ਕਰਜ਼ੇ ਤੋਂ ਦੁਖੀ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ, ਪੀੜ੍ਹਤ ਪਰਿਵਾਰ ਵੱਲੋਂ ਮੁਆਵਜ਼ੇ ਦੀ ਮੰਗ

131

 

ਚਾਉਕੇ (ਮਾਰਕੰਡਾ):

ਪਿੰਡ ਜੈਦ ਦੇ ਇੱਕ ਮਜਦੂਰ ਵਿਆਕਤੀ ਵੱਲੋਂਂ ਫਾਹਾ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ 47 ਸਾਲ ਜੱਟ ਸਿੱਖ ਨੇ ਬਸ ਅੱਡੇ ਤੇ ਖੁਦ ਨੂੰ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮਿਰਤਕ ਬਲਵਿੰਦਰ ਸਿੰਘ ਕਰਜੇ ਤੋਂ ਕਾਫੀ ਪੀੜਤ ਸੀ ਤਕਰੀਬਨ ਤਿੰਨ ਚਾਰ ਲੱਖ ਰੁਪਏ ਦਾ ਕਰਜ਼ਾ ਸਿਰ ਤੇ ਸੀ। ਖੁਦ ਕੋਲ ਸਿਰਫ ਇੱਕ ਏਕੜ ਜ਼ਮੀਨ ਸੀ।

ਆਪਣੇ ਪਿੱਛੇ ਪਤਨੀ, ਦੋ ਬੱਚੇ ਅਤੇ ਪਿਤਾ ਨੂੰ ਛੱਡ ਸਦਾ ਲਈ ਵਿਛੋੜਾ ਦੇ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਦੇ ਪ੍ਰਧਾਨ ਜਸਵਿੰਦਰ ਸਿੰਘ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਂ ਅਤੇ ਪਰਿਵਾਰ ਦੇ ਇੱਕ ਜੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।