Join WhatsApp

Join Now

ਪੰਜਾਬ ਦੇ ਪਾਣੀਆਂ ਦੀ ਲੁੱਟ; ਦਾਅਵਿਆਂ ਦੇ ਉਲਟ ਵਹਿ ਰਿਹੈ ਪਾਣੀ!

On: July 23, 2026 7:33 PM
Canal break

 

ਪੰਜਾਬ ਦੇ ਪਾਣੀਆਂ ਦੀ ਲੁੱਟ; ਦਾਅਵਿਆਂ ਦੇ ਉਲਟ ਵਹਿ ਰਿਹੈ ਪਾਣੀ!

ਚੰਡੀਗੜ੍ਹ, 23 ਜੁਲਾਈ 2026-

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਦੇ ਪਾਣੀਆਂ ਦੇ ਗੰਭੀਰ ਮੁੱਦੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਪੰਜਾਬ ਦੇ ਪਾਣੀਆਂ ਦੀ ਗੱਲ ਹੁੰਦੀ ਹੈ ਤਾਂ ਸਾਡੇ ਸਾਹਮਣੇ ਉਹ ਲੁੱਟ ਆਉਂਦੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨਾਲ ਹੁੰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਸ ਕਦਰ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਗਈ ਹੈ, ਜੇਕਰ ਉਸ ਦਾ ਵੇਰਵਾ ਦੇਣ ਲੱਗੀਏ ਤਾਂ ਦਿਨ ਤੋਂ ਸ਼ੁਰੂ ਕਰਕੇ ਰਾਤ ਪੈ ਜਾਵੇਗੀ ਪਰ ਇਹ ਲੁੱਟ ਦੀ ਦਾਸਤਾਨ ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।

ਕਰਨੈਲ ਸਿੰਘ ਪੀਰਮੁਹੰਮਦ ਨੇ ਅੱਗੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਰਗੇ ਅਦਾਰਿਆਂ ਦਾ ਪੂਰਾ ਕੰਟਰੋਲ ਕੇਂਦਰ ਸਰਕਾਰ ਨੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ, ਜੋ ਕਿ ਸੂਬੇ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਬੀ.ਬੀ.ਐੱਮ.ਬੀ. ਦੇ ਪਾਣੀਆਂ ਬਾਰੇ ਦਿੱਤੇ ਜਾ ਰਹੇ ਬਿਆਨ ਅਤੇ ‘ਪਾਣੀ ਚਾਹੀਦਾ ਹੈ ਤਾਂ ਪੈਸਾ ਦਿਓ’ ਵਰਗੀਆਂ ਸ਼ਰਤਾਂ ਇਸ ਮੁੱਦੇ ’ਤੇ ਨਵੀਂ ਸਿਆਸਤ ਗਰਮਾ ਰਹੀਆਂ ਹਨ।

ਉਨ੍ਹਾਂ ਮੌਜੂਦਾ ਸਿਆਸੀ ਹਾਲਾਤ ’ਤੇ ਤਨਜ਼ (ਵਿਅੰਗ) ਕਸਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਇਹੋ ਦਾਅਵਾ ਕਰਦੀਆਂ ਹਨ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਦੂਜੇ ਸੂਬਿਆਂ ਨੂੰ ਨਹੀਂ ਜਾਣ ਦਿੱਤੀ ਜਾਵੇਗੀ, ਪਰ ਹਕੀਕਤ ਬਿਲਕੁਲ ਇਸ ਦੇ ਉਲਟ ਹੈ। ਪੰਜਾਬ ਦਾ ਪਾਣੀ ਪਹਿਲਾਂ ਹੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਦਿੱਤਾ ਜਾ ਰਿਹਾ ਹੈ।

ਪੀਰਮੁਹੰਮਦ ਨੇ ਕਿਹਾ ਕਿ ਅੱਜ ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਨਾਂ ’ਤੇ ਸਿਰਫ਼ ‘ਮਗਰਮੱਛ ਦੇ ਹੰਝੂ’ ਕੇਰੇ ਜਾ ਰਹੇ ਹਨ। ਜੇਕਰ ਸਾਰੀਆਂ ਪਾਰਟੀਆਂ ਸੱਚਮੁੱਚ ਪੰਜਾਬ ਹਿਤੈਸ਼ੀ ਹਨ, ਤਾਂ ਉਨ੍ਹਾਂ ਨੂੰ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਕੇਂਦਰ ਦੇ ਕੰਟਰੋਲ ਅਤੇ ਗੁਆਂਢੀ ਸੂਬਿਆਂ ਦੇ ਨਾਜਾਇਜ਼ ਦਾਅਵਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਪੰਜਾਬ ਦੇ ਹੱਕਾਂ ਦੀ ਠੋਸ ਲੜਾਈ ਲੜਨੀ ਚਾਹੀਦੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment