਾਨ ਨੇ ਕਹਿ ਦਿੱਤੀ ਵੱਡੀ ਗੱਲ!

 

ਜੇ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ: ਭਗਵੰਤ ਮਾਨ

ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ

ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ

ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ, 17 ਮਾਰਚ 2026- 

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਅਜੇ ਭੁੱਲਿਆ ਨਹੀਂ ਹੈ।

ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ-ਪੱਖੀ ਫੈਸਲਿਆਂ ਕਾਰਨ ‘ਆਪ’ ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ। ਅਸੀਂ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਲਏ ਹਨ ਅਤੇ ਆਉਣ ਵਾਲੇ ਇੱਕ ਸਾਲ ਵਿੱਚ ਅਸੀਂ ਸੂਬੇ ਨੂੰ ਨਵੇਂ ਸਿਖਰ ‘ਤੇ ਲੈ ਜਾਵਾਂਗੇ।”

ਸ਼ਾਸਨ ਵਿਵਸਥਾ ਵਿੱਚ ਨਵੀਆਂ ਪਿਰਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਾਜਨੀਤੀ ਵਿੱਚ ਨਵੀਂ ਕਵਾਇਦ ਸ਼ੁਰੂ ਕੀਤੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਪੰਜ ਸਾਲਾਂ ਵਿੱਚ ਅਜਿਹਾ ਕਰਨ ਦੇ ਕਾਬਲ ਨਹੀਂ ਹਨ।

ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਟੀਆ ਸਿਸਟਮ ਨੂੰ ਸੁਧਾਰ ਰਹੀ ਹੈ ਅਤੇ ਅਸੀਂ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੇ ਨਹੀਂ ਹਾਂ।” ਉਨ੍ਹਾਂ ਅੱਗੇ ਕਿਹਾ, “ਹੁਣ ਫਿਰ ਕਾਂਗਰਸ ਅਤੇ ਬਾਦਲ ਸੂਬੇ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਲੱਭ ਰਹੇ ਹਨ ਜਦੋਂ ਕਿ ਸੂਬੇ ਨੇ ਪਹਿਲਾਂ ਹੀ ਇਨ੍ਹਾਂ ਦੀ ਸੱਤਾ ਦੌਰਾਨ ਵਿੱਚ ਬਹੁਤ ਕੁਝ ਝੱਲਿਆ ਹੈ।”

ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਕਰ ਹੋਏ ਉਨ੍ਹਾਂ ਕਿਹਾ, “ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਨੂੰ ਕਦੇ ਵੀ ਇੱਕ ਹੋਰ ਮੌਕਾ ਨਹੀਂ ਦੇਣਗੇ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ।

ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚੇ ਤੇ ਸਪਲਾਈ ਵੀ ਕੀਤੇ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਸੀ, ਪਰ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।”

ਇਨ੍ਹਾਂ ਲੀਡਰਾਂ ਦੀ ਆਪਸੀ ਮਿਲੀਭੁਗਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਬਣਿਆ ਹੋਇਆ ਸੀ ਕਿਉਂਕਿ ਉਹ ਸੂਬੇ ਦਾ ਖਜ਼ਾਨਾ ਲੁੱਟਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲੈਂਦੇ ਸਨ। ਜਦੋਂ ਸੱਤਾ ਵਿੱਚ ਸਨ ਤਾਂ ਇਹ ਪਾਰਟੀਆਂ ਇਕ-ਦੂਜੇ ਦੇ ਗੁਨਾਹਾਂ ਨੂੰ ਲੁਕਾਉਣ ਲਈ ਜਾਣਬੁੱਝ ਕੇ ਅੱਖਾਂ ਫੇਰ ਲੈਂਦੀਆਂ ਸਨ ਅਤੇ ਬਚਾਅ ਕਰ ਲੈਂਦੀਆਂ ਹਨ। ਹਾਲਾਂਕਿ, ‘ਆਪ’ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ।”

ਵਿਰੋਧੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਕਿਹਾ, “ਅੱਜ ਵੀ ਉਹ ਇਕਮਿਕ ਹਨ। ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰ ਮੈਨੂੰ ਨਿਸ਼ਾਨਾ ਬਣਾਉਣ ਵਾਲੀ ਜੁੰਡਲੀ ਵਿੱਚ ਸ਼ਾਮਲ ਹਨ। ਪਹਿਲਾਂ ਇਹ ਆਗੂ ਮੈਨੂੰ ਮਨੋਰੰਜਨ ਕਰਨ ਵਾਲਾ ਦੱਸ ਕੇ ਮੇਰਾ ਮਜ਼ਾਕ ਉਡਾਉਂਦੇ ਸਨ, ਪਰ ਹੁਣ ਉਹ ਡਰ ਦੇ ਮਾਰੇ ਦਿਨ-ਰਾਤ ਮੇਰਾ ਨਾਮ ਜਪਦੇ ਹਨ।”

ਉਨ੍ਹਾਂ ਅੱਗੇ ਕਿਹਾ, “2017 ਵਿੱਚ, ਜਦੋਂ ‘ਆਪ’ ਨੂੰ ਕਈ ਸੀਟਾਂ ਮਿਲੀਆਂ ਅਤੇ ਉਹ ਵਿਰੋਧੀ ਧਿਰ ਬਣ ਗਈ, ਉਨ੍ਹਾਂ ਨੇ ਕਿਹਾ ਕਿ ਕੁਝ ਨਹੀਂ ਹੋਣ ਵਾਲਾ। ਸਾਲ 2022 ਵਿੱਚ ਉਨ੍ਹਾਂ ਕਿਹਾ ਕਿ ਕੁਝ ਨਹੀਂ ਹੋਵੇਗਾ, ਪਰ ਸਾਡੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਕਈ ਪਹਿਲਕਦਮੀਆਂ ਕੀਤੀਆਂ। ਹੁਣ ਫਿਰ ਉਹ ਕਹਿੰਦੇ ਹਨ ਕਿ ਸਾਲ 2027 ਵਿੱਚ ਕੁਝ ਨਹੀਂ ਹੋਵੇਗਾ, ਪਰ ‘ਆਪ’ ਭਾਰੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ।”

ਵਿਰੋਧੀ ਧਿਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਵਿਰੋਧੀ ਧਿਰ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਲੋਕਾਂ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲਗਦਾ ਹੈ ਕਿ ਉਹ ਸਿਰਫ ਆਪਣੇ ਅਹੁਦਿਆਂ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਉਹ ਸਿਰਫ ਸੱਤਾ ਦੇ ਭੁੱਖੇ ਹਨ।”

ਉਨ੍ਹਾਂ ਅੱਗੇ ਕਿਹਾ, “ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ‘ਤੇ ਮੇਰੇ ਬਾਰੇ ਏ.ਆਈ. ਰਾਹੀਂ ਤਿਆਰ ਕੀਤੇ ਵੀਡੀਓ ਪੋਸਟ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਮੇਰੇ ਵਿਰੁੱਧ ਕਿਸੇ ਵੀ ਮੁੱਦੇ ਦੀ ਘਾਟ ਵਿੱਚ ਉਹ ਹੈਰਾਨ-ਪ੍ਰੇਸ਼ਾਨ ਹਨ ਅਤੇ ਨਿਰਾਸ਼ ਹੋ ਕੇ ਸੱਤਾ ਦੀ ਖਾਤਰ ਅੱਕੀ ਪਲਾਹੀ ਹੱਥ ਮਾਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਮੇਰੇ ਨਾਲ ਸਾੜਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਦੀ ਸੱਤਾ ਚੰਗੇ ਢੰਗ ਨਾਲ ਕਿਉਂ ਚਲਾ ਰਿਹਾ ਹੈ। ਇਨ੍ਹਾਂ ਪਾਰਟੀਆਂ ਨੇ ਆਪਣੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਗੁਆ ਲਿਆ ਜਿਸ ਕਰਕੇ ਉਨ੍ਹਾਂ ਨੂੰ 2022 ਵਿੱਚ ਸੱਤਾ ਤੋਂ ਉਖੇੜ ਕੇ ਘਰ ਬਿਠਾ ਦਿੱਤਾ ਗਿਆ।”

ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ ਲੈ ਰਹੀਆਂ ਹਨ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ, “ਪਹਿਲਾਂ ਇਨ੍ਹਾਂ ਲੀਡਰਾਂ ਦਾ ਸਵਾਗਤ ਹਾਰਾਂ ਨਾਲ ਕੀਤਾ ਜਾਂਦਾ ਸੀ ਪਰ ਹੁਣ ਉਹ ਜਿੱਥੇ ਵੀ ਜਾਂਦੇ ਹਨ, ਲੋਕ ਉਨ੍ਹਾਂ ਨੂੰ ਹਰਾ ਕੇ ਸਵਾਗਤ ਕਰਦੇ ਹਨ। ਲੋਕਾਂ ਨੇ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ ਚੁਣਿਆ ਜੋ ਆਪਣੇ ਫਰਜ਼ ਪੂਰੇ ਜੋਸ਼ ਨਾਲ ਨਿਭਾ ਰਹੇ ਹਨ, ਜਦੋਂ ਕਿ ਇਹ ਰਵਾਇਤੀ ਪਾਰਟੀਆਂ ਸੱਤਾ ਵਿੱਚ ਹੋਣ ‘ਤੇ ਬੁਰੀ ਤਰ੍ਹਾਂ ਅਸਫਲ ਰਹੀਆਂ।”

ਪਿਛਲੀ ਸਰਕਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਅੰਨ੍ਹੇਵਾਹ ਲੁੱਟਿਆ। ਜਦੋਂ ਪੰਜਾਬ ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ ਰਿਹਾ ਸੀ, ਇਹ ਆਗੂ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਵਿੱਚ ਰੁੱਝੇ ਹੋਏ ਸਨ।

ਉਨ੍ਹਾਂ ਨੇ ਲੋਕਾਂ ਅਤੇ ਸੂਬੇ ਦੀ ਕੀਮਤ ‘ਤੇ ਮਹਿਲ ਅਤੇ ਵਪਾਰਕ ਸਾਮਰਾਜ ਉਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹਾਂ ਤੋਂ ਉਤਾਰ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਲਈ ਕੰਡੇ ਬੀਜੇ ਹਨ। ਉਨ੍ਹਾਂ ਦੇ ਹੱਥ ਇਸ ਅਪਰਾਧ ਵਿੱਚ ਰੰਗੇ ਹੋਏ ਹਨ ਅਤੇ ਇਤਿਹਾਸ ਉਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਇਹ ਆਗੂ ਬੌਖਲਾ ਚੁੱਕੇ ਹਨ ਕਿਉਂਕਿ ਅਸੀਂ ਲੋਕਾਂ ਸਾਹਮਣੇ ਉਨ੍ਹਾਂ ਦੇ ਘਟੀਆ ਕਿਰਦਾਰ ਨੂੰ ਨੰਗਾ ਕਰ ਦਿੱਤਾ ਹੈ ਅਤੇ ਇਹ ਉਨ੍ਹਾਂ ਦੀ ਸੱਤਾ ਲਈ ਖ਼ਤਰਾ ਬਣ ਗਿਆ ਹੈ। ਉਹ ਇਹ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕਾਂ ਨੂੰ ਹੁਣ ਅਹੁਦੇ ਮਿਲ ਰਹੇ ਹਨ।” ਬਾਦਲਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਭਰਮਾ ਕੇ ਕਾਰੋਬਾਰ ਬਰਬਾਦ ਕਰ ਦਿੱਤੇ। ਕਿਹਾ ਜਾਂਦਾ ਹੈ ਕਿ ਜੇ ਤੁਸੀਂ ਦਰੱਖਤ ‘ਤੇ ‘ਬਾਦਲ’ ਲਿਖੋਗੇ ਤਾਂ ਉਹ ਦਰਖੱਤ ਸੁੱਕ ਜਾਵੇਗਾ।”

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਹੋਇਆ ਸੀ ਅਤੇ ਉਹ 23 ਮਾਰਚ 1931 ਨੂੰ ਸਿਰਫ਼ ਸਾਢੇ 23 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਭਜਾਉਣ ਲਈ ਜੰਗ ਲੜੀ।

ਉਨ੍ਹਾਂ ਦਾ ਤਰੀਕਾ ਵੱਖਰਾ ਸੀ ਕਿਉਂਕਿ ਉਹ ਜਵਾਨ ਅਤੇ ਗਰਮਜੋਸ਼ੀ ਵਾਲੇ ਸਨ ਜਦੋਂ ਕਿ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਹੋਰਨਾਂ ਦੇ ਆਪਣੇ ਤਰੀਕੇ ਸਨ। ਪਰ ਬਾਅਦ ਵਿੱਚ, ਅਸੀਂ ਉਨ੍ਹਾਂ ਦੀ ਵਿਰਾਸਤ ਨੂੰ ਸਾਲ ਵਿੱਚ ਇੱਕ ਵਾਰ 23 ਮਾਰਚ ਨੂੰ ਸਿਰਫ਼ ਫੁੱਲ ਚੜ੍ਹਾਉਣ ਤੱਕ ਸੀਮਿਤ ਕਰ ਦਿੱਤਾ।”

ਉਨ੍ਹਾਂ ਅੱਗੇ ਕਿਹਾ, “ਜੇ ਭਗਤ ਸਿੰਘ ਜਿਉਂਦੇ ਹੁੰਦੇ ਜਾਂ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਂਦਾ ਤਾਂ ਦੇਸ਼ ਦੀ ਦਿੱਖ ਪੂਰੀ ਤਰ੍ਹਾਂ ਵੱਖਰੀ ਹੁੰਦੀ। ਉਨ੍ਹਾਂ ਨੇ ਬਹੁਤ ਕੁਝ ਲਿਖਿਆ ਸੀ। ਉਨ੍ਹਾਂ ਦੇ ਜੇਲ੍ਹ ਦੇ ਪੱਤਰ ਅਤੇ ਲਿਖਤਾਂ ਇੱਕ ਮੈਨੀਫੈਸਟੋ ਵਾਂਗ ਸਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਗੱਲ ਦੀ ਚਿੰਤਾ ਨਹੀਂ ਕਰਦੇ ਸਨ ਕਿ ਆਜ਼ਾਦੀ ਆਵੇਗੀ ਜਾਂ ਨਹੀਂ ਕਿਉਂਕਿ ਉਹ ਜਾਣਦੇ ਸਨ ਕਿ ਆਜ਼ਾਦੀ ਜ਼ਰੂਰ ਆਵੇਗੀ ਪਰ ਉਹ ਇਸ ਗੱਲ ਦੀ ਚਿੰਤਾ ਕਰਦੇ ਸਨ ਕਿ ਆਜ਼ਾਦੀ ਤੋਂ ਬਾਅਦ ਦੇਸ਼ ‘ਤੇ ਰਾਜ ਕੌਣ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਦੀ ਸ਼ਹਾਦਤ ਤੋਂ ਸੋਲਾਂ ਸਾਲ ਬਾਅਦ, ਦੇਸ਼ ਆਜ਼ਾਦ ਹੋਇਆ। 1952 ਤੱਕ ਜਦੋਂ ਪਹਿਲੀਆਂ ਚੋਣਾਂ ਹੋਈਆਂ ਭਗਤ ਸਿੰਘ ਦੀ ਉਮਰ ਲਗਭਗ 45 ਸਾਲ ਸੀ। ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਸੀ। ਜੇਕਰ ਭਗਤ ਸਿੰਘ ਨੇ ਭਾਰਤ ਦੀ ਅਗਵਾਈ ਕੀਤੀ ਹੁੰਦੀ ਤਾਂ ਦੇਸ਼ ਦਾ ਪੂਰਾ ਨਕਸ਼ਾ ਅਤੇ ਕਿਸਮਤ ਵੱਖਰੀ ਹੁੰਦੀ।”

ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਆਜ਼ਾਦੀ ਤੋਂ ਬਾਅਦ ਸੱਤਾ ਗਲਤ ਹੱਥਾਂ ਵਿੱਚ ਨਹੀਂ ਜਾਣੀ ਚਾਹੀਦੀ। ਬਦਕਿਸਮਤੀ ਨਾਲ, ਉਹੀ ਹੋਇਆ। 80 ਸਾਲਾਂ ਬਾਅਦ ਵੀ, ਅਸੀਂ ਅਜੇ ਵੀ ਉਸੇ ਪੁਰਾਣੇ ਸਿਸਟਮ, ਉਸੇ ਪਟਵਾਰੀ-ਤਹਿਸੀਲ ਢਾਂਚੇ ਵਿੱਚ ਫਸੇ ਹੋਏ ਹਾਂ ਅਤੇ ਲੋਕ ਅਜੇ ਵੀ ਨੌਕਰੀਆਂ ਅਤੇ ਸੇਵਾਵਾਂ ਵਰਗੀਆਂ ਬੁਨਿਆਦੀ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਵੇਂ ਮਹਾਤਮਾ ਗਾਂਧੀ ਨੂੰ ਬਾਪੂ ਕਿਹਾ ਜਾਂਦਾ ਹੈ, ਜਵਾਹਰ ਲਾਲ ਨਹਿਰੂ ਨੂੰ ਚਾਚਾ ਅਤੇ ਚੌਧਰੀ ਦੇਵੀ ਲਾਲ ਨੂੰ ਤਾਊ ਕਿਹਾ ਜਾਂਦਾ ਹੈ ਉਸੇ ਤਰ੍ਹਾਂ ਮੈਂ ਆਪਣੇ ਆਪ ਨੂੰ ਲੋਕਾਂ ਦਾ ਪੁੱਤਰ ਅਤੇ ਭਰਾ ਸਮਝਦਾ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਕਾਂਗਰਸ ਨੇ ਆਪਣੇ ਮੁਫ਼ਾਦਾਂ ਲਈ ਸੌੜੀ ਰਾਜਨੀਤੀ ਕੀਤੀ ਜਦਕਿ ਹੋਰਨਾਂ ਨੇ ਵੋਟਾਂ ਮੰਗਣ ਲਈ ਧਰਮ ਦਾ ਸਹਾਰਾ ਲਿਆ ਅਤੇ ਉਨ੍ਹਾਂ ’ਤੇ ਭਰੋਸਾ ਕਰਕੇ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪਿਆ।

ਨਸ਼ਿਆਂ ਬਾਰੇ ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਭਰ ਕੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ। ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨ ਵਾਲੇ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਖੋਖਲੇ ਦਾਅਵੇ ਕਰ ਰਹੇ ਹਨ,ਪਰ ਪੰਜਾਬੀ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ” ਉਨ੍ਹਾਂ ਅੱਗੇ ਕਿਹਾ ਕਿ ਇਹ ਪੈਸਾ ਨਹੀਂ ਸਗੋਂ ਸਾਡੇ ਕੀਤੇ ਕੰਮ ਬੋਲ ਰਹੇ ਹਨ, ਜਿੰਨ੍ਹਾਂ ਸਦਕਾ ਅਸੀਂ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਮਾਵਾਂ ਅਤੇ ਧੀਆਂ ਪ੍ਰਤੀ ਸਾਡੇ ਸੁਹਿਰਦ ਸਤਿਕਾਰ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਆਈ ਮੁਸਕਰਾਹਟ ਨੇ ਮੈਨੂੰ ਬਹੁਤ ਸਕੂਨ ਦਿੱਤਾ ਹੈ।”

ਰੋਜ਼ਗਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅਸੀਂ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰ ਸਕਣ। ਮਸ਼ਹੂਰ ਕਥਨ ਹੈ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਵੱਧ ਤੋਂ ਵੱਧ ਰੁਜ਼ਗਾਰ ਯਕੀਨੀ ਬਣਾ ਰਹੇ ਹਾਂ। ਹੁਣ ਤੱਕ 65000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।”

ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਬਿਜਲੀ ਦਰਾਂ ਘਟਾ ਦਿੱਤੀਆਂ ਗਈਆਂ ਹਨ। ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ ਵੱਧ ਕੇ 68 ਫੀਸਦੀ ਹੋ ਗਈ ਹੈ ਅਤੇ ਝੋਨੇ ਦੇ ਅਗਲੇ ਸੀਜ਼ਨ ਤੱਕ 85 ਫੀਸਦੀ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਤੱਕ ਫੈਲੇ ਲਗਭਗ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 16209 ਕਰੋੜ ਰੁਪਏ ਦੀ ਲਾਗਤ ਨਾਲ 49000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ’ਤੇ ਕੰਮ ਚੱਲ ਰਿਹਾ ਹੈ।”

ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ ਅਤੇ ਲੈਬਾਂ ਨਾਲ ਉੱਤਮ ਸਕੂਲ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਬਹੁਤ ਵਿਦਿਆਰਥੀ ਜੇਈਈ, ਨੀਟ, ਸੀਐਲਏਟੀ ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਾਪਤ ਕਰ ਰਹੇ ਹਨ ਅਤੇ ਸਫ਼ਲ ਹੋ ਰਹੇ ਹਨ।

ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਲਈ ਯੋਗ ਹਨ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਵਿੱਚ 881 ਆਮ ਆਦਮੀ ਕਲੀਨਿਕ ਰੋਜ਼ਾਨਾ ਇਲਾਜ ਪ੍ਰਦਾਨ ਕਰਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਲਗਭਗ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਟੈਰਿਫ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤੇ ਗਏ ਹਨ ਅਤੇ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਜਿਸਦਾ ਨਾਮ ਸ਼੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ।”

ਸਮਾਪਤੀ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਮੇਰਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ। ਮੈਂ ਧੂਰੀ ਦੇ ਲੋਕਾਂ ਦਾ ਰਿਣੀ ਹਾਂ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।’’ ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਵੀ ਮੌਜੂਦ ਸਨ।