ਮਹਿੰਗਾਈ ਵੱਡਾ ਝਟਕਾ; ਘਰੇਲੂ ਗੈਸ ਸਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ

799

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਅੱਜ ਸ਼ਨੀਵਾਰ ਨੂੰ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਘਰੇਲੂ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਐਲਪੀਜੀ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ ਸਬਸਿਡੀ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ।

ਪੈਟਰੋਲੀਅਮ ਉਦਯੋਗ ਦੇ ਸ਼ੁਰੂਆਤੀ ਅੰਕੜਿਆਂ ਦੇ ਅਨੁਸਾਰ, ਅਪ੍ਰੈਲ ਵਿੱਚ ਐਲਪੀਜੀ ਦੀ ਖਪਤ ਮਹੀਨਾਵਾਰ ਅਧਾਰ ‘ਤੇ 9.1 ਪ੍ਰਤੀਸ਼ਤ ਘੱਟ ਕੇ 2.2 ਮਿਲੀਅਨ ਟਨ ਰਹਿ ਗਈ, ਜੋ ਅਪ੍ਰੈਲ 2021 ਦੇ ਮੁਕਾਬਲੇ 5.1 ਪ੍ਰਤੀਸ਼ਤ ਵੱਧ ਹੈ।

 

LEAVE A REPLY

Please enter your comment!
Please enter your name here