Majithia gets bail: ਮਜੀਠੀਆ ਨੂੰ ਸਿਰਫ਼ ਜ਼ਮਾਨਤ ਮਿਲੀ, ਬਰੀ ਨਹੀਂ ਹੋਏ- ਚੀਮਾ

On: ਫਰਵਰੀ 2, 2026 3:52 ਬਾਃ ਦੁਃ

 

Majithia gets bail: ਮਜੀਠੀਆ ਨੂੰ ਸਿਰਫ਼ ਜ਼ਮਾਨਤ ਮਿਲੀ, ਬਰੀ ਨਹੀਂ ਹੋਏ- ਚੀਮਾ

Punjab Network

Majithia gets bail: ਚੰਡੀਗੜ੍ਹ, 2 ਫਰਵਰੀ 2026: ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਸਪੱਸ਼ਟ ਕੀਤਾ ਕਿ ਜ਼ਮਾਨਤ ਮਿਲਣ ਦਾ ਮਤਲਬ ਕੇਸ ਵਿੱਚੋਂ ਮੁਕਤ ਹੋਣਾ ਨਹੀਂ ਹੁੰਦਾ।

Majithia gets bail: “ਜ਼ਮਾਨਤ ਅਤੇ ਬਰੀ ਹੋਣ ‘ਚ ਵੱਡਾ ਫਰਕ”

ਹਰਪਾਲ ਚੀਮਾ ਨੇ ਅਕਾਲੀ ਦਲ ਦੇ ਜਸ਼ਨਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਜੀਠੀਆ ਨੂੰ ਮਿਲੀ ਰਾਹਤ ਸਿਰਫ਼ ਇੱਕ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹੈ। ਜ਼ਮਾਨਤ ਮਿਲਣ ਨਾਲ ਕੋਈ ਵੀ ਵਿਅਕਤੀ ਗੁਨਾਹਾਂ ਤੋਂ ਬਰੀ ਨਹੀਂ ਹੋ ਜਾਂਦਾ।

ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਇਸ ਤਰ੍ਹਾਂ ਖੁਸ਼ੀ ਮਨਾ ਰਹੇ ਹਨ ਜਿਵੇਂ ਅਦਾਲਤ ਨੇ ਉਨ੍ਹਾਂ ਨੂੰ ਬੇਗੁਨਾਹ ਸਾਬਤ ਕਰ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਨਸ਼ਿਆਂ ਦੇ ਮੁੱਦੇ ‘ਤੇ ਸੂਬੇ ਦਾ ਕੀ ਨੁਕਸਾਨ ਹੋਇਆ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ।

Majithia gets bail: ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਦਿੱਤੀ ਜ਼ਮਾਨਤ

ਦੱਸ ਦਈਏ ਕਿ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ।

ਜੇਲ੍ਹ ਵਿੱਚ ਬੰਦ ਮਜੀਠੀਆ ਹੁਣ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। ਸੁਪਰੀਮ ਕੋਰਟ ਵਿੱਚ ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਮਜੀਠੀਆ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲੇ ਹਨ ਅਤੇ ਇਹ ਮਾਮਲਾ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਹੈ।

ਅਦਾਲਤ ਨੇ ਕੁਝ ਖ਼ਾਸ ਸ਼ਰਤਾਂ ਨਾਲ ਇਹ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਬੰਟੀ ਰੋਮਾਣਾ ਨੇ ਇਸ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ ਹੈ।

 

Join WhatsApp

Join Now

Leave a Comment